ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  9 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  13 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  19 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  37 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  49 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  54 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  57 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  about 1 hour ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  7 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  about 2 hours ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  about 3 hours ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  about 3 hours ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  about 3 hours ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  about 3 hours ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  about 3 hours ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 4 hours ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 4 hours ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 4 hours ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 4 hours ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 4 hours ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 4 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 5 hours ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 5 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 5 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 5 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 5 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 5 hours ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  about 5 hours ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  about 5 hours ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 minute ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  about 6 hours ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 6 hours ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  about 6 hours ago
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ
. . .  about 6 hours ago
ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ
. . .  about 6 hours ago
ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ
. . .  about 6 hours ago
ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਹਿਲਾ ਸਫ਼ਾ

ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਕੈਂਪ ਤਬਾਹ 6 ਪਾਕਿ ਸੈਨਿਕ ਤੇ 20 ਅੱਤਵਾਦੀ ਹਲਾਕ

• ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਭਾਰਤੀ ਫ਼ੌਜ ਨੇ ਕੀਤੀ ਵੱਡੀ ਜਵਾਬੀ ਕਾਰਵਾਈ • ਦੋ ਭਾਰਤੀ ਜਵਾਨ ਸ਼ਹੀਦ, ਇਕ ਨਾਗਰਿਕ ਦੀ ਮੌਤ
ਨਵੀਂ ਦਿੱਲੀ/ਸ੍ਰੀਨਗਰ 20 ਅਕਤੂਬਰ (ਏਜੰਸੀ/ਮਨਜੀਤ ਸਿੰਘ)-ਭਾਰਤੀ ਫ਼ੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਪਾਕਿਸਤਾਨੀ ਸੈਨਾ ਵਲੋਂ ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਤੰਗਧਾਰ ਸੈਕਟਰ ਵਿਚ ਕੀਤੀ ਗੋਲਾਬਾਰੀ ਦਾ ਕਰਾਰਾ ਅਤੇ ਜ਼ਬਰਦਸਤ ਜਵਾਬ ਦਿੰਦੇ ਹੋਏ ਮਕਬੂਜ਼ਾ ਕਸ਼ਮੀਰ ਦੀ ਨੀਲਮ ਵਾਦੀ 'ਚ ਭਾਰੀ ਤੋਪਾਂ ਨਾਲ ਹਮਲਾ ਕੀਤਾ, ਜਿਸ ਵਿਚ 6 ਪਾਕਿਸਤਾਨੀ ਸੈਨਿਕਾਂ ਤੋਂ ਇਲਾਵਾ 20 ਅੱਤਵਾਦੀ ਮਾਰੇ ਗਏ | ਭਾਰਤੀ ਫ਼ੌਜ ਨੇ ਤੋਪਾਂ ਦਾ ਇਸਤੇਮਾਲ ਕਰਦੇ ਹੋਏ ਕੰਟਰੋਲ ਰੇਖਾ ਨੇੜੇ ਮੌਜੂਦ ਪਾਕਿ ਸੈਨਾ ਦੀ ਨਿਗਰਾਨੀ 'ਚ ਚਲਾਏ ਜਾ ਰਹੇ ਚਾਰ ਅੱਤਵਾਦੀ ਕੈਂਪਾਂ ਨੂੰ ਵੀ ਤਬਾਹ ਕਰ ਦਿੱਤਾ ਅਤੇ ਕਈ ਪਾਕਿ ਸੈਨਿਕ ਚੌਕੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਸਮੇਂ ਹਰ ਇਕ ਟਿਕਾਣੇ 'ਤੇ 10-15 ਅੱਤਵਾਦੀ ਰਹਿ ਰਹੇ ਸਨ | ਬੇਹੱਦ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਫ਼ੌਜ ਵਲੋਂ ਕੀਤੀ ਕਾਰਵਾਈ ਦੌਰਾਨ ਕਰੀਬ 20 ਅੱਤਵਾਦੀ ਮਾਰੇ ਗਏ ਪਰ ਫ਼ੌਜ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਾਕਿ ਸੈਨਾ ਅੱਤਵਾਦੀਆਂ ਦੀ ਮਦਦ ਕਰਦੀ ਹੋਈ ਦਿਖਾਈ ਦਿੱਤੀ | ਇਕ ਭਾਰਤੀ ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਨਿਚਰਵਾਰ ਸ਼ਾਮ ਨੂੰ ਪਾਕਿਸਤਾਨੀ ਸੈਨਾ ਨੇ ਅੱਤਵਾਦੀਆਂ ਨੂੰ ਭਾਰਤੀ ਖੇਤਰ 'ਚ ਘੁਸਪੈਠ ਕਰਵਾਉਣ ਦੇ ਇਰਾਦੇ ਨਾਲ ਭਾਰੀ ਗੋਲਾਬਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਗੋਲਾਬਾਰੀ ਦੌਰਾਨ ਦੋ ਭਾਰਤੀ ਸੈਨਿਕ ਸ਼ਹੀਦ ਹੋ ਗਏ ਜਦੋਂ ਕਿ ਇਕ ਨਾਗਰਿਕ ਦੀ ਮੌਤ ਹੋ ਗਈ | ਸ਼ਹੀਦ ਹੋਏ ਜਵਾਨਾਂ ਦੀ ਪਹਿਚਾਣ ਹੌਲਦਾਰ ਪਦਮ ਬਹਾਦੁਰ ਸ਼ਰੇਸਠਾ ਅਤੇ ਗਾਮਿਲ ਕੁਮਾਰ ਸ਼ਰੇਸਠਾ ਵਜੋਂ ਹੋਈ ਹੈ | ਭਾਰਤੀ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਸੈਨਾ ਨੇ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਦੇ ਇਰਾਦੇ ਨਾਲ ਤੰਗਧਾਰ ਸੈਕਟਰ 'ਚ ਗੋਲੀਬਾਰੀ ਕੀਤੀ ਸੀ | ਭਾਰਤੀ ਜਵਾਨਾਂ ਨੇ ਭਾਰੀ ਗੋਲਾਬਾਰੀ ਕਰਦੇ ਹੋਏ ਕੰਟਰੋਲ ਰੇਖਾ ਨੇੜੇ ਮੌਜੂਦ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ | ਜਾਣਕਾਰੀ ਅਨੁਸਾਰ ਪਾਕਿਸਤਾਨੀ ਸੈਨਾ ਵਲੋਂ ਕੀਤੀ ਗੋਲਾਬਾਰੀ ਵਿਚ ਤਿੰਨ ਜਣੇ ਜ਼ਖ਼ਮੀ ਵੀ ਹੋਏ ਹਨ | ਪਾਕਿ ਗੋਲਾਬਾਰੀ ਦੌਰਾਨ ਕਈ ਘਰ ਨੁਕਸਾਨੇ ਗਏ ਅਤੇ ਕਈ ਪਸ਼ੂ ਵੀ ਮਾਰੇ ਗਏ | ਦੂਜੇ ਪਾਸੇ ਪਾਕਿਸਤਾਨੀ ਸੈਨਾ ਨੇ ਆਪਣੇ ਬਿਆਨ ਵਿਚ 9 ਭਾਰਤੀ ਸੈਨਿਕਾਂ ਦੇ ਸ਼ਹੀਦ ਹੋਣ, ਦੋ ਬੰਕਰਾਂ ਨੂੰ ਤਬਾਹ ਕਰਨ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਗੱਲ ਕਹੀ ਹੈ, ਜਦੋਂ ਕਿ ਭਾਰਤੀ ਫ਼ੌਜ ਨੇ ਇਸ ਨੂੰ ਬਿਲਕੁੱਲ ਗਲਤ ਦੱਸਿਆ ਹੈ | ਪਾਕਿ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਟਵੀਟ ਕਰਦੇ ਹੋਏ ਇਕ ਪਾਕਿਸਤਾਨੀ ਸੈਨਿਕ ਤੋਂ ਇਲਾਵਾ ਪੰਜ ਆਮ ਪਾਕਿ ਨਾਗਰਿਕਾਂ ਦੇ ਮਾਰੇ ਜਾਣ ਬਾਰੇ ਗੱਲ ਕਹੀ ਹੈ ਅਤੇ ਨਾਲ ਹੀ ਦੋਸ਼ ਲਗਾਇਆ ਕਿ ਭਾਰਤੀ ਸੈਨਾ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਿਸ ਦਾ ਭਾਰਤੀ ਫ਼ੌਜ ਨੇ ਖੰਡਨ ਕੀਤਾ ਹੈ | ਮਕਬੂਜ਼ਾ ਕਸ਼ਮੀਰ ਦੇ ਮੁਜ਼ਫਰਾਬਾਦ ਦੇ ਡਿਪਟੀ ਕਮਿਸ਼ਨਰ ਬਦਰ ਮੁਨੀਰ ਨੇ ਮੀਡੀਆ ਨੂੰ ਨੌਸੇਰੀ ਸੈਕਟਰ ਵਿਚ ਹੋਏ ਭਾਰੀ ਨੁਕਸਾਨ ਬਾਰੇ ਜਾਣਕਾਰੀ ਦਿੱਤੀ |
ਪਾਕਿ ਵਲੋਂ ਦਾਅਵਾ ਖ਼ਾਰਜ, ਭਾਰਤੀ ਰਾਜਦੂਤ ਤਲਬ
ਇਸਲਾਮਾਬਾਦ-ਇਸ ਦੌਰਾਨ ਪਾਕਿਸਤਾਨ ਨੇ ਭਾਰਤ ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਭਾਰਤ ਵਲੋਂ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਦੀ ਗੱਲ ਕਹੀ ਜਾ ਰਹੀ ਹੈ | ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਭਾਰਤ ਦੇ ਇਸ ਦਾਅਵੇ ਨੂੰ ਗਲਤ ਸਾਬਤ ਕਰਨ ਲਈ ਸੁਰੱਖਿਆ ਪਰਿਸ਼ਦ ਦੇ 5 ਸਥਾਈ ਦੇਸ਼ਾਂ ਦੇ ਕੂਟਨੀਤਕਾਂ ਨੂੰ ਉਸ ਇਲਾਕੇ ਦਾ ਦੌਰਾ ਕਰਵਾ ਸਕਦਾ ਹੈ | ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਪਾਕਿਸਤਾਨ ਕੰਟਰੋਲ ਰੇਖਾ ਨੇੜੇ ਤਬਾਹ ਕੀਤੇ ਅੱਤਵਾਦੀਆਂ ਟਿਕਾਣਿਆਂ ਦੇ ਭਾਰਤ ਦੇ ਦਾਅਵੇ ਨੂੰ ਖ਼ਾਰਜ ਕਰਦਾ ਹੈ ਅਤੇ ਸੁਰੱਖਿਆ ਪਰਿਸ਼ਦ ਦੇ ਸਥਾਈ ਮੈਂਬਰਾਂ ਨੂੰ ਭਾਰਤ ਕੋਲੋਂ ਕੰਟਰੋਲ ਰੇਖਾ ਕੋਲ ਮੌਜੂਦ ਅੱਤਵਾਦੀ ਟਿਕਾਣਿਆਂ ਦੇ ਸਬੂਤ ਲੈਣ ਲਈ ਕਿਹਾ ਗਿਆ ਹੈ | ਪਾਕਿਸਤਾਨ ਨੇ ਭਾਰਤੀ ਸੈਨਾ ਵਲੋਂ ਜੂਰਾ, ਸ਼ਾਹਕੋਟ ਅਤੇ ਨੌਸੇਰੀ ਸੈਕਟਰ ਵਿਚ ਕੀਤੀ ਗੋਲੀਬਾਰੀ ਦੌਰਾਨ ਮਾਰੇ ਗਏ ਪੰਜ ਨਾਗਰਿਕਾਂ ਦੀ ਮੌਤ ਨੂੰ ਲੈ ਕੇ ਭਾਰਤੀ ਰਾਜਦੂਤ ਨੂੰ ਤਲਬ ਕੀਤਾ ਹੈ |
ਕਠੂਆ 'ਚ ਵੀ ਪਾਕਿ ਵਲੋਂ ਗੋਲਾਬਾਰੀ
ਇਸ ਤੋਂ ਇਲਾਵਾ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਭਾਰਤੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲਾਬਾਰੀ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਪਾਕਿ ਨੇ ਬੀਤੀ ਰਾਤ ਲਗਪਗ ਸਾਢੇ 7 ਵਜੇ ਹੀਰਾਨਗਰ ਸੈਕਟਰ ਦੇ ਮਨਿਯਾਰੀ-ਚੋਰਗਲੀ ਖੇਤਰ ਵਿਚ ਗੋਲਾਬਾਰੀ ਕੀਤੀ, ਜਿਸ ਦੌਰਾਨ ਇਕ ਨਾਗਰਿਕ ਜ਼ਖ਼ਮੀ ਹੋਇਆ |

ਕਿਸੇ ਵੀ ਨਾਪਾਕ ਹਰਕਤ ਦਾ ਮੂੰਹਤੋੜ ਜਵਾਬ ਦੇਵਾਂਗੇ-ਰਾਵਤ

ਭਾਰਤੀ ਫ਼ੌਜ ਵਲੋਂ ਕੀਤੀ ਵੱਡੀ ਕਾਰਵਾਈ ਤੋਂ ਬਾਅਦ ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਸੇ ਤਰ੍ਹਾਂ ਜੰਗਬੰਦੀ ਦੀ ਉਲੰਘਣਾ ਕਰਦਾ ਰਿਹਾ ਤਾਂ ਭਾਰਤ ਵਲੋਂ ਹਰ ਵਾਰ ਇਸੇ ਤਰ੍ਹਾਂ ਕਰਾਰਾ ਅਤੇ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਰਹੇਗਾ | ਉਨ੍ਹਾਂ ਨੇ ਕਿਹਾ ਇਸ ਸਾਰੀ ਕਾਰਵਾਈ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੱਤੀ ਜਾ ਚੁੱਕੀ ਹੈ | ਰਾਵਤ ਨੇ ਇਸ ਕਾਰਵਾਈ ਦੌਰਾਨ 6 ਤੋਂ 10 ਪਾਕਿ ਸੈਨਿਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਹੈ | ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਈ ਗਈ ਹੈ ਸਾਨੂੰ ਅੱਤਵਾਦੀਆਂ ਵਲੋਂ ਘੁਸਪੈਠ ਕਰਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ | ਫ਼ੌਜ ਮੁਖੀ ਨੇ ਕਿਹਾ ਪਾਕਿ ਫ਼ੌਜ ਅਤੇ ਅੱਤਵਾਦੀਆਂ ਨੂੰ ਪਹੁੰਚਾਏ ਨੁਕਸਾਨ ਬਾਰੇ ਹੋਰ ਜਾਣਕਾਰੀ ਲਗਾਤਾਰ ਇਕੱਠੀ ਕੀਤੀ ਜਾ ਰਹੀ ਹੈ |

ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਵੋਟਾਂ ਅੱਜ

ਫਗਵਾੜਾ, ਦਾਖਾ, ਜਲਾਲਾਬਾਦ ਅਤੇ ਮੁਕੇਰੀਆਂ ਦੇ ਵੋਟਰ ਕਰਨਗੇ ਮੁੱਖ ਸਿਆਸੀ ਧਿਰਾਂ ਦੇ ਭਵਿੱਖ ਦਾ ਫ਼ੈਸਲਾ
ਚੰਡੀਗੜ੍ਹ, 20 ਅਕਤੂਬਰ (ਹਰਕਵਲਜੀਤ ਸਿੰਘ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਰਾਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅੱਜ ਜਿਨ੍ਹਾਂ 4 ਵਿਧਾਨ ਸਭਾ ਹਲਕਿਆਂ ਫਗਵਾੜਾ, ਦਾਖਾ, ਜਲਾਲਾਬਾਦ ਅਤੇ ਮੁਕੇਰੀਆਂ 'ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ਜਾ ਰਹੀਆਂ ਹਨ, ਲਈ ਚੋਣ ਕਮਿਸ਼ਨ ਵਲੋਂ ਸਮੁੱਚੇ ਚੋਣ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਇਨ੍ਹਾਂ ਹਲਕਿਆਂ 'ਚ ਨਿਰਵਿਘਨ ਵੋਟਾਂ ਪੈਣ ਲਈ ਕਰੜੇ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਇਸ ਮੰਤਵ ਲਈ ਕੁੱਲ 17 ਆਰਮਡ ਪੁਲਿਸ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ 7 ਕੰਪਨੀਆਂ ਕੇਂਦਰੀ ਸੁਰੱਖਿਆ ਬਲਾਂ ਦੀਆਂ ਹਨ | ਉਨ੍ਹਾਂ ਦੱਸਿਆ ਕਿ ਸਾਰੇ 4 ਹਲਕਿਆਂ 'ਚ ਕੇਂਦਰੀ ਸੁਰੱਖਿਆ ਬਲਾਂ ਦੀ ਵੀ ਤਾਇਨਾਤੀ ਹੋਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਚਾਰਾਂ ਹਲਕਿਆਂ 'ਚੋਂ ਦੂਜੇ ਹਲਕਿਆਂ ਦੇ ਆਗੂਆਂ ਨੂੰ ਬਾਹਰ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਫਗਵਾੜਾ ਹਲਕੇ ਦੇ ਸਾਰੇ ਪੋਿਲੰਗ ਬੂਥਾਂ 'ਤੇ ਪੈ ਰਹੀਆਂ ਵੋਟਾਂ ਦੀ ਪ੍ਰਤੀਸ਼ਤ ਆਨ ਲਾਈਨ ਹੋਵੇਗੀ ਅਤੇ ਇਸ ਦਾ ਕਮਿਸ਼ਨ ਨੂੰ ਵੀ ਲਗਾਤਾਰ ਨਾਲੋਂ ਨਾਲ ਪਤਾ ਲੱਗ ਰਿਹਾ ਹੋਵੇਗਾ | ਉਨ੍ਹਾਂ ਕਿਹਾ ਕਿ ਕੁੱਲ 920 ਪੋਿਲੰਗ ਬੂਥਾਂ 'ਚੋਂ 410 ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ | ਸ੍ਰੀ ਰਾਜੂ ਨੇ ਦੱਸਿਆ ਕਿ ਸਾਰੇ ਪੋਿਲੰਗ ਬੂਥਾਂ 'ਤੇ ਵੈਬਕਾਸਟਿੰਗ ਵੀ ਕੀਤੀ ਜਾਵੇਗੀ | ਵਰਨਣਯੋਗ ਹੈ ਕਿ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਹੈ ਅਤੇ ਜੋ ਵੋਟਰ 6 ਵਜੇ ਤੱਕ ਵੋਟ ਲਈ ਲਾਈਨ 'ਚ ਲੱਗੇ ਹੋਣਗੇ, ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ | ਰਾਜ ਦੀਆਂ ਇਨ੍ਹਾਂ 4 ਜ਼ਿਮਨੀ ਚੋਣਾਂ ਲਈ ਕੁੱਲ 32 ਉਮੀਦਵਾਰ ਮੈਦਾਨ 'ਚ ਹਨ ਅਤੇ ਸਭ ਤੋਂ ਵੱਧ ਦਾਖਾ ਹਲਕੇ 'ਚ 11 ਉਮੀਦਵਾਰ ਮੈਦਾਨ 'ਚ ਹਨ, ਜਦੋਂਕਿ ਫਗਵਾੜਾ 'ਚ 9, ਜਲਾਲਾਬਾਦ 'ਚ 7 ਅਤੇ ਮੁਕੇਰੀਆਂ 'ਚ 6 ਉਮੀਦਵਾਰ ਇਸ ਵੇਲੇ ਮੈਦਾਨ 'ਚ ਹਨ | ਰਾਜ ਦੀਆਂ ਇਨ੍ਹਾਂ 4 ਜ਼ਿਮਨੀ ਚੋਣਾਂ ਨੂੰ ਇਸ ਲਈ ਕਾਫ਼ੀ ਮਹੱਤਵਪੂਰਨ ਸਮਝਿਆ ਜਾ ਰਿਹਾ ਕਿਉਂਕਿ ਇਨ੍ਹਾਂ ਤੋਂ ਰਾਜ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਅਤੇ ਅਕਾਲੀ ਦਲ ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ਦਾ ਪ੍ਰਭਾਵ ਮਿਲ ਸਕੇਗਾ | ਦਿਲਚਸਪ ਗੱਲ ਇਹ ਹੈ ਕਿ ਚਾਰਾਂ ਸੀਟਾਂ 'ਚੋਂ ਇਕ ਕਾਂਗਰਸ, ਇਕ ਭਾਜਪਾ, ਇਕ ਅਕਾਲੀ ਦਲ ਅਤੇ ਇਕ ਆਮ ਆਦਮੀ ਪਾਰਟੀ ਕੋਲ ਸੀ | ਪਰ ਕਿਹੜੀ-ਕਿਹੜੀ ਪਾਰਟੀ ਆਪਣੀ ਸੀਟ ਨੂੰ ਸੁਰੱਖਿਅਤ ਰੱਖਣ 'ਚ ਕਾਮਯਾਬ ਹੁੰਦੀ ਹੈ ਅਤੇ ਕਿਹੜੀ ਸਿਆਸੀ ਧਿਰ ਆਪਣੀ ਸਥਿਤੀ ਨੂੰ ਬਿਹਤਰ ਬਣਾਉਂਦੀ ਹੈ, ਇਹ ਵੇਖਣ ਵਾਲੀ ਗੱਲ ਹੋਵੇਗੀ | ਅਕਾਲੀ ਦਲ ਦੇ ਪ੍ਰਧਾਨ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਸਰਕਾਰ ਲਈ ਰਿਫਰੈਂਡਮ ਦੱਸਿਆ ਗਿਆ ਹੈ ਅਤੇ ਅਕਾਲੀ ਦਲ ਇਸ ਵਾਰ ਇਕ ਤੋਂ ਵੱਧ ਸੀਟ ਜਿੱਤ ਕੇ ਮਗਰਲੀਆਂ ਵਿਧਾਨ ਸਭਾ ਅਤੇ ਪਾਰਲੀਮਾਨੀ ਚੋਣਾਂ ਦੇ ਪ੍ਰਭਾਵ ਨੂੰ ਖ਼ਤਮ ਕਰਕੇ ਸੂਬੇ 'ਚ ਆਪਣੀ ਮੁੜ ਸੁਰਜੀਤੀ ਦਾ ਦਾਅਵਾ ਪੇਸ਼ ਕਰਨਾ ਚਾਹੁੰਦਾ ਹੈ | ਜਦੋਂਕਿ ਸਰਕਾਰੀ ਧਿਰ ਕਾਂਗਰਸ ਵੀ ਇਕ ਤੋਂ ਵੱਧ ਸੀਟ ਜਿੱਤ ਕੇ ਆਪਣੀ ਹਰਮਨ ਪਿਆਰਤਾ ਦਾ ਦਾਅਵਾ ਪੇਸ਼ ਕਰਨ ਦੇ ਯਤਨ 'ਚ ਹੈ |
ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਲਈ ਵੀ ਵੋਟਾਂ ਅੱਜ
ਇਸੇ ਤਰ੍ਹਾਂ ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਦੀਆਂ ਆਮ ਚੋਣਾਂ ਸੋਮਵਾਰ ਨੂੰ ਹੋਣਗੀਆਂ | ਦੇਸ਼ ਭਰ ਦੇ 18 ਸੂਬਿਆਂ 'ਚ ਵਿਧਾਨ ਸਭਾ ਦੀਆਂ 51 ਸੀਟਾਂ ਅਤੇ ਲੋਕ ਸਭਾ ਦੀਆਂ ਦੋ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ | ਮਹਾਰਾਸ਼ਟਰ 'ਚ, ਜਿਥੇ ਭਾਜਪਾ, ਸ਼ਿਵ ਸੈਨਾ ਅਤੇ ਛੋਟੀਆਂ ਪਾਰਟੀਆਂ ਦੇ ਗੱਠਜੋੜ ਦਾ ਕਾਂਗਰਸ ਅਤੇ ਐਨ. ਸੀ. ਪੀ. ਦੀ ਅਗਵਾਈ ਵਾਲੇ ਮਹਾਂ ਅਗਾਧੀ ਵਿਰੁੱਧ ਮੁਕਾਬਲਾ ਹੈ, 4,28,43,635 ਔਰਤਾਂ ਸਮੇਤ ਕੁੱਲ 8,98,39,600 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ | ਸੂਬੇ 'ਚ 288 ਸੀਟਾਂ 'ਤੇ 235 ਔਰਤ ਉਮੀਦਵਾਰਾਂ ਸਮੇਤ 3237 ਉਮੀਦਵਾਰ ਚੋਣ ਮੈਦਾਨ 'ਚ ਹਨ | ਹਰਿਆਣਾ 'ਚ ਸੱਤਾਧਾਰੀ ਪਾਰਟੀ ਭਾਜਪਾ ਦਾ ਵਿਰੋਧੀ ਧਿਰ ਕਾਂਗਰਸ ਅਤੇ ਜੇ. ਜੇ. ਪੀ. ਵਿਚਕਾਰ 90 ਸੀਟਾਂ ਲਈ ਮੁਕਾਬਲਾ ਹੈ | ਇਥੇ 85 ਲੱਖ ਔਰਤ ਅਤੇ 252 ਕਿੰਨਰ ਵੋਟਰਾਂ ਸਮੇਤ 1.83 ਕਰੋੜ ਵੋਟਰ ਆਪਣੀ ਵੋਟ ਪਾਉਣਗੇ | ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ | ਚੋਣਾਂ ਵਾਲੇ ਸੂਬਿਆਂ ਅਤੇ ਹਲਕਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਹਰਿਆਣਾ 'ਚ 75 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ | ਨਤੀਜੇ 24 ਅਕਤੂਬਰ ਨੂੰ ਆਉਣਗੇ |

ਹੁਸ਼ਿਆਰਪੁਰ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ

- ਬਲਜਿੰਦਰਪਾਲ ਸਿੰਘ -
ਹੁਸ਼ਿਆਰਪੁਰ, 20 ਅਕਤੂਬਰ-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੋਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਵਿਸ਼ਵ ਦੀ ਮੋਹਰੀ ਕਤਾਰ ਦੇ ਧਾਰਮਿਕ ਸਮਾਗਮਾਂ ਵਿਚ ਆਪਣੀ ਵਿਲੱਖਣ ਜਗ੍ਹਾ ਬਣਾ ਚੁੱਕੇ ਇਸ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸਿੱਖੀ ਵਿਰਸੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਦਿੱਖ ਪ੍ਰਦਾਨ ਕਰਦੇ ਹੋਏ ਵਿਸ਼ਾਲ ਪੰਡਾਲ 'ਚ ਹੋਏ ਇਸ ਸਮਾਗਮ ਦੀ ਆਰੰਭਤਾ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ 'ਚ ਲਿਆਂਦੇ ਗਏ | ਇਸ ਮੌਕੇ ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਵਾਲੇ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਚਰਨਜੀਤ ਸਿੰਘ ਹੀਰਾ ਦਿੱਲੀ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਉਂਕਾਰ ਸਿੰਘ ਊਨਾ ਵਾਲੇ, ਢਾਡੀ ਗਿਆਨੀ ਸੰਤ ਸਿੰਘ ਪਾਰਸ, ਭਾਈ ਗੁਰਚਰਨ ਸਿੰਘ ਰਸੀਆ ਲੁਧਿਆਣੇ ਵਾਲੇ, ਮੀਰੀ ਪੀਰੀ ਜਥਾ ਯਮੁਨਾ ਨਗਰ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਵਰਿੰਦਰ ਸਿੰਘ ਫੱਕਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਹਜ਼ਾਰਾ ਸਿੰਘ ਭੀਖੋਵਾਲ ਵਾਲੇ, ਭਾਈ ਸਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ, ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ, ਭਾਈ ਘਰਜੋਤ ਸਿੰਘ ਖ਼ਾਲਸਾ ਸਿੱਖ ਵੈੱਲਫੇਅਰ ਸੁਸਾਇਟੀ, ਭਾਈ ਬਲਵੀਰ ਸਿੰਘ ਮਾਹਿਲਪੁਰ ਵਾਲੇ ਤੇ ਬੀਬੀ ਸਿਮਰਨਜੀਤ ਕੌਰ ਨੰਗਲ ਵਾਲੇ ਆਦਿ ਕੀਰਤਨੀਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਅੰਮਿ੍ਤ ਵੇਲੇ ਤੱਕ ਗੁਰੂ ਜਸ ਸਰਵਣ ਕਰਵਾਇਆ | ਸਮਾਗਮ ਦੌਰਾਨ ਪਹੁੰਚੇ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ | ਸਮਾਗਮ 'ਚ ਪਹੰੁਚੇ ਸੰਤ ਮਹਾਂਪੁਰਸ਼ਾਂ 'ਚ ਸੰਤ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਮਹੰਤ ਪਿ੍ਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਅਜੀਤ ਸਿੰਘ ਸੇਵਾ ਪੰਥੀ, ਮਹੰਤ ਰਣਜੀਤ ਸਿੰਘ ਗੋਨਿਆਣਾ ਮੰਡੀ, ਸੰਤ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਤਰਨਾ ਦਲ, ਸੁਆਮੀ ਚੰਦਰ ਸ਼ੇਖਰ, ਸੰਤ ਸਾਹਿਬ ਸਿੰਘ ਸਮਰਾਏ, ਸੰਤ ਗੁਰਮਿੰਦਰ ਸਿੰਘ ਹਜ਼ਾਰਾ, ਸੰਤ ਜੋਗਿੰਦਰ ਸਿੰਘ ਅਟਾਰੀ, ਸੰਤ ਸਵਰਨ ਸਿੰਘ ਝੰਡੇਰ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ ਖ਼ਾਮ, ਸੰਤ ਬਲਵੀਰ ਸਿੰਘ ਰੱਬਜੀ ਜਿਆਣ, ਬਾਬਾ ਬਲਵਿੰਦਰ ਸਿੰਘ ਹਰਚੋਵਾਲ, ਬਾਬਾ ਦਲਬੀਰ ਸਿੰਘ ਹਰਚੋਵਾਲ, ਸੰਤ ਬਲਵੰਤ ਸਿੰਘ ਹਰਖੋਵਾਲ, ਸੰਤ ਦਰਸ਼ਨ ਸਿੰਘ ਸ਼ਾਸਤਰੀ, ਸੰਤ ਬਲਵੀਰ ਸਿੰਘ ਹਰਿਆਣਾ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲਾ, ਸੰਤ ਪਰਮਿੰਦਰ ਸਿੰਘ ਡਗਾਣਾ, ਸੰਤ ਰਾਮ ਸਿੰਘ ਸਮਾਧਾਂ ਕੰਗਮਾਈ, ਸੰਤ ਰਣਜੀਤ ਸਿੰਘ ਗੁਰਦੁਆਰਾ ਸ਼ਹੀਦ ਸਿੰਘਾਂ, ਸੰਤ ਰਿਸ਼ੀ ਰਾਜ ਨਵਾਂਸ਼ਹਿਰ, ਸੰਤ ਰਣਜੋਧ ਸਿੰਘ ਸ਼ਾਮਚੁਰਾਸੀ, ਬੀਬੀ ਯਸ਼ਪਾਲ ਕੌਰ ਗੁਰਦੁਆਰਾ ਹਰੀਆਂ ਵੇਲਾਂ, ਸੰਤ ਬਲਵਿੰਦਰ ਸਿੰਘ ਪਿੱਪਲਾਂਵਾਲਾ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਆਦਿ ਨੇ ਹਾਜ਼ਰੀ ਭਰੀ | ਇਸ ਮੌਕੇ ਵਿਜੇ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ, ਅਵਿਨਾਸ਼ ਰਾਏ ਖੰਨਾ ਕੌਮੀ ਮੀਤ ਪ੍ਰਧਾਨ ਭਾਜਪਾ, ਵਰਿੰਦਰ ਸਿੰਘ ਬਾਜਵਾ ਸਾਬਕਾ ਸੰਸਦ ਮੈਂਬਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਦਿਹਾਤੀ), ਸੰਤੋਸ਼ ਚੌਧਰੀ ਸਾਬਕਾ ਕੇਂਦਰੀ ਰਾਜ ਮੰਤਰੀ, ਤੀਕਸ਼ਣ ਸੂਦ ਸਾਬਕਾ ਕੈਬਨਿਟ ਮੰਤਰੀ, ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ, ਵਿਧਾਇਕ ਪਵਨ ਕੁਮਾਰ ਆਦੀਆ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ, ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਡਾ: ਰਵਜੋਤ ਸਿੰਘ, ਅਵਤਾਰ ਸਿੰਘ ਜੌਹਲ ਸਾਬਕਾ ਚੇਅਰਮੈਨ, ਸਤਵਿੰਦਰਪਾਲ ਸਿੰਘ ਰਮਦਾਸਪੁਰ ਸਾਬਕਾ ਚੇਅਰਮੈਨ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਸਾਬਕਾ ਕਮਿਸ਼ਨਰ ਪੰਜਾਬ ਸੇਵਾ ਅਧਿਕਾਰ ਕਮਿਸ਼ਨ, ਪਰਮਿੰਦਰ ਸਿੰਘ ਪੰਨੂੰ ਸਾਬਕਾ ਚੇਅਰਮੈਨ ਪੀ.ਏ.ਡੀ.ਬੀ., ਅਰਵਿੰਦਰ ਸਿੰਘ ਰਸੂਲਪੁਰ, ਡੀ.ਐਸ.ਪੀ. ਦਲਜੀਤ ਸਿੰਘ ਖੱਖ, ਡੀ.ਐਸ.ਪੀ. ਜਗਦੀਸ਼ ਅੱਤਰੀ, ਇੰਸ: ਭਰਤ ਮਸੀਹ ਐਸ.ਐਚ.ਓ, ਮੇਅਰ ਸ਼ਿਵ ਸੂਦ, ਇੰਜ: ਪੀ.ਐਸ. ਖਾਂਬਾ ਡਿਪਟੀ ਚੀਫ਼ ਇੰਜੀਨੀਅਰ, ਇਕਬਾਲ ਸਿੰਘ ਜੌਹਲ, ਜਸਵੀਰ ਸਿੰਘ ਰਾਜਾ, ਕਮਲਜੀਤ ਸੇਤੀਆ, ਐਡਵੋਕੇਟ ਇੰਦਰਪਾਲ ਸਿੰਘ ਧੰਨਾ, ਅਮਰਪਾਲ ਸਿੰਘ ਕਾਕਾ, ਗੁਰਿੰਦਰ ਸਿੰਘ ਗੋਲਡੀ, ਬ੍ਰਹਮ ਸ਼ੰਕਰ ਜਿੰਪਾ, ਮੋਹਨ ਲਾਲ ਪਹਿਲਵਾਨ, ਦਲੀਪ ਸਿੰਘ, ਬਿਕਰਮਜੀਤ ਸਿੰਘ ਕਲਸੀ, ਤਰਨਜੀਤ ਕੌਰ ਸੇਠੀ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਇਕਬਾਲ ਸਿੰਘ ਖੇੜਾ, ਡਾ: ਰਮਨ ਘਈ, ਸੰਜੀਵ ਤਲਵਾੜ, ਜਗਮੀਤ ਸਿੰਘ ਸੇਠੀ, ਸ਼ਾਦੀ ਲਾਲ, ਨੀਤੀ ਤਲਵਾੜ, ਅਜਾਇਬ ਸਿੰਘ ਪਰਮਾਰ, ਨਿਪੁੰਨ ਸ਼ਰਮਾ, ਰਾਕੇਸ਼ ਸੂਰੀ, ਬਿੱਟੂ ਭਾਟੀਆ, ਰਾਮ ਦੇਵ ਯਾਦਵ, ਡਾ: ਹਰਜਿੰਦਰ ਸਿੰਘ ਓਬਰਾਏ, ਬਲਜੀਤ ਸਿੰਘ ਪਨੇਸਰ, ਸੰਦੀਪ ਸੈਣੀ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਸਿੱਖ ਵੈੱਲਫੇਅਰ ਸੁਸਾਇਟੀ ਪ੍ਰਧਾਨ ਅਜਵਿੰਦਰ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਅਤੇ ਧਾਰਮਿਕ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਸਮਾਗਮ ਦੀ ਸਫਲਤਾ ਲਈ ਸਮੂਹ ਸਿੱਖ ਜਥੇਬੰਦੀਆਂ, ਰਾਜਸੀ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ ਦੀ ਸੁਚੱਜੀ ਦੇਖ-ਭਾਲ ਅਤੇ ਸਹੂਲਤ ਲਈ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ, ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ, ਜਸਵੀਰ ਸਿੰਘ, ਅਵਤਾਰ ਸਿੰਘ ਜੌਹਲ, ਅਜਾਇਬ ਸਿੰਘ ਪਰਮਾਰ, ਜਸਪਾਲ ਸਿੰਘ, ਸੰਤੋਖ ਸਿੰਘ ਔਜਲਾ, ਕਮਲਜੀਤ ਸਿੰਘ ਭੁਪਾ, ਕੁਲਵਿੰਦਰ ਸਿੰਘ ਸਤੌਰ, ਬਲਵੀਰ ਸਿੰਘ, ਬਰਜਿੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਤਜਿੰਦਰ ਸਿੰਘ ਕੱਕੋਂ, ਗੁਰਪ੍ਰੀਤ ਸਿੰਘ, ਉਂਕਾਰ ਸਿੰਘ, ਸਵਰਨ ਸਿੰਘ ਵੇਰਕਾ, ਨਿਰੰਜਣ ਸਿੰਘ, ਬਲਜਿੰਦਰ ਸਿੰਘ ਸੈਣੀ, ਅਮਰਜੀਤ ਸਿੰਘ ਫੁੱਲ, ਅਮਰੀਕ ਸਿੰਘ ਗੀਗਨੋਵਾਲ, ਮਹਿੰਦਰਪ੍ਰਤਾਪ ਸਿੰਘ ਆਦਿ ਵਲੋਂ ਪ੍ਰਬੰਧ ਕੀਤੇ ਗਏ ਸਨ | ਸਟੇਜ ਸਕੱਤਰ ਦੀ ਸੇਵਾ ਭਾਈ ਭਗਵਾਨ ਸਿੰਘ ਜੌਹਲ ਤੇ ਭਾਈ ਤਜਿੰਦਰ ਸਿੰਘ ਸੋਢੀ ਨੇ ਨਿਭਾਈ | ਇਸ ਮੌਕੇ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤੇ ਸੰਗਤਾਂ ਨੂੰ ਧਾਰਮਿਕ ਸਾਹਿਤ ਵੀ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਸਮਾਜਿਕ ਤੇ ਧਾਰਮਿਕ ਕੰਮਾਂ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ |

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਸ਼ੁਰੂ ਨਹੀਂ ਹੋ ਸਕੀ ਆਨਲਾਈਨ ਰਜਿਸਟ੍ਰੇਸ਼ਨ

ਮਾਮਲਾ ਪਾਕਿ ਦੀ 20 ਡਾਲਰ ਫ਼ੀਸ ਵਸੂਲਣ ਦੀ ਮੰਗ ਦਾ
ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਐਤਵਾਰ ਨੂੰ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਨਹੀਂ ਕੀਤੀ ਜਾ ਸਕੀ ਕਿਉਂਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਇਸਲਾਮਾਬਾਦ ਵਲੋਂ ਹਰੇਕ ਸ਼ਰਧਾਲੂ ਕੋਲੋਂ 20 ਡਾਲਰ ਫ਼ੀਸ ਲੈਣ ਦੀ ਜ਼ਿਦ ਸਮੇਤ ਕੁਝ ਮੁੱਦਿਆਂ 'ਤੇ ਅਜੇ ਸਹਿਮਤੀ ਨਹੀਂ ਬਣ ਸਕੀ | ਅਧਿਕਾਰੀਆਂ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਯਾਤਰਾ ਦੇ ਕੁਝ ਅਣਸੁਲਝੇ ਮੁੱਦਿਆਂ 'ਤੇ ਸਨਿਚਰਵਾਰ ਨੂੰ ਸਮਝੌਤਾ ਹੋਣ ਦੀ ਸੰਭਾਵਨਾ ਸੀ, ਜੋ ਅਜੇ ਤੱਕ ਨਹੀਂ ਹੋਇਆ | ਇਕ ਅਧਿਕਾਰੀ ਨੇ ਪਹਿਲਾਂ ਦੱਸਿਆ ਸੀ ਕਿ ਜਦੋਂ ਤੱਕ ਇਨ੍ਹਾਂ ਕੁਝ ਮੁੱਦਿਆਂ ਨੂੰ ਹੱਲ ਨਹੀਂ ਕੀਤਾ ਜਾਂਦਾ, ਕਰਤਾਰਪੁਰ ਸਾਹਿਬ ਯਾਤਰਾ ਲਈ ਐਤਵਾਰ ਨੂੰ ਆਨਲਾਈਨ ਰਜਿਸਟ੍ਰੇਸ਼ਨ ਨੂੰ ਸ਼ੁਰੂ ਨਹੀਂ ਕੀਤਾ ਜਾ ਸਕਦਾ | ਅਣਸੁਲਝੇ ਮੁੱਦਿਆਂ 'ਚ ਪਾਕਿਸਤਾਨ ਦੀ ਹਰੇਕ ਸ਼ਰਧਾਲੂ ਪਾਸੋਂ 20 ਡਾਲਰ ਦੀ ਫ਼ੀਸ ਵਸੂਲਣ ਦੀ ਜ਼ਿਦ ਤੇ ਹਰ ਰੋਜ਼ ਯਾਤਰਾ ਦਾ ਸਮਾਂ (ਦਾਖ਼ਲਾ ਅਤੇ ਵਾਪਸ ਆਉਣ ਦਾ ਸਮਾਂ) ਸ਼ਾਮਿਲ ਹਨ | ਭਾਰਤ ਨੇ ਪਾਕਿਸਤਾਨ ਨੂੰ ਹਰ ਸ਼ਰਧਾਲੂ ਪਾਸੋਂ 20 ਡਾਲਰ ਦੀ ਫ਼ੀਸ ਵਸੂਲਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ, ਖ਼ਾਸ ਮੌਕਿਆਂ 'ਤੇ 10 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਜਾਣ ਅਤੇ ਹਰ ਰੋਜ਼ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨਾਲ ਇਕ ਭਾਰਤੀ ਪ੍ਰੋਟੋਕਾਲ ਅਧਿਕਾਰੀ ਨੂੰ ਜਾਣ ਦੇਣ ਦੀ ਇਜਾਜ਼ਤ ਦੇਣ ਲਈ ਕਿਹਾ ਸੀ | ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਅਜੇ ਤੱਕ ਭਾਰਤ ਦੀ ਇਸ ਅਪੀਲ 'ਤੇ ਜਵਾਬ ਨਹੀਂ ਦਿੱਤਾ |

ਲਾਂਘਾ ਖੁੱਲ੍ਹਣ ਨਾਲ ਪਾਕਿ ਦੀ ਅਰਥ-ਵਿਵਸਥਾ ਨੂੰ ਮਿਲੇਗਾ ਹੁਲਾਰਾ-ਇਮਰਾਨ ਖ਼ਾਨ

ਲਾਹੌਰ, 20 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਫ਼ੇਸਬੁਕ ਪੋਸਟ 'ਚ ਕਿਹਾ ਕਿ ਪਾਕਿਸਤਾਨ ਦੁਨੀਆ ਭਰ 'ਚ ਵਸਦੇ ਸਿੱਖ ਸ਼ਰਧਾਲੂਆਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰਾਂ ਤਿਆਰ ਹੈ ਕਿਉਂਕਿ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਆਖਰੀ ਪੜਾਅ 'ਚ ਹਨ ਤੇ 9 ਨਵੰਬਰ ਨੂੰ ਲਾਂਘੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੁੱਲ੍ਹਾ ਰਹੇਗਾ | ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਦੁਨੀਆ ਭਰ ਤੋਂ ਸਿੱਖ ਸ਼ਰਧਾਲੂ ਆਉਣਗੇ | ਇਹ ਸਿੱਖਾਂ ਲਈ ਵੱਡਾ ਧਾਰਮਿਕ ਕੇਂਦਰ ਬਣ ਜਾਵੇਗਾ ਤੇ ਸਥਾਨਿਕ ਅਰਥ-ਵਿਵਸਥਾ ਨੂੰ ਹੁਲਾਰਾ ਦੇਵੇਗਾ, ਜਿਸ ਦੇ ਫਲਸਰੂਪ ਦੇਸ਼ 'ਚ ਵਿਦੇਸ਼ੀ ਮੁਦਰਾ ਆਵੇਗੀ ਅਤੇ ਸੈਰ-ਸਪਾਟਾ ਅਤੇ ਮਹਿਮਾਨਨਿਵਾਜ਼ੀ ਦੇ ਖੇਤਰ 'ਚ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ 'ਚ ਧਾਰਮਿਕ ਸੈਰ-ਸਪਾਟਾ ਵਧ ਰਿਹਾ ਹੈ | ਪਹਿਲਾਂ ਬੋਧੀ ਭਿਕਸ਼ੂਆਂ ਨੇ ਰੀਤੀ-ਰਿਵਾਜਾਂ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਅਤੇ ਹੁਣ ਕਰਤਾਰਪੁਰ ਲਾਂਘਾ ਖੋਲਿ੍ਹਆ ਜਾ ਰਿਹਾ ਹੈ |

ਕਮਲੇਸ਼ ਤਿਵਾੜੀ ਹੱਤਿਆ ਮਾਮਲੇ 'ਚ ਨਾਗਪੁਰ ਤੋਂ ਇਕ ਗਿ੍ਫ਼ਤਾਰ

ਨਾਗਪੁਰ, 20 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੀ ਅੱਤਵਾਦੀ ਵਿਰੋਧੀ ਪੁਲਿਸ (ਏ.ਟੀ.ਐਸ.) ਨੇ ਸਰਵ ਭਾਰਤੀ ਹਿੰਦੂ ਮਹਾਂਸਭਾ ਦੇ ਆਗੂ ਕਮਲੇਸ਼ ਤਿਵਾੜੀ ਦੀ ਹੱਤਿਆ ਦੇ ਮਾਮਲੇ 'ਚ ਨਾਗਪੁਰ ਦੇ ਮੋਮਿਨਪੁਰ ਇਲਾਕੇ ਤੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਟੀ.ਐਸ. ਅਧਿਕਾਰੀ ਨੇ ਦੱਸਿਆ ਕਿ ਇਹ ਗਿ੍ਫ਼ਤਾਰੀ ਉੱਤਰ ਪ੍ਰਦੇਸ਼ ਪੁਲਿਸ ਵਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ | ਗਿ੍ਫ਼ਤਾਰ ਵਿਅਕਤੀ ਦੀ ਪਛਾਣ ਸਈਦ ਆਸਿਮ ਅਲੀ (29) ਵਜੋਂ ਹੋਈ ਹੈ ਜੋ ਸ਼ਹਿਰ 'ਚ ਹਾਡਰਵੇਅਰ ਦਾ ਕਾਰੋਬਾਰ ਕਰਦਾ ਹੈ | ਦੂਜੇ ਪਾਸੇ ਤਿਵਾੜੀ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਅਲੀ ਵਲੋਂ ਤਿਵਾੜੀ ਿਖ਼ਲਾਫ਼ ਬੀਤੇ ਸਮੇਂ ਪ੍ਰਦਰਸ਼ਨ ਕਰਵਾਏ ਗਏ ਤੇ ਉਸ ਨੂੰ ਇਕ ਯੂ-ਟਿਊਬ ਵੀਡੀਓ 'ਚ ਚਿਤਾਵਨੀ ਵੀ ਦਿੱਤੀ ਗਈ ਸੀ | ਦੱਸਣਯੋਗ ਹੈ ਕਿ ਤਿਵਾੜੀ (45) ਦੀ ਬੀਤੇ ਦਿਨੀਂ ਲਖਨਊ ਸਥਿਤ ਉਨ੍ਹਾਂ ਘਰ ਵਿਚ ਹੱਤਿਆ ਕਰ ਦਿੱਤੀ ਗਈ ਸੀ | ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਸੀ, ਜਿਸ 'ਚ ਤਿੰਨ ਸੂਰਤ ਦੇ ਹਨ | ਉੱਤਰ ਪ੍ਰਦੇਸ਼ ਦੇ ਪੁਲਿਸ ਮੁਖੀ ਓ. ਪੀ. ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਨੂੰ ਅੱਤਵਾਦੀਆਂ ਨੇ ਅੰਜਾਮ ਨਹੀਂ ਦਿੱਤਾ | ਪੁਲਿਸ ਨੇ ਤਿਵਾੜੀ ਦੀ ਪਤਨੀ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਬਿਜਨੌਰ ਦੇ ਰਹਿਣ ਵਾਲੇ ਮੁਹੰਮਦ ਮੁਫ਼ਤੀ ਨਾਈਮ ਕਾਜ਼ਮੀ ਤੇ ਇਮਾਮ ਮੌਲਾਨਾ ਹੱਕ ਨੂੰ ਵੀ ਗਿ੍ਫ਼ਤਾਰ ਕੀਤਾ ਸੀ ਹਾਲਾਂਕਿ ਤਿਵਾੜੀ ਦੀ ਮਾਂ ਦਾ ਕਹਿਣਾ ਹੈ ਕਿ ਸਥਾਨਕ ਪਿੰਡ 'ਚ ਮੰਦਰ ਸਬੰਧੀ ਚਲਦੇ ਵਿਵਾਦ ਕਾਰਨ ਭਾਜਪਾ ਆਗੂ ਨੇ ਤਿਵਾੜੀ ਦੀ ਹੱਤਿਆ ਕੀਤੀ ਹੈ | ਪੀੜਤ ਪਰਿਵਾਰ ਵਲੋਂ ਅੱਜ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ ਗਈ, ਜਿਸ 'ਚ ਤਿਵਾੜੀ ਦੀ ਮਾਂ, ਉਸ ਦੀ ਪਤਨੀ ਤੇ ਤਿੰਨ ਬੇਟੇ ਸ਼ਾਮਿਲ ਸਨ | ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਦੌਰਾਨ ਪੁਲਿਸ ਨੇ ਇਸ ਮਾਮਲੇ 'ਚ ਤਿੰਨ ਵਿਅਕਤੀਆਂ ਦਾ ਰਿਮਾਂਡ ਹਾਸਲ ਕੀਤਾ ਹੈ | ਸੂਤਰਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਤਿਵਾੜੀ ਦੇ ਬੇਟੇ ਲਈ ਸਰਕਾਰੀ ਨੌਕਰੀ, ਪਰਿਵਾਰ ਲਈ ਸੁਰੱਖਿਆ ਤੇ ਹਥਿਆਰ ਦਾ ਲਾਇਸੰਸ ਦੇਣ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਪਰਿਵਾਰ ਨੇ ਉਨ੍ਹਾਂ ਦੀ ਕਾਲੋਨੀ ਦਾ ਨਾਂਅ ਤਿਵਾੜੀ ਕਾਲੋਨੀ ਰੱਖਣ ਤੇ ਉੱਥੇ ਉਨ੍ਹਾਂ ਦਾ ਬੁੱਤ ਲਗਾਉਣ ਦੀ ਮੰਗ ਦੇ ਨਾਲ-ਨਾਲ ਕਿਹਾ ਕਿ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿਚ ਹੋਣੀ ਚਾਹੀਦੀ ਹੈ |

ਡਾ: ਮਨਮੋਹਨ ਸਿੰਘ ਕਰਤਾਰਪੁਰ ਲਾਂਘੇ ਦੇ ਰਸਮੀ ਉਦਘਾਟਨ ਮੌਕੇ ਨਹੀ ਾ ਹੋਣਗੇ ਸ਼ਾਮਿਲ

ਨਵੀਂ ਦਿੱਲੀ/ਇਸਲਾਮਾਬਾਦ, 20 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਇਹ ਦਾਅਵਾ ਕਰਨ ਕਿ ਡਾਕਟਰ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ 'ਚ ਸ਼ਾਮਿਲ ਹੋਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ, ਦੇ ਬਾਅਦ ਡਾ. ਮਨਮੋਹਨ ...

ਪੂਰੀ ਖ਼ਬਰ »

ਪਿਤਾ ਵਲੋਂ ਜਵਾਨ ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ

ਆਰਥਿਕ ਪੇ੍ਰਸ਼ਾਨੀ ਦੇ ਚਲਦਿਆਂ ਚੁੱਕਿਆ ਕਦਮ ਅਬੋਹਰ, 20 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)-ਪੰਜਾਬ ਨਾਲ ਲਗਦੇ ਰਾਜਸਥਾਨ ਦੇ ਪਿੰਡ ਅਲੀਪੁਰਾ 'ਚ ਅੱਜ ਤੜਕਸਾਰ ਆਰਥਿਕ ਤੌਰ 'ਤੇ ਪੇ੍ਰਸ਼ਾਨ ਪਿਤਾ ਵਲੋਂ ਆਪਣੀਆਂ ਦੋ ਜਵਾਨ ਧੀਆਂ ਦੀ ਗੋਲੀ ਮਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਬੈਂਕ 'ਚ 1100 ਕਰੋੜ ਦਾ ਘੁਟਾਲਾ-ਮਾਮਲਾ ਦਰਜ

ਜੰਮੂ, 20 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਬੈਂਕ 'ਚ ਸਾਹਮਣੇ ਆਏ 1100 ਕਰੋੜ ਰੁਪਏ ਦੇ ਕਰਜ਼ ਧੋਖਾਧੜੀ ਮਾਮਲੇ 'ਚ 'ਐਾਟੀ ਕਰੱਪਸ਼ਨ ਬਿਊਰੋ' (ਏ.ਸੀ.ਬੀ.) ਨੇ ਐਫ਼.ਆਈ.ਆਰ. ਦਰਜ ਕਰ ਲਈ ਹੈ | ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਰਾਸ਼ੀ ਬੈਂਕ ਵਲੋਂ 'ਰਾਈ ...

ਪੂਰੀ ਖ਼ਬਰ »

ਭਾਰਤ-ਅਮਰੀਕੀ ਵਪਾਰ 'ਤੇ ਤੇਜ਼ੀ ਨਾਲ ਚੱਲ ਰਹੀ ਹੈ ਗੱਲਬਾਤ-ਸੀਤਾਰਮਨ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਨੂੰ ਲੈ ਕੇ ਗੱਲਬਾਤ ਪੂਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ | ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਦਾ ਜਲਦ ਹੀ ਨਤੀਜਾ ਸਾਹਮਣੇ ਆ ...

ਪੂਰੀ ਖ਼ਬਰ »

ਵਾਦੀ 'ਚ ਨਿੱਜੀ ਟਰਾਂਸਪੋਰਟਰਾਂ ਵਲੋਂ ਹੜਤਾਲ ਸਮਾਪਤ

ਨਵੀਂ ਦਿੱਲੀ/ਜੰਮੂ, 20 ਅਕਤੂਬਰ (ਏਜੰਸੀ)-ਸਾਂਬਾ ਜ਼ਿਲ੍ਹੇ 'ਚ ਟੋਲ ਪਲਾਜ਼ਾ ਿਖ਼ਲਾਫ਼ ਟਰਾਂਪੋਰਟਰਾਂ ਵਲੋਂ ਕੀਤੀ ਗਈ ਹੜਤਾਲ ਅੱਜ ਛੇਵੇਂ ਦਿਨ ਸਰਕਾਰ ਵਲੋਂ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਵਾਉਣ ਦੇ ਦਿਵਾਏ ਯਕੀਨ ਬਾਅਦ ਖ਼ਤਮ ਹੋ ਗਈ ਅਤੇ ਜੰਮੂ-ਪਠਾਨਕੋਟ ਮਾਰਗ ...

ਪੂਰੀ ਖ਼ਬਰ »

ਭਾਰਤ-ਫਿਲਪੀਨਜ਼ ਵਲੋਂ ਅੱਤਵਾਦ ਿਖ਼ਲਾਫ਼ ਲੜਾਈ ਜਾਰੀ ਰੱਖਣ ਲਈ ਪ੍ਰਤੀਬੱਧਤਾ

ਮਨੀਲਾ, 20 ਅਕਤੂਬਰ (ਏਜੰਸੀ)-ਫਿਲਪੀਨਜ਼ 'ਚ ਆਪਣੇ ਪੰਜ ਦਿਨਾ ਦੌਰੇ 'ਤੇ ਗਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਨ੍ਹਾਂ ਦੇ ਫਿਲਪੀਨਜ਼ ਹਮਰੁਤਬਾ ਰੋਡਰੀਗੋ ਦੁਤਰਤੇ ਨੇ ਦੋਵਾਂ ਦੇਸ਼ਾਂ ਵਿਚਾਲੇ ਭਵਿੱਖ 'ਚ ਮਜ਼ਬੂਤ ਸਾਂਝੇਦਾਰੀ ਦੀ ਉਮੀਦ ਜਤਾਈ | ਇਸ ਦੇ ਨਾਲ ਹੀ ਭਾਰਤ ...

ਪੂਰੀ ਖ਼ਬਰ »

ਉੱਤਰੀ ਸੀਰੀਆ ਤੋਂ ਅਮਰੀਕਾ ਨੇ ਫ਼ੌਜ ਵਾਪਸ ਬੁਲਾਈ

ਤਲ ਤਮਰ (ਸੀਰੀਆ), 20 ਅਕਤੂਬਰ (ਏਜੰਸੀ)-ਐਤਵਾਰ ਨੂੰ ਅਮਰੀਕਾ ਨੇ ਉੱਤਰੀ ਸੀਰੀਆ 'ਚ ਮੌਜੂਦ ਆਪਣੇ ਮੁੱਖ ਫ਼ੌਜੀ ਟਿਕਾਣੇ ਤੋਂ ਫ਼ੌਜ ਨੂੰ ਵਾਪਸ ਬੁਲਾ ਲਿਆ | ਜਾਣਕਾਰੀ ਅਨੁਸਾਰ ਇਹ ਦੇਖਿਆ ਗਿਆ ਕਿ ਹੈਲੀਕਾਪਟਰਾਂ ਦੀ ਮਦਦ ਨਾਲ 70 ਤੋਂ ਵੱਧ ਬਖਤਰਬੰਦ ਵਾਹਨਾਂ ਨੂੰ ਤਲ ਤਮਲ ...

ਪੂਰੀ ਖ਼ਬਰ »

ਖੁੰਢ-ਚਰਚਾ

ਬੱਕਰੀ ਪਾਲਣ ਕਿੱਤਾ

ਸਾਡੇ ਸੱਭਿਆਚਾਰਕ ਭੂਗੋਲਿਕ ਚੌਗਿਰਦੇ ਅਤੇ ਆਰਥਿਕਤਾ 'ਚ ਬੱਕਰੀ ਦੀ ਹੋਂਦ ਆਮ ਹੀ ਵੇਖਣ ਨੂੰ ਦਿਸਦੀ ਸੀ | ਵਿਕਾਸਸ਼ੀਲ ਗਤੀ ਨੇ ਬੱਕਰੀ ਪਾਲਣੀ ਅਤੇ ਮੱਝ ਪਾਲਣ ਨੂੰ ਅਮੀਰ ਅਤੇ ਗਰੀਬ ਦੇ ਪਾੜੇ ਵਜੋਂ ਸਥਾਪਤ ਕਰ ਦਿੱਤਾ ਹੈ | ਗ਼ਰੀਬ ਦੇ ਘਰ ਦੀ ਮੁੱਢਲੀ ਆਰਥਿਕਤਾ ...

ਪੂਰੀ ਖ਼ਬਰ »

ਆਈਲਟਸ ਦੇ ਪੇਪਰ ਨੇ ਖਾਲੀ ਕਰਤੇ ਪਿੰਡ

ਬਜ਼ੁਰਗਾਂ ਦੀਆਂ ਢਾਣੀਆਂ ਨਮ ਅੱਖਾਂ ਨੂੰ ਪੂੰਝ ਕੇ ਆਪਣੇ ਵਿਰਸੇ ਦੀਆਂ ਬਾਤਾਂ ਯਾਦ ਕਰ ਕੇ ਆਖ ਰਹੀਆਂ ਹਨ ਕਿ ਪਤਾ ਨਹੀਂ ਕਿਹੜੀ ਨਜ਼ਰ ਪੰਜਾਬ ਨੂੰ ਲੱਗ ਗਈ ਹੈ | ਪੰਜ-ਸੱਤ ਵਰ੍ਹੇ ਪਹਿਲਾਂ ਪਿੰਡਾਂ ਦੇ ਮੁੰਡੇ-ਕੁੜੀਆਂ ਕਾਲਜ 'ਚ ਸਾਈਕਲਾਂ 'ਤੇ ਸਵਾਰ ਹੋ ਕੇ ਠੇਠ ...

ਪੂਰੀ ਖ਼ਬਰ »

ਕਿਸਾਨੀ ਨੂੰ ਪਈ ਇਕ ਹੋਰ ਆਫ਼ਤ

ਕਿਸਾਨ ਜਿਸ ਨੇ ਹੱਡ-ਤੋੜਵੀਂ ਮਿਹਨਤ ਕਰ ਕੇ ਦੇਸ਼ ਨੂੰ ਭੁੱਖ ਮਰੀ 'ਚੋਂ ਬਾਹਰ ਕੱਢ ਕੇ ਵੱਡੀ ਪੱਧਰ 'ਤੇ ਅੰਨ ਦੇ ਭੰਡਾਰ ਭਰ ਦਿੱਤੇ | ਪਰ ਆਪ ਆਰਥਿਕ ਤੰਗੀ ਵਿਚ ਬੁਰੀ ਤਰ੍ਹਾਂ ਜਕੜਿਆ ਹੋਣ ਕਰਕੇ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਹੈ | ਹੁਣ ਕਿਸਾਨੀ ਨੂੰ ਇਕ ਹੋਰ ਆਫ਼ਤ ਨੇ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ 'ਤੇ ਰੋਕ

ਦੇਸ਼ ਦੀ ਆਬਾਦੀ ਦਾ ਵੱਡਾ ਹਿੱਸਾ ਅੱਜ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਅਧੀਨ ਹੈ | ਅਜਿਹਾ ਕੋਈ ਵੀ ਖਿੱਤਾ ਨਜ਼ਰ ਨਹੀਂ ਆਉਂਦਾ, ਜਿਥੇ ਪਲਸਾਟਿਕ ਦੀ ਖੁੱਲ੍ਹ ਕੇ ਵਰਤੋਂ ਨਾ ਹੁੰਦੀ ਹੋਵੇ | ਜੇ ਇਸ ਪਲਾਸਟਿਕ ਨੇ ਮਨੁੱਖੀ ਜੀਵਨ ਨੂੰ ਸੁਖਾਲਾ ਕੀਤਾ ਹੈ ਤਾਂ ਉਥੇ ਮਨੁੱਖ ...

ਪੂਰੀ ਖ਼ਬਰ »

ਇੰਟਰਨੈੱਟ ਨੇ ਬਦਲਿਆਂ ਪੇਂਡੂ ਸੱਥਾਂ ਦਾ ਸਰੂਪ

ਇੰਟਰਨੈੱਟ ਨੇ ਪਿੰਡਾਂ ਦੀਆਂ ਸੱਥਾਂ ਦਾ ਸਰੂਪ ਅਸਲੋਂ ਬਦਲ ਕੇ ਰੱਖ ਦਿੱਤਾ ਹੈ | ਸਮੂਹਿਕ ਵਾਦ-ਵਿਵਾਦ ਅਤੇ ਖੁੰਢ ਚਰਚਾ ਦਾ ਵਿਸ਼ਾ ਸੋਸ਼ਲ ਮੀਡੀਏ 'ਤੇ ਆਉਂਦੀ ਸਮੱਗਰੀ 'ਤੇ ਕੇਂਦਰਿਤ ਹੋਣ ਲੱਗ ਪਿਆ ਹੈ | ਹੁਣ ਪਿੰਡਾਂ ਦੀਆਂ ਸੱਥਾਂ ਵਿਚ ਬੈਠੇ ਇੱਕਾ ਦੁੱਕਾ ਬਜ਼ੁਰਗ ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਸੇਵਾਵਾਂ ਤੋਂ ਸੱਖਣੇ ਪੇਂਡੂ ਲੋਕ

ਮੁਨੱਖ ਦੀਆਂ ਜ਼ਿੰਦਗੀ ਜੀਊਣ ਲਈ ਦੋ ਹੀ ਮੁੱਖ ਲੋੜਾਂ ਹਨ, ਸਿੱਖਿਆ ਤੇ ਸਿਹਤ, ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਪੇਂਡੂ ਲੋਕਾਂ ਨੂੰ ਇਹ ਦੋਵੇਂ ਸੇਵਾਵਾਂ ਪ੍ਰਾਪਤ ਨਹੀਂ ਹਨ ਤੇ ਲੋਕ ਰੱਬ ਆਸਰੇ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਰ ਹਨ | ਵਰਨਣਯੋਗ ਹੈ ਕਿ ਪੇਂਡੂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX