ਤਾਜਾ ਖ਼ਬਰਾਂ


ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  4 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  6 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  23 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 2 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਪਹਿਲਾ ਸਫ਼ਾ

ਨਾਗਰਿਕਤਾ ਸੋਧ ਬਿੱਲ 'ਤੇ ਸੰਸਦ ਦੀ ਮੋਹਰ

ਰਾਜ ਸਭਾ 'ਚ ਵੀ ਹੋਇਆ ਪਾਸ-ਸਮਰਥਨ 'ਚ 125 ਅਤੇ ਵਿਰੋਧ 'ਚ 105 ਵੋਟਾਂ ਪਈਆਂ

ਵਿਰੋਧੀ ਧਿਰ ਦੀਆਂ ਸਾਰੀਆਂ ਸੋਧਾਂ ਰੱਦ,ਭਾਰਤ ਵਿਚ ਰਹਿ ਰਹੇ ਮੁਸਲਮਾਨ ਹਮੇਸ਼ਾ,ਭਾਰਤੀ ਨਾਗਰਿਕ ਹੀ ਰਹਿਣਗੇ-ਅਮਿਤ ਸ਼ਾਹ,ਸ਼ਿਵ ਸੈਨਾ ਵਲੋਂ ਵਾਕ ਆਊਟ,ਸਦਨ 'ਚ ਹੋਈ ਭਖਵੀਂ ਬਹਿਸ
ਨਵੀਂ ਦਿੱਲੀ, 11 ਦਸੰਬਰ (ਏਜੰਸੀ)-ਉੱਤਰ ਪੂਰਬ ਵਿਚ ਹਿੰਸਾ ਦਾ ਕਾਰਨ ਬਣਿਆ ਵਿਵਾਦਿਤ ਨਾਗਰਿਕਤਾ ਸੋਧ ਬਿੱਲ ਅੱਜ ਰਾਜ ਸਭਾ ਵਿਚ ਵੀ ਪਾਸ ਕਰ ਦਿੱਤਾ ਗਿਆ ਜਿਸ ਨਾਲ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਦੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ | ਰਾਜ ਸਭਾ ਵਿਚ ਬਿੱਲ ਦੇ ਹੱਕ ਵਿਚ 125 ਵੋਟਾਂ ਪਈਆਂ ਜਦੋਂ ਕਿ ਇਸ ਦੇ ਵਿਰੋਧ ਵਿਚ 105 ਵੋਟਾਂ ਪਈਆਂ | ਬਿੱਲ 'ਤੇ ਚੱਲੀ ਸਾਢੇ 6 ਘੰਟੇ ਦੀ ਬਹਿਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ ਨਾਲ ਤਿੰਨ ਦੇਸ਼ਾਂ ਦੇ ਘੱਟ ਗਿਣਤੀ ਪ੍ਰਵਾਸੀਆਂ ਨੂੰ ਨਾਗਰਿਕਤਾ ਮਿਲ ਸਕੇਗੀ ਅਤੇ ਇਸ ਨਾਲ ਕਿਸੇ ਦੀ ਨਾਗਰਿਕਤਾ ਨੂੰ ਕੋਈ ਖ਼ਤਰਾ ਨਹੀਂ | ਉਨ੍ਹਾਂ ਵਿਰੋਧੀ ਧਿਰ ਦੇ ਇਸ ਦਾਅਵੇ ਨੂੰ ਖ਼ਾਰਜ ਕੀਤਾ ਕਿ ਇਹ ਬਿੱਲ ਮੁਸਲਿਮ ਵਿਰੋਧੀ ਹੈ | ਇਸ ਲਈ ਕਿਸੇ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ | ਭਾਜਪਾ, ਉਸ ਦੀਆਂ ਸਹਿਯੋਗੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਜੇ.ਡੀ.ਯੂ. ਤੋਂ ਇਲਾਵਾ ਏ. ਆਈ. ਏ. ਡੀ. ਐਮ. ਕੇ., ਬੀ. ਜੇ. ਡੀ., ਟੀ. ਡੀ. ਪੀ. ਅਤੇ ਵਾਈ. ਐਸ. ਆਰ.-ਕਾਂਗਰਸ ਨੇ ਇਸ ਬਿੱਲ ਦਾ ਸਮਰਥਨ ਕੀਤਾ ਜਦੋਂ ਕਿ ਕਾਂਗਰਸ, ਸ਼ਿਵ ਸੈਨਾ, ਐਨ. ਸੀ. ਪੀ., ਡੀ. ਐਮ. ਕੇ., ਬਸਪਾ, ਆਰ. ਜੇ. ਡੀ., ਜੇ. ਡੀ. ਐਸ., 'ਆਪ', ਐਮ. ਡੀ. ਐਮ. ਕੇ., ਟੀ. ਆਰ. ਐਸ., ਆਈ. ਯੂ. ਐਮ. ਐਲ. ਅਤੇ ਐਸ. ਡੀ. ਪੀ. ਨੇ ਲੰਬੀ ਚੱਲੀ ਬਹਿਸ ਦੌਰਾਨ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ | ਜ਼ਿਕਰਯੋਗ ਹੈ ਕਿ ਲੋਕ ਸਭਾ ਵਿਚ ਇਹ ਬਿੱਲ ਬੀਤੇ ਸੋਮਵਾਰ ਨੂੰ ਹੀ ਪਾਸ ਕਰ ਦਿੱਤਾ ਗਿਆ ਸੀ | ਇਸ ਤੋਂ ਇਲਾਵਾ ਨਾਗਰਿਕਤਾ ਸੋਧ ਬਿੱਲ ਨੂੰ ਰਾਜ ਸਭਾ ਦੀ ਸਿਲੈਕਟ ਕਮੇਟੀ ਕੋਲ ਭੇਜਣ ਦਾ ਮਤਾ ਰੱਦ ਹੋ ਗਿਆ | ਸਿਲੈਕਟ ਕਮੇਟੀ ਕੋਲ ਭੇਜਣ ਦੇ ਹੱਕ 'ਚ 99 ਵੋਟਾਂ ਪਈਆਂ ਜਦੋਂ ਕਿ ਇਸ ਦੇ ਿਖ਼ਲਾਫ਼ 124 ਵੋਟਾਂ ਪਈਆਂ | ਇਸ ਤਰ੍ਹਾਂ ਹੀ ਡੇਰੇਕ ਓ ਬ੍ਰਾਈਨ ਦਾ ਸੋਧ ਪ੍ਰਸਤਾਵ ਵੀ ਡਿੱਗ ਗਿਆ | ਇਸ ਦੇ ਹੱਕ ਵਿਚ 98 ਵੋਟਾਂ ਪਈਆਂ ਜਦੋਂ ਕਿ ਿਖ਼ਲਾਫ਼ 124 ਵੋਟਾਂ ਪਈਆਂ | ਇਸ ਬਿੱਲ ਲਈ ਪੇਸ਼ ਕੀਤੇ ਗਏ ਸਾਰੇ ਸੋਧ ਮਤੇ ਰੱਦ ਹੋਏ ਹਨ | ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਨੇ ਇਸ ਬਿੱਲ ਦਾ ਵਿਰੋਧ ਕਰਦੇ ਹੋਏ ਵੋਟਿੰਗ ਵਿਚ ਹਿੱਸਾ ਨਹੀਂ ਲਿਆ | ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਮੁਸਲਮਾਨ ਭਾਰਤੀ ਸਨ,
ਅੱਜ ਵੀ ਹਨ ਤੇ ਹਮੇਸ਼ਾ ਭਾਰਤੀ ਨਾਗਰਿਕ ਹੀ ਰਹਿਣਗੇ | ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਦੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਂਦੇ ਹੋਏ ਸ਼ਾਹ ਨੇ ਕਿਹਾ ਕਿ ਤਿੰਨਾਂ ਦੇਸ਼ਾਂ 'ਚ ਘੱਟ ਗਿਣਤੀਆਂ ਨੂੰ ਇਕ ਸਮਾਨ ਅਧਿਕਾਰੀ ਨਹੀਂ ਮਿਲਦੇ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ 'ਚ ਘੱਟ ਗਿਣਤੀਆਂ ਦੀ ਆਬਾਦੀ 20 ਫ਼ੀਸਦੀ ਤੱਕ ਘੱਟ ਹੋ ਗਈ ਹੈ | ਜਾਂ ਤਾਂ ਇਨ੍ਹਾਂ ਦਾ ਸਫ਼ਾਇਆ ਕਰ ਦਿੱਤਾ ਗਿਆ ਜਾਂ ਉਹ ਭਾਰਤ ਆ ਗਏ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀਆਂ ਨੂੰ ਰੁਜ਼ਗਾਰ ਤੇ ਸਿੱਖਿਆ ਦੇ ਅਧਿਕਾਰ ਨਹੀਂ ਮਿਲਦੇ ਹਨ | ਸ਼ਾਹ ਨੇ ਕਿਹਾ ਕਿ ਇਹ ਬਿੱਲ ਇਨ੍ਹਾਂ ਸਤਾਏ ਹੋਏ ਘੱਟ ਗਿਣਤੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਦਾ ਹੈ | ਜ਼ਿਕਰਯੋਗ ਹੈ ਕਿ ਇਹ ਬਿੱਲ ਜੋ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਗੈਰ-ਕਾਨੂੰਨੀ ਤੌਰ 'ਤੇ ਭਾਰਤ ਆਏ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਤੇ ਇਸਾਈਆਂ ਨੂੰ ਨਾਗਰਿਕਤਾ ਦਾ ਅਧਿਕਾਰ ਦਿੰਦਾ ਹੈ ਲੋਕ ਸਭਾ ਵਲੋਂ ਸੋਮਵਾਰ ਨੂੰ ਪਾਸ ਕਰ ਦਿੱਤਾ ਗਿਆ ਸੀ | ਵਿਰੋਧੀ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੇ ਇਸ ਬਿੱਲ ਨੂੰ ਰਾਜ ਸਭਾ ਦੀ ਸਿਲੈਕਟ ਕਮੇਟੀ ਕੋਲ ਭੇਜਣ ਦਾ ਮਤਾ ਪੇਸ਼ ਕੀਤਾ | ਸ਼ਾਹ ਨੇ ਵੋਟ ਬੈਂਕ ਦੀ ਰਾਜਨੀਤੀ ਦੇ ਦੋਸ਼ ਨੂੰ ਖ਼ਾਰਜ ਕਰ ਦਿੱਤਾ ਅਤੇ ਕਿਹਾ ਕਿ ਭਾਜਪਾ ਨੇ 2019 ਦੀਆਂ ਆਮ ਚੋਣਾਂ ਵਿਚ ਆਪਣੇ ਚੋਣ ਮਨੋਰਥ ਪੱਤਰ 'ਚ ਇਸ ਤਰ੍ਹਾਂ ਦਾ ਕਾਨੂੰਨ ਲਿਆਉਣ ਦਾ ਐਲਾਨ ਕੀਤਾ ਸੀ ਅਤੇ ਲੋਕਾਂ ਦੀ ਮਨਜ਼ੂਰੀ ਹਾਸਲ ਕੀਤੀ ਸੀ | ਉਨ੍ਹਾਂ ਕਿਹਾ ਕਿ ਭਾਰਤੀ ਮੁਸਲਿਮਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਉਹ ਭਾਰਤੀ ਨਾਗਰਿਕ ਸਨ ਤੇ ਹਮੇਸ਼ਾ ਰਹਿਣਗੇ | ਆਜ਼ਾਦੀ ਤੋਂ ਬਾਅਦ ਭਾਰਤ ਆਏ ਤਿੰਨਾਂ ਦੇਸ਼ਾਂ ਦੇ ਗੈਰ-ਮੁਸਲਿਮ ਘੱਟ ਗਿਣਤੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ | ਗ੍ਰਹਿ ਮੰਤਰੀ ਨੇ ਨਾਲ ਹੀ ਕਿਹਾ ਕਿ ਦੁਨੀਆ ਭਰ ਦੇ ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾ ਸਕਦੀ | ਸ਼ਾਹ ਨੇ ਕਿਹਾ ਕਿ ਭਾਜਪਾ ਸਰਕਾਰ ਅਸਮੀ ਨਾਗਰਿਕਾਂ ਦੇ ਹਿੱਤਾਂ ਦਾ ਬਚਾਅ ਕਰੇਗਾ | ਜ਼ਿਕਰਯੋਗ ਹੈ ਕਿ ਰਾਜ ਸਭਾ ਟੀ. ਵੀ. ਨੇ ਅੱਜ ਦੀ ਕਾਰਵਾਈ ਦੇ ਪ੍ਰਸਾਰਨ ਨੂੰ ਉਦੋਂ ਰੋਕ ਦਿੱਤਾ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅਸਮ ਦੇ ਹਿੱਤਾਂ ਦੀ ਰੱਖਿਆ ਦੇ ਆਪਣੇ ਦਾਅਵਿਆਂ 'ਤੇ ਸ਼ਾਹ ਨੂੰ ਘੇਰ ਲਿਆ |
ਸ਼ਿਵ ਸੈਨਾ ਵਲੋਂ ਵਿਰੋਧ
ਸ਼ਿਵ ਸੈਨਾ ਜਿਸ ਨੇ ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਦੇ ਹੱਕ ਵਿਚ ਵੋਟ ਪਾਈ ਸੀ ਨੇ ਅੱਜ ਰਾਜ ਸਭਾ 'ਚ ਇਸ ਬਿੱਲ ਦਾ ਵਿਰੋਧ ਕੀਤਾ ਤੇ ਕਿਹਾ ਕਿ ਬਿੱਲ ਦੇ ਖਰੜੇ 'ਤੇ ਮਨੁੱਖਤਾ ਦੇ ਆਧਾਰ 'ਤੇ ਬਹਿਸ ਹੋਣੀ ਚਾਹੀਦੀ ਸੀ ਨਾ ਕਿ ਧਰਮ ਦੇ ਆਧਾਰ 'ਤੇ | ਸੰਜੇ ਰਾਉਤ ਨੇ ਰਾਜ ਸਭਾ 'ਚ ਬਿੱਲ 'ਤੇ ਬਹਿਸ 'ਚ ਹਿੱਸਾ ਲੈਂਦੇ ਹੋਏ ਕਿਹਾ ਕਿ ਸ਼ਿਵ ਸੈਨਾ ਨੂੰ ਇਹ ਸਾਬਤ ਕਰਨ ਦੀ ਲੋੜ ਨਹੀਂ ਕਿ ਉਨ੍ਹਾਂ ਦੀ ਪਾਰਟੀ ਕਿੰਨੀ 'ਪੱਕੀ ਹਿੰਦੂ' ਅਤੇ 'ਦੇਸ਼ ਭਗਤ' ਹੈ | ਸਾਨੂੰ ਬਿੱਲ 'ਤੇ ਮਨੁੱਖਤਾ ਦੇ ਆਧਾਰ 'ਤੇ ਬਹਿਸ ਕਰਨੀ ਚਾਹੀਦੀ ਹੈ ਨਾ ਕਿ ਧਰਮ ਦੇ ਆਧਾਰ 'ਤੇ |
ਨਾਗਰਿਕਤਾ ਸੋਧ ਬਿੱਲ ਸੰਸਦ ਦੇ ਮੂੰਹ 'ਤੇ ਚਪੇੜ-ਚਿਦੰਬਰਮ
ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੇ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿੱਲ ਸੰਸਦ ਦੇ ਮੂੰਹ 'ਤੇ ਚਪੇੜ ਕਰਾਰ ਦਿੰਦਿਆਂ ਕਿਹਾ ਕਿ ਇਹ ਸਰਕਾਰ ਆਪਣੇ ਹਿੰਦੂਤਵ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਇਸ ਬਿੱਲ ਦਾ ਸਹਾਰਾ ਲੈ ਰਹੀ ਹੈ | ਇਹ ਬਹੁਤ ਦੁੱਖ ਵਾਲਾ ਦਿਨ ਹੈ | ਮੈਨੂੰ ਪੂਰਾ ਯਕੀਨ ਹੈ ਕਿ ਇਹ ਕਾਨੂੰਨ ਅੱਗੇ ਨਹੀਂ ਵੱਧ ਸਕੇਗਾ | ਰਾਜ ਸਭਾ ਵਿਚ ਬਿੱਲ 'ਤੇ ਬਹਿਸ 'ਚ ਹਿੱਸਾ ਲੈਂਦੇ ਹੋਏ ਉਨ੍ਹਾਂ ਸਰਕਾਰ 'ਤੇ ਇਸ ਬਿੱਲ ਰਾਹੀਂ ਸੰਵਿਧਾਨ ਨੂੰ ਖ਼ਤਮ ਤੇ ਤਬਾਹ ਕਰਨ ਦਾ ਦੋਸ਼ ਲਾਇਆ ਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਨਿਆਂਪਾਲਿਕਾ ਕਾਨੂੰਨ ਨੂੰ ਖਾਰਜ ਕਰ ਦੇਵੇਗੀ | ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਜਾਵੇਗੀ |

ਮਨੀਪੁਰ 'ਚ 'ਇਨਰ ਲਾਈਨ ਪਰਮਿਟ' ਵਿਵਸਥਾ ਲਾਗੂ

ਨਵੀਂ ਦਿੱਲੀ, 11 ਦਸੰਬਰ (ਪੀ. ਟੀ. ਆਈ.)-ਮਨੀਪੁਰ 'ਚ ਇਨਰ ਲਾਈਨ ਪਰਮਿਟ (ਆਈ. ਐਲ. ਪੀ.) ਵਿਵਸਥਾ ਲਾਗੂ ਕਰ ਦਿੱਤੀ ਗਈ ਹੈ | ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਅਮਲ ਸਬੰਧੀ ਆਦੇਸ਼ 'ਤੇ ਦਸਤਖ਼ਤ ਕੀਤੇ | ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇਸ ਸਬੰਧੀ ਲੋਕ ਸਭਾ 'ਚ ਐਲਾਨ ਕੀਤੇ ਜਾਣ ਤੋਂ ਦੋ ਦਿਨ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਗ੍ਰਹਿ ਮੰਤਰਾਲੇ ਵਲੋਂ ਇਕ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ | ਦੱਸਣਯੋਗ ਹੈ ਕਿ ਆਈ. ਐਲ. ਪੀ.-ਸ਼ਾਸਨ ਵਾਲੇ ਸੂਬਿਆਂ ਦਾ ਦੌਰਾ ਕਰਨ ਲਈ ਬਾਹਰੀ ਲੋਕਾਂ, ਜਿਨ੍ਹਾਂ 'ਚ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕ ਵੀ ਸ਼ਾਮਿਲ ਹਨ, ਨੂੰ ਇਜਾਜ਼ਤ ਲੈਣ ਦੀ ਜ਼ਰੂਰਤ ਹੁੰਦੀ ਹੈ |
ਜ਼ਮੀਨਾਂ, ਨੌਕਰੀਆਂ ਅਤੇ ਹੋਰਨਾਂ ਸੁਵਿਧਾਵਾਂ ਦੇ ਸਬੰਧ 'ਚ ਵੀ ਸਥਾਨਕ ਲੋਕਾਂ ਲਈ ਸੁਰੱਖਿਆ ਹੈ | ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਮਿਜ਼ੋਰਮ ਤੋਂ ਬਾਅਦ ਮਨੀਪੁਰ ਚੌਥਾ ਸੂਬਾ ਹੈ ਜਿੱਥੇ ਆਈ.ਐਲ.ਪੀ. ਵਿਵਸਥਾ ਲਾਗੂ ਹੈ | ਆਈ.ਐਲ.ਪੀ. ਸ਼ਾਸਨ ਬੰਗਾਲ ਪੂਰਬੀ ਫ਼ਰੰਟੀਅਰ ਰੈਗੂਲੇਸ਼ਨ 1873 ਦੇ ਤਹਿਤ ਅਮਲ 'ਚ ਹੈ | ਇਸ ਰੈਗੂਲੇਸ਼ਨ ਦੀ ਧਾਰਾ 2 ਅਨੁਸਾਰ ਹੋਰਨਾਂ ਰਾਜਾਂ ਦੇ ਨਾਗਰਿਕਾਂ ਨੂੰ ਇਨ੍ਹਾਂ ਤਿੰਨਾਂ ਰਾਜਾਂ 'ਚ ਜਾਣ ਲਈ ਆਈ.ਐਲ.ਪੀ.(ਇਕ ਸਰਕਾਰੀ ਯਾਤਰਾ ਦਸਤਾਵੇਜ਼) ਦੀ ਜ਼ਰੂਰਤ ਹੁੰਦੀ ਹੈ |

ਬਿੱਲ ਵੰਡ ਪਾਊ ਤੇ ਸੰਵਿਧਾਨ ਿਖ਼ਲਾਫ਼-ਅਨੰਦ ਸ਼ਰਮਾ

ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਰਾਜ ਸਭਾ ਵਿਚ ਭਾਜਪਾ 'ਤੇ ਹਮਲਾ ਕਰਦੇ ਹੋਏ ਕਾਂਗਰਸੀ ਆਗੂ ਅਨੰਦ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦਾ ਚੋਣ ਮਨੋਰਥ ਪੱਤਰ ਦੇਸ਼ ਦੇ ਸੰਵਿਧਾਨ ਤੋਂ ਉੱਪਰ ਨਹੀਂ ਹੋ ਸਕਦਾ | ਉੱਪਰਲੇ ਸਦਨ ਵਿਚ ਬਿੱਲ ਨੂੰ ਲੈ ਕੇ ਬਹਿਸ ਸ਼ੁਰੂ ਕਰਦੇ ਹੋਏ ਵਿਰੋਧੀ ਧਿਰ ਦੇ ਉੱਪ ਨੇਤਾ ਨੇ ਇਸ ਬਿੱਲ ਨੂੰ ਵੰਡ ਪਾਊ ਅਤੇ ਸੰਵਿਧਾਨ ਦੇ ਿਖ਼ਲਾਫ਼ ਦੱਸਿਆ | ਸ਼ਰਮਾ ਨੇ ਸਦਨ 'ਚ ਬਿੱਲ ਨੂੰ ਪੇਸ਼ ਕਰਨ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਹਾਲਾਂਕਿ ਇਹ ਭਾਜਪਾ ਦੇ 2019 ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਸੀ ਪਰ ਇਹ ਭਾਰਤੀ ਸੰਵਿਧਾਨ ਦੇ ਸਿਧਾਂਤਾਂ ਨੂੰ ਖ਼ਤਮ ਨਹੀਂ ਕਰ ਸਕਦਾ | ਸ਼ਰਮਾ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 6 'ਚ ਪ੍ਰਬੰਧ ਹੈ ਅਤੇ ਕਈ ਲੋਕਾਂ ਨੇ ਨਾਗਰਿਕਤਾ ਲਈ ਅਰਜ਼ੀ ਦਿੱਤੀ ਹੋਈ ਹੈ | ਗ੍ਰਹਿ ਮੰਤਰੀ 'ਤੇ ਤਨਜ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਤੁਸੀਂ ਕਹਿ ਰਹੇ ਹੋ ਕਿ ਇਹ ਇਕ ਇਤਿਹਾਸਕ ਬਿੱਲ ਹੈ ਪਰ ਇਸ ਦਾ ਇਤਿਹਾਸ ਨਾਲ ਮੁਲਾਂਕਣ ਕਿਵੇਂ ਕੀਤਾ ਜਾਵੇਗਾ ਇਹ ਤੁਹਾਨੂੰ ਬਾਅਦ 'ਚ ਪਤਾ ਲੱਗੇਗਾ | ਉਨ੍ਹਾਂ ਕਿਹਾ ਕਿ ਨਾਗਰਿਕਤਾ ਦਿੰਦੇ ਸਮੇਂ ਸੰਸਦ ਨੇ ਧਰਮ ਨੂੰ ਆਧਾਰ ਨਹੀਂ ਬਣਾਇਆ | ਇਹ ਬਿੱਲ ਧਾਰਾ 14 ਦੀ ਉਲੰਘਣਾ ਹੈ | ਅਸਮ 'ਚ ਅੱਜ ਬੱਚੇ ਸੜਕ 'ਤੇ ਕਿਉਂ ਹਨ ਇਹ ਵੀ ਗ੍ਰਹਿ ਮੰਤਰੀ ਨੂੰ ਦੇਖਣਾ ਚਾਹੀਦਾ ਹੈ |

ਡਾਟਾ ਸੁਰੱਖਿਆ ਬਿੱਲ ਲੋਕ ਸਭਾ 'ਚ ਪੇਸ਼

ਨਿੱਜੀ ਡਾਟਾ ਸੁਰੱਖਿਆ ਬਿੱਲ ਨੂੰ ਅੱਜ ਲੋਕ ਸਭਾ 'ਚ ਪੇਸ਼ ਕੀਤਾ ਗਿਆ | ਜਿਸ ਦਾ ਕਾਂਗਰਸ ਅਤੇ ਰਾਕਾਂਪਾ ਸਮੇਤ ਕਈ ਵਿਰੋਧੀ ਧਿਰਾਂ ਨੇ ਵਿਰੋਧ ਕੀਤਾ | ਨਿੱਜੀ ਡਾਟਾ ਸੁਰੱਖਿਆ ਬਿੱਲ ਨੂੰ ਲੈ ਕੇ ਵਿਰੋਧੀ ਧਿਰ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਨਿੱਜਤਾ ਖ਼ਤਰੇ 'ਚ ਪੈ ਜਾਵੇਗੀ | ਲੋਕ ਸਭਾ 'ਚ ਨਿੱਜੀ ਡਾਟਾ ਸੁਰੱਖਿਆ ਬਿੱਲ ਪੇਸ਼ ਹੋਣ ਦੇ ਬਾਅਦ ਸਰਕਾਰ ਨੇ ਕਿਹਾ ਕਿ ਬਿੱਲ ਦੀ ਵਿਆਪਕ ਜਾਂਚ
ਲਈ ਇਸ ਨੂੰ ਸਾਂਝੀ ਚੋਣ ਕਮੇਟੀ ਕੋਲ ਭੇਜਿਆ ਜਾਵੇਗਾ ਤੇ ਇਸ ਬਾਰੇ ਵੀਰਵਾਰ ਨੂੰ ਇਕ ਪ੍ਰਸਤਾਵ ਲਿਆਂਦਾ ਜਾਵੇਗਾ | ਬਿੱਲ ਪੇਸ਼ ਕਰਨ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੋਟਾਂ ਪਾਉਣ ਲਈ ਕਿਹਾ ਤਾਂ ਵਿਰੋਧੀ ਧਿਰਾਂ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ | ਕਾਨੂੰਨ ਤੇ ਨਿਆਂ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਸ ਬਾਰੇ ਦੋਸ਼ ਨਿਰਾਧਾਰ ਅਤੇ ਅਫ਼ਸੋਸਨਾਕ ਹਨ | ਬਿੱਲ 'ਚ ਨਿੱਜਤਾ ਅਤੇ ਡਾਟਾ ਸੁਰੱਖਿਆ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ ਤੇ ਬਿਨਾਂ ਕਿਸੇ ਦੀ ਇਜਾਜ਼ਤ ਦੇ ਕੋਈ ਡਾਟਾ ਜਾਰੀ ਕਰਨ 'ਤੇ ਕਰੋੜਾਂ ਰੁਪਏ ਦਾ ਜੁਰਮਾਨਾ ਲੱਗੇਗਾ | ਪ੍ਰਸਾਦ ਨੇ ਕਿਹਾ ਕਿ ਇਸ ਬਿੱਲ ਦੀ ਵਿਆਪਕ ਜਾਂਚ ਲਈ ਦੋਵੇਂ ਸਦਨਾਂ ਦੀ ਸਾਂਝੀ ਚੋਣ ਕਮੇਟੀ ਵਿਚਾਰ ਕਰੇਗੀ | ਇਸ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਹਫ਼ਤੇ ਮਨਜ਼ੂਰੀ ਦਿੱਤੀ ਸੀ |

ਉੱਤਰ-ਪੂਰਬੀ ਰਾਜਾਂ ਵਿਚ ਹਿੰਸਕ ਹੋਇਆ ਪ੍ਰਦਰਸ਼ਨ

• ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ-ਅੱਥਰੂ ਗੈਸ ਦੇ ਗੋਲੇ ਸੁੱਟੇ • ਆਸਾਮ 'ਚ ਸਾੜਫੂਕ
• ਗੁਹਾਟੀ 'ਚ ਕਰਫ਼ਿਊ • 10 ਜ਼ਿਲਿ੍ਹਆਂ 'ਚ ਇੰਟਰਨੈੱਟ ਸੇਵਾਵਾਂ ਬੰਦ • ਫ਼ੌਜ ਤਾਇਨਾਤ

ਨਵੀਂ ਦਿੱਲੀ, 11 ਦਸੰਬਰ (ਏਜੰਸੀ)- ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਅੱਜ ਉੱਤਰ-ਪੂਰਬੀ ਸੂਬਿਆਂ ਖਾਸ ਕਰ ਆਸਾਮ ਤੇ ਤਿ੍ਪੁਰਾ 'ਚ ਕੀਤੇ ਰੋਸ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ | ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਿੰਦੂ ਰਹੇ ਗੁਹਾਟੀ 'ਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ, ਜਦਕਿ ਆਸਾਮ 'ਚ ਫੌਜ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ | ਇਸ ਤੋਂ ਇਲਾਵਾ ਤਿ੍ਪੁਰਾ 'ਚ ਫੌਜ ਨੂੰ ਤਾਇਨਾਤ ਕਰਨਾ ਪਿਆ ਹੈ | ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਆਸਾਮ ਦੇ 10 ਜ਼ਿਲਿ੍ਹਆਂ 'ਚ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਨੂੰ 24 ਘੰਟਿਆਂ ਲਈ ਰੱਦ ਕਰ ਦਿੱਤਾ ਗਿਆ | ਤਿ੍ਪੁਰਾ 'ਚ ਇੰਟਰਨੈੱਟ ਸੇਵਾਵਾਂ ਪਹਿਲਾਂ ਹੀ 48 ਘੰਟਿਆਂ ਲਈ ਰੱਦ ਕੀਤੀਆਂ ਗਈਆਂ ਹਨ | ਇਸ ਤੋਂ ਪਹਿਲਾਂ ਆਸਾਮ 'ਚ ਸਿਵਲ ਸਕੱਤਰੇਤ ਦੇ ਬਾਹਰ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ ਹੈ | ਇਥੇ ਪੁਲਿਸ ਤੇ ਵਿਦਿਆਰਥੀਆਂ 'ਚ ਝੜਪ ਹੋ ਗਈ ਹੈ | ਇਸ ਤੋਂ ਇਲਾਵਾ ਸਕੱਤਰੇਤ ਦੇ ਬਾਹਰ ਵਾਹਨਾਂ ਦੀ ਸਾੜਫੂਕ ਵੀ ਕੀਤੀ ਗਈ | ਜੀ.ਐਸ. ਰੋਡ 'ਤੇ ਵਿਦਿਆਰਥੀਆਂ ਨੇ ਬੈਰੀਕੇਡ ਤੋੜ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ | ਇਸ ਮੌਕੇ ਪੁਲਿਸ ਵਲੋਂ ਅਥਰੂ ਗੈਸ ਦੇ ਗੋਲੇ ਵਿਦਿਆਰਥੀਆਂ 'ਤੇ ਸੁੱਟੇ ਗਏ, ਜਿਸ 'ਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ | ਵਿਦਿਆਰਥੀਆਂ ਨੇ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਵਿਚਾਲੇ ਪ੍ਰਸਤਾਵਿਤ ਸੰਮੇਲਨ ਸਬੰਧੀ ਬਣਾਈ ਸਟੇਜ ਨੂੰ ਵੀ ਤੋੜ ਦਿੱਤਾ ਹੈ | ਆਸਾਮ ਦੀ ਰਾਜਧਾਨੀ ਦਿਸਪੁਰ 'ਚ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਤੋਂ ਇਲਾਵਾ ਹਵਾਈ ਫਾਇਰ ਕੀਤੇ | ਗੁਹਾਟੀ ਤੇ ਦਿਬਰੂਗੜ੍ਹ 'ਚ ਵੀ ਪੁਲਿਸ ਨਾਲ ਝੜਪਾਂ ਦੀ ਖਬਰ ਹੈ | ਇਥੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਨਾਲ ਹਮਲਾ ਕੀਤਾ, ਜਿਸ 'ਚ ਇਕ ਪੱਤਰਕਾਰ ਜ਼ਖ਼ਮੀ ਹੋ ਗਿਆ | ਇਸੇ ਤਰ੍ਹਾਂ ਦੀਆਂ ਘਟਨਾਵਾਂ ਦੀ ਖਬਰ ਤਿ੍ਪੁਰਾ ਤੇ ਅਗਰਤਲਾ ਤੋਂ ਆਈ ਹੈ | ਪ੍ਰਦਰਸ਼ਨਾਂ ਦੌਰਾਨ ਕਈ ਵਿਦਿਆਰਥੀ ਨੇਤਾਵਾਂ ਤੇ ਹੋਰਾਂ ਨੂੰ ਹਿਰਾਸਤ 'ਚ ਵੀ ਲਏ ਜਾਣ ਦੀ ਖਬਰ ਹੈ | ਪ੍ਰਦਰਸ਼ਨ ਕਾਰਨ ਆਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਕੁਝ ਸਮੇਂ ਲਈ ਗੁਹਾਟੀ ਹਵਾਈ ਅੱਡੇ 'ਤੇ ਫਸ ਗਏ | ਦੇਰ ਰਾਤ ਆਸਾਮ ਦੇ ਮੁੱਖ ਮੰਤਰੀ ਸਰਬਨੰਦ ਸੋਨੋਵਾਲ ਦੇ ਦਿਬਰੂਗੜ੍ਹ ਸਥਿਤ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ ਕੀਤਾ ਗਿਆ | ਦਿਬਰੂਗੜ੍ਹ ਵਿਚ ਵੀ ਅਣਮਿੱਥੇ ਸਮੇਂ ਲਈ ਕਰਫ਼ਿਊ ਲਗਾ ਦਿੱਤਾ ਗਿਆ | ਇਸ ਤੋਂ ਇਲਾਵਾ ਆਸਾਮ ਦੇ ਦੁਲੀਆਜਨ ਇਲਾਕੇ 'ਚ ਕੇਂਦਰੀ ਮੰਤਰੀ ਰਮੇਸ਼ਵਰ ਤੇਲੀ ਘਰ 'ਤੇ ਵੀ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ |
ਕਈ ਰੇਲ ਗੱਡੀਆਂ ਰੱਦ-ਕੁਝ ਦਾ ਸਮਾਂ ਤਬਦੀਲ
ਆਸਾਮ 'ਚ ਜਾਰੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਉੱਤਰ-ਪੂਰਬ ਫਰੰਟੀਅਰ ਰੇਲਵੇ ਨੇ ਬੁੱਧਵਾਰ ਨੂੰ ਕਈ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਤੇ ਸੂਬੇ 'ਚੋਂ ਚੱਲਣ ਵਾਲੀਆਂ ਕੁਝ ਰੇਲ ਗੱਡੀਆਂ ਦੀ ਸਮਾਂ ਸਾਰਨੀ 'ਚ ਤਬਦੀਲੀ ਕਰ ਦਿੱਤੀ ਹੈ | ਇਸ ਸਬੰਧੀ ਨਾਰਥ ਈਸਟ ਫਰੰਟੀਅਰ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸੁਭਨਨ ਚੰਦਾ ਨੇ ਦੱਸਿਆ ਕਿ ਘੱਟੋ-ਘੱਟ 14 ਰੇਲ ਗੱਡੀਆਂ ਨੂੰ ਜਾਂ ਤਾਂ ਰੱਦ ਕੀਤਾ ਗਿਆ ਹੈ ਜਾਂ ਥੋੜੇ੍ਹ ਸਮੇਂ ਲਈ ਹਟਾਇਆ ਗਿਆ ਹੈ ਜਾਂ ਉਨ੍ਹਾਂ ਦੇ ਰੂਟ 'ਚ ਤਬਦੀਲੀ ਕੀਤੀ ਗਈ ਹੈ |
ਕਾਂਗਰਸ ਵਲੋਂ ਪ੍ਰਦਰਸ਼ਨ
ਕਾਂਗਰਸ ਵਲੋਂ ਦੇਸ਼ ਭਰ 'ਚ ਦਿੱਤੇ ਰੋਸ ਪ੍ਰਦਰਸ਼ਨਾਂ ਦੇ ਸੱਦੇ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ 'ਚ ਬਿੱਲ ਦੇ ਵਿਰੋਧ 'ਚ ਪ੍ਰਦਰਸ਼ਨ ਕੀਤੇ ਗਏ | ਦਿੱਲੀ ਕਾਂਗਰਸ ਦੇ ਨੇਤਾਵਾਂ ਤੇ ਵਰਕਰਾਂ ਨੇ ਅੱਜ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਡੀ.ਡੀ.ਯੂ. ਮਾਰਗ 'ਤੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ | ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਗਵਾਂ ਪਾਰਟੀ ਦੇ ਹੈੱਡਕੁਆਰਟਰ ਨੇੜੇ ਬੈਰੀਕੇਡ ਲਗਾਏ ਹੋਏ ਸਨ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਕਿਹਾ ਕਿ ਇਹ ਬਿੱਲ ਭਾਜਪਾ ਸਰਕਾਰ ਵਲੋਂ ਵੰਡ ਪਾਊ ਚਾਲ ਹੈ | ਉਧਰ ਜੰਮੂ-ਕਸ਼ਮੀਰ ਕਾਂਗਰਸ ਨੇ ਵੀ ਇਸ ਨੂੰ ਵੰਡ ਪਾਊ, ਭੇਦਭਾਵ ਵਾਲਾ ਤੇ ਸੰਵਿਧਾਨ ਦੇ ਿਖ਼ਲਾਫ਼ ਦੱਸਿਆ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਸ਼ਹਿਰ ਦੇ ਸ਼ਹੀਦੀ ਚੌਕ 'ਚ ਪਾਰਟੀ ਦੇ ਹੈਡਕੁਆਰਟਰ 'ਤੇ ਪਾਰਟੀ ਦੇ ਸੀਨੀਅਰ ਉੱਪ-ਪ੍ਰਧਾਨ ਤੇ ਸਾਬਕਾ ਮੰਤਰੀ ਰਮਨ ਭੱਲਾ ਦੀ ਅਗਵਾਈ 'ਚ ਕੀਤਾ ਗਿਆ, ਜੋ ਸ਼ਾਂਤੀਪੂਰਵਕ ਸਮਾਪਤ ਹੋਇਆ | ਪਾਰਟੀ ਦੇ ਸੀਨੀਅਰ ਨੇਤਾਵਾਂ, ਜਿਨ੍ਹਾਂ 'ਚ ਉੱਪ-ਪ੍ਰਧਾਨ ਜੀ.ਐਮ. ਸਰੂਰੀ ਤੇ ਮੁੱਲਾ ਰਾਮ ਤੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ਵੀ ਪਾਰਟੀ ਵਰਕਰਾਂ ਨਾਲ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ ਤੇ ਨਾਅਰੇਬਾਜ਼ੀ ਕਰਦਿਆਂ ਇਸ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ |

ਦਿੱਲੀ 'ਚ ਰਹਿੰਦੇ ਪਾਕਿਸਤਾਨੀ ਹਿੰਦੂ ਪਰਿਵਾਰ ਨੇ ਨਵ-ਜਨਮੀ ਬੱਚੀ ਦਾ ਨਾਂਅ ਰੱਖਿਆ 'ਨਾਗਰਿਕਤਾ'

ਨਵੀਂ ਦਿੱਲੀ, 11 ਦਸੰਬਰ (ਏਜੰਸੀ)-ਰਾਸ਼ਟਰੀ ਰਾਜਧਾਨੀ 'ਚ ਮੁੜ ਵਸੇਬਾ ਕਾਲੋਨੀ 'ਚ ਰਹਿੰਦੇ ਪਾਕਿਸਤਾਨੀ ਹਿੰਦੂ ਪਰਿਵਾਰ ਨੇ ਬੁੱਧਵਾਰ ਨੂੰ ਆਪਣੀ ਨਵ-ਜਨਮੀ ਬੱਚੀ ਦਾ ਨਾਂਅ ਨਾਗਰਿਕਤਾ ਰੱਖਿਆ ਹੈ | ਸੰਸਦ ਵਿਚ ਅੱਜ ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਗਿਆ | ਬੱਚੀ ਦੀ ਦਾਦੀ ਮੀਰਾ ਦਾਸ (40) ਨੇ ਦੱਸਿਆ ਕਿ ਬੱਚੀ ਦਾ ਜਨਮ ਸੋਮਵਾਰ ਨੂੰ ਹੋਇਆ ਸੀ ਅਤੇ ਪਰਿਵਾਰ ਨੇ ਰਾਜ ਸਭਾ 'ਚ ਬਿੱਲ ਦੇ ਪਾਸ ਹੋਣ ਦੀ ਉਮੀਦ 'ਤੇ ਬੱਚੀ ਦਾ ਨਾਂਅ ਨਾਗਰਿਕਤਾ ਰੱਖਣ ਦੀ ਫ਼ੈਸਲਾ ਕੀਤਾ ਸੀ | ਪਰਿਵਾਰ ਪਾਕਿਸਤਾਨ 'ਚ ਹੈਦਰਾਬਾਦ ਨੂੰ ਛੱਡ ਕੇ 2011 'ਚ ਭਾਰਤ ਆ ਗਿਆ ਸੀ |

ਅੱਤਵਾਦੀ ਫੰਡਿੰਗ ਮਾਮਲੇ 'ਚ ਹਾਫ਼ਿਜ਼ ਸਈਦ ਿਖ਼ਲਾਫ਼ ਦੋਸ਼ ਤੈਅ

ਅੰਮਿ੍ਤਸਰ, 11 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਨੇ ਮੁੰਬਈ ਹਮਲੇ ਦੇ ਮੁੱਖ ਸਾਜਿਸ਼ਘਾੜੇ ਅਤੇ ਜੇ. ਯੂ. ਡੀ. (ਜਮਾਤ-ਉਦ-ਦਾਵਾ) ਦੇ ਮੁਖੀ ਹਾਫ਼ਿਜ਼ ਸਈਦ ਿਖ਼ਲਾਫ਼ ਅੱਤਵਾਦੀ ਫੰਡਿੰਗ ਮਾਮਲੇ 'ਚ ਦੋਸ਼ ਤੈਅ ਕੀਤੇ ਹਨ | ਇਸ ਤੋਂ ਪਹਿਲਾਂ ਸਨਿੱਚਰਵਾਰ ਨੂੰ ਸਈਦ ਿਖ਼ਲਾਫ਼ ਅਦਾਲਤ 'ਚ ਇਸ ਕੇਸ ਦੇ ਦੂਜੇ ਮੁਲਜ਼ਮ ਮਲਿਕ ਜ਼ਫ਼ਰ ਦੀ ਗੈਰ-ਹਾਜ਼ਰੀ ਕਾਰਨ ਦੋਸ਼ ਤੈਅ ਨਹੀਂ ਕੀਤੇ ਜਾ ਸਕੇ ਸਨ ਅਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਜ ਤੱਕ ਮੁਲਤਵੀ ਕਰ ਦਿੱਤੀ ਸੀ | ਮਾਮਲੇ ਦੀ ਸੁਣਵਾਈ ਦੌਰਾਨ
ਅੱਤਵਾਦ ਵਿਰੋਧੀ ਅਦਾਲਤ ਦੇ ਜੱਜ ਮਲਿਕ ਅਰਸ਼ਦ ਭੁੱਟਾ ਨੇ ਹਾਫ਼ਿਜ਼ ਸਈਦ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਪੰਜਾਬ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਅੱਤਵਾਦੀ ਸੰਗਠਨਾਂ ਨੂੰ ਫ਼ੰਡ ਦੇਣ ਦੇ ਦੋਸ਼ ਤੈਅ ਕੀਤੇ | ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੇ ਅੱਤਵਾਦ ਰੋਕੂ ਵਿਭਾਗ ਨੇ 17 ਜੁਲਾਈ ਨੂੰ ਸਈਦ ਅਤੇ ਉਸ ਦੇ ਸਾਥੀਆਂ ਿਖ਼ਲਾਫ਼ ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਨ ਲਈ ਫ਼ੰਡ ਇਕੱਠਾ ਕਰਨ ਦੇ ਦੋਸ਼ 'ਚ 23 ਐਫ. ਆਈ. ਆਰ. ਦਰਜ ਕੀਤੀਆਂ ਸਨ | ਜਿਸ ਦੇ ਬਾਅਦ ਜੇ. ਯੂ. ਡੀ. ਮੁਖੀ ਨੂੰ ਗਿ੍ਫ਼ਤਾਰ ਕੀਤਾ ਗਿਆ, ਜੋ ਕਿ ਇਸ ਸਮੇਂ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਹੈ | ਹਾਫ਼ਿਜ਼ ਸਈਦ ਦੇ ਸੰਗਠਨ 'ਤੇ ਲਾਹੌਰ, ਗੁੱਜਰਾਂਵਾਲਾ ਅਤੇ ਮੁਲਤਾਨ ਸ਼ਹਿਰਾਂ 'ਚ ਟਰੱਸਟ ਅਤੇ ਗੈਰ-ਮੁਨਾਫਾ ਸੰਗਠਨ (ਐਨ. ਜੀ. ਓ.); ਅਲ-ਅਨਫਾਲ ਟਰੱਸਟ, ਦਾਵਾਤੂਲ ਇਰਸ਼ਾਦ ਟਰੱਸਟ ਅਤੇ ਮੁਹਾਜ਼ ਬਿਨ ਜਬਲ ਟਰੱਸਟ ਆਦਿ ਕਾਇਮ ਕਰਕੇ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਂਅ 'ਤੇ ਫ਼ੰਡ ਇਕੱਠਾ ਕਰਨ ਦੇ ਦੋਸ਼ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੰਯੁਕਤ ਰਾਸ਼ਟਰ ਵਲੋਂ ਕੌਮਾਂਤਰੀ ਅੱਤਵਾਦੀ ਘੋਸ਼ਿਤ ਕੀਤੇ ਗਏ ਹਾਫ਼ਿਜ਼ ਸਈਦ ਨੂੰ ਅੱਤਵਾਦ ਵਿੱਤ ਮਾਮਲੇ 'ਚ ਲਾਹੌਰ ਤੋਂ ਗੁੱਜਰਾਂਵਾਲਾ ਜਾਂਦਿਆਂ ਰਸਤੇ 'ਚੋਂ ਗਿ੍ਫ਼ਤਾਰ ਕੀਤਾ ਗਿਆ ਸੀ | ਉਸ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਜਮਾਤ-ਉਦ-ਦਾਵਾ ਦੇ 13 ਨੇਤਾਵਾਂ ਿਖ਼ਲਾਫ਼ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਦੇਣ ਅਤੇ ਅੱਤਵਾਦ ਰੋਕੂ ਐਕਟ, 1997 ਦੇ ਤਹਿਤ ਹਵਾਲਾ ਰਾਸ਼ੀ ਦੇ ਦੋ ਦਰਜਨ ਮਾਮਲਿਆਂ 'ਚ ਕੇਸ ਦਰਜ ਕੀਤੇ ਗਏ ਸਨ | ਉਕਤ 13 ਅੱਤਵਾਦੀ ਨੇਤਾਵਾਂ 'ਚ ਸਈਦ ਅਤੇ ਨਾਇਬ ਅਮੀਰ ਅਬਦੁਲ ਰਹਿਮਾਨ ਮੱਕੀ ਵੀ ਸ਼ਾਮਲ ਸਨ | ਅੰਤਰਰਾਸ਼ਟਰੀ ਭਾਈਚਾਰੇ ਦੇ ਦਬਾਅ ਹੇਠ ਪਾਕਿਸਤਾਨੀ ਅਧਿਕਾਰੀਆਂ ਨੇ ਲਸ਼ਕਰ-ਏ-ਤਾਇਬਾ, ਜਮਾਤ-ਉਦ-ਦਾਵਾ ਅਤੇ ਉਸ ਦੀ ਦਾਨ ਇਕੱਠਾ ਕਰਨ ਵਾਲੀ ਸ਼ਾਖਾ ਫਲਾਹ-ਏ-ਇਨਸਾਨੀਅਤ ਫਾਉਂਡੇਸ਼ਨ ਦੇ ਿਖ਼ਲਾਫ਼ ਜਾਂਚ ਸ਼ੁਰੂ ਕੀਤੀ | ਜਾਂਚ 'ਚ ਇਹ ਗੱਲ ਸਾਹਮਣੇ ਆਈ ਕਿ ਅੱਤਵਾਦ ਨੂੰ ਵਿੱਤੀ ਸਹਾਇਤਾ ਦੇਣ ਲਈ ਫ਼ੰਡ ਇਕੱਠੇ ਕਰਨ ਲਈ ਇਨ੍ਹਾਂ ਟਰੱਸਟਾਂ ਦੀ ਵਰਤੋਂ ਕੀਤੀ ਗਈ ਹੈ | ਸਈਦ ਦੀ ਅਗਵਾਈ ਵਾਲਾ ਜਮਾਤ-ਉਦ-ਦਾਵਾ ਸੰਗਠਨ ਲਸ਼ਕਰ-ਏ-ਤੋਇਬਾ ਦੀ ਸਭ ਤੋਂ ਪ੍ਰਮੁੱਖ ਸੰਸਥਾ ਹੈ | ਇਹ ਸੰਗਠਨ ਸਾਲ 2008 ਦੇ ਮੁੰਬਈ ਹਮਲਿਆਂ ਲਈ ਵੀ ਜ਼ਿੰਮੇਵਾਰ ਹੈ, ਜਿਸ 'ਚ 166 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ | ਭਾਰਤ ਪਹਿਲਾਂ ਹੀ ਮੁੰਬਈ ਹਮਲੇ 'ਚ ਹਾਫ਼ਿਜ਼ ਸਈਦ ਅਤੇ ਉਸ ਦੇ ਸੰਗਠਨ ਦੇ ਹੋਰਨਾਂ ਲੋਕਾਂ ਦੇ ਸ਼ਾਮਿਲ ਹੋਣ ਦੇ ਸਬੂਤ ਪਾਕਿਸਤਾਨ ਨੂੰ ਸੌਾਪ ਚੁੱਕਿਆ ਹੈ | ਹਾਲਾਂਕਿ ਐਫ. ਏ. ਟੀ. ਐਫ. ਅਤੇ ਲਗਪਗ ਸਾਰੀਆਂ ਆਲਮੀ ਸੰਸਥਾਵਾਂ ਦੇ ਦਬਾਅ ਦੇ ਬਾਵਜੂਦ ਪਾਕਿ ਸਰਕਾਰ ਸਈਦ ਦੇ ਿਖ਼ਲਾਫ਼ ਕੁਝ ਵੀ ਕਰਨ ਲਈ ਤਿਆਰ ਨਹੀਂ ਹੈ | ਪਿਛਲੀ ਸੁਣਵਾਈ ਦੌਰਾਨ ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਦੇ ਸਰਕਾਰੀ ਵਕੀਲ ਅਬਦੁਰ ਰਉਫ ਭੱਟੀ ਨੇ ਇਸ ਕੇਸ ਦਾ ਜਲਦੀ ਤੋਂ ਜਲਦੀ ਫ਼ੈਸਲਾ ਸੁਣਾਉਣ ਦੀ ਬੇਨਤੀ ਕੀਤੀ ਸੀ | ਉੱਥੇ ਹੀ ਹਾਫ਼ਿਜ਼ ਸਈਦ ਦੇ ਵਕੀਲ ਦਾ ਕਹਿਣਾ ਹੈ ਕਿ ਅਜੇ ਸਬੂਤਾਂ ਨੂੰ ਲੈ ਕੇ ਸੁਣਵਾਈ ਪੂਰੀ ਹੋਣੀ ਬਾਕੀ ਹੈ |

ਨਾਨਾਵਤੀ ਕਮਿਸ਼ਨ ਵਲੋਂ ਗੁਜਰਾਤ ਦੰਗਿਆਂ ਦੇ ਮਾਮਲੇ 'ਚ ਮੋਦੀ ਨੂੰ ਕਲੀਨ ਚਿੱਟ

ਗਾਂਧੀਨਗਰ, 11 ਦਸੰਬਰ (ਪੀ. ਟੀ. ਆਈ.)-ਨਾਨਾਵਤੀ ਕਮਿਸ਼ਨ ਨੇ 2002 'ਚ ਹੋਏ ਗੁਜਰਾਤ ਦੰਗਿਆਂ ਦੇ ਮਾਮਲੇ 'ਚ ਉਸ ਸਮੇਂ ਦੇ ਸੂਬੇ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕਲੀਨ ਚਿੱਟ ਦਿੱਤੀ ਹੈ | ਇਨ੍ਹਾਂ ਦੰਗਿਆਂ 'ਚ ਘੱਟ ਗਿਣਤੀ ਭਾਈਚਾਰੇ ਦੇ ਇਕ ਹਜ਼ਾਰ ...

ਪੂਰੀ ਖ਼ਬਰ »

ਭਾਰਤ ਲਈ ਇਤਿਹਾਸਕ ਦਿਨ-ਮੋਦੀ

ਨਵੀਂ ਦਿੱਲੀ, 11 ਦਸੰਬਰ (ਏਜੰਸੀ)-ਰਾਜ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਗਤ ਕੀਤਾ ਹੈ ਅਤੇ ਇਸ ਨੂੰ ਭਾਰਤ ਦੇ ਇਤਿਹਾਸ 'ਚ ਮੀਲ ਦਾ ਪੱਥਰ ਦੱਸਿਆ ਹੈ | ਮੋਦੀ ਨੇ ਟਵੀਟ ਕੀਤਾ ਹੈ ਕਿ ਭਾਰਤ ਲਈ ਤੇ ਸਾਡੇ ਦੇਸ਼ ਦੀ ...

ਪੂਰੀ ਖ਼ਬਰ »

ਇਸਰੋ ਵਲੋਂ ਰੱਖਿਆ ਉਪ-ਗ੍ਰਹਿ ਰਿਸੈਟ-2ਬੀਆਰ1 ਸਫ਼ਲਤਾਪੂਰਵਕ ਲਾਂਚ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 11 ਦਸੰਬਰ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ ਦੇ ਬਾਅਦ ਅੱਜ ਫਿਰ ਸਫ਼ਲ ਯਤਨ 'ਚ ਦੁਪਹਿਰ ਬਾਅਦ 3:25 ਵਜੇ ਰਡਾਰ ਇਮੇਜ਼ਿੰਗ ਸੈਟੇਲਾਈਟ ਰਿਸੈਟ-2ਬੀਆਰ1 ਨੂੰ 9 ਹੋਰ ਵਿਦੇਸ਼ੀ ਉਪ-ਗ੍ਰਹਿਆਂ ਸਮੇਤ ਲਾਂਚ ਕੀਤਾ | ...

ਪੂਰੀ ਖ਼ਬਰ »

ਹਮੀਰਾ ਵਿਖੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਗਈ ਐਸ.ਟੀ.ਐਫ਼. ਦੀ ਟੀਮ 'ਤੇ ਹਮਲਾ

ਕਪੂਰਥਲਾ/ਸੁਭਾਨਪੁਰ, 11 ਦਸੰਬਰ (ਅਮਰਜੀਤ ਸਿੰਘ ਸਡਾਨਾ, ਕੰਵਰ ਬਰਜਿੰਦਰ ਸਿੰਘ ਜੱਜ)-ਇਕ ਪਾਸੇ ਜਿਥੇ ਕੈਪਟਨ ਸਰਕਾਰ ਵਲੋਂ ਨਸ਼ਿਆਂ ਦਾ ਲੱਕ ਤੋੜਨ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਦੂਜੇ ਪਾਸੇ ਨਸ਼ਾ ਤਸਕਰਾਂ ਦੇ ਹੌਸਲੇ ਏਨੇ ਬੁਲੰਦ ਹਨ ਕਿ ਉਹ ਬਿਨਾਂ ਕਿਸੇ ਖ਼ੌਫ਼ ਦੇ ...

ਪੂਰੀ ਖ਼ਬਰ »

ਅਕਾਲੀ ਦਲ ਇਕ ਪਰਿਵਾਰ ਤੱਕ ਸੀਮਤ ਹੋ ਗਿਐ-ਢੀਂਡਸਾ

ਸਮੁੱਚਾ ਪੰਥ ਪਾਰਟੀ ਵਿਚ ਉੱਭਰੀ ਤਾਨਾਸ਼ਾਹੀ ਤੇ ਭਿ੍ਸ਼ਟਾਚਾਰ ਤੋਂ ਨਿਰਾਸ਼ ਚੰਡੀਗੜ੍ਹ, 11 ਦਸੰਬਰ (ਹਰਕਵਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਦੇ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਕੁਝ ਸਮਾਂ ਪਹਿਲਾਂ ਪਾਰਟੀ ਦੀ ...

ਪੂਰੀ ਖ਼ਬਰ »

ਪਾਕਿ ਵਲੋਂ ਉੜੀ ਸੈਕਟਰ 'ਚ ਭਾਰੀ ਗੋਲਾਬਾਰੀ, ਕਈ ਘਰਾਂ ਨੂੰ ਪੁੱਜਾ ਨੁਕਸਾਨ

ਸ੍ਰੀਨਗਰ, 11 ਦਸੰਬਰ (ਏਜੰਸੀ)- ਪਾਕਿਸਤਾਨੀ ਸੈਨਾ ਨੇ ਬੁੱਧਵਾਰ ਨੂੰ ਜੰਗਬੰਦੀ ਦੀ ਉਲੰਘਣਾ ਕਰਦਿਆਂ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਬਿਨਾਂ ਉਕਸਾਵੇ ਦੇ ਭਾਰੀ ਗੋਲਾਬਾਰੀ ਕੀਤੀ | ਇਹ ਜਾਣਕਾਰੀ ਸਰਕਾਰੀ ਅਧਿਕਾਰੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ਲੋਕ ਹਰ ...

ਪੂਰੀ ਖ਼ਬਰ »

ਬਿਮਾਰ ਪਿਤਾ ਨੂੰ ਮਿਲਣ ਜਾਣ ਦੀ ਮਰੀਅਮ ਨੂੰ ਨਹੀਂ ਦਿੱਤੀ ਜਾ ਸਕਦੀ ਮਨਜ਼ੂਰੀ-ਫਿਰਦੌਸ

ਅੰਮਿ੍ਤਸਰ, 11 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੂਚਨਾ ਅਤੇ ਪ੍ਰਸਾਰਨ ਬਾਰੇ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਕ ਅਵਾਣ ਨੇ ਅੱਜ ਕਿਹਾ ਕਿ ਸਰਕਾਰ ਮਰੀਅਮ ਨਵਾਜ਼ ਨੂੰ ਠੋਸ ਕਾਰਨਾਂ ਤੋਂ ਬਿਨਾਂ ਵਿਦੇਸ਼ ਜਾਣ ਦੀ ਆਗਿਆ ਨਹੀਂ ਦੇ ...

ਪੂਰੀ ਖ਼ਬਰ »

ਲਾਹੌਰ 'ਚ ਡਾਕਟਰਾਂ ਨਾਲ ਵਿਵਾਦ ਨੂੰ ਲੈ ਕੇ ਵਕੀਲਾਂ ਵਲੋਂ ਹਸਪਤਾਲ 'ਚ ਹਮਲਾ-5 ਮਰੀਜ਼ਾਂ ਦੀ ਮੌਤ

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੰਗੀ ਰਿਪੋਰਟ ਲਾਹੌਰ, 11 ਦਸੰਬਰ (ਪੀ.ਟੀ.ਆਈ.)-ਲਾਹੌਰ 'ਚ ਡਾਕਟਰਾਂ ਨਾਲ ਇਕ ਪੁਰਾਣੇ ਵਿਵਾਦ ਨੂੰ ਲੈ ਕੇ ਵਕੀਲਾਂ ਨੇ ਧੱਕੇ ਨਾਲ ਇਕ ਹਸਪਤਾਲ 'ਚ ਦਾਖ਼ਲ ਹੋ ਕੇ ਉੱਥੇ ਭੰਨਤੋੜ ਕੀਤੀ ਅਤੇ ਇਸ ਦੌਰਾਨ ਹਸਪਤਾਲ 'ਚ ਦਾਖ਼ਲ 5 ਬੇਹੱਦ ਨਾਜ਼ੁਕ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਤੇ ਮੁਲਾਇਮ ਸਿੰਘ ਯਾਦਵ ਨੂੰ 'ਲਾਈਫ਼ ਟਾਈਮ ਅਚੀਵਮੈਂਟ ਪੁਰਸਕਾਰ'

ਨਵੀਂ ਦਿੱਲੀ, 11 ਦਸੰਬਰ (ਬਲਵਿੰਦਰ ਸਿੰਘ ਸੋਢੀ)-ਲੋਕਮੱਤ ਮੀਡੀਆ ਸਮੂਹ ਵਲੋਂ ਸੰਸਦੀ ਪੁਰਸਕਾਰ 2019 ਦਾ ਤੀਸਰਾ ਆਡੀਸ਼ਨ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟ ਜਨਪਥ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ | ਇਹ ਪੁਰਸਕਾਰ ਉਪ-ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ, ਵਿਜੈ ...

ਪੂਰੀ ਖ਼ਬਰ »

ਵਿਰੋਧੀ ਧਿਰ ਨਾਗਰਿਕਤਾ ਬਿੱਲ 'ਤੇ ਪਾਕਿਸਤਾਨ ਦੀ ਭਾਸ਼ਾ ਬੋਲ ਰਹੀ ਹੈ-ਮੋਦੀ

ਨਵੀਂ ਦਿੱਲੀ, 11 ਦਸੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ 'ਤੇ ਨਾਗਰਿਕਤਾ (ਸੋਧ) ਬਿੱਲ ਉਪਰ ਪਾਕਿਸਤਾਨ ਦੀ ਭਾਸ਼ਾ ਬੋਲਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਇਤਿਹਾਸ 'ਚ 'ਸੁਨਹਿਰੀ ਅੱਖਰਾਂ' ਚ ਲਿਖਿਆ ਜਾਵੇਗਾ | ਸੰਸਦੀ ...

ਪੂਰੀ ਖ਼ਬਰ »

ਅਯੁੱਧਿਆ ਫ਼ੈਸਲੇ ਿਖ਼ਲਾਫ਼ ਨਜ਼ਰਸਾਨੀ ਪਟੀਸ਼ਨਾਂ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 11 ਦਸੰਬਰ (ਪੀ.ਟੀ.ਆਈ.)-ਬੀਤੀ 9 ਨਵੰਬਰ ਨੂੰ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਅਯੁੱਧਿਆ ਜ਼ਮੀਨ ਵਿਵਾਦ ਕੇਸ ਦੇ ਫ਼ੈਸਲੇ ਿਖ਼ਲਾਫ਼ ਦਾਇਰ ਕਰਵਾਈਆਂ ਨਜ਼ਰਸਾਨੀ ਪਟੀਸ਼ਨਾਂ 'ਤੇ ਕੱਲ੍ਹ ਸੁਪਰੀਮ ਕੋਰਟ 'ਚ ਚੈਂਬਰ 'ਚ ਸੁਣਵਾਈ ਹੋਵੇਗੀ | ਚੀਫ਼ ਜਸਟਿਸ ਐਸ.ਏ. ...

ਪੂਰੀ ਖ਼ਬਰ »

ਜ਼ਰਦਾਰੀ ਦੀ ਮੈਡੀਕਲ ਆਧਾਰ 'ਤੇ ਜ਼ਮਾਨਤ ਮਨਜ਼ੂਰ

ਅੰਮਿ੍ਤਸਰ, 11 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ 'ਚ ਮੈਡੀਕਲ ਦੇ ਆਧਾਰ 'ਤੇ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਜੂਨ 'ਚ ਗਿ੍ਫ਼ਤਾਰ ਕੀਤੇ ਗਏ ਜ਼ਰਦਾਰੀ ਨੇ 3 ਦਸੰਬਰ ਨੂੰ ਅਦਾਲਤ 'ਚ ...

ਪੂਰੀ ਖ਼ਬਰ »

5 ਹਜ਼ਾਰ ਨੀਮ ਫੌਜੀ ਬਲ ਭੇਜੇ

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਸਾਮ ਸਮੇਤ ਉੱਤਰ-ਪੂਰਬੀ ਰਾਜਾਂ 'ਚ ਅਮਨ ਕਾਨੂੰਨ ਦੀ ਬਹਾਲੀ ਲਈ ਕੇਂਦਰ ਨੇ ਬੁੱਧਵਾਰ ਨੂੰ 5 ਹਜ਼ਾਰ ਨੀਮ ਫੌਜੀ ਬਲਾਂ ਨੂੰ ਭੇਜਿਆ ਹੈ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX