ਤਾਜਾ ਖ਼ਬਰਾਂ


ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 3 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 3 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 4 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 minute ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 4 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 5 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 6 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 7 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 7 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 8 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 8 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 9 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 9 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 9 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 10 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 10 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 10 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 11 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 11 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 11 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 11 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 12 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 12 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 13 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 14 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  about 1 hour ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਮਾਘ ਸੰਮਤ 551
ਿਵਚਾਰ ਪ੍ਰਵਾਹ: ਤਜਰਬਾ ਰਾਹ ਦਰਸਾਉਂਦਾ ਹੈ ਅਤੇ ਭਰੋਸੇ ਵਿਚੋਂ ਪਹਿਲਕਦਮੀ ਕਰਨ ਦਾ ਹੌਸਲਾ ਮਿਲਦਾ ਹੈ। -ਟੋਮ ਵਾਟਸਨ

ਪਹਿਲਾ ਸਫ਼ਾ

ਨਾਕਾਮੀ ਸਫ਼ਲਤਾ ਦੀ ਪਹਿਲੀ ਪੌੜੀ ਹੈ-ਮੋਦੀ

* ਸਿਰਫ਼ ਪ੍ਰੀਖਿਆ ਦੇ ਅੰਕ ਜ਼ਿੰਦਗੀ ਨਹੀਂ * ਹਾਂ ਪੱਖੀ ਸੋਚ ਹੀ ਦਿਵਾਉਂਦੀ ਹੈ ਜਿੱਤ

ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਕਾਮੀ ਨੂੰ ਸਫ਼ਲਤਾ ਦੀ ਪਹਿਲੀ ਪੌੜੀ ਦੱਸਦਿਆਂ ਹਾਂ-ਪੱਖੀ ਸੋਚ ਅਪਣਾਉਣ ਦਾ ਮਸ਼ਵਰਾ ਦਿੰਦਿਆਂ ਕਿਹਾ ਕਿ ਸੋਚ ਹੀ ਜਿੱਤ ਦਿਵਾਉਂਦੀ ਹੈ। ਪ੍ਰਧਾਨ ਮੰਤਰੀ ਨੇ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਰਹਿਣ ਦੇ ਗੁਰ ਸਿਖਾਉਂਦੇ ਹੋਏ ਉਕਤ ਟਿੱਪਣੀ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰੀਖਿਆਵਾਂ ਨੂੰ ਜ਼ਿੰਦਗੀ ਮੰਨਣ ਦੀ ਥਾਂ 'ਤੇ ਸਿਰਫ਼ ਇਕ ਪੜਾਅ ਵਜੋਂ ਲੈਣ ਦਾ ਮਸ਼ਵਰਾ ਦਿੰਦਿਆਂ ਕਿਹਾ ਕਿ ਜਾਣੇ-ਅਣਜਾਣੇ 'ਚ ਅਸੀਂ ਸਫਲਤਾ ਅਤੇ ਨਾਕਾਮੀ ਦਾ ਪੈਮਾਨਾ ਪ੍ਰੀਖਿਆਵਾਂ 'ਚ ਆਏ ਅੰਕਾਂ ਤੋਂ ਲਗਾਉਂਦੇ ਹਾਂ, ਪਰ ਅੰਕ ਘੱਟ ਆਉਣ 'ਤੇ ਦੁਨੀਆ ਖਤਮ ਨਹੀਂ ਹੁੰਦੀ। ਮੋਦੀ ਨੇ ਚੰਦਰਯਾਨ-2 ਦੀ ਨਾਕਾਮੀ, ਅਨਿਲ ਕੁੰਬਲੇ, ਰਾਹੁਲ ਦ੍ਰਾਵਿੜ ਅਤੇ ਵੀ. ਵੀ. ਐਸ. ਲਕਸ਼ਮਣ ਦੀਆਂ ਮਿਸਾਲਾਂ ਦਿੰਦਿਆਂ ਜੀਵਨ 'ਚ ਸਫਲਤਾ ਅਤੇ ਨਾਕਾਮੀ ਦੀ ਅਹਿਮੀਅਤ ਸਮਝਾਉਂਦੇ ਹੋਏ ਕਿਹਾ ਕਿ ਇਕ ਵਿਅਕਤੀ ਦੀ ਹਿੰਮਤ ਕਈਆਂ ਲਈ ਪ੍ਰੇਰਨਾ ਦਾ ਸਰੋਤ ਬਣ ਜਾਂਦੀ ਹੈ। ਚੰਦਰਯਾਨ-2 ਮਿਸ਼ਨ ਬਾਰੇ ਤਵਸੀਲੀ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਦੇ-ਕਦੇ ਨਾਕਾਮੀ ਸਾਨੂੰ ਪ੍ਰੇਸ਼ਾਨ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਚੰਦਰਯਾਨ-2 ਲਈ ਹਰ ਭਾਰਤੀ ਰਾਤ ਭਰ ਜਾਗਿਆ ਪਰ ਨਾਕਾਮਯਾਬ ਹੋਣ 'ਤੇ ਹਰ ਕੋਈ ਉਦਾਸੀ ਨਾਲ ਭਰ ਗਿਆ। ਮੋਦੀ ਨੇ ਕਿਹਾ ਕਿ ਨਾਕਾਮਯਾਬ ਹੋਣ ਦੇ ਬਾਵਜੂਦ ਇਸਰੋ ਦੇ ਸਾਇੰਸਦਾਨਾਂ ਦੀ ਮਿਹਨਤ ਨੂੰ ਨਕਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹਰ ਕੋਸ਼ਿਸ਼ 'ਚ ਉਤਸ਼ਾਹ ਭਰਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਮੁੜ ਦੁਹਰਾਉਂਦੇ ਹੋਏ ਕਿਹਾ ਕਿ ਕਿਸੇ ਚੀਜ਼ 'ਚ ਨਾਕਾਮਯਾਬ ਹੋਣ ਦਾ ਮਤਲਬ ਹੈ ਕਿ ਹੁਣ ਸਫ਼ਲਤਾ ਦੀ ਰਾਹ 'ਤੇ ਚੱਲ ਪਏ ਹਾਂ।
ਤਕਨੀਕ ਨੂੰ ਹਾਵੀ ਨਾ ਹੋਣ ਦਿਓ
ਅਜੋਕੇ ਦੌਰ 'ਚ ਤਕਨੀਕ ਨੂੰ ਅਣਗੌਲਣ ਦੀ ਲੋੜ ਨੂੰ ਸਮਝਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕ ਨੂੰ ਖੁਦ 'ਤੇ ਹਾਵੀ ਨਾ ਹੋਣ ਦਿਓ, ਸਗੋਂ ਇਹ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਕਿ ਤਕਨੀਕ ਦਾ ਬਿਹਤਰ ਇਸਤੇਮਾਲ ਕਿਵੇਂ ਕੀਤਾ ਜਾਵੇ। ਮੋਦੀ ਨੇ ਵਿਦਿਆਰਥੀਆਂ ਨੂੰ ਦਿਨ 'ਚ ਘੱਟੋ-ਘੱਟ ਇਕ ਘੰਟਾ ਤਕਨਾਲੋਜੀ ਮੁਕਤ ਘੰਟੇ ਵਜੋਂ ਬਤੀਤ ਕਰਨ ਨੂੰ ਕਿਹਾ ਜਿਸ 'ਚ ਉਹ ਕਿਸੇ ਵੀ ਤਰ੍ਹਾਂ ਦੇ ਬਿਜਲੀ ਦੇ ਉਪਕਰਨ ਦੀ ਵਰਤੋਂ ਨਹੀਂ ਕਰਨਗੇ। ਤਕਨੀਕ ਦੇ ਨਾਲ-ਨਾਲ ਆਪਣੇ ਨਿੱਜੀ ਸਬੰਧਾਂ ਅਤੇ ਰਿਸ਼ਤਿਆਂ ਨੂੰ ਸੰਭਾਲਣ ਦੀ ਤਾਕੀਦ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰਾ ਸਮਾਂ ਤਕਨੀਕ ਅਤੇ ਉਪਕਰਨਾਂ ਦੀ ਥਾਂ 'ਤੇ ਬਿਤਾਉਣ ਦੀ ਬਜਾਏ ਕੁਝ ਸਮਾਂ ਮਾਂ-ਬਾਪ ਨਾਲ ਵੀ ਬਿਤਾਉਣਾ ਚਾਹੀਦਾ ਹੈ।
ਆਪਣੇ ਮਨ ਦਾ ਕੰਮ ਕਰੋ
ਪ੍ਰਧਾਨ ਮੰਤਰੀ ਨੇ ਕਿਸੇ ਨੂੰ ਦੇਖ ਕੇ ਕੰਮ ਕਰਨ ਦੀ ਥਾਂ 'ਤੇ ਆਪਣੇ ਮਨ ਦਾ ਕੰਮ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਮਨ ਦਾ ਕੰਮ ਕਰਨ 'ਚ ਹੀ ਮਜ਼ਾ ਆਵੇਗਾ, ਨਹੀਂ ਤਾਂ ਨਿਰਾਸ਼ਾ ਹੱਥ ਲੱਗੇਗੀ। ਨਵਾਂ ਜਾਣਨ ਨੂੰ ਜ਼ਿੰਦਗੀ ਜਿਊਣ ਦਾ ਰਾਹ ਦੱਸਦਿਆਂ ਮੋਦੀ ਨੇ ਕਿਹਾ ਕਿ ਆਪਣੇ ਅੰਦਰ ਦੇ ਵਿਦਿਆਰਥੀ ਨੂੰ ਹਮੇਸ਼ਾ ਜਿਊਂਦਾ ਰੱਖਣਾ ਚਾਹੀਦਾ ਹੈ। ਕਿਤਾਬੀ ਜ਼ਿੰਦਗੀ ਤੋਂ ਅਲੱਗ ਹਮੇਸ਼ਾ ਸਿੱਖਣ ਦੀ ਥਾਂ ਨੂੰ ਅਪਣਾਉਣ ਦੀ ਸਲਾਹ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਡਰ ਦੇ ਕਾਰਨ ਅਸੀਂ ਕੋਈ ਕਦਮ ਹੀ ਨਾ ਚੁੱਕੀਏ ਤਾਂ ਉਸ ਤੋਂ ਵੱਧ ਬੁਰਾ ਕੁਝ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਵਿਦਿਆਰਥੀਆਂ ਨੂੰ 'ਪ੍ਰੀਖਿਆ 'ਤੇ ਚਰਚਾ' 'ਚ ਸੰਬੋਧਨ ਕੀਤਾ, ਜਿਸ 'ਚ ਉਹ ਵਿਦਿਆਰਥੀਆਂ ਨੂੰ ਤਣਾਅ ਮੁਕਤ ਹੋ ਕੇ ਪ੍ਰੀਖਿਆ ਦੇਣ ਲਈ ਉਤਸ਼ਾਹਤ ਕਰਦੇ ਹਨ।
ਮਲੂਕਾ ਦੀ ਵਿਦਿਆਰਥਣ ਅਰਦੀਪ ਕੌਰ ਨੂੰ ਮਿਲਿਆ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਦਾ ਮੌਕਾ

ਬਠਿੰਡਾ, 20 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪ੍ਰੀਖਿਆ 'ਤੇ ਚਰਚਾ ਪ੍ਰੋਗਰਾਮ ਦੌਰਾਨ ਪੰਜਾਬ 'ਚੋਂ ਹਿੱਸਾ ਲੈ ਰਹੇ 26 ਵਿਦਿਆਰਥੀਆਂ, ਜਿਨ੍ਹਾਂ 'ਚੋਂ 6 ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਲੂਕਾ ਦੀਆਂ ਵਿਦਿਆਰਥਣਾਂ ਸਨ। ਪੰਜਾਬ ਦੇ ਵਿਦਿਆਰਥੀਆਂ 'ਚੋਂ ਸਿਰਫ਼ ਮਲੂਕਾ ਸਕੂਲ ਦੀ ਵਿਦਿਆਰਥਣ ਅਰਦੀਪ ਕੌਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਪੁੱਛਣ ਦਾ ਮੌਕਾ ਮਿਲਿਆ। ਅਰਦੀਪ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਬੋਰਡ ਦੀ ਪ੍ਰੀਖਿਆ 'ਚ ਵਧੀਆ ਅੰਕ ਲੈਣ ਦੇ ਬਾਵਜੂਦ ਮੁਕਾਬਲੇ ਦੀ ਪ੍ਰੀਖਿਆ ਦੇਣ ਸਮੇਂ ਤਣਾਅ ਕਿਉਂ ਹੁੰਦਾ ਹੈ। ਇਸ 'ਤੇ ਪ੍ਰਧਾਨ ਮੰਤਰੀ ਨੇ ਅਰਦੀਪ ਕੌਰ ਨੂੰ ਇਸ ਸਬੰਧੀ ਕਿਤਾਬ 'ਅਗਜ਼ਾਮ ਵੈਰੀਅਰ' ਪੜ੍ਹਨ ਦੀ ਸਲਾਹ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਜ਼ਿੰਦਗੀ 'ਚ ਇਕ ਪ੍ਰੀਖਿਆ ਨੂੰ ਹੀ ਟੀਚਾ ਬਣਾ ਲੈਂਦੇ ਹਾਂ ਤੇ ਸੋਚਦੇ ਹਾਂ ਕਿ ਜੇਕਰ ਪ੍ਰੀਖਿਆ 'ਚ ਸਫਲਤਾ ਨਾ ਮਿਲੀ ਤਾਂ ਉਨ੍ਹਾਂ ਲਈ ਸਾਰੇ ਰਸਤੇ ਬੰਦ ਹੋ ਜਾਣਗੇ, ਜਦੋਂ ਕਿ ਅਜਿਹਾ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਸਿਰਫ਼ ਸਖ਼ਤ ਮਿਹਨਤ ਕਰਕੇ ਵਧੀਆ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਨਤੀਜੇ ਵਧੀਆ ਮਿਲਣਗੇ। ਮਲੂਕਾ ਸਕੂਲ ਦੇ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਲਈ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਦਿਆਰਥਣਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

ਸ਼ੋਪੀਆਂ 'ਚ ਸਾਬਕਾ ਐਸ.ਪੀ.ਓ. ਸਮੇਤ ਹਿਜ਼ਬੁਲ ਦੇ 3 ਅੱਤਵਾਦੀ ਹਲਾਕ

ਆਦਿਲ ਬਸ਼ੀਰ ਸ੍ਰੀਨਗਰ ਤੋਂ 7 ਏ.ਕੇ.-47 ਰਾਈਫ਼ਲਾਂ ਲੈ ਕੇ ਹੋਇਆ ਸੀ ਫ਼ਰਾਰ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਸੁਰੱਖਿਆ ਬਲਾਂ ਦੇ ਉਸ ਵੇਲੇ ਭਾਰੀ ਸਫਲਤਾ ਹੱਥ ਲੱਗੀ ਜਦ ਉਨ੍ਹਾਂ ਨੇ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਦੇ ਵਾਚੀ ਇਲਾਕੇ 'ਚ ਹਿਜ਼ਬੁਲ ਮੁਜਾਹਦੀਨ ਦੇ ਅਤਿ ਲੋੜੀਂਦੇ ਅੱਤਵਾਦੀ ਆਦਿਲ ਬਸ਼ੀਰ ਸ਼ੇਖ ਸਣੇ 3 ਅੱਤਵਾਦੀਆਂ ਨੂੰ ਇਕ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ। ਪੁਲਿਸ ਅਨੁਸਾਰ ਸ਼ੋਪੀਆਂ ਦੇ ਵਾਚੀ ਪਿੰਡ ਵਿਖੇ ਤੜਕੇ ਫੌਜ, 55 ਆਰ. ਆਰ. ਪੁਲਿਸ ਅਤੇ ਸੀ. ਆਰ. ਪੀ. ਐਫ. ਨੇ ਉਸ ਮਕਾਨ ਨੂੰ ਘੇਰ ਲਿਆ, ਜਿਥੇ ਅੱਤਵਾਦੀ ਲੁਕੇ ਹੋਏ ਸਨ। ਸਾਂਝੀ ਕਾਰਵਾਈ ਦੌਰਾਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਆਤਮ ਸਮਰਪਣ ਦੀ ਪੇਸ਼ਕਸ਼ ਕੀਤੀ, ਜਿਸ 'ਤੇ ਅੱਤਵਾਦੀਆਂ ਨੇ ਅੱਗਿਓਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕਈ ਘੰਟੇ ਚੱਲੇ ਇਸ ਮੁਕਾਬਲੇ 'ਚ ਹਿਜ਼ਬੁਲ ਦਾ ਲੋੜੀਂਦਾ ਅੱਤਵਾਦੀ ਆਦਿਲ ਬਸ਼ੀਰ (ਸਾਬਕਾ ਐਸ. ਪੀ. ਓ.) ਜਿਹੜਾ ਕਿ 2018 ਵਿਖੇ ਸ੍ਰੀਨਗਰ ਦੇ ਜਵਾਹਰ ਨਗਰ ਸਥਿਤ ਸਰਕਾਰੀ ਕੁਆਰਟਰ ਤੋਂ 7 ਏ. ਕੇ. ਰਾਈਫਲਾਂ ਅਤੇ ਐਮ. ਐਲ. ਏ. ਵਿਚੀ ਇਜ਼ਾਜ਼ ਅਹਿਮਦ ਪੀਰ ਦੇ ਸੁਰੱਖਿਆ ਗਾਰਡਾਂ ਦੀਆਂ 7 ਰਾਈਫਲਾਂ ਲੈ ਕੇ ਫਰਾਰ ਹੋ ਗਿਆ ਸੀ, ਮਾਰਿਆ ਗਿਆ। ਬਾਕੀ ਦੇ ਅੱਤਵਾਦੀਆਂ ਦੀ ਪਹਿਚਾਣ ਵਸੀਮ ਵਾਨੀ ਅਹਿਮਦ ਵਾਸੀ ਨਾਗਬਲ ਅਤੇ ਜਹਾਂਗੀਰ ਮਲਿਕ ਵਜੋਂ ਹੋਈ ਹੈ। ਪੁਲਿਸ ਨੇ ਆਮ ਨਾਗਰਿਕਾਂ ਨੂੰ ਮੁਕਾਬਲੇ ਵਾਲੇ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ

ਦੱਖਣੀ ਕਸ਼ਮੀਰ 'ਚੋਂ ਹਿਜ਼ਬੁਲ ਦਾ ਸਫ਼ਾਇਆ ਹੋਣ ਕੰਢੇ-ਡੀ.ਜੀ.ਪੀ.

ਸ੍ਰੀਨਗਰ, 20 ਜਨਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਹਿਜ਼ਬੁਲ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਸਬੰਧ 'ਚ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕਾਹਲੀ 'ਚ ਸੱਦੀ ਪ੍ਰੈੱਸ ਕਾਨਫ਼ਰੰਸ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿਜ਼ਬੁਲ ਮੁਜਾਹਦੀਨ ਦੱਖਣੀ ਕਸ਼ਮੀਰ 'ਚੋਂ ਪੂਰੀ ਤਰ੍ਹਾਂ ਖ਼ਤਮ ਹੋਣ ਕੰਢੇ 'ਤੇ ਹੈ। ਉਨ੍ਹਾਂ ਕਿਹਾ ਕਿ ਸ਼ੋਪੀਆਂ 'ਚ ਅੱਜ ਅਸੀਂ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਆਦਿਲ ਬਸ਼ੀਰ ਸ਼ੇਖ ਹੈ। ਇਹ ਸ਼ੋਪੀਆਂ ਦਾ ਹੀ ਰਹਿਣ ਵਾਲਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਹ ਜੰਮੂ-ਕਸ਼ਮੀਰ ਪੁਲਿਸ 'ਚ ਐਸ.ਪੀ.ਓ. ਦੇ ਅਹੁਦੇ 'ਤੇ ਵੀ ਰਹਿ ਚੁੱਕਾ ਸੀ। ਇਥੋਂ ਭੱਜ ਕੇ ਇਹ ਅੱਤਵਾਦੀ ਸੰਗਠਨ ਹਿਜ਼ਬੁਲ 'ਚ ਸ਼ਾਮਿਲ ਹੋ ਗਿਆ ਸੀ। ਇਸ ਨੇ 29 ਸਤੰਬਰ, 2018 ਨੂੰ ਜਵਾਹਰ ਨਗਰ ਸ੍ਰੀਨਗਰ ਤੋਂ ਪੀ.ਡੀ.ਪੀ. ਦੇ ਤਤਕਾਲੀ ਵਿਧਾਇਕ ਅਜਾਜ ਮੀਰ ਦੇ ਘਰ ਤੋਂ ਹਥਿਆਰ ਲੁੱਟ ਸਨ। ਦੂਸਰਾ ਅੱਤਵਾਦੀ ਵਸੀਮ ਵਾਨੀ ਅਹਿਮਦ ਹੈ। ਇਹ ਵੀ ਸ਼ੋਪੀਆਂ ਦਾ ਹੀ ਰਹਿਣ ਵਾਲਾ ਸੀ। ਤੀਸਰੇ ਅੱਤਵਾਦੀ ਦੀ ਪਹਿਚਾਣ ਜਹਾਂਗੀਰ ਮਲਿਕ ਦੇ ਰੂਪ ਵਜੋਂ ਹੋਈ ਹੈ। ਉਹ ਪੁਲਵਾਮਾ ਜ਼ਿਲ੍ਹੇ ਦੇ ਅਚੇਨ ਇਲਾਕੇ ਦਾ ਰਹਿਣ ਵਾਲਾ ਸੀ। ਹਾਲ ਹੀ 'ਚ ਅੱਤਵਾਦੀਆਂ ਨਾਲ ਫੜੇ ਗਏ ਡੀ.ਐਸ.ਪੀ. ਦਵਿੰਦਰ ਸਿੰਘ ਦੇ ਮਾਮਲੇ 'ਤੇ ਡੀ.ਜੀ.ਪੀ. ਨੇ ਕਿਹਾ ਕਿ ਡੀ.ਐਸ.ਪੀ. ਦਵਿੰਦਰ ਸਿੰਘ ਦਾ ਬੰਗਲਾਦੇਸ਼ ਦੇ ਦੌਰੇ ਸਬੰਧੀ ਸਾਨੂੰ ਜਾਣਕਾਰੀ ਮਿਲੀ ਹੈ। ਦਵਿੰਦਰ ਸਿੰਘ ਦੀਆਂ ਬੇਟੀਆਂ ਦੀ ਪੜ੍ਹਾਈ ਵੀ ਬੰਗਲਾਦੇਸ਼ 'ਚ ਹੀ ਹੋਈ ਸੀ। ਉਨ੍ਹਾਂ ਦੀ ਮੁਲਾਕਾਤ ਕੇਵਲ ਬੇਟੀਆਂ ਤੱਕ ਸੀਮਤ ਸੀ ਜਾਂ ਕਿਸੇ ਹੋਰ ਮਾਮਲੇ ਨਾਲ ਵੀ ਤਾਰ ਜੁੜੇ ਹੋਏ ਹਨ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਕਸ਼ਮੀਰ 'ਚ ਡੀ-ਰੈਡੀਕਲਾਈਜੇਸ਼ਨ ਕੇਂਦਰਾਂ ਦੇ ਸਬੰਧ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਡੀ.ਜੀ.ਪੀ. ਨੇ ਕਿਹਾ ਕਿ ਜੇਕਰ ਅਜਿਹੀ ਕੋਈ ਵਿਵਸਥਾ ਹੁੰਦੀ ਹੈ ਤਾਂ ਇਹ ਇਕ ਚੰਗਾ ਸੰਕੇਤ ਹੋਵੇਗਾ। ਇਸ ਗੱਲ 'ਤੇ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਵਿਵਸਥਾ ਜ਼ਰੂਰ ਹੋਣੀ ਚਾਹੀਦੀ ਹੈ। ਇਸ ਨਾਲ ਲੋਕਾਂ ਨੂੰ ਕਾਫ਼ੀ ਮਦਦ ਮਿਲੇਗੀ।

ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇ. ਪੀ. ਨੱਢਾ ਅੱਜ ਨਿਰਵਿਰੋਧ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਇਸ ਤੋਂ ਪਹਿਲਾਂ ਨੱਢਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪਾਰਟੀ ਦੇ ਰਾਸ਼ਟਰੀ ਚੋਣ ਅਧਿਕਾਰੀ ਅਤੇ ਸਾਬਕਾ ਕੇਂਦਰੀ ਮੰਤਰੀ ਰਾਧਾਮੋਹਨ ਸਿੰਘ ਨੇ ਜੇ. ਪੀ. ਨੱਢਾ ਦੇ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਆਗੂਆਂ ਨੇ ਨੱਢਾ ਨੂੰ ਵਧਾਈ ਦਿੱਤੀ। ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਸਮੇਤ ਕਈ ਮੁੱਖ ਮੰਤਰੀਆਂ ਅਤੇ ਨੇਤਾਵਾਂ ਨੇ ਨਾਮਜ਼ਦਗੀ ਦੀ ਪ੍ਰਕਿਰਿਆ ਦੌਰਾਨ ਨੱਢਾ ਦੇ ਨਾਂਅ ਦਾ ਪ੍ਰਸਤਾਵ ਦਿੱਤਾ। ਨੱਢਾ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ 'ਚ ਸਰਗਰਮ ਰਹੇ ਹਨ ਅਤੇ ਆਰ. ਐਸ. ਐਸ. ਨਾਲ ਵੀ ਉਨ੍ਹਾਂ ਦਾ ਨਜ਼ਦੀਕੀ ਸਬੰਧ ਰਿਹਾ ਹੈ। ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਸੀਨੀਅਰ ਆਗੂਆਂ ਤੇ ਪਾਰਟੀ ਵਰਕਰਾਂ ਨੇ ਪਾਰਟੀ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਨੱਢਾ ਦਾ ਸਵਾਗਤ ਕੀਤਾ।
ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਲ ਐਲ. ਕੇ. ਅਡਵਾਨੀ, ਅਮਿਤ ਸ਼ਾਹ, ਮੁਰਲੀ ਮਨੋਹਰ ਜੋਸ਼ੀ, ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਜੇ. ਪੀ. ਨੱਢਾ ਨੂੰ ਨਵਾਂ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ 'ਚ ਪਾਰਟੀ ਦਾ ਹੋਰ ਵਿਸਤਾਰ ਹੋਵੇਗਾ। ਉਨ੍ਹਾਂ ਬਤੌਰ ਪ੍ਰਧਾਨ ਅਮਿਤ ਸ਼ਾਹ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼ਾਹ ਦਾ ਕਾਰਜਕਾਲ ਹਮੇਸ਼ਾ ਯਾਦ ਰਹੇਗਾ।
ਜਿਨ੍ਹਾਂ ਨੂੰ ਜਨਤਾ ਨੇ ਨਕਾਰਿਆ ਉਹ ਭਰਮ ਫੈਲਾਅ ਰਹੇ ਹਨ- ਮੋਦੀ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਨੂੰ ਜਨਤਾ ਨੇ ਨਕਾਰ ਦਿੱਤਾ ਹੈ, ਉਹ ਹੁਣ ਭਰਮ ਤੇ ਝੂਠ ਦੇ ਹਥਿਆਰਾਂ ਦੀ ਵਰਤੋਂ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਇਸ ਟਿੱਪਣੀ ਨੂੰ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਡੇ 'ਚ ਦ੍ਰਿੜ ਵਿਸ਼ਵਾਸ ਹੈ। ਦੇਸ਼ ਭਰ 'ਚ ਪਾਰਟੀ ਦੇ ਸੀਨੀਅਰ ਨੇਤਾ ਰੋਜ਼ਾਨਾ 10-15 ਰੈਲੀਆਂ ਨੂੰ ਸੰਬੋਧਨ ਕਰਦੇ ਹਨ, ਜਿੰਨ੍ਹਾਂ 'ਚ 50 ਹਜ਼ਾਰ ਤੋਂ ਲੈ ਕੇ ਇਕ ਲੱਖ ਤੱਕ ਲੋਕਾਂ ਦਾ ਇਕੱਠ ਹੁੰਦਾ ਹੈ। ਚੋਣ ਰਾਜਨੀਤੀ 'ਚ ਜਨਤਾ ਨੇ ਜਿਨ੍ਹਾਂ ਨੂੰ ਨਕਾਰ ਦਿੱਤਾ ਹੈ, ਜਿਨ੍ਹਾਂ ਦੀ ਗੱਲ ਨੂੰ ਦੇਸ਼ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ, ਉਨ੍ਹਾਂ ਕੋਲ ਹੁਣ ਝੂਠ ਦੇ ਸਿਵਾਏ ਕੁਝ ਨਹੀਂ ਬਚਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਨੱਢਾ ਦੀ ਅਗਵਾਈ 'ਚ ਪਾਰਟੀ ਆਪਣੇ ਵਿਚਾਰਾਂ ਨੂੰ ਲੈ ਕੇ ਅੱਗੇ ਵਧਣ ਵਾਲੀ ਹੈ।
ਰਹਿ ਗਏ ਸੂਬਿਆਂ 'ਚ ਸਰਕਾਰ ਬਣਾਉਣ ਦਾ ਟੀਚਾ- ਨੱਢਾ
ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ 'ਚ ਜੇ. ਪੀ. ਨੱਢਾ ਨੇ ਕਿਹਾ ਕਿ ਉਨ੍ਹਾਂ ਸੂਬਿਆਂ 'ਚ ਸੱਤਾ ਪ੍ਰਾਪਤ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ, ਜਿੱਥੇ ਉਨ੍ਹਾਂ ਦੀ ਪਾਰਟੀ ਨੇ ਹੁਣ ਤੱਕ ਚੋਣ 'ਚ ਸਫ਼ਲਤਾ ਪ੍ਰਾਪਤ ਨਹੀਂ ਕੀਤੀ ਹੈ। ਨੱਢਾ ਨੇ ਕਿਹਾ ਕਿ ਉਨ੍ਹਾਂ ਵਰਗਾ ਇਕ ਆਮ ਵਰਕਰ ਕੇਵਲ ਭਾਜਪਾ 'ਚ ਹੀ ਪਾਰਟੀ ਪ੍ਰਧਾਨ ਦੇ ਅਹੁਦੇ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣ ਲਈ ਪਾਰਟੀ ਵਰਕਰਾਂ ਨਾਲ ਦਿਨ-ਰਾਤ ਕੰਮ ਕਰਾਂਗਾ।

ਨਿਰਭੈਆ ਮਾਮਲਾ

ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਪਵਨ ਗੁਪਤਾ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਘਟਨਾ ਦੇ ਸਮੇਂ ਨਾਬਾਲਿਗ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਪਹਿਲਾਂ ਪਵਨ ਦੇ ਨਾਬਾਲਿਗ ਹੋਣ ਦੇ ਦਾਅਵੇ ਨੂੰ ਹੇਠਲੀ ਅਦਾਲਤ ਅਤੇ ਦਿੱਲੀ ਹਾਈਕੋਰਟ ਵੀ ਰੱਦ ਕਰ ਚੁੱਕੇ ਹਨ। ਸੁਪਰੀਮ ਕੋਰਟ ਨੇ ਦੋਸ਼ੀ ਦੀ 1 ਫਰਵਰੀ ਨੂੰ ਹੋਣ ਵਾਲੀ ਫਾਂਸੀ ਤੋਂ ਐਨ ਪਹਿਲਾਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਅਰਜ਼ੀ ਵਾਰ-ਵਾਰ ਦਾਖ਼ਲ ਕੀਤੀ ਜਾਵੇਗੀ ਤਾਂ ਇਹ ਨਾ ਮੁੱਕਣ ਵਾਲਾ ਅਮਲ ਹੋ ਜਾਵੇਗਾ। ਜਸਟਿਸ ਭਾਨੂਮਤੀ ਦੀ ਅਗਵਾਈ ਵਾਲੀ 3 ਮੈਂਬਰੀ ਬੈਂਚ ਨੇ ਪਵਨ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਫੈਸਲਾ ਦੁਪਹਿਰ ਢਾਈ ਵਜੇ ਤੱਕ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਫੈਸਲਾ ਦਿੰਦਿਆਂ ਸਖਤ ਲਫਜ਼ਾਂ 'ਚ ਝਾੜ ਪਾਉਂਦਿਆਂ ਕਿਹਾ ਕਿ ਇਕ ਦਾਅਵੇ ਨੂੰ ਦੋਸ਼ੀ ਵਲੋਂ ਕਿੰਨੀ ਵਾਰ ਪੇਸ਼ ਕੀਤਾ ਜਾਵੇਗਾ।
ਸਰਬਉੱਚ ਅਦਾਲਤ ਨੇ ਕਿਹਾ ਕਿ ਜੇਕਰ ਇਕ ਵਾਰ ਨਾਬਾਲਿਗ ਹੋਣ ਦਾ ਮੁੱਦਾ ਵਿਚਾਰਿਆ ਗਿਆ ਹੈ ਅਤੇ ਅਦਾਲਤ ਵਲੋਂ ਰੱਦ ਕੀਤਾ ਜਾ ਚੁੱਕਾ ਹੈ, ਤਾਂ ਉਸ ਨੂੰ ਦੁਬਾਰਾ ਨਹੀਂ ਉਠਾਇਆ ਜਾ ਸਕਦਾ। ਨਵੇਂ ਮੌਤ ਦੇ ਵਾਰੰਟ ਮੁਤਾਬਿਕ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਸੋਮਵਾਰ ਨੂੰ ਅਦਾਲਤ 'ਚ ਹੋਈ ਸੁਣਵਾਈ ਪਵਨ ਦੀ ਪੈਰਵੀ ਕਰ ਰਹੇ ਵਕੀਲ ਏ. ਪੀ. ਸਿੰਘ ਨੇ ਇਸ ਨੂੰ ਵੱਡੀ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਪੁਲਿਸ ਨੇ ਜਾਣਬੁੱਝ ਕੇ ਪਵਨ ਦੇ ਉਮਰ ਸਬੰਧੀ ਦਸਤਾਵੇਜ਼ਾਂ 'ਚ ਜਾਣਕਾਰੀ ਛੁਪਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਵਨ ਨੇ ਦਿੱਲੀ ਹਾਈਕੋਰਟ 'ਚ ਵੀ ਦਾਅਵਾ ਕੀਤਾ ਸੀ, ਪਰ ਹਾਈਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਨਿਰਭੈਆ ਦੇ ਪਿਤਾ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਦਿਸ਼ਾ ਨਿਰਦੇਸ਼ ਜਾਰੀ ਕਰਨ ਕਿ ਇਕ ਦੋਸ਼ੀ ਕਿੰਨੀਆਂ ਪਟੀਸ਼ਨਾਂ ਦਾਖ਼ਲ ਕਰ ਸਕਦਾ ਹੈ ਤਾਂ ਜੋ ਔਰਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ।

ਮੁਜ਼ੱਫਰਪੁਰ ਆਸਰਾ ਘਰ ਮਾਮਲਾ

ਸੰਚਾਲਕ ਬ੍ਰਜੇਸ਼ ਠਾਕੁਰ ਸਮੇਤ 19 ਦੋਸ਼ੀ ਕਰਾਰ

ਨਵੀਂ ਦਿੱਲੀ, 20 ਜਨਵਰੀ (ਉਪਮਾ ਡਾਗਾ ਪਾਰਥ)-ਬਿਹਾਰ ਦੇ ਮੁਜ਼ੱਫਰਪੁਰ ਆਸਰਾ ਘਰ ਮਾਮਲੇ 'ਚ ਦਿੱਲੀ ਦੀ ਸਾਕੇਤ ਅਦਾਲਤ ਨੇ ਆਸਰਾ ਘਰ ਦੇ ਸੰਚਾਲਕ ਬ੍ਰਜੇਸ਼ ਠਾਕੁਰ ਸਮੇਤ 19 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਇਕ ਹੋਰ ਮੁਲਜ਼ਮ ਨੂੰ 'ਸਬੂਤਾਂ ਦੀ ਘਾਟ' ਹੋਣ ਕਾਰਨ ਬਰੀ ਕਰ ਦਿੱਤਾ ਗਿਆ। ਦਿੱਲੀ ਦੀ ਸਾਕੇਤ ਅਦਾਲਤ 'ਚ ਵਧੀਕ ਸੈਸ਼ਨ ਜੱਜ ਸੌਰਭ ਕੁਲਸ੍ਰੇਸ਼ਠ ਨੇ ਮੁੱਖ ਦੋਸ਼ੀ ਬ੍ਰਜੇਸ਼ ਠਾਕੁਰ ਸਮੇਤ 19 ਲੋਕਾਂ ਨੂੰ 1045 ਸਫ਼ਿਆਂ ਦੇ ਆਪਣੇ ਆਦੇਸ਼ 'ਚ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ 19 ਦੋਸ਼ੀਆਂ ਜਿਨ੍ਹਾਂ 'ਚ 8 ਔਰਤਾਂ ਅਤੇ 11 ਮਰਦ ਸ਼ਾਮਿਲ ਹਨ 'ਤੇ ਪੋਕਸੋ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬ੍ਰਜੇਸ਼ ਠਾਕੁਰ ਨੂੰ ਪੋਕਸੋ ਤਹਿਤ ਸਮੂਹਿਕ ਜਬਰ ਜਨਾਹ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਾਰੇ ਦੋਸ਼ੀਆਂ ਦੀ ਸਜ਼ਾ ਬਾਰੇ 28 ਜਨਵਰੀ ਨੂੰ ਫੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ 7 ਫਰਵਰੀ, 2019 ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਮੁਜ਼ੱਫਰਪੁਰ ਦੀ ਸਥਾਨਕ ਅਦਾਲਤ ਤੋਂ ਸਾਕੇਤ ਪੋਕਸੋ ਅਦਾਲਤ ਦੇ ਸਪੁਰਦ ਕੀਤਾ ਗਿਆ ਸੀ। 2018 'ਚ ਇਹ ਮਾਮਲਾ ਉਸ ਵੇਲੇ ਸੁਰਖੀਆਂ 'ਚ ਆਇਆ, ਜਦੋਂ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸ ਨੇ ਬਿਹਾਰ ਸਰਕਾਰ ਨੂੰ ਇਕ ਰਿਪੋਰਟ ਰਾਹੀਂ ਆਸਰਾ ਘਰ ਦੀਆਂ ਬੱਚੀਆਂ ਨਾਲ ਹੋ ਰਹੇ ਜਬਰ ਜਨਾਹ ਬਾਰੇ ਜਾਣਕਾਰੀ ਦਿੱਤੀ।

ਦਿਨਕਰ ਗੁਪਤਾ ਮਾਮਲੇ 'ਚ ਸਰਕਾਰ ਵਲੋਂ ਕੈਟ ਦੇ ਫ਼ੈਸਲੇ ਨੂੰ ਚੁਣੌਤੀ

ਕਿਹਾ, ਸੰਵੇਦਨਸ਼ੀਲ ਸੂਬੇ ਨੂੰ ਪੁਲਿਸ ਮੁਖੀ ਤੋਂ ਵਾਂਝਾ ਕੀਤਾ-ਫ਼ੈਸਲੇ 'ਤੇ ਤੁਰੰਤ ਲਗਾਈ ਜਾਵੇ ਰੋਕ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)-ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਕੈਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਫ਼ੈਸਲਾ ਰੱਦ ਕਰਨ ਦੀ ਮੰਗ ਤੋਂ ਇਲਾਵਾ ਸਰਕਾਰ ਨੇ ਪਟੀਸ਼ਨ 'ਚ ਕਿਹਾ ਹੈ ਕਿ ਕੈਟ ਦੇ ਫ਼ੈਸਲੇ ਨਾਲ ਕੌਮਾਂਤਰੀ ਸਰਹੱਦ ਵਾਲਾ ਪੰਜਾਬ ਸੂਬਾ ਪੁਲਿਸ ਮੁਖੀ ਤੋਂ ਵਾਂਝਾ ਹੋ ਜਾਏਗਾ, ਲਿਹਾਜ਼ਾ ਫ਼ੈਸਲੇ 'ਤੇ ਤੁਰੰਤ ਰੋਕ ਲਗਾਈ ਜਾਵੇ। ਸਰਕਾਰੀ ਵਕੀਲ ਨੇ ਸੋਮਵਾਰ ਨੂੰ ਜਸਟਿਸ ਰਾਜੀਵ ਸ਼ਰਮਾ ਦੇ ਡਵੀਜ਼ਨ ਬੈਂਚ ਅੱਗੇ ਪੇਸ਼ ਹੋ ਕੇ ਇਸ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ, ਜਿਹੜੀ ਕਿ ਮਨਜ਼ੂਰ ਕਰ ਲਈ ਗਈ, ਹੁਣ ਮੰਗਲਵਾਰ ਨੂੰ ਸਰਕਾਰ ਦੀ ਅਪੀਲ 'ਤੇ ਸੁਣਵਾਈ ਹੋਵੇਗੀ। ਮੁਢਲੇ ਤੌਰ 'ਤੇ ਸਰਕਾਰ ਨੇ ਪੰਜਾਬ ਵਿਚ ਦੇ ਕਾਲੇ ਦੌਰ ਤੋਂ ਇਲਾਵਾ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਨਾਲ ਹੀ ਹੁਣ ਡਰੋਨ ਰਾਹੀਂ ਡਰੱਗ ਸਪਲਾਈ ਦੇ ਤਾਜ਼ਾ ਰੁਝਾਨ ਦੀ ਸੰਵੇਦਨਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਸੂਬੇ ਨੂੰ ਪੁਲਿਸ ਮੁਖੀ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ ਤੇ ਦੂਜੇ ਪਾਸੇ ਕੈਟ ਨੇ ਆਪਣੇ ਫ਼ੈਸਲੇ ਨਾਲ ਸਰਕਾਰ ਕੋਲ ਆਰਜ਼ੀ ਤੌਰ 'ਤੇ ਕਾਰਜਕਾਰੀ ਡੀ.ਜੀ.ਪੀ. ਲਗਾਉਣ ਜਿਹਾ ਕੋਈ ਫ਼ੌਰੀ ਇੰਤਜ਼ਾਮ ਦਾ ਬਦਲ ਵੀ ਨਹੀਂ ਹੈ, ਕਿਉਂਕਿ ਪ੍ਰਕਾਸ਼ ਸਿੰਘ ਦੇ ਕੇਸ 'ਚ ਸੁਪਰੀਮ ਕੋਰਟ ਵਲੋਂ ਕਾਰਜਕਾਰੀ ਪੁਲਿਸ ਮੁਖੀ ਲਗਾਉਣ ਦੀ ਗੁੰਜਾਇਸ਼ ਨਹੀਂ ਛੱਡੀ ਗਈ ਹੈ। ਕਿਹਾ ਕਿ ਜੇਕਰ ਹਾਈਕੋਰਟ ਕੈਟ ਦੇ ਫ਼ੈਸਲੇ 'ਤੇ ਰੋਕ ਲਗਾਉਂਦੀ ਵੀ ਹੈ ਤਾਂ ਇਸ ਨਾਲ ਵਿਰੋਧੀ ਧਿਰਾਂ ਯਾਨੀ ਮੁਸਤਫ਼ਾ ਤੇ ਚਟੋਪਾਧਿਆਏ ਨਾਲ ਕੋਈ ਅਨਿਆਂ ਨਹੀਂ ਹੋਵੇਗਾ। ਇਹ ਵੀ ਕਿਹਾ ਕਿ ਕੈਟ ਦਾ ਫ਼ੈਸਲਾ ਕਈ ਮਾਅਨਿਆਂ 'ਚ ਆਪੇ ਵਿਰੋਧੀ ਹੈ। ਕੈਟ ਦੇ ਫ਼ੈਸਲੇ ਵਿਚ ਡੀ.ਜੀ.ਪੀ. ਦੀ ਨਿਯੁਕਤੀ ਸਬੰਧੀ ਇੰਪੈਨਲਮੈਂਟ ਕਮੇਟੀ ਵਲੋਂ ਪ੍ਰਕਾਸ਼ ਸਿੰਘ ਕੇਸ ਦੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਆਪਸ ਵਿਰੋਧੀ ਹਵਾਲੇ ਹਨ। ਇਹ ਵੀ ਕਿਹਾ ਹੈ ਕਿ ਡੀ.ਜੀ.ਪੀ ਦੀ ਨਿਯੁਕਤੀ 'ਚ ਪ੍ਰਕਾਸ਼ ਸਿੰਘ ਕੇਸ ਦੀਆਂ ਹਦਾਇਤਾਂ ਦੀ ਪਾਲਨਾ ਤਾਂ ਕੀਤੀ ਹੀ ਗਈ ਸੀ, ਸਗੋਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਮੁਤਾਬਿਕ ਡੀ.ਜੀ.ਪੀ. ਦੀ ਚੋਣ ਲਈ ਸਾਰੇ ਯੋਗ ਅਫ਼ਸਰਾਂ ਦੇ ਸੇਵਾ ਕਾਲ, ਚੰਗੇ ਰਿਕਾਰਡ ਅਤੇ ਤਜਰਬੇ ਆਦਿ ਦੀਆਂ ਸਾਰੀਆਂ ਯੋਗਤਾਵਾਂ ਪਰਖੀਆਂ ਗਈਆਂ ਸੀ। ਇਸ ਤੋਂ ਇਲਾਵਾ ਕੈਟ ਨੇ ਆਪਣੇ ਫ਼ੈਸਲੇ 'ਚ ਦਿਨਕਰ ਗੁਪਤਾ ਸਬੰਧੀ ਕੋਈ ਅਸਮਰਥਤਾ ਜਾਂ ਅਯੋਗਤਾ ਦਾ ਜ਼ਿਕਰ ਨਹੀਂ ਕੀਤਾ। ਇਨ੍ਹਾਂ ਦਲੀਲਾਂ ਨਾਲ ਸਰਕਾਰ ਬੈਂਚ ਕੋਲੋਂ ਮੰਗਲਵਾਰ ਨੂੰ ਸਭ ਤੋਂ ਪਹਿਲਾਂ ਕੈਟ ਦੇ ਫ਼ੈਸਲੇ 'ਤੇ ਰੋਕ ਲਗਾਉਣ ਅਤੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕਰੇਗੀ। ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਵਲੋਂ ਹਾਈਕੋਰਟ 'ਚ ਅਪੀਲ ਦਾਖ਼ਲ ਕਰਨ ਦੇ ਐਲਾਨ ਦੇ ਨਾਲ ਹੀ ਮੁਹੰਮਦ ਮੁਸਤਫ਼ਾ ਤੇ ਐਸ. ਚਟੋਪਾਧਿਆਏ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੇਵੀਏਟ ਅਰਜ਼ੀਆਂ ਦਾਖ਼ਲ ਕਰਕੇ ਮੰਗ ਕਰ ਦਿੱਤੀ ਕਿ ਜੇਕਰ ਸਰਕਾਰ, ਡੀ.ਜੀ.ਪੀ. ਜਾਂ ਕੋਈ ਵੀ ਹੋਰ ਧਿਰ ਕੈਟ ਦੇ ਫ਼ੈਸਲੇ ਵਿਰੁੱਧ ਅਪੀਲ ਕਰਦੀ ਹੈ ਤਾਂ ਉਸ ਅਪੀਲ ਦੀ ਸੁਣਵਾਈ ਉਨ੍ਹਾਂ ਦੀਆਂ ਦਲੀਲਾਂ ਸੁਣੇ ਬਗੈਰ ਨਾ ਕੀਤੀ ਜਾਵੇ। ਹੁਣ ਸੋਮਵਾਰ ਨੂੰ ਸਰਕਾਰ ਨੇ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ ਤੇ ਇਸ 'ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਟੁੱਟਣ ਦੀਆਂ ਸਵੇਰ ਤੋਂ ਹੀ ਚੱਲ ਰਹੀਆਂ ਕਨਸੋਆਂ ਤੋਂ ਬਾਅਦ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੱਤਰਕਾਰ ਸੰਮੇਲਨ ਕਰ ਕੇ ਦੱਸਿਆ ...

ਪੂਰੀ ਖ਼ਬਰ »

ਲੰਡਨ 'ਚ 3 ਪੰਜਾਬੀ ਨੌਜਵਾਨਾਂ ਦਾ ਕਤਲ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਪੰਜਾਬੀ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੱਲ੍ਹ ਸ਼ਾਮ 7:38 ਵਜੇ ਅਲਮਸਟੈਡ ਰੋਡ, ਸੈਵਨਕਿੰਗਜ਼, ਇਲਫੋਰਡ ...

ਪੂਰੀ ਖ਼ਬਰ »

ਭਾਰਤ 'ਚ 1 ਫ਼ੀਸਦੀ ਅਮੀਰਾਂ ਕੋਲ 70 ਫ਼ੀਸਦੀ ਗ਼ਰੀਬਾਂ ਨਾਲੋਂ 4 ਗੁਣਾ ਵਧੇਰੇ ਜਾਇਦਾਦ-ਰਿਪੋਰਟ

ਦਾਵੋਸ, 20 ਜਨਵਰੀ (ਏਜੰਸੀ)- ਇਕ ਸਰਵੇਖਣ 'ਚ ਕਿਹਾ ਗਿਆ ਹੈ ਕਿ ਭਾਰਤ ਦੇ 1 ਫ਼ੀਸਦੀ ਅਮੀਰਾਂ ਕੋਲ 95.3 ਕਰੋੜ (ਕਰੀਬ 70 ਫ਼ੀਸਦੀ) ਲੋਕਾਂ ਨਾਲੋਂ 4 ਗੁਣਾਂ ਵਧੇਰੇ ਜਾਇਦਾਦ ਹੈ ਅਤੇ ਦੇਸ਼ ਦੇ 95.3 ਕਰੋੜ ਲੋਕ ਗਰੀਬੀ ਹੇਠ ਰਹਿੰਦੇ ਹਨ। ਸੋਮਵਾਰ ਨੂੰ ਜਾਰੀ ਹੋਈ ਰਿਪੋਰਟ 'ਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਕੈਪਟਨ, ਜਾਖੜ ਤੇ ਆਸ਼ਾ ਕੁਮਾਰੀ ਵਲੋਂ ਸੋਨੀਆ ਨਾਲ ਮੀਟਿੰਗ

ਹਰਕਵਲਜੀਤ ਸਿੰਘ ਚੰਡੀਗੜ੍ਹ, 20 ਜਨਵਰੀ -ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਅੱਜ ਬਾਅਦ ਦੁਪਹਿਰ 12.30 ਵਜੇ ਦਿੱਲੀ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ...

ਪੂਰੀ ਖ਼ਬਰ »

ਡੀ.ਐਸ.ਪੀ. ਸੇਖੋਂ ਵਲੋਂ ਆਸ਼ੂ 'ਤੇ ਧਮਕੀ ਦੇਣ ਦੇ ਮਾਮਲੇ 'ਚ ਨੋਟਿਸ ਜਾਰੀ

ਜਾਨ-ਮਾਲ ਦੀ ਸੁਤੰਤਰਤਾ ਦੇ ਨਾਲ ਬਹਾਲੀ ਦੀ ਹੈ ਮੰਗ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)-ਲੁਧਿਆਣਾ 'ਚ ਕਰੀਬ 15 ਹਜ਼ਾਰ ਕਰੋੜ ਰੁਪਏ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਦੀ ਜਾਂਚ ਕਰਨ ਵਾਲੇ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਵਲੋਂ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਧਮਕੀਆਂ ਦੇਣ ਦਾ ਦੋਸ਼ ਲਗਾਉਂਦਿਆਂ ਦੋ ...

ਪੂਰੀ ਖ਼ਬਰ »

ਹਿਮਾਚਲ ਦੀ ਮਾਈਨਿੰਗ ਸਹਾਰੇ ਅਫ਼ਸਰ ਭਰਨਗੇ ਪੰਜਾਬ ਸਰਕਾਰ ਦਾ ਖ਼ਜ਼ਾਨਾ

* ਹਿਮਾਚਲ ਤੋਂ ਪੰਜਾਬ ਆ ਰਹੀ ਰੇਤ, ਬਜਰੀ ਨੂੰ ਤੋਲਣ ਲਈ ਕੰਡਾ ਲਗਾ ਕੇ ਬਣਾਈ ਚੈੱਕ ਪੋਸਟ * ਚੈੱਕ ਪੋਸਟ ਜ਼ਰੀਏ ਗੁੰਡਾ ਟੈਕਸ ਵਸੂਲਣ ਦਾ ਖ਼ਦਸ਼ਾ

ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)-ਪੰਜਾਬ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਰੌਲੇ-ਰੱਪੇ ਵਿਚ ਹੁਣ ਪੰਜਾਬ ਦੇ ਅਫ਼ਸਰ ਹਿਮਾਚਲ ਪ੍ਰਦੇਸ਼ ਦੀ ਮਾਈਨਿੰਗ ਸਹਾਰੇ ਪੰਜਾਬ ਸਰਕਾਰ ਦਾ ਖ਼ਜ਼ਾਨਾ ਭਰਨ ਦੀ ਤਿਆਰੀ ਵਿਚ ਹਨ। ਹਿਮਾਚਲ ਦੀਆਂ ਨਿਲਾਮ ਹੋਈਆਂ ਖੱਡਾਂ 'ਚੋਂ ਰੇਤ ਤੇ ...

ਪੂਰੀ ਖ਼ਬਰ »

ਜੀ.ਐਸ.ਟੀ. ਵੈੱਬਸਾਈਟ 5 ਦਿਨ ਤੋਂ ਬੰਦ ਕਰੋੜਾਂ ਦੇ ਰਿਫੰਡ ਦੀਆਂ ਅਰਜ਼ੀਆਂ ਫਸੀਆਂ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)-ਪਿਛਲੇ ਪੰਜ ਦਿਨਾਂ ਤੋਂ ਕੇਂਦਰ ਦੀ ਜੀ. ਐਸ. ਟੀ. ਵੈੱਬਸਾਈਟ ਬੰਦ ਹੋਣ ਕਰਕੇ ਆਨਲਾਈਨ ਕੰਮ ਠੱਪ ਹੋ ਗਿਆ ਹੈ, ਜਿਸ ਕਰਕੇ ਇਸ ਸਿਸਟਮ 'ਚ ਕਰੋੜਾਂ ਰੁਪਏ ਦੇ ਰਿਫੰਡ ਦੀਆਂ ਉਹ ਅਰਜ਼ੀਆਂ ਫਸ ਗਈਆਂ ਹਨ, ਜਿਨ੍ਹਾਂ ਰਾਹੀਂ ਕਾਰੋਬਾਰੀਆਂ ਨੂੰ ਆਪਣਾ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਨੇਤਾ ਸ਼ਮਸ਼ੇਰ ਸੂਰਜੇਵਾਲਾ ਦਾ ਦਿਹਾਂਤ

ਚੰਡੀਗੜ੍ਹ, 20 ਜਨਵਰੀ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਸ਼ਮਸ਼ੇਰ ਸਿੰਘ ਸੂਰਜੇਵਾਲਾ ਦਾ ਲੰਮੀ ਬਿਮਾਰੀ ਦੇ ਬਾਅਦ ਅੱਜ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੂਰਜੇਵਾਲਾ ਨੇ ਦਿੱਲੀ ਦੇ ਏਮਜ਼ 'ਚ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗਾ ਮਾਮਲਾ

ਸੀਨੀਅਰ ਵਕੀਲ ਐਚ.ਐਸ. ਫੂਲਕਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-1984 ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਵੱਖ-ਵੱਖ ਮਾਮਲਿਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਮਿਲਿਆ ਹੈ, ਜਿਸ 'ਚ ਉਨ੍ਹਾਂ ...

ਪੂਰੀ ਖ਼ਬਰ »

ਰੋਡ ਸ਼ੋਅ 'ਚ ਹੋਈ ਦੇਰੀ, ਨਾਮਜ਼ਦਗੀ ਪਰਚਾ ਦਾਖ਼ਲ ਨਾ ਕਰ ਸਕੇ ਕੇਜਰੀਵਾਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੋਡ ਸ਼ੋਅ 'ਚ ਦੇਰੀ ਹੋਣ ਕਾਰਨ ਅੱਜ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਪਰਚਾ ਦਾਖ਼ਲ ਨਹੀਂ ਕਰ ਸਕੇ। ਰੋਡ ਸ਼ੋਅ 'ਚ ਦੇਰੀ ਹੋਣ ਕਾਰਨ ਉਹ ਸਮੇਂ ਸਿਰ ਨਾਮਜ਼ਦਗੀ ਲਈ ਨਹੀਂ ...

ਪੂਰੀ ਖ਼ਬਰ »

ਆਈ.ਐਮ.ਐਫ਼. ਨੇ ਮੌਜੂਦਾ ਵਿੱਤੀ ਸਾਲ 'ਚ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾਇਆ

ਦਾਵੋਸ, 20 ਜਨਵਰੀ (ਏਜੰਸੀ)-ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐੱਫ਼.) ਨੇ ਸੋਮਵਾਰ ਨੂੰ ਭਾਰਤ ਸਮੇਤ ਵਿਸ਼ਵ ਅਰਥ ਵਿਵਸਥਾ ਦੇ ਲਈ ਅਨੁਮਾਨਿਤ ਆਰਥਿਕ ਵਿਕਾਸ ਦਰ 'ਚ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਵਪਾਰ ਵਿਵਸਥਾ 'ਚ ਸੁਧਾਰ ਦੇ ਬੁਨਿਆਦੀ ਮੁੱਦਿਆਂ ਨੂੰ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX