ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ 'ਚ ਇਕ ਹੋਟਲ 'ਚ ਲੱਗੀ ਭਿਆਨਕ ਅੱਗ, 7 ਮੌਤਾਂ
. . .  8 minutes ago
ਅਮਰਾਵਤੀ, 9 ਅਗਸਤ- ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਇਕ ਹੋਟਲ 'ਚ ਭਿਆਨਕ ਅੱਗ ਲੱਗਣ ਦੀ ਕਬਰ ਮਿਲੀ ਹੈ। ਇਹ ਅੱਗ ਇੰਨੀ ਭਿਆਨਕ ....
ਦਸੂਹਾ ਦੇ ਨੇੜੇ ਅਣਪਛਾਤਿਆਂ ਵੱਲੋਂ ਇੱਕ ਵਿਅਕਤੀ ਦਾ ਕਤਲ
. . .  19 minutes ago
ਦਸੂਹਾ, 9 ਅਗਸਤ (ਕੌਸ਼ਲ) - ਦੇਰ ਰਾਤ ਦਸੂਹਾ ਦੇ ਨੇੜੇ ਪੈਂਦੇ ਪਿੰਡ ਪੱਸੀ ਤਿਹਾੜਾ ਨਜ਼ਦੀਕ ਇੱਕ ਸੜਕ ਤੇ ਖੂਨ ਨਾਲ ਲੱਥਪਥ ਪਿਆ....
ਅੱਜ ਦਾ ਵਿਚਾਰ
. . .  37 minutes ago
ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  1 day ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  1 day ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  1 day ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  1 day ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  1 day ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  1 day ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  1 day ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  1 day ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  1 day ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  1 day ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  1 day ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  1 day ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  1 day ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  1 day ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਪਹਿਲਾ ਸਫ਼ਾ

ਕੋਝੀਕੋਡ (ਕੇਰਲ) ਵਿਖੇ ਜਹਾਜ਼ ਹਾਦਸਾ-17 ਮੌਤਾਂ

ਕੋਝੀਕੋਡ, 7 ਅਗਸਤ (ਏਜੰਸੀ)-ਜਹਾਜ਼ ਅਮਲੇ ਸਮੇਤ 191 ਯਾਤਰੀਆਂ ਵਾਲੀ ਏਅਰ ਇੰਡੀਆ ਦੀ ਦੁਬਈ-ਕਾਲੀਕਟ ਐਕਸਪ੍ਰੈੱਸ ਉਡਾਣ ਕਾਰੀਪੁਰ ਹਵਾਈ ਅੱਡੇ 'ਤੇ ਰਨਵੇ 'ਤੇ ਤਿਲਕ ਕੇ 35 ਫੁੱਟ ਡੂੰਘੀ ਖੱਡ 'ਚ ਡਿੱਗਣ ਤੋਂ ਬਾਅਦ ਦੋ ਹਿੱਸਿਆਂ 'ਚ ਟੱੁਟ ਗਈ | ਇਸ ਹਾਦਸੇ 'ਚ ਪਾਇਲਟ ਅਤੇ ਕੋ-ਪਾਇਲਟ ਸਮੇਤ 17 ਯਾਤਰੀਆਂ ਦੀ ਮੌਤ ਹੋ ਗਈ ਹੈ ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਰਾਤ 7.41 ਵਜੇ ਵਾਪਰਿਆ | ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ ਬਿਆਨ 'ਚ ਦੱਸਿਆ ਕਿ ਜ਼ਮੀਨ 'ਤੇ ਉਤਰਨ ਸਮੇਂ ਜਹਾਜ਼ 'ਚ ਅੱਗ ਲੱਗਣ ਦੀ ਕੋਈ ਰਿਪੋਰਟ ਨਹੀਂ ਹੈ | ਪੁਲਿਸ ਨੇ ਦੱਸਿਆ ਕਿ ਇਸ ਹਾਦਸੇ 'ਚ 17 ਯਾਤਰੀ ਮਾਰੇ ਗਏ ਹਨ | ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਕਿ ਦੁਬਈ ਤੋਂ ਆ ਰਹੀ ਆਈ.ਐਕਸ. 1344 ਉਡਾਣ ਕੋਝੀਕੋਡ ਵਿਖੇ ਰਾਤ ਕਰੀਬ 8 ਵਜੇ ਰਨਵੇ 'ਤੇ ਆਪਣਾ ਸੰਤੁਲਨ ਗੁਆ ਬੈਠੀ | ਉਨ੍ਹਾਂ ਵੀ ਦੱਸਿਆ ਕਿ ਜ਼ਮੀਨ 'ਤੇ ਉਤਰਨ ਮੌਕੇ ਇਸ 'ਚ ਅੱਗ ਲੱਗਣ ਦੀ ਕੋਈ ਖਬਰ ਨਹੀਂ ਹੈ | ਡੀ.ਜੀ.ਸੀ.ਏ. ਨੇ ਆਪਣੇ ਬਿਆਨ 'ਚ ਕਿਹਾ ਕਿ ਰਨਵੇ 'ਤੇ ਉਤਰਨ ਤੋਂ ਬਾਅਦ ਵੀ ਜਹਾਜ਼ ਰਨਵੇ ਦੇ ਆਖਿਰ ਤੱਕ ਦੌੜਦਾ ਰਿਹਾ ਤੇ ਇਕ ਵਾਦੀ 'ਚ ਡਿਗ ਕੇ ਦੋ ਟੁਕੜਿਆਂ 'ਚ ਟੱੁਟ ਗਿਆ | ਕੇਰਲ ਦੇ ਮੱੁਖ ਮੰਤਰੀ ਪਿਨਰਈ ਵਿਜਯਨ ਨੇ ਇਸ ਹਾਦਸੇ 'ਤੇ ਦੱੁਖ ਪ੍ਰਗਟ ਕੀਤਾ ਹੈ | ਉਨ੍ਹਾਂ ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨੂੰ ਵੀ ਜਾਣਕਾਰੀ ਦਿੱਤੀ | ਮੰਤਰਾਲੇ ਨੇ ਦੱਸਿਆ ਕਿ ਇਸ ਜਹਾਜ਼ 'ਚ 10 ਬੱਚੇ, 2 ਪਾਇਲਟ ਤੇ 5 ਜਹਾਜ਼ ਅਮਲੇ ਸਮੇਤ ਕੱੁਲ 191 ਯਾਤਰੀ ਸਵਾਰ ਸਨ | ਇਹ ਉਡਾਣ ਵੰਦੇ ਭਾਰਤ ਮਿਸ਼ਨ ਤਹਿਤ ਦੁਬਈ ਤੋਂ ਭਾਰਤੀਆਂ ਨੂੰ ਲੈ ਕੇ ਵਾਪਸ ਆਈ ਸੀ | ਮੱੁਢਲੀਆਂ ਰਿਪੋਰਟਾਂ ਅਨੁਸਾਰ ਰਾਹਤ ਕਾਰਜ ਜਾਰੀ ਹਨ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ | ਜਹਾਜ਼ ਦੇ ਪਾਇਲਟ ਵਿੰਗ ਕਮਾਂਡਰ ਦੀਪਕ ਬਸੰਤ ਸਾਥੇ ਨੇ ਜਹਾਜ਼ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ | ਪਾਇਲਟ ਨੇ ਦੂਜੀ ਕੋਸ਼ਿਸ਼ 'ਚ ਜਹਾਜ਼ ਨੂੰ ਉਤਾਰਿਆ ਪਰ ਲੈਂਡਿੰਗ ਕਾਮਯਾਬ ਨਹੀਂ ਰਹੀ | ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਮੀਂਹ ਵਾਲੇ ਖ਼ਰਾਬ ਮੌਸਮ ਕਾਰਨ ਹਾਦਸਾ ਵਾਪਰਿਆ | ਇਹ ਹਵਾਈ ਅੱਡਾ ਟੇਬਲ ਟਾਪ ਅੱਡਾ ਹੈ, ਜੋ ਪਹਾੜੀ ਖੇਤਰ 'ਚ ਬਣਿਆ ਹੈ |
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ
ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜਹਾਜ਼ ਹਾਦਸੇ 'ਤੇ ਦੱੁਖ ਪ੍ਰਗਟ ਕੀਤਾ ਹੈ | ਮੋਦੀ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜਾਰੀ ਹਨ ਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਇਸ ਸਬੰਧ 'ਚ ਕੇਰਲ ਦੇ ਮੱੁਖ ਮੰਤਰੀ ਪਿਨਰਈ ਵਿਜਯਨ ਨਾਲ ਵੀ ਗੱਲ ਕੀਤੀ ਹੈ | ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕੋਝੀਕੋਡ ਵਿਖੇ ਵਾਪਰੇ ਜਹਾਜ਼ ਹਾਦਸੇ ਤੋਂ ਦੁਖੀ ਹਾਂ |

21ਵੀਂ ਸਦੀ ਦੇ ਨਵੇਂ ਭਾਰਤ ਦੀ ਬੁਨਿਆਦ ਬਣੇਗੀ ਨਵੀਂ ਸਿੱਖਿਆ ਨੀਤੀ-ਮੋਦੀ

ਕਿਹਾ, ਪੁਰਾਣੀ ਸਿੱਖਿਆ ਵਿਵਸਥਾ ਰਾਹੀਂ ਭੇਡ ਚਾਲ ਨੂੰ ਹੀ ਕੀਤਾ ਜਾ ਰਿਹਾ ਸੀ ਉਤਸ਼ਾਹਿਤ
ਨਵੀਂ ਦਿੱਲੀ, 7 ਅਗਸਤ (ਉਪਮਾ ਡਾਗਾ ਪਾਰਥ)-ਬੀਤੇ ਕਈ ਸਾਲਾਂ ਤੋਂ ਸਿੱਖਿਆ ਖੇਤਰ 'ਚ ਕੋਈ ਵੱਡਾ ਬਦਲਾਅ ਨਾ ਹੋਣ ਕਾਰਨ ਸਾਡੇ ਸਮਾਜ 'ਚ ਸਿੱਖਣ ਦੀ ਤਾਂਘ ਅਤੇ ਕਲਪਨਾ ਸ਼ਕਤੀ ਨੂੰ ਵਧਾਵਾ ਦੇਣ ਦੀ ਥਾਂ 'ਤੇ ਭੇਡ ਚਾਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਸੀ | ਜਦਕਿ ਬਦਲਦੇ ਸਮੇਂ ਦੇ ਨਾਲ ਇਕ ਨਵੇਂ ਰੰਗ-ਰੂਪ ਅਤੇ ਪ੍ਰਬੰਧਾਂ 'ਚ ਬਦਲਾਅ ਦੇ ਨਾਲ ਇਕ ਨਵੀਂ ਵਿਸ਼ਵ ਵਿਵਸਥਾ ਅਤੇ ਨਵੇਂ ਆਲਮੀ ਮਿਆਰ ਤੈਅ ਹੋ ਰਹੇ ਹਨ | ਜਿਸ ਦੇ ਹਿਸਾਬ ਨਾਲ ਭਾਰਤ ਦੇ ਸਿੱਖਿਆ ਖੇਤਰ 'ਚ ਬਦਲਾਅ ਕੀਤਾ ਜਾਣਾ ਬਹੁਤ ਜ਼ਰੂਰੀ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉੱਚੇਰੀ ਸਿੱਖਿਆ 'ਤੇ ਹੋਏ ਕੰਨਕਲੇਵ 'ਚ ਪਹਿਲੀ ਵਾਰ ਨਵੀਂ ਸਿੱਖਿਆ ਨੀਤੀ 'ਤੇ ਬੋਲਦਿਆਂ ਉਕਤ ਵਿਚਾਰ ਰੱਖਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ 21ਵੀਂ ਸਦੀ ਦੇ ਨਵੇਂ ਭਾਰਤ ਦੀ ਨੀਂਹ ਹੈ | ਪ੍ਰਧਾਨ ਮੰਤਰੀ ਨੇ ਨਵੀਂ ਸਿੱਖਿਆ ਨੀਤੀ ਦੀ ਵਿਆਪਕਤਾ ਨੂੰ ਪ੍ਰਗਟਾਉਣ ਲਈ ਰਵਿੰਦਰ ਨਾਥ ਟੈਗੋਰ ਦੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਚੇਰੀ ਸਿੱਖਿਆ ਸਾਨੂੰ ਸਿਰਫ਼ ਜਾਣਕਾਰੀ ਹੀ ਨਹੀਂ ਦਿੰਦੀ ਸਗੋਂ ਸਾਡੇ ਜੀਵਨ ਦੀ ਸਮੁੱਚੀ ਹੋਂਦ ਦੇ ਨਾਲ ਸਦਭਾਵ ਲਿਆਉਂਦੀ ਹੈ | ਮੋਦੀ ਨੇ ਰਾਸ਼ਟਰੀ ਸਿੱਖਿਆ ਨੀਤੀ ਨੂੰ ਇਨ੍ਹਾਂ ਲੀਕਾਂ 'ਤੇ ਹੀ ਆਧਾਰਿਤ ਦੱਸਦਿਆਂ ਕਿਹਾ ਕਿ ਨਵੀਂ ਨੀਤੀ ਟੁਕੜਿਆਂ 'ਚ ਸੋਚਣ ਦੀ ਥਾਂ 'ਤੇ ਇਕ ਸਮੁੱਚੀ ਪਹੁੰਚ ਨੂੰ ਉਤਸ਼ਾਹਿਤ ਕਰਦੀ ਹੈ | ਨਵੀਂ ਨੀਤੀ ਨਾਲ ਸਿੱਖਿਆ ਵਿਵਸਥਾ 'ਚ ਬਦਲਾਅ ਨੂੰ ਪ੍ਰਭਾਸ਼ਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 'ਕੀ ਸੋਚਿਆ ਜਾਏ' ਦੀ ਪਹਿਲੀ ਵਿਵਸਥਾ ਦੀ ਥਾਂ 'ਤੇ ਹੁਣ 'ਕਿਵੇਂ ਸੋਚਿਆ ਜਾਏ' 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ | ਮੋਦੀ ਨੇ ਡਿਜੀਟਲ ਮੋਡ 'ਚ ਉਪਲਬਧ ਜਾਣਕਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਲੰਮੇ ਚੌੜੇ ਸਿਲੇਬਸ ਦੀ ਥਾਂ 'ਤੇ ਬੱਚਿਆਂ ਨੂੰ ਸਿਖਾਉਣ ਲਈ ਖੋਜ, ਚਰਚਾ, ਸਮੀਖਿਆ 'ਤੇ ਆਧਾਰਿਤ ਤਰੀਕਿਆਂ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ 'ਚ ਸਿੱਖਣ ਦੀ ਤਾਂਘ ਵਧੇ | ਨਵੀਂ ਸਿੱਖਿਆ ਨੀਤੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੈਬਨਿਟ ਵਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਇਸ ਨੂੰ 34 ਸਾਲ ਪੁਰਾਣੀ ਸਿੱਖਿਆ ਨੀਤੀ ਤੋਂ ਬਦਲ ਦਿੱਤਾ ਗਿਆ | ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਇਸ ਦੇ ਪੱਖ ਅਤੇ ਵਿਰੋਧ 'ਚ ਬਹਿਸ ਵੀ ਹੋ ਰਹੀ ਹੈ | ਮੋਦੀ ਨੇ ਆਪਣੇ ਸੰਬੋਧਨ 'ਚ ਇਸ ਬਹਿਸ ਨੂੰ ਹਾਂ ਪੱਖੀ ਕਰਾਰ ਦਿੰਦਿਆਂ ਕਿਹਾ ਕਿ ਵੱਖ-ਵੱਖ ਖੇਤਰ ਅਤੇ ਵਿਚਾਰਧਾਰਾਵਾਂ ਦੇ ਲੋਕ ਇਸ ਬਾਰੇ ਆਪਣੇ ਵਿਚਾਰ, ਆਪਣੀ ਸਮੀਖਿਆ ਕਰ ਰਹੇ ਹਨ, ਜਿਸ ਦਾ ਫਾਇਦਾ ਦੇਸ਼ ਦੀ ਸਿੱਖਿਆ ਵਿਵਸਥਾ ਨੂੰ ਮਿਲੇਗਾ | ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਨਵੀਂ ਨੀਤੀ 'ਤੇ ਕਿਸੇ ਨੇ ਵੀ ਇਹ ਪ੍ਰਤੀਕਰਮ ਨਹੀਂ ਦਿੱਤਾ ਕਿ ਇਸ 'ਚ ਕਿਸੇ ਕਿਸਮ ਦਾ ਵਿਤਕਰਾ ਕੀਤਾ ਗਿਆ ਹੈ, ਜੋ ਕਿ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਸਾਲਾਂ ਤੋਂ ਜੋ ਬਦਲਾਅ ਚਾਹੁੰਦੇ ਸਨ, ਉਹ ਉਨ੍ਹਾਂ ਨੂੰ ਵੇਖਣ ਨੂੰ ਮਿਲੇ | ਨੀਤੀ ਨੂੰ ਲਾਗੂ ਕਰਨ 'ਚ ਸਬੰਧਿਤ ਧਿਰਾਂ ਤੋਂ ਮਦਦ ਦੀ ਮੰਗ ਕਰਨ ਦੇ ਨਾਲ ਸਿਆਸੀ ਇੱਛਾ ਸ਼ਕਤੀ ਵਜੋਂ ਆਪਣੀ ਅਗਵਾਈ ਦੇ ਨਾਲ ਹੋਣ ਦਾ ਭਰੋਸਾ ਵੀ ਪ੍ਰਗਟਾਇਆ | ਪ੍ਰਧਾਨ ਮੰਤਰੀ ਨੇ ਇਕ ਵਾਰ ਫਿਰ ਵਿਸ਼ਵਗੁਰੂ ਬਣਨ ਦੀ ਭਾਰਤ ਦੀ ਸਮਰਥਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ, ਹੁਨਰ ਅਤੇ ਤਕਨੀਕ ਦਾ ਹੱਲ ਪੂਰੀ ਦੁਨੀਆਂ ਨੂੰ ਦੇ ਸਕਦਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਸਾਡੀ ਨਵੀਂ ਸਿੱਖਿਆ ਨੀਤੀ ਪੂਰੀ ਤਰ੍ਹਾਂ ਮੁਖਾਤਬ ਕਰਦੀ ਹੈ | ਮੋਦੀ ਨੇ ਸਿੱਖਿਆ ਨੀਤੀ ਵਿਵਸਥਾ ਨੂੰ ਦਰਪੇਸ਼ ਦੋ ਅਹਿਮ ਸਵਾਲਾਂ, ਨੌਜਵਾਨਾਂ 'ਚ ਸਿੱਖਣ ਦੀ ਤਾਂਘ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਜਵਾਬ ਵਜੋਂ ਵੀ ਨਵੀਂ ਸਿੱਖਿਆ ਨੀਤੀ ਨੂੰ ਪੇਸ਼ ਕਰਦਿਆਂ ਕਿਹਾ ਕਿ ਨਵੇਂ ਰੰਗ ਰੂਪ ਅਤੇ ਵਿਵਸਥਾਵਾਂ 'ਚ ਬਦਲਾਅ ਦੇ ਨਾਲ ਤਿਆਰ ਹੋ ਰਹੇ ਆਲਮੀ ਮਿਆਰ ਤੈਅ ਹੋ ਰਹੇ ਹਨ, ਜਿਸ ਮੁਤਾਬਕ ਭਾਰਤ 'ਚ ਸਿੱਖਿਆ ਸਿਸਟਮ 'ਚ ਬਦਲਾਅ ਕੀਤਾ ਜਾਣਾ ਜ਼ਰੂਰੀ ਹੈ | ਪ੍ਰਧਾਨ ਮੰਤਰੀ ਨੇ ਨਵੀਂ ਸਿੱਖਿਆ ਵਿਵਸਥਾ 'ਚ ਮਾਂ ਬੋਲੀ 'ਚ ਪੰਜਵੀਂ ਕਲਾਸ ਤੱਕ ਪੜ੍ਹਾਈ ਕਰਵਾਉਣ ਅਤੇ 3 ਭਾਸ਼ਾਵਾਂ ਦੀ ਧਾਰਨਾ ਨੂੰ ਸ਼ਾਮਿਲ ਕਰਨ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਮਾਂ ਬੋਲੀ 'ਚ ਪੜ੍ਹਾਉਣ ਨਾਲ ਬੱਚਿਆਂ ਦੇ ਸਿੱਖਣ ਦੀ ਗਤੀ ਬਿਹਤਰ ਹੋਵੇਗੀ |

ਪੀੜਤ ਪਰਿਵਾਰਾਂ ਨੂੰ ਮਿਲਣ ਤਰਨ ਤਾਰਨ ਪੁੱਜੇ ਮੁੱਖ ਮੰਤਰੀ-ਮੁਆਵਜ਼ੇ ਦੀ ਰਾਸ਼ੀ ਵਧਾ ਕੇ 5 ਲੱਖ ਕੀਤੀ

• ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਾ ਐਲਾਨ • ਅੱਖਾਂ ਗਵਾਉਣ ਵਾਲਿਆਂ ਨੂੰ ਵੀ ਮਿਲਣਗੇ 5-5 ਲੱਖ ਰੁਪਏ
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ)¸ਤਰਨ ਤਾਰਨ, ਅੰਮਿ੍ਤਸਰ ਤੇ ਬਟਾਲਾ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨ ਤਾਰਨ ਪਹੁੰਚੇ | ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਤਿੰਨਾਂ ਜ਼ਿਲਿ੍ਹਆਂ ਦੇ ਪੀੜਤ ਪਰਿਵਾਰਾਂ ਨਾਲ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ ਤੇ ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਰੇਕ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਨੌਕਰੀ ਦੇਣ ਦਾ ਵੀ ਐਲਾਨ ਕੀਤਾ | ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਸ ਤਰਾਸਦੀ 'ਚ ਜਿਨ੍ਹਾਂ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ, ਉਨ੍ਹਾਂ ਨੂੰ ਵੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ | ਇਸ ਮੌਕੇ ਮੁੱਖ ਮੰਤਰੀ ਨੇ 92 ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਾਪਿਆ | ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੰਗੀਨ ਜ਼ੁਰਮ ਦੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਕਿਉਂ ਨਾ ਰੱਖਦਾ ਹੋਵੇ | ਉਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਰਾਜਨੀਤੀ ਕਰਨ ਦੀ ਬਜਾਏ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦਾ ਸਾਥ ਦੇਣ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਸ ਜਾਂਚ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਸਬੰਧਿਤ ਦੋਸ਼ੀਆਂ ਿਖ਼ਲਾਫ਼ ਧਾਰਾ 302 ਤਹਿਤ ਕਾਰਵਾਈ ਕਰਨ ਲਈ ਦੇ ਵੀ ਹੁਕਮ ਜਾਰੀ ਕੀਤੇ ਹਨ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਨ੍ਹਾਂ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਵਾਸਤੇ ਵਿਸ਼ੇਸ਼ ਪੈਰਵੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਨਾ-ਮੁਆਫੀਯੋਗ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ |
ਅਕਾਲੀ-ਭਾਜਪਾ ਸਰਕਾਰ 'ਚ ਹੋਈ ਸ਼ਰਾਬ ਮਾਫ਼ੀਏ ਦੀ ਪੁਸ਼ਤ ਪਨਾਹੀ-ਜਾਖੜ
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ 'ਚ ਸ਼ਰਾਬ ਮਾਫੀਏ ਦੇ ਪੈਰ ਪਸਾਰਨ 'ਚ ਪੁਸ਼ਤ ਪਨਾਹੀ ਕੀਤੀ ਸੀ | ਉਨ੍ਹਾਂ ਕਿਹਾ ਕਿ ਅਜਿਹਾ ਘਿਨਾਉਣਾ ਕੰਮ ਕਰਨ ਵਾਲਿਆਂ ਦੇ ਨਾਲ-ਨਾਲ ਇਸ ਦੁਖਾਂਤ ਲਈ ਜ਼ਿੰਮੇਵਾਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ |
ਡਿੰਪਾ ਵਲੋਂ ਕੀਤੀ ਮੰਗ ਨੂੰ ਮੁੱਖ ਮੰਤਰੀ ਨੇ ਸਵੀਕਾਰਿਆ
ਸਮਾਗਮ ਦੇ ਸ਼ੁਰੂ 'ਚ ਹੀ ਸੰਬੋਧਨ ਕਰਦਿਆਂ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਪੀੜਤ ਪਰਿਵਾਰਾਂ ਲਈ ਐਲਾਨੀ ਗਈ 2-2 ਲੱਖ ਰੁਪਏ ਦੀ ਰਾਸ਼ੀ ਬਹੁਤ ਥੋੜ੍ਹੀ ਹੈ ਤੇ ਇਸ ਰਾਸ਼ੀ ਨੂੰ 5-5 ਲੱਖ ਰੁਪਏ ਕੀਤਾ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਪਾਸੋਂ ਹਰੇਕ ਪੀੜਤ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਵੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਮੌਕੇ 'ਤੇ ਹੀ ਸਵੀਕਾਰਦਿਆਂ ਇਸ ਸਬੰਧੀ ਐਲਾਨ ਵੀ ਕਰ ਦਿੱਤੇ |
ਮੁੱਖ ਮੰਤਰੀ ਨੇ ਪੱਤਰਕਾਰਾਂ ਤੋਂ ਬਣਾਈ ਰੱਖੀ ਦੂਰੀ
ਪੰਜਾਬ 'ਚ ਲਗਾਈ ਤਾਲਾਬੰਦੀ ਤੇ ਕਰਫਿਊ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਚੰਡੀਗੜ੍ਹ ਤੋਂ ਬਾਹਰ ਆਏ ਹਨ | ਤਰਨ ਤਾਰਨ ਪਹੁੰਚਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਤੋਂ ਦੂਰੀ ਹੀ ਬਣਾਈ ਰੱਖੀ | ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਜਦੋਂ ਉਹ ਪੱਤਰਕਾਰਾਂ ਲਈ ਬਣਾਈ ਗਈ ਗੈਲਰੀ ਦੇ ਅੱਗੋਂ ਗੁਜਰ ਰਹੇ ਸਨ ਤਾਂ ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਉਹ ਸਟੇਜ ਵੱਲ ਚਲੇ ਗਏ ਤੇ ਸੰਬੋਧਨ ਕਰਨ ਤੋਂ ਬਾਅਦ ਆਪਣੇ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ | ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੱੁਖ ਸਰਕਾਰੀਆ, ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਏ.ਡੀ.ਸੀ. ਜਗਵਿੰਦਰਜੀਤ ਸਿੰਘ ਗਰੇਵਾਲ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸੁਖਪਾਲ ਸਿੰਘ ਭੁੱਲਰ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ, ਰਾਜਬੀਰ ਸਿੰਘ ਭੁੱਲਰ ਵਰਨਾਲਾ, ਵਿੱਕੀ ਭਿੰਡਰ, ਗੁਰਮਿੰਦਰ ਸਿੰਘ ਰਟੌਲ ਆਦਿ ਹਾਜ਼ਰ ਸਨ |

ਤਰਨ ਤਾਰਨ 'ਚ ਮਰਨ ਵਾਲਿਆਂ ਦੀ ਗਿਣਤੀ 92 'ਤੇ ਪਹੁੰਚੀ

ਤਰਨ ਤਾਰਨ ਤੇ ਹਲਕਾ ਖਡੂਰ ਸਾਹਿਬ ਨਾਲ ਸਬੰਧਿਤ ਵੱਖ-ਵੱਖ ਪਿੰਡਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦਾ ਅੰਕੜਾ ਪਿਛਲੇ ਦਿਨੀਂ 84 ਸੀ, ਜੋ ਕਿ ਅੱਜ ਵਧ ਕੇ 92 ਤੱਕ ਪਹੁੰਚ ਗਿਆ ਹੈ | ਇਸ ਤਰ੍ਹਾਂ ਜ਼ਿਲ੍ਹੇ 'ਚ 8 ਹੋਰ ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਾਰੇ ਗਏ ਹਨ | ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਦਿੱਤੀ |

ਅਮਰੀਕਾ 'ਚ ਪੰਜਾਬੀ ਨੇ ਜਾਨ ਦੇ ਕੇ ਡੁੱਬਣੋਂ ਬਚਾਏ ਤਿੰਨ ਬੱਚੇ

ਸਾਨ ਫਰਾਂਸਿਸਕੋ, 7 ਅਗਸਤ (ਐੱਸ.ਅਸ਼ੋਕ ਭੌਰਾ)-ਤਿੰਨ ਮੈਕਸੀਕਨ ਮੂਲ ਦੇ ਬੱਚਿਆਂ ਨੂੰ ਬਚਾਉਂਦੇ ਹੋਏ ਇਕ ਪੰਜਾਬੀ ਨੌਜਵਾਨ ਦੀ ਦਰਿਆ 'ਚ ਡੁੱਬਣ ਕਾਰਨ ਮੌਤ ਹੋ ਗਈ | ਸੂਚਨਾ ਅਨੁਸਾਰ ਰੀਡਲੇ ਬੀਚ 'ਤੇ ਬੁੱਧਵਾਰ ਸ਼ਾਮ ਨੂੰ ਜਦੋਂ ਕਿੰਗਸ ਦਰਿਆ 'ਚ ਤਿੰਨ ਬੱਚੇ ਵਹਿ ਗਏ ਤਾਂ ਇਕ ਬਹਾਦਰ ਸਿੱਖ ਯਾਤਰੀ ਨੇ ਬੱਚਿਆਂ ਨੂੰ ਤੇਜ਼ੀ ਨਾਲ ਬਚਾਉਣ ਦੀ ਕੋਸ਼ਿਸ਼ ਕਰਦਿਆਂ ਦਰਿਆ 'ਚ ਛਾਲ ਮਾਰ ਦਿੱਤੀ | ਉਸ ਨੇ ਦੋ ਬੱਚਿਆਂ ਨੂੰ ਤਾਂ ਬਚਾ ਲਿਆ ਪਰ ਤੀਸਰੇ ਨੂੰ ਬਚਾਉਂਦੇ ਹੋਏ ਉਹ ਆਪ ਹੀ ਡੁੱਬ ਗਿਆ | ਮਿ੍ਤਕ ਪੰਜਾਬੀ ਨੌਜਵਾਨ ਦੀ ਪਛਾਣ ਫਰਿਜਨੋ ਨਿਵਾਸੀ ਮਨਜੀਤ ਸਿੰਘ (29) ਵਜੋਂ ਹੋਈ ਹੈ | ਮਨਜੀਤ ਸਿੰਘ ਦੋ ਸਾਲ ਪਹਿਲਾਂ ਹੀ ਭਾਰਤ ਤੋਂ ਅਮਰੀਕਾ ਆਇਆ ਸੀ ਅਤੇ ਉਸ ਨੇ ਅਜੇ ਬੁੱਧਵਾਰ ਨੂੰ ਹੀ ਟਰੱਕ ਡਰਾਈਵਿੰਗ ਸਕੂਲ ਸ਼ੁਰੂ ਕੀਤਾ ਸੀ | ਟਰੇਨਿੰਗ ਕਲਾਸ ਲੈਣ ਤੋਂ ਬਾਅਦ ਉਹ ਤਰੋਤਾਜ਼ਾ ਹੋਣ ਲਈ ਆਪਣੇ ਇਕ ਰਿਸ਼ਤੇਦਾਰ ਨਾਲ ਜੈੱਟ ਸਕੀਸ 'ਤੇ ਸਵਾਰ ਹੋਣ ਲਈ ਕਿੰਗਸ ਦਰਿਆ ਵੱਲ ਚਲਾ ਗਿਆ ਪਰ ਇੱਥੇ ਪਹੁੰਚਣ 'ਤੇ ਉਸ ਨੇ ਜਦੋਂ ਹੰਗਾਮਾ ਹੁੰਦਾ ਦੇਖਿਆ ਕਿ ਲੋਕ ਬੱਚਿਆਂ ਨੂੰ ਡੁੱਬਦੇ ਹੋਏ ਦੇਖ ਰਹੇ ਹਨ ਤਾਂ ਉਹ ਹਰਕਤ 'ਚ ਆਇਆ ਤੇ ਉਸ ਨੇ ਦਰਿਆ 'ਚ ਛਾਲ ਮਾਰ ਦਿੱਤੀ | ਰੀਡਲੇ ਪੁਲਿਸ ਕਮਾਂਡਰ ਮਾਰਕ ਐਡੀਗਰ ਨੇ ਕਿਹਾ ਕਿ ਉਸ ਬਹਾਦਰ ਨੌਜਵਾਨ ਨੇ ਬੱਚਿਆਂ ਨੂੰ ਬਚਾਉਣ ਦੀ ਭਰਪੂਰ ਕੋਸ਼ਿਸ਼ ਕਰਦਿਆਂ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਉਹ ਇਸ ਦੁਨੀਆ ਤੋਂ ਰੁਖ਼ਸਤ ਹੋ ਗਿਆ | ਮਨਜੀਤ ਸਿੰਘ ਨੂੰ ਲੱਭਣ ਤੇ ਉਸ ਨੂੰ ਪਾਣੀ 'ਚੋਂ ਬਾਹਰ ਕੱਢਣ 'ਚ ਬਚਾਅ ਕਰਮੀਆਂ ਨੂੰ 40 ਮਿੰਟ ਲੱਗੇ | ਉਸ ਦੀ ਲਾਸ਼ ਸਮੁੰਦਰੀ ਕੰਢੇ ਤੋਂ ਕੁਝ ਦੂਰ ਬੁਰਸ ਦੇ ਲਾਗੇ ਮਿਲੀ |

ਮੱਧ ਪ੍ਰਦੇਸ਼ 'ਚ ਪੁਲਿਸ ਵਲੋਂ 2 ਸਿੱਖਾਂ ਦੀ ਕੱੁਟਮਾਰ-2 ਅਧਿਕਾਰੀ ਮੁਅੱਤਲ

ਬਰਵਾਨੀ (ਮੱਧ ਪ੍ਰਦੇਸ਼, 7 ਅਗਸਤ (ਪੀ.ਟੀ.ਆਈ.)-ਮੱਧ ਪ੍ਰਦੇਸ਼ 'ਚ ਬਰਵਾਨੀ ਜ਼ਿਲ੍ਹੇ ਦੀ ਰਾਜਪੁਰ ਤਹਿਸੀਲ 'ਚ ਪੁਲਿਸ ਵਲੋਂ 2 ਸਿੱਖਾਂ ਦੀ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ | ਪੀੜਤ ਸਿੱਖਾਂ 'ਚੋਂ ਇਕ ਸਿੱਖ ਦਾ ਨਾਂਅ ਗਿਆਨੀ ਪ੍ਰੇਮ ਸਿੰਘ ਗ੍ਰੰਥੀ ਹੈ, ਜੋ ਸਥਾਨਕ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਦੀ ਸੇਵਾ ਵੀ ਨਿਭਾਉਂਦਾ ਹੈ | ਇਸ ਘਟਨਾ ਤੋਂ ਬਾਅਦ ਮੱਧ ਪ੍ਰਦੇਸ਼ ਪੁਲਿਸ ਦੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਸਬੰਧੀ ਮੱਧ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਸਹਾਇਕ ਸਬ-ਇੰਸਪੈਕਟਰ ਸੀਤਾਰਾਮ ਭਟਨਾਗਰ ਤੇ ਹੈੱਡ ਕਾਂਸਟੇਬਲ ਮੋਹਨ ਜਾਮਰੇ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਬਰਵਾਨੀ ਦੇ ਡੀ.ਐਸ.ਪੀ. ਨਿਮਿਸ਼ ਅਗਰਵਾਲ ਨੇ ਕਿਹਾ ਹੈ ਕਿ ਇਸ ਘਟਨਾ ਦੇ ਸਬੰਧ 'ਚ ਐਸ.ਡੀ.ਓ. ਪੁਲਿਸ ਦੀ ਅਗਵਾਈ 'ਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ | ਇਹ ਘਟਨਾ ਗਿਆਨੀ ਪ੍ਰੇਮ ਸਿੰਘ ਗ੍ਰੰਥੀ ਦੇ ਪਰਿਵਾਰ ਤੇ ਪੁਲਿਸ ਵਿਚਾਲੇ ਖੇਤਰ 'ਚ ਤਾਲੇ-ਚਾਬੀਆਂ ਦੀ ਫੜ੍ਹੀ ਲਗਾਉਣ ਨੂੰ ਲੈ ਕੇ ਹੋਈ | ਵਾਇਰਲ ਵੀਡੀਓ 'ਚ ਵਿਖਾਈ ਦੇ ਰਿਹਾ ਹੈ ਕਿ ਪੁਲਿਸ ਵਲੋਂ ਲੋਕਾਂ ਦੀ ਮੌਜੂਦਗੀ 'ਚ ਗਿਆਨੀ ਪ੍ਰੇਮ ਸਿੰਘ ਨੂੰ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਘਸੀਟਿਆ ਜਾ ਰਿਹਾ ਹੈ | ਇਕ ਹੋਰ ਪੁਲਿਸ ਮੁਲਾਜ਼ਮ ਵਲੋਂ ਦੂਸਰੇ ਦਸਤਾਰਧਾਰੀ ਸਿੱਖ ਨੂੰ ਵੀ ਧੱਕਾ ਮਾਰਿਆ ਗਿਆ, ਜੋ ਪ੍ਰੇਮ ਸਿੰਘ ਨੂੰ ਛੱਡ ਦੇਣ ਦੀ ਅਪੀਲ ਕਰ ਰਿਹਾ ਸੀ | ਜ਼ਿਕਰਯੋਗ ਹੈ ਕਿ ਗ੍ਰੰਥੀ ਪ੍ਰੇਮ ਸਿੰਘ ਪੁਲਿਸ ਚੌਕੀ ਪਲਸੂਦ ਨੇੜੇ ਕਾਫੀ ਸਮੇਂ ਤੋਂ ਤਾਲੇ-ਚਾਬੀਆਂ ਦੀ ਦੁਕਾਨ ਲਗਾਉਂਦਾ ਹੈ | ਇਸ ਸਬੰਧੀ ਸੂਬੇ ਦੇ ਕਾਂਗਰਸ ਪ੍ਰਧਾਨ ਨਰਿੰਦਰ ਸਲੂਜਾ ਨੇ ਵੀਡੀਓ ਟਵੀਟ ਕਰਕੇ ਪੁਲਿਸ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਗ੍ਰੰਥੀ ਪ੍ਰੇਮ ਸਿੰਘ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ | ਸੜਕ 'ਤੇ ਲੋਕਾਂ ਦੀ ਮੌਜੂਦਗੀ 'ਚ ਕੇਸਾਂ ਤੋਂ ਫੜ ਕੇ ਘਸੀਟ ਕੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ | ਉਨ੍ਹਾਂ ਟਵੀਟ ਕੀਤਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੋਇਆ ਹੈ | ਇਸ ਘਟਨਾ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿੰਦਾ ਕਰਦਿਆਂ ਮੱਧ ਪ੍ਰਦੇਸ਼ ਸਰਕਾਰ ਤੋਂ ਸਬੰਧਿਤ ਪੁਲਿਸ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

ਪੰਜਾਬ 'ਚ 25 ਹੋਰ ਮੌਤਾਂ, 963 ਨਵੇਂ ਮਾਮਲੇ

ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਜਾਣਕਾਰੀ ਅਨੁਸਾਰ ਅੱਜ ਸੂਬੇ 'ਚ ਜਿਥੇ 963 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ 25 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ | ਅੱਜ ਹੋਈਆਂ 25 ਮੌਤਾਂ 'ਚੋਂ ਜ਼ਿਲ੍ਹਾ ਲੁਧਿਆਣਾ 'ਚ 11, ਜਲੰਧਰ 'ਚ 4, ਅੰਮਿ੍ਤਸਰ 'ਚ 2, ਨਵਾਂਸ਼ਹਿਰ 'ਚ 2, ਪਟਿਆਲਾ 'ਚ 1, ਫ਼ਤਹਿਗੜ੍ਹ ਸਾਹਿਬ 'ਚ 1, ਸੰਗਰੂਰ 'ਚ 1, ਬਠਿੰਡਾ 'ਚ 1, ਅਬੋਹਰ 'ਚ 1 ਤੇ ਮੁਹਾਲੀ 'ਚ 1 ਹੋਣ ਦੀ ਖ਼ਬਰ ਹੈ ¢ਦੂਜੇ ਪਾਸੇ ਅੱਜ ਵੱਖ-ਵੱਖ ਜ਼ਿਲਿ੍ਹਆਂ ਤੋਂ 363 ਹੋਰ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਵੀ ਖ਼ਬਰ ਹੈ | ਅੱਜ ਆਏ 963 ਮਾਮਲਿਆਂ 'ਚੋਂ ਜ਼ਿਲ੍ਹਾ ਜਲੰਧਰ ਤੋਂ 143, ਲੁਧਿਆਣਾ ਤੋਂ 132, ਪਟਿਆਲਾ, 115, ਬਠਿੰਡਾ 91, ਅੰਮਿ੍ਤਸਰ ਤੋਂ 59, ਸੰਗਰੂਰ ਤੋਂ 53, ਐਸ.ਏ.ਐਸ. ਨਗਰ ਤੋਂ 50, ਬਠਿੰਡਾ ਤੋਂ 49, ਤਰਨਤਾਰਨ ਤੋਂ 48, ਬਰਨਾਲਾ ਤੋਂ 37, ਰੋਪੜ ਤੋਂ 32, ਪਠਾਨਕੋਟ ਤੋਂ 29, ਕਪੂਰਥਲਾ ਤੋਂ 21, ਮੋਗਾ ਤੋਂ 16, ਰੋਪੜ ਤੋਂ 16, ਫ਼ਤਹਿਗੜ੍ਹ ਸਾਹਿਬ ਤੋਂ 14, ਮੁਕਤਸਰ ਤੋਂ 13, ਫ਼ਿਰੋਜ਼ਪੁਰ ਤੋਂ 12, ਐਸ.ਬੀ.ਐਸ. ਨਗਰ ਤੋਂ 11, ਫ਼ਾਜ਼ਿਲਕਾ ਤੋਂ 8, ਹੁਸ਼ਿਆਰਪੁਰ ਤੋਂ 7, ਫਰੀਦਕੋਟ ਤੋਂ 7 ਮਰੀਜ਼ ਸ਼ਾਮਿਲ ਹਨ ¢ਅੱਜ ਸਿਹਤਯਾਬ ਹੋਣ ਵਾਲਿਆਂ 'ਚ ਜ਼ਿਲ੍ਹਾ ਪਟਿਆਲਾ ਤੋਂ 108, ਅੰਮਿ੍ਤਸਰ ਤੋਂ 71, ਕਪੂਰਥਲਾ ਤੋਂ 24, ਐਸ.ਏ.ਐਸ. ਨਗਰ ਤੋਂ 23, ਰੋਪੜ ਤੋਂ 22, ਹੁਸ਼ਿਆਰਪੁਰ ਤੋਂ 19, ਪਠਾਨਕੋਟ ਤੋਂ 18, ਫ਼ਤਹਿਗੜ੍ਹ ਸਾਹਿਬ ਤੋਂ 17, ਸੰਗਰੂਰ ਤੋਂ 15, ਫਾਜ਼ਿਲਕਾ ਤੋਂ 13, ਬਰਨਾਲਾ ਤੋਂ 12, ਫਿਰੋਜ਼ਪੁਰ ਤੋਂ 11, ਰੋਪੜ ਤੋਂ 9, ਤੇ ਮੁਕਤਸਰ ਤੋਂ 1 ਮਰੀਜ਼ ਸ਼ਾਮਿਲ ਹਨ ¢ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ 'ਚ 646439 ਸ਼ੱਕੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਦਕਿ ਸੂਬੇ 'ਚ 7351 ਐਕਟਿਵ ਕੇਸ ਹਨ¢ ਅੱਜ ਆਈ.ਸੀ.ਯੂ. 'ਚ 10, ਜਦਕਿ ਵੈਂਟੀਲੇਟਰ 'ਤੇ 7 ਮਰੀਜ਼ਾਂ ਨੂੰ ਰੱਖਿਆ ਗਿਆ ਹੈ |

ਜਲੰਧਰ, ਲੁਧਿਆਣਾ ਤੇ ਪਟਿਆਲਾ 'ਚ ਅੱਜ ਤੋਂ ਰਾਤ ਦਾ ਕਰਫ਼ਿਊ

ਚੰਡੀਗੜ੍ਹ, 7 ਅਗਸਤ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਂਮਾਰੀ ਤੋਂ ਵਧੇਰੇ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਤੇ ਪਟਿਆਲਾ 'ਚ ਅੱਜ ਸਨਿੱਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਹਨ ਤੇ ...

ਪੂਰੀ ਖ਼ਬਰ »

ਕੇਰਲ 'ਚ ਜ਼ਮੀਨ ਖਿਸਕਣ ਨਾਲ 17 ਮੌਤਾਂ

ਇਡੁੱਕੀ, 7 ਅਗਸਤ (ਏਜੰਸੀ)-ਕੇਰਲ ਦੇ ਇਡੁੱਕੀ ਜ਼ਿਲ੍ਹੇ ਦੇ ਉੱਚੇ ਪੈਟੀਮੁੱਦੀ ਇਲਾਕੇ 'ਚ ਮੁਨਾਰ ਦੇ ਰਾਜਮਾਲਾ ਨੇੜੇ ਸ਼ੁੱਕਰਵਾਰ ਤੜਕੇੇ 4 ਕੁ ਵਜੇ ਭਾਰੀ ਬਾਰਿਸ਼ ਹੋਣ ਬਾਅਦ ਜ਼ਮੀਨ ਖਿਸਕਣ 'ਤੇ ਚਾਹ ਬਾਗ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਦਰਜਨਾਂ ਘਰ ਮਲਬੇ ਹੇਠ ਦੱਬ ...

ਪੂਰੀ ਖ਼ਬਰ »

ਮੈਂਥਾ ਪਲਾਂਟ ਦੇ ਡਰੰਮਾਂ ਦੀ ਸਫ਼ਾਈ ਮੌਕੇ ਗੈਸ ਚੜ੍ਹਨ ਨਾਲ 2 ਮੌਤਾਂ

ਲੋਹੀਆਂ ਖ਼ਾਸ, 7 ਅਗਸਤ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਥਾਣੇ ਦੇ ਪਿੰਡ ਮੁੰਡੀ ਚੋਹਲੀਆਂ 'ਚ ਕਿਸਾਨ ਮੈਂਥਾ ਪਲਾਂਟ ਦੇ ਡਰੰਮਾਂ ਦੀ ਵੇਸਟ ਸਾਫ਼ ਕਰਨ ਲਈ ਡਰੰਮਾਂ ਵਿਚ ਵੜੇ 3 ਵਿਅਕਤੀਆਂ 'ਚੋਂ ਗੈੱਸ ਚੜ੍ਹਨ ਨਾਲ 2 ਦੀ ਮੌਤ ਹੋ ਗਈ ਜਦੋਂ ਕਿ ਇਕ ਨੂੰ ਗੰਭੀਰ ਹਾਲਤ 'ਚ ...

ਪੂਰੀ ਖ਼ਬਰ »

ਈ.ਡੀ. ਵਲੋਂ ਰੀਆ ਤੋਂ 8 ਘੰਟੇ ਪੁੱਛਗਿੱਛ-10 ਨੂੰ ਫਿਰ ਬੁਲਾਇਆ

ਮੁੰਬਈ, 7 ਅਗਸਤ (ਏਜੰਸੀ)-ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਸੀ.ਬੀ.ਆਈ. ਜਾਂਚ ਦਾ ਸਾਹਮਣਾ ਕਰ ਰਹੀ ਉਸ ਦੀ ਮਹਿਲਾ ਮਿੱਤਰ ਤੇ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਕੋਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੈਸੇ ਲੈਣ-ਦੇਣ ...

ਪੂਰੀ ਖ਼ਬਰ »

ਜੈਸ਼ੰਕਰ-ਪੋਂਪੀਓ ਵਿਚਾਲੇ ਫ਼ੋਨ 'ਤੇ ਦੁਵੱਲੇ ਸਬੰਧਾਂ ਬਾਰੇ ਗੱਲਬਾਤ

ਭਾਰਤ-ਪ੍ਰਸ਼ਾਂਤ ਖੇਤਰ ਤੇ ਕੋਵਿਡ-19 ਬਾਰੇ ਵੀ ਚਰਚਾ ਸਿਆਟਲ, 7 ਅਗਸਤ (ਹਰਮਨਪ੍ਰੀਤ ਸਿੰਘ)-ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਮਾਈਕ ਪੋਂਪੀਓ ਨੇ ਫ਼ੋਨ 'ਤੇ ਕਈ ਹਾਲੀਆ ਅੰਤਰਰਾਸ਼ਟਰੀ ਮੁੱਦਿਆਂ 'ਤੇ ਗੱਲਬਾਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰੀ ਗੋਲਾਬਾਰੀ, 2 ਨਾਗਰਿਕ ਹਲਾਕ

ਸ੍ਰੀਨਗਰ, 7 ਅਗਸਤ (ਮਨਜੀਤ ਸਿੰਘ)- ਪਾਕਿ ਸੈਨਾ ਵਲੋਂ ਅੱਜ ਉੱਤਰੀ ਕਸ਼ਮੀਰ ਦੇ ਕੁਪਵਾੜਾ ਤੇ ਬਾਰਾਮੁਾਲ ਜ਼ਿਲਿ੍ਹਆਂ 'ਚ ਕੰਟਰੋਲ ਰੇਖਾ ਨਾਲ ਅਗਾਉਂ ਇਲਾਕਿਆਂ 'ਚ ਕੀਤੀ ਗੋਲਾਬਾਰੀ ਦੌਰਾਨ ਮੁਹੰਮਦ ਆਸਿਫ ਨਾਂਅ ਦੇ ਨਾਗਿਰਕ ਦੀ ਮੌਤ ਹੋ ਗਈ ਤੇ 5 ਹੋਰ ਜ਼ਖ਼ਮੀ ਹੋ ਗਏ ਹਨ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ ਸਖ਼ਤ ਸ਼ਰਤਾਂ ਤਹਿਤ ਜ਼ਮਾਨਤ

ਕੋਟਾਇਮ (ਕੇਰਲ), 7 ਅਗਸਤ (ਏਜੰਸੀ)- ਕੇਰਲ ਦੀ ਹੇਠਲੀ ਅਦਾਲਤ ਨੇ ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਬਿਸ਼ਪ ਫਰੈਂਕੋ ਮੁਲੱਕਲ ਨੂੰ ਸਖ਼ਤ ਸ਼ਰਤਾਂ ਤਹਿਤ ਜ਼ਮਾਨਤ ਦੇ ਦਿੱਤੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ ਮਾਮਲੇ ਦੀ ਸੁਣਵਾਈ ਵਾਲੀ ਤਰੀਕ ਮੌਕੇ ਅਦਾਲਤ 'ਚ ਹਾਜ਼ਰ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 7 ਅਗਸਤ (ਉਪਮਾ ਡਾਗਾ ਪਾਰਥ)- ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ, ਜਿਸ ਦੇ ਬਾਅਦ ਉਹ ਘਰ 'ਚ ਹੀ ਇਕਾਂਤਵਾਸ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨੇ ਵੀਰਵਾਰ ਨੂੰ ਹੀ ਮਾਮਲੇ, ਜਨਤਕ ਸ਼ਿਕਾਇਤਾਂ ਅਤੇ ਕਾਨੂੰਨ ...

ਪੂਰੀ ਖ਼ਬਰ »

ਦੁਨੀਆ ਭਰ ਦੇ ਸਿੱਖ ਸਦਮੇ 'ਚ-ਹਰਸਿਮਰਤ

ਇਸ ਘਟਨਾ ਦੀ ਨਿੰਦਾ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਗਿਆਨੀ ਪ੍ਰੇਮ ਸਿੰਘ ਤੇ ਇਕ ਹੋਰ ਸਿੱਖ 'ਤੇ ਜਾਨਵਰਾਂ ਵਾਂਗ ਕੀਤਾ ਹਮਲਾ ਮਨੱੁਖਤਾ ਖਿਲਾਫ ਗੱੁਸਾ ਹੈ | ਇਸ ਨਿੰਦਣਯੋਗ ਘਟਨਾ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਇਸ ਨਾਲ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 60 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਨਵੀਂ ਦਿੱਲੀ, 7 ਅਗਸਤ (ਏਜੰਸੀ)- ਭਾਰਤ 'ਚ ਕੋਰੋਨਾ ਮਰੀਜ਼ਾਂ ਦੇ ਲਗਾਤਾਰ ਠੀਕ ਹੋਣ ਦੀ ਦਰ 'ਚ ਵਾਧਾ ਤੇ ਕੌਮਾਂਤਰੀ ਅੰਕੜਿਆਂ ਦੇ ਮੁਕਾਬਲੇ ਮੌਤ ਦਰ ਦਾ ਘਟਣਾ ਭਾਰਤ 'ਚ ਕੋਵਿਡ-19 ਪ੍ਰਬੰਧਨ 'ਚ ਦੋ ਅਹਿਮ ਪ੍ਰਾਪਤੀਆਂ ਹਨ | ਇਸ ਸਬੰਧੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ 'ਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX