ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਵਿੰਸਟਨ ਚਰਚਿਲ

ਪਹਿਲਾ ਸਫ਼ਾ

ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ, ਯੂ.ਪੀ. ਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਸੰਮਨ

• ਕਿਹਾ-ਔਡ-ਈਵਨ ਯੋਜਨਾ ਪ੍ਰਦੂਸ਼ਣ ਨਾਲ ਨਜਿੱਠਣ ਦਾ ਪੱਕਾ ਹੱਲ ਨਹੀਂ
• ਪ੍ਰਦੂਸ਼ਣ ਨਾਲ ਨਜਿੱਠਣ ਸਬੰਧੀ ਹੋਈ ਬੈਠਕ 'ਚ ਨਹੀਂ ਪੁੱਜੇ ਅਧਿਕਾਰੀ
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਪ੍ਰਦੂਸ਼ਣ ਰੋਕਣ 'ਚ ਨਾਕਾਮ ਰਹਿਣ ਕਾਰਨ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ ਅਤੇ ਯੂ.ਪੀ. ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ | ਇਨ੍ਹਾਂ ਸਾਰਿਆਂ ਨੂੰ 29 ਨਵੰਬਰ ਨੂੰ ਅਦਾਲਤ 'ਚ ਪੇਸ਼ ਹੋਣਾ ਪਵੇਗਾ ਤੇ ਨਾਲ ਹੀ ਪਿਛੋਕੜ 'ਚ ਸੁਪਰੀਮ ਕੋਰਟ ਵਲੋਂ ਜੋ ਹੁਕਮ ਜਾਰੀ ਕੀਤੇ ਗਏ ਸਨ, ਉਨ੍ਹਾਂ ਕਾਰਜਾਂ ਦੀ ਰਿਪੋਰਟ 25 ਨਵੰਬਰ ਤੱਕ ਦਾਖ਼ਲ ਕਰਨੀ ਪਵੇਗੀ | ਦਿੱਲੀ 'ਚ ਪ੍ਰਦੂਸ਼ਣ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਕਿ ਔਡ-ਈਵਨ ਯੋਜਨਾ ਪ੍ਰਦੂਸ਼ਣ ਨਾਲ ਨਜਿੱਠਣ ਦਾ ਪੱਕਾ ਹੱਲ ਨਹੀਂ ਹੈ | ਅਦਾਲਤ ਨੇ ਕਿਹਾ ਕਿ ਜਿਹੜੇ ਦੇਸ਼ਾਂ 'ਚ ਔਡ-ਈਵਨ ਯੋਜਨਾ ਲਾਗੂ ਕੀਤੀ ਜਾਂਦੀ ਹੈ, ਉਥੇ ਸਰਕਾਰੀ ਟਰਾਂਸਪੋਰਟ ਕਾਫ਼ੀ ਮਜ਼ਬੂਤ ਅਤੇ ਮੁਫ਼ਤ ਹੈ, ਪ੍ਰੰਤੂ ਇਥੇ ਅਜਿਹਾ ਨਹੀਂ ਹੈ | ਦਿੱਲੀ ਨੇ ਔਡ-ਈਵਨ ਲਈ ਸਿਰਫ਼ ਕਾਰ ਨੂੰ ਚੁਣਿਆ, ਜਦਕਿ ਦੂਜੀਆਂ ਗੱਡੀਆਂ ਜ਼ਿਆਦਾ ਪ੍ਰਦੂਸ਼ਣ ਫੈਲਾਅ ਰਹੀਆਂ ਹਨ | ਅਦਾਲਤ ਨੇ ਕੇਂਦਰ ਸਰਕਾਰ ਤੋਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਏਅਰ ਪਿਉਰੀਫਾਇਰ ਲਗਾਉਣ ਦਾ ਖਾਕਾ ਮੰਗਿਆ ਹੈ | ਪ੍ਰਦੂਸ਼ਣ ਮਾਮਲੇ 'ਚ ਕਾਫ਼ੀ ਤਲਖ਼ ਨਜ਼ਰ ਆ ਰਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਕੋਲੋਂ ਕਈ ਸਵਾਲ ਪੁੱਛੇ | ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਔਡ-ਈਵਨ ਦੇ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਪੱਧਰ 'ਚ 5-15 ਫ਼ੀਸਦੀ ਤੱਕ ਕਮੀ ਆਈ ਹੈ | ਦਿੱਲੀ ਸਰਕਾਰ ਨੇ ਮੁੜ ਦੁਹਰਾਇਆ ਕਿ ਰਾਜਧਾਨੀ ਵਿਚ ਪ੍ਰਦੂਸ਼ਣ
ਦਾ ਮੁੱਖ ਕਾਰਨ ਪਰਾਲੀ ਸਾੜਨਾ ਹੈ | ਦਿੱਲੀ ਸਰਕਾਰ ਵਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਜੇਕਰ ਔਡ-ਈਵਨ ਯੋਜਨਾ ਤਹਿਤ ਕੁਝ ਨਿਸ਼ਚਿਤ ਛੋਟ, ਜਿਸ ਤਰ੍ਹਾਂ ਦੋ ਪਹੀਆ ਗੱਡੀਆਂ ਨੂੰ ਦਿੱਤੀ ਛੋਟ ਖ਼ਤਮ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੋਰ ਮਦਦ ਮਿਲੇਗੀ | ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਾਰਾਂ ਦੇ ਕਾਰਨ 3 ਫ਼ੀਸਦੀ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ, ਜਦਕਿ ਸਾਰੀਆਂ ਗੱਡੀਆਂ ਰਲ ਕੇ ਰਾਜਧਾਨੀ ਵਿਚ 28 ਫ਼ੀਸਦੀ ਪ੍ਰਦੂਸ਼ਣ ਪੈਦਾ ਕਰਦੀਆਂ ਹਨ | ਅਦਾਲਤ ਨੇ ਕਿਹਾ ਕਿ ਸਾਨੂੰ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਕਨੀਕ ਦੀ ਵਰਤੋਂ ਕਰਨੀ ਪਵੇਗੀ ਤੇ ਚੀਨ ਤੇ ਜਾਪਾਨ ਦੇ ਪ੍ਰਾਜੈਕਟ ਦਾ ਵੀ ਅਧਿਐਨ ਕਰਨਾ ਪਵੇਗਾ |
ਔਡ-ਈਵਨ ਸਬੰਧੀ ਸੋਮਵਾਰ ਨੂੰ
4 ਨਵੰਬਰ ਤੋਂ ਲਾਗੂ ਕੀਤੀ ਗਈ ਔਡ-ਈਵਨ ਯੋਜਨਾ ਦਾ ਅੱਜ ਆਖ਼ਰੀ ਦਿਨ ਸੀ ਪਰ ਪ੍ਰਦੂਸ਼ਣ ਦਾ ਕਹਿਰ ਹਾਲੇ ਵੀ ਜਾਰੀ ਰਹਿਣ ਦੇ ਕਾਰਨ ਹੁਣ ਦਿੱਲੀ ਸਰਕਾਰ ਵਲੋਂ ਸੋਮਵਾਰ ਨੂੰ ਫ਼ੈਸਲਾ ਲਿਆ ਜਾਵੇਗਾ ਕਿ ਔਡ-ਈਵਨ ਯੋਜਨਾ ਨੂੰ ਅੱਗੇ ਵੀ ਜਾਰੀ ਰੱਖਣਾ ਹੈ ਜਾਂ ਨਹੀਂ |
ਬੈਠਕ 'ਚ ਨਹੀਂ ਪੁੱਜੇ ਆਲਾ ਅਧਿਕਾਰੀ
ਦਿੱਲੀ-ਐਨ.ਸੀ.ਆਰ. 'ਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੀ-ਕੀ ਕੀਤਾ ਜਾ ਰਿਹਾ ਹੈ, ਇਸ ਨੂੰ ਲੈ ਕੇ ਸੰਸਦੀ ਸਥਾਈ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ | ਪ੍ਰੰਤੂ ਸੀਨੀਅਰ ਅਧਿਕਾਰੀਆਂ ਦੇ ਨਾ ਆਉਣ ਕਾਰਨ ਇਹ ਮੀਟਿੰਗ ਕੁਝ ਹੀ ਮਿੰਟਾਂ 'ਚ ਖ਼ਤਮ ਹੋ ਗਈ | ਇਸ ਕਮੇਟੀ ਦੇ 30 ਮੈਂਬਰ ਹਨ, ਜਿਸ ਵਿਚੋਂ ਸਿਰਫ਼ 4 ਹੀ ਮੀਟਿੰਗ 'ਚ ਪੁੱਜੇ | ਜਾਣਕਾਰੀ ਮੁਤਾਬਿਕ ਮੀਟਿੰਗ 'ਚ ਮੈਂਬਰਾਂ ਦੇ ਨਾ ਪੁੱਜਣ ਦੀ ਗੱਲ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਤੱਕ ਪੁੱਜ ਚੁੱਕੀ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਖ਼ੁਦ ਪਤਾ ਕਰਨਗੇ ਕਿ ਅਧਿਕਾਰੀ ਮੀਟਿੰਗ 'ਚ ਕਿਉਂ ਨਹੀਂ ਗਏ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਲੈ ਕੇ ਅਸੀਂ ਬਹੁਤ ਗੰਭੀਰ ਹਾਂ ਅਤੇ ਇਸ ਨੂੰ ਘੱਟ ਕਰਨ ਲਈ ਸਾਂਝੇ ਯਤਨ ਜ਼ਰੂਰੀ ਹਨ | ਜਾਣਕਾਰੀ ਮੁਤਾਬਿਕ ਅਗਲੀ ਮੀਟਿੰਗ 20 ਨਵੰਬਰ ਨੂੰ ਹੋ ਸਕਦੀ ਹੈ |

ਰਣਵੀਰ ਤੇ ਦੀਪਿਕਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਸਟਾਰ ਰਣਵੀਰ ਸਿੰਘ ਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਦੀਪਿਕਾ ਪਾਦੂਕੋਣ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਅੰਮਿ੍ਤ ਵੇਲੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ਘਰ ਦੀ ਪਰਿਕਰਮਾ ਕਰ ਕੇ ਕੜਾਹਿ ਪ੍ਰਸ਼ਾਦ ਦੀ ਦੇਗ਼ ਕਰਵਾਈ ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਬਾਅਦ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਗਏ | ਬਾਲੀਵੁੱਡ ਜੋੜੀ ਬੀਤੀ ਰਾਤ ਇਕ ਚਾਰਟਰਡ ਜਹਾਜ਼ ਰਾਹੀਂ ਅੰਮਿ੍ਤਸਰ ਪੁੱਜੀ | ਅੱਜ ਅੰਮਿ੍ਤ ਵੇਲੇ 4.30 ਦੇ ਕਰੀਬ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਆਪਣੇ ਪਰਿਵਾਰਕ ਮੈਂਬਰਾਂ, ਜਿਨ੍ਹਾਂ 'ਚ ਰਣਵੀਰ ਸਿੰਘ ਦੇ ਮਾਤਾ-ਪਿਤਾ, ਭੈਣ ਤੇ ਦੀਪਿਕਾ ਦੇ ਮਾਤਾ-ਪਿਤਾ ਸ਼ਾਮਿਲ ਸਨ, ਨੇ ਸ੍ਰੀ ਹਰਿਮੰਦਰ ਸਾਹਿਬ ਪੁੱਜ ਕੇ ਸ਼ਰਧਾ ਸਹਿਤ ਮੱਥਾ ਟੇਕਿਆ | ਇਹ ਪਰਿਵਾਰ ਦੁੱਖ ਭੰਜਨੀ ਬੇਰੀ ਦੇ ਸਾਹਮਣੇ ਸ੍ਰੀ ਅਖੰਡ ਪਾਠਾਂ ਵਾਲੇ ਅਸਥਾਨ 'ਤੇ ਵੀ ਗਿਆ ਤੇ ਕੁਝ ਸਮਾਂ ਅਖੰਡ ਪਾਠ ਸਰਵਣ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ 'ਤੇ ਚੌਰ ਕਰਨ ਦੀ ਸੇਵਾ ਵੀ ਕੀਤੀ | ਇਸ ਉਪਰੰਤ ਸਾਰੇ ਪਰਿਵਾਰ ਨੇ ਦੁੱਖ ਭੰਜਨੀ ਬੇਰੀ ਦੇ ਨਾਲ ਸਥਿਤ ਥੜਾ ਸਾਹਿਬ ਵਿਖੇ ਕੁਝ ਸਮਾਂ ਬੈਠ ਕੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ ਤੇ ਗੁਰੂ ਰਾਮਦਾਸ ਲੰਗਰ ਵਿਖੇ ਜਾ ਕੇ ਪੰਗਤ 'ਚ ਬੈਠ ਕੇ ਸਾਰੇ ਪਰਿਵਾਰ ਨੇ ਚਾਹ ਦਾ ਲੰਗਰ ਛਕਿਆ | ਕਰੀਬ ਇਕ ਘੰਟਾ ਇਹ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਿਹਾ | ਜ਼ਿਕਰਯੋਗ ਹੈ ਕਿ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਮੀਡੀਆ ਕਰਮੀਆਂ ਤੇ ਸ਼ਰਧਾਲੂਆਂ ਨੂੰ ਝਕਾਨੀ ਦਿੰਦੇ ਹੋਏ ਇਕ ਵਾਰ ਦਰਸ਼ਨ ਕਰਨ ਉਪਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੋਟਲ ਵਾਪਸ ਪਰਤ ਗਏ, ਪਰ ਕੁਝ ਸਮੇਂ ਬਾਅਦ ਦੋਵੇਂ ਅਦਾਕਾਰ ਪਤੀ-ਪਤਨੀ ਮੁੜ 6.45 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤੇ ਦੋਹਾਂ ਨੇ ਕੁਝ ਤਸਵੀਰਾਂ ਖਿਚਵਾਈਆਂ |

ਮਾਲਵਿੰਦਰ ਅਤੇ ਸ਼ਿਵਇੰਦਰ ਮਾਣਹਾਨੀ ਦੇ ਦੋਸ਼ੀ ਕਰਾਰ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਜਾਪਾਨੀ ਕੰਪਨੀ ਦਾਇਚੀ ਸੈਕਿਓ ਵਲੋਂ ਦਾਇਰ ਮਾਮਲੇ 'ਚ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਮੰਨਿਆ ਹੈ | ਹਾਲਾਂਕਿ ਇਸ 'ਤੇ ਸਜ਼ਾ ਦਾ ਫ਼ੈਸਲਾ ਬਾਅਦ 'ਚ ਕੀਤਾ ਜਾਵੇਗਾ | ਜਾਪਾਨੀ ਕੰਪਨੀ ਨੇ ਦੋਵੇਂ ਭਰਾਵਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਹਿੱਸੇਦਾਰੀ ਬਿਨਾਂ ਅਦਾਲਤ ਦੀ ਮਨਜ਼ੂਰੀ ਤੋਂ ਵੇਚ ਦਿੱਤੀ | ਸਰਬਉੱਚ ਅਦਾਲਤ ਨੇ ਫੋਰਟਿਸ ਹੈਲਥ ਕੇਅਰ ਨੂੰ ਵੀ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ | ਅਦਾਲਤ ਨੇ ਕਿਹਾ ਕਿ ਦੋਵੇਂ ਸਿੰਘ ਭਰਾ 1175 ਕਰੋੜ ਰੁਪਏ ਜਮ੍ਹਾਂ ਕਰਵਾ ਕੇ ਇਨ੍ਹਾਂ ਦੋਸ਼ਾਂ ਤੋਂ ਛੁਟਕਾਰਾ ਪਾ ਸਕਦੇ ਹਨ | ਦਾਇਚੀ ਨੇ 2008 'ਚ ਰੈਨਬੈਕਸੀ ਖ਼ਰੀਦਿਆ ਸੀ ਪਰ ਮਾਲਵਿੰਦਰ-ਸ਼ਿਵਇੰਦਰ ਨੇ ਰੈਨਬੈਕਸੀ ਬਾਰੇ ਰੈਗੂਲੇਟਰੀ ਖਾਮੀਆਂ ਵਰਗੀ ਅਹਿਮ ਜਾਣਕਾਰੀ ਛੁਪਾਈ ਸੀ, ਜਿਸ 'ਤੇ ਜਾਪਾਨੀ ਕੰਪਨੀ ਨੇ ਸਿੰਗਾਪੁਰ ਟਿ੍ਬਿਊਨਲ 'ਚ ਸ਼ਿਕਾਇਤ ਦਰਜ ਕਰਵਾਈ ਸੀ | ਟਿ੍ਬਿਊਨਲ ਨੇ 2016 'ਚ ਦਾਇਚੀ ਦੇ ਹੱਕ 'ਚ ਫ਼ੈਸਲਾ ਕਰਦਿਆਂ ਦੋਵੇਂ ਭਰਾਵਾਂ ਨੂੰ ਭੁਗਤਾਨ ਦੇ ਆਦੇਸ਼ ਦਿੱਤੇ ਸਨ | ਸਿੰਘ ਭਰਾਵਾਂ ਨੇ ਇਸ ਫ਼ੈਸਲੇ ਨੂੰ ਭਾਰਤ ਅਤੇ ਸਿੰਗਾਪੁਰ ਦੀਆਂ ਅਦਾਲਤਾਂ 'ਚ ਚੁਣੌਤੀ ਵੀ ਦਿੱਤੀ, ਪਰ ਕੋਈ ਰਾਹਤ ਨਹੀਂ ਮਿਲੀ |ਮਾਲਵਿੰਦਰ ਨੂੰ ਈ.ਡੀ. ਦੀ ਹਿਰਾਸਤ 'ਚ ਭੇਜਿਆ  ਨਵੀਂ ਦਿੱਲੀ-ਦਿੱਲੀ ਦੀ ਇਕ ਅਦਾਲਤ ਨੇ ਅੱਜ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਰੇਲੀਗੇਅਰ ਇੰਟਰਪ੍ਰਾਈਜ਼ਜ ਲਿਮ. ਦੇ ਸਾਬਕਾ ਸੀ. ਐਮ. ਡੀ. ਸੁਨੀਲ ਗੋਧਵਾਨੀ ਨੂੰ ਰੇਲੀਗੇਅਰ ਫਿਨਵੈਸਟ ਲਿਮ. ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ 18 ਨਵੰਬਰ ਤੱਕ ਈ. ਡੀ. ਦੀ ਹਿਰਾਸਤ 'ਚ ਭੇਜ ਦਿੱਤਾ | ਡਿਊਟੀ ਮੈਜਿਸਟ੍ਰੇਟ ਨੇ ਜ਼ਿਲ੍ਹਾ ਅਦਾਲਤਾਂ 'ਚ ਵਕੀਲਾਂ ਦੀ ਚੱਲ ਰਹੀ ਹੜਤਾਲ ਦੇ ਕਾਰਨ ਤਿਹਾੜ ਜੇਲ੍ਹ 'ਚ ਕੀਤੀ ਸੁਣਵਾਈ ਦੌਰਾਨ ਦੋਵਾਂ ਨੂੰ ਈ. ਡੀ. ਦੀ ਹਿਰਾਸਤ 'ਚ ਭੇਜ ਦਿੱਤਾ |

ਇਮਰਾਨ ਖ਼ਾਨ ਨੇ ਅਮਨ ਦੀ ਗੱਲ ਕਰਦਿਆਂ ਭਾਰਤ ਵੱਲ ਵਧਾਇਆ ਦੋਸਤੀ ਦਾ ਹੱਥ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੇਤਰੀ ਸ਼ਾਂਤੀ ਦੀ ਮੰਗ ਕਰਦਿਆਂ ਜ਼ੋਰ ਦੇ ਕੇ ਕਿਹਾ ਹੈ ਕਿ ਦੱਖਣੀ ਏਸ਼ੀਆ 'ਚ ਸ਼ਾਂਤੀ ਲਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੋਸਤਾਨਾ ਸਬੰਧ ਮਹੱਤਵਪੂਰਨ ਹਨ | ਖ਼ਾਨ ਨੇ ਦੱਖਣੀ ਏਸ਼ੀਆ, ਮੱਧ ਪੂਰਬ ਅਤੇ ਮੱਧ
ਏਸ਼ੀਆ 'ਚ ਸ਼ਾਂਤੀ ਅਤੇ ਵਿਕਾਸ ਬਾਰੇ ਮਾਰਗਲਾ ਡਾਇਲਾਗ-2019 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ-ਦੂਜੇ ਨਾਲ ਲੜਨ ਦੀ ਬਜਾਏ ਪਾਕਿ ਅਤੇ ਭਾਰਤ ਮਿਲ ਕੇ ਗਰੀਬੀ, ਮੌਸਮ 'ਚ ਤਬਦੀਲੀ ਅਤੇ ਭੁੱਖਮਰੀ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰ ਸਕਦੇ ਹਨ | ਸੰਬੋਧਨ ਦੌਰਾਨ ਪਾਕਿ ਪ੍ਰਧਾਨ ਮੰਤਰੀ ਨੇ ਸਾਂਝ ਦੀ ਗੱਲ ਕਰਨ ਉਪਰੰਤ ਕਸ਼ਮੀਰ ਦਾ ਜ਼ਿਕਰ ਕਰਦਿਆਂ ਇਸ ਮਾਮਲੇ ਨੂੰ ਲੈ ਕੇ ਸਾਰੇ ਸੰਸਾਰ ਨੂੰ ਇਸ ਦੇ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ | ਉਨ੍ਹਾਂ ਨੇ ਕੌਮਾਂਤਰੀ ਭਾਈਚਾਰੇ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਕਾਰਨ ਖੇਤਰ 'ਚ ਇਕ ਬਹੁਤ ਗੰਭੀਰ ਸਥਿਤੀ ਵਿਕਸਿਤ ਹੋ ਰਹੀ ਹੈ ਅਤੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਕੌਮਾਂਤਰੀ ਭਾਈਚਾਰੇ ਨੂੰ ਇਸ 'ਚ ਭੂਮਿਕਾ ਨਿਭਾਉਣੀ ਚਾਹੀਦੀ ਹੈ, ਨਹੀਂ ਤਾਂ ਇਸ ਦੇ ਨਤੀਜੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰਨਗੇ | ਇਮਰਾਨ ਖ਼ਾਨ ਨੇ ਈਰਾਨ-ਸਾਊਦੀ ਅਰਬ ਅਤੇ ਈਰਾਨ-ਅਮਰੀਕਾ ਦੇ ਟਕਰਾਅ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਕਿ ਕਿਸੇ ਹੋਰ ਦੇਸ਼ ਦੀ ਲੜਾਈ ਨਹੀਂ ਲੜੇਗਾ ਅਤੇ ਨਾ ਹੀ ਪਾਕਿਸਤਾਨ ਕਿਸੇ ਵੀ ਹੋਰ ਦੇਸ਼ ਦੀ ਲੜਾਈ ਲਈ ਕਿਸੇ ਗੱਠਜੋੜ 'ਚ ਸ਼ਾਮਿਲ ਹੋਵੇਗਾ, ਸਗੋਂ ਸੁਲਾਹ ਕਰਵਾਉਣ ਵਾਲੇ ਦੀ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਪਾਕਿ ਨੇ ਪਿਛਲੇ ਚਾਰ ਦਹਾਕਿਆਂ ਦੀ ਆਪਣੀ ਵਿਦੇਸ਼ ਨੀਤੀ ਤੋਂ ਸਬਕ ਸਿੱਖਿਆ ਹੈ ਅਤੇ ਅਸੀਂ ਕਿਸੇ ਹੋਰ ਦੀ ਲੜਾਈ ਨਹੀਂ ਲੜਾਂਗੇ |

ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ-ਸੁਖਬੀਰ

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਅਪੀਲ ਕੀਤੀ ਕਿ ਉਹ ਦੋਵੇਂ ਦੇਸ਼ਾਾ ਵਿਚਕਾਰ ਸਹੀਬੰਦ ਹੋਏ ਸਮਝੌਤੇ ਵਿਚ ਸੋਧ ਕਰਨ ਲਈ ਪਾਕਿਸਤਾਨ ਨੰੂ ਬੇਨਤੀ ਕਰਨ ਅਤੇ ਇਸ ਸਮਝੌਤੇ 'ਚੋਂ ਉਸ ਸ਼ਰਤ ਨੰੂ ਹਟਾ ਦੇਣ, ਜਿਹੜੀ ਕਰਤਾਰਪੁਰ ਲਾਾਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਬਣਾਉਂਦੀ ਹੈ | ਇਸ ਤੋਂ ਇਲਾਵਾ ਉਹ ਜਾਾਚ-ਪੜਤਾਲ ਅਤੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਸੌਖੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕਣ |
ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਸੁਖਬੀਰ ਨੇ ਕਿਹਾ ਕਿ ਲੱਖਾਂ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੰੁਦੇ ਹਨ, ਪਰ ਉਨ੍ਹਾਂ ਲਈ ਦਸਤਾਵੇਜ਼ਾਂ ਦੀ ਜਾਾਚ ਦੀ ਪੇਚੀਦਾ ਪ੍ਰਕਿਰਿਆ ਅਤੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਇਸ ਪਾਵਨ ਤੀਰਥ ਅਸਥਾਨ ਦੀ ਯਾਤਰਾ ਦੇ ਰਾਹ ਵਿਚ ਵੱਡਾ ਅੜਿੱਕਾ ਸਾਬਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜ ਹਜ਼ਾਰ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਬਜਾਇ ਸਿਰਫ ਸੈਂਕੜਿਆਾ ਦੀ ਗਿਣਤੀ ਵਿਚ ਹੀ ਸ਼ਰਧਾਲੂ ਇਸ ਤੀਰਥ ਅਸਥਾਨ ਦੀ ਯਾਤਰਾ ਲਈ ਜਾ ਰਹੇ ਹਨ, ਕਿਉਂਕਿ ਤੀਰਥ ਯਾਤਰਾ 'ਤੇ ਜਾਣ ਦੇ ਚਾਹਵਾਨ ਜ਼ਿਆਦਾਤਰ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ | ਸ਼ਰਧਾਲੂ ਇਸ ਸ਼ਰਤ ਨੂੂੰ ਤੁਰੰਤ ਹਟਾਉਣ ਦੀ ਮੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਸਰਕਾਰ ਵਿਚਕਾਰ ਸਹੀਬੰਦ ਹੋਏ ਸਮਝੌਤੇ ਅਨੁਸਾਰ ਸ਼ਰਧਾਲੂਆਂ ਕੋਲ ਇਸ ਯਾਤਰਾ ਲਈ ਪਾਸਪੋਰਟ ਹੋਣਾ ਲਾਜ਼ਮੀ ਹੈ, ਜਦਕਿ ਪਾਸਪੋਰਟ ਉੱਤੇ ਕੋਈ ਮੋਹਰ ਨਹੀਂ ਲਾਈ ਜਾ ਰਹੀ ਤੇ ਸਾਰੇ ਸ਼ਰਧਾਲੂਆਂ ਨੰੂ ਆਮਦ/ਵਾਪਸੀ ਲਈ ਇਕ ਸਲਿੱਪ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਲੋੜ ਇਸ ਲਈ ਨਹੀਂ ਹੈ ਕਿਉਂਕਿ ਸ਼ਰਧਾਲੂਆਂ ਨੰੂ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਤੱਕ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ | ਅਕਾਲੀ ਦਲ, ਪ੍ਰਧਾਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਵਲੋਂ ਉਨ੍ਹਾਂ ਨੰੂ ਮਿਲ ਕੇ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਲੋਕ ਖਾਸ ਕਰ ਕੇ ਬਜ਼ੁਰਗ ਇਹ ਮਹਿਸੂਸ ਕਰਦੇ ਹਨ ਕਿ ਪਾਸਪੋਰਟ ਬਣਾਉਣਾ ਇਕ ਵਾਧੂ ਦਾ ਖਰਚਾ ਹੈ, ਕਿਉਂਕਿ ਉਨ੍ਹਾਂ ਵਲੋਂ ਵਿਦੇਸ਼ ਯਾਤਰਾ ਲਈ ਇਸ ਦੀ ਵਰਤੋਂ ਕਰਨ ਦੀ ਕੋਈ ਸੰਭਾਵਨਾ ਨਹੀਂ |
ਇਨ੍ਹਾਂ ਸਾਰੀਆਂ ਗੱਲਾਂ ਨੰੂ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੰੂ ਅਪੀਲ ਕਰਦਾ ਹਾਂ ਕਿ ਇਸ ਮੁੱਦੇ ਨੰੂ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ ਤਾਂ ਕਿ ਦੋਵਾਂ ਦੇਸ਼ਾਂ ਵਿਚ ਹੋਏ ਸਮਝੌਤੇ ਵਿਚ ਸੋਧ ਕੀਤੀ ਜਾ ਸਕੇ ਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੰੂ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ | ਸੁਖਬੀਰ ਨੇ ਇਹ ਵੀ ਬੇਨਤੀ ਕੀਤੀ ਕਿ ਸ਼ਰਧਾਲੂਆਂ ਨੰੂ ਪਹਿਚਾਣ ਪੱਤਰ ਵਜੋਂ ਪਾਸਪੋਰਟਾਂ ਦੀ ਬਜਾਇ ਆਧਾਰ ਕਾਰਡ ਵਰਗੇ ਸਬੂਤ ਲਿਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਯਾਤਰਾ ਲਈ ਰਜਿਸਟਰੇਸ਼ਨ ਕਰਾਉਣ ਦੀ ਪ੍ਰਕਿਰਿਆ ਵੀ ਸੌਖੀ ਬਣਾਈ ਜਾ ਸਕਦੀ ਹੈ | ਇਸ ਵਾਸਤੇ ਇਕ ਮੋਬਾਈਲ ਐਪ ਤਿਆਰ ਕੀਤਾ ਜਾ ਸਕਦਾ ਹੈ ਤੇ ਵਿਸ਼ੇਸ਼ ਕਾਊਾਟਰ ਬਣਾਏ ਜਾ ਸਕਦੇ ਹਨ |

ਕਿਰਾਏਦਾਰਾਂ ਤੋਂ ਤੁਰੰਤ ਇਮਾਰਤਾਂ ਖ਼ਾਲੀ ਕਰਵਾ ਸਕਣਗੇ ਪ੍ਰਵਾਸੀ ਭਾਰਤੀ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਵਿਦੇਸ਼ਾਂ ਵਿਚ ਵਸਦੇ ਗੈਰ ਰਿਹਾਇਸ਼ੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 'ਦ ਈਸਟ ਪੰਜਾਬ ਅਰਬਨ ਰੈਂਟ ਰਿਸਟਿ੍ਕਸ਼ਨ ਐਕਟ' ਦੀਆਂ ਉਨ੍ਹਾਂ ਤਜਵੀਜ਼ਾਂ ਵਿਰੁੱਧ ਕਿਰਾਏਦਾਰਾਂ ਦੀਆਂ ਅਪੀਲਾਂ ਖ਼ਾਰਜ ਕਰ ਦਿੱਤੀਆਂ ਹਨ, ਜਿਨ੍ਹਾਂ ਤਜਵੀਜ਼ਾਂ ਤਹਿਤ ਕਿਸੇ ਪ੍ਰਵਾਸੀ ਭਾਰਤੀ ਨੂੰ ਆਪਣੀਆਂ ਇਮਾਰਤਾਂ
ਤੁਰੰਤ ਖ਼ਾਲੀ ਕਰਵਾਉਣ ਦਾ ਹੱਕ ਮਿਲਦਾ ਹੈ | ਚੀਫ਼ ਜਸਟਿਸ ਰੰਜਨ ਗੋਗੋਈ ਤੇ ਦੋ ਹੋਰ ਜੱਜਾਂ ਦੀ ਬੈਂਚ ਨੇ ਅਪੀਲਾਂ ਖ਼ਾਰਜ ਕਰਦਿਆਂ ਕਿਹਾ ਕਿ ਉਕਤ ਕਾਨੂੰਨ ਦੇ ਸੈਕਸ਼ਨ 13-ਬੀ 'ਚ ਜਿਥੇ ਪ੍ਰਵਾਸੀ ਭਾਰਤੀਆਂ ਨੂੰ ਕਿਰਾਏਦਾਰਾਂ ਤੋਂ ਇਮਾਰਤਾਂ ਖ਼ਾਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ, ਉਥੇ ਉਨ੍ਹਾਂ 'ਤੇ ਵੀ ਕਈ ਬੰਦਿਸ਼ਾਂ ਲਗਾਈਆਂ ਗਈਆਂ ਹਨ, ਲਿਹਾਜ਼ਾ ਇਨ੍ਹਾਂ ਤਜਵੀਜ਼ਾਂ ਨੂੰ ਖ਼ਾਰਜ ਕਰਨ ਦੀ ਲੋੜ ਨਹੀਂ ਹੈ | ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ 'ਰੈਂਟ ਐਕਟ' ਦੀ ਉਕਤ ਤਜਵੀਜ਼ ਮੁਤਾਬਿਕ ਕੋਈ ਵੀ ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਹੁਣ ਪੰਜਾਬ ਤੇ ਚੰਡੀਗੜ੍ਹ ਵਿਚ ਆਪਣੀਆਂ ਇਮਾਰਤਾਂ ਵਿਚ ਬੈਠੇ ਕਿਰਾਏਦਾਰ ਕੋਲੋਂ ਤੁਰੰਤ ਇਮਾਰਤ ਖ਼ਾਲੀ ਕਰਵਾ ਸਕੇਗਾ | ਕਾਨੂੰਨ ਦੀ ਇਸ ਤਜਵੀਜ਼ ਮੁਤਾਬਿਕ ਕਿਸੇ ਪ੍ਰਵਾਸੀ ਭਾਰਤੀ ਨੂੰ ਆਪਣੇ ਲਈ ਜਾਂ ਆਪਣੇ ਕਿਸੇ ਆਸ਼ਰਿਤ ਲਈ ਜੇਕਰ ਲੋੜ ਹੈ ਤਾਂ ਉਹ ਇਮਾਰਤ ਖ਼ਾਲੀ ਕਰਵਾ ਸਕਦਾ ਹੈ | ਕਾਨੂੰਨ ਵਿਚ ਤਜਵੀਜ਼ ਇਹ ਵੀ ਹੈ ਕਿ ਭਾਵੇਂ ਇਹ ਪ੍ਰਵਾਸੀ ਭਾਰਤੀ ਉਸ ਇਮਾਰਤ ਦਾ ਮਾਲਕ ਪੰਜ ਸਾਲ ਪਹਿਲਾਂ ਹੀ ਬਣਿਆ ਹੋਵੇ ਪਰ ਉਹ ਇਮਾਰਤ ਖ਼ਾਲੀ ਕਰਵਾਉਣ ਦਾ ਹੱਕਦਾਰ ਹੈ ਤੇ ਇਸ ਲਈ ਉਸ ਨੂੰ ਕੰਟਰੋਲਰ ਕੋਲ ਸਿਰਫ਼ ਬਿਨੈ ਕਰਨਾ ਹੁੰਦਾ ਹੈ | ਇਮਾਰਤ ਖ਼ਾਲੀ ਕਰਵਾਉਣ ਦੇ ਇਵਜ਼ ਵਿਚ ਪ੍ਰਵਾਸੀ ਭਾਰਤੀ ਲਈ ਉਕਤ ਐਕਟ ਵਿਚ ਇਹ ਸ਼ਰਤ ਵੀ ਹੈ ਕਿ ਭਾਵੇਂ ਉਸ ਕੋਲ ਜਿੰਨੀਆਂ ਮਰਜ਼ੀ ਇਮਾਰਤਾਂ ਹੋਣ ਪਰ ਉਹ ਸਿਰਫ਼ ਇਕ ਇਮਾਰਤ ਹੀ ਕਿਰਾਏਦਾਰ ਕੋਲੋਂ ਖ਼ਾਲੀ ਕਰਵਾ ਸਕਦਾ ਹੈ ਤੇ ਨਾਲ ਹੀ ਉਹ ਖ਼ਾਲੀ ਕਰਵਾਈ ਹੋਈ ਇਹ ਇਮਾਰਤ ਅੱਗੇ ਪੰਜ ਸਾਲ ਤੱਕ ਨਾ ਹੀ ਕਿਸੇ ਨੂੰ ਵੇਚ ਸਕਦਾ ਹੈ ਤੇ ਨਾ ਹੀ ਕਿਰਾਏ 'ਤੇ ਦੇ ਸਕਦਾ ਹੈ | ਇਹ ਵੀ ਵੱਡੀ ਸ਼ਰਤ ਹੈ ਕਿ ਉਸ ਨੂੰ ਇਮਾਰਤ ਖ਼ਾਲੀ ਕਰਵਾਉਣ ਦਾ ਮੌਕਾ ਜ਼ਿੰਦਗੀ 'ਚ ਸਿਰਫ਼ ਇਕ ਵਾਰ ਹੀ ਮਿਲੇਗਾ | ਦੂਜੇ ਪਾਸੇ ਕਿਰਾਏਦਾਰਾਂ ਨੇ ਪ੍ਰਵਾਸੀ ਭਾਰਤੀਆਂ ਵਲੋਂ ਇਮਾਰਤ ਖ਼ਾਲੀ ਕਰਵਾਉਣ ਦੀਆਂ ਤਜਵੀਜ਼ਾਂ ਨੂੰ ਚੁਣੌਤੀ ਦਿੱਤੀ ਸੀ ਪਰ ਇਮਾਰਤ ਖ਼ਾਲੀ ਕਰਵਾਉਣ ਦੇ ਇਵਜ਼ ਵਿਚ ਪ੍ਰਵਾਸੀ ਭਾਰਤੀ ਲਈ ਉਕਤ ਐਕਟ ਵਿਚ ਰੱਖੀਆਂ ਸ਼ਰਤਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੀਆਂ ਬੰਦਸ਼ਾਂ ਇਸੇ ਕਾਰਨ ਬਣਾਈਆਂ ਗਈਆਂ ਹਨ ਕਿ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਇਕ ਹੀ ਇਮਾਰਤ ਖ਼ਾਲੀ ਕਰਵਾਉਣ ਦਾ ਹੱਕ ਮਿਲ ਸਕੇ ਤੇ ਅਜਿਹੇ ਵਿਚ ਕਿਰਾਏਦਾਰਾਂ ਤੇ ਪ੍ਰਵਾਸੀ ਭਾਰਤੀਆਂ ਦੇ ਹੱਕ ਵਿਚ ਸੰਤੁਲਨ ਬਣਾਇਆ ਗਿਆ ਹੈ ਤੇ ਪ੍ਰਵਾਸੀ ਭਾਰਤੀਆਂ ਵਲੋਂ ਇਮਾਰਤ ਖ਼ਾਲੀ ਕਰਵਾਉਣ ਦੇ ਹੱਕ ਦੀ ਤਜਵੀਜ਼ ਦੇ ਦਰਮਿਆਨ ਪ੍ਰਵਾਸੀ ਭਾਰਤੀਆਂ ਨੂੰ ਉਸ ਦੀ ਇਮਾਰਤ ਖ਼ਾਲੀ ਕਰਵਾਉਣ ਤੋਂ ਨਹੀਂ ਰੋਕਿਆ ਜਾ ਸਕਦਾ |

ਮਹਾਰਾਸ਼ਟਰ 'ਚ ਸ਼ਿਵ ਸੈਨਾ ਦੀ ਅਗਵਾਈ 'ਚ ਬਣੇਗੀ ਤਿੰਨ ਪਾਰਟੀਆਂ ਦੀ ਗੱਠਜੋੜ ਸਰਕਾਰ-ਪਵਾਰ

ਅੱਜ ਰਾਜਪਾਲ ਨੂੰ ਮਿਲੇਗਾ ਵਫ਼ਦ
ਨਾਗਪੁਰ/ਮੁੰਬਈ, 15 ਨਵੰਬਰ (ਏਜੰਸੀ)-ਐਨ.ਸੀ.ਪੀ. (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ 'ਚ ਮੱਧਕਾਲੀ ਚੋਣਾਂ ਨਹੀਂ ਹੋਣਗੀਆਂ, ਸਗੋਂ ਸ਼ਿਵ ਸੈਨਾ ਦੀ ਅਗਵਾਈ 'ਚ ਤਿੰਨ ਪਾਰਟੀਆਂ (ਸ਼ਿਵ ਸੈਨਾ, ਐਨ.ਸੀ.ਪੀ., ਕਾਂਗਰਸ) ਦੀ ਗੱਠਜੋੜ ਸਰਕਾਰ ਬਣੇਗੀ ਅਤੇ ਇਹ ਪੰਜ ਸਾਲ ਚੱਲੇਗੀ | ਐਨ.ਸੀ.ਪੀ. ਨੇ ਇਹ ਵੀ ਕਿਹਾ ਕਿ ਭਾਜਪਾ ਨਾਲ ਮੁੱਖ ਮੰਤਰੀ ਦੇ ਅਹੁਦੇ ਦੇ ਵਿਵਾਦ ਦੇ ਚਲਦਿਆਂ ਭਾਈਵਾਲੀ ਤੋੜਨ ਵਾਲੀ ਸ਼ਿਵ ਸੈਨਾ ਹੁਣ ਇਸ ਗੱਠਜੋੜ ਦੀ ਅਗਵਾਈ ਕਰੇਗੀ | ਪਵਾਰ ਨੇ ਕਿਹਾ ਕਿ ਸਨਿਚਰਵਾਰ ਨੂੰ ਕਾਂਗਰਸ, ਐਨ.ਸੀ.ਪੀ. ਅਤੇ ਸ਼ਿਵ ਸੈਨਾ ਦਾ ਇਕ ਵਫ਼ਦ ਰਾਜਪਾਲ ਭਗਤ ਸਿੰਘ ਕਿਸ਼ੋਰੀ ਨਾਲ ਮੁਲਾਕਾਤ ਕਰੇਗਾ, ਪਰ ਤਿੰਨੇ ਪਾਰਟੀਆਂ ਸਰਕਾਰ ਗਠਨ ਬਾਰੇ ਮੁਲਾਕਾਤ ਕਰਨ ਦੀ ਥਾਂ, ਮਹਾਰਾਸ਼ਟਰ 'ਚ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਲਈ ਮੁਢਲੀ ਮਦਦ ਦੀ ਮੰਗ ਕਰੇਗੀ | ਉਨ੍ਹਾਂ ਕਿਹਾ ਕਿ ਤਿੰਨੇ ਪਾਰਟੀਆਂ ਚਾਹੁੰਦੀਆਂ ਹਨ ਕਿ ਇਕ ਸਥਿਰ ਸਰਕਾਰ ਬਣੇ, ਜੋ ਕਿ ਵਿਕਾਸ ਮੁਖੀ ਹੋਵੇਗੀ | ਪਵਾਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਯਕੀਨੀ ਬਣਾਵਾਂਗੇ ਕਿ ਸਰਕਾਰ ਪੰਜ ਸਾਲ ਨਿਰਵਿਘਨ ਚੱਲੇ | ਇਹ ਸੁਆਲ ਪੁੱਛਣ 'ਤੇ ਕਿ ਭਾਜਪਾ ਮਹਾਰਾਸ਼ਟਰ 'ਚ ਸਰਕਾਰ ਬਣਾਉਣ ਲਈ ਐਨ.ਸੀ.ਪੀ. ਨਾਲ ਗੱਲਬਾਤ ਕਰ ਰਹੀ ਸੀ, ਦਾ ਜਵਾਬ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਵਿਚਾਰ-ਚਰਚਾ ਕੇਵਲ ਸ਼ਿਵ ਸੈਨਾ, ਕਾਂਗਰਸ ਅਤੇ ਇਸ ਦੀਆਂ ਸਹਾਇਕ ਪਾਰਟੀਆਂ ਨਾਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਤਿੰਨੇ ਦਲ ਘੱਟੋ-ਘੱਟ ਸਾਂਝੇ ਪੋ੍ਰਗਰਾਮ 'ਤੇ ਕੰਮ ਕਰ ਰਹੇ ਹਨ, ਤਾਂ ਕਿ ਸੂਬੇ 'ਚ ਸਰਕਾਰ ਦੀਆਂ ਯੋਜਨਾਵਾਂ ਦੇ ਲਾਗੂ ਕਰਨ ਦੇ ਕੰਮ ਦਾ ਮਾਰਗ ਦਰਸ਼ਨ ਹੋ ਸਕੇ | ਤਿੰਨੇ ਦਲਾਂ ਦੇ ਪ੍ਰਤੀਨਿਧੀਆਂ ਨੇ ਬੀਤੇ ਦਿਨ ਮੁੰਬਈ 'ਚ ਮੀਟਿੰਗ ਕੀਤੀ ਅਤੇ ਸੀ.ਐਮ.ਪੀ. ਦਾ ਮਸੌਦਾ ਤਿਆਰ ਕੀਤਾ | ਪਵਾਰ ਨੇ ਫੜਨਵੀਸ 'ਤੇ ਤਨਜ਼ ਕੱਸਦਿਆਂ ਕਿਹਾ ਕਿ ਮੈਂ ਦੁਬਾਰਾ ਆ ਰਿਹਾ ਹਾਂ, ਮੈਂ ਦੁਬਾਰਾ ਆ ਰਿਹਾ ਹਾਂ, ਦਾ ਰਟਨ ਹੁਣ ਬੰਦ ਹੋ ਜਾਵੇਗਾ | ਇਹ ਪੁੱਛੇ ਜਾਣ 'ਤੇ ਕਿ ਸਰਕਾਰ ਬਣਾਉਣ ਵੇਲੇ ਸ਼ਿਵ ਸੈਨਾ ਵਲੋਂ ਉਠਾਏ ਜਾਣ ਵਾਲੇ ਹਿੰਦੂਤਵ ਦੇ ਮੁੱਦੇ ਦਾ ਕਾਂਗਰਸ ਸਮਰਥਨ ਕਰੇਗੀ, ਤਾਂ ਉਨ੍ਹਾਂ ਕਿਹਾ ਕਿ ਐਨ.ਸੀ.ਪੀ. ਤੇ ਕਾਂਗਰਸ ਨੇ ਸ਼ਿਵ ਸੈਨਾ ਨੇਤਾ ਊਧਵ ਠਾਕਰੇ ਨਾਲ ਮੁਲਾਕਾਤ ਕਰਕੇ ਵੀਰਵਾਰ ਨੂੰ ਸੀ.ਐਮ.ਪੀ. 'ਤੇ ਚਰਚਾ ਕੀਤੀ ਹੈ |

ਪਾਕਿ 'ਚ ਅਸਮਾਨੀ ਬਿਜਲੀ ਡਿਗਣ ਨਾਲ 20 ਮੌਤਾਂ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਦੇ ਪੇਂਡੂ ਇਲਾਕਿਆਂ 'ਚ ਭਾਰੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ ਤੇ 30 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ ਹਨ | 'ਡਾਨ' ਦੀ ਅੱਜ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸਿੰਧ ...

ਪੂਰੀ ਖ਼ਬਰ »

ਗਰੇਟਰ ਕੈਲਾਸ਼ ਥਾਣੇ 'ਚ ਸਿਰਸਾ ਿਖ਼ਲਾਫ਼ ਧਾਰਮਿਕ ਭਾਵਨਾ ਭੜਕਾਉਣ ਦੀ ਸ਼ਿਕਾਇਤ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਜੀ.ਕੇ. ਨੇ ਥਾਣਾ ਗ੍ਰੇਟਰ ਕੈਲਾਸ਼ 'ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਧਾਨ ਵਲੋਂ ਸਰਨਾ ਤੇ ਜੀ. ਕੇ. ਿਖ਼ਲਾਫ਼ ਅਕਾਲ ਤਖ਼ਤ ਨੂੰ ਸ਼ਿਕਾਇਤ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਨਗਰ ਕੀਰਤਨ 'ਚ ਝਾਕੀਆਂ ਦੇ ਮੁੱਦੇ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਮਾਮਲੇ 'ਚ ਅਕਾਲ ਤਖ਼ਤ ਨੂੰ ਸ਼ਿਕਾਇਤ ਕਰ ਕੇ ਦਿੱਲੀ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਅਯੁੱਧਿਆ ਦਾ ਇਤਿਹਾਸਕ ਫ਼ੈਸਲਾ ਦੇਣ ਵਾਲੇ ਰੰਜਨ ਗੋਗੋਈ ਨੂੰ ਦਿੱਤੀ ਵਿਦਾਇਗੀ ਪਾਰਟੀ

ਨਵੀਂ ਦਿੱਲੀ, 15 ਨਵੰਬਰ (ਏਜੰਸੀ)-17 ਨਵੰਬਰ ਨੂੰ ਚੀਫ਼ ਜਸਟਿਸ ਦੇ ਅਹੁਦੇ ਤੋਂ ਸੇਵਾ-ਮੁਕਤ ਹੋ ਰਹੇ ਰੰਜਨ ਗੋਗੋਈ ਨੂੰ ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਰਵਾਇਤੀ ਭਾਸ਼ਨ ਨਹੀਂ ਦਿੱਤਾ ਗਿਆ | ...

ਪੂਰੀ ਖ਼ਬਰ »

ਅਸਲ ਕੰਟਰੋਲ ਰੇਖਾ 'ਤੇ ਕੋਈ ਤਣਾਅ ਨਹੀਂ-ਰਾਜਨਾਥ

ਰੱਖਿਆ ਮੰਤਰੀ ਵਲੋਂ ਅਰੁਣਾਚਲ 'ਚ ਸਰਹੱਦੀ ਚੌਕੀਆਂ ਦਾ ਦੌਰਾ ਬੁਮ ਲਾ (ਅਰੁਣਾਚਲ ਪ੍ਰਦੇਸ਼), 15 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਥੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਹੱਦ ਦੇ ਮੁੱਦੇ 'ਤੇ ਭਾਰਤ ਅਤੇ ਚੀਨ ਦੀ ਸੋਚ 'ਚ ਵਖਰੇਵੇਂ ਦੇ ਬਾਵਜੂਦ ਦੋਵਾਂ ...

ਪੂਰੀ ਖ਼ਬਰ »

ਫੂਲਕਾ, ਪੁਰੀ ਤੇ ਆਹਲੂਵਾਲੀਆ 'ਤੇ ਆਧਾਰਤ ਤਿੰਨ ਮੈਂਬਰੀ ਕਮੇਟੀ ਕਰੇਗੀ 'ਸਿੱਖ ਕਲਟ' ਦਾ ਅਧਿਐਨ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਯੁੱਧਿਆ ਵਿਚ ਰਾਮ ਮੰਦਰ ਦੇ ਮਾਮਲੇ 'ਚ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਨੂੰ 'ਸਿੱਖ ਕਲਟ' ਦੱਸਣ ਦੇ ਸਮੁੱਚੇ ਮਾਮਲੇ ਦੀ ਘੋਖ ਕਰਨ ਲਈ ਸੀਨੀਅਰ ਵਕੀਲਾਂ ਦੀ ਤਿੰਨ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਰਾਜਧਾਨੀ, ਸ਼ਤਾਬਦੀ ਤੇ ਦੁਰੰਤੋ 'ਚ ਖਾਣ-ਪੀਣ ਹੋਇਆ ਮਹਿੰਗਾ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਰੇਲਵੇ ਬੋਰਡ ਨੇ ਰਾਜਧਾਨੀ, ਸ਼ਤਾਬਦੀ ਤੇ ਦੁਰੰਤੋ ਰੇਲ ਗੱਡੀਆਂ 'ਚ ਸਫ਼ਰ ਦੌਰਾਨ ਪਰੋਸੇ ਜਾਣ ਵਾਲੇ ਭੋਜਨ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ | ਨਵੀਂਆਂ ਕੀਮਤਾਂ ਅਨੁਸਾਰ ਏ.ਸੀ. ਪਹਿਲੇ ਦਰਜੇ 'ਚ ਮਿਲਣ ਵਾਲੀ ਚਾਹ ਦੀ ਕੀਮਤ 6 ਰੁਪਏ ...

ਪੂਰੀ ਖ਼ਬਰ »

ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ ਹੋ ਰਿਹੈ-ਪਰਿਵਾਰਕ ਮੈਂਬਰ

ਮੁੰਬਈ, 15 ਨਵੰਬਰ (ਏਜੰਸੀ)- ਬੀਤੇ ਸੋਮਵਾਰ ਤੋਂ ਬੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. 'ਚ ਜ਼ੇਰੇ ਇਲਾਜ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ (90) ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ | ਉਨ੍ਹਾਂ ਦੇ ਪਰਿਵਾਰਕ ਬੁਲਾਰੇ ਨੇ ©ਦੱਸਿਆ ਕਿ ਸਾਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਹੋ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਖ਼ਾਰਜ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਜ਼ਮਾਨਤ ਦੀ ਅਰਜ਼ੀ ਇਹ ਕਹਿ ਕੇ ਖ਼ਾਰਜ ਕਰ ਦਿੱਤੀ ਕਿ ਇਸ ਨਾਲ ਸਮਾਜ 'ਚ ਗ਼ਲਤ ਸੰਦੇਸ਼ ਜਾਵੇਗਾ | ਚਿਦੰਬਰਮ ਵਲੋਂ ਦਿੱਲੀ ਹਾਈਕੋਰਟ 'ਚ ਦਿੱਤੀ ਦਲੀਲ 'ਚ ...

ਪੂਰੀ ਖ਼ਬਰ »

ਡੀ.ਕੇ. ਸ਼ਿਵ ਕੁਮਾਰ ਦੇ ਕੇਸ 'ਚ ਚਿਦੰਬਰਮ ਵਾਲੀ ਦਲੀਲ ਪੇਸ਼ ਕਰਨ 'ਤੇ ਸੁਪਰੀਮ ਕੋਰਟ ਵਲੋਂ ਈ.ਡੀ. ਦੀ ਝਾੜਝੰਬ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਈ.ਡੀ. ਵਲੋਂ ਉਨ੍ਹਾਂ ਦੀ ਜ਼ਮਾਨਤ ਖ਼ਤਮ ਕਰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਸਰਬਉੱਚ ਅਦਾਲਤ ਨੇ ਅਪੀਲ ਖ਼ਾਰਜ ਕਰਨ ਦੇ ...

ਪੂਰੀ ਖ਼ਬਰ »

ਬਿਹਤਰ ਸਬੰਧਾਂ ਲਈ ਪਾਕਿਸਤਾਨ ਲੋੜੀਂਦੇ ਭਾਰਤੀਆਂ ਨੂੰ ਸਾਡੇ ਹਵਾਲੇ ਕਰੇ-ਜੈਸ਼ੰਕਰ

ਲੰਡਨ, 15 ਨਵੰਬਰ (ਏਜੰਸੀ)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਸਬੰਧਾਂ 'ਚ ਸੁਧਾਰ ਹੋਣਾ 'ਜਟਿਲ' ਹੈ, ਕਿਉਂਕਿ ਉਹ (ਪਾਕਿ) ਭਾਰਤ ਿਖ਼ਲਾਫ਼ ਅੱਤਵਾਦ ਦੇ ਖੁੱਲ੍ਹਾ ਸਮਰਥਨ ਕਰਦਾ ਹੈ, ਜੇਕਰ ਇਸਲਾਮਾਬਾਦ ਸੱਚਮੁੱਚ ਦਿੱਲੀ ਨਾਲ ਸਹਿਯੋਗ ਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX