ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  21 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  51 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  1 day ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  1 day ago
ਅੰਮ੍ਰਿਤਸਰ ਵਿਚ ਸੋਨੇ ਦੀ ਵਪਾਰੀ ਨਾਲ ਹੋਈ ਵੱਡੀ ਲੁੱਟ
. . .  1 day ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  1 day ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  1 day ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 day ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  1 day ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  1 day ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  1 day ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  1 day ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  1 day ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  1 day ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 1 hour ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 1 hour ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  18 minutes ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  48 minutes ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  2 days ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਪਹਿਲਾ ਸਫ਼ਾ

ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

• ਸਿੱਖ ਕੌਮ ਦਾ ਇਤਿਹਾਸ ਸੰਘਰਸ਼ਪੂਰਨ ਤੇ ਸ਼ਾਨਾਮੱਤਾ-ਬਾਬਾ ਬਲਬੀਰ ਸਿੰਘ • ਨਿਹੰਗ ਸਿੰਘਾਂ ਨੇ ਦਿਖਾਏ ਜੰਗੀ ਕਰਤਬ
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ 'ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ-ਛਾਇਆ ਹੇਠ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਖ਼ਾਲਸਾਈ ਜਾਹੋ ਜਲਾਲ ਨਾਲ ਕੀਤੀ ਗਈ | ਮਹੱਲੇ ਵਿਚ ਨਿਹੰਗ ਜਥੇਬੰਦੀਆਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਤਿਆਰ-ਬਰ-ਤਿਆਰ ਸ਼ਸਤਰਧਾਰੀ ਹੋ ਕੇ ਪੁੱਜੇ | ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇਕ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ ਤੇ ਗੱਡੀਆਂ ਤੋਂ ਇਲਾਵਾ ਪੈਦਲ ਯਾਤਰਾ ਕਰਦੇ  ਹੋਏ ਸਦਰ ਬਾਜ਼ਾਰ, ਆਰੀਆ ਸਮਾਜ ਚੌਕ, ਸ਼ਹੀਦ ਊਧਮ ਸਿੰਘ ਚੌਕ, ਸੰਤ ਘਾਟ ਚੌਕ, ਅਨਾਜ ਮੰਡੀ ਹੁੰਦੇ ਹੋਏ ਬੈਂਡ ਬਾਜਿਆਂ ਦੀਆਂ ਸੁੰਦਰ ਧੁਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਨੇੜਲੀ ਗਰਾਊਾਡ ਵਿਚ ਪੁੱਜੇ | ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਿਹੰਗ ਸਿੰਘਾਂ ਵਲੋਂ ਦਿਖਾਏ ਗਏ ਹੈਰਤਅੰਗੇਜ਼ ਕਰਤਬ ਦੇਖੇ | ਮਹੱਲੇ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਹਾਥੀ 'ਤੇ ਸਵਾਰ ਹੋ ਕੇ ਆਏ | ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲੇ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਜਥੇਦਾਰ ਬਾਬਾ ਤਰਸੇਮ ਸਿੰਘ ਮੋਰਾਂਵਾਲੀ ਢਾਡੀ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਛਿੰਦਾ ਸਿੰਘ ਭਿਖੀਵਿੰਡ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਰਾਏ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਬਾਬਾ ਚੋਜਾ ਸਿੰਘ ਤਰਨਤਾਰਨ, ਬਾਬਾ ਸ਼ੇਰ ਸਿੰਘ, ਬਾਬਾ ਮੈਹਣਾ ਸਿੰਘ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਰਣਯੋਧ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਪ੍ਰਤਾਪ ਸਿੰਘ ਢੂੰਡਾ ਮਿਸਲ, ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਮਲੂਕ ਸਿੰਘ ਅਨੰਦਪੁਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਅਰਜਨ ਸਿੰਘ ਸ਼ਿਵਜੀ, ਬਾਬਾ ਦਲਜੀਤ ਸਿੰਘ ਦੁੱਲਾ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਖੜਕ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਿਹੰਗ ਸਿੰਘ ਦੀ ਚੱਲੀ ਮਰਿਆਦਾ ਅਨੁਸਾਰ ਪਾਏ ਗਏ | ਉਪਰੰਤ ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਸੰਗਤਾਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ਪੂਰਨ ਤੇ ਸ਼ਾਨਾਮਤਾ ਹੈ | ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਮਿਲ ਕੇ ਮਹੱਲਾ ਕੱਢਣ ਬਾਰੇ ਜਾਣਕਾਰੀ ਦਿੱਤੀ |

550 ਸਾਲਾ ਪ੍ਰਕਾਸ਼ ਪੁਰਬ ਸਬੰਧੀ 12 ਰੋਜ਼ਾ ਸਮਾਗਮ ਸੰਪੂਰਨ

ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ੋ੍ਰਮਣੀ ਕਮੇਟੀ ਵਲੋਂ ਕਰਵਾਏ ਗਏ 12 ਰੋਜ਼ਾ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਬੀਤੀ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਸੰਪੂਰਨ ਹੋਏ | ਇੱਥੇ ਵਰਨਣਯੋਗ ਹੈ ਕਿ 1 ਨਵੰਬਰ ਤੋਂ ਸ਼ੋ੍ਰਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਚ ਸਮਾਗਮਾਂ ਦੀ ਆਰੰਭਤਾ ਕੀਤੀ ਸੀ ਤੇ ਇਨ੍ਹਾਂ ਸਮਾਗਮਾਂ ਦੀ ਸੰਪੂਰਨਤਾ 12 ਤੇ 13 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਈ | ਇਸ ਮੌਕੇ ਰਿਵਾਇਤ ਅਨੁਸਾਰ ਗੁਰਬਾਣੀ ਕੀਰਤਨ ਉਪਰੰਤ ਆਰਤੀ ਦਾ ਕੀਰਤਨ ਹੋਇਆ | ਇਸ ਮੌਕੇ ਹਾਜ਼ਰ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਹ ਦਿ੍ਸ਼ ਬਹੁਤ ਹੀ ਅਲੌਕਿਕ ਸੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਦੀ ਰੌਸ਼ਨੀ 'ਚ ਨੌਜਵਾਨਾਂ ਨੰੂ ਸਿੱਖੀ ਸਰੂਪ ਵਿਚ ਪਰਪੱਕ ਕੀਤਾ ਤੇ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਸ਼ਰਧਾ ਦੇ ਸ਼ਬਦ ਕਹੇ | ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਇਸ ਪਾਵਨ ਅਵਸਰ 'ਤੇ ਸ਼ਾਮਿਲ ਹੋਈ ਸੰਗਤ ਦਾ ਧੰਨਵਾਦ ਕੀਤਾ | ਉਨ੍ਹਾਂ ਇਸ ਮੌਕੇ ਹਾਜ਼ਰ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਕੋਟ ਸ਼ਮੀਰ, ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਜਥੇਦਾਰ ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਹਰਜੀਤ ਸਿੰਘ ਲਾਲੂ ਘੁੰਮਣ, ਸੁਲੱਖਣ ਸਿੰਘ ਭੰਗਾਲੀ, ਸਕੱਤਰ ਸਿੰਘ (ਸਾਰੇ ਮੀਤ ਸਕੱਤਰ), ਗੁਰਿੰਦਰ ਸਿੰਘ ਮਥਰੇਵਾਲ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਚੀਫ਼ ਜਸਟਿਸ ਦਾ ਦਫ਼ਤਰ ਵੀ ਆਰ. ਟੀ. ਆਈ. ਦੇ ਘੇਰੇ 'ਚ

ਜੱਜਾਂ ਦੀ ਜਾਇਦਾਦ ਬਾਰੇ ਜਾਣਕਾਰੀ ਸੂਚਨਾ ਦੇ ਅਧਿਕਾਰ ਦੇ ਦਾਇਰੇ ਤੋਂ ਬਾਹਰ
ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਜੱਜਾਂ ਨੂੰ ਕਾਨੂੰਨ ਤੋਂ ਉੱਪਰ ਨਾ ਹੋਣ ਦੀ ਦਲੀਲ ਦਿੰਦਿਆਂ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਇਕ ਜਨਤਕ ਅਥਾਰਟੀ ਹੈ ਅਤੇ ਇਸ ਲਈ ਉਸ ਦਾ ਦਫ਼ਤਰ ਸੂਚਨਾ ਦੇ ਅਧਿਕਾਰ (ਆਰ. ਟੀ. ਆਈ.) ਦੇ ਦਾਇਰੇ ਹੇਠ ਆਉਂਦਾ ਹੈ | ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ 5 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਦਿੱਲੀ ਹਾਈਕੋਰਟ ਦੇ 2010 ਦੇ ਫ਼ੈਸਲੇ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਚੀਫ਼ ਜਸਟਿਸ ਦਾ ਅਹੁਦਾ ਵੀ ਆਰ. ਟੀ. ਆਈ. ਦੇ ਘੇਰੇ ਹੇਠ ਆਉਂਦਾ ਹੈ | ਦਿਲਚਸਪ ਗੱਲ ਇਹ ਹੈ ਕਿ ਇਸ 5 ਮੈਂਬਰੀ ਬੈਂਚ 'ਚ ਮੌਜੂਦਾ ਚੀਫ਼ ਜਸਟਿਸ ਤੋਂ ਇਲਾਵਾ ਭਵਿੱਖ ਦੇ 3 ਚੀਫ਼ ਜਸਟਿਸ ਵੀ ਸ਼ਾਮਿਲ ਸਨ | ਸੁਪਰੀਮ ਕੋਰਟ ਨੇ ਆਪਣੇ ਇਸ ਫ਼ੈਸਲੇ ਨਾਲ ਸੁਪਰੀਮ ਕੋਰਟ ਦੇ ਸਕੱਤਰ ਜਨਰਲ ਅਤੇ ਕੇਂਦਰੀ ਸਰਬਉੱਚ ਅਦਾਲਤ ਦੇ ਜਨਤਕ ਸੂਚਨਾ ਅਧਿਕਾਰੀ ਵਲੋਂ ਦਿੱਲੀ ਹਾਈਕੋਰਟ ਦੇ ਫ਼ੈਸਲੇ ਦੇ ਿਖ਼ਲਾਫ਼ ਦਾਇਰ ਕੀਤੀ ਅਪੀਲ ਨੂੰ ਖ਼ਾਰਜ ਕਰ ਦਿੱਤਾ | ਸੰਵਿਧਾਨਕ ਬੈਂਚ ਨੇ ਅੱਜ ਦਿੱਤੇ ਅਹਿਮ ਫ਼ੈਸਲੇ 'ਚ ਕਿਹਾ ਕਿ ਸੂਚਨਾ ਦਾ ਅਧਿਕਾਰ ਅਤੇ ਨਿੱਜਤਾ ਦਾ ਅਧਿਕਾਰ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ 'ਚ ਕੋਈ ਵੀ ਦੂਜੇ ਤੋਂ ਉੱਪਰ ਨਹੀਂ ਹੈ | ਸੁਪਰੀਮ ਕੋਰਟ ਨੇ ਹਾਲਾਂਕਿ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਆਰ. ਟੀ. ਆਈ. ਨੂੰ ਨਿਗਰਾਨੀ ਦੇ ਹਥਿਆਰ ਵਜੋਂ ਇਸਤੇਮਾਲ ਨਹੀਂ ਕੀਤਾ ਜਾ ਸਕਦਾ | ਸੁਪਰੀਮ ਕੋਰਟ ਨੇ ਕਿਹਾ ਕਿ ਚੀਫ਼ ਜਸਟਿਸ ਦੇ ਦਫ਼ਤਰ ਬਾਰੇ ਜਾਣਕਾਰੀ ਦੇਣ ਦਾ ਫ਼ੈਸਲਾ ਲੈਣ ਵੇਲੇ ਨਿੱਜਤਾ ਦੇ ਅਧਿਕਾਰ ਨੂੰ ਵੀ ਧਿਆਨ 'ਚ ਰੱਖਣਾ ਹੋਵੇਗਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਸੰਤੁਲਨ ਕਾਇਮ ਕਰਨਾ ਹੋਵੇਗਾ | ਜੱਜਾਂ ਨੇ ਨਿਆਇਕ ਸੁਤੰਤਰਤਾ ਅਤੇ ਜਵਾਬਦੇਹੀ ਨੂੰ ਨਾਲ ਲੈ ਕੇ ਚੱਲਣ ਦੀ ਹਮਾਇਤ ਕਰਦਿਆਂ ਕਿਹਾ ਕਿ ਪਾਰਦਰਸ਼ਤਾ ਕਾਰਨ ਨਿਆਇਕ ਆਜ਼ਾਦੀ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ | ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਕਾਲਜੀਅਮ 'ਚ ਜਿਨ੍ਹਾਂ ਜੱਜਾਂ ਦੇ ਨਾਂਅ ਦੀ ਸਿਫ਼ਾਰਸ਼ ਕੀਤੀ ਹੈ, ਉਸ ਨੂੰ ਹੀ ਜਨਤਕ ਕੀਤਾ ਜਾ ਸਕਦਾ ਹੈ ਪਰ ਉਸ ਦੇ ਕਾਰਨਾਂ ਨੂੰ ਨਹੀਂ | ਬੈਂਚ ਨੇ ਜੱਜਾਂ ਦੀ ਸੰਪਤੀ ਦਾ ਬਿਓਰਾ ਆਰ. ਟੀ. ਆਈ. ਦੇ ਘੇਰੇ ਤੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ | 5 ਜੱਜਾਂ ਦੇ ਬੈਂਚ ਜਿਸ 'ਚ ਚੀਫ਼ ਜਸਟਿਸ ਰੰਜਨ ਗੋਗੋਈ ਤੋਂ ਇਲਾਵਾ ਜਸਟਿਸ ਐਨ. ਵੀ. ਰਮੱਨਾ, ਡੀ. ਵਾਈ. ਚੰਦਰਚੂਹੜ, ਦੀਪਕ ਗੁਪਤਾ ਅਤੇ ਸੰਜੀਵ ਖੰਨਾ ਸ਼ਾਮਿਲ ਹਨ, ਦਿੱਲੀ ਹਾਈਕੋਰਟ ਦੇ 2010 'ਚ ਦਿੱਤੇ ਫ਼ੈਸਲੇ ਦੇ ਿਖ਼ਲਾਫ਼ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸੀ, ਜਿਸ 'ਚ ਦਿੱਲੀ ਹਾਈਕੋਰਟ ਨੇ ਕਿਹਾ ਸੀ ਕਿ ਚੀਫ਼ ਜਸਟਿਸ ਦਾ ਦਫ਼ਤਰ ਸੂਚਨਾ ਦੇ ਅਧਿਕਾਰ ਕਾਨੂੰਨ ਦੇ ਦਾਇਰੇ ਹੇਠ ਆਉਂਦਾ ਹੈ | ਹਾਈਕੋਰਟ ਨੇ ਇਹ ਵੀ ਕਿਹਾ ਸੀ ਕਿ ਨਿਆਇਕ ਸੁਤੰਤਰਤਾ ਕਿਸੇ ਜੱਜ ਦਾ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਸੁਪਰੀਮ ਕੋਰਟ ਨੇ 4 ਅਪ੍ਰੈਲ, 2019 'ਚ ਇਸ ਮਾਮਲੇ ਦੀ ਸੁਣਵਾਈ ਕਰ ਕੇ ਫ਼ੈਸਲਾ ਰਾਖਵਾਂ ਰੱਖਿਆ ਸੀ |
ਚੀਫ਼ ਜਸਟਿਸ ਸਣੇ ਤਿੰਨ ਜੱਜਾਂ ਦੀ ਰਾਇ ਇਕ-ਦੋ ਜੱਜਾਂ ਦੀ ਵੱਖਰੀ
ਜਿੱਥੇ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਸੰਜੀਵ ਖੰਨਾ ਦਾ ਫ਼ੈਸਲਾ ਇਕੋ ਜਿਹਾ ਸੀ, ਉਥੇ ਜਸਟਿਸ ਰਮੱਨਾ ਅਤੇ ਚੰਦਰਚੂਹੜ ਦੀ ਰਾਇ ਵੱਖ-ਵੱਖ ਸੀ | ਜਸਟਿਸ ਚੰਦਰਚੂਹੜ ਨੇ ਕਿਹਾ ਕਿ ਨਿਆਇਕ ਵਿਵਸਥਾ ਕੁੱਲ ਬੰਧਨਾਂ 'ਚ ਕੰਮ ਨਹੀਂ ਕਰ ਸਕਦੀ, ਕਿਉਂਕਿ ਜੱਜਾਂ ਦਾ ਅਹੁਦਾ ਸੰਵਿਧਾਨਕ ਹੈ ਅਤੇ ਉਹ ਜਨਤਕ ਡਿਊਟੀ ਨਿਭਾਉਂਦੇ ਹਨ | ਜਸਟਿਸ ਰਮੱਨਾ ਨੇ ਕਿਹਾ ਕਿ ਨਿੱਜਤਾ ਦੇ ਅਧਿਕਾਰ ਅਤੇ ਪਾਰਦਰਸ਼ਤਾ ਦੇ ਅਧਿਕਾਰ ਵਿਚਾਲੇ ਸੰਤੁਲਨ ਫ਼ਾਰਮੂਲਾ ਹੋਣਾ ਚਾਹੀਦਾ ਹੈ, ਤਾਂ ਜੋ ਨਿਆਇਕ ਵਿਵਸਥਾ ਦੀ ਆਜ਼ਾਦੀ ਨੂੰ ਭੰਗ ਹੋਣ ਤੋਂ ਬਚਾਇਆ ਜਾ ਸਕੇ |

ਕਰਨਾਟਕ ਦੇ 17 ਵਿਧਾਇਕਾਂ ਦੀ ਅਯੋਗਤਾ ਬਰਕਰਾਰ ਪਰ ਲੜ ਸਕਣਗੇ ਜ਼ਿਮਨੀ ਚੋਣਾਂ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਜੁਲਾਈ 'ਚ ਕਰਨਾਟਕ ਦੀ ਯੇਦੀਯੁਰੱਪਾ ਸਰਕਾਰ ਦੇ ਗਠਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ 17 ਅਯੋਗ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਿਥੇ ਵਿਧਾਨ ਸਭਾ ਸਪੀਕਰ ਵਲੋਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੇ ਫ਼ੈਸਲੇ ਨੂੰ ਉਚਿੱਤ ਠਹਿਰਾਇਆ ਗਿਆ ਹੈ, ਉਥੇ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਿਮਨੀ ਚੋਣਾਂ ਲੜਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ | ਬਾਗ਼ੀ ਵਿਧਾਇਕਾਂ ਬਾਰੇ ਟਿੱਪਣੀ ਕਰਦਿਆਂ ਸਰਬਉੱਚ ਅਦਾਲਤ ਨੇ ਕਿਹਾ ਕਿ ਅਯੋਗਤਾ ਅਣਮਿੱਥੇ ਸਮੇਂ ਲਈ ਨਹੀਂ ਹੋ ਸਕਦੀ | ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮੁੜ ਸੁਰਖੀਆਂ 'ਚ ਆਏ 17 ਅਯੋਗ ਵਿਧਾਇਕਾਂ, ਜਿਨ੍ਹਾਂ 'ਚੋਂ 14 ਕਾਂਗਰਸ ਅਤੇ 3 ਜੇ. ਡੀ. (ਐਸ) ਦੇ ਹਨ, ਬਾਰੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਦਿੱਲੀ 'ਚ ਅਹਿਮ ਬੈਠਕ ਕੀਤੀ | ਦਿੱਲੀ ਤੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਬੈਂਗਲੁਰੂ ਤੋਂ ਵਿਧਾਇਕਾਂ ਦੇ ਭਾਜਪਾ 'ਚ ਸ਼ਾਮਿਲ
ਹੋਣ ਦਾ ਐਲਾਨ ਕਰ ਦਿੱਤਾ ਗਿਆ | ਕਰਨਾਟਕ ਉਪ ਮੰਤਰੀ ਅਸ਼ਵਥਨਰਾਇਨ ਸੀ. ਐਨ. ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੇ ਅਯੋਗ ਵਿਧਾਇਕ (14 ਨਵੰਬਰ) ਨੂੰ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਦੂਜੇ ਪਾਸੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਹੋਈ 'ਅੱਧੀ ਜਿੱਤ' ਤੋਂ ਬਾਅਦ ਕਰਨਾਟਕ ਦੀ ਯੇਦੀਯੁਰੱਪਾ ਸਰਕਾਰ ਨੂੰ ਕਾਨੂੰਨ ਅਤੇ ਸੰਵਿਧਾਨ ਦੀ ਨਜ਼ਰ 'ਚ ਨਾਜਾਇਜ਼ ਕਰਾਰ ਦਿੰਦਿਆਂ ਸੂਬਾ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ |
ਅਯੋਗ, ਪਰ ਲੜ ਸਕਦੇ ਹਨ ਜ਼ਿਮਨੀ ਚੋਣਾਂ-ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇ. ਆਰ. ਰਮੇਸ਼ ਕੁਮਾਰ ਵਲੋਂ ਦਲ ਬਦਲੂ ਕਾਨੂੰਨ ਦੇ ਦਸਵੇਂ ਅਧਿਆਏ ਦੇ ਮੁਤਾਬਿਕ 17 ਵਿਧਾਇਕਾਂ ਨੂੰ ਅਯੋਗ ਕਰਾਰ ਦੇ ਫ਼ੈਸਲੇ ਨੂੰ ਉੱਚਿਤ ਠਹਿਰਾਇਆ ਹੈ, ਪਰ ਸੁਪਰੀਮ ਕੋਰਟ ਨੇ ਇਸ ਦੇ ਨਾਲ ਇਹ ਵੀ ਕਿਹਾ ਕਿ ਅਯੋਗਤਾ ਅਨਿਸਚਿਤ ਕਾਲ ਲਈ ਨਹੀਂ ਹੋ ਸਕਦੀ | ਜਸਟਿਸ ਐਨ. ਵੀ. ਰਮਨ, ਸੰਜੀਵ ਖੰਨਾ ਅਤੇ ਕ੍ਰਿਸ਼ਨ ਮੁਰਾਰੀ ਦੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਇਹ ਵਿਧਾਇਕ 5 ਦਸੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ ਅਤੇ ਜੇਕਰ ਉਹ ਜਿੱਤਦੇ ਹਨ ਤਾਂ ਮੰਤਰੀ ਵੀ ਬਣ ਸਕਦੇ ਹਨ | ਬੈਂਚ ਨੇ ਕਿਹਾ ਕਿ ਲੋਕਾਂ ਨੂੰ ਸਥਾਈ ਸਰਕਾਰ ਦੇ ਹੱਕ ਤੋਂ ਸੱਖਣੇ ਨਹੀਂ ਕੀਤਾ ਜਾ ਸਕਦਾ |
ਅੱਜ ਭਾਜਪਾ 'ਚ ਸ਼ਾਮਿਲ ਹੋਣਗੇ ਸਾਰੇ ਬਾਗੀ ਵਿਧਾਇਕ-ਯੇਦੀਯੁਰੱਪਾ
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਹੇਠ ਦਿੱਲੀ 'ਚ ਇਕ ਅਹਿਮ ਬੈਠਕ ਹੋਈ | ਬੈਠਕ 'ਚ ਕਰਨਾਟਕ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਹਿੱਸਾ ਲਿਆ, ਜਿਸ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਨੇ ਬਿਆਨ ਦਿੰਦਿਆਂ ਕਿਹਾ ਕਿ ਸਾਰੇ ਵਿਧਾਇਕ ਅੱਜ 14 ਨਵੰਬਰ ਭਾਜਪਾ 'ਚ ਸ਼ਾਮਿਲ ਹੋਣਗੇ |
17 ਸੀਟਾਂ 'ਚੋਂ 15 ਸੀਟਾਂ 'ਤੇ 5 ਦਸੰਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ | ਦੋ ਸੀਟਾਂ ਮਸਕੀ ਅਤੇ ਰਾਜਰਾਜੇਸ਼ਵਰੀ ਨਗਰ ਦਾ ਮਾਮਲਾ ਅਜੇ ਵੀ ਕਰਨਾਟਕ ਹਾਈਕੋਰਟ 'ਚ ਬਕਾਇਆ ਹੈ |


ਗੁਰੂ ਨਾਨਕ ਦੇਵ ਜੀ ਦਾ ਭਾਈਚਾਰੇ ਦਾ ਸੰਦੇਸ਼ ਅੱਜ ਵੀ ਕਾਇਮ-ਅਕਬਰੂਦੀਨ

550ਵੇਂ ਪ੍ਰਕਾਸ਼ ਪੁਰਬ ਮੌਕੇ ਸੰਯੁਕਤ ਰਾਸ਼ਟਰ 'ਚ ਸਮਾਗਮ
ਨਿਊਯਾਰਕ, 13 ਨਵੰਬਰ (ਪੀ. ਟੀ. ਆਈ.)-ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਸਈਦ ਅਕਬਰੂਦੀਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਹਾ ਕਿ ਗੁਰੂ ਜੀ ਦੇ ਸਰਬ ਵਿਆਪੀ ਭਾਈਚਾਰੇ ਅਤੇ ਸਮਾਨਤਾ ਦੇ ਸੰਦੇਸ਼ ਦਾ ਵਿਸ਼ਵ ਭਰ 'ਚ ਪਾਲਣ ਕੀਤਾ ਜਾਂਦਾ ਹੈ ਅਤੇ ਸੰਯੁਕਤ ਰਾਸ਼ਟਰ 'ਚ ਵੀ ਇਹ ਗੂੰਜਦਾ ਹੈ | ਇਸ ਮੌਕੇ ਸੰਯੁਕਤ ਰਾਸ਼ਟਰ 'ਚ ਭਾਰਤੀ ਮਿਸ਼ਨ ਵਲੋਂ ਇਕ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ | ਇਸ ਮੌਕੇ ਇੱਥੇ ਪੁੱਜੀ ਸੰਗਤ ਨੂੰ ਸੰਬੋਧਨ ਕਰਦਿਆਂ ਅਕਬਰੂਦੀਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਵਰਨਣ ਕਰਨ ਲਈ ਅਸੀਂ ਕਈ ਸ਼ਬਦ ਇਸਤੇਮਾਲ ਕਰ ਸਕਦੇ ਹਾਂ-ਜਿਵੇਂ ਕਿ ਕ੍ਰਾਂਤੀਕਾਰੀ, ਪੈਗ਼ੰਬਰ, ਸਮਾਜ ਸੁਧਾਰਕ, ਬਰਾਬਰੀ ਦੇ ਅਧਿਕਾਰਾਂ ਦੇ ਪੈਰੋਕਾਰ, ਦੂਰਦਰਸ਼ੀ, ਸੰਸਥਾਪਕ ਅਤੇ ਆਗੂ | ਫਿਰ ਵੀ ਇਹ ਹਿਸਾਬ ਲਗਾਉਣ 'ਚ ਅਸਫ਼ਲ ਰਿਹਾ ਜਾਂਦਾ ਹੈ ਕਿ ਉਹ ਇਕ ਵਿਅਕਤੀ ਦੇ ਰੂਪ 'ਚ ਕੌਣ ਸਨ ਅਤੇ ਉਨ੍ਹਾਂ ਦਾ ਪ੍ਰਭਾਵ, ਕੀ ਉਨ੍ਹਾਂ ਦੀ ਆਸ-ਪਾਸ ਦੀ ਦੁਨੀਆ 'ਚ ਜਾਰੀ ਹੈ | ਇਸ ਮੌਕੇ ਇੱਥੇ ਕਰਵਾਏ ਗਏ ਇਕ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਸ਼ਵ ਵਿਆਪੀ ਭਾਈਚਾਰੇ, ਪਿਆਰ, ਨਿਮਰਤਾ, ਸਾਦਗੀ, ਸਮਾਨਤਾ ਅਤੇ ਸਹਿਣਸ਼ੀਲਤਾ ਅਤੇ ਆਪਣੇ ਆਲੇ-ਦੁਆਲੇ ਵਾਲਿਆਂ ਦੀ ਸੇਵਾ ਕਰਨ ਦੀ ਵਚਨਬੱਧਤਾ ਵਿਖਾਉਂਦੀ ਹੈ ਕਿ ਉਹ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਸਮਾਜਿਕ ਤੌਰ 'ਤੇ ਪਛੜੇ ਵਰਗਾਂ ਨੂੰ ਬਰਾਬਰ, ਸਤਿਕਾਰੀ ਅਤੇ ਮੌਕਿਆਂ ਦੇ ਲਾਇਕ ਮੰਨਦੇ ਸਨ | ਉਨ੍ਹਾਂ ਦੀ ਇੱਛਾ ਸ਼ਕਤੀ ਅਤੇ ਸਮਾਜਿਕ ਮਾਪਦੰਡਾਂ ਨੂੰ ਚੁਣੌਤੀ ਦੇਣ ਦੀ ਯੋਗਤਾ ਅਤੇ ਸਿਹਤਮੰਦ ਅਤੇ ਮਜ਼ਬੂਤ ਸਮਾਜ ਬਣਾਉਣ ਦਾ ਉਨ੍ਹਾਂ ਦਾ ਉਦੇਸ਼ ਉਹ ਸਾਰੀਆਂ ਕਦਰਾਂ ਕੀਮਤਾਂ ਹਨ ਜੋ ਅੱਜ ਵਿਸ਼ਵ ਪੱਧਰ 'ਤੇ ਕਾਇਮ ਹਨ ਅਤੇ ਸੰਯੁਕਤ ਰਾਸ਼ਟਰ 'ਚ ਅਲੱਗ-ਅਲੱਗ ਤਰੀਕਿਆਂ ਨਾਲ ਗੰੂਜਦੀਆਂ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਪ੍ਰਤੀ ਏਨੀ ਸ਼ਰਧਾ ਨੂੰ ਵੇਖਦਿਆਂ ਹੀ ਸੰਯੁਕਤ ਰਾਸ਼ਟਰ ਨੇ ਗੁਰਪੁਰਬ ਮੌਕੇ ਰਸਮੀ ਬੈਠਕਾਂ ਕਰਨ ਤੋਂ ਗੁਰੇਜ਼ ਕੀਤਾ ਹੈ | ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਤੋਂ ਕੀਰਤਨੀ ਜਥੇ ਜਸਪ੍ਰੀਤ ਸਿੰਘ ਬੱਲ, ਅਰੁਣ ਬੱਧਣ ਅਤੇ ਸਰਵਜੀਤ ਸਿੰਘ ਨੇ ਕੀਰਤਨ ਕੀਤਾ | ਇਸ ਤੋਂ ਬਾਅਦ ਲੰਗਰ ਛਕਾਇਆ ਗਿਆ | ਅਕਬਰੂਦੀਨ, ਉਪ ਸਥਾਈ ਪ੍ਰਤੀਨਿਧ ਕੇ. ਨਾਗਰਾਜ ਨਾਇਡੂ ਅਤੇ ਭਾਰਤੀ ਮਿਸ਼ਨ ਦੇ ਹੋਰ ਅਧਿਕਾਰੀਆਂ ਨੇ ਆਈ ਹੋਈ ਸੰਗਤ ਨੂੰ ਲੰਗਰ ਛਕਾਇਆ |

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਵਧੇਰੇ ਢੁਕਵੀਆਂ-ਅਮਰੀਕੀ ਸੰਸਦ ਮੈਂਬਰ

ਵਾਸ਼ਿੰਗਟਨ, 13 ਨਵੰਬਰ (ਏਜੰਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਅਮਰੀਕੀ ਰਾਜਧਾਨੀ ਦੇ ਗਲਿਆਰਿਆਂ 'ਚ ਉਸ ਸਮੇਂ ਗੂੰਜ ਸੁਣਾਈ ਦਿੱਤੀ, ਜਦ ਇੱਥੇ ਅਮਰੀਕੀ ਸੰਸਦ ਮੈਂਬਰਾਂ ਅਤੇ ਨਾਮੀ ਭਾਰਤੀ ਮੂਲ ਦੇ ਅਮਰੀਕੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ | ਇਸ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਜੀ ਦੇ ਸਿਧਾਂਤ ਅੱਜ ਪਹਿਲਾਂ ਤੋਂ ਵੀ ਜ਼ਿਆਦਾ ਢੁਕਵੇਂ ਹਨ | 550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਸੈਨੇਟ 'ਚ ਮਤਾ ਲਿਆਉਣ ਵਾਲੇ ਇੰਡੀਆਨਾ ਤੋਂ ਰਿਪਬਲਿਕਨ ਸੈਨੇਟਰ ਟੋਡ ਜੰਗ ਨੇ ਕਿਹਾ ਕਿ ਅਮਰੀਕਾ 'ਚ ਸਿੱਖ ਆਪਣਾ ਡੰੂਘਾ ਪ੍ਰਭਾਵ ਪਾਉਣ 'ਚ ਇਸ ਲਈ ਸਫ਼ਲ ਹੋਏ ਹਨ, ਕਿਉਂਕਿ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕੀਤਾ ਹੈ | ਜੰਗ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਭ ਨੂੰ ਇਕ ਬਰਾਬਰ ਦੱਸਿਆ ਹੈ | 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤੀ ਦੂਤਾਵਾਸ ਵਲੋਂ ਕੈਪੀਟੋਲ ਹਿਲ ਵਿਖੇ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਜੰਗ ਨੇ ਕਿਹਾ ਕਿ ਮੇਰੇ ਗੁਆਂਢ 'ਚ ਸਿੱਖਾਂ ਦੇ ਪਰਿਵਾਰ ਰਹਿੰਦੇ ਹਨ | ਇਸ ਮੌਕੇ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕੀਤਾ | ਕਾਂਗਰਸ ਸਿੱਖ ਕੋਕਸ ਦੀ ਸੰਸਥਾਪਕ ਮੈਂਬਰ ਜੋਡੀ ਚੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਭੇਦਭਾਵ ਦੇ ਿਖ਼ਲਾਫ਼ ਸੱਚੇ ਮਾਨਵਤਾਵਾਦੀ ਚੈਂਪੀਅਨ ਸਨ | ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਉਸ ਸਮੇਂ ਔਰਤਾਂ ਦੇ ਹੱਕਾਂ ਲਈ ਖੜ੍ਹਨਾ ਬਹੁਤ ਵੱਡੀ ਗੱਲ ਸੀ | ਇਸ ਤੋਂ ਪਹਿਲਾਂ ਇੰਡੀਆਨਾ ਤੋਂ ਰਿਪਬਲਿਕਨ ਕਾਂਗਰਸ ਮੈਂਬਰ ਗ੍ਰੇਗ ਪੈਂਸ ਨੇ ਸਦਨ 'ਚ ਆਪਣੇ ਭਾਸ਼ਨ ਦੌਰਾਨ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ 10 ਹਜ਼ਾਰ ਤੋਂ ਵੱਧ ਸਿੱਖਾਂ ਦਾ ਘਰ ਹੋਣ 'ਤੇ ਇੰਡੀਆਨਾ ਨੂੰ ਮਾਣ ਹੈ | ਇਸ ਮੌਕੇ ਨਿਊ ਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਦੇ ਸਮਾਜ ਨੂੰ ਯੋਗਦਾਨ ਬਾਰੇ ਜਾਗਰੂਕਤਾਂ ਫ਼ੈਲਾਉਣ ਲਈ ਅੱਜ ਪਹਿਲਾਂ ਤੋਂ ਵੀ ਜ਼ਿਆਦਾ ਲੋੜ ਹੈ | ਅਮਰੀਕਾ 'ਚ ਭਾਰਤੀ ਰਾਜਦੂਤ ਹਰਸ਼ ਵਰਧਨ ਸ਼ਿ੍ੰਗਲਾ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਖੁੱਲ੍ਹਣਾ ਇਤਿਹਾਸਕ ਦਿਨ ਸੀ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ |

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਿ੍ੰਸ ਚਾਰਲਸ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪਿ੍ੰਸ ਆਫ਼ ਵੇਲਜ਼ ਪਿ੍ੰਸ ਚਾਰਲਸ ਅੱਜ ਹੋਰਨਾਂ ਸ਼ਖ਼ਸੀਅਤਾਂ ਸਮੇਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ | ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਲੰਗਰ ਹਾਲ 'ਚ ਜਾ ਕੇ ਲੰਗਰ ਦੀ ਸੇਵਾ ਵੀ ਕੀਤੀ | ਜਾਣਕਾਰੀ ਮੁਤਾਬਿਕ ਪਿ੍ੰਸ ਚਾਰਲਸ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਇਸ ਅਸਥਾਨ ਬਾਰੇ ਜਾਣਕਾਰੀ ਹਾਸਲ ਕਰਨ ਵਿਚ ਬਹੁਤ ਦਿਲਚਸਪੀ ਵਿਖਾਈ ਅਤੇ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਪ੍ਰਕਿਰਿਆ ਜਾਣਨ ਦੀ ਇੱਛਾ ਪ੍ਰਗਟ ਕੀਤੀ | ਇਸ ਤੋਂ ਬਾਅਦ ਉਨ੍ਹਾਂ ਨੇ ਲੰਗਰ ਹਾਲ ਵਿਚ ਜਾ ਕੇ ਖੁਦ ਪਰਸ਼ਾਦੇ ਬਣਾਉਣ ਦੀ ਸੇਵਾ ਵੀ ਕੀਤੀ | ਇਸ ਮੌਕੇ ਪਿ੍ੰਸ ਚਾਰਲਸ ਦੇ ਨਾਲ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਕੁਲਵੰਤ ਸਿੰਘ ਬਾਠ,ਪਰਮਜੀਤ ਸਿੰਘ ਚੰਢੋਕ ਤੇ ਹੋਰਨਾਂ ਵਲੋਂ ਪਿ੍ੰਸ ਚਾਰਲਸ ਨੂੰ ਸਿਰੋਪਾਓ ਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ 12 ਦਿਨ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ

ਡਾ: ਕਮਲ ਕਾਹਲੋਂ ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖਾਂ ਦਾ ਮੁਕੱਦਸ ਅਸਥਾਨ, ਜੋ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਖੁੱਲ੍ਹ ਚੁੱਕਾ ਹੈ | ਸਿੱਖ ਧਰਮ ਨਾਲ ਜੁੜਿਆ ਹਰ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਵਿਦੇਸ਼ੀ ਸ਼ਰਧਾਲੂ ਵੀ ਪੁੱਜਣੇ ਸ਼ੁਰੂ

• 279 ਦੇ ਕਰੀਬ ਸ਼ਰਧਾਲੂ ਹੀ ਹੋਏ ਰਵਾਨਾ • ਜਾਣਕਾਰੀ ਦੀ ਘਾਟ ਕਾਰਨ ਕਈ ਨਹੀਂ ਜਾ ਸਕੇ ਪਾਕਿ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਐਤਵਾਰ ਤੋਂ ਸ਼ੁਰੂ ਹੋਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਰਾਹੀਂ ਪਾਕਿਸਤਾਨ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

'ਗਰੁੱਪ' 'ਚ ਭਰਨ ਵਾਲੇ ਸ਼ਰਧਾਲੂਆਂ 'ਚੋਂ ਸਿਰਫ ਇਕ ਯਾਤਰੂ ਨੂੰ ਹੀ ਜਾਣ ਦਿੱਤਾ ਜਾ ਰਿਹੈ

ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 13 ਨਵੰਬਰ (ਡਾ. ਕਮਲ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਜਿਥੇ ਪਾਸਪੋਰਟ ਅਤੇ ...

ਪੂਰੀ ਖ਼ਬਰ »

ਪਾਕਿ ਵਲੋਂ ਕੁਲਭੂਸ਼ਨ ਜਾਧਵ ਨੂੰ ਸਿਵਲ ਕੋਰਟ 'ਚ ਅਪੀਲ ਦਾ ਅਧਿਕਾਰ ਦੇਣ ਲਈ ਸੈਨਿਕ ਕਾਨੂੰਨ 'ਚ ਸੋਧ ਤੋਂ ਇਨਕਾਰ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਮੀਡੀਆ 'ਚ ਆਈਆਂ ਰਿਪੋਰਟਾਂ ਕਿ ਪਾਕਿਸਤਾਨ ਕੁਲਭੂਸ਼ਨ ਜਾਧਵ ਨੂੰ ਸਿਵਲ ਕੋਰਟ 'ਚ ਅਪੀਲ ਕਰਨ ਦਾ ਅਧਿਕਾਰ ਦੇਣ ਲਈ ਸੈਨਿਕ ਕਾਨੂੰਨਾਂ 'ਚ ਸੋਧ ਕਰ ਸਕਦਾ ਹੈ, ਨੂੰ ਗਲਤ ਦੱਸਿਆ ਹੈ | ਪਾਕਿਸਤਾਨੀ ਫ਼ੌਜ ਦੇ ਬੁਲਾਰੇ ...

ਪੂਰੀ ਖ਼ਬਰ »

ਲਤਾ ਮੰਗੇਸ਼ਕਰ ਅਜੇ ਵੀ ਵੈਂਟੀਲੇਟਰ 'ਤੇ

ਮੁੰਬਈ, 13 ਨਵੰਬਰ (ਪੀ. ਟੀ. ਆਈ.)-ਸਦਾਬਹਾਰ ਗਾਇਕਾ ਲਤਾ ਮੰਗੇਸ਼ਕਰ ਅਜੇ ਵੀ ਵੈਂਟੀਲੇਟਰ 'ਤੇ ਹੈ ਅਤੇ ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਪਰ ਸੁਧਾਰ ਹੋ ਰਿਹਾ ਹੈ | ਹਸਪਤਾਲ ਵਿਚਲੇ ਇਕ ਸੂਤਰ ਨੇ ਦੱਸਿਆ ਕਿ ਉਹ ਅਜੇ ਵੀ ਆਈ.ਸੀ.ਯੂ. 'ਚ ਵੈਂਟੀਲੇਟਰ 'ਤੇ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਖਾੜਕੂਆਂ ਦੀ ਸੂਚੀ ਮੰਗੀ

ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਤੋਂ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਖਾੜਕੂ ਜਾਂ ਖਾੜਕੂਵਾਦ ਦੇ ਸਮਰਥਕਾਂ ਦੀ ਸੂਚੀ ਮੰਗਦੇ ਹੋਏ ਸੂਬੇ ਨੂੰ ਚੌਕਸ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ | ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਮੋਦੀ ਵਲੋਂ ਪੁਤਿਨ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ਦੁਵੱਲੇ ਸਬੰਧਾਂ 'ਤੇ ਕੀਤੀ ਚਰਚਾ

ਬਰਾਸੀਲੀਆ, 13 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਚਰਚਾ ਕੀਤੀ | ਮੋਦੀ ਨੇ ਪੁਤਿਨ ਨਾਲ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੇ 700 ਕਰੋੜ ਦਾ ਬਾਂਡ ਭਰਨ ਤੋਂ ਕੀਤਾ ਇਨਕਾਰ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਿਮਾਰ ਚੱਲ ਰਹੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਇਲਾਜ ਲਈ ਬਰਤਾਨੀਆ ਜਾਣ ਬਦਲੇ 700 ਕਰੋੜ ਰੁਪਏ ਦਾ ਮੁਆਵਜ਼ਾ ਬਾਂਡ ਜਮ੍ਹਾਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ | ਇਮਰਾਨ ਖ਼ਾਨ ਸਰਕਾਰ ਦੀ ਮੰਗ ਨੂੰ ...

ਪੂਰੀ ਖ਼ਬਰ »

50 ਲੱਖ ਤੋਂ ਵੱਧ ਸੰਗਤਾਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਹੋਈਆਂ ਸ਼ਾਮਿਲ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਕਰਵਾਏ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਸੰਪੂਰਨ ਹੋਏ | ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ...

ਪੂਰੀ ਖ਼ਬਰ »

27 ਤੱਕ ਜੇਲ੍ਹ ਵਿਚ ਰਹਿਣਗੇ ਚਿਦੰਬਰਮ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਈ.ਡੀ. ਵਲੋਂ ਦਾਇਰ ਕੀਤੇ ਗਏ ਆਈ. ਐਨ. ਐਕਸ. ਮੀਡੀਆ ਹਵਾਲਾ ਰਾਸ਼ੀ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਦਿੱਲੀ ਦੀ ਇਕ ਅਦਾਲਤ ਨੇ 27 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਆਦੇਸ਼ ਦਿੱਤਾ ਹੈ | ਜ਼ਿਲ੍ਹਾ ਅਦਾਲਤਾਂ 'ਚ ...

ਪੂਰੀ ਖ਼ਬਰ »

ਕਾਬੁਲ 'ਚ ਆਤਮਘਾਤੀ ਬੰਬ ਧਮਾਕੇ 'ਚ 12 ਮੌਤਾਂ

ਕਾਬੁਲ, 13 ਨਵੰਬਰ (ਏਜੰਸੀ)-ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੁੱਧਵਾਰ ਸਵੇਰੇ ਧਮਾਕਾਖੇਜ਼ ਨਾਲ ਭਰੀ ਇਕ ਮਿਨੀ ਵੈਨ 'ਚ ਹੋਏ ਧਮਾਕੇ 'ਚ 4 ਵਿਦੇਸ਼ੀਆਂ ਸਮੇਤ 12 ਲੋਕ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ | ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX