ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 6 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 6 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 7 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 8 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 9 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 9 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 9 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 10 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 10 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 10 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 10 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 10 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 minute ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 11 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 11 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 11 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 11 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 12 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 12 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 12 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 12 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 12 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 12 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 12 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 12 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 13 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 13 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 14 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਸਰਕਾਰ ਸਾਰੇ ਮੁੱਦਿਆਂ 'ਤੇ ਚਰਚਾ ਲਈ ਤਿਆਰ-ਮੋਦੀ

ਸਰਬ ਪਾਰਟੀ ਮੀਟਿੰਗ 'ਚ ਵਿਰੋਧੀ ਧਿਰ ਨੂੰ ਦਿਵਾਇਆ ਭਰੋਸਾ
ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਐਤਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਕਿ ਸਰਕਾਰ ਸਾਰੇ ਮੁੱਦਿਆਂ 'ਤੇ ਚਰਚਾ ਲਈ ਤਿਆਰ ਹੈ, ਜਦਕਿ ਵਿਰੋਧੀ ਧਿਰ ਨੇ ਲੋਕ ਸਭਾ ਸੰਸਦ ਮੈਂਬਰ ਫ਼ਾਰੂਕ ਅਬਦੁੱਲਾ ਦੀ ਹਿਰਾਸਤ ਦੇ ਮੁੱਦੇ ਨੂੰ ਪੁਰਜ਼ੋਰ ਤਰੀਕੇ ਨਾਲ ਚੁੱਕਿਆ ਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਦਨ 'ਚ ਭਾਗ ਲੈਣ ਦੀ ਮਨਜ਼ੂਰੀ ਦਿੱਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਆਰਥਿਕ ਸੁਸਤੀ ਦਾ ਮੁੱਦਾ ਵੀ ਉਠਾਇਆ | ਸਰਬ ਪਾਰਟੀ ਬੈਠਕ 'ਚ 27 ਪਾਰਟੀਆਂ ਦੇ ਮੈਂਬਰਾਂ ਨੇ ਭਾਗ ਲਿਆ | ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਦੱਸਿਆ ਕਿ ਸਰਕਾਰ ਦੁਆਰਾ ਬੁਲਾਈ ਗਈ ਬੈਠਕ 'ਚ, ਵਿਰੋਧੀ ਧਿਰ ਨੇ ਮੰਗ ਕੀਤੀ ਕਿ ਇਜਲਾਸ ਦੌਰਾਨ ਆਰਥਿਕ ਮੰਦੀ, ਬੇਰੁਜ਼ਗਾਰੀ ਤੇ ਖੇਤੀ ਸੰਕਟ ਦੇ ਮੁੱਦਿਆਂ 'ਤੇ ਚਰਚਾ ਹੋਣੀ ਚਾਹੀਦੀ ਹੈ | ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੰਸਦ ਦਾ ਸਭ ਤੋਂ ਮਹੱਤਵਪੂਰਨ ਕੰਮ ਚਰਚਾ ਅਤੇ ਬਹਿਸ ਕਰਨਾ ਹੈ | ਜੋਸ਼ੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇਜਲਾਸ ਵੀ ਪਿਛਲੇ ਇਜਲਾਸ ਜਿੰਨਾ ਹੀ ਲਾਭਕਾਰੀ ਹੋਣਾ ਚਾਹੀਦਾ ਹੈ | ਉਨ੍ਹਾਂ ਮੋਦੀ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਸਦਨਾਂ ਦੇ ਨਿਯਮਾਂ ਤੇ ਪ੍ਰਕਿਰਿਆਵਾਂ ਦੇ ਦਾਇਰੇ 'ਚ ਸਾਰੇ ਮੁੱਦਿਆਂ 'ਤੇ ਚਰਚਾ ਲਈ ਤਿਆਰ ਹੈ | ਪ੍ਰਧਾਨ ਮੰਤਰੀ ਨੇ ਬੈਠਕ 'ਚ ਕਿਹਾ ਕਿ ਸੰਸਦ 'ਚ ਰਚਨਾਤਮਕ ਚਰਚਾ ਨੌਕਰਸ਼ਾਹੀ ਨੂੰ ਵੀ ਚੌਕਸ ਰੱਖਦੀ ਹੈ | ਸੂਤਰਾਂ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਫ਼ਾਰੂਕ ਅਬਦੁੱਲਾ ਦੀ ਹਿਰਾਸਤ ਦਾ ਮੁੱਦਾ ਚੁੱਕਿਆ ਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਜਲਾਸ 'ਚ ਭਾਗ ਲੈਣ ਦੀ ਮਨਜ਼ੂਰੀ ਦਿੱਤੀ ਜਾਵੇ, ਪਰ ਸਰਕਾਰ ਵਲੋਂ ਕੋਈ ਨਿਸਚਿਤ ਪ੍ਰਤੀਕਿਰਿਆ ਨਹੀਂ ਮਿਲੀ | ਨੈਸ਼ਨਲ ਕਾਨਫ਼ਰੰਸ ਦੇ ਸਾਂਸਦ ਹਸਨੈਨ ਮਸੂਦੀ ਨੇ ਦੱਸਿਆ ਕਿ ਫ਼ਾਰੂਕ ਅਬਦੁੱਲਾ ਦੀ ਹਿਰਾਸਤ ਦਾ ਮੁੱਦਾ ਸਰਬ ਪਾਰਟੀ ਬੈਠਕ 'ਚ ਚੁੱਕਿਆ ਗਿਆ | ਉਨ੍ਹਾਂ ਨੇ ਕਿਹਾ ਕਿ ਸੰਸਦ ਦੇ ਇਜਲਾਸ 'ਚ ਉਨ੍ਹਾਂ ਦੀ ਭਾਗੀਦਾਰੀ ਸੁਨਿਸਚਿਤ ਕਰਨਾ ਸਰਕਾਰ ਦਾ ਸੰਵਿਧਾਨਿਕ ਫ਼ਰਜ਼ ਹੈ | ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਕਿਸੇ ਸਾਂਸਦ ਨੂੰ ਗ਼ੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਕਿਸ ਤਰ੍ਹਾਂ ਲਿਆ ਜਾ ਸਕਦਾ ਹੈ? ਉਨ੍ਹਾਂ ਨੂੰ ਸੰਸਦ ਇਜਲਾਸ 'ਚ ਭਾਗ ਲੈਣ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ | ਇਸ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਕਈ ਸੀਨੀਅਰ ਵਿਰੋਧੀ ਧਿਰ ਦੇ ਨੇਤਾਵਾਂ ਨੇ ਭਾਗ ਲਿਆ | ਬੈਠਕ 'ਚ ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਆਨੰਦ ਸ਼ਰਮਾ ਵੀ ਮੌਜੂਦ ਸਨ | ਬੈਠਕ 'ਚ ਹਾਜ਼ਰ ਨੇਤਾਵਾਂ 'ਚ ਤਿ੍ਣਮੂਲ ਕਾਂਗਰਸ ਦੇ ਨੇਤਾ ਡੇਰੇਕ ਓ ਬ੍ਰਾਇਨ, ਲੋਜਪਾ ਨੇਤਾ ਚਿਰਾਗ਼ ਪਾਸਵਾਨ ਤੇ ਸਮਾਜਵਾਦੀ ਪਾਰਟੀ ਦੇ ਨੇਤਾ ਰਾਮ ਗੋਪਾਲ ਯਾਦਵ, ਤੇਲਗੂ ਦੇਸਮ ਪਾਰਟੀ ਦੇ ਜੈਦੇਵ ਗੱਲਾ ਤੇ ਵੀ. ਵਿਜੇਸਾਈ ਰੈੱਡੀ ਵੀ ਸ਼ਾਮਿਲ ਸਨ | ਕੇਂਦਰ ਸਰਕਾਰ ਦੁਆਰਾ ਬੁਲਾਈ ਗਈ ਇਸ ਬੈਠਕ ਦਾ ਸੰਚਾਲਨ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਮੇਘਵਾਲ ਨੇ ਕੀਤਾ |

ਐਨ.ਡੀ.ਏ. ਦੀ ਬੈਠਕ ਵਿਚ ਸ਼ਿਵ ਸੈਨਾ ਰਹੀ ਗ਼ੈਰ-ਹਾਜ਼ਰ


ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਲੋਕ ਜਨਸ਼ਕਤੀ ਪਾਰਟੀ (ਲੋਜਪਾ) ਦੇ ਨਵਨਿਯੁਕਤ ਮੁਖੀ ਚਿਰਾਗ਼ ਪਾਸਵਾਨ ਨੇ ਐਤਵਾਰ ਨੂੰ ਕਿਹਾ ਕਿ ਗੱਠਜੋੜ ਪਾਰਟੀਆਂ ਦੇ ਵਿਚਾਲੇ ਬਿਹਤਰ ਤਾਲਮੇਲ ਲਈ ਐਨ. ਡੀ. ਏ. ਕਨਵੀਨਰ ਦੀ ਨਿਯੁਕਤੀ ਹੋਣੀ ਚਾਹੀਦੀ ਹੈ | ਪਾਸਵਾਨ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਐਨ.ਡੀ.ਏ. ਦੀ ਇਕ ਬੈਠਕ ਤੋਂ ਬਾਅਦ ਕਿਹਾ ਕਿ ਬੈਠਕ 'ਚ ਸ਼ਿਵ ਸੈਨਾ ਦੀ ਗ਼ੈਰ-ਹਾਜ਼ਰੀ ਨੂੰ ਮਹਿਸੂਸ ਕੀਤਾ ਗਿਆ ਕਿਉਂਕਿ ਇਹ ਪਾਰਟੀ 'ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ' (ਐਨ.ਡੀ.ਏ.) ਦੀ ਸਭ ਤੋਂ ਪੁਰਾਣੀ ਮੈਂਬਰਾਂ 'ਚੋਂ ਇਕ ਸੀ | ਉਨ੍ਹਾਂ ਕਿਹਾ ਕਿ ਗੱਠਜੋੜ ਦੀਆਂ ਖੇਤਰੀ ਪਾਰਟੀਆਂ ਵਿਚਾਲੇ ਬਿਹਤਰ ਤਾਲਮੇਲ ਦੇ ਲਈ ਐਨ.ਡੀ.ਏ. ਕਨਵੀਨਰ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਪਹਿਲਾਂ ਤੇਲਗੂ ਦੇਸਮ ਪਾਰਟੀ ਨੇ ਗੱਠਜੋੜ ਛੱਡਿਆ ਤੇ ਇਸ ਤੋਂ ਬਾਅਦ ਰਾਸ਼ਟਰੀ ਲੋਕ ਸਮਤਾ ਪਾਰਟੀ ਨੇ ਅਜਿਹਾ ਕੀਤਾ | ਪਾਸਵਾਨ ਨੇ ਕਿਹਾ ਕਿ ਪਰ ਅਸੀਂ ਸਾਰੇ (ਸਹਿਯੋਗੀ) ਆਗਾਮੀ ਇਜਲਾਸ 'ਚ ਇਕੱਠੇ ਮਿਲ ਕੇ ਕੰਮ ਕਰਾਂਗੇ ਤੇ ਇਸ ਤਰ੍ਹਾਂ ਦੀਆਂ ਕਈ ਹੋਰ ਬੈਠਕਾਂ ਹੋਣੀਆਂ ਚਾਹੀਦੀਆਂ ਹਨ |

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ | ਜੰਮੂ-ਕਸ਼ਮੀਰ ਦੀ ਸਥਿਤੀ, ਆਰਥਿਕ ਮੰਦੀ, ਬੇਰੁਜ਼ਗਾਰੀ ਤੇ ਨਾਗਰਿਕਤਾ ਬਿੱਲ ਲਿਆਉਣ ਦੀ ਸਰਕਾਰ ਦੀ ਯੋਜਨਾ ਕੁਝ ਅਜਿਹੇ ਮੁੱਦੇ ਹਨ ਜੋ ਇਸ ਇਜਲਾਸ 'ਚ ਸਭ ਤੋਂ ਜ਼ਿਆਦਾ ਚਰਚਾ ਵਿਚ ਰਹਿਣਗੇ | ਨਾਗਰਿਕਤਾ ਸੋਧ ਬਿੱਲ ਪਾਸ ਕਰਵਾਉਣਾ ਸਰਕਾਰ ਦੇ ਮੁੱਖ ਏਜੰਡੇ 'ਤੇ ਹੈ | ਇਸ ਤੋਂ ਇਲਾਵਾ ਸਰਕਾਰ ਦੀ ਇਸ ਇਜਲਾਸ ਦੌਰਾਨ ਦੋ ਮਹੱਤਵਪੂਰਨ ਆਰਡੀਨੈਂਸਾਂ ਨੂੰ ਕਾਨੂੰਨ 'ਚ ਬਦਲਣ ਦੀ ਵੀ ਯੋਜਨਾ ਹੈ | ਇਨ੍ਹਾਂ 'ਚੋਂ ਇਕ ਆਰਡੀਨੈਂਸ ਕਾਰਪੋਰੇਟ ਦਰ 'ਚ ਕਟੌਤੀ ਸਬੰਧੀ ਹੈ ਜੋ ਸਤੰਬਰ 'ਚ ਜਾਰੀ ਕੀਤਾ ਗਿਆ ਸੀ ਤਾਂ ਕਿ ਆਮਦਨ ਕਰ ਕਾਨੂੰਨ, 1961 ਅਤੇ ਵਿੱਤ ਕਾਨੂੰਨ, 2019 ਵਿਚ ਸੋਧ ਨੂੰ ਲਾਗੂ ਕੀਤਾ ਜਾ ਸਕੇ | ਦੂਜਾ ਆਰਡੀਨੈਂਸ ਸਤੰਬਰ 'ਚ ਹੀ ਜਾਰੀ ਕੀਤਾ ਗਿਆ | ਇਹ ਆਰਡੀਨੈਂਸ ਈ-ਸਿਗਰਟ ਤੇ ਇਸੇ ਤਰ੍ਹਾਂ ਦੇ ਉਤਪਾਦਾਂ ਦੀ ਵਿਕਰੀ, ਨਿਰਮਾਣ ਤੇ ਭੰਡਾਰਨ 'ਤੇ ਪਾਬੰਦੀ ਲਗਾਉਣ ਲਈ ਹੈ | ਜ਼ਿਕਰਯੋਗ ਹੈ ਕਿ ਮਈ 'ਚ ਲੋਕ ਸਭਾ ਚੋਣਾਂ ਦੌਰਾਨ ਵੱਡੇ ਬਹੁਮਤ ਨਾਲ ਸੱਤਾ 'ਚ ਪਰਤੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਦੂਜਾ ਇਜਲਾਸ ਹੈ | ਸਰਕਾਰ ਦਾ ਪਹਿਲਾ ਇਜਲਾਸ ਬਹੁਤ ਹੀ ਸਫ਼ਲ ਰਿਹਾ ਸੀ ਜਿਸ 'ਚ 30 ਬਿੱਲ ਪਾਸ ਹੋਏ ਸੀ |

ਅਯੁੱਧਿਆ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗਾ ਮੁਸਲਿਮ ਬੋਰਡ

ਮਸਜਿਦ ਲਈ ਬਦਲਵੇਂ ਸਥਾਨ 'ਤੇ 5 ਏਕੜ ਜ਼ਮੀਨ ਲੈਣ ਤੋਂ ਵੀ ਇਨਕਾਰ
ਲਖਨਊ, 17 ਨਵੰਬਰ (ਏਜੰਸੀ)-ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏ.ਆਈ.ਐਮ.ਪੀ.ਐਲ.ਬੀ.) ਨੇ ਅੱਜ ਅਯੁੱਧਿਆ ਮਾਮਲੇ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਫ਼ੈਸਲੇ ਿਖ਼ਲਾਫ਼ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਦਾ ਫ਼ੈਸਲਾ ਲਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਅਦਾਲਤ ਵਲੋਂ ਮਸਜਿਦ ਲਈ ਬਦਲਵੇਂ ਸਥਾਨ 'ਤੇ 5 ਏਕੜ ਜ਼ਮੀਨ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ | ਏ. ਆਈ. ਐਮ. ਪੀ. ਐਲ. ਬੀ. ਦੇ ਸਕੱਤਰ ਜ਼ਫਰਯਾਬ ਜਿਲਾਨੀ ਨੇ ਬੋਰਡ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ਰੀਅਤ ਮੁਤਾਬਿਕ ਮਸਜਿਦ ਦੀ ਜ਼ਮੀਨ ਅੱਲ੍ਹਾ ਦੀ ਹੋ ਜਾਂਦੀ ਹੈ, ਜਿਸ ਨੂੰ ਕਿਸੇ ਹੋਰ ਨੂੰ ਨਹੀਂ ਦਿੱਤਾ ਜਾ ਸਕਦਾ ਅਤੇ ਬੋਰਡ ਅਯੁੱਧਿਆ 'ਚ ਕਿਸੇ ਬਦਲਵੇਂ ਸਥਾਨ 'ਤੇ ਮਸਜਿਦ ਲਈ 5 ਏਕੜ ਜ਼ਮੀਨ ਲੈਣ ਦੇ ਪੂਰੀ ਤਰ੍ਹਾਂ ਿਖ਼ਲਾਫ਼ ਹੈ | ਇਸ ਦੇ ਨਾਲ ਹੀ ਏ.ਆਈ.ਐਮ.ਪੀ.ਐਲ.ਬੀ. ਵਲੋਂ ਅਯੁੱਧਿਆ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਿਖ਼ਲਾਫ਼ ਪੁਨਰ ਵਿਚਾਰ ਪਟੀਸ਼ਨ ਦਾਖ਼ਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਸੁਪਰੀਮ ਕੋਰਟ ਦੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਬਾਬਰੀ ਮਸਜਿਦ-ਰਾਮ ਜਨਮਭੂਮੀ ਮਾਮਲੇ ਸਬੰਧੀ ਆਪਣਾ ਫ਼ੈਸਲਾ ਸੁਣਾਉਂਦਿਆ ਵਿਵਾਦਿਤ ਸਾਰੀ 2.77 ਏਕੜ ਰਾਮ ਲੱਲਾ ਦੀ ਦੇਖ-ਭਾਲ ਕਰਨ ਵਾਲੀ ਧਿਰ ਦੇ ਹਵਾਲੇ ਕਰਨ ਦਾ ਹੁਕਮ ਦਿੱਤਾ ਸੀ ਅਤੇ ਸਰਕਾਰ ਨੂੰ ਅਯੁੱਧਿਆ 'ਚ ਮਸਜਿਦ ਲਈ ਬਦਲਵੇਂ ਸਥਾਨ 'ਤੇ 5 ਏਕੜ ਜ਼ਮੀਨ ਦਾ ਪ੍ਰਬੰਧ ਕਰਨ ਲਈ ਕਿਹਾ ਸੀ |
ਜਮੀਅਤ ਉਲੇਮਾ-ਏ-ਹਿੰਦ ਵੀ ਪੁਨਰ ਵਿਚਾਰ ਪਟੀਸ਼ਨ ਦਾਖ਼ਲ ਕਰੇਗਾ
ਦੇਸ਼ ਦੇ ਪ੍ਰਮੁੱਖ ਮੁਸਲਿਮ ਸੰਗਠਨ ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਮੌਲਾਨਾ ਅਰਸ਼ਦ ਮਦਨੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸੰਗਠਨ ਵਲੋਂ ਅਯੁੱਧਿਆ ਮਾਮਲੇ ਸਬੰਧੀ ਦਿੱਤੇ ਫ਼ੈਸਲੇ ਿਖ਼ਲਾਫ਼ ਪੁਨਰ ਵਿਚਾਰ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ | ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਜਾਂ ਨਾ ਦੇਣ ਬਾਰੇ ਬੀਤੇ ਦਿਨੀਂ ਨਾਮਵਰ ਮੁਸਲਿਮ ਸੰਗਠਨ ਵਲੋਂ ਮਾਹਿਰਾਂ ਤੇ ਵਕੀਲਾਂ ਦੇ 5 ਮੈਂਬਰੀਂ ਪੈਨਲ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਪੈਨਲ ਨੇ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਸਲਾਹ ਦਿੱਤੀ ਹੈ | ਮੌਲਾਨਾ ਮਦਨੀ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਆਪਣੇ ਫ਼ੈਸਲੇ 'ਚ ਮੁਸਲਮਾਨਾਂ ਦੇ ਪੱਖ ਦੇ ਬਹੁਤ ਸਾਰੇ ਤਰਕਾਂ ਨੂੰ ਸਵੀਕਾਰ ਕੀਤਾ ਗਿਆ ਹੈ ਅਤੇ ਸਾਡੇ ਕੋਲ ਅਜੇ ਕਾਨੂੰਨੀ ਬਦਲ ਵੀ ਮੌਜੂਦ ਹਨ, ਇਸ ਲਈ ਮਾਹਿਰਾਂ ਨੇ ਆਪਣੇ ਵਿਚਾਰ-ਵਟਾਂਦਰੇ ਦੌਰਾਨ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦਾ ਸੁਝਾਅ ਦਿੱਤਾ ਹੈ |
ਇਕਬਾਲ ਅੰਸਾਰੀ ਫ਼ੈਸਲੇ ਦੀ ਪੁਨਰ ਸਮੀਖਿਆ ਦੇ ਿਖ਼ਲਾਫ਼
ਅਯੁੱਧਿਆ ਵਿਵਾਦਤ ਜ਼ਮੀਨ ਮਾਮਲੇ ਦੇ ਮੁੱਖ ਮੁਕੱਦਮੇਬਾਜ਼ ਇਕਬਾਲ ਅੰਸਾਰੀ ਨੇ ਆਲ ਇੰਡੀਆ ਮੁਸਲਿਮ ਪਰਸਨਲ ਬੋਰਡ ਅਤੇ ਜਮੀਅਤ ਉਲੇਮਾ-ਏ-ਹਿੰਦ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪੁਨਰ ਸਮੀਖਿਆ ਲਈ ਪਟੀਸ਼ਨਾਂ ਦਾਇਰ ਕਰਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ | ਸੁਪਰੀਮ ਕੋਰਟ ਵਲੋਂ 9 ਨਵੰਬਰ ਨੂੰ ਇਸ ਮਾਮਲੇ ਦਾ ਫ਼ੈਸਲਾ ਸੁਣਾਉਣ ਦੇ ਤੁਰੰਤ ਬਾਅਦ ਇਕਬਾਲ ਅੰਸਾਰੀ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਇਸ ਫ਼ੈਸਲੇ ਨੂੰ ਚੁਣੌਤੀ ਨਹੀਂ ਦੇਣਗੇ, ਕਿਉਂਕਿ ਫ਼ੈਸਲੇ ਦੀ ਪੁਨਰ ਸਮੀਖਿਆ ਹੋਣ ਬਾਅਦ ਵੀ ਇਸ 'ਚ ਕੋਈ ਬਦਲਾਅ ਹੋਣ ਦੀ ਕੋਈ ਵੀ ਸੰਭਾਵਨਾ ਨਹੀਂ ਹੈ |

ਗੋਤਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ


ਕੋਲੰਬੋ, 17 ਨਵੰਬਰ (ਏਜੰਸੀ)-ਸ੍ਰੀਲੰਕਾ 'ਚ ਗ੍ਰਹਿਯੁੱਧ ਕਾਲ ਦੇ ਵਿਵਾਦਿਤ ਰੱਖਿਆ ਸਕੱਤਰ ਗੋਤਬਾਯਾ ਰਾਜਪਕਸ਼ੇ ਨੇ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸਾਜਿਥ ਪ੍ਰੇਮਦਾਸਾ ਨੂੰ 13 ਲੱਖ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਐਤਵਾਰ ਨੂੰ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ | ਇਸ ਦੇ ਨਾਲ ਹੀ ਚੀਨ ਵੱਲ ਝੁਕਾਅ ਰੱਖਣ ਵਾਲੇ ਸ਼ਕਤੀਸ਼ਾਲੀ ਰਾਜਪਕਸ਼ੇ ਭਾਈਚਾਰੇ ਦੀ ਸੱਤਾ 'ਚ ਵਾਪਸੀ ਹੋਵੇਗੀ | ਐਲਾਨੇ ਗਏ ਨਤੀਜਿਆਂ ਅਨੁਸਾਰ ਰਾਜਪਕਸ਼ੇ ਨੂੰ 52.25 ਫ਼ੀਸਦੀ (6,924,255) ਵੋਟਾਂ ਮਿਲੀਆਂ, ਜਦਕਿ ਪ੍ਰੇਮਦਾਸਾ ਨੇ 41.99 ਫ਼ੀਸਦੀ (5,564,239) ਵੋਟਾਂ ਹਾਸਲ ਕੀਤੀਆਂ | ਚੋਣ ਕਮਿਸ਼ਨ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਨੇ 5.76 ਫ਼ੀਸਦੀ ਵੋਟਾਂ ਹਾਸਲ ਕੀਤੀਆਂ | ਰਾਜਪਕਸ਼ੇ (70) ਜੋ ਕਿ ਰਾਸ਼ਟਰਪਤੀ ਮੈਥਰੀਪਾਲਾ ਸਿਰੀਸੇਨਾ ਤੋਂ ਬਾਅਦ ਨਵੇਂ ਰਾਸ਼ਟਰਪਤੀ ਹੋਣਗੇ, ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਜਿੱਤ ਦੇ ਜਸ਼ਨ ਮਨਾਉਣ | ਉਨ੍ਹਾਂ ਕਿ ਜਿਵੇਂ ਕਿ ਅਸੀਂ ਸ੍ਰੀਲੰਕਾ ਦੀ ਨਵੀਂ ਯਾਤਰਾ ਸ਼ੁਰੂ ਕਰਨੀ ਹੈ ਅਤੇ ਅਸੀਂ ਯਾਦ ਰੱਖਣਾ ਹੈ ਕਿ ਸਾਰੇ ਸ੍ਰੀਲੰਕਨ ਨਾਗਰਿਕ ਇਸ ਯਾਤਰਾ ਦਾ ਭਾਗ ਹਨ | ਹਾਲਾਂਕਿ ਪ੍ਰੇਮਦਾਸਾ ਨੇ ਚੋਣ ਕਮਿਸ਼ਨ ਵਲੋਂ ਨਤੀਜੇ ਦੇ ਅਧਿਕਾਰਕ ਐਲਾਨ ਤੋਂ ਪਹਿਲਾਂ ਹੀ ਚੋਣਾਂ 'ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ 'ਯੂਨਾਈਟਿਡ ਨੈਸ਼ਨਲ ਪਾਰਟੀ' ਦੇ ਉੱਪ ਨੇਤਾ ਵਜੋਂ ਆਪਣੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ | ਪ੍ਰੇਮਦਾਸਾ ਨੇ ਕਿਹਾ ਕਿ ਲੋਕਾਂ ਦੇ ਨਿਰਣੇ ਨੂੰ ਸਵੀਕਾਰ ਕਰਨਾ ਅਤੇ ਸ੍ਰੀਲੰਕਾ ਦੇ 7ਵੇਂ ਰਾਸ਼ਟਪਤੀ ਵਜੋਂ ਗੋਤਬਾਯਾ ਦੇ ਚੁਣੇ ਜਾਣ 'ਤੇ ਉਨ੍ਹਾਂ ਨੂੰ ਵਧਾਈ ਦੇਣਾ ਮੇਰਾ ਫਰਜ਼ ਹੈ | ਜ਼ਿਕਰਯੋਗ ਹੈ ਕਿ ਗੋਤਬਾਯਾ ਨੇ ਚੋਣ ਜਿੱਤਣ 'ਤੇ ਸ੍ਰੀਲੰਕਾ ਦੇ ਸਭ ਤੋਂ ਵੱਡੇ ਕਰਜ਼ਦਾਤਾ ਚੀਨ ਨਾਲ ਸਬੰਧ ਬਹਾਲ ਕਰਨ ਦਾ ਸੰਕਲਪ ਕੀਤਾ ਸੀ | ਦੂਸਰੇ ਪਾਸੇ ਪ੍ਰੇਮਦਾਸਾ (52) ਨੂੰ ਭਾਰਤ ਅਤੇ ਅਮਰੀਕਾ ਵੱਲ ਝੁਕਾਅ ਰੱਖਣ ਵਾਲੇ ਨੇਤਾ ਦੇ ਤੌਰ 'ਤੇ ਦੇਖਿਆ ਜਾਂਦਾ ਹੈ |

ਸੰਗਰੂਰ 'ਚ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੁਤਲੇ ਫੂਕਣਾ ਚਾਹੁੰਦੇ ਸਨ ਅਧਿਆਪਕ
ਸੰਗਰੂਰ, 17 ਨਵੰਬਰ (ਧੀਰਜ ਪਸ਼ੌਰੀਆ)- ਸੰਗਰੂਰ ਵਿਖੇ 80 ਦਿਨਾਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੂੰ ਅੱਜ ਉਸ ਸਮੇਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੁਲਿਸ ਦੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਸ਼ਹਿਰ 'ਚੋਂ ਦੀ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਗਧੀ 'ਤੇ ਬਿਠਾਏ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਮੰਤਰੀ ਦੀ ਕੋਠੀ ਦੇ ਅੱਗੇ ਫੂਕਣਾ ਚਾਹੁੰਦੇ ਸਨ | ਪੁਲਿਸ ਵਲੋਂ ਕੀਤੇ ਲਾਠੀਚਾਰਜ ਤੇ ਸੁੱਟੀਆਂ ਪਾਣੀ ਦੀਆਂ ਬੁਛਾੜਾਂ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਸਮੇਤ ਕਈਆਂ ਦੀਆਂ ਪੱਗਾਂ ਲੱਥ ਗਈਆਂ | ਸੰਘਰਸ਼ ਕਰ ਰਹੇ ਇਹ ਅਧਿਆਪਕ ਦੋਵਾਂ ਪੁਤਲਿਆਂ ਦੇ ਛਿੱਤਰਾਂ ਦੇ ਹਾਰ ਪਾ ਕੇ ਨਾਅਰੇ ਮਾਰਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਤੱਕ ਲੈ ਕੇ ਆਏ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੁਲਿਸ ਨੇ ਇਸ ਲਾਠੀਚਾਰਜ 'ਚ
ਪੁਲਿਸ ਨੇ ਅਧਿਆਪਕਾਂ ਦੇ ਡਾਂਗਾਂ ਤਾਂ ਮਾਰੀਆਂ ਹੀ ਸਗੋਂ ਇਸ ਲਾਠੀਚਾਰਜ 'ਚ ਲੜਕੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ | ਅਧਿਆਪਕਾਂ ਦੀਆਂ ਪੱਗਾਂ ਤੇ ਅਧਿਆਪਕਾਵਾਂ ਦੀਆਂ ਚੁੰਨੀਆਂ ਲੱਥ ਗਈਆਂ | ਸੂਬਾ ਸਕੱਤਰ ਗੁਰਜੀਤ ਕੌਰ ਖੇੜੀ ਨੇ ਕਿਹਾ ਕਿ ਸਰਕਾਰ ਅਧਿਆਪਕ ਭਰਤੀ ਲਈ ਬੇਲੋੜੀਆਂ ਸ਼ਰਤਾਂ ਲਾ ਕੇ ਉਨ੍ਹਾਂ ਨੂੰ ਖ਼ੱਜਲ਼-ਖ਼ੁਆਰ ਕਰ ਰਹੀ ਹੈ | ਉਨ੍ਹਾਂ ਨੇ ਬੀ.ਏ. 45 ਪ੍ਰਤੀਸ਼ਤ ਅੰਕ ਲੈ ਕੇ ਬੀ.ਐਡ ਕੀਤੀ ਹੈ ਹੁਣ ਅਧਿਆਪਕ ਭਰਤੀ ਲਈ ਬੀ.ਏ 'ਚੋਂ 55 ਪ੍ਰਤੀਸ਼ਤ ਅੰਕਾਂ ਦੀ ਸ਼ਰਤ ਲਾਈ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਸਮਝਾਉਣ ਤੋਂ ਬਾਅਦ ਅਧਿਆਪਕਾਂ ਨੇ ਪੁਲਿਸ ਵਲੋਂ ਲਾਏ ਬੈਰੀਕੇਡ ਅੱਗੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਮਜ਼ਦੂਰ ਆਗੂ ਸੰਜੀਵ ਮਿੰਟੂ, ਡੀ.ਟੀ.ਐੱਫ਼. ਦੇ ਬਲਵੀਰ ਲੌਾਗੋਵਾਲ ਨੇ ਸੰਬੋਧਨ ਕਰਦਿਆਂ ਪੁਲਿਸ ਤਸ਼ੱਦਦ ਦੀ ਜ਼ੋਰਦਾਰ ਨਿੰਦਾ ਕੀਤੀ | ਬਾਅਦ 'ਚ ਸਿੱਖਿਆ ਮੰਤਰੀ ਨਾਲ 19 ਨਵੰਬਰ ਨੂੰ ਪੈਨਲ ਬੈਠਕ ਨਿਰਧਾਰਿਤ ਹੋਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸੇ ਦੌਰਾਨ ਸੰਗਰੂਰ 'ਚ ਮੌਜੂਦ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕੇ 19 ਨਵੰਬਰ ਦੀ ਪੈਨਲ ਬੈਠਕ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਯੂਨੀਅਨ ਦੇ ਆਗੂਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਚੀਮਾ ਸਮੇਤ ਕਈਆਂ ਵਲੋਂ ਲਾਠੀਚਾਰਜ ਦੀ ਨਿਖੇਧੀ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਇਸ ਲਾਠੀਚਾਰਜ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਤਸ਼ੱਦਦ ਦਾ ਰਾਹ ਛੱਡ ਕੇ ਕੀਤੇ ਵਾਅਦਿਆਂ ਮੁਤਾਬਿਕ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਵੇ | ਜੀ.ਟੀ.ਯੂ. ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਅਧਿਆਪਕ ਦਲ ਦੇ ਸਰਪ੍ਰਸਤ ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਮੀਤ ਪ੍ਰਧਾਨ ਗੁਰਜੰਟ ਸਿੰਘ ਬਾਲੀਆ, ਡੀ.ਟੀ.ਐੱਫ਼. ਦੇ ਦਾਤਾ ਸਿੰਘ ਨਮੋਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਚੇਅਰਮੈਨ ਮਾਲਵਿੰਦਰ ਸਿੱਧੂ, ਅਧਿਆਪਕ ਆਗੂ ਫ਼ਕੀਰ ਸਿੰਘ ਟਿੱਬਾ ਅਤੇ ਦੇਵੀ ਦਿਆਲ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬੱਗਾ ਸਿੰਘ, ਯੂਨੀਅਨ ਆਗੂ ਰਾਜਿੰਦਰ ਸਿੰਘ ਅਕੋਈ ਤੇ ਕਈ ਹੋਰ ਜਮਹੂਰੀ ਆਗੂਆਂ ਨੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਹੈ |

ਪੀ. ਐਮ.ਸੀ. ਬੈਂਕ ਘੁਟਾਲਾ

ਅਪਰਾਧ ਸ਼ਾਖਾ ਵਲੋਂ ਰਜਨੀਤ ਸਿੰਘ ਦੇ ਫਲੈਟ ਦੀ ਤਲਾਸ਼ੀ

ਮੁੰਬਈ, 17 ਨਵੰਬਰ (ਏਜੰਸੀ)-ਪੀ.ਐਮ.ਸੀ. ਬੈਂਕ ਘੁਟਾਲਾ ਮਾਮਲੇ 'ਚ ਸਾਬਕਾ ਵਿਧਾਇਕ ਤਾਰਾ ਸਿੰਘ ਦੇ ਪੁੱਤਰ ਰਜਨੀਤ ਸਿੰਘ ਨੂੰ ਗਿ੍ਫ਼ਤਾਰ ਕਰਨ ਦੇ ਇਕ ਦਿਨ ਬਾਅਦ ਐਤਵਾਰ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਉਸ ਦੀ ਰਿਹਾਇਸ਼ ਦੀ ਤਲਾਸ਼ੀ ਲਈ ਗਈ | ਤਲਾਸ਼ੀ ਤੋਂ ਪਹਿਲਾਂ ਪੀ.ਐਮ.ਸੀ. ਬੈਂਕ ਦੇ ਨਿਰਦੇਸ਼ਕ ਰਜਨੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ 25 ਨਵੰਬਰ ਤੱਕ ਉਸ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ | ਸਿੰਘ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਚਾਰ ਪੁਲਿਸ ਅਧਿਕਾਰੀਆਂ ਦੀ ਟੀਮ ਸਿਆਨ ਕੋਲੀਵਾੜਾ ਦੇ ਇਲਾਕੇ ਦੀ ਕਰਮਾਸ਼ੇਤਰਾ ਬਿਲਡਿੰਗ 'ਚ ਉਨ੍ਹਾਂ ਦੇ ਫਲੈਟ 'ਚ ਲੈ ਗਈ ਅਤੇ ਤਲਾਸ਼ੀ ਲਈ ਗਈ | ਇਹ ਤਲਾਸ਼ੀ ਅਭਿਆਨ ਕਰੀਬ ਇਕ ਘੰਟੇ ਤੋਂ ਵੱਧ ਸਮੇਂ ਤੱਕ ਚੱਲਿਆ | ਆਰਥਿਕ ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਦੇ ਦੌਰਾਨ ਸਿੰਘ ਦੇ ਪਰਿਵਾਰ ਨੂੰ ਬਾਹਰ ਇੰਤਜ਼ਾਰ ਕਰਨ ਲਈ ਕਿਹਾ ਗਿਆ | ਪਰ ਇੱਥੋਂ ਕੀ ਬਰਾਮਦ ਹੋਇਆ ਅਤੇ ਕਬਜ਼ੇ 'ਚ ਲਿਆ, ਇਸ ਦਾ ਹਾਲੇ ਪਤਾ ਨਹੀਂ ਹੈ | ਰਜਨੀਤ ਸਿੰਘ ਦੀ ਗਿ੍ਫ਼ਤਾਰੀ ਨਾਲ ਹੁਣ ਤੱਕ 9 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ |

ਚਿੱਟਾ ਪੀਣ ਵਾਲਾ ਥਾਣੇਦਾਰ ਤੇ ਇਕ ਹੋਰ ਪੁਲਿਸ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ

ਕੁਝ ਦਿਨ ਪਹਿਲਾਂ ਵੀਡੀਓ ਹੋਈ ਸੀ ਵਾਇਰਲ ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਕੁਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੀ ਚਿੱਟਾ (ਇਕ ਤਰ੍ਹਾਂ ਦਾ ਨਸ਼ੀਲਾ ਪਦਾਰਥ) ਪੀਂਦਿਆਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਬਟਾਲਾ 'ਚ ਨੌਜਵਾਨ ਵਲੋਂ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ

ਬਟਾਲਾ, 17 ਨਵੰਬਰ (ਕਾਹਲੋਂ)-ਬਟਾਲਾ 'ਚ ਇਕ ਲੜਕੇ ਵਲੋਂ ਲੜਕੀ ਨੂੰ ਭੇਦਭਰੀ ਹਾਲਤ 'ਚ ਗੋਲੀ ਮਾਰਨ ਦੀ ਖ਼ਬਰ ਹੈ | ਇਸ ਉਪਰੰਤ ਲੜਕੇ ਨੇ ਆਪਣੇ-ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਲੜਕੀ ਬਟਾਲਾ ਦੇ ਮੁਰਗੀ ਮੁਹੱਲਾ 'ਚ ਕਿਰਾਏ ਦੇ ਮਕਾਨ 'ਚ ਇਕੱਲੀ ਰਹਿ ਰਹੀ ਸੀ | ਇਸ ...

ਪੂਰੀ ਖ਼ਬਰ »

ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਧਮਾਕਾ-ਜਵਾਨ ਸ਼ਹੀਦ

ਜੰਮੂ, 17 ਨਵੰਬਰ (ਪੀ. ਟੀ. ਆਈ.)-ਜੰਮੂ-ਕਸ਼ਮੀਰ ਦੇ ਅਖ਼ਨੂਰ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਹੋਏ ਆਈ.ਈ.ਡੀ. (ਬਾਰੂਦੀ ਸੁਰੰਗ) ਧਮਾਕੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ | ਪੱਲਾਂਵਾਲਾ ਇਲਾਕੇ 'ਚ ਇਹ ਧਮਾਕਾ ਉਸ ਸਮੇਂ ਹੋਇਆ ਜਦ ਸੈਨਾ ਦੀ ਇਕ ਟੀਮ ਰੁਟੀਨ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੂੰ ਇਲਾਜ ਲਈ ਕੱਲ੍ਹ ਲਿਜਾਇਆ ਜਾਵੇਗਾ ਲੰਡਨ

ਲਾਹੌਰ, 17 ਨਵੰਬਰ (ਏਜੰਸੀ)-ਲਾਹੌਰ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਇਲਾਜ ਲਈ ਏਅਰ ਐਾਬੂਲੈਂਸ ਰਾਹੀਂ ਮੰਗਲਵਾਰ ਨੂੰ ਲੰਡਨ ਲਿਜਾਇਆ ਜਾਵੇਗਾ | ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ) ਪਾਰਟੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਗੋਤਬਾਯਾ ਨੂੰ ਦਿੱਤੀ ਵਧਾਈ

ਨਵੀਂ ਦਿੱਲੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ 'ਚ ਰਾਸ਼ਟਰਪਤੀ ਅਹੁਦੇ ਦੀਆਂ ਹੋਈਆਂ ਚੋਣਾਂ 'ਚ ਨਵੇਂ ਚੁਣੇ ਗਏ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੋਵੇਂ ਦੇਸ਼ਾਂ ਦਰਮਿਆਨ ਭਵਿੱਖ ਸਬੰਧਾਂ ਨੂੰ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਦਾ ਰਾਏਬਰੇਲੀ ਤੋਂ ਪਾਰਟੀ ਵਿਧਾਇਕਾ ਅਦਿੱਤੀ ਸਿੰਘ ਨਾਲ ਵਿਆਹ 21 ਨੂੰ

ਲਖਨਊ, 17 ਨਵੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਕਾਂਗਰਸੀ ਵਿਧਾਇਕਾ ਅਦਿੱਤੀ ਸਿੰਘ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਨਾਲ 21 ਨਵੰਬਰ ਨੂੰ ਦਿੱਲੀ ਦੇ ਇਕ ਰਿਜ਼ਾਰਟ 'ਚ ਵਿਆਹ ਕਰਵਾਏਗੀ | ਅਦਿੱਤੀ ਸਿੰਘ ਨੇ ਬੀਤੇ ...

ਪੂਰੀ ਖ਼ਬਰ »

ਕਸ਼ਮੀਰ 'ਚੋਂ 34 ਸਿਆਸੀ ਬੰਦੀਆਂ ਨੂੰ ਹੋਰ ਰਿਹਾਇਸ਼ 'ਤੇ ਕੀਤਾ ਤਬਦੀਲ

ਸ੍ਰੀਨਗਰ, 17 ਨਵੰਬਰ (ਏਜੰਸੀ)-ਸ੍ਰੀਨਗਰ 'ਚ ਠੰਢ ਵਧਣ ਕਾਰਨ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 5 ਅਗਸਤ ਤੋਂ ਸੈਂਤੂਰ ਹੋਟਲ 'ਚ ਬੰਦ 34 ਸਿਆਸੀ ਬੰਦੀਆਂ ਨੂੰ ਐਤਵਾਰ ਨੂੰ ਵਿਧਾਇਕ ਰਿਹਾਇਸ਼ ਭੇਜਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਹੋਟਲ 'ਚ ਠੰਢ ਨਾਲ ਨਜਿੱਠਣ ਦੇ ਪੂਰੇ ...

ਪੂਰੀ ਖ਼ਬਰ »

ਬਾਲ ਠਾਕਰੇ ਦੀ ਬਰਸੀ ਦੇ ਸਮਾਗਮ 'ਤੇ ਫੜਨਵੀਸ ਨਾਲ ਖਿੱਚ-ਧੂਹ

ਮੁੰਬਈ, 17 ਨਵੰਬਰ (ਏਜੰਸੀ)-ਮਹਾਰਾਸ਼ਟਰ 'ਚ ਭਾਜਪਾ ਤੇ ਸ਼ਿਵ ਸੈਨਾ ਦਾ ਗੱਠਜੋੜ ਟੁੱਟਣ ਬਾਅਦ ਦੋਹਾਂ ਪਾਰਟੀਆਂ ਵਿਚਾਲੇ ਪੈਦਾ ਹੋ ਚੁੱਕੀ ਕੁੜੱਤਣ ਦਾ ਨਮੂਨਾ ਅੱਜ ਇਥੇ ਸ਼ਿਵਾਜੀ ਪਾਰਕ 'ਚ ਵੇਖਣ ਨੂੰ ਉਸ ਸਮੇਂ ਮਿਲਿਆ ਜਦੋਂ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ...

ਪੂਰੀ ਖ਼ਬਰ »

ਰੰਜਨ ਗੋਗੋਈ ਚੀਫ਼ ਜਸਟਿਸ ਵਜੋਂ ਸੇਵਾਮੁਕਤ, ਬੋਬੜੇ ਅੱਜ ਲੈਣਗੇ ਹਲਫ਼

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਐਤਵਾਰ ਨੂੰ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਅਗਵਾਈ ਵਾਲੇ 5 ਜੱਜਾਂ ਦੀ ਬੈਂਚ ਵਲੋਂ 9 ਨਵੰਬਰ ਨੂੰ ਦਹਾਕਿਆਂ ਤੋਂ ਚੱਲੇ ਆ ਰਹੇ ਰਾਜਨੀਤਕ ਤੇ ਧਾਰਮਿਕ ਮਹੱਤਵ ਵਾਲੇ ...

ਪੂਰੀ ਖ਼ਬਰ »

ਰਾਜਨਾਥ ਦੀ ਅਮਰੀਕੀ ਰੱਖਿਆ ਮੰਤਰੀ ਤੇ ਹੋਰਾਂ ਨਾਲ ਮੁਲਾਕਾਤ, ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਚਰਚਾ

ਬੈਂਕਾਕ, 17 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੈਂਕਾਕ 'ਚ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ. ਐਸਪਰ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਹਿੰਦ-ਪ੍ਰਸ਼ਾਂਤ ਖੇਤਰ ਦੇ ਹਾਲਾਤ ਤੇ ਰਣਨੀਤਕ ਮਹੱਤਵ ਦੇ ਕਈ ਅਹਿਮ ਮਾਮਲਿਆਂ 'ਤੇ ਦੁਪਾਸੜ ...

ਪੂਰੀ ਖ਼ਬਰ »

ਦੋਵੇਂ ਸਦਨਾਂ 'ਚ ਸ਼ਿਵ ਸੈਨਾ ਦੇ ਆਗੂ ਵਿਰੋਧੀ ਧਿਰ ਦੇ ਪਾਸੇ ਵਾਲੀਆਂ ਸੀਟਾਂ 'ਤੇ ਬੈਠਣਗੇ

ਨਵੀਂ ਦਿੱਲੀ, 17 ਨਵੰਬਰ (ਏਜੰਸੀ)-ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸ਼ਿਵ ਸੈਨਾ ਦੇ ਮੰਤਰੀ ਦੇ ਕੇਂਦਰ ਸਰਕਾਰ ਦੇ ਅਸਤੀਫ਼ੇ ਤੇ ਮਹਾਰਾਸ਼ਟਰ 'ਚ ਸਰਕਾਰ ਬਣਾਉਣ ਲਈ ਉਸ ਦੀ ਕਾਂਗਰਸ ਤੇ ਐਨ.ਸੀ.ਪੀ. ਨਾਲ ਚੱਲ ਰਹੀ ਗੱਲਬਾਤ ਦੇ ਵਿਚਾਲੇ ਪਾਰਟੀ ਨੂੰ ...

ਪੂਰੀ ਖ਼ਬਰ »

ਕਸ਼ਮੀਰ ਘਾਟੀ 'ਚ ਰੇਲ ਸੇਵਾਵਾਂ ਮੁੜ ਬਹਾਲ

ਸ੍ਰੀਨਗਰ, 17 ਨਵੰਬਰ (ਏਜੰਸੀ)-ਕਸ਼ਮੀਰ ਘਾਟੀ 'ਚ ਐਤਵਾਰ ਨੂੰ ਰੇਲ ਸੇਵਾਵਾਂ ਪੂਰੀ ਤਰ੍ਹਾਂ ਨਾਲ ਮੁੜ ਬਹਾਲ ਕਰ ਦਿੱਤੀਆਂ ਗਈਆਂ | ਰੇਲਗੱਡੀ ਦੱਖਣੀ ਕਸ਼ਮੀਰ ਦੇ ਰਸਤੇ ਸ੍ਰੀਨਗਰ ਤੋਂ ਬਨਿਹਾਲ ਦੇ ਲਈ ਰਵਾਨਾ ਹੋਈ | ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ | ਸੁਰੱਖਿਆ ...

ਪੂਰੀ ਖ਼ਬਰ »

ਖੁੰਢ-ਚਰਚਾ
ਪਰਾਲੀ ਨੂੰ ਅੱਗ

ਪੰਜਾਬ ਸਰਕਾਰ ਵਲੋਂ ਪਰਾਲੀ ਅਤੇ ਰਹਿੰਦ-ਖੂੰਦ ਨੂੰ ਭਾਵੇਂ ਅੱਗ ਲਗਾਉਣ 'ਤੇ ਮੁਕੰਮਲ ਰੋਕ ਹੈ, ਪਰ ਫਿਰ ਵੀ ਕਈ ਕਿਸਾਨ ਪਰਾਲੀ ਅਤੇ ਰਹਿੰਦ-ਖੂੰਦ ਨੂੰ ਅੱਗ ਲਗਾ ਕੇ ਜਿੱਥੇ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ, ਉੱਥੇ ਪ੍ਰਦੂਸ਼ਣ ਨੂੰ ਵੱਡੀ ਮਾਤਰਾ 'ਚ ...

ਪੂਰੀ ਖ਼ਬਰ »

ਮਹਿੰਗਾਈ

ਕੇਂਦਰ ਸਰਕਾਰ ਵਲੋਂ ਨੋਟਬੰਦੀ ਅਤੇ ਫਿਰ ਲਗਾਏ ਜੀ.ਐਸ.ਟੀ. ਨੇ ਲੋਕਾਂ ਦੇ ਧੰਦੇ ਚੌਪਟ ਕਰ ਦਿੱਤੇ ਹਨ | ਜਿਸ ਨਾਲ ਲੋਕਾਂ ਦੀ ਆਮਦਨ ਘਟ ਗਈ ਹੈ ਪਰ ਬਾਜ਼ਾਰ 'ਚੋਂ ਖਰੀਦੀ ਜਾਣ ਵਾਲੀ ਹਰ ਲੋੜ ਵਾਲੀ ਚੀਜ਼ ਦੇ ਭਾਅ ਵਧ ਗਏ ਹਨ | ਬੇਰੁਜ਼ਗਾਰੀ ਵਧਣ ਨਾਲ ਲੋਕਾਂ ਦੀ ਖਰੀਦ ਸ਼ਕਤੀ ...

ਪੂਰੀ ਖ਼ਬਰ »

ਰੇਲਿੰਗ ਤੋਂ ਸੱਖਣੇ ਪੁਲ

ਪਿੰਡਾਂ 'ਚ ਸੂਇਆਂ ਅਤੇ ਨਹਿਰਾਂ ਦੇ ਦੋਵਾਂ ਕਿਨਾਰਿਆਂ 'ਤੇ ਰੇਲਿੰਗ ਤੋਂ ਸੱਖਣੇ ਰੋਡੇ ਪੁਲ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਪੰਜਾਬ 'ਚ ਅਜਿਹੇ ਰੇਲਿੰਗ ਤੋਂ ਸੱਖਣੇ ਪੁਲਾਂ ਦੀ ਗਿਣਤੀ ਸੈਂਕੜੇ ਨਹੀਂ, ਹਜ਼ਾਰਾਂ 'ਚ ਹੋਵੇਗੀ ਅਤੇ ਕਈ ਵਾਰ ਅਜਿਹੇ ਪੁਲਾਂ 'ਤੇ ...

ਪੂਰੀ ਖ਼ਬਰ »

ਕਰਮਚਾਰੀਆਂ ਨੂੰ ਵਾਧੂ ਡਿਊਟੀ

ਇਕ ਪਾਸੇ ਤਾਂ ਸਰਕਾਰ ਵਲੋਂ ਪ੍ਰਸ਼ਾਸਨਿਕ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਅਤੇ ਲੋਕਾਂ ਨੂੰ ਸਰਕਾਰੀ ਮਹਿਕਮਿਆਂ ਅੰਦਰ ਵਧੀਆ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਦਮਗਜੇ ਮਾਰੇ ਜਾਂਦੇ ਹਨ, ਪਰ ਸਰਕਾਰ ਵਲੋਂ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX