ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  8 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  6 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  15 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  44 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  57 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  51 minutes ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  about 3 hours ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  about 3 hours ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  about 3 hours ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  about 3 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  about 3 hours ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 3 hours ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  about 3 hours ago
ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  about 3 hours ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  about 4 hours ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  about 4 hours ago
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 5 hours ago
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 5 hours ago
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 6 hours ago
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 6 hours ago
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 6 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 6 hours ago
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 5 hours ago
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 7 hours ago
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 7 hours ago
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 7 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਪਹਿਲਾ ਸਫ਼ਾ

ਭਾਰਤੀ ਅਰਥਚਾਰੇ ਨੂੰ 2024 ਤੱਕ 5 ਲੱਖ ਕਰੋੜ ਡਾਲਰ ਬਣਾਉਣ ਦਾ ਟੀਚਾ-ਮੋਦੀ

ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਹੋਈ ਨੀਤੀ ਆਯੋਗ ਗਵਰਨਿੰਗ ਕੌਾਸਲ ਦੀ ਪੰਜਵੀਂ ਬੈਠਕ 'ਚ ਕਿਹਾ ਕਿ 2024 ਤੱਕ ਭਾਰਤ ਦੇ ਅਰਥਚਾਰੇ ਨੂੰ 5 ਲੱਖ ਕਰੋੜ ਅਮਰੀਕੀ ਡਾਲਰ (ਜੋ ਕਰੀਬ 350 ਲੱਖ ਕਰੋੜ ਰੁਪਏ ਬਣਦਾ ਹੈ) ਬਣਾਉਣ ਦਾ ਟੀਚਾ ਚੁਣੌਤੀਪੂਰਨ ਹੈ ਪਰ ਸੂਬਿਆਂ ਦੇ ਠੋਸ ਯਤਨਾਂ ਨਾਲ ਇਹ ਪ੍ਰਾਪਤੀਯੋਗ ਹੈ | ਮੋਦੀ ਨੇ ਕਿਹਾ ਕਿ 2024 ਤੱਕ ਭਾਰਤ ਦੇ ਅਰਥਚਾਰੇ ਨੂੰ 5 ਲੱਖ ਕਰੋੜ ਡਾਲਰ ਬਣਾਉਣਾ ਚੁਣੌਤੀਪੂਰਨ ਹੈ ਪਰ ਇਸ ਨੂੰ ਹਾਸਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਆਪਣੀ ਮੁੱਖ ਸਮਰੱਥਾ ਨੂੰ ਪਛਾਨਣਾ ਚਾਹੀਦਾ ਹੈ ਅਤੇ ਜ਼ਿਲ੍ਹਾ ਪੱਧਰ ਤੋਂ ਜੀ.ਡੀ.ਪੀ. ਟੀਚਿਆਂ ਨੂੰ ਵਧਾਉਣ ਲਈ ਕੰਮ ਕਰਨਾ ਚਾਹੀਦਾ ਹੈ | ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖ਼ਰ ਰਾਓ ਤੋਂ ਬਿਨਾਂ ਬਾਕੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਕੇਂਦਰੀ ਮੰਤਰੀਆਂ ਨੇ ਇਸ ਬੈਠਕ 'ਚ ਸ਼ਿਰਕਤ ਕੀਤੀ | ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਿਹਤ ਕਾਰਨਾਂ ਕਰਕੇ ਮੀਟਿੰਗ 'ਚ ਸ਼ਿਰਕਤ ਨਹੀਂ ਕਰ ਸਕੇ | ਉਨ੍ਹਾਂ ਦੀ ਜਗ੍ਹਾ ਪੰਜਾਬ ਦੀ ਪ੍ਰਤੀਨਿਧਤਾ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤੀ | ਅਧਿਕਾਰਕ ਬਿਆਨ ਅਨੁਸਾਰ ਮੋਦੀ ਨੇ ਕਿਹਾ ਕਿ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ' ਮੰਤਰ ਨੂੰ ਪੂਰਾ ਕਰਨ ਲਈ ਨੀਤੀ ਆਯੋਗ ਦੀ ਪ੍ਰਮੁੱਖ ਭੂਮਿਕਾ ਹੈ | ਹਾਲ ਹੀ ਵਿਚ ਹੋਈਆਂ ਆਮ ਚੋਣਾਂ ਨੂੰ ਦੁਨੀਆ 'ਚ ਸਭ ਤੋਂ ਵੱਡੇ ਲੋਕਤੰਤਰ ਅਭਿਆਸ ਵਜੋਂ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਾਰਿਆਂ ਭਾਰਤ ਦੇ ਵਿਕਾਸ ਲਈ ਕੰਮ ਕਰਨ ਦਾ ਸਮਾਂ ਹੈ | ਉਨ੍ਹਾਂ ਗਰੀਬੀ, ਬੇਰੁਜ਼ਗਾਰੀ, ਸੋਕਾ, ਹੜ੍ਹ, ਪ੍ਰਦੂਸ਼ਣ, ਭਿ੍ਸ਼ਟਾਚਾਰ ਤੇ ਹਿੰਸਾ ਿਖ਼ਲਾਫ਼ ਸਮੂਹਿਕ ਲੜਾਈ ਦੀ ਗੱਲ ਆਖੀ | ਦੱਸਣਯੋਗ ਹੈ ਕਿ ਦੇਸ਼ ਦੇ ਕਈ ਇਲਾਕਿਆਂ ਨੂੰ ਸੋਕੇ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ 'ਤੇ ਮੋਦੀ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ 'ਪ੍ਰਤੀ ਬੂੰਦ, ਜ਼ਿਆਦਾ ਫ਼ਸਲ' ਰਣਨੀਤੀ ਅਪਣਾ ਕੇ ਪ੍ਰਭਾਵੀ ਕਦਮ ਚੁੱਕਣ ਨੂੰ ਕਿਹਾ | ਉਨ੍ਹਾਂ ਕਿਹਾ ਕਿ ਨਵਾਂ ਬਣਾਇਆ ਜਲ ਸ਼ਕਤੀ ਮੰਤਰਾਲਾ ਪਾਣੀ ਲਈ ਏਕੀਕ੍ਰਿਤ ਪਹੁੰਚ ਮੁਹੱਈਆ ਕਰਵਾਉਣ 'ਚ ਮਦਦ ਕਰੇਗਾ ਅਤੇ ਰਾਜ ਵੀ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਲਈ ਵੱਖ-ਵੱਖ ਯਤਨਾਂ ਨੂੰ ਜੋੜ ਸਕਦੇ ਹਨ |
ਕਾਂਗਰਸੀ ਮੁੱਖ ਮੰਤਰੀਆਂ ਨੇ ਡਾ. ਮਨਮੋਹਨ ਸਿੰਘ ਤੋਂ ਲਈ ਸਲਾਹ
ਨੀਤੀ ਆਯੋਗ ਦੀ ਬੈਠਕ 'ਚ ਆਪਣੇ-ਆਪਣੇ ਸੂਬਿਆਂ ਦੇ ਕਿਸਾਨਾਂ ਅਤੇ ਕਬਾਇਲੀਆਂ ਨਾਲ ਸਬੰਧਿਤ ਮਸਲਿਆਂ ਤੇ ਹੋਰਨਾਂ ਮੁੱਦਿਆਂ ਨੂੰ ਉਠਾਉਣ ਲਈ ਚਾਰ ਕਾਂਗਰਸੀ ਮੁੱਖ ਮੰਤਰੀਆਂ ਅਤੇ ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਸਲਾਹ ਲੈਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ | ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਵਾਮੀ ਨੇ ਇੱਥੇ ਕਾਂਗਰਸ ਦੇ ਸਦਰਮੁਕਾਮ ਵਿਖੇ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ | ਬਾਅਦ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਇਸ ਮੀਟਿੰਗ 'ਚ ਸ਼ਾਮਿਲ ਹੋਏ | ਸੂਤਰਾਂ ਅਨੁਸਾਰ ਉਨ੍ਹਾਂ ਨੀਤੀ ਆਯੋਗ ਦੀ ਮੀਟਿੰਗ 'ਚ ਪ੍ਰਧਾਨ ਮੰਤਰੀ ਸਾਹਮਣੇ ਚੁੱਕੇ ਜਾਣ ਵਾਲੇ ਪ੍ਰਸਤਾਵਿਤ ਏਜੰਡੇ ਅਤੇ ਉਨ੍ਹਾਂ ਦੇ ਸਬੰਧਿਤ ਸੂਬਿਆਂ ਦੇ ਮੁੱਦਿਆਂ 'ਤੇ ਚਰਚਾ ਕੀਤੀ |
ਖੇਤੀਬਾੜੀ 'ਚ ਢਾਂਚਾਗਤ ਸੁਧਾਰਾਂ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ
ਬੈਠਕ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਖੇਤੀਬਾੜੀ 'ਚ ਢਾਂਚਾਗਤ ਸੁਧਾਰਾਂ ਲਈ ਇਕ ਪੱਧਰੀ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ | ਜਿਸ 'ਚ ਕੁਝ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ਼ਾਮਿਲ ਹੋਣਗੇ | ਬੈਠਕ ਤੋਂ ਬਾਅਦ ਨੀਤੀ ਆਯੋਗ ਦੇ ਉਪ-ਚੇਅਰਮੈਨ ਰਾਜੀਵ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਕੁਝ ਦਿਨਾਂ 'ਚ ਇਸ ਕਮੇਟੀ ਦੀ ਰਚਨਾ ਅਤੇ ਸ਼ਰਤਾਂ ਦੇ ਸੰਦਰਭ ਬਾਰੇ ਐਲਾਨ ਕਰ ਦਿੱਤਾ ਜਾਵੇਗਾ | ਕਮੇਟੀ ਦੋ-ਤਿੰਨ ਮਹੀਨਿਆਂ 'ਚ ਆਪਣੀ ਰਿਪੋਰਟ ਦਾਇਰ ਕਰੇਗੀ | ਰਾਜੀਵ ਕੁਮਾਰ ਨੇ ਦੱਸਿਆ ਕਿ ਬੈਠਕ ਦੌਰਾਨ ਖੇਤੀਬਾੜੀ ਖ਼ੇਤਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਗਿਆ ਅਤੇ ਕਈ ਸੂਬਿਆਂ ਨੇ ਖੇਤੀਬਾੜੀ ਉਪਜ ਮਾਰਕੀਟ ਕਮੇਟੀਆਂ ਅਤੇ ਜ਼ਰੂਰੀ ਵਸਤਾਂ ਨਾਲ ਸਬੰਧਿਤ ਮਾਪਦੰਡਾਂ ਦੀ ਸਮੀਿਖ਼ਆ ਕਰਨ ਦਾ ਸੁਝਾਅ ਦਿੱਤਾ | ਇਸ ਤੋਂ ਇਲਾਵਾ ਕੇਂਦਰ ਨੇ 115 ਜ਼ਿਲਿ੍ਹਆਂ ਦੀ ਤੇਜ਼ੀ ਨਾਲ ਤਬਦੀਲੀ ਲਈ ਇਕ ਪ੍ਰਮੁੱਖ ਨੀਤੀਗਤ ਪਹਿਲ ਸ਼ੁਰੂ ਕੀਤੀ ਹੈ ਜੋ ਵਿਸ਼ੇਸ਼ ਵਿਕਾਸ ਮਾਪਦੰਡਾਂ ਤੋਂ ਪਛੜ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਤੋਂ ਸੂਬਿਆਂ ਨੂੰ ਫੰਡਾਂ ਦੀ ਵੰਡ ਪਿਛਲੇ ਚਾਰ ਸਾਲਾਂ 'ਚ ਲਗਪਗ ਦੁੱਗਣੀ ਹੋ ਕੇ 41 ਲੱਖ ਕਰੋੜ ਤੱਕ ਪੁੱਜ ਗਈ ਹੈ |
ਮੋਦੀ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਦੁਹਰਾਈ
ਸੰਬੋਧਨ ਦੌਰਾਨ ਮੋਦੀ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਇਸ ਨੂੰ ਹਾਸਲ ਕਰਨ ਲਈ ਮੱਛੀ ਪਾਲਣ, ਪਸ਼ੂ ਪਾਲਣ, ਬਾਗ਼ਬਾਨੀ ਅਤੇ ਫ਼ਲਾਂ ਤੇ ਸਬਜ਼ੀਆਂ 'ਤੇ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੀ.ਐਮ.-ਕਿਸਾਨ-ਕਿਸਾਨ ਸੰਮਾਨ ਨਿਧੀ ਯੋਜਨਾ ਅਤੇ ਹੋਰ ਕਿਸਾਨ-ਕੇਂਦਰਿਤ ਯੋਜਨਾਵਾਂ ਦਾ ਲਾਭ ਸਮੇਂ ਅੰਦਰ ਮਨਜ਼ੂਰਸ਼ੁਦਾ ਲਾਭਪਾਤਰੀਆਂ ਨੂੰ ਪਹੁੰਚਣਾ ਚਾਹੀਦਾ ਹੈ | ਖੇਤੀਬਾੜੀ 'ਚ ਢਾਂਚਾਗਤ ਸੁਧਾਰ ਦੀ ਜ਼ਰੂਰਤ ਦੀ ਗੱਲ ਕਰਦਿਆਂ ਮੋਦੀ ਨੇ ਕਾਰਪੋਰੇਟ ਨਿਵੇਸ਼ ਵਧਾਉਣ ਤੇ ਢੁੱਕਵਾਂ ਬਾਜ਼ਾਰ ਸਹਿਯੋਗ ਮੁਹੱਈਆ ਕਰਵਾਉਣ ਦੀ ਗੱਲ ਆਖੀ | ਉਨ੍ਹਾਂ ਕਿਹਾ ਕਿ ਫ਼ੂਡ ਪ੍ਰੋਸੈਸਿੰਗ ਖ਼ੇਤਰ ਨੂੰ ਖ਼ੁਰਾਕ ਉਤਪਾਦਨ ਖ਼ੇਤਰ ਦੇ ਮੁਕਾਬਲੇ ਤੇਜ਼ ਗਤੀ ਨਾਲ ਵਧਣਾ ਚਾਹੀਦਾ ਹੈ | ਮੋਦੀ ਨੇ ਦੇਸ਼ ਤੋਂ ਬਰਾਮਦ ਵਧਾਉਣ 'ਤੇ ਜ਼ੋਰ ਦਿੱਤਾ |

ਕੈਪਟਨ, ਮਮਤਾ ਤੇ ਚੰਦਰਸ਼ੇਖ਼ਰ ਰਾਓ ਨਹੀਂ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖ਼ਰ ਰਾਓ ਨੇ ਮੀਟਿੰਗ 'ਚ ਸ਼ਿਰਕਤ ਨਹੀਂ ਕੀਤੀ | ਤੇਲੰਗਾਨਾ ਦੇ ਮੁੱਖ ਮੰਤਰੀ ਆਪਣੇ ਅਭਿਲਾਸ਼ੀ 80 ਹਜ਼ਾਰ ਕਰੋੜ ਦੀ ਲਾਗਤ ਵਾਲੇ ਕਾਲੇਸ਼ਵਰਮ ਲਿਫ਼ਟ ਸਿੰਜਾਈ ਪ੍ਰਾਜੈਕਟ ਨੂੰ ਲਾਂਚ ਕਰਨ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਸੀ, ਇਸ ਕਰਕੇ ਉਹ ਸ਼ਾਮਿਲ ਨਹੀਂ ਹੋ ਸਕੇ | ਮਮਤਾ ਬੈਨਰਜੀ ਪਹਿਲਾਂ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਮੀਟਿੰਗ 'ਚ ਹਾਜ਼ਰ ਨਾ ਹੋਣ ਬਾਰੇ ਦੱਸ ਚੁੱਕੀ ਸੀ | ਉਨ੍ਹਾਂ ਨੇ ਨੀਤੀ ਆਯੋਗ ਨੂੰ ਅਰਥਹੀਣ ਸੰਸਥਾ ਦੱਸਦਿਆਂ ਕਿਹਾ ਸੀ ਕਿ ਇਸ ਕੋਲ ਸੂਬਿਆਂ ਦੀਆਂ ਯੋਜਨਾਵਾਂ ਨੂੰ ਸਮਰਥਨ ਦੇਣ ਲਈ ਵਿੱਤੀ ਸ਼ਕਤੀਆਂ ਨਹੀਂ ਹਨ |

ਸਕੂਲਾਂ ਦੀ ਹਦੂਦ 'ਚ ਵਰਦੀਆਂ ਤੇ ਕਿਤਾਬਾਂ ਦੀ ਵਿਕਰੀ 'ਤੇ ਰੋਕ

ਵਿਜੇ ਇੰਦਰ ਸਿੰਗਲਾ
ਸਕੂਲੀ ਵਰਦੀ ਦੇ ਰੰਗਾਂ ਤੇ ਡਿਜ਼ਾਇਨਾਂ 'ਚ ਤਿੰਨ ਸਾਲ ਤੋਂ ਪਹਿਲਾਂ ਨਹੀਂ ਕੀਤੀ ਜਾਵੇਗੀ ਤਬਦੀਲੀ
ਨਿੱਜੀ ਸਕੂਲਾਂ ਨੂੰ ਬੋਰਡ ਵਲੋਂ ਪ੍ਰਵਾਨਿਤ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਸੂਬੇ ਵਿਚ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ 'ਤੇ ਕਾਰਵਾਈ ਕਰਦਿਆਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ 'ਚ ਸਥਿਤ ਸੀ. ਬੀ. ਐਸ. ਈ., ਆਈ. ਸੀ. ਐੱਸ. ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮਾਪਿਆਂ ਨੂੰ ਸਕੂਲ ਵਲੋਂ ਸੁਝਾਈ ਗਈ ਦੁਕਾਨ/ਫ਼ਰਮ ਤੋਂ ਕਿਤਾਬਾਂ ਜਾਂ ਵਰਦੀਆਂ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਦੇ | ਇਸ ਦੇ ਨਾਲ ਹੀ ਸਕੂਲ ਦੀ ਹਦੂਦ ਵਿਚ ਕਿਤਾਬਾਂ ਤੇ ਵਰਦੀਆਂ ਦੀ ਵਿਕਰੀ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ | ਇਸ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਕੂਲ ਵਲੋਂ ਲਗਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ ਤੇ ਇਸ ਸਮੇਂ ਦੌਰਾਨ ਵਰਦੀ ਦੇ
ਰੰਗ ਤੇ ਡਿਜ਼ਾਈਨ ਵਿਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ | ਵਰਦੀ ਦੇ ਰੰਗ ਤੇ ਡਿਜ਼ਾਈਨ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਮਾਪਿਆਂ ਵਲੋਂ ਰੈਡੀਮੇਡ ਵਰਦੀ ਕਿਸੇ ਵੀ ਥਾਂ ਤੋਂ ਖ਼ਰੀਦੀ ਜਾ ਸਕੇ, ਜਾਂ ਆਪਣੀ ਲੋੜ ਮੁਤਾਬਕ ਸਿਲਵਾਈ ਜਾ ਸਕੇ | ਇਸ ਦੇ ਨਾਲ ਹੀ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਬੋਰਡ ਦੇ ਸਿਲੇਬਸ 'ਤੇ ਅਧਾਰਿਤ ਪ੍ਰਵਾਨਿਤ ਕਿਤਾਬਾਂ ਹੀ ਲਗਾਉਣ ਤੇ ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇ, ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖ਼ਰੀਦ ਸਕਣ | ਉਕਤ ਹਦਾਇਤਾਂ ਨੂੰ ਲਾਗੂ ਕਰਨ ਸਬੰਧੀ ਇਕ ਹਫ਼ਤੇ ਦਾ ਸਮਾਂ ਦਿੰਦਿਆਂ ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਜਿਨ੍ਹਾਂ ਸਕੂਲਾਂ ਦੀ ਵੈੱਬਸਾਈਟ ਨਹੀਂ ਹੈ, ਉਹ ਜਲਦੀ ਤੋਂ ਜਲਦੀ ਆਪਣੇ ਸਕੂਲ ਦੀ ਵੈੱਬਸਾਈਟ ਤਿਆਰ ਕਰਵਾ ਕੇ ਕਿਤਾਬਾਂ ਅਤੇ ਵਰਦੀਆਂ ਸਬੰਧੀ ਸਾਰੀ ਸੂਚੀ ਅਪਲੋਡ ਕਰਨ | ਉਕਤ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਦੀ ਐਨ. ਓ. ਸੀ. ਰੱਦ ਕਰ ਦਿੱਤੀ ਜਾਵੇਗੀ |

ਕੇਂਦਰ ਨੇ ਹੜਤਾਲ ਤੇ ਸਿਆਸੀ ਹਿੰਸਾ ਮਾਮਲੇ 'ਚ ਮਮਤਾ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 15 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਸੂਬੇ 'ਚ ਜਾਰੀ ਰਾਜਨੀਤਿਕ ਹਿੰਸਾ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗੀ ਹੈ | ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਚਾਰ ਸਾਲਾਂ 'ਚ ਹਿੰਸਾ ਦੌਰਾਨ ਇੱਥੇ 160 ਮੌਤਾਂ ਹੋਈਆਂ ਹਨ | ਜਾਰੀ ਕੀਤੀ ਗਈ ਐਡਵਾਇਜ਼ਰੀ 'ਚ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਪੱਛਮੀ ਬੰਗਾਲ ਸਰਕਾਰ ਦੇ ਕਾਰਜਕਾਲ 'ਚ 2016 ਤੋਂ ਲੈ ਕੇ 2019 ਤੱਕ ਰਾਜਨੀਤਕ ਹਿੰਸਾ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਇੱਥੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਤੇ ਲੋਕਾਂ ਨੂੰ ਸੁਰੱਖਿਆ ਦੇਣ 'ਚ ਨਾਕਾਮ ਹੈ | ਜਦਕਿ ਕੇਂਦਰ ਸਰਕਾਰ ਪੱਛਮੀ ਬੰਗਾਲ ਦੀ ਮੌਜੂਦਾ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ | ਸਾਲ 2019 'ਚ ਹੀ ਹਿੰਸਾ ਦੀਆਂ 773 ਘਟਨਾਵਾਂ ਵਾਪਰ ਚੁੱਕੀਆਂ ਹਨ | ਗ੍ਰਹਿ ਮੰਤਰਾਲੇ ਦੁਆਰਾ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਗਿਆ ਹੈ ਕਿ ਮੰਤਰਾਲੇ ਨੂੰ ਰਿਪੋਰਟ ਭੇਜੀ ਜਾਵੇ ਕਿ ਸਰਕਾਰ ਅਤੇ ਇੱਥੋਂ ਦੀ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਨੇ ਹਿੰਸਾ ਦੀਆਂ ਘਟਨਾਵਾਂ ਰੋਕਣ ਲਈ ਅਪਰਾਧੀਆਂ ਿਖ਼ਲਾਫ਼ ਕਿੰਨੇ ਮਾਮਲੇ ਦਰਜ ਕੀਤੇ ਹਨ ਅਤੇ ਹਿੰਸਾ ਰੋਕਣ ਲਈ ਕਿਹੜੇ ਕਦਮ ਉਠਾਏ ਹਨ | ਗ੍ਰਹਿ ਮੰਤਰਾਲੇ ਵਲੋਂ ਜਾਰੀ ਇਕ ਹੋਰ ਐਡਵਾਇਜ਼ਰੀ 'ਚ ਪੱਛਮੀ ਬੰਗਾਲ ਤੋਂ ਡਾਕਟਰਾਂ ਦੀ ਹੜਤਾਲ ਬਾਰੇ ਜਲਦ ਰਿਪੋਰਟ ਮੰਗੀ ਗਈ ਹੈ | ਮੰਤਰਾਲੇ ਨੇ ਕਿਹਾ ਕਿ ਸੂਬੇ 'ਚ ਡਾਕਟਰਾਂ ਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਦੀ ਹੜਤਾਲ ਬਾਰੇ ਇਕ ਵਿਸਥਾਰਿਤ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ |

ਮਮਤਾ ਨੇ ਮੰਨੀਆਂ ਡਾਕਟਰਾਂ ਦੀਆਂ ਮੰਗਾਂ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ 'ਤੇ ਗਏ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਉਨ੍ਹਾਂ ਨੂੰ ਫਿਰ ਤੋਂ ਕੰਮ ਕਰਨ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਹਿੰਸਾ ਦੀ ਘਟਨਾ ਨੂੰ ਅਫ਼ਸੋਸਜਨਕ ਦੱਸਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਜਲਦ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾਵੇਗਾ | ਮਮਤਾ ਨੇ ਡਾਕਟਰਾਂ ਨੂੰ ਬੈਠਕ ਲਈ ਬੁਲਾਇਆ ਸੀ, ਪਰ ਉਨ੍ਹਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਸੰਵਿਧਾਨਿਕ ਸੰਸਥਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ | ਉਨ੍ਹਾਂ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਸਰਕਾਰ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਹੜਤਾਲ ਕਾਰਨ ਗਰੀਬਾਂ ਦਾ ਇਲਾਜ ਨਹੀਂ ਹੋ ਰਿਹਾ | ਘੱਟੋ-ਘੱਟ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਜਾਣ | ਅਸੀਂ ਸੂਬੇ 'ਚ ਐਸਮਾ ਐਕਟ ਲਾਗੂ ਨਹੀਂ ਕਰਨਾ ਚਾਹੁੰਦੇ ਅਤੇ ਨਾ ਹੀ ਕਿਸੇ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਕਾਰਵਾਈ ਨਹੀਂ ਕੀਤੀ, ਜਦਕਿ ਨਰਿੰਦਰ ਮੋਦੀ ਜਦ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ 150 ਡਾਕਟਰਾਂ ਨੂੰ ਐਸਮਾ ਲਗਾ ਕੇ ਗਿ੍ਫ਼ਤਾਰ ਕੀਤਾ ਗਿਆ ਸੀ | ਗੁਜਰਾਤ ਤੇ ਹਰਿਆਣਾ ਸਮੇਤ 9-10 ਸੂਬਿਆਂ 'ਚ ਐਸਮਾ ਲਾਗੂ ਹੈ | 500 ਡਾਕਟਰਾਂ ਵਲੋਂ ਦਿੱਤੇ ਅਸਤੀਫ਼ੇ 'ਤੇ ਉਨ੍ਹਾਂ ਕਿਹਾ ਕਿ ਇਸ ਦਾ ਕੋਈ ਕਾਨੂੰਨੀ ਮਹੱਤਵ ਨਹੀਂ | ਮਮਤਾ ਨੇ ਕਿਹਾ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ | ਹਾਦਸੇ ਦੇ ਬਾਅਦ 5 ਲੋਕਾਂ ਨੂੰ ਗੈਰ-ਜ਼ਮਾਨਤੀ ਧਾਰਾ 'ਚ ਗਿ੍ਫ਼ਤਾਰ ਕੀਤਾ ਗਿਆ | ਮਾਮਲੇ ਦੀ ਜਾਂਚ ਜਾਰੀ ਹੈ | ਅਸੀਂ ਲਗਾਤਾਰ ਸਮੱਸਿਆ ਦੇ ਹੱਲ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਾਂ | ਸਰਕਾਰ ਨੇ ਨਿੱਜੀ ਹਸਪਤਾਲ 'ਚ ਭਰਤੀ ਜੂਨੀਅਰ ਡਾਕਟਰਾਂ ਦੇ ਮੈਡੀਕਲ ਟਰੀਟਮੈਂਟ ਦੇ ਸਾਰੇ ਖਰਚਿਆਂ ਨੂੰ ਚੁੱਕਣ ਦਾ ਫ਼ੈਸਲਾ ਕੀਤਾ ਹੈ | ਅਸੀਂ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ | ਮੈਂ ਕੱਲ੍ਹ ਅਤੇ ਅੱਜ ਆਪਣੇ ਮੰਤਰੀਆਂ ਤੇ ਮੁੱਖ ਸਕੱਤਰ ਨੂੰ ਡਾਕਟਰਾਂ ਨੂੰ ਮਿਲਣ ਲਈ ਭੇਜਿਆ ਸੀ | ਉਨ੍ਹਾਂ ਡਾਕਟਰਾਂ ਦੇ ਪ੍ਰਤੀਨਿਧੀਆਂ ਨਾਲ ਮਿਲਣ ਲਈ 5 ਘੰਟੇ ਇੰਤਜ਼ਾਰ ਕੀਤਾ, ਪਰ ਉਹ ਨਹੀਂ ਆਏ |
ਜਾਰੀ ਹੜਤਾਲ ਦੌਰਾਨ ਬੱਚੇ ਦੀ ਮੌਤ
ਮੇਦਿਨੀਪੁਰ ਮੈਡੀਕਲ ਕਾਲਜ ਹਸਪਤਾਲ 'ਚ ਸਨਿਚਰਵਾਰ ਨੂੰ ਇਕ ਬੱਚੇ ਦੀ ਮੌਤ ਹੋ ਗਈ | ਮਿ੍ਤਕ ਦੀ ਦਾਦੀ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਉਸ ਨੰੂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਪਰ ਸਾਨੂੰ ਅੱਜ ਦੱਸਿਆ ਗਿਆ ਕਿ ਉਸ ਦੀ ਮੌਤ ਹੋ ਗਈ ਹੈ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਡਾਕਟਰਾਂ ਨੇ ਇਲਾਜ ਨਹੀਂ ਕੀਤਾ, ਜਿਸ ਕਾਰਨ ਬੱਚੇ ਦੀ ਮੌਤ ਹੋਈ ਹੈ | ਸੂਤਰਾਂ ਨੇ ਦੱਸਿਆ ਕਿ ਹੜਤਾਲ ਦੇ 72 ਘੰਟਿਆਂ ਵਿਚਕਾਰ ਸਿਰਫ ਮਾਲਦਾ ਮੈਡੀਕਲ ਕਾਲਜ ਹਸਪਤਾਲ 'ਚ 39 ਲੋਕਾਂ ਦੀ ਅਤੇ ਸੂਬੇ ਭਰ 'ਚ ਬਗੈਰ ਇਲਾਜ 72 ਤੋਂ 74 ਵਿਅਕਤੀਆਂ ਦੀ ਮੌਤ ਹੋ ਗਈ ਸੀ | ਪਰ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਸੁਭਾਵਿਕ ਮੌਤਾਂ ਹਨ ਅਤੇ ਗਰਮੀ 'ਚ ਆਮ ਤੌਰ 'ਤੇ ਇਸ ਤਰ੍ਹਾਂ ਦੀਆਂ ਮੌਤਾਂ ਹੁੰਦੀਆਂ ਹਨ | ਅੱਜ ਵੀ ਮਰੀਜ਼ ਕੋਲਕਾਤਾ 'ਚ ਇਕ ਤੋਂ ਲੈ ਕੇ ਦੂਜੇ ਹਸਪਤਾਲ 'ਚ ਇਲਾਜ ਲਈ ਭਟਕਦੇ ਰਹੇ | ਮਰੀਜ਼ਾਂ ਦੀ ਭੀੜ ਨੂੰ ਦੇਖ ਕੇ ਜ਼ਿਲਿ੍ਹਆਂ 'ਚ ਕਈ ਪ੍ਰਾਈਵੇਟ ਨਰਸਿੰਗ ਹੋਮ ਨੇ ਬੈੱਡ ਚਾਰਜ ਵਧਾ ਦਿੱਤੇ ਹਨ |

ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਮਾਮਲੇ 'ਚ ਕਾਂਗਰਸੀ ਕੌ ਾਸਲਰ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਔਰਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਪਹਿਲਾਂ ਫ਼ੜੇ ਗਏ ਇਸ ਦੇ ਭਰਾ ਸੰਨੀ ਚੌਧਰੀ ਸਮੇਤ 6 ਦੋਸ਼ੀਆਂ ਨੂੰ ਪੁਲਿਸ ਵਲੋਂ ਅੱਜ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡੀਕਲ ਕਰਵਾਉਣ ਉਪਰੰਤ ਮਾਣਯੋਗ ਸੀ.ਜੇ.ਐੱਮ. ਅਤੁੱਲ ਕੰਬੋਜ ਦੀ  ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਉਪਰੰਤ 5 ਦੋਸ਼ੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਅਤੇ ਗਿ੍ਫ਼ਤਾਰ ਔਰਤ ਨੂੰ ਨਿਆਂਇਕ ਹਿਰਾਸਤ ਤਹਿਤ ਫ਼ਰੀਦਕੋਟ ਜੇਲ੍ਹ 'ਚ ਭੇਜਿਆ ਗਿਆ | ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਮਾਮਲੇ 'ਚ ਇਸ ਦੇ ਭਰਾ ਸੰਨੀ ਚੌਧਰੀ ਸਮੇਤ 6 ਜਣੇ ਪਹਿਲਾਂ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਤਲਵਿੰਦਰ ਸਿੰਘ ਗਿੱਲ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਰੁਪਾਣਾ ਪਿੰਡ ਤੋਂ ਰਾਕੇਸ਼ ਚੌਧਰੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨਾਲ ਸਬੰਧਿਤ ਬਾਕੀ ਰਹਿੰਦੇ ਤਿੰਨ ਦੋਸ਼ੀਆਂ ਹਸਨ, ਔਰਤ ਰੇਨੂੰ ਤੇ ਜੋਤੀ ਨੂੰ ਵੀ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ 'ਚ ਬਿਲਕੁਲ ਢਿੱਲਮੱਠ ਨਹੀਂ ਵਰਤੇਗੀ ਅਤੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਨੂੰ ਵੀ ਸਮੇਂ-ਸਮੇਂ 'ਤੇ ਜਾਣੂ ਕਰਵਾਇਆ ਜਾ ਰਿਹਾ ਹੈ | ਪੁਲਿਸ ਵਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਕੁੱਟਮਾਰ ਦੇ ਦੋਸ਼ 'ਚ 10 ਜਣਿਆਂ ਿਖ਼ਲਾਫ਼ 14 ਜੂਨ ਨੂੰ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਨੰਬਰ 154 ਅਧੀਨ 307/452/354ਬੀ, 148, 149, 506, 323, 120ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਕੌਾਸਲਰ ਰਾਕੇਸ਼ ਚੌਧਰੀ ਦੇ ਭਰਾਵਾਂ ਦਾ ਫ਼ਾਇਨਾਂਸ ਦਾ ਕਾਰੋਬਾਰ ਹੈ ਅਤੇ ਉਹ ਮੋਟੇ ਵਿਆਜ 'ਤੇ ਲੋੜਵੰਦਾਂ ਨੂੰ ਰਕਮਾਂ ਦਿੰਦੇ ਹਨ | ਉਕਤ ਪਰਿਵਾਰ ਨੇ ਵੀ ਇਨ੍ਹਾਂ ਤੋਂ ਪਰਿਵਾਰਕ ਮੈਂਬਰ ਦੇ ਇਲਾਜ ਲਈ ਵਿਆਜ 'ਤੇ ਪੈਸੇ ਲਏ ਸਨ | ਪੀੜਤ ਔਰਤ ਦੇ ਭਰਾ ਸੂਰਜ ਅਨੁਸਾਰ ਅਸੀਂ ਪੈਸੇ ਵਾਪਸ ਕਰ ਦਿੱਤੇ ਸਨ ਪਰ ਸੰਨੀ ਚੌਧਰੀ 23 ਹਜ਼ਾਰ ਰੁਪਏ ਦੀ ਰਕਮ ਦੱਸ ਰਿਹਾ ਸੀ | ਇਸ ਗੱਲ ਨੂੰ ਲੈ ਕੇ ਸੰਨੀ ਚੌਧਰੀ, ਉਸ ਦੇ ਹੋਰ ਪਰਿਵਾਰਕ ਮੈਂਬਰ ਅਤੇ ਸਾਥੀ ਘਰ 'ਚ ਦਾਖ਼ਲ ਹੋ ਕੇ ਮੇਰੀ ਭੈਣ ਮੀਨਾ ਰਾਣੀ ਨੂੰ ਘੜੀਸ ਕੇ ਸੜਕ 'ਤੇ ਲੈ ਗਏ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ | ਜਦੋਂ ਮੀਨਾ ਦੀ ਮਾਤਾ ਮਾਲਤੀ ਨੇ ਛੁਡਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੂੰ ਵੀ ਧੱਕੇ ਮਾਰੇ ਅਤੇ ਕੁੱਟਮਾਰ ਕੀਤੀ | ਜਦਕਿ ਮੀਨਾ ਦਾ ਬੱਚਾ ਕੋਲ ਖੜ੍ਹਾ ਰੋਂਦਾ-ਕੁਰਲਾਉਂਦਾ ਰਿਹਾ ਅਤੇ ਦਰਿੰਦਿਆਂ ਨੇ ਰਤਾ ਵੀ ਤਰਸ ਨਹੀਂ ਕੀਤਾ | ਇਸ ਦਿਲ ਕੰਬਾਊ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਹਰਕਤ 'ਚ ਆਇਆ ਅਤੇ 10 ਦੋਸ਼ੀਆਂ ਨੂੰ ਨਾਮਜ਼ਦ ਕਰਦੇ ਹੋਏ 6 ਦੋਸ਼ੀਆਂ ਨੂੰ ਕੁਝ ਘੰਟਿਆਂ 'ਚ ਹੀ ਗਿ੍ਫ਼ਤਾਰ ਕਰ ਲਿਆ ਸੀ |

ਸੀਨੀਅਰ ਪੁਲਿਸ ਅਧਿਕਾਰੀ ਤੇ ਐਸ.ਐਚ.ਓ. ਤਲਬ

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਮੁਕਤਸਰ 'ਚ ਕਾਂਗਰਸੀ ਕੌਾਸਲਰ ਦੇ ਭਰਾ ਵਲੋਂ ਮਹਿਲਾ ਨਾਲ ਬੁਰੀ ਤਰ੍ਹਾਂ ਕੁੱਟਮਾਰ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ | ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਭਾਵੇਂ
ਕਾਂਗਰਸ ਪਾਰਟੀ ਨਾਲ ਸਬੰਧਿਤ ਹੋਵੇ ਜਾਂ ਕਿਸੇ ਵੀ ਹੋਰ ਪਾਰਟੀ ਨਾਲ ਉਹ ਬਖ਼ਸ਼ੇ ਨਹੀਂ ਜਾਣਗੇ | ਮਹਿਲਾ ਕਮਿਸ਼ਨ ਨੇ 20 ਜੂਨ ਨੂੰ ਸਬੰਧਿਤ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਬੰਧਿਤ ਐਸ.ਐਚ.ਓ. ਨੂੰ ਰਿਪੋਰਟ ਸਮੇਤ ਤਲਬ ਕਰ ਲਿਆ ਹੈ¢ ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬੇ ਦੇ ਪੁਲਿਸ ਮੁਖੀ ਨਾਲ ਵੀ ਉਹ ਗੱਲ ਕਰ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਵੀ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਿਤ 6 ਦੋਸ਼ੀ ਪੁਲਿਸ ਵਲੋਂ ਕਾਬੂ ਕਰ ਲਏ ਗਏ ਹਨ ਅਤੇ ਬਾਕੀ ਦੇ ਵੀ ਜਲਦ ਗਿ੍ਫ਼ਤਾਰ ਕਰ ਲਏ ਜਾਣਗੇ | ਕਾਂਗਰਸੀ ਕੌਾਸਲਰ ਵਲੋਂ ਆਪਣੇ ਭਰਾ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਾਮਲਾ ਜੋ ਵੀ ਹੋਵੇ ਅਤੇ ਇਸ ਤਰ੍ਹਾਂ ਗ਼ੁੱਸੇ ਵਿਚ ਆ ਕੇ ਇਕ ਮਹਿਲਾ ਦੀ ਸ਼ਰੇਆਮ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਤੇ ਕਾਨੂੰਨ ਹੱਥ 'ਚ ਲੈਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਮਹਿਲਾਵਾਂ, ਲੜਕੀਆਂ ਤੇ ਬੱਚੀਆਂ ਨਾਲ ਹੋਣ ਵਾਲੇ ਅਪਰਾਧਾਂ ਨੂੰ ਲੈ ਕੇ ਮਹਿਲਾ ਕਮਿਸ਼ਨ ਹਮੇਸ਼ਾ ਸਖ਼ਤ ਰਹੇਗਾ ਅਤੇ ਇਸ ਮਾਮਲੇ ਨੂੰ ਵੀ ਕਿਸੇ ਤਰ੍ਹਾਂ ਦਬਾਉਣ ਨਹੀਂ ਦਿੱਤਾ ਜਾਵੇਗਾ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਜੇ ਤੱਕ ਪੁਲਿਸ ਬੜੀ ਤੇਜ਼ੀ ਨਾਲ ਕੰਮ ਕਰਦੇ ਹੋਏ ਕਾਰਵਾਈ ਕਰ ਰਹੀ ਹੈ ਅਤੇ ਜੇਕਰ ਕੋਈ ਢਿੱਲ ਰਹੀ ਤਾਂ ਪੁਲਿਸ ਵੀ ਸ਼ੱਕ ਦੇ ਘੇਰੇ 'ਚ ਆ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਪਰਾਧੀ ਕਾਬੂ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਵੇ | ਉਨ੍ਹਾਂ ਕਿਹਾ ਕਿ ਉਹ ਜਲਦੀ ਸੂਬਾ ਪੁਲਿਸ ਮੁਖੀ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਆਪਣੀ ਗੱਲ ਰੱਖਣਗੇ | ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਮੈਂਬਰਾਂ ਦੀ ਘਟਨਾ ਬਾਰੇ ਸਾਰੀ ਜਾਣਕਾਰੀ ਇਕੱਤਰ ਕਰਨ ਸਬੰਧੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਉਹ ਖ਼ੁਦ ਵੀ ਜਲਦ ਪੀੜਤ ਮਹਿਲਾ ਨੂੰ ਮਿਲਣ ਉਨ੍ਹਾਂ ਦੇ ਘਰ ਜਾਣਗੇ |

ਮੈਕਸੀਕੋੋ ਸਰਹੱਦ ਨੇੜੇ ਲੂ ਲੱਗਣ ਨਾਲ ਪੰਜਾਬੀ ਬੱਚੀ ਦੀ ਮੌਤ

ਹਿਊਸਟਨ, 15 ਜੂਨ (ਏਜੰਸੀ)-ਅਮਰੀਕਾ-ਮੈਕਸੀਕੋ ਸਰਹੱਦ ਨੇੜੇ ਪੈਂਦੇ ਐਰੀਜ਼ੋਨਾ ਰੇਗਿਸਤਾਨ 'ਚ ਇਕ 6 ਸਾਲਾ ਪੰਜਾਬੀ ਬੱਚੀ ਗੁਰਪ੍ਰੀਤ ਕੌਰ ਦੀ ਲੂ ਲੱਗਣ ਨਾਲ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਦੀ ਮਾਂ ਉਸ ਨੂੰ ਛੱਡ ਕੇ ਪਾਣੀ ਦੀ ਭਾਲ 'ਚ ਗਈ | ਅਮਰੀਕੀ ਅਧਿਕਾਰੀਆਂ ਨੇ ਇਸ ...

ਪੂਰੀ ਖ਼ਬਰ »

ਅੱਤਵਾਦ ਏਸ਼ੀਆ 'ਚ ਸਭ ਤੋਂ ਗੰਭੀਰ ਖ਼ਤਰਾ-ਐਸ. ਜੈਸ਼ੰਕਰ

ਤਜ਼ਾਕਿਸਤਾਨ 'ਚ 'ਸੀ.ਆਈ.ਸੀ.ਏ.' ਦੀ 5ਵੀਂ ਕਾਨਫ਼ਰੰਸ ਨੂੰ ਕੀਤਾ ਸੰਬੋਧਨ ਦੁਸ਼ਾਂਬੇ, 15 ਜੂਨ (ਏਜੰਸੀ)-ਅੱਜ ਸਨਿਚਰਵਾਰ ਨੂੰ ਇੱਥੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਏਸ਼ੀਆ ਦੇ ਲੋਕਾਂ ਲਈ ਸਭ ਤੋਂ ਗੰਭੀਰ ਖ਼ਤਰਾ ਹੈ ਅਤੇ ਅੱਤਵਾਦੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਭਾਰਤ ਨੇ ਅਮਰੀਕਾ ਦੇ 28 ਉਤਪਾਦਾਂ 'ਤੇ ਕਸਟਮ ਡਿਊਟੀ ਵਧਾਈ

ਨਵੀਂ ਦਿੱਲੀ, 15 ਜੂਨ (ਏਜੰਸੀ)-ਅਮਰੀਕਾ ਵਲੋਂ ਭਾਰਤੀ ਉਤਪਾਦਾਂ ਜਿਵੇਂ ਕਿ ਸਟੀਲ ਅਤੇ ਅਲੂਮੀਨੀਅਮ 'ਤੇ ਟੈਰਿਫ਼ ਦਰਾਂ ਵਧਾਏ ਜਾਣ ਦੇ ਜਵਾਬ 'ਚ ਭਾਰਤ ਨੇ ਵੀ ਬਦਾਮ, ਦਾਲਾਂ ਅਤੇ ਅਖ਼ਰੋਟ ਸਮੇਤ ਲਗਪਗ 28 ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਉਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਏ.ਐਨ.-32 ਹਾਦਸਾ

ਜਾਂਚ ਕਰਕੇ ਯਕੀਨੀ ਬਣਾਵਾਂਗੇ ਕਿ ਮੁੜ ਅਜਿਹਾ ਹਾਦਸਾ ਨਾ ਵਾਪਰੇ- ਧਨੋਆ

ਹੈਦਰਾਬਾਦ, 15 ਜੂਨ (ਏਜੰਸੀ)-ਹਵਾਈ ਸੈਨਾ ਦੇ ਮੁਖੀ ਬੀ. ਐਸ. ਧਨੋਆ ਨੇ ਕਿਹਾ ਕਿ ਹਵਾਈ ਸੈਨਾ ਅਰੁਣਾਚਲ ਪ੍ਰਦੇਸ਼ ਵਿਚ ਹਾਲ ਹੀ 'ਚ ਹਾਦਸਾਗ੍ਰਸਤ ਹੋਏ ਏ. ਐਨ-32 ਜਹਾਜ਼ ਦੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹਾ ਹਾਦਸਾ ਮੁੜ ਨਾ ਵਾਪਰੇ | ...

ਪੂਰੀ ਖ਼ਬਰ »

ਬੰਗਾਲ 'ਚ 3 ਤਿ੍ਣਮੂਲ ਕਾਰਕੁਨਾਂ ਦੀ ਹੱਤਿਆ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਚ ਤਿੰਨ ਤਿ੍ਣਮੂਲ ਕਾਰਕੁਨਾਂ ਦੀ ਸਨਿੱਚਰਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਇਸ ਘਟਨਾ 'ਚ ਇਕ ਹੋਰ ਜ਼ਖ਼ਮੀ ਹੋ ਗਿਆ | ਤਿ੍ਣਮੂਲ ਨੇ ਦੋਸ਼ ਲਾਇਆ ਹੈ ਕਿ ...

ਪੂਰੀ ਖ਼ਬਰ »

ਏਮਜ਼ ਤੇ ਸਫ਼ਦਰਜੰਗ ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਨਵੀਂ ਦਿੱਲੀ, (ਏਜੰਸੀ)- ਦਿੱਲੀ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਪੱਛਮੀ ਬੰਗਾਲ ਦੇ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਸਮਰਥਨ 'ਚ ਐਲਾਨੀ ਆਪਣੀ ਇਕ ਦਿਨਾ ਹੜਤਾਲ ਸਨਿਚਰਵਾਰ ਨੂੰ ਵਾਪਸ ਲੈ ਲਈ | ਫ਼ੈਸਲੇ ਦਾ ਐਲਾਨ ਕਰਦੇ ਹੋਏ ਆਰ.ਡੀ.ਏ. ਨੇ ਪੱਛਮੀ ਬੰਗਾਲ ...

ਪੂਰੀ ਖ਼ਬਰ »

ਸਿੱਖ ਕਤਲੇਆਮ ਮਾਮਲਾ

ਸਿਰਸਾ ਵਲੋਂ ਕਮਲ ਨਾਥ ਿਖ਼ਲਾਫ਼ ਜਾਂਚ ਨਵੇਂ ਸਿਰੇ ਤੋਂ ਸ਼ੁਰੂ ਹੋਣ ਦਾ ਦਾਅਵਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਗ੍ਰਹਿ ਮੰਤਰਾਲੇ ਨੇ 1984 ਸਿੱਖ ਕਤਲੇਆਮ ਦੇ ਬੰਦ ਹੋਏ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਕਮਲ ਨਾਥ ਿਖ਼ਲਾਫ਼ ਨਵੇਂ ਸਿਰੇ ਤੋਂ ...

ਪੂਰੀ ਖ਼ਬਰ »

ਮਿਰਚ-ਮਸਾਲਾ

ਤ੍ਰਿਦੀਬ ਰਮਨ

ਪਹਿਲੇ ਦਰਜੇ ਦੀਆਂ ਟਿਕਟਾਂ ਨੂੰ ਲੈ ਕੇ ਰਾਹੁਲ 'ਤੇ ਸਰਕਾਰ ਦੀ ਨਜ਼ਰ

ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰਾਹੁਲ ਗਾਂਧੀ ਦੀ ਨਾਰਾਜ਼ਗੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀ | ਉਹ ਇਸ ਗੱਲ 'ਤੇ ਅੜੇ ਹੋਏ ਹਨ ਕਿ ਉਨ੍ਹਾਂ ਦੀ ਥਾਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਾਪੀ ਜਾਵੇ | ਦੋ ਕਾਰਜਕਾਰੀ ਪ੍ਰਧਾਨ ਬਣਾਉਣ ਦਾ ...

ਪੂਰੀ ਖ਼ਬਰ »

ਜਦੋਂ ਪੀ.ਕੇ. ਨੂੰ ਮਿਲਣ ਪਹੁੰਚੀ ਪਿ੍ਯੰਕਾ

ਜਦੋਂ ਤੋਂ ਆਂਧਰਾ 'ਚ ਜਗਨ ਨੂੰ ਵੱਡੀ ਜਿੱਤ ਮਿਲੀ ਹੈ, ਚੋਣ ਰਣਨੀਤੀ ਦੇ ਮਾਹਿਰ ਪ੍ਰਸ਼ਾਂਤ ਕਿਸ਼ੋਰ ਦੀ ਗੱਡੀ ਨੇ ਰਫ਼ਤਾਰ ਫੜ ਲਈ ਹੈ | ਪਹਿਲੇ ਮਮਤਾ ਬੈਨਰਜੀ ਦਾ ਸੱਦਾ ਆਇਆ ਤੇ ਕਹਿੰਦੇ ਹਨ ਕਿ ਮਮਤਾ ਨੇ ਬੰਗਾਲ ਦੀ ਚੋਣ ਰਣਨੀਤੀ ਉਲੀਕਣ ਦਾ ਕੰਮ ਪੀ.ਕੇ. ਨੂੰ ਸੌਾਪ ...

ਪੂਰੀ ਖ਼ਬਰ »

ਨਾਂਹ ਕਰ ਸਕਦੇ ਹਨ ਨਿਤਿਸ਼

ਸਿਆਸੀ ਧੁਰੰਦਰ ਨਿਤਿਸ਼ ਆਪਣੇ ਬਾਗੀ ਤੇਵਰਾਂ ਨਾਲ ਨਜ਼ਰ ਆ ਰਹੇ ਹਨ | ਉਨ੍ਹਾਂ ਪਾਰਟੀ ਆਗੂਆਂ ਤੇ ਕਾਰਕੁੰਨਾਂ ਨੂੰ ਹੁਣ ਤੋਂ ਹੀ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਲਈ ਜੁੱਟ ਜਾਣ ਲਈ ਕਿਹਾ ਹੈ | ਜਿਨ੍ਹਾਂ ਹਲਕਿਆਂ ਤੋਂ ਭਾਜਪਾ ਜੇਤੂ ਹੈ, ਉੱਥੇ ਵੀ ਨਿਤਿਸ਼ ਦੀ ਪਾਰਟੀ ...

ਪੂਰੀ ਖ਼ਬਰ »

ਕਲਰਾਜ ਦਾ ਕੱਲ੍ਹ ਤੇ ਅੱਜ

ਨਵੇਂ ਰਾਜਪਾਲਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ | ਕਿਆਸਾਂ ਵਿਚਾਲੇ ਸਾਬਕਾ ਕੇਂਦਰੀ ਮੰਤਰੀ ਤੇ ਯੂ.ਪੀ. ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਪਿਛਲੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਤੇ ਅਪੀਲ ਕੀਤੀ ਕਿ ਉਹ ਵੀ ...

ਪੂਰੀ ਖ਼ਬਰ »

ਸੰਘ ਦਾ ਈਦ ਮਿਲਣ

ਸੰਘ ਸਮਰਥਕ ਮੁਸਲਿਮ ਰਾਸ਼ਟਰੀ ਮੰਚ ਨੇ ਪਿਛਲੇ ਮੰਗਲਵਾਰ 'ਪਾਰਲੀਮੈਂਟ ਅਨੈਕਸੀ' 'ਚ ਈਦ ਮਿਲਣ ਸਮਾਗਮ ਕੀਤਾ, ਜਿਸ 'ਚ ਵੱਡੇ ਪੱਧਰ 'ਤੇ ਮੁਸਲਿਮ ਦੇਸ਼ਾਂ ਦੇ ਰਾਜਦੂਤਾਂ ਨੂੰ ਸੱਦਾ ਭੇਜਿਆ ਗਿਆ ਸੀ | ਇਸ ਤੋਂ ਇਲਾਵਾ ਬੁੱਧੀਜੀਵੀਆਂ, ਪੱਤਰਕਾਰਾਂ ਤੇ ਮੰਤਰੀਆਂ ਨੇ ਵੀ ...

ਪੂਰੀ ਖ਼ਬਰ »

ਮੁਲਾਇਮ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਯੋਗੀ

ਮੁਲਾਇਮ ਸਿੰਘ ਯਾਦਵ ਦੇ ਗੰਭੀਰ ਬਿਮਾਰ ਹੋਣ ਦੀ ਖਬਰ ਫ਼ੈਲਦੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਅਖਿਲੇਸ਼ ਨੂੰ ਫ਼ੋਨ ਲਗਾਇਆ ਤੇ ਮੁਲਾਇਮ ਦਾ ਹਾਲ-ਚਾਲ ਪੁੱਛਿਆ | ਅਖਿਲੇਸ਼ ਨਾਲ ਗੱਲਬਾਤ ਕਰਨ ਤੋਂ ਬਾਅਦ ਉਹ ਕਾਹਲ ਨਾਲ ਆਪਣੇ ਲਾਮ-ਲਸ਼ਕਰ ਸਮੇਤ ਦਿੱਲੀ ...

ਪੂਰੀ ਖ਼ਬਰ »

ਨਾਇਡੂ 'ਤੇ ਸਰਕਾਰ ਦੀ ਟੇਢੀ ਨਜ਼ਰ

ਮੋਦੀ ਸਰਕਾਰ ਦੀ ਆਂਧਰਾ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਜਗਨ ਮੋਹਨ ਰੈਡੀ ਨਾਲ ਖੂਬ ਬਣ ਰਹੀ ਹੈ | ਇੱਥੋਂ ਤੱਕ ਜਗਨ ਦੀ ਪਾਰਟੀ ਨੂੰ ਲੋਕ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ਦੀ ਵੀ ਪੇਸ਼ਕਸ਼ ਹੋਈ ਹੈ ਤੇ ਆਂਧਰਾ ਪ੍ਰਦੇਸ਼ ਦੀਆਂ ਲੋਕ ਭਲਾਈ ਯੋਜਨਾਵਾਂ ਲਈ ਵੀ ਕੇਂਦਰ ...

ਪੂਰੀ ਖ਼ਬਰ »

...ਅਤੇ ਅੰਤ 'ਚ

ਨਿਤਿਸ਼ ਦੇ ਬਦਲੇ ਤੇਵਰ ਵੇਖ ਕੇ ਪਿਛਲੇ ਦਿਨੀਂ ਰਾਮ ਵਿਲਾਸ ਪਾਸਵਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਨਿਤਿਸ਼ ਨੂੰ ਛੱਡਣਾ ਠੀਕ ਨਹੀਂ ਹੋਵੇਗਾ, ਇਸ ਨਾਲ ਲਾਲੂ ਦੀ ਪਾਰਟੀ ਲਈ ਬਿਹਾਰ ਦਾ ਰਸਤਾ ਖੁੱਲ੍ਹ ਸਕਦਾ ਹੈ | ਸੂਤਰਾਂ ਦੀ ਮੰਨੀਏ ਤਾਂ ਉੱਥੇ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX