ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  14 minutes ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  26 minutes ago
ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦਿੱਤੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੈਬਨਿਟ ਨਾਲ ਬੈਠਕ ਕੀਤੀ। ਕੈਬਨਿਟ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਗੋਪਾਲ ਰਾਏ ਸਮੇਤ......
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  15 minutes ago
ਅਬੋਹਰ, 27 ਮਈ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਵਿਚ ਗੁਰਦਾਸਪੁਰ ਤੋਂ ਹੋਈ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਜਾਖੜ ਦੇ ਸਿਆਸੀ ਸਕੱਤਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ...
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ ਲੁਧਿਆਣਾ ਦੀ ਜਨਮੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ ਹੈ। ਨੀਨਾ ਗਿੱਲ ਨੂੰ ਵੈਸਟ ਮਿਡਲੈਂਡ ਦੇ ਹਲਕੇ ਤੋਂ ਜਿੱਤ ਪ੍ਰਾਪਤ...
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 1 hour ago
ਪਠਾਨਕੋਟ, 27 ਮਈ (ਆਸ਼ੀਸ਼ ਸ਼ਰਮਾ)- ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਹਵਾਲੇ ਤੋਂ ਫ਼ਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਪਠਾਨਕੋਟ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੀ.ਆਰ.ਪੀ ਪਠਾਨਕੋਟ .....
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ 28 ਦੇਸ਼ਾਂ ਦੇ 400 ਮਿਲੀਅਨ ਲੋਕਾਂ ਨੇ ਹਿੱਸਾ ਲਿਆ। ਯੂ. ਕੇ. ਵਲੋਂ ਯੂਰਪੀਅਨ ਸੰਸਦ 'ਚ 73 ਮੈਂਬਰ ਹੁੰਦੇ ਹਨ, ਜਿਨ੍ਹਾਂ 'ਚ ਇਸ ਵਾਰ ਯੂਰਪ ਨਾਲੋਂ...
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 1 hour ago
ਬੀਜਿੰਗ, 27 ਮਈ- ਚੀਨ ਦੇ ਜਿਆਂਗਸ਼ੂ ਸੂਬੇ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ 'ਚੋਂ 5 ਦੀ ਹਾਲਤ ਗੰਭੀਰ ਦੱਸੀ....
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 1 hour ago
ਡੇਰਾ ਬਾਬਾ ਨਾਨਕ, 27 ਮਈ (ਹੀਰਾ ਸਿੰਘ ਮਾਂਗਟ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਅੱਜ ਪਾਕਿਸਤਾਨ ਅਤੇ ਭਾਰਤ ਦੋਹਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ...
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 2 hours ago
ਗੰਗਟੋਕ, 27 ਮਈ- ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸ. ਕੇ. ਐੱਮ.) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਹਲਫ਼ ਲਿਆ। ਉਨ੍ਹਾਂ ਨੂੰ ਪੀ. ਐੱਸ. ਗੋਲੇ ਦੇ ਰੂਪ 'ਚ ਜਾਣਿਆ ਜਾਂਦਾ ਹੈ। ਰਾਜਪਾਲ ਗੰਗਾ ਪ੍ਰਸਾਦ ਨੇ ਇੱਥੇ ਪਲਜੋਰ ਸਟੇਡੀਅਮ 'ਚ...
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 2 hours ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ...
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ। ਸੂਤਰਾਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਦੁਵੱਲੀ...
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 3 hours ago
ਲਖਨਊ, 27 ਮਈ- ਪ੍ਰਧਾਨ ਮੰਤਰੀ ਨਰਿੰਦ ਮੋਦੀ ਅੱਜ ਵਾਰਾਨਸੀ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਪੂਜਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ...
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 3 hours ago
ਸ੍ਰੀਨਗਰ, 27 ਮਈ- ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੀਤੀ ਰਾਤ ਕਈ ਘੰਟਿਆਂ ਤੱਕ ਬੰਦ ਰੱਖਣ ਤੋਂ ਬਾਅਦ ਅੱਜ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ। ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ 'ਚ ਐਤਵਾਰ...
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਮਾਸਕੋ, 27 ਮਈ- ਰੂਸ ਦੇ ਤੱਟੀ ਇਲਾਕੇ ਕਮਚਟਕਾ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰੂਸੀ ਵਿਗਿਆਨ ਅਕਾਦਮੀ ਦੇ ਭੂ-ਭੌਤਿਕੀ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.9 ਮਾਪੀ ਗਈ। ਭੂਚਾਲ ਦਾ ਕੇਂਦਰ...
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 3 hours ago
ਵਾਸ਼ਿੰਗਟਨ, 27 ਮਈ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣ ਗਏ...
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 3 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 4 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 4 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 4 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 4 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 4 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 5 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 5 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 5 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਪਹਿਲਾ ਸਫ਼ਾ

ਮੋਦੀ ਦੂਜੀ ਵਾਰ ਪ੍ਰਧਾਨ ਮੰਤਰੀ ਵਜੋਂ 30 ਨੂੰ ਲੈਣਗੇ ਹਲਫ਼

ਰਾਸ਼ਟਰਪਤੀ ਭਵਨ 'ਚ ਨਵੇਂ ਮੰਤਰੀ ਵੀ ਚੁੱਕਣਗੇ ਅਹੁਦੇ ਦੀ ਸਹੁੰ
ਨਵੀਂ ਦਿੱਲੀ, 26 ਮਈ (ਪੀ.ਟੀ.ਆਈ.)-ਨਰਿੰਦਰ ਮੋਦੀ 30 ਮਈ ਨੂੰ ਦੂਸਰੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣਗੇ ਅਤੇ ਇਸੇ ਦਿਨੇ ਹੀ ਨਵੇਂ ਮੰਤਰੀ ਮੰਡਲ ਦੇ ਮੈਂਬਰ ਵੀ ਆਪਣੇ ਅਹੁਦਿਆਂ ਦੀ ਸਹੁੰ ਚੁੱਕਣਗੇ | ਰਾਸ਼ਟਰਪਤੀ ਦੇ ਪ੍ਰੈੱਸ ਸਕੱਤਰ ਅਸ਼ੋਕ ਮਲਿਕ ਵਲੋਂ ਜਾਰੀ ਬਿਆਨ ਅਨੁਸਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਸ਼ਾਮ 7 ਵਜੇ ਪ੍ਰਧਾਨ ਮੰਤਰੀ ਮੋਦੀ ਅਤੇ ਮੰਤਰੀ ਮੰਡਲ ਦੇ ਹੋਰਨਾਂ ਮੈਂਬਰਾਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ | ਇਸ ਵਾਰ ਕਿਹੜੇ ਨੇਤਾ ਮੰਤਰੀ ਬਣਨਗੇ ਅਜੇ ਤੱਕ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਤਾਂ ਨਹੀਂ
ਹੋਇਆ ਪਰ ਫਿਰ ਵੀ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਵਾਰ ਨਵੇਂ ਸੰਸਦ ਮੈਂਬਰਾਂ ਨੂੰ ਮੰਤਰੀ ਮੰਡਲ 'ਚ ਜਗ੍ਹਾ ਮਿਲ ਸਕਦੀ ਹੈ, ਖ਼ਾਸ ਕਰਕੇ ਪੱਛਮੀ ਬੰਗਾਲ ਅਤੇ ਉਨ੍ਹਾਂ ਸੂਬਿਆਂ ਤੋਂ ਜਿਨ੍ਹਾਂ ਨੇ ਭਾਜਪਾ ਦੀ ਸ਼ਾਨਦਾਰ ਜਿੱਤ 'ਚ ਅਹਿਮ ਭੂਮਿਕਾ ਨਿਭਾਈ | ਅਜੇ ਤੱਕ ਇਹ ਵੀ ਸਾਫ਼ ਨਹੀਂ ਹੋ ਸਕਿਆ ਕਿ ਸਹੁੰ ਚੁੱਕ ਸਮਾਗਮ 'ਚ ਕੋਈ ਵਿਦੇਸ਼ੀ ਆਗੂ ਸ਼ਿਰਕਤ ਕਰਨਗੇ ਜਾਂ ਨਹੀਂ | ਦੱਸਣਯੋਗ ਹੈ ਕਿ ਮੋਦੀ ਨੇ 2014 ਦੇ ਸਹੁੰ ਚੁੱਕ ਸਮਾਗਮ 'ਚ ਪਾਕਿਸਤਾਨ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਸਮੇਤ ਸਾਰੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਬੁਲਾ ਕੇ ਹਰੇਕ ਨੂੰ ਹੈਰਾਨ ਕਰ ਦਿੱਤਾ ਸੀ | 2014 ਦੇ ਸਹੁੰ ਚੁੱਕ ਸਮਾਗਮ 'ਚ ਵਿਦੇਸ਼ੀ ਆਗੂਆਂ ਸਮੇਤ ਕਰੀਬ 2000 ਲੋਕਾਂ ਨੇ ਸ਼ਿਰਕਤ ਕੀਤੀ ਸੀ |
ਮੋਦੀ ਦਾ ਪਹਿਲਾ ਦੌਰਾ ਹੋਵੇਗਾ ਮਾਲਦੀਵ ਦਾ
ਕੂਟਨੀਤਕ ਸੂਤਰਾਂ ਅਤੇ ਮਾਲਦੀਵ ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਲੋਕ ਸਭਾ ਚੋਣਾਂ 'ਚ ਮੁੜ ਸੱਤਾ 'ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪਹਿਲੇ ਦੁਵੱਲੇ ਦੌਰੇ ਲਈ ਅਗਲੇ ਮਹੀਨੇ ਦੀ ਸ਼ੁਰੂਆਤ 'ਚ ਮਾਲਦੀਵ ਜਾ ਸਕਦੇ ਹਨ | 2014 'ਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਪਹਿਲੇ ਦੁਵੱਲੇ ਦੌਰੇ 'ਤੇ ਭੂਟਾਨ ਗਏ ਸਨ | ਕੂਟਨੀਤਕ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਦੇ ਜੂਨ ਦੇ ਪਹਿਲੇ ਅੱਧ 'ਚ ਮਾਲੀ ਜਾਣ ਦੀ ਸੰਭਾਵਨਾ ਹੈ ਜਦਕਿ ਮਾਲਦੀਵ ਦੇ ਮੀਡੀਆ ਮੁਤਾਬਿਕ ਮੋਦੀ 7 ਤੋਂ 8 ਜੂਨ ਵਿਚਕਾਰ ਇੱਥੇ ਆਉਣਗੇ |

'ਅਗਲੇ ਪੰਜ ਸਾਲਾਂ 'ਚ ਵਿਸ਼ਵ ਪੱਧਰ 'ਤੇ ਭਾਰਤ ਦੀ ਸਥਿਤੀ ਸੁਧਾਰਾਂਗੇ'

ਅਹਿਮਦਾਬਾਦ, 26 ਮਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਐਤਵਾਰ ਨੂੰ ਪਹਿਲੀ ਵਾਰ ਗੁਜਰਾਤ ਦੌਰੇ 'ਤੇ ਪੁੱਜੇ | ਇਸ ਦੌਰਾਨ ਉਨ੍ਹਾਂ ਗਾਂਧੀਨਗਰ ਵਿਖੇ ਪੁੱਜ ਕੇ ਆਪਣੀ ਮਾਂ ਹੀਰਾਬੇਨ ਤੋਂ ਅਸ਼ੀਰਵਾਦ ਲਿਆ | ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ 5 ਸਾਲ ਦੇਸ਼ ਲਈ ਬੇਹੱਦ ਅਹਿਮ ਹਨ, ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਸਹੀ ਸਥਿਤੀ ਨੂੰ ਹਾਸਲ ਕਰਨ ਦਾ ਸਮਾਂ ਹੋਵੇਗਾ | ਸੂਰਤ ਅੱਗ ਕਾਂਡ ਕਾਰਨ ਇਸ ਸਮਾਗਮ ਨੂੰ ਸਾਦਾ ਰੱਖਿਆ ਗਿਆ ਸੀ |
ਮੋਦੀ ਨੇ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ 'ਚ ਅਗਲੇ ਪੰਜ ਸਾਲ ਬੇਹੱਦ ਅਹਿਮ ਹੋਣਗੇ, ਜਿਵੇਂ ਕਿ 1942 ਤੋਂ 1947 ਦੇ ਦਰਮਿਆਨ ਸੀ | ਮੋਦੀ ਨੇ ਕਿਹਾ ਕਿ ਅਗਲੇ ਪੰਜ ਸਾਲਾਂ 'ਚ ਵਿਸ਼ਵ ਪੱਧਰ 'ਤੇ ਭਾਰਤ ਦੀ ਸਹੀ ਸਥਿਤੀ ਨੂੰ ਮੁੜ ਹਾਸਲ ਕਰਨ ਦਾ ਸਮਾਂ ਹੋਵੇਗਾ | ਬੀਤੇ ਸਮੇਂ 'ਚ ਸਾਡਾ ਦੇਸ਼ ਉਸ ਜਗ੍ਹਾ 'ਤੇ ਸੀ | ਮੈਨੂੰ ਵਿਸ਼ਵਾਸ ਹੈ ਕਿ ਭਾਰਤ ਵਿਸ਼ਵ ਪੱਧਰ 'ਤੇ ਆਪਣੀ ਅਹਿਮੀਅਤ ਨੂੰ ਫਿਰ ਹਾਸਲ ਕਰੇਗਾ | ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅੱਗ ਕਾਂਡ 'ਚ ਮਾਰੇ ਗਏ 23 ਵਿਦਿਆਰਥੀਆਂ ਪ੍ਰਤੀ ਦੁੱਖ ਪ੍ਰਗਟਾਇਆ | ਮੋਦੀ ਨੇ ਕਿਹਾ ਕਿ ਬੀਤੇ ਕੱਲ੍ਹ ਤੱਕ, ਮੈਂ ਇਸ ਸਨਮਾਨ ਸਮਾਰੋਹ 'ਚ ਸ਼ਾਮਿਲ ਹੋਣ ਜਾਂ ਨਾਂ ਹੋਣ ਬਾਰੇ ਦੁਚਿੱਤੀ ਸੀ, ਜਿੱਥੇ ਇਕ ਪਾਸੇ ਕਰਤੱਵ ਸੀ ਤੇ ਦੂਸਰੇ ਪਾਸੇ ਦੁੱਖ ਸੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਈ ਵੀ ਸ਼ਬਦ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਦਾ ਦੁੱਖ ਘਟਾ ਨਹੀਂ ਸਕਦਾ |

ਖੇਤਰੀ ਸ਼ਾਂਤੀ ਲਈ ਹਿੰਸਾ ਤੇ ਅੱਤਵਾਦ ਮੁਕਤ ਮਾਹੌਲ ਜ਼ਰੂਰੀ-ਮੋਦੀ

ਨਵੀਂ ਦਿੱਲੀ, 26 ਮਈ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਤਰ 'ਚ ਸ਼ਾਂਤੀ ਤੇ ਖੁਸ਼ਹਾਲੀ ਲਈ ਵਿਸ਼ਵਾਸ ਦਾ ਹੋਣਾ, ਹਿੰਸਾ ਤੇ ਅੱਤਵਾਦ ਰਹਿਤ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ | ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਦੇਣ ਲਈ ਟੈਲੀਫ਼ੋਨ ਕੀਤਾ ਸੀ | ਵਿਦੇਸ਼ ਮੰਤਰਾਲੇ ਨੇ ਬਿਆਨ 'ਚ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਮਰਾਨ ਖ਼ਾਨ ਵਲੋਂ ਫ਼ੋਨ ਕਰਨ ਤੇ ਦਿੱਤੀਆਂ ਸ਼ੁੱਭ ਕਾਮਨਾਵਾਂ ਲਈ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ 'ਤੇ ਗੱਲਬਾਤ ਕਰਕੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ 'ਤੇ ਇੱਛਾ ਪ੍ਰਗਟਾਈ ਸੀ | ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਆਪਣੀ ਸਰਕਾਰ ਦੇ 'ਪਹਿਲਾਂ ਗੁਆਂਢੀ' ਵਾਲੀ ਪਹਿਲ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਰਾਨ ਖ਼ਾਨ ਨੂੰ ਆਪਣੇ ਪਹਿਲਾਂ ਦਿੱਤੇ ਸੁਝਾਅ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਪਹਿਲਾਂ ਸਾਂਝੇ ਤੌਰ 'ਤੇ ਗਰੀਬੀ ਦਾ ਖਾਤਮਾ ਕਰਨ | ਇਸ 'ਚ ਇਹ ਵੀ ਦੱਸਿਆ ਗਿਆ ਕਿ ਦੋਵਾਂ ਨੇਤਾਵਾਂ ਵਲੋਂ ਗੱਲਬਾਤ ਦੌਰਾਨ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਡੇ ਖੇਤਰ 'ਚ ਸ਼ਾਂਤੀ ਤੇ ਖੁਸ਼ਹਾਲੀ ਲਈ ਵਿਸ਼ਵਾਸ ਦਾ ਹੋਣਾ, ਹਿੰਸਾ ਤੇ ਅੱਤਵਾਦ ਮੁਕਤ ਮਾਹੌਲ ਜ਼ਰੂਰੀ ਹੈ | ਇਸ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ 'ਚ ਸਪੱਸ਼ਟ ਬਹੁਮਤ ਮਿਲਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟਰ 'ਤੇ ਵਧਾਈ ਦਿੱਤੀ ਸੀ | ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਮਾਲਦੀਵ ਦੇ ਸਾਬਕਾ ਰਾਸ਼ਟਰਪਤੀ ਮੁਹੰਮਦ ਨਸ਼ੀਦ ਤੇ ਨਿਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਮਾਧਵ ਨਿਪਾਲ ਨੇ ਵੀ ਫ਼ੋਨ ਕਰ ਕੇ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਦੀ ਵਧਾਈ ਦਿੱਤੀ |

ਨਵੀਂ ਲੋਕ ਸਭਾ ਦਾ ਪਹਿਲਾ ਇਜਲਾਸ 6 ਜੂਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 26 ਮਈ (ਪੀ.ਟੀ.ਆਈ.)-ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 6 ਜੂਨ ਤੋਂ ਸ਼ੁਰੂ ਹੋ ਸਕਦਾ ਹੈ ਅਤੇ ਇਹ 15 ਜੂਨ ਤੱਕ ਜਾਰੀ ਰਹੇਗਾ | ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ 31 ਮਈ ਨੂੰ ਹੋਣ ਵਾਲੀ ਨਵੀਂ ਕੈਬਨਿਟ ਦੀ ਪਹਿਲੀ ਬੈਠਕ 'ਚ ਪਹਿਲੇ ਸੰਸਦੀ ਇਜਲਾਸ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ | ਸੂਤਰਾਂ ਅਨੁਸਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਜਲਾਸ ਦੌਰਾਨ ਆਪਣਾ ਬਹੁਮਤ ਸਾਬਿਤ ਕਰੇਗੀ | ਇਜਲਾਸ 'ਚ 6 ਦਿਨ ਸਦਨ ਦੀ ਕਾਰਵਾਈ ਚੱਲਣ ਦੀ ਸੰਭਾਵਨਾ ਹੈ |

ਚੋਣ ਜ਼ਾਬਤਾ ਖ਼ਤਮ-ਪੰਜਾਬ ਸਰਕਾਰ ਦਾ ਕੰਮਕਾਜ ਮੁੜ ਆਏਗਾ ਲੀਹ 'ਤੇ

ਚੰਡੀਗੜ੍ਹ, 26 ਮਈ (ਬਿਊਰੋ ਚੀਫ਼)-ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਕਾਰਨ ਦੇਸ਼ ਵਿਚ ਲਾਗੂ ਆਦਰਸ਼ ਚੋਣ ਜ਼ਾਬਤੇ ਨੂੰ ਅੱਜ ਵਾਪਸ ਲੈ ਲਏ ਜਾਣ ਨਾਲ ਪੰਜਾਬ ਸਰਕਾਰ ਦਾ ਕੰਮ ਵੀ ਹੁਣ ਦੁਬਾਰਾ ਲੀਹ 'ਤੇ ਆ ਜਾਵੇਗਾ ਅਤੇ ਕੱਲ੍ਹ ਤੋਂ ਸਰਕਾਰੀ ਦਫ਼ਤਰਾਂ ਵਿਚ ਅਧਿਕਾਰੀ ਆਮ ਵਾਂਗ ਫ਼ੈਸਲੇ ਲੈ ਸਕਣਗੇ | ਚੋਣ ਜ਼ਾਬਤੇ ਕਾਰਨ ਬਹੁਤ ਸਾਰੇ ਵਿਭਾਗਾਂ ਦਾ ਕੰਮ ਕਾਜ ਇਸ ਲਈ ਰੁਕਿਆ ਹੋਇਆ ਸੀ ਕਿ ਜ਼ਾਬਤੇ ਦੌਰਾਨ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਸਕਦਾ ਸੀ ਅਤੇ ਇਸ ਕਾਰਨ ਮੁੱਖ ਮੰਤਰੀ ਸਕੱਤਰੇਤ, ਰਾਜ ਦੇ ਮੁੱਖ ਸਕੱਤਰ ਅਤੇ ਰਾਜ ਦੇ ਸਕੱਤਰ ਪੱਧਰ ਦੇ ਅਧਿਕਾਰੀਆਂ ਕੋਲ ਵੱਡੀ ਪੱਧਰ 'ਤੇ ਮਾਮਲੇ ਫ਼ੈਸਲਿਆਂ ਲਈ ਲਟਕ ਰਹੇ ਸਨ | ਮੁੱਖ ਮੰਤਰੀ ਜੋ ਦਿੱਲੀ ਵਿਖੇ ਕਾਂਗਰਸ ਕਾਰਜਕਾਰਨੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਗਏ ਹੋਏ ਹਨ, ਕੱਲ੍ਹ ਵਾਪਸ ਚੰਡੀਗੜ੍ਹ ਪਰਤ ਰਹੇ ਹਨ ਕਿਉਂਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦਫ਼ਤਰ ਵਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਰਾਹੁਲ ਗਾਂਧੀ ਨਾਲ ਵੱਖਰੀ ਮੀਟਿੰਗ ਲਈ ਉਨ੍ਹਾਂ ਨੂੰ ਸਮਾਂ ਅਜੇ ਕੁਝ ਦਿਨ ਬਾਅਦ ਵਿਚ ਦਿੱਤਾ ਜਾਵੇਗਾ | ਮੁੱਖ ਮੰਤਰੀ ਆਪਣੀ ਇਸ ਮੀਟਿੰਗ ਵਿਚ ਰਾਹੁਲ ਗਾਂਧੀ ਨੂੰ ਪੰਜਾਬ ਵਿਚਲੇ ਚੋਣ ਨਤੀਜਿਆਂ ਸਬੰਧੀ ਆਪਣੀ ਰਿਪੋਰਟ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਭਾਗ ਦੀ ਕਾਰਗੁਜ਼ਾਰੀ ਰਿਪੋਰਟ ਅਤੇ ਉਨ੍ਹਾਂ ਦੀ ਬਿਆਨਬਾਜ਼ੀ ਸਬੰਧੀ ਆਪਣੀ ਸ਼ਿਕਾਇਤ ਦੇਣਾ ਚਾਹੁੰਦੇ ਹਨ | ਵਰਨਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਦਿੱਲੀ ਵਿਖੇ ਹੀ ਰੁਕੇ ਹੋਏ ਹਨ ਅਤੇ ਉਨ੍ਹਾਂ ਵਲੋਂ ਵੀ ਰਾਹੁਲ ਗਾਂਧੀ ਨਾਲ ਮੀਟਿੰਗ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਵਿਚ ਉਹ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਵਿਰੁੱਧ ਮੁੱਖ ਮੰਤਰੀ ਵਲੋਂ ਉਠਾਏ ਜਾ ਰਹੇ ਇਤਰਾਜਾਂ ਸਬੰਧੀ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਨ | ਰਾਜ ਸਰਕਾਰ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਦੇ ਕੱਲ੍ਹ ਚੰਡੀਗੜ੍ਹ ਪਰਤਣ ਤੋਂ ਬਾਅਦ ਮੰਤਰੀ ਮੰਡਲ ਦੀ ਅਗਲੀ ਬੈਠਕ ਦੀ ਤਰੀਕ ਦਾ ਵੀ ਫ਼ੈਸਲਾ ਲਿਆ ਜਾਵੇਗਾ ਕਿਉਂਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਵੀ ਕਈ ਅਹਿਮ ਮੁੱਦੇ ਲਟਕੇ ਹੋਏ ਹਨ | ਇਥੇ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਰਾਸ਼ਟਰਪਤੀ ਵਲੋਂ ਨਵੀਂ ਸੰਸਦ ਦੇ ਗਠਨ ਸਬੰਧੀ ਅਧਿਸੂਚਨਾ ਜਾਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਅੱਜ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਹੋ ਜਾਣ ਕਾਰਨ ਸਮੁੱਚੇ ਦੇਸ਼ ਵਿਚ ਚੋਣ ਜ਼ਾਬਤਾ ਖ਼ਤਮ ਕਰਨ ਲਈ ਬਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ |

ਸਵਿਟਜ਼ਰਲੈਂਡ ਨੇ ਬੈਂਕਿੰਗ ਜਾਣਕਾਰੀ ਸਾਂਝੀ ਕਰਨ ਦੀ ਪ੍ਰਕਿਰਿਆ 'ਚ ਲਿਆਂਦੀ ਤੇਜ਼ੀ

ਇਕ ਦਿਨ 'ਚ ਹੀ 11 ਭਾਰਤੀਆਂ ਨੂੰ ਨੋਟਿਸ
ਨਵੀਂ ਦਿੱਲੀ/ਬਰਨ, 26 ਮਈ (ਏਜੰਸੀ)-ਸਵਿਟਜ਼ਰਲੈਂਡ ਨੇ ਭਾਰਤੀਆਂ ਦੇ ਸਵਿਸ ਬੈਂਕ ਖ਼ਾਤਿਆਂ ਦੀ ਜਾਣਕਾਰੀ ਸਾਂਝਾ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਂਦਿਆਂ ਹੋਇਆਂ ਕਰੀਬ ਇਕ ਦਰਜਨ ਭਾਰਤੀਆਂ ਨੂੰ ਪਿਛਲੇ ਹਫ਼ਤੇ ਹੀ ਨੋਟਿਸ ਜਾਰੀ ਕੀਤੇ ਹਨ | ਸਵਿਟਜ਼ਰਲੈਂਡ ਦੇ ਅਧਿਕਾਰੀਆਂ ਵਲੋਂ ਮਾਰਚ ਤੋਂ ਲੈ ਕੇ ਸਵਿਸ ਬੈਂਕਾਂ ਦੇ ਖ਼ਾਤੇ ਰੱਖਣ ਵਾਲੇ ਆਪਣੇ ਭਾਰਤੀ ਗਾਹਕਾਂ ਨੂੰ 25 ਨੋਟਿਸ ਜਾਰੀ ਕੀਤੇ ਹਨ, ਜਿਸ 'ਚ ਉਨ੍ਹਾਂ ਨੂੰ ਭਾਰਤ ਨਾਲ ਆਪਣੇ ਵੇਰਵੇ ਸਾਂਝੇ ਕਰਨ ਦੇ ਿਖ਼ਲਾਫ਼ ਅਪੀਲ ਲਈ ਇਕ ਆਖਰੀ ਮੌਕ ਦਿੱਤਾ ਗਿਆ ਹੈ | ਸਵਿਸ ਬੈਂਕਾਂ ਦੇ ਵਿਦੇਸ਼ੀ ਗਾਹਕਾਂ ਦੀ ਜਾਣਕਾਰੀ ਸਾਂਝਾ ਕਰਨ ਲਈ ਸਵਿਟਜ਼ਰਲੈਂਡ ਸਰਕਾਰ ਦੇ ਨੋਡਲ ਵਿਭਾਗ ਫ਼ੈਡਰਲ ਟੈਕਸ ਐਡਮਿਨੀਸਟ੍ਰੇਸ਼ਨ (ਐਫ਼. ਟੀ. ਏ.) ਵਲੋਂ ਜਾਰੀ ਕੀਤੇ ਗਏ ਨੋਟਿਸਾਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਬੀਤੇ ਮਹੀਨਿਆਂ 'ਚ ਸਵਿਸ ਸਰਕਾਰ ਨੇ ਕਈ ਦੇਸ਼ਾਂ ਨਾਲ ਅਜਿਹੀਆਂ ਜਾਣਕਾਰੀਆਂ ਸਾਂਝਾ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਵਧਾ ਦਿੱਤੀਆਂ ਹਨ ਪਰ ਬੀਤੇ ਕੁਝ ਹਫ਼ਤਿਆਂ 'ਚ ਭਾਰਤ ਨਾਲ ਸਬੰਧਿਤ ਕੇਸਾਂ 'ਚ ਵਾਧਾ ਧਿਆਨ ਦੇਣ ਯੋਗ ਹੈ | 21 ਮਈ ਨੂੰ ਹੀ 11 ਭਾਰਤੀਆਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਗਏ | ਸਵਿਸ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨਾਂ 'ਚ ਉਨ੍ਹਾਂ 'ਚੋਂ ਕਈਆਂ ਦੇ ਪੂਰੇ ਨਾਵਾਂ ਦੀ ਸੁਧਾਈ ਕੀਤੀ ਗਈ ਹੈ, ਨਾਂਅ ਦੇ ਸ਼ੁਰੂਆਤੀ ਅੱਖਰ, ਕੌਮੀਅਤ ਅਤੇ ਜਨਮ ਤਰੀਕਾਂ ਨੂੰ ਜਨਤਕ ਕੀਤਾ ਹੈ | ਜਿਨ੍ਹਾਂ ਦੋ ਭਾਰਤੀਆਂ ਦੇ ਪੂਰੇ ਨਾਂਅ ਦਿੱਤੇ ਗਏ ਹਨ, ਉਨ੍ਹਾਂ 'ਚੋਂ ਇਕ ਕ੍ਰਿਸ਼ਨ ਭਗਵਾਨ ਰਾਮਚੰਦ (ਜਨਮ ਤਰੀਕ ਮਈ 1949) ਅਤੇ ਕਲਪੇਸ਼ ਹਰਸ਼ਦ ਕਿਨਾਰੀਵਾਲਾ (ਜਨਮ ਤਰੀਕ ਸਤੰਬਰ 1972) ਸ਼ਾਮਿਲ ਹਨ | ਉਨ੍ਹਾਂ ਬਾਰੇ ਕੋਈ ਹੋਰ ਜਾਣਕਾਰੀ ਦਾ ਖ਼ੁਲਾਸਾ ਨਹੀਂ ਕੀਤਾ ਗਿਆ | ਸੁਧਾਈ ਕੀਤੇ ਗਏ ਨਾਵਾਂ ਵਾਲੇ ਭਾਰਤੀ ਨਾਗਰਿਕਾਂ 'ਚ ਸ੍ਰੀਮਤੀ ਏ.ਐਸ.ਬੀ.ਕੇ. (ਜਨਮ ਮਿਤੀ 24 ਨਵੰਬਰ,1944), ਸ੍ਰੀ ਏ.ਬੀ.ਕੇ.ਆਈ. (9 ਜੁਲਾਈ 1944), ਸ੍ਰੀਮਤੀ ਪੀ.ਏ.ਐਸ. (2 ਨਵੰਬਰ 1983), ਸ੍ਰੀਮਤੀ ਆਰ.ਏ.ਐਸ. (22 ਨਵੰਬਰ 1973), ਸ੍ਰੀ ਏ.ਪੀ.ਐਸ. (27 ਨਵੰਬਰ 1944), ਸ੍ਰੀਮਤੀ ਏ.ਡੀ.ਐਸ. (14 ਅਗਸਤ 1949), ਸ੍ਰੀ ਐਮ.ਐਲ.ਏ. (20 ਮਈ 1935), ਸ੍ਰੀ ਐਨ.ਐਮ.ਏ. (21 ਫਰਵਰੀ 1968) ਤੇ ਸ੍ਰੀ ਐਮ.ਐਮ.ਏ. (27 ਜੂਨ 1973) ਸ਼ਾਮਿਲ ਹਨ | ਇਨ੍ਹਾਂ ਨੋਟਿਸਾਂ 'ਚ ਵਿਅਕਤੀਆਂ ਜਾਂ ਅਧਿਕਾਰਕ ਪ੍ਰਤੀਨਿਧੀਆਂ ਨੂੰ 30 ਦਿਨਾਂ 'ਚ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀਆਂ ਅਪੀਲਾਂ ਦਾਇਰ ਕਰਨ ਨੂੰ ਕਿਹਾ ਗਿਆ ਹੈ | ਇਸੇ 7 ਮਈ ਨੂੰ ਅਜਿਹਾ ਹੀ ਇਕ ਨੋਟਿਸ ਭਾਰਤੀ ਨਾਗਰਿਕ ਰਤਨ ਸਿੰਘ ਚੌਧਰੀ ਨੂੰ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ ਅਪੀਲ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਸੀ | ਹਾਲਾਂਕਿ ਇਕ ਹੋਰ ਭਾਰਤੀ ਵਿਅਕਤੀ ਸ੍ਰੀ ਆਰ.ਪੀ.ਐਨ. ਨੂੰ 14 ਮਈ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਸ ਨੂੰ ਅਪੀਲ ਕਰਨ ਲਈ 30 ਦਿਨ ਦਿੱਤੇ ਸਨ | ਅਪ੍ਰੈਲ 'ਚ ਵੀ ਸ੍ਰੀਮਤੀ ਜੇ.ਐਨ.ਵੀ., ਸ੍ਰੀ ਕੁਲਦੀਪ ਸਿੰਘ ਢੀਂਗਰਾ, ਅਨਿਲ ਭਾਰਦਵਾਜ ਤੇ ਹੋਰਾਂ ਨੂੰ ਅਜਿਹੇ ਹੀ ਨੋਟਿਸ ਜਾਰੀ ਕੀਤੇ ਗਏ ਸਨ | ਕਿਹਾ ਜਾਂਦਾ ਹੈ ਕਿ ਇਨ੍ਹਾਂ 'ਚੋਂ ਕਈਆਂ ਦੇ ਨਾਂਅ ਲੀਕ ਹੋਈਆਂ ਐਚ.ਐਸ.ਬੀ.ਸੀ. ਸੂਚੀਆਂ ਅਤੇ ਪਨਾਮਾ ਪੇਪਰਜ਼ 'ਚ ਸ਼ਾਮਿਲ ਹਨ |

ਓਡੀਸ਼ਾ ਦੇ ਰਾਜਪਾਲ ਵਲੋਂ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਸੱਦਾ

ਭੁਵਨੇਸ਼ਵਰ, 26 ਮਈ (ਏਜੰਸੀ)-ਬੀ.ਜੇ.ਡੀ. ਪ੍ਰਧਾਨ ਵਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਬਾਅਦ ਓਡੀਸ਼ਾ ਦੇ ਰਾਜਪਾਲ ਗਨੇਸ਼ੀ ਲਾਲ ਨੇ ਨਵੀਨ ਪਟਨਾਇਕ ਨੂੰ ਸੂਬੇ 'ਚ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ | ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਬੀ.ਜੇ.ਡੀ. ਨੇ 146 'ਚੋਂ 112 ਸੀਟਾਂ 'ਤੇ ਜਿੱਤ ਹਾਸਿਲ ਕੀਤੀ ਹੈ | ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਬੀ.ਜੇ.ਡੀ. ਦੇ ਸਪੱਸ਼ਟ ਬਹੁਮਤ ਨਾਲ ਸਹਿਮਤ ਹੁੰਦਿਆਂ ਰਾਜਪਾਲ ਨੇ ਨਵੀਨ ਪਟਨਾਇਕ ਨੂੰ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ | ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕਰੀਬ 45 ਮਿੰਟ ਚੱਲੀ ਮੀਟਿੰਗ 'ਚ ਲਗਾਤਾਰ 5ਵੀਂ ਵਾਰ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਪਟਨਾਇਕ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੇ ਚੁਣੇ ਗਏ 112 ਵਿਧਾਇਕਾਂ ਦੀ ਸੂਚੀ ਪੇਸ਼ ਕੀਤੀ | ਪਟਨਾਇਕ ਜਿਨ੍ਹਾਂ ਦੀ ਅਗਵਾਈ 'ਚ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, 29 ਮਈ ਨੂੰ ਪੰਜਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ |

ਅਮੇਠੀ 'ਚ ਸਮਿ੍ਤੀ ਇਰਾਨੀ ਦੇ ਕਰੀਬੀ ਦੀ ਹੱਤਿਆ

ਅਮੇਠੀ, 26 ਮਈ (ਪੀ. ਟੀ. ਆਈ.)-ਉੱਤਰ ਪ੍ਰਦੇਸ਼ 'ਚ ਚੋਣਾਂ ਤੋਂ ਬਾਅਦ ਵਾਪਰੀ ਪਹਿਲੀ ਹਿੰਸਾ ਦੀ ਘਟਨਾ 'ਚ ਅਮੇਠੀ ਤੋਂ ਨਵੀਂ ਚੁਣੀ ਲੋਕ ਸਭਾ ਮੈਂਬਰ ਸਮਿ੍ਤੀ ਇਰਾਨੀ ਦੇ ਕਰੀਬੀ ਦੀ ਦੋ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਫ਼ਿਲਹਾਲ ਪੁਲਿਸ ਸਿਆਸੀ ਸਾਜਿਸ਼ ...

ਪੂਰੀ ਖ਼ਬਰ »

ਸਕੂਲ ਬੱਸ ਦੇ ਕੰਡਕਟਰ ਵਲੋਂ 4 ਸਾਲਾ ਬੱਚੀ ਨਾਲ ਜਬਰ ਜਨਾਹ

ਧੂਰੀ, 26 ਮਈ (ਸੰਜੇ ਲਹਿਰੀ, ਦੀਪਕ, ਭੁੱਲਰ)- ਧੂਰੀ ਵਿਖੇ ਸ਼ਹਿਰ ਦੇ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਦੀ ਕਿਡਜ਼ ਬਰਾਂਚ 'ਚ ਪੜ੍ਹਦੀ ਕਰੀਬ 4 ਸਾਲਾਂ ਦੀ ਮਾਸੂਮ ਬੱਚੀ ਨਾਲ ਸਕੂਲ 'ਚ ਸਕੂਲ ਬੱਸ ਦੇ ਇਕ ਕੰਡਕਟਰ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਹਿਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ 3 ਸਾਲਾ ਬੱਚੀ ਨਾਲ ਜਬਰ ਜਨਾਹ

ਜੰਡਿਆਲਾ ਮੰਜਕੀ 26 ਮਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਾਕੀ ਜੰਡਿਆਲਾ ਦੇ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇਕ 3 ਸਾਲਾ ਬੱਚੀ ਨਾਲ ਜਬਰ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ਬੱਚੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ...

ਪੂਰੀ ਖ਼ਬਰ »

ਸ਼ਾਰਧਾ ਘੁਟਾਲਾ:

ਰਾਜੀਵ ਕੁਮਾਰ ਿਖ਼ਲਾਫ਼ 'ਲੁਕ ਆਊਟ' ਨੋਟਿਸ ਜਾਰੀ

ਨਵੀਂ ਦਿੱਲੀ, 26 ਮਈ (ਉਪਮਾ ਡਾਗਾ ਪਾਰਥ)- ਸੀ. ਬੀ. ਆਈ. ਵਲੋਂ ਸਾਰਧਾ ਚਿੱਟ ਫੰਡ ਘੁਟਾਲੇ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨ ਲਈ ਦੇਸ਼ ਛੱਡਣ ਤੋਂ ਰੋਕਣ ਲਈ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਲਾਸਟਿਕ ਕਚਰੇ 'ਤੇ ਰੋਕ ਨਾ ਲਾਉਣ 'ਤੇ ਗਰੀਨ ਟਿ੍ਬਿਊਨਲ ਸਖ਼ਤ

25 ਤੋਂ ਵੱਧ ਸੂਬਿਆਂ ਨੂੰ ਦੇਣਾ ਪੈ ਸਕਦੈ 1-1 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ, 26 ਮਈ (ਏਜੰਸੀ)-ਗਰੀਨ ਟਿ੍ਬਿਊਨਲ ਵਲੋਂ ਨਿਰਧਾਰਤ 30 ਅਪ੍ਰੈਲ ਤੱਕ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ (ਸੀ.ਪੀ.ਸੀ.ਬੀ.) ਨੂੰ ਪਲਾਸਟਿਕ ਕਚਰੇ ਦੀ ਵਿਵਸਥਾ ਲਈ ਅਪਣਾਈ ਕਾਰਜ ਯੋਜਨਾ ਨਾ ਜਮ੍ਹਾਂ ਕਰਨ 'ਤੇ 25 ਤੋਂ ਜ਼ਿਆਦਾ ਸੂਬਿਆਂ ਨੂੰ ਜ਼ੁਰਮਾਨੇ ਵਜੋਂ 1-1 ...

ਪੂਰੀ ਖ਼ਬਰ »

ਰਾਹੁਲ ਨੇ ਸੀਨੀਅਰ ਆਗੂਆਂ ਦੇ 'ਪੁੱਤਰ-ਪ੍ਰੇਮ' 'ਤੇ ਪ੍ਰਗਟਾਇਆ ਰੋਸ

ਨਵੀਂ ਦਿੱਲੀ, 26 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹੋਈ ਕਰਾਰੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀ ਅਸਤੀਫ਼ੇ ਦੀ ਪੇਸ਼ਕਸ਼ ਨੂੰ ਭਾਵੇਂ ਵਰਕਿੰਗ ਕਮੇਟੀ ਨੇ ਖ਼ਾਰਜ ਕਰ ਦਿੱਤਾ ਪਰ ਰਾਹੁਲ ਅਜੇ ਵੀ ਅਸਤੀਫ਼ਾ ਦੇਣ 'ਤੇ ਅੜੇ ...

ਪੂਰੀ ਖ਼ਬਰ »

40 ਕਰੋੜ ਦੇ ਚੌਲ ਮਿੱਲ ਘੁਟਾਲਾ ਮਾਮਲੇ 'ਚ ਭਗੌੜਾ ਡੀ.ਐਫ.ਐਸ.ਸੀ. ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਅੰਮਿ੍ਤਸਰ ਏ.ਪੀ. ਸਿੰਘ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਨੇ ਹੋਰਨਾਂ ਅਧਿਕਾਰੀਆਂ ਅਤੇ ਵੀਰੂਮੱਲ ਮਿਲਖ ਰਾਜ ਚੌਲ ਮਿੱਲ ਦੇ ਮਾਲਕ ਨਾਲ ...

ਪੂਰੀ ਖ਼ਬਰ »

ਕੁਸ਼ਵਾਹਾ ਦੀ ਆਰ. ਐਲ. ਐਸ. ਪੀ. ਦੇ ਸਾਰੇ ਵਿਧਾਇਕ ਜੇ. ਡੀ. (ਯੂ.) 'ਚ ਸ਼ਾਮਿਲ

ਪਟਨਾ, 26 ਮਈ (ਏਜੰਸੀ)- ਲੋਕ ਸਭਾ ਚੋਣਾਂ ਦੇ ਬਾਅਦ ਸਾਬਕਾ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਦੀ ਆਰ. ਐਲ. ਐਸ. ਪੀ. (ਰਾਸ਼ਟਰੀ ਲੋਕ ਸਮਤਾ ਪਾਰਟੀ) ਨੂੰ ਉਸ ਵੇਲੇ ਝਟਕਾ ਲੱਗਾ ਜਦ ਐਤਵਾਰ ਨੂੰ ਪਾਰਟੀ ਦੇ ਸਾਰੇ ਤਿੰਨ ਵਿਧਾਇਕ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ 'ਚ ਅਮਨ-ਕਾਨੰੂਨ ਨਾਂਅ ਦੀ ਕੋਈ ਸ਼ੈਅ ਨਹੀਂ- ਸੁਖਬੀਰ

ਚੰਡੀਗੜ•੍ਹ, 26 ਮਈ (ਅ.ਬ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਕਿਹਾ ਹੈ ਕਿ ਉਹ ਆਪਣੇ ਬੇਲੋੜੇ ਰੁਝੇਂਵਿਆਂ 'ਚੋਂ ਕੁਝ ਸਮਾਂ ਸੂਬੇ ਦੇ ਪ੍ਰਸ਼ਾਸਨ ਦੀ ਖ਼ਬਰਸਾਰ ਲੈਣ ਵਾਸਤੇ ਵੀ ਕੱਢਣ, ਕਿਉਂਕਿ ...

ਪੂਰੀ ਖ਼ਬਰ »

ਸੂਬੇ ਲਈ ਵਿਸ਼ੇਸ਼ ਦਰਜੇ ਸਬੰਧੀ ਰੈਡੀ ਵਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 26 ਮਈ (ਉਪਮਾ ਡਾਗਾ ਪਾਰਥ)-ਵਾਈ.ਐਸ.ਆਰ. ਕਾਂਗਰਸ ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਨਾਮਜ਼ਦ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਅਤੇ ਹੋਰ ...

ਪੂਰੀ ਖ਼ਬਰ »

ਪੈਟਰੋਲ/ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਵਾਧਾ

ਨਵੀਂ ਦਿੱਲੀ, 26 ਮਈ (ਏਜੰਸੀ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਚੌਥੇ ਦਿਨ ਐਤਵਾਰ ਨੂੰ ਵਾਧੇ ਦਾ ਸਿਲਸਿਲਾ ਜਾਰੀ ਰਿਹਾ | ਤੇਲ ਕੰਪਨੀਆਂ ਨੇ ਫਿਰ ਦਿੱਲੀ, ਮੁੰਬਈ ਤੇ ਚੇਨਈ 'ਚ ਪੈਟਰੋਲ ਦੀਆਂ ਕੀਮਤਾਂ 14 ਪੈਸੇ ਜਦਕਿ ਕੋਲਕਾਤਾ 'ਚ 13 ਪੈਸੇ ਪ੍ਰਤੀ ਲੀਟਰ ਵਧਾ ...

ਪੂਰੀ ਖ਼ਬਰ »

ਖੁੰਢ-ਚਰਚਾ

ਵੋਟਾਂ 'ਚ ਵਰਤੇ 'ਨੋਟਾ' ਦੀ ਚਰਚਾ 17ਵੀਂਆਂ ਲੋਕ ਸਭਾ ਚੋਣਾਂ 'ਚ ਵੋਟਰਾਂ ਵਲੋਂ ਵਰਤੇ ਗਏ 'ਨੋਟਾ' ਦੀ ਵਰਤੋਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ | ਜੇਕਰ ਇਕੱਲੇ ਪੰਜਾਬ ਦੇ ਤਾਜ਼ਾ ਅੰਕੜਿਆਂ 'ਤੇ ਝਾਤ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਏਥੇ 13 ਲੋਕ ਸਭਾ ਹਲਕਿਆਂ 'ਚ 1,53,133 ਵੋਟਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX