ਤਾਜਾ ਖ਼ਬਰਾਂ


ਭਾਜਪਾ ਆਗੂਆਂ ਨੇ ਪਿੰਡ ਮੁੱਛਲ ਵਿਖੇ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਨਾਲ ਵੰਡਾਇਆ ਦੁੱਖ
. . .  7 minutes ago
ਟਾਂਗਰਾ, 6 (ਹਰਜਿੰਦਰ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਮੈਂਬਰ ਪਾਰਲੀਮੈਂਟ ਸ਼ਵੇਤ ਮਲਿਕ, ਕੇਵਲ ਕੁਮਾਰ, ਬਲਵਿੰਦਰ ਗਿੱਲ, ਰਾਜੇਸ਼ ਹਨੀ, ਪ੍ਰਧਾਨ ਹਰਦਿਆਲ ਸਿੰਘ ਆਦਿ ਪਾਰਟੀ ਆਗੂਆਂ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਮੁੱਛਲ...
ਅਦਾਲਤ ਨੇ 7 ਦਿਨਾਂ ਲਈ ਪੁਲਿਸ ਹਿਰਾਸਤ 'ਚ ਭੇਜਿਆ ਸੰਨੀ ਇਨਕਲੇਵ ਦਾ ਮਾਲਕ ਬਾਜਵਾ
. . .  15 minutes ago
ਖਰੜ, 6 ਅਗਸਤ (ਗੁਰਮੁੱਖ ਸਿੰਘ ਮਾਨ )-ਖਰੜ ਦੀ ਅਦਾਲਤ ਵਲੋਂ ਧੋਖਾਧੜੀ ਦੇ ਮਾਮਲੇ 'ਚ ਸਦਰ ਪੁਲਿਸ ਖਰੜ ਵਲੋਂ ਗ੍ਰਿਫ਼ਤਾਰ ਕੀਤੇ ਗਏ ਸੰਨੀ ਇਨਕਲੇਵ ਦੇ ਮਾਲਕ...
ਨਵਨਿਯੁਕਤ ਡੀ.ਐਸ.ਪੀ.ਸੁਖਵਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ
. . .  28 minutes ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਹਾਲ ਹੀ ਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜੰਡਿਆਲਾ ਗੁਰੂ ਦੇ ਨਵੇਂ ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਜੋ ਕਿ ਡੀ. ਐਸ. ਪੀ. ਹੈਡਕੁਆਰਟਰ ਬਰਨਾਲਾ...
ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਛੱਪੜ ਵਿਚ ਸੁੱਟੇ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਬੰਡਲ
. . .  34 minutes ago
ਖਡੂਰ ਸਾਹਿਬ, 6 ਅਗਸਤ ( ਰਸ਼ਪਾਲ ਸਿੰਘ ਕੁਲਾਰ) - ਜ਼ਿਲਾ ਤਰਨ ਤਾਰਨ ਦੀ ਸਬ ਡਵੀਜ਼ਨ ਖਡੂਰ ਸਾਹਿਬ ਦੇ ਪਿੰਡ ਅਲੀਆ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਸਮੇਂ ਸ਼ਰਾਬ ਪੈਕਿੰਗ ਕਰਨ ਵਾਲੀਆਂ ਗੱਤੇ ਦੀਆਂ ਪੇਟੀਆਂ ਦੇ ਛੱਪੜ ਵਿਚ ਬੰਡਲ ਸੁਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ...
ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤੇ 2-2 ਲੱਖ ਦੇ ਚੈੱਕ
. . .  40 minutes ago
ਤਰਨਤਾਰਨ 6 ਅਗਸਤ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਜ਼ਹਿਰੀਲੀ ਸ਼ਰਾਬ ਨਾਲ ਜ਼ਿਲ੍ਹਾ ਤਰਨਤਾਰਨ ਅੰਦਰ ਮਰਨ ਵਾਲੇ 84 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰ ਵਿਧਾਇਕ...
ਵਿਆਹ ਤੋਂ ਹਫ਼ਤਾ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਹੱਤਿਆ
. . .  42 minutes ago
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ): ਫ਼ਿਰੋਜ਼ਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ 'ਚ ਬੀਤੀ ਰਾਤ ਅਣਪਛਾਤਿਆਂ ਵੱਲੋਂ ਇਕ ਨੌਜਵਾਨ ਦੇ ਘਰ ਵਿਚ ਵੜ ਕੇ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ 'ਚ 2 ਕੋਰੋਨਾ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੇ ਜਾਂਚ ਕੀਤੀ ਸ਼ੁਰੂ
. . .  about 1 hour ago
ਜਲੰਧਰ, 6 ਅਗਸਤ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹ ਤਿੰਨਾਂ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ : ਭਾਜਪਾ ਮਹਿਲਾ ਮੋਰਚਾ ਵਲੋਂ ਸਿੰਗਲਾ ਦੀ ਕੋਠੀ ਅੱਗੇ ਨਾਅਰੇਬਾਜ਼ੀ
. . .  about 1 hour ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਮਾਮਲੇ 'ਤੇ ਅੱਜ ਭਾਜਪਾ ਮਹਿਲਾ ਮੋਰਚਾ ਦੇ ਝੰਡੇ ਹੇਠ ਵੱਡੀ ਗਿਣਤੀ 'ਚ ਔਰਤਾਂ ਨੇ ਜ਼ਿਲ੍ਹਾ ਪ੍ਰਧਾਨ...
ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਸ਼ਾਮਖੇੜਾ 'ਚ ਕੋਰੋਨਾ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  about 1 hour ago
ਮਲੋਟ, 6 ਅਗਸਤ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਹਲਕੇ 'ਚ ਕੋਰੋਨਾ ਮਰੀਜ਼ਾਂ ਦਾ ਵਾਧਾ ਲਗਾਤਾਰ ਜਾਰੀ ਹੈ। ਸ਼ਹਿਰ ਦੇ ਨੇੜਲੇ ਪਿੰਡ ਸ਼ਾਮਖੇੜਾ ਦੀ ਇੱਕ 50...
ਟੀ.ਵੀ ਅਦਾਕਾਰ ਸਮੀਰ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੁੰਬਈ, 6 ਅਗਸਤ- ਮੁੰਬਈ 'ਚ ਟੀ.ਵੀ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਉਸ ਦੇ ਘਰ 'ਚ ਪੱਖੇ ਨਾਲ ਲਟਕਦੀ ਮਿਲੀ....
ਗੜ੍ਹਸ਼ੰਕਰ (ਹੁਸ਼ਿਆਰਪੁਰ) 'ਚ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸ਼ਹਿਰ 'ਚ ਕੁੱਝ ਦਿਨ ਪਹਿਲਾ ਆਏ 50 ਸਾਲਾ ਸਬਜ਼ੀ ਵੇਚਣ ਵਾਲੇ ਵਿਅਕਤੀ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
. . .  about 2 hours ago
ਧਾਰੀਵਾਲ, 6 ਅਗਸਤ (ਜੇਮਸ ਨਾਹਰ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ....
ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਭੁਪਿੰਦਰ ਸਿੰਘ ਨੂੰ ਹੋਇਆ ਕੋਰੋਨਾ
. . .  about 2 hours ago
ਚੰਡੀਗੜ੍ਹ, 6 ਅਗਸਤ (ਸੁਰਿੰਦਰਪਾਲ)- ਚੰਡੀਗੜ੍ਹ ਪੁਲਿਸ ਦੇ ਏ.ਐੱਸ.ਆਈ ਪੰਜਾਬੀ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ....
ਜਲੰਧਰ 'ਚ ਕੋਰੋਨਾ ਦਾ ਹੋਇਆ ਜ਼ਬਰਦਸਤ ਧਮਾਕਾ, 92 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 2 hours ago
ਜਲੰਧਰ, 6 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ....
ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਫ਼ਿਰੋਜ਼ਪੁਰ, 6 ਅਗਸਤ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਕਹਿਰ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ....
ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
. . .  about 2 hours ago
ਜਲੰਧਰ, 6 ਅਗਸਤ- ਜਲੰਧਰ ਦੇ ਬੂਟਾ ਮੰਡੀ ਇਲਾਕੇ 'ਚ ਇਕ ਨਵਜੰਮੇ ਬੱਚੇ ਦੇ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ....
ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਾਥੀਆਂ ਸਮੇਤ ਅਕਾਲੀ ਦਲ (ਡੀ) 'ਚ ਹੋਏ ਸ਼ਾਮਲ
. . .  about 2 hours ago
ਬੱਸੀ ਪਠਾਣਾਂ, 6 ਅਗਸਤ (ਰਵਿੰਦਰ ਮੋਦਗਿਲ, ਡਾ. ਰੁਪਾਲ, ਐੱਚ.ਐੱਸ ਗੋਤਮ)- ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਬੱਸੀ 'ਚ ਰਖੇ ਸਮਾਗਮ '....
ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਰਣਜੀਤ ਸਿੰਘ ਛੱਜਲਵੱਢੀ ਵੱਲੋਂ ਦਿੱਤੀ ਗਈ ਸਹਾਇਤਾ ਰਾਸ਼ੀ
. . .  about 2 hours ago
ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਵਿਅਕਤੀ....
ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
. . .  about 3 hours ago
ਤਰਨਤਾਰਨ, 6 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ....
ਰੈਪੋ ਰੇਟ ਅਤੇ ਰਿਵਰਸ ਰੈਪੋ ਰੇਟ 'ਚ ਕੋਈ ਬਦਲਾਅ ਨਹੀਂ - ਆਰ.ਬੀ.ਆਈ
. . .  about 3 hours ago
ਨਵੀਂ ਦਿੱਲੀ, 6 ਅਗਸਤ- ਆਰ.ਬੀ.ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ) ਦੀ ਬੈਠਕ 'ਚ ਲਏ ਗਏ....
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਕਾਦੀਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਸ਼ਾਂਤਮਈ ਧਰਨੇ ਮੁਜ਼ਾਹਰੇ
. . .  about 3 hours ago
ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ....
ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 6 ਅਗਸਤ- ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ....
ਸੁਲਝਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਕਲਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗ਼ਾਇਬ ਹੋਏ 100 ਸਾਲ ਪੁਰਾਣੇ ਪਾਵਨ ਸਰੂਪ ਦਾ ਮਾਮਲਾ
. . .  about 2 hours ago
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗ਼ਾਇਬ ....
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਤਿੰਨ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਖਮਾਣੋਂ, 6 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ ਤਿੰਨ ਔਰਤਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸ਼ੁਹਰਤ ਬਹਾਦਰੀ ਦੇ ਕਾਰਨਾਮਿਆਂ ਦੀ ਸੁਗੰਧ ਹੈ। -ਸੁਕਰਾਤ

ਪਹਿਲਾ ਸਫ਼ਾ

ਰਾਮ ਮੰਦਰ ਰਾਸ਼ਟਰੀ ਭਾਵਨਾ ਦਾ ਪ੍ਰਤੀਕ ਹੋਵੇਗਾ-ਮੋਦੀ

• ਕਿਹਾ-ਖ਼ਤਮ ਹੋਈ ਸਦੀਆਂ ਦੀ ਉਡੀਕ
• ਅਯੁੱਧਿਆ 'ਚ ਭੂਮੀ ਪੂਜਣ ਤੋਂ ਬਾਅਦ ਰੱਖੀ ਮੰਦਰ ਦੀ ਨੀਂਹ
• ਰਾਮ ਜਨਮ-ਭੂਮੀ ਤੇ ਹਨੰੂਮਾਨਗੜ੍ਹੀ ਮੰਦਰ ਦਾ ਦੌਰਾ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣੇ ਮੋਦੀ

ਅਯੁੱਧਿਆ, 5 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਰਾਮ ਮੰਦਰ ਦੇ ਭੂਮੀ ਪੂਜਨ ਸਮਾਗਮ 'ਚ ਸ਼ਿਰਕਤ ਕਰਦਿਆਂ ਪੁਜਾਰੀਆਂ ਵਲੋਂ ਪੜ੍ਹੇ ਗਏ ਸੰਸਕ੍ਰਿਤ ਸਲੋਕਾਂ ਵਿਚਾਲੇ ਸ਼ੁੱਭ ਮਹੂਰਤ 'ਤੇ ਰਾਮ ਮੰਦਰ ਦੀ ਨੀਂਹ ਰੱਖੀ | ਮੋਦੀ ਖ਼ੁਦ ਵਲੋਂ ਰਾਮ ਲੱਲਾ ਨੂੰ ਭੇਟ ਕਰਨੀ ਲਈ ਆਪਣੇ ਨਾਲ ਚਾਂਦੀ ਦਾ ਇਕ ਕੁੰਭ ਕਲਸ਼ ਵੀ ਲੈ ਕੇ ਆਏ, ਹਾਲਾਂਕਿ ਪਹਿਲਾਂ ਉਹ ਇਸ ਨੂੰ ਕਾਰ 'ਚ ਭੁੱਲ ਗਏ ਪਰ ਫਿਰ ਵਾਪਸ ਜਾ ਕੇ ਉਨ੍ਹਾਂ ਇਸ ਕਲਸ਼ ਨੂੰ ਲਿਆ ਕੇ ਰਾਮ ਲੱਲਾ ਨੂੰ ਭੇਟ ਕੀਤਾ | ਭੂਮੀ ਪੂਜਨ ਦੌਰਾਨ ਮੋਦੀ ਦੇ ਨਾਲ ਆਰ.ਐਸ.ਐਸ. ਮੁਖੀ ਮੋਹਨ ਭਾਗਵਤ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੇ ਯੂ.ਪੀ. ਦੀ ਰਾਜਪਾਲ ਆਨੰਦੀਬੇਨ ਪਟੇਲ ਵੀ ਰਸਮਾਂ 'ਚ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਰਾਮ ਜਨਮਭੂਮੀ 'ਤੇ ਪੁੱਜਦਿਆਂ ਸਾਰ ਹੀ ਰਾਮ ਲੱਲਾ ਸਾਹਮਣੇ ਡੰਡੌਤ ਕਰਦਿਆਂ ਪੂਜਾ ਕੀਤੀ | ਉਨ੍ਹਾਂ ਨੇ ਇਥੇ ਪਾਰੀਜਾਤ (ਰਾਤ ਦੀ ਚਮੇਲੀ) ਦਾ ਪੌਦਾ ਵੀ ਲਗਾਇਆ | ਕੁੜਤੇ ਤੇ ਧੋਤੀ ਵਾਲੇ ਪ੍ਰੰਪਰਿਕ ਲਿਬਾਸ 'ਚ 28 ਸਾਲ ਬਾਅਦ ਅਯੁੱਧਿਆ ਪੁੱਜੇ ਮੋਦੀ ਨੇ ਭੂਮੀ ਪੂਜਨ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਸਦੀਆਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ ਅਤੇ ਭਾਰਤ ਇਕ ਸੁਨਿਹਰੀ ਅਧਿਆਏ ਸਿਰਜ ਰਿਹਾ ਹੈ | ਆਪਣੇ ਸੰਬੋਧਨ ਦੀ ਸ਼ੁਰੂਆਤ 'ਜੈ ਸੀਆ ਰਾਮ' ਨਾਲ ਕਰਦਿਆਂ ਮੋਦੀ ਨੇ ਇੱਥੇ ਆਏ 175 ਮਹਿਮਾਨਾਂ, ਜਿਨ੍ਹਾਂ 'ਚ ਜ਼ਿਆਦਾਤਾਰ ਸਾਧੂ-ਸੰਤ ਸਨ, ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮ ਲੱਲਾ ਲਈ ਵਿਸ਼ਾਲ ਮੰਦਰ ਬਣਾਇਆ ਜਾਵੇਗਾ | ਦੱਸਣਯੋਗ ਹੈ ਕਿ ਰਾਮ ਲੱਲਾ ਨੂੰ ਸਾਲਾਂ ਤੱਕ ਇਕ ਆਰਜ਼ੀ ਟੈਂਟ 'ਚ ਰੱਖਿਆ ਹੋਇਆ ਸੀ | ਮੋਦੀ ਨੇ ਕਿਹਾ ਕਿ ਰਾਮ ਮੰਦਰ ਲਈ ਕਈ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਯਾਦ ਕਰਦਾ ਹਾਂ | ਮੋਦੀ ਨੇ 'ਰਾਮ ਹਰ ਜਗ੍ਹਾ ਹੈ ਤੇ ਰਾਮ ਸਾਰਿਆਂ ਦੇ ਹਨ' ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮੰਦਰ ਭਾਰਤ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹੈ ਅਤੇ ਸਾਰੀ ਮਨੁੱਖਤਾ ਲਈ ਇਹ ਪ੍ਰੇਰਣਾ ਸਰੋਤ ਹੋਵੇਗਾ | ਮੋਦੀ ਨੇ ਕਿਹਾ ਕਿ ਭਗਵਾਨ ਰਾਮ ਦਾ ਕਈ ਦੇਸ਼ਾਂ 'ਚ ਸਤਿਕਾਰ ਕੀਤਾ ਜਾਂਦਾ ਹੈ, ਜਿਨ੍ਹਾਂ 'ਚ ਇੰਡੋਨੇਸ਼ੀਆ ਵੀ ਸ਼ਾਮਿਲ ਹੈ, ਜਿੱਥੇ ਜ਼ਿਆਦਾ ਆਬਾਦੀ ਮੁਸਲਮਾਨਾਂ ਦੀ ਹੈ | ਉਨ੍ਹਾਂ ਕਿਹਾ ਕਿ ਰਾਮਾਇਣ ਇੰਡੋਨੇਸ਼ੀਆ, ਕੰਬੋਡੀਆ, ਲਾਓਸ, ਮਲੇਸ਼ੀਆ, ਥਾਈਲੈਂਡ, ਸ੍ਰੀਲੰਕਾ ਤੇ ਨਿਪਾਲ 'ਚ ਲੋਕਪਿ੍ਯ ਹੈ | ਭਗਵਾਨ ਰਾਮ ਦੇ ਹਵਾਲੇ ਈਰਾਨ ਤੇ ਚੀਨ 'ਚ ਵੀ ਮਿਲਦੇ ਹਨ ਅਤੇ ਰਾਮ ਕਥਾ ਕਈ ਦੇਸ਼ਾਂ 'ਚ ਲੋਕਪਿ੍ਯ ਹੈ | ਕਈ ਦੇਸ਼ਾਂ 'ਚ ਭਗਵਾਨ ਰਾਮ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਲੋਕ ਖ਼ੁਦ ਨੂੰ ਉਨ੍ਹਾਂ ਨਾਲ ਜੁੜੇ ਸਮਝਦੇ ਹਨ | ਸ੍ਰੀਲੰਕਾ 'ਚ ਰਾਮਾਇਣ ਦੀ ਕਹਾਣੀ 'ਜਾਨਕੀ ਹਰਨ' ਦੇ ਨਾਂਅ ਨਾਲ ਦੱਸੀ ਜਾਂਦੀ ਹੈ ਜਦਕਿ ਰਾਮ ਨਾਲ ਨਿਪਾਲ ਦੇ ਸਬੰਧ ਮਾਤਾ ਜਨਕੀ ਨਾਲ ਹੀ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਇੱਥੇ ਬਣਨ ਵਾਲਾ ਰਾਮ ਮੰਦਰ ਸਾਰੀ ਮਨੁੱਖਤਾ ਨੂੰ ਪ੍ਰੇਰਿਤ ਕਰੇਗਾ | ਉਨ੍ਹਾਂ ਦੱਸਿਆ ਕਿ ਇਹ ਅਹਿਮ ਹੈ ਕਿ ਭਗਵਾਨ ਰਾਮ, ਰਾਮ ਮੰਦਰ ਅਤੇ ਸਾਡੀ ਸਦੀਆਂ ਪੁਰਾਣੀ ਪਰੰਪਰਾ ਦਾ ਸੰਦੇਸ਼ ਸਮੁੱਚੇ ਵਿਸ਼ਵ ਤੱਕ ਪੁੱਜੇ | ਮੋਦੀ ਨੇ ਕਿਹਾ ਕਿ ਇਸ ਨੂੰ ਧਿਆਨ 'ਚ ਰੱਖਦਿਆਂ ਦੇਸ਼ 'ਚ 'ਰਾਮ ਸਰਕਟ' ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੀ ਹੋਂਦ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਸਾਡੇ ਦਿਲਾਂ 'ਚ ਵਸਦੇ ਹਨ ਅਤੇ ਸਾਡੀ ਵਿਰਾਸਤ ਦੇ ਆਧਾਰ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜਿਕ ਸਦਭਾਵਨਾ ਭਗਵਾਨ ਰਾਮ ਦੇ ਸ਼ਾਸਨ ਦਾ ਮੁੱਖ ਸਿਧਾਂਤ ਸੀ | ਭਗਵਾਨ ਰਾਮ ਦੇ ਸੰਦੇਸ਼ ਦਾ ਹਵਾਲਾ ਦਿੰਦਿਆਂ ਮੋਦੀ ਨੇ ਕਿਹਾ ਕਿ ਭਾਰਤ ਜਿੰਨਾ ਸ਼ਕਤੀਸ਼ਾਲੀ ਹੋਵੇਗਾ ਉਸ ਨੂੰ ਓਨਾ ਹੀ ਪਿਆਰ ਮਿਲੇਗਾ ਅਤੇ ਸ਼ਾਂਤੀ ਬਣੀ ਰਹੇਗੀ | ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਉਸਾਰੀ ਦੇਸ਼ ਨੂੰ ਇਕਜੁਟ ਕਰਨ ਦਾ ਇਕ ਸਾਧਨ ਹੈ | ਇਸ ਨਾਲ ਸਮੁੱਚੇ ਖੇਤਰ ਦਾ ਆਰਥਿਕ ਵਿਕਾਸ ਹੋਵੇਗਾ | ਇਸ ਮੌਕੇ ਪ੍ਰਧਾਨ ਮੰਤਰੀ ਨੇ ਇਕ ਤਖ਼ਤੀ ਦੀ ਘੁੰਡ ਚੁਕਾਈ ਕੀਤੀ ਅਤੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ | ਇਸ ਮੌਕੇ ਪੂਰੀ ਅਯੁੱਧਿਆ 'ਚ ਭਗਵਾਨ ਰਾਮ ਦੇ ਸ਼ਰਧਾਲੂਆਂ ਵਲੋਂ ਪੂਜਾ ਪਾਠ ਕੀਤਾ ਗਿਆ | ਕੋਰੋਨਾ ਦੇ ਚਲਦਿਆਂ ਭੂਮੀ ਪੂਜਨ ਸਮਾਗਮ 'ਚ ਚੋਣਵੇਂ ਲੋਕਾਂ ਨੂੰ ਛੱਡ ਕੇ ਬਾਕੀਆਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਸੀ ਪਰ ਫਿਰ ਵੀ ਸਥਾਨਕ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਭਗਵਾਨ ਰਾਮ ਦੀ ਮਹਿਮਾ ਗਾ ਰਹੇ ਸਨ |
ਹਨੂੰਮਾਨਗੜ੍ਹੀ ਮੰਦਰ 'ਚ ਕੀਤੀ ਪੂਜਾ
ਭੂਮੀ ਪੂਜਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿਚਲੇ ਹਨੰੂਮਾਨਗੜ੍ਹੀ ਮੰਦਰ 'ਚ ਪੂਜਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਯੋਗੀ ਅਦਿੱਤਿਆਨਾਥ ਵੀ ਹਾਜ਼ਰ ਰਹੇ | ਮੰਦਰ ਦੇ ਮੁੱਖ ਪੁਜਾਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੁਕਟ ਤੋਹਫ਼ੇ ਵਜੋਂ ਭੇਟ ਕੀਤਾ | ਮੰਦਰ ਦੇ ਮਹੰਤ ਰਾਜੂ ਦਾਸ ਨੇ ਦੱਸਿਆ ਕਿ ਮਾਨਤਾਵਾਂ ਅਨੁਸਾਰ ਇਹ ਕਿਹਾ ਜਾਂਦਾ ਹੈ ਕਿ ਭਗਵਾਨ ਹਨੰੂਮਾਨ ਦੇ ਅਸ਼ੀਰਵਾਦ ਤੋਂ ਬਿਨਾਂ ਇੱਥੇ ਕੋਈ ਕੰਮ ਨੇਪਰੇ ਨਹੀਂ ਚੜ੍ਹਦਾ |

ਆਜ਼ਾਦੀ ਦੀ ਲੜਾਈ ਵਾਂਗ ਹੀ ਸੀ ਮੰਦਰ ਅੰਦੋਲਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਅਤੇ ਮੰਦਰ ਬਣਾਉਣ ਲਈ ਸਦੀਆਂ ਤੋਂ ਲੋਕਾਂ ਦੇ ਸੰਘਰਸ਼ ਵਿਚਕਾਰ ਇਕ ਸਮਾਨਾਂਤਰ ਰੇਖਾ ਖਿਚਦਿਆਂ ਕਿਹਾ ਕਿ ਇਹ ਦਿਨ ਉਨ੍ਹਾਂ ਕੁਰਬਾਨੀਆਂ ਅਤੇ ਸੰਕਲਪ ਨੂੰ ਦਰਸਾਉਂਦਾ ਹੈ ਜਿਵੇਂ 15 ਅਗਸਤ ਦੇਸ਼ ਦੀ ਆਜ਼ਾਦੀ ਲਈ ਹੁੰਦਾ ਹੈ | ਮੋਦੀ ਨੇ ਕਿਹਾ ਕਿ ਦੇਸ਼ ਦਾ ਕੋਈ ਭਾਗ ਅਜਿਹਾ ਨਹੀਂ ਸੀ, ਜਿੱਥੇ ਆਜ਼ਾਦੀ ਲਈ ਬਲੀਦਾਨ ਨਾ ਦਿੱਤਾ ਗਿਆ ਹੋਵੇ | 15 ਅਗਸਤ ਦਾ ਦਿਨ ਉਨ੍ਹਾਂ ਲੱਖਾਂ ਬਲਿਦਾਨਾਂ ਦਾ ਪ੍ਰਤੀਕ ਹੈ | ਠੀਕ ਉਸੇ ਤਰ੍ਹਾਂ ਰਾਮ ਮੰਦਰ ਲਈ ਕਈ-ਕਈ ਸਦੀਆਂ ਤੱਕ ਕਈ ਪੀੜ੍ਹੀਆਂ ਨੇ ਕਾਫੀ ਸੰਘਰਸ਼ ਕੀਤਾ | ਅੱਜ ਜਾ ਦਿਨ ਉਸੇ ਤਪੱਸਿਆ, ਤਿਆਗ ਅਤੇ ਸੰਕਲਪ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਤਿਹਾਸ ਨਾ ਕੇਵਲ ਲਿਖਿਆ ਜਾ ਰਿਹਾ ਹੈ ਬਲਕਿ ਦੁਹਰਾਇਆ ਜਾ ਰਿਹਾ ਹੈ | ਦੇਸ਼ ਭਰ 'ਚੋਂ ਪਵਿੱਤਰ ਜਲ, ਮਿੱਟੀ ਅਤੇ ਪੱਥਰਾਂ ਦੇ ਨਾਲ ਮੰਦਰ ਦੀ ਉਸਾਰੀ ਹੋ ਰਹੀ ਹੈ | ਆਪਸੀ ਭਾਈਚਾਰੇ ਅਤੇ ਪਿਆਰ ਨਾਲ ਮੰਦਰ ਬਣਾਉਣ ਦਾ ਸੱਦਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ ਦੀਆਂ ਕਦਰਾਂ ਕੀਮਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਹੋਵੇਗਾ | ਸਾਨੂੰ ਆਪਸੀ ਪਿਆਰ ਤੇ ਭਾਈਚਾਰੇ ਨਾਲ ਰਾਮ ਮੰਦਰ ਦੀ ਉਸਾਰੀ ਲਈ ਪੱਥਰਾਂ ਨਾਲ ਜੁੜਨਾ ਹੋਵੇਗਾ | ਸਾਨੂੰ ਇਹ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਪ੍ਰਗਤੀ ਤਾਂ ਹੋਈ ਹੈ ਜਦ ਮਨੁੱਖਤਾ ਨੇ ਰਾਮ 'ਚ ਵਿਸ਼ਵਾਸ ਕੀਤਾ ਪਰ ਤਬਾਹੀ ਉਦੋਂ ਵਾਪਰੀ ਜਦ ਅਸੀਂ ਰਾਹ ਤੋਂ ਭਟਕ ਗਏ ਸੀ |

ਰਾਮ ਮੰਦਰ ਭਾਰਤ ਦੀ ਸਮਾਜਿਕ ਸਦਭਾਵਨਾ ਨੂੰ ਪਰਿਭਾਸ਼ਿਤ ਕਰੇਗਾ-ਰਾਸ਼ਟਰਪਤੀ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਰਾਮ ਮੰਦਰ ਭਾਰਤ ਦੀ ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਪਰਿਭਾਸ਼ਤ ਕਰਦਾ ਹੈ | ਇਹ 'ਰਾਮ ਰਾਜ' ਦੇ ਆਦਰਸ਼ਾਂ ਅਤੇ ਆਧੁਨਿਕ ਭਾਰਤ ਦੇ ਪ੍ਰਤੀਕ ਦਾ ਗਵਾਹ ਹੋਵੇਗਾ | ਕੋਵਿੰਦ ਨੇ ਟਵੀਟ ਕਰਦਿਆਂ ਮੰਦਰ ਦੇ ਭੂਮੀ ਪੂਜਨ ਲਈ ਸਭ ਨੂੰ ਵਧਾਈ ਦਿੱਤੀ |

ਭਾਰਤੀ ਇਤਿਹਾਸ 'ਚ ਸੁਨਹਿਰੀ ਪੰਨਾ-ਅਮਿਤ ਸ਼ਾਹ

ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਭਾਰਤ ਲਈ ਇਤਿਹਾਸਕ ਅਤੇ ਮਾਣ ਵਾਲਾ ਦਿਨ ਹੈ | ਇਹ ਇਕ ਨਵੇਂ ਯੁੱਗ ਦੀ ਸ਼ੁਰੂਆਤ ਦਾ ਵੇਰਵਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਅਯੁੱਧਿਆ 'ਚ ਰਾਮ ਮੰਦਰ ਦੀ ਨੀਂਹ ਰੱਖ ਕੇ ਪ੍ਰਧਾਨ ਮੰਤਰੀ ਨੇ ਮਹਾਨ ਭਾਰਤੀ ਸੱਭਿਅਤਾ ਦੇ ਇਤਿਹਾਸ 'ਚ ਸੁਨਹਿਰੀ ਪੰਨਾ ਲਿਖਿਆ ਹੈ |

ਸ਼ਰਾਬ ਕਾਂਡ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕਤਲ ਕੇਸ ਦਰਜ ਕਰਨ ਦੇ ਹੁਕਮ

ਦੁਖਾਂਤ ਨੂੰ ਲੈ ਕੇ ਮੰਤਰੀ ਮੰਡਲ 'ਚ ਹੋਈ ਭਖਵੀਂ ਬਹਿਸ, ਆਬਕਾਰੀ ਤੇ ਪੁਲਿਸ ਵਿਭਾਗ ਦੀ ਤਿੱਖੀ ਨੁਕਤਾਚੀਨੀ
ਚੰਡੀਗੜ੍ਹ, 5 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ 'ਚ ਸਿਆਸੀ ਦਖ਼ਲ ਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਘਟਨਾ 'ਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਧਾਰਾ-302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ | ਮੁੱਖ ਮੰਤਰੀ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ 'ਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਕਿ ਵਾਰ-ਵਾਰ ਅਪਰਾਧ ਕਰਨ ਵਾਲੇ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਰਹਿਣ ਅਤੇ ਮੁੜ ਅਪਰਾਧ ਕਰਨ ਲਈ ਛੇਤੀ ਕਿਤੇ ਬਾਹਰ ਨਾ ਆ ਸਕਣ | ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ 'ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ | ਪੰਜਾਬ ਮੰਤਰੀ ਮੰਡਲ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਹੋਈ ਇਕ ਬੈਠਕ ਦੌਰਾਨ ਬੀਤੇ ਦਿਨੀਂ ਪੰਜਾਬ 'ਚ ਨਕਲੀ ਸ਼ਰਾਬ ਕਾਰਨ ਵਾਪਰੇ ਵੱਡੇ ਦੁਖਾਂਤ ਨੂੰ ਲੈ ਕੇ ਤਿੱਖੀ ਬਹਿਸ ਅਤੇ ਦੂਸ਼ਣਬਾਜ਼ੀ ਹੋਈ | ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਮੰਗ ਰੱਖੀ ਗਈ ਕਿ ਜੋ ਲੋਕ ਵੀ ਨਕਲੀ ਸ਼ਰਾਬ ਦੇ ਵਾਪਰੇ ਇਸ ਦੁਖਾਂਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਉਨ੍ਹਾਂ ਵਿਰੁੱਧ ਕਤਲ ਦਾ ਦੋਸ਼ ਲਗਾਉਂਦਿਆਂ ਧਾਰਾ-302 ਵਿਚ ਕੇਸ ਦਰਜ ਕੀਤੇ ਜਾਣ | ਇਸ ਮੁੱਦੇ 'ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਬਕਾਰੀ ਵਿਭਾਗ ਨੂੰ ਇਸ ਗੱਲ ਲਈ ਜਵਾਬਦੇਹ ਬਣਾਇਆ ਜਾਵੇ ਕਿ ਉਨ੍ਹਾਂ ਦੇ ਅਧਿਕਾਰ ਹੇਠਲੀਆਂ ਡਿਸਟਿਲਰੀਆਂ 'ਚੋਂ ਸੀਰਾ ਤੇ ਸਪਿਰਟ ਨਕਲੀ ਸ਼ਰਾਬ ਬਣਾਉਣ ਲਈ ਕਿਵੇਂ ਨਿਕਲਦੀ ਹੈ ਅਤੇ ਆਬਕਾਰੀ ਵਿਭਾਗ ਵਲੋਂ ਠੇਕਿਆਂ ਦਾ ਅੱਜ ਤੱਕ ਆਡਿਟ ਕਿਉਂ ਨਹੀਂ ਕੀਤਾ ਜਾਂਦਾ ਤਾਂ ਜੋ ਇਸ ਗੱਲ ਦਾ ਪਤਾ ਲੱਗ ਸਕੇ ਕਿ ਉਨ੍ਹਾਂ ਕਿੰਨਾ ਸ਼ਰਾਬ ਦਾ ਕੋਟਾ ਪ੍ਰਾਪਤ ਕੀਤਾ ਅਤੇ ਅਸਲ 'ਚ ਕਿੰਨੀ ਸ਼ਰਾਬ ਵੇਚੀ | ਉਨ੍ਹਾਂ ਕਿਹਾ ਕਿ ਸੂਬੇ ਦੇ ਫੂਡ ਸੇਫਟੀ ਵਿਭਾਗ ਨੂੰ ਵੀ ਪੁੱਛੇ ਜਾਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਹੁਣ ਤੱਕ ਸੂਬੇ ਵਿਚ ਸ਼ਰਾਬ ਦੇ ਕਿੰਨੇ ਸੈਂਪਲ ਭਰੇ ਹਨ | ਉਨ੍ਹਾਂ ਕਿਹਾ ਕਿ ਇਸ ਸਾਰੇ ਦੁਖਾਂਤ ਪਿੱਛੇ ਮੁੱਖ ਤੌਰ 'ਤੇ ਆਬਕਾਰੀ ਵਿਭਾਗ ਜ਼ਿੰਮੇਵਾਰ ਹੈ | ਮੰਤਰੀ ਮੰਡਲ ਦੇ ਕਈ ਮੈਂਬਰਾਂ ਜਿਨ੍ਹਾਂ 'ਚ ਸ੍ਰੀ ਭਾਰਤ ਭੂਸ਼ਨ ਆਸ਼ੂ ਵੀ ਸ਼ਾਮਿਲ ਸਨ, ਨੇ ਪੁਲਿਸ ਅਤੇ ਆਬਕਾਰੀ ਵਿਭਾਗ 'ਤੇ ਤਿੱਖੇ ਦੋਸ਼ ਲਗਾਏ ਕਿ ਉਨ੍ਹਾਂ ਦੀ ਲਾਪ੍ਰਵਾਹੀ ਤੇ ਮਿਲੀਭੁਗਤ ਨਾਲ ਹੀ ਅਜਿਹੇ ਦੁਖਾਂਤ ਵਾਪਰ ਰਹੇ ਹਨ ਅਤੇ ਬਦਨਾਮੀ ਸਿਆਸੀ ਲੋਕਾਂ ਦੀ ਹੋ ਰਹੀ ਹੈ | ਸਨਅਤ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਨੇ ਵੀ ਇਸ ਮੁੱਦੇ 'ਤੇ ਬੋਲਦਿਆਂ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਮੁੱਖ ਮੰਤਰੀ ਜਿਨ੍ਹਾਂ ਅੱਜ ਸਵੇਰੇ ਵੀਡੀਓ ਕਾਨਫਰੰਸ ਰਾਹੀਂ ਪੁਲਿਸ ਅਤੇ ਸਰਹੱਦੀ ਜ਼ਿਲਿ੍ਹਆਂ ਦੇ ਦੂਜੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ 'ਚ ਰਾਜ ਦੇ ਮੁੱਖ ਸਕੱਤਰ ਵਿਨੀ ਮਹਾਜਨ, ਡੀ. ਜੀ. ਪੀ. ਦਿਨਕਰ ਗੁਪਤਾ, ਤਰਨਤਾਰਨ, ਗੁਰਦਾਸਪੁਰ, ਅੰਮਿ੍ਤਸਰ ਦਿਹਾਤੀ ਦੇ ਪੁਲਿਸ ਮੁਖੀ ਡਿਪਟੀ ਕਮਿਸ਼ਨਰ ਵੀ ਸ਼ਾਮਿਲ ਸਨ, ਦੌਰਾਨ ਪ੍ਰਾਪਤ ਜਾਣਕਾਰੀ ਅਤੇ ਦਿੱਤੇ ਗਏ ਆਦੇਸ਼ਾਂ ਦੀ ਜਾਣਕਾਰੀ ਵੀ ਆਪਣੇ ਮੰਤਰੀਆਂ ਨਾਲ ਸਾਂਝੀ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨਾਜਾਇਜ਼ ਸ਼ਰਾਬ ਦੇ ਇਸ ਧੰਦੇ ਨੂੰ ਸੂਬੇ 'ਚੋਂ ਮੁੱਢੋਂ ਖ਼ਤਮ ਕਰੇਗੀ | ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ 'ਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਾਪਣ ਲਈ ਆਖਿਆ | ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਿਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ 'ਚ ਸਹਾਇਤਾ ਮਿਲ ਸਕਦੀ ਹੈ ਅਤੇ ਗੈਂਗਸਟਰਾਂ ਨੂੰ ਰੋਕਣ 'ਚ ਸਹਾਈ ਸਿੱਧ ਹੋ ਸਕਦਾ ਹੈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ ਦੋ ਮਿੰਟ ਦਾ ਮੌਨ ਧਾਰਿਆ | 
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿ 'ਉਹ ਨਕਲੀ ਤੇ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਸਕਰੀ ਦੇ ਧੰਦੇ ਦਾ ਅੰਤ ਵੇਖਣਾ ਚਾਹੁੰਦੇ ਹਨ |' ਮੁੱਖ ਮੰਤਰੀ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਮੁਜਰਮਾਂ, ਭਾਵੇਂ ਮਰਦ ਹੋਣ ਜਾਂ ਔਰਤਾਂ ਨਾਲ ਨਿਪਟਣ ਮੌਕੇ ਪੂਰੀ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ | ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਬਹੁਤ ਗਰੀਬ ਪਰਿਵਾਰਾਂ ਨਾਲ ਸਬੰਧਿਤ ਸਨ | ਉਨ੍ਹਾਂ ਨੇ ਸਬੰਧਿਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਲਈ ਪੀੜਤਾਂ ਦੇ ਪਰਿਵਾਰਾਂ ਦੀ ਸ਼ਨਾਖਤ ਕਰਨ ਅਤੇ ਮਿੱਥੀ ਵਾਧੂ ਰਾਹਤ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਖਾਤਰ 10 ਦਿਨਾਂ ਦੀ ਸਮਾਂ ਸੀਮਾਂ ਤੈਅ ਕੀਤੀ ਗਈ ਹੈ | ਮੁੱਖ ਮੰਤਰੀ ਵਲੋਂ ਇਸ ਦੁਖਾਂਤ ਦਾ ਸ਼ਿਕਾਰ ਹੋਏ ਪ੍ਰਤੀ ਪੀੜਤ ਦੇ ਪਰਿਵਾਰ ਲਈ 2 ਲੱਖ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ | ਇਸ ਘਟਨਾ 'ਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ | ਬਾਰਡਰ ਰੇਂਜ ਦੇ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੇ ਦੱਸਿਆ ਕਿ ਆਬਕਾਰੀ ਐਕਟ ਤੇ ਆਈ. ਪੀ. ਸੀ. ਦੀ ਧਾਰਾ 304 ਤਹਿਤ ਕੇਸ ਦਰਜ ਕੀਤੇ ਗਏ ਹਨ ਤੇ ਮੁਜਰਮਾਂ ਦੀ ਸ਼ਨਾਖਤ ਕਰਨ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਆਰੰਭਣ ਲਈ ਸਰਹੱਦੀ ਖੇਤਰਾਂ 'ਚ ਸਾਂਝੀ ਛਾਪੇਮਾਰੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ |  

ਡੀ.ਜੀ.ਪੀ. ਵਲੋਂ 2 ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਅੱਜ ਦੋ ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿੱਤਾ ਹੈ, ਤਾਂ ਜੋ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ 'ਚ ਦਰਜ ਸਾਰੀਆਂ ਐੱਫ. ਆਈ. ਆਰਜ਼ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਸਕੇ | ਏ. ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਦੋਵਾਂ ਐੱਸ. ਆਈ. ਟੀਜ਼ ਦੀ ਨਿਗਰਾਨੀ ਕਰਨਗੇ | ਪੰਜਾਬ ਪੁਲਿਸ ਨੇ ਇਸ ਮਾਮਲੇ 'ਚ ਕੁੱਲ 5 ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ 'ਚੋਂ ਤਰਨ ਤਾਰਨ 'ਚ 3, ਅੰਮਿ੍ਤਸਰ ਦਿਹਾਤੀ ਤੇ ਬਟਾਲਾ 'ਚ ਇਕ-ਇਕ ਐੱਫ. ਆਈ. ਆਰ. ਦਰਜ ਕੀਤੀ ਗਈ | ਡੀ. ਜੀ. ਪੀ. ਨੇ ਕਿਹਾ ਕਿ ਪਹਿਲੀ ਵਾਰ ਐੱਸ. ਪੀ. ਪੱਧਰ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਲਈ ਤਫ਼ਤੀਸ਼ੀ ਅਧਿਕਾਰੀ (ਆਈ.ਓ.) ਨਾਮਜ਼ਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਦੇ ਦੋਸ਼ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾ ਸਕਣ | ਉਨ੍ਹਾਂ ਨੇ ਜਾਂਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐੱਸ. ਆਈ. ਟੀ. ਦੀ ਨਿਗਰਾਨੀ ਹੇਠ ਪੰਜਾਬ ਰਾਜ ਦੇ ਅੰਦਰ ਅਤੇ ਬਾਹਰ ਦੋਵੇਂ ਹਰ ਕਿਸਮ ਦੇ ਸਬੰਧਾਂ ਨੂੰ ਉਜਾਗਰ ਕਰਨ ਲਈ ਪੂਰੀ ਤੇ ਵਿਆਪਕ ਜਾਂਚ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਆਈ. ਓਜ਼ ਸਬੰਧਿਤ ਅਦਾਲਤਾਂ 'ਚ ਜਲਦੀ ਤੋਂ ਜਲਦੀ ਆਪਣੇ ਦਸਤਖਤਾਂ ਹੇਠ ਅੰਤਿਮ ਰਿਪੋਰਟ ਦਾਇਰ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ | ਡੀ. ਆਈ. ਜੀ. (ਫ਼ਿਰੋਜ਼ਪੁਰ ਰੇਂਜ ਫ਼ਿਰੋਜ਼ਪੁਰ) ਹਰਦਿਆਲ ਸਿੰਘ ਮਾਨ ਤਰਨ ਤਾਰਨ 'ਚ ਦਰਜ ਮੁਕੱਦਮਿਆਂ ਦੀ ਜਾਂਚ ਲਈ ਐੱਸ. ਆਈ. ਟੀ. ਦੀ ਅਗਵਾਈ ਕਰਨਗੇ ਜਦਕਿ ਆਈ. ਜੀ. (ਬਾਰਡਰ ਰੇਂਜ ਅੰਮਿ੍ਤਸਰ) ਸੁਰਿੰਦਰਪਾਲ ਸਿੰਘ ਪਰਮਾਰ, ਅੰਮਿ੍ਤਸਰ ਤੇ ਬਟਾਲਾ 'ਚ ਦਰਜ ਮੁਕੱਦਮਿਆਂ ਦੀ ਪੜਤਾਲ ਕਰਨ ਵਾਲੀ ਐੱਸ. ਆਈ. ਟੀ. ਦੀ ਨਿਗਰਾਨੀ ਕਰਨਗੇ | ਤਰਨ ਤਾਰਨ ਐੱਸ. ਆਈ. ਟੀ. ਦੇ ਹੋਰ ਮੈਂਬਰਾਂ 'ਚ ਐੱਸ. ਐੱਸ. ਪੀ. ਤਰਨ ਤਾਰਨ, ਧਰੁਮਨ ਨਿੰਬਲੇ, ਐੱਸ. ਪੀ. (ਜਾਂਚ) ਤਰਨਤਾਰਨ, ਜਗਜੀਤ ਸਿੰਘ ਵਾਲੀਆ ਜਿਨ੍ਹਾਂ ਨੂੰ ਜਾਂਚ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ | ਐੱਸ. ਐੱਸ. ਪੀ. ਅੰਮਿ੍ਤਸਰ (ਦਿਹਾਤੀ) ਧਰੁਵ ਦਹੀਆ, ਗੌਰਵ ਤੂਰਾ ਤੇ ਐੱਸ. ਪੀ. ਪੜਤਾਲਾਂ, ਅੰਮਿ੍ਤਸਰ (ਦਿਹਾਤੀ) ਐੱਫ. ਆਈ. ਆਰ. ਨੰ .109 ਮਿਤੀ 30.7.20, ਥਾਣਾ ਤਰਸਿੱਕਾ ਲਈ ਜਾਂਚ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ ਜਦਕਿ ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ, ਤੇਜਬੀਰ ਸਿੰਘ ਐੱਸ. ਪੀ. ਪੜਤਾਲਾਂ ਬਟਾਲਾ ਐੱਫ. ਆਈ. ਆਰ. ਨੰ .201 ਮਿਤੀ 31.7.2020, ਥਾਣਾ ਸਿਟੀ ਬਟਾਲਾ ਦੀ ਜਾਂਚ ਲਈ ਦੂਸਰੀ ਐੱਸ. ਆਈ. ਟੀ. ਦੇ ਮੈਂਬਰ ਹਨ | ਡੀ. ਜੀ. ਪੀ. ਨੇ ਕਿਹਾ ਕਿ ਜਾਂਚ ਦੇ ਵੱਖ-ਵੱਖ ਪੜਾਵਾਂ 'ਤੇ ਕਾਨੂੰਨ/ਸਰਕਾਰੀ ਵਕੀਲ ਅਧਿਕਾਰੀਆਂ ਦੀ ਸਲਾਹ ਲਈ ਜਾਵੇਗੀ |

ਬੈਰੂਤ ਧਮਾਕੇ 'ਚ ਮਿ੍ਤਕਾਂ ਦੀ ਗਿਣਤੀ 100 ਤੋਂ ਪਾਰ

ਬੈਰੂਤ, 5 ਅਗਸਤ (ਏਜੰਸੀ)-ਲਿਬਨਾਨ ਰੈੱਡ ਕਰਾਸ ਦੇ ਅਧਿਕਾਰੀ ਜੌਰਜ ਕੇਥਾਨੇਹ ਨੇ ਦੱੱਸਿਆ ਕਿ ਲਿਬਨਾਨ ਦੀ ਰਾਜਧਾਨੀ ਬੈਰੂਤ 'ਚ ਬੀਤੇ ਕੱਲ੍ਹ ਹੋਏ ਇਕ ਭਿਆਨਕ ਧਮਾਕੇ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਚੁੱਕੀ ਹੈ ਅਤੇ 4000 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਤੇ ਇਸ ਗਿਣਤੀ ਦੇ ਅਜੇ ਹੋਰ ਵਧਣ ਦੀ ਸੰਭਾਵਨਾ ਹੈ | ਇਹ ਧਮਾਕਾ ਬੈਰੂਤ ਬੰਦਰਗਾਹ 'ਤੇ ਅੱਗ ਲੱਗਣ ਕਾਰਨ ਵਾਪਰਿਆ ਲੱਗਦਾ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਧਮਾਕਾ ਬੰਦਰਗਾਹ 'ਤੇ ਪਿਛਲੇ 6 ਸਾਲ ਤੋਂ ਰੱਖੇ 2750 ਟਨ ਅਮੋਨੀਅਮ ਨਾਈਟਰੇਟ ਕਾਰਨ ਹੋਇਆ ਹੈ | ਇਹ ਧਮਾਕਾ ਸ਼ਹਿਰ ਦਾ ਹੁਣ ਤੱਕ ਦਾ ਸਭ ਤੋਂ ਸ਼ਕਤੀਸ਼ਾਲੀ ਧਮਾਕਾ ਸੀ | ਧਮਾਕੇ ਨੇ ਇਕ ਦਿਨ ਬਾਅਦ ਲਿਬਨਾਨ ਦੀ ਰਾਜਧਾਨੀ 'ਚ ਤਬਾਹੀ ਭਰੀਆਂ ਲਹਿਰਾਂ ਭੇਜੀਆਂ, ਜਿਸ 'ਚ ਦਰਜਨਾਂ ਲੋਕ ਮਾਰੇ ਗਏ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋੋ ਗਏ, ਅਤੇ ਲਗਭਗ 2 ਲੱਖ ਲੋਕ ਬੇਘਰ ਹੋ ਗਏ ਹਨ | ਇਸ ਧਮਾਕੇ ਦੌਰਾਨ ਨੁਕਸਾਨੇ ਵਾਹਨ ਅਤੇ ਇਮਾਰਤਾਂ ਦਾ ਮਲਬਾ ਅਜੇ ਵੀ ਸੜਕਾਂ 'ਤੇ ਫੈਲਿਆ ਹੋਇਆ ਹੈ | ਸ਼ਹਿਰ ਭਰ 'ਚ ਹਸਪਤਾਲਾਂ ਦੇ ਬਾਹਰ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੇ ਲਾਪਤਾ ਹੋਣ ਜਾਂ ਜ਼ਖ਼ਮੀ ਹੋਣ ਦੀ ਖ਼ਬਰ ਦੇ ਲਈ ਪੂਰੀ ਰਾਤ ਉਡੀਕ ਕਰ ਰਹੇ ਸਨ ਅਤੇ ਕੁਝ ਲੋਕ ਆਨਲਾਈਨ ਮਦਦ ਲਈ ਵੀ ਗੁਹਾਰ ਲਗਾ ਰਹੇ ਸਨ | ਇਸ ਮੌਕੇ ਲਿਬਨਾਨ ਦੇ ਪ੍ਰਧਾਨ ਮੰਤਰੀ ਹਸਨ ਦਿਯਾਬ ਨੇ ਬੇਰੂਤ 'ਚ ਧਮਾਕੇ ਤੋਂ ਬਾਅਦ ਟੈਲੀਵਿਜ਼ਨ 'ਤੇ ਦਿੱਤੇ ਇਕ ਸੰਖੇਪ ਭਾਸ਼ਨ 'ਚ ਸਾਰੇ ਦੇਸ਼ਾਂ ਅਤੇ ਲਿਬਨਾਨ ਦੇ ਮਿੱਤਰਾਂ ਨੂੰ ਮਦਦ ਦੀ ਅਪੀਲ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਧਮਾਕੇ ਕਾਰਨ 1000 ਤੋਂ 1500 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ |
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਨਾਨ ਦੀ ਰਾਜਧਾਨੀ ਬੈਰੂਤ 'ਚ ਬੀਤੇ ਕੱਲ੍ਹ ਹੋਏ ਧਮਾਕੇ ਨਾਲ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਅਤੇ ਇਸ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜ਼ਖ਼ਮੀਆਂ ਪ੍ਰਤੀ ਸ਼ੋਕ ਪ੍ਰਗਟ ਕੀਤਾ ਹੈ |

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅਸਤੀਫ਼ਾ

ਨਵੀਂ ਦਿੱਲੀ, 5 ਅਗਸਤ (ਏਜੰਸੀ)-ਜੰਮੂ - ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਗਿਰੀਸ਼ ਚੰਦਰ ਮੁਰਮੂ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਚ ਕੋਈ ਨਵੀਂ ਜ਼ਿੰਮੇਵਾਰੀ ਦਿੱਤੀ ਜਾਣ ਵਾਲੀ ਹੈ | ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 67.19 ਫ਼ੀਸਦੀ ਹੋਈ

ਨਵੀਂ ਦਿੱਲੀ, 5 ਅਗਸਤ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 45,457 ਕੋਰੋਨਾ ਮਰੀਜ਼ ਠੀਕ ਹੋਣ ਦੇ ਨਾਲ ਦੇਸ਼ 'ਚ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 67.19 ਫ਼ੀਸਦੀ ਹੋ ਗਈ ਹੈ | ਇਕ ਦਿਨ 'ਚ ਠੀਕ ਹੋਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ...

ਪੂਰੀ ਖ਼ਬਰ »

ਪੰਜਾਬ 'ਚ ਇਕੋ ਦਿਨ 25 ਮੌਤਾਂ 1032 ਨਵੇਂ ਮਾਮਲੇ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਭਾਵੇਂ ਰਾਜ ਸਰਕਾਰ ਵਲੋਂ ਸਥਿਤੀ ਕਾਬੂ 'ਚ ਦੱਸੀ ਜਾ ਰਹੀ ਹੈ ਪਰ ਦਿਨੋ-ਦਿਨ ਵਧ ਰਹੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਕੁਝ ਹੋਰ ਇਸ਼ਾਰਾ ਕਰ ...

ਪੂਰੀ ਖ਼ਬਰ »

ਭਾਰਤ 'ਚ ਲੁਪਿਨ ਨੇ ਕੋਵਿਡ-19 ਦੀ ਦਵਾਈ 'ਕੋਵੀਹਾਲਟ' ਬਾਜ਼ਾਰ 'ਚ ਉਤਾਰੀ

ਨਵੀਂ ਦਿੱਲੀ, 5 ਅਗਸਤ (ਏਜੰਸੀ)-ਦਵਾਈ ਖੇਤਰ ਦੀ ਪ੍ਰਮੁੱਖ ਕੰਪਨੀ ਲੁਪਿਨ ਨੇ ਬੁੱਧਵਾਰ ਨੂੰ ਕੋਵਿਡ-19 ਦੇ ਹਲਕੇ ਅਤੇ ਘੱਟ ਗੰਭੀਰ ਰੋਗੀਆਂ ਦੇ ਇਲਾਜ ਲਈ ਦਵਾਈ ਫੇਵੀਪਿਰਾਵਿਰ ਨੂੰ ਕੋਵੀਹਾਲਟ ਬ੍ਰਾਂਡ ਦੇ ਨਾਂਅ ਨਾਲ ਬਾਜ਼ਾਰ 'ਚ ਉਤਾਰਿਆ ਹੈ | ਇਸ ਦੀ ਇਕ ਗੋਲੀ ਦੀ ਕੀਮਤ ...

ਪੂਰੀ ਖ਼ਬਰ »

ਸੀ.ਬੀ.ਆਈ.ਕਰੇਗੀ ਸੁਸ਼ਾਂਤ ਰਾਜਪੂਤ ਮਾਮਲੇ ਦੀ ਜਾਂਚ

ਸਚਾਈ ਸਾਹਮਣੇ ਆਉਣੀ ਚਾਹੀਦੀ ਹੈ-ਸੁਪਰੀਮ ਕੋਰਟ ਨਵੀਂ ਦਿੱਲੀ, 5 ਅਗਸਤ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਸਰਕਾਰ ਦੀ ਸਿਫਾਰਸ਼ 'ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਕਥਿਤ ਆਤਮ ਹੱਤਿਆ ਦੀ ਜਾਂਚ ਸੀ. ਬੀ. ਆਈ. ਵਲੋਂ ਕੀਤੀ ਜਾਵੇਗੀ | ਬਿਹਾਰ ਪੁਲਿਸ ਨੇ ਸੁਸ਼ਾਂਤ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਦੀ ਬਰੀ ਕਰਨ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ

ਨਨ ਨਾਲ ਜਬਰ ਜਨਾਹ ਮਾਮਲਾ ਨਵੀਂ ਦਿੱਲੀ, 5 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਇਕ ਨਨ ਨਾਲ ਜਬਰ ਜਨਾਹ ਦੇ ਦੋਸ਼ੀ ਬਿਸ਼ਪ ਫਰੈਂਕੋ ਮੁਲੱਕਲ ਦੀ ਦੋਸ਼ ਮੁਕਤ ਕਰਨ ਦੀ ਪਟੀਸ਼ਨ ਬੁੱਧਵਾਰ ਨੂੰ ਖ਼ਾਰਜ ਕਰਦੇ ਹੋਏ ਇਸ ਮੁਕੱਦਮੇ ਦਾ ਸਾਹਮਣਾ ਕਰਨ ਦਾ ਨਿਰਦੇਸ਼ ਦਿੱਤਾ | ਇਸ ...

ਪੂਰੀ ਖ਼ਬਰ »

ਨਵੰਬਰ ਤੱਕ 1.73 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫ਼ੋਨ

ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦਾ ਦਾਇਰਾ ਤੇ ਸਮਾਂ ਵਧਾਇਆ ਚੰਡੀਗੜ੍ਹ, 5 ਅਗਸਤ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਹੋਈ ਇਕ ਬੈਠਕ ਦੌਰਾਨ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਕ ਸਾਲ ਲਈ ਹੋਰ ਵਧਾਉਣ ਦਾ ...

ਪੂਰੀ ਖ਼ਬਰ »

ਈ.ਡੀ. ਵਲੋਂ ਰੀਆ ਚੱਕਰਵਰਤੀ ਨੂੰ ਸੰਮਨ

ਨਵੀਂ ਦਿੱਲੀ, 5 ਅਗਸਤ (ਏਜੰਸੀ)-ਈ.ਡੀ. ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾ ਰਾਸ਼ੀ ਮਾਮਲੇ 'ਚ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੰਮਨ ਜਾਰੀ ਕਰਕੇ 7 ਅਗਸਤ ਨੂੰ ਪੁੱਛ ਗਿੱਛ ਲਈ ਪੇਸ਼ ਹੋਣ ਨੂੰ ਕਿਹਾ ਹੈ | ਅਧਿਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਹਨ ਭਾਗਵਤ ਵਲੋਂ ਅਡਵਾਨੀ ਤੇ ਅਸ਼ੋਕ ਸਿੰਘਲ ਦਾ ਜ਼ਿਕਰ

ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਆਰ.ਐਸ.ਐਸ. ਅਤੇ ਹੋਰ ਇਕੋ ਜਿਹੀ ਵਿਚਾਰਧਾਰਾ ਵਾਲੇ ਸੰਗਠਨਾਂ ਨੇ ਅਯੁੱਧਿਆ 'ਚ ਵਿਸ਼ਾਲ ਰਾਮ ਮੰਦਰ ਦੇ ਸੰਕਲਪ ਨੂੰ ਪੂਰਾ ਕਰਨ ਲਈ ਲਗਪਗ 30 ਸਾਲ ਕੰਮ ਕੀਤਾ ਹੈ | ਭਾਗਵਤ ਨੇ ਆਪਣੇ ਸੰਬੋਧਨ 'ਚ ਲਾਲ ਕ੍ਰਿਸ਼ਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨੇ ਟੀ.ਵੀ. ਸਾਹਮਣੇ ਹੱਥ ਜੋੜ ਕੇ ਵੇਖਿਆ ਭੂਮੀ ਪੂਜਣ

ਅਹਿਮਦਾਬਾਦ, 5 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬਾ ਨੇ ਗਾਂਧੀਨਗਰ ਨੇੜੇ ਆਪਣੀ ਰਿਹਾਇਸ਼ ਵਿਖੇ ਅਯੁੱਧਿਆ 'ਚ ਹੋਏ ਰਾਮ ਮੰਦਰ ਭੂਮੀ ਪੂਜਨ ਸਮਾਗਮ ਦਾ ਸਿੱਧਾ ਪ੍ਰਸਾਰਨ ਟੈਲੀਵਿਜ਼ਨ ਸਾਹਮਣੇ ਹੱਥ ਜੋੜ ਕੇ ਵੇਖਿਆ | ਸੂਬੇ ਦੇ ਸੂਚਨਾ ਵਿਭਾਗ ਨੇ ...

ਪੂਰੀ ਖ਼ਬਰ »

ਅਯੁੱਧਿਆ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਦੁਕਾਨਾਂ 'ਚ ਟੀ.ਵੀ. 'ਤੇ ਵੇਖਿਆ ਭੂਮੀ ਪੂਜਣ

ਅਯੁੱਧਿਆ 'ਚ ਹਰ ਪਾਸੇ ਸ਼ੰਖਾਂ ਅਤੇ ਘੰਟੀਆਂ ਵੱਜਣ ਦੀ ਆਵਾਜ਼ ਵਿਚਾਲੇ ਸ਼ਰਧਾਲੂਆਂ ਵਲੋਂ ਲਗਾਏ ਜਾ ਰਹੇ 'ਜੈ ਸ੍ਰੀ ਰਾਮ' ਅਤੇ 'ਸੀਆਵਰ ਰਾਮਚੰਦਰ ਕੀ ਜੈ' ਦੇ ਨਾਅਰਿਆਂ ਨਾਲ ਇਥੇ ਦੀਆਂ ਗਲੀਆਂ ਗੂੰਜ ਉੱਠੀਆਂ। ਇੱਥੋਂ ਦੇ ਸ੍ਰੀਗਰ ਹਾਟ ਇਲਾਕੇ 'ਚ ਸੁਨਿਆਰਿਆਂ ਦੀਆਂ ਕੁਝ ...

ਪੂਰੀ ਖ਼ਬਰ »

ਧਰਮਨਿਰਪੱਖਤਾ 'ਤੇ ਹਿੰਦੂਤਵ ਦੀ ਜਿੱਤ-ਓਵੈਸੀ

ਹੈਦਰਾਬਾਦ, 5 ਅਗਸਤ (ਏਜੰਸੀ)-ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੂਦੀਨ ਓਵੈਸੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ 'ਚ ਭੂਮੀ ਪੂਜਨ 'ਚ ਸ਼ਾਮਿਲ ਹੋ ਕੇ ਸੰਵਿਧਾਨ ਦਾ ਢਾਂਚਾ ਬਰਕਰਾਰ ਰੱਖਣ 'ਚ ਅਸਫ਼ਲ ਰਹੇ ਹਨ | ਉਨ੍ਹਾਂ ਕਿਹਾ ਕਿ ਭੂਮੀ ਪੂਜਨ ਸਮਾਗਮ 'ਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX