ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  1 day ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 day ago
ਅੱਜ ਦਾ ਵਿਚਾਰ
. . .  1 day ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਪਹਿਲਾ ਸਫ਼ਾ

ਦਵਿੰਦਰਪਾਲ ਸਿੰਘ ਭੁੱਲਰ ਸਮੇਤ 8 ਸਿੱਖ ਕੈਦੀਆਂ ਦੀ ਰਿਹਾਈ ਦੇ ਹੁਕਮ ਜਾਰੀ

ਸਬੰਧਿਤ ਪਿੰਡਾਂ ਤੇ ਪਰਿਵਾਰਕ ਮੈਂਬਰਾਂ ਵਿਚ ਖੁਸ਼ੀ ਦਾ ਮਾਹੌਲ
ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ•, 14 ਨਵੰਬਰ-ਕੇਂਦਰ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਜੇਲ੍ਹਾਂ 'ਚ ਸਜ਼ਾ ਕੱਟ ਰਹੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ | ਇਹ ਸਿੱਖ ਕੈਦੀ ਜਿੱਥੇ ਗੰਭੀਰ ਮਾਮਲਿਆਂ 'ਚ ਸਜ਼ਾ ਭੁਗਤ ਰਹੇ ਹਨ ਉੱਥੇ ਕਈ ਆਪਣੀਆਂ ਸਜ਼ਾਵਾਂ ਪੂਰੀਆਂ ਵੀ ਕਰ ਚੁੱਕੇ ਹਨ | ਸੂਚਨਾ ਅਨੁਸਾਰ ਕਈ ਪਹਿਲਾਂ ਹੀ ਪੈਰੋਲ 'ਤੇ ਬਾਹਰ ਆ ਚੁੱਕੇ ਹਨ | ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਭੁੱਲਰ ਤੋਂ ਇਲਾਵਾ ਰਿਹਾਅ ਕੀਤੇ ਸਿੱਖ ਕੈਦੀਆਂ 'ਚ ਗੁਰਦੀਪ ਸਿੰਘ ਖੇੜਾ, ਨੰਦ ਸਿੰਘ, ਹਰਜਿੰਦਰ ਸਿੰਘ, ਲਾਲ ਸਿੰਘ, ਵਰਿਆਮ ਸਿੰਘ, ਬਲਬੀਰ ਸਿੰਘ ਤੇ ਸੁਬੇਗ ਸਿੰਘ ਦੇ ਨਾਂਅ ਸ਼ਾਮਿਲ ਹਨ | ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਲ ਸਿੰਘ ਹਰ 6 ਮਹੀਨਿਆਂ ਬਾਅਦ 42 ਦਿਨ ਪੈਰੋਲ 'ਤੇ ਬਾਹਰ ਰਹਿੰਦੇ ਹਨ ਅਤੇ ਬਲਬੀਰ ਸਿੰਘ ਹਾਲ ਹੀ ਵਿਚ 28 ਦਿਨ ਦੀ ਪੈਰੋਲ ਕੱਟ ਕੇ ਵਾਪਸ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਉਹ ਮਾਤਾ ਦੇ ਦਿਹਾਂਤ ਦੇ ਚਲਦੇ 4 ਹਫ਼ਤਿਆਂ ਲਈ ਪੈਰੋਲ 'ਤੇ ਬਾਹਰ ਆਏ ਸਨ | ਇਸ ਦੇ ਇਲਾਵਾ ਵਰਿਆਮ ਸਿੰਘ ਅਤੇ ਗੁਰਦੀਪ ਸਿੰਘ ਖੇੜਾ ਵੀ ਪੈਰੋਲ 'ਤੇ ਬਾਹਰ ਆਏ ਹੋਏ ਦੱਸੇ ਜਾ ਰਹੇ ਹਨ | ਇਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ 'ਤੇ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਰਿਹਾਈ ਦਾ ਸਵਾਗਤ ਕੀਤਾ ਹੈ ਉੱਥੇ ਇਨ੍ਹਾਂ ਬੰਦੀ ਸਿੰਘਾਂ ਦੇ ਪਿੰਡਾਂ ਤੇ ਪਰਿਵਾਰਕ ਮੈਂਬਰਾਂ 'ਚ ਖ਼ੁਸ਼ੀ ਦਾ ਮਾਹੌਲ ਦੱਸਿਆ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚੁੱਕਿਆ ਕਦਮ ਸ਼ਲਾਘਾਯੋਗ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਹੁਣ ਤੱਕ ਇਸ ਗੱਲ ਦੀ ਪੈਰਵੀ ਕਰਦਾ ਆਇਆ ਹੇ ਕਿ ਜੇਲ੍ਹ•ਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ | ਉਨ੍ਹ•ਾਂ ਇਸ ਮਾਮਲੇ 'ਚ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ | ਜਾਣਕਾਰੀ ਅਨੁਸਾਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਬੰਬ ਧਮਾਕੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ | ਸਿੱਖ ਜਥੇਬੰਦੀਆਂ ਦੇ ਸੰਘਰਸ਼ ਤੇ ਜੱਦੋਜਹਿਦ ਮਗਰੋਂ ਉਨ੍ਹ•ਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਗਿਆ ਸੀ | ਭੁੱਲਰ ਬਠਿੰਡਾ ਜ਼ਿਲ੍ਹੇ •ਦੇ ਪਿੰਡ ਦਿਆਲਪੁਰਾ ਭਗਤਾ ਦੇ ਜੰਮਪਲ ਹਨ | ਉਨ੍ਹ•ਾਂ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ 'ਤੇ ਬੰਬ ਧਮਾਕੇ ਦੇ ਹਮਲੇ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਸਾਲ 2001 'ਚ ਭੁੱਲਰ ਨੂੰ ਅਦਾਲਤ ਵਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਹੁਣ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਵੇਂ ਇਹ ਫ਼ੈਸਲਾ ਸਹੀ ਹੈ ਪਰ ਅਜਿਹਾ ਕਰਕੇ ਕੇਂਦਰ ਨੇ ਬੰਦੀ ਸਿੰਘਾਂ 'ਤੇ ਕੋਈ ਰਹਿਮ ਨਹੀਂ ਕੀਤਾ ਸਗੋਂ ਇਹ ਸਿੱਖ ਪਹਿਲਾਂ ਹੀ ਜੇਲ੍ਹਾਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਬੰਦੀ ਸਿੰਘਾਂ ਨੂੰ ਉਨ੍ਹਾਂ ਦਾ ਹੀ ਹੱਕ ਮਿਲਿਆ ਹੈ |

ਪੰਜਾਬ ਸਰਕਾਰ ਵਲੋਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਸਬੰਧੀ ਹੁਕਮ ਜਾਰੀ-ਜੇਲ੍ਹ 'ਚੋਂ ਰਿਹਾਅ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕਈ ਜਥੇਬੰਦੀਆਂ ਅਤੇ ਲੋਕਾਂ ਦੇ ਵੱਡੇ ਸੰਘਰਸ਼ ਮਗਰੋਂ ਕਿਰਨਜੀਤ ਕੌਰ ਜਬਰ ਜਨਾਹ ਤੇ ਕਤਲ ਮਾਮਲੇ 'ਚ ਇਨਸਾਫ਼ ਦੀ ਲੜਾਈ ਲੜਨ ਵਾਲੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਸਬੰਧੀ ਅੱਜ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਦਿੱਤੇ | ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਧਨੇਰ ਦੀ ਮੁਆਫ਼ੀ ਦੇ ਹੁਕਮਾਂ 'ਤੇ ਦਸਤਖ਼ਤ ਕਰਨ ਮਗਰੋਂ ਜੇਲ੍ਹ •ਵਿਭਾਗ ਨੇ ਵੀ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕਰ ਦਿੱਤਾ | ਰਾਜਪਾਲ ਵਲੋਂ ਜਾਰੀ ਕੀਤੇ ਸਜ਼ਾ ਮੁਆਫ਼ੀ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਜੇਲ੍ਹ •ਵਿਭਾਗ ਦੇ ਮੁੱਖ ਸਕੱਤਰ ਸ੍ਰੀ ਆਰ. ਵੈਂਕਟਰਤਨਾ ਵਲੋਂ ਬਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੇਰ ਦੇ ਰਹਿਣ ਵਾਲੇ ਮਨਜੀਤ ਸਿੰਘ ਧਨੇਰ ਨੂੰ ਵਧੀਕ ਸੈਸ਼ਨ ਜੱਜ ਬਰਨਾਲਾ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪਹਿਲਾਂ ਹਾਈਕੋਰਟ ਤੇ ਫਿਰ ਸੁਪਰੀਮ ਕੋਰਟ ਨੇ ਬਹਾਲ ਰੱਖਿਆ ਸੀ | ਉਹ 2001 'ਚ ਹੋਏ ਬਰਨਾਲਾ ਕਤਲ ਕੇਸ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ | ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨਜੀਤ ਸਿੰਘ ਧਨੇਰ ਦੇ ਮਾਮਲੇ ਨੂੰ ਲੈ ਕੇ ਪੰਜਾਬ 'ਚ ਵੱਡੇ ਪੱਧਰ 'ਤੇ ਕਈ ਜਥੇਬੰਦੀਆਂ ਤੇ ਲੋਕ ਆਗੂਆਂ ਨੇ ਸੰਘਰਸ਼ ਵਿੱਢਿਆ ਹੋਇਆ ਹੈ ਜਿਸ ਦੇ ਚਲਦੇ ਪੰਜਾਬ ਸਰਕਾਰ ਨੇ ਧਨੇਰ ਦੀ ਸਜ਼ਾ ਮੁਆਫ਼ੀ ਲਈ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਰਾਜਪਾਲ ਨੇ ਵੀ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਮਗਰੋਂ ਧਨੇਰ ਦੀ ਸਜ਼ਾ ਮੁਆਫ਼ੀ ਲਈ ਲੋਕ ਲਹਿਰ ਬਣਾਉਣ ਵਾਲੇ ਆਗੂਆਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਸ. ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਸਮੇਤ ਹੋਰ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਇਹ ਲੋਕਾਂ ਦੇ ਸੰਘਰਸ਼ ਅਤੇ ਸੱਚ ਦੀ ਜਿੱਤ ਹੈ | ਸ. ਚੀਮਾ ਨੇ ਕਿਹਾ ਕਿ ਇਨਸਾਫ਼ ਲਈ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦਾ ਇਮਤਿਹਾਨ ਲੈਣ ਦੀ ਥਾਂ ਸਰਕਾਰ ਨੂੰ ਇਹ ਫ਼ੈਸਲਾ ਬਹੁਤ ਪਹਿਲਾਂ ਲੈ ਲੈਣਾ ਚਾਹੀਦਾ ਸੀ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਸਜ਼ਾ ਮੁਆਫ਼ੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਸੰਘਰਸ਼ ਦੀ ਜਿੱਤ ਹੈ |

ਅੱਤਵਾਦ ਕਾਰਨ ਵਿਸ਼ਵ ਨੂੰ 1 ਖਰਬ ਡਾਲਰ ਦਾ ਹੋਇਆ ਨੁਕਸਾਨ-ਮੋਦੀ

ਬਿ੍ਕਸ ਦੇਸ਼ਾਂ ਦੇ ਆਗੂਆਂ ਨੂੰ ਦਿੱਤਾ ਨਿਵੇਸ਼ ਦਾ ਸੱਦਾ
ਬ੍ਰਾਸੀਲੀਆ, 14 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 11ਵੇਂ ਬਿ੍ਕਸ ਸੰਮੇਲਨ 'ਚ ਅੱਤਵਾਦ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਇਸ ਸਮੱਸਿਆ ਦੇ ਕਾਰਨ ਵਿਸ਼ਵ ਅਰਥਵਿਵਸਥਾ ਨੂੰ 1,000 ਅਰਬ ਡਾਲਰ (ਇਕ ਖਰਬ) ਦਾ ਨੁਕਸਾਨ ਹੋਇਆ ਹੈ | ਬ੍ਰਾਸੀਲੀਆ ਦੇ ਇਤਿਹਾਸਕ ਇਤਾਮਰਾਤੀ ਪੈਲੇਸ 'ਚ ਬਿ੍ਕਸ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਲਈ ਸਭ ਤੋਂ ਵੱਡਾ ਖਤਰਾ ਹੈ | ਮੋਦੀ ਨੇ ਕਿਹਾ ਕਿ ਕੁਝ ਅਨੁਮਾਨਾਂ ਦੇ ਅੁਨਸਾਰ ਅੱਤਵਾਦ ਦੇ ਕਾਰਨ ਵਿਕਾਸਸ਼ੀਲ ਦੇਸ਼ਾਂ ਦੀ ਆਰਥਿਕ ਵਾਧਾ ਦਰ 1.5 ਫੀਸਦੀ ਪ੍ਰਭਾਵਿਤ ਹੋਈ ਹੈ | ਇਸ ਨਾਲ ਕੌਮਾਂਤਰੀ ਅਰਥਵਿਵਸਥਾ ਨੂੰ 1,000 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ | ਇਸ ਸੰਮੇਲਨ 'ਚ ਵਪਾਰ, ਨਿਵੇਸ਼ ਅਤੇ ਅੱਤਵਾਦ ਜਿਹੀਆਂ ਸਮੱਸਿਆਵਾਂ 'ਤੇ ਚਰਚਾ ਹੋਈ | ਉਨ੍ਹਾਂ ਕਿਹਾ ਕਿ ਅੱਤਵਾਦ ਦੁਆਰਾ ਫੈਲਾਏ ਭਰਮ, ਅੱਤਵਾਦ ਨੂੰ ਆਰਿਥਕ ਮਦਦ ਅਚੇ ਨਸ਼ਾ ਸਪਲਾਈ ਅਤੇ ਅਸਪੱਸ਼ਟ ਰੂਪ 'ਚ ਹੋਰ ਰਹੇ ਅਪਰਾਧਾਂ ਦੇ ਚਲਦਿਆਂ ਵਪਾਰ ਤੇ ਕਾਰੋਬਾਰਾਂ ਨੂੰ ਬਹੁਤ ਨੁਕਸਾਨ ਪਹੁੰਚਾ ਹੈ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਦੁਨੀਆ ਦੀ ਸਭ ਤੋਂ ਖੁੱਲ੍ਹੀ ਅਤੇ ਨਿਵੇਸ਼ ਦੇ ਲਈ ਅਨੁਕੂਲ ਅਰਥ ਵਿਵਸਥਾ ਦੱਸਦਿਆਂ ਹੋਇਆਂ ਬਿ੍ਕਸ ਦੇਸ਼ਾਂ ਦੀਆਂ ਕੰਪਨੀਆਂ ਅਤੇ ਕਾਰੋਬਾਰੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਅਤੇ ਇੱਥੇ ਮੌਜੂਦ ਬੇਅੰਤ ਸੰਭਾਵਨਾਵਾਂ ਅਤੇ ਅਣਗਿਣਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ ਬਿ੍ਕਸ ਬਿਜ਼ਨਸ ਫ਼ੋਰਮ 'ਚ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਭਰ 'ਚ ਆਰਥਿਕ ਸੁਸਤੀ ਦੇ ਬਾਵਜੂਦ ਬਿ੍ਕਸ ਦੇਸ਼ਾਂ ਨੇ ਆਰਥਿਕ ਵਿਕਾਸ ਨੂੰ ਰਫ਼ਤਾਰ ਦਿੱਤੀ ਹੈ | ਮੋਦੀ ਨੇ ਕਿਹਾ ਕਿ ਵਪਾਰ ਦੇ ਅਨੁਕੂਲ ਸੁਧਾਰਾਂ, ਜ਼ਰੂਰਤ ਮੁਤਾਬਿਕ ਨੀਤੀਆਂ, ਰਾਜਨੀਤਕ ਸਥਿਰਤਾ ਦੇ ਕਾਰਨ ਭਾਰਤ ਦੁਨੀਆ ਦੀ ਸਭ ਤੋਂ ਖੁੱਲ੍ਹੀ ਅਤੇ ਨਿਵੇਸ਼ ਲਈ ਅਨੁਕੂਲ ਅਰਥ ਵਿਵਸਥਾ ਹੈ | ਉਨ੍ਹਾਂ ਕਿਹਾ ਕਿ ਅਸੀਂ 2024 ਤੱਕ ਭਾਰਤ ਨੂੰ 5000 ਅਰਬ ਡਾਲਰ ਦੀ ਅਰਥ ਵਿਵਸਥਾ ਬਣਾਉਣਾ ਚਾਹੁੰਦੇ ਹਾਂ | ਬੁਨਿਆਦੀ ਢਾਂਚਾ ਖ਼ੇਤਰ 'ਚ ਇਕੱਲੇ 1500 ਅਰਬ ਡਾਲਰ ਦੇ ਨਿਵੇਸ਼ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੈਂ ਬਿ੍ਕਸ ਦੇਸ਼ਾਂ ਦੇ ਕਾਰੋਬਾਰ ਨੂੰ ਭਾਰਤ 'ਚ ਆਪਣੀ ਮੌਜੂਦਗੀ ਦਰਜ ਕਰਵਾਉਣ ਅਤੇ ਉਸ ਨੂੰ ਵਧਾਉਣ ਦਾ ਸੱਦਾ ਦਿੰਦਾ ਹਾਂ | ਮੋਦੀ ਨੇ ਕਿਹਾ ਕਿ ਵਿਸ਼ਵ ਦੇ ਆਰਥਿਕ ਵਿਕਾਸ 'ਚ ਬਿ੍ਕਸ ਦੇਸ਼ਾਂ ਦੀ ਹਿੱਸੇਦਾਰੀ 50 ਫ਼ੀਸਦੀ ਹੈ | ਵਿਸ਼ਵ ਭਰ 'ਚ ਆਰਥਿਕ ਸੁਸਤੀ ਦੇ ਬਾਵਜੂਦ ਬਿ੍ਕਸ ਦੇਸ਼ਾਂ ਨੇ ਆਰਥਿਕ ਵਿਕਾਸ ਦਰ ਨੂੰ ਰਫ਼ਤਾਰ ਦਿੱਤੀ, ਕਰੋੜਾਂ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਅਤੇ ਤਕਨੀਕ ਅਤੇ ਖੋਜ ਦੇ ਖ਼ੇਤਰ 'ਚ ਨਵੀਆਂ ਸਫ਼ਲਤਾਵਾਂ ਹਾਸਲ ਕੀਤੀਆਂ | ਮੋਦੀ ਨੇ ਕਿਹਾ ਕਿ ਬਿ੍ਕਸ ਦੇਸ਼ਾਂ ਦੀਆਂ ਕੰਪਨੀਆਂ ਵਿਚਾਲੇ ਕਾਰੋਬਾਰ ਨੂੰ ਆਸਾਨ ਬਣਾਉਣ ਨਾਲ ਆਪਸੀ ਵਪਾਰ ਅਤੇ ਨਿਵੇਸ਼ ਵਧੇਗਾ | ਬੌਧਿਕ ਸੰਪਤੀ ਦੇ ਅਧਿਕਾਰਾਂ ਅਤੇ ਬੈਂਕਾਂ ਵਿਚਾਲੇ ਸਹਿਯੋਗ ਨਾਲ ਕਾਰੋਬਾਰੀ ਮਾਹੌਲ ਸੌਖਾ ਹੋ ਰਿਹਾ ਹੈ | ਮੋਦੀ ਨੇ ਕਿਹਾ ਮੈਂ ਇਹ ਬੇਨਤੀ ਵੀ ਕਰਦਾ ਹਾਂ ਕਿ ਅਗਲੇ ਦਸ ਸਾਲਾਂ ਲਈ ਸਾਡੇ ਦਰਮਿਆਨ ਕਾਰੋਬਾਰ 'ਚ ਤਰਜੀਹ ਵਾਲੇ ਖ਼ੇਤਰਾਂ ਦੀ ਪਛਾਣ ਕੀਤੀ ਜਾਵੇ ਅਤੇ ਉਸ ਦੇ ਆਧਾਰ 'ਤੇ ਬਿ੍ਕਸ ਦੇਸ਼ਾਂ ਦੇ ਵਿਚਾਲੇ ਸਹਿਯੋਗ ਦਾ ਖ਼ਾਕਾ ਤਿਆਰ ਕੀਤਾ ਜਾਵੇ | ਦੱਸਣਯੋਗ ਹੈ ਕਿ ਬਿ੍ਕਸ ਸੰਗਠਨ 'ਚ ਪੰਜ ਦੇਸ਼ ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫ਼ਰੀਕਾ ਸ਼ਾਮਿਲ ਹਨ |

ਭਾਰਤ ਤੇ ਚੀਨ ਅਗਲੇ ਦੌਰ ਦੀ ਸਰਹੱਦੀ ਗੱਲਬਾਤ ਲਈ ਸਹਿਮਤ

ਬ੍ਰਾਸੀਲੀਆ/ਬੀਜਿੰਗ, 14 ਨਵੰਬਰ (ਪੀ.ਟੀ.ਆਈ.)-ਬਿ੍ਕਸ ਸੰਮੇਲਨ ਤੋਂ ਅਲੱਗ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਭਾਰਤ ਅਤੇ ਚੀਨ ਸਰਹੱਦ ਨਾਲ ਜੁੜੇ ਮਾਮਲਿਆਂ 'ਤੇ ਇਕ ਹੋਰ ਦੌਰ ਦੀ ਗੱਲਬਾਤ ਕਰਨ ਲਈ ਸਹਿਮਤ ਹੋ ਗਏ ਹਨ | ਦੱਸਣਯੋਗ ਹੈ ਕਿ 21ਵੇਂ ਦੌਰ ਦੀ ਭਾਰਤ-ਚੀਨ ਸਰਹੱਦੀ ਗੱਲਬਾਤ ਬੀਤੇ ਸਾਲ ਨਵੰਬਰ 'ਚ ਚੀਨ ਦੇ ਚੇਂਗਦੂ ਵਿਖੇ ਹੋਈ ਸੀ, ਜਿਸ 'ਚ ਭਾਰਤ ਦਾ ਪ੍ਰਤੀਨਿਧ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦਾ ਪ੍ਰਤੀਨਿਧ ਉਨ੍ਹਾਂ ਦੇ ਹਮਰੁਤਬਾ ਵਾਂਗ ਯੀ ਨੇ ਕੀਤਾ ਸੀ | ਭਾਰਤੀ ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਸਰਹੱਦ ਨਾਲ ਜੁੜੇ ਮਸਲਿਆਂ 'ਤੇ ਵਿਸ਼ੇਸ਼ ਪ੍ਰਤੀਨਿਧਾਂ ਦੀ ਇਕ ਹੋਰ ਬੈਠਕ ਹੋਵੇਗੀ | ਦੋਵਾਂ ਆਗੂਆਂ ਨੇ ਸਰਹੱਦੀ ਇਲਾਕਿਆਂ ਨੇੜੇ ਸ਼ਾਂਤੀ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦੀ ਅਹਿਮੀਅਤ ਨੂੰ ਵੀ ਦੁਹਰਾਇਆ | ਹਾਲਾਂਕਿ ਬਿਆਨ 'ਚ ਇਹ ਨਹੀਂ ਦੱਸਿਆ ਗਿਆ ਕਿ ਅਗਲੇ ਦੌਰ ਦੀ ਸਰਹੱਦੀ ਗੱਲਬਾਤ ਕਦੋਂ ਤੇ ਕਿੱਥੇ ਹੋਵੇਗੀ | ਇਸ ਤੋਂ ਇਲਾਵਾ ਦੋਵਾਂ ਨੇਤਾਵਾਂ ਨੇ ਭਾਰਤ-ਚੀਨ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ 'ਚ ਨਵਾਂ ਜੋਸ਼ ਭਰਨ ਲਈ ਵਪਾਰ ਅਤੇ ਨਿਵੇਸ਼ ਨਾਲ ਸਬੰਧਿਤ ਮੁੱਦਿਆਂ 'ਤੇ ਕਰੀਬੀ ਸੰਪਰਕ ਕਾਇਮ ਰੱਖਣ 'ਤੇ ਸਹਿਮਤੀ ਜਤਾਈ | ਮੋਦੀ ਨੇ ਕਿਹਾ ਕਿ ਚੇਨਈ 'ਚ ਬੀਤੇ ਮਹੀਨੇ ਹੋਏ ਦੂਸਰੇ ਗ਼ੈਰ-ਰਸਮੀ ਸੰਮੇਲਨ ਤੋਂ ਬਾਅਦ ਦੁਵੱਲੇ ਰਿਸ਼ਤਿਆਂ ਨੂੰ ਇਕ ਨਵੀਂ ਦਿਸ਼ਾ ਤੇ ਊਰਜਾ ਮਿਲੀ ਹੈ | ਬੈਠਕ ਤੋਂ ਬਾਅਦ ਮੋਦੀ ਨੇ ਟਵੀਟ ਕੀਤਾ ਕਿ ਅੱਜ ਦੀ ਚਰਚਾ ਭਾਰਤ-ਚੀਨ ਰਿਸ਼ਤਿਆਂ 'ਚ ਨਵਾਂ ਜੋਸ਼ ਭਰੇਗੀ | ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਵੱਖਰੇ ਟਵੀਟ 'ਚ ਕਿਹਾ ਮੋਦੀ ਤੇ ਸ਼ੀ ਜਿਨਪਿੰਗ ਵਿਚਾਲੇ ਅਰਥਪੂਰਨ ਮੁਲਾਕਾਤ ਰਹੀ | ਦੋਵਾਂ ਆਗੂਆਂ ਦੀ ਗੱਲਬਾਤ ਵਿਚਾਲੇ ਵਪਾਰ ਤੇ ਨਿਵੇਸ਼ ਪ੍ਰਮੁੱਖ ਮੁੱਦੇ ਰਹੇ | ਦੋਵੇਂ ਆਗੂ ਵਪਾਰ ਤੇ ਨਿਵੇਸ਼ ਨਾਲ ਸਬੰਧਿਤ ਮਾਮਲਿਆਂ 'ਤੇ ਕਰੀਬੀ ਸੰਵਾਦ ਬਣਾਈ ਰੱਖਣ ਦੀ ਅਹਿਮੀਅਤ 'ਤੇ ਸਹਿਮਤ ਹੋਏ | ਇਸ ਮੌਕੇ ਸ਼ੀ ਜਿਨਪਿੰਗ ਨੇ ਸ਼ੰਘਾਈ 'ਚ ਹੋਏ ਚੀਨ ਦਰਾਮਦ-ਬਰਾਮਦ ਐਕਸਪੋ 'ਚ ਭਾਰਤ ਦੀ ਠੋਸ ਸ਼ਮੂਲੀਅਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਚੀਨ ਦੀ ਅਧਿਕਾਰਕ ਖ਼ਬਰ ਏਜੰਸੀ ਸ਼ਿਨਹੂਆ ਨੇ ਜਿਨਪਿੰਗ ਦੇ ਹਵਾਲੇ ਤੋਂ ਕਿਹਾ ਕਿ ਭਾਰਤ ਤੋਂ ਉੱਚ-ਗੁਣਵੱਤਾ ਵਾਲੇ ਉਤਪਾਦਾਂ ਦੀ ਬਰਾਮਦ ਦਾ ਚੀਨ ਸਵਾਗਤ ਕਰਦਾ ਹੈ | ਇਸ ਮੌਕੇ ਜਿਨਪਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ 2020 'ਚ ਚੀਨ 'ਚ ਹੋਣ ਵਾਲੇ ਤੀਸਰੇ ਗ਼ੈਰ-ਰਸਮੀ ਸੰਮੇਲਨ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |

ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਾਰੀਆਂ ਸਮੀਖਿਆ ਪਟੀਸ਼ਨਾਂ ਰੱਦ

ਰਾਹੁਲ ਗਾਂਧੀ ਦੇਸ਼ ਤੋਂ ਮੁਆਫ਼ੀ ਮੰਗੇ-ਭਾਜਪਾਉਪਮਾ ਡਾਗਾ ਪਾਰਥ
ਨਵੀਂ ਦਿੱਲੀ, 14 ਨਵੰਬਰ-ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੀ ਪੜਤਾਲ ਲਈ ਦਾਇਰ ਪਟੀਸ਼ਨ 'ਚ ਕੋਈ ਦਮ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਸਬੰਧ 'ਚ ਦਾਇਰ ਸਾਰੀਆਂ ਜਾਇਜ਼ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਸਰਕਾਰ ਵਲੋਂ ਦਿੱਤੀਆਂ ਦਲੀਲਾਂ ਨੂੰ ਕਾਫ਼ੀ ਮੰਨਦਿਆਂ ਕਿਹਾ ਕਿ ਮਾਮਲੇ ਦੀ ਵੱਖ ਤੋਂ ਜਾਂਚ ਕਰਵਾਉਣ ਦੀ ਕੋਈ ਲੋੜ ਨਹੀਂ ਹੈ | ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਆਪੋ-ਆਪਣੇ ਢੰਗ ਨਾਲ ਪਰਿਭਾਸ਼ਿਤ ਕਰਦਿਆਂ ਜਿੱਥੇ ਭਾਜਪਾ ਨੇ ਰਾਫੇਲ 'ਤੇ ਸਵਾਲ ਉਠਾਉਣ 'ਤੇ ਮੁਆਫ਼ੀ ਦੀ ਮੰਗ ਕੀਤੀ ਹੈ ਜਦਕਿ ਕਾਂਗਰਸ ਨੇ ਫ਼ੈਸਲੇ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਦੀ ਅਪਰਾਧਕ ਜਾਂਚ ਦਾ ਰਸਤਾ ਖੋਲ੍ਹ ਦਿੱਤਾ ਹੈ | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਫ਼ੈਸਲੇ ਦੇ ਹੀ ਇਕ ਪਹਿਰੇ ਦਾ ਹਵਾਲਾ ਦਿੰਦਿਆਂ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ) ਦੇ ਗਠਨ ਦੀ ਮੰਗ ਕੀਤੀ |
ਦੁਬਾਰਾ ਪੜਤਾਲ ਦੀ ਲੋੜ ਨਹੀਂ
ਸੁਪਰੀਮ ਕੋਰਟ 'ਚ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਨ.ਕੇ. ਕੌਲ ਅਤੇ ਜਸਟਿਸ ਕੇ.ਐੱਮ. ਜੌਸੇਫ ਦੀ ਬੈਂਚ ਨੇ ਜਾਇਜ਼ਾ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਇਨ੍ਹਾਂ ਪਟੀਸ਼ਨਾਂ 'ਚ ਕੋਈ ਦਮ ਨਹੀਂ ਹੈ | ਸਰਬਉੱਚ ਅਦਾਲਤ ਨੇ ਕਿਹਾ ਕਿ ਮਾਮਲੇ ਨੂੰ ਵੇਖਦਿਆਂ ਫਿਰ ਤੋਂ ਜਾਂਚ ਦਾ ਆਦੇਸ਼ ਦੇਣ ਦੀ ਲੋੜ ਨਹੀਂ ਹੈ | ਪਟੀਸ਼ਨਕਰਤਾ ਪ੍ਰਸ਼ਾਂਤ ਭੂਸ਼ਣ, ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ ਅਤੇ ਹੋਰਨਾਂ ਵਲੋਂ ਰਾਫੇਲ ਸੌਦੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਸੀ | ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਦਾ 14 ਦਸੰਬਰ, 2018 ਦਾ ਫ਼ੈਸਲਾ ਖ਼ਾਰਜ ਕਰਨ ਦੀ ਮੰਗ ਕਰਦਿਆਂ ਸਰਬਉੱਚ ਅਦਾਲਤ ਦੀ ਨਿਗਰਾਨੀ 'ਚ ਜਾਂਚ ਕਰਵਾਉਣ ਨੂੰ ਕਿਹਾ ਸੀ | ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਈ ਤੱਥ ਸੁਪਰੀਮ ਕੋਰਟ ਤੋਂ ਛੁਪਾਏ ਹਨ | ਭੂਸ਼ਣ ਨੇ ਮੀਡੀਆ 'ਚ ਲੀਕ ਹੋਏ ਦਸਤਾਵੇਜ਼ਾਂ ਦੇ ਆਧਾਰ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਫ਼ਤਰ ਵਲੋਂ ਇਸ ਮਾਮਲੇ 'ਚ ਸਮਾਂਤਰ ਗੱਲਬਾਤ ਕੀਤੀ ਜਾ ਰਹੀ ਸੀ ਜੋ ਕਿ ਗ਼ਲਤ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਨੇ ਸੀਲ ਬੰਦ ਲਿਫ਼ਾਫ਼ੇ 'ਚ ਗ਼ਲਤ ਤੱਥ ਅਦਾਲਤ ਅੱਗੇ ਪੇਸ਼ ਕੀਤੇ | ਇੱਥੋਂ ਤੱਕ ਕਿ ਸਰਕਾਰ ਨੇ ਆਪ ਹੀ ਅਦਾਲਤ ਅੱਗੇ ਗਲਤੀ ਸੁਧਾਰ ਦੇ ਦੁੁਬਾਰਾ ਅਰਜ਼ੀ ਦਾਇਰ ਕੀਤੀ ਸੀ | ਪਟੀਸ਼ਨਕਰਤਾ ਦੀਆਂ ਦਲੀਲਾਂ ਨੂੰ ਅਟਾਰਨੀ ਜਨਰਲ ਕੇ.ਕੇ. ਵੇਨੂੰਗੋਪਾਲ ਨੇ ਕੇਂਦਰ ਦਾ ਪੱਖ ਰੱਖਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਕਦੇ ਵੀ ਕੀਮਤ ਨਹੀਂ ਜਾਣਨੀ ਚਾਹੀ, ਸਿਰਫ ਅਮਲ ਬਾਰੇ ਜਾਣਕਾਰੀ ਮੰਗੀ ਸੀ ਜੋ ਕੇਂਦਰ ਨੇ ਮੁਹੱਈਆ ਕਰਵਾਈ |
ਸਚਾਈ ਦੀ ਜਿੱਤ ਹੋਈ-ਭਾਜਪਾ
ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਨੇ ਇਸ ਨੂੰ ਸਚਾਈ ਦੀ ਜਿੱਤ ਕਰਾਰ ਦਿੱਤਾ ਅਤੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਮੁਆਫ਼ੀ ਦੀ ਮੰਗ ਕੀਤੀ | ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਵਲੋਂ ਲਾਏ ਸਾਰੇ ਇਲਜ਼ਾਮਾਂ ਨੂੰ ਖ਼ਾਰਜ ਵੀ ਕੀਤਾ | ਉਨ੍ਹਾਂ ਕਿਹਾ ਰਿਲਾਂਇਸ ਨੂੰ ਆਫਸੇਟ ਪਾਰਟਨਰ ਭਾਰਤ ਸਰਕਾਰ ਨੇ ਨਹੀਂ ਸਗੋਂ ਫਰਾਂਸ ਦੀ ਕੰਪਨੀ ਨੇ ਬਣਾਇਆ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਕਿ ਫ਼ਰਾਂਸ ਦੇ ਸਾਬਕਾ ਰਾਸ਼ਟਰਪਤੀ ਫਾਂਸਵਾ ਔਲਾਂਦੇ ਨੇ ਪ੍ਰਧਾਨ ਮੰਤਰੀ ਨੂੰ ਚੋਰ ਕਿਹਾ, ਉਹ ਵੀ ਗ਼ਲਤ ਸੀ | ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਕਾਂਗਰਸ ਆਗੂ ਵਲੋਂ ਸੰਸਦ 'ਚ ਇਹ ਵੀ ਕਿਹਾ ਗਿਆ ਕਿ ਫ਼ਰਾਂਸ ਦੇ ਰਾਸ਼ਟਰਪਤੀ ਨੇ ਕਿਹਾ ਕਿ ਸੌਦੇ ਦੀ ਜਾਣਕਾਰੀ ਨੂੰ ਜਨਤਕ ਕੀਤਾ ਜਾ ਸਕਦਾ ਹੈ ਜਦਕਿ ਫਰਾਂਸ ਸਰਕਾਰ ਨੇ ਇਸ ਨੂੰ ਗ਼ਲਤ ਕਰਾਰ ਦਿੱਤਾ | ਪ੍ਰਸਾਦ ਨੇ ਰਾਹੁਲ ਗਾਂਧੀ ਨੂੰ ਇਹ ਝੂਠ ਫ਼ੈਲਾਉਣ ਲਈ ਦੇਸ਼ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ |
ਇਹ ਜਸ਼ਨ ਦਾ ਨਹੀਂ, ਜਾਂਚ ਦਾ ਸਮਾਂ ਹੈ-ਕਾਂਗਰਸ
ਕਾਂਗਰਸ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਪ੍ਰਤੀਕਰਮ ਕਰਦਿਆਂ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਜਸ਼ਨ ਦਾ ਨਹੀਂ ਸਗੋਂ ਜਾਂਚ ਦਾ ਸਮਾਂ ਹੈ | ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਰਾਫੇਲ ਕੇਸ ਦੀ ਅਪਰਾਧਕ ਜਾਂਚ ਦਾ ਰਸਤਾ ਖੋਲ੍ਹ ਦਿੱਤਾ ਹੈ |
ਸੂਰਜੇਵਾਲਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਦਾਲਤ ਨੇ ਕਿਹਾ ਕਿ ਉਨ੍ਹਾਂ (ਸੁਪਰੀਮ ਕੋਰਟ) ਦੇ ਹੱਥ ਸੰਵਿਧਾਨਕ ਮਰਿਆਦਾ 'ਚ ਬੋਣੇ ਹੋ ਸਕਦੇ ਹਨ, ਪਰ ਕਿਸੇ ਹੋਰ ਏਜੰਸੀ ਦੇ ਨਹੀਂ | ਸੂਰਜੇਵਾਲਾ ਨੇ ਕਿਹਾ ਕਿ ਅਦਾਲਤ ਨੇ ਆਪਣੇ ਫ਼ੈਸਲੇ 'ਚ ਸਾਫ਼ ਤੌਰ 'ਤੇ ਕਿਹਾ ਕਿ ਸਾਡੇ ਇਲਾਵਾ ਕੋਈ ਵੀ ਸੁਤੰਤਰ ਏਜੰਸੀ ਇਸ ਮਾਮਲੇ ਦੀ ਤਫ਼ਤੀਸ਼ ਕਰ ਸਕਦੀ ਹੈ | ਰਾਹੁਲ ਗਾਂਧੀ ਨੇ ਵੀ ਟਵਿੱਟਰ 'ਤੇ ਰਾਫੇਲ ਦੀ ਸੁਣਵਾਈ ਕਰਨ ਵਾਲੀ ਬੈਂਚ 'ਚ ਸ਼ਾਮਿਲ ਜਸਟਿਸ ਜੋਸੇਫ ਦੀ ਟਿੱਪਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਬਉੱਚ ਅਦਾਲਤ ਨੇ ਜਾਂਚ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਦੇ ਗਠਨ ਦੀ ਲੋੜ ਹੈ |

'ਚੌਕੀਦਾਰ ਚੋਰ ਹੈ' ਬਿਆਨ 'ਤੇ ਰਾਹੁਲ ਨੂੰ ਮੁਆਫ਼ੀ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੇ 'ਚੌਕੀਦਾਰ ਚੋਰ ਹੈ' ਵਾਲੇ ਬਿਆਨ ਦੇ ਿਖ਼ਲਾਫ਼ ਦਰਜ ਮਾਣਹਾਨੀ ਮਾਮਲੇ ਨੂੰ ਖ਼ਤਮ ਕਰ ਦਿੱਤਾ ਹੈ | ਸਰਬਉੱਚ ਅਦਾਲਤ ਨੇ ਰਾਹੁਲ ਗਾਂਧੀ ਦੀ ਮੁਆਫ਼ੀ ਸਵੀਕਾਰ ਕਰਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਰਾਹੁਲ ਗਾਂਧੀ ਨੇ ਬਿਨਾਂ ਪਰਖੇ ਅਜਿਹਾ ਬਿਆਨ ਦਿੱਤਾ ਜਿਸ ਨਾਲ ਲੱਗਾ ਕਿ ਅਦਾਲਤ ਨੇ ਕੁਝ ਗ਼ਲਤ ਟਿੱਪਣੀ ਕੀਤੀ ਹੈ | ਅਦਾਲਤ ਨੇ ਮੁਆਫ਼ੀ ਪ੍ਰਵਾਨ ਕਰਨ ਦੇ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਤਾਕੀਦ ਕਰਦਿਆਂ ਕਿਹਾ ਕਿ ਉਹ ਭਵਿੱਖ 'ਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ | ਰਾਹੁਲ ਗਾਂਧੀ ਦੇ ਮਾਮਲੇ ਦੀ ਪੈਰਵੀ ਕਰ ਰਹੇ ਅਭਿਸ਼ੇਕ ਮਨੁ ਸਿੰਘਵੀ ਨੇ ਕਿਹਾ ਕਿ ਕਈ ਵਾਰ ਜ਼ੁਬਾਨ ਤੋਂ ਕੁਝ ਇਤਰਾਜਯੋਗ ਲਫ਼ਜ਼ ਨਿਕਲ ਜਾਂਦੇ ਹਨ ਪਰ ਉਨ੍ਹਾਂ ਦਾ ਮਕਸਦ ਮਾਣਹਾਨੀ ਨਹੀਂ ਹੁੰਦਾ | ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੈ ਕਿਸ਼ਨ ਕੌਲ ਵੀ 3 ਮੈਂਬਰੀ ਬੈਂਚ ਰਾਹੁਲ ਗਾਂਧੀ ਦੇ ਬਿਆਨ ਿਖ਼ਲਾਫ਼ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸਨ | ਅਪ੍ਰੈਲ 'ਚ ਰਾਫੇਲ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਲੀਕ ਦਸਤਾਵੇਜ਼ਾਂ ਨੂੰ ਸਬੂਤ ਮੰਨਦਿਆਂ ਮਾਮਲੇ ਦੀ ਦੁਬਾਰਾ ਸੁਣਵਾਈ ਲਈ ਰਾਜ਼ੀ ਹੋਈ ਸੀ ਜਿਸ 'ਤੇ ਰਾਹੁਲ ਗਾਂਧੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਤਾਂ ਅਦਾਲਤ ਨੇ ਵੀ ਪ੍ਰਵਾਨ ਕਰ ਲਿਆ ਹੈ ਕਿ 'ਚੌਕੀਦਾਰ ਹੀ ਚੋਰ ਹੈ' | ਅਦਾਲਤ ਨੇ ਰਾਹੁਲ ਗਾਂਧੀ ਵਲੋਂ ਦਿੱਤੇ ਹਲਫ਼ਨਾਮੇ 'ਚ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਦੇ ਦਿੱਤੀ ਹੈ | ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤ ਨੂੰ ਸਿਆਸੀ ਬਹਿਸ 'ਚ ਨਹੀਂ ਘਸੀਟਿਆ ਜਾਣਾ ਚਾਹੀਦਾ |

7 ਜੱਜਾਂ ਦੇ ਬੈਂਚ ਨੂੰ ਭੇਜਿਆ ਸਬਰੀਮਾਲਾ ਮਾਮਲਾ

ਬਰਕਰਾਰ ਰਹੇਗਾ ਪਿਛਲਾ ਆਦੇਸ਼
ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸਬਰੀਮਾਲਾ ਮੰਦਰ 'ਚ 10 ਤੋਂ 50 ਸਾਲ ਤੱਕ ਦੀਆਂ ਔਰਤਾਂ ਦੇ ਦਾਖ਼ਲੇ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਦਾਇਰ ਮੁੜ ਜਾਇਜ਼ਾ ਪਟੀਸ਼ਨਾਂ ਬਾਰੇ ਹੁਣ ਸਰਬਉੱਚ ਅਦਾਲਤ ਦੀ ਵੱਡੀ ਬੈਂਚ ਫ਼ੈਸਲਾ ਲਵੇਗੀ | ਇਸ ਤੋਂ ਇਲਾਵਾ ਹੋਰ ਅਜਿਹੇ ਧਾਰਮਿਕ ਮਾਮਲਿਆਂ 'ਤੇ ਵੀ ਇਹ ਬੈਂਚ ਸੁਣਵਾਈ ਕਰੇਗੀ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ 5 ਜੱਜਾਂ ਦੀ ਬੈਂਚ ਨੇ ਇਸ ਮਾਮਲੇ ਨੂੰ 7 ਜੱਜਾਂ ਦੀ ਸੰਵਿਧਾਨਿਕ ਬੈਂਚ ਕੋਲ ਭੇਜ ਦਿੱਤਾ ਹੈ |ਬੈਂਚ ਨੇ ਇਹ ਫ਼ੈਸਲਾ 3-2 ਦੇ ਬਹੁਮਤ ਨਾਲ ਕੀਤਾ ਹੈ | ਚੀਫ਼ ਜਸਟਿਸ ਰੰਜਨ ਗੋਗੋਈ, ਇੰਦੂ ਮਲਹੋਤਰਾ ਅਤੇ ਏ.ਐੱਮ. ਖਾਨਵਿਲਕਰ ਨੇ ਇਹ ਮਾਮਲਾ ਵੱਡੀ ਬੈਂਚ ਨੂੰ ਭੇਜਣ ਦਾ ਫ਼ੈਸਲਾ ਕੀਤਾ, ਜਦਕਿ ਜਸਟਿਸ ਆਰ.ਐੱਫ਼. ਨਰੀਮਨ ਅਤੇ ਡੀ.ਵਾਈ ਚੰਦਰਚੂਹੜ ਨੇ ਇਸ ਦੇ ਿਖ਼ਲਾਫ਼ ਫ਼ੈਸਲਾ ਕੀਤਾ | ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਕਿ ਅੰਤਿਮ ਫ਼ੈਸਲਾ ਆਉਣ ਤੱਕ ਉਨ੍ਹਾਂ ਦਾ ਪਿਛਲਾ ਆਦੇਸ਼ ਬਰਕਰਾਰ ਰਹੇਗਾ |
ਸਬਰੀਮਾਲਾ ਜਿਹੇ ਧਾਰਮਿਕ ਸਥਾਨਾਂ ਲਈ ਇਕ ਨੀਤੀ ਬਣਾਉਣ ਦੀ ਲੋੜ-ਸੁਪਰੀਮ ਕੋਰਟ
ਚੀਫ਼ ਜਸਟਿਸ ਨੇ ਮੁੜ ਜਾਇਜ਼ਾ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਔਰਤਾਂ ਦੇ ਧਾਰਮਿਕ ਸਥਾਨਾਂ 'ਚ ਦਾਖ਼ਲ ਹੋਣ 'ਤੇ ਲੱਗੀ ਪਾਬੰਦੀ ਸਿਰਫ਼ ਸਬਰੀਮਾਲਾ ਤੱਕ ਸੀਮਤ ਨਹੀਂ ਹੈ | ਇਹ ਦੂਜੇ ਧਰਮਾਂ 'ਚ ਵੀ ਹੁੰਦਾ ਹੈ | ਚੀਫ਼ ਜਸਟਿਸ ਨੇ 7 ਜੱਜਾਂ ਦੀ ਬੈਂਚ ਦੇ ਦਾਇਰੇ ਦਾ ਵਿਸਥਾਰ ਕਰਦਿਆਂ ਕਿਹਾ ਕਿ ਸਬਰੀਮਾਲਾ ਮਸਜਿਦ 'ਚ ਔਰਤਾਂ ਦੇ ਦਾਖ਼ਲੇ ਆਦਿ ਨਾਲ ਸਬੰਧਿਤ ਧਾਰਮਿਕ ਮੁੱਦਿਆਂ 'ਤੇ ਵੱਡੀ ਬੈਂਚ ਫ਼ੈਸਲਾ ਕਰੇਗੀ | ਚੀਫ਼ ਜਸਟਿਸ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਨੂੰ ਸਬਰੀਮਾਲਾ ਜਿਹੇ ਧਾਰਮਿਕ ਸਥਾਨਾਂ ਲਈ ਇਕ ਨੀਤੀ ਤਿਆਰ ਕਰਨੀ ਚਾਹੀਦੀ ਹੈ | ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਇਸ ਬਾਰੇ ਸਾਰੀਆਂ ਧਿਰਾਂ ਨੂੰ ਮੁੜ ਤੋਂ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਅਦਾਲਤ ਨੇ 28 ਸਤੰਬਰ, 2018 'ਚ 4-1 ਦੇ ਬਹੁਮਤ ਨਾਲ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਦਾਖ਼ਲੇ ਨੂੰ ਮਨਜ਼ੂਰੀ ਦਿੱਤੀ ਸੀ | ਫ਼ੈਸਲੇ 'ਤੇ 56 ਮੁੜ ਜਾਇਜ਼ਾ ਪਟੀਸ਼ਨਾਂ ਸਮੇਤ 65 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਸ 'ਤੇ ਅਦਾਲਤ ਨੇ 6 ਫਰਵਰੀ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ | ਚੀਫ਼ ਜਸਟਿਸ ਗੋਗੋਈ ਨੇ ਕਿਹਾ ਕਿ ਪਟੀਸ਼ਨ ਦਾਇਰ ਕਰਨ ਵਾਲੇ ਦਾ ਮਕਸਦ ਧਰਮ ਅਤੇ ਆਸਥਾ 'ਤੇ ਵਾਦ-ਵਿਵਾਦ ਸ਼ੁਰੂ ਕਰਵਾਉਣਾ ਹੈ | ਸਬਰੀਮਾਲਾ ਮਾਮਲਾ ਸਭ ਤੋਂ ਪਹਿਲਾਂ 1990 'ਚ ਉਸ ਵੇਲੇ ਸੁਰਖੀਆਂ 'ਚ ਆਇਆ ਸੀ ਜਦ ਇਸ 'ਚ 10 ਤੋਂ 50 ਸਾਲ ਉਮਰ ਦੀਆਂ ਔਰਤਾਂ ਦੇ ਦਾਖ਼ਲੇ 'ਤੇ ਪਾਬੰਦੀ ਨੂੰ ਚੁਣੌਤੀ ਦਿੰਦਿਆਂ ਕੇਰਲ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ | ਉਸ ਸਮੇਂ ਹਾਈਕੋਰਟ ਨੇ ਸਦੀਆਂ ਤੋਂ ਚੱਲੀ ਆ ਰਹੀ ਇਕ ਰੋਕ ਨੂੰ ਉੱਚਿਤ ਠਹਿਰਾਇਆ ਸੀ | 2006 'ਚ ਇਸ ਨੂੰ ਮੁੜ ਚੁਣੌਤੀ ਦਿੱਤੀ ਗਈ | 2017 'ਚ ਇਹ ਮਾਮਲਾ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਦੇ ਸਪੁਰਦ ਕੀਤਾ ਗਿਆ ਅਤੇ ਸਤੰਬਰ 2018 'ਚ ਸੁਪਰੀਮ ਕੋਰਟ ਨੇ ਸਦੀਆਂ ਪੁਰਾਣੀ ਪਰੰਪਰਾ ਨੂੰ ਖ਼ਤਮ ਕਰਦਿਆਂ ਹਰ ਉਮਰ ਦੀਆਂ ਔਰਤਾਂ ਦੇ ਮੰਦਰ 'ਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ |

ਹਰਿਆਣਾ 'ਚ 6 ਕੈਬਨਿਟ ਤੇ 4 ਰਾਜ ਮੰਤਰੀਆਂ ਨੇ ਲਿਆ ਹਲਫ਼

ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਪੰਜਾਬੀ 'ਚ ਚੁੱਕੀ ਸਹੁੰ ਐਨ.ਐਸ. ਪਰਵਾਨਾ ਚੰਡੀਗੜ੍ਹ, 14 ਨਵੰਬਰ-ਹਰਿਆਣਾ 'ਚ 6 ਕੈਬਨਿਟ ਅਤੇ 4 ਰਾਜ ਮੰਤਰੀਆਂ ਨੇ ਵੀਰਵਾਰ ਨੂੰ ਹਲਫ਼ ਲਿਆ | ਰਾਜ ਭਵਨ 'ਚ ਹੋਏ ਸਮਾਗਮ 'ਚ ਰਾਜਪਾਲ ਸੱਤਿਆਦੇਵ ਨਰਾਇਣ ਆਰਿਆ ਨੇ 6 ਕੈਬਨਿਟ ...

ਪੂਰੀ ਖ਼ਬਰ »

ਭਾਰਤੀ ਸੈਨਾ ਿਖ਼ਲਾਫ਼ ਕਸ਼ਮੀਰੀਆਂ ਨੂੰ ਪਾਕਿ ਦਿੰਦਾ ਰਿਹਾ ਹੈ ਸਿਖਲਾਈ-ਮੁਸ਼ੱਰਫ਼

ਪਾਕਿ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ ਸੁਰਿੰਦਰ ਕੋਛੜ ਅੰਮਿ੍ਤਸਰ, 14 ਨਵੰਬਰ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਨੇ ਮੰਨਿਆ ਹੈ ਕਿ ਕਸ਼ਮੀਰ 'ਚ ਭਾਰਤੀ ਫ਼ੌਜ ਵਿਰੁੱਧ ਲੜਨ ਲਈ ਕਸ਼ਮੀਰੀਆਂ ਨੂੰ ਪਾਕਿਸਤਾਨ 'ਚ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਈ.ਡੀ. ਵਲੋਂ ਮਾਲਵਿੰਦਰ ਸਿੰਘ ਗਿ੍ਫ਼ਤਾਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਰੇਲੀਗੇਅਰ ਫਿਨਵੈਸਟ ਲਿਮਟਿਡ (ਆਰ. ਐਫ਼. ਐਲ.) ਦੇ ਫ਼ੰਡਾਂ ਦੀ ਗਲਤ ਵਰਤੋਂ ਨਾਲ ਜੁੜੇ ਇਕ ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਸਬੰਧੀ ਵੈੱਬਸਾਈਟ ਤੋਂ ਨਰਮ ਕੀਤੀਆਂ ਜਾ ਰਹੀਆਂ ਸ਼ਰਤਾਂ

ਗਰੁੱਪ 'ਚ ਜਾਣਾ, ਘੱਟ ਤੇ ਵੱਧ ਉਮਰ ਦਾ ਇਕੱਲੇ ਜਾਣਾ, ਇਕ ਸਾਲ ਬਾਅਦ ਜਾਣ ਵਾਲੀ ਤੇ ਡਾਲਰ ਨਾ ਲੈ ਕੇ ਜਾਣ ਵਾਲੀ ਸ਼ਰਤ ਖ਼ਤਮ ਡਾ: ਕਮਲ ਕਾਹਲੋਂ ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸੰਗਤ ਅਜੇ ਵੀ ਕੁਝ ਸ਼ਰਤਾਂ ...

ਪੂਰੀ ਖ਼ਬਰ »

ਸਿਰਫ਼ ਭਾਰਤੀ ਪਾਸਪੋਰਟ ਧਾਰਕ ਹੀ ਲਾਂਘੇ ਰਾਹੀਂ ਜਾ ਸਕਦੇ

ਅੰਮਿ੍ਤਸਰ, (ਸੁਰਿੰਦਰ ਕੋਛੜ)-ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸਾਂਝੇ ਤੌਰ 'ਤੇ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੋਲ੍ਹੇ ਕਰਤਾਰਪੁਰ ਲਾਂਘੇ ਦਾ ਲਾਹਾ ਸਿਰਫ਼ ਭਾਰਤੀ ਪਾਸਪੋਰਟ ਧਾਰਕ ਹੀ ਲੈ ਸਕਦੇ ...

ਪੂਰੀ ਖ਼ਬਰ »

ਮਨਜੀਤ ਸਿੰਘ ਧਨੇਰ ਬਰਨਾਲਾ ਜੇਲ੍ਹ ਚੋਂ ਹੋਏ ਰਿਹਾਅ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)- ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਕਾਂਡ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰਾਜਪਾਲ ਪੰਜਾਬ ਵਲੋਂ ਮੁਆਫ਼ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...

ਪੂਰੀ ਖ਼ਬਰ »

ਸਿੱਖ ਵਿਦਿਆਰਥਣ ਨੂੰ 'ਕਕਾਰ' ਸਮੇਤ ਪ੍ਰੀਖਿਆ ਦੇਣ ਤੋਂ ਰੋਕਿਆ

ਨਵੀਂ ਦਿੱਲੀ, 14 ਨਵੰਬਰ (ਜਗਤਾਰ ਸਿੰਘ)-ਇਕ ਸਿੱਖ ਵਿਦਿਆਰਥਣ ਨੂੰ ਕਕਾਰ ਧਾਰਨ ਕੀਤੇ ਹੋਣ ਕਾਰਨ ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (ਡੀ. ਐਸ. ਐਸ. ਐਸ. ਬੀ.) ਦੀ ਅਧਿਆਪਕ ਭਰਤੀ ਪ੍ਰੀਖਿਆ 'ਚ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਇਮਰੀ ਅਧਿਆਪਕ ਦੀ ਅਸਾਮੀ ਵਾਸਤੇ ...

ਪੂਰੀ ਖ਼ਬਰ »

ਕਾਂਗਰਸ-ਜੇ.ਡੀ.ਐਸ. ਦੇ 16 ਅਯੋਗ ਵਿਧਾਇਕ ਭਾਜਪਾ 'ਚ ਸ਼ਾਮਿਲ

ਬੈਂਗਲੁਰੂ, 14 ਨਵੰਬਰ (ਏਜੰਸੀ)-ਸੁਪਰੀਮ ਕੋਰਟ ਵਲੋਂ 5 ਦਸੰਬਰ ਨੂੰ ਹੋਣ ਵਾਲੀਆਂ ਕਰਨਾਟਕ ਉੱਪ ਚੋਣਾਂ ਲੜਨ ਦੀ ਆਗਿਆ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਹੀ ਅੱਜ ਕਾਂਗਰਸ-ਜੇ.ਡੀ.ਐਸ. ਦੇ ਅਯੋਗ ਠਹਿਰਾਏ ਗਏ 16 ਵਿਧਾਇਕ ਕਰਨਾਟਕ ਦੇ ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ, ਸੂਬਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਰਾਹੀਂ 5 ਦਿਨਾਂ 'ਚ 2 ਹਜ਼ਾਰ ਸ਼ਰਧਾਲੂ ਵੀ ਨਹੀਂ ਕਰ ਸਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਕਰਤਾਰਪੁਰ ਲਾਂਘੇ ਦੇ 9 ਨਵੰਬਰ ਨੂੰ ਕੀਤੇ ਗਏ ਰਸਮੀ ਉਦਘਾਟਨ ਤੋਂ ਬਾਅਦ ਹੁਣ ਤੱਕ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸਿਰਫ 4.7 ਫ਼ੀਸਦੀ ਹੀ ਰਹੀ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਰੇਲਵੇ ਸਟੇਸ਼ਨ 'ਤੇ ਲਗਾਇਆ ਵਾਈ-ਫਾਈ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 14 ਨਵੰਬਰ (ਡਾ. ਕਮਲ ਕਾਹਲੋਂ)-ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਭਾਰਤੀ ਰੇਲਵੇ ਵਿਭਾਗ ਵਲੋਂ ਵੀ ਡੇਰਾ ਬਾਬਾ ਨਾਨਕ ਵਿਖੇ ਬਣੇ ਰੇਲਵੇ ਸਟੇਸ਼ਨ ਦਾ ਆਧੁਨਿਕੀਕਰਨ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਵਿਭਾਗ ਨੇ ...

ਪੂਰੀ ਖ਼ਬਰ »

ਲਾਲ ਸਿੰਘ ਦੀ ਰਿਹਾਈ ਨਾ ਹੋ ਸਕੀ

ਨਾਭਾ, 14 ਨਵੰਬਰ (ਕਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਜਿਨ੍ਹਾਂ 8 ਸਿੱਖ ਕੈਦੀਆਂ ਦੀ ਰਿਹਾਈ ਦੇ ਹੁਕਮ ਜਾਰੀ ਹੋਏ ਹਨ, ਉਨ੍ਹਾਂ 'ਚੋਂ ਦੋ ਸਿੱਖ ਕੈਦੀ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਖੇ ਬੰਦ ਸਨ ਜਿਨ੍ਹਾਂ 'ਚ ਪਹਿਲਾ ਨਾਂਅ 55 ਸਾਲਾ ਹਰਜਿੰਦਰ ਸਿੰਘ ਕਾਲੀ ਹੈ ਜੋ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX