ਤਾਜਾ ਖ਼ਬਰਾਂ


ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  19 minutes ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  42 minutes ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  44 minutes ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)-ਕੁਝ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਤੋਂ ਮਹਿਲ ਕਲਾਂ ਆਏ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਰੈਪਿਡ ਰਿਸਪਾਂਸ ਟੀਮ ਮਹਿਲ ਕਲਾਂ ਦੇ ਨੋਡਲ ਅਫ਼ਸਰ...
ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਲੱਗੀ ਅੱਗ
. . .  about 1 hour ago
ਮੁਕੇਰੀਆਂ, 27 ਮਈ (ਸਰਬਜੀਤ ਸਿੰਘ) - ਮੁਕੇਰੀਆਂ ਵਿਖੇ ਅੱਜ ਤੜਕਸਾਰ 3 ਕੁ ਵਜੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਜਿਸ ਉਪਰੰਤ ਫਾਇਰ ਬਿ੍ਰਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ। ਦੱਸਣਯੋਗ...
ਰਾਜਸਥਾਨ 'ਚ ਕੋਰੋਨਾ ਦੇ 109 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਜੈਪੁਰ, 27 ਮਈ - ਰਾਜਸਥਾਨ ਦੇ ਸਿਹਤ ਮੰਤਰਾਲੇ ਅਨੁਸਾਰ ਸੂਬੇ 'ਚ 'ਚ ਸਵੇਰੇ 9 ਵਜੇ ਤੱਕ ਕੋਰੋਨਾ ਦੇ 109 ਹੋਰ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ...
ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 170 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਮਈ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 6387 ਕੇਸ ਸਾਹਮਣੇ ਆਏ ਹਨ, ਜਦੋਂਕਿ 170 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 1,51,767 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ 4337 ਲੋਕਾਂ ਦੀ ਮੌਤ...
ਜਰਮਨ 'ਚ 29 ਜੂਨ ਤੱਕ ਵਧਾਏ ਗਏ ਸਮਾਜਿਕ ਦੂਰੀ ਦੇ ਮਾਪਦੰਡ
. . .  about 2 hours ago
ਬਰਲਿਨ, 27 ਮਈ - ਕੋਰੋਨਾ ਵਾਇਰਸ ਨੂੰ ਰੋਕਣ ਲਈ ਜਰਮਨੀ 'ਚ 29 ਜੂਨ ਤੱਕ ਸਮਾਜਿਕ ਦੂਰੀ ਦੇ ਮਾਪਦੰਡ ਵਧਾ...
ਅਮਰੀਕਾ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਤਾਰ ਤੀਸਰੇ ਦਿਨ 700 ਤੋਂ ਘੱਟ ਮੌਤਾਂ
. . .  about 2 hours ago
ਵਾਸ਼ਿੰਗਟਨ, 27 ਮਈ - ਅਮਰੀਕਾ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਤੀਸਰੇ ਦਿਨ 700 ਤੋਂ ਘੱਟ ਮੌਤਾਂ ਹੋਈਆਂ ਹਨ। ਹੁਣ ਤੱਕ ਅਮਰੀਕਾ 'ਚ ਕੋਰੋਨਾ ਦੇ ਚੱਲਦਿਆਂ 98,875 ਲੋਕਾਂ...
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤੱਕ 3,43,000 ਮੌਤਾਂ
. . .  about 2 hours ago
ਨਵੀਂ ਦਿੱਲੀ, 27 ਮਈ ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5.4 ਮਿਲੀਅਨ 'ਤੇ ਪਹੁੰਚ ਗਈ ਹੈ, ਜਦਕਿ 3,43,000 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਕੱਲੇ ਅਮਰੀਕਾ...
ਗੁਰਦੁਆਰਾ ਸ਼੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮਨਾਇਆ ਪੰਚਮੀ ਦਾ ਦਿਹਾੜਾ
. . .  about 3 hours ago
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ) - ਪਟਿਆਲਾ ਵਿਖੇ ਅੱਜ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ਼੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਕਰਫ਼ਿਊ ਦੇ ਖ਼ਤਮ ਹੋਣ ਤੋਂ ਬਾਅਦ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ...
ਅੱਜ ਦਾ ਵਿਚਾਰ
. . .  about 3 hours ago
53 ਵਿਚੋਂ 48 ਰਿਪੋਰਟਾਂ ਆਈਆਂ ਨੈਗੇਟਿਵ , 5 ਦੀ ਰਿਪੋਰਟ ਬਾਕੀ
. . .  1 day ago
ਪਠਾਨਕੋਟ ,26 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਚ ਆਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ...
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ 3 ਨੌਜਵਾਨਾਂ ਦੀ ਹੋਈ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ) - ਸਰਹਿੰਦ ਵਿਚ ਅੱਜ ਸ਼ਾਮ ਵੇਲੇ ਇਕ ਕਾਰ ਤੇ ਤੇਲ ਟੈਂਕਰ ਦਰਮਿਆਨ ਹੋਈ ਸਿੱਧੀ ਟੱਕਰ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਉੱਜਵਲ ਸੂਦ ਪੁੱਤਰ ਦਵਿੰਦਰ ਸੂਦ ਵਾਸੀ ਸਰਹਿੰਦ...
ਸ. ਬਲਬੀਰ ਸਿੰਘ ਸੀਨੀਅਰ ਨੂੰ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕੀਤਾ ਯਾਦ
. . .  1 day ago
ਕਰਾਚੀ, 26 ਮਈ - ਤਿੰਨ ਵਾਰ ਦੇ ਉਲੰਪਿਕ ਗੋਲਡ ਮੈਡਲਿਸਟ ਸ. ਬਲਬੀਰ ਸਿੰਘ ਸੀਨੀਅਰ ਦੇ ਹੋਏ ਦਿਹਾਂਤ 'ਤੇ ਪਾਕਿਸਤਾਨੀ ਹਾਕੀ ਭਾਈਚਾਰੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਲਬੀਰ ਸਿੰਘ ਨੂੰ ਯਾਦ ਕਰਦੇ ਹੋਏ ਪਾਕਿਸਤਾਨੀ ਹਾਕੀ ਭਾਈਚਾਰੇ ਨੇ ਕਿਹਾ ਕਿ ਉਹ ਬਹੁਤ...
ਭਲਕੇ ਅਟਾਰੀ ਵਾਹਗਾ ਮਾਰਗ ਰਾਹੀਂ ਪਾਕਿਸਤਾਨ ਪਹੁੰਚਣਗੇ ਭਾਰਤ ਵਿਚ 'ਚ ਫਸੇ ਪਾਕਿ ਨਾਗਰਿਕ
. . .  1 day ago
ਰਾਜਾਸਾਂਸੀ, 26 ਮਈ (ਹੇਰ) - ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਭਾਰਤ ਦੇ ਵਿਦੇਸ਼ ਮੰਤਰਾਲਾ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਗੁਜਰਾਤ, ਮਹਾਰਾਸ਼ਟਰਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿਚ ਫਸੇ ਹੋਏ ਨਾਗਰਿਕਾਂ ਦੀ ਪਾਕਿਸਤਾਨ 'ਚ ਸੌਖੇ...
ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ
. . .  1 day ago
ਭਿੱਖੀ ਵਿੰਡ, 26 ਮਈ (ਬੌਬੀ) - ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰ ਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ ਵਿਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਲਾਸ਼...
ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾ ਪਾਜ਼ੀਟਿਵ ਕੇਸ ਮਿਲੇ
. . .  1 day ago
ਅੰਮ੍ਰਿਤਸਰ, 26 ਮਈ (ਰੇਸ਼ਮ ਸਿੰਘ/ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ ਦੋ ਕੋਰੋਨਾਵਾਇਰਸ ਦੇ ਕੇਸ ਪਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ 337 ਕੇਸ ਹਨ। ਜਿਨ੍ਹਾਂ ਵਿਚੋਂ 301 ਡਿਸਚਾਰਜ ਹੋ ਗਏ ਹਨ। 6 ਮੌਤਾਂ ਹੋਈਆਂ ਹਨ ਤੇ...
ਭਾਰਤ ਚੀਨ ਤਣਾਅ ਵਿਚਕਾਰ ਮੋਦੀ ਨੇ ਕੀਤੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਲਦਾਖ ਦੇ ਇਲਾਕੇ ਵਿਚ ਭਾਰਤ ਤੇ ਚੀਨ ਦੇ ਸੈਨਿਕਾਂ ਦੇ ਆਹਮੋ ਸਾਹਮਣੇ ਹੋਣ ਦੀਆਂ ਖ਼ਬਰਾਂ ਵਿਚਕਾਰ ਇਸ ਮੁੱਦੇ 'ਤੇ ਦਿੱਲੀ 'ਚ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਹੋਈ ਹੈ। ਚੀਨ ਦੇ ਨਾਲ ਐਲ.ਏ.ਸੀ. 'ਤੇ ਕੀ ਹਾਲਾਤ ਹਨ, ਇਸ 'ਤੇ ਚਰਚਾ ਚਲੀ। ਉੱਥੇ...
ਆਬਕਾਰੀ ਕਰ ਕਮਿਸ਼ਨਰ ਪੰਜਾਬ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਦੀਆਂ ਸਾਰੀਆਂ ਸ਼ਰਾਬ ਫ਼ੈਕਟਰੀਆਂ ਤੇ ਬੋਟਲਿੰਗ ਪਲਾਂਟ ਦੇ ਵਿਚ ਤੈਨਾਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਜਿੱਥੇ ਤਬਾਦਲੇ ਕੀਤੇ ਗਏ। ਉੱਥੇ ਹੀ ਅੱਜ ਵਿਭਾਗ ਦੇ ਕਮਿਸ਼ਨਰ ਵਿਵੇਕ ਪ੍ਰਤਾਪ ਵੱਲੋਂ ਸੂਬੇ...
ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤਨੀ ਨੇ ਕੀਤੀ ਖੁਦਕੁਸ਼ੀ
. . .  1 day ago
ਨਾਭਾ, 26 ਮਈ (ਅਮਨਦੀਪ ਸਿੰਘ ਲਵਲੀ) - ਨਾਭਾ ਦੀ ਕੀਰਤੀ ਨਾਮੀ 24 ਸਾਲਾਂ ਔਰਤ ਵੱਲੋਂ ਗਲ ਵਿਚ ਚੁੰਨੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਕਿਰਤੀ ਦੇ ਭਰਾ ਅਮਿਤ ਮੁਤਾਬਿਕ ਉਸ ਦੇ ਪਤੀ ਦੀਪਕ ਦੇ ਕਿਸੇ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਤੇ ਭਾਈ ਵਰਿਆਮ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਅਫਸੋਸ
. . .  1 day ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਲੰਪੀਅਨ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ...
ਸਿਹਤ ਮੰਤਾਰਲਾ ਨੇ ਸੂਬਿਆਂ ਨੂੰ ਹਾਈਡ੍ਰੋਕਸੀਕਲੋਰੋਕਵੀਨ ਸਬੰਧੀ ਤਾਜ਼ਾ ਜਾਣਕਾਰੀ ਦੇਣ ਲਈ ਕਿਹਾ
. . .  1 day ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾਵਾਇਰਸ ਖਿਲਾਫ ਮਲੇਰੀਆ ਦੀ ਦਵਾਈ ਹਾਈਡ੍ਰਾਕਸੀਕਲੋਰੋਕਵੀਨ ਦੇ ਇਸਤੇਮਾਲ ਨੂੰ ਲੈ ਕੇ ਸਿਹਤ ਮੰਤਰਾਲਾ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ 'ਚ ਸਾਰੇ ਸੂਬਿਆਂ ਤੇ ਕੇਂਦਰ...
ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਡੇਢ ਲੱਖ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਦਿੱਤਾ - ਡਿਪਟੀ ਕਮਿਸ਼ਨਰ
. . .  1 day ago
ਪਟਿਆਲਾ, 26 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਮੁੱਖ ਮੰਤਰੀ ਦੇ ਜ਼ਿਲ੍ਹੇ ਚ ਹੁਣ ਤੱਕ ਡੇਢ ਲੱਖ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਵੰਡੀ ਗਈ ।ਇਸ ਗੱਲ ਦਾ ਦਾਅਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ...
ਚੀਨ ਦੇ ਮਸਲੇ 'ਤੇ ਰਾਜਨਾਥ ਸਿੰਘ ਦੀ ਅਹਿਮ ਬੈਠਕ
. . .  1 day ago
ਨਵੀਂ ਦਿੱਲੀ, 26 ਮਈ - ਪਿਛਲੇ ਕੁੱਝ ਦਿਨਾਂ ਤੋਂ ਚੀਨ ਤੇ ਨਿਪਾਲ ਦੇ ਨਾਲ ਜਾਰੀ ਖਿੱਚੋਤਾਣ ਵਿਚਕਾਰ ਅੱਜ ਮੰਗਲਵਾਰ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅਹਿਮ ਬੈਠਕ ਕੀਤੀ। ਚੀਫ਼ ਆਫ਼ ਡਿਫੈਂਸ ਬਿਪਿਨ ਰਾਵਤ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਦੇ ਨਾਲ ਹੋਈ ਬੈਠਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਉਦੇਸ਼ ਪਾਬੰਦੀਆਂ ਦੀ ਥਾਂ ਲੋਕ ਕਲਿਆਣ ਹੋਣਾ ਚਾਹੀਦਾ। -ਰੂਵਸ ਚੋਟੇ

ਪਹਿਲਾ ਸਫ਼ਾ

ਚੀਨ ਨਾਲ ਤਣਾਅ ਦੇ ਚਲਦਿਆਂ ਰਾਜਨਾਥ ਵਲੋਂ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ

ਅਜੀਤ ਡੋਵਾਲ ਅਤੇ ਸੀ.ਡੀ.ਐਸ. ਬਿਪਿਨ ਰਾਵਤ ਵੀ ਰਹੇ ਮੌਜੂਦ

ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ-ਚੀਨ ਦੀ ਕਰੀਬ 3500 ਕਿੱਲੋਮੀਟਰ ਲੰਮੀ ਸਰਹੱਦ ਨਾਲ ਲੱਗਦੇ ਰਣਨੀਤਕ ਇਲਾਕਿਆਂ 'ਚ ਭਾਰਤ ਆਪਣੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਨੂੰ ਜਾਰੀ ਰੱਖੇਗਾ। ਭਾਰਤ ਤੇ ਚੀਨ ਦੀਆਂ ਸੈਨਾਵਾਂ ਵਿਚਾਲੇ ਲੱਦਾਖ 'ਚ ਜਾਰੀ ਤਣਾਅ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਮੀਟਿੰਗ 'ਚ ਅਸਲ ਕੰਟਰੋਲ ਰੇਖਾ ਦੇ ਜ਼ਮੀਨੀ ਹਾਲਾਤ 'ਤੇ ਗੱਲਬਾਤ ਹੋਈ ਤੇ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਸੀ.ਡੀ.ਐਸ. ਜਨਰਲ ਬਿਪਿਨ ਰਾਵਤ ਵੀ ਮੌਜੂਦ ਸਨ। ਇਸ ਦੌਰਾਨ ਪਤਾ ਲੱਗਾ ਕਿ ਰਾਜਨਾਥ ਸਿੰਘ ਨੇ ਸੈਨਾ ਕਮਾਂਡਰਾਂ ਨੂੰ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ 'ਚ ਚੀਨੀ ਸੈਨਿਕਾਂ ਦੇ ਹਮਲਾਵਰ ਵਿਵਹਾਰ ਦੇ ਮੱਦੇਨਜ਼ਰ ਲੱਦਾਖ, ਸਿੱਕਮ, ਉਤਰਾਖੰਡ ਜਾਂ ਅਰੁਣਾਚਲ ਪ੍ਰਦੇਸ਼ 'ਚ ਅਸਲ ਕੰਟਰੋਲ ਰੇਖਾ ਨਾਲ ਪ੍ਰਮੁੱਖ ਪ੍ਰਾਜੈਕਟਾਂ ਦੇ ਲਾਗੂ ਕਰਨ ਦੀ ਸਮੀਖਿਆ ਦੀ ਕੋਈ ਲੋੜ ਨਹੀਂ ਹੈ। ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਚੀਨ ਨਾਲ ਗੱਲਬਾਤ ਤਾਂ ਚਲਦੀ ਰਹੇਗੀ ਪਰ ਭਾਰਤੀ ਸੈਨਾ ਉਥੇ ਆਪਣੀ ਸੰਪ੍ਰਭੂਤਾ ਨਾਲ ਬਿਲਕੁਲ ਸਮਝੌਤਾ ਨਾ ਕਰਦੇ ਹੋਏ ਆਪਣੀ ਪਕੜ ਮਜ਼ਬੂਤ ਰੱਖੇਗੀ। ਸੂਤਰਾਂ ਅਨੁਸਾਰ ਸੈਨਾ ਪ੍ਰਮੁੱਖ ਜਨਰਲ ਐਮ.ਐਮ. ਨਰਵਾਣੇ ਪੂਰਬੀ ਲੱਦਾਖ 'ਚ ਪੈਦਾ ਹੋ ਰਹੇ ਹਾਲਾਤ ਬਾਰੇ ਰੱਖਿਆ ਮੰਤਰੀ ਨੂੰ ਰੋਜ਼ਾਨਾ ਜਾਣਕਾਰੀ ਦੇ ਰਹੇ ਹਨ। ਲੱਦਾਖ 'ਚ ਤਣਾਅ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕਈ ਵਾਰ ਕੂਟਨੀਤਕ ਗੱਲਬਾਤ ਹੋ ਚੁੱਕੀ ਹੈ ਪਰ ਦੋਵਾਂ ਪਾਸਿਆਂ ਤੋਂ ਸੈਨਿਕਾਂ ਦੀ ਤਦਾਦ 'ਚ ਕੋਈ ਕਮੀ ਨਹੀਂ ਆਈ। ਖ਼ਬਰਾਂ ਅਨੁਸਾਰ ਗਲਵਾਨ ਨਦੀ, ਪੇਂਗਾਂਗ ਝੀਲ, ਦੇਮਚੋਕ ਤੇ ਦੌਲਤ ਬੇਗ ਓਲਡੀ 'ਚ ਦੋਵਾਂ ਪਾਸਿਆਂ ਤੋਂ ਹਜ਼ਾਰਾਂ ਸੈਨਿਕ ਆਹਮਣੇ-ਸਾਹਮਣੇ ਡਟੇ ਹੋਏ ਹਨ। ਗਲਵਾਨ ਘਾਟੀ 'ਚ ਚੀਨ ਵੱਡੀ ਗਿਣਤੀ 'ਚ ਆਪਣੇ ਬਾਰਡਰ ਡਿਫ਼ੈਂਸ ਰੈਜੀਮੈਂਟ ਦੇ ਸੈਨਿਕਾਂ ਨੂੰ ਅੱਗੇ ਲੈ ਆਇਆ ਹੈ। ਇਸ ਨੇ ਨਾਲ ਹੀ ਸੈਨਿਕਾਂ ਦੇ ਰਹਿਣ ਲਈ ਥਾਂ ਬਣਾਉਣ ਲਈ ਵੱਡੇ ਉਪਕਰਨ ਵੀ ਅੱਗੇ ਲਿਆਂਦੇ ਗਏ ਹਨ। ਮੀਟਿੰਗ ਦੌਰਾਨ ਇਹ ਵੀ ਫੈਸਲਾ ਹੋਇਆ ਕਿ ਭਾਰਤ ਆਪਣੇ ਜਵਾਨ ਚੀਨ ਦੇ ਸੈਨਿਕਾਂ ਮੁਕਾਬਲੇ ਵਧਾਉਂਦਾ ਰਹੇਗਾ। ਇਸ ਤੋਂ ਪਹਿਲਾਂ 2017 'ਚ ਡੋਕਲਾਮ 'ਚ 73 ਦਿਨਾਂ ਤੱਕ ਦੋਵਾਂ ਦੇਸ਼ਾਂ ਦੇ ਸੈਨਿਕ ਆਹਮਣੇ-ਸਾਹਮਣੇ ਡਟੇ ਸਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਜੰਗ ਦਾ ਖਤਰਾ ਮੰਡਰਾਉਣ ਲੱਗ ਪਿਆ ਸੀ।
ਹਾਲਾਤ 'ਤੇ ਸਮੀਖਿਆ ਕਰਨਗੇ ਸੈਨਾ ਦੇ ਉੱਚ ਕਮਾਂਡਰ
ਭਾਰਤੀ ਸੈਨਾ ਦੇ ਉੱਚ ਕਮਾਂਡਰ ਬੁੱਧਵਾਰ ਨੂੰ ਸ਼ੁਰੂ ਹੋ ਰਹੇ ਤਿੰਨ ਦਿਨਾ ਸੰਮੇਲਨ 'ਚ ਪੂਰਬੀ ਲੱਦਾਖ ਦੇ ਕਈ ਖੇਤਰਾਂ 'ਚ ਭਾਰਤੀ ਤੇ ਚੀਨੀ ਸੈਨਿਕਾਂ ਵਿਚਾਲੇ ਤਣਾਅਪੂਰਨ ਹਾਲਾਤ 'ਤੇ ਸਮੀਖਿਆ ਕਰਨਗੇ। ਕਮਾਂਡਰ ਜੰਮੂ-ਕਸ਼ਮੀਰ ਦੀ ਸਥਿਤੀ 'ਤੇ ਵੀ ਚਰਚਾ ਕਰਨਗੇ। ਇਹ ਸੰਮੇਲਨ ਪਹਿਲਾਂ 13 ਤੋਂ 18 ਅਪ੍ਰੈਲ ਨੂੰ ਹੋਣਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਸੈਨਾ ਦੇ ਬੁਲਾਰੇ ਕਰਨਲ ਅਮਨ ਆਨੰਦ ਨੇ ਕਿਹਾ ਕਿ ਭਾਰਤੀ ਸੈਨਾ ਦੀ ਚੋਟੀ ਪੱਧਰ ਦੀ ਲੀਡਰਸ਼ਿਪ ਮੌਜੂਦਾ ਉਭਰ ਰਹੀਆਂ ਸੁਰੱਖਿਆ ਤੇ ਪ੍ਰਸ਼ਾਸਨਿਕ ਚੁਣੌਤੀਆਂ 'ਤੇ ਵਿਚਾਰ ਚਰਚਾ ਕਰੇਗੀ ਅਤੇ ਭਾਰਤੀ ਸੈਨਾ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਵਿਚਾਰ ਕੀਤਾ ਜਾਵੇਗਾ। ਇਹ ਚਰਚਾ ਦੋ ਪੜਾਵਾਂ 'ਚ ਹੋਵੇਗੀ, ਪਹਿਲਾ ਪੜਾਅ 27 ਮਈ ਤੋਂ 29 ਮਈ ਤੇ ਦੂਸਰਾ ਜੂਨ ਦੇ ਆਖਰੀ ਹਫ਼ਤੇ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਸੰਮੇਲਨ ਦੌਰਾਨ ਮੁੱਖ ਤੌਰ 'ਤੇ ਧਿਆਨ ਪੂਰਬੀ ਲੱਦਾਖ ਦੀ ਸਥਿਤੀ 'ਤੇ ਹੀ ਹੋਵੇਗਾ।

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ 414ਵਾਂ ਸ਼ਹੀਦੀ ਪੁੁਰਬ ਬੜੀ ਸ਼ਰਧਾ ਭਾਵਨਾ ਨਾਲ ਸਮੂਹ ਸੰਗਤ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਮਨਾਇਆ ਗਿਆ। ਤਾਲਾਬੰਦੀ ਹੋਣ ਦੇ ਬਾਵਜੂਦ ਹਜ਼ਾਰਾਂ ਦੀ ਤਦਾਦ 'ਚ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿੱਖੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਸੰਗਤ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਖ਼ੁਦ ਬਣਾਏ ਗਏ ਦੁਨੀਆ ਦੇ ਗੁਰਦੁਆਰਿਆਂ 'ਚੋਂ ਸਭ ਤੋਂ ਵਿਸ਼ਾਲ ਪਵਿੱਤਰ ਸਰੋਵਰ 'ਚ ਮਨ ਬਿਰਤੀ ਇਕਾਗਰ ਕਰ ਕੇ ਇਸ਼ਨਾਨ ਕੀਤੇ। ਇਸ ਮੌਕੇ ਸਵੇਰੇ 6.30 ਵਜੇ ਦੀਵਾਨ ਹਾਲ ਵਿਖੇ ਸ਼ਹੀਦੀ ਸਮਾਗਮ ਸ਼ੁਰੂ ਹੋਏ। ਸਵੇਰੇ ਆਸਾ ਜੀ ਦੀ ਵਾਰ ਦੀ ਡਿਊਟੀ ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਹਜ਼ੂਰੀ ਰਾਗੀ ਜਥੇ ਵਲੋਂ ਨਿਭਾਈ ਗਈ। ਉਪਰੰਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏੇ। ਭੋਗ ਤੋਂ ਬਾਅਦ ਭਾਈ ਹਰਭਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਕਥਾ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪਰਿਕਰਮਾ 'ਚ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਹਾਲ 'ਚ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਕੁਲਦੀਪ ਸਿੰਘ ਕੈਰੋਵਾਲ ਮੈਨੇਜਰ ਵਲੋਂ ਆਏ ਹੋਏ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਮੰਤਰੀ ਵਲੋਂ ਸੈਨਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 26 ਮਈ (ਏਜੰਸੀ)-ਪੂਰਬੀ ਲੱਦਾਖ 'ਚ ਭਾਰਤ ਅਤੇ ਚੀਨੀ ਸੈਨਾਵਾਂ ਦਰਮਿਆਨ ਵਧ ਰਹੇ ਸਰਹੱਦੀ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ਼ ਆਫ਼ ਡਿਫ਼ੈਂਸ ਸਟਾਫ਼ ਜਨਰਲ ਬਿਪਿਨ ਰਾਵਤ ਅਤੇ ਤਿੰਨੇ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਦੌਰਾਨ ਬਾਹਰੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤੀ ਫ਼ੌਜ ਦੀ ਤਿਆਰੀ 'ਤੇ ਚਰਚਾ ਕੀਤੀ ਗਈ। ਸਰਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੈਨਾ ਦੇ ਉੱਚ ਅਧਿਕਾਰੀਆਂ ਨੇ ਪੂਰਬੀ ਲੱਦਾਖ਼ 'ਚ ਪੈਦਾ ਹੋਈ ਸਥਿਤੀ ਬਾਰੇ ਮੋਦੀ ਨੂੰ ਜਾਣੂ ਕਰਵਾਇਆ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਮੀਟਿੰਗ ਦਾ ਏਜੰਡਾ ਮਹੱਤਵਪੂਰਨ ਸੈਨਿਕ ਸੁਧਾਰਾਂ ਅਤੇ ਭਾਰਤ ਦੀ ਲੜਾਕੂ ਤਾਕਤ ਨੂੰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕਰਨਾ ਸੀ। ਸੈਨਾ 'ਚ ਸ਼ਾਮਿਲ ਲੋਕਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲੱਦਾਖ 'ਚ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਬਾਰੇ ਸਰਕਾਰੀ ਤੌਰ 'ਤੇ ਕੋਈ ਟਿੱਪਣੀ ਨਹੀਂ ਆਈ ਹੈ।

ਸ਼ੀ ਜਿਨਪਿੰਗ ਨੇ ਸੈਨਾ ਨੂੰ ਜੰਗ ਲਈ ਤਿਆਰ ਰਹਿਣ ਲਈ ਕਿਹਾ

ਬੀਜਿੰਗ, 26 ਮਈ (ਏਜੰਸੀ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੇ ਚੋਟੀ ਦੇ ਅਧਿਕਾਰੀਆਂ ਦੀ ਇਕ ਬੈਠਕ 'ਚ ਚੀਨ ਦੇ ਹਥਿਆਰਬੰਦ ਸੈਨਿਕ ਬਲਾਂ ਨੂੰ ਜੰਗ ਦੀ ਤਿਆਰੀ ਲਈ ਆਪਣੀ ਇੱਛਾ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਆਖਦਿਆਂ ਕਿਹਾ ਕਿ ਇਸ ਸਮੇਂ ਉਹ ਸਭ ਕਰਨ ਦੀ ਜ਼ਰੂਰਤ ਹੈ ਜੋ ਜੰਗ ਲਈ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ.ਏ.) ਨੂੰ ਨਵੇਂ ਯੁੱਗ ਲਈ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ। ਜਦੋਂ ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਜੂਝ ਰਹੀ ਹੈ, ਅਜਿਹੇ 'ਚ ਜਿਨਪਿੰਗ ਦਾ ਇਹ ਬਿਆਨ ਬੇਹੱਦ ਮਹੱਤਵਪੂਰਨ ਹੈ। ਭਾਰਤ ਨਾਲ ਚੀਨ ਦੇ ਹਾਲ ਹੀ 'ਚ ਪੈਦਾ ਹੋਏ ਸਰਹੱਦੀ ਵਿਵਾਦ ਨੂੰ ਲੈ ਕੇ ਵੀ ਇਸ ਬਿਆਨ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਪੰਜਾਬ 'ਚ 10 ਨਵੇਂ ਮਾਮਲੇ 5 ਹੋਰ ਸਿਹਤਯਾਬ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਜਿੱਥੇ ਇਕ ਪਾਸੇ ਸੂਬੇ 'ਚ ਗਰਮੀ ਦਾ ਕਹਿਰ ਜਾਰੀ ਹੈ ਉੱਥੇ ਕੋਰੋਨਾ ਨਾਲ ਸਬੰਧਿਤ ਮਾਮਲੇ ਵੀ ਰੁਕਣ ਦਾ ਨਾਂਅ ਨਹੀਂ ਲੈ ਰਹੇ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਦੇਸ਼ ਭਰ ਸਮੇਤ ਪੰਜਾਬ 'ਚ ਕੋਰੋਨਾ ਦੀ ਦਸਤਕ ਮਗਰੋਂ ਕੁਝ ਮਾਹਿਰਾਂ ਵਲੋਂ ਇਸ ਨੂੰ ਵਾਤਾਵਰਨ ਨਾਲ ਜੋੜ ਕੇ ਇਹ ਅੰਦਾਜ਼ੇ ਵੀ ਲਗਾਏ ਗਏ ਸਨ ਕਿ ਗਰਮੀ ਵਧਣ ਨਾਲ ਕੋਰੋਨਾ ਖ਼ਤਮ ਹੋਣ ਲੱਗ ਜਾਵੇਗਾ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਅਜਿਹਾ ਨਹੀਂ ਕਿਹਾ ਜਾ ਸਕਦਾ ਕਿਉਂਕਿ ਅੱਤ ਦੀ ਗਰਮੀ ਦੇ ਬਾਵਜੂਦ ਨਵੇਂ ਕੇਸਾਂ ਵਿਚ ਵਾਧਾ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 10 ਹੋਰ ਮਾਮਲੇ ਸਾਹਮਣੇ ਆਏ ਹਨ ਜਦਕਿ 5 ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਨਵੇਂ ਆਏ ਮਾਮਲਿਆਂ ਵਿਚ ਫ਼ਰੀਦਕੋਟ ਤੋਂ 1, ਲੁਧਿਆਣਾ ਤੋਂ 1, ਹੁਸ਼ਿਆਰਪੁਰ ਤੋਂ 4, ਅੰਮ੍ਰਿਤਸਰ ਤੋਂ 2 ਤੇ ਸੰਗਰੂਰ ਤੋਂ 2 ਮਾਮਲੇ ਸਾਹਮਣੇ ਆਏ ਹਨ। ਅੱਜ ਸਿਹਤਯਾਬ ਹੋਏ ਮਰੀਜ਼ਾਂ 'ਚੋਂ ਜਲੰਧਰ ਤੋਂ 3, ਪਟਿਆਲਾ ਤੋਂ 1 ਅਤੇ ਫਰੀਦਕੋਟ ਤੋਂ 1 ਮਰੀਜ਼ ਸ਼ਾਮਿਲ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਵਿਚ 69818 ਸ਼ੱਕੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ 'ਚੋਂ 64160 ਦੇ ਸੈਂਪਲ ਨੈਗੇਟਿਵ ਆਏ ਹਨ, ਜਦਕਿ 3552 ਦੇ ਜਾਂਚ ਸੈਂਪਲਾਂ ਦੀ ਉਡੀਕ ਕੀਤੀ ਜਾ ਰਹੀ ਹੈ ਜਦ ਕਿ 1 ਮਰੀਜ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਵੈਂਟੀਲੇਟਰ ਦੀ ਸਪੋਰਟ 'ਤੇ ਰੱਖਿਆ ਗਿਆ ਹੈ ਅਤੇ ਦੋ ਮਰੀਜ਼ ਆਕਸੀਜਨ ਸਪੋਰਟ 'ਤੇ ਰੱਖੇ ਹੋਏ ਹਨ। ਸਿਹਤ ਵਿਭਾਗ ਅਨੁਸਾਰ ਹੁਣ ਤੱਕ ਕੁੱਲ 1918 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਜਿੱਤ ਕੇ ਤੰਦਰੁਸਤ ਹੋ ਚੁੱਕੇ ਹਨ।
ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਮਰੀਜ਼
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਗਿਣਤੀ 111 ਹੋ ਗਈ ਹੈ। ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 89 ਮਰੀਜ਼ ਠੀਕ ਹੋ ਕੇ ਘਰ ਨੂੰ ਵੀ ਜਾ ਚੁੱਕੇ ਹਨ ਅਤੇ 17 ਮਰੀਜ਼ ਐਕਟਿਵ ਹਨ। ਅੱਜ ਨਵੇਂ ਮਿਲੇ ਪਾਜ਼ੀਟਿਵ ਮਰੀਜ਼ਾਂ 'ਚੋਂ 3 ਮਰੀਜ਼ ਪਿੰਡ ਨੰਗਲੀ ਜਲਾਲਪੁਰ, 1 ਪਿੰਡ ਪੁਰੀਕਾ ਦੇ ਕਿਡਨੀ ਤੋਂ ਪ੍ਰਭਾਵਿਤ ਵਿਅਕਤੀ, ਜਿਸ ਦੀ ਕੁੱਝ ਦਿਨ ਪਹਿਲਾਂ ਜਲੰਧਰ ਵਿਖੇ ਮੌਤ ਹੋ ਗਈ ਸੀ, ਦੇ ਨਜ਼ਦੀਕੀ ਹਨ ਅਤੇ ਹੁਣ ਇਸ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ 13 ਵਿਅਕਤੀ ਲਾਗ ਲੈ ਚੁੱਕੇ ਹਨ।
ਲੁਧਿਆਣਾ 'ਚ ਏਅਰ ਇੰਡੀਆ ਦਾ ਸੁਰੱਖਿਆ ਮੁਲਾਜ਼ਮ ਪਾਜ਼ੀਟਿਵ
ਲੁਧਿਆਣਾ (ਸਲੇਮਪੁਰੀ)-ਲੁਧਿਆਣਾ ਦੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਜਾਂਚ ਦੌਰਾਨ ਏਅਰ ਇੰਡੀਆ ਨਾਲ ਸਬੰਧਿਤ ਇਕ ਸੁਰੱਖਿਆ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਸੁਰੱਖਿਆ ਮੁਲਾਜ਼ਮ 25 ਮਈ ਨੂੰ ਦਿੱਲੀ ਤੋਂ ਜਹਾਜ਼ ਰਾਹੀਂ ਸਾਹਨੇਵਾਲ ਸਥਿਤ ਹਵਾਈ ਅੱਡੇ ਪਹੁੰਚਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਪਾਈ ਗਈ ਹੈ। ਮਰੀਜ਼ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਉਮਰ 50 ਸਾਲ ਦੇ ਕਰੀਬ ਹੈ।
ਅੰਮ੍ਰਿਤਸਰ 'ਚ 2 ਬਜ਼ੁਰਗ ਔਰਤਾਂ ਨੂੰ ਕੋਰੋਨਾ
ਅੰਮ੍ਰਿਤਸਰ (ਰੇਸ਼ਮ ਸਿੰਘ)-ਅੰਮ੍ਰਿਤਸਰ 'ਚ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਗਏ ਹਨ। ਦੋਵੇਂ ਮਰੀਜ਼ ਬਜ਼ੁਰਗ ਔਰਤਾਂ ਹਨ ਜੋ ਕਿ ਇਥੇ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ। ਮਿਲੇ ਵੇਰਵਿਆਂ ਅਨੁਸਾਰ ਹੁਣ ਕੋਰੋਨਾ ਵਾਇਰਸ ਦੇ ਭਾਈਚਾਰੇ ਪ੍ਰਸਾਰ ਦੇ ਮਰੀਜ਼ ਨਿਕਲਣੇ ਸ਼ੁਰੂ ਹੋ ਗਏ ਹਨ। ਦੋਵੇਂ ਔਰਤਾਂ ਦੀ ਵੀ ਕੋਈ ਟਰੈਵਲ ਹਿਸਟਰੀ ਨਹੀਂ ਹੈ।

ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ-ਕੇਂਦਰ ਤੇ ਸੂਬਿਆਂ ਤੋਂ ਜਵਾਬ ਤਲਬ

ਨਵੀਂ ਦਿੱਲੀ, 26 ਮਈ (ਏਜੰਸੀ)-ਕੋਰੋਨਾ ਤਾਲਾਬੰਦੀ ਦੇ ਚੱਲਦੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਤਰਸਯੋਗ ਹਾਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਵੈ ਨੋਟਿਸ ਲਿਆ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਸਬੰਧਿਤ ਸਰਕਾਰਾਂ ਵਲੋਂ ਮੁਫ਼ਤ ਭੋਜਨ ਅਤੇ ਪਨਾਹਗਾਹ ਵਰਗੀ ਸਹਾਇਤਾ ਦੀ ਜ਼ਰੂਰਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਢੁਕਵੇਂ ਟਰਾਂਸਪੋਰਟ ਪ੍ਰਬੰਧ, ਭੋਜਨ ਅਤੇ ਪਨਾਹਗਾਹ ਦੀ ਵਿਵਸਥਾ ਬਿਲਕੁਲ ਮੁਫ਼ਤ 'ਚ ਤੁਰੰਤ ਮੁਹੱਈਆ ਹੋਵੇ। ਸੁਪਰੀਮ ਕੋਰਟ, ਜਿਸ ਨੇ ਸਥਿਤੀ ਦਾ ਖੁਦ ਨੋਟਿਸ ਲਿਆ, ਨੇ ਕਿਹਾ ਕਿ ਭਾਵੇਂ ਕੇਂਦਰ ਤੇ ਰਾਜਾਂ ਨੇ ਉਨ੍ਹਾਂ (ਪ੍ਰਵਾਸੀ ਮਜ਼ਦੂਰਾਂ) ਨੂੰ ਰਾਹਤ ਪਹੁੰਚਾਉਣ ਲਈ ਕਈ ਕਦਮ ਚੁੱਕੇ ਹਨ, ਪਰ ਫਿਰ ਵੀ ਕਮੀਆਂ ਅਤੇ ਕੁਝ ਖਾਮੀਆਂ ਹਨ। ਪੈਦਲ ਅਤੇ ਸਾਈਕਲ 'ਤੇ ਚੱਲਦੇ ਪ੍ਰਵਾਸੀ ਮਜ਼ਦੂਰਾਂ ਦੀ ਤਰਸਯੋਗ ਹਾਲਤ ਦਰਸਾਉਂਦੀਆਂ ਵੱਖ-ਵੱਖ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਕੇਂਦਰ, ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕਰ ਕੇ 28 ਮਈ ਤੱਕ ਜਵਾਬ ਮੰਗਿਆ ਹੈ। ਜਸਟਿਸ ਅਸ਼ੋਕ ਭੂਸ਼ਣ, ਸੰਜੇ ਕਿਸ਼ਨ ਕੌਲ ਅਤੇ ਐਮ. ਆਰ. ਸ਼ਾਹ ਨੇ ਕੇਂਦਰ, ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਭੇਜਦੇ ਹੋਏ 28 ਮਈ ਤੱਕ ਜਵਾਬ ਦੇਣ ਲਈ ਕਹਿੰਦੇ ਹੋਏ ਪੁੱਛਿਆ ਕਿ ਉਨ੍ਹਾਂ ਦੀ ਸਥਿਤੀ 'ਚ ਸੁਧਾਰ ਲਈ ਕੀ ਕਦਮ ਚੁੱਕੇ ਗਏ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਅਗਲੀ ਸੁਣਵਾਈ 28 ਮਈ ਤੈਅ ਕੀਤੀ ਹੈ ਤੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਮਦਦ ਕਰਨ। ਵਰਨਣਯੋਗ ਹੈ ਕਿ ਕੋਰੋਨਾ ਤਾਲਾਬੰਦੀ ਦੌਰਾਨ ਕਈ ਰਾਜਾਂ 'ਚ ਫਸੇ ਹੋਏ ਮਜ਼ਦੂਰਾਂ ਦੀ ਸਥਿਤੀ ਤਰਸਯੋਗ ਹੋ ਗਈ ਹੈ। ਕਈ ਪ੍ਰਵਾਸੀ ਕਾਮਿਆਂ ਨੇ ਮੁੰਬਈ ਅਤੇ ਦਿੱਲੀ ਵਰਗੀਆਂ ਥਾਵਾਂ ਤੋਂ ਹਜ਼ਾਰਾਂ ਕਿੱਲੋਮੀਟਰ ਤੋਂ ਜ਼ਿਆਦਾ ਦੀ ਦੂਰੀ ਪੈਦਲ ਤੈਅ ਕੀਤੀ। ਇਸ ਦੌਰਾਨ ਕਈ ਵਾਰ ਉਹ ਬੱਸ ਅਤੇ ਰੇਲ ਹਾਦਸਿਆਂ ਦਾ ਸ਼ਿਕਾਰ ਵੀ ਹੋਏ। ਹਾਲਾਂਕਿ ਬਾਅਦ ਵਿਚ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਲਈ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ ਵੀ ਚਲਾਈਆਂ ਗਈਆਂ।

ਕਰਜ਼ਿਆਂ 'ਤੇ ਵਿਆਜ ਮੁਆਫ਼ੀ ਨੂੰ ਲੈ ਕੇ ਆਰ.ਬੀ.ਆਈ. ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਸੰਕਟ ਦਰਮਿਆਨ ਆਰ. ਬੀ. ਆਈ. ਵਲੋਂ 3 ਮਹੀਨੇ ਦੀ ਮੁਹਲਤ ਦੇ ਬਾਅਦ ਬੈਂਕਾਂ ਵਲੋਂ ਕਰਜ਼ 'ਤੇ ਵਿਆਜ ਲਗਾਉਣ ਖ਼ਿਲਾਫ਼ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਆਰ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਇਕ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਿਛਲੀ ਸੁਣਵਾਈ 'ਚ ਵੀ ਸੁਪਰੀਮ ਕੋਰਟ ਨੇ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਅਜੇ ਤੱਕ ਜਵਾਬ ਦਾਖ਼ਲ ਨਾ ਹੋਣ 'ਤੇ ਹੁਣ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਪੁਰਾਣੇ ਬੈਂਕ ਕਰਜ਼ 'ਤੇ ਕੋਰੋਨਾ ਵਾਇਰਸ ਤਾਲਾਬੰਦੀ ਦੌਰਾਨ ਵਿਆਜ ਵਸੂਲੇ ਜਾਣ ਦੇ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਆਰ. ਬੀ. ਆਈ. ਤੋਂ ਇਕ ਹਫ਼ਤੇ 'ਚ ਜਵਾਬ ਮੰਗਿਆ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਤਾਲਾਬੰਦੀ ਦੌਰਾਨ ਬੈਂਕਾਂ ਨੇ ਕਿਸ਼ਤ ਦੀ ਅਦਾਇਗੀ 'ਚ ਛੋਟ ਤਾਂ ਦਿੱਤੀ ਹੈ, ਜੋ ਕਿ ਬਾਅਦ ਵਿਚ ਅਦਾ ਕਰਨੀ ਪਵੇਗੀ, ਕਿਸ਼ਤ ਬਾਅਦ ਵਿਚ ਅਦਾ ਕਰਨ ਦੀ ਛੋਟ ਦੇਣ ਦੇ ਨਾਂਅ 'ਤੇ ਬੈਂਕ ਆਪਣੇ ਗਾਹਕਾਂ ਤੋਂ ਕਿਸ਼ਤ ਬਾਅਦ 'ਚ ਅਦਾ ਕਰਨ ਤੱਕ ਦੇ ਸਮੇਂ 'ਤੇ ਚੱਕਰਵਰਤੀ ਵਿਆਜ ਵਸੂਲ ਰਹੇ ਹਨ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਨਾਲ ਗਾਹਕ 'ਤੇ ਹੋਰ ਜ਼ਿਆਦਾ ਆਰਥਿਕ ਬੋਝ ਪਵੇਗਾ।

ਭਾਰਤ 'ਚ ਦੁਨੀਆ ਨਾਲੋਂ ਮੌਤ ਦਰ ਸਭ ਤੋਂ ਘੱਟ-ਸਿਹਤ ਮੰਤਰਾਲਾ

ਨਵੀਂ ਦਿੱਲੀ, 26 ਮਈ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਪੀੜਤਾਂ ਦੇ ਠੀਕ ਹੋਣ ਦੀ ਦਰ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਮੌਜੂਦਾ ਸਮੇਂ ਇਹ ਦਰ 41.61 ਫੀਸਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਮੌਤ ਦਰ ...

ਪੂਰੀ ਖ਼ਬਰ »

ਦੁਨੀਆ ਭਰ 'ਚ ਕੋਰੋਨਾ ਦੇ 56 ਲੱਖ ਤੋਂ ਵੱਧ ਮਾਮਲੇ

ਪੈਰਿਸ, 26 ਮਈ (ਏਜੰਸੀ)-ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 56 ਲੱਖ ਤੋਂ ਵੱਧ ਗਈ ਹੈ। ਜਦਕਿ ਇਸ ਨਾਲ 3 ਲੱਖ 48 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ 23 ਲੱਖ ਤੋਂ ਜ਼ਿਆਦਾ ਲੋਕ ਹੁਣ ਤੱਕ ਸਿਹਤਯਾਬ ਵੀ ਹੋ ਚੁੱਕੇ ਹਨ। ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

ਚੰਡੀਗੜ੍ਹ÷ , 26 ਮਈ (ਹਰਕਵਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਮਈ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੇ ਕਮੇਟੀ ਰੂਮ 'ਚ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਮੁੱਖ ਮੰਤਰੀ ਮਗਰਲੇ ਕੋਈ ਦੋ ਮਹੀਨੇ ਤੋਂ ...

ਪੂਰੀ ਖ਼ਬਰ »

ਖ਼ੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਨੂੰ ਹੋਇਆ ਕੋਰੋਨਾ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਡਾ: ਕਾਜ਼ਿਮ ਨਿਆਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ 'ਆਪ' ਆਗੂ ਦੀ ਜੀਪ ਚੜ੍ਹਾ ਕੇ ਹੱਤਿਆ

ਉਸਮਾਨਪੁਰ/ਜਾਡਲਾ, 26 ਮਈ (ਸੰਦੀਪ ਮਝੂਰ, ਬਲਦੇਵ ਬੱਲੀ)-ਪਿੰਡ ਮਜਾਰਾ ਖੁਰਦ ਨੇੜੇ ਥਾਣਾ ਸਦਰ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਰਾਣੇਵਾਲ ਦੇ 'ਆਪ' ਦੇ ਬੂਥ ਪ੍ਰਧਾਨ ਪਰਮਜੀਤ ਸਿੰਘ ਦੀ ਪਿੰਡ ਰਾਣੇਵਾਲ ਦੇ ਹੀ ਦੋ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੀਪ ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਪੁਣਛ 'ਚ ਗੋਲਾਬਾਰੀ

ਸ੍ਰੀਨਗਰ, 26 ਮਈ (ਮਨਜੀਤ ਸਿੰਘ)-ਪਾਕਿ ਫ਼ੌਜ ਵਲੋਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ 'ਚ ਗੋਲਾਬਾਰੀ ਕੀਤੀ ਗਈ ਹੈ। ਫ਼ੌਜੀ ਸੂਤਰਾਂ ਨੇ ਦੱਸਿਆ ਕਿ ਪਾਕਿ ਫ਼ੌਜ ਨੇ ਪੁਣਛ ਦੇ ...

ਪੂਰੀ ਖ਼ਬਰ »

ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ

ਭਿੱਖੀਵਿੰਡ, 26 ਮਈ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ 'ਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਨਾਲ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨਾਲ ਪੁਲਿਸ ਵਲੋਂ ਫੜ ਕੇ ਲਿਆਂਦੇ ...

ਪੂਰੀ ਖ਼ਬਰ »

ਮੌਜੂਦਾ ਵਿੱਤੀ ਵਰ੍ਹੇ 'ਚ ਭਾਰਤ ਕਰ ਰਿਹੈ ਸਭ ਤੋਂ ਭਿਆਨਕ ਆਰਥਿਕ ਮੰਦੀ ਦਾ ਸਾਹਮਣਾ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਤੰਤਰਤਾ ਤੋਂ ਬਾਅਦ ਭਾਰਤ ਦੀ ਚੌਥੀ ਆਰਥਿਕ ਮੰਦੀ, ਉਦਾਰਵਾਦ ਤੋਂ ਬਾਅਦ ਪਹਿਲੀ ਅਤੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਖਰਾਬ ਸਥਿਤੀ ਹੈ, ਕ੍ਰਿਸਿਲ ਨੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਤਾਲਾਬੰਦੀ ਕਾਰਨ ਚਾਲੂ ਵਿੱਤੀ ਵਰ੍ਹੇ 'ਚ ਅਰਥ ਵਿਵਸਥਾ ...

ਪੂਰੀ ਖ਼ਬਰ »

ਸਿੱਧੀ ਬਿਜਾਈ ਦੀਆਂ ਮਸ਼ੀਨਾਂ 'ਚ ਕਿਸਾਨਾਂ ਦੀ ਲੁੱਟ

ਪਟਿਆਲਾ, 26 ਮਈ (ਭਗਵਾਨ ਦਾਸ)- ਕੋਰੋਨਾ ਵਾਇਰਸ ਕਾਰਨ ਵੱਡੀ ਗਿਣਤੀ 'ਚ ਮਜ਼ਦੂਰ ਆਪਣੇ-ਆਪਣੇ ਰਾਜਾਂ 'ਚ ਆਪਣੇ ਘਰਾਂ ਨੂੰ ਚੱਲੇ ਗਏ ਹਨ, ਇਸ ਲਈ ਝੋਨਾ ਲਾਉਣ ਲਈ ਪ੍ਰਵਾਸੀ ਖੇਤ ਮਜ਼ਦੂਰਾਂ ਦੀ ਕਮੀ ਆਵੇਗੀ। ਇਸ ਸਮੱਸਿਆ 'ਤੇ ਕਾਬੂ ਪਾਉਣ ਲਈ ਕਿਸਾਨ ਸਿੱਧੀ ਬਿਜਾਈ ਕਰ ਰਹੇ ਹਨ। ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨਾਲ ਸਬੰਧਿਤ 58 ਵਕੀਲਾਂ ਦੀਆਂ ਡਿਗਰੀਆਂ ਨਿਕਲੀਆਂ 'ਜਾਅਲੀ'

ਚੰਡੀਗੜ੍ਹ, 26 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਜੁੜੇ 58 ਵਕੀਲਾਂ ਦੀਆਂ ਡਿਗਰੀਆਂ ਵੈਰੀਫਿਕੇਸ਼ਨ 'ਤੇ ਖਰੀਆਂ ਨਹੀਂ ਉੱਤਰੀਆਂ ਹਨ। ਹੁਣ ਕੌਂਸਲ ਨੇ ਇਨ੍ਹਾਂ ਵਕੀਲਾਂ ਦੇ ਅਦਾਲਤਾਂ 'ਚ ਪੇਸ਼ ਹੋਣ ਅਤੇ ਬਤੌਰ ਵਕੀਲ ਹਸਤਾਖ਼ਰ ਕਰਨ 'ਤੇ ਰੋਕ ...

ਪੂਰੀ ਖ਼ਬਰ »

ਚੀਨ ਦੀ ਲਾਪਤਾ 'ਬੈਟ ਵੂਮੈਨ' ਸਰਕਾਰੀ ਟੀ.ਵੀ. 'ਤੇ ਆਈ ਨਜ਼ਰ

ਬੀਜਿੰਗ, 26 ਮਈ (ਏਜੰਸੀ)-ਇਕ ਪ੍ਰਮੁੱਖ ਚੀਨੀ ਵੀਰੋਲੋਜਿਸਟ ਜਿਸ ਦੇ ਰਹੱਸਮਈ ਤਰੀਕੇ ਨਾਲ ਲਾਪਤਾ ਹੋਣ ਤੋਂ ਵੁਹਾਨ ਦੀ ਲੈਬਾਰਟਰੀ 'ਚੋਂ ਨਿਕਲੇ ਕੋਰੋਨਾ ਵਾਇਰਸ ਸਬੰਧੀ ਅਟਕਲਾਂ ਲਗਾਈਆਂ ਗਈਆਂ, ਪਹਿਲੀ ਵਾਰ ਚੀਨ ਦੇ ਸਰਕਾਰੀ ਟੀ.ਵੀ. 'ਤੇ ਇੰਟਰਵਿਊ ਦੌਰਾਨ ਨਜ਼ਰ ਆਈ, ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਪੂਰੀ ਤਨਖਾਹ ਦੇਣ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਜਲਦ ਵਿਚਾਰ ਹੋਵੇ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਪਰੀਮ ਕੋਰਟ ਵਲੋਂ ਮੰਗਲਵਾਰ ਨੂੰ ਕੇਂਦਰ ਨੂੰ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵਲੋਂ 29 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 'ਜਲਦੀ ਨਾਲ ਵਿਚਾਰ' ਹੋਵੇ, ਜਿਸ 'ਚ ਕੋਵਿਡ-19 ਦੇ ਚੱਲਦਿਆਂ ਲਾਗੂ ...

ਪੂਰੀ ਖ਼ਬਰ »

70 ਸਾਲ ਅੰਨ ਤੇ ਪਾਣੀ ਬਗੈਰ ਜਿੰਦਾ ਰਹਿਣ ਦਾ ਦਾਅਵਾ ਕਰਨ ਵਾਲੇ ਯੋਗੀ ਦਾ ਦਿਹਾਂਤ

ਅਹਿਮਦਾਬਾਦ, 26 ਮਈ (ਏਜੰਸੀ)-ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ 'ਚ ਬੀਤੇ 70 ਸਾਲ ਤੋਂ ਅੰਨ ਤੇ ਪਾਣੀ ਬਗੈਰ ਕੇਵਲ ਸਾਹ ਲੈ ਕੇ ਜਿੰਦਾ ਰਹਿਣ ਦਾ ਦਾਅਵਾ ਕਰਨ ਵਾਲੇ ਯੋਗੀ ਪ੍ਰਹਲਾਦ ਜਾਨੀ ਉਰਫ਼ ਚੁਨਰੀਵਾਲਾ ਮਾਤਾ ਜੀ ਦਾ ਮੰਗਲਵਾਰ ਸਵੇਰੇ 90 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ...

ਪੂਰੀ ਖ਼ਬਰ »

ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ...

ਪੂਰੀ ਖ਼ਬਰ »

ਪੰਜਾਬ ਸਮੇਤ ਉੱਤਰੀ ਭਾਰਤ 'ਚ ਗਰਮੀ ਦਾ ਕਹਿਰ ਜਾਰੀ

ਚੰਡੀਗੜ੍ਹ, 26 ਮਈ (ਏਜੰਸੀ)-ਪੰਜਾਬ ਸਮੇਤ ਉੱਤਰੀ ਭਾਰਤ 'ਚ ਬੁਰੀ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਹੈ, ਜਿਸ ਦੌਰਾਨ ਰਾਜਸਥਾਨ ਦੇ ਚੁਰੂ 'ਚ 50 ਡਿਗਰੀ ਤੇ ਹਰਿਆਣਾ ਦਾ ਹਿਸਾਰ 48 ਡਿਗਰੀ ਸੈਲਸੀਅਸ ਤਾਪਮਾਨ ਨਾਲ ਉੱਤਰੀ ਭਾਰਤ ਦੇ ਸਭ ਤੋਂ ਗਰਮ ਸਥਾਨ ਰਹੇ। ਮੌਸਮ ਵਿਭਾਗ ਵਲੋਂ ...

ਪੂਰੀ ਖ਼ਬਰ »

ਪਾਕਿ 'ਚ ਦੁਬਾਰਾ ਲਗਾਈ ਜਾ ਸਕਦੀ ਹੈ ਤਾਲਾਬੰਦੀ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਿਹਤ ਮਾਮਲਿਆਂ ਬਾਰੇ ਵਿਸ਼ੇਸ਼ ਸਹਾਇਕ ਜ਼ਫ਼ਰ ਮਿਰਜ਼ਾ ਨੇ ਕਿਹਾ ਹੈ ਕਿ ਜੇਕਰ ਲੋਕ ਬਚਾਅ ਉਪਾਵਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਈਦ ਦੀਆਂ ਛੁੱਟੀਆਂ ਤੋਂ ਬਾਅਦ ਦੇਸ਼ 'ਚ ਮੁੜ ਤੋਂ ...

ਪੂਰੀ ਖ਼ਬਰ »

ਪਾਕਿ ਦੇ ਮੀਰ ਅਲੀ ਖੇਤਰ 'ਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉੱਤਰੀ ਵਜ਼ੀਰਸਤਾਨ ਦੇ ਮੀਰ ਅਲੀ ਕਸਬੇ 'ਚ ਇਕ ਸੀਨੀਅਰ ਸਿਵਲ ਕਰਮਚਾਰੀ ਸਣੇ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਸਿਵਲ ਸੇਵਕ ਜੁਬੇਦੁੱਲਾ ਖ਼ਾਨ ਸੂਚਨਾ ਸਮੂਹ ਦੇ ਅਧਿਕਾਰੀ ਸਨ ਤੇ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਬਠਿੰਡਾ

ਬਠਿੰਡਾ, 26 ਮਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦਾ ਪਾਰਾ 45 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ। ਜੇਠ ਮਹੀਨੇ ਵਿਚ ਇਹ ਤੀਸਰਾ ਮੌਕਾ ਹੈ, ਜਦੋਂ ਬਠਿੰਡਾ ਜ਼ਿਲ੍ਹੇ ਦਾ ਇੰਨਾ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਿਕ ਅੱਜ ਬਠਿੰਡਾ ਦਾ ਤਾਪਮਾਨ ...

ਪੂਰੀ ਖ਼ਬਰ »

ਅਸਫਲ ਰਹੀ ਤਾਲਾਬੰਦੀ-ਰਾਹੁਲ

ਨਵੀਂ ਦਿੱਲੀ, 26 ਮਈ (ਏਜੰਸੀ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਦੇਸ਼ ਤੋਂ 21 ਦਿਨ ਦਾ ਸਮਾਂ ਮੰਗਿਆ ਸੀ ਪਰ ਹੁਣ ਤਾਲਾਬੰਦੀ ਨੂੰ ਦੋ ਮਹੀਨੇ ਹੋਣ ਜਾ ਰਹੇ ਹਨ ਅਤੇ ਮਹਾਂਮਾਰੀ ਘਟਣ ...

ਪੂਰੀ ਖ਼ਬਰ »

ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਅਤੇ ਪ੍ਰਵਾਸੀਆਂ ਦੀ ਆਵਾਜਾਈ ਨਾਲ ਵਧੇ ਕੋਰੋਨਾ ਦੇ ਮਾਮਲੇ

ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ ਦੇ ਕੋਰੋਨਾ ਵਾਇਰਸ ਮਹਾਂਮਾਰੀ ਦੇ 10 ਚੋਟੀ ਦੇ ਪ੍ਰਭਾਵਿਤ ਦੇਸ਼ਾਂ 'ਚ ਸ਼ਾਮਿਲ ਹੋਣ ਦੀ ਮੁੱਖ ਵਜ੍ਹਾ ਯਾਤਰਾ ਪਾਬੰਦੀਆਂ 'ਚ ਢਿੱਲ ਦੇਣਾ, ਪ੍ਰਵਾਸੀਆਂ ਦੀ ਆਵਾਜਾਈ ਵਧਣਾ ਅਤੇ ਟੈਸਟ ਕਰਨ ਦੀ ਸਮਰੱਥਾ 'ਚ ਵਾਧਾ ਹੋਣਾ ਹੈ। ਏਮਜ਼ ਦੇ ...

ਪੂਰੀ ਖ਼ਬਰ »

ਚੀਨ ਨੇ ਲੱਦਾਖ ਨੇੜੇ ਤਾਇਨਾਤ ਕੀਤੇ ਲੜਾਕੂ ਜੈੱਟ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ

ਨਵੀਂ ਦਿੱਲੀ, 26 ਮਈ (ਏਜੰਸੀ)- ਚੀਨ ਵਲੋਂ ਭਾਰਤ ਦੇ ਲੱਦਾਖ ਨਾਲ ਲੱਗਦੀ ਸਰਹੱਦ ਨੇੜੇ ਆਪਣੇ ਲੜਾਕੂ ਜੈਟ ਤਾਇਨਾਤ ਕਰ ਦਿੱਤੇ ਹਨ, ਚੀਨ ਦੀ ਇਸ ਚਾਲ ਦਾ ਖੁਲਾਸਾ ਹਾਲ ਹੀ 'ਚ ਸੈਟੇਲਾਈਟ ਤਸਵੀਰਾਂ ਤੋਂ ਹੋਇਆ ਹੈ। ਦੱਸਣਯੋਗ ਹੈ ਕਿ ਭਾਰਤੀ ਸੈਨਾ ਨਾਲ ਝੜਪ ਹੋਣ ਬਾਅਦ ਚੀਨ ਨੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX