ਤਾਜਾ ਖ਼ਬਰਾਂ


ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  0 minutes ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  3 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਢਿੱਲੋਂ) - ਪੰਜਾਬ ਕਾਂਗਰਸ ਪਾਰਟੀ ਨਾਲ ਨਾਰਾਜ਼ ਚਲ ਰਹੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ..
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  16 minutes ago
ਤਹਿਰਾਨ, 27 ਫਰਵਰੀ - ਈਰਾਨ 'ਚ 29 ਲੋਕ ਕੋਰੋਨਾ ਵਾਇਰਸ ਤੋਂ ਠੀਕ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  20 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੇ ਜੀ.ਟੀ.ਬੀ ਹਸਪਤਾਲ 'ਚ ਮਰਨ ਵਾਲਿਆਂ ਦੀ ਗਿਣਤੀ...
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  27 minutes ago
ਚੰਡੀਗੜ੍ਹ, 27 ਫਰਵਰੀ (ਗੁਰਿੰਦਰ) - ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ...
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  33 minutes ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ...
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  41 minutes ago
ਕੋਲਕਾਤਾ, 27 ਫਰਵਰੀ - ਪੱਛਮੀ ਬੰਗਾਲ ਦੇ ਦਾਰਜੀਲਿੰਗ ਦੀ ਟਾਈਗਰ ਹਿੱਲ 'ਤੇ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਤੋਂ ਬਾਅਦ ਸੈਲਾਨੀਆਂ ...
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  47 minutes ago
ਇਸਲਾਮਾਬਾਦ, 27 ਫਰਵਰੀ - ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ...
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 1 hour ago
ਸ਼ਿਮਲਾ, 27 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ ਖੋਖਸਰ ਦੀਆਂ ਪਹਾੜੀਆਂ ...
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ ਹੋ ਗਿਆ ਹੈ। ਇਸ ਦੀ ਸਿਫ਼ਾਰਸ਼ ਸੁਪਰੀਮ ਕੋਰਟ ਕਾਲੇਜ਼ੀਅਮ ਨੇ 12 ਫਰਵਰੀ ਨੂੰ ਹੋਈ ਮੀਟਿੰਗ ਦੌਰਾਨ...
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 1 hour ago
ਜੈਪੁਰ, 27 ਫਰਵਰੀ - ਰਾਜਸਥਾਨ ਦੇ ਬੀਕਾਨੇਰ ਵਿਖੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਅਤੇ 3 ਦੇ ਜ਼ਖਮੀ ਹੋਣ ਦੀ ਖ਼ਬਰ...
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਨੇ ਦੱਸਿਆ ਕਿ ਜਪਾਨ ਤੋਂ 119 ਭਾਰਤੀਆਂ ਅਤੇ ਵੱਖ ਵੱਖ ਦੇਸ਼ਾਂ ਦੇ 5 ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਉਡਾਣ ਦਿੱਲੀ ਪਹੁੰਚ ਗਈ...
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 1 hour ago
ਨਵੀਂ ਦਿੱਲੀ, 27 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ, ਜਿਸ ਵਿਚ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਹੋਈਆਂ 2 ਮੌਤਾਂ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਗੁਰੂ ਤੇਗ ਬਹਾਦਰ ਹਸਪਤਾਲ ਵੱਲੋਂ...
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 2 hours ago
ਚੇਨਈ, 27 ਫਰਵਰੀ - ਤਾਮਿਲਨਾਡੂ ਦੇ ਸਾਬਕਾ ਮੰਤਰੀ ਅਤੇ ਡੀ.ਐੱਮ.ਕੇ ਦੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਅੱਜ ਲੰਮੀ ਬਿਮਾਰੀ ਤੋਂ ਬਾਅਦ ਚੇਨਈ ਵਿਖੇ ਦੇਹਾਂਤ ਹੋ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 2 hours ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 1595 ਹੋ ਚੁੱਕੀ...
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 3 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  1 day ago
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  1 day ago
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  1 day ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  1 day ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  1 day ago
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  1 day ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  1 day ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  1 day ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  1 day ago
ਦਿੱਲੀ ਹਿੰਸਾ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ- ਇੱਕ ਹੋਰ 1984 ਨਹੀਂ ਹੋਣ ਦੇਵਾਂਗੇ
. . .  1 day ago
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  1 day ago
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  1 day ago
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। -ਫਰਾਂਸਿਸੋ ਚੇਫਰ

ਪਹਿਲਾ ਸਫ਼ਾ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਿੰਸਾ

ਦਿੱਲੀ 'ਚ ਸਥਿਤੀ ਤਣਾਅਪੂਰਨ-27 ਮੌਤਾਂ
ਇਕ ਹੋਰ 1984 ਨਾ ਦੁਹਰਾਇਆ ਜਾਵੇ-ਹਾਈਕੋਰਟ ਵਲੋਂ ਸਖ਼ਤ ਟਿੱਪਣੀ

ਸੰਯੁਕਤ ਰਾਸ਼ਟਰ ਪੁੱਜਾ ਮਾਮਲਾਪ੍ਰਭਾਵਿਤ ਇਲਾਕਿਆਂ ਵਿਚ ਸਥਿਤੀ ਕਾਬੂ ਹੇਠ-ਡੋਵਾਲ
ਜਗਤਾਰ ਸਿੰਘ/ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 26 ਫਰਵਰੀ-ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦਾ ਸਮਰਥਨ ਅਤੇ ਵਿਰੋਧ ਦੇ ਮਾਮਲੇ ਨੂੰ ਲੈ ਕੇ ਉੱਤਰ-ਪੂਰਬੀ ਦਿੱਲੀ 'ਚ ਤਿੰਨ ਦਿਨ ਲਗਾਤਾਰ ਵੱਡੀ ਪੱਧਰ 'ਤੇ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 13 ਤੋਂ ਵਧ ਕੇ 27 ਹੋ ਗਈ | ਗੁਰੂ ਤੇਗ ਬਹਾਦਰ ਹਸਪਤਾਲ ਨੇ 9 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ | ਤਿੰਨ ਦਿਨ ਹੋਈਆਂ ਹਿੰਸਕ ਵਾਰਦਾਤਾਂ ਤੋਂ ਬਾਅਦ ਬੀਤੀ ਰਾਤ ਪ੍ਰਭਾਵਿਤ ਇਲਾਕਿਆਂ 'ਚ ਕਰਫ਼ਿਊ ਲਗਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉੱਤਰ-ਪੂਰਬੀ ਦਿੱਲੀ 'ਚ ਹਾਲਾਤ ਆਮ ਵਰਗੇ ਹੋ ਰਹੇ ਹਨ, ਹਾਲਾਂਕਿ ਅੱਜ ਵੀ ਕੁਝ ਇਲਾਕਿਆਂ 'ਚ ਕੁਝ ਪੱਥਰਬਾਜ਼ੀ ਦੀਆਂ ਖ਼ਬਰਾਂ ਮਿਲੀਆਂ ਹਨ ਅਤੇ ਕੁੱਝ ਥਾਵਾਂ 'ਤੇ ਲੋਕਾਂ ਨੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਵੀ ਕੀਤੀ | ਜਾਣਕਾਰੀ ਮੁਤਾਬਿਕ ਦੇਰ ਰਾਤ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਰੀਬ ਡੇਢ ਘੰਟੇ ਤੱਕ ਉੱਤਰ-ਪੂਰਬ ਡੀ.ਸੀ.ਪੀ. ਦਫ਼ਤਰ 'ਚ ਮੀਟਿੰਗ ਕੀਤੀ, ਉਪਰੰਤ ਪੁਲਿਸ ਟੀਮ ਦੇ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ, ਜਿਸ ਤੋਂ ਬਾਅਦ ਹਾਲਾਤ 'ਚ ਕਾਫੀ ਸੁਧਾਰ ਹੋਇਆ | ਹਾਲਾਂਕਿ ਸ਼ਾਮ ਨੂੰ ਇਕ ਵਾਰ ਫਿਰ ਅਜੀਤ ਡੋਵਾਲ ਨੇ ਪ੍ਰਭਾਵਿਤ ਇਲਾਕਿਆਂ 'ਚ ਪੁੱਜ ਕੇ ਹਾਲਾਤ ਦਾ ਮੁੜ ਜਾਇਜ਼ਾ ਲਿਆ | ਦਿੱਲੀ ਦੇ ਪ੍ਰਭਾਵਿਤ ਇਲਾਕਿਆਂ 'ਚ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਬਲਾਂ ਵਲੋਂ ਫ਼ਲੈਗ ਮਾਰਚ ਕੀਤਾ ਗਿਆ | ਪੁਲਿਸ ਸੂਤਰਾਂ ਮੁਤਾਬਿਕ ਜਾਫ਼ਰਾਬਾਦ, ਚਾਂਦ ਬਾਗ਼, ਕਰਾਵਲ ਨਗਰ, ਕਬੀਰ ਨਗਰ ਵਰਗੇ ਇਲਾਕਿਆਂ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਾਫੀ ਹੱਦ ਤੱਕ ਮਾਹੌਲ ਕਾਬੂ 'ਚ ਆ ਚੁੱਕਾ ਹੈ | ਸਵੇਰੇ ਪਿੰਕ-ਲਾਈਨ ਮੈਟਰੋ ਰੂਟ ਤੋਂ ਇਲਾਵਾ ਬਾਕੀ ਸਾਰੇ ਮੈਟਰੋ ਸਟੇਸ਼ਨ ਖੁੱਲੇ੍ਹ ਸਨ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਮੁਤਾਬਿਕ ਪੁਲਿਸ ਵਲੋਂ ਡਰੋਨ ਕੈਮਰੇ ਰਾਹੀਂ ਹਿੰਸਕ ਘਟਨਾਵਾਂ
ਦੇ ਕੁੱਝ ਫੁਟੇਜ ਤੇ ਵੀਡੀਓ ਰਿਕਾਡਿੰਗ ਰਾਹੀਂ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਫਿਲਹਾਲ ਪੁਲਿਸ ਵਲੋਂ ਹਾਲਾਤ ਨੂੰ ਕਾਬੂ 'ਚ ਰੱਖਣ ਪ੍ਰਤੀ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ | ਦਿੱਲੀ ਵਿਚ ਹਿੰਸਾ ਦੇ ਵਿਚਕਾਰ ਦਿੱਲੀ ਪੁਲਿਸ ਦੇ ਪੰਜ ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ | ਸੰਜੇ ਭਾਟੀਆ ਨੂੰ ਸੈਂਟਰਲ ਜ਼ੋਨ ਦਾ ਡੀ.ਸੀ.ਪੀ. ਬਣਾਇਆ ਗਿਆ ਹੈ | ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬ੍ਰਹਮਪੁਰੀ, ਬਾਬਰਪੁਰ, ਕਰਦਮਪੁਰੀ, ਸੁਦਾਮਾਪੁਰੀ, ਘੋਂਡਾ ਚੌਕ, ਕਰਾਵਲ ਨਗਰ, ਮੁਸਤਫਾਬਾਦ, ਚਾਂਦਬਾਗ, ਨੂਰੇ ਇਲਾਹੀ, ਭਜਨਪੁਰਾ ਤੇ ਗੋਕਲਪੁਰੀ ਇਲਾਕਿਆਂ 'ਚ ਹਿੰਸਕ ਵਾਰਦਾਤਾਂ ਹੋਈਆਂ ਸਨ |
ਸੰਯੁਕਤ ਰਾਸ਼ਟਰ ਤੱਕ ਪੁੱਜਾ ਮਾਮਲਾ
ਸੰਯੁਕਤ ਰਾਸ਼ਟਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਮੁਖੀ ਐਾਟੋਨੀਓ ਗੁਟਰੇਸ ਨਵੀਂ ਦਿੱਲੀ 'ਚ ਸਥਿਤੀ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਨ | ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤੇ ਸੁਰੱਖਿਆ ਬਲਾਂ ਨੂੰ ਸੰਜਮ ਦਿਖਾਉਣਾ ਚਾਹੀਦਾ ਹੈ | ਜਨਰਲ ਸਕੱਤਰ ਗੁਟਰੇਸ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਮੰਗਲਵਾਰ ਨੂੰ ਕਿਹਾ ਕਿ ਗੁਟਰੇਸ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਸੁਰੱਖਿਆ ਬਲ ਸੰਜਮ ਦਿਖਾਉਣ | ਇਹ ਪੁੱਛੇ ਜਾਣ 'ਤੇ ਕਿ ਕੀ ਸੰਯੁਕਤ ਰਾਸ਼ਟਰ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ, ਦੁਜਾਰਿਕ ਨੇ ਕਿਹਾ ਕਿ ਹਾਂ, ਅਸੀਂ ਸਪਸ਼ਟ ਤੌਰ 'ਤੇ ਇਸ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਾਂ |
ਪ੍ਰਭਾਵਿਤ ਇਲਾਕਿਆਂ 'ਚ ਸਬਜ਼ੀਆਂ ਤੇ ਦੁੱਧ ਹੋਏ ਮਹਿੰਗੇ
ਹਿੰਸਾ ਪ੍ਰਭਾਵਿਤ ਉੱਤਰ ਪੂਰਬੀ ਦਿੱਲੀ 'ਚ ਕਰਫ਼ਿਊ ਵਰਗੇ ਹਾਲਾਤ 'ਚ ਬਹੁਤੀਆਂ ਦੁਕਾਨਾਂ ਬੰਦ ਰਹਿਣ ਕਾਰਨ ਸਬਜ਼ੀਆਂ ਅਤੇ ਦੁੱਧ ਦੀਆਂ ਕੀਮਤਾਂ ਵਧ ਗਈਆਂ | ਜੋ ਥੋੜ੍ਹੀਆਂ ਦੁਕਾਨਾਂ ਖੁੱਲ੍ਹੀਆਂ ਉਨ੍ਹਾਂ 'ਤੇ ਸਾਮਾਨ ਦੀ ਘਾਟ ਹੋ ਗਈ ਹੈ ਅਤੇ ਜਾਫ਼ਰਾਬਾਦ, ਮੌਜਪੁਰ, ਬਾਬੁਰਪੁਰ, ਨੂਰਇਲਾਹੀ, ਯਮੁਨਾ ਵਿਹਾਰ ਦੇ ਕੁਝ ਇਲਾਕਿਆਂ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੀਜ਼ਾਂ ਲਈ ਜ਼ਿਆਦਾ ਪੈਸੇ ਦੇਣੇ ਪੈ ਰਹੇ ਹਨ |
ਸੀ. ਬੀ. ਐਸ. ਈ. ਵਿਦਿਆਰਥੀਆਂ ਨੂੰ 10-15 ਦਿਨਾਂ ਲਈ ਪ੍ਰੀਖਿਆ ਪ੍ਰੋਗਰਾਮ ਬਾਰੇ ਇਕ ਵਾਰ 'ਚ ਦੱਸੇ-ਹਾਈਕੋਰਟ
ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ 10ਵੀਂ ਅਤੇ 12ਵੀਂ ਜਮਾਤ ਦੇ ਜਿਨ੍ਹਾਂ ਵਿਦਿਆਰਥੀਆਂ ਦੇ ਬੋਰਡ ਪ੍ਰੀਖਿਆ ਕੇਂਦਰ ਹਿੰਸਾ ਤੋਂ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ 'ਚ ਹਨ, ਉਨ੍ਹਾਂ ਨੂੰ ਅਗਲੇ 10-15 ਦਿਨਾਂ ਲਈ ਪ੍ਰੀਖਿਆਵਾਂ ਦੇ ਪ੍ਰੋਗਰਾਮ ਬਾਰੇ ਇਕ ਵਾਰ 'ਚ ਦੱਸਿਆ ਜਾਵੇ ਨਾ ਕਿ ਰੋਜ਼ਾਨਾ ਦੇ ਆਧਾਰ 'ਤੇ | ਜਸਟਿਸ ਰਾਜੀਵ ਸ਼ਕਧਰ ਨੇ ਕਿਹਾ ਕਿ ਉੱਤਰ ਪੂਰਬੀ ਦਿੱਲੀ 'ਚ ਹਾਲਾਤ ਖਰਾਬ ਹੋ ਰਹੇ ਹਨ ਤੇ ਉਥੇ ਹੋਰ ਮੌਤਾਂ ਹੋਈਆਂ ਹਨ | ਇਸ ਲਈ ਸੀ. ਬੀ. ਐਸ. ਈ. ਨੂੰ ਅਗਲੇ 10-15 ਦਿਨਾਂ ਲਈ ਕੋਈ ਫ਼ੈਸਲਾ ਲੈਣ ਦੀ ਜ਼ਰੂਰਤ ਹੈ |
12ਵੀਂ ਦੀ ਅੱਜ ਵਾਲੀ ਪ੍ਰੀਖਿਆ ਮੁਲਤਵੀ
ਹਿੰਸਾ ਕਾਰਨ ਗੜਬੜੀ ਵਾਲੀ ਸਥਿਤੀ ਨੂੰ ਦੇਖਦਿਆਂ ਸੀ. ਬੀ. ਐਸ. ਈ. ਨੇ ਉੱਤਰ-ਪੂਰਬੀ ਅਤੇ ਪੂਰਬੀ ਦਿੱਲੀ ਦੇ ਹਿੱਸਿਆਂ 'ਚ 12ਵੀਂ ਦੀ ਵੀਰਵਾਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ | ਸੀ. ਬੀ. ਐਸ. ਈ. ਦੇ ਸਕੱਤਰ ਅਨੁਰਾਗ ਤਿ੍ਪਾਠੀ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਅਪੀਲ ਅਤੇ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਨੂੰ ਦੇਖਦਿਆਂ ਬੋਰਡ ਨੇ ਦਿੱਲੀ ਦੇ ਉੱਤਰ ਪੂਰਬੀ ਹਿੱਸੇ 'ਚ 12ਵੀਂ ਦੀ ਕੱਲ੍ਹ ਲਈ ਜਾਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ |
'84 ਸਿੱਖ ਕਤਲੇਆਮ ਆਇਆ ਯਾਦ-ਸ਼ਿਵ ਸੈਨਾ
ਮੁੰਬਈ-ਸ਼ਿਵ ਸੈਨਾ ਨੇ ਦਿੱਲੀ ਹਿੰਸਾ 'ਤੇ ਕਿਹਾ ਕਿ ਜਿਸ ਸਮੇਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਆਰ ਦੇ ਸੁਨੇਹੇ ਨਾਲ ਭਾਰਤ 'ਚ ਸਨ, ਉਸ ਸਮੇਂ ਜਿਸ ਤਰਾਂ ਦਿੱਲੀ 'ਚ ਹਿੰਸਾ ਹੋਈ ਉਹ ਇਕ ਡਰਾਉਣੀ ਫਿਲਮ ਦੀ ਤਰਾਂ ਹੈ, ਜੋ 1984 ਸਿੱਖ ਵਿਰੋਧੀ ਦੰਗਿਆਂ ਦੀ ਯਾਦ ਦਿਵਾਉਂਦੀ ਹੈ | ਸ਼ਿਵ ਸੈਨਾ ਨੇ ਆਪਣੇ ਸੰਪਾਦਕੀ 'ਸਾਮਨਾ' 'ਚ ਕਿਹਾ ਕਿ ਇਕ ਪਾਸੇ ਦਿੱਲੀ 'ਚ ਟਰੰਪ ਦਾ ਸਵਾਗਤ ਕੀਤਾ ਗਿਆ ਤਾਂ ਉਥੇ ਦੂਜੇ ਪਾਸੇ ਦਿੱਲੀ ਦੀਆਂ ਸੜਕਾਂ ਲਹੂ ਲੁਹਾਨ ਹੋ ਰਹੀਆਂ ਸਨ | ਇਸ ਵਿਚ ਅੱਗੇ ਕਿਹਾ ਗਿਆ ਕਿ ਇਸ ਹਿੰਸਾ ਨਾਲ ਇਹ ਸੁਨੇਹਾ ਜਾ ਸਕਦਾ ਹੈ ਕਿ ਦਿੱਲੀ 'ਚ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਕੇਂਦਰ ਸਰਕਾਰ ਅਸਫਲ ਰਹੀ |
ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ
ਬੁੱਧਵਾਰ ਨੂੰ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤੇ ਜਾਣ ਬਾਅਦ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ | ਹਿੰਸਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ- ਸ਼ਿਵ ਵਿਹਾਰ, ਗੋਕਲਪੁਰ, ਜਫਰਾਬਾਦ, ਮੌਜਪੁਰ ਤੇ ਚਾਂਦ ਬਾਗ 'ਚ ਵੱਡੀ ਗਿਣਤੀ 'ਤ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਹਨ ਅਤੇ ਇਨ੍ਹਾਂ ਇਲਾਕਿਆਂ ਦੇ ਜ਼ਿਆਦਾਤਰ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ ਹਨ | ਇਸ ਦੌਰਾਨ ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪੁਲਿਸ ਵਲੋਂ ਫਲੈਗ ਮਾਰਚ ਵੀ ਕੀਤੇ ਗਏ ਹਨ |
'ਅਜਿਹੀ ਹਿੰਸਾ ਕਦੇ ਨਹੀਂ ਵੇਖੀ-ਨਾ '84 ਤੇ '92 ਵਿਚ'
ਮੌਜਪੁਰ ਇਲਾਕੇ ਦੇ ਵਾਸੀ ਹਾਸੀਬ ਅਹਿਮਦ ਨੇ ਕਿਹਾ ਕਿ ਉਸ ਨੇ ਆਪਣੀ ਜ਼ਿੰਦਗੀ 'ਚ ਉੱਤਰ ਪੂਰਬੀ ਦਿੱਲੀ 'ਚ ਵਾਪਰੀ ਅਜਿਹੀ ਹਿੰਸਾ ਕਦੇ ਨਹੀਂ ਵੇਖੀ, 1984 ਤੇ 1992 'ਚ ਵੀ ਨਹੀਂ | ਅਹਿਮਦ (70) ਜੋ ਇਕ ਫਰਨੀਚਰ ਵਰਕਰ ਵਜੋਂ ਕੰਮ ਕਰਦਾ ਸੀ, ਨੇ ਦੱਸਿਆ ਕਿ ਉਹ 1981 'ਚ ਦਿੱਲੀ ਆਇਆ ਸੀ ਤੇ ਇਥੇ 39 ਸਾਲ ਬੀਤ ਗਏ ਹਨ, ਇਸੇ ਦੌਰਾਨ 1984 ਤੇ 1992 ਦੀਆਂ ਘਟਨਾਵਾਂ ਵਾਪਰੀਆਂ, ਪਰ ਇਥੇ ਕੁਝ ਨਹੀਂ ਹੋਇਆ ਸੀ | ਪਰ ਇਹ ਪਹਿਲਾਂ ਸਮਾਂ ਸੀ ਕਿ ਮੈਂ ਇਥੇ ਭੀੜ ਬਾਹਰੋਂ ਆਉਂਦੀ ਵੇਖੀ, ਜਿਨ੍ਹਾਂ ਲੋਕਾਂ ਤੇ ਉਨ੍ਹਾਂ ਦੇ ਘਰਾਂ 'ਤੇ ਹਮਲੇ ਕੀਤੇ ਅਤੇ ਅੱਗ ਲਗਾ ਕੇ ਜਾਇਦਾਦਾਂ ਤਬਾਹ ਕਰ ਦਿੱਤੀਆਂ | ਅਹਿਮਦ ਵਿਜੇ ਪਾਰਕ ਜਿਥੇ ਹਿੰਦੂ ਤੇ ਮੁਸਲਮਾਨਾਂ ਦੋਵਾਂ ਦੇ ਘਰ ਹਨ, ਦੇ ਗੁਆਂਢ ਰਹਿੰਦਾ ਹੈ |

106 ਲੋਕ ਗਿ੍ਫ਼ਤਾਰ-18 ਐਫ. ਆਈ. ਆਰ. ਦਰਜ

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਹਿੰਸਾ 'ਚ ਸ਼ਾਮਿਲ ਹੋਣ ਲਈ 106 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਅਤੇ 18 ਐਫ. ਆਈ. ਆਰ. ਦਰਜ ਕੀਤੀਆਂ ਗਈਆਂ | ਪੁਲਿਸ ਦੇ ਵਧੀਕ ਕਮਿਸ਼ਨਰ ਮਨਦੀਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਬੁੱਧਵਾਰ ਨੂੰ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਕਿਸੇ ਅਣਸੁਖਾਵੀਂ ਘਟਨਾ 'ਚ ਸਹਾਇਤਾ ਲਈ ਪੁਲਿਸ ਨੇ ਦੋ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਜੋ 011-22829334 ਅਤੇ 22829335 ਹਨ |

ਪ੍ਰਧਾਨ ਮੰਤਰੀ ਵਲੋਂ ਸ਼ਾਂਤੀ ਦੀ ਅਪੀਲ

ਦਿੱਲੀ ਦੰਗਿਆਂ 'ਤੇ ਪਹਿਲੀ ਵਾਰ ਪ੍ਰਤੀਕਰਮ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਂਤੀ ਅਤੇ ਸਦਭਾਵਨਾ ਨੂੰ ਭਾਰਤੀਆਂ ਦੇ ਚਰਿੱਤਰ ਦਾ ਕੇਂਦਰ ਦੱਸਦਿਆਂ ਆਪਸੀ ਭਾਈਚਾਰਾ ਬਣਾਈ ਰੱਖਾਂ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਉਨ੍ਹਾਂ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਹਾਲਾਤ ਦੀ ਸਮੀਖਿਆ ਕੀਤੀ ਹੈ | ਮੋਦੀ ਨੇ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ  ਵਲੋਂ ਜ਼ਮੀਨੀ ਪੱਧਰ 'ਤੇ ਸ਼ਾਂਤੀ ਬਹਾਲੀ 'ਤੇ ਕੰਮ ਕਰਨ ਦਾ ਭਰੋਸਾ ਦਿਵਾਉਣ ਦੇ ਨਾਲ ਇਹ ਵੀ ਕਿਹਾ ਕਿ ਸ਼ਾਂਤੀ ਦਾ ਬਹਾਲ ਹੋਣਾ ਅਤੇ ਛੇਤੀ ਤੋਂ ਛੇਤੀ ਆਮ ਹਾਲਾਤ ਦੀ ਵਾਪਸੀ ਅਹਿਮ ਹੈ |
ਕੇਜਰੀਵਾਲ ਨੇ ਫ਼ੌਜ ਬੁਲਾ ਕੇ ਕਰਫ਼ਿਊ ਲਾਉਣ ਦੀ ਕੀਤੀ ਮੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲਾਤ ਨੂੰ ਚਿੰਤਾਜਨਕ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਫ਼ੌਜ ਬੁਲਾਉਣ ਅਤੇ ਪ੍ਰਭਾਵਿਤ ਇਲਾਕਿਆਂ 'ਚ ਕਰਫ਼ਿਊ ਲਾਉਣ ਦੀ ਮੰਗ ਕੀਤੀ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਇਸ ਸਬੰਧ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ | ਕੇਜਰੀਵਾਲ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਉਹ ਪੂਰੀ ਰਾਤ ਲੋਕਾਂ ਨਾਲ ਸੰਪਰਕ 'ਚ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੁਲਿਸ ਹਾਲਾਤ ਕਾਬੂ ਪਾਉਣ ਅਤੇ ਭਰੋਸਾ ਪੈਦਾ ਕਰਨ 'ਚ ਨਾਕਾਮ ਰਹੀ ਹੈ | ਕੇਜਰੀਵਾਲ ਨੇ ਮੰਗ ਕਰਦਿਆਂ ਕਿਹਾ ਕਿ ਫ਼ੌਜ ਨੂੰ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਬਾਕੀ ਪ੍ਰਭਾਵਿਤ ਇਲਾਕਿਆਂ 'ਚ ਕਰਫ਼ਿਊ ਲਾਉਣਾ ਚਾਹੀਦਾ ਹੈ |
ਕਪਿਲ ਮਿਸ਼ਰਾ ਨੇ ਮੁੜ ਕੀਤਾ ਟਵੀਟ
ਵਿਵਾਦਿਤ ਟਵੀਟ ਰਾਹੀਂ ਦੰਗੇ ਭੜਕਾਉਣ ਦੇ ਦੋਸ਼ੀ ਭਾਜਪਾ ਨੇਤਾ ਨੇ ਦਿੱਲੀ 'ਚ ਤਣਾਅ ਦੇ ਦਰਮਿਆਨ ਇਕ ਵਾਰ ਫਿਰ ਟਵੀਟ ਕਰਦਿਆਂ ਆਪਣੇ ਵਿਰੋਧੀਆਂ 'ਤੇ ਪਲਟਵਾਰ ਕੀਤਾ ਹੈ | ਮਿਸ਼ਰਾ ਨੇ ਕਿਹਾ ਕਿ ਜਿਨ੍ਹਾਂ ਨੇ ਕਦੇ ਬੁਰਹਾਨ ਵਾਨੀ ਅਤੇ ਅਫ਼ਜ਼ਲ ਗੁਰੂ ਨੂੰ ਅੱਤਵਾਦੀ ਨਹੀਂ ਮੰਨਿਆ, ਉਹ ਕਪਿਲ ਮਿਸ਼ਰਾ ਨੂੰ ਅੱਤਵਾਦੀ ਕਹਿ ਰਹੇ ਹਨ | ਮਾਡਲ ਟਾਊਨ ਤੋਂ ਭਾਜਪਾ ਦੀ ਟਿਕਟ ਤੋਂ ਹਾਰ ਚੁੱਕੇ ਮਿਸ਼ਰਾ ਨੇ ਅੱਗੇ ਇਹ ਵੀ ਕਿਹਾ ਕਿ ਜੋ ਯਾਕੂਬ ਮੇਨਕ, ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਰਿਹਾਅ ਕਰਵਾਉਣ ਅਦਾਲਤ ਜਾਂਦੇ ਹਨ, ਉਹ ਕਪਿਲ ਮਿਸ਼ਰਾ ਦੀ ਗਿ੍ਫ਼ਤਾਰੀ ਦੀ ਮੰਗ ਕਰ ਰਹੇ ਹਨ | ਉਨ੍ਹਾਂ ਟਵੀਟ ਦੇ ਅਖ਼ੀਰ 'ਚ ਜੈ ਸ੍ਰੀ ਰਾਮ ਵੀ ਲਿਖਿਆ |

ਸੋਨੀਆ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ

ਕਾਂਗਰਸ ਨੇ ਦਿੱਲੀ 'ਚ ਹੋ ਰਹੀ ਹਿੰਸਾ ਨੂੰ ਸੋਚੀ-ਸਮਝੀ ਸਾਜਿਸ਼ ਕਰਾਰ ਦਿੰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫਾ ਦੇਣ ਲਈ ਕਿਹਾ | ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਤੋਂ ਦਿੱਲੀ 'ਚ ਹੋ ਰਹੀ ਹਿੰਸਾ, ਜਿਸ 'ਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 200 ਲੋਕ ਜ਼ਖ਼ਮੀ ਹੋ ਗਏ, ਦੇ ਸਮੇਂ ਦਿੱਲੀ ਪੁਲਿਸ ਦੇ ਢਿੱਲੇ-ਮੱਠੇ ਰਵੱਈਏ ਲਈ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਉਕਤ ਮੰਗ ਕੀਤੀ |
ਸੋਨੀਆ ਗਾਂਧੀ ਨੇ ਬੁੱਧਵਾਰ ਸਵੇਰੇ ਕਾਂਗਰਸ ਨੂੰ ਹੈੱਡਕੁਆਰਟਰ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ 'ਚ ਸਰਕਾਰ ਤੋਂ ਸਵਾਲੀਆ ਅੰਦਾਜ਼ 'ਚ ਪੁੱਛਿਆ ਕਿ ਪਿਛਲੇ ਐਤਵਾਰ ਤੋਂ ਗ੍ਰਹਿ ਮੰਤਰੀ ਕਿਥੇ ਸਨ? ਜਦੋਂ ਦਿੱਲੀ 'ਚ ਹਾਲਾਤ ਕਾਬੂ ਤੋਂ ਬਾਹਰ ਹੋ ਰਹੇ ਸਨ ਤਾਂ ਨੀਮ ਫੌਜੀ ਬਲਾਂ ਦੀ ਤਾਇਨਾਤੀ ਕਿਉਂ ਨਹੀਂ ਕੀਤੀ ਗਈ? ਸੋਨੀਆ ਗਾਂਧੀ ਨੇ ਸਰਕਾਰ ਦੇ ਖੁਫੀਆ ਤੰਤਰ ਵਲੋਂ ਦਿੱਤੀ ਜਾਣਕਾਰੀ ਦੇ ਬਾਵਜੂਦ ਕਾਰਵਾਈ ਨਾ ਕਰਨ 'ਤੇ ਸਵਾਲ ਉਠਾਏ | ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ਦੇ ਨਾਲ ਦਿੱਲੀ ਦੀ 'ਆਪ' ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹਿੰਸਾ ਨੂੰ ਰੋਕਣ 'ਚ ਕੇਂਦਰ ਅਤੇ ਦਿੱਲੀ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਰਿਹਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੇਂਦਰ ਸਰਕਾਰ ਦੋਵੇਂ ਹੀ ਪ੍ਰਸ਼ਾਸਨ ਦੀ ਲੋਕਾਂ ਤੱਕ ਪਹੁੰਚ ਕਰਵਾਉਣ ਅਤੇ ਅਮਨ ਕਾਇਮ ਕਰਨ ਲਈ ਕਾਰਵਾਈ ਕਰਨ 'ਚ ਨਾਕਾਮ ਰਹੇ | ਇਸ ਹੰਗਾਮੀ ਬੈਠਕ 'ਚ ਸੋਨੀਆ ਗਾਂਧੀ ਸਮੇਤ ਸਾਰੇ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ, ਜਿਸ 'ਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ, ਐਾਟੋਨੀ, ਗੁਲਾਮ ਨਬੀ ਆਜ਼ਾਦ, ਸ਼ਕੀਲ ਅਹਿਮਦ ਸ਼ਾਮਿਲ ਸਨ | ਕਾਂਗਰਸ ਵਰਕਿੰਗ ਕਮੇਟੀ ਵਲੋਂ ਪਾਸ ਕੀਤੇ ਮਤੇ 'ਚ ਹਾਲਾਤ ਨੂੰ ਗੰਭੀਰ ਕਰਾਰ ਦਿੰਦਿਆਂ ਇਨ੍ਹਾਂ 'ਤੇ ਕਾਬੂ ਪਾਉਣ ਲਈ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ |
ਕਪਿਲ ਮਿਸ਼ਰਾ 'ਤੇ ਕਾਰਵਾਈ ਨਾ ਹੋਣਾ ਸ਼ਰਮਨਾਕ-ਪਿ੍ਅੰਕਾ ਗਾਂਧੀ

ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੇ ਭਾਜਪਾ ਨੇਤਾ ਕਪਿਲ ਮਿਸ਼ਰਾ, ਜਿਸ ਦੇ ਟਵੀਟ ਤੋਂ ਬਾਅਦ ਉੱਤਰ ਪੂਰਬੀ ਦਿੱਲੀ 'ਚ ਹਿੰਸਾ ਭੜਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ, 'ਤੇ ਭਾਜਪਾ ਵਲੋਂ ਕੋਈ ਕਾਰਵਾਈ ਨਾ ਕਰਨ ਨੂੰ ਸ਼ਰਮਨਾਕ ਕਰਾਰ ਦਿੱਤਾ | ਪਿ੍ਅੰਕਾ ਗਾਂਧੀ ਨੇ ਦਿੱਲੀ ਵਾਸੀਆਂ ਨੂੰ ਵੀ ਹਿੰਸਾ 'ਚ ਸ਼ਾਮਿਲ ਨਾ ਹੋਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ |
ਭਾਜਪਾ ਨੇ ਦਿਵਾਈ ਸਿੱਖ ਵਿਰੋਧੀ ਦੰਗਿਆਂ ਦੀ ਯਾਦ
ਸੋਨੀਆ ਗਾਂਧੀ ਦੇ ਪੱਤਰਕਾਰ ਸੰਮੇਲਨ ਤੋਂ ਫੌਰੀ ਬਾਅਦ ਭਾਜਪਾ ਨੇ ਕਾਂਗਰਸ 'ਤੇ ਪਲਟਵਾਰ ਕਰਦਿਆਂ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ 1984 'ਚ ਸਿੱਖਾਂ ਨੂੰ ਕਤਲ ਕਰਨ ਵਾਲੇ ਸਵਾਲ ਕਿਵੇਂ ਕਰ ਸਕਦੇ ਹਨ | ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੋਨੀਆ ਗਾਂਧੀ ਦੇ ਬਿਆਨ ਨੂੰ ਮੰਦਭਾਗਾ ਕਹਿੰਦਿਆਂ ਇਸ ਨੂੰ ਘਟੀਆ ਸਿਆਸਤ ਕਰਾਰ ਦਿੱਤਾ |

ਜਾਗਿ੍ਤੀ ਮਾਰਚ ਨੇ ਸਾਂਝੀ ਪੰਜਾਬੀਅਤ ਦੀ ਭਾਵਨਾ ਨੂੰ ਮਜ਼ਬੂਤ ਕੀਤਾ-ਡਾ: ਹਮਦਰਦ

ਵਿਦਿਆਰਥੀਆਂ ਤੇ ਪੰਜਾਬੀ ਪ੍ਰੇਮੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
ਮੇਜਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ
ਜਲੰਧਰ, 26 ਫਰਵਰੀ-ਪੰਜਾਬ ਜਾਗਿ੍ਤੀ ਮੰਚ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬ ਕਲਾ ਪ੍ਰੀਸ਼ਦ ਵਲੋਂ ਵੱਖ-ਵੱਖ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਤੇ ਪੰਜਾਬੀ ਪ੍ਰੇਮੀਆਂ ਦੇ ਸਹਿਯੋਗ ਨਾਲ 10ਵਾਂ ਜਾਗਿ੍ਤੀ ਮਾਰਚ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ ਦੀ ਅਗਵਾਈ ਹੇਠ ਸਥਾਨਕ ਲਾਇਲਪੁਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਕੱਢਿਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਵੱਖ-ਵੱਖ ਸਮਾਜ ਸੇਵੀ, ਧਾਰਮਿਕ ਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਪੰਜਾਬੀ ਪ੍ਰੇਮੀਆਂ ਨੇ ਭਾਰੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਢੋਲ-ਢਮੱਕਿਆਂ ਦੇ ਨਾਲ ਇਹ ਮਾਰਚ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੁਪਹਿਰੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪੁੱਜਾ, ਜਿੱਥੇ ਪੰਜਾਬੀ ਦੇ ਪ੍ਰਸਿੱਧ ਗਾਇਕ ਮਨਮੋਹਨ ਵਾਰਿਸ, ਕਮਲ ਹੀਰ, ਸਰਬਜੀਤ ਚੀਮਾ, ਸਤਿੰਦਰ ਸਰਤਾਜ, ਲਖਵਿੰਦਰ ਵਡਾਲੀ, ਨਿਰਮਲ ਸਿੱਧੂ, ਦਲਵਿੰਦਰ ਦਿਆਲਪੁਰੀ ਤੇ ਅਨਾਦੀ ਮਿਸ਼ਰਾ ਨੇ ਆਪਣੇ ਗੀਤਾਂ ਰਾਹੀਂ ਮਾਂ-ਬੋਲੀ ਪੰਜਾਬੀ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਲੋਕ ਸਾਜ਼ਾਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਹਾਜ਼ਰੀਨ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ | ਇਸ ਤੋਂ ਪਹਿਲਾਂ ਮਾਰਚ ਨੂੰ ਡਾ. ਇਕਬਾਲ ਸਿੰਘ ਸਾਬਕਾ ਉੱਪ ਰਾਜਪਾਲ ਪੁਡੂਚੇਰੀ, ਪ੍ਰਸਿੱਧ ਚਾਰਟਰਡ ਅਕਾਊਾਟੈਂਟ ਗੁਰਚਰਨ ਸਿੰਘ ਸਿਆਲ, ਐਸ.ਪੀ.ਐਸ. ਓਬਰਾਏ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਸ਼ੀਲ ਰਿੰਕੂ, ਰਜਿੰਦਰ ਬੇਰੀ, ਰਮੇਸ਼ ਮਿੱਤਲ (ਚੇਅਰਮੈਨ ਲਵਲੀ ਗਰੁੱਪ), ਲੈਫ. ਕਰਨਲ ਮਨਮੋਹਨ ਸਿੰਘ, ਕਮਾਂਡੈਂਟ ਮੌਲਾ ਉਨ੍ਹਾਂ ਦੇ ਨਾਲ ਹਰਬੰਸ ਸਿੰਘ ਚੰਦੀ, ਆਤਮ ਪ੍ਰਕਾਸ਼ ਸਿੰਘ ਬਬਲੂ, ਪ੍ਰੋ. ਮਨਜੀਤ ਸਿੰਘ, ਸਰਬਜੀਤ ਸਿੰਘ ਮੱਕੜ, ਸਤਨਾਮ ਸਿੰਘ ਮਾਣਕ ਤੇ ਦੀਪਕ ਬਾਲੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਪੰਜਾਬੀ ਪ੍ਰੇਮੀਆਂ ਦੇ ਠਾਠਾਂ ਮਾਰਦੇ ਇਸ ਮਾਰਚ 'ਚ ਸ਼ਾਮਿਲ ਬੱਚਿਆਂ ਵਲੋਂ ਹੱਥਾਂ 'ਚ ਮਾਂ-ਬੋਲੀ ਪੰਜਾਬੀ ਦੇ ਸਨਮਾਨ 'ਚ ਤਖ਼ਤੀਆਂ ਅਤੇ ਬੈਨਰ ਚੁੱਕੇ ਹੋਏ ਸਨ ਤੇ ਪੰਜਾਬੀ ਪ੍ਰੇਮੀ ਢੋਲ ਦੀ ਥਾਪ 'ਤੇ ਭੰਗੜਾ ਪਾਉਂਦੇ ਹੋਏ ਮਾਰਚ ਦੇ ਅੱਗੇ ਚੱਲ ਰਹੇ ਸਨ | ਰਸਤੇ 'ਚ ਥਾਂ-ਥਾਂ 'ਤੇ ਪੰਜਾਬੀ ਪ੍ਰੇਮੀਆਂ ਵਲੋਂ ਮਾਰਚ ਦਾ ਸਵਾਗਤ ਫੁੱਲਾਂ ਦੀ ਵਰਖਾ ਅਤੇ ਹਾਰਾਂ ਨਾਲ ਕੀਤਾ ਗਿਆ | ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਸਵਾਗਤੀ ਭਾਸ਼ਨ 'ਚ ਪੰਜਾਬੀ ਜਾਗਿ੍ਤੀ ਮਾਰਚ ਦੇ ਪ੍ਰਬੰਧਕਾਂ ਨੂੰ ਮਾਰਚ ਦੀ ਸਫ਼ਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ 'ਮੈਂ ਅਕੇਲਾ ਹੀ ਚਲਾ ਥਾ ਜਾਨਿਬੇ ਮੰਜ਼ਿਲ, ਲੋਕ ਸਾਥ ਆਤੇ ਰਹੇ, ਔਰ ਕਾਫ਼ਲਾ ਬਨਤਾ ਰਹਾ' ਸ਼ੇਅਰ ਨਾਲ ਕਰਦੇ ਹੋਏ ਕਿਹਾ ਕਿ ਅੱਜ ਤੋਂ ਇਕ ਦਹਾਕਾ ਪਹਿਲਾਂ ਸ਼ੁਰੂ ਕੀਤੇ ਇਸ ਮਾਰਚ ਦਾ ਘੇਰਾ ਹੁਣ ਬਹੁਤ ਵਿਸ਼ਾਲ ਹੋ ਗਿਆ ਹੈ ਤੇ ਅੱਜ ਜਿਸ ਉਤਸ਼ਾਹ ਤੇ ਜੋਸ਼
ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਧਰਮਾਂ, ਜਾਤਾਂ-ਪਾਤਾਂ ਤੇ ਰਾਜਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਸ ਮਾਰਚ 'ਚ ਸ਼ਾਮਿਲ ਹੋਏ ਹਨ, ਉਸ ਤੋਂ ਇਹ ਵਿਸ਼ਵਾਸ ਬੱਝਦਾ ਹੈ ਕਿ ਸਮਾਜ ਅੰਦਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ ਤੇ ਪੰਜਾਬੀਅਤ ਦੀ ਲੋਅ ਹਮੇਸ਼ਾ ਜਗਦੀ ਰਹੇਗੀ | ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਪੰਜਾਬੀ ਗਾਇਕਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਗਾਇਕਾਂ ਨੇ ਦੇਸ਼ਾਂ-ਵਿਦੇਸ਼ਾਂ 'ਚ ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦਿਆਂ ਪੰਜਾਬੀਆਂ ਦੀ ਬਹੁਪੱਖੀ ਸ਼ਖ਼ਸੀਅਤ ਅਤੇ ਚਰਿੱਤਰ ਦਾ ਲੋਹਾ ਮੰਨਵਾਇਆ ਹੈ | ਪਾਕਿਸਤਾਨ ਨਾਲ ਅਮਨ ਤੇ ਦੋਸਤੀ ਲਈ ਪੰਜਾਬ ਜਾਗਿ੍ਤੀ ਮੰਚ ਵਲੋਂ ਹਰ ਸਾਲ ਸਰਹੱਦ 'ਤੇ ਮੋਮਬੱਤੀਆਂ ਜਗਾਉਣ ਦੇ ਉਪਰਾਲੇ ਦੀ ਵੀ ਸ਼ਲਾਘਾ ਕਰਦਿਆਂ ਡਾ. ਹਮਦਰਦ ਨੇ ਕਿਹਾ ਕਿ ਉੱਘੇ ਪੱਤਰਕਾਰ ਕੁਲਦੀਪ ਨਈਅਰ ਵੀ ਹਮੇਸ਼ਾ ਦੋਵਾਂ ਮੁਲਕਾਂ ਵਿਚਕਾਰ ਅਮਨ-ਸ਼ਾਂਤੀ ਤੇ ਦੋਸਤੀ ਦੇ ਹਾਮੀ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਤੇ ਸਮਾਜ ਸਾਹਮਣੇ ਅਨੇਕਾਂ ਤਰ੍ਹਾਂ ਦੀਆਂ ਚੁਣੌਤੀਆਂ ਹਨ ਤਾਂ ਅਜਿਹੇ 'ਚ ਸਾਂਝੀ ਪੰਜਾਬੀਅਤ ਦੀ ਭਾਵਨਾ ਨੂੰ ਮਜ਼ਬੂਤ ਬਣਾ ਕੇ ਹੀ ਹਰ ਮੋਰਚੇ 'ਤੇ ਲੜਾਈ ਲੜੀ ਜਾ ਸਕਦੀ ਹੈ ਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਮਾਂ-ਬੋਲੀ ਪੰਜਾਬੀ ਦੇ ਸਤਿਕਾਰ ਅਤੇ ਲੋਕਾਂ ਅੰਦਰ ਸਾਂਝੀ ਪੰਜਾਬੀਅਤ ਦੀ ਭਾਵਨਾ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਤੇ ਆਉਣ ਵਾਲੇ ਸਮੇਂ 'ਚ ਲੋਕਾਂ ਦਾ ਇਹ ਕਾਫ਼ਲਾ ਇਕ ਵੱਡੀ ਲੋਕ ਲਹਿਰ ਬਣ ਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕ 'ਚ ਖੜ੍ਹਾ ਹੋਵੇਗਾ |
ਇਸ ਮੌਕੇ ਜਾਗਿ੍ਤੀ ਮਾਰਚ ਵਲੋਂ ਪਾਸ ਕੀਤੇ ਗਏ ਮਤੇ ਉੱਘੇ ਪੱਤਰਕਾਰ ਤੇ ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਪੜ੍ਹ ਕੇ ਸੁਣਾਏ ਅਤੇ ਬਾਅਦ 'ਚ ਇਨ੍ਹਾਂ ਮਤਿਆਂ ਸਬੰਧੀ ਇਕ ਮੰਗ ਪੱਤਰ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਉਚੇਚੇ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਸੌਾਪਿਆ ਗਿਆ | ਸ੍ਰੀ ਮਾਣਕ ਨੇ ਇਸ ਮੌਕੇ ਦਿੱਲੀ ਹਿੰਸਾ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਦਿੱਲੀ 'ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਯਤਨ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਨਵੰਬਰ '84 ਨੂੰ ਦੁਹਰਾਉਣ ਦੀ ਕਿਸੇ ਵੀ ਕਾਰਵਾਈ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਮੰਚ ਦਾ ਸੰਚਾਲਨ ਦੀਪਕ ਬਾਲੀ ਵਲੋਂ ਕੀਤਾ ਗਿਆ |
ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬ ਪ੍ਰੈੱਸ ਕਲੱਬ, ਪ੍ਰੋ. ਵਰਿਆਮ ਸਿੰਘ ਸੰਧੂ (ਕਹਾਣੀਕਾਰ), ਮਾਰਕੀਟ ਕਮੇਟੀ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਸਰਬ ਮਲਟੀਪਲੈਕਸ ਦੇ ਡਾਇਰੈਕਟਰ ਪਰਮਵੀਰ ਸਿੰਘ ਤੇ ਹਰਪ੍ਰੀਤ ਸਿੰਘ ਵਿੱਕਾ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ, ਮਨਜੀਤ ਸਿੰਘ ਠੁਕਰਾਲ, ਕੌਾਸਲਰ ਸ੍ਰੀਮਤੀ ਸੁਨੀਤਾ ਰਿੰਕੂ, ਪ੍ਰਵੀਨ ਅਬਰੋਲ, ਭਾਜਪਾ ਆਗੂ ਮਹਿੰਦਰ ਭਗਤ, ਅਮਰਜੋਤ ਸਿੰਘ, ਸਿਟੀ ਗਰੁੱਪ ਤੋਂ ਮਨਬੀਰ ਸਿੰਘ ਤੇ ਹਰਪ੍ਰੀਤ ਸਿੰਘ, ਡਾ. ਕਮਲੇਸ਼ ਸਿੰਘ ਦੁੱਗਲ, ਡਾ. ਸਰਿਤਾ ਤਿਵਾੜੀ, ਮਹਿਲਾ ਪਟਵਾਰੀ ਨਵਜੋਤ ਕੌਰ, ਸੁਖਵਿੰਦਰ ਸਿੰਘ ਲਾਲੀ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਡਾ. ਜਸਲੀਨ ਸੇਠੀ, ਇੰਜੀ. ਐਸ.ਐਸ. ਅਜੀਮਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਪੰਜਾਬ ਮੰਤਰੀ ਮੰਡਲ ਵਲੋਂ ਜੇਲ੍ਹ ਵਿਕਾਸ ਬੋਰਡ ਦੇ ਗਠਨ ਨੂੰ ਪ੍ਰਵਾਨਗੀ

ਚਾਲੂ ਵਿੱਤੀ ਸਾਲ ਲਈ ਅਨੁਪੂਰਕ ਮੰਗਾਂ ਤੇ ਬਜਟ ਅਨੁਮਾਨਾਂ ਨੂੰ ਹਰੀ ਝੰਡੀ
ਚੰਡੀਗੜ੍ਹ, 26 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇਥੇ ਹੋਈ ਇਕ ਬੈਠਕ ਵਲੋਂ ਆਉਂਦੇ ਵਿੱਤੀ ਸਾਲ 2020-21 ਲਈ ਸਰਕਾਰ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤੀਆਂ ਜਾਣ ਵਾਲੀਆਂ ਬਜਟ ਤਜਵੀਜ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ | ਇਸੇ ਤਰ੍ਹਾਂ ਚਾਲੂ ਵਿੱਤੀ ਸਾਲ ਲਈ ਅਨੁਪੂਰਕ ਮੰਗਾਂ ਵੀ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਗਈ | ਮੰਤਰੀ ਮੰਡਲ ਨੇ ਸਾਲ 2017-18 ਲਈ ਪੰਜਾਬ ਦੇ ਮਾਲੀਏ, ਵਿੱਤ ਤੇ ਗੈਰ-ਸਰਕਾਰੀ ਅਦਾਰਿਆਂ ਦੀਆਂ ਲੇਖਾ ਰਿਪੋਰਟਾਂ ਅਤੇ ਕੰਟਰੋਲਰ ਆਫ਼ ਆਡੀਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਨੂੰ ਵੀ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ | ਮੰਤਰੀ ਮੰਡਲ ਵਲੋਂ ਸੂਬੇ 'ਚ ਪੰਜਾਬ ਜੇਲ੍ਹ ਵਿਕਾਸ ਬੋਰਡ ਦੇ ਗਠਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਜੋ ਤੇਲੰਗਾਨਾ ਰਾਜ ਵਲੋਂ ਗਠਿਤ ਕੀਤੇ ਗਏ ਬੋਰਡ ਦੀ ਤਰਜ਼ 'ਤੇ ਹੋਵੇਗਾ | ਇਸ ਬੋਰਡ ਦੇ ਮੁਖੀ ਮੁੱਖ ਮੰਤਰੀ ਅਤੇ ਮੀਤ ਚੇਅਰਮੈਨ ਜੇਲ੍ਹ ਮੰਤਰੀ ਹੋਣਗੇ, ਜਦੋਂਕਿ ਵਾਧੂ ਮੁੱਖ ਸਕੱਤਰ ਵਿੱਤ ਅਤੇ ਮਾਲ ਅਤੇ ਰਜਿਸਟਰਾਰ ਜਨਰਲ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਇਸ ਦੇ ਮੈਂਬਰ ਹੋਣਗੇ | ਬੋਰਡ ਦੇ 2 ਗੈਰ-ਸਰਕਾਰੀ ਮੈਂਬਰ ਵੀ ਹੋਣਗੇ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਇਸ ਬੋਰਡ ਦੇ ਗਠਨ ਨਾਲ ਕੈਦੀਆਂ ਨੂੰ ਆਰਥਿਕ ਕੰਮਕਾਜ 'ਚ ਲਗਾਇਆ ਜਾ ਸਕੇਗਾ | ਜਿਸ ਨਾਲ ਜੁਰਮਾਂ ਵਿਚ ਕਮੀ ਹੋਣ ਦੀ ਸੰਭਾਵਾਨਾ ਕੀਤੀ ਜਾ ਸਕਦੀ ਹੈ | ਇਸੇ ਤਰ੍ਹਾਂ ਮੰਤਰੀ ਮੰਡਲ ਵਲੋਂ ਝੁੱਗੀਆਂ ਝੌਾਪੜੀਆਂ ਵਾਲਿਆਂ ਦੀਆਂ ਮੁਢਲੀਆਂ ਲੋੜਾਂ ਦੇ ਹੱਲ ਲਈ ਪੰਜਾਬ ਸਲੱਮ ਡਿਵੈੱਲਪਰਜ਼ (ਮਲਕੀਅਤ ਅਧਿਕਾਰ) ਐਕਟ 2020 ਨੂੰ ਲਾਗੂ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ | ਜਿਸ ਨੂੰ ਵਿਧਾਨ ਸਭਾ 'ਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ | ਮੰਤਰੀ ਮੰਡਲ ਵਲੋਂ ਜਾਇਦਾਦਾਂ ਦੇ ਢੁਕਵੇਂ ਪ੍ਰਬੰਧਨ ਲਈ ਪੰਜਾਬ ਮੈਨੇਜਮੈਂਟ ਐਾਡ ਟਰਾਂਸਫਰ ਆਫ਼ ਮਿਊਾਸਪਲ ਪ੍ਰਾਪਰਟੀ ਐਕਟ 2020 ਨੂੰ ਵੀ ਪ੍ਰਵਾਨ ਕਰ ਲਿਆ | ਇਸ ਐਕਟ ਰਾਹੀਂ ਸਰਕਾਰ ਝੁੱਗੀ ਝੌਾਪੜੀ ਵਾਲਿਆਂ ਅਤੇ ਹੋਰ ਅਜਿਹੇ ਵਸਨੀਕਾਂ ਨੂੰ ਨਾਗਰਿਕ ਸਹੂਲਤਾਂ ਮੁਹੱਈਆ ਕਰੇਗੀ | ਇਨ੍ਹਾਂ ਝੁੱਗੀਆਂ ਦੇ ਅਣਅਧਿਕਾਰਤ ਕਬਜ਼ੇ ਹੇਠ ਹੋਣ ਕਾਰਨ ਇਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਹੀਂ ਮਿਲ ਰਹੀਆਂ ਸਨ | ਮਗਰਲੇ ਸਮੇਂ ਦੌਰਾਨ ਅਜਿਹੀਆਂ ਬਹੁਤ ਜਾਇਦਾਦਾਂ ਅਲਾਟੀਆਂ ਨੂੰ ਕਿਰਾਏਦਾਰੀ 'ਤੇ ਦਿੱਤੀਆਂ ਗਈਆਂ ਸਨ ਪਰ ਉਨ੍ਹਾਂ ਨੂੰ ਤਬਦੀਲ ਕੀਤੇ ਜਾਣ ਲਈ ਕੋਈ ਵਿਵਸਥਾ ਨਹੀਂ ਸੀ | ਹੁਣ ਅਜਿਹੀਆਂ ਜਾਇਦਾਦਾਂ ਦੀ ਤਬਦੀਲੀ ਨਾਲ ਸਥਾਨਕ ਸਰਕਾਰਾਂ ਨਾਲ ਸਬੰਧਿਤ ਅਦਾਰਿਆਂ ਅਤੇ ਨਗਰ ਪਾਲਿਕਾਵਾਂ ਨੂੰ ਮਾਲੀਆ ਵੀ ਮਿਲ ਸਕੇਗਾ |

ਰਾਜਸਥਾਨ 'ਚ ਬੱਸ ਨਦੀ 'ਚ ਡਿਗਣ ਕਾਰਨ 24 ਮੌਤਾਂ

ਕੋਟਾ (ਰਾਜਸਥਾਨ), 26 ਫਰਵਰੀ (ਏਜੰਸੀ)-ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸਵੇਰੇ ਇਕ ਬੱਸ ਦੇ ਨਦੀ ਵਿਚ ਡਿਗਣ ਕਾਰਨ 24 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋਏ ਹਨ | ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਿਵਰਾਜ ਮੀਣਾ ਨੇ ਦੱਸਿਆ ਕਿ ਇਹ ਬੱਸ ਵਿਆਹ ਪਾਰਟੀ ਲਈ ਲੋਕਾਂ ਨੂੰ ਲਿਜਾ ਰਹੀ ਸੀ ਜੋ ਕਿ ਕੋਟਾ-ਦੌਸਾ ਰਾਜ ਮਾਰਗ 'ਤੇ ਨਦੀ 'ਚ ਡਿਗ ਗਈ | ਉਨ੍ਹਾਂ ਦੱਸਿਆ ਕਿ ਬੱਸ 'ਚ 28 ਲੋਕ ਸਵਾਰ ਸਨ ਜੋ ਕਿ ਸਵੇਰ ਸਮੇਂ ਕੋਟਾ ਤੋਂ ਸਵਾਈ ਮਾਧੋਪੁਰ ਜਾ ਰਹੇ ਸਨ ਕਿ ਲੇਖਾਰੀ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਪਾਪੜੀ ਕੋਲ ਬੱਸ ਡਰਾਈਵਰ ਦੇ ਕੰਟਰੋਲ 'ਚੋਂ ਬਾਹਰ ਹੋ ਕੇ ਮੇਜ ਨਦੀ 'ਚ ਡਿਗ ਗਈ, 13 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ 10 ਲੋਕ ਹਸਪਤਾਲ ਜਾਂਦੇ ਸਮੇਂ ਰਸਤੇ 'ਚ ਦਮ ਤੋੜ ਗਏ | ਮਰਨ ਵਾਲਿਆਂ 'ਚ 11 ਆਦਮੀ, 10 ਔਰਤਾਂ ਅਤੇ ਤਿੰਨ ਬੱਚੇ ਸ਼ਾਮਿਲ ਹਨ | ਜ਼ਖ਼ਮੀਆਂ ਨੂੰ ਲੇਖਾਰੀ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੋਂ ਗੰਭੀਰ ਜ਼ਖ਼ਮੀਆਂ ਨੂੰ ਕੋਟਾ ਦੇ ਹਸਪਤਾਲ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਲੋਕਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਇਆ ਗਿਆ | ਜ਼ਿਕਰਯੋਗ ਹੈ ਕਿ ਮੇਜ ਨਦੀ ਰਾਜਸਥਾਨ ਦੀ ਚੰਬਲ ਨਦੀ ਦੀ ਇਕ ਸਹਾਇਕ ਨਦੀ ਹੈ |

ਕੇਜਰੀਵਾਲ ਵਲੋਂ ਮਿ੍ਤਕ ਹੈੱਡਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਮੁਆਵਜ਼ਾ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਇਕ ਅਧਿਕਾਰੀ ਅਨੁਸਾਰ ਮੁੱਖ ਮੰਤਰੀ ਡੀ. ਸੀ. ਪੀ. (ਉੱਤਰ ਪੂਰਬੀ) ਦੇ ਦਫ਼ਤਰ ਵੀ ਗਏ | ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਨੇਤਾ ਸੰਜੇ ਸਿੰਘ ਵੀ ਸਨ | ਇਸ ਤੋਂ ...

ਪੂਰੀ ਖ਼ਬਰ »

ਆਈ.ਬੀ. ਦੇ ਕਰਮਚਾਰੀ ਦੀ ਲਾਸ਼ ਚਾਂਦ ਬਾਗ਼ 'ਚ ਨਾਲੇ 'ਚੋਂ ਮਿਲੀ

ਦਿੱਲੀ 'ਚ ਜਾਰੀ ਹਿੰਸਾ ਦਰਮਿਆਨ ਖ਼ੁਫ਼ੀਆ ਵਿਭਾਗ ਦੇ ਸਟਾਫ਼ ਮੈਂਬਰ ਅੰਕਿਤ ਸ਼ਰਮਾ ਦੀ ਲਾਸ਼ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰ ਚਾਂਦ ਬਾਗ਼ 'ਚੋਂ ਮਿਲੀ | ਅਧਿਕਾਰੀਆਂ ਨੇ ਕਿਹਾ ਕਿ ਉਹ ਮੰਗਲਵਾਰ ਦੀ ਸ਼ਾਮ ਤੋਂ ਲਾਪਤਾ ਸਨ ਤੇ ਉਨ੍ਹਾਂ ਦੀ ਮੌਤ ...

ਪੂਰੀ ਖ਼ਬਰ »

ਹਿੰਸਾ 'ਤੇ ਸਖ਼ਤ ਹੋਈ ਹਾਈਕੋਰਟ

ਦਿੱਲੀ ਵਿਚ 3-4 ਦਿਨ ਲਗਾਤਾਰ ਹੋਈਆਂ ਹਿੰਸਕ ਵਾਰਦਾਤਾਂ ਬਾਰੇ ਹੋਈ ਸੁਣਵਾਈ ਦੌਰਾਨ ਅੱਜ ਦਿੱਲੀ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਟਿੱਪਣੀ ਕੀਤੀ ਕਿ ਅਸੀਂ ਦਿੱਲੀ ਵਿਚ 1984 ਵਰਗਾ ਸਿੱਖ ਕਤਲੇਆਮ ਦੁਬਾਰਾ ਨਹੀਂ ਹੋਣ ਦਿਆਂਗੇ | ਅਦਾਲਤ ਦੀ ਇਸ ਟਿੱਪਣੀ ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਪੀੜਤਾਂ ਨੂੰ ਸ਼ਰਨ ਦੇਣ ਤੇ ਲੰਗਰ ਮੁਹੱਈਆ ਕਰਨ ਲਈ ਹਦਾਇਤ

ਅੰਮਿ੍ਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਦਿੱਲੀ ਵਿਖੇ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਸਥਿਤ ਗੁਰਦੁਆਰਾ ਸਾਹਿਬਾਨ ਦੇ ...

ਪੂਰੀ ਖ਼ਬਰ »

ਪਾਕਿ ਸਰਕਾਰ ਵਲੋਂ ਨਵਾਜ਼ ਸ਼ਰੀਫ਼ 'ਭਗੌੜਾ' ਕਰਾਰ

ਅੰਮਿ੍ਤਸਰ, 26 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ 'ਭਗੌੜਾ' ਕਰਾਰ ਦਿੱਤਾ ਗਿਆ | ਉਨ੍ਹਾਂ ਵਲੋਂ ਲੰਡਨ ਤੋਂ ਆਪਣੀ ਸਿਹਤ ਬਾਰੇ ਡਾਕਟਰੀ ਰਿਪੋਰਟਾਂ ਪਾਕਿ ਸਰਕਾਰ ਅੱਗੇ ਪੇਸ਼ ਨਾ ਕਰਨ ਅਤੇ ਜ਼ਮਾਨਤ ਦੀਆਂ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਚ ਨਾਮਵਰ ਗਾਇਕਾਂ ਨੇ ਪੰਜਾਬੀ ਦੇ ਹੱਕ 'ਚ ਕੀਤੀ ਆਵਾਜ਼ ਬੁਲੰਦ

ਜਲੰਧਰ, 26 ਫਰਵਰੀ (ਮੇਜਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਪੰਜਾਬੀ ਜਾਗਿ੍ਤੀ ਮਾਰਚ ਤੋਂ ਬਾਅਦ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾਂ ਨੇ ਮਾਂ ਬੋਲੀ ਪੰਜਾਬੀ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ...

ਪੂਰੀ ਖ਼ਬਰ »

ਪੰਜਾਬੀ ਜਾਗਿ੍ਤੀ ਮਾਰਚ ਦੌਰਾਨ ਪਾਸ ਕੀਤੇ ਗਏ ਮਤੇ

ਜਲੰਧਰ, 26 ਫਰਵਰੀ (ਮੇਜਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸਬੰਧ 'ਚ ਪੰਜਾਬ ਜਾਗਿ੍ਤੀ ਮੰਚ, ਸਰਬੱਤ ਦਾ ਭਲਾ ਟਰੱਸਟ ਤੇ ਪੰਜਾਬ ਕਲਾ ਪ੍ਰੀਸ਼ਦ ਤੇ ਹੋਰ ਜਥੇਬੰਦੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਦੇਸ਼ ਭਗਤ ...

ਪੂਰੀ ਖ਼ਬਰ »

ਦਿੱਲੀ ਹਿੰਸਾ ਰੋਕਣ 'ਤੇ ਦਿੱਤਾ ਜ਼ੋਰ

ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਦਿੱਲੀ 'ਚ ਫੈਲ ਰਹੀ ਫਿਰਕੂ ਹਿੰਸਾ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਅਮਨ ਬਹਾਲੀ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਵੰਬਰ '84 ...

ਪੂਰੀ ਖ਼ਬਰ »

ਦਿੱਲੀ ਹਿੰਸਾ ਨੇ ਗੁਜਰਾਤ ਦੰਗਿਆਂ ਦੀ ਯਾਦ ਦਿਵਾਈ-ਯੇਚੁਰੀ

ਸੀ. ਪੀ. ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ 'ਚ ਹੋਈ ਹਿੰਸਾ ਨੇ 2002 'ਚ ਹੋਏ ਗੁਜਰਾਤ ਦੰਗਿਆਂ ਦੀ ਯਾਦ ਤਾਜ਼ਾ ਕਰਵਾ ਦਿੱਤੀ | ਉਨ੍ਹਾਂ ਕਿਹਾ ਕਿ ਦਿੱਲੀ 'ਚ ਸ਼ਾਂਤੀ ਲਿਆਉਣ ਅਤੇ ਸਥਿਤ ਆਮ ਵਰਗੀ ਕਰਨ ਲਈ ਫ਼ੌਜ ਬੁਲਾਉਣ ਤੋਂ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢਿਆ ਸ਼ਾਂਤੀ ਮਾਰਚ

ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਬੁੱਧਵਾਰ ਨੂੰ ਦਿੱਲੀ 'ਚ ਹੋਈ ਹਿੰਸਾ ਿਖ਼ਲਾਫ਼ ਪਾਰਟੀ ਵਲੋਂ ਕਾਂਗਰਸ ਕਮੇਟੀ ਦੇ ਹੈਡਕੁਆਟਰ ਤੋਂ ਕੱਢੇ ਗਏ ਸ਼ਾਂਤੀ ਮਾਰਚ ਵਿਚ ਹਿੱਸਾ ਲਿਆ | ਸ਼ਾਂਤੀ ਮਾਰਚ ਵਿਚ ਸੀਨੀਅਰ ...

ਪੂਰੀ ਖ਼ਬਰ »

ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਸਥਿਤੀ ਕਾਬੂ ਹੇਠ-ਡੋਵਾਲ

ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਨ ਦੇ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਕਿ ਉੱਤਰ-ਪੂਰਬੀ ਦਿੱਲੀ 'ਚ ਸਥਿਤੀ ਕਾਬੂ ਹੇਠ ਹੈ ਤੇ ਪੁਲਿਸ ਆਪਣਾ ਕੰਮ ਕਰ ਰਹੀ ਹੈ | ਡੋਵਾਲ ਨੇ ਉੱਤਰ ...

ਪੂਰੀ ਖ਼ਬਰ »

ਹਿੰਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 2 ਲੱਖ ਦਾ ਮੁਆਵਜ਼ਾ

ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ 'ਚ ਫ਼ਿਰਕੂ ਹਿੰਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਰਾਸ਼ੀ ਮੁਆਵਜ਼ੇ ਵਜੋਂ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਵਾਲਿਆਂ ਨੂੰ 50 ਹਜ਼ਾਰ ਰੁਪਏ ਰਾਹਤ ਰਾਸ਼ੀ ਵਜੋਂ ਦਿੱਤੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਪੁਲਿਸ ਨੂੰ ਪਾਈ ਝਾੜ

ਦਿੱਲੀ ਹਿੰਸਾ 'ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਸਖ਼ਤ ਝਾੜ ਪਾਈ | ਅਦਾਲਤ ਨੇ ਕਿਹਾ ਕਿ ਇਹ ਚੀਜ਼ਾਂ ਨਾ ਹੁੰਦੀਆਂ ਜੇਕਰ ਪੁਲਿਸ ਭੜਕਾਉਣ ਵਾਲੇ ਲੋਕਾਂ ਨੂੰ ਬਚ ਕੇ ਨਾ ਜਾਣ ਦਿੰਦੀ | ਜਸਟਿਸ ਜੋਸੇਫ਼ ਨੇ ਅਮਰੀਕਾ ਅਤੇ ਬਰਤਾਨੀਆ ਦੀ ਉਦਾਹਰਨ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX