ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  15 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਸ਼ੋਪੀਆਂ ਮੁਕਾਬਲੇ 'ਚ 4 ਅੱਤਵਾਦੀ ਹਲਾਕ

ਅਨਸਾਰ-ਗਜ਼ਵਤ-ਉਲ-ਹਿੰਦ ਦੇ ਕਮਾਂਡਰ ਸ਼ੌਕਤ ਸਮੇਤ ਸਾਰੇ ਅੱਤਵਾਦੀ ਆਈ.ਐਸ. ਤੋਂ ਸਨ ਪ੍ਰਭਾਵਿਤ
ਸ੍ਰੀਨਗਰ, 23 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਸ਼ੋਪੀਆਂ ਜ਼ਿਲੇ੍ਹ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅਨਸਾਰ- ਗਜ਼ਵਤ-ਉਲ-ਹਿੰਦ ਦੇ ਚੋਟੀ ਦੇ ਕਮਾਂਡਰ ਸ਼ੌਕਤ ਮੀਰ ਸਮੇਤ 4 ਸਥਾਨਕ ਅੱਤਵਾਦੀ ਹਲਾਕ ਹੋ ਗਏ | ਸ਼ੋਪੀਆਂ ਤੇ ਪੁਲਵਾਮਾ ਜ਼ਿਲਿ੍ਹਆਂ 'ਚ ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ | ਪੁਲਿਸ ਸੂਤਰਾਂ ਅਨੁਸਾਰ ਸ਼ੋਪੀਆਂ ਦੇ (ਪਿੰਜ਼ਰ ਕੀਗਾਮ) ਦਰਮਦੋਰਾ ਪਿੰਡ 'ਚ ਅਨਸਾਰ-ਗਜ਼ਵਤ-ਉਲ-ਹਿੰਦ (ਏ.ਜੀ.ਐਚ.) ਅੱਤਵਾਦੀ ਸਮੂਹ ਦੇ ਮੌਜੂਦ ਹੋਣ ਦੀ ਪੱਕੀ ਸੂਚਨਾ 'ਤੇ ਐਤਵਾਰ ਤੜਕੇ 44 ਆਰ.ਆਰ., ਸਪੈਸ਼ਲ ਆਪ੍ਰੇਸ਼ਨ ਗਰੁੱਪ (ਪੁਲਿਸ) ਤੇ ਸੀ.ਆਰ.ਪੀ.ਐਫ. ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕਰਕੇ ਇਲਾਕੇ ਨੂੰ ਘੇਰਾ ਪਾਇਆ | ਤਲਾਸ਼ੀ ਕਰਦਿਆਂ ਸੁਰੱਖਿਆ ਬਲ ਸੇਬਾਂ ਦੇ ਬਾਗ ਨੇੜੇ ਉਸ ਮਕਾਨ ਕੋਲ ਪਹੁੰਚੇ ਜਿਥੇ ਅੱਤਵਾਦੀ ਲੁਕੇ ਸਨ | ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਦੇ ਹੋਏ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਹ ਸੁਰੱਖਿਆ ਬਲਾਂ ਦੇ ਸਖ਼ਤ ਘੇੇਰੇ ਨੂੰ ਤੋੜਨ 'ਚ ਅਸਫ਼ਲ ਰਹੇ | ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ, ਜਿਸ ਦੌਰਾਨ 2 ਅੱਤਵਾਦੀ ਹਲਾਕ ਹੋ ਗਏ, ਜਦਕਿ ਬਾਕੀ 2 ਅੱਤਵਾਦੀ ਕਾਫੀ ਦੇਰ ਤੱਕ ਗੋਲਾਬਾਰੀ ਕਰਦੇ ਰਹੇ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਵੀ ਕੁਝ ਦੇਰ ਬਾਅਦ ਹਲਾਕ ਕਰ ਕੇ ਆਪ੍ਰੇਸ਼ਨ ਸਮਾਪਤ ਕਰ ਦਿੱਤਾ | ਗੋਲੀਬਾਰੀ ਰੁਕਣ ਦੇ ਨਾਲ ਹੀ ਤਲਾਸ਼ੀ ਦੌਰਾਨ ਸੁਰੱਖਿਆ ਬਲਾਂ ਨੇ 4 ਲਾਸ਼ਾਂ ਸਮੇਤ ਏ.ਕੇ. 47 ਰਾਈਫਲਾਂ ਤੇ ਭਾਰੀ ਅਸਲ੍ਹੇ ਸਮੇਤ ਜੰਗੀ ਤਰਜ਼ ਦਾ ਸਾਮਾਨ ਬਰਾਮਦ ਕੀਤਾ | ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਸ਼ੌਕਤ ਅਹਿਮਦ ਉਰਫ ਅਰਸ਼ਦ ਚੰਦਪੋਰਾ ਵਾਸੀ ਰਾਜਪੋਰਾ ਪੁਲਵਾਮਾ, ਆਜ਼ਾਦ ਅਹਿਮਦ ਖਾਂਡੇ ਉਰਫ ਮੌਲਵੀ ਵਾਸੀ ਬਮਨੂੰ ਪੁਲਵਾਮਾ, ਸੋਹੇਲ ਯੂਸਫ ਵਾਸੀ ਬਰੈਥੀਪੋਰਾ ਸ਼ੋਪੀਆਂ ਤੇ ਰਫੀ ਹਸਨ ਮੀਰ ਵਾਸੀ ਕਰਾਲ ਚਕ ਸ਼ੋਪੀਆਂ ਵਜੋਂ ਹੋਈ ਹੈ | ਸੋਹੇਲ ਤੇ ਰਫੀ ਕੁਝ ਦਿਨ ਪਹਿਲਾਂ ਹੀ ਅੱਤਵਾਦੀ ਸ਼ੌਕਤ ਨੇ ਸੰਗਠਨ 'ਚ ਸ਼ਾਮਿਲ ਕੀਤੇ ਸਨ | ਪੁਲਿਸ ਅਨੁਸਾਰ ਆਜ਼ਾਦ ਤੇ ਸ਼ੌਕਤ ਆਈ.ਐਸ. ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ | ਉਹ ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਆਮ ਨਾਗਰਿਕਾਂ 'ਤੇ ਕੀਤੀਆਂ ਕਈ ਵਾਰਦਾਤਾਂ ਲਈ ਜ਼ਿੰਮੇਵਾਰ ਸਨ | ਇਸੇ ਦੌਰਾਨ ਅੱਤਵਾਦੀਆਂ ਦੀ ਹਲਾਕਤ ਦੀ ਖਬਰ ਪਤਾ ਲਗਦੇ ਹੀ ਸਥਾਨਕ ਲੋਕਾਂ ਨੇ ਸ਼ੋਪੀਆਂ ਤੇ ਪੁਲਵਾਮਾ ਵਿਖੇ ਪੁਲਿਸ 'ਤੇ ਭਾਰੀ ਪਥਰਾਅ ਕੀਤਾ | ਪੁਲਿਸ ਨੇ ਸ਼ਨਾਖਤ ਦੇ ਬਾਅਦ ਅੱਤਵਾਦੀਆਂ ਦੀਆਂ ਲਾਸ਼ਾਂ ਪਰਿਵਾਰ ਨੂੰ ਸੌਾਪਣ ਦੇ ਬਾਅਦ ਇਨ੍ਹਾਂ ਨੂੰ ਸਥਾਨਕ ਕਬਰਿਸਤਾਨਾਂ 'ਚ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਆਈ.ਐਸ. ਦੇ ਕਾਲੇ ਝੰਡਿਆਂ 'ਚ ਲਪੇਟ ਕੇ ਸੁਪਰਦ-ਏ-ਖਾਕ ਕਰ ਦਿੱਤਾ | ਇਸੇ ਦੌਰਾਨ ਕੇਂਦਰੀ ਕਸ਼ਮੀਰ ਦੇ ਗਾਂਦਰਬਲ ਦੇ ਚਾਵਾਨ ਪਿੰਡ 'ਚ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਦੀ ਭਾਲ ਲਈ ਇਕ ਹੋਰ ਆਪ੍ਰੇਸ਼ਨ ਚੱਲ ਰਿਹਾ ਹੈ |

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਨਹੀਂ ਹੋ ਸਕਿਆ ਅੰਤਿਮ ਸੰਸਕਾਰ

• ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਰਹੀਆਂ ਅਸਫ਼ਲ • ਨਾਮ ਚਰਚਾ ਘਰਾਂ ਦੀ ਸੁਰੱਖਿਆ ਵਧਾਈ
ਜਸਵੰਤ ਸਿੰਘ ਪੁਰਬਾ ਮੋਹਰ ਗਿੱਲ, ਮੇਘਰਾਜ
ਕੋਟਕਪੂਰਾ (ਫ਼ਰੀਦਕੋਟ), 23 ਜੂਨ- ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ, ਜਿਸ ਦਾ ਕੱਲ੍ਹ ਸ਼ਾਮ ਜੇਲ੍ਹ 'ਚ ਕਤਲ ਕਰ ਦਿੱਤਾ ਗਿਆ ਸੀ, ਦੀ ਲਾਸ਼ ਅੱਜ ਸਵੇਰੇ ਕਰੀਬ 7:30 ਵਜੇ ਕੋਟਕਪੂਰਾ ਪੁੱਜੀ, ਜਿਸ ਨੂੰ ਕੋਟਕਪੂਰਾ ਦੇ ਨਾਮ ਚਰਚਾ ਘਰ 'ਚ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਗਿਆ | ਇਸ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਡੇਰਾ ਪ੍ਰੇਮੀ ਅੱਜ ਸਵੇਰ ਤੋਂ ਹੀ ਨਾਮ ਚਰਚਾ ਘਰ ਵਿਖੇ ਪੁੱਜਣੇ ਸ਼ੁਰੂ ਹੋ ਗਏ | ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਬਾਅਦ ਦੁਪਹਿਰ ਤੱਕ ਮਿ੍ਤਕ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੰਤਿਮ ਸੰਸਕਾਰ ਕਰ ਦਿੱੱਤਾ ਜਾਵੇਗਾ ਪਰ ਨਹੀਂ ਹੋ ਸਕਿਆ | ਇਸ ਮੌਕੇ ਮੀਡੀਆ ਕਰਮੀਆਂ ਨੂੰ ਇਹ ਦੱਸਿਆ ਜਾ ਰਿਹਾ ਸੀ ਕਿ ਮਿ੍ਤਕ ਬਿੱਟੂ ਦੀ ਗੁੜਗਾਓਾ ਰਹਿੰਦੀ ਲੜਕੀ ਦੇ ਕੋਟਕਪੂਰਾ ਵਿਖੇ ਪੁੱਜਣ 'ਤੇ ਸਸਕਾਰ ਕੀਤਾ ਜਾਵੇਗਾ | ਬਾਅਦ ਦੁਪਹਿਰ ਫ਼ਰੀਦਕੋਟ ਰੇਂਜ ਦੇ ਆਈ. ਜੀ. ਮੁਖ਼ਵਿੰਦਰ ਸਿੰਘ ਛੀਨਾ ਉਚੇਚੇ ਤੌਰ 'ਤੇ ਨਾਮ ਚਰਚਾ ਘਰ ਕੋਟਕਪੂਰਾ ਵਿਖੇ ਪੁੱਜੇ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਤੇ ਇਸ ਦੁੱਖ ਦੀ ਘੜੀ 'ਚ ਪੁਲਿਸ ਪ੍ਰਸ਼ਾਸਨ ਪਰਿਵਾਰ ਦੇ ਨਾਲ ਹੈ | ਉਨ੍ਹਾਂ ਨੇ ਪਰਿਵਾਰ ਨੂੰ ਅੰਤਿਮ ਸੰਸਕਾਰ ਕਰਨ ਲਈ ਮਨਾਉਣ ਦਾ ਯਤਨ ਕੀਤਾ ਪਰ ਉਹ ਸਫ਼ਲ ਨਹੀਂ ਹੋਏ | ਇਸ ਮੌਕੇ ਡੇਰਾ ਸਿਰਸਾ, ਪੰਜਾਬ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਹੁਣ ਤੱਕ ਜਿੰਨੇ ਵੀ ਡੇਰਾ ਪ੍ਰੇਮੀਆਂ 'ਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ, ਉਹ ਪਰਚੇ ਰੱਦ ਕੀਤੇ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੇਲ੍ਹ 'ਚ ਬੰਦ ਮਹਿੰਦਰਪਾਲ ਬਿੱਟੂ ਦਾ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਕਿਨ੍ਹਾਂ ਨੇ ਇਸ ਕੰਮ ਲਈ ਉਕਸਾਇਆ ਉਨ੍ਹਾਂ ਦੇ ਚਿਹਰੇ ਬੇਨਕਾਬ ਕੀਤੇ ਜਾਣ | ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਕਰਮਚਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ | ਪੁਲਿਸ ਵਲੋਂ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਨਾਮ ਚਰਚਾ ਘਰ ਸਮੇਤ ਸਮੁੱਚੇ ਸ਼ਹਿਰ ਅੰਦਰ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਸ਼ਹਿਰ 'ਚ ਆਉਣ-ਜਾਣ ਵਾਲੇ ਕਿਸੇ ਵੀ ਡੇਰਾ ਪ੍ਰੇਮੀ ਅਤੇ ਆਮ ਲੋਕਾਂ ਨੂੰ ਰੋਕਿਆ ਨਹੀਂ ਗਿਆ | ਇਸੇ ਦੌਰਾਨ ਮਿ੍ਤਕ ਦੇ ਲੜਕੇ ਰਮਿੰਦਰ ਕੁਮਾਰ ਮਨਚੰਦਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੇਰੇ ਪਿਤਾ 'ਤੇ ਸਾਜਿਸ਼ ਤਹਿਤ ਝੂਠੇ ਮੁਕੱਦਮੇ ਦਰਜ ਕੀਤੇ ਗਏ ਸਨ ਤੇ ਉਸ ਦੇ ਪਿਤਾ ਨੂੰ ਡੂੰਘੀ ਸਾਜਿਸ਼ ਤਹਿਤ ਕਤਲ ਕੀਤਾ ਗਿਆ ਹੈ | ਇਸੇ ਦੌਰਾਨ ਸ਼ਾਮ ਨੂੰ ਕਮਿਸ਼ਨਰ ਰਵਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਆਈ. ਜੀ. ਮੁਖ਼ਵਿੰਦਰ ਸਿੰਘ ਛੀਨਾ ਤੇ ਐਸ. ਐਸ. ਪੀ ਰਾਜਬਚਨ ਸਿੰਘ ਸੰਧੂ ਆਧਾਰਿਤ ਪ੍ਰਸ਼ਾਸਨ ਦੀ ਵਿਸ਼ੇਸ਼ ਟੀਮ ਨੇ ਬਿੱਟੂ ਦੇ ਪਰਿਵਾਰਕ ਮੈਂਬਰਾਂ ਤੇ ਡੇਰਾ ਪ੍ਰੇਮੀਆਂ ਦੇ ਸੀਨੀਅਰ ਆਗੂਆਂ ਨਾਲ ਅੰਤਿਮ ਸੰਸਕਾਰ ਸਬੰਧੀ ਮੀਟਿੰਗ ਕੀਤੀ, ਜੋ ਬੇਸਿੱਟਾ ਰਹੀ | ਇਸ ਮੌਕੇ ਹਰਚਰਨ ਸਿੰਘ ਚੇਅਰਮੈਨ, ਕੇਵਲ ਸਿੰਘ ਬਠਿੰਡਾ, ਗੁਰਬਚਨ ਸਿੰਘ ਮੋਗਾ, ਜਗਜੀਤ ਸਿੰਘ ਸੈਕਟਰੀ, ਰਣਜੀਤ ਸਿੰਘ ਵਡੇਰਾ ਸਮੇਤ ਹੋਰ ਵੀ ਡੇਰਾ ਸਿਰਸਾ ਦੀ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ | ਇਸੇ ਦੌਰਾਨ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਸਮੇਤ ਮਾਲਵੇ 'ਚ ਵੱਖ-ਵੱਖ ਥਾਵਾਂ 'ਤੇ ਸਥਿਤ ਡੇਰਾ ਸਿਰਸਾ ਦੇ ਨਾਮ ਚਰਚਾ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ |

ਬਿੱਟੂ ਦੀ ਹੱਤਿਆ ਮਾਮਲੇ 'ਚ ਦੋਵੇਂ ਕੈਦੀ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੇ

ਮਨਦੀਪ ਸਿੰਘ ਖਰੋੜ, ਕਰਮਜੀਤ ਸਿੰਘ
ਪਟਿਆਲਾ/ਨਾਭਾ, 23 ਜੂਨ -ਬੀਤੇ ਕੱਲ੍ਹ ਨਾਭਾ ਜੇਲ੍ਹ 'ਚ ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ ਦੋ ਕੈਦੀਆਂ ਨੂੰ ਅੱਜ ਪਟਿਆਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਦੋਵਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਮੁਲਜ਼ਮ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਦਾ ਜ਼ਿਲ੍ਹਾ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਹਿਲਾਂ ਸਥਾਨਕ ਮਾਤਾ ਕੁਸ਼ੱਲਿਆ ਹਸਪਤਾਲ 'ਚ ਮੈਡੀਕਲ ਕਰਵਾਇਆ ਗਿਆ, ਬਾਅਦ 'ਚ ਅਦਾਲਤ ਵਿਚ ਪੇਸ਼ ਕੀਤਾ ਗਿਆ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ 22 ਜੂਨ ਨੂੰ ਸ਼ਾਮ ਪੰਜ ਵਜੇ ਦੇ ਕਰੀਬ ਬਰਗਾੜੀ ਕਾਂਡ ਦਾ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਦੋਂ ਬੈਰਕ ਤੋਂ ਬਾਹਰ ਆਇਆ, ਤਾਂ ਕਤਲ ਕੇਸ ਮਾਮਲਿਆਂ 'ਚ ਬੰਦ ਦੋ ਹੋਰ ਕੈਦੀਆਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੇ ਬਿੱਟੂ ਦੇ ਸਿਰ ਤੇ ਮੂੰਹ 'ਤੇ ਇੱਟਾਂ ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਨਾਭਾ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਨੇ ਉਕਤ ਦੋਵਾਂ ਕੈਦੀਆਂ ਮਨਿੰਦਰ ਸਿੰਘ ਵਾਸੀ ਪਿੰਡ ਭਗੜਾਣਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਗੁਰਸੇਵਕ ਸਿੰਘ ਪਿੰਡ ਝਿਊਰਹੇੜੀ ਜ਼ਿਲ੍ਹਾ ਮੁਹਾਲੀ ਿਖ਼ਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਸੀ | ਇਸ ਘਟਨਾ ਤੋਂ ਬਾਅਦ ਪੰਜਾਬ ਭਰ 'ਚ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਸੀ ਤੇ ਜੇਲ੍ਹ ਮੰਤਰੀ ਵਲੋਂ ਨਾਭਾ ਸਹਾਇਕ ਜੇਲ੍ਹ ਸੁਪਰਡੈਂਟ ਤੇ ਇਕ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ | ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਵਲੋਂ ਚਾਰ ਸਾਲ ਪੁਰਾਣੇ ਬਰਗਾੜੀ ਮਾਮਲੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਚ ਮਹਿੰਦਰਪਾਲ ਬਿੱਟੂ ਵਾਸੀ ਫ਼ਰੀਦਕੋਟ ਦਾ ਨਾਂਅ ਮੁੱਖ ਮੁਲਜ਼ਮ ਵਜੋਂ ਸ਼ਾਮਿਲ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਤੋਂ ਇਕ ਸਾਲ ਪਹਿਲਾਂ ਗਿ੍ਫ਼ਤਾਰ ਕੀਤਾ ਸੀ, ਤੇ ਪੁਲਿਸ ਰਿਮਾਂਡ ਉਪਰੰਤ ਉਸ ਨੂੰ ਨਾਭਾ ਜੇਲ੍ਹ ਭੇਜਿਆ ਗਿਆ ਸੀ | ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਮਹਿੰਦਰਪਾਲ ਬਿੱਟੂ ਦਾ ਪਰਿਵਾਰ ਉਸ ਨੂੰ ਮਿਲਣ ਲਈ ਆਇਆ ਸੀ, ਤੇ ਉਸ ਦੇ ਵਕੀਲ ਨੇ ਅਰਜ਼ੀ ਦਾਇਰ ਕੀਤੀ ਸੀ ਕਿ ਬਿੱਟੂ ਨੂੰ ਜੇਲ੍ਹ 'ਚ ਖ਼ਤਰਾ ਹੈ |
ਦੱਸਣਯੋਗ ਹੈ ਕਿ ਮਨਿੰਦਰ ਸਿੰਘ ਵਾਸੀ ਪਿੰਡ ਭਗੜਾਣਾ, ਜਿਹੜਾ ਕਿ ਕਤਲ ਦੇ ਮਾਮਲੇ 'ਚ 2015 ਤੋਂ ਨਾਭਾ ਜੇਲ੍ਹ 'ਚ ਬਤੌਰ ਹਵਾਲਾਤੀ ਬੰਦ ਹੈ, ਿਖ਼ਲਾਫ਼ ਧਾਰਾ 302, 148, 149 ਤਹਿਤ ਥਾਣਾ ਬਡਾਲੀ ਵਿਖੇ ਪਰਚਾ ਦਰਜ ਕੀਤਾ ਗਿਆ ਸੀ, ਜਦੋਂਕਿ ਦੂਸਰੇ ਮੁਲਜ਼ਮ ਗੁਰਸੇਵਕ ਸਿੰਘ, ਜੋ ਪਿੰਡ ਝਿਊਰਹੇੜੀ ਦਾ ਰਹਿਣ ਵਾਲਾ ਹੈ, ਿਖ਼ਲਾਫ਼ ਧਾਰਾ 302 ਅਤੇ ਅਸਲ੍ਹਾ ਐਕਟ ਅਧੀਨ ਮਾਮਲਾ ਦਰਜ ਹੈ | ਉਹ ਵੀ ਸਾਲ 2014 ਤੋਂ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ |

ਬਾੜਮੇਰ 'ਚ ਧਾਰਮਿਕ ਸਮਾਗਮ ਦੌਰਾਨ ਪੰਡਾਲ ਡਿਗਾ-17 ਮੌਤਾਂ

ਬਾੜਮੇਰ, 23 ਜੂਨ (ਏਜੰਸੀ)-ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ 'ਚ ਇਕ ਧਾਰਮਿਕ ਸਮਾਗਮ ਦੌਰਾਨ ਲਗਾਇਆ ਪੰਡਾਲ ਤੇਜ਼ ਹਵਾਵਾਂ ਕਾਰਨ ਡਿਗਣ ਨਾਲ 17 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਦੇ ਵਧੀਕ ਸੁਪਰੀਟੈਂਡੈਂਟ ਖਿਨਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਸੋਲ ਖੇਤਰ 'ਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਚੱਲ ਰਹੀ ਰਾਮ ਕਥਾ ਦੌਰਾਨ ਤੇਜ਼ ਹਵਾਵਾਂ ਕਾਰਨ ਪੰਡਾਲ ਡਿਗ ਗਿਆ, ਜਿਸ ਨਾਲ ਪੰਡਾਲ 'ਚ ਬੈਠੇ 350 ਦੇ ਕਰੀਬ ਲੋਕਾਂ 'ਚੋਂ 17 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 50 ਹੋਰ ਜ਼ਖ਼ਮੀ ਹੋ ਗਏ | ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਪਹੰੁਚਾ ਦਿੱਤਾ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ. ਐਮ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪੰਡਾਲ 'ਚ ਜ਼ਿਆਦਾਤਰ ਬਜ਼ੁਰਗ ਮੌਜੂਦ ਸਨ | ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਡਾਲ 'ਚ ਮੌਜੂਦ ਲੋਕਾਂ ਦੀ ਮੌਤ ਕਰੰਟ ਲੱਗਣ ਨਾਲ ਹੋਈ ਹੈ | ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ 'ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕੀਤਾ ਕਿ ਰਾਜਸਥਾਨ ਦੇ ਬਾੜਮੇਰ 'ਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ | ਹਾਦਸੇ 'ਚ ਮਾਰੇ ਗਏ ਲੋਕਾਂ ਨਾਲ ਮੈਂ ਦਿਲੋਂ ਹਮਦਰਦੀ ਪ੍ਰਗਟਾਉਂਦਾ ਹਾਂ ਤੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ | ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਹੋਰਾਂ ਨੇ ਘਟਨਾ 'ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ | ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਾ ਨੂੰ ਸ਼ਾਂਤੀ ਦੇਣ ਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ |
ਮਿ੍ਤਕਾ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 2-2 ਲੱਖ ਦੇਣ ਦਾ ਐਲਾਨ

ਰਾਜਸਥਾਨ ਸਰਕਾਰ ਨੇ ਮਿ੍ਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ | ਇਸ ਮਾਮਲੇ ਦੀ ਜਾਂਚ ਜੋਧਪੁਰ ਡਵੀਜ਼ਨਲ ਕਮਿਸ਼ਨਰ ਬੀ. ਐਲ. ਕੋਠਾਰੀ ਦੀ ਅਗਵਾਈ 'ਚ ਕੀਤੀ ਜਾਵੇਗੀ |

ਹਿਮਾਚਲ ਘੁੰਮਣ ਗਏ ਜੀਜੇ-ਸਾਲੇ ਦੀ ਪਹਾੜ ਤੋਂ ਪੱਥਰ ਡਿਗਣ ਕਾਰਨ ਮੌਤ

ਜ਼ੀਰਕਪੁਰ, 23 ਜੂਨ (ਹੈਪੀ ਪੰਡਵਾਲਾ)-ਹਿਮਾਚਲ ਪ੍ਰਦੇਸ਼ ਵਿਖੇ ਘੁੰਮਣ ਗਏ ਜੀਜੇ-ਸਾਲੇ ਦੀ ਮੋਟਰਸਾਈਕਲ 'ਤੇ ਚੱਟਾਨ ਡਿੱਗਣ ਨਾਲ ਮੌਤ ਹੋ ਗਈ | ਮਿ੍ਤਕਾਂ 'ਚ ਜ਼ੀਰਕਪੁਰ ਦੇ ਬਲਟਾਣਾ ਦਾ ਰਹਿਣ ਵਾਲਾ ਨੌਜਵਾਨ ਵੀ ਸ਼ਾਮਿਲ ਸੀ | ਪ੍ਰਾਪਤ ਜਾਣਕਾਰੀ ਮੁਤਾਬਿਕ ਇਸ਼ਾਨ ਕੁਮਾਰ (26) ਪੁੱਤਰ ਸੁਸ਼ੀਲ ਕੁਮਾਰ ਵਾਸੀ ਸੈਣੀ ਵਿਹਾਰ ਫ਼ੇਜ਼-2 ਬਲਟਾਣਾ ਆਪਣੇ ਜੀਜੇ ਸੁਨੀਲ ਕੁਮਾਰ (42) ਵਾਸੀ ਮਨੀਮਾਜਰਾ ਅਤੇ ਆਪਣੇ 2 ਹੋਰ ਦੋਸਤਾਂ ਨਾਲ 2 ਮੋਟਰਸਾਈਕਲਾਂ 'ਤੇ ਸ਼ੁੱਕਰਵਾਰ ਸਵੇਰੇ ਹਿਮਾਚਲ ਦੇ ਕਾਜਾ ਕਸਬੇ ਲਈ ਨਿਕਲੇ ਸਨ | ਅੱਜ ਸਵੇਰੇ ਜਦੋਂ ਉਹ ਦੋਵੇਂ ਬੁਲਟ ਮੋਟਰਸਾਈਕਲ 'ਤੇ ਰਿਕਾਂਗ ਥਾਣੇ ਅਧੀਨ ਪਾਂਗੀ ਨਾਲੇ ਕੋਲ ਪੁੱਜੇ ਤਾਂ ਪਹਾੜ ਤੋਂ ਇਕ ਭਾਰੀ ਪੱਥਰ ਉਨ੍ਹਾਂ ਦੇ ਮੋਟਰਸਾਈਕਲ 'ਤੇ ਡਿਗ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ 'ਤੇ ਪਿੱਛੇ ਆ ਰਹੇ ਉਨ੍ਹਾਂ ਦੇ ਦੋਸਤ ਵਾਲ-ਵਾਲ ਬਚ ਗਏ, ਜਿਨ੍ਹਾਂ ਨੇ ਇਸ ਘਟਨਾ ਦੀ ਪੁਲਿਸ ਅਤੇ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ | ਇਸ਼ਾਨ ਮੋਬਾਈਲਾਂ ਦੀ ਦੁਕਾਨ ਦਾ ਕੰਮ ਕਰਦਾ ਸੀ ਤੇ ਉਸ ਦਾ ਜੀਜਾ ਚੰਡੀਗੜ੍ਹ ਪੁਲਿਸ 'ਚ ਕਾਂਸਟੇਬਲ ਸੀ | ਦੱਸਿਆ ਜਾ ਰਿਹਾ ਹੈ ਕਿ ਇਸ ਵੇਲੇ ਕਾਜਾ ਸੜਕ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ | ਅਜਿਹੇ 'ਚ ਪਹਾੜਾਂ ਨੂੰ ਬਾਰੂਦ ਨਾਲ ਤੋੜਿਆ ਜਾ ਰਿਹਾ ਹੈ, ਜਿਸ 'ਚ ਪਹਾੜ ਦੇਖਣ ਨੂੰ ਤਾਂ ਠੀਕ ਲੱਗਦੇ ਹਨ ਪਰ ਬਾਰੂਦ ਫਟਣ ਕਾਰਨ ਢਿੱਲੇ ਹੋਏ ਪਹਾੜ ਦੇ ਹਿੱਸੇ ਅਚਾਨਕ ਡਿੱਗ ਜਾਂਦੇ ਹਨ, ਜਿਸ ਕਾਰਨ ਹਾਦਸਿਆਂ ਦਾ ਖ਼ਦਸ਼ਾ ਰਹਿੰਦਾ ਹੈ | ਉੱਥੋਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪੰਜਾਬ ਤੇ ਰਾਜਸਥਾਨ ਦੇ ਇਲਾਕਿਆਂ 'ਚ ਸੋਕਾ

ਕਮਜ਼ੋਰ ਨਹਿਰਾਂ ਕਾਰਨ ਪਾਕਿਸਤਾਨ ਨੂੰ ਜਾ ਰਿਹੈ ਹਜ਼ਾਰਾਂ ਕਿਊਸਕ ਪਾਣੀ
ਗੰਗਾਨਗਰ, 23 ਜੂਨ (ਏਜੰਸੀ)- ਇਕ ਪਾਸੇ ਪਾਣੀ ਨੂੰ ਲੈ ਕੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ, ਦੂਜੇ ਪਾਸੇ ਪੰਜਾਬ ਤੇ ਰਾਜਸਥਾਨ ਦੇ ਖੇਤਾਂ ਦੀ ਸਿੰਜਾਈ ਕਰਨ ਦੇ ਕੰਮ ਆ ਸਕਣ ਵਾਲਾ ਹਜ਼ਾਰਾਂ ਕਿਊਸਕ ਪਾਣੀ ਹਰ ਸਾਲ ਅਣਗਹਿਲੀ ਤੇ ਕਮਜ਼ੋਰ ਨਹਿਰਾਂ ਕਾਰਨ ਪਾਕਿਸਤਾਨ ਨੂੰ ਚਲਾ ਜਾਂਦਾ ਹੈ | ਕਿਸਾਨ ਨੇਤਾਵਾਂ ਮੁਤਾਬਿਕ ਇਕ ਮਹੀਨੇ ਤੋਂ ਰੋਜ਼ਾਨਾ ਕਰੀਬ 5 ਤੋਂ 6 ਹਜ਼ਾਰ ਕਿਊਸਕ ਪਾਣੀ ਬੇਵਜ੍ਹਾ ਪਾਕਿਸਤਾਨ ਨੂੰ ਜਾ ਰਿਹਾ ਹੈ, ਜਿਸ ਨੂੰ ਪੂਰੀ ਤਰ੍ਹਾਂ ਭਾਵੇਂ ਰੋਕਿਆ ਨਹੀਂ ਜਾ ਸਕਦਾ ਪਰ ਨਹਿਰਾਂ ਦੀ ਸਥਿਤੀ 'ਚ ਸੁਧਾਰ ਕਰਕੇ ਅੱਧੇ ਤੋਂ ਵੱਧ ਪਾਣੀ ਨੂੰ ਬਚਾਇਆ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਦੇ ਬਿਆਸ ਤੇ ਸਤਲੁਜ ਦਰਿਆ 'ਤੇ ਬਣੇ ਹਰੀਕੇ ਬੈਰਾਜ (ਬੰਨ੍ਹ) ਨੂੰ ਵਧੇਰੇ ਮਾਤਰਾ 'ਚ ਛੱਡਿਆ ਜਾਂਦਾ ਪਾਣੀ ਹੁਸੈਨੀਵਾਲਾ ਹੈਡ ਤੋਂ ਹੁੰਦਾ ਹੋਇਆ ਪਾਕਿਸਤਾਨ ਨੂੰ ਚਲਾ ਜਾਂਦਾ ਹੈ, ਭਾਵੇਂ ਕਿ ਪੰਜਾਬ 'ਚ ਝੋਨੇ ਦੀ ਲੁਆਈ ਬਾਅਦ ਸਥਿਤੀ ਆਮ ਵਾਂਗ ਹੋ ਜਾਂਦੀ ਹੈ | ਕਿਸਾਨ ਸੰਘਰਸ਼ ਕਮੇਟੀ ਦੇ ਬੁਲਾਰੇ ਸੁਭਾਸ਼ ਸਹਿਗਲ ਅਤੇ ਗੰਗਨਹਿਰ ਕਿਸਾਨ ਕਮੇਟੀ ਦੇ ਸੰਯੋਜਕ ਰਣਜੀਤ ਸਿੰਘ ਰਾਜੂ ਦਾ ਕਹਿਣਾ ਹੈ ਕਿ 20 ਮਈ ਤੋਂ ਹਰੀਕੇ ਪੱਤਣ ਤੋਂ ਛੱਡੇ ਜਾਣ ਵਾਲੇ ਪਾਣੀ 'ਚੋਂ ਹਰ ਦਿਨ ਔਸਤਨ 5-6 ਹਜ਼ਾਰ ਕਿਊਸਕ ਪਾਣੀ ਪਾਕਿਸਤਾਨ ਵਗ ਜਾਂਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਵੱਡਾ ਕਾਰਨ ਹੈ ਕਿ ਸਾਡੀਆਂ ਨਹਿਰਾਂ ਆਪਣੀ ਸਮਰੱਥਾ ਮੁਤਾਬਿਕ ਪਾਣੀ ਲਿਜਾ ਸਕਣ ਦੀ ਹਾਲਤ 'ਚ ਨਹੀਂ ਹਨ, ਜਿਵੇਂ- ਗੰਗਨਹਿਰ ਨੂੰ ਪਾਣੀ ਦੇਣ ਵਾਲੀ ਫਿਰੋਜ਼ਪੁਰ ਫੀਡਰ ਦੀ ਸਮਰੱਥਾ 6,000 ਕਿਊਸਕ ਹੈ ਪਰ ਇਹ ਮਸਾਂ 4,500 ਕਿਊਸਕ ਪਾਣੀ ਹੀ ਲਿਜਾ ਪਾਉਂਦੀ ਹੈ | ਇਸੇ ਤਰ੍ਹਾਂ ਰਾਜਸਥਾਨ ਨਹਿਰ (ਇੰਦਰਾ ਗਾਂਧੀ ਨਹਿਰ) ਦੀ ਸਮਰੱਥਾ 3,200 ਕਿਊਸਕ ਹੈ ਪਰ ਇਹ 1,800 ਕਿਊਸਕ ਤੋਂ ਵੱਧ ਪਾਣੀ ਨਹੀਂ ਲਿਜਾ ਪਾਉਂਦੀ | ਰਾਜਸਥਾਨ ਦੇ ਕਿਸਾਨਾਂ ਦੀ 'ਲਾਈਫ ਲਾਈਨ' ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਦੀ ਸਮਰੱਥਾ 11,192 ਕਿਊਸਕ ਹੈ ਪਰ ਇਸ 'ਚ 7,500 ਕਿਊਸਕ ਤੋਂ ਵੱਧ ਪਾਣੀ ਨਹੀਂ ਛੱਡਿਆ ਜਾਂਦਾ | ਇਸ ਦੀ ਮੁਰੰਮਤ ਕਰਵਾਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ |

ਮੌਸਮ ਵਿਭਾਗ ਦੀਆਂ 84 ਫ਼ੀਸਦੀ ਸਬ ਡਵੀਜ਼ਨਾਂ 'ਚ ਦਰਜ ਕੀਤਾ ਗਿਆ ਘੱਟ ਮੀਂਹ

ਨਵੀਂ ਦਿੱਲੀ, 23 ਜੂਨ (ਏਜੰਸੀ)-ਮੌਸਮ ਵਿਭਾਗ ਅਨੁਸਾਰ ਮੌਨਸੂਨ ਦੇ ਅੱਗੇ ਵਧਣ ਦੇ ਬਾਵਜੂਦ ਮੀਂਹ ਨਹੀਂ ਪੈ ਰਿਹਾ | ਵਿਭਾਗ ਵਲੋਂ ਜਾਰੀ ਅੰਕੜੇ ਅਨੁਸਾਰ ਉਸ ਦੀਆਂ 84 ਫ਼ੀਸਦੀ ਸਬ ਡਵੀਜ਼ਨਾਂ 'ਚ ਮੀਂਹ ਘੱਟ ਪਿਆ ਹੈ | ਕੇਂਦਰ ਜਲ ਕਮਿਸ਼ਨ ਦੇ ਅੰਕੜੇ ਅਨੁਸਾਰ ਦੇਸ਼ ਦੇ 91 ਵੱਡੇ ਜਲ ਭੰਡਰਾਂ 'ਚੋਂ 80 ਫ਼ੀਸਦੀ ਕੋਲ ਸਧਾਰਨ ਤੋਂ ਘੱਟ ਪਾਣੀ ਦਾ ਭੰਡਾਰ ਹੈ | ਇਨ੍ਹਾਂ 'ਚੋਂ 11 ਕੋਲ ਸਿਫਰ ਫ਼ੀਸਦੀ ਪਾਣੀ ਦਾ ਭੰਡਾਰ ਹੈ | ਦੇਸ਼ 'ਚ ਅਧਿਕਾਰਕ ਤੌਰ 'ਤੇ ਮੌਨਸੂਨ ਦਾ ਸਮਾਂ ਪਹਿਲੀ ਜੂਨ ਤੋਂ 30 ਸਤੰਬਰ ਤੱਕ ਦਾ ਹੁੰਦਾ ਹੈ ਪਰ 22 ਜੂਨ ਤੱਕ ਕੇਵਲ 39 ਫ਼ੀਸਦੀ ਮੀਂਹ ਹੀ ਪਿਆ ਹੈ | ਮੌਸਮ ਵਿਭਾਗ ਦੀਆਂ 36 ਸਬ ਡਵੀਜ਼ਨਾਂ 'ਚ 25 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ, ਜਦੋਂਕਿ 6 ਸਬ ਡਵੀਜ਼ਨਾਂ ਨੂੰ 'ਮੀਂਹ ਦੀ ਵੱਡੀ ਘਾਟ' ਦੀ ਸ਼੍ਰੇਣੀ 'ਚ ਰੱਖਿਆ ਗਿਆ ਹੈ | ਭਾਰਤੀ ਮੌਸਮ ਵਿਗਿਆਨ ਵਿਭਾਗ ਦੀਆਂ ਚਾਰ ਡਵੀਜ਼ਨਾਂ ਹਨ, ਜੋ ਪੂਰਬ ਤੇ ਉਤਰ ਪੂਰਬ, ਦੱਖਣੀ ਪ੍ਰਾਇਦੀਪ, ਕੇਂਦਰੀ ਭਾਰਤ ਤੇ ਉਤਰ ਪੱਛਮੀ ਭਾਰਤ ਹਨ | ਚਾਰ ਡਵੀਜ਼ਨਾਂ ਨੂੰ ਅੱਗੇ ਸਬ ਡਵੀਜ਼ਨਾਂ 'ਚ ਵੰਡਿਆ ਗਿਆ ਹੈ | ਮੌਸਮ ਵਿਭਾਗ ਅਨੁਸਾਰ ਐਤਵਾਰ ਤੱਕ ਮੌਨਸੂਨ ਪੂਰਬੀ ਉੱਤਰ ਪ੍ਰਦੇਸ਼, ਕੇਂਦਰੀ ਮਹਾਰਾਸ਼ਟਰ, ਮਰਾਠਵਾੜਾ ਤੇ ਵਿਦਰਭ ਦੇ ਜ਼ਿਆਦਾਤਰ ਭਾਗਾਂ ਤੱਕ ਪਹੁੰਚ ਚੁੱਕਾ ਹੈ |

ਭਾਈ-ਭਤੀਜਾਵਾਦ ਵਾਲੀ ਰਾਜਨੀਤੀ ਦੇ ਰਾਹ 'ਤੇ ਮਾਇਆਵਤੀ

ਭਰਾ ਨੂੰ ਬਣਾਇਆ ਉੱਪ-ਪ੍ਰਧਾਨ, ਭਤੀਜੇ ਨੂੰ ਰਾਸ਼ਟਰੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਲਖਨਊ, 23 ਜੂਨ (ਏਜੰਸੀ)- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਐਤਵਾਰ ਨੂੰ ਲਖਨਊ ਸਥਿਤ ਆਪਣੀ ਰਿਹਾਇਸ਼ 'ਤੇ ਰਾਸ਼ਟਰੀ ਸੰਮੇਲਨ ਬੁਲਾਇਆ, ਜਿਸ ਦੌਰਾਨ ਮਾਇਆਵਤੀ ...

ਪੂਰੀ ਖ਼ਬਰ »

ਦਿੱਲੀ 'ਚ ਬਜ਼ੁਰਗ ਪਤੀ-ਪਤਨੀ ਤੇ ਨੌਕਰਾਣੀ ਦੀ ਹੱਤਿਆ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)-ਦਿੱਲੀ 'ਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਕੱਲ੍ਹ ਮਹਿਰੌਲੀ ਵਿਖੇ ਇਕ ਵਿਅਕਤੀ ਦੁਆਰਾ ਆਪਣੀ ਪਤਨੀ ਤੇ 3 ਬੱਚਿਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਅੱਜ ਵਸੰਤ ਇਨਕਲੇਵ 'ਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦੇ ...

ਪੂਰੀ ਖ਼ਬਰ »

ਰਾਜੌਰੀ 'ਚ ਗੱਡੀ ਖੱਡ 'ਚ ਡਿਗਣ ਨਾਲ 5 ਮੌਤਾਂ-3 ਜ਼ਖ਼ਮੀ

ਜੰਮੂ, 23 ਜੂਨ (ਏਜੰਸੀ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇਕ ਗੱਡੀ 200 ਫੁੱਟ ਡੂੰਘੀ ਖੱਡ 'ਚ ਜਾ ਡਿਗੀ, ਜਿਸ ਨਾਲ 5 ਵਿਅਕਤੀਆਂ ਦੀ ਮੌਤ, ਜਦਕਿ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਰਹੱਦੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਰੰਧਾਵਾ ਵਲੋਂ ਨਾਭਾ ਜੇਲ੍ਹ ਦਾ ਦੌਰਾ

ਨਾਭਾ, 23 ਜੂਨ (ਕਰਮਜੀਤ ਸਿੰਘ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ, ਜਿਸ ਵਿਚ ਬੇਅਦਬੀ ਮਾਮਲੇ 'ਚ ਬੰਦ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਕਰ ਦਿੱਤੀ ਗਈ ਸੀ, ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੌਰਾ ਕੀਤਾ ਗਿਆ ਤੇ ਏ. ਡੀ. ਜੀ. ...

ਪੂਰੀ ਖ਼ਬਰ »

ਡੇਰਾ ਸਲਾਬਤਪੁਰਾ ਦੀ ਸੁਰੱਖਿਆ ਵਧਾਈ

ਭਗਤਾ ਭਾਈ ਕਾ, (ਸੁਖਪਾਲ ਸਿੰਘ ਸੋਨੀ)-ਮਹਿੰਦਰਪਾਲ ਬਿੱਟੂ ਦੀ ਲਾਸ਼ ਦਾ ਅੰਤਿਮ ਸੰਸਕਾਰ ਨਾ ਕਰਨ ਬਾਰੇ ਕੀਤੇ ਐਲਾਨ ਪਿਛੋਂ ਪੁਲਿਸ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦਿਆਂ ਪੰਜਾਬ ਦੇ ਹੈੱਡ ਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ...

ਪੂਰੀ ਖ਼ਬਰ »

6 ਸਾਲਾ ਰੂਪਸਾ ਨੇ ਜਿੱਤਿਆ ਸੁਪਰ ਡਾਂਸਰ-3 ਦਾ ਿਖ਼ਤਾਬ

ਮੁੰਬਈ, 23 ਜੂਨ (ਇੰਟ.)-ਕੋਲਕਾਤਾ ਦੀ ਰਹਿਣ ਵਾਲੀ 6 ਸਾਲਾ ਰੂਪਸਾ ਬਤਬਿਆਲ ਨੇ ਸੁਪਰ ਡਾਂਸਰ-3 ਦਾ ਿਖ਼ਤਾਬ ਆਪਣੇ ਨਾਂਅ ਕੀਤਾ | ਰੂਪਸਾ ਨੂੰ ਜੇਤੂ ਟਰਾਫ਼ੀ ਅਤੇ 15 ਲੱਖ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਗ੍ਰੈਂਡ ਫ਼ਿਨਾਲੇ 'ਚ ਰੂਪਸਾ ਦਾ ਮੁਕਾਬਲਾ ਤੇਜਸ ਵਰਮਾ, ...

ਪੂਰੀ ਖ਼ਬਰ »

ਖੁੰਢ-ਚਰਚਾ

ਹੱਦ ਤੋਂ ਬਾਹਰ ਰੱਖਿਆ ਸਾਮਾਨ ਪ੍ਰੇਸ਼ਾਨੀ ਦਾ ਸਬੱਬ

ਅਜੋਕੇ ਭੀੜ-ਭਾੜ ਤੇ ਵਪਾਰਕ ਪ੍ਰਵਿਰਤੀ ਵਾਲੇ ਯੁੱਗ 'ਚ ਸੜਕਾਂ, ਫੁੱਟਪਾਥਾਂ ਤੇ ਸਾਂਝੀਆਂ ਥਾਵਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ | ਅਕਸਰ ਹੀ ਦੁਕਾਨਾਂ ਵਾਲੇ ਆਪਣਾ ਸਾਮਾਨ ਆਪਣੀ ਹੱਦ ਤੋਂ ਬਾਹਰ ਸੜਕਾਂ 'ਤੇ ਰੱਖਣ ਨੂੰ ...

ਪੂਰੀ ਖ਼ਬਰ »

ਮੇਰਾ ਦੇਸ਼ ਮਹਾਨ

ਭਾਰਤ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਰੋਜ਼ਾਨਾ ਜਬਰ ਜਨਾਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਬੇਰੁਜ਼ਗਾਰੀ ਦੇ ਮਾਰੇ ਨੌਜਵਾਨ ਗਲਤ ਹੱਥਕੰਢੇ ਵਰਤ ਰਹੇ ਹਨ | ਨੌਕਰੀ ਨਾ ਮਿਲਣ ਕਾਰਨ ਵਿਦੇਸ਼ਾਂ ਨੂੰ ਜਾ ਰਹੇ ਹਨ ਤੇ ਗਲਤ ਏਜੰਟਾਂ ਦੇ ਹੱਥ ਚੜ੍ਹ ਕੇ ਸ਼ੋਸ਼ਣ ...

ਪੂਰੀ ਖ਼ਬਰ »

ਵੱਧ ਰਹੇ ਅਪਰਾਧ ਚਿੰਤਾਜਨਕ

ਪੰਜਾਬ 'ਚ ਅਪਰਾਧ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾਜਨਕ ਹਨ | ਸੂਬੇ 'ਚ ਨਸ਼ੀਲੇ ਪਦਾਰਥਾਂ ਦੀ ਆਮਦ ਅਤੇ ਨਸ਼ਿਆਂ ਦੀ ਖੁੱਲ੍ਹੇਆਮ ਹੋ ਰਹੀ ਵਿਕਰੀ ਨੂੰ ਕਿਧਰੇ ਵੀ ਠੱਲ੍ਹ ਨਹੀਂ ਪੈ ਰਹੀ | ਨਸ਼ੇ ਦੇ ਵੱਧ ਰਹੇ ਰੁਝਾਨ ਨਾਲ ਜਿੱਥੇ ਆਏ ਦਿਨ ਨਸ਼ੇ ਦੀ ਵੱਧ ਮਾਤਰਾ ਲੈਣ ...

ਪੂਰੀ ਖ਼ਬਰ »

ਡਿੱਪਰ ਦੀ ਵਰਤੋਂ 'ਚ ਅਣਗਹਿਲੀ

ਸੜਕਾਂ 'ਤੇ ਆਵਾਜਾਈ ਦੇ ਸਾਧਨਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਾਧਾ ਹੰੁਦਾ ਜਾ ਰਿਹਾ ਹੈ ਤੇ ਅਸੀਂ ਤੇਜ਼ੀ ਦੇ ਗੁਲਾਮ ਹੰੁਦੇ ਜਾ ਰਹੇ ਹਾਂ | ਚੱਲਣ ਸਾਰ ਹੀ ਜਲਦੀ ਤੋਂ ਜਲਦੀ ਟਿਕਾਣੇ 'ਤੇ ਪਹੁੰਚਣਾ ਚਾਹੁੰਦੇ ਹਾਂ | ਇਸ ਹਾਲਤ 'ਚ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਹੋਰ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਤੇ ਬੱਚੇ

ਮੋਬਾਈਲ ਫ਼ੋਨ ਦੀ ਵਰਤੋਂ ਨੇ ਜਿਥੇ ਦੁਨੀਆ ਨੂੰ ਮੁੱਠੀ 'ਚ ਲੈ ਆਂਦਾ ਹੈ, ਉਥੇ ਇਸ ਦੀ ਦੁਰਵਰਤੋਂ ਨੇ ਸਮਾਜ 'ਚ ਕਈ ਗੰਭੀਰ ਮਸਲਿਆਂ ਨੂੰ ਅਤੇ ਬਿਮਾਰੀਆਂ ਨੂੰ ਵੀ ਜਨਮ ਦਿੱਤਾ ਹੈ | ਇਸ ਦੀ ਜ਼ਿਆਦਾ ਵਰਤੋਂ ਜਿਥੇ ਮਨੁੱਖੀ ਸਰੀਰ ਲਈ ਖ਼ਤਰਨਾਕ ਹੈ, ਉਥੇ ਛੋਟੇ ਬੱਚਿਆਂ ਲਈ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਹਵਾ, ਪਾਣੀ ਪ੍ਰਤੀ ਜਾਗਰੂਕਤਾ ਦੀ ਲੋੜ

ਮਨੁੱਖ ਦੇ ਜਿਊਾਦੇ ਰਹਿਣ ਲਈ ਸ਼ੁੱਧ ਹਵਾ, ਪਾਣੀ ਦੀ ਅਹਿਮ ਲੋੜ ਹੈ, ਪਰ ਜੇਕਰ ਇਹ ਦੋਵੇਂ ਗੰਧਲੇ ਹੋ ਜਾਣ ਤਾਂ ਸਾਡਾ ਸਰੀਰ ਭਿਆਨਕ ਬਿਮਾਰੀਆਂ ਦਾ ਘਰ ਬਣ ਜਾਵੇਗਾ ਤੇ ਧਰਤੀ 'ਤੇ ਮਨੁੱਖੀ ਉਮਰ ਥੋੜ੍ਹੀ ਰਹਿ ਜਾਵੇਗੀ | ਇਸ ਪ੍ਰਤੀ ਜਾਗਰੂਕ ਹੋਣ ਦੀ ਅਹਿਮ ਲੋੜ ਹੈ | 'ਨਰੋਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX