ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  8 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  11 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  25 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  about 1 hour ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਪਹਿਲਾ ਸਫ਼ਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਭਵਨ ਦੇ ਗੁੰਬਦਾਂ ਤੇ ਦੀਵਾਰਾਂ 'ਤੇ ਲੱਗੇ ਸੋਨੇ ਦੇ ਪੱਤਰਿਆਂ ਦੀ ਪ੍ਰਦੂਸ਼ਣ ਤੇ ਧੂੜ ਮਿੱਟੀ ਕਾਰਨ ਫਿੱਕੀ ਪੈ ਰਹੀ ਚਮਕ ਨੂੰ ਮੁੜ ਪਹਿਲਾਂ ਵਰਗਾ ਕਰਨ ਹਿਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ.) ਤੋਂ ਆਏ ਸ਼ਰਧਾਲੂਆਂ ਵਲੋਂ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ ਗਈ। ਸੇਵਾ ਦੀ ਆਰੰਭਤਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਨੇ ਕਰਵਾਈ ਤੇ ਅਰਦਾਸ ਭਾਈ ਸਲਵਿੰਦਰ ਸਿੰਘ ਅਰਦਾਸੀਏ ਵਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਮੁੜ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸਾਲ 1995 'ਚ ਬਾਬਾ ਮਹਿੰਦਰ ਸਿੰਘ ਯੂ. ਕੇ. ਦੀ ਅਗਵਾਈ ਵਾਲੇ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਸ ਵਲੋਂ 1999 'ਚ ਇਸ ਕਾਰ ਸੇਵਾ ਨੂੰ ਮੁਕੰਮਲ ਕੀਤਾ ਗਿਆ ਸੀ। ਸਾਲ 2011 'ਚ ਸ਼੍ਰੋਮਣੀ ਕਮੇਟੀ ਦੇ ਉਸ ਵੇਲੇ ਦੇ ਅਹੁਦੇਦਾਰਾਂ ਵਲੋਂ ਧੁਆਈ ਦੀ ਸੇਵਾ ਖ਼ੁਦ ਕੀਤੇ ਜਾਣ ਦੇ ਲਏ ਗਏ ਫ਼ੈਸਲੇ ਕਾਰਨ ਇਹ ਸੇਵਾ 5 ਸਾਲ ਰੁਕੀ ਰਹੀ ਪਰ ਸ਼੍ਰੋਮਣੀ ਕਮੇਟੀ ਵਲੋਂ ਅਗਸਤ 2016 'ਚ ਇਹ ਸੇਵਾ ਮੁੜ ਬਰਮਿੰਘਮ ਦੇ ਜਥੇ ਨੂੰ ਹੀ ਸੌਂਪ ਦਿੱਤੀ ਗਈ ਸੀ, ਜਿਨ੍ਹਾਂ ਵਲੋਂ 15 ਮਾਰਚ, 2017 ਨੂੰ ਮੁੜ ਇਹ ਸੇਵਾ ਕੀਤੀ ਗਈ ਸੀ। ਜਥੇ ਦੇ ਪ੍ਰਬੰਧਕ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਯੂ.ਕੇ. ਦੀ ਰਹਿਨੁਮਾਈ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਕਾਰ ਸੇਵਾ ਲਈ ਇਸ ਵਾਰ ਯੂ.ਕੇ. ਤੋਂ 30 ਸਿੰਘਾਂ ਸਮੇਤ ਕੁੱਲ 50 ਦੇ ਕਰੀਬ ਮੈਂਬਰ ਸੇਵਾ 'ਚ ਸ਼ਰਧਾ ਸਹਿਤ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਧੁਆਈ ਲਈ ਕਿਸੇ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ, ਬਲਕਿ ਰੀਠੇ ਨੂੰ ਗਰਮ ਪਾਣੀ 'ਚ ਕਈ ਘੰਟੇ ਉਬਾਲ ਕੇ, ਇਸ 'ਚ ਨਿੰਬੂ ਦਾ ਰਸ ਮਿਲਾ ਕੇ ਤੇ ਫ਼ਿਰ ਇਸ ਨੂੰ ਠੰਢਾ ਕਰਕੇ ਸੋਨੇ ਦੇ ਪੱਤਰਿਆਂ 'ਤੇ ਹੱਥਾਂ ਨਾਲ ਮਲਿਆ ਜਾਂਦਾ ਹੈ ਤੇ ਫ਼ਿਰ ਸਾਫ਼ ਜਲ ਨਾਲ ਧੁਆਈ ਕਰ ਦਿੱਤੀ ਜਾਂਦੀ ਹੈ। ਸੇਵਾ ਵੇਲੇ ਇਹ ਖਾਸ ਖ਼ਿਆਲ ਰੱਖਿਆ ਜਾਂਦਾ ਹੈ ਕਿ ਰੀਠੇ ਦੇ ਸਾਬਣ ਵਾਲਾ ਪਾਣੀ ਪਾਵਨ ਸਰੋਵਰ 'ਚ ਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਕਾਰ ਸੇਵਾ 6 ਤੋਂ 8 ਦਿਨਾਂ 'ਚ ਮੁਕੰਮਲ ਹੋਣ ਦੀ ਆਸ ਹੈ। ਇਸ ਤੋਂ ਬਾਅਦ ਜਥੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੱਗੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਵੀ ਕੀਤੇ ਜਾਣ ਦੀ ਸੰਭਾਵਨਾ ਹੈ। ਗਿਆਨੀ ਸੁਖਜਿੰਦਰ ਸਿੰਘ ਵਲੋਂ ਜਥੇੇ ਦੇ ਪ੍ਰਬੰਧਕ ਭਾਈ ਗੁਰਦਿਆਲ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਹ ਸੇਵਾ ਵਧੇਰੇ ਪ੍ਰਦੂਸ਼ਣ ਕਾਰਨ ਸਾਲ 'ਚ 2 ਵਾਰ ਕੀਤੀ ਗਈ ਸੀ ਪਰ ਇਸ ਵਾਰ ਸਾਲ ਬਾਅਦ ਹੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ। ਜਥੇ ਦੇ ਯੂ.ਕੇ. ਤੋਂ ਪੁੱਜੇ ਕੁਝ ਮੈਂਬਰਾਂ ਨੇ ਦੱਸਿਆ ਕਿ ਉਹ ਹਰ ਸਾਲ ਵਾਂਗ ਸੇਵਾ ਵਾਸਤੇ ਹੀ ਆਪਣੇ ਕੰਮਾਂ-ਕਾਰਾਂ ਤੋਂ ਛੁੱਟੀਆਂ ਲੈ ਕੇ ਆਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਇੰਦਰਜੀਤ ਸਿੰਘ, ਸੁਖਬੀਰ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ ਤੇ ਰਜਿੰਦਰ ਸਿੰਘ ਰੂਬੀ ਵੀ ਹਾਜ਼ਰ ਸਨ।

ਜਲੰਧਰ ਦੇ ਜੰਮਪਲ ਵਾਈਸ ਐਡਮਿਰਲ ਕਰਮਬੀਰ ਸਿੰਘ ਹੋਣਗੇ ਜਲ ਸੈਨਾ ਦੇ ਅਗਲੇ ਮੁਖੀ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਦੇ ਜੰਮਪਲ ਵਾਈਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ 24ਵੇਂ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ ਮੁਕਤ ਹੋ ਰਹੇ ਹਨ ਅਤੇ ਉਨ੍ਹਾਂ ਦੀ ਸੇਵਾ ਮੁਕਤੀ ਉਪਰੰਤ ਕਰਮਬੀਰ ਸਿੰਘ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। 3 ਨਵੰਬਰ, 1959 ਨੂੰ ਜਨਮੇ ਕਰਮਬੀਰ ਸਿੰਘ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ ਦੇ ਸਾਬਕਾ ਵਿਦਿਆਰਥੀ ਰਹੇ ਹਨ। ਉਹ 1980 ਵਿਚ ਭਾਰਤੀ ਜਲ ਸੈਨਾ ਨਾਲ ਜੁੜੇ ਸਨ ਅਤੇ 1982 ਤੱਕ ਉਨ੍ਹਾਂ ਦੀ ਨਿਯੁਕਤੀ ਇੱਕ ਹੈਲੀਕਾਪਟਰ ਪਾਇਲਟ ਦੇ ਤੌਰ 'ਤੇ ਸੀ। ਉਨ੍ਹਾਂ ਨੂੰ ਚੇਤਕ ਅਤੇ ਕਮੋਵ ਹੈਲੀਕਾਪਟਰਾਂ 'ਤੇ ਉਡਾਣ ਭਰਨ ਦਾ ਲੰਮਾ ਅਨੁਭਵ ਹੈ। ਐਨ. ਡੀ. ਏ. 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਮਹਾਰਾਸ਼ਟਰ ਤੇ ਬਾਰਨੇਸ ਸਕੂਲ ਦੇਵਲਾਲੀ ਤੋਂ ਸਨਾਤਕ ਦੀ ਸਿੱਖਿਆ ਹਾਸਲ ਕੀਤੀ ਸੀ। ਮੂਲ ਰੂਪ ਤੋਂ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਕਰਮਬੀਰ ਸਿੰਘ ਦੀ ਸਿੱਖਿਆ ਦੇਸ਼ ਦੇ ਕਈ ਸ਼ਹਿਰਾਂ 'ਚ ਹੋਈ, ਕਿਉਂਕਿ ਉਨ੍ਹਾਂ ਦੇ ਪਿਤਾ ਖੁਦ ਭਾਰਤੀ ਹਵਾਈ ਸੈਨਾ (ਆਈ. ਏ. ਐਫ.) 'ਚ ਸ਼ਾਮਿਲ ਸਨ ਅਤੇ ਵਿੰਗ ਕਮਾਂਡਰ ਦੇ ਅਹੁਦੇ 'ਤੇ ਸੇਵਾ ਮੁਕਤ ਹੋਏ ਸਨ। ਕਰਮਬੀਰ ਸਿੰਘ ਨੂੰ ਆਪਣੇ ਲੰਮੇ ਸੇਵਾਕਾਲ ਦੌਰਾਨ ਕਈ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਾਲ 2018 ਵਿਚ ਉਨ੍ਹਾਂ ਨੂੰ ਸ਼ਾਨਦਾਰ ਸੇਵਾ ਦੇ ਲਈ ਏ. ਵੀ. ਐਸ. ਐਮ. (ਅਤੀ ਵਸ਼ਿਸ਼ਟ ਸੇਵਾ ਮੈਡਲ) ਅਤੇ ਪੀ.ਵੀ.ਐਸ.ਐਮ. (ਪਰਮ ਵਸ਼ਿਸ਼ਟ ਸੇਵਾ ਮੈਡਲ) ਦੇ ਨਾਲ ਨਿਵਾਜਿਆ ਗਿਆ ਸੀ। ਕਰਮਬੀਰ ਸਿੰਘ ਨੇ 31 ਮਈ, 2016 ਨੂੰ ਵਾਈਸ ਐਡਮਿਰਲ ਦਾ ਕਾਰਜਭਾਰ ਸੌਂਪਿਆ ਗਿਆ ਸੀ। ਇੰਡੀਅਨ ਕੋਸਟ ਗਾਰਡ ਸ਼ਿਪ ਚਾਂਦਬੀਬੀ, ਲੜਾਕੂ ਜਲਪੋਤ ਆਈ.ਐਨ.ਐਸ. ਵਿਜੇਦੁਰਗ (ਮਿਜ਼ਾਈਲ ਸ਼ਿਪ) ਦੇ ਇਲਾਵਾ ਆਈ.ਐਨ.ਐਸ. ਰਾਣਾ ਅਤੇ ਆਈ.ਐਨ.ਐਸ. ਦਿੱਲੀ ਵਰਗੇ 4 ਵੱਡੇ ਅਤੇ ਅਹਿਮ ਜਹਾਜ਼ ਉਨ੍ਹਾਂ ਦੇ ਕੰਟਰੋਲ 'ਚ ਰਹੇ ਹਨ।

ਸ਼ਤਰੂਘਨ ਸਿਨਹਾ ਦੀ ਟਿਕਟ ਕੱਟੀ ਕਾਂਗਰਸ 'ਚ ਹੋ ਸਕਦੇ ਨੇ ਸ਼ਾਮਿਲ

ਭਾਜਪਾ ਵਲੋਂ 102 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਪਟਨਾ, 23 ਮਾਰਚ (ਏਜੰਸੀ)- ਬਿਹਾਰ 'ਚ ਐਨ.ਡੀ.ਏ. ਜਿਸ 'ਚ ਭਾਜਪਾ, ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜੇ.ਡੀ.-ਯੂ. ਅਤੇ ਰਾਮ ਵਿਲਾਸ ਪਾਸਵਾਨ ਦੀ ਅਗਵਾਈ ਵਾਲੀ ਐਲ. ਜੇ. ਪੀ. ਸ਼ਾਮਿਲ ਹੈ, ਨੇ ਇਕ ਸੀਟ ਨੂੰ ਛੱਡ ਕੇ ਬਿਹਾਰ ਦੀਆਂ 39 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ। ਭਾਜਪਾ ਦੇ ਬਿਹਾਰ ਸੂਬਾ ਜਨਰਲ ਸਕੱਤਰ ਭੁਪੇਂਦਰ ਯਾਦਵ ਨੇ ਪ੍ਰੈੱਸ ਕਾਨਫ਼ਰੰਸ 'ਚ ਐਲਾਨ ਕੀਤਾ ਕਿ ਲਗਾਤਾਰ ਪੰਜ ਸਾਲ ਕੇਂਦਰ ਸਰਕਾਰ ਦੇ ਖ਼ਿਲਾਫ਼ ਬਾਗੀ ਤੇਵਰ ਦਿਖਾਉਣ ਵਾਲੇ ਪਟਨਾ ਸਾਹਿਬ ਤੋਂ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਦੀ ਟਿਕਟ ਕੱਟ ਕੇ ਇਸ ਦੀ ਥਾਂ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਪਾਰਟੀ ਨੇ ਮੈਦਾਨ 'ਚ ਉਤਾਰਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਿਨਹਾ ਜਲਦ ਕਾਂਗਰਸ 'ਚ ਸ਼ਾਮਿਲ ਹੋ ਸਕਦੇ ਹਨ ਅਤੇ ਉਹ ਇਸੇ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਦੀ ਮੰਗ ਕਰ ਸਕਦੇ ਹਨ। ਜਦਕਿ ਦੀ ਨਵਾਦਾ ਸੀਟ ਗੱਠਜੋੜ ਦੇ ਸਾਥੀ ਐਲ.ਜੇ.ਪੀ. ਦੇ ਖਾਤੇ 'ਚ ਜਾਣ ਕਰਕੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਬੇਗੂਸਰਾਏ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਦੇ ਸਾਥੀ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ, ਆਰ.ਕੇ. ਸਿੰਘ, ਅਸ਼ਵਨੀ ਕੁਮਾਰ ਚੌਬੇ ਅਤੇ ਰਾਮ ਕ੍ਰਿਪਾਲ ਯਾਦਵ ਨੂੰ ਕ੍ਰਮਵਾਰ ਮੋਤੀਹਾਰੀ, ਆਰਾ, ਬਕਸਰ ਅਤੇ ਪਾਟਲੀਪੁੱਤਰ ਹਲਕਿਆਂ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਾਹ ਨਵਾਜ਼ ਹੁਸੈਨ ਭਾਗਲਪੁਰ ਤੋਂ ਚੋਣ ਲੜਨ ਲਈ ਆਸਵੰਦ ਸਨ, ਪਰ ਇਸ ਸੂਚੀ 'ਚ ਉਨ੍ਹਾਂ ਦਾ ਨਾਂਅ ਸ਼ਾਮਿਲ ਨਹੀਂ। ਅਸਲ 'ਚ ਸ਼ਾਹਨਵਾਜ਼ ਹੁਸੈਨ ਸਾਲ 2014 ਦੀਆਂ ਲੋਕ ਸਭਾ ਚੋਣਾਂ 'ਚ ਭਾਗਲਪੁਰ ਹਲਕੇ ਤੋਂ ਆਰ. ਜੇ. ਡੀ. ਉਮੀਦਵਾਰ ਹੱਥੋਂ ਚੋਣ ਹਾਰ ਗਏ ਸਨ। ਭਾਜਪਾ ਵਲੋਂ ਲੋਕ ਸਭਾ ਚੋਣਾਂ ਲਈ 102 ਹੋਰ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਓਡੀਸ਼ਾ ਦੇ ਪੁਰੀ ਤੋਂ ਚੋਣ ਲੜਨਗੇ। ਸੂਚੀ ਅਨੁਸਾਰ ਮੌਜੂਦਾ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਮੱਧ ਪ੍ਰਦੇਸ਼ ਦੇ ਮੋਰੇਨਾ ਤੋਂ, ਜੈਯੰਤ ਸਿਨਹਾ ਝਾਰਖੰਡ ਦੇ ਹਜ਼ਾਰੀਬਾਗ ਅਤੇ ਸ੍ਰੀਪਾਦ ਨਾਇਕ ਉੱਤਰੀ ਗੋਆ ਤੋਂ ਚੋਣ ਲੜਨਗੇ। ਅਨੁਰਾਗ ਠਾਕੁਰ ਨੂੰ ਮੁੜ ਤੋਂ ਹਮੀਰਪੁਰ ਤੋਂ ਟਿਕਟ ਦਿੱਤੀ ਗਈ ਹੈ। ਕਾਂਗੜਾ ਤੋਂ ਮੌਜੂਦਾ ਸੰਸਦ ਮੈਂਬਰ ਸ਼ਾਂਤਾ ਕੁਮਾਰ ਦੀ ਜਗ੍ਹਾ ਇਸ ਵਾਰ ਕਿਸ਼ਨ ਕਪੂਰ ਨੂੰ ਉਮੀਦਵਾਰ ਬਣਾਇਆ ਗਿਆ ਹੈ। 102 ਨਾਵਾਂ ਦੀ ਇਸ ਸੂਚੀ ਨਾਲ ਪਾਰਟੀ ਹੁਣ ਤੱਕ 286 ਉਮੀਦਵਾਰਾਂ ਦੇ ਨਾਂਅ ਐਲਾਨ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ 'ਚ ਹੋਈ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) 'ਚ ਪਹਿਲੇ ਦੋ ਪੜਾਵਾਂ ਤਹਿਤ ਹੋਣ ਵਾਲੀ ਵੋਟਿੰਗ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤੋਂ ਇਲਾਵਾ ਪਾਰਟੀ ਵਲੋਂ ਗੁਜਰਾਤ 'ਚ ਲੋਕ ਸਭਾ ਸੀਟਾਂ ਲਈ 15 ਉਮੀਦਵਾਰਾਂ ਦਾ ਨਾਂਅ ਐਲਾਨ ਦਿੱਤਾ ਹੈ।

ਸ਼ਿਮਲਾ ਤੋਂ ਸੁਰੇਸ਼ ਕਸ਼ਯਪ ਤੇ ਕਾਂਗੜਾ ਤੋਂ ਕਿਸ਼ਨ ਕਪੂਰ ਦੇ ਨਾਂਅ 'ਤੇ ਮੋਹਰ

ਸ਼ਿਮਲਾ, 23 ਮਾਰਚ (ਅਜੀਤ ਬਿਊਰੋ)-ਭਾਜਪਾ ਹਾਈਕਮਾਨ ਨੇ ਸ਼ਿਮਲਾ ਸੰਸਦੀ ਹਲਕੇ ਦੇ ਮੌਜੂਦਾ ਸੰਸਦ ਮੈਂਬਰ ਵਰਿੰਦਰ ਕਸ਼ਯਪ ਦੀ ਟਿਕਟ ਕੱਟ ਕੇ ਪਚਛਾਦ ਦੇ ਵਿਧਾਇਕ ਸੁਰੇਸ਼ ਕਸ਼ਯਪ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਲਿਆ ਹੈ ਅਤੇ ਕਾਂਗੜਾ ਸੰਸਦੀ ਹਲਕੇ ਤੋਂ ਸਰਕਾਰ 'ਚ ਮੰਤਰੀ ਗੱਦੀ ਭਾਈਚਾਰੇ ਦੇ ਕਿਸ਼ਨ ਕਪੂਰ ਨੂੰ ਉਤਾਰਨ ਦਾ ਫ਼ੈਸਲਾ ਲਿਆ ਹੈ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਕਪੂਰ ਤੇ ਸੁਰੇਸ਼ ਕਸ਼ਯਪ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ। ਉੱਥੇ ਹੀ ਹਮੀਰਪੁਰ ਦੇ ਮੌਜੂਦਾ ਸੰਸਦ ਮੈਂਬਰ ਅਨੁਰਾਗ ਠਾਕੁਰ ਅਤੇ ਮੰਡੀ ਤੋਂ ਮੌਜੂਦਾ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦਾ ਨਾਂਅ ਤੈਅ ਹੈ। ਕਾਂਗੜਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸ਼ਾਂਤਾ ਕੁਮਾਰ ਦੇ ਚੋਣ ਲੜਨ ਤੋਂ ਇਨਕਾਰ ਕਰਨ 'ਤੇ ਹੀ ਕਿਸ਼ਨ ਕਪੂਰ ਦੇ ਨਾਂਅ 'ਤੇ ਮੋਹਰ ਲੱਗੀ ਹੈ। ਸੂਤਰਾਂ ਅਨੁਸਾਰ ਸ਼ਿਮਲਾ ਸੰਸਦੀ ਹਲਕੇ (ਰਾਖਵਾਂ) ਤੋਂ ਵਿਧਾਇਕ ਸੁਰੇਸ਼ ਕਸ਼ਯਪ ਦੇ ਨਾਂਅ ਨੂੰ ਵਿਧਾਨ ਸਭਾ ਸਪੀਕਰ ਡਾ. ਰਾਜੀਵ ਬਿੰਦਲ ਵਲੋਂ ਵੀ ਸਹਿਮਤੀ ਮਿਲੀ ਹੈ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਮੰਡੀ ਤੋਂ ਰਾਮਸਵਰੂਪ ਦੇ ਨਾਂਅ ਦੀ ਪੈਰਵੀ ਕਰਨ ਦੀ ਸੂਚਨਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖਰਾਮ ਦੀ ਉਨ੍ਹਾਂ ਦੇ ਪੋਤੇ ਆਸ਼ਰਿਆ ਸ਼ਰਮਾ ਨੂੰ ਟਿਕਟ ਦੇਣ ਦੀ ਮੰਗ ਨੂੰ ਭਾਜਪਾ ਹਾਈਕਮਾਨ ਨੇ ਨਹੀਂ ਮੰਨਿਆ, ਜਿਸ ਕਾਰਨ ਪੰਡਿਤ ਸੁਖਰਾਮ ਹੁਣ ਕਾਂਗਰਸ ਦੇ ਸੰਪਰਕ 'ਚ ਹੈ। ਟਿਕਟ ਪ੍ਰਾਪਤੀ ਦੇ ਯਤਨਾਂ 'ਚ ਜੁਟੇ ਹੋਰ ਭਾਜਪਾ ਆਗੂਆਂ ਐਚ.ਐਨ. ਕਸ਼ਯਪ, ਤ੍ਰਿਲੋਕ ਕਪੂਰ, ਵਿਸ਼ਾਲ ਚੌਹਾਨ, ਰਾਜੀਵ ਭਾਰਦਵਾਜ, ਮਹੇਸ਼ਵਰ ਸਿੰਘ, ਖੁਸ਼ਾਲ ਠਾਕੁਰ ਤੇ ਪ੍ਰਵੀਨ ਸ਼ਰਮਾ ਦੀਆਂ ਉਮੀਦਾਂ 'ਤੇ ਪਾਣੀ ਫਿਰਿਆ ਹੈ।

ਭਾਜਪਾ ਨੇ ਪਟਨਾ ਸਾਹਿਬ ਤੋਂ ਕੱਟੀ ਸ਼ਤਰੂਘਨ .......

ਵਿਜੇ ਮਾਲਿਆ ਦੀ ਜਾਇਦਾਦ ਕੁਰਕ ਕਰਨ ਦੇ ਆਦੇਸ਼

ਨਵੀਂ ਦਿੱਲੀ, 23 ਮਾਰਚ (ਏਜੰਸੀਆਂ) -ਦਿੱਲੀ ਦੀ ਇਕ ਅਦਾਲਤ ਨੇ ਐਫ. ਈ. ਆਰ. ਏ. ਦੀ ਉਲੰਘਣਾ ਨਾਲ ਸਬੰਧਿਤ ਇਕ ਮਾਮਲੇ 'ਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਬੈਂਗਲੁਰੂ ਸਥਿਤ ਜਾਇਦਾਦ ਨੂੰ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਬੈਂਗਲੁਰੂ ਪੁਲਿਸ ਨੇ ਈ. ਡੀ. ਦੇ ਵਿਸ਼ੇਸ਼ ਸਰਕਾਰੀ ਵਕੀਲ ਐਨ. ਕੇ. ਮੱਤਾ ਅਤੇ ਵਕੀਲ ਸੰਵੇਦਨਾ ਵਰਮਾ ਰਾਹੀਂ ਇਸ ਸਬੰਧ 'ਚ ਅਦਾਲਤ ਦੇ ਪਹਿਲੇ ਹੁਕਮ ਨੂੰ ਲਾਗੂ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਦੀਪਕ ਸ਼ੇਰਾਵਤ ਨੇ ਤਾਜ਼ਾ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸੂਬੇ ਦੀ ਪੁਲਿਸ ਨੂੰ 10 ਜੁਲਾਈ ਤੱਕ ਜਾਇਦਾਦ ਕੁਰਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਸੇ ਦਿਨ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੈਂਗਲੁਰੂ ਪੁਲਿਸ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਾਲਿਆ ਦੀ 159 ਸੰਪਤੀਆਂ ਦੀ ਪਹਿਚਾਣ ਕਰ ਲਈ ਹੈ ਪਰ ਉਹ ਇਨ੍ਹਾਂ 'ਚੋਂ ਕਿਸੇ ਨੂੰ ਵੀ ਕੁਰਕ ਨਹੀਂ ਕਰ ਸਕੀ। ਅਦਾਲਤ ਨੇ ਮਾਮਲੇ 'ਚ ਚਾਲੂ ਸਾਲ 4 ਜਨਵਰੀ ਨੂੰ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਸੀ। ਅਦਾਲਤ ਨੇ ਪਿਛਲੇ ਸਾਲ 8 ਮਈ ਨੂੰ ਬੈਂਗਲੁਰੂ ਪੁਲਿਸ ਮੁਖੀ ਰਾਹੀਂ ਮਾਮਲੇ 'ਚ ਮਾਲਿਆ ਦੀ ਜਾਇਦਾਦ ਕੁਰਕ ਕਰਨ ਦਾ ਨਿਰਦੇਸ਼ ਦਿੱਤਾ ਸੀ ਅਤੇ ਇਸ ਦੀ ਰਿਪੋਰਟ ਵੀ ਮੰਗੀ ਸੀ। ਉਸ ਨੇ ਸ਼ਰਾਬ ਕਾਰੋਬਾਰੀ ਖ਼ਿਲਾਫ਼ 12 ਅਪ੍ਰੈਲ, 2017 ਨੂੰ ਬੇਮਿਆਦੀ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਗ਼ੈਰ-ਜ਼ਮਾਨਤੀ ਵਾਰੰਟ ਦੇ ਉਲਟ ਬੇਮਿਆਦੀ ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਨ ਲਈ ਕੋਈ ਸਮਾਂ ਸੀਮਾ ਨਹੀਂ ਹੁੰਦੀ ਹੈ।

ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਦੇਸ਼ ਦੇ ਪਹਿਲੇ ਲੋਕਪਾਲ ਵਜੋਂ ਲਿਆ ਹਲਫ਼

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)-ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਸਨਿਚਰਵਾਰ ਨੂੰ ਦੇਸ਼ ਦੇ ਪਹਿਲੇ ਲੋਕਪਾਲ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਿਨਾਕੀ ਚੰਦਰ ਘੋਸ਼ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਨੇ ਬੀਤੇ ਮੰਗਲਵਾਰ ਨੂੰ ਲੋਕਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ। ਇੱਕ ਅਧਿਕਾਰਤ ਆਦੇਸ਼ ਮੁਤਾਬਿਕ ਸ਼ਸਤਰ ਸੀਮਾ ਬਲ (ਐਸ.ਐਸ.ਬੀ.) ਦੀ ਮੁਖੀ ਅਰਚਨਾ ਰਾਮਸੁੰਦਰਮ, ਮਹਾਰਾਸ਼ਟਰ ਦੇ ਸਾਬਕਾ ਮੁੱਖ ਸਕੱਤਰ ਦਿਨੇਸ਼ ਕੁਮਾਰ ਜੈਨ, ਮਹਿੰਦਰ ਸਿੰਘ ਅਤੇ ਇੰਦਰਜੀਤ ਪ੍ਰਸਾਦ ਗੌਤਮ ਨੂੰ ਲੋਕਪਾਲ ਦਾ ਗੈਰ ਨਿਆਂਇਕ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਸਟਿਸ ਦਿਲੀਪ ਬੀ. ਭੋਸਲੇ, ਜਸਟਿਸ ਪ੍ਰਦੀਪ ਕੁਮਾਰ ਮੋਹੰਤੀ ਅਤੇ ਜਸਟਿਸ ਅਜੇ ਕੁਮਾਰ ਤ੍ਰਿਪਾਠੀ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਨਿਆਂਇਕ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਉਸ ਤਰੀਕ ਤੋਂ ਹੀ ਪ੍ਰਭਾਵੀ ਹੋਣਗੀਆਂ ਜਿਸ ਦਿਨ ਉਹ ਆਪਣੇ-ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ। ਦੱਸਣਯੋਗ ਹੈ ਕਿ ਲੋਕਪਾਲ ਵਜੋਂ ਸਹੁੰ ਚੁੱਕਣ ਵਾਲੇ ਜਸਟਿਸ ਘੋਸ਼ ਮਈ 2017 'ਚ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਹ 29 ਜੂਨ, 2017 ਤੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੀ ਹਨ। ਦੱਸਣਯੋਗ ਹੈ ਕਿ ਲੋਕਪਾਲ ਅਤੇ ਲੋਕਾਯੁਕਤ ਕਾਨੂੰਨ ਤਹਿਤ ਕੁਝ ਸ਼੍ਰੇਣੀਆਂ ਦੇ ਸਰਕਾਰੀ ਸੇਵਕਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਵਿਚ ਲੋਕਪਾਲ ਅਤੇ ਸੂਬਿਆਂ 'ਚ ਲੋਕਾਯੁਕਤ ਦੀ ਨਿਯੁਕਤੀ ਦੀ ਵਿਵਸਥਾ ਹੈ, ਇਹ ਕਾਨੂੰਨ 2013 'ਚ ਪਾਸ ਕੀਤਾ ਗਿਆ ਸੀ। ਨਿਯਮਾਂ ਮੁਤਾਬਿਕ ਲੋਕਪਾਲ ਕਮੇਟੀ 'ਚ ਇੱਕ ਮੁਖੀ ਅਤੇ ਵੱਧ ਤੋਂ ਵੱਧ 8 ਮੈਂਬਰ ਹੋ ਸਕਦੇ ਹਨ, ਇਨ੍ਹਾਂ ਵਿਚ 4 ਮੈਂਬਰ ਨਿਆਂਇਕ ਹੋਣੇ ਚਾਹੀਦੇ ਹਨ। ਇਨ੍ਹਾਂ ਵਿਚ ਘੱਟੋ ਘੱਟ 50 ਫ਼ੀਸਦੀ ਮੈਂਬਰ ਅਨੁਸੂਚਿਤ ਜਾਤੀ, ਹੋਰ ਪੱਛੜਾ ਵਰਗ, ਘੱਟ ਗਿਣਤੀ ਅਤੇ ਮਹਿਲਾਵਾਂ ਹੋਣੀਆਂ ਚਾਹੀਦੀਆਂ ਹਨ। ਨਿਯੁਕਤੀ ਉਪਰੰਤ ਮੁਖੀ ਅਤੇ ਮੈਂਬਰ 5 ਸਾਲ ਜਾਂ 70 ਸਾਲ ਤੱਕ ਦੀ ਉਮਰ ਤੱਕ ਅਹੁਦੇ 'ਤੇ ਰਹਿਣਗੇ।

ਪਾਕਿ ਵਲੋਂ ਸ਼ਹੀਦ ਭਗਤ ਸਿੰਘ ਦੇ ਘਰ ਨੂੰ 'ਕੌਮੀ ਵਿਰਾਸਤੀ ਧਰੋਹਰ' ਦਾ ਦਰਜਾ ਦੇਣ ਦਾ ਐਲਾਨ

ਅੰਮ੍ਰਿਤਸਰ, 23 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਹਿੰਦੇ ਪੰਜਾਬ ਦੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜ਼ਿਲ੍ਹਾ ਫ਼ੈਸਲਾਬਾਦ ਦੇ ਪਿੰਡ ਬੰਗਾ ਦੇ ਚੱਕ 105 ਵਿਚਲੇ ਜੱਦੀ ਘਰ ਨੂੰ 'ਕੌਮੀ ਵਿਰਾਸਤੀ ਧਰੋਹਰ' ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਪੁਰਾਤਤਵ ਵਿਭਾਗ ...

ਪੂਰੀ ਖ਼ਬਰ »

ਕਿਸਾਨ ਯੋਜਨਾ ਤਹਿਤ ਦੂਜੀ ਕਿਸ਼ਤ ਅਗਲੇ ਮਹੀਨੇ

ਨਵੀਂ ਦਿੱਲੀ, 23 ਮਾਰਚ (ਏਜੰਸੀ)- ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਚੋਣ ਜ਼ਾਬਤੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਕੀਮ ਤਹਿਤ ਰਜਿਸਟਰ ਕੀਤੇ ਗਏ ਲਗਪਗ 4.74 ਕਰੋੜ ਦੇ ਕਰੀਬ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਰਥਿਕ ਸਹਾਇਤਾ ਲਈ ਅਗਲੇ ਮਹੀਨੇ 2 ਹਜ਼ਾਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ

ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਨੇ ਤਿਆਰੀਆਂ-ਬਿੰਦਰਾ

ਦੇਹਰਾਦੂਨ, 23 ਮਾਰਚ (ਕਮਲ ਸ਼ਰਮਾ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ 1 ਜੂਨ ਤੋਂ ਆਰੰਭ ਹੋਵੇਗੀ। ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਸ: ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਲੀ 'ਚ ਸਭ ਤੋਂ ਵੱਡਾ ਜਿਹਾਦੀ ਹਮਲਾ-115 ਮੌਤਾਂ

ਬਮਾਕੋ, 23 ਮਾਰਚ (ਏਜੰਸੀ)-ਮਾਲੀ ਦੇ ਪਿਯੂਲ ਭਾਈਚਾਰੇ ਦੇ ਇਕ ਪਿੰਡ 'ਚ ਸ਼ਿਕਾਰੀ ਭਾਈਚਾਰੇ ਦੇ ਡੋਗੋਨ ਦੇ ਹਮਲੇ 'ਚ ਘੱਟੋ-ਘੱਟ 115 ਲੋਕਾਂ ਦੀ ਮੌਤ ਹੋ ਗਈ। ਸ਼ਨਿਚਰਵਾਰ ਨੂੰ ਜਿਹਾਦੀ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਕਰਦੇ ਹੋਏ ਘੱਟੋ ਘੱਟ 115 ਚਰਵਾਹਿਆਂ ਨੂੰ ਮੌਤ ਦੇ ...

ਪੂਰੀ ਖ਼ਬਰ »

ਪਾਕਿ ਨੂੰ ਬਟਵਾਰੇ ਤੋਂ ਪਹਿਲਾਂ ਵਾਲੀ ਨਜ਼ਰ ਨਾਲ ਦੇਖਣ ਦੀ ਭੁੱਲ ਨਾ ਕਰੇ ਭਾਰਤ-ਅਲਵੀ

ਪਾਕਿ ਰਾਸ਼ਟਰਪਤੀ ਵਲੋਂ ਕੌਮੀ ਦਿਵਸ 'ਤੇ ਸੰਬੋਧਨ

ਇਸਲਾਮਾਬਾਦ, 23 ਮਾਰਚ (ਪੀ. ਟੀ. ਆਈ.)-ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਸਨਿਚਰਵਾਰ ਨੂੰ ਦੇਸ਼ ਦੇ ਕੌਮੀ ਦਿਵਸ ਮੌਕੇ ਕਿਹਾ ਕਿ ਭਾਰਤ, ਪਾਕਿਸਤਾਨ ਨੂੰ ਬਟਵਾਰੇ ਤੋਂ ਪਹਿਲਾਂ ਵਾਲੀ ਨਜ਼ਰ ਨਾਲ ਦੇਖਣ ਦੀ ਭੁੱਲ ਨਾ ਕਰੇ ਅਤੇ ਸ਼ਾਂਤੀ ਕਾਇਮ ਕਰਨ ਦੀ ਪਾਕਿਸਤਾਨ ਦੀ ...

ਪੂਰੀ ਖ਼ਬਰ »

ਸ਼ੁੱਭਕਾਮਨਾਵਾਂ ਭੇਜਣ ਲਈ ਇਮਰਾਨ ਵਲੋਂ ਮੋਦੀ ਦਾ ਸਵਾਗਤ

ਇਸਲਾਮਾਬਾਦ, 23 ਮਾਰਚ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰਦਿਆਂ ਦੇਸ਼ ਦੇ ਕੌਮੀ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁੱਭਕਾਮਨਾਵਾਂ ਭੇਜਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਮਰਾਨ ਖ਼ਾਨ ...

ਪੂਰੀ ਖ਼ਬਰ »

ਕਰਨਾਲ 'ਚ ਪੁਲਿਸ ਮੁਕਾਬਲੇ ਦੌਰਾਨ 5 ਲੱਖ ਦਾ ਇਨਾਮੀ ਬਦਮਾਸ਼ ਹਲਾਕ

ਕਰਨਾਲ, 23 ਮਾਰਚ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਪਿਛਲੇ ਕਈ ਦਿਨਾਂ ਤੋਂ ਸਿਰ ਦਰਦ ਬਣੇ ਪੰਜ ਲੱਖ ਰੁਪਏ ਦੇ ਇਨਾਮੀ ਬਦਮਾਸ਼ ਜਬਰਾ ਨੂੰ ਇਕ ਮੁਕਾਬਲੇ 'ਚ ਹਲਾਕ ਕਰ ਦਿੱਤਾ। ਐਸ.ਪੀ. ਸੁਰੇਂਦਰ ਸਿਘ ਭੋਰੀਆ ਨੇ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਜਨਥਲੀ ...

ਪੂਰੀ ਖ਼ਬਰ »

ਪਰੇਸ਼ ਰਾਵਲ ਵਲੋਂ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ

ਅਹਿਮਦਾਬਾਦ, 23 ਮਾਰਚ (ਏਜੰਸੀ)-ਅਦਾਕਾਰ ਤੋਂ ਰਾਜਨੇਤਾ ਬਣੇ ਅਹਿਮਦਾਬਾਦ ਤੋਂ ਭਾਜਪਾ ਦੇ ਵਿਧਾਇਕ ਪਰੇਸ਼ ਰਾਵਲ ਨੇ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦਾ ਹਮੇਸ਼ਾ ਸਮਰਥਨ ...

ਪੂਰੀ ਖ਼ਬਰ »

ਮਿਰਚ ਮਸਾਲਾ

ਗਾਂਧੀਨਗਰ 'ਚ ਹੁਣ ਹੋਵੇਗੀ ਸ਼ਾਹਗੀਰੀ ਬਾਪੂ ਦੀ ਨਗਰੀ ਗਾਂਧੀਨਗਰ ਨੂੰ ਭਗਵਾ ਪਾਰਟੀ ਨੇ ਇਕ ਨਵਾਂ ਸ਼ਾਹ ਅਮਿਤ ਸ਼ਾਹ ਦੇ ਦਿੱਤਾ ਹੈ, ਜਿਸ ਦੀ ਸ਼ਾਹਗੀਰੀ ਸਿਆਸੀ ਹਲਕਿਆਂ 'ਚ ਜਾਣੀ-ਪਹਿਚਾਣੀ ਹੈ। ਗਾਂਧੀਨਗਰ 'ਚ ਉਨ੍ਹਾਂ ਦੀ ਉਮੀਦਵਾਰੀ 'ਤੇ ਅਨਿਸਚਿਤਤਾ ਆਖਰੀ ਸਮੇਂ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX