ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਪਹਿਲਾ ਸਫ਼ਾ

ਅੱਜ ਛਟ ਜਾਣਗੇ ਬੱਦਲ

ਲੋਕ ਸਭਾ ਚੋਣਾਂ ਦੇ ਨਤੀਜੇ ਅੱਜ

542 ਸੀਟਾਂ ਲਈ 8049 ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
ਨਵੀਂ ਦਿੱਲੀ, 22 ਮਈ (ਏਜੰਸੀਆਂ)-ਲੋਕ ਸਭਾ ਚੋਣਾਂ ਦੇ ਤਹਿਤ ਦੇਸ਼ ਭਰ 'ਚ 542 ਸੰਸਦੀ ਸੀਟਾਂ ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਪਹਿਲੀ ਵਾਰ ਈ.ਵੀ. ਐਮ. ਗਿਣਤੀ ਦੇ ਨਾਲ ਵੀ.ਵੀ.ਪੈਟ. ਪਰਚੀਆਂ ਨਾਲ ਮਿਲਾਨ ਕੀਤੇ ਜਾਣ ਕਾਰਨ ਦੇਰ ਸ਼ਾਮ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ | 542 ਸੰਸਦੀ ਸੀਟਾਂ ਲਈ 8 ਹਜ਼ਾਰ ਤੋਂ ਜ਼ਿਆਦਾ ਉਮੀਦਵਾਰਾਂ ਨੇ ਚੋਣਾਂ ਲੜੀਆਂ ਹਨ | ਸੱਤ ਗੇੜਾਂ 'ਚ ਹੋਏ ਮਤਦਾਨ 'ਚ 90.99 ਕਰੋੜ ਵੋਟਰਾਂ 'ਚੋਂ ਲਗਪਗ 67.11 ਫ਼ੀਸਦੀ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਭਾਰਤੀ ਸੰਸਦੀ ਚੋਣਾਂ 'ਚ ਇਹ ਸਭ ਤੋਂ ਵੱਧ ਮਤਦਾਨ ਹੈ | ਲੋਕ ਸਭਾ ਚੋਣਾਂ 'ਚ ਪਹਿਲੀ ਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਨਤੀਜਿਆਂ ਦਾ ਮਿਲਾਨ ਪੇਪਰ ਟਰਾਇਲ ਮਸ਼ੀਨਾਂ 'ਚੋਂ ਨਿਕਲਣ ਵਾਲੀਆਂ ਪਰਚੀਆਂ ਤੋਂ ਕੀਤਾ ਜਾਵੇਗਾ | ਇਹ ਮਿਲਾਨ ਪ੍ਰਤੀ ਵਿਧਾਨ ਸਭਾ ਖੇਤਰ 'ਚ 5 ਮਤਦਾਨ ਕੇਂਦਰਾਂ 'ਚ ਹੋਵੇਗਾ | ਚੋਣ ਕਮਿਸ਼ਨ ਨੇ ਅਜੇ ਤੱਕ ਵੀਰਵਾਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਕੇਂਦਰਾਂ ਦੀ ਗਿਣਤੀ ਉਪਲਬਧ ਨਹੀਂ ਕਰਵਾਈ ਹੈ | ਪ੍ਰਕਿਰਿਆ ਅਨੁਸਾਰ ਸਭ ਤੋਂ ਪਹਿਲਾਂ ਡਾਕ ਰਾਹੀਂ ਪਾਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਡਿਊਟੀ 'ਤੇ ਤਾਇਨਾਤ ਵੋਟਰਾਂ (ਸਰਵਿਸ ਵੋਟਰਾਂ) ਦੀ ਗਿਣਤੀ ਲਗਪਗ 18 ਲੱਖ ਹੈ | ਇਨ੍ਹਾਂ 'ਚ ਫ਼ੌਜੀ ਜਵਾਨ, ਕੇਂਦਰੀ ਪੁਲਿਸ ਬਲ ਅਤੇ ਰਾਜ ਪੁਲਿਸ ਬਲ ਦੇ ਜਵਾਨ ਸ਼ਾਮਿਲ ਹਨ ਜੋ ਆਪਣੇ ਸੰਸਦੀ ਖੇਤਰ ਤੋਂ ਬਾਹਰ ਤਾਇਨਾਤ ਹਨ | ਵਿਦੇਸ਼ 'ਚ ਭਾਰਤੀ ਦੂਤਘਰਾਂ 'ਚ ਤਾਇਨਾਤ ਕੂਟਨੀਤਕ ਅਤੇ ਕਰਮਚਾਰੀ ਵੀ ਸੇਵਾ ਵੋਟਰ ਹਨ | ਇਨ੍ਹਾਂ 18 ਲੱਖ ਰਜਿਸਟਰਡ ਵੋਟਰਾਂ 'ਚੋਂ 16.49 ਲੱਖ ਨੇ 17 ਮਈ ਨੂੰ ਆਪਣੇ-ਆਪਣੇ ਰਿਟਰਨਿੰਗ ਅਧਿਕਾਰੀਆਂ ਨੂੰ ਡਾਕ ਰਾਹੀਂ ਆਪਣੀ ਵੋਟ ਦੇ ਪੇਪਰ ਭੇਜ ਦਿੱਤੇ ਸਨ | ਚੋਣ ਕਮਿਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੱਥਾਂ ਨਾਲ ਡਾਕ ਰਾਹੀ ਭੇਜੇ ਬੈਲਟ ਪੱਤਰਾਂ ਦੀ ਗਿਣਤੀ ਕਰਨ 'ਚ ਘੱਟ ਤੋਂ ਘੱਟ ਕੁਝ ਘੰਟਿਆਂ ਦਾ ਸਮਾਂ ਲੱਗੇਗਾ | ਪੇਪਰ ਟਰਾਇਲ ਮਸ਼ੀਨਾਂ ਤੋਂ ਨਿਕਲਣ ਵਾਲੀਆਂ ਪਰਚੀਆਂ ਨੂੰ ਅੰਤ 'ਚ ਗਿਣਿਆ ਜਾਵੇਗਾ | ਕੁੱਲ 543 ਲੋਕ ਸਭਾ ਸੀਟਾਂ 'ਚੋਂ 542 ਸੀਟਾਂ 'ਚ ਚੋਣਾਂ ਹੋਈਆਂ ਹਨ | ਵੇਲੋਰ ਲੋਕ ਸਭਾ ਸੀਟ 'ਤੇ ਪੈਸਿਆਂ ਦੀ ਵਰਤੋਂ ਜ਼ਿਆਦਾ ਹੋਣ ਕਾਰਨ ਚੋਣ ਕਮਿਸ਼ਨ ਨੇ ਇਥੇ ਚੋਣਾਂ ਰੱਦ ਕਰ ਦਿੱਤੀਆਂ ਸਨ | ਇਸ ਸੀਟ 'ਤੇ ਚੋਣਾਂ ਲਈ ਨਵੀਂ ਤਾਰੀਖ਼ ਦਾ ਐਲਾਨ ਨਹੀਂ ਹੋਇਆ ਹੈ | ਚੋਣਾਂ ਲੜਨ ਵਾਲੇ ਪ੍ਰਮੁੱਖ ਨੇਤਾਵਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਸਪਾ ਮੁਖੀ ਅਖਿਲੇਸ਼ ਯਾਦਵ ਸ਼ਾਮਿਲ ਹਨ |
724 ਔਰਤ ਉਮੀਦਵਾਰਾਂ ਨੂੰ ਨਤੀਜਿਆਂ ਦੀ ਉਡੀਕ
ਹੁਣ ਜਿਹੇ ਹੀ ਸਮਾਪਤ ਹੋਈਆਂ ਲੋਕ ਸਭਾ ਚੋਣਾਂ 'ਚ 724 ਮਹਿਲਾਂ ਉਮੀਦਵਾਰਾਂ ਦੇ ਚੋਣਾਵੀ ਕਿਸਮਤ ਦਾ ਫ਼ੈਸਲਾ ਵੀਰਵਾਰ ਨੂੰ ਵੋਟਾਂ ਦੀ ਗਿਣਤੀ 'ਚ ਹੋਵੇਗਾ | ਸੰਸਦੀ ਚੋਣਾਂ 'ਚ ਕੁਲ 7,928 ਉਮੀਦਵਾਰ ਚੋਣ ਮੈਦਾਨ 'ਚ ਹਨ | ਵਿਰੋਧੀ ਧਿਰ ਕਾਂਗਰਸ ਨੇ ਵੱਧ ਤੋਂ ਵੱਧ 54 ਔਰਤਾਂ ਨੂੰ ਜਦੋਂਕਿ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ 53 ਔਰਤਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ | ਇਨ੍ਹਾਂ ਤੋਂ ਇਲਾਵਾ ਹੋਰ ਰਾਸ਼ਟਰੀ ਪਾਰਟੀਆਂ 'ਚ ਬਹੁਜਨ ਸਮਾਜ ਪਾਰਟੀ ਨੇ 24 ਔਰਤ ਉਮੀਦਵਾਰਾਂ ਨੂੰ , ਤਿ੍ਣਮੂਲ ਕਾਂਗਰਸ ਨੇ 23, ਮਾਕਪਾ ਨੇ 10, ਭਾਕਪਾ ਨੇ 4 ਜਦੋਂਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਇਕ ਔਰਤ ਉਮੀਦਵਾਰ ਨੂੰ ਮੈਦਾਨ 'ਚ ਉਤਾਰਿਆ ਸੀ | ਇਸ ਵਾਰ 222 ਔਰਤਾਂ ਨੇ ਆਜ਼ਾਦ ਚੋਣ ਲੜੀ | 4 ਟਰਾਂਸਜੈਂਡਰ ਉਮੀਦਵਾਰਾਂ ਨੇ ਵੀ ਆਜ਼ਾਦ ਚੋਣ ਲੜੀ | ਆਮ ਆਦਮੀ ਪਾਰਟੀ ਇਕੱਲੀ ਅਜਿਹੀ ਪਾਰਟੀ ਸੀ ਜਿਸ ਨੇ ਅਜਿਹੇ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰਿਆ |
ਕੋਲਕਾਤਾ 'ਚ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ
ਕੋਲਕਾਤਾ, (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀਆਂ 42 ਲੋਕ ਸਭਾ ਤੇ 8 ਵਿਧਾਨ ਸਭਾ ਸੀਟਾਂ ਲਈ ਧਾਰਾ 144 ਲਾਗੂ ਕਰ ਕੇ ਸਵੇਰੇ 8 ਵਜੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ | ਇਧਰ, ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਪਹਿਲਾਂ ਹੀ ਚਿੰਤਾ ਜ਼ਾਹਿਰ ਕੀਤੀ ਗਈ ਹੈ ਕਿ ਭਾਜਪਾ ਵਲੋਂ ਚੋਣਾਂ ਜਿੱਤਣ ਲਈ ਈ.ਵੀ.ਐਮ. 'ਚ ਹੇਰ ਫੇਰ ਕੀਤਾ ਜਾ ਸਕਦਾ ਹੈ, ਹਜ਼ਾਰਾਂ ਈ.ਵੀ.ਐਮ. ਬਦਲੇ ਜਾ ਸਕਦੇ ਹਨ | ਚੰਦਰਬਾਬੂ ਨਾਇਡੂ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਵਲੋਂ ਕਹਿਣ 'ਤੇ ਵੀ ਉਹ ਗਿਣਤੀ ਪੂਰੀ ਹੋਣ ਤੱਕ ਬੰਗਾਲ ਛੱਡ ਕੇ ਬਾਹਰ ਜਾਣ ਲਈ ਤਿਆਰ ਨਹੀਂ ਹੋਏ | ਮੁੱਖ ਮੰਤਰੀ ਨੇ ਵਰਕਰਾਂ ਅਤੇ ਆਗੂਆਂ ਨੂੰ ਹਾਈ ਅਲਰਟ ਰਹਿਣ ਦੀ ਹਦਾਇਤ ਦਿੱਤੀ ਹੈ | ਮੁੱਖ ਮੰਤਰੀ ਦੇ ਹੁਕਮ 'ਤੇ ਆਗੂਆਂ ਨੇ ਗਿਣਤੀ ਏਜੰਟਾਂ ਨਾਲ ਮੀਟਿੰਗ ਕਰਕੇ ਕਿਹਾ ਹੈ ਕਿ ਸਟ੍ਰਾਂਗ ਰੂਮ ਦੀ ਸਾਰੀ ਰਾਤ ਨਿਗਰਾਨੀ ਕਰਨੀ ਹੋਵੇਗੀ | ਕੋਲਕਾਤਾ ਉਤਰ ਲੋਕ ਸਭਾ ਸੀਟ ਦੇ ਜੋੜਾਸੰਕੂ ਵਿਧਾਨ ਸਭਾ ਦੇ 200 ਨੰਬਰ ਬੂਥ 'ਚ ਅੱਜ ਸ਼ਾਂਤੀਪੂਰਨ ਢੰਗ ਨਾਲ ਦੁਪਹਿਰ ਤੱਕ ਮਤਦਾਨ ਹੋਇਆ |

ਕੁਲਗਾਮ ਮੁਕਾਬਲੇ 'ਚ 2 ਅੱਤਵਾਦੀ ਹਲਾਕ

ਇੰਟਰਨੈੱਟ ਸੇਵਾ ਮੁਅੱਤਲ, ਹੜਤਾਲ
ਸ੍ਰੀਨਗਰ, 22 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ 'ਚ ਅੱਤਵਾਦੀਆਂ ਿਖ਼ਲਾਫ਼ ਸੁਰੱਖਿਆ ਬਲਾਂ ਦੀ ਜਾਰੀ ਮੁਹਿੰਮ ਨੂੰ ਅੱਜ ਉਸ ਸਮੇਂ ਇਕ ਹੋਰ ਸਫਲਤਾ ਮਿਲੀ ਜਦੋਂ ਉਨ੍ਹਾਂ ਕੁਲਗਾਮ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦੇ 2 ਸਥਾਨਕ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਹਲਾਕ ਕਰ ਦਿੱਤਾ | ਦੱਖਣੀ ਕਸ਼ਮੀਰ ਦੇ ਡੀ.ਆਈ.ਜੀ. ਅਤੁਲ ਕੁਮਾਰ ਨੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਦਮਾਲ ਹਾਂਝੀਪੋਰਾ ਇਲਾਕੇ ਦੇ ਗੋਪਾਲਪੋਰਾ ਪਿੰਡ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲਣ 'ਤੇ ਸੈਨਾ ਦੀ 34 ਆਰ.ਆਰ. ਪੁਲਿਸ ਦੀ ਐਸ.ਓ.ਜੀ. ਅਤੇ ਸੀ.ਆਰ.ਪੀ.ਐਫ. ਵਲੋਂ ਅੱਜ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਘੇਰੇ ਨੂੰ ਤੋੜ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ, ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਵੀ ਕਿਹਾ ਪਰ ਉਨ੍ਹਾਂ ਗੋਲੀਬਾਰੀ ਜਾਰੀ ਰੱਖੀ | ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਤਕਰੀਬਨ 3 ਘੰਟੇ ਚਲੇ ਇਸ ਮੁਕਾਬਲੇ ਦੌਰਾਨ ਦੋਵੇਂ ਅੱਤਵਾਦੀ ਮਾਰੇ ਗਏ | ਪੁਲਿਸ ਨੇ ਤਲਾਸ਼ੀ ਦੌਰਾਨ ਅੱਤਵਾਦੀਆਂ ਦੀਆਂ ਲਾਸ਼ਾਂ ਕੋਲੋਂ ਭਾਰੀ ਮਾਤਰਾ 'ਚ ਅਸਲ੍ਹਾ ਤੇ ਗੋਲਾ-ਬਾਰੂਦ ਬਰਮਾਦ ਕੀਤਾ ਹੈ, ਅੱਤਵਾਦੀ ਦੀ ਪਛਾਣ ਜ਼ਾਹਿਦ ਅਹਿਮਦ ਮੰਟੂ ਵਾਸੀ ਫੇਰੀਪੋਰਾ ਸ਼ੌਪੀਆਂ ਤੇ ਇਰਫਾਨ ਮਨਜ਼ੂਰ ਵਾਸੀ ਪੋਨਵੀ ਕੁਲਗਾਮ ਵਜੋਂ ਹੋਈ ਹੈ | ਜ਼ਾਹਿਦ 25 ਅਗਸਤ 2018 ਅਤੇ ਇਰਫਾਨ 5 ਅਪ੍ਰੈਲ 2019 ਨੂੰ ਹਿਜ਼ਬੁਲ 'ਚ ਸ਼ਾਮਿਲ ਹੋਇਆ ਸੀ | ਜ਼ਾਹਿਦ ਭਟਪੋਰਾ ਸ਼ੋਪੀਆਂ 'ਚ ਮਾਰੇ ਗਏ 3 ਪੁਲਿਸ ਕਰਮੀਆਂ ਦੀ ਵਾਰਦਾਤ ਸਮੇਤ ਦੱਖਣੀ ਕਸ਼ਮੀਰ 'ਚ ਹੋਈਆਂ ਕਈ ਵਾਰਦਾਤਾਂ 'ਚ ਸ਼ਾਮਿਲ ਰਿਹਾ ਹੈ ਜਦਕਿ ਇਰਫਾਨ ਕੁਲਗਾਮ 'ਚ ਮਾਰੇ ਗਏ ਨਾਗਰਿਕ ਅਬਦੁੱਲ ਮਜੀਦ ਦੇ ਕਤਲ 'ਚ ਸ਼ਾਮਿਲ ਸੀ | ਅੱਤਵਾਦੀਆਂ ਦੇ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਖ਼ਬਰ ਫੈਲਣ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਤੇ ਸ਼ੌਪੀਆਂ ਜ਼ਿਲਿ੍ਹਆਂ 'ਚ ਹੜਤਾਲ ਰਹੀ ਅਤੇ ਪ੍ਰਦਰਸ਼ਨਕਾਰੀਆਂ ਨੇ ਮੁਕਾਬਲੇ ਵਾਲੇ ਸਥਾਨ 'ਤੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ | ਇਸ ਦੌਰਾਨ ਪ੍ਰਸ਼ਾਸਨ ਵਲੋਂ ਕੁਲਗਾਮ 'ਚ ਮੁਕਾਬਲੇ ਸ਼ੁਰੂ ਹੋਣ ਦੇ ਨਾਲ ਹੀ ਇੰਟਰਨੈਟ ਸੇਵਾ ਮੁਅੱਤਲ ਕਰ ਦਿੱਤੀ ਗਈ ਸੀ | ਮਾਰੇ ਗਏ ਦੋਵਾੇ ਅੱਤਵਾਦੀਆਂ ਨੂੰ ਉਨ੍ਹਾਂ ਦੇ ਜੱਦੀ ਇਲਾਕਿਆਂ ਦੇ ਕਬਰਸਤਾਨਾਂ 'ਚ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਦਫਨਾ ਦਿੱਤਾ ਗਿਆ ਹੈ |

ਪੁਣਛ 'ਚ ਸਿਖਲਾਈ ਦੌਰਾਨ ਧਮਾਕਾ-ਜਵਾਨ ਸ਼ਹੀਦ, 7 ਜ਼ਖ਼ਮੀ

ਸ੍ਰੀਨਗਰ, 22 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜਲੇ ਇਲਾਕੇ 'ਚ ਸਿਖਲਾਈ ਦੌਰਾਨ ਹੋਏ ਭੇਦਭਰੇ ਧਮਾਕੇ 'ਚ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ 7 ਹੋਰ ਜ਼ਖ਼ਮੀ ਹੋ ਗਏ | ਰੱਖਿਆ ਸੂਤਰਾਂ ਅਨੁਸਾਰ ਇਹ ਘਟਨਾ ਅੱਜ ਉਸ ਵੇਲੇ ਵਾਪਰੀ ਜਦੋਂ ਪੁਣਛ ਦੇ ਮੇਂਢਰ ਸੈਕਟਰ ਦੇ ਡੇਰਾ ਦਬਸੀ ਇਲਾਕੇ 'ਚ 12 ਮਦਰਾਸ ਰੈਜੀਮੈਂਟ ਦੇ ਜਵਾਨ ਰੋਜ਼ਾਨਾ ਵਾਂਗ ਸਵੇਰ 9.15 ਵਜੇ ਸਿਖਲਾਈ ਪ੍ਰਾਪਤ ਕਰ ਰਹੇ ਸਨ ਕਿ ਅਚਾਨਕ ਹੋਏ ਧਮਾਕੇ 'ਚ 8 ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਏਅਰ ਲਿਫਟ ਕਰਕੇ ਊਧਮਪੁਰ ਕਮਾਂਡ ਦੇ ਫੌਜੀ ਹਸਪਤਾਲ 'ਚ ਲਿਜਾਇਆ ਗਿਆ | ਜਿਥੇ ਇਕ ਗੰਭੀਰ ਜ਼ਖ਼ਮੀ ਹੋਇਆ ਜਵਾਨ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਚੱਲ ਵਸਿਆ, ਜਦਕਿ ਬਾਕੀ ਜ਼ਖ਼ਮੀ ਜਵਾਨਾਂ ਦੀ ਹਸਪਾਤਲ 'ਚ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਫੌਜ ਨੇ ਇਸ ਘਟਨਾ ਦੀ ਜਾਂਚ ਲਈ ਇਕ ਜਾਂਚ ਟੀਮ ਦਾ ਗਠਨ ਕੀਤਾ ਹੈ | ਉਧਰ ਬੀਤੀ ਦੇਰ ਰਾਤ ਅੱਤਵਾਦੀਆਂ ਨੇ ਪੁਲਵਾਮਾ ਕਸਬੇ 'ਚ ਸਟੇਟ ਬੈਂਕ ਆਫ ਇੰਡੀਆ ਦੀ ਸ਼ਾਖਾ ਸਥਿਤ ਸੀ. ਆਰ. ਪੀ. ਐਫ. ਦੀ ਸੁਰੱਖਿਆ ਚੌਕੀ 'ਤੇ ਗ੍ਰਨੇਡ ਨਾਲ ਹਮਲਾ ਕੀਤਾ, ਪਰ ਉਹ ਨਿਸ਼ਾਨਾ ਖੁੰਝ ਕੇ ਦੀਵਾਰ ਨਾਲ ਟਕਰਾਉਣ ਬਾਅਦ ਫਟ ਗਿਆ | ਇਸ ਹਮਲੇ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ, ਸੁਰੱਖਿਆ ਗਾਰਡ ਵਲੋਂ ਹਵਾਈ ਫਾਇਰ ਕਰਨ 'ਤੇ ਅੱਤਵਾਦੀਆਂ ਫਰਾਰ ਹੋ ਗਏ |

'ਇਸਰੋ' ਨੇ ਸਫ਼ਲਤਾ ਪੂਰਵਕ ਦਾਗਿਆ ਰੀਸੈਟ-2ਬੀ

ਸ੍ਰੀਹਰੀਕੋਟਾ, 22 ਮਈ (ਏਜੰਸੀ)- 'ਇਸਰੋ' (ਭਾਰਤੀ ਪੁਲਾੜ ਖੋਜ ਸੰਗਠਨ) ਨੇ ਬੁੱਧਵਾਰ ਨੂੰ ਪਿ੍ਥਵੀ ਦੀ ਸ਼੍ਰੇਣੀ 'ਚ ਉਪਗ੍ਰਹਿ ਰੀਸੈਟ-2ਬੀ ਸਫ਼ਲਤਾਪੂਰਵਕ ਸਥਾਪਿਤ ਕੀਤਾ ਹੈ | ਇਹ ਉਪਗ੍ਰਹਿ ਬੁੱਧਵਾਰ ਸਵੇਰੇ 5.30 ਵਜੇ ਆਂਧਰਾ ਪ੍ਰਦੇਸ਼ ਸਥਿਤ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ | ਇਸ ਉਪਗ੍ਰਹਿ ਦੀ ਮਦਦ ਨਾਲ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ 'ਚ ਅੱਤਵਾਦੀ ਕੈਂਪਾਂ 'ਤੇ ਵੀ ਨਜ਼ਰ ਰੱਖੀ ਜਾ ਸਕੇਗੀ, ਨਾਲ ਹੀ ਕੁਦਰਤੀ ਆਫ਼ਤਾਂ ਸਮੇਂ ਵੀ ਮਦਦ ਮਿਲੇਗੀ | ਜਾਣਕਾਰੀ ਅਨੁਸਾਰ ਇਸ ਮੁਹਿੰਮ ਦੀ ਉਲਟੀ ਗਿਣਤੀ ਮੰਗਲਵਾਰ ਨੂੰ ਸ਼ੁਰੂ ਹੋ ਗਈ ਸੀ | ਕਰੀਬ 25 ਘੰਟੇ ਦੀ ਤਿਆਰੀ ਦੇ ਬਾਅਦ ਇਹ ਉਪਗ੍ਰਹਿ ਲਾਂਚ ਕੀਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਧਵਨ ਪੁਲਾੜ ਕੇਂਦਰ ਨੇ ਆਪਣੇ 48ਵੇਂ ਮਿਸ਼ਨ ਦੇ ਤਹਿਤ ਪਹਿਲੇ ਲਾਂਚ ਪੈਡ ਨਾਲ ਪੋਲਰ ਸੈਟੇਲਾਈਟ ਲਾਂਚ ਵਹੀਕਲ (ਪੀ.ਐਸ.ਐਲ.ਵੀ.-ਸੀ46) ਛੱਡਿਆ | ਇਸ 'ਚ 615 ਕਿਲੋਗ੍ਰਾਮ ਦੇ ਵਜ਼ਨ ਵਾਲਾ ਉਪਗ੍ਰਹਿ ਸੀ | 'ਇਸਰੋ' ਦੇ ਅਧਿਕਾਰਕ ਸੂਤਰਾਂ ਦੇ ਅਨੁਸਾਰ ਪਹਿਲੇ ਲਾਂਚ ਕੀਤੇ ਗਏ ਰੈਗੂਲਰ ਰਿਮੋਟ ਸੈਂਸਿੰਗ ਜਾਂ ਆਪਟੀਕਲ ਇਮੇਜਿੰਗ ਸੈਟੇਲਾਈਟ ਧਰਤੀ 'ਤੇ ਹੋ ਰਹੀਆਂ ਛੋਟੀਆਂ ਗਤੀਵਿਧੀਆਂ ਦੀ ਸਪੱਸ਼ਟ ਸਥਿਤੀ ਨਹੀਂ ਦਿਖਾ ਪਾਉਂਦੇ ਸਨ | ਸਿੰਥੈਟਿਕ ਅਪਰਚਰ ਰਡਾਰ ਇਸ ਕਮੀ ਨੂੰ ਪੂਰਾ ਕਰੇਗਾ | ਇਹ ਕਿਸੇ ਵੀ ਮੌਸਮ ਬੱਦਲ, ਮੋਹਲੇਧਾਰ ਮੀਂਹ, ਰਾਤ ਦੇ ਹਨੇਰੇ 'ਚ ਵੀ ਸਾਫ਼ ਤਸਵੀਰਾਂ ਲੈ ਸਕੇਗਾ | 'ਇਸਰੋ' ਦੇ ਚੇਅਰਮੈਨ ਕੇ. ਸਿਵਾਨ ਨੇ ਦੱਸਿਆ ਕਿ ਰੀਸੈਟ -2ਬੀ ਧਰਤੀ ਦਾ ਇਕ ਆਧੁਨਿਕ ਨਿਰੀਖਕ ਹੈ | ਇਹ ਉਪਗ੍ਰਹਿ ਇਸ ਸਾਲ 9 ਜੁਲਾਈ ਤੋਂ 16 ਜੁਲਾਈ ਤੱਕ ਆਪਣੇ ਨਿਸ਼ਾਨੇ 'ਤੇ ਪਹੁੰਚ ਜਾਵੇਗਾ |

ਚੋਣ ਕਮਿਸ਼ਨ ਵਲੋਂ ਵਿਰੋਧੀ ਪਾਰਟੀਆਂ ਦੀ ਮੰਗ ਖਾਰਜ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-23 ਮਈ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੈਅ ਨਿਯਮਾਂ ਦੇ ਮੁਤਾਬਿਕ ਹੀ ਕੀਤੀ ਜਾਵੇਗੀ | ਚੋਣ ਕਮਿਸ਼ਨ ਨੇ ਵਿਰੋਧੀ ਧਿਰ ਵਲੋਂ ਵੀ.ਵੀ.ਪੈਟ ਮਿਲਾਨ ਦੀ ਉਸ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ 50 ਫ਼ੀਸਦੀ ਪਰਚੀਆਂ ਦੇ ਮਿਲਾਨ ਦੀ ਮੰਗ ਕੀਤੀ ਗਈ ਸੀ | ਈ.ਵੀ.ਐਮ.-ਵੀ.ਪੀ.ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਵਲੋਂ ਲੰਮੀ ਬੈਠਕ ਤੋਂ ਬਾਅਦ ਇਸ ਸਬੰਧ 'ਚ ਫੈਸਲਾ ਕੀਤਾ ਗਿਆ | ਚੋਣ ਕਮਿਸ਼ਨ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਵੀ.ਵੀ.ਪੈਟ. ਪਰਚੀਆਂ ਦੀ ਗਿਣਤੀ 'ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ | ਇਸ ਬੈਠਕ 'ਚ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਵੀ ਹਾਜ਼ਰ ਸਨ | ਮੀਟਿੰਗ 'ਚ ਇਸ ਗੱਲ 'ਤੇ ਵੀ ਚਰਚਾ ਹੋਈ ਕਿ ਜੇਕਰ ਚੋਣ ਕਮਿਸ਼ਨ ਵਿਰੋਧੀ ਪਾਰਟੀਆਂ ਦੀ ਮੰਗ 'ਤੇ ਰਾਜੀ ਹੁੰਦਾ ਹੈ ਤਾਂ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦੇ ਆਉਣ 'ਚ 2-3 ਦਿਨ ਦਾ ਸਮਾਂ ਲੱਗ ਜਾਵੇਗਾ | ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਬੀਤੇ ਕੱਲ੍ਹ ਕਾਂਗਰਸ, ਟੀ.ਡੀ.ਪੀ., ਐਸ.ਪੀ. ਤੇ ਬਸਪਾ ਸਮੇਤ 22 ਪਾਰਟੀਆਂ ਨੇ ਚੋਣ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ | ਇਸ ਮੁਲਾਕਾਤ ਦੌਰਾਨ ਵਿਰੋਧੀ ਧਿਰਾਂ ਨੇ ਚੋਣ ਕਮਿਸ਼ਨ ਪਾਸੋਂ ਮੰਗ ਕੀਤੀ ਸੀ ਕਿ 23 ਮਈ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਕੀਤੇ ਜਾਣ ਤੋਂ ਪਹਿਲਾਂ ਚੋਣਵੇਂ ਪੋਲਿੰਗ ਸਟੇਸ਼ਨਾਂ 'ਤੇ ਵੀ.ਵੀ.ਪੈਟ ਪਰਚੀਆਂ ਦੀ ਜਾਂਚ ਕੀਤੀ ਜਾਵੇ | ਵਿਰੋਧੀ ਧਿਰਾਂ ਮੁਤਾਬਿਕ ਵੀ.ਵੀ.ਪੈਟ ਮਸ਼ੀਨਾਂ ਅਤੇ ਈ.ਵੀ.ਐਮ. ਦੀਆਂ ਵੋਟਾਂ ਦਾ ਮਿਲਾਨ ਅਧਿਕਾਰਤ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਰ ਲਿਆ ਜਾਵੇ ਪਰ ਚੋਣ ਕਮਿਸ਼ਨ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ, ਲਿਹਾਜਾ ਇਹ ਮਿਲਾਨ ਹਰ ਲੋਕ ਸਭਾ ਸੀਟ 'ਤੇ ਵੋਟਾਂ ਦੀ ਅਧਿਕਾਰਤ ਗਿਣਤੀ ਖਤਮ ਹੋਣ ਤੋਂ ਬਾਅਦ ਹੀ ਹੋਵੇਗਾ | ਜੇਕਰ ਕਿਸੇ ਥਾਂ ਵੀ.ਵੀ.ਪੈਟ ਅਤੇ ਈ.ਵੀ.ਐਮ. ਦੀਆਂ ਵੋਟਾਂ ਦੇ ਅੰਕੜਿਆਂ 'ਚ ਸਮਾਨਤਾ ਨਹੀਂ ਪਾਈ ਜਾਂਦੀ ਹੈ ਤਾਂ 5 ਤੋਂ ਜ਼ਿਆਦਾ ਈ.ਵੀ.ਐਮ. ਤੇ ਵੀ.ਵੀ.ਪੈਟ ਦਾ ਮਿਲਾਨ ਹੋਵੇਗਾ | ਇਸ ਪ੍ਰਕਿਰਿਆ ਨਾਲ ਚੋਣਾਂ ਦੇ ਅੰਤਿਮ ਨਤੀਜੇ ਆਉਣ 'ਚ 5 ਤੋਂ 6 ਘੰਟੇ ਦਾ ਸਮਾਂ ਲੱਗ ਸਕਦਾ ਹੈ | ਇਹ ਵੀ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਬਿਆਨ ਜਾਰੀ ਕਰਕੇ ਸਟ੍ਰਾਂਗ ਰੂਮ 'ਚ ਰੱਖੀਆਂ ਈ.ਵੀ.ਐਮ. ਦੀ ਸੁਰੱਖਿਆ ਨੂੰ ਲੈ ਕੇ ਜਤਾਏ ਜਾ ਰਹੇ ਤਮਾਮ ਖਦਸ਼ਿਆਂ ਨੂੰ ਵੀ ਖਾਰਜ ਕਰ ਦਿੱਤਾ ਹੈ |

ਹਿੰਸਾ ਜਾਂ ਗੜਬੜੀ ਦੀ ਸੰਭਾਵਨਾ ਨੂੰ ਦੇਖਦਿਆਂ ਸੂਬਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਇਲੈੱਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨਾਲ ਛੇੜਛਾੜ ਨੂੰ ਲੈ ਕੇ ਪ੍ਰਗਟਾਏ ਜਾ ਰਹੇ ਖ਼ਦਸ਼ੇ ਕਾਰਨ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਦੌਰਾਨ ਹਿੰਸਾ ਜਾਂ ਗੜਬੜੀ ਦੀ ਸੰਭਾਵਨਾ ਦੇ ਚਲਦਿਆਂ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਡੀ.ਜੀ.ਪੀ. ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ | ਗ੍ਰਹਿ ਮੰਤਰਾਲੇ ਮੁਤਾਬਿਕ ਵੋਟਾਂ ਦੀ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਦੰਗੇ ਭੜਕ ਸਕਦੇ ਹਨ | ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ | ਕੁਝ ਤਬਕਿਆਂ ਦੁਆਰਾ ਹਿੰਸਾ ਭੜਕਾਉਣ ਦੇ ਬਿਆਨਾਂ ਦੇ ਮੱਦੇਨਜ਼ਰ ਕੇਂਦਰ ਨੇ ਸਾਰੇ ਰਾਜਾਂ 'ਚ ਗਿਣਤੀ ਕੇਂਦਰਾਂ ਅਤੇ ਈ.ਵੀ.ਐਮ. ਸਟ੍ਰਾਂਗ ਰੂਮ ਦੀ ਸੁਰੱਖਿਆ ਵਧਾਉਣ ਦੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਸੂਤਰਾਂ ਮੁਤਾਬਿਕ ਗ੍ਰਹਿ ਮੰਤਰਾਲੇ ਵਲੋਂ ਅਜਿਹੇ ਨਿਰਦੇਸ਼ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਕਈ ਤਬਕਿਆਂ ਦੁਆਰਾ ਹਿੰਸਾ ਭੜਕਾਉਣ ਵਾਲੇ ਬਿਆਨ ਅਤੇ ਵੋਟਾਂ ਦੀ ਗਿਣਤੀ ਦੇ ਦਿਨ ਅਵਿਵਸਥਾ ਜਾਂ ਗੜਬੜੀ ਫੈਲਾਉਣ ਦੀ ਗੱਲ ਕਹੀ ਗਈ ਹੈ | ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਸਮਤਾ ਪਾਰਟੀ ਦੇ ਮੁਖੀ ਉਪੇਂਦਰ ਕੁਸ਼ਵਾਹਾ ਨੇ ਮੰਗਲਵਾਰ ਨੂੰ ਬੇਹੱਦ ਭੜਕਾਊ ਬਿਆਨ ਦਿੱਤਾ ਸੀ | ਈ.ਵੀ.ਐਮ. ਨਾਲ ਕਥਿਤ ਛੇੜਛਾੜ ਨੂੰ ਲੈ ਕੇ ਕੁਸ਼ਵਾਹਾ ਨੇ ਕਿਹਾ ਸੀ ਕਿ ਜੇਕਰ ਅਜਿਹਾ ਹੋਇਆ ਤਾਂ ਸੜਕਾਂ 'ਤੇ ਖ਼ੂਨ ਡੁੱਲੇ੍ਹਗਾ ਅਤੇ ਜੇਕਰ ਹਥਿਆਰ ਚੁੱਕਣ ਦੀ ਲੋੜ ਪਈ ਤਾਂ ਲੋਕ ਹਥਿਆਰ ਵੀ ਚੁੱਕਣਗੇ | ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਵੀ ਕੁਝ ਅਰਾਜਕ ਅਤੇ ਸ਼ਰਾਰਤੀ ਅਨਸਰਾਂ ਦੁਆਰਾ ਹਿੰਸਾ ਭੜਕਾਉਣ ਵਾਲੇ ਪੋਸਟ ਸ਼ੇਅਰ ਕੀਤੇ ਜਾ ਰਹੇ ਹਨ |

ਹੁਣ ਪੰਜ ਤਾਰਾ ਹੋਟਲਾਂ 'ਚ ਨਹੀਂ ਠਹਿਰ ਸਕਣਗੇ ਨਵੇਂ ਸੰਸਦ ਮੈਂਬਰ

ਨਵੀਂ ਦਿੱਲੀ, 22 ਮਈ (ਏਜੰਸੀਆਂ)-17ਵੀਂ ਲੋਕ ਸਭਾ ਦੇ ਗਠਨ ਦੇ ਕੁਝ ਹੀ ਦਿਨ ਰਹਿਣ ਦੌਰਾਨ ਸੰਸਦ 'ਚ ਜਿੱਤ ਕੇ ਆਉਣ ਵਾਲੇ ਕਿਸੇ ਵੀ ਨਵੇਂ ਸੰਸਦ ਮੈਂਬਰਾਂ ਨੂੰ ਹੋਟਲ 'ਚ ਨਹੀਂ ਠਹਿਰਾਇਆ ਜਾਵੇਗਾ | ਇਨ੍ਹਾਂ ਦੇ ਠਹਿਰਨ ਲਈ ਵੈਸਟਰਨ ਕੋਰਟ ਸਮੇਤ ਰਾਜਧਾਨੀ 'ਚ ਮੌਜੂਦ ਵੱਖ-ਵੱਖ ਰਾਜਾਂ ਦੇ ਭਵਨ 'ਚ ਵਿਵਸਥਾ ਕੀਤੀ ਗਈ ਹੈ | ਲੋਕ ਸਭਾ ਜਨਰਲ ਸਕੱਤਰ ਸਨੇਹਲਤਾ ਸ੍ਰੀਵਾਸਤਵ ਨੇ ਅੱਜ ਪੱਤਰਕਾਰਾਂ ਨੂੰ ਉਕਤ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਥਾਨਾਂ 'ਤੇ ਲਗਪਗ 300 ਕਮਰੇ ਰਿਜ਼ਰਵ ਕੀਤੇ ਗਏ ਹਨ | ਇਸ ਕਦਮ ਨੂੰ ਸੰਸਦ ਮੈਂਬਰਾਂ ਨੂੰ ਹੋਟਲ 'ਚ ਠਹਿਰਾਉਣ 'ਤੇ ਹੋਣ ਵਾਲੇ ਭਾਰੀ ਖਰਚ 'ਚ ਕਟੌਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ | ਲੋਕ ਸਭਾ ਜਨਰਲ ਸਕੱਤਰ ਨੇ ਦੱਸਿਆ ਕਿ ਲੋਕ ਸਭਾ ਦੇ ਚੁਣੇ ਹੋਏ ਮੈਂਬਰਾਂ ਨੂੰ ਅਸਥਾਈ ਤੌਰ 'ਤੇ ਹੋਟਲਾਂ 'ਚ ਠਹਿਰਾਉਣ ਦੀ ਪੁਰਾਣੀ ਵਿਵਸਥਾ ਸਮਾਪਤ ਕਰ ਦਿੱਤੀ ਗਈ ਹੈ | ਨਵੇਂ ਚੁਣੇ ਸੰਸਦ ਮੈਂਬਰਾਂ ਦੀ ਰਜਿਸਟਰੇਸ਼ਨ ਨੂੰ ਲੈ ਕੇ ਰਾਜਧਾਨੀ 'ਚ ਉਨ੍ਹਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਇਸ ਲਈ 56 ਨੋਡਲ ਅਧਿਕਾਰੀਆਂ ਸਮੇਤ 150 ਕਰਮਚਾਰੀਆਂ ਦੀ ਟੀਮ ਬਣਾਈ ਗਈ ਹੈ | ਹਰੇਕ ਨੋਡਲ ਅਧਿਕਾਰੀ ਦੇ ਜ਼ਿੰਮੇ 8 ਤੋਂ 10 ਸੀਟਾਂ ਦਿੱਤੀਆਂ ਗਈਆਂ ਹਨ | ਨਵੇਂ ਸੰਸਦ ਮੈਂਬਰਾਂ ਲਈ ਇਸ ਵਾਰ ਆਨਲਾਈਨ ਰਜਿਸਟਰੇਸ਼ਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਉਂਦੇ ਹੀ ਸਥਾਈ ਪਹਿਚਾਣ ਪੱਤਰ ਦਿੱਤੇ ਜਾਣਗੇ | 67 ਸਾਲ ਦੇ ਸੰਸਦੀ ਇਤਿਹਾਸ 'ਚ ਇਹ ਪਹਿਲਾ ਮੌਕਾ ਹੈ ਜਦੋਂ ਸੰਸਦਾਂ ਨੂੰ ਅਸਥਾਈ ਪਹਿਚਾਣ ਪੱਤਰ ਦੀ ਬਜਾਏ ਸਿੱਧੇ ਹੀ ਸਥਾਈ ਪਹਿਚਾਣ ਪੱਤਰ ਦਿੱਤੇ ਜਾਣਗੇ | ਨਵੇਂ ਸੰਸਦ ਮੈਂਬਰਾਂ ਦੇ ਦਿੱਲੀ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਤੋਂ ਆਨਲਾਈਨ ਅਜਿਹੇ ਫਾਰਮ ਭਰਾ ਲਏ ਜਾਣਗੇ, ਜਿਨ੍ਹਾਂ ਦੀ ਤੁਰੰਤ ਜ਼ਰੂਰਤ ਹੁੰਦੀ ਹੈ | ਇਸ 'ਚ ਸਹੁੰ ਚੁੱਕਣ ਦੀ ਭਾਸ਼ਾ, ਉਨ੍ਹਾਂ ਦਾ ਪਤਾ, ਦਸਤਖ਼ਤਾਂ ਦਾ ਨਮੂਨਾ ਆਦਿ ਸ਼ਾਮਿਲ ਹੈ | ਹੋਰ ਫਾਰਮ ਜੋ ਕਿ ਬਾਅਦ 'ਚ ਵੀ ਭਰੇ ਜਾ ਸਕਦੇ ਹਨ, ਉਨ੍ਹਾਂ ਲਈ ਅਜੇ ਆਨਲਾਈਨ ਸਹੂਲਤ ਨਹੀਂ ਦਿੱਤੀ ਗਈ ਹੈ | ਜਦੋਂ ਸੰਸਦ ਮੈਂਬਰ ਦਿੱਲੀ ਆਉਣਗੇ ਤਾਂ ਸੰਸਦ ਭਵਨ ਦੇ ਕਮਰਾ ਨੰਬਰ 62 'ਚ ਬਣੇ ਰਜਿਸਟਰੇਸ਼ਨ ਡੈਸਕ 'ਤੇ 2-3 ਮਿੰਟ 'ਚ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ 10 ਮਿੰਟ 'ਚ ਸਥਾਈ ਪਹਿਚਾਣ ਪੱਤਰ ਜਾਰੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਵੇਂ ਸੰਸਦ ਮੈਂਬਰਾਂ ਨੂੰ ਰਹਿਣ ਲਈ ਸੰਸਦ ਭਵਨ ਦੇ ਹੋਸਟਲ 'ਚ ਹੀ ਕਮਰਾ ਦਿੱਤਾ ਜਾਵੇਗਾ |

ਸ੍ਰੀਲੰਕਾ, ਪੁਲਵਾਮਾ ਹਮਲਿਆਂ ਨੇ ਭਾਰਤ ਨੂੰ ਅੱਤਵਾਦ ਨਾਲ ਲੜਨ ਲਈ ਹੋਰ ਪ੍ਰਤੀਬੱਧ ਬਣਾਇਆ-ਸੁਸ਼ਮਾ

ਬਿਸ਼ਕੇਕ, 22 ਮਈ (ਏਜੰਸੀ)-ਭਾਰਤ ਨੇ ਬੁੱਧਵਾਰ ਨੂੰ ਕਿਹਾ ਕਿ ਸ੍ਰੀਲੰਕਾ 'ਚ ਸਿਲਸਿਲੇਵਾਰ ਬੰਬ ਧਮਾਕੇ ਅਜਿਹੇ ਸਮੇਂ ਹੋਏ ਜਦੋਂ ਪੁਲਵਾਮਾ ਅੱਤਵਾਦੀ ਹਮਲੇ ਦੇ ਜ਼ਖ਼ਮ ਭਰੇ ਵੀ ਨਹੀਂ ਸਨ ਅਤੇ ਇਨ੍ਹਾਂ ਘਟਨਾਵਾਂ ਨੇ ਭਾਰਤ ਨੂੰ ਅੱਤਵਾਦ ਖਿਲਾਫ਼ ਦਿ੍ੜਤਾ ਨਾਲ ਲੜਨ ਲਈ ...

ਪੂਰੀ ਖ਼ਬਰ »

ਹਵਾਈ ਫ਼ੌਜ ਦੀ ਮਹਿਲਾ 'ਫਾਈਟਰ ਪਾਇਲਟ' ਭਾਵਨਾ ਕੰਠ ਜੰਗ ਦੇ ਮੈਦਾਨ 'ਚ ਜਾਣ ਲਈ ਤਿਆਰ

ਨਵੀਂ ਦਿੱਲੀ, 22 ਮਈ (ਏਜੰਸੀ)-ਹਵਾਈ ਫ਼ੌਜ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਵੀ ਯੁੱਧ ਦੀ ਸਥਿਤੀ ਲਈ ਤਿਆਰ ਹੈ | ਫਲਾਈਟ ਲੈਂਫਟੀਨੈਂਟ ਭਾਵਨਾ ਕੰਠ ਦੀ ਸਿਖਲਾਈ ਦਾ ਇਕ ਪੜਾਅ ਪੂਰਾ ਹੋ ਗਿਆ ਹੈ ਅਤੇ ਉਹ ਹੁਣ ਦਿਨ ਦੇ ਸਮੇਂ ਯੁੱਧ ਲਈ ਤਿਆਰ ਹੈ | ਅਜੇ ਉਸ ਦੀ ਰਾਤ ਦੇ ਸਮੇਂ ...

ਪੂਰੀ ਖ਼ਬਰ »

ਹਵਾਈ ਫ਼ੌਜ ਵਲੋਂ 'ਬ੍ਰਹਮੋਸ' ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਨਵੀਂ ਦਿੱਲੀ, 22 ਮਈ (ਏਜੰਸੀ)-ਦੁਨੀਆ ਦੀ ਸਭ ਤੋਂ ਤੇਜ਼ ਸੁਪਰਸੋਨਿਕ ਕਰੂਜ਼ ਮਿਜ਼ਾਈਲ 'ਬ੍ਰਹਮੋਸ' ਦਾ ਭਾਰਤੀ ਹਵਾਈ ਸੈਨਾ ਨੇ ਸੁਖੋਈ-30 ਐਮ. ਕੇ. ਆਈ. ਲੜਾਕੂ ਜਹਾਜ਼ ਤੋਂ ਸਫ਼ਲ ਪ੍ਰੀਖਣ ਕੀਤਾ | ਹਵਾਈ ਫ਼ੌਜ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਜ਼ਾਈਲ ਨੇ ...

ਪੂਰੀ ਖ਼ਬਰ »

ਪਾਕਿ 'ਚ ਬਲੈਕਮੇਲ ਕੀਤੇ ਜਾਣ ਤੋਂ ਪ੍ਰੇਸ਼ਾਨ ਹਿੰਦੂ ਲੜਕੀ ਵਲੋਂ ਖ਼ੁਦਕੁਸ਼ੀ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਸੋਸ਼ਲ ਮੀਡੀਆ 'ਤੇ ਬਲੈਕਮੇਲ ਕੀਤੇ ਜਾਣ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਬਦੀਨ ਦੀ ਇਕ ਹਿੰਦੂ ਕੁੜੀ ਅਨੀਲਾ ਪਰਮਾਰ (18 ਸਾਲ) ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਟੰਡੋ ਗ਼ੁਲਾਮ ਅਲੀ ਪੁਲਿਸ ...

ਪੂਰੀ ਖ਼ਬਰ »

ਫਰਾਂਸ 'ਚ ਰਾਫੇਲ ਦਾ ਕੰਮ ਦੇਖ ਰਹੇ ਭਾਰਤੀ ਹਵਾਈ ਫ਼ੌਜ ਦੇ ਦਫ਼ਤਰ 'ਚ ਘੁਸਪੈਠ ਦੀ ਕੋਸ਼ਿਸ਼

ਨਵੀਂ ਦਿੱਲੀ, 22 ਮਈ (ਏਜੰਸੀ)-ਫਰਾਂਸ ਦੀ ਰਾਜਧਾਨੀ ਪੈਰਿਸ ਸਥਿਤ ਭਾਰਤੀ ਹਵਾਈ ਸੈਨਾ ਦੇ ਉਸ ਦਫ਼ਤਰ 'ਚ ਬੀਤੇ ਐਤਵਾਰ ਕੁਝ ਲੋਕਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ, ਜੋ ਭਾਰਤ ਲਈ 36 ਰਾਫੇਲ ਲੜਾਕੂ ਜਹਾਜ਼ਾਂ ਦੇ ਉਤਪਾਦਨ ਦੀ ਨਿਗਰਾਨੀ ਕਰ ਰਿਹਾ ਹੈ | ਸੈਨਿਕ ਸੂਤਰਾਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਲਈ 4 ਜੱਜਾਂ ਦੇ ਨਾਵਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 22 ਮਈ (ਏਜੰਸੀ)-ਸਰਕਾਰ ਨੇ ਸੁਪਰੀਮ ਕੋਰਟ ਲਈ 4 ਜੱਜਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਨ੍ਹਾਂ ਦੀ ਨਿਯੁਕਤੀ ਨਾਲ ਚੀਫ਼ ਜਸਟਿਸ ਸਮੇਤ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 31 ਹੋ ਜਾਵੇਗੀ | ਅਦਾਲਤ 'ਚ ਜੱਜਾਂ ਦੀ ਪ੍ਰਵਾਨਿਤ ਗਿਣਤੀ 31 ਹੈ ਜਦੋਂ ...

ਪੂਰੀ ਖ਼ਬਰ »

ਹੈਲੀਕਾਪਟਰ ਘੁਟਾਲਾ: ਈ.ਡੀ. ਵਲੋਂ ਰੱਖਿਆ ਏਜੰਟ ਿਖ਼ਲਾਫ਼ ਪੂਰਕ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ, 22 ਮਈ (ਏਜੰਸੀ)- ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਬੁੱਧਵਾਰ ਨੂੰ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲਾ ਮਾਮਲੇ 'ਚ ਗਿ੍ਫ਼ਤਾਰ ਕਥਿਤ ਰੱਖਿਆ ਸੌਦਿਆਂ ਦੇ ਏਜੰਟ ਸੁਸ਼ੇਨ ਮੋਹਨ ਗੁਪਤਾ ...

ਪੂਰੀ ਖ਼ਬਰ »

ਨਤੀਜਿਆਂ ਤੋਂ ਪਹਿਲਾਂ ਵਰਕਰਾਂ ਲਈ ਰਾਹੁਲ ਗਾਂਧੀ ਦਾ ਸੰਦੇਸ਼-ਮਿਹਨਤ ਬੇਕਾਰ ਨਹੀਂ ਜਾਵੇਗੀ

ਨਵੀਂ ਦਿੱਲੀ, 22 ਮਈ (ਏਜੰਸੀਆਂ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਆਏ ਵੱਖ-ਵੱਖ ਚੋਣ ਸਰਵੇਖਣਾਂ 'ਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਐਨ.ਡੀ.ਏ. ਨੂੰ ਬਹੁਮਤ ਮਿਲਣ ਦਾ ਅਨੁਮਾਨ ਪ੍ਰਗਟਾਏ ਜਾਣ ਦੇ ਪਿਛੋਕੜ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪਾਰਟੀ ...

ਪੂਰੀ ਖ਼ਬਰ »

ਐਸ.ਸੀ.ਓ. ਬੈਠਕ ਦੌਰਾਨ ਸੁਸ਼ਮਾ ਸਵਰਾਜ ਨੇ ਕੁਰੈਸ਼ੀ ਦਾ ਹਾਲ-ਚਾਲ ਪੁੱਛਿਆ

ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਬੈਠਕ 'ਚ ਸ਼ਾਮਿਲ ਹੋਣ ਆਈ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਅੱਜ ਕਿਰਗਿਜ਼ਸਤਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਮੌਕੇ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਦੁਆ-ਸਲਾਮ ਕਰਨ ਦੀ ਖ਼ਬਰ ਹੈ ...

ਪੂਰੀ ਖ਼ਬਰ »

ਵਾਹਨਾਂ ਦੀ ਦੁਰਵਰਤੋਂ ਨੂੰ ਲੈ ਕੇ ਸ਼ਰੀਫ਼ ਤੋਂ ਜੇਲ੍ਹ 'ਚ ਪੁੱਛਗਿੱਛ ਦੀ ਮਨਜ਼ੂਰੀ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)¸ਪਾਕਿਸਤਾਨ ਦੀ ਜਵਾਬਦੇਹੀ ਅਦਾਲਤ ਦੇ ਜੱਜ ਅਰਸ਼ਦ ਮਲਿਕ ਵਲੋਂ ਅੱਜ ਕੌਮੀ ਜਵਾਬਦੇਹੀ ਬਿਊਰੋ (ਐਨ. ਏ. ਬੀ.) ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੋਂ ਦੱਖਣੀ ਏਸ਼ੀਆ ਖੇਤਰੀ ...

ਪੂਰੀ ਖ਼ਬਰ »

ਮੇਰਾ ਪ੍ਰਸ਼ਾਸਨ ਜੰਮੂ-ਕਸ਼ਮੀਰ 'ਚੋਂ ਜਲਦ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨਾ ਚਾਹੁੰਦੈ-ਰਾਜਪਾਲ

ਸ੍ਰੀਨਗਰ, 22 ਮਈ (ਏਜੰਸੀ)- ਜੰਮੂ-ਕਸ਼ਮੀਰ ਦੇ ਗਵਰਨਰ ਸਤਿਆਪਾਲ ਮਲਿਕ ਨੇ ਅੱਜ ਦੱਸਿਆ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਸੂਬੇ 'ਚੋਂ ਜਲਦ ਤੋਂ ਜਲਦ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨਾ ਚਾਹੁੰਦਾ ਹੈ ਪਰ ਵਿਧਾਨ ਸਭਾ ਚੋਣਾਂ ਲਈ ਅੰਤਿਮ ਨਿਰਣਾ ਕਰਨਾ ਚੋਣ ਕਮਿਸ਼ਨ 'ਤੇ ਨਿਰਭਰ ...

ਪੂਰੀ ਖ਼ਬਰ »

ਈ.ਵੀ.ਐਮ. ਮੁੱਦੇ 'ਤੇ ਉਦਿਤ ਰਾਜ ਨੇ ਸੁਪਰੀਮ ਕੋਰਟ ਬਾਰੇ ਕੀਤੀ ਵਿਵਾਦਿਤ ਟਿੱਪਣੀ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਐਗਜ਼ਿਟ ਪੋਲ 'ਚ ਪੱਛੜਨ ਤੋਂ ਬਾਅਦ ਵਿਰੋਧੀ ਪਾਰਟੀਆਂ ਈ. ਵੀ. ਐਮ. 'ਤੇ ਸਵਾਲ ਉਠਾ ਰਹੀਆਂ ਹਨ ਅਤੇ ਹੁਣ ਇਸ ਸਬੰਧੀ ਕਾਂਗਰਸੀ ਆਗੂ ਡਾ: ਉਦਿਤ ਰਾਜ ਨੇ ਸੁਪਰੀਮ ਕੋਰਟ 'ਤੇ ਵਿਵਾਦਿਤ ਟਿੱਪਣੀ ਕੀਤੀ ਹੈ | ਹਾਲ ਹੀ 'ਚ ਭਾਜਪਾ ਤੋਂ ਕਾਂਗਰਸ 'ਚ ...

ਪੂਰੀ ਖ਼ਬਰ »

ਗੰਭੀਰ ਹੋ ਸਕਦੀਆਂ ਹਨ ਭਵਿੱਖ 'ਚ ਰੱਖਿਆ ਚੁਣੌਤੀਆਂ-ਅਜੀਤ ਡੋਵਾਲ

ਨਵੀਂ ਦਿੱਲੀ, 22 ਮਈ (ਏਜੰਸੀ)- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੁਰੱਖਿਆ ਬਲਾਂ ਦੀ ਸਮੱਰਥਾ ਅਤੇ ਯੋਗਤਾ ਨੂੰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਇਹ ਕਦਮ ਜ਼ਰੂਰੀ ਹਨ, ਕਿਉਂਕਿ ਸੁਰੱਖਿਆ ਅਤੇ ਰੱਖਿਆ ਖੇਤਰ 'ਚ ਭਵਿੱਖ ...

ਪੂਰੀ ਖ਼ਬਰ »

ਵਿਵਾਦਿਤ ਟਿੱਪਣੀ ਲਈ ਰਾਹੁਲ ਿਖ਼ਲਾਫ਼ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ

ਨਵੀਂ ਦਿੱਲੀ, 22 ਮਈ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ (ਖ਼ੂਨ ਦੀ ਦਲਾਲੀ) ਅਪਮਾਨਜਨਕ ਟਿੱਪਣੀ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਵਾਲੀ ਪਟੀਸ਼ਨ 'ਤੇ ਬੁੱਧਵਾਰ ਨੂੰ ਫ਼ੈਸਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX