ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  9 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  28 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  26 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  1 minute ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  1 minute ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਵੈਸਾਖ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਪਹਿਲਾ ਸਫ਼ਾ

ਮੋਦੀ ਵਲੋਂ ਵਾਰਾਨਸੀ 'ਚ ਵਿਸ਼ਾਲ ਰੋਡ ਸ਼ੋਅ

• 80 ਰੈਲੀਆਂ ਕਰਨ ਤੋਂ ਬਾਅਦ ਸ਼ਕਤੀ ਪ੍ਰਦਰਸ਼ਨ • ਗੰਗਾ ਆਰਤੀ 'ਚ ਹੋਏ ਸ਼ਾਮਿਲ
ਵਾਰਾਨਸੀ, 25 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹਲਕੇ ਵਾਰਾਨਸੀ ਤੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਇੱਥੇ ਇਕ ਵਿਸ਼ਾਲ ਰੋਡ ਸ਼ੋਅ ਕੀਤਾ | ਇਸ ਰੋਡ ਸ਼ੋਅ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਸਨ | ਮੋਦੀ ਨੇ ਆਪਣਾ 7 ਕਿੱਲੋਮੀਟਰ ਲੰਬਾ ਰੋਡ ਸ਼ੋਅ ਬਨਾਰਸ ਹਿੰਦੂ ਯੂਨੀਵਰਸਿਟੀ (ਬੀ.ਐਚ.ਯੂ.) ਦੇ ਸੰਸਥਾਪਕ ਪੰਡਿਤ ਮਦਨ ਮੋਹਨ ਮਾਲਵੀਆ ਦੇ ਬੁੱਤ 'ਤੇ ਫੁੱਲ ਮਾਲਾਵਾਂ ਚੜ੍ਹਾਉਣ ਤੋਂ ਬਾਅਦ ਸ਼ੁਰੂ ਕੀਤਾ | ਇਸ ਤੋਂ ਬਾਅਦ ਹਰ-ਹਰ ਮਹਾਦੇਵ ਅਤੇ ਜੈ ਸ੍ਰੀ ਰਾਮ ਦੇ ਨਾਲ ਮੋਦੀ-ਮੋਦੀ ਦੇ ਨਾਅਰਿਆਂ ਨਾਲ ਸਾਰਾ ਸ਼ਹਿਰ ਗੂੰਜ ਉੱਠਿਆ | ਇਹ ਰੋਡ ਸ਼ੋਅ ਦਸ਼ਾਸ਼ਵਮੇਧ ਘਾਟ ਜਾ ਕੇ ਖ਼ਤਮ ਹੋਇਆ ਜਿੱਥੇ ਮੋਦੀ ਨੇ ਗੰਗਾ ਆਰਤੀ ਨੂੰ ਨਮਨ ਕੀਤਾ ਤੇ ਇਸ ਵਿਚ ਹਿੱਸਾ ਵੀ ਲਿਆ | ਸ਼ਾਮ ਕਰੀਬ 5.45 ਵਜੇ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਲੰਕਾ ਇਲਾਕੇ ਤੋਂ ਹੁੰਦਾ ਹੋਇਆ ਅੱਸੀ ਖੇਤਰ 'ਚ ਪਹੁੰਚਿਆ | ਅੱਸੀ ਚੌਰਾਹੇ 'ਤੇ ਸ਼ੰਖ ਤੇ ਆਰਤੀ ਨਾਲ ਫੁੱਲਾਂ ਦੀ ਵਰਖਾ ਨਾਲ ਪਾਰਟੀ ਵਰਕਰਾਂ ਅਤੇ ਕਾਸ਼ੀ ਵਾਸੀਆਂ ਨੇ ਮੋਦੀ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਰੋਡ ਸ਼ੋਅ ਦਾ ਅਗਲਾ ਪੜਾਅ ਭਦੌਨੀ ਖੇਤਰ 'ਚ 6.15 ਵਜੇ ਪਹੁੰਚਿਆ | ਇਸ ਸਮੇਂ ਹਨੇਰਾ ਹੋਣ ਕਾਰਨ ਮੋਦੀ ਦੀ ਗੱਡੀ ਦੀ ਲਾਈਟ ਉਨ੍ਹਾਂ ਵੱਲ ਕਰਕੇ ਰੋਡ ਸ਼ੋਅ ਅੱਗੇ ਵਧਾਇਆ ਗਿਆ | ਸ਼ਾਮ ਸੱਤ ਵਜੇ ਤੱਕ ਪ੍ਰਧਾਨ ਮੰਤਰੀ ਦਾ ਕਾਫ਼ਲਾ ਮਦਨਪੁਰਾ ਪਹੁੰਚਿਆ ਤੇ ਇਸ ਤੋਂ ਬਾਅਦ ਰਾਤ ਸਾਢੇ ਸੱਤ ਵਜੇ ਗੋਦੌਲੀਆ ਆ ਗਿਆ, ਜਿੱਥੇ ਪਾਰਟੀ ਵਰਕਰਾਂ ਨੇ ਜ਼ੋਰਦਾਰ ਨਾਅਰੇ ਲਗਾ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਰੋਡ ਸ਼ੋਅ ਦਸ਼ਾਸ਼ਵਮੇਧ ਘਾਟ ਜਾ ਕੇ ਰਾਤ ਕਰੀਬ 7.45 ਵਜੇ ਖ਼ਤਮ ਹੋ ਗਿਆ, ਜਿੱਥੇ ਪ੍ਰਧਾਨ ਮੰਤਰੀ ਨਾਲ ਭਾਜਪਾ ਪ੍ਰਧਾਨ ਅਮਿਤ ਸ਼ਾਹ, ਯੋਗੀ ਅਦਿੱਤਿਆਨਾਥ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਡਾ. ਮਹੇਂਦਰ ਨਾਥ ਪਾਂਡੇ ਗੰਗਾ ਆਰਤੀ 'ਚ ਸ਼ਾਮਿਲ ਹੋਏ | ਇਸ ਤੋਂ ਇਲਾਵਾ ਭਾਜਪਾ ਨੇ ਕਿਹਾ ਹੈ ਕਿ ਜੇ.ਡੀ. (ਯੂ) ਦੇ ਪ੍ਰਧਾਨ ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਸ਼ੁੱਕਰਵਾਰ ਮੋਦੀ ਵਲੋਂ ਸਵੇਰੇ ਕਰੀਬ 11.30 ਵਜੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਸਮੇਂ ਉਨ੍ਹਾਂ ਦੇ ਨਾਲ ਹੋਣਗੇ | ਪਾਰਟੀ ਨੇ ਦੱਸਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਲੋਕ ਜਨਸ਼ਕਤੀ ਪਾਰਟੀ ਮੁਖੀ ਰਾਮ ਵਿਲਾਸ ਪਾਸਵਾਨ ਵੀ ਇਸ ਸਮੇਂ ਹਾਜ਼ਰ ਰਹਿਣਗੇ | ਦੱਸਣਯੋਗ ਹੈ ਕਿ ਕਾਂਗਰਸੀ ਉਮੀਦਵਾਰ ਅਜੇ ਰਾਏ ਆਪਣੇ ਸਮਰਥਕਾਂ ਨਾਲ ਗੋਦੌਲੀਆ ਵੱਲ ਸ਼ਾਮ ਕਰੀਬ 6 ਵਜੇ ਵਧੇ ਤਾਂ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਕਾਫ਼ੀ ਦੇਰ ਤੱਕ ਦੋਵਾਂ ਪਾਰਟੀਆਂ ਦੇ ਕਾਰਕੁਨਾਂ ਵਿਚਾਲੇ ਟਕਰਾਅ ਵਾਲਾ ਮਾਹੌਲ ਬਣਿਆ ਰਹਿਣ ਕਾਰਨ ਪ੍ਰਸ਼ਾਸਨ ਦੇ ਹੱਥ ਪੈਰ ਫੁੱਲੇ ਰਹੇ | ਹਾਲਾਂਕਿ ਬਾਅਦ 'ਚ ਵਿਵਾਦ ਸ਼ਾਂਤ ਹੋ ਗਿਆ | ਇਸ ਤੋਂ ਪਹਿਲਾਂ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਪ੍ਰਕਾਸ਼ ਸਿੰਘ ਬਾਦਲ, ਸਾਬਕਾ ਵਿਧਾਇਕ ਸ਼ਿਆਮਦੇਵ ਰਾਏ ਚੌਧਰੀ ਅਤੇ ਜਯੋਤਸਨਾ ਸ਼੍ਰੀਵਾਸਤਵ ਤੋਂ ਇਲਾਵਾ ਹੋਰ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਬਾਬਤਪੁਰ ਪਹੁੰਚੇ |
ਨਵਾਂ ਭਾਰਤ ਅੱਤਵਾਦ ਨੂੰ ਮੂੰਹਤੋੜ ਜਵਾਬ ਦੇ ਰਿਹਾ ਹੈ-ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ 'ਤੇ ਜ਼ੋਰ ਦਿੰਦੇ ਹੋਏ ਕਿਹਾ ਹੈ ਕਿ ਨਵਾਂ ਭਾਰਤ ਅੱਤਵਾਦ ਨੂੰ ਮੂੰਹਤੋੜ ਜਵਾਬ ਦੇ ਰਿਹਾ ਹੈ | ਇੱਥੇ ਵਿਸ਼ਾਲ ਰੋਡ ਸ਼ੋਅ ਕਰਨ ਤੋਂ ਬਾਅਦ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅੱਤਵਾਦ ਿਖ਼ਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਹੈ | ਪਾਕਿਸਤਾਨ ਦੇ ਬਾਲਾਕੋਟ 'ਚ ਹਵਾਈ ਹਮਲਿਆਂ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ ਭਾਰਤ ਦੀ ਅੱਤਵਾਦ ਿਖ਼ਲਾਫ਼ ਲੜਾਈ 'ਚ ਪੂਰੀ ਦੁਨੀਆ ਉਸ ਦੇ ਨਾਲ ਹੈ | ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿਚ ਹੋਏ ਬੰਬ ਧਮਾਕਿਆਂ ਦੀ ਵੀ ਜ਼ਿਕਰ ਕੀਤਾ ਜਿਸ ਵਿਚ ਸੈਂਕੜੇ ਮਾਸੂਮ ਲੋਕਾਂ ਨੇ ਆਪਣੀ ਜਾਨ ਗਵਾਈ |

ਮੁਕਾਬਲੇ 'ਚ ਹਿਜ਼ਬੁਲ ਦੇ 2 ਅੱਤਵਾਦੀ ਹਲਾਕ

ਅਨੰਤਨਾਗ 'ਚ ਇੰਟਰਨੈੱਟ ਸੇਵਾ ਮੁਅੱਤਲ, ਹੜਤਾਲ
ਸ੍ਰੀਨਗਰ, 25 ਅਪ੍ਰੈਲ (ਮਨਜੀਤ ਸਿੰਘ)— ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ੍ਹ ਦੇ ਬਿਜਬਹਾੜਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਹਿਜ਼ਬੁਲ ਮੁਜਾਹਦੀਨ ਦੇ 2 ਸਥਾਨਕ ਅੱਤਵਾਦੀ ਮਾਰੇ ਗਏ ਹਨ, ਅੱਤਵਾਦੀਆਂ ਦੇ ਮਾਰੇ ਜਾਣ ਦੇ ਰੋਸ 'ਚ ਅਨੰਤਨਾਗ, ਬਿਜਬਹਾੜਾ ਅਤੇ ਕੁਲਗਾਮ ਵਿਖੇ ਹੜਤਾਲ ਰਹੀ | ਪ੍ਰਸ਼ਾਸਨ ਵਲੋਂ ਅਫ਼ਵਾਹਾਂ ਤੇ ਹਿੰਸਾ ਫੈਲਣ ਦੇ ਖ਼ਦਸ਼ੇ ਨੂੰ ਵੇਖਦਿਆਂ ਅਨੰਤਨਾਗ ਜ਼ਿਲ੍ਹੇ 'ਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ | ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਅਨੁਸਾਰ ਫੌਜ ਦੀ 3 ਆਰ.ਆਰ, ਐਸ. ਓ. ਜੀ. (ਪੁਲਿਸ) ਅਤੇ ਸੀ. ਆਰ. ਪੀ. ਐਫ. ਨੇ ਬਿਜਬਹਾੜਾ ਦੇ ਬਾਗ਼ਇੰਦਰ ਮੁਹੱਲੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਅੱਜ ਤੜਕੇ ਸਾਂਝੀ ਤਾਲਾਸ਼ੀ ਮੁਹਿੰਮ ਛੇੜੀ ਸੀ, ਜਿਸ ਦੌਰਾਨ ਇਕ ਮਕਾਨ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਆਪਣੇ ਟਿਕਾਣੇ ਵੱਲ ਵਧਦੇ ਵੇਖ ਗੋਲੀਬਾਰੀ ਕਰਦਿਆਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਕਈ ਘੰਟੇ ਚੱਲੇ ਮੁਕਾਬਲੇ ਬਾਅਦ 2 ਅੱਤਵਾਦੀ ਮਾਰੇ ਗਏੇ | ਮੁਕਾਬਲਾ ਖ਼ਤਮ ਹੋਣ 'ਤੇ ਪੁਲਿਸ ਨੇ ਮਕਾਨ ਦੇ ਮਲਬੇ 'ਚੋਂ 2 ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ, ਜਿਨ੍ਹਾਂ ਦੀ ਪਛਾਣ ਸਫ਼ਦਰ ਅਮੀਨ ਭੱਟ (25) ਵਾਸੀ ਜ਼ਿਰਪੋਰਾ (ਬਿਜਬਹਾੜਾ) ਅਤੇ ਬੁਰਹਾਨ ਅਹਿਮਦ ਗਨਾਈ (25) ਉਰਫ ਸੈਫਉਲਾ ਵਾਸੀ ਮਾਲੀਪੋਰਾ ਹਿਬਲਿਸ਼ (ਕੁਲਗਾਮ) ਵਜੋਂ ਹੋਈ ਹੈ | ਸੈਫੳੁੱਲਾ ਅਨੰਤਨਾਗ 'ਚ ਬੈਚਲਰ ਆਫ ਫਿਜ਼ੀਓਥਰੈਪੀ ਦਾ ਵਿਦਿਆਰਥੀ ਸੀ ਅਤੇ ਉਹ 24 ਜੁਲਾਈ 2018 ਨੂੰ ਹਿਜ਼ਬੁਲ 'ਚ ਸ਼ਾਮਿਲ ਹੋਇਆ ਸੀ | ਪੁਲਿਸ ਨੇ ਤਾਲਾਸ਼ੀ ਦੌਰਾਨ ਇਕ ਏ.ਕੇ.ਅਤੇ ਇਕ ਐਸ.ਐਲ.ਆਰ. ਰਾਈਫਲ ਸਮੇੇਤ ਭਾਰੀ ਅਸਲੇ੍ਹ ਦੇ ਨਾਲ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਫੈਲਣ 'ਤੇ ਅਨੰਤਨਾਗ, ਬਿਜਬਹਾੜਾ ਅਤੇ ਕੁਲਗਾਮ ਦੇ ਕਈ ਇਲਾਕਿਆਂ 'ਚ ਹੜਤਾਲ ਰਹੀ | ਪੁਲਿਸ ਨੇ ਬਾਅਦ 'ਚ ਅੱਤਵਾਦੀਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਆਖ਼ਰੀ ਰਸਮਾਂ ਲਈ ਸੌਾਪ ਦਿੱਤੀਆਂ | ਇਸ ਦੌਰਾਨ ਮਾਰੇ ਗਏ ਦੋਹਾਂ ਅੱਤਵਾਦੀਆਂ ਨੂੰ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਆਜ਼ਾਦੀ ਦੇ ਹੱਕ ਤੇ ਦੇਸ਼ ਵਿਰੋਧੀ ਨਾਅਰਿਆਂ ਦੀ ਗੂੰਜ 'ਚ ਸਥਾਨਕ ਕਬਰਸਤਾਨਾਂ 'ਚ ਦਫ਼ਨਾ ਦਿੱਤਾ ਗਿਆ | 

ਦੇਸ਼ ਨੂੰ ਭਾਜਪਾ ਦੀ ਫਿਰਕੂ ਸੋਚ ਤੋਂ ਬਚਾਉਣ ਦੀ ਲੋੜ-ਜਾਖੜ

ਕਾਂਗਰਸ ਨੇ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦਾ ਕੀਤਾ ਦਾਅਵਾ
ਭਾਜਪਾ ਨੇ ਸੰਨੀ ਦਿਓਲ ਨੂੰ ਉਮੀਦਵਾਰ ਬਣਾ ਕੇ ਪਹਿਲਾਂ ਹੀ ਹਾਰ ਕਬੂਲੀ
ਜਲੰਧਰ, 25 ਅਪ੍ਰੈਲ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਅਤੇ ਆਰ. ਐਸ. ਐਸ. ਦੀ ਸੋਚ ਨੂੰ ਘੱਟ ਗਿਣਤੀਆਂ ਵਿਰੋਧੀ ਦੱਸਦੇ ਹੋਏ ਕਿਹਾ ਹੈ ਕਿ ਦੋਵਾਂ ਧਿਰਾਂ ਵਲੋਂ ਦੇਸ਼ ਭਰ 'ਚ ਫੈਲਾਈ ਜਾ ਰਹੀ ਫ਼ਿਰਕੂ ਨਫ਼ਰਤ ਮੁਲਕ ਦੀ ਏਕਤਾ ਤੇ ਅਖੰਡਤਾ ਲਈ ਬਹੁਤ ਹੀ ਖ਼ਤਰਨਾਕ ਹੈ | ਅੱਜ ਇੱਥੇ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਧਰਮ ਨਿਰਪੱਖ ਪਾਰਟੀਆਂ ਅਤੇ ਫ਼ਿਰਕੂ ਵੰਡੀਆਂ ਪਾਉਣ ਵਾਲੀਆਂ ਸ਼ਕਤੀਆਂ ਵਿਚਕਾਰ ਹੋ ਰਹੀ ਹੈ ਤੇ ਅਜਿਹੇ 'ਚ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਦੇਸ਼ ਦੇ ਲੋਕ ਫ਼ਿਰਕੂ ਤਾਕਤਾਂ ਨੂੰ ਕਰਾਰੀ ਹਾਰ ਦੇਣਗੇ | ਉਨ੍ਹਾਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਪਾਰਟੀ ਦੇ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਆਪਣੀ ਸੋਚ ਸਾਫ਼ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਦੇਸ਼ ਨੂੰ  ਮੁੜ ਲੀਹ 'ਤੇ ਲਿਆਉਣ ਲਈ ਜੋ ਯੋਜਨਾਵਾਂ ਤੇ ਪ੍ਰੋਗਰਾਮ ਬਣਾਏ ਹਨ, ਉਨ੍ਹਾਂ ਦਾ ਲੋਕਾਂ 'ਤੇ ਕਾਫੀ ਪ੍ਰਭਾਵ ਪਿਆ ਹੈ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਕਾਂਗਰਸ ਦੇ ਹੱਕ 'ਚ ਵੋਟਾਂ ਪਾਉਣਗੇ |
ਕਾਂਗਰਸ ਸਾਰੀਆਂ 13 ਸੀਟਾਂ ਜਿੱਤੇਗੀ
ਸ੍ਰੀ ਸੁਨੀਲ ਜਾਖੜ ਨੇ ਇਕ ਸਵਾਲ ਦੇ ਜਵਾਬ ਵਿਚ ਦਾਅਵਾ ਕੀਤਾ ਕਿ ਕਾਂਗਰਸ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਨੂੰ ਸੂਬੇ ਦੇ ਲੋਕਾਂ ਵਲੋਂ ਲਗਾਤਾਰ ਪਸੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੀ ਉਪ ਚੋਣ ਤੋਂ ਬਾਅਦ ਹੋਈਆਂ ਨਗਰ ਨਿਗਮ, ਪੰਚਾਇਤੀ ਤੇ ਸ਼ਾਹਕੋਟ ਹਲਕੇ ਦੀ ਉਪ ਚੋਣ 'ਚ ਲੋਕਾਂ ਨੇ ਕਾਂਗਰਸ ਨੂੰ ਜਿਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਾਂਗਰਸ ਦੀਆਂ ਨੀਤੀਆਂ ਨਾਲ ਸਹਿਮਤ ਹਨ |
ਸੰਨੀ ਦਿਓਲ ਨੂੰ ਉਮੀਦਵਾਰ ਬਣਾ ਕੇ ਭਾਜਪਾ ਨੇ ਪਹਿਲਾਂ ਹੀ ਕਬੂਲੀ ਹਾਰ
ਭਾਜਪਾ ਵਲੋਂ ਉਨ੍ਹਾਂ ਦੇ ਮੁਕਾਬਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਉਤਾਰੇ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਭਾਜਪਾ ਨੇ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਗੁਰਦਾਸਪੁਰ ਹਲਕੇ ਤੋਂ ਕੋਈ ਵੀ ਉਮੀਦਵਾਰ ਨਹੀਂ ਲੱਭਾ ਤਾਂ ਉਨ੍ਹਾਂ ਨੇ ਸੰਨੀ ਦਿਓਲ 'ਤੇ ਆਪਣਾ ਦਾਅ ਖੇਡਿਆ, ਜਦਕਿ ਪਠਾਨਕੋਟ ਖੇਤਰ 'ਚ ਆਰ. ਐਸ. ਐਸ. ਦੀ ਨਰਸਰੀ ਹੈ | ਉਨ੍ਹਾਂ ਕਿਹਾ ਕਿ ਉਹ ਸੰਨੀ ਦਿਓਲ ਦਾ ਸਵਾਗਤ ਕਰਦੇ ਹਨ ਪਰ ਇਹ ਦੇਖਣਾ ਹੋਵੇਗਾ ਕਿ ਉਹ ਮੁੰਬਈ ਦੇ ਏ. ਸੀ. ਵਾਲੇ ਕਮਰਿਆਂ ਤੋਂ ਨਿਕਲ ਕੇ ਕਿਸ ਤਰ੍ਹਾਂ ਲੋਕਾਂ 'ਚ ਵਿਚਰਦੇ ਹਨ | ਇਸ ਮੌਕੇ ਉਨ੍ਹਾਂ ਸੰਨੀ ਦਿਓਲ ਨੂੰ ਸੱਦਾ ਦਿੱਤਾ ਕਿ ਉਹ ਚੋਣ ਪ੍ਰਚਾਰ ਲਈ ਕਿਤੇ ਵੀ ਆਹਮੋ-ਸਾਹਮਣੇ ਬੈਠ ਕੇ ਆਪੋ-ਆਪਣਾ ਪੱਖ ਰੱਖ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਧੁੱਪ 'ਚ ਪ੍ਰਚਾਰ ਵੀ ਨਹੀਂ ਕਰਨਾ ਪਵੇਗਾ ਤੇ ਸਿਆਸਤ 'ਚ ਵੀ ਇਕ ਨਵੀਂ ਪਿਰਤ ਪਵੇਗੀ |
ਪਹਿਲੀ ਵਾਰ ਕਿਸੇ ਰਾਜਸੀ ਧਿਰ ਨੇ ਫ਼ੌਜ ਦਾ ਰਾਜਸੀਕਰਨ ਕੀਤਾ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਪੁਲਵਾਮਾ ਸ਼ਹੀਦਾਂ ਦੇ ਨਾਂਅ 'ਤੇ ਵੋਟਾਂ ਮੰਗਣ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਵਲੋਂ ਵੋਟਾਂ ਲੈਣ ਲਈ ਫ਼ੌਜ ਦਾ ਰਾਜਸੀਕਰਨ ਕੀਤਾ ਗਿਆ ਹੋਵੇ | ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਆਪਣੀ ਫ਼ੌਜ 'ਤੇ ਪੂਰਾ ਭਰੋਸਾ ਹੈ ਪਰ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫ਼ੌਜ ਨੂੰ ਵੋਟਾਂ ਲਈ ਵਰਤਿਆ ਜਾ ਰਿਹਾ ਹੈ, ਉਸ ਨਾਲ ਲੋਕਾਂ ਦਾ ਸਿਆਸੀ ਆਗੂਆਂ ਤੋਂ ਵੀ ਵਿਸ਼ਵਾਸ ਉੱਠਣ ਲੱਗਾ ਹੈ | ਉਨ੍ਹਾਂ ਕਿਹਾ ਕਿ ਉਹ ਖ਼ੁਦ ਲੋਕਾਂ ਨੂੰ ਇਹ ਸੱਦਾ ਦਿੰਦੇ ਹਨ ਕਿ ਉਹ ਆਪਣੀ ਵੋਟ ਪਾਉਣ ਤੋਂ ਪਹਿਲਾਂ ਪੁਲਵਾਮਾ ਦੇ ਸ਼ਹੀਦਾਂ ਨੂੰ ਜ਼ਰੂਰ ਯਾਦ ਕਰਨ ਤੇ ਫ਼ਿਰਕੂ ਪਾਰਟੀਆਂ ਨੂੰ ਹਾਰ ਦੇਣ |
ਬੇਰੁਜ਼ਗਾਰੀ ਅਤੇ ਕਿਸਾਨੀ ਮੁੱਦਿਆਂ 'ਤੇ ਲੜਾਂਗਾ ਚੋਣ
ਸੁਨੀਲ ਜਾਖੜ ਨੇ ਕਿਹਾ ਕਿ ਸਰਹੱਦੀ ਹਲਕਾ ਹੋਣ ਕਾਰਨ ਗੁਰਦਾਸਪੁਰ 'ਚ ਦੇਸ਼ ਦੀ ਸੁਰੱਖਿਆ ਅਹਿਮ ਮੁੱਦਾ ਹੈ ਤੇ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਦੇ ਨਾਲ-ਨਾਲ ਉਹ ਕਿਸਾਨੀ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਵੀ ਇਹ ਚੋਣ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ ਤੇ ਕਿਸਾਨਾਂ-ਨੌਜਵਾਨਾਂ ਲਈ ਕੁਝ ਨਹੀਂ ਕੀਤਾ ਗਿਆ |
ਪੰਜਾਬ ਨਾਲ ਕੀਤਾ ਵਿਤਕਰਾ
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ 'ਚ ਉਨ੍ਹਾਂ ਵਲੋਂ ਗੁਰਦਾਸਪੁਰ 'ਚ ਰੈਲੀ ਤਾਂ ਕੀਤੀ ਗਈ ਪਰ ਪੰਜਾਬ ਲਈ ਕੋਈ ਵੀ ਐਲਾਨ ਨਹੀਂ ਕੀਤਾ ਗਿਆ | ਨਾ ਤਾਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਬਾਰੇ ਕੋਈ ਗੱਲ ਕੀਤੀ ਗਈ ਤੇ ਨਾ ਹੀ ਕੋਈ ਇੰਡਸਟਰੀ ਨੂੰ ਬਚਾਉਣ ਲਈ ਕਦਮ ਚੁੱਕਿਆ | ਇੱਥੋਂ ਤੱਕ ਕਿ ਇਸ ਸਾਲ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਲਈ ਵੀ ਕੋਈ ਐਲਾਨ ਨਹੀਂ ਕੀਤਾ ਗਿਆ |

'ਆਪ' ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਿਲ

ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਬਠਿੰਡਾ ਸੰਸਦੀ ਹਲਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਿਲ ਹੋ ਗਿਆ | ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ 56 ਸਾਲਾ ਮਾਨਸ਼ਾਹੀਆ ਇੰਜੀਨੀਅਰਿੰਗ ਗ੍ਰੈਜੂਏਟ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਤਕਰੀਬਨ 40 ਫ਼ੀਸਦੀ ਵੋਟਾਂ ਹਾਸਲ ਹੋਈਆਂ ਸਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਲਾਜ਼ਮੀ ਤੌਰ 'ਤੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਮਾਨਸ਼ਾਹੀਆ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਹਮਿਖ਼ਆਲੀ ਲੋਕ ਸੂਬੇ ਦੇ ਹਿੱਤ 'ਚ ਕਾਂਗਰਸ ਪਾਰਟੀ 'ਚ ਵੱਡੀ ਪੱਧਰ 'ਚ ਸ਼ਾਮਿਲ ਹੋ ਰਹੇ ਹਨ | ਇਸ ਤੋਂ ਸਪਸ਼ਟ ਸੰਕੇਤ ਮਿਲਦਾ ਹੈ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਪੂਰੀ ਤਰ੍ਹਾਂ ਮੋਹ ਭੰਗ ਹੋ ਗਿਆ ਹੈ | ਮਾਨਸ਼ਾਹੀਆ ਨੇ ਸਾਲ 2015 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈ ਲਈ ਸੀ, ਜਿਥੇ ਉਹ ਸੀਨੀਅਰ ਵਾਤਾਵਰਣ ਇੰਜੀਨੀਅਰ ਵਜੋਂ ਸੇਵਾ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ ਜਿਸ ਵਾਸਤੇ ਉਨ੍ਹਾਂ ਨੂੰ ਕਾਂਗਰਸ ਦਾ ਮੰਚ ਸਭ ਤੋਂ ਵਧੀਆ ਲੱਗਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਆਪਣਾ ਸਥਾਨ ਪੂਰੀ ਤਰ੍ਹਾਂ ਗਵਾ ਚੁੱਕੀ ਹੈ, ਜਿਸ ਦੇ ਕੋਲ ਸੇਧ ਦੇ ਵਾਸਤੇ ਹਾਂ ਪੱਖੀ ਏਜੰਡਾ ਜਾਂ ਵਿਚਾਰਧਾਰਾ ਨਹੀਂ ਹੈ |
ਅਸਤੀਫ਼ਾ ਦਿੱਤਾ
ਚੰਡੀਗੜ੍ਹ, (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮਾਨਸ਼ਾਹੀਆ ਦਾ ਅਸਤੀਫ਼ਾ ਸਕੱਤਰੇਤ 'ਚ ਪੁੱਜ ਗਿਆ ਹੈ ਜੋ ਕੇਵਲ 2 ਲਾਈਨਾਂ ਦਾ ਹੈ, ਪਰ ਫਿਰ ਵੀ ਉਨ੍ਹਾਂ ਨੂੰ ਬੁਲਾਉਣਾ ਪਵੇਗਾ ਤਾਂ ਕਿ ਇਸ ਗੱਲ ਦੀ ਪੁਸ਼ਟੀ ਹੋ ਸਕੇ ਕਿ ਉਨ੍ਹਾਂ ਕਿਸੇ ਦੇ ਦਬਾਅ ਹੇਠ ਆ ਕੇ ਅਸਤੀਫ਼ਾ ਤਾਂ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਜੇ ਮਾਨਸ਼ਾਹੀਆ ਆਪ ਮਿਲ ਕੇ ਮੈਨੂੰ ਸਿੱਧਾ ਅਸਤੀਫ਼ਾ ਦਿੰਦੇ ਤਾਂ ਮੈਂ ਤੁਰੰਤ ਪ੍ਰਵਾਨ ਕਰ ਲੈਣਾ ਸੀ ਪਰ ਕਾਨੂੰਨੀ ਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਉਨ੍ਹਾਂ ਨੂੰ ਬੁਲਾਉਣਾ ਹੀ ਪਵੇਗਾ |
'ਆਪ' ਦੇ ਕਈ ਹੋਰ ਵਿਧਾਇਕਾਂ ਦੇ ਵੀ ਕਾਂਗਰਸ 'ਚ ਜਾਣ ਦੇ ਚਰਚੇ
ਜਲੰਧਰ, 25 ਅਪ੍ਰੈਲ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੇ ਬਾਗੀ ਹੋਏ ਖਹਿਰਾ ਧੜੇ ਨਾਲ ਸਬੰਧਿਤ ਵਿਧਾਇਕ ਸ. ਨਾਜ਼ਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ ਵਿਚ ਚਲੇ ਜਾਣ ਤੋਂ ਬਾਅਦ ਘੱਟੋ-ਘੱਟ ਚਾਰ ਹੋਰ ਵਿਧਾਇਕਾਂ ਦੇ ਕਾਂਗਰਸ ਵਿਚ ਜਾਣ ਦੀ ਚਰਚਾ ਜ਼ੋਰਾਂ ਉੱਪਰ ਹੈ | ਪਤਾ ਲੱਗਾ ਹੈ ਕਿ ਚਰਚਾ ਵਾਲੇ ਵਿਧਾਇਕਾਂ ਵਿਚ ਦੋ ਖਹਿਰਾ ਧੜੇ ਤੇ ਦੋ ਕੇਜਰੀਵਾਲ ਧੜੇ ਨਾਲ ਸਬੰਧਿਤ ਦੱਸੇ ਜਾਂਦੇ ਹਨ | ਪਤਾ ਲੱਗਾ ਹੈ ਕਿ ਚਰਚਾ ਵਾਲੇ ਤਿੰਨ ਵਿਧਾਇਕ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਹਨ | ਇਕ ਹੋਰ ਵਿਧਾਇਕ ਜਿਹੜਾ ਸ਼ੁਰੂ ਵਿਚ ਕੇਜਰੀਵਾਲ ਦਾ ਤਿੱਖਾ ਨੁਕਤਾਚੀਨ ਤੇ ਸ. ਸੁਖਪਾਲ ਸਿੰਘ ਖਹਿਰਾ ਦਾ ਨੀਤੀ ਘਾੜਾ ਮੰਨਿਆ ਜਾਂਦਾ ਸੀ, ਉਹ ਵੀ ਪਿਛਲੇ ਕੁਝ ਮਹੀਨਿਆਂ ਤੋਂ ਸ. ਖਹਿਰਾ ਨਾਲ ਦੂਰੀ ਬਣਾ ਕੇ ਚੱਲ ਰਿਹਾ ਹੈ ਤੇ ਚਰਚਾ ਹੈ ਕਿ ਉਹ ਵੀ ਕਾਂਗਰਸ ਦੇ ਸੰਪਰਕ ਵਿਚ ਹਨ | ਇਸੇ ਤਰ੍ਹਾਂ ਫ਼ਰੀਦਕੋਟ ਖੇਤਰ ਦੇ ਇਕ ਹੋਰ ਵਿਧਾਇਕ ਵਲੋਂ ਵੀ ਕਾਂਗਰਸ ਨੇਤਾਵਾਂ ਨਾਲ ਸੰਪਰਕ ਸਾਧਿਆ ਦੱਸਿਆ ਜਾ ਰਿਹਾ ਹੈ |

ਖਹਿਰਾ ਵਲੋਂ ਵਿਧਾਇਕੀ ਤੋਂ ਅਚਾਨਕ 'ਅਸਤੀਫ਼ਾ'

ਸਪੀਕਰ ਨੂੰ 3 ਪੰਨਿਆਂ ਦੀ ਅੰਗਰੇਜ਼ੀ 'ਚ ਲਿਖੀ ਚਿੱਠੀ
ਚੰਡੀਗੜ੍ਹ, 25 ਅਪ੍ਰੈਲ (ਐਨ. ਐਸ. ਪਰਵਾਨਾ)-ਸ. ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ 4 ਮਹੀਨਿਆਂ ਤੋਂ ਦਲ ਬਦਲੂ ਵਿਰੋਧੀ ਕਾਨੂੰਨ ਅਧੀਨ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੇ ਸਬੰਧ ਵਿਚ 'ਕਾਰਨ ਦੱਸੋ ਨੋਟਿਸ' ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੇ ਅੱਜ ਵਿਧਾਇਕੀ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਤੇ ਦਲੀਲ ਦਿੱਤੀ ਕਿ ਉਹ ਬਠਿੰਡਾ ਤੋਂ ਲੋਕ ਸਭਾ ਦੀ ਚੋਣ ਲੜਨੀ ਚਾਹੁੰਦੇ ਹਨ ਤੇ ਇਖ਼ਲਾਕੀ ਆਧਾਰ 'ਤੇ ਅਸਤੀਫ਼ਾ ਦੇ ਕੇ ਨਵੇਂ ਮਿਆਰ ਕਾਇਮ ਕਰਨਾ ਚਾਹੁੰਦੇ ਹਨ | ਉਨ੍ਹਾਂ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਤਿੰਨ ਪੰਨਿਆਂ ਦਾ ਅਸਤੀਫ਼ਾ ਅੰਗਰੇਜ਼ੀ 'ਚ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਮੇਰਾ ਇਹ ਅਸਤੀਫ਼ਾ ਤੁਰੰਤ ਪ੍ਰਵਾਨ ਕਰ ਲਿਆ ਜਾਏ | ਮੈਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਵਜੋਂ 26 ਅਪੈ੍ਰਲ ਨੂੰ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਵਾਲਾ ਹਾਂ | ਇਸ ਅਸਤੀਫ਼ਾ ਨੁਮਾ ਚਿੱਠੀ ਵਿਚ ਸ. ਖਹਿਰਾ ਨੇ ਅਕਾਲੀ - ਭਾਜਪਾ ਗਠਜੋੜ ਦੀ ਸਾਬਕਾ ਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ 'ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ | ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਬਹਿਬਲ ਕਲਾਂ ਕਾਂਡ ਨੂੰ ੂ ਲੈ ਕੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲਿਆ | ਅਜੇ ਕੁਝ ਦਿਨ ਪਹਿਲਾਂ ਹੀ ਖਹਿਰਾ ਨੇ ਸਪੀਕਰ ਸ੍ਰੀ ਰਾਣਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਮੇਰੇ ਵਿਰੁੱਧ ਜੋ 2 ਪਟੀਸ਼ਨਾਂ ਤੁਹਾਡੇ ਵਿਚਾਰ ਅਧੀਨ ਹਨ ਉਨ੍ਹਾਂ ਦਾ ਉੱਤਰ ਦੇਣ ਲਈ ਮੈਨੂੰ ਹੋਰ ਸਮਾਂ ਦਿੱਤਾ ਜਾਏ ਤਾਂ ਕਿ ਲੋਕ ਸਭਾ ਦੀਆਂ ਚੋਣਾਂ ਬਾਰੇ ਚੱਲ ਰਹੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਿੱਛੋਂ ਮੈਂ ਵਿਸਥਾਰਪੂਰਵਕ ਉੱਤਰ ਦੇ ਸਕਾਂ | ਸਪੀਕਰ ਨੇ ਉਨ੍ਹਾਂ ਦੀ ਇਹ ਬੇਨਤੀ ਪ੍ਰਵਾਨ ਕਰ ਲਈ ਸੀ ਪਰ ਇਨ੍ਹਾਂ ਸਾਰੀਆਂ ਗੱਲਾਂ 'ਤੇ ਸਪੀਕਰ ਵਲੋਂ ਦਿਖਾਈ ਗਈ ਖੁੱਲ੍ਹਦਿਲੀ ਦੀ ਅੱਜ ਉਨ੍ਹਾਂ ਲੰਬੇ ਚੌੜੇ ਅਫ਼ਸਾਨੇ ਦੀ ਸ਼ਕਲ ਵਿਚ ਅਚਾਨਕ 'ਅਸਤੀਫ਼ਾ' ਦੇਣਾ ਹੀ ਉੱਚਿਤ ਸਮਝਿਆ | ਦਰਿਆਫ਼ਤ ਕਰਨ 'ਤੇ ਵਿਧਾਨ ਸਭਾ ਸਕੱਤਰੇਤ ਵਲੋਂ 'ਅਜੀਤ' ਨੂੰ ਦੱਸਿਆ ਗਿਆ ਕਿ ਸਪੀਕਰ ਇਸ 'ਅਸਤੀਫ਼ੇ' ਬਾਰੇ ਅਗਲੇ ਕਦਮ ਦਾ ਫ਼ੈਸਲਾ ਸੋਚ ਸਮਝ ਕੇ ਕਾਨੂੰਨ ਤੇ ਨਿਯਮਾਂ ਅਨੁਸਾਰ ਕਰਨਗੇ |
ਬਹਾਨੇ ਨਾ ਬਣਾਓ -ਸੰਧਵਾਂ
ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿਚ 'ਆਪ' ਗਰੁੱਪ ਦੇ ਚੀਫ਼ ਵਿ੍ਹਪ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਖਹਿਰਾ ਦੇ ਅੱਜ ਦੇ ਕਦਮ ਨੂੰ ਬਹਾਨੇਬਾਜ਼ੀ ਤੇ ਡਰਾਮੇਬਾਜ਼ੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਸ. ਖਹਿਰਾ ਨੂੰ ਇੱਧਰ-ਉੱਧਰ ਦੀਆਂ ਗੱਲਾਂ ਕਰਨ ਦੀ ਬਜਾਏ ਘੱਟੋ-ਘੱਟ ਹੁਣ ਤਾਂ ਸਿੱਧੇ ਤੌਰ 'ਤੇ ਸਪੀਕਰ ਨੂੰ ਤੁਰੰਤ ਮਿਲ ਕੇ ਵਿਧਾਇਕੀ ਤੋਂ 'ਇਫ ਐਾਡ ਬਟਸ' ਲਾਏ ਬਿਨਾਂ 2 ਲਾਈਨਾਂ ਵਾਲਾ ਅਸਤੀਫ਼ਾ ਦੇਣਾ ਚਾਹੀਦਾ ਹੈ' ਜਿਸ ਨੂੰ ਸਪੀਕਰ ਵਲੋਂ ਤੁਰੰਤ ਪ੍ਰਵਾਨ ਕਰ ਲੈਣਾ ਚਾਹੀਦਾ ਹੈ | ਉਨ੍ਹਾਂ ਇਸ ਗੱਲ 'ਤੇ ਦੁੱਖ ਪ੍ਰਗਟ ਕੀਤਾ ਕਿ ਸਪੀਕਰ ਨੇ ਵੀ ਹੁਣ ਤੱਕ ਖਹਿਰਾ ਦੇ ਕੇਸ ਨੂੰ ਨਿਪਟਾਉਣ ਵਿਚ ਪਤਾ ਨਹੀਂ ਕਿਉਂ ਦੇਰੀ ਕੀਤੀ |

ਜੈਸ਼ ਦੇ ਦੋ ਅੱਤਵਾਦੀ ਗਿ੍ਫ਼ਤਾਰ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਪਾਕਿਸਤਾਨ 'ਚ ਸਥਿਤ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਦੋ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਅੱਤਵਾਦੀਆਂ ਦੀ ਪਹਿਚਾਣ ਤਨਵੀਰ ਉਰਫ਼ ਤਨਵੀਰ ਅਹਿਮਦ ਗਨੀ (29) ਅਤੇ ਬਿਲਾਲ ਮੀਰ ਉਰਫ਼ ਬਿਲਾਲ ਅਹਿਮਦ ਮੀਰ (23) ਵਜੋਂ ਪਹਿਚਾਣ ਹੋਈ ਹੈ | ਇਨ੍ਹਾਂ ਦੋਵਾਂ ਨੰੂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਦੋਵਾਂ ਨੂੰ 7 ਦਿਨਾਂ ਲਈ ਏਜੰਸੀ ਦੀ ਹਿਰਾਸਤ 'ਚ ਭੇਜ ਦਿੱਤਾ ਗਿਆ |

ਪਿ੍ਅੰਕਾ ਵਲੋਂ ਝਾਂਸੀ 'ਚ ਰੋਡ ਸ਼ੋਅ

ਝਾਂਸੀ, 25 ਅਪ੍ਰੈਲ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਵਲੋਂ 29 ਅਪ੍ਰੈਲ ਨੂੰ ਝਾਂਸੀ 'ਚ ਚੌਥੇ ਪੜਾਅ ਤਹਿਤ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਝਾਂਸੀ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਗਿਆ | ਵਰਣਨਯੋਗ ਹੈ ਕਿ ਪਿ੍ਅੰਕਾ ਵਲੋਂ ਬੁੱਧਵਾਰ ਨੂੰ ਵੀ ਬੁੰਦੇਲਖੰਡ ਦੇ ਮਹੋਬਾ ਵਿਚ ਰੋਡ ਸ਼ੋਅ ਕੀਤਾ ਗਿਆ ਸੀ | ਪਿ੍ਅੰਕਾ ਨੇ ਇਹ ਰੋਡ ਸ਼ੋਅ ਸਿੰਧੀ ਚੌਰਾਹਾ ਖੇਤਰ ਵਿਚ ਸਥਿਤ ਪਾਰਟੀ ਦਫ਼ਤਰ ਤੋਂ ਸ਼ੁਰੂ ਕੀਤਾ | ਪਿ੍ਅੰਕਾ ਗਾਂਧੀ ਆਪਣੇ ਰੋਡ ਸ਼ੋਅ ਦੌਰਾਨ ਗੱਡੀ ਦੀ ਛੱਤ 'ਤੇ ਬੈਠੇ ਹੋਏ ਸਨ ਅਤੇ ਸੜਕ ਦੇ ਦੋਵਾਂ ਪਾਸੇ ਭਾਰੀ ਗਿਣਤੀ ਵਿਚ ਖੜ੍ਹੇ ਲੋਕਾਂ ਦਾ ਸਵਾਗਤ ਕਬੂਲ ਰਹੇ ਸਨ | ਇਸ ਮੌਕੇ ਕਾਂਗਰਸੀ ਵਰਕਰਾਂ ਦੇ ਨਾਲ-ਨਾਲ ਨੌਜਵਾਨ ਵੋਟਰਾਂ ਨੇ ਵੀ ਉਨ੍ਹਾਂ 'ਤੇ ਫੁੱਲ ਵਰਸਾਏ | ਇਸ ਦੌਰਾਨ ਕਈ ਸਥਾਨਾਂ 'ਤੇ ਲੋਕਾਂ ਵਲੋਂ 'ਚੌਕੀਦਾਰ ਚੋਰ ਹੈ' ਦੇ ਨਾਅਰੇ ਲਗਾਏ ਗਏ | ਇਸ ਪ੍ਰਭਾਵਸ਼ਾਲੀ ਰੋਡ ਸ਼ੋਅ ਦੌਰਾਨ ਪਿ੍ਅੰਕਾ ਨੇ ਕੁਝ ਬੱਚਿਆਂ ਨੂੰ ਆਪਣੀ ਗੱਡੀ ਦੀ ਸਵਾਰੀ ਵੀ ਕਰਵਾਈ | ਇਸ ਮੌਕੇ ਪਿ੍ਅੰਕਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਗ਼ਰੀਬਾਂ, ਕਿਸਾਨਾਂ ਅਤੇ ਔਰਤਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ ਅਤੇ ਕੇਵਲ ਸੱਤਾ ਲਈ ਚਿੰਤਤ ਰਹੀ |

ਸ੍ਰੀਲੰਕਾ 'ਚ ਇਕ ਹੋਰ ਧਮਾਕਾ

ਇਕ ਹੋਰ ਮੌਤ ਨਾਲ ਮਿ੍ਤਕ ਭਾਰਤੀਆਂ ਦੀ ਗਿਣਤੀ 11 ਹੋਈ ਕੋਲੰਬੋ, 25 ਅਪ੍ਰੈਲ (ਏਜੰਸੀ)-ਅੱਜ ਵੀਰਵਾਰ ਸਵੇਰੇ ਸ੍ਰੀਲੰਕਾ ਦੇ ਪੂਰਬੀ ਸ਼ਹਿਰ 'ਚ ਇਕ ਹੋਰ ਧਮਾਕਾ ਹੋਣ ਦੀ ਖਬਰ ਹੈ | ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ 'ਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਹੋ ...

ਪੂਰੀ ਖ਼ਬਰ »

'ਆਪ' ਦਾ ਚੋਣ ਮਨੋਰਥ ਪੱਤਰ ਜਾਰੀ

ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਲਈ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ | ਕੇਜਰੀਵਾਲ ਨੇ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਸਿੱਖਿਆ, ਸਿਹਤ, ਮਹਿਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸੱਤਾ 'ਚ ਆਉਣ 'ਤੇ 6 ਮਹੀਨੇ 'ਚ ਪਰਲ ਚਿੱਟ ਫ਼ੰਡ ਦੇ ਪੀੜਤਾਂ ਨੂੰ ਪੈਸੇ ਦੇਣ ਦਾ ਵਾਅਦਾ

ਨਵੀਂ ਦਿੱਲੀ, 25 ਅਪ੍ਰੈਲ (ਉਪਮਾ ਡਾਗਾ ਪਾਰਥ)-ਪਰਲ ਚਿੱਟ ਫ਼ੰਡ ਕੰਪਨੀ ਹੱਥੋਂ ਠੱਗੇ ਗਏ ਲੱਖਾਂ ਨਿਵੇਸ਼ਕਾਂ ਦੇ ਹੱਕ 'ਚ ਉਤਰਦਿਆਂ ਕਾਂਗਰਸ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ 6 ਮਹੀਨਿਆਂ ਅੰਦਰ ਉਨ੍ਹਾਂ ਲੋਕਾਂ ਦੇ ...

ਪੂਰੀ ਖ਼ਬਰ »

ਮਿਲਟਰੀ ਟਿ੍ਬਿਊਨਲ ਨੇ ਐਡਮਿਰਲ ਬਿਮਲ ਵਰਮਾ ਦੀ ਪਟੀਸ਼ਨ 'ਤੇ ਕੇਂਦਰ ਨੂੰ 3 ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀਆਂ)-ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਨਵਾਂ ਜਲ ਸੈਨਾ ਮੁਖੀ ਬਣਾਏ ਜਾਣ ਨੂੰ ਲੈ ਕੇ ਅੰਡੇਮਾਨ ਨਿਕੋਬਾਰ ਕਮਾਂਡ ਦੇ ਚੀਫ਼ ਵਾਈਸ ਐਡਮਿਰਲ ਬਿਮਲ ਵਰਮਾ ਨੇ ਇਕ ਵਾਰ ਫਿਰ ਮਿਲਟਰੀ ਟਿ੍ਬਿਊਨਲ 'ਚ ਪਟੀਸ਼ਨ ਦਾਇਰ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਚੀਫ਼ ਜਸਟਿਸ ਮਾਮਲਾ

ਜਸਟਿਸ ਰਮਨ ਨੇ ਚੀਫ਼ ਜਸਟਿਸ ਿਖ਼ਲਾਫ਼ ਦੋਸ਼ਾਂ ਦੀ ਪੜਤਾਲ ਤੋਂ ਖ਼ੁਦ ਨੂੰ ਕੀਤਾ ਵੱਖ

ਨਵੀਂ ਦਿੱਲੀ, 25 ਅਪ੍ਰੈਲ (ਉਪਮਾ ਡਾਗਾ ਪਾਰਥ)-ਚੀਫ਼ ਜਸਟਿਸ ਰੰਜਨ ਗੋਗੋਈ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਪੜਤਾਲ ਲਈ ਬਣਾਏ ਪੈਨਲ ਤੋਂ ਜਸਟਿਸ ਐੱਸ.ਵੀ ਰਮਨ ਨੇ ਖੁਦ ਨੂੰ ਵੱਖ ਕਰ ਲਿਆ ਹੈ | ਚੀਫ਼ ਜਸਟਿਸ 'ਤੇ ਦੋਸ਼ ਲਾਉਣ ਵਾਲੀ ਔਰਤ ਨੇ ਪੜਤਾਲੀਆ ਪੈਨਲ 'ਚ ਜਸਟਿਸ ...

ਪੂਰੀ ਖ਼ਬਰ »

ਕਾਂਗਰਸ ਨੇ ਮੋਦੀ ਿਖ਼ਲਾਫ਼ ਵਾਰਾਨਸੀ ਤੋਂ ਅਜੇ ਰਾਏ ਨੂੰ ਐਲਾਨਿਆ ਉਮੀਦਵਾਰ

ਨਵੀਂ ਦਿੱਲੀ, 25 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਉੱਤਰ ਪ੍ਰਦੇਸ਼ ਦੀ ਵਾਰਾਨਸੀ ਸੀਟ ਤੋਂ ਪਿ੍ਅੰਕਾ ਗਾਂਧੀ ਦੇ ਚੋਣ ਲੜਣ ਦੇ ਕਿਆਸਾਂ ਨੂੰ ਖ਼ਤਮ ਕਰਦਿਆਂ ਅਜੇ ਰਾਏ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਉਨ੍ਹਾਂ ਦਾ ਮੁਕਾਬਲਾ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਈ.ਡੀ. ਵਲੋਂ ਚੌਟਾਲਾ ਿਖ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀਆਂ)-ਈ. ਡੀ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਹਾਲ ਹੀ 'ਚ ਜ਼ਬਤ ਕੀਤੀ ਜਾਇਦਾਦ ਨੂੰ ਲੈ ਕੇ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ | ਚਾਰਜਸ਼ੀਟ ਦੇ ਬਾਰੇ 'ਚ 16 ਮਈ ਨੂੰ ਵਿਚਾਰ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX