ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  27 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  39 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  51 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  47 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 4 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 4 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 4 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 4 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 4 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 5 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 5 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 5 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 5 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 5 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 6 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 minute ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 1 hour ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 1 hour ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 1 hour ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਜੇ.ਐਨ.ਯੂ. ਮਾਮਲੇ ਅਤੇ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ 'ਤੇ ਲੋਕ ਸਭਾ 'ਚ ਹੰਗਾਮਾ

• ਪ੍ਰਦੂਸ਼ਣ ਦਾ ਮੁੱਦਾ ਵੀ ਉੱਠਿਆ • ਪਰਾਲੀ ਸਾੜਨ ਦੀ ਬਜਾਏ ਵਾਹਨਾਂ, ਉਦਯੋਗਾਂ ਨੂੰ ਠਹਿਰਾਇਆ ਜ਼ਿੰਮੇਵਾਰ
ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਸਮੇਤ ਬਾਕੀ ਵਿਰੋਧੀ ਧਿਰਾਂ ਨੇ ਗਾਂਧੀ ਪਰਿਵਾਰ (ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ) ਤੋਂ ਐੱਸ.ਪੀ.ਜੀ. ਸੁਰੱਖਿਆ ਕਵਰ ਹਟਾਉਣ ਨੂੰ ਸੁਰੱਖਿਆ 'ਤੇ ਕੀਤੀ ਸਿਆਸਤ ਕਰਾਰ ਦਿੰਦਿਆਂ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ | ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਸੰਸਦ ਮੈਂਬਰ ਸਭਾ ਦੇ ਵਿਚਕਾਰ ਆ ਗਏ ਅਤੇ 'ਬਦਲੇ ਦੀ ਸਿਆਸਤ ਬੰਦ ਕਰੋ ਤੇ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬੰਦ ਕਰੋ' ਦੇ ਨਾਅਰੇ ਲਾਉਣ ਲੱਗੇ | ਉਨ੍ਹਾਂ ਨੇ ਗਾਂਧੀ ਪਰਿਵਾਰ ਤੋਂ ਐੱਸ.ਪੀ.ਜੀ. ਸੁਰੱਖਿਆ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਦੀ ਮੰਗ ਕੀਤੀ | ਨਾਅਰੇਬਾਜ਼ੀ ਦੌਰਾਨ ਥੋੜ੍ਹੇ ਦੇਰ ਲਈ ਸਦਨ 'ਚ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ ਉਸ ਵੇਲੇ ਉੱਠ ਕੇ ਚਲੇ ਗਏ, ਜਦੋਂ ਉਨ੍ਹਾਂ ਤੋਂ ਇਸ ਬਾਰੇ ਬਿਆਨ ਦੀ ਮੰਗ ਕੀਤੀ ਜਾ ਰਹੀ ਸੀ ਜਿੱਥੇ ਕਾਂਗਰਸੀ ਸੰਸਦ ਮੈਂਬਰ ਇਸ ਮੁੱਦੇ 'ਤੇ ਸਭਾ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਕਰ ਰਹੇ ਸੀ ਉੱਥੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਵਲੋਂ ਸ਼ਲਾਘਾ ਹਾਸਲ ਕਰ ਚੁੱਕੀ ਐੱਸ.ਪੀ.ਸੀ. ਦੇ ਮੈਂਬਰ ਆਪੋ-ਆਪਣੀਆਂ ਸੀਟਾਂ 'ਤੇ ਖੜ੍ਹੇ ਹੋ ਕੇ ਕਾਂਗਰਸ ਨੂੰ ਸਮਰਥਨ ਦੇ ਰਹੇ ਸਨ | ਡੀ.ਐੱਮ.ਕੇ. ਅਤੇ ਬਹੁਜਨ ਸਮਾਜ ਪਾਰਟੀ ਨੇ ਵੀ ਕਾਂਗਰਸ ਦੇ ਇਸ ਰੋਸ ਦੀ ਹਮਾਇਤ ਕੀਤੀ |
ਸਦਨ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਸਿਫ਼ਰ ਕਾਲ 'ਚ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸੁਰੱਖਿਆ ਹਾਸਲ ਕਰਨ ਵਾਲੇ ਸਾਧਾਰਨ ਸੰਸਦ ਮੈਂਬਰ ਨਹੀਂ ਹਨ | ਉਨ੍ਹਾਂ ਗਾਂਧੀ ਪਰਿਵਾਰ ਦੇ ਦੋ ਮੈਂਬਰਾਂ ਦੀ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਨੇ ਆਪ ਉਨ੍ਹਾਂ ਨੂੰ ਇਹ ਸੁਰੱਖਿਆ ਦਿਵਾਈ ਸੀ | ਅਧੀਰ ਰੰਜਨ ਚੌਧਰੀ ਨੇ ਇਸ ਨਾਲ ਹੀ ਇਹ ਚਿਤਾਵਨੀ ਦਿੱਤੀ ਕਿ ਜੇਕਰ ਸੁਰੱਖਿਆ ਹਟਾਉਣ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਅਤੇ ਗਾਂਧੀ ਪਰਿਵਾਰ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਸਰਕਾਰ ਵਲੋਂ ਕੋਈ ਜਵਾਬ ਨਾ ਆਉਣ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਲੋਕ ਸਭਾ 'ਚੋਂ ਵਾਕਆਊਟ ਕਰ ਦਿੱਤਾ ਜਿਸ ਤੋਂ ਕੁਝ ਦੇਰ ਬਾਅਦ ਕਾਂਗਰਸ ਦੀ ਗੱਠਜੋੜ ਭਾਈਵਾਲ ਡੀ.ਐੱਮ.ਕੇ. ਦੇ ਆਗੂ ਟੀ.ਆਰ.ਬਾਲੂ ਨੇ ਵੀ ਸਰਕਾਰ ਦੇ ਇਸ ਕਦਮ ਦੀ ਨਿੰਦਾ ਕੀਤੀ ਅਤੇ ਡੀ.ਐੱਮ.ਕੇ. ਨੇ ਵੀ ਸਦਨ 'ਚੋਂ ਵਾਕਆਊਟ ਕਰ ਦਿੱਤਾ |
ਪ੍ਰਦੂਸ਼ਣ 'ਤੇ ਸਿਆਸਤ
ਲੋਕ ਸਭਾ ਨੂੰ ਵਾਦ-ਵਿਵਾਦ ਦਾ ਮੰਚ ਦੱਸਣ ਦੇ ਕਥਨ ਨੂੰ ਪੂਰਾ ਕਰਦਿਆਂ ਮੰਗਲਵਾਰ ਨੂੰ ਲੋਕ ਸਭਾ 'ਚ ਦਿੱਲੀ ਦੇ ਪ੍ਰਦੂਸ਼ਣ ਦੇ ਮੁੱਦੇ 'ਤੇ ਖੂਬ ਸਿਆਸੀ ਚਰਚਾ ਹੋਈ, ਜਿਸ ਵਿਚ ਜ਼ਿਆਦਾਤਰ ਸਿਆਸੀ ਪਾਰਟੀਆਂ ਨੇ ਕਟਹਿਰੇ 'ਚ ਖੜ੍ਹੇ ਪੰਜਾਬ ਦੇ ਕਿਸਾਨਾਂ ਨੂੰ ਦੋਸ਼ਮੁਕਤ ਕਰਾਰ ਦਿੰਦਿਆਂ ਇਸ 'ਤੇ ਕੇਂਦਰ ਸਰਕਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਪਰ ਹਵਾ ਦੇ ਪ੍ਰਦੂਸ਼ਣ ਤੋਂ ਸ਼ੁਰੂ ਹੋਈ ਚਰਚਾ, ਰਵਾਇਨ ਅਮਲ ਮੁਤਾਬਿਕ ਤਿੰਨ ਧਿਰੀ ਬਣੀ ਨਜ਼ਰ ਆਈ ਜਿਸ 'ਚ ਕੇਂਦਰ ਬਨਾਮ ਦਿੱਲੀ ਸਰਕਾਰ ਬਨਾਮ ਪੰਜਾਬ ਦੇ ਕਿਸਾਨ ਆਪੋ-ਆਪਣਾ ਪੱਖ ਰੱਖਦੇ ਨਜ਼ਰ ਆਏ | ਦਿੱਲੀ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਲੋਕ ਸਭਾ 'ਚ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਇਸ ਚਰਚਾ ਦਾ ਹਿੱਸਾ ਨਹੀਂ ਬਣੇ, ਹਾਲਾਂਕਿ ਸਭ ਇਸ ਸਵਾਲ ਦੇ ਜਵਾਬ ਦੀ ਤਾਂਘ ਨਾਲ ਉਡੀਕ ਕਰ ਰਹੇ ਸਨ ਕਿ ਉਹ ਦਿੱਲੀ ਬਨਾਮ ਪੰਜਾਬ 'ਚੋਂ ਕਿਸ ਧਿਰ ਦਾ ਪੱਖ ਲੈਣਗੇ |
ਪਰਾਲੀ ਸਾੜਨਾ ਗ਼ਲਤ ਹੈ ਪਰ ਕਿਸਾਨਾਂ ਦੇ ਆਰਥਿਕ ਸਰੋਕਾਰਾਂ ਦੀ ਸੁੱਧ ਲਵੇ ਕੇਂਦਰ-ਕਾਂਗਰਸ
ਕਾਂਗਰਸ ਦੇ ਪੰਜਾਬ ਦੇ ਤਿੰਨ ਸੰਸਦ ਮੈਂਬਰਾਂ ਨੇ ਹਵਾ ਦੇ ਪ੍ਰਦੂਸ਼ਣ ਲਈ ਇਕੱਲੀ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਉਣ ਨੂੰ ਗ਼ਲਤ ਦੱਸਦਿਆਂ ਜਿੱਥੇ ਬਾਕੀ ਕਾਰਨਾਂ ਸਬੰਧੀ ਕਦਮ ਉਠਾਉਣ ਨੂੰ ਕਿਹਾ ਉੱਥੇ ਪਰਾਲੀ ਸਬੰਧੀ ਵੀ ਆਪਣਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਕਿ ਉਹ (ਪੰਜਾਬ ਸਰਕਾਰ) ਪਰਾਲੀ ਸਾੜਨ ਦੀ ਹਮਾਇਤੀ ਨਹੀਂ ਹੈ | ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਵਾ ਦੇ ਪ੍ਰਦੂਸ਼ਣ 'ਤੇ ਚਰਚਾ ਦੀ ਸ਼ੁਰੂਆਤ ਕਰਦਿਆਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ 41 ਫ਼ੀਸਦੀ ਪ੍ਰਦੂਸ਼ਣ ਵਾਹਨਾਂ ਅਤੇ 18.6 ਫ਼ੀਸਦੀ ਪ੍ਰਦੂਸ਼ਣ ਸਨਅਤਾਂ ਕਾਰਨ ਹੁੰਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦਾ ਸਮਰਥਨ ਨਹੀਂ ਕਰਦੀ ਪਰ ਕਿਸਾਨਾਂ ਦੇ ਆਰਥਿਕ ਸਰੋਕਾਰਾਂ ਨੂੰ ਵੀ ਅਣਗੋਲਿਆਂ ਨਹੀਂ ਜਾ ਸਕਦਾ | ਇਸ ਲਈ ਕੇਂਦਰ ਸਰਕਾਰ ਨੂੰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਆਰਥਿਕ ਮਦਦ ਮੁਹੱਈਆਂ ਕਰਵਾਉਣ ਦੀ ਮੰਗ ਕੀਤੀ | ਇਸ ਚਰਚਾ ਤੋਂ ਪਹਿਲਾਂ ਸਿਫ਼ਰ ਕਾਲ 'ਚ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਪਰਾਲੀ ਸਾੜਨ ਦਾ ਮੁੱਦਾ ਉਠਾਉਂਦਿਆਂ ਚਿੰਤਾ ਦਾ ਪ੍ਰਗਟਾਅ ਕਰਦਿਆਂ ਕਿਹਾ ਕਿ ਹਾਲੇ ਤੱਕ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਅੰਨਦਾਤਾ ਵਜੋਂ ਵੇਖਿਆ ਜਾਂਦਾ ਸੀ ਪਰ ਪਰਾਲੀ ਦੇ ਮੁੱਦੇ ਨੇ ਉਨ੍ਹਾਂ ਨੂੰ ਖਲਨਾਇਕ ਵਜੋਂ ਪੇਸ਼ ਕਰ ਦਿੱਤਾ ਹੈ | ਸਪੀਕਰ ਓਮ ਬਿਰਲਾ ਨੇ ਬਾਅਦ 'ਚ ਹੋਣ ਵਾਲੀ ਵਿਆਪਕ ਚਰਚਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅੱਗੇ ਵਿਚਾਰ ਰੱਖਣ ਤੋਂ ਮਨ੍ਹਾਂ ਕਰ ਦਿੱਤਾ | ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਵੀ ਇਸ ਮੁੱਦੇ 'ਤੇ ਕੇਂਦਰ ਨੂੰ ਅੱਗੇ ਹੋ ਕੇ ਮਦਦ ਕਰਨ ਦੀ ਮੰਗ ਕੀਤੀ |
ਦਿੱਲੀ ਸਰਕਾਰ ਜ਼ਿੰਮੇਵਾਰ-ਭਾਜਪਾ
ਦਿੱਲੀ ਤੋਂ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਨੇ ਇਸ ਹਾਲਾਤ ਲਈ ਸਿਰਫ਼ 'ਤੇ ਸਿਰਫ਼ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਕੋਈ ਕਦਮ ਨਾ ਚੁੱਕੇ ਜਾਣ ਕਾਰਨ ਰਾਜਧਾਨੀ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਮੌਜੂਦਾ 'ਆਪ' ਸਰਕਾਰ ਨੂੰ ਨਾਕਾਮ ਸਾਬਿਤ ਕਰਨ ਲਈ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 15 ਸਾਲਾਂ ਦੀ ਤਾਰੀਫ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ |
ਟੀ.ਐੱਮ.ਸੀ. ਸੰਸਦ ਮੈਂਬਰ ਨੇ ਮਾਸਕ ਪਾ ਕੇ ਸ਼ੁਰੂ ਕੀਤਾ ਭਾਸ਼ਨ
ਟੀ.ਐੱਮ.ਸੀ. ਸੰਸਦ ਮੈਂਬਰ ਕੋਕਾਲੀ ਘੋਸ਼ ਨੇ ਸਾਫ਼ ਹਵਾ ਨੂੰ ਸਭ ਦਾ ਬੁਨਿਆਦੀ ਹੱਕ ਦੱਸਦਿਆਂ ਆਪਣੇ ਭਾਸ਼ਨ ਦੀ ਸ਼ੁਰੂਆਤ ਮਾਸਕ ਪਾ ਕੇ ਕੀਤੀ ਹਾਲਾਂਕਿ ਬਾਅਦ 'ਚ ਕੁਝ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਮਾਸਕ ਹਟਾ ਦਿੱਤਾ | ਸ਼ਿਵ ਸੈਨਾ ਦੇ ਅਰਵਿੰਦ ਸਾਵੰਤ, ਬਹੁਜਨ ਸਮਾਜ ਪਾਰਟੀ ਦੇ ਦਾਨਿਸ਼ ਅਲੀ, ਬੀ.ਜੇ.ਡੀ. ਦੇ ਪਿਸਾਕੀ ਮਿਸ਼ਰਾ ਨੇ ਵੀ ਸਿਰਫ ਕਿਸਾਨਾਂ ਦੇ ਪਰਾਲੀ ਸਾੜਨ ਨੂੰ ਪ੍ਰਦੂਸ਼ਣ ਦਾ ਕਾਰਨ ਨਾ ਮੰਨਦਿਆਂ ਸਰਕਾਰ ਨੂੰ ਬਾਕੀ ਕਾਰਨਾਂ 'ਤੇ ਧਿਆਨ ਦੇਣ ਅਤੇ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ ਦੀ ਮੰਗ ਕੀਤੀ |

ਸੰਸਦ ਮੈਂਬਰਾਂ ਨੂੰ ਸਪੀਕਰ ਨੇ ਦਿੱਤੀ ਚਿਤਾਵਨੀ

ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਸਦਨ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਸਖ਼ਤ ਲਫ਼ਜ਼ਾਂ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ 'ਚ ਅਜਿਹਾ ਕਰਨ ਵਾਲੇ ਸੰਸਦ ਮੈਂਬਰਾਂ ਦੇ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਸਪੀਕਰ ਨੇ ਇਹ ਚਿਤਾਵਨੀ ਉਸ ਵੇਲੇ ਦਿੱਤੀ ਜਦ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਲਗਾਤਾਰ ਦੂਜੇ ਦਿਨ ਕਾਂਗਰਸੀ ਸੰਸਦ ਮੈਂਬਰਾਂ ਨੇ ਸਭਾ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਸੰਸਦ ਮੈਂਬਰਾਂ ਨੇਗਾਂਧੀ ਪਰਿਵਾਰ ਤੋਂ ਐੱਸ.ਪੀ.ਜੀ. ਵਾਪਸ ਲੈਣ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਸਪੀਕਰ ਓਮ ਬਿਰਲਾ ਨੇ ਰੌਲੇ-ਰੱਪੇ 'ਚ ਵੀ ਸਦਨ ਚਲਾਉਣ ਦੀ ਕੋਸ਼ਿਸ਼ ਕੀਤੀ | ਸਪੀਕਰ ਨੇ ਪ੍ਰਸ਼ਨ ਕਾਲ 'ਚ ਕਿਸਾਨਾਂ ਨਾਲ ਸਬੰਧਿਤ ਮੁੱਦੇ ਉਠਾਏ ਜਾਣ 'ਤੇ ਵਿਰੋਧੀ ਧਿਰਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਸਾਰੀਆਂ ਪਾਰਟੀਆਂ ਚਿੰਤਾ ਦਾ ਪ੍ਰਗਟਾਵਾ ਕਰਦੀਆਂ ਹਨ | ਇਸ ਲਈ ਉਹ ਇਸ ਚਰਚਾ ਦਾ ਹਿੱਸਾ ਬਣਨ | ਸਪੀਕਰ ਨੇ ਅਪੀਲ ਦਾ ਅਸਰ ਨਾ ਹੁੰਦਿਆਂ ਵੇਖ ਕੇ ਸਖ਼ਤ ਲਫ਼ਜ਼ਾਂ 'ਚ ਵੀ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਦਨ 'ਚ ਪਹਿਲਾਂ ਇਹ ਪ੍ਰੰਪਰਾ ਰਹੀ ਹੋਵੇਗੀ ਕਿ ਸਭਾ ਦੇ ਵਿਚਕਾਰ ਆ ਕੇ ਸਪੀਕਰ ਨਾਲ ਚਰਚਾ ਕਰਨ ਦੀ ਪਰ ਭਵਿੱਖ 'ਚ ਅਜਿਹਾ ਨਹੀਂ ਹੋਵੇਗਾ | ਬਿਰਲਾ ਨੇ ਕਿਹਾ ਕਿ ਸਭਾ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਹਾਲਾਂਕਿ ਇਸ ਦੇ ਬਾਵਜੂਦ ਕਾਂਗਰਸੀ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ |

ਰਾਜ ਸਭਾ 'ਚ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਸੋਧ ਬਿੱਲ ਪਾਸ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਜਲਿ੍ਹਆਂਵਾਲਾ ਬਾਗ਼ ਰਾਸ਼ਟਰੀ ਯਾਦਗਾਰ ਸੋਧ ਬਿੱਲ ਅੱਜ ਰਾਜ ਸਭਾ 'ਚ ਪਾਸ ਹੋ ਗਿਆ | ਇਹ ਬਿੱਲ ਜੁਬਾਨੀ ਵੋਟਾਂ ਰਾਹੀਂ ਪਾਸ ਕੀਤਾ ਗਿਆ | ਹੁਣ ਕਾਂਗਰਸ ਪ੍ਰਧਾਨ ਇਸ ਟਰੱਸਟ ਦਾ ਮੈਂਬਰ ਨਹੀਂ ਹੋਵੇਗਾ | ਇਹ ਬਿੱਲ ਲੋਕ ਸਭਾ 'ਚ ਪਿਛਲੇ ਇਜਲਾਸ 'ਚ ਹੀ ਪਾਸ ਹੋ ਚੁੱਕਾ ਹੈ | ਸੋਧ ਬਿੱਲ ਅਨੁਸਾਰ ਸੰਸਦ 'ਚ ਸਭ ਤੋਂ ਵੱਡੀ ਪਾਰਟੀ ਜਾਂ ਵਿਰੋਧੀ ਧਿਰ ਦੇ ਨੇਤਾ ਨੂੰ ਟਰੱਸਟ ਦਾ ਮੈਂਬਰ ਬਣਾਇਆ ਜਾਵੇਗਾ |ਕਾਂਗਰਸ ਨੇ ਰਾਜ ਸਭਾ 'ਚ ਇਸ ਦਾ ਪੁਰਜ਼ੋਰ ਵਿਰੋਧ ਕੀਤਾ ਤੇ ਕਿਹਾ ਕਿ ਟਰੱਸਟ ਤੇ ਕਾਂਗਰਸ ਪ੍ਰਧਾਨ ਦਾ ਨਾਤਾ ਖ਼ੂਨ ਅਤੇ ਨਹੁੰ ਵਰਗਾ ਰਿਹਾ ਹੈ | ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਕਾਨੂੰਨ, 1951 ਤਹਿਤ ਟਰੱਸਟ ਨੂੰ ਮੈਮੋਰੀਅਲ ਦੇ ਨਿਰਮਾਣ ਅਤੇ ਪ੍ਰਬੰਧਨ ਦਾ ਅਧਿਕਾਰ ਹੈ | ਇਸ ਦੇ ਇਲਾਵਾ ਇਸ ਐਕਟ 'ਚ ਟਰੱਸਟੀਆਂ ਦੀ ਚੋਣ ਅਤੇ ਉਨ੍ਹਾਂ ਦੇ ਕਾਰਜਕਾਲ ਬਾਰੇ ਵੀ ਦੱਸਿਆ ਗਿਆ ਹੈ | ਹੁਣ ਤੱਕ ਕਾਂਗਰਸ ਪ੍ਰਧਾਨ ਮੈਮੋਰੀਅਲ ਦੇ ਟਰੱਸਟ ਦਾ ਪਦੇਨ ਸਥਾਈ ਮੈਂਬਰ ਰਿਹਾ ਹੈ, ਪਰ ਹੁਣ ਸੋਧ ਬਿੱਲ 'ਚ ਇਸ ਨੂੰ ਬਦਲਣ ਦੀ ਤਿਆਰੀ ਹੈ | ਹੁਣ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੂੰ ਟਰੱਸਟ ਦਾ ਮੈਂਬਰ ਬਣਾਉਣ ਦੀ ਵਿਵਸਥਾ ਰੱਖੀ ਗਈ ਹੈ | ਸਦਨ 'ਚ ਵਿਰੋਧੀ ਧਿਰ ਦਾ ਨੇਤਾ ਨਾ ਹੋਣ ਦੀ ਸਥਿਤੀ 'ਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਨੂੰ ਇਹ ਜਗ੍ਹਾ ਦਿੱਤੀ ਜਾਵੇਗੀ | ਨਵੇਂ ਬਿੱਲ 'ਚ ਕੇਂਦਰ ਸਰਕਾਰ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਟਰੱਸਟ ਦੇ ਕਿਸੇ ਮੈਂਬਰ ਨੂੰ ਉਸ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾ ਸਕਦੀ ਹੈ | ਇਸ ਤੋਂ ਪਹਿਲਾਂ 2006 'ਚ ਯੂ. ਪੀ. ਏ. ਸਰਕਾਰ ਨੇ ਟਰੱਸਟ ਦੇ ਮੈਂਬਰਾਂ ਨੂੰ 5 ਸਾਲ ਦਾ ਤੈਅ ਕਾਰਜਕਾਲ ਦੇਣ ਦੀ ਵਿਵਸਥਾ ਕੀਤੀ ਸੀ | ਫਿਲਹਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਟਰੱਸਟ ਦੇ ਮੁਖੀ ਹਨ | ਉਨ੍ਹਾਂ ਦੇ ਇਲਾਵਾ ਇਸ ਟਰੱਸਟ 'ਚ ਰਾਹੁਲ ਗਾਂਧੀ, ਸੰਸਕ੍ਰਿਤੀ ਮੰਤਰੀ ਤੇ ਲੋਕ ਸਭਾ 'ਚ ਵਿਰੋਧੀ ਧਿਰ ਸ਼ਾਮਿਲ ਹਨ | ਇਸ ਦੇ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਵੀ ਟਰੱਸਟੀ ਹਨ | ਜਲਿ੍ਹਆਂ ਵਾਲਾ ਬਾਗ਼ ਰਾਸ਼ਟਰੀ ਯਾਦਗਾਰ ਦੇ ਟਰੱਸਟ ਦੇ ਪ੍ਰਧਾਨ ਪ੍ਰਧਾਨ ਮੰਤਰੀ ਹੁੰਦੇ ਹਨ | ਅਜੇ ਤੱਕ ਇਸ ਦੇ ਟਰੱਸਟੀਆਂ 'ਚ ਕਾਂਗਰਸ ਪ੍ਰਧਾਨ, ਸੰਸਕ੍ਰਿਤੀ ਮੰਤਰੀ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ, ਪੰਜਾਬ ਦੇ ਰਾਜਪਾਲ, ਪੰਜਾਬ ਦੇ ਮੁੱਖ ਮੰਤਰੀ ਮੈਂਬਰ ਹਨ |

ਸ਼ਵੇਤ ਮਲਿਕ ਵਲੋਂ ਸ਼ਲਾਘਾ

ਅੰਮਿ੍ਤਸਰ, (ਹਰਮਿੰਦਰ ਸਿੰਘ)-ਰਾਜ ਸਭਾ ਵਿਚ ਵੀ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਸੋਧ ਬਿੱਲ ਪਾਸ ਹੋਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ, ਰਾਜ ਸਭਾ ਮੈਂਬਰ ਤੇ ਜਲਿ੍ਹਆਂ ਵਾਲਾ ਬਾਗ਼ ਦੇ ਟਰੱਸਟੀ ਸ਼ਵੇਤ ਮਲਿਕ ਨੇ ਰਾਜ ਸਭਾ ਵਿਚ ਬੋਲਦੇ ਹੋਏ ਕਿਹਾ ਕਿ ਇਸ ਬਿੱਲ ਦੇ ਪ੍ਰਵਾਨ ਹੋਣ ਨਾਲ 72 ਸਾਲ ਬਾਅਦ ਬੇ-ਇਨਸਾਫ਼ੀ ਤੇ ਖ਼ਾਨਦਾਨੀ ਕਬਜ਼ੇ ਦਾ ਅੰਤ ਹੋਇਆ ਹੈ, ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦਾ ਟਰੱਸਟ ਤੋਂ ਪੀੜੀ ਦਰ ਪੀੜੀ ਕਬਜ਼ਾ ਸਮਾਪਤ ਹੋ ਗਿਆ ਹੈ | ਮਲਿਕ ਨੇ ਕਿਹਾ ਕੇਂਦਰ 'ਚ ਕਾਂਗਰਸ ਸਰਕਾਰ ਦੇ ਸਮੇਂ ਇਸ ਇਤਿਹਾਸਕ ਸਥਾਨ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਜੋ ਕਿ ਜਲਿ੍ਹਆਂ ਵਾਲਾ ਬਾਗ਼ ਦੇ ਪਹਿਲੇ ਟਰੱਸਟੀ ਸਨ ਤੇ ਅਜ਼ਾਦੀ ਤੋਂ ਲੈ ਕੇ 70 ਸਾਲ ਤੱਕ ਚੱਲੀ ਕਾਂਗਰਸ ਸਰਕਾਰ 'ਚ ਲੰਬੇ ਅਰਸੇ ਤੋਂ ਜਲਿ੍ਹਆਂ ਵਾਲਾ ਬਾਗ਼ ਦੀ ਸਥਿਤੀ ਤਰਸਯੋਗ ਬਣੀ ਹੋਈ ਸੀ ਤੇ ਇਥੇ ਆਉਣ ਵਾਲੇ ਸੈਲਾਨੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 2016 'ਚ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਜਲਿ੍ਹਆਂ ਵਾਲਾ ਬਾਗ਼ ਟਰੱਸਟ ਦਾ ਮੈਂਬਰ ਬਣਾਇਆ ਗਿਆ, ਜਿਸ ਤੋਂ ਬਾਅਦ ਟਰੱਸਟ ਦੇ ਕੰਮ ਵਿਚ ਤੇਜ਼ੀ ਆਈ ਤੇ ਜਲਿ੍ਹਆਂ ਵਾਲਾ ਬਾਗ਼ ਵਿਖੇ ਵਿਕਾਸ ਕਾਰਜ ਸ਼ੁਰੂ ਹੋਏ | ਉਨ੍ਹਾਂ ਦੱਸਿਆ ਕਿ ਜਲਦ ਹੀ ਜਲਿ੍ਹਆਂ ਵਾਲਾ ਬਾਗ਼ ਦੇਖਣ ਦਾ ਸਮਾਂ ਵੀ ਵਧਾਇਆ ਜਾ ਰਿਹਾ ਹੈ, ਜੋ ਰਾਤ 9 ਵਜੇ ਤੱਕ ਖੁੱਲ੍ਹਾ ਰਹੇਗਾ |

ਕਸ਼ਮੀਰ 'ਚ ਜ਼ਿਆਦਾਤਰ ਸਕੂਲ ਮੁੜ ਖੁੱਲ੍ਹੇ ਜਨ-ਜੀਵਨ ਆਮ ਵਾਂਗ ਹੋਣ ਲੱਗਾ

ਸ੍ਰੀਨਗਰ, 19 ਨਵੰਬਰ (ਏਜੰਸੀ)- ਕਸ਼ਮੀਰ 'ਚ ਬੀਤੇ 3 ਮਹੀਨਿਆਂ ਤੋਂ ਵੱਧ ਸਮੇਂ ਤੋਂ ਬੰਦ ਪਏ ਬਹੁਤੇ ਸਕੂਲ ਮੁੜ ਖੁੱਲ੍ਹਣ ਲੱਗੇ ਹਨ ਅਤੇ ਇਸ ਦੌਰਾਨ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾਉਣ ਬਾਅਦ ਪੈਦਾ ਹੋਏ ਤਣਾਅ ਤੇ ਪਾਬੰਦੀਆਂ ਦੇ ਚੱਲਦਿਆਂ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿਣ ਬਾਅਦ ਹੁਣ ਹਾਲਾਤ ਆਮ ਜਿਹੇ ਹੋਣ ਲੱਗ ਪਏ ਹਨ | ਇਹ ਬਦਲਾਅ ਵਾਦੀ 'ਚ ਬਹੁਤ ਸਾਰੇ ਨਿੱਜੀ ਸਕੂਲਾਂ ਦੇ ਮੁੜ ਖੁੱਲ੍ਹਣ ਤੇ ਜਨਤਕ ਟਰਾਂਸਪੋਰਟ ਦੇ ਮੁੜ ਸੜਕਾਂ 'ਤੇ ਚੱਲਣ ਬਾਅਦ ਵੇਖਣ ਨੂੰ ਮਿਲ ਰਿਹਾ ਹੈ | ਸਕੂਲ ਪ੍ਰਬੰਧਕਾਂ ਨੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕੂਲ ਖੋਲ੍ਹਣ ਦਾ ਫ਼ੈਸਲਾ ਲੈਂਦਿਆ ਬੱਚਿਆਂ ਨੂੰ ਸਕੂਲ ਦੀ ਵਰਦੀ ਨਾ ਪਹਿਨਣ ਦੀ ਖੁੱਲ੍ਹ ਦੇ ਦਿੱਤੀ ਹੈ | ਬੀਤੇ ਐਤਵਾਰ ਨੂੰ ਵਾਦੀ 'ਚ 5 ਅਗਸਤ ਤੋਂ ਬੰਦ ਪਈ ਰੇਲ ਸੇਵਾ ਨੂੰ ਵੀ ਮੁੜ ਬਹਾਲ ਕਰ ਦਿੱਤਾ ਗਿਆ ਹੈ |
ਜੈਸ਼ ਦੇ 4 ਕਾਰਕੁੰਨ ਗਿ੍ਫ਼ਤਾਰ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਨਾਲ ਸਬੰਧਿਤ 4
ਕਾਰਕੁੰਨਾਂ ਨੂੰ ਬੀਤੇ ਦਿਨ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੋਕ ਪੁਲਵਾਮਾ ਦੇ ਅਰੀਹਾਲ ਇਲਾਕੇ 'ਚ ਇਸ ਸਾਲ ਜੁਲਾਈ 'ਚ ਅੱਤਵਾਦੀ ਹਮਲੇ ਤੇ ਬੰਬ ਧਮਾਕੇ 'ਚ ਸ਼ਾਮਿਲ ਸਨ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਾਰਿਕ ਅਹਿਮਦ ਨਾਂਅ ਦਾ ਵਿਅਕਤੀ ਲਗਾਤਾਰ ਵਿਦੇਸ਼ੀ ਅੱਤਵਾਦੀਆਂ ਦੇ ਸੰਪਰਕ 'ਚ ਸੀ ਅਤੇ ਇਸ ਨੇ ਜੈਸ਼ ਦੇ ਅਕੀਬ ਅਹਿਮਦ, ਆਦਿਲ ਅਹਿਮਦ ਮੀਰ ਤੇ ਓਵੈਸ ਅਹਿਮਦ ਦੀ ਮਦਦ ਨਾਲ ਅਰੀਹਾਲ 'ਚ ਅੱਤਵਾਦੀ ਹਮਲੇ ਨੂੰ ਅੰਜ਼ਾਮ ਦਿੱਤਾ ਸੀ | ਸੋਮਵਾਰ ਨੂੰ ਪੁਲਿਸ ਨੇ ਇਨ੍ਹਾਂ ਚਾਰਾਂ ਦੀ ਗਿ੍ਫ਼ਤਾਰੀ ਨਾਲ ਇਸ ਸਾਜਿਸ਼ ਦਾ ਭਾਂਡਾ ਭੰਨ ਦਿੱਤਾ ਹੈ |
ਪੁਣਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼-7 ਆਈ.ਈ.ਡੀ. ਬਰਾਮਦ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਟਿਕਾਣੇ ਦਾ ਪਰਦਾਫਾਸ ਕਰਦਿਆਂ ਧਮਾਕਾਖੇਜ਼ ਤੇ ਇਕ ਵਾਇਰਲੈੱਸ ਸੈੱਟ ਬਰਾਮਦ ਕੀਤਾ ਹੈ | ਬੀਤੇ ਐਤਵਾਰ ਸੂਰਨਕੋਟ ਦੇ ਜੰਗਲੀ ਇਲਾਕੇ 'ਚ ਕੁਝ ਲੋਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਪਿੰਡ ਵਾਲਿਆਂ ਵਲੋਂ ਸੁਰੱਖਿਆ ਬਲਾਂ ਨੂੰ ਦਿੱਤੀ ਗਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਤਾਲਾਸ਼ੀ ਦੌਰਾਨ ਇਕ ਗੈਸ ਸਿਲੰਡਰ, 7 ਆਈ.ਈ.ਡੀ. ਅਤੇ ਇਕ ਵਾਇਰਲੈੱਸ ਸੈਟ ਨੂੰ ਕਬਜ਼ੇ 'ਚ ਲਿਆ ਹੈ | ਇਸ ਤਲਾਸ਼ੀ ਕਾਰਵਾਈ ਦੌਰਾਨ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋ ਸਕੀ |

34 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੀ ਕਸ਼ਮੀਰ ਦੀ ਸੈਰ

ਨਵੀਂ ਦਿੱਲੀ, 19 ਨਵੰਬਰ (ਏਜੰਸੀ)- ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿ੍ਸ਼ਨਾ ਰੈਡੀ ਨੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਲੋਕ ਸਭਾ ਨੂੰ ਦੱਸਿਆ ਹੈ ਕਿ ਪਿਛਲੇ 6 ਮਹੀਨਿਆਂ ਦੌਰਾਨ 'ਚ 34, 219 ਸੈਲਾਨੀ ਜੰਮੂ-ਕਸ਼ਮੀਰ ਦੀ ਯਾਤਰਾ 'ਤੇ ਗਏ ਹਨ, ਜਿਨ੍ਹਾਂ 'ਚ 12,934 ਵਿਦੇਸ਼ੀ ਸੈਲਾਨੀ ਸ਼ਾਮਿਲ ਹਨ | ਇਹ ਅੰਕੜੇ 5 ਮਈ ਤੋਂ 15 ਨਵੰਬਰ ਤੱਕ ਦੇ ਹਨ, ਜਿਸ ਦੌਰਾਨ ਸੈਲਾਨੀਆਂ ਤੋਂ 25.12 ਕਰੋੜ ਰੁਪਏ ਦੀ ਆਮਦਨ ਹੋਈ ਹੈ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 5 ਅਗਸਤ ਬਾਅਦ ਸ਼ੁਰੂ 'ਚ ਜੰਮੂ-ਕਸ਼ਮੀਰ 'ਚ
ਵਿਦਿਆਰਥੀਆਂ ਦੀ ਹਾਜ਼ਰੀ ਕਾਫ਼ੀ ਘੱਟ ਸੀ ਜੋ ਹੌਲੀ-ਹੌਲੀ ਵੱਧ ਕੇ ਪ੍ਰੀਖਿਆ ਦੌਰਾਨ 99.7 ਫ਼ੀਸਦੀ ਤੱਕ ਪੁੱਜ ਗਈ | ਕੇਂਦਰ ਵਲੋਂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਦੇ ਐਲਾਨ ਬਾਅਦ 5 ਅਗਸਤ ਤੋਂ 15 ਨਵੰਬਰ ਤੱਕ ਪਥਰਾਅ ਦੇ 190 ਮਾਮਲੇ ਦਰਜ ਕੀਤੇ ਗਏ ਅਤੇ 765 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਸਾਲ ਦੇ ਸ਼ੁਰੂ ਤੋਂ ਲੈ ਕੇ 4 ਅਗਸਤ ਤੱਕ ਪਥਰਾਅ ਦੇ 361 ਮਾਮਲੇ ਦਰਜ ਕੀਤੇ ਗਏ ਸਨ | ਗ੍ਰਹਿ ਮੰਤਰਾਲਾ ਵਲੋਂ ਦੱਸਿਆ ਗਿਆ ਹੈ ਕਿ ਸਰਕਾਰ ਨੇ ਪੱਥਰਬਾਜ਼ੀ ਨੂੰ ਰੋਕਣ ਲਈ ਬਹੁ-ਉਦੇਸ਼ੀ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪ੍ਰੇਸ਼ਾਨੀ ਪੈਦਾ ਕਰਨ ਵਾਲਿਆਂ, ਭੜਕਾਉਣ ਵਾਲਿਆਂ ਕੇ ਭੀੜ ਇੱਕਠੀ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਿਖ਼ਲਾਫ਼ ਪੀ.ਸੀ.ਏ. ਸਮੇਤ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ | ਐਨ.ਆਈ.ਏ. ਵਲੋਂ ਅੱਤਵਾਦੀ ਫੰਡਿੰਗ ਮਾਮਲਿਆਂ 'ਚ 18 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | 5 ਅਗਸਤ ਤੋਂ ਅਕਤੂਬਰ ਤੱਕ ਜੰਮੂ-ਕਸ਼ਮੀਰ 'ਚ ਸਰਹੱਦ 'ਤੇ 950 ਵਾਰ ਜੰਗਬੰਦੀ ਦੀ ਉਲੰਘਣਾ ਹੋਈ ਹੈ |

ਇਲਾਜ ਲਈ ਲੰਡਨ ਗਏ ਨਵਾਜ਼ ਸ਼ਰੀਫ਼

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋ ਗਏ। ਲਾਹੌਰ ਹਾਈਕੋਰਟ ਨੇ ਇਮਰਾਨ ਖ਼ਾਨ ਸਰਕਾਰ ਦੀ ਮੁਆਵਜ਼ੇ ਦੇ ਬਾਂਡ 'ਤੇ ਦਸਤਖ਼ਤ ਕਰਨ ਦੀ ਸ਼ਰਤ ਰੱਦ ਕਰਦਿਆਂ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਸ਼ਰੀਫ਼ ਨੂੰ 4 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਆਗਿਆ ਦਿੱਤੀ ਹੈ। ਨਵਾਜ਼ ਸ਼ਰੀਫ਼ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ ਅਤੇ ਨਿੱਜੀ ਡਾਕਟਰ ਅਦਨਾਨ ਖ਼ਾਨ ਵੀ ਰਵਾਨਾ ਹੋਏ ਹਨ। ਸਾਬਕਾ ਪ੍ਰਧਾਨ ਮੰਤਰੀ ਲਈ ਅਤਿ ਆਧੁਨਿਕ ਏਅਰ ਐਂਬੂਲੈਂਸ ਦੋਹਾ ਤੋਂ ਮੰਗਵਾਈ ਗਈ ਅਤੇ ਉਸੇ 'ਚ ਸਵਾਰ ਹੋ ਕੇ ਉਹ ਕਤਰ ਤੋਂ ਲੰਡਨ ਲਈ ਰਵਾਨਾ ਹੋਏ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੀ ਬੁਲਾਰਨ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਸ਼ਰੀਫ਼ ਨੂੰ ਇਲਾਜ ਲਈ ਲੰਡਨ ਦੇ ਹਾਰਲੇ ਸਟਰੀਟ ਕਲੀਨਿਕ ਲਿਜਾਇਆ ਜਾਵੇਗਾ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਅਮਰੀਕਾ (ਬੋਸਟਨ) ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਵਾਨਾ ਹੋਣ ਤੋਂ ਪਹਿਲਾਂ ਡਾਕਟਰਾਂ ਨੇ ਸ਼ਰੀਫ਼ ਦੀ ਲਾਹੌਰ ਦੇ ਜਾਤੀ ਉਮਰਾ ਦੇ ਨਿਵਾਸ ਸਥਾਨ 'ਤੇ ਜਾਂਚ ਕੀਤੀ ਅਤੇ ਯਾਤਰਾ ਦੌਰਾਨ ਉਨ੍ਹਾਂ ਦੀ ਸਥਿਤੀ ਸਥਿਰ ਰੱਖਣ ਲਈ ਉਨ੍ਹਾਂ ਨੂੰ ਸਟੀਰੌਇਡ ਅਤੇ ਦਵਾਈਆਂ ਦੀ ਭਾਰੀ ਖ਼ੁਰਾਕ ਦਿੱਤੀ। ਏਅਰ ਐਂਬੂਲੈਂਸ 'ਚ ਆਈ.ਸੀ.ਯੂ. ਅਤੇ ਆਪ੍ਰੇਸ਼ਨ ਰੂਮ ਸਥਾਪਤ ਕੀਤੇ ਗਏ ਹਨ। ਇਸ 'ਚ ਮਾਹਿਰ ਡਾਕਟਰ ਤੇ ਉਨ੍ਹਾਂ ਦੇ ਸਹਾਇਕ ਵੀ ਮੌਜੂਦ ਰਹਿਣਗੇ। ਦੱਸਣਯੋਗ ਹੈ ਕਿ ਇਮਰਾਨ ਖ਼ਾਨ ਸਰਕਾਰ ਨੇ ਨਵਾਜ਼ ਸ਼ਰੀਫ਼ ਦੇ ਇਲਾਜ ਲਈ ਬ੍ਰਿਟੇਨ ਜਾਣ ਵਾਸਤੇ 700 ਕਰੋੜ ਰੁਪਏ ਦਾ ਮੁਆਵਜ਼ਾ ਬਾਂਡ ਜਮ੍ਹਾਂ ਕਰਨ ਦੀ ਸ਼ਰਤ ਲਗਾਈ ਸੀ ਪਰ ਸ਼ਰੀਫ਼ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਇਹ ਗ਼ੈਰ-ਕਾਨੂੰਨੀ ਹੈ। ਸ਼ਾਹਬਾਜ਼ ਸ਼ਰੀਫ਼ ਨੇ ਸਰਕਾਰ ਦੀ ਇਸ ਮੰਗ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਸੀ। ਜਿਸ ਦੇ ਬਾਅਦ ਲਾਹੌਰ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਚਾਰ ਹਫ਼ਤਿਆਂ ਲਈ ਇਲਾਜ ਕਰਾਉਣ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ।

ਡੇਵਿਡ ਐਟਨਬਰੋ ਨੂੰ ਮਿਲੇਗਾ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ, 19 ਨਵੰਬਰ (ਪੀ. ਟੀ. ਆਈ.)-ਮਸ਼ਹੂਰ ਕੁਦਰਤਵਾਦੀ ਅਤੇ ਪ੍ਰਸਾਰਕ ਸਰ ਡੇਵਿਡ ਐਟਨਬਰੋ ਦੀ ਚੋਣ 2019 ਦੇ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ ਦੇ ਲਈ ਕੀਤੀ ਗਈ ਹੈ | ਇੰਦਰਾ ਗਾਂਧੀ ਯਾਦਗਾਰੀ ਟਰੱਸਟ ਵਲੋਂ ਕੀਤੇ ਐਲਾਨ ਮੁਤਾਬਿਕ ਸਾਬਕਾ ਰਾਸ਼ਟਰਪਤੀ ਪ੍ਰਣਾਬ ...

ਪੂਰੀ ਖ਼ਬਰ »

ਪੰਜਾਬ 'ਚ ਗ਼ਰੀਬਾਂ ਨੂੰ ਮਕਾਨ ਦੇਣ ਦੀ ਯੋਜਨਾ ਫ਼ਿਲਹਾਲ ਖਟਾਈ 'ਚ

ਸੂਬੇ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੈਂਕਾਂ ਵਲੋਂ 99 ਫ਼ੀਸਦੀ ਅਰਜ਼ੀਆਂ ਰੱਦ ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਗ਼ਰੀਬਾਂ ਨੂੰ ਮਕਾਨ ਦੇਣ ਦੀ ਯੋਜਨਾ ਫ਼ਿਲਹਾਲ ਖਟਾਈ 'ਚ ਪੈ ਗਈ ਨਜ਼ਰ ਆ ਰਹੀ ਹੈ | ਬੈਂਕਾਂ ਨੇ ਗ਼ਰੀਬਾਂ ਨੂੰ ਮਕਾਨ ਦੇਣ ...

ਪੂਰੀ ਖ਼ਬਰ »

ਬੈਂਕਾਂ ਨੇ ਪੰਜਾਬ ਸਰਕਾਰ ਨੂੰ ਵਾਪਸ ਭੇਜੇ ਕਿਸਾਨ ਕਰਜ਼ ਮੁਆਫ਼ੀ ਦੇ 126 ਕਰੋੜ

ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੁਆਰਾ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦੀਆਂ ਕੋਸ਼ਿਸ਼ਾਂ ਵਿੱਤੀ ਸੰਕਟ ਦੇ ਕਾਰਨ ਨਹੀਂ ਸਗੋਂ ਕਈ ਹੋਰ ਕਾਰਨਾਂ ਦੇ ਚੱਲਦੇ ਵੀ ਸਿਰੇ ਨਹੀਂ ਚੜ੍ਹ ਸਕੀਆਂ¢ ਇਨ੍ਹਾਂ 'ਚ ਇਕ ਵੱਡਾ ਕਾਰਨ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਕੋਟਲੀ ਸੂਰਤ ਮੱਲ੍ਹੀ (ਬਟਾਲਾ), 19 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੀ ਪਿੰਡ ਦੇ ਹੀ ਸੱਤਾ ਧਿਰ ਨਾਲ ਸਬੰਧਤ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ...

ਪੂਰੀ ਖ਼ਬਰ »

ਵਿਸ਼ੇਸ਼ ਅਦਾਲਤ ਨੇ ਪ੍ਰਵੇਜ਼ ਮੁਸ਼ੱਰਫ਼ ਿਖ਼ਲਾਫ਼ ਫ਼ੈਸਲਾ ਰਾਖਵਾਂ ਰੱਖਿਆ

ਅੰਮਿ੍ਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਸਾਬਕਾ ਸੈਨਿਕ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਿਖ਼ਲਾਫ਼ ਚੱਲ ਰਹੇ ਰਾਜ-ਧ੍ਰੋਹ ਦੇ ਮਾਮਲੇ 'ਚ ਫ਼ੈਸਲਾ ਰਾਖਵਾਂ ਰੱਖ ਲਿਆ | ਅਦਾਲਤ ਆਪਣਾ ਫ਼ੈਸਲਾ 28 ਨਵੰਬਰ ਨੂੰ ਸੁਣਾਏਗੀ | ...

ਪੂਰੀ ਖ਼ਬਰ »

ਖਾਲੜਾ ਸੈਕਟਰ ਤੋਂ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਤਿੰਨ ਪਾਕਿਸਤਾਨੀ ਕਾਬੂ

ਖਾਲੜਾ (ਤਰਨਤਾਰਨ), 19 ਨਵੰਬਰ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਡੱਲ ਅਧੀਨ ਆਉਂਦੇ ਇਲਾਕੇ 'ਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਬੀ.ਐੱਸ.ਐੱਫ. ਦੇ ...

ਪੂਰੀ ਖ਼ਬਰ »

ਹਾਂਗਕਾਂਗ ਅਦਾਲਤ ਵਲੋਂ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜਿਸ਼ਕਰਤਾ ਰੌਮੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ

ਹਾਂਗਕਾਂਗ, 19 ਨਵੰਬਰ (ਜੰਗ ਬਹਾਦਰ ਸਿੰਘ)-ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਜਿਸ਼ਕਰਤਾ ਮੰਨੇ ਜਾਂਦੇ ਰਮਨਜੀਤ ਸਿੰਘ ਉਰਫ਼ ਰੌਮੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦਿੰਦਿਆਂ ਹਾਂਗਕਾਂਗ ਦੀ ਈਸਟਰ ਕੋਰਟ ਨੇ ਹਾਂਗਕਾਂਗ ਮੁਖੀ ਦੀ ਮਨਜ਼ੂਰੀ ਨੂੰ ਜ਼ਰੂਰੀ ਕਰਾਰ ...

ਪੂਰੀ ਖ਼ਬਰ »

ਜੇ.ਐਨ.ਯੂ. ਮਾਮਲੇ 'ਚ ਪੁਲਿਸ ਵਲੋਂ ਦੋ ਐਫ਼.ਆਈ.ਆਰ. ਦਾਇਰ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਜੇ.ਐਨ.ਯੂ. ਵਿਦਿਆਰਥੀਆਂ ਵਲੋਂ ਕੀਤੇ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐਫ਼.ਆਈ.ਆਰ. ਦਰਜ ਕੀਤੀਆਂ ਹਨ | ਇਕ ਐਫ਼.ਆਈ.ਆਰ. ਕਿਸ਼ਨਗੜ੍ਹ ਪੁਲਿਸ ਥਾਣੇ 'ਚ ਜਦਕਿ ਦੂਸਰੀ ਲੋਧੀ ਕਾਲੋਨੀ ਪੁਲਿਸ ਥਾਣੇ 'ਚ ਦਰਜ ਕੀਤੀ ਗਈ ਹੈ | ...

ਪੂਰੀ ਖ਼ਬਰ »

'ਵਿਦਿਆਰਥੀਆਂ 'ਤੇ ਪ੍ਰਸ਼ਾਸਨਿਕ ਜਾਂ ਕਾਨੂੰਨੀ ਕਾਰਵਾਈ ਨਾ ਕੀਤੀ ਜਾਵੇ'

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜੇ.ਐੱਨ.ਯੂ. ਵਿਦਿਆਰਥੀ ਯੂਨੀਅਨ ਨੇ ਮੰਗ ਕੀਤੀ ਹੈ ਕਿ ਫ਼ੀਸਾਂ ਦੇ ਵਾਧੇ ਦੇ ਵਿਰੋਧ 'ਚ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਿਖ਼ਲਾਫ਼ ਕੋਈ ਵੀ ਪ੍ਰਸ਼ਾਸਨਿਕ ਜਾਂ ਕਾਨੂੰਨੀ ਕਾਰਵਾਈ ਨਹੀਂ ਕਰਨੀ ਚਾਹੀਦੀ | ...

ਪੂਰੀ ਖ਼ਬਰ »

ਭਾਜਪਾ ਸੰਸਦੀ ਦਲ ਦੀ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਦੇ ਸਫ਼ਲ ਵਿਦੇਸ਼ੀ ਦੌਰਿਆਂ 'ਤੇ ਚਰਚਾ

ਨਵੀਂ ਦਿੱਲੀ, 19 ਨਵੰਬਰ (ਪੀ.ਟੀ.ਆਈ.)-ਭਾਜਪਾ ਸੰਸਦੀ ਦਲ ਦੀ ਇੱਥੇ ਹੋਈ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਫ਼ਲ ਵਿਦੇਸ਼ੀ ਦੌਰਿਆਂ, ਸੰਯੁਕਤ ਰਾਸ਼ਟਰ ਅਤੇ ਬਿ੍ਕਸ ਦੇਸ਼ਾਂ ਦੇ ਸੰਮੇਲਨ 'ਚ ਉਨ੍ਹਾਂ ਦੀ ਸ਼ਮੂਲੀਅਤ ਅਤੇ ਦੇਸ਼ ਹਿੱਤ ਨੂੰ ਵੇਖਦਿਆਂ ਹੋਇਆਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਘੱਟ-ਗਿਣਤੀਆਂ ਦਾ ਹਾਲ ਸਭ ਤੋਂ ਮਾੜਾ, ਮਮਤਾ ਦੱਸੇ ਭਾਜਪਾ ਉਥੇ 18 ਸੀਟਾਂ ਕਿਵੇਂ ਜਿੱਤੀ-ਓਵੈਸੀ

ਨਵੀਂ ਦਿੱਲੀ, 19 ਨਵੰਬਰ (ਏਜੰਸੀ)- ਏ. ਆਈ. ਐਮ. ਆਈ. ਐਮ. ਨੇਤਾ ਅਸਦੂਦੀਨ ਓਵੈਸੀ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ 'ਚ ਘੱਟ-ਗਿਣਤੀਆਂ ਦਾ ਹਾਲ ਸਭ ਤੋਂ ਮਾੜਾ ਹੈ | ਉਨ੍ਹਾਂ ਮਮਤਾ ਬੈਨਰਜੀ ਨੂੰ ਸਵਾਲ ਕੀਤਾ ਕਿ ...

ਪੂਰੀ ਖ਼ਬਰ »

ਸੰਸਦੀ ਪੈਨਲ ਵਲੋਂ ਅੱਜ ਦਿੱਲੀ ਦੇ ਹਵਾ ਪ੍ਰਦੂਸ਼ਣ ਬਾਰੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਨਵੀਂ ਦਿੱਲੀ, 19 ਨਵੰਬਰ (ਏਜੰਸੀ)- ਇਕ ਸੰਸਦੀ ਪੈਨਲ ਵਲੋਂ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਖ਼ਤਰਨਾਕ ਪੱਧਰ ਤੱਕ ਪੁੱਜ ਚੁੱਕੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੈਠਕ ਕੀਤੀ ਜਾਵੇਗੀ, ਕਿਉਂਕਿ ਪਿਛਲੀ ਬੈਠਕ ਦੌਰਾਨ ਇਸ ਦੇ ਬਹੁਤੇ ...

ਪੂਰੀ ਖ਼ਬਰ »

ਫ਼ੋਨ ਟੈਪ ਕਰਨ ਲਈ ਸਿਰਫ 10 ਏਜੰਸੀਆਂ ਨੂੰ ਅਧਿਕਾਰ-ਸਰਕਾਰ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਸਰਕਾਰ ਨੇ ਮੰਗਲਵਾਰ ਨੂੰ ਲੋਕ ਸਭਾ ਨੂੰ ਸੂਚਿਤ ਕੀਤਾ ਕਿ ਸੀ. ਬੀ. ਆਈ., ਈ. ਡੀ. ਅਤੇ ਆਈ. ਬੀ. ਸਮੇਤ 10 ਕੇਂਦਰੀ ਏਜੰਸੀਆਂ ਨੂੰ ਟੈਲੀਫ਼ੋਨ ਗੱਲਬਾਤ ਟੈਪ ਕਰਨ ਦਾ ਅਧਿਕਾਰ ਹੈ ਤੇ ਉਨ੍ਹਾਂ ਨੂੰ ਫ਼ੋਨ ਕਾਲ 'ਤੇ ਕਿਸੇ ਦੀ ਨਿਗਰਾਨੀ ਕਰਨ ਤੋਂ ...

ਪੂਰੀ ਖ਼ਬਰ »

ਬੱਚਿਆਂ ਿਖ਼ਲਾਫ਼ ਸਰੀਰਕ ਸੋਸ਼ਣ ਅਪਰਾਧ ਦੇ ਮਾਮਲਿਆਂ 'ਚ ਪੜਤਾਲ ਤੇ ਸੁਣਵਾਈ ਦੀ ਸਥਿਤੀ ਹੈਰਾਨੀਜਨਕ-ਸੁਪਰੀਮ ਕੋਰਟ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਬੱਚਿਆਂ ਿਖ਼ਲਾਫ਼ ਸਰੀਰਕ ਸੋਸ਼ਣ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਦੀ ਸਥਿਤੀ ਨੂੰ ਹੈਰਾਨੀਜਨਕ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਸਾਰੀਆਂ ਰਾਜ ਸਰਕਾਰਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਪੜਤਾਲ ਨੂੰ ਤੇਜ਼ੀ ਨਾਲ ...

ਪੂਰੀ ਖ਼ਬਰ »

ਸਵੀਡਨ ਵਲੋਂ ਅਸਾਂਜੇ ਜਬਰ ਜਨਾਹ ਮਾਮਲੇ 'ਚ ਜਾਂਚ ਬੰਦ

ਸਟਾਕਹੋਮ, 19 ਨਵੰਬਰ (ਏ.ਪੀ.)-ਸਵੀਡਨ ਦੇ ਇਕ ਸਰਕਾਰੀ ਵਕੀਲ ਨੇ ਕਿਹਾ ਕਿ ਮੌਜੂਦਾ ਸਮੇਂ ਬਰਤਾਨੀਆ ਦੀ ਇਕ ਜੇਲ੍ਹ 'ਚ ਬੰਦ ਵਿਕੀਲੀਕਸ ਦੇ ਸੰਸਥਾਪਕ ਜੁਲੀਅਨ ਅਸਾਂਜੇ ਦੀ ਸ਼ਮੂਲੀਅਤ ਵਾਲੇ ਕਥਿਤ ਜਬਰ ਜਨਾਹ ਮਾਮਲੇ ਦੀ ਜਾਂਚ ਬੰਦ ਕਰ ਦਿੱਤੀ ਗਈ ਹੈ | ਕੇਸ ਸਬੰਧੀ ਉਕਤ ...

ਪੂਰੀ ਖ਼ਬਰ »

ਸ਼ਿਵ ਸੈਨਾ ਨਾਲ ਗੱਠਜੋੜ ਸਬੰਧੀ ਚਰਚਾ ਲਈ ਕਾਂਗਰਸ-ਐਨ.ਸੀ.ਪੀ. ਦੀ ਬੈਠਕ ਮੁਲਤਵੀ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕਰਨ ਲਈ ਕਾਂਗਰਸ ਨਾਲ ਹੋਣ ਵਾਲੀ ਐਨ.ਸੀ.ਪੀ. ਦੀ ਬੈਠਕ ਨੂੰ ਕਾਂਗਰਸੀ ਆਗੂਆਂ ਦੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਸਬੰਧੀ ਸਮਾਰੋਹਾਂ 'ਚ ਸ਼ਾਮਿਲ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਦੇ ਨਵੇਂ ਸੁਰੱਖਿਆ ਪ੍ਰੋਟੋਕਾਲ ਸਬੰਧੀ ਸੀ. ਆਰ. ਪੀ. ਐਫ਼. ਵਲੋਂ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ

ਨਵੀਂ ਦਿੱਲੀ, 19 ਨਵੰਬਰ (ਪੀ. ਟੀ. ਆਈ.)-ਸੀ.ਆਰ.ਪੀ.ਐਫ਼. ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਸਬੰਧੀ ਨਵੇਂ ਪ੍ਰੋਟੋਕਾਲ ਦੇ ਬਾਰੇ 'ਚ ਪੱਤਰ ਲਿਖਿਆ ਹੈ ਅਤੇ ਇਸ ਕੰਮ ਲਈ ...

ਪੂਰੀ ਖ਼ਬਰ »

ਮੋਦੀ, ਸੋਨੀਆ, ਡਾ: ਮਨਮੋਹਨ ਸਿੰਘ ਤੇ ਹੋਰ ਆਗੂਆਂ ਵਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 19 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਨੇਤਾਵਾਂ ਵਲੋਂ ਅੱਜ ਸਾਬਕਾ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਦੇ ਚਲਦਿਆਂ ਹੋਈ ਦਲਬੀਰ ਸਿੰਘ ਢਿਲਵਾਂ ਦੀ ਹੱਤਿਆ-ਅਕਾਲੀ ਆਗੂ

ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੀ ਪਿੰਡ ਦੇ ਹੀ ਸੱਤਾ ਧਿਰ ਨਾਲ ਸਬੰਧਤ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ ਉਪਰੰਤ ਪੁਲਿਸ ਵਲੋਂ ਇਸ ਮਾਮਲੇ ਨੂੰ ਜ਼ਮੀਨ ਦੀ ਵੱਟ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX