ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  16 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  32 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  41 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  1 day ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  1 day ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  1 day ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  0 minutes ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  0 minutes ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  13 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  23 minutes ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  34 minutes ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  55 minutes ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  47 minutes ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਪਹਿਲਾ ਸਫ਼ਾ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦੀ ਲੋੜ-ਰਾਸ਼ਟਰਪਤੀ

ਭਾਈ ਲੌ ਾਗੋਵਾਲ ਵਲੋਂ ਰਾਮ ਨਾਥ ਕੋਵਿੰਦ, ਸਵਿਤਾ ਕੋਵਿੰਦ, ਵੀ.ਪੀ. ਸਿੰਘ ਬਦਨੌਰ ਤੇ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ
ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ

ਸੁਲਤਾਨਪੁਰ ਲੋਧੀ, 12 ਨਵੰਬਰ-ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਾਨੂੰ ਸਾਰਿਆਂ ਨੂੰ ਦੇਸ਼ ਤੇ ਦੁਨੀਆ ਦੀ ਬਿਹਤਰੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ, ਅਜਿਹਾ ਕਰਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਸੱਚਾ ਸਨਮਾਨ ਦੇ ਸਕਦੇ ਹਾਂ ਤੇ ਆਓ ਸਾਰੇ ਮਿਲ ਕੇ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਗੁਰੂ ਨਾਨਕ ਦੇਵ ਜੀ ਤੋਂ ਆਸ਼ੀਰਵਾਦ ਲਈਏ | ਇਹ ਪ੍ਰਗਟਾਵਾ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਸਟੇਡੀਅਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਰਾਸ਼ਟਰਪਤੀ ਨੇ ਕਿਹਾ ਕਿ ਮੇਰੇ ਵੱਡੇ ਭਾਗ ਹਨ, ਜਿਨ੍ਹਾਂ ਨੂੰ ਗੁਰੂ ਜੀ ਦੀ ਪਾਵਨ ਛੋਹ ਧਰਤੀ ਸੁਲਤਾਨਪੁਰ ਲੋਧੀ ਵਿਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਜਿੱਥੇ ਗੁਰੂ ਜੀ ਨੂੰ ਗਿਆਨ ਦੀ ਪ੍ਰਾਪਤੀ ਹੋਈ ਸੀ | ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਚ ਰੂਹਾਨੀਅਤ ਦੀ ਪ੍ਰਾਪਤੀ ਉਪਰੰਤ ਗੁਰੂ ਜੀ ਨੇ ਗਿਆਨ ਦੀ ਮਿਸ਼ਾਲ ਲੈ ਕੇ ਪੂਰੀ ਦੁਨੀਆ ਨੂੰ ਚਾਨਣ ਵੰਡਣ ਲਈ ਉਦਾਸੀਆਂ ਧਾਰਨ ਕੀਤੀਆਂ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਬਰਾਬਰੀ, ਭਾਈਚਾਰਾ, ਨੇਕੀ ਤੇ ਸਦਾਚਾਰ ਦੀਆਂ ਸਿੱਖਿਆਵਾਂ ਰਾਹੀਂ ਲੋਕਾਈ ਨੂੰ ਜਾਤ-ਪਾਤ ਤੇ ਕਰਮ ਕਾਂਡਾਂ 'ਚੋਂ ਮੁਕਤ ਕਰਨ ਦਾ ਯਤਨ ਕੀਤਾ | ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਜੀ ਨੇ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਸੰਗੀਤ ਦੀ ਮਿਠਾਸ ਵਿਚ ਰਚੀ ਸਰਲ ਭਾਸ਼ਾ ਵਿਚ ਉਪਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਲੋਕਾਂ ਨੂੰ ਦਿੱਤੇ ਗਏ ਕਿਰਤ ਕਰਨ ਦੇ ਉਪਦੇਸ਼ ਆਧਾਰਿਤ ਅਧਿਆਤਮ ਦੀ ਸਿੱਖਿਆ ਦਾ ਇਹ ਸਪੱਸ਼ਟ ਪ੍ਰਮਾਣ ਹੈ ਕਿ ਗੁਰੂ ਨਾਨਕ ਦੇਵ ਜੀ ਨੂੰ ਮੰਨਣ ਵਾਲੇ ਲੋਕਾਂ ਨੇ ਪੂਰੀ ਦੁਨੀਆ ਵਿਚ ਮਿਹਨਤ ਤੇ ਇਮਾਨਦਾਰੀ ਨਾਲ ਨਾਮਣਾ ਖੱਟਿਆ ਹੈ | ਰਾਮ ਨਾਥ ਕੋਵਿੰਦ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂ ਸਾਹਿਬਾਨ ਨੇ ਸੱਚ ਦੀ ਪ੍ਰਾਪਤੀ ਲਈ ਨਿਡਰਤਾ ਨਾਲ ਇਨਸਾਫ਼ ਦੀ ਤਰਫ਼ਦਾਰੀ ਕਰਕੇ ਇਕ ਮਹਾਨ ਪ੍ਰੰਪਰਾ ਕਾਇਮ ਕੀਤੀ ਹੈ | ਉਨ੍ਹਾਂ ਸਿੱਖ ਧਰਮ ਵਿਚ ਮੀਰੀ ਪੀਰੀ ਦੇ ਸਿਧਾਂਤ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਦਾ ਸੁਮੇਲ ਸਿੱਖ ਧਰਮ ਦੀ ਵਿਲੱਖਣਤਾ ਹੈ | ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ਵਿਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ ਤੇ ਉਨ੍ਹਾਂ ਇਸ ਮਿੱਥ ਨੂੰ ਵੀ ਤੋੜਿਆ ਕਿ ਮੁਕਤੀ ਹਾਸਲ ਕਰਨ ਲਈ ਧਰਮ ਕਮਾਉਣ ਲਈ ਗ੍ਰਹਿਸਤ ਛੱਡਣੀ ਜ਼ਰੂਰੀ ਹੈ | ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ |
ਸਮਾਗਮ ਵਿਚ ਕੌਣ-ਕੌਣ ਹੋਏ ਸ਼ਾਮਿਲ
ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ, ਡਾ: ਉਪਿੰਦਰਜੀਤ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਗੁਲਜਾਰ ਸਿੰਘ ਰਣੀਕੇ (ਸਾਰੇ ਸਾਬਕਾ ਮੰਤਰੀ), ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ, ਦਰਬਾਰਾ ਸਿੰਘ ਗੁਰੂ, ਮਹੇਸ਼ਇੰਦਰ ਸਿੰਘ ਗਰੇਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਰਘੂਜੀਤ ਸਿੰਘ ਵਿਰਕ, ਗੁਰਬਚਨ ਸਿੰਘ ਕਰਮੂਵਾਲਾ, ਬਿੱਕਰ ਸਿੰਘ ਚੰਨੂੰ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਰਜਿੰਦਰ ਸਿੰਘ ਮਹਿਤਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਵਾਹਦ, ਅਮਰੀਕ ਸਿੰਘ ਕੋਟ ਸ਼ਮੀਰ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਜਰਨੈਲ ਸਿੰਘ ਕਰਤਾਰਪੁਰ, ਅਮਰੀਕ ਸਿੰਘ ਵਿਛੋਆ, ਭਾਈ ਗੁਰਚਰਨ ਸਿੰਘ ਗਰੇਵਾਲ, ਦਿਆਲ ਸਿੰਘ ਕੋਲਿਆਂਵਾਲੀ, ਭਾਈ ਰਾਮ ਸਿੰਘ, ਅਵਤਾਰ ਸਿੰਘ ਵਣਵਾਲਾ, ਬਲਦੇਵ ਸਿੰਘ ਚੂੰਘਾ, ਹਰਜਾਪ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਬਲਜੀਤ ਸਿੰਘ ਜਲਾਲਉਸਮਾ, ਦਲਜੀਤ ਸਿੰਘ ਭਿੰਡਰ, ਕੁਲਵੰਤ ਸਿੰਘ ਮੰਨਣ, ਗੁਰਿੰਦਰਪਾਲ ਸਿੰਘ ਗੋਰਾ, ਸਤਵਿੰਦਰ ਸਿੰਘ ਟੌਹੜਾ, ਸੁਖਵਰਸ਼ ਸਿੰਘ ਪਨੂੰ, ਰਤਨ ਸਿੰਘ ਜੱਫਰਵਾਲ, ਸੁਰਜੀਤ ਸਿੰਘ ਭਿੱਟੇਵਿੰਡ, ਨਵਤੇਜ ਸਿੰਘ ਕਾਉਣੀ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸਰਬਜੋਤ ਸਿੰਘ ਸਾਬੀ, ਸੁਖਦੇਵ ਸਿੰਘ ਨਾਨਕਪੁਰ, ਬਾਬਾ ਅਵਤਾਰ ਸਿੰਘ ਭੱਕਲ, ਰਾਮ ਸਿੰਘ ਭਿੰਡਰ, ਜਥੇਦਾਰ ਦਿਲਬਾਗ ਸਿੰਘ ਗਿੱਲ, ਸਵਰਨ ਸਿੰਘ ਜੋਸ਼, ਮਾਸਟਰ ਗੁਰਦੇਵ ਸਿੰਘ, ਪਰਮਜੀਤ ਸਿੰਘ ਐਡਵੋਕੇਟ, ਜਥੇਦਾਰ ਜਗੀਰ ਸਿੰਘ ਵਡਾਲਾ, ਇੰਜ: ਸਵਰਨ ਸਿੰਘ, ਸੱਜਣ ਸਿੰਘ ਚੀਮਾ, ਰਜਿੰਦਰ ਸਿੰਘ ਜੈਨਪੁਰ, ਸੁਰਜੀਤ ਸਿੰਘ ਢਿੱਲੋਂ, ਸਤਬੀਰ ਸਿੰਘ ਬਿੱਟੂ, ਕੁਲਵਿੰਦਰ ਸਿੰਘ ਰਮਦਾਸ, ਤਰਲੋਕ ਸਿੰਘ ਬਾਠ, ਡਾ: ਜਗਬੀਰ ਸਿੰਘ ਧਰਮਸੋਤ, ਬੀਬੀ ਜਸਵਿੰਦਰ ਕੌਰ ਟਿੱਬਾ ਤੇ ਸ਼ੋ੍ਰਮਣੀ ਅਕਾਲੀ ਦਲ ਨਾਲ ਹੋਰ ਸਬੰਧਿਤ ਆਗੂ ਸੰਗਤੀ ਰੂਪ ਵਿਚ ਸ਼ਾਮਿਲ ਹੋਏ |
ਸਾਰਾ ਸਾਲ ਚੱਲਣਗੇ ਗੁਰਮਤਿ ਸਮਾਗਮ-ਭਾਈ ਲੌਾਗੋਵਾਲ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਅਗਲੇ ਸਾਲ ਜਨਵਰੀ ਮਹੀਨੇ ਵਿਚ ਸ਼ੁਕਰਾਨਾ ਸਮਾਗਮ ਕਰਵਾ ਕੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੇ ਮਹਾਂਪੁਰਸ਼ਾਂ, ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਲੰਗਰ ਤੇ ਹੋਰ ਸੇਵਾ ਕਰਨ ਵਾਲੀਆਂ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਰਾਮ ਨਾਥ ਕੋਵਿੰਦ, ਸਵਿਤਾ ਕੋਵਿੰਦ, ਵੀ.ਪੀ. ਸਿੰਘ ਬਦਨੌਰ, ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਨੇ ਨਿਭਾਏ |
ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਲਈ ਤੋਹਫ਼ਾ-ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਜੀ ਆਇਆਂ ਕਿਹਾ | ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਵਲੋਂ ਦਿੱਤੇ ਉਪਦੇਸ਼ਾਂ 'ਤੇ ਅਮਲ ਦੀ ਲੋੜ ਹੈ | ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਤੋਹਫ਼ਾ ਦੇਣ 'ਤੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |

550 ਸਾਲਾਂ ਦੇ ਇਤਿਹਾਸਕ ਸਫ਼ਰ, ਮੌਜੂਦਾ ਦਸ਼ਾ ਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਦਿੱਤੇ ਸੰਦੇਸ਼ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪਿਛਲੇ 550 ਸਾਲਾਂ ਦੌਰਾਨ ਸਿੱਖ ਪੰਥ ਦੇ ਇਤਿਹਾਸਕ ਸਫਰ ਤੇ ਮੌਜੂਦਾ ਦਸ਼ਾ ਨੂੰ ਮੱਦੇਨਜ਼ਰ ਰੱਖਦਿਆਂ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਦੀ ਲੋੜ ਹੈ | ਉਨ੍ਹਾਂ ਆਪਣੇ ਸੰਦੇਸ਼ 'ਚ ਸਿੱਖ ਪੰਥ ਦੇ ਅਜੋਕੇ ਹਾਲਾਤ ਵਿਸ਼ਵ ਸਰੋਕਾਰਾਂ ਤੇ ਵਿਸ਼ਵ ਦੇ ਪ੍ਰਸੰਗ 'ਚ ਸਿੱਖ ਫ਼ਲਸਫ਼ੇ ਦੀ ਅਹਿਮੀਅਤ ਨੂੰ ਉਭਾਰਿਆ | ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਭਵਿੱਖ ਬਾਰੇ ਸੇਧ ਲੈਣ ਲਈ ਅਰਧ ਸ਼ਤਾਬਦੀ ਪੁਰਬ ਨੂੰ ਪ੍ਰੇਰਨਾ ਵਜੋਂ ਲੈਣਾ ਚਾਹੀਦਾ ਹੈ | ਸਿੰਘ ਸਾਹਿਬ ਨੇ ਸੰਸਾਰ ਦੇ ਅਜੋਕੇ ਹਾਲਾਤ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਮਨੁੱਖੀ ਜੀਵਨ 'ਚ ਵਿਗਾਸ ਦੀ ਥਾਂ ਵਿਨਾਸ਼ ਭਾਰੂ ਹੁੰਦਾ ਜਾ ਰਿਹਾ ਹੈ ਤੇ ਸਿੱਟੇ ਵਜੋਂ ਕੁਦਰਤ ਦਾ ਵਿਗੜਦਾ ਸੰਤੁਲਨ, ਹਊਮੇਵਾਦੀ ਨਿਜ਼ਾਮ, ਵਪਾਰਕ ਜੰਗ, ਪਦਾਰਥਕ ਪਸਾਰਾ, ਸੱਭਿਆਚਾਰਾਂ ਦਾ ਦਮਨ, ਵਿਸ਼ਵ ਆਰਥਿਕ ਮੰਦੀ ਤੇ ਆਲਮੀ ਪ੍ਰਮਾਣੂ ਜੰਗ ਵਰਗੇ ਹਾਲਾਤ ਮਨੁੱਖਤਾ ਨੂੰ ਦਰਪੇਸ਼ ਹਨ | ਉਨ੍ਹਾਂ ਕਿਹਾ ਕਿ ਸਿਰਫ਼ ਸਿੱਖ ਕੌਮ ਨੂੰ ਹੀ ਨਹੀਂ, ਸਗੋਂ ਅੱਜ ਸਮੁੱਚੇ ਸੰਸਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਜੀਵਨ ਮਾਰਗ ਦੀ ਤਾਂਘ ਹੈ | ਉਨ੍ਹਾਂ ਪੰਜਾਬੀਆਂ 'ਚ ਮਾਂ ਬੋਲੀ ਪ੍ਰਤੀ ਦਿਖਾਈ ਜਾ ਰਹੀ ਬੇਮੁਖਤਾ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਆਪਣੇ ਘਰ ਨੂੰ ਪੰਜਾਬੀ ਬੋਲੀ ਦੀ ਟਕਸਾਲ ਬਣਾਵੇ | ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸਥਾਪਿਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਤਰ ਹੋ ਕੇ ਸਾਂਝੀਵਾਲਤਾ 'ਤੇ ਆਧਾਰਿਤ ਪਵਿੱਤਰ ਨਿਯਮਾਂ ਵਾਲਾ ਇਕ ਅਜਿਹਾ ਰਾਜਨੀਤਕ ਤੇ ਸਮਾਜਿਕ ਪ੍ਰਬੰਧ ਸਾਹਮਣੇ ਲਿਆਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ, ਤਾਂ ਜੋ ਸਮੁੱਚਾ ਦੇਸ਼ ਤੇ ਵਿਸ਼ਵ ਭਾਈਚਾਰਾ ਇਸ ਤੋਂ ਅਗਵਾਈ ਹਾਸਲ ਕਰ ਸਕੇ |
ਸ਼ੋ੍ਰਮਣੀ ਕਮੇਟੀ ਦੇ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਤ-ਮਹਾਂਪੁਰਸ਼ ਹੋਏ ਸ਼ਾਮਿਲ
ਇਸੇ ਦੌਰਾਨ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼ੋ੍ਰਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਭਾਈ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ, ਮਹੰਤ ਰਘੂ ਮੁਨੀ ਉਦਾਸੀਨ ਸਮੇਤ ਹੋਰ ਕਈ ਸੰਤ-ਮਹਾਂਪੁਰਸ਼ਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਚਾਰ ਪੇਸ਼ ਕੀਤੇ | ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਰਾਏ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲੇ, ਬਾਬਾ ਦਲਜੀਤ ਸਿੰਘ ਸ਼ਿਕਾਗੋ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮੇਜਰ ਸਿੰਘ, ਬਾਬਾ ਜਗਜੀਤ ਸਿੰਘ ਬੜੂ ਸਾਹਿਬ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਗਿਆਨੀ ਹਰਦੀਪ ਸਿੰਘ, ਬਾਬਾ ਗੱਜਣ ਸਿੰਘ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਸੁਖਦੇਵ ਸਿੰਘ ਭੁੱਚੋ ਕਲਾਂ, ਬਾਬਾ ਲੱਖਾ ਸਿੰਘ, ਬਾਬਾ ਖ਼ੁਸ਼ਹਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸੁਖਦੇਵ ਸਿੰਘ ਭੂਰਾ ਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂ ਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਸੰਤ ਬਾਬਾ ਮਾਨ ਸਿੰਘ ਪਿਹੋਵੇ ਵਾਲੇ, ਸੰਤ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ, ਬਾਬਾ ਸੁਖਜੀਤ ਸਿੰਘ ਸੀਚੇਵਾਲ, ਸੰਤ ਬਾਬਾ ਲੱਖਾ ਸਿੰਘ ਕੋਟੇ ਵਾਲੇ, ਬਾਬਾ ਜੋਗਾ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦੇਵ ਸਿੰਘ, ਬਾਬਾ ਕੁਲਵੰਤ ਸਿੰਘ ਮਹਿੰਦੀਆਣਾ, ਬਾਬਾ ਧੰਨਾ ਸਿੰਘ, ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਗੁਰਭੇਜ ਸਿੰਘ ਖੁਜਾਲਾ, ਮਹੰਤ ਭੁਪਿੰਦਰ ਗਿਰੀ, ਮਹੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਮਹੰਤ ਈਸ਼ਵਰ ਆਨੰਦ, ਮਹੰਤ ਦਿਅੰਬਰ ਮੁਨੀ, ਸੰਤ ਬਾਬਾ ਹਰਭਜਨ ਸਿੰਘ ਕਾਰ ਸੇਵਾ ਵਾਲੇ, ਸੰਤ ਕਰਮਜੀਤ ਸਿੰਘ ਸੇਵਾ ਪੰਥੀ, ਮਹੰਤ ਕਾਹਨ ਸਿੰਘ ਸੇਵਾ ਪੰਥੀ, ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਵਾਲੇ, ਸੰਤ ਕੁਲਵੰਤ ਰਾਮ ਜੀ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਹਰਕ੍ਰਿਸ਼ਨ ਸਿੰਘ ਠੱਕਰਵਾਲ, ਸੰਤ ਮਹਿੰਦਰਪਾਲ ਸਿੰਘ ਪੰਡਵਾਂ, ਸੰਤ ਨਿਰਮਲ ਦਾਸ, ਸੰਤ ਭਗਵਾਨ ਸਿੰਘ ਹਰਖੋਵਾਲ, ਬੀਬੀ ਜਸਪਾਲ ਕੌਰ ਹਰੀਆਂ ਵੇਲਾਂ ਵਾਲੇ, ਬਾਬਾ ਰਾਮ ਸਿੰਘ ਸੀਂਗੜ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਪ੍ਰੀਤਮ ਸਿੰਘ, ਬੀਬੀ ਸੰਤੋਸ਼ ਕੁਮਾਰੀ, ਬਾਬਾ ਸ਼ੇਰ ਸਿੰਘ ਸੁਨਾਮ, ਬਾਬਾ ਦਲਜੀਤ ਸਿੰਘ ਸੋਢੀ, ਬਾਬਾ ਜੀਵਾ ਸਿੰਘ ਦਮਦਮੀ ਟਕਸਾਲ ਤੇ ਭਾਈ ਅਮਰਬੀਰ ਸਿੰਘ ਢੋਟ ਆਦਿ ਹਾਜ਼ਰ ਸਨ |

ਮਹਾਰਾਸ਼ਟਰ 'ਚ ਰਾਸ਼ਟਰਪਤੀ ਰਾਜ ਲੱਗਿਆ

ਨਵੀਂ ਦਿੱਲੀ, 12 ਨਵੰਬਰ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਹੋਈ ਦੇਰੀ ਦੇ ਬਾਅਦ ਅੱਜ ਸੂਬੇ 'ਚ ਰਾਸ਼ਟਰਪਤੀ ਰਾਜ ਲਾ ਦਿੱਤਾ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਹਾਰਾਸ਼ਟਰ 'ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਿਸ਼ 'ਤੇ ਦਸਤਖ਼ਤ ਕਰ ਦਿੱਤੇ | ਕੇਂਦਰੀ ਮੰਤਰੀ ਮੰਡਲ ਨੇ ਸੂਬੇ 'ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਿਸ਼ ਕੀਤੀ ਸੀ | ਇਸ ਤੋਂ ਪਹਿਲਾਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵਲੋਂ ਸੂਬੇ 'ਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਿਸ਼ 'ਤੇ ਕੇਂਦਰੀ ਮੰਤਰੀ ਮੰਡਲ ਨੇ ਦਸਤਖ਼ਤ ਕਰ ਦਿੱਤੇ ਸਨ | ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ 20 ਦਿਨਾਂ ਬਾਅਦ ਵੀ ਸਰਕਾਰ ਬਣਨ 'ਤੇ ਪਈ  ਅਨਿਸਚਿਤਤਾ ਨੂੰ ਵੇਖਦਿਆਂ ਸੂਬੇ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਉਥੇ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਸ਼ ਕੀਤੀ ਸੀ | ਇਸ ਦੌਰਾਨ ਸ਼ਿਵ ਸੈਨਾ ਨੇ ਸਿਫਾਰਸ਼ ਦੇ ਿਖ਼ਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ 'ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਸ਼ਿਵ ਸੈਨਾ ਨੇ ਆਪਣੀ ਪਟੀਸ਼ਨ 'ਚ ਰਾਜਪਾਲ ਵਲੋਂ ਪਾਰਟੀ ਨੂੰ ਸਰਕਾਰ ਗਠਨ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰਨ 'ਤੇ ਸਵਾਲ ਉਠਾਏ ਹਨ |
ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਭਾਜਪਾ ਵਲੋਂ ਸਰਕਾਰ ਬਣਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਪਹਿਲਾਂ ਸ਼ਿਵ ਸੈਨਾ ਅਤੇ ਫਿਰ ਐਨ. ਸੀ. ਪੀ. ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ | ਸਭ ਤੋਂ ਬਾਅਦ 'ਚ ਮਿਲੇ ਸੱਦੇ ਤਹਿਤ ਐਨ. ਸੀ. ਪੀ. ਨੂੰ ਦਿੱਤਾ ਸਮਾਂ ਅੱਜ ਸ਼ਾਮ ਸਾਢੇ ਅੱਠ ਵਜੇ ਖਤਮ ਹੋ ਜਾਵੇਗਾ | ਰਾਜਪਾਲ ਨੇ ਰਾਸ਼ਟਰਪਤੀ ਨੂੰ ਭੇਜੀ ਰਿਪੋਰਟ 'ਚ ਕਿਹਾ ਕਿ ਸੰਵਿਧਾਨ ਮੁਤਾਬਿਕ ਕਿਸੇ ਵੀ ਪਾਰਟੀ ਵਲੋਂ ਸਰਕਾਰ ਨਾ ਬਣਾ ਸਕਣ ਕਾਰਨ ਸੂਬੇ 'ਚ ਰਾਸ਼ਟਰਪਤੀ ਰਾਜ ਲਾਇਆ ਜਾਵੇ | ਰਾਜਪਾਲ ਦੀ ਸਿਫਾਰਸ਼ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਇਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਅੱਜ ਹੀ ਬਿ੍ਕਸ ਦੇਸ਼ਾਂ ਦੀ ਮੀਟਿੰਗ 'ਚ ਹਿੱਸਾ ਲੈਣ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਮਹਾਂਰਾਸ਼ਟਰ ਮੁੱਦੇ 'ਤੇ ਅਹਿਮ ਬੈਠਕ 'ਚ ਹਿੱਸਾ ਲਿਆ, ਜਿਸ 'ਚ ਉਥੇ ਰਾਸ਼ਟਰਪਤੀ ਰਾਜ ਲਈ ਮਨਜ਼ੂਰੀ ਦੇ ਦਿੱਤੀ ਗਈ |
ਸ਼ਿਵ ਸੈਨਾ ਪਹੁੰਚੀ ਸੁਪਰੀਮ ਕੋਰਟ
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਅਪੀਲ ਕੀਤੀ ਕਿ ਉਸ 'ਤੇ ਅੱਜ ਹੀ ਸੁਣਵਾਈ ਕੀਤੀ ਜਾਵੇ ਪਰ ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਸ਼ਿਵ ਸੈਨਾ ਰਾਜਪਾਲ ਦੇ ਉਸ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਹੈ, ਜਿਸ 'ਚ ਉਨ੍ਹਾਂ (ਰਾਜਪਾਲ) ਤੇ ਸ਼ਿਵ ਸੈਨਾ ਨੂੰ ਸਮਰਥਨ ਪੱਤਰ ਜਮ੍ਹਾਂ ਕਰਵਾਉਣ ਲਈ ਤਿੰਨ ਦਿਨਾਂ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਸ਼ਿਵ ਸੈਨਾ ਨੇ ਆਪਣੀ ਪਟੀਸ਼ਨ 'ਚ ਇਹ ਵੀ ਕਿਹਾ ਕਿ ਰਾਜਪਾਲ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਾਵੇ, ਜਿਸ 'ਚ ਸਰਕਾਰ ਬਣਾਉਣ ਦੇ ਉਸ ਦੇ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਗਿਆ | ਸ਼ਿਵ ਸੈਨਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਰਾਜਪਾਲ ਨੇ ਭਾਜਪਾ ਦੇ ਇਸ਼ਾਰੇ 'ਤੇ ਫ਼ੈਸਲਾ ਲਿਆ ਹੈ | ਸੁਪਰੀਮ ਕੋਰਟ 'ਚ ਸ਼ਿਵ ਸੈਨਾ ਦੀ ਪੈਰਵੀ ਕਾਂਗਰਸ ਨੇਤਾ ਅਤੇ ਵਕੀਲ ਦੀਪਕ ਸਿੱਬਲ ਕਰ ਰਹੇ ਹਨ | ਇਸ ਦੌਰਾਨ ਸ਼ਿਵ ਸੈਨਾ ਮਹਾਂਰਾਸ਼ਟਰ 'ਚ ਰਾਸ਼ਟਰਪਤੀ ਰਾਜ ਦੀ ਸਿਫ਼ਾਰਸ਼ ਨੂੰ ਚੁਣੌਤੀ ਦੇਣ ਲਈ ਦੂਜੀ ਪਟੀਸ਼ਨ ਵੀ ਤਿਆਰ ਕਰ ਰਹੀ ਹੈ |
ਸ਼ਿਵ ਸੈਨਾ ਦੇ ਸਮਰਥਨ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ-ਐਨ. ਸੀ. ਪੀ., ਕਾਂਗਰਸ
ਮੁੰਬਈ (ਏਜੰਸੀ)-ਕਾਂਗਰਸ ਅਤੇ ਐਨ. ਸੀ. ਪੀ. ਨੇ ਮੰਗਲਵਾਰ ਸ਼ਾਮ ਨੂੰ ਕਿਹਾ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ ਲਈ ਸ਼ਿਵ ਸੈਨਾ ਨੂੰ ਸਮਰਥਨ ਦੇਣ ਦਾ ਉਨ੍ਹਾਂ ਨੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਪਰ ਅੱਗੇ ਗੱਲਬਾਤ ਜਾਰੀ ਰੱਖਣਗੇ | ਕਾਂਗਰਸੀ ਆਗੂਆਂ ਨਾਲ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਐਨ. ਸੀ. ਪੀ. ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਵਿਚਾਰ-ਚਰਚਾ ਕਰਨਗੀਆਂ ਅਤੇ ਇਸ ਗੱਲ 'ਤੇ ਆਮ ਸਹਿਮਤੀ ਬਣੀ ਕਿ ਜੇਕਰ ਸ਼ਿਵ ਸੈਨਾ ਦਾ ਸਮਰਥਨ ਕੀਤਾ ਜਾਂਦਾ ਹੈ ਤਾਂ ਨੀਤੀਆਂ ਅਤੇ ਪ੍ਰੋਗਰਾਮ ਕੀ ਹੋਣਾ ਚਾਹੀਦਾ ਹੈ | ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸੀ ਆਗੂ ਅਹਿਮਦ ਪਟੇਲ, ਮਲਿਕਾਅਰਜੁਨ ਖੜਗੇ ਤੇ ਕੇ. ਸੀ. ਵੋਣੂਗੋਪਾਲ ਹਾਜ਼ਰ ਸਨ, ਜਿਨ੍ਹਾਂ ਨੂੰ ਸੋਨੀਆ ਗਾਂਧੀ ਨੇ ਮੁੱਦੇ 'ਤੇ ਐਨ. ਸੀ. ਪੀ. ਨਾਲ ਅੱਗੇ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ |
ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਸਰਕਾਰ ਬਣਾਉਣ ਲਈ ਫਾਰਮੂਲਾ ਤਿਆਰ ਕਰਨਗੀਆਂ-ਊਧਵ ਠਾਕਰੇ
ਮੁੰਬਈ, (ਏਜੰਸੀ)-ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ, ਕਾਂਗਰਸ ਅਤੇ ਐਨ. ਸੀ. ਪੀ. ਸੂਬੇ 'ਚ ਸਰਕਾਰ ਬਣਾਉਣ ਲਈ ਫਾਰਮੂਲਾ ਤਿਆਰ ਕਰੇਗੀ | ਉਨ੍ਹਾਂ ਕਿਹਾ ਕਿ ਸੈਨਾ ਨੂੰ ਵੀ ਕਾਂਗਰਸ ਅਤੇ ਐਨ. ਸੀ. ਪੀ. ਦੀ ਤਰਾਂ ਘੱਟੋ-ਘੱਟ ਸਾਂਝੇ ਪ੍ਰੋਗਰਾਮ 'ਤੇ ਸਪਸ਼ਟ ਹੋਣ ਦੀ ਲੋੜ ਹੈ | ਉਨ੍ਹਾਂ ਨੇ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ 'ਤੇ ਰਾਜਪਾਲ 'ਤੇ ਵੀ ਨਿਸ਼ਾਨਾ ਕੱਸਿਆ | ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਕਿਹਾ ਕਿ ਸ਼ਿਵ ਸੈਨਾ ਨੇ ਕਾਂਗਰਸ ਅਤੇ ਐਨ. ਸੀ. ਪੀ. ਨਾਲ ਪਹਿਲੀ ਵਾਰ 11 ਨਵੰਬਰ ਨੂੰ ਸੰਪਰਕ ਕੀਤਾ ਸੀ | ਇਹ ਭਾਜਪਾ ਦੀ ਉਸ ਗੱਲ ਨੂੰ ਰੱਦ ਕਰਦਾ ਹੈ ਜਿਸ ਵਿਚ ਭਾਜਪਾ ਨੇ ਕਿਹਾ ਸੀ ਕਿ ਸ਼ਿਵ ਸੈਨਾ ਚੋਣ ਨਤੀਜਿਆਂ ਦੇ ਬਾਅਦ ਤੋਂ ਹੀ ਦੋਵੇਂ ਪਾਰਟੀਆਂ ਦੇ ਸੰਪਰਕ 'ਚ ਸੀ | ਕਾਂਗਰਸ ਅਤੇ ਐਨ. ਸੀ. ਪੀ. ਨਾਲ ਸੰਭਾਵਿਤ ਗੱਠਜੋੜ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਸੋਚ ਰਹੇ ਹਨ ਕਿ ਕਿਸ ਤਰਾਂ ਵੱਖ-ਵੱਖ ਵਿਚਾਰਧਾਰਾ ਵਾਲੀਆਂ ਪਾਰਟੀਆਂ ਨੇ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਈ ਸੀ |
ਰਾਸ਼ਟਰਪਤੀ ਵਲੋਂ ਸਾਵੰਤ ਦਾ ਅਸਤੀਫ਼ਾ ਮਨਜ਼ੂਰ
ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਵਲੋਂ ਕੇਂਦਰੀ ਭਾਰੀ ਉਦਯੋਗ ਅਤੇ ਜਨਤਕ ਉਦਮ ਮੰਤਰੀ ਦੇ ਅਹੁਦੇ ਨੂੰ ਛੱਡਣ ਦੇ ਇਕ ਦਿਨ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਤੇ ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਮੰਤਰਾਲੇ ਦਾ ਵਾਧੂ ਚਾਰਜ ਸੌਾਪ ਦਿੱਤਾ | ਰਾਸ਼ਟਰਪਤੀ ਭਵਨ ਨੇ ਇਕ ਬਿਆਨ 'ਚ ਕਿਹਾ ਕਿ ਰਾਸ਼ਟਰਪਤੀ ਨੇ, ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲਾਹ ਦਿੱਤੀ ਸੀ, ਸਾਵੰਤ ਦਾ ਕੇਂਦਰੀ ਮੰਤਰੀ ਮੰਡਲ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਪ੍ਰਵਾਨ ਕਰ ਲਿਆ |

ਪੰਜਾਬ ਸਰਕਾਰ ਵਲੋਂ 550 ਕੈਦੀਆਂ ਦੀ ਅਗਾਊਾ ਰਿਹਾਈ ਦਾ ਫ਼ੈਸਲਾ

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਮ ਨਾਥ ਕੋਵਿੰਦ, ਵੀ. ਪੀ. ਸਿੰਘ ਬਦਨੌਰ ਤੇ ਅਸ਼ੋਕ ਗਹਿਲੋਤ ਦਾ ਸਨਮਾਨ
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵਲੋਂ ਪਵਿੱਤਰ ਵੇਈਾ ਨੇੜੇ ਸਜਾਏ ਗਏ ਮੁੱਖ ਪੰਡਾਲ ਵਿਚ ਸਥਾਪਿਤ ਗੁਰੂ ਨਾਨਕ ਦਰਬਾਰ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਅਕੀਦਤ ਇਹ ਹੀ ਹੈ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ 'ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕਰੀਏ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਾਡੇ ਸਾਂਝੇ ਧਰੋਹਰ ਹਨ ਤੇ ਉਹ ਹਰੇਕ ਦੇ ਸਰਬ-ਸਾਂਝੇ ਗੁਰੂ ਹਨ | ਕੋਵਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਬਰਾਬਰੀ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਦੱਸਿਆ | ਰਾਸ਼ਟਰਪਤੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਇਤਿਹਾਸਕ ਸਮਾਗਮ ਵਿਚ ਬੁਲਾਉਣ 'ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ |
ਇਸੇ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਮਾਗਮ ਵਿਚ ਸ਼ਾਮਿਲ ਹੋਏ ਸੰਤ ਸਮਾਜ ਨਾਲ ਸਬੰਧਿਤ ਸੰਤ ਮਹਾਂਪੁਰਸ਼ਾਂ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਮੁਖੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਨਿਭਾਈ |
550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਨਵੰਬਰ 2020 ਤੱਕ ਜਾਰੀ ਰਹਿਣਗੇ-ਕੈਪਟਨ ਅਮਰਿੰਦਰ ਸਿੰਘ
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨਵੰਬਰ 2020 ਤੱਕ ਜਾਰੀ ਰਹਿਣਗੇ | ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ੍ਹ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਲਈ ਦਿੱਤੇ ਗਏ ਸਹਿਯੋਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਨਨਕਾਣਾ ਸਾਹਿਬ, ਪੰਜਾ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ ਤਾਂ ਜੋ ਪਾਕਿਸਤਾਨ ਸਰਕਾਰ ਨੂੰ ਇਨ੍ਹਾਂ ਗੁਰਧਾਮਾਂ ਦੇ ਖੁੱਲੇ੍ਹ ਦਰਸ਼ਨ ਦੀਦਾਰੇ ਕਰਨ ਲਈ ਰਜ਼ਾਮੰਦ ਕੀਤਾ ਜਾ ਸਕੇ | ਕੈਪਟਨ ਅਮਰਿੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ' ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ | ਮੁੱਖ ਮੰਤਰੀ ਨੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਚ ਮੁਕੰਮਲ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਦਾ ਖ਼ੁਲਾਸਾ ਵੀ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਿਕ ਸੱਚੀ ਭਾਵਨਾ ਨਾਲ ਸੇਵਾ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ 'ਪ੍ਰਕਾਸ਼ ਪੁਰਬ ਮੈਡਲ' ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਇਸ ਇਤਿਹਾਸਕ ਮੌਕੇ 'ਤੇ 550 ਕੈਦੀਆਂ ਦੀ ਅਗਾਉਂ ਰਿਹਾਈ ਕਰਨ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਵਿਚੋਂ 450 ਕੈਦੀਆਂ ਨੂੰ ਪਹਿਲਾਂ ਹੀ ਰਿਹਾਅ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਨੂੰ ਅਗਲੇ ਕੁੱਝ ਮਹੀਨਿਆਂ 'ਚ ਰਿਹਾਅ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਗੁਰੂ ਨਾਨਕ ਦਰਬਾਰ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਕੰਵਰਪਾਲ ਸਿੰਘ ਦੇਹਰਾਦੂਨ ਵਾਲੇ, ਭਾਈ ਗੁਰਮੀਤ ਸਿੰਘ ਸ਼ਾਂਤ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਸੂਫ਼ੀ ਗਾਇਕਾ ਹਰਸ਼ਦੀਪ ਕੌਰ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਜਦਕਿ ਉੱਘੇ ਢਾਡੀ ਦੀਦਾਰ ਸਿੰਘ ਦੇ ਜਥੇ ਨੇ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਮੁੱਖ ਮੰਤਰੀ ਨੇ ਸਮਾਗਮ ਦੀ ਸਫਲਤਾ ਲਈ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਇਸ ਕਾਰਜ ਵਿਚ ਲੱਗੇ ਹੋਰ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਰਾਸ਼ਟਰਪਤੀ ਸਮੇਤ ਸਮਾਗਮ ਵਿਚ ਸ਼ਾਮਿਲ ਹੋਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ |
ਕੌਣ-ਕੌਣ ਸ਼ਾਮਿਲ ਹੋਏ
ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸਮਾਗਮ 'ਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਓ.ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਵਿਜੇ ਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਭਾਰਤ ਭੂਸ਼ਨ ਆਸ਼ੂ (ਸਾਰੇ ਕੈਬਨਿਟ ਮੰਤਰੀ), ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਡਾ: ਅਮਰ ਸਿੰਘ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਆਈ.ਜੀ. ਨੌ ਨਿਹਾਲ ਸਿੰਘ, ਏ. ਆਈ. ਜੀ. ਇੰਦਰਬੀਰ ਸਿੰਘ, ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ, ਐਸ.ਐਸ.ਪੀ. ਸਤਿੰਦਰ ਸਿੰਘ, ਏ. ਡੀ. ਸੀ. ਅਵਤਾਰ ਸਿੰਘ ਭੁੱਲਰ, ਏ. ਡੀ. ਸੀ. ਰਾਹੁਲ ਚਾਬਾ, ਕੈਪਟਨ ਹਰਮਿੰਦਰ ਸਿੰਘ, ਐਸ. ਡੀ. ਐਮ. ਡਾ: ਚਾਰੂਮਿਤਾ, ਮੇਲਾ ਅਫ਼ਸਰ ਨਵਨੀਤ ਕੌਰ ਬੱਲ, ਬਲਜਿੰਦਰ ਸਿੰਘ ਜੈਨਪੁਰ, ਨਰਿੰਦਰ ਸਿੰਘ ਜੈਨਪੁਰ, ਪਰਵਿੰਦਰ ਸਿੰਘ ਪੱਪਾ, ਪ੍ਰੋ: ਬਲਜੀਤ ਸਿੰਘ ਟਿੱਬਾ ਆਦਿ ਹਾਜ਼ਰ ਸਨ | ਸੰਤ ਮਹਾਂਪੁਰਸ਼ਾਂ ਲਈ ਬਣਾਈ ਗਈ ਵੱਖਰੀ ਸਟੇਜ 'ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ, ਜਥੇਦਾਰ ਮੇਜਰ ਸਿੰਘ ਹਜ਼ੂਰ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਹਾਕਮ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ, ਬਾਬਾ ਜੱਸਾ ਸਿੰਘ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਅਬਚਲ ਨਗਰ ਗਿਆਨੀ ਬਲਜਿੰਦਰ ਸਿੰਘ ਹਜ਼ੂਰ ਸਾਹਿਬ, ਸੰਤ ਦਵਿੰਦਰ ਸਿੰਘ ਤਰਨ ਤਾਰਨ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਮਹੰਤ ਗਿਆਨ ਦੇਵ ਸਿੰਘ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ, ਸੰਤ ਗੁਰਵਿੰਦਰ ਸਿੰਘ ਮਾਂਡੀ ਵਾਲੇ, ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲੇ, ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਿਧੀ ਚੰਦ, ਬਾਬਾ ਪ੍ਰੇਮ ਸਿੰਘ, ਦਰਸ਼ਨ ਸਿੰਘ ਸ਼ਾਸਤਰੀ, ਸੰਤ ਸੁਖਦੇਵ ਮੁਲੀ ਸੰਘੇੜਾ, ਸੰਤ ਮਹਾਤਮਾ ਮੁਨੀ ਖੈੜਾ ਬੇਟ, ਸੰਤ ਜਸਪਾਲ ਸਿੰਘ ਨਿਹਾਲ ਕੁਟੀਆ ਜੌਹਲਾਂ, ਸੰਤ ਹਰਜਸਵਿੰਦਰ ਸਿੰਘ ਹਰਿਦੁਆਰ, ਸੰਤ ਗੁਰਚਰਨ ਸਿੰਘ ਪੰਡਵਾਂ, ਸੰਤ ਅਮਰੀਕ ਸਿੰਘ ਖੁਖਰੈਣ ਵਾਲਿਆਂ ਤੋਂ ਇਲਾਵਾ ਹੋਰ ਸੰਤ-ਮਹਾਂਪੁਰਸ਼ ਹਾਜ਼ਰ ਸਨ |

ਗਾਂਦਰਬਲ ਮੁਕਾਬਲੇ 'ਚ ਲਸ਼ਕਰ ਦਾ ਅੱਤਵਾਦੀ ਹਲਾਕ, ਜਵਾਨ ਜ਼ਖ਼ਮੀ

ਸ੍ਰੀਨਗਰ, 12 ਨਵੰਬਰ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਗਾਂਦਰਬਲ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਲਸ਼ਕਰ-ਏ-ਤਾਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਲਨਗੁੰਡ ਪਿੰਡ ਵਿਚ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ | ਇਸ ਦੌਰਾਨ ਜਦੋਂ ਸੁਰੱਖਿਆ ਬਲ ਅੱਤਵਾਦੀਆਂ ਦੇ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ | ਅਧਿਕਾਰੀਆਂ ਨੇ ਦੱਸਿਆ ਕਿ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ ਸੀ | ਮੁਕਾਬਲੇ ਦੌਰਾਨ ਆਰ.ਆਰ. 24 ਦਾ ਇਕ ਜਵਾਨ ਵੀ ਜ਼ਖ਼ਮੀ ਹੋਇਆ ਹੈ ਜਿਸ ਦੀ ਪਹਿਚਾਣ ਯੂ.ਪੀ. ਦੇ ਰਾਹੁਲ ਵਜੋਂ ਹੋਈ ਹੈ | ਮਾਰੇ ਗਏ ਅੱਤਵਾਦੀ ਕੋਲੋਂ ਇਕ ਏ.ਕੇ. 47 ਅਤੇ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਬਰਾਮਦ ਹੋਇਆ ਹੈ | ਮਾਰੇ ਗਏ ਅੱਤਵਾਦੀ ਦੀ ਪਹਿਚਾਣ ਖਾਲਿਦ ਉਰਫ਼ ਜਿਬਰਾਨ ਵਜੋਂ ਹੋਈ ਹੈ |

ਡੋਡਾ 'ਚ ਗੱਡੀ ਖੱਡ 'ਚ ਡਿਗੀ-16 ਮੌਤਾਂ

ਜੰਮੂ, 12 ਨਵੰਬਰ (ਮਨਜੀਤ ਸਿੰਘ)-ਅੱਜ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਇਕ ਗੱਡੀ ਦੇ ਖੱਡ ਵਿਚ ਡਿਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਇਹ ਹਾਦਸਾ ਮਰਮਤ ਇਲਾਕੇ ਵਿਚ ਵਾਪਰਿਆ ਅਤੇ ਮਰਨ ਵਾਲਿਆਂ ਵਿਚ 3 ਬੱਚੇ ਅਤੇ 5 ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ 3.25 ਵਜੇ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਗੋਵਾ ਪਿੰਡ ਜਾ ਰਹੇ ਸਨ ਅਤੇ ਡਰਾਈਵਰ ਗੱਡੀ ਤੋਂ ਕੰਟਰੋਲ ਖੋਹ ਬੈਠਾ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ 12 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ 4 ਜਣਿਆਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ | ਅਧਿਕਾਰੀਆਂ ਨੇ ਦੱਸਿਆ ਕਿ ਗੱਡੀ 'ਚ ਕੇਵਲ 9 ਵਿਅਕਤੀਆਂ ਦੇ ਬੈਠਣ ਦੀ ਜਗ੍ਹਾ ਸੀ ਜਦਕਿ ਗੱਡੀ ਵਿਚ 17 ਵਿਅਕਤੀ ਸਵਾਰ ਸਨ |

ਬਰਿਕਸ ਸੰਮੇਲਨ 'ਚ ਅੱਤਵਾਦ ਵਿਰੋਧੀ ਸਹਿਯੋਗ 'ਤੇ ਕੇਂਦਰਤ ਰਹੇਗਾ ਧਿਆਨ-ਮੋਦੀ

ਨਵੀਂ ਦਿੱਲੀ, 12 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਬਰਿਕਸ ਸੰਮੇਲਨ ਦੌਰਾਨ ਦੁਨੀਆ ਦੀਆਂ ਵੱਡੀਆਂ 5 ਅਰਥ ਵਿਵਸਥਾਵਾਂ ਪ੍ਰਮੁੱਖ ਖੇਤਰਾਂ ਜਿਵੇਂ ਕਿ ਡਿਜ਼ੀਟਲ ਅਰਥ ਵਿਵਸਥਾ, ਵਿਗਿਆਨ ਤੇ ਤਕਨੀਕ ਅਤੇ ਅੱਤਵਾਦ ਵਿਰੋਧੀ ਸਹਿਯੋਗ 'ਤੇ ਪ੍ਰਣਾਲੀ ਬਣਾਉਣ ਵਰਗੇ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਧਿਆਨ ਕੇਂਦਰਤ ਰਹੇਗਾ | ਮੋਦੀ ਅੱਜ ਦੁਪਹਿਰ ਬਾਅਦ ਬ੍ਰਾਜ਼ੀਲ ਲਈ ਰਵਾਨਾ ਹੋਏ, ਉਹ 11ਵੇਂ ਬਰਿਕਸ ਸੰਮੇਲਨ 'ਚ ਸ਼ਾਮਿਲ ਹੋਣ ਲਈ 13 ਅਤੇ 14 ਨਵੰਬਰ ਨੂੰ ਉਥੇ ਰਹਿਣਗੇ | ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਰੋ ਨਾਲ ਵੀ ਮੁਲਾਕਾਤ ਕਰਨਗੇ ਅਤੇ ਦੁਵੱਲੀ ਰਣਨੀਤਕ ਹਿੱਸੇਦਾਰੀ ਵਧਾਉਣ ਦੇ ਤੌਰ-ਤਰੀਕਿਆਂ 'ਤੇ ਚਰਚਾ ਕਰਨਗੇ |

ਅਸ਼ੋਕ ਗਹਿਲੋਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 12 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ | ...

ਪੂਰੀ ਖ਼ਬਰ »

ਰਾਸ਼ਟਰਪਤੀ, ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ

ਨਵੀਂ ਦਿੱਲੀ, 12 ਨਵੰਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ...

ਪੂਰੀ ਖ਼ਬਰ »

ਕਸ਼ਮੀਰ 'ਚ ਰੇਲ ਸੇਵਾ ਮੁੜ ਸ਼ੁਰੂ ਸੜਕਾਂ 'ਤੇ ਦੌੜੀਆਂ ਮਿੰਨੀ ਬੱਸਾਂ

ਸ੍ਰੀਨਗਰ, 12 ਨਵੰਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਖ਼ਤਮ ਕੀਤੀ ਧਾਰਾ 370 ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਮੁਅੱਤਲ ਕੀਤੀ ਰੇਲ ਸੇਵਾ ਅੱਜ 3 ਮਹੀਨਿਆਂ ਤੋਂ ਜ਼ਿਆਦਾ ਸਮੇਂ ਬਾਅਦ ਸ਼ੁਰੂ ਹੋ ਗਈ | ਇਸ ਤੋਂ ਇਲਾਵਾ ਬਟਵਾਰਾ-ਬਾਟਾਮਾਲੂ ਰੂਟ 'ਤੇ ਕੁਝ ਮਿੰਨੀ ਬੱਸਾਂ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਤੋਂ ਬਾਅਦ ਹੁਣ ਨਨਕਾਣਾ ਸਾਹਿਬ ਜਾਣ ਦੀ ਵਾਰੀ-ਯੋਗੀ

ਲਖਨਊ, 12 ਨਵੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਡੀ.ਏ.ਵੀ. ਕਾਲਜ ਦੇ ਮੈਦਾਨ ਵਿਚ ਹੋਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਦੌਰਾਨ ਸਾਰਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਦੌਰਾਨ ਯੋਗੀ ਨੇ ...

ਪੂਰੀ ਖ਼ਬਰ »

ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੇ ਗੁ: ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ

ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਆਗੂਆਂ ਨੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਦੇਸ਼ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX