ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  4 minutes ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  8 minutes ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  16 minutes ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  9 minutes ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  25 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ...
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  30 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ...
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  39 minutes ago
ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ....
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  49 minutes ago
ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  59 minutes ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ...
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 1 hour ago
ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ...
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ...
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 1 hour ago
ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ...
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 1 hour ago
ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ...
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 2 hours ago
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 2 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 2 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 2 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 2 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 3 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 3 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 4 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 5 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਪਹਿਲਾ ਸਫ਼ਾ

ਕੋਰੋਨਾ ਵਾਇਰਸ ਨਾਲ ਚੀਨ 'ਚ 26 ਮੌਤਾਂ-13 ਸ਼ਹਿਰ ਕੀਤੇ ਸੀਲ

ਏਮਜ਼ ਤੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਵਿਸ਼ੇਸ਼ ਵਾਰਡ
ਰਾਜਧਾਨੀ ਦਿੱਲੀ ਸਥਿਤ ਏਮਜ਼ ਅਤੇ ਰਾਮ ਮਨੋਹਰ ਲੋਹੀਆ ਹਸਪਤਾਲ ਨੇ ਵੀ ਚੀਨ ਤੋਂ ਬਾਕੀ ਦੇਸ਼ਾਂ 'ਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਨਜਿੱਠਣ ਨੂੰ ਲੈ ਕੇ ਸਾਰੇ ਪ੍ਰਬੰਧ ਕੀਤੇ ਹਨ। ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਉਨ੍ਹਾਂ ਕੋਲ ਸਾਰੀਆਂ ਸਹੂਲਤਾਂ ਹਨ। ਏਮਜ਼ 'ਚ ਇਸ ਲਈ ਇਕ ਵੱਖਰਾ ਵਾਰਡ ਵੀ ਹੈ। ਸਿਹਤ ਕਰਮੀਆਂ ਲਈ ਸਾਰੀਆਂ ਸਹੂਲਤਾਂ ਵੀ ਮੁਹੱਈਆ ਹਨ ਜਿਵੇਂ ਕਿ ਮਾਸਕ ਅਤੇ ਹੱਥ ਸਾਫ਼ ਕਰਨ ਵਾਲਾ ਸੈਨੇਟਾਈਜ਼ਰ ਆਦਿ।

ਮੁੰਬਈ/ਨਵੀਂ ਦਿੱਲੀ/ਬੀਜਿੰਗ, 24 ਜਨਵਰੀ (ਏਜੰਸੀ)-ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ | ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ਦਿੱਤੀ ਹੈ | ਚੀਨ 'ਚ ਸਥਿਤ ਭਾਰਤੀ ਦੂਤਘਰ ਨੇ ਕੋਰੋਨਾ ਵਾਇਰਸ ਫੈਲਣ ਕਾਰਨ ਗਣਤੰਤਰ ਦਿਵਸ ਸਮਾਰੋਹ ਰੱਦ ਕਰ ਦਿੱਤਾ ਹੈ | ਮੁੰਬਈ 'ਚ ਚੀਨ ਤੋਂ ਪਰਤੇ 3 ਵਿਅਕਤੀਆਂ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਕਾਰਨ ਉਨ੍ਹਾਂ ਨੂੰ ਮੈਡੀਕਲ ਨਿਗਰਾਨੀ 'ਚ ਰੱਖਿਆ ਗਿਆ ਹੈ | ਮੁੰਬਈ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਲੋਕਾਂ ਦੀ ਜਾਂਚ ਅਤੇ ਇਲਾਜ ਲਈ ਵੱਖਰਾ ਵਾਰਡ ਬਣਾਇਆ ਗਿਆ ਹੈ | ਅਧਿਕਾਰੀ ਨੇ ਦੱਸਿਆ ਕਿ ਚੀਨ ਤੋਂ ਆਏ 3 ਵਿਅਕਤੀਆਂ ਨੂੰ ਡਾਕਟਰਾਂ ਨਿਗਰਾਨੀ 'ਚ ਰੱਖਿਆ ਗਿਆ ਹੈ | ਉਨ੍ਹਾਂ ਨੂੰ ਹਲਕਾ ਜ਼ੁਕਾਮ ਤੇ ਸਰਦੀ ਵਰਗੇ ਲੱਛਣ ਹਨ | ਨਿਗਰਾਨੀ 'ਚ ਰੱਖੇ ਗਏ ਦੋਵੇਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ | ਮੁੰਬਈ ਦੇ ਕੌਮਾਾਤਰੀ ਹਵਾਈ ਅੱਡੇ 'ਤੇ ਤਾਇਨਾਤ ਡਾਕਟਰਾਂ ਨੂੰ ਕਿਹਾ ਗਿਆ ਹੈ ਕਿ ਚੀਨ ਤੋਂ ਆਉਣ ਵਾਲੇ ਕਿਸੇ ਵੀ ਯਾਤਰੀ ਵਿਚ ਜੇ ਕੋਰੋਨਾ ਵਾਇਰਸ ਦੇ ਲੱਛਣ ਵਿਖਾਈ ਦੇਣ ਤਾਂ ਉਨ੍ਹਾਂ ਨੂੰ ਇਸ ਵਾਰਡ 'ਚ ਭੇਜ ਦਿੱਤਾ ਜਾਵੇ | ਸਾਰੇ ਡਾਕਟਰਾਂ ਨੂੰ ਵੀ ਅਜਿਹੇ ਲੱਛਣਾਾ ਵਾਲੇ ਲੋਕਾਂ ਨੂੰ ਵਾਰਡ 'ਚ ਭੇਜਣ ਦੀ ਹਦਾਇਤ ਕੀਤੀ ਗਈ ਹੈ | ਚੀਨ 'ਚ ਕੋਰੋਨਾ ਵਾਇਰਸ ਤੋਂ ਵੱਡੀ ਗਿਣਤੀ 'ਚ ਲੋਕ ਪ੍ਰਭਾਵਿਤ ਤੇ ਪੀੜਤ ਹੋ ਰਹੇ ਹਨ ਤੇ ਇਸ ਦੇ ਚਲਦਿਆਂ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ | ਕੋਰੋਨਾ ਵਾਇਰਸ ਦੇ ਕੀਟਾਣੂਆਂ ਦਾ ਇਕ ਵੱਡਾ ਸਮੂਹ ਆਮ ਜ਼ੁਕਾਮ ਤੋਂ ਲੈ ਕੇ ਸਾਹ–ਪ੍ਰਣਾਲੀ ਦੀ ਗੰਭੀਰ ਸਮੱਸਿਆ ਪੈਦਾ ਕਰ ਸਕਦਾ ਹੈ | ਚੀਨ 'ਚ ਇਸ ਨਾਲ 26 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ 830 ਲੋਕਾਂ ਦੇ ਇਸ ਦੀ ਲਪੇਟ 'ਚ ਆਉਣ ਦੀ ਪੁਸ਼ਟੀ ਹੋਈ ਹੈ | ਸਰਕਾਰ ਵਲੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 13 ਸ਼ਹਿਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ | ਜਿਨ੍ਹਾਂ 'ਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ 'ਚ ਹਵਾਈ ਉਡਾਣਾਂ, ਰੇਲਵੇ, ਜਨਤਕ ਤੇ ਨਿੱਜੀ ਆਵਾਜਾਈ ਵੀ ਸ਼ਾਮਿਲ ਹੈ | ਰਾਸ਼ਟਰੀ ਸਿਹਤ ਕਮਿਸ਼ਨ ਅਨੁਸਾਰ 20 ਸੂਬਿਆਂ 'ਚ 1072 ਸ਼ੱਕੀ ਕੇਸ ਸਾਹਮਣੇ ਆਏ ਹਨ | ਕਮਿਸ਼ਨ ਅਨੁਸਾਰ ਸਭ ਤੋਂ ਵੱਧ 24 ਮੌਤਾਂ ਹੁਬੇਈ ਸੂਬੇ ਦੇ ਕੇਂਦਰ 'ਚ, ਜਦੋਂਕਿ ਇਕ ਮੌਤ ਹੁਬੇਈ ਦੇ ਹੀ ਉੱਤਰੀ ਖੇਤਰ 'ਚ ਹੋਈ | ਇਸ ਤਰ੍ਹਾਂ ਦਾ ਰੋਗ ਪਹਿਲੀ ਵਾਰ ਵੇਖਿਆ ਗਿਆ ਹੈ | ਚੀਨ ਨੇ ਅੱਜ ਚਾਰ ਹੋਰ ਸ਼ਹਿਰਾਂ 'ਚ ਸ਼ੁੱਕਰਵਾਰ ਨੂੰ ਯਾਤਰਾ ਪਾਬੰਦੀ ਲਗਾ ਦਿੱਤੀ ਹੈ | ਇਸ ਨਾਲ ਸੀਲ ਕੀਤੇ ਸ਼ਹਿਰਾਂ ਦੀ ਗਿਣਤੀ 13 ਹੋ ਗਈ ਹੈ | ਝਿਜਿਆਂਗ ਨੇ ਦਵਾਈਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਲਗਪਗ ਸਾਰੇ ਕਾਰੋਬਾਰਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ, ਜਦਕਿ 8 ਲੱਖ ਦੀ ਆਬਾਦੀ ਵਾਲੇ ਐਨਸ਼ੀ ਨੇ ਸਾਰੇ ਮਨੋਰੰਜਕ ਸਥਾਨਾਂ ਨੂੰ ਬੰਦ ਕਰ ਦਿੱਤਾ ਹੈ | ਹੁਬੇਈ ਸੂਬੇ ਦੇ ਜਿਹੜੇ ਸ਼ਹਿਰ ਸੀਲ ਕੀਤੇ ਗਏ ਹਨ, ਉਨ੍ਹਾਂ 'ਚ ਵੁਹਾਨ, ਹੁਆਂਗਗੈਂਗ, ਏਜ਼ੋ, ਚਿਬੀ, ਸ਼ਿਆਨਤਾਓ, ਕਿਆਂਜ਼ਿਆਂਗ, ਝਿਜ਼ਿਆਂਗ, ਤੇ ਲਿਚੁਆਨ ਸ਼ਾਮਿਲ ਹਨ | ਵਾਇਰਸ ਦੇ ਡਰ ਨੇ ਚੰਦਰ ਨਵੇਂ ਸਾਲ (ਬਸੰਤ ਤਿਉਹਾਰ) ਦੇ ਜਸ਼ਨਾਂ ਨੂੰ ਫਿੱਕਾ ਪਾ ਦਿੱਤਾ | ਰਾਜਧਾਨੀ ਬੀਜਿੰਗ ਸਮੇਤ ਕਈ ਸ਼ਹਿਰਾਂ 'ਚ ਸਮਾਗਮ ਰੱਦ ਕਰ ਦਿੱਤੇ ਗਏ | ਮੁੰਬਈ ਹਵਾਈ ਅੱਡੇ 'ਤੇ ਜਿਨ੍ਹਾਂ ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਗਈ, ਉਨ੍ਹਾਂ 'ਚ ਅਜੇ ਤੱਕ ਕਿਸੇ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦਾ ਕੇਸ ਸਾਹਮਣੇ ਨਹੀਂ ਆਇਆ | ਪਿਛਲੇ 14 ਦਿਨਾਂ 'ਚ ਚੀਨ ਦੇ ਸ਼ਹਿਰ ਵੁਹਾਨ ਦੀ ਯਾਤਰਾ ਕਰਨ ਵਾਲਾ ਕੋਈ ਵੀ ਵਿਅਕਤੀ ਇਸ ਵਾਇਰਸ ਦਾ ਪਾਜ਼ੀਟਿਵ ਨਹੀਂ ਪਾਇਆ ਗਿਆ | 24 ਜਨਵਰੀ ਤੋਂ ਹੁਣ ਤੱਕ 96 ਉਡਾਣਾਂ ਦੇ 20844 ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ |
ਕੇਰਲ 'ਚ 7 ਅਤੇ ਹੈਦਰਾਬਾਦ 'ਚ ਇਕ ਮੈਡੀਕਲ ਨਿਗਰਾਨੀ ਹੇਠ ਰੱਖੇ
ਕੋਚੀ-ਚੀਨ ਤੋਂ ਵਾਪਸ ਪਰਤੇ ਸੈਂਕੜੇ ਯਾਤਰੀਆਂ 'ਚੋਂ 7 ਲੋਕ ਕੇਰਲ 'ਚ ਅਤੇ ਇਕ ਹੈਦਰਾਬਾਦ ਦੇ ਹਸਪਤਾਲਾਂ 'ਚ ਮੈਡੀਕਲ ਨਿਗਰਾਨੀ ਹੇਠ ਰੱਖੇ ਗਏ ਹਨ | ਕੇਰਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੋਰ 73 ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਚ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਹੈ |
ਚੀਨ 10 ਦਿਨਾਂ 'ਚ ਬਣਾਵੇਗਾ ਹਸਪਤਾਲ
ਚੀਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਦੀ ਤਿਆਰੀ ਤੇਜ਼ ਕਰ ਦਿੱਤੀ ਹੈ | ਸਭ ਤੋਂ ਜ਼ਿਆਦਾ ਪ੍ਰਭਾਵਿਤ ਸ਼ਹਿਰ ਵੁਹਾਨ ਦੇ ਪ੍ਰਸ਼ਾਸਨ ਨੇ ਸਿਰਫ 10 ਦਿਨਾਂ 'ਚ ਇਕ ਸਮਰਪਿਤ ਹਸਪਤਾਲ ਬਣਾਉਣ ਦਾ ਆਦੇਸ਼ ਦਿੱਤਾ ਹੈ | ਇਸ 'ਤੇ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ ਤਾਂ ਕਿ ਇਸ ਜਾਨਲੇਵਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ |
ਚੀਨ 'ਚ ਗਣਤੰਤਰ ਦਿਵਸ ਸਮਾਰੋਹ ਰੱਦ
ਚੀਨ 'ਚ ਭਾਰਤੀ ਦੂਤਘਰ ਨੇ ਸ਼ੁੱਕਰਵਾਰ ਨੂੰ ਗਣਤੰਤਰ ਦਿਵਸ ਸਮਾਰੋਹ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ ਹੈ | ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਇਆ ਜਾਣ ਵਾਲਾ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ |
ਦੂਤਘਰ ਨੇ ਟਵੀਟ ਕੀਤਾ ਕਿ ਚੀਨ 'ਚ ਕੋਰੋਨਾ ਵਾਇਰਸ ਦੇ ਫੈਲਣ ਤੇ ਜਨਤਮ ਇਕੱਤਰਤਾਵਾਂ ਅਤੇ ਪ੍ਰੋਗਰਾਮਾਂ ਨੂੰ ਰੱਦ ਕਰਨ ਦੇ ਚੀਨੀ ਅਧਿਕਾਰੀਆਂ ਦੇ ਫ਼ੈਸਲੇ ਦੇ ਮੱਦੇਨਜ਼ਰ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ 26 ਜਨਵਰੀ ਨੂੰ ਹੋਣ ਵਾਲਾ ਗਣਤੰਤਰ ਦਿਵਸ ਸਮਾਰੋਹ ਰੱਦ ਕਰਨ ਦਾ ਫ਼ੈਸਲਾ ਕੀਤਾ |

ਤੁਹਾਡੇ ਤੋਂ ਪ੍ਰੇਰਨਾ ਅਤੇ ਊਰਜਾ ਮਿਲਦੀ ਹੈ-ਮੋਦੀ

ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ 'ਚ ਆਪਣੀ ਰਿਹਾਇਸ਼ 'ਤੇ 'ਪ੍ਰਧਾਨ ਮੰਤਰੀ ਬਾਲ ਪੁਰਸਕਾਰ' ਜੇਤੂ 49 ਬੱਚਿਆਂ ਨਾਲ ਮੁਲਾਕਾਤ ਕੀਤੀ | ਬੱਚਿਆਂ ਦੇ ਸਾਹਸੀ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੱਚਿਆਂ ਵਲੋਂ ਕੀਤੇ ਕੰਮਾਂ ਤੋਂ ਪ੍ਰੇਰਨਾ ਤੇ ਊਰਜਾ ਮਿਲਦੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਥੋੜ੍ਹੀ ਦੇਰ ਪਹਿਲਾਂ ਜਦੋਂ ਉਨ੍ਹਾਂ ਸਾਰਿਆਂ ਦੀ ਜਾਣ ਪਛਾਣ ਕਰਵਾਈ ਜਾ ਰਹੀ ਸੀ ਤਾਂ ਉਹ ਸੱਚ ਵਿਚ ਬਹੁਤ ਹੈਰਾਨ ਸਨ | ਏਨੀ ਘੱਟ ਉਮਰ 'ਚ ਜਿਸ ਤਰਾਂ ਉਨ੍ਹਾਂ ਸਾਰਿਆਂ ਨੇ ਵੱਖ-ਵੱਖ ਖੇਤਰਾਂ 'ਚ ਜੋ ਯਤਨ ਕੀਤੇ, ਜੋ ਕੰਮ ਕੀਤਾ ਹੈ, ਉਹ ਹੈਰਾਨ ਕਰਨ ਵਾਲਾ ਹੈ | ਉਨ੍ਹਾਂ ਨੇ ਕਿਹਾ ਕਿ ਏਨੀ ਘੱਟ ਉਮਰ 'ਚ ਜਿਸ ਤਰਾਂ ਤੁਸੀਂ ਸਾਰਿਆਂ ਨੇ ਵੱਖ-ਵੱਖ ਖੇਤਰਾਂ 'ਚ ਕੁਝ ਕਰ ਕੇ ਦਿਖਾਇਆ ਹੈ, ਉਸ ਦੇ ਬਾਅਦ ਤੁਹਾਨੂੰ ਕੁਝ ਹੋਰ ਵਧੀਆ ਕਰਨ ਦੀ ਇੱਛਾ ਹੋਵੇਗੀ | ਇਕ ਤਰ੍ਹਾਂ ਨਾਲ ਇਹ ਜ਼ਿੰਦਗੀ ਦੀ ਸ਼ੁਰੂਆਤ ਹੈ | ਤੁਸੀਂ ਮੁਸ਼ਕਿਲ ਹਾਲਾਤ 'ਚ ਸਾਹਸ ਦਿਖਾਇਆ, ਕਿਸੇ ਨੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕੀਤੀਆਂ | ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਫਰਜ਼ 'ਤੇ ਜ਼ੋਰ ਦਿਓ | ਜ਼ਿਆਦਾਤਰ ਅਸੀਂ ਅਧਿਕਾਰਾਂ 'ਤੇ ਜ਼ੋਰ ਦਿੰਦੇ ਹਾਂ | ਤੁਸੀਂ ਆਪਣੇ ਸਮਾਜ ਪ੍ਰਤੀ, ਰਾਸ਼ਟਰ ਪ੍ਰਤੀ ਆਪਣੀ ਡਿਊਟੀ ਲਈ ਜਿਸ ਤਰ੍ਹਾਂ ਨਾਲ ਜਾਗਰੂਕ ਹੋ, ਇਹ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਉਹ ਸਾਰੇ ਕਹਿਣ ਨੂੰ ਤਾਂ ਬਹੁਤ ਛੋਟੀ ਉਮਰ ਦੇ ਹਨ ਪਰ ਉਨ੍ਹਾਂ ਨੇ ਜੋ ਕੰਮ ਕੀਤਾ ਹੈ, ਉਸ ਨੂੰ ਕਰਨ ਦੀ ਗੱਲ ਤਾਂ ਛੱਡੋ ਉਸ ਨੂੰ ਸੋਚਣ 'ਚ ਵੀ ਵੱਡੇ-ਵੱਡੇ ਲੋਕਾਂ ਦੇ ਪਸੀਨੇ ਛੁੱਟ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਸਾਥੀਆਂ ਦੇ ਸਾਹਸੀ ਕੰਮਾਂ ਬਾਰੇ ਜਦੋਂ ਵੀ ਉਹ ਸੁਣਦੇ ਹਨ ਤਾਂ ਉਨ੍ਹਾਂ ਨੂੰ ਵੀ ਪ੍ਰੇਰਨਾ ਅਤੇ ਊਰਜਾ ਮਿਲਦੀ ਹੈ | ਤੁਹਾਡੇ ਵਰਗੇ ਬੱਚਿਆਂ ਦੇ ਅੰਦਰ ਲੁਕੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਹੀ ਇਨ੍ਹਾਂ ਰਾਸ਼ਟਰੀ ਪੁਰਸਕਾਰਾਂ ਦਾ ਦਾਇਰਾ ਵਧਾਇਆ ਗਿਆ ਹੈ | ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਸਲਾਹ ਦਿੱਤੀ ਕਿ ਉਹ ਜੂਸ ਤੇ ਪੀਣ ਵਾਲੇ ਪਾਣੀ ਦਾ ਅਨੰਦ ਲੈਣ ਨਾ ਕਿ ਦਵਾਈਆਂ ਦਾ | ਉਨ੍ਹਾਂ ਨੇ ਬੱਚਿਆਂ ਨੂੰ ਸਰੀਰਕ ਤੌਰ 'ਤੇ ਵੀ ਸਰਗਰਮ ਰਹਿਣ ਦੀ ਸਲਾਹ ਦਿੱਤੀ |

ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਨਾ ਦੇਣ ਪਾਰਟੀਆਂ-ਚੋਣ ਕਮਿਸ਼ਨ

ਸੁਪਰੀਮ ਕੋਰਟ ਵਲੋਂ ਰਾਜਨੀਤੀ ਦੇ ਅਪਰਾਧੀਕਰਨ ਨੂੰ ਰੋਕਣ ਲਈ ਇਕ ਹਫ਼ਤੇ 'ਚ ਰੂਪ-ਰੇਖਾ ਪੇਸ਼ ਕਰਨ ਦਾ ਆਦੇਸ਼
ਨਵੀਂ ਦਿੱਲੀ, 24 ਜਨਵਰੀ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸਤ 'ਚ ਦਾਖ਼ਲੇ ਨੂੰ ਰੋਕਣ ਲਈ ਸਿਆਸੀ ਪਾਰਟੀਆਂ ਨੂੰ ਪਹਿਲਕਦਮੀ ਕਰਨ ਲਈ ਕਿਹਾ ਹੈ | ਕਮਿਸ਼ਨ ਨੇ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਟਿਕਟ ਹੀ ਨਾ ਦੇਣ | ਚੋਣ ਕਮਿਸ਼ਨ ਨੇ ਉਕਤ ਟਿੱਪਣੀ ਸੁਪਰੀਮ ਕੋਰਟ 'ਚ ਕਰਨ ਦੇ ਨਾਲ ਹੀ ਇਹ ਵੀ ਕਿਹਾ ਕਿ ਚੋਣ ਉਮੀਦਵਾਰਾਂ ਨੂੰ ਇਲੈੱਕਟ੍ਰਾਨਿਕ ਅਤੇ ਪਿ੍ੰਟ ਮੀਡੀਆ 'ਚ ਆਪਣੇ ਅਪਰਾਧਿਕ ਪਿਛੋਕੜ ਬਾਰੇ ਐਲਾਨ ਕਰਨ ਦੇ ਉਸ ਦੇ 2018 ਦੇ ਨਿਰਦੇਸ਼ ਦੇ ਬਾਵਜੂਦ ਸਿਆਸਤ 'ਚ ਜੁਰਮ 'ਤੇ ਰੋਕ ਲਾਉਣ 'ਚ ਕੋਈ ਮਦਦ ਨਹੀਂ ਮਿਲ ਰਹੀ | ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇਕ ਹਫ਼ਤੇ ਅੰਦਰ ਦੇਸ਼ 'ਚ ਸਿਆਸਤ 'ਚ ਜੁਰਮਾਂ ਦੇ ਦਾਖ਼ਲੇ 'ਤੇ ਰੋਕ ਲਾਉਣ ਬਾਰੇ ਇਕ ਰੂਪ-ਰੇਖਾ ਪੇਸ਼ ਕਰਨ | ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਉਪਾਧਿਆਏ ਅਤੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਇਕੱਠੇ ਮਿਲ ਕੇ ਵਿਚਾਰ ਕਰਨ ਅਤੇ ਸੁਝਾਅ ਦੇਣ, ਜਿਨ੍ਹਾਂ ਨਾਲ ਰਾਜਨੀਤੀ 'ਚ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਰੋਕਿਆ ਜਾ ਸਕੇ | ਸਤੰਬਰ 2018 'ਚ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਰਬਸੰਮਤੀ ਨਾਲ ਫ਼ੈਸਲਾ ਸੁਣਾਇਆ ਸੀ ਕਿ ਸਾਰੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਸਾਹਮਣੇ ਆਪਣੇ ਅਪਰਾਧਕ ਪਿਛੋਕੜ ਦਾ ਐਲਾਨ ਕਰਨਾ ਹੋਵੇਗਾ | ਹਾਲਾਂਕਿ ਅਸ਼ਵਨੀ ਵਲੋਂ ਦਾਇਰ ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਸੀ ਕਿ ਚੋਣ ਕਮਿਸ਼ਨ ਨੇ ਨਾ ਤਾਂ ਚੋਣ ਚਿੰਨ੍ਹ ਆਦੇਸ਼, 1968 'ਚ ਸੋਧ ਕੀਤੀ ਅਤੇ ਨਾ ਹੀ ਚੋਣ ਜ਼ਾਬਤੇ 'ਚ ਅਜਿਹਾ ਕੀਤਾ | ਪਟੀਸ਼ਨ 'ਚ ਕਿਹਾ ਗਿਆ ਸੀ ਕਿ ਚੋਣ ਕਮਿਸ਼ਨ ਨੇ ਇਸ ਮਕਸਦ ਲਈ ਪ੍ਰਮੁੱਖ ਅਖ਼ਬਾਰਾਂ ਅਤੇ ਖ਼ਬਰਾਂ ਦੇ ਚੈਨਲਾਂ 'ਚ ਅਜਿਹੀ ਕੋਈ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਅਤੇ ਨਾ ਹੀ ਇਸ 'ਚ ਉਮੀਦਵਾਰਾਂ ਵਲੋਂ ਅਪਰਾਧਕ ਪਿਛੋਕੜ ਦੇ ਐਲਾਨ ਲਈ ਸਮੇਂ ਦੇ ਬਾਰੇ 'ਚ ਸਪੱਸ਼ਟ ਕੀਤਾ ਸੀ |

ਕਸ਼ਮੀਰ 'ਚ 2 ਜੀ ਮੋਬਾਈਲ ਇੰਟਰਨੈੱਟ ਸੇਵਾ ਬਹਾਲ

ਸ੍ਰੀਨਗਰ, 24 ਜਨਵਰੀ (ਮਨਜੀਤ ਸਿੰਘ, ਏਜੰਸੀ)-ਕਰੀਬ 5 ਮਹੀਨਿਆਂ ਬਾਅਦ ਪ੍ਰਸ਼ਾਸਨ ਨੇ ਸ਼ੁੱਕਰਵਾਰ ਅੱਧੀ ਰਾਤ ਤੋਂ ਕਸ਼ਮੀਰ ਵਾਦੀ 'ਚ 2 ਜੀ ਮੋਬਾਈਲ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ | ਹਾਲਾਂਕਿ ਇੰਟਰਨੈਟ 'ਤੇ ਕੁਝ ਰੋਕ ਬਰਕਰਾਰ ਰਹੇਗੀ ਅਤੇ ਲੋਕ ਇੰਟਰਨੈਟ ਸੇਵਾ ਜ਼ਰੀਏ ਕੇਵਲ 301 ਵੈੱਬਸਾਈਟਾਂ ਦੀ ਹੀ ਵਰਤੋਂ ਕਰ ਸਕਣਗੇ | ਇਸ ਦੇ ਇਲਾਵਾ ਸੋਸ਼ਲ ਮੀਡੀਆ 'ਤੇ ਪਾਬੰਦੀ ਜਾਰੀ ਰਹੇਗੀ | ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਵਾਦੀ 'ਚ 25 ਜਨਵਰੀ ਤੋਂ 2 ਜੀ ਮੋਬਾਈਲ ਇੰਟਰਨੈਟ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਇਹ ਸੇਵਾਵਾਂ ਕੇਵਲ ਕੁਝ ਸਾਈਟਾਂ ਲਈ ਬਹਾਲ ਕੀਤੀ ਗਈ ਹੈ | ਹੁਣ ਡਾਟਾ ਸੇਵਾਵਾਂ ਪੋਸਟ-ਪੇਡ ਅਤੇ ਪ੍ਰੀ-ਪੇਡ ਸਿਮ ਕਾਰਡਾਂ 'ਤੇ ਉਪਲਬਧ ਹੋਵੇਗੀ | ਅਧਿਕਾਰਤ ਹੁਕਮ ਮੁਤਾਬਿਕ 2 ਜੀ ਮੋਬਾਈਲ ਇੰਟਰਨੈਟ ਸੇਵਾ ਦੀ ਬਹਾਲੀ ਅਜੇ 31 ਜਨਵਰੀ ਤੱਕ ਕੀਤੀ ਗਈ ਹੈ ਅਤੇ ਇਸ ਨੂੰ ਸਮੀਖਿਆ ਉਪਰੰਤ ਹੀ ਅੱਗੇ ਵਧਾਇਆ ਜਾਵੇਗਾ | ਜੰਮੂ-ਕਸ਼ਮੀਰ ਵਿਖੇ 3 ਸਾਬਕਾ ਮੁੱਖ ਮੰਤਰੀਆਂ ਸਮੇਤ ਮੁੱਖ ਧਾਰਾ ਦੇ ਕਈ ਸਾਬਕਾ ਮੰਤਰੀਆਂ ਸਮੇਤ ਦਰਜਨਾਂ ਆਗੂ 5 ਅਗਸਤ, 2019 ਤੋਂ ਲਗਾਤਾਰ ਨਜ਼ਰਬੰਦ ਹਨ | ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਪ੍ਰਧਾਨ ਮੰਤਰੀ ਦੀ ਹਦਾਇਤ 'ਤੇ 36 ਕੇਂਦਰੀ ਮੰਤਰੀਆਂ ਵਲੋਂ ਅਵਾਮੀ ਰਾਬਤਾ ਮੁਹਿੰਮ ਦਾ ਅਮਲ 26 ਜਨਵਰੀ ਤੱਕ ਜਾਰੀ ਰਹੇਗਾ, ਜਿਸ ਤਹਿਤ ਕਈ ਕਰੋੜਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਚੁੱਕਿਆ ਹੈ | ਜੰਮੂ-ਕਸ਼ਮੀਰ ਦੇ 3 ਸਾਬਕਾ ਮੁੱਖ ਮੰਤਰੀਆਂ, ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਤੇ ਕਈ ਸਾਬਕਾ ਮੰਤਰੀਆਂ ਸਮੇਤ 20 ਦੇ ਕਰੀਬ ਮੁੱਖ ਧਾਰਾ ਦੇ ਆਗੂਆਂ ਨੂੰ ਅਜੇ ਤੱਕ ਨਜ਼ਰਬੰਦੀ ਤੋਂ ਰਾਹਤ ਨਹੀਂ ਮਿਲੀ |

8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਮੌਤ ਤੱਕ ਉਮਰ ਕੈਦ

ਚੰਡੀਗੜ੍ਹ, 24 ਜਨਵਰੀ (ਰਣਜੀਤ ਸਿੰਘ/ਜਾਗੋਵਾਲ)-ਮਹਿਲਾ ਅਤੇ ਬਾਲ ਅਪਰਾਧ ਨਾਲ ਜੁੜੀ ਵਿਸ਼ੇਸ਼ ਅਦਾਲਤ ਨੇ 8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਪੀੜਤ ਬੱਚੀ ਦੀ ਮਾਂ ਦਾ ਰਿਸ਼ਤੇਦਾਰ ਹੈ ਅਤੇ ਰਿਸ਼ਤੇਦਾਰੀ 'ਚ ਮਾਮਾ ਲੱਗਦਾ ਹੈ | ਅਦਾਲਤ ਨੇ ਉਸ ਨੂੰ 21 ਜਨਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ | ਦਰਜ ਮਾਮਲੇ ਅਨੁਸਾਰ ਇਕ ਸਤੰਬਰ 2018 ਨੂੰ ਬੱਚੀ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਵਿਚ ਉਸ ਨੇ ਦੱਸਿਆ ਸੀ ਕਿ ਉਹ ਕਬਾੜੀ ਦੀ ਦੁਕਾਨ 'ਤੇ ਕੰਮ ਕਰਦੀ ਹੈ ਅਤੇ ਆਪਣੇ ਪਤੀ ਅਤੇ ਤਿੰਨ ਬੱਚਿਆਂ ਸਮੇਤ ਝੁੱਗੀ ਵਿਚ ਰਹਿੰਦੀ ਹੈ | ਸਭ ਤੋਂ ਵੱਡਾ ਲੜਕਾ ਪੰਜ ਸਾਲ ਦਾ ਹੈ ਅਤੇ ਉਸ ਤੋਂ ਛੋਟੀ ਲੜਕੀ ਢਾਈ ਅਤੇ ਸਭ ਤੋਂ ਛੋਟੀ ਲੜਕੀ 8 ਮਹੀਨੇ ਦੀ ਹੈ | ਘਟਨਾ ਵਾਲੇ ਦਿਨ ਉਨ੍ਹਾਂ ਦਾ ਰਿਸ਼ਤੇਦਾਰ ਸ਼ਰਾਬ ਦੇ ਨਸ਼ੇ ਵਿਚ ਝੁੱਗੀ ਅੰਦਰ ਸੁੱਤਾ ਹੋਇਆ ਸੀ ਜਿਸ ਦੌਰਾਨ ਉਸ ਦੇ ਪਤੀ ਦਾ ਇਕ ਦੋਸਤ ਵੀ ਉੱਥੇ ਆ ਗਿਆ | ਪਤੀ ਦੇ ਦੋਸਤ ਨੂੰ ਛੋਟੀ ਲੜਕੀ ਦੇ ਕੇ ਉਹ ਆਪਣੇ ਪਤੀ ਅਤੇ ਵੱਡੀ ਲੜਕੀ ਸਮੇਤ ਬਾਹਰ ਚਲੀ ਗਈ | ਵਾਪਸ ਆਉਣ 'ਤੇ ਉਸ ਨੇ ਦੇਖਿਆ ਕਿ ਰਿਸ਼ਤੇਦਾਰ ਉਨ੍ਹਾਂ ਦੀ ਲੜਕੀ ਨਾਲ ਝੁੱਗੀ ਦੇ ਅੰਦਰ ਸੀ, ਲੜਕੀ ਦੇ ਪਿਤਾ ਨੇ ਦੇਖਿਆ ਕਿ ਲੜਕੀ ਨਾਲ ਗ਼ਲਤ ਹਰਕਤ ਕੀਤੀ ਗਈ ਹੈ | ਇਸ ਬਾਰੇ ਰਿਸ਼ਤੇਦਾਰ ਨੂੰ ਪੁੱਛਿਆ ਗਿਆ ਤਾਂ ਉਹ ਕੁਝ ਨਹੀਂ ਬੋਲਿਆ | ਉਨ੍ਹਾਂ ਨੂੰ ਪਤਾ ਲੱਗਿਆ ਕਿ ਮੁਲਜ਼ਮ ਨੇ ਪਤੀ ਦੇ ਦੋਸਤ ਨੂੰ ਸ਼ਰਾਬ ਲੈਣ ਲਈ ਭੇਜ ਦਿੱਤਾ ਸੀ ਅਤੇ ਫਿਰ ਝੁੱਗੀ ਦਾ ਦਰਵਾਜ਼ਾ ਬੰਦ ਕਰਕੇ ਉਸ ਨੇ ਬੱਚੀ ਨਾਲ ਗ਼ਲਤ ਹਰਕਤ ਕੀਤੀ ਸੀ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫ਼ਰਾਰ ਹੋ ਗਿਆ ਸੀ ਪਰ ਬਾਅਦ ਵਿਚ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਸੀ | ਪੁਲਿਸ ਨੇ ਉਸ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 376 ਅਤੇ ਪੋਕਸੋ ਐਕਟ 6 ਤਹਿਤ ਮਾਮਲਾ ਦਰਜ ਕੀਤਾ ਸੀ |

ਭਾਰਤ ਵਲੋਂ ਕੇ-4 ਬੈਲਿਸਟਿਕ ਮਿਜ਼ਾਈਲ ਦਾ ਪਣਡੁੱਬੀ ਤੋਂ ਸਫ਼ਲ ਪ੍ਰੀਖਣ

ਨਵੀਂ ਦਿੱਲੀ, 24 ਜਨਵਰੀ (ਏਜੰਸੀਆਂ)-ਭਾਰਤ ਨੇ ਅੱਜ ਵਿਸ਼ਾਖਾਪਟਨਮ ਦੇ ਤਟ ਤੋਂ ਪਿਛਲੇ 6 ਦਿਨਾ 'ਚ ਦੂਸਰੀ ਵਾਰ 35,00 ਕਿਲੋਮੀਟਰ ਦੀ ਮਾਰਕ ਸਮਰੱਥਾ ਵਾਲੀ ਕੇ-4 ਬੈਲਿਸਟਿਕ ਮਿਜ਼ਾਈਲ ਦਾ ਪਣਡੁੱਬੀ ਤੋਂ ਸਫਲ ਪ੍ਰੀਖਣ ਕੀਤਾ | ਡੀ.ਆਰ.ਡੀ.ਓ. ਵਲੋਂ ਵਿਕਸਤ ਮਿਜ਼ਾਈਲ ਦਾ ਅੱਜ ਸਵੇਰੇ ਪਾਣੀ ਦੇ ਹੇਠੋਂ ਪਲੇਟਫਾਰਮ ਤੋਂ ਸਫਲ ਪ੍ਰੀਖਣ ਕੀਤਾ ਗਿਆ | ਇਸ ਤੋਂ ਪਹਿਲਾਂ 12 ਜਨਵਰੀ ਨੂੰ ਵੀ ਪ੍ਰਮਾਣੂ ਹਮਲਾ ਕਰਨ 'ਚ ਸਮਰੱਥ ਬੈਲਿਸਟਿਕ ਮਿਜ਼ਾਈਲ ਕੇ-4 ਦਾ ਸਫਲ ਪ੍ਰੀਖਣ ਕੀਤਾ ਗਿਆ ਸੀ | ਕੇ-4 ਬੈਲਿਸਟਿਕ ਮਿਜ਼ਾਈਲ ਨਾਲ ਜਲ ਸੈਨਾ ਦੀ ਤਾਕਤ ਵਧੇਗੀ | ਮਿਜ਼ਾਈਲ ਨੂੰ ਜਲ ਸੈਨਾ ਦੀ ਸਵਦੇਸ਼ੀ ਆਈ.ਐਨ.ਐਸ. ਅਰੀਹੰਤ ਸ਼੍ਰੇਣੀ ਦੀ ਪ੍ਰਮਾਣੂ-ਸੰਚਾਲਿਤ ਪਣਡੁੱਬੀ 'ਤੇ ਤਾਇਨਾਤ ਕੀਤਾ ਜਾਵੇਗਾ | ਪ੍ਰਮਾਣੂ ਹਮਲਾ ਕਰਨ 'ਚ ਸਮਰੱਥ ਪਣਡੁੱਬੀਆਂ 'ਤੇ ਤਾਇਨਾਤ ਕਰਨ ਤੋਂ ਪਹਿਲਾਂ ਇਸ ਮਿਜ਼ਾਈਲ ਦੇ ਕਈ ਹੋਰ ਪ੍ਰੀਖਣਾਂ ਤੋਂ ਲੰਘਣ ਦੀ ਸੰਭਾਵਨਾ ਹੈ | ਫ਼ਿਲਹਾਲ ਜਲ ਸੈਨਾ ਦੇ ਕੋਲ ਆਈ.ਐਨ.ਐਸ. ਅਰੀਹੰਤ ਹੀ ਇਕੱਲੀ ਅਜਿਹੀ ਪਣਡੁੱਬੀ ਹੈ, ਜੋ ਪ੍ਰਮਾਣੂ ਸਮਰੱਥਾ ਨਾਲ ਲੈਸ ਹੈ |

ਨਿਰਭੈਆ ਦੇ ਦੋਸ਼ੀ ਮੁੜ ਪਹੁੰਚੇ ਅਦਾਲਤ

ਨਵੀਂ ਦਿੱਲੀ, 24 ਜਨਵਰੀ (ਉਪਮਾ ਡਾਗਾ ਪਾਰਥ)-ਨਿਰਭੈਆ ਕਾਂਡ ਦੇ ਦੋਸ਼ੀਆਂ ਨੇ 1 ਫਰਵਰੀ ਨੂੰ ਮੁਕੱਰਰ ਕੀਤੀ ਫਾਂਸੀ ਨੂੰ ਟਾਲਣ ਲਈ ਇਕ ਵਾਰ ਫਿਰ ਅਦਾਲਤ ਦਾ ਰੁਖ਼ ਕੀਤਾ ਹੈ | ਦੋਸ਼ੀਆਂ ਦੇ ਵਕੀਲ ਏ. ਪੀ. ਸਿੰਘ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਲੈ ਕੇ ਪਟਿਆਲਾ ਹਾਊਸ ਅਦਾਲਤ ਪਹੁੰਚ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਉਸ ਦੇ ਮੁਵੱਕਲ ਦੀ ਕਿਊਰੇਟਿਵ ਪਟੀਸ਼ਨ ਅਤੇ ਰਹਿਮ ਦੀ ਅਪੀਲ ਦਾਇਰ ਕਰਨ ਲਈ ਜ਼ਰੂਰੀ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ | ਨਿਰਭੈਆ ਕਾਂਡ ਦੇ ਚਾਰੇ ਦੋਸ਼ੀਆਂ ਲਈ ਦੂਜੀ ਵਾਰ ਮੌਤ ਦਾ ਵਾਰੰਟ ਜਾਰੀ ਕੀਤਾ ਜਾ ਚੁੱਕਾ ਹੈ, ਜਿਥੇ ਪਹਿਲੇ ਵਾਰੰਟ 'ਚ ਫਾਂਸੀ ਦੀ ਤਰੀਕ 22 ਜਨਵਰੀ ਨਿਸਚਿਤ ਕੀਤੀ ਗਈ ਸੀ, ਉਥੇ ਦੂਜੇ ਵਾਰੰਟ 'ਚ ਫਾਂਸੀ ਦੀ ਤਰੀਕ 1 ਫਰਵਰੀ ਨਿਸਚਿਤ ਕੀਤੀ ਗਈ ਹੈ |
3 ਦੋਸ਼ੀਆਂ ਕੋਲ ਹਾਲੇ ਬਾਕੀ ਹਨ 5 ਕਾਨੂੰਨੀ ਉਪਾਅ
ਚਾਰੇ ਦੋਸ਼ੀਆਂ ਮੁਕੇਸ਼, ਪਵਨ, ਅਕਸ਼ੈ ਅਤੇ ਵਿਨੈ ਸ਼ਰਮਾ 'ਚੋਂ ਮੁਕੇਸ਼ ਕੋਲ ਹੁਣ ਕੋਈ ਕਾਨੂੰਨੀ ਬਦਲ ਮੌਜੂਦ ਨਹੀਂ ਹੈ, ਕਿਉਂਕਿ ਉਸ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰੱਦ ਕਰ ਦਿੱਤੀ ਸੀ | ਦੋਸ਼ੀ ਪਵਨ ਅਤੇ ਅਕਸ਼ੈ ਕੋਲ ਹਾਲੇ ਕਿਊਰੇਟਿਵ ਪਟੀਸ਼ਨ ਅਤੇ ਰਹਿਮ ਦੀ ਅਪੀਲ ਦਾ ਬਦਲ ਬਾਕੀ ਹੈ, ਜਦਕਿ ਕਿਊਰੇਟਿਵ ਪਟੀਸ਼ਨ ਦਾਇਰ ਕਰ ਚੁੱਕੇ ਵਿਨੈ ਸ਼ਰਮਾ ਕੋਲ ਹਾਲੇ ਰਹਿਮ ਦੀ ਅਪੀਲ ਦਾ ਬਦਲ ਬਾਕੀ ਹੈ | ਦੋਸ਼ੀਆਂ ਦੇ ਵਕੀਲ ਨੇ ਮੁਵੱਕਲ ਨਾਲ ਬੁੱਧਵਾਰ ਨੂੰ ਜੇਲ੍ਹ 'ਚ ਮੁਲਾਕਾਤ ਕੀਤੀ ਸੀ | ਏ. ਪੀ. ਸਿੰਘ ਨੇ ਜੇਲ੍ਹ ਪ੍ਰਸ਼ਾਸਨ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨੂੰ ਕਾਫ਼ੀ ਦੇਰ ਨਾਲ ਮਿਲਣ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕਿਊਰੇਟਿਵ ਪਟੀਸ਼ਨ 'ਚ ਨਵੇਂ ਤੱਥ ਦੇਣੇ ਹੁੰਦੇ ਹਨ, ਇਸ ਲਈ ਉਸ ਨੇ ਜੇਲ੍ਹ ਪ੍ਰਸ਼ਾਸਨ ਤੋਂ ਦੋਸ਼ੀਆਂ ਦੇ ਚੰਗੇ ਕੰਮਾਂ ਦਾ ਬਿਓਰਾ ਮੰਗਿਆ ਸੀ | ਜੇਕਰ ਸਾਰੇ ਦੋਸ਼ੀ ਕਾਨੂੰਨੀ ਬਦਲਾਂ ਦੀ ਵਰਤੋਂ ਕਰਦੇ ਹਨ ਤਾਂ ਫਾਂਸੀ ਲਟਕਣ 'ਚ ਹੋਰ ਦੇਰੀ ਹੋ ਸਕਦੀ ਹੈ | ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਦੇ ਪਰਿਵਾਰ ਵਾਲਿਆਂ ਨੂੰ ਚਿੱਠੀ ਰਾਹੀਂ ਉਨ੍ਹਾਂ ਨੂੰ 1 ਫਰਵਰੀ ਨੂੰ ਫਾਂਸੀ ਲੱਗਣ ਬਾਰੇ ਸੂਚਿਤ ਕੀਤਾ ਹੈ | ਚਿੱਠੀ 'ਚ ਪਰਿਵਾਰ ਵਾਲਿਆਂ ਨੂੰ ਕਿਹਾ ਗਿਆ ਕਿ ਜੋ ਵੀ ਪਰਿਵਾਰ ਵਾਲੇ ਉਨ੍ਹਾਂ ਨਾਲ ਆਖਰੀ ਮੁਲਾਕਾਤ ਕਰਨਾ ਚਾਹੁੰਦੇ ਹਨ, ਉਹ ਮਿਲ ਲੈਣ | ਫਿਲਹਾਲ ਕਿਸੇ ਦੇ ਵੀ ਪਰਿਵਾਰ ਨੇ ਕੋਈ ਜਵਾਬ ਨਹੀਂ ਦਿੱਤਾ | ਜੇਲ੍ਹ ਪ੍ਰਸ਼ਾਸਨ ਵਲੋਂ ਦੋਸ਼ੀਆਂ ਨੂੰ ਅੰਤਿਮ ਇੱਛਾ ਬਾਰੇ ਵੀ ਪੁੱਛਿਆ ਗਿਆ, ਜਿਸ ਬਾਰੇ ਉਨ੍ਹਾਂ ਵਲੋਂ ਅਜੇ ਕੋਈ ਜਵਾਬ ਨਹੀਂ ਦਿੱਤਾ ਗਿਆ |

4 ਦਿਨਾ ਦੌਰੇ 'ਤੇ ਭਾਰਤ ਪੁੱਜੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ

ਨਵੀਂ ਦਿੱਲੀ, 24 ਜਨਵਰੀ (ਏਜੰਸੀ)- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਸ਼ੁੱਕਰਵਾਰ ਨੂੰ ਭਾਰਤ ਦੇ 4 ਦਿਨਾਂ ਰਾਜਸੀ ਦੌਰੇ 'ਤੇ ਦਿੱਲੀ ਪੁੱਜ ਗਏ ਹਨ, ਉਹ ਭਾਰਤ ਦੇ 71ਵੇਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਹੋਣਗੇ | ਬੋਲਸੋਨਾਰੋ ਆਪਣੇ ਇਸ ...

ਪੂਰੀ ਖ਼ਬਰ »

ਪੁਲਵਾਮਾ ਦੇ ਖਿਰਓ ਇਲਾਕੇ 'ਚ ਜੈਸ਼ ਨਾਲ ਸਬੰਧਿਤ ਅੱਤਵਾਦੀ ਹਲਾਕ

ਸ੍ਰੀਨਗਰ, 24 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਖਿਰਓ ਇਲਾਕੇ 'ਚ ਮੰਗਲਵਾਰ ਤੋਂ ਜਾਰੀ ਆਪ੍ਰੇਸ਼ਨ ਸਮਾਪਤ ਕਰ ਦਿੱਤਾ ਗਿਆ ਹੈ | ਇਸ ਮੁਕਾਬਲੇ 'ਚ ਬੁੱਧਵਾਰ ਨੂੰ ਮਾਰੇ ਗਏ ਅਣਪਛਾਤੇ ਅੱਤਵਾਦੀ ਦੀ ਪਹਿਚਾਣ ਜਿਸ ਦੀ ਲਾਸ਼ ਅਵੰਤੀਪੋਰਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਮਹਾਰਾਸ਼ਟਰ ਬੰਦ

• ਮੁੰਬਈ 'ਚ ਬੱਸ 'ਤੇ ਪਥਰਾਅ • 3000 ਤੋਂ ਜ਼ਿਆਦਾ ਲੋਕ ਲਏ ਹਿਰਾਸਤ 'ਚ ਮੁੰਬਈ, 24 ਜਨਵਰੀ (ਏਜੰਸੀਆਂ)-ਮਹਾਰਾਸ਼ਟਰ 'ਚ ਪ੍ਰਕਾਸ਼ ਅੰਬੇਡਕਰ ਦੀ ਅਗਵਾਈ ਹੇਠ ਵੰਚਿਤ ਬਹੁਜਨ ਅਗਾੜੀ (ਵੀ. ਬੀ. ਏ.) ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਨੈਸ਼ਨਲ ਸਿਵਲ ਰਜਿਸਟਰ (ਐਨ. ਆਰ. ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਐਨ. ਐਸ. ਏ. 'ਤੇ ਦਖ਼ਲਅੰਦਾਜ਼ੀ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 24 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਦਿੱਲੀ ਅਤੇ ਕੁਝ ਹੋਰ ਰਾਜਾਂ 'ਚ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕਰਨ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਜਸਟਿਸ ਅਰੁਣ ਮਿਸ਼ਰਾ ਅਤੇ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਿਖ਼ਲਾਫ਼ ਮਾਮਲਾ ਦਰਜ, ਵਿਵਾਦਤ ਟਵੀਟ ਹਟਾਇਆ

ਨਵੀਂ ਦਿੱਲੀ, 24 ਜਨਵਰੀ (ਏਜੰਸੀ)- ਦਿੱਲੀ ਪੁਲਿਸ ਨੇ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ, ਚੋਣ ਪ੍ਰਸ਼ਾਸਨ ਨੇ ਅੱਜ ਵਿਵਾਦਤ ਟਵੀਟ ਕਰਨ ਵਾਲੇ ਕਪਿਲ ਮਿਸ਼ਰਾ ਿਖ਼ਲਾਫ਼ ਦਿੱਲੀ ਪੁਲਿਸ ਨੂੰ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ

2 ਜਵਾਨ ਜ਼ਖ਼ਮੀ ਸ੍ਰੀਨਗਰ, 24 ਜਨਵਰੀ (ਏਜੰਸੀਆਂ)-ਸ੍ਰੀਨਗਰ 'ਚ ਅੱਜ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕਰ ਦਿੱਤਾ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦੀਆਂ ਨੇ ਸਫਾਕਦਾਲ ਦੇ ਨੇੜੇ ਪੁਲਿਸ ਚੌਕੀ ਵਾਏਨਾਰ 'ਤੇ ਗ੍ਰਨੇਡ ਸੁੱਟਿਆ | ਜਿਸ ...

ਪੂਰੀ ਖ਼ਬਰ »

ਲਖਨਊ ਯੂਨੀਵਰਸਿਟੀ ਦੇ ਸਿਲੇਬਸ 'ਚ ਸ਼ਾਮਿਲ ਹੋ ਸਕਦੈ ਨਾਗਰਿਕਤਾ ਕਾਨੂੰਨ

ਲਖਨਊ, 24 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਘੰਟਾ ਘਰ 'ਚ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਪਿਛਲੇ 8 ਦਿਨਾਂ ਤੋਂ ਚੱਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਲਖਨਊ ਯੂਨੀਵਰਸਿਟੀ 'ਚ ਰਾਜਨੀਤੀ ਸ਼ਾਸਤਰ ਦੇ ਸਿਲੇਬਸ 'ਚ ਸੀ. ਏ. ਏ. ਨੂੰ ...

ਪੂਰੀ ਖ਼ਬਰ »

ਇਮਰਾਨ ਦੇ ਕਾਰਜਕਾਲ ਦੌਰਾਨ ਭਿ੍ਸ਼ਟਾਚਾਰ 'ਚ ਹੋਇਆ ਵਾਧਾ, ਤਿੰਨ ਸਥਾਨ ਹੇਠਾਂ ਖਿਸਕਿਆ ਪਾਕਿ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਨੂੰ ਗਲੋਬਲ ਕਰੱਪਸ਼ਨ ਪਰਸੈਪਸ਼ਨਸ ਇੰਡੈੱਕਸ 2019 'ਚ ਤਿੰਨ ਸਥਾਨ ਹੇਠਾਂ ਵਿਖਾਇਆ ਗਿਆ ਹੈ | ਪਾਕਿ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸ਼ਾਸਨ ਦੌਰਾਨ ਭਿ੍ਸ਼ਟਾਚਾਰ ਪਿਛਲੇ ਸਾਲ ਨਾਲੋਂ ਵਧ ਗਿਆ ਹੈ | ...

ਪੂਰੀ ਖ਼ਬਰ »

ਕੇਂਦਰ ਨੇ ਭੀਮਾ ਕੋਰੇਗਾਓ ਮਾਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌ ਾਪੀ

ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਓ ਹਿੰਸਾ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੂੰ ਸੌਾਪ ਦਿੱਤੀ | ਮਹਾਰਾਸ਼ਟਰ ਸਰਕਾਰ ਇਸ ਮਾਮਲੇ ਨੂੰ ਐਸ. ਆਈ. ਟੀ. ਨੂੰ ਸੌਾਪਣ ਵਾਲੀ ਸੀ, ਇਸ ਤੋਂ ਪਹਿਲਾਂ ਹੀ ਗ੍ਰਹਿ ...

ਪੂਰੀ ਖ਼ਬਰ »

ਦਿੱਲੀ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਬੈਠਕ ਬੇਨਤੀਜਾ

ਨਵੀਂ ਦਿੱਲੀ, 24 ਜਨਵਰੀ (ਉਪਮਾ ਡਾਗਾ ਪਾਰਥ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਦੁਚਿੱਤੀ 'ਚ ਪਏ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜਧਾਨੀ ਵਿਖੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਕਰਨ ਲਈ ਇਕ ਬੈਠਕ ਕੀਤੀ | ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਹਿੰਸਾ ਫੈਲਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ

154 ਵਿਅਕਤੀਆਂ ਦੇ ਵਫ਼ਦ ਦੀ ਰਾਸ਼ਟਰਪਤੀ ਤੋਂ ਮੰਗ 154 ਵਿਅਕਤੀਆਂ ਦੇ ਵਫ਼ਦ ਦੀ ਰਾਸ਼ਟਰਪਤੀ ਤੋਂ ਮੰਗਨਵੀਂ ਦਿੱਲੀ, 24 ਜਨਵਰੀ (ਉਪਮਾ ਡਾਗਾ ਪਾਰਥ)-ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਹਿੰਸਕ ਪ੍ਰਦਰਸ਼ਨਾਂ ਦੇ ਿਖ਼ਲਾਫ਼ ਸਾਬਕਾ ਜੱਜ, ਨੌਕਰਸ਼ਾਹਾਂ ਸਮੇਤ 154 ਲੋਕਾਂ ...

ਪੂਰੀ ਖ਼ਬਰ »

ਪਾਕਿ ਵਲੋਂ ਪੁਣਛ 'ਚ ਗੋਲਾਬਾਰੀ

ਜੰਮੂ, 24 ਜਨਵਰੀ (ਏਜੰਸੀਆਂ)-ਪਾਕਿਸਤਾਨ ਕੰਟਰੋਲ ਰੇਖਾ 'ਤੇ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ | ਪਾਕਿਸਤਾਨੀ ਫ਼ੌਜ ਨੇ ਅੱਜ ਇਕ ਵਾਰ ਫਿਰ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ | ਜਿਸ ਦਾ ਭਾਰਤੀ ਸੈਨਿਕਾਂ ਨੇ ਵੀ ਜਵਾਬੀ ਕਾਰਵਾਈ ਕਰਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX