ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  16 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  24 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  39 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  47 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 4 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 5 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 5 hours ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 5 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 6 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 6 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 6 hours ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 minute ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 7 hours ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  about 7 hours ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  about 7 hours ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  about 8 hours ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 9 hours ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 9 hours ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 9 hours ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 10 hours ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 10 hours ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 11 hours ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 11 hours ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 11 hours ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 11 hours ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 11 hours ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ 45 ਫ਼ੀਸਦੀ ਵਾਧਾ

ਅੰਮ੍ਰਿਤਸਰ 'ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪੰਜਾਬ ਵਿਚ ਇਸ ਸਮੇਂ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਇੱਥੇ ਇਸ ਵਾਰ 11 ਅਕਤੂਬਰ ਤੱਕ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ 45 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਜਦੋਂ ਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਸਾਲ ਇਸ ਸਬੰਧੀ ਚੁੱਕੇ ਗਏ ਸਖ਼ਤ ਕਦਮਾਂ ਤੋਂ ਬਾਅਦ ਇਹ ਅੰਕੜਾ ਹੌਲੀ-ਹੌਲੀ ਹੇਠਾਂ ਆਵੇਗਾ। ਜ਼ਿਕਰਯੋਗ ਹੈ ਕਿ 15 ਅਕਤੂਬਰ ਤੋਂ 15 ਨਵੰਬਰ ਦੇ ਸਮੇਂ ਨੂੰ ਬਹੁਤ ਹੀ ਨਾਜ਼ੁਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਸਮੇਂ ਦੌਰਾਨ ਵਾਢੀ ਦਾ ਕੰਮ ਜ਼ੋਰਾਂ 'ਤੇ ਹੁੰਦਾ ਹੈ ਅਤੇ ਇਸ ਸਮੇਂ ਦੌਰਾਨ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚ ਵੱਡੇ ਪੱਧਰ 'ਤੇ ਪਰਾਲੀ ਨੂੰ ਅੱਜ ਲਗਾਈ ਜਾਂਦੀ ਹੈ ਜੋ ਦਿੱਲੀ ਵਿਚ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲ 11 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 435 ਘਟਨਾਵਾਂ ਰਿਕਾਰਡ ਕੀਤੀਆਂ ਗਈਆਂ ਸਨ ਜਦੋਂ ਕਿ ਇਸ ਸਾਲ ਇਹ ਅੰਕੜਾ 630 ਤੱਕ ਪਹੁੰਚ ਚੁੱਕਾ ਹੈ। ਇਕੱਲੇ ਅੰਮ੍ਰਿਤਸਰ 'ਚ ਹੀ 295 ਅੱਗ ਲਾਉਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਜਦੋਂ ਕਿ ਤਰਨਤਾਰਨ ਤੇ ਪਟਿਆਲਾ 'ਚ ਕ੍ਰਮਵਾਰ ਇਨ੍ਹਾਂ ਦੀ ਗਿਣਤੀ 126 ਤੇ 57 ਰਹੀ ਹੈ। ਪੰਜਾਬ ਖੇਤੀਬਾੜੀ ਸਕੱਤਰ ਕੇ. ਐਸ. ਪੰਨੂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਸੈਟੇਲਾਈਟ ਰਾਹੀਂ ਲੱਭਿਆ ਜਾਂਦਾ ਹੈ ਜੋ ਕਿ ਇਨ੍ਹਾਂ ਘਟਨਾਵਾਂ ਦੀਆਂ ਸਾਫ਼ ਤਸਵੀਰਾਂ ਨਹੀਂ ਦਿੰਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੈਟੇਲਾਈਟ ਅੰਕੜਿਆਂ 'ਚ ਅੰਤਿਮ ਸੰਸਕਾਰ ਸਮੇਂ ਲਗਾਈ ਅੱਗ ਅਤੇ ਡੰਪਾਂ 'ਚ ਲਗਾਈ ਅੱਗ ਵੀ ਸ਼ਾਮਿਲ ਹੁੰਦੇ ਹਨ ਜਦੋਂ ਕਿ ਪੰਜਾਬ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੌਰਾਨ ਪਿਛਲੇ ਸਾਲ ਲਾਈ ਅੱਗ ਦੀਆਂ ਘਟਨਾਵਾਂ 'ਚ ਕਮੀ ਆਵੇਗੀ। ਪੰਨੂ ਨੇ ਕਿਹਾ ਕਿ ਕੇਂਦਰ ਦੇ ਅੰਕੜਿਆਂ ਅਨੁਸਾਰ ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ 1 ਤੋਂ 10 ਅਕਤੂਬਰ ਤੱਕ ਸਾਲ 2016 ਦੀਆਂ 1714 ਘਟਨਾਵਾਂ ਦੇ ਮੁਕਾਬਲੇ ਇਸ ਸਾਲ 430 ਘਟਨਾਵਾਂ ਹੀ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨਾਂ ਤੇ ਕੋਆਪਰੇਟਿਵ ਸੁਸਾਇਟੀਆਂ ਨੂੰ ਹੈਪੀ ਸੀਡਰ, ਐਸ. ਐਮ. ਐਸ., ਮਲਚਰ ਤੇ ਹੋਰ ਵੱਖ-ਵੱਖ 28000 ਮਸ਼ੀਨਾਂ ਦਿੱਤੀਆਂ ਹਨ ਤੇ ਇਸ ਸਾਲ 23000 ਹੋਰ ਮਸ਼ੀਨਾਂ ਦਿੱਤੀਆਂ ਜਾਣਗੀਆਂ ਜਿਨ੍ਹਾਂ 'ਚੋਂ 15000 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਮਹਿੰਗੀ ਮਸ਼ੀਨਰੀ ਖ਼ਰੀਦਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਇਨ੍ਹਾਂ ਦਾ ਕਿਰਾਇਆ ਦੇਣਾ ਵੀ ਸੌਖਾ ਨਹੀਂ। ਪੰਨੂ ਨੇ ਕਿਹਾ ਕਿ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਵਿੱਤੀ ਸਹਾਇਤਾ ਦੇਣ ਨਾਲ ਇਹ ਮਸਲਾ ਹੱਲ ਹੋ ਸਕਦਾ ਹੈ। ਪੀ.ਪੀ.ਸੀ.ਬੀ. ਦੇ ਚੇਅਰਮੈਨ ਐਸ. ਐਸ. ਮਰਵਾਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਹੈ ਜਿਸ ਲਈ ਅਸੀਂ 6000 ਟੀਮਾਂ ਬਣਾਈਆਂ ਹਨ। ਇਹ ਟੀਮਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੀਆਂ ਹਨ। ਮਰਵਾਹਾ ਨੇ ਇਹ ਵੀ ਕਿਹਾ ਕਿ ਦਿੱਲੀ ਆਪਣੇ ਹਵਾ ਪ੍ਰਦੂਸ਼ਣ ਲਈ ਖ਼ੁਦ ਜ਼ਿੰਮੇਵਾਰ ਹੈ ਤੇ ਪੰਜਾਬ ਦੀ ਉਸ ਦੇ ਪ੍ਰਦੂਸ਼ਣ ਵਿਚ ਨਾਮਾਤਰ ਭੂਮਿਕਾ ਹੈ।
ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਦੇ ਵਧੇ ਮਾਮਲਿਆਂ ਨੇ ਦਿੱਲੀ ਦੀ ਹਵਾ ਕੀਤੀ ਖ਼ਰਾਬ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 13 ਅਕਤੂਬਰ -ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਦਾ ਅਮਲ ਸ਼ੁਰੂ ਹੋਣ ਦੇ ਨਾਲ ਹੀ ਦਿੱਲੀ ਦੀ ਹਵਾ 'ਚ ਇਸ ਦਾ ਅਸਰ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਰਾਜਧਾਨੀ ਦਿੱਲੀ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹਵਾ 'ਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧਿਆ ਹੋਇਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਕਤੂਬਰ ਦੇ ਤੀਜੇ ਹਫ਼ਤੇ ਤੱਕ ਦਿੱਲੀ ਦਾ ਵਾਤਾਵਰਨ ਬਹੁਤ ਖ਼ਰਾਬ ਹੋ ਜਾਵੇਗਾ। ਊਰਜਾ, ਵਾਤਾਵਰਨ ਅਤੇ ਪਾਣੀ ਬਾਰੇ ਕੌਂਸਲ ਨਾਲ ਜੁੜੇ ਇਕ ਮਾਹਿਰ ਨੇ ਕਿਹਾ ਕਿ ਪਿਛਲੇ ਦੋ ਦਿਨਾਂ 'ਚ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹਵਾ ਦੀ ਦਿਸ਼ਾ ਬਦਲਣ ਅਤੇ ਪਰਾਲੀ ਸਾੜਨ 'ਚ ਹੋਣ ਵਾਲੇ ਵਾਧੇ ਕਾਰਨ ਹਵਾ 'ਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਨਸੂਨ ਅਤੇ ਹਵਾ ਦੀ ਦਿਸ਼ਾ ਕਾਰਨ ਜੁਲਾਈ ਤੋਂ ਸਤੰਬਰ ਦੇ ਤਿੰਨ ਮਹੀਨਿਆਂ 'ਚ ਹਵਾ ਦੀ ਗੁਣਵੱਤਾ ਸੰਤੋਖਜਨਕ ਰਾਹੀ ਸੀ। ਇਹ ਪਹਿਲੀ ਵਾਰ ਹੈ ਕਿ ਅਕਤੂਬਰ 'ਚ ਪ੍ਰਦੂਸ਼ਣ ਵਧ ਰਿਹਾ ਹੈ। ਦਿੱਲੀ ਸਰਕਾਰ ਵਲੋਂ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਦੇ ਅੰਦੇਸ਼ੇ ਦੀ ਪੇਸ਼ੀਨਗੋਈ ਤਹਿਤ 'ਔਡ ਈਵਨ' ਮੁੜ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ 'ਚ 4 ਤੋਂ 15 ਨਵੰਬਰ ਤੱਕ 'ਔਡ ਈਵਨ' ਲਾਗੂ ਕੀਤਾ ਜਾਵੇਗਾ। 2015 'ਚ ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਦਿੱਲੀ ਦੇ ਨਾਲ ਲਗਦੇ 4 ਗੁਆਂਢੀ ਰਾਜਾਂ ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ 'ਚ ਪਰਾਲੀ ਸਾੜਨ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਇਸ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ 'ਚ ਕੋਈ ਖਾਸ ਸੁਧਾਰ ਨਹੀਂ ਹੋਇਆ। ਜਿਥੇ ਕਿਸਾਨ ਪਰਾਲੀ ਸਾੜਨ ਦੇ ਬਦਲ ਨੂੰ ਮਹਿੰਗਾ ਦੱਸਦਿਆਂ ਇਸ ਨੂੰ ਅਪਣਾਉਣ 'ਚ ਖਾਸ ਦਿਲਚਸਪੀ ਨਹੀਂ ਦਿਖਾਉਂਦੇ, ਉਥੇ ਪੰਜਾਬ ਸਰਕਾਰ ਇਸ ਸਬੰਧ 'ਚ ਮੁਆਵਜ਼ੇ 'ਚ ਦੇਰੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਪਰਾਲੀ ਸਾੜਨ ਦਾ ਖਮਿਆਜ਼ਾ ਭੁਗਤ ਰਹੀ ਦਿੱਲੀ ਜੋ ਕਿ ਵਿਧਾਨ ਸਭਾ ਚੋਣਾਂ ਦੇ ਮੁਹਾਕੇ ਖੜ੍ਹੀ ਹੈ, ਤਿੰਨੋ ਸਿਆਸੀ ਪਾਰਟੀਆਂ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਲਈ ਵੀ ਇਹ ਇਕ ਵੱਡਾ ਮੁੱਦਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਹਵਾ ਦੀ ਗੁਣਵੱਤਾ ਲਈ ਸਰਗਰਮ ਕੇਂਦਰ ਸਰਕਾਰ ਵਲੋਂ ਚੁੱਕੇ ਕਦਮਾਂ ਨੂੰ ਪ੍ਰਭਾਵਸ਼ਾਲੀ ਦੱਸਦਿਆਂ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਦੇ ਪੱਧਰ ਦਾ ਪਤਾ ਲਾਉਣ ਲਈ 46 ਟੀਮਾਂ ਤਾਇਨਾਤ ਕੀਤੀਆਂ ਅਤੇ ਢੁਕਵੇਂ ਕਦਮ ਚੁੱਕੇ ਹਨ। ਦਿੱਲੀ ਦੇ ਮੁੱਖ ਮਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਸਿਹਰਾ 'ਆਪ' ਸਰਕਾਰ ਨੂੰ ਦਿੰਦਿਆਂ ਕਿਹਾ ਕਿ ਪਿਛਲੇ 3 ਸਾਲਾਂ 'ਚ ਚੁੱਕੇ ਕਦਮਾਂ ਕਾਰਨ ਹਵਾ ਦੇ ਪ੍ਰਦੂਸ਼ਣ 'ਚ 25 ਫੀਸਦੀ ਕਮੀ ਆਈ ਹੈ।
ਪਰਾਲੀ ਸਾੜਨ 'ਤੇ ਠੇਕੇ ਉੱਤੇ ਜ਼ਮੀਨ ਦੇਣ ਵਾਲੇ ਮਾਲਕਾਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਠੇਕੇ 'ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ 'ਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ 'ਚ ਖੇਤੀਬਾੜੀ ਜ਼ਮੀਨ ਦਾ ਲਗਪਗ 25 ਫ਼ੀਸਦੀ ਰਕਬਾ ਐਨ. ਆਰ. ਆਈ. ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ 'ਚ ਰਹਿੰਦੇ ਲੋਕਾਂ ਦੀ ਮਾਲਕੀ ਵਾਲਾ ਹੈ ਅਤੇ ਇਹ ਲੋਕ ਪ੍ਰਤੀ ਏਕੜ 40000 ਤੋਂ ਲੈ ਕੇ 55000 ਰੁਪਏ ਠੇਕਾ ਲੈ ਰਹੇ ਹਨ। ਇਸ ਕਰਕੇ ਇਨ੍ਹਾਂ ਲੋਕਾਂ ਦੀ ਆਪਣੇ ਖੇਤਾਂ 'ਚ ਪਰਾਲੀ ਸਾੜਨ ਤੋਂ ਰੋਕਣ ਦੀ ਬਰਾਬਰ ਦੀ ਜ਼ਿੰਮੇਵਾਰੀ ਬਣਦੀ ਹੈ। ਪੰਨੂ ਨੇ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਦੇ ਖੇਤਾਂ 'ਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ 'ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਮੀਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਜ਼ਮੀਨ ਠੇਕੇ 'ਤੇ ਵਾਹੁਣ ਵਾਲੇ ਕਾਸ਼ਤਕਾਰਾਂ ਲਈ ਠੇਕੇ ਦੀ ਰਕਮ ਕੁਝ ਘੱਟ ਕਰਨ ਤੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਬਜਾਏ ਖੇਤਾਂ 'ਚ ਮਿਲਾ ਦੇਣ ਲਈ ਪ੍ਰੇਰਿਤ ਕਰਨ, ਜਿਸ ਨਾਲ ਜ਼ਮੀਨ ਦੀ ਸਿਹਤ 'ਚ ਸੁਧਾਰ ਹੋਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਇਆ ਜਾ ਸਕੇਗਾ। ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸਮੱਸਿਆ 'ਤੇ ਰੋਕ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਸਬੰਧਿਤ ਜ਼ਿਲ੍ਹਿਆਂ 'ਚ ਪਿੰਡ ਪੱਧਰ 'ਤੇ ਤਾਇਨਾਤ ਨੋਡਲ ਅਫ਼ਸਰਾਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਠੇਕੇ 'ਤੇ ਜ਼ਮੀਨ ਦੇਣ ਵਾਲੇ ਵਿਅਕਤੀਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਜ਼ੋਰ ਪਾਉਣ। ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸਾਰੇ ਮਾਲ ਪਟਵਾਰੀਆਂ ਨੂੰ ਉਸ ਖੇਤੀਬਾੜੀ ਜ਼ਮੀਨ, ਜਿਸ 'ਚ ਪਰਾਲੀ ਸਾੜਨ ਦੀ ਕੋਈ ਘਟਨਾ ਵਾਪਰਦੀ ਹੈ, ਦੀ ਗਿਰਦਾਵਰੀ 'ਚ 'ਰੈੱਡ ਐਂਟਰੀ' ਦਰਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।

550 ਕੀਰਤਨੀ ਜਥਿਆਂ ਨੇ ਸਾਂਝੇ ਮੰਚ ਤੋਂ ਇਕੋ ਸੁਰ 'ਚ ਕੀਤਾ ਕੀਰਤਨ

ਦਿੱਲੀ ਕਮੇਟੀ ਨੇ ਇੰਡੀਆ ਗੇਟ ਵਿਖੇ ਕਰਵਾਇਆ 'ਸ਼ਬਦ ਅਨਾਹਦ' ਸਮਾਗਮ

- ਜਗਤਾਰ ਸਿੰਘ -
ਨਵੀਂ ਦਿੱਲੀ, 13 ਅਕਤੂਬਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੰਡੀਆ ਗੇਟ ਵਿਖੇ 'ਸ਼ਬਦ ਅਨਾਹਦ' ਸਮਾਗਮ ਕਰਵਾਇਆ ਗਿਆ, ਜਿਸ 'ਚ 550 ਕੀਰਤਨੀ ਜਥਿਆਂ ਵਲੋਂ ਇਕੋ ਸਮੇਂ ਕੀਰਤਨ ਕੀਤਾ ਗਿਆ। ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਸੰਸਦ ਮੈਂਬਰ ਪ੍ਰਵੇਸ਼ ਵਰਮਾ ਸਮੇਤ ਹੋਰਨਾਂ ਨੇ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਐਲ.ਈ.ਡੀ. ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦਸਤਾਵੇਜ਼ੀ ਫ਼ਿਲਮ ਵੀ ਵਿਖਾਈ ਗਈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਮਾਗਮ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਪ੍ਰਕਾਸ਼ ਪੁਰਬ ਸਬੰਧੀ ਕਮੇਟੀ ਵਲੋਂ ਕੀਤੇ ਜਾ ਰਹੇ ਹੋਰਨਾਂ ਕਾਰਜਾਂ ਤੋਂ ਵੀ ਜਾਣੂ ਕਰਵਾਇਆ। ਸਮਾਗਮ 'ਚ ਮੌਜੂਦ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹੋਏ ਕਰਤਾਰਪੁਰ ਲਾਂਘੇ ਬਾਰੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣ ਨਾਲ 70 ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪ੍ਰਵਾਨ ਚੜ੍ਹੀ ਹੈ ਅਤੇ ਇਸ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚਲੇ ਆਪਣੇ ਮਿਸ਼ਨਾਂ ਨੂੰ ਜਿਥੇ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਘਰ ਘਰ ਪਹੁੰਚਾਉਣ ਦੀ ਹਦਾਇਤ ਕੀਤੀ ਹੈ, ਉਥੇ ਹੀ ਸੰਯੁਕਤ ਰਾਸ਼ਟਰ ਰਾਹੀਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਹਰ ਭਾਸ਼ਾ 'ਚ ਅਨੁਵਾਦ ਕਰਵਾ ਕੇ ਸਾਰੀ ਦੁਨੀਆਂ 'ਚ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੀ ਸਾਰੀਆਂ ਭਾਸ਼ਾਵਾਂ 'ਚ ਇਸ ਬਾਣੀ ਦਾ ਅਨੁਵਾਦ ਕਰਵਾ ਕੇ ਇਹ ਬਾਣੀ ਲੋਕਾਂ 'ਚ ਪਹੁੰਚਾਈ ਗਈ ਹੈ। ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਡਾ. ਜਸਪਾਲ ਸਿੰਘ, ਤਰਲੋਚਨ ਸਿੰਘ, ਅਵਤਾਰ ਸਿੰਘ ਹਿੱਤ, ਕੁਲਦੀਪ ਸਿੰਘ ਭੋਗਲ ਤੇ ਹੋਰਨਾਂ ਵਲੋਂ ਅਮਿਤ ਸ਼ਾਹ ਨੂੰ ਸਨਮਾਨਤ ਵੀ ਕੀਤਾ ਗਿਆ।

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪਾਕਿਸਤਾਨ ਨੇ ਅੱਜ ਫਿਰ ਕੰਟਰੋਲ ਰੇਖਾ 'ਤੇ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ 'ਤੇ ਭਾਰਤ ਵਲੋਂ ਵੀ ਜ਼ਬਰਦਸਤ ਜਵਾਬ ਦਿੱਤਾ ਗਿਆ। ਦੁਵੱਲੇ ਪਾਸਿਓਂ ਹੋਈ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਿਸ ਦੀ ਪਛਾਣ ਛੱਤੀਸਗੜ੍ਹ ਦੇ ਜ਼ਿਲ੍ਹਾ ਗੁਮਲਾ ਦੇ ਪਿੰਡ ਟੇਂਗਰਾ ਮਮਰਾਲਾ ਦੇ ਸੰਤੋਸ਼ ਗੋਪ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਾਕਿਸਾਨੀ ਸੈਨਾ ਵਲੋਂ ਇਸ ਵਾਰ ਫਿਰ ਇਕ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਪਾਕਿਸਤਾਨੀ ਰੇਂਜਰਾਂ ਨੇ ਬਾਰਾਮੁਲਾ 'ਚ ਉੜੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ। ਪਾਕਿਸਤਾਨ ਵਲੋਂ ਕੀਤੀ ਗਈ ਇਸ ਗੋਲੀਬਾਰੀ 'ਚ ਇਕ ਜਵਾਨ ਸ਼ਹੀਦ ਹੋ ਗਿਆ। ਉਥੇ ਹੀ ਭਾਰਤੀ ਸੈਨਾ ਨੇ ਵੀ ਪਾਕਿਸਤਾਨੀ ਵਲੋਂ ਕੀਤੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ। ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਤੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਨਾਲ ਪਾਕਿਸਤਾਨ ਬੌਖਲਾ ਗਿਆ ਹੈ। ਇਸ ਕਰਕੇ ਉਥੋਂ ਦੀ ਸੈਨਾ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ।

ਖੁੰਢ-ਚਰਚਾ

ਕਿਤਾਬਾਂ ਦੀ ਅਹਿਮੀਅਤ

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਹੱਥਾਂ 'ਚ ਕਿਤਾਬਾਂ ਦੇਣ ਦੀ ਗੱਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਕੀਤੀ ਗਈ ਹੈ। ਉਨ੍ਹਾਂ ਵਲੋਂ ਕਿਤਾਬਾਂ ਬਾਰੇ ਦਿੱਤਾ ਗਿਆ ਨਾਅਰਾ ਹੈ 'ਜੇ ਪੂਰਾ ਕਰਨਾ ਖੁਆਬਾਂ ਨੂੰ, ਤਾਂ ਰੱਖਿਓ ਨਾਲ ਕਿਤਾਬਾਂ ਨੂੰ'। ਜਿਸ ਦੀ ਅਧਿਆਪਕ ਵਰਗ 'ਚ ਖੁੰਢ ਚਰਚਾ ਤੇ ਖੂਬ ਚਰਚਾ ਹੈ। ਅੱਜ ਹਰ ਘਰ 'ਚ ਮਾਪੇ ਬੱਚਿਆਂ ਦੇ ਹੱਥਾਂ 'ਚ ਮੋਬਾਈਲ ਫੜਾ ਕੇ ਕਿਤਾਬਾਂ ਤੋਂ ਦੂਰ ਕਰ ਰਹੇ ਹਨ। ਇਨ੍ਹਾਂ ਮੋਬਾਈਲਾਂ ਦਾ ਬੱਚਿਆਂ ਦੀਆਂ ਨਜ਼ਰਾਂ 'ਤੇ ਬੁਰਾ ਅਸਰ ਪੈ ਰਿਹਾ ਹੈ। ਸਰਕਾਰੀ ਸਕੂਲਾਂ 'ਚ ਹਰ ਮਹੀਨੇ ਬੱਚਿਆਂ ਨੂੰ ਦੋ ਕਿਤਾਬਾਂ ਦੇਣ ਨਾਲ ਜਿਥੇ ਬੱਚਿਆਂ 'ਚ ਕਿਤਾਬਾਂ ਪੜ੍ਹਨ ਦੀ ਰੁਚੀ ਵਧੇਗੀ, ਉਥੇ ਗਿਆਨ 'ਚ ਵਾਧਾ ਹੋਵੇਗਾ। ਨੌਜਵਾਨ ਪੀੜ੍ਹੀ ਈ-ਪੁਸਤਕ ਨਾਲ ਦਿਨ-ਬ-ਦਿਨ ਜੁੜ ਰਹੀ ਹੈ। ਜੇਕਰ ਲਾਇਬ੍ਰੇਰੀਆਂ 'ਚ ਕਿਤਾਬਾਂ ਦੇ ਭੰਡਾਰ ਬਿਨਾਂ ਪੜ੍ਹੇ ਪਏ ਰਹੇ ਤਾਂ ਉਨ੍ਹਾਂ ਕਿਤਾਬਾਂ ਨੂੰ ਜ਼ਰੂਰ ਸਿਉਂਕ ਖਾ ਜਾਵੇਗੀ। ਪਿੰਡਾਂ ਦੀਆਂ ਪੰਚਾਇਤਾਂ ਤੇ ਕਲੱਬਾਂ ਨੂੰ ਵੀ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਕਿਤਾਬਾਂ ਮੁਫ਼ਤ ਵੰਡਣ, ਤਾਂ ਕਿ ਉਨ੍ਹਾਂ 'ਚ ਕਿਤਾਬਾਂ ਪੜ੍ਹਨ ਦੀ ਲਗਨ ਲੱਗੇ। ਆਓ, ਸਾਰੇ ਕਿਤਾਬਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਇਨ੍ਹਾਂ ਦੀ ਹੋਂਦ ਬਚਾਈਏ।


-ਸਠਿਆਲਾ (ਅੰਮ੍ਰਿਤਸਰ) ਤੋਂ ਜਗੀਰ ਸਿੰਘ ਸਫ਼ਰੀ : 8146004540


ਵਾਹਨਾਂ 'ਤੇ ਡੀ.ਜੇ. ਨੁਮਾ ਸਪੀਕਰ

ਪੂਰੇ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ 'ਚ ਟਰੈਕਟਰਾਂ, ਜੀਪਾਂ, ਘੜੁੱਕਿਆਂ, ਟਰੱਕਾਂ 'ਤੇ ਲੱਗੇ ਡੀ.ਜੇ. ਨੁਮਾ ਵੱਡੇ ਸਪੀਕਰ ਜਿਥੇ ਲੋਕਾਂ ਲਈ ਭਾਰੀ ਮੁਸੀਬਤ ਬਣੇ ਹੋਏ ਹਨ, ਉਥੇ ਇਹ ਹਾਈ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਵੀ ਉਡਾ ਰਹੇ ਹਨ। ਅੱਜ ਹਰ ਸ਼ਹਿਰ, ਕਸਬੇ, ਪਿੰਡਾਂ 'ਚ ਟਰੈਕਟਰਾਂ, ਜੀਪਾਂ ਅਤੇ ਹੋਰ ਚੱਲ ਰਹੇ ਵਾਹਨਾਂ 'ਤੇ ਉੱਚੀ ਆਵਾਜ਼ 'ਚ ਭੈੜੇ, ਚੰਦਰੇ ਖੋਰੂ ਪਾਉਂਦੇ ਗੀਤ ਲੋਕਾਂ ਨੂੰ ਜਬਰੀ ਸੁਣਾਏ ਜਾ ਰਹੇ ਹਨ। ਬਾਜ਼ਾਰਾਂ, ਸਕੂਲਾਂ, ਹਸਪਤਾਲਾਂ, ਗਲੀ-ਮੁਹੱਲੇ ਨੇੜਿਓਂ ਜਦੋਂ ਇਹ ਵਾਹਨ ਲੰਘਦੇ ਹਨ ਤਾਂ ਕੰਨ ਪਾੜ੍ਹਵੀਂ ਆਵਾਜ਼ਾਂ ਕਾਰਨ ਲੋਕ ਪ੍ਰੇਸ਼ਾਨ ਹੋ ਉੱਠਦੇ ਹਨ। ਇਕ ਮੋਟੇ ਸਰਵੇ ਅਨੁਸਾਰ ਪੰਜਾਬ 'ਚ 10 ਲੱਖ ਤੋਂ ਵੀ ਉਪਰ ਅਜਿਹੇ ਵਾਹਨ ਹਨ। ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਵਾਹਨਾਂ ਉਪਰੋਂ ਡੀ.ਜੇ. ਨੁਮਾ ਬਕਸੇ ਉਤਾਰ ਕੇ ਕਾਨੂੰਨੀ ਕਾਰਵਾਈ ਚਾਹੀਦੀ ਹੈ।


- ਚੋਗਾਵਾਂ (ਅੰਮ੍ਰਿਤਸਰ) ਤੋਂ ਗੁਰਬਿੰਦਰ ਸਿੰਘ ਬਾਗੀ: 855250365


ਪੰਜਾਬੀਆਂ ਦੀ ਅੱਖ ਕੈਨੇਡਾ ਚੋਣਾਂ 'ਤੇ

ਜਿਥੇ ਪੰਜਾਬ 'ਚ ਚਾਰ ਹਲਕਿਆਂ ਅੰਦਰ ਜ਼ਿਮਨੀ ਚੋਣ ਹੋ ਰਹੀ ਹੈ, ਉਥੇ ਕੈਨੇਡਾ ਅੰਦਰ ਵੀ ਚੋਣਾਂ ਦਾ ਮਾਹੌਲ ਗਰਮ ਹੈ। ਜਿਸ 'ਚ ਭਾਰਤ ਨਾਲ ਸਬੰਧਿਤ ਬਹੁਤ ਸਾਰੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ। ਕੈਨੇਡਾ ਦੀ ਜਸਟਿਸ ਟਰੂਡੋ ਸਰਕਾਰ ਅੰਦਰ ਪਹਿਲਾਂ ਵੀ ਪੰਜਾਬ ਨਾਲ ਸਬੰਧਿਤ ਕਈ ਸ਼ਖਸੀਅਤਾਂ ਨੇ ਮੰਤਰੀ ਅਹੁਦੇ ਸੰਭਾਲੇ ਹੋਏ ਹਨ, ਜਿਸ ਦੇ ਚਲਦਿਆਂ ਸਰਕਾਰ ਵਲੋਂ ਇਮੀਗ੍ਰੇਸ਼ਨ ਤੇ ਹੋਰ ਸਹੂਲਤਾਂ 'ਚ ਢਿੱਲ ਦਿੱਤੀ ਗਈ ਤੇ ਜਿਸ ਦਾ ਫ਼ਾਇਦਾ ਪੰਜਾਬ ਦੇ ਨੌਜਵਾਨਾਂ ਨੇ ਖੂਬ ਉਠਾਇਆ। ਚੋਣਾਂ ਦਾ ਐਲਾਨ ਹੁੰਦਿਆਂ ਹੀ ਹਰ ਪਾਸੇ ਤੇ ਹਰੇਕ ਤੀਸਰੇ ਨੌਜਵਾਨ ਦੀ ਜ਼ੁਬਾਨ 'ਤੇ ਇਕ ਹੀ ਪ੍ਰਸ਼ਨ ਹੈ ਕਿ ਅਗਲੀ ਸਰਕਾਰ ਕਿਹੜੀ ਹੋਵੇਗੀ। ਇਥੋਂ ਤੱਕ ਕਿ ਨੌਜਵਾਨ ਪਹਿਲਾਂ ਹੀ ਸਰਕਾਰ ਬਣਾਉਣ ਵਾਲੀ ਰਾਜਨੀਤਿਕ ਪਾਰਟੀ ਨੂੰ ਸੱਤਾ 'ਚ ਦੇਖਣਾ ਚਾਹੁੰਦੇ ਹਨ ਤਾਂ ਜੋ ਇਮੀਗ੍ਰੇਸ਼ਨ 'ਚ ਦਿੱਤੀ ਹੋਈ ਢਿੱਲ ਅਤੇ ਨਿਯਮਾਂ 'ਚ ਬਦਲਾਅ ਨਾ ਹੋਵੇ। ਇਥੇ ਹੀ ਪੰਜਾਬ ਨਾਲ ਸਬੰਧਿਤ ਐਨ.ਡੀ.ਪੀ. ਆਗੂ ਜਗਮੀਤ ਸਿੰਘ 'ਤੇ ਵੀ ਪੰਜਾਬੀਆਂ ਪ੍ਰਤੀ ਹਮਾਇਤ ਦੀ ਆਸ ਬੱਝੀ ਹੋਈ ਹੈ।


- ਗੁਰਦਾਸਪੁਰ ਤੋਂ ਸੁਖਵੀਰ ਸਿੰਘ ਸੈਣੀ: 9914175751


ਚਿੰਤਨ ਦੀ ਲੋੜ

ਅੱਜ ਦੇਸ਼ 'ਚ ਜੋ ਹਾਲਾਤ ਬਣੇ ਹੋਏ ਹਨ, ਉਨ੍ਹਾਂ 'ਤੇ ਸਾਰਿਆਂ ਨੂੰ ਡੂੰਘਾ ਚਿੰਤਨ ਕਰਨ ਦੀ ਲੋੜ ਹੈ। ਦੇਸ਼ 'ਚ ਹੋ ਰਹੀਆਂ ਲੁੱਟਾਂ-ਖੋਹਾਂ, ਨਸ਼ਿਆਂ ਦਾ ਵੱਡੇ ਪੱਧਰ ਦਾ ਰੁਝਾਨ ਅਤੇ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਘਿਨਾਉਣੀਆਂ ਘਟਨਾਵਾਂ ਨੇ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਜੇਕਰ ਪੁਰਾਣੇ ਸਮੇਂ ਵੱਲ ਝਾਤ ਮਾਰੀ ਜਾਵੇ ਤਾਂ ਪੁਲਿਸ ਦਾ ਵੱਡੇ ਪੱਧਰ 'ਤੇ ਦਬਦਬਾ ਹੋਣ ਕਾਰਨ ਸਮਾਜ ਵਿਰੋਧੀ ਅਨਸਰ ਸਿਰ ਨਹੀਂ ਚੁੱਕਦੇ ਸਨ ਪਰ ਹੁਣ ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਤੇ ਪੁਲਿਸ ਦਾ ਮਨੋਬਲ ਡਿਗਦਾ ਜਾ ਰਿਹਾ ਹੈ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਵਲੋਂ ਲਗਾਤਾਰ ਸਮਾਜ ਵਿਰੋਧੀ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਸੋ, ਸਮੇਂ ਦੀ ਲੋੜ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਇਸ ਘਟਨਾਕ੍ਰਮ ਨੂੰ ਨੱਥ ਪਾਉਣ ਲਈ ਤਾਲਮੇਲ ਨਾਲ ਕੰਮ ਕਰਨ।


- ਚੋਟੀਆਂ (ਸੰਗਰੂਰ) ਤੋਂ ਜਗਤਾਰ ਸਿੰਘ ਭੁਟਾਲ: 98157-34015, 94170-34015


ਵਿਆਹਾਂ ਦੀ ਬਦਲਦੀ ਰੂਪ-ਰੇਖਾ

ਕੋਈ ਸਮਾਂ ਹੁੰਦਾ ਸੀ, ਜਦੋਂ ਵਿਆਹ ਕਈ-ਕਈ ਦਿਨਾਂ ਤੱਕ ਚਲਦੇ ਰਹਿੰਦੇ ਸਨ, ਵਿਆਹਾਂ ਦੀਆਂ ਤਿਆਰੀਆਂ ਤੈਅ ਕੀਤੀ ਤਰੀਕ ਤੋਂ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਸਨ। ਪਰ ਹੁਣ ਵਿਆਹ ਤਾਂ ਬਸ ਚੰਦ ਕੁ ਘੰਟਿਆਂ ਦੀ ਖੇਡ ਹੀ ਬਣ ਕੇ ਰਹਿ ਗਈ ਹੈ। ਹੁਣ ਕੋਈ ਗਲੀ-ਗੁਆਂਢ ਦੇ ਮੁੰਡੇ ਮੰਜੇ-ਬਿਸਤਰੇ ਇਕੱਠੇ ਨਹੀਂ ਕਰਦੇ। ਮੈਰਿਜ ਪੈਲੇਸਾਂ ਨੇ 100 ਫ਼ੀਸਦੀ ਆਪਣੀ ਥਾਂ ਪੱਕੀ ਕਰ ਲਈ ਹੈ। ਰੀਬਨ ਕੱਟਣਾ, ਜੁੱਤੀ ਲੁਕਾਉਣਾ, ਛੰਦ ਸੁਣਨਾ ਤੇ ਜਾਗੋ ਕੱਢਣੀ ਆਦਿ ਰਸਮਾਂ ਵੀ ਹੁਣ ਨਾ ਮਾਤਰ ਰਹਿ ਗਈਆਂ ਹਨ। ਰੁਝੇਵਿਆਂ ਤੇ ਤਣਾਅ ਨਾਲ ਭਰਪੂਰ ਇਸ ਜ਼ਿੰਦਗੀ 'ਚ ਕੰਨ ਪਾੜਵਂੇ ਪੱਛਮੀ ਸੰਗੀਤ ਹੇਠਾਂ ਸਾਡੇ ਸੱਭਿਆਚਾਰ ਦੀ ਆਵਾਜ਼ ਦੱਬ ਕੇ ਰਹਿ ਗਈ ਹੈ। ਚਾਹੇ ਉਹ ਸਮਾਂ ਜਾਂ ਮਾਹੌਲ ਵਾਪਸ ਨਹੀ ਆ ਸਕਦਾ, ਪਰ ਅਸੀਂ ਆਪਣੇ ਬੱਚਿਆਂ, ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਸੇ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੂ ਕਰਵਾ ਸਕਦੇ ਹਾਂ।


- ਮਹਿਮਾ ਸਰਜਾ (ਬਠਿੰਡਾ) ਤੋਂ ਰਾਮਜੀਤ ਸ਼ਰਮਾ: 98763-13404


ਉੱਚ ਅਧਿਕਾਰੀਆਂ ਦੀ ਧੌਂਸ
ਸਰਕਾਰ ਵਲੋਂ ਸਰਕਾਰੀ ਵਿਭਾਗ ਦੇ ਕੰਮਕਾਜ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉੱਚ ਅਧਿਕਾਰੀਆਂ ਨੂੰ ਲਗਾਇਆ ਗਿਆ ਹੈ, ਤਾਂ ਕਿ ਪ੍ਰਸ਼ਾਸਨਿਕ ਢਾਂਚੇ ਵਿਚ ਸੁਧਾਰ ਲਿਆ ਕੇ ਲੋਕਾਂ ਨੂੰ ਸਰਕਾਰੀ ਵਿਭਾਗ ਰਾਹੀਂ ਵਧੀਆ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਸਕਣ, ਪਰ ਸਰਕਾਰ ਦੀ ਇੱਛਾ ਉਲਟ, ਕਈ ਵੱਡੇ ਅਧਿਕਾਰੀ ਆਪਣੇ ਰਾਜਸੀ ਦਬਾਅ ਜਾਂ ਮਹਿਕਮੇ ਦੇ ਜ਼ਿਲ੍ਹਾ ਜਾਂ ਰਾਜ ਪੱਧਰੀ ਅਧਿਕਾਰੀਆਂ 'ਤੇ ਦਬਾਅ ਪਵਾ ਕੇ ਮਨਮਰਜ਼ੀਆਂ ਕਰਕੇ ਹੇਠਲੇ ਕਰਮਚਾਰੀਆਂ ਨੂੰ ਵੱਖ-ਵੱਖ ਢੰਗਾਂ ਨਾਲ ਜ਼ਲੀਲ ਕਰਦੇ ਹਨ। ਇਨ੍ਹਾਂ 'ਤੇ ਛਾਪਾ ਮਾਰ ਟੀਮਾਂ ਜਾਂ ਵਿਭਾਗੀ ਆਦੇਸ਼ਾਂ ਦਾ ਰੱਤੀ ਭਰ ਵੀ ਅਸਰ ਨਹੀਂ ਹੁੰਦਾ ਅਤੇ ਹੇਠਲੇ ਮੁਲਾਜ਼ਮ ਉੱਚ ਅਧਿਕਾਰੀਆਂ ਦੇ ਦਬਾਅ ਹੇਠ ਆਪਣੇ-ਆਪ ਨੂੰ ਜਕੜਿਆ ਮਹਿਸੂਸ ਕਰਦੇ ਹਨ। ਇਸ ਗੱਲ ਨੂੰ ਲੈ ਕੇ ਲੋਕਾਂ ਅੰਦਰ ਇਹ ਚਰਚਾ ਹੈ ਕਿ ਇਸ ਤਰ੍ਹਾਂ ਵਿਭਾਗ ਦਾ ਕੰਮਕਾਜ ਸਾਫ਼-ਸੁਥਰੇ ਢੰਗ ਨਾਲ ਚੱਲਣਾ ਅਸੰਭਵ ਹੈ। ਇਸ ਲਈ ਸਰਕਾਰ ਨੂੰ ਵੱਖ-ਵੱਖ ਵਿਭਾਗਾਂ ਦੇ ਉੱਚ ਅਤੇ ਦਰਮਿਆਨੇ ਪੱਧਰ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਜਾਂਚ ਸਟਿੰਗ ਆਪ੍ਰੇਸ਼ਨਾਂ ਰਾਹੀਂ ਕਰਨੀ ਚਾਹੀਦੀ ਹੈ, ਜਿਸ ਨਾਲ ਸਾਰੀ ਸਥਿਤੀ ਸਾਹਮਣੇ ਆ ਸਕੇ।


- ਬਾਘਾ ਪੁਰਾਣਾ ਤੋਂ ਬਲਰਾਜ ਸਿੰਗਲਾ : 94174-09714

ਹਰਿਆਣਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ

ਲੋਕ-ਲੁਭਾਣੇ ਵਾਅਦਿਆਂ ਤੋਂ ਕੀਤਾ ਪ੍ਰਹੇਜ਼

ਰਾਮ ਸਿੰਘ ਬਰਾੜ
ਚੰਡੀਗੜ੍ਹ, 13 ਅਕਤੂਬਰ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਚੰਡੀਗੜ੍ਹ 'ਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। 'ਮੁਹਾਰੇ ਸੁਪਨਿਆਂ ਕਾ ਹਰਿਆਣਾ' ਨਾਂਅ ਨਾਲ ਜਾਰੀ ਕੀਤੇ ਮਨੋਰਥ ਪੱਤਰ 'ਚ ਖਿਡਾਰੀ, ਨੌਜਵਾਨ, ਕਿਸਾਨ ਤੇ ਗਰੀਬ ਵਰਗ 'ਤੇ ਧਿਆਨ ਕੇਂਦਰਿਤ (ਫ਼ੋਕਸ) ਕਰਦੇ ਹੋਏ ਆਊਟਸੋਰਸਿੰਗ 'ਤੇ ਲੱਗੀਆਂ ਮਹਿਲਾ ਮੁਲਾਜ਼ਮਾਂ ਨੂੰ ਵੀ ਜਣੇਪਾ ਛੁੱਟੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਹਰਿਆਣਾ 'ਚ 5 ਸਾਲ ਤੱਕ ਸਰਕਾਰ ਚਲਾਉਣ ਵਾਲੀ ਭਾਜਪਾ ਨੇ ਆਪਣੇ 32 ਸਫ਼ਿਆਂ ਦੇ ਮਨੋਰਥ ਪੱਤਰ 'ਚ ਹਰ ਵਰਗ ਦਾ ਖਿਆਲ ਰੱਖਿਆ ਹੈ। ਸਿਹਤ, ਸੁਰੱਖਿਆ, ਸਿੱਖਿਆ 'ਤੇ ਜ਼ਿਆਦਾ ਜ਼ੋਰ ਦੇਣ ਲਈ ਨਵੀਂ ਤਕਨੀਕ 'ਤੇ ਵਿਚਾਰ ਕਰਨ ਦੀ ਗੱਲ ਕਹੀ ਹੈ। ਭਾਜਪਾ ਨੇ ਮਨੋਰਥ ਪੱਤਰ 'ਚ ਲੋਕ-ਲੁਭਾਵਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕੀਤਾ ਹੈ। ਕਾਂਗਰਸ ਤੇ ਇਨੈਲੋ ਦੇ ਚੋਣ ਮਨੋਰਥ ਪੱਤਰ 'ਚ ਜੋ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਦੀ ਕੋਈ ਵੀ ਝਲਕ ਭਾਜਪਾ ਦੇ ਮਨੋਰਥ ਪੱਤਰ 'ਚ ਨਜ਼ਰ ਨਹੀਂ ਆਈ। ਮੁੱਖ ਮੰਤਰੀ ਨੇ ਇਸ ਮੌਕੇ ਸਪੱਸ਼ਟ ਕਿਹਾ ਕਿ ਅਸੀਂ ਸਿਰਫ਼ ਉਹੀ ਵਾਅਦਾ ਕਰਾਂਗੇ, ਜੋ ਪੂਰਾ ਕਰ ਸਕਦੇ ਹਾਂ। ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਨੇ ਹਰਿਆਣਾ ਦੇ ਇਸ ਮਨੋਰਥ ਪੱਤਰ ਨੂੰ ਆਖਰੀ ਵਿਅਕਤੀ ਤੱਕ ਖਿਆਲ ਰੱਖਣ ਵਾਲਾ ਦੱਸਿਆ। ਜੇ.ਪੀ. ਨੱਢਾ, ਮੁੱਖ ਮੰਤਰੀ ਮਨੋਹਰ ਲਾਲ, ਸੂਬਾ ਇੰਚਾਰਜ ਅਨਿਲ ਜੈਨ, ਸੂਬਾ ਪ੍ਰਧਾਨ ਸੁਭਾਸ਼ ਬਰਾਲਾ, ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਰਤਨ ਲਾਲ ਕਟਾਰੀਆ, ਚੋਣ ਇੰਚਾਰਜ ਨਰਿੰਦਰ ਤੋਮਰ, ਖੇਤੀ ਮੰਤਰੀ ਓਮ ਪ੍ਰਕਾਸ਼ ਧਨਖੜ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਮਨੋਰਥ ਪੱਤਰ ਜਾਰੀ ਕੀਤਾ। ਮਨੋਰਥ ਪੱਤਰ 'ਚ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਬੈਂਕਾਂ ਤੋਂ ਲਏ ਗਏ ਫ਼ਸਲੀ ਕਰਜ਼ੇ 'ਤੇ ਲਗਪਗ 5 ਹਜ਼ਾਰ ਕਰੋੜ ਰੁਪਏ ਦੇ ਵਿਆਜ ਤੇ ਜੁਰਮਾਨਾ ਮੁਆਫ਼ ਕਰਨ ਦਾ ਟੀਚਾ ਪੂਰਾ ਕਰਨ, ਨੌਜਵਾਨ ਵਿਕਾਸ ਤੇ ਰੁਜ਼ਗਾਰ ਨਾਂਅ ਦਾ ਨਵਾਂ ਮੰਤਰਾਲਾ ਬਣਾਉਣ, ਔਰਤਾਂ ਤੇ ਬੱਚਿਆਂ ਨੂੰ ਅਨੀਮੀਆ ਮੁਕਤ ਬਣਾਉਣ, 10 ਹਜ਼ਾਰ ਤੋਂ ਜ਼ਿਆਦਾ ਆਬਾਦੀ ਵਾਲੇ ਖੇਤਰਾਂ 'ਚ ਸੀਨੀਅਰ ਨਾਗਰਿਕ ਕੇਅਰ ਸੈਂਟਰ ਸਥਾਪਿਤ ਕਰਨ, ਸਰਕਾਰੀ ਕਰਮਚਾਰੀਆਂ ਦੀਆਂ ਤਨਖ਼ਾਹ ਸਬੰਧੀ ਤਰੁੱਟੀਆਂ ਨੂੰ ਦੂਰ ਕਰਨ, ਅੰਬਾਲਾ ਤੇ ਪੰਚਕੂਲਾ ਦੇ ਆਧੁਨਿਕ ਤਕਨੀਕ ਵਾਲੇ ਹਸਪਤਾਲਾਂ ਦੀ ਤਰਜ਼ 'ਤੇ ਸਾਰੇ 22 ਜ਼ਿਲ੍ਹਿਆਂ 'ਚ ਅਜਿਹੇ ਹਸਪਤਾਲ ਬਣਾਉਣ ਆਦਿ ਵਾਅਦੇ ਕੀਤੇ ਗਏ ਹਨ।

ਵਿਰੋਧੀ ਧਿਰ 'ਚ ਹਿੰਮਤ ਹੈ ਤਾਂ ਧਾਰਾ 370 ਵਾਪਸ ਲਿਆਉਣ ਦਾ ਐਲਾਨ ਕਰੇ-ਮੋਦੀ

ਜਲਗਾਉਂ (ਮਹਾਰਾਸ਼ਟਰ), 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਜਲਗਾਉਂ 'ਚ ਇਕ ਰੈਲੀ ਦੌਰਾਨ ਵਿਰੋਧੀ ਪਾਰਟੀਆਂ ਨੂੰ ਧਾਰਾ 370 ਨੂੰ ਲੈ ਕੇ ਚੁਣੌਤੀ ਦਿੱਤੀ। ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਇਤਰਾਜ਼ ਜ਼ਾਹਰ ਕਰਨ ਲਈ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਤੇ ਲੱਦਾਖ ਸਿਰਫ਼ ਜ਼ਮੀਨ ਦਾ ਇਕ ਟੁਕੜਾ ਨਹੀਂ ਸਗੋਂ ਭਾਰਤ ਦੇ ਸਿਰ ਦਾ ਤਾਜ ਹੈ। ਉਸ ਖੇਤਰ ਦਾ ਹਰ ਹਿੱਸਾ ਭਾਰਤ ਦੀ ਸੋਚ ਤੇ ਸ਼ਕਤੀ ਨੂੰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀ ਧਿਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੇ ਚੋਣ ਮਨੋਰਥ ਪੱਤਰ 'ਚ ਐਲਾਨ ਕਰਨ ਕਿ ਉਹ ਧਾਰਾ 370 ਨੂੰ ਵਾਪਸ ਲਿਆਉਣਗੇ, ਨਹੀਂ ਤਾਂ ਇਸ ਨੂੰ ਲੈ ਕੇ ਘੜਿਆਲੀ ਅੱਥਰੂ ਵਹਾਉਣਾ ਬੰਦ ਕਰਨ। ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਵਾਲ ਕੀਤਾ ਕਿ ਕੀ ਭਾਰਤ ਦੇ ਲੋਕ ਉਨ੍ਹਾਂ ਨੂੰ ਅਜਿਹਾ ਕਰਨ ਦੀ ਆਗਿਆ ਦੇਣਗੇ। ਮੋਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨਾਲ ਸਬੰਧਿਤ ਕਾਂਗਰਸ-ਐਨ. ਸੀ. ਪੀ. ਆਗੂਆਂ ਵਲੋਂ ਦਿੱਤੇ ਬਿਆਨਾਂ ਨੂੰ ਸੁਣਨਾ ਚਾਹੀਦਾ ਹੈ ਜੋ ਪੂਰੇ ਦੇਸ਼ ਨਾਲੋਂ ਉਲਟ ਹਨ। ਉਨ੍ਹਾਂ ਦੀ ਸੋਚ ਗੁਆਂਢੀ ਦੇਸ਼ ਵਰਗੀ ਹੈ। ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਤੇ ਆਗੂਆਂ ਵਲੋਂ ਭਾਰਤ ਦੇ ਹਿੱਤਾਂ 'ਚ ਲਏ ਫ਼ੈਸਲਿਆਂ ਦਾ ਵਿਰੋਧ ਮੰਦਭਾਗਾ ਹੈ। ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਕਿਸਮਤ ਵਾਲਾ ਹਾਂ ਕਿ ਜੰਮੂ-ਕਸ਼ਮੀਰ ਦੇ ਵਾਲਮੀਕਿ ਭਰਾਵਾਂ ਨੂੰ ਗਲੇ ਲਗਾ ਸਕਿਆ ਹਾਂ। ਪਿਛਲੇ 70 ਸਾਲ ਤੋਂ ਜੰਮੂ-ਕਸ਼ਮੀਰ ਤੇ ਲੱਦਾਖ 'ਚ ਸਾਡੇ ਵਾਲਮੀਕਿ ਭਰਾ ਵੀ ਮਨੁੱਖੀ ਅਧਿਕਾਰਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਹੁਣ ਦੁਨੀਆ ਨੂੰ ਵੀ ਨਵੇਂ ਭਾਰਤ ਦਾ ਨਵਾਂ ਜੋਸ਼ ਨਜ਼ਰ ਆਉਣ ਲੱਗਾ ਹੈ। ਹਰ ਵਿਸ਼ਵ ਸ਼ਕਤੀ ਅੱਜ ਭਾਰਤ ਦੀ ਆਵਾਜ਼ ਨੂੰ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦਾ ਜੋਸ਼ ਮੋਦੀ ਦੇ ਕਾਰਨ ਨਹੀਂ ਹੈ, ਸਗੋਂ ਤੁਹਾਡੀ ਇਕ ਵੋਟ ਕਾਰਨ ਹੈ। ਇਸ ਦੇ ਨਾਲ ਹੀ ਮੋਦੀ ਨੇ ਵੋਟਾਂ ਮੰਗਦੇ ਹੋਏ ਕਿਹਾ ਕਿ ਅਸੀਂ ਆਉਣ ਵਾਲੇ ਪੰਜ ਸਾਲਾਂ ਲਈ ਦੇਵੇਂਦਰ ਫੜਨਵੀਸ ਦੀ ਅਗਵਾਈ 'ਚ ਸਰਕਾਰ ਲਈ ਇਕ ਵਾਰ ਫਿਰ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।

ਏਅਰ ਇੰਡੀਆ ਦੇ ਨਾਲ 5 ਹੋਰ ਸਰਕਾਰੀ ਕੰਪਨੀਆਂ ਦੇ ਹਿੱਸੇ ਨਿੱਜੀ ਖੇਤਰ ਨੂੰ ਵੇਚੇਗੀ ਸਰਕਾਰ

ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)-ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਕੇਂਦਰ ਸਰਕਾਰ ਏਅਰ ਇੰਡੀਆ ਦੇ ਨਾਲ-ਨਾਲ ਪੰਜ ਹੋਰ ਸਰਕਾਰੀ ਕੰਪਨੀਆਂ ਦੇ ਦਰਵਾਜ਼ੇ ਨਿੱਜੀ ਖੇਤਰ ਲਈ ਖੋਲ੍ਹ ਰਹੀ ਹੈ। ਇੰਨ੍ਹਾਂ ਪੰਜ ਕੰਪਨੀਆਂ ਦੀ ਹਿੱਸੇਦਾਰੀ ਵੇਚ ਕੇ ਸਰਕਾਰ 1.5 ਲੱਖ ਕਰੋੜ ਰੁਪਏ ਦੀ ਰਕਮ ਇਕੱਠੀ ਕਰਨ ਦੀ ਯੋਜਨਾ ਬਣਾ ਰਹੀ ਹੈ। ਕੇਂਦਰ ਸਰਕਾਰ ਨੇ ਭਾਰਤ ਪੈਟਰੋਲੀਅਮ, ਸ਼ਿੰਪਿੰਗ ਕਾਰਪੋਰੇਸ਼ਨ ਆਫ਼ ਇੰਡੀਆ, ਕੰਟੇਨਰ ਕਾਰਪੋਰੇਸ਼ਨ, ਨਾਰਥ ਈਸਟਰਨ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਟੀ.ਐੱਚ.ਡੀ. ਇੰਡੀਆ ਦੇ ਸ਼ੇਅਰ ਵੇਚਣ ਦੀ ਇਜਾਜ਼ਤ ਦੇ ਦਿੱਤੀ ਹੈ। ਸਰਕਾਰ ਨੇ ਇਨ੍ਹਾਂ ਪੰਜ ਕੰਪਨੀਆਂ 'ਚ ਹਿੱਸੇਦਾਰੀ ਵੇਚਣ ਲਈ ਸਲਾਹਕਾਰ ਨਿਯੁਕਤ ਕਰਨ ਲਈ ਅਰਜ਼ੀਆਂ ਵੀ ਮੰਗੀਆਂ ਹਨ। ਇਸ ਸਬੰਧ 'ਚ ਸਰਕਾਰ ਦੇ ਵਿਸ਼ੇਸ਼ ਵਿਭਾਗ ਨੇ 12 ਇਸ਼ਤਿਹਾਰ ਜਾਰੀ ਕੀਤੇ ਹਨ। ਕੇਂਦਰ ਵਲੋਂ ਸਿਰਫ ਘਾਟੇ 'ਚ ਚੱਲ ਰਹੀਆਂ ਕੰਪਨੀਆਂ ਹੀ ਨਹੀਂ ਸਗੋਂ ਮੁਨਾਫ਼ਾ ਕਮਾ ਰਹੀਆਂ ਕੰਪਨੀਆਂ ਦੇ ਹਿੱਸੇ ਵੀ ਵੇਚ ਰਹੀ ਹੈ। ਮੁਨਾਫ਼ਾ ਕਮਾਉਣ ਵਾਲੀ ਕੰਪਨੀਆਂ 'ਚ ਸਭ ਤੋਂ ਉੱਪਰ ਨਾਂਅ ਬੀ.ਪੀ.ਸੀ.ਐੱਲ. ਦਾ ਹੈ ਜਿਸ ਦਾ ਸਿਰਫ 2018-19 ਦਾ ਮੁਨਾਫਾ 7 ਹਜ਼ਾਰ ਕਰੋੜ ਤੋਂ ਵੱਧ ਰਿਹਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਅਜਿਹੀਆਂ 74 ਸਰਕਾਰੀ ਕੰਪਨੀਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਵਿਚੋਂ ਨੂੰ 10 ਨਿੱਜੀ ਖੇਤਰ ਲਈ ਖੋਲ੍ਹਿਆ ਜਾਵੇਗਾ ਜਦਕਿ 6 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਏਅਰ ਇੰਡੀਆ ਦੇ ਨਿੱਜੀਕਰਨ ਲਈ ਸਰਕਾਰ ਵਲੋਂ ਇਹ ਦੂਜੀ ਕੋਸ਼ਿਸ਼ ਹੋਵੇਗੀ। ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ 'ਚ ਵੀ ਏਅਰ ਇੰਡੀਆ ਦੇ ਨਿੱਜੀਕਰਨ ਦੀ ਕੋਸ਼ਿਸ਼ ਕੀਤੀ ਸੀ। ਸਰਕਾਰ ਇਸ ਸਬੰਧ ਅਗਲੇ ਮਹੀਨੇ ਸੰਭਾਵਿਤ ਖਰੀਦਦਾਰਾਂ ਨਾਲ ਗੱਲਬਾਤ ਸ਼ੁਰੂ ਕਰੇਗੀ। ਕਰਜ਼ੇ ਹੇਠਾਂ ਦੱਬੀ ਏਅਰ ਇੰਡੀਆ ਨੂੰ ਤਿੰਨ ਤੇਲ ਕੰਪਨੀਆਂ ਨੇ 15 ਅਕਤੂਬਰ ਤੱਕ ਬਕਾਇਆ ਅਦਾ ਕਰਨ ਲਈ ਕਿਹਾ ਹੈ, ਅਜਿਹਾ ਨਾ ਕਰਨ 'ਤੇ ਉਨ੍ਹਾਂ ਤੇਲ ਦੀ ਸਪਲਾਈ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ।

ਜਪੁਜੀ ਸਾਹਿਬ ਦਾ 19 ਭਾਸ਼ਾਵਾਂ 'ਚ ਅਨੁਵਾਦ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਜਪੁਜੀ ਸਾਹਿਬ' ਦਾ ਦੁਨੀਆ ਦੀਆਂ 19 ਭਾਸ਼ਾਵਾਂ ਵਿਚ ਅਨੁਵਾਦ ਕੀਤਾ ਗਿਆ ਹੈ, ਜਿਸ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਮੰਦਿਰ ਸਾਹਿਬ ਦੇ ਅਜਾਇਬ ਘਰ ਨੂੰ ਸੌਂਪਿਆ ਜਾਵੇਗਾ। ...

ਪੂਰੀ ਖ਼ਬਰ »

ਬੰਗਲਾਦੇਸ਼ ਤੇ ਨਿਪਾਲ ਤੋਂ ਵੀ ਘੱਟ ਰਹੇਗੀ ਭਾਰਤ ਦੀ ਆਰਥਿਕ ਵਿਕਾਸ ਦਰ

ਵਾਸ਼ਿੰਗਟਨ, 13 ਅਕਤੂਬਰ (ਏਜੰਸੀ)-ਵਿਸ਼ਵ ਬੈਂਕ ਨੇ ਚਾਲੂ ਵਿੱਤੀ ਸਾਲ ਵਿਚ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਐਤਵਾਰ ਨੂੰ 6 ਫ਼ੀਸਦੀ ਕਰ ਦਿੱਤਾ ਜਦੋਂ ਕਿ ਵਿੱਤੀ ਸਾਲ 2018-19 ਵਿਚ ਵਿਕਾਸ ਦਰ 6.9 ਫ਼ੀਸਦੀ ਰਹੀ ਸੀ। ਦੂਜੇ ਪਾਸੇ ਵਿਸ਼ਵ ਬੈਂਕ ਨੇ ਬੰਗਲਾਦੇਸ਼ ਤੇ ...

ਪੂਰੀ ਖ਼ਬਰ »

ਮੋਦੀ ਦੀ ਭਤੀਜੀ ਤੋਂ ਪਰਸ ਖੋਹਣ ਵਾਲਾ ਦੂਜੇ ਦਿਨ ਹੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਯੰਤੀ ਬੇਨ ਮੋਦੀ ਤੋਂ ਬੀਤੇ ਦਿਨ ਪਰਸ ਖੋਹਣ ਵਾਲੇ ਝਪਟਮਾਰਾਂ 'ਚੋਂ ਇਕ ਨੂੰ ਪੁਲਿਸ ਨੇ ਅੱਜ ਦੂਜੇ ਦਿਨ ਹਰਿਆਣਾ ਦੇ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਮਯੰਤੀ ਦੇ ਪਰਸ 'ਚ 56000 ਰੁਪਏ, ...

ਪੂਰੀ ਖ਼ਬਰ »

ਕੇਰਲ ਦੀ ਸਿਸਟਰ ਮਰੀਅਮ ਥ੍ਰੇਸੀਆ ਨੂੰ ਮਿਲੀ ਸੰਤ ਦੀ ਉਪਾਧੀ

ਵੈਟਿਕਨ ਸਿਟੀ, 13 ਅਕਤੂਬਰ (ਏਜੰਸੀ)-ਐਤਵਾਰ ਨੂੰ ਵੈਟਿਕਨ ਸਿਟੀ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਪੋਪ ਫ੍ਰਾਂਸਿਸ ਨੇ ਭਾਰਤੀ ਦੇ ਕੇਰਲ ਦੀ ਸਿਸਟਰ ਮਰੀਅਮ ਥ੍ਰੇਸੀਆ ਨੂੰ ਸੰਤ ਦੀ ਉਪਾਧੀ ਦਿੱਤੀ। ਮਰੀਅਮ ਤੋਂ ਇਲਾਵਾ ਚਾਰ ਹੋਰਨਾਂ ਨੂੰ ਵੀ ਸੰਤ ਦੀ ਉਪਾਧੀ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX