ਤਾਜਾ ਖ਼ਬਰਾਂ


ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  10 minutes ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  28 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  53 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 1 hour ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 1 hour ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  13 minutes ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  27 minutes ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  50 minutes ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 1 hour ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪਹਿਲਾ ਸਫ਼ਾ

ਏਅਰ ਇੰਡੀਆ ਦੀ 100% ਹਿੱਸੇਦਾਰੀ ਵੇਚੇਗੀ ਸਰਕਾਰ

ਬੋਲੀ ਲਗਾਉਣ ਲਈ ਜਾਰੀ ਕੀਤੇ ਦਸਤਾਵੇਜ਼

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 27 ਜਨਵਰੀ -ਸਰਕਾਰ ਨੇ ਕਰਜ਼ੇ ਦੇ ਬੋਝ ਹੇਠਾਂ ਦੱਬੀ ਸਰਕਾਰੀ ਕੰਪਨੀ ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚਣ ਦਾ ਫੈਸਲਾ ਕਰ ਲਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ ਏਅਰ ਇੰਡੀਆ ਦੀ 76 ਫੀਸਦੀ ਹਿੱਸੇਦਾਰੀ ਵੇਚਣ ਦਾ ਫੈਸਲਾ ਲਿਆ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 100 ਫੀਸਦੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਫੈਸਲੇ ਦੇ ਐਲਾਨ ਦੇ ਨਾਲ ਹੀ ਭਾਜਪਾ ਦੇ ਹੀ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇਸ ਦੀ ਮੁਖ਼ਾਲਫ਼ਤ 'ਚ ਖੜ੍ਹੇ ਹੋ ਕੇ ਇਸ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਇਸ ਦੇ ਖ਼ਿਲਾਫ਼ ਅਦਾਲਤ ਦਾ ਰੁਖ਼ ਕਰਨਗੇ।
17 ਮਾਰਚ ਤੱਕ ਦਿੱਤੀ ਜਾ ਸਕਦੀ ਹੈ ਬੋਲੀ
ਕੇਂਦਰ ਵਲੋਂ ਸੋਮਵਾਰ ਨੂੰ ਜਾਰੀ ਦਸਤਾਵੇਜ਼ਾਂ ਮੁਤਾਬਿਕ ਸਰਕਾਰੀ ਕੰਪਨੀ ਖਰੀਦਣ ਦੇ ਚਾਹਵਾਨ 17 ਮਾਰਚ ਤੱਕ ਬੋਲੀ ਦੇ ਸਕਦੇ ਹਨ। ਕੇਂਦਰ ਨੇ ਏਅਰ ਇੰਡੀਆ ਦੇ ਖਰੀਦ ਦੇ ਅਮਲ ਨੂੰ ਆਕਰਸ਼ਕ ਬਣਾਉਣ ਲਈ ਕਰਜ਼ੇ ਦੀਆਂ ਸ਼ਰਤਾਂ ਨੂੰ ਵੀ ਮੁੜ ਤਰਤੀਬ ਕੀਤਾ ਹੈ। ਦਸਤਾਵੇਜ਼ਾਂ ਮੁਤਾਬਿਕ ਏਅਰ ਇੰਡੀਆ ਐਕਸਪ੍ਰੈੱਸ 'ਚ 100 ਫੀਸਦੀ ਹਿੱਸੇਦਾਰੀ ਅਤੇ ਏ. ਆਈ. ਐਸ. ਏ. ਟੀ. ਐਸ. ਦੇ 50 ਫੀਸਦੀ ਸ਼ੇਅਰ ਵੇਚੇ ਜਾਣਗੇ। ਏਅਰ ਇੰਡੀਆ ਐਕਸਪ੍ਰੈੱਸ ਏਅਰ ਇੰਡੀਆ ਦੀ ਸਹਾਇਕ ਕੰਪਨੀ ਹੈ, ਜੋ ਸਸਤੀਆਂ ਉਡਾਨਾਂ ਦਾ ਸੰਚਾਲਨ ਕਰਦੀ ਹੈ। ਏ. ਆਈ. ਐਸ. ਏ. ਟੀ. ਐਸ. ਏਅਰ ਇੰਡੀਆ ਅਤੇ ਐਸ. ਏ. ਟੀ. ਐਸ. ਲਿਮਟਿਡ ਦਰਮਿਆਨ 50-50 ਫੀਸਦੀ ਦੀ ਸਾਂਝੇਦਾਰੀ ਵਾਲੀ (ਜਾਇੰਟ ਵੈਂਚਰ) ਕੰਪਨੀ ਹੈ। ਇਸ ਤੋਂ ਇਲਾਵਾ ਏਅਰ ਇੰਡੀਆ ਇੰਜੀਨੀਅਰਿੰਗ ਸਰਵਿਸਿਜ਼, ਏਅਰ ਇੰਡੀਆ ਟਰਾਂਸਪੋਰਟ ਸਰਵਿਸਿਜ਼, ਏਅਰਲਾਈਨਜ਼ (ਅਲਾਈਡ) ਸਰਵਿਸਿਜ਼ ਅਤੇ ਹੋਟਲ ਕਾਰਪੋਰੇਸ਼ਨ ਆਫ਼ ਇੰਡੀਆ ਵਿੱਕਰੀ ਦੇ ਅਮਲ 'ਚ ਸ਼ਾਮਿਲ ਨਹੀਂ ਹੋਣਗੇ। ਇਨ੍ਹਾਂ ਸਭ ਨੂੰ ਇਕ ਵੱਖਰੀ ਕੰਪਨੀ ਏਅਰ ਇੰਡੀਆ ਅਸਟੇਟ ਹੋਲਡਿੰਗ ਕੰਪਨੀ ਨੂੰ ਟਰਾਂਸਫਰ ਕੀਤਾ ਜਾਵੇਗਾ। 2018 'ਚ ਏਅਰ ਇੰਡੀਆ ਨੂੰ ਵੇਚਣ ਦੀ ਕੋਸ਼ਿਸ਼ 'ਚ ਸਰਕਾਰ ਪ੍ਰਬੰਧ ਦਾ ਕੰਟਰੋਲ ਆਪਣੇ ਕੋਲ ਰੱਖਣਾ ਚਾਹੁੰਦੀ ਸੀ। ਖਰੀਦਦਾਰ ਨਾ ਮਿਲਣ 'ਤੇ ਇਸ ਵਾਰ ਸ਼ਰਤਾਂ ਨੂੰ ਸੁਖਾਲਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤਹਿਤ ਖਰੀਦਦਾਰ ਨੂੰ ਏਅਰ ਇੰਡੀਆ ਦੇ ਸਿਰਫ 23,286.50 ਕਰੋੜ ਰੁਪਏ ਦੇ ਕਰਜ਼ੇ ਦੀ ਜ਼ਿੰਮੇਵਾਰੀ ਲੈਣੀ ਹੋਵੇਗੀ, ਜਦਕਿ ਇਸ ਸਮੇਂ ਕੰਪਨੀ 'ਤੇ ਕਰੀਬ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਤੋਂ ਇਲਾਵਾ ਕੰਪਨੀ ਦਾ ਪ੍ਰਬੰਧ ਵੀ ਨਿੱਜੀ ਕੰਪਨੀ ਦੇ ਸਪੁਰਦ ਕੀਤਾ ਜਾਵੇਗਾ। ਵੱਧ ਤੋਂ ਵੱਧ ਕੰਪਨੀਆਂ ਨੂੰ ਇਸ ਅਮਲ 'ਚ ਸ਼ਾਮਿਲ ਕਰਨ ਲਈ ਕੰਪਨੀ ਦੀ ਸ਼ੁਧ ਕੀਮਤ ਦੀ ਸ਼ਰਤ ਨੂੰ 5000 ਕਰੋੜ ਰੁਪਏ ਤੋਂ ਘਟਾ ਕੇ 3500 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਨਿਯਮਾਂ ਮੁਤਾਬਿਕ ਵਿਦੇਸ਼ੀ ਏਅਰਲਾਈਨਜ਼ ਜਾਂ ਨਿਵੇਸ਼ਕਾਂ ਦੀ ਭਾਰਤੀ ਏਅਰਲਾਈਨਜ਼ 'ਚ 49 ਤੋਂ ਵੱਧ ਹਿੱਸੇਦਾਰੀ ਨਹੀਂ ਹੋ ਸਕਦੀ। ਹਾਲੇ ਤੱਕ ਸਿਰਫ਼ ਦੋ ਕੰਪਨੀਆਂ ਨੇ ਏਅਰ ਇੰਡੀਆ ਨੂੰ ਖਰੀਦਣ 'ਚ ਦਿਲਚਸਪੀ ਵਿਖਾਈ ਹੈ, ਜਿਸ 'ਚ ਬਰਤਾਨੀਆ ਦਾ 'ਹਿੰਦੂਜਾ ਗਰੁੱਪ' ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਇਕ ਅਮਰੀਕੀ ਕੰਪਨੀ ਨੇ ਵੀ ਆਪਣੀ ਦਿਲਚਸਪੀ ਵਿਖਾਈ ਹੈ। ਦਸਤਾਵੇਜ਼ਾਂ ਮੁਤਾਬਿਕ ਇਸ ਬੋਲੀ ਦੇ ਅਮਲ 'ਚ ਕੋਈ ਸਰਕਾਰੀ ਕੰਪਨੀ ਹਿੱਸਾ ਨਹੀਂ ਲੈ ਸਕਦੀ, ਜਦਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਮੁਲਾਜ਼ਮ ਸ਼ੇਅਰ ਯੋਜਨਾ ਤਹਿਤ 3 ਫੀਸਦੀ ਸ਼ੇਅਰ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ 1 ਨਵੰਬਰ, 2019 ਤੱਕ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਦੇ ਕੁੱਲ 16077 ਮੁਲਾਜ਼ਮ ਸਨ।
ਦੇਸ਼ ਵਿਰੋਧੀ ਫ਼ੈਸਲਾ-ਸਵਾਮੀ
ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕੇਂਦਰ ਦੇ ਇਸ ਫ਼ੈਸਲੇ ਨੂੰ ਦੇਸ਼ ਵਿਰੋਧੀ ਕਰਾਰ ਕਿਹਾ ਕਿ ਉਹ ਇਸ ਫੈਸਲੇ ਦੇ ਖਿਲਾਫ ਅਦਾਲਤ 'ਚ ਜਾਣਗੇ। ਸਵਾਮੀ ਨੇ ਕੇਂਦਰ ਦੇ ਇਸ ਫ਼ੈਸਲੇ ਦਾ ਤਿੱਖੇ ਸ਼ਬਦਾਂ 'ਚ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਆਪਣੇ ਪਰਿਵਾਰ ਦੀ ਬੇਸ਼ਕੀਮਤੀ ਸੰਪਤੀ ਨੂੰ ਇਸ ਤਰ੍ਹਾਂ ਨਹੀਂ ਵੇਚ ਸਕਦੇ। ਸਵਾਮੀ ਪਹਿਲਾਂ ਵੀ ਏਅਰ ਇੰਡੀਆ ਦੀ ਵਿੱਕਰੀ ਦੇ ਮੁੱਦੇ 'ਤੇ ਇਤਰਾਜ਼ ਪ੍ਰਗਟਾ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਮੁੱਦੇ 'ਤੇ ਫਿਲਹਾਲ ਸੰਸਦੀ ਪੈਨਲ 'ਤੇ ਚਰਚਾ ਕੀਤੀ ਜਾ ਰਹੀ ਹੈ।

ਚੀਨ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 82 ਮੌਤਾਂ, 2788 ਮਾਮਲਿਆਂ ਦੀ ਪੁਸ਼ਟੀ

ਚੀਨੀ ਪ੍ਰਧਾਨ ਮੰਤਰੀ ਲੀ ਨੇ ਪ੍ਰਭਾਵਿਤ ਵੁਹਾਨ 'ਚ ਸਥਿਤੀ ਦਾ ਲਿਆ ਜਾਇਜ਼ਾ

ਬੀਜਿੰਗ, 27 ਜਨਵਰੀ (ਏਜੰਸੀ)-ਚੀਨ 'ਚ ਤੇਜ਼ੀ ਨਾਲ ਫੈਲ ਰਿਹਾ ਕੋਰਾਨਾ ਵਾਇਰਸ ਹੁਣ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ, ਜਿਸ ਨਾਲ ਹੁਣ ਤੱਕ 82 ਮੌਤਾਂ ਹੋ ਚੁੱਕੀਆਂ ਹਨ ਅਤੇ 2,744 ਲੋਕਾਂ ਦੇ ਇਸ ਬਿਮਾਰੀ ਦੀ ਲਪੇਟ 'ਚ ਆਉਣ ਦੀ ਪੁਸ਼ਟੀ ਹੋ ਚੁੱਕੀ ਹੈ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ (ਐਨ.ਐਚ.ਸੀ.) ਵਲੋਂ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ 82 ਲੋਕਾਂ ਦੇ ਮਾਰੇ ਜਾਣ ਤੇ 2,744 ਲੋਕਾਂ ਦੇ ਇਸ ਤੋਂ ਪ੍ਰਭਾਵਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ਨੇ ਕਮਿਸ਼ਨ ਦੀ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਹੈ ਕਿ ਅਧਿਕਾਰਤ ਤੌਰ 'ਤੇ '2019-ਐਨ.ਸੀ.ਓ.ਵੀ.' ਦੇ ਨਾਂਅ ਨਾਲ ਜਾਣੇ ਜਾਂਦੇ ਕੋਰੋਨਾ ਵਾਇਰਸ ਤੋਂ 461 ਲੋਕ 'ਬੁਰੀ ਤਰ੍ਹਾਂ' ਪ੍ਰਭਾਵਿਤ ਪਾਏ ਗਏ ਹਨ, ਜਦਕਿ ਬੀਤੇ 24 ਘੰਟਿਆਂ ਦੌਰਾਨ 769 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਨਾਲ ਐਤਵਾਰ ਤੱਕ 82 ਲੋਕਾਂ ਦੀ ਮੌਤ ਹੋਣ ਦੇ ਨਾਲ-ਨਾਲ 51 ਲੋਕ ਠੀਕ ਹੋਏ ਹਨ, ਜਦਕਿ 5,794 ਰੋਗੀ ਸ਼ੱਕ ਦੇ ਘੇਰੇ 'ਚ ਹਨ ਅਤੇ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ 32,799 ਲੋਕਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਚੀਨ 'ਚ ਹੱਥ ਮਿਲਾਉਣ 'ਤੇ ਰੋਕ ਲਗਾ ਦਿੱਤੀ ਹੈ ਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਗੰਭੀਰ ਕੋਸ਼ਿਸ਼ਾਂ ਜਾਰੀ ਹਨ।
ਇਸ ਦੌਰਾਨ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨੇ ਇਸ ਬਿਮਾਰੀ ਤੋਂ ਸਭ ਤੋ ਵਧੇਰੇ ਪ੍ਰਭਾਵਿਤ ਵੁਹਾਨ ਸ਼ਹਿਰ ਦਾ ਦੌਰਾ ਕਰਨ ਵਾਲੇ ਚੀਨ ਦੇ ਪਹਿਲੇ ਵੱਡੇ ਨੇਤਾ ਹਨ। ਲੀ ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਸ਼ਕਤੀਸ਼ਾਲੀ ਸਮੂਹ ਦੇ ਮੁਖੀ ਹਨ, ਉਨ੍ਹਾਂ ਦੇ ਦੌਰੇ ਨੂੰ ਵੇਖਦਿਆਂ ਚੀਨੀ ਸਿਹਤ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਤੇ ਇਸ ਬਿਮਾਰੀ ਦੇ ਫੈਲਣ ਦੀ ਪੁਸ਼ਟੀ ਕੀਤੀ ਗਈ ਹੈ। ਵੁਹਾਨ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 30 ਜਨਵਰੀ ਤੱਕ ਕਿਸੇ ਦੇ ਵੀ ਸ਼ਹਿਰ 'ਚ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਗਈ ਹੈ। ਚੀਨ ਤੋਂ ਬਾਅਦ ਹਾਂਗਕਾਂਗ 'ਚ 8, ਮਕਾਊ 5, ਥਾਈਲੈਂਡ 7, ਸਿੰਗਾਪੁਰ-ਆਸਟਰੇਲੀਆ 4-4, ਜਾਪਾਨ, ਕੋਰੀਆ, ਮਲੇਸ਼ੀਆ, ਫਰਾਂਸ 3-3, ਵੀਅਤਨਾਮ ਤੇ ਨਿਪਾਲ 2-2 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਦਕਿ ਅਮਰੀਕਾ 'ਚ ਵੀ 5 ਲੋਕਾਂ ਦੇ ਇਸ ਵਾਇਰਸ ਤੋਂ ਪ੍ਰਭਾਵਿਤ ਹੋਣ ਦੀ ਖ਼ਬਰ ਹੈ, ਜੋ ਚੀਨ ਦੇ ਵੁਹਾਨ ਸ਼ਹਿਰ ਦੇ ਦੌਰੇ ਤੋਂ ਵਾਪਸ ਪਰਤੇ ਸਨ। ਇਸ ਦੌਰਾਨ ਚੀਨ 'ਚ ਭਾਰਤੀ ਦੂਤਾਵਾਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵੁਹਾਨ ਜਾਂ ਹੁਬੇਈ ਸੂਬਿਆਂ 'ਚ ਰਹਿਣ ਵਾਲੇ ਭਾਰਤੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਭੋਜਨ, ਪਾਣੀ ਜਾਂ ਹੋਰ ਜ਼ਰੂਰੀ ਸਾਮਾਨ ਦੀ ਕਮੀ ਹੋਣ ਦੀ ਸੂਰਤ 'ਚ ਇਸ ਦੀ ਸੂਚਨਾ ਭਾਰਤੀ ਦੂਤਾਵਾਸ ਨੂੰ ਜਾਂ ਚੀਨੀ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਸਪਲਾਈ ਯਕੀਨੀ ਬਣਾਇਆ ਜਾ ਸਕੇ।

ਚੀਨ ਤੋਂ ਪਰਤੇ ਵਿਦਿਆਰਥੀ ਹਸਪਤਾਲ ਦਾਖ਼ਲ

ਪਟਨਾ/ਜੈਪੁਰ/ਕੋਲਕਾਤਾ/ਬੈਂਗਲੁਰੂ, 27 ਜਨਵਰੀ (ਏਜੰਸੀ)-ਚੀਨ ਦੇ ਕਈ ਸ਼ਹਿਰਾਂ 'ਚ ਫੈਲੇ ਕੋਰੋਨਾ ਵਾਇਰਸ ਦੇ ਲਪੇਟ 'ਚ ਕਈ ਭਾਰਤੀ ਲੋਕ ਵੀ ਆਉਣ ਲੱਗੇ ਹਨ, ਜਿਸ ਦੇ ਚਲਦਿਆਂ ਚੀਨ ਤੋਂ ਪਰਤੀ ਇਕ ਵਿਦਿਆਰਥਣ ਨੂੰ ਸ਼ੱਕ ਪੈਣ 'ਤੇ ਪਟਨਾ ਦੇ ਮੈਡੀਕਲ ਕਾਲਜ ਹਸਪਤਾਲ ਭਰਤੀ ਕਰਵਾਉਣ ਬਾਅਦ ਉਸ ਦੇ ਖ਼ੂਨ ਦੇ ਨਮੂਨੇ ਜਾਂਚ ਲਈ ਭੇਜੇ ਗਏ। ਸਾਰਨ ਦੇ ਸਿਵਲ ਸਰਜਨ ਮਾਧਵੇਸ਼ਵਰ ਝਾਅ ਨੇ ਦੱਸਿਆ ਕਿ ਸ਼ਾਂਤੀਨਗਰ ਦੀ ਰਹਿਣ ਵਾਲੀ 22 ਸਾਲਾ ਵਿਦਿਆਰਥਣ ਚੀਨ 'ਚ ਪੜ੍ਹਦੀ ਹੈ ਤੇ ਉਹ 23 ਜਨਵਰੀ ਨੂੰ ਵਾਪਸ ਆਉਣ ਬਾਅਦ ਬਿਮਾਰ ਹੋ ਗਈ ਸੀ। ਇਸ ਦੌਰਾਨ ਰਾਜਸਥਾਨ 'ਚ ਵੀ ਕੋਰੋਨਾ ਵਾਇਰਸ ਤੋਂ ਇਕ ਮਰੀਜ਼ ਦੇ ਪ੍ਰਭਾਵਿਤ ਹੋਣ ਦੀ ਖ਼ਬਰ ਹੈ। ਰਾਜਸਥਾਨ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਦੱਸਿਆ ਕਿ ਸ਼ੱਕੀ ਮਰੀਜ਼ ਇਕ ਡਾਕਟਰ ਹੈ, ਜੋ ਚੀਨ ਤੋਂ ਆਪਣੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਮੁਕੰਮਲ ਕਰਨ ਬਾਅਦ ਵਾਪਸ ਪਰਤਿਆ ਹੈ। ਇਸ ਮਰੀਜ਼ ਦੇ ਖੂਨ ਦੇ ਨਮੂਨੇ ਪੁਣੇ ਲੈਬਾਰਟਰੀ 'ਚ ਭੇਜੇ ਗਏ ਹਨ ਤੇ ਉਸ ਦੇ ਨਾਲ-ਨਾਲ ਉਸ ਦੇ ਪੂਰੇ ਪਰਿਵਾਰ ਦੀ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਦੇ 4 ਜ਼ਿਲ੍ਹਿਆਂ 'ਚ ਚੀਨ ਤੋਂ ਵਾਪਸ ਪਰਤੇ 18 ਹੋਰ ਲੋਕਾਂ ਦੀ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ 28 ਦਿਨ ਤੱਕ ਨਿਗਰਾਨੀ ਰੱਖਣ ਲਈ ਕਿਹਾ ਗਿਆ। ਉਧਰ ਪੱਛਮੀ ਬੰਗਾਲ 'ਚ ਇਕ ਚੀਨੀ ਸੈਲਾਨੀ ਜੂਆ ਹੂਆਮਿਨ (28) ਜਿਸ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਸ਼ੱਕ ਹੈ, ਉਸ ਨੂੰ ਸਰਕਾਰੀ ਹਸਪਤਾਲ ਦੇ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ। ਉਹ 24 ਜਨਵਰੀ ਨੂੰ ਭਾਰਤ ਪੁੱਜੀ ਸੀ।

ਖ਼ਤਮ ਹੋਇਆ ਵੱਖਰੇ ਬੋਡੋਲੈਂਡ ਦਾ ਵਿਵਾਦ

ਕੇਂਦਰ ਅਤੇ ਬੋਡੋ ਸਮੂਹਾਂ ਦਰਮਿਆਨ ਸ਼ਾਂਤੀ ਸਮਝੌਤਾ

ਨਵੀਂ ਦਿੱਲੀ/ਗੁਹਾਟੀ, 27 ਜਨਵਰੀ (ਏਜੰਸੀਆਂ)-ਕੇਂਦਰ ਸਰਕਾਰ ਨੇ ਆਸਾਮ ਦੇ ਖ਼ਤਰਨਾਕ ਅੱਤਵਾਦੀ ਸੰਗਠਨਾਂ 'ਚੋਂ ਇਕ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐਨ. ਡੀ. ਐਫ. ਬੀ.) ਨਾਲ ਅੱਜ ਇਕ ਸ਼ਾਂਤੀ ਸਮਝੌਤੇ 'ਤੇ ਦਸਤਖ਼ਤ ਕੀਤੇ। ਲੰਬੇ ਸਮੇਂ ਤੋਂ ਬੋਡੋ ਰਾਜ ਦੀ ਮੰਗ ਕਰਦੇ ਹੋਏ ਅੰਦੋਲਨ ਚਲਾਉਣ ਵਾਲੇ ਆਲ ਬੋਡੋ ਸਟੂਡੈਂਟਸ ਯੂਨੀਅਨ (ਏ. ਬੀ. ਐਸ. ਯੂ.) ਨੇ ਵੀ ਇਸ ਸਮਝੌਤੇ 'ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਤਿਕੋਣੇ ਸਮਝੌਤੇ 'ਤੇ ਆਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ, ਐਨ. ਡੀ .ਐਫ. ਬੀ. ਦੇ ਚਾਰ ਗੁੱਟਾਂ ਦੀ ਅਗਵਾਈ 'ਚ ਏ. ਬੀ. ਐਸ. ਯੂ, ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਸਤਿੰਦਰਾ ਗਰਗ ਅਤੇ ਆਸਾਮ ਦੇ ਮੁੱਖ ਸਕੱਤਰ ਕੁਮਾਰ ਸੰਜੇ ਕ੍ਰਿਸ਼ਨਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ ਦਸਤਖ਼ਤ ਕੀਤੇ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਕਿਹਾ ਇਹ ਇਕ ਇਤਿਹਾਸਕ ਸਮਝੌਤਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਬੋਡੋ ਮੁੱਦੇ ਦਾ ਵਿਆਪਕ ਹੱਲ ਮਿਲ ਸਕੇਗਾ।
ਹੁਣ ਨਹੀਂ ਬਣੇਗਾ ਕੋਈ ਵੱਖਰਾ ਰਾਜ
ਪੂਰਬੀ-ਉੱਤਰੀ ਰਾਜਾਂ 'ਚੋਂ ਅੱਤਵਾਦ ਦੇ ਖ਼ਾਤਮੇ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਸ ਦਿਸ਼ਾ 'ਚ ਅੱਜ ਵੱਡੀ ਸਫਲਤਾ ਹੱਥ ਲੱਗੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ 'ਚ ਕੇਂਦਰ ਸਰਕਾਰ, ਆਸਾਮ ਸਰਕਾਰ ਅਤੇ ਬੋਡੋ ਅੱਤਵਾਦੀਆਂ ਦੇ ਪ੍ਰਤੀਨਿਧੀਆਂ ਨੇ ਅਸਾਮ ਸਮਝੌਤਾ 2020 'ਤੇ ਦਸਤਖ਼ਤ ਕਰ ਦਿੱਤੇ। ਇਸ ਸਮਝੌਤੇ ਨਾਲ ਹੀ ਲਗਪਗ 50 ਸਾਲ ਤੋਂ ਚਲ ਰਿਹਾ ਬੋਡੋਲੈਂਡ ਵਿਵਾਦ ਸਮਾਪਤ ਹੋ ਗਿਆ। ਜਿਸ 'ਚ ਹੁਣ ਤੱਕ 2823 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ 27 ਸਾਲ 'ਚ ਇਹ ਤੀਸਰਾ 'ਆਸਾਮ ਸਮਝੌਤਾ' ਹੈ। ਸੂਤਰਾਂ ਅਨੁਸਾਰ ਇਸ ਵਿਵਾਦ ਦੇ ਜਲਦ ਹੱਲ ਲਈ ਮੋਦੀ ਸਰਕਾਰ ਲੰਬੇ ਸਮੇਂ ਤੋਂ ਯਤਨ ਕਰ ਰਹੀ ਸੀ ਅਤੇ ਅਮਿਤ ਸ਼ਾਹ ਦੇ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਇਨ੍ਹਾਂ ਯਤਨਾਂ 'ਚ ਕਾਫ਼ੀ ਤੇਜ਼ੀ ਆਈ। ਇਸ ਮੌਕੇ 'ਤੇ ਗ੍ਰਹਿ ਮੰਤਰੀ ਨੇ ਐਲਾਨ ਕੀਤਾ ਕਿ ਅੱਤਵਾਦੀ ਗੁੱਟ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ ਦੇ 1550 ਕੇਡਰ 30 ਜਨਵਰੀ ਨੂੰ ਆਪਣੇ 130 ਹਥਿਆਰ ਸੌਂਪ ਦੇਣਗੇ ਅਤੇ ਆਤਮ ਸਮਰਪਣ ਕਰ ਦੇਣਗੇ। ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ਤੋਂ ਬਾਅਦ ਹੁਣ ਆਸਾਮ ਅਤੇ ਬੋਡੋ ਲੋਕਾਂ ਦਾ ਸੁਨਹਿਰੀ ਭਵਿੱਖ ਬਣੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਬੋਡੋ ਲੋਕਾਂ ਨਾਲ ਕੀਤੇ ਗਏ ਆਪਣੇ ਸਾਰੇ ਵਾਅਦਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤੋਂ ਬਾਅਦ ਹੁਣ ਕੋਈ ਵੱਖਰਾ ਰਾਜ ਨਹੀਂ ਬਣੇਗਾ।
ਬੰਦ ਨਾਲ ਜਨਜੀਵਨ ਪ੍ਰਭਾਵਿਤ
ਵੱਖ-ਵੱਖ ਬੋਡੋ ਸੰਗਠਨਾਂ ਨਾਲ ਸ਼ਾਂਤੀ ਸਮਝੌਤੇ ਸਬੰਧੀ ਕੀਤੇ ਗਏ ਦਸਤਖ਼ਤ 'ਤੇ ਕੇਂਦਰ ਦੇ ਕਦਮ ਦੇ ਵਿਰੋਧ 'ਚ ਗੈਰ-ਬੋਡੋ ਸੰਗਠਨਾਂ ਵਲੋਂ ਅੱਜ ਦਿੱਤੇ 12 ਘੰਟੇ ਦੇ ਬੰਦ ਦੇ ਸੱਦੇ ਕਾਰਨ ਅਸਾਮ 'ਚ ਬੋਡੋਲੈਂਡ ਖੇਤਰੀ ਪ੍ਰੀਸ਼ਦ (ਬੀ.ਟੀ.ਸੀ.) ਤਹਿਤ ਆਉਣ ਵਾਲੇ ਚਾਰ ਜ਼ਿਲ੍ਹਿਆਂ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਕੋਕਰਝਾਰ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਟਾਇਰ ਸਾੜੇ ਗਏ ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਵਾਪਰਨ ਦੀ ਕੋਈ ਖ਼ਬਰ ਨਹੀਂ ਹੈ। ਸਾਰੀਆਂ ਹੀ ਵਿੱਦਿਅਕ ਸੰਸਥਾਵਾਂ ਬੰਦ ਰਹੀਆਂ, ਹਾਲਾਂਕਿ ਕਾਲਜਾਂ 'ਚ ਪਹਿਲਾਂ ਤੋਂ ਹੀ ਨਿਰਧਾਰਤ ਕੁਝ ਪ੍ਰੀਖਿਆਵਾਂ ਹੋਈਆਂ।
ਹੁਣ ਸ਼ਾਂਤੀ, ਸਦਭਾਵਨਾ ਅਤੇ ਇਕਜੁੱਟਤਾ ਦਾ ਨਵਾਂ ਸਵੇਰਾ ਆਵੇਗਾ-ਮੋਦੀ
ਨਵੀਂ ਦਿੱਲੀ, 27 ਜਨਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬੋਡੋ ਸਮਝੌਤੇ ਤੋਂ ਬਾਅਦ ਹੁਣ ਸ਼ਾਂਤੀ, ਸਦਭਾਵਨਾ ਅਤੇ ਇਕਜੁਟਤਾ ਦਾ ਨਵਾਂ ਸਵੇਰਾ ਆਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਮਝੌਤੇ ਨਾਲ ਬੋਡੋ ਲੋਕਾਂ ਲਈ ਸੁਧਾਰਕਾਰੀ ਨਤੀਜੇ ਸਾਹਮਣੇ ਆਉਣਗੇ। ਇਹ ਪ੍ਰਮੁੱਖ ਸਬੰਧਿਤ ਧਿਰਾਂ ਨੂੰ ਇਕ ਰੂਪ ਦੇ ਤਹਿਤ ਲੈ ਕੇ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੋਡੋ ਸ਼ਾਂਤੀ ਸਮਝੌਤੇ 'ਤੇ ਕਿਹਾ ਕਿ ਪਹਿਲਾਂ ਜੋ ਲੋਕ ਹਥਿਆਰ ਚੁੱਕ ਕੇ ਵਿਰੋਧ ਕਰਦੇ ਸਨ, ਹੁਣ ਉਹ ਮੁੱਖ ਧਾਰਾ 'ਚ ਕਦਮ ਰੱਖਣਗੇ ਅਤੇ ਰਾਸ਼ਟਰ ਦੀ ਤਰੱਕੀ 'ਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਬੋਡੋ ਲੋਕਾਂ ਦੇ ਅਨੋਖੇ ਸੱਭਿਆਚਾਰ ਦੀ ਰੱਖਿਆ ਕਰੇਗਾ ਅਤੇ ਉਸ ਨੂੰ ਹਰਮਨ ਪਿਆਰਾ ਬਣਾਏਗਾ ਅਤੇ ਉਨ੍ਹਾਂ ਨੂੰ ਵਿਕਾਸ ਮੁਖੀ ਪਹਿਲੂਆਂ ਤੱਕ ਪਹੁੰਚ ਮਿਲੇਗੀ।

ਦੋਸ਼ੀ ਮੁਕੇਸ਼ ਵਲੋਂ ਅਪੀਲ 'ਤੇ ਫੌਰੀ ਸੁਣਵਾਈ ਦੀ ਮੰਗ

ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਨਿਰਭੈਆ ਜਬਰ ਜਨਾਹ ਮਾਮਲੇ ਦੇ ਇਕ ਦੋਸ਼ੀ ਮੁਕੇਸ਼ ਸਿੰਘ ਨੇ ਰਹਿਮ ਦੀ ਅਪੀਲ ਖਾਰਜ ਹੋਣ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਤੋਂ ਫੌਰੀ ਸੁਣਵਾਈ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ 28 ਜਨਵਰੀ ਦਿਨ ਮੰਗਲਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਦੋਸ਼ੀਆਂ ਦੀ ਵਕੀਲ ਵਰਿੰਦਾ ਗਰੋਵਰ ਨੇ ਦੋਸ਼ੀਆਂ ਨੂੰ 1 ਫਰਵਰੀ ਦੇ ਮੌਤ ਦੇ ਵਾਰੰਟ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ 'ਚ ਫੌਰੀ ਸੁਣਵਾਈ ਦੀ ਗੁਹਾਰ ਲਾਈ ਸੀ, ਜਿਸ 'ਤੇ ਚੀਫ ਜਸਟਿਸ ਐਸ. ਏ. ਬੋਬਡੇ ਨੇ ਵਕੀਲ ਨੂੰ ਰਜਿਸਟਰਾਰ ਕੋਲ ਜਾਣ ਨੂੰ ਕਿਹਾ। ਬੋਬੜੇ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ 1 ਫਰਵਰੀ ਨੂੰ ਫਾਂਸੀ ਹੋਣੀ ਹੈ ਤਾਂ ਇਸ ਮਾਮਲੇ ਦੀ ਸੁਣਵਾਈ ਅਹਿਮ ਤਰਜੀਹ 'ਤੇ ਹੋਣੀ ਚਾਹੀਦੀ ਹੈ। ਵਕੀਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਤਰੂਘਨ ਚੌਹਾਨ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਆਧਾਰ ਮੰਨਦਿਆਂ ਧਾਰਾ 32 ਤਹਿਤ ਅਦਾਲਤ ਤੋਂ ਰਹਿਮ ਦੀ ਪਟੀਸ਼ਨ ਦੇ ਮਾਮਲੇ 'ਚ ਨਿਆਇਕ ਸਮੀਖਿਆ ਦੀ ਮੰਗ ਕੀਤੀ ਸੀ। 2014 ਦੇ ਉਸ ਫੈਸਲੇ 'ਚ ਕਿਹਾ ਗਿਆ ਸੀ ਕਿ ਜੇਲ੍ਹ ਅਧਿਕਾਰੀਆਂ ਨੂੰ ਅਜਿਹੇ ਕੈਦੀਆਂ ਨੂੰ ਇਕ ਹਫ਼ਤੇ ਅੰਦਰ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਜਾਰੀ ਕੀਤੇ ਮੌਤ ਦੇ ਵਾਰੰਟ ਮੁਤਾਬਿਕ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਮੁਕੇਸ਼ ਸਿੰਘ ਦੀ ਕਿਊਰੇਟਿਵ ਪਟੀਸ਼ਨ ਅਤੇ ਰਹਿਮ ਦੀ ਅਪੀਲ ਖ਼ਾਰਜ ਕੀਤੀ ਜਾ ਚੁੱਕੀ ਹੈ।
ਚਾਰਾਂ ਦੋਸ਼ੀਆਂ ਦੀ ਫ਼ਾਂਸੀ ਦੀ ਤਿਹਾੜ 'ਚ ਤੀਸਰੀ ਵਾਰ ਰਿਹਰਸਲ
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਤਿਹਾੜ ਜੇਲ੍ਹ 'ਚ ਸੋਮਵਾਰ ਨੂੰ ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆਕਾਂਡ ਦੇ ਚਾਰਾਂ ਦੋਸ਼ੀਆਂ ਦੇ ਪੁਤਲਿਆਂ ਨੂੰ ਫਾਂਸੀ ਦੇਣ ਦੀ ਪ੍ਰਕਿਰਿਆ ਕੀਤੀ ਗਈ। ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਫ਼ਾਂਸੀ ਦੇਣ ਵਾਲੇ ਸਾਜ਼ੋ-ਸਾਮਾਨ ਜਿਸ ਨਾਲ ਦੋਸ਼ੀਆਂ ਨੂੰ ਲਟਕਾਇਆ ਜਾਣਾ ਹੈ, ਦੀ ਤੀਸਰੀ ਵਾਰ ਰਿਹਰਸਲ ਕੀਤੀ ਗਈ। ਇਹ ਪ੍ਰਕਿਰਿਆ ਦੁਪਹਿਰ ਸਮੇਂ ਕੀਤੀ ਗਈ ਤੇ ਅਗਲੇ ਕੁਝ ਦਿਨ ਵੀ ਇਸ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਫ਼ਾਂਸੀ ਲਗਾਉਣ ਵਾਲੇ ਰੱਸੇ ਲਿਆਂਦੇ ਗਏ ਹਨ। ਇਕ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੇ ਭਾਰ ਮੁਤਾਬਿਕ ਰੇਤ ਤੇ ਕਣਕ ਪੁਤਲਿਆਂ 'ਚ ਭਰੇ ਗਏ। ਉਨ੍ਹਾਂ ਕਿਹਾ ਕਿ ਫ਼ਾਂਸੀ ਲਗਾਉਣ ਤੋਂ ਪਹਿਲਾਂ ਅਸੀਂ ਸਾਮਾਨ ਦੀ ਗੁਣਵੱਤਾ ਤੇ ਮਜ਼ਬੂਤੀ ਦੀ ਪਰਖ ਕਰ ਰਹੇ ਹਾਂ ਤੇ ਅਗਲੇ ਤਿੰਨ ਦਿਨਾਂ ਵਿਚਾਲੇ ਜਲਾਦ ਵੀ ਪਹੁੰਚ ਜਾਵੇਗਾ।

ਦੋਸ਼ੀ ਪਵਨ ਦੇ ਪਿਤਾ ਵਲੋਂ ਪਾਈ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਨਿਰਭੈਆ ਮਾਮਲੇ 'ਚ ਚਾਰਾਂ 'ਚੋਂ ਇਕ ਦੋਸ਼ੀ ਦੇ ਪਿਤਾ ਵਲੋਂ ਪਾਈ ਪਟੀਸ਼ਨ ਨੂੰ ਦਿੱਲੀ ਦੀ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੈਜਿਸਟ੍ਰੇਟ ਅਦਾਲਤ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ 'ਚ ਮਾਮਲੇ ਦੇ ਇਕਲੌਤੇ ਗਵਾਹ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਦੇ ਹੋਏ ਸ਼ਿਕਾਇਤ ਕੀਤੀ ਗਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਪਵਨ ਕੁਮਾਰ ਗੁਪਤਾ ਦੇ ਪਿਤਾ ਹੀਰਾ ਲਾਲ ਗੁਪਤਾ ਵਲੋਂ ਦਰਜ ਕੀਤੀ ਪਟੀਸ਼ਨ ਨੂੰ ਜਸਟਿਸ ਏ.ਕੇ. ਜੈਨ ਨੇ ਖਾਰਜ ਕਰ ਦਿੱਤਾ। 23 ਸਾਲਾ ਪੀੜਤਾ ਦਾ ਦੋਸਤ ਚਸ਼ਦੀਦ ਗਵਾਹ ਜੋ ਘਟਨਾ ਸਮੇਂ ਬੱਸ 'ਚ ਮੌਜੂਦ ਸੀ, ਨੂੰ ਵੀ ਸੱਟਾਂ ਲੱਗੀਆਂ ਸਨ।

ਖੰਨਾ ਨੇੜੇ 5 ਸਾਲਾ ਬੱਚਾ ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਇੱਥੋਂ ਕੁਝ ਕਿੱਲੋਮੀਟਰ ਦੂਰ ਥਾਣਾ ਸਦਰ ਖੰਨਾ ਦੇ ਪਿੰਡ ਬਾਹੋਮਾਜਰਾ ਵਿਖੇ ਵਾਪਰੀ ਇਕ ਦਰਦਨਾਕ ਘਟਨਾ ਵਿਚ ਖ਼ੂੰਖ਼ਾਰ ਅਵਾਰਾ ਕੁੱਤਿਆਂ ਵਲੋਂ ਪ੍ਰਵਾਸੀ ਮਜ਼ਦੂਰ ਦੇ 5 ਸਾਲ ਦੇ ਬੱਚੇ ਨੂੰ ਨੋਚ-ਨੋਚ ਖਾ ਲਿਆ ਗਿਆ ਅਤੇ ਜ਼ਖ਼ਮੀ ਬੱਚੇ ਦੀ ਕੁਝ ਦੇਰ ਵਿਚ ਹੀ ਮੌਤ ਹੋ ਗਈ। ਬੱਚੇ ਦਾ ਨਾਂਅ ਵਿਰਾਟ ਕੁਮਾਰ ਸੀ ਅਤੇ ਉਹ ਪ੍ਰੇਮ ਚੰਦ ਰਾਮ ਵਾਸੀ ਬਿਹਾਰ ਦਾ ਬੇਟਾ ਸੀ। ਜਾਣਕਾਰੀ ਅਨੁਸਾਰ ਪਿੰਡ ਬਾਹੋਮਾਜਰਾ ਦੇ ਜਗਤਾਰ ਸਿੰਘ ਪੁੱਤਰ ਨੇਤਰ ਸਿੰਘ ਦੀ ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਪ੍ਰੇਮ ਚੰਦ ਦਾ 5 ਸਾਲ ਦਾ ਪੁੱਤਰ ਵਿਰਾਟ ਆਪਣੇ ਸਾਥੀਆਂ ਨਾਲ ਖੇਡਦਾ ਹੋਇਆ ਖੰਨਾ ਨਗਰ ਕੌਂਸਲ ਵਲੋਂ ਬਣਾਏ ਕੂੜੇ ਦੇ ਡੰਪ ਵੱਲ ਚਲੇ ਗਿਆ। ਜਿੱਥੇ ਉਸ ਦੇ ਪਿੱਛੇ ਖ਼ੂੰਖ਼ਾਰ ਕੁੱਤਿਆਂ ਦਾ ਝੁੰਡ ਪੈ ਗਿਆ। ਪ੍ਰੇਮ ਚੰਦ ਅਨੁਸਾਰ ਜਦੋਂ ਤੱਕ ਉਸ ਦੀ ਪਤਨੀ ਬੱਚੇ ਨੂੰ ਛੁਡਵਾਉਂਦੀ ਉਦੋਂ ਤੱਕ ਬੱਚਾ ਕੁੱਤਿਆਂ ਦੇ ਝੁੰਡ ਨੇ ਗਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੋਂ ਖੰਨਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮੁਢਲੀ ਸਹਾਇਤਾ ਦੇ ਕੇ ਪਟਿਆਲਾ ਦੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਪਰ ਰਸਤੇ ਵਿਚ ਹੀ ਵਿਰਾਟ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਪ੍ਰਵਾਸੀ ਮਜ਼ਦੂਰ ਪ੍ਰੇਮ ਚੰਦ ਬਿਹਾਰ ਤੋਂ ਚਾਰ ਦਿਨ ਪਹਿਲਾਂ ਹੀ ਪੰਜਾਬ ਵਿਚ ਰੋਜ਼ੀ ਰੋਟੀ ਕਮਾਉਣ ਲਈ ਆਇਆ ਸੀ।

ਕਾਂਗਰਸੀ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ

ਊਧਨਵਾਲ (ਬਟਾਲਾ), 27 ਜਨਵਰੀ (ਪਰਗਟ ਸਿੰਘ)-ਨਜ਼ਦੀਕੀ ਪਿੰਡ ਹਰਪੁਰਾ ਦੇ ਰਹਿਣ ਵਾਲੇ ਮੌਜੂਦਾ ਕਾਂਗਰਸੀ ਸਰਪੰਚ ਦੇ ਪੁੱਤਰ ਦੀ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਜਸਬੀਰ ਸਿੰਘ ਗੋਲੂ ਦੀ ਮਾਤਾ ਮੌਜੂਦਾ ਸਮੇਂ ਕਾਂਗਰਸੀ ਸਰਪੰਚ ...

ਪੂਰੀ ਖ਼ਬਰ »

ਪਾਕਿ 'ਚ ਪਸ਼ਤੂਨ ਨੇਤਾ ਮਨਜ਼ੂਰ ਪਸ਼ਤੀਨ ਦੇਸ਼-ਧ੍ਰੋਹ ਦੇ ਦੋਸ਼ 'ਚ ਗ੍ਰਿਫ਼ਤਾਰ

ਅੰਮ੍ਰਿਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਸ਼ਤੂਨ ਨਾਗਰਿਕਾਂ ਦੀ ਵਕਾਲਤ ਕਰਨ ਵਾਲੇ ਸੰਗਠਨ ਪਸ਼ਤੂਨ ਤਹਿਫੂਜ਼ ਮੂਵਮੈਂਟ ਦੇ ਮੁਖੀ ਮਨਜ਼ੂਰ ਪਸ਼ਤੀਨ ਨੂੰ ਅੱਜ ਸਵੇਰੇ ਤੜਕਸਾਰ ਪਿਸ਼ਾਵਰ ਦੇ ਸ਼ਾਹੀਨ ਟਾਊਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ...

ਪੂਰੀ ਖ਼ਬਰ »

ਹੈਲੀਕਾਪਟਰ ਹਾਦਸੇ 'ਚ ਐਨ.ਬੀ.ਏ. ਸਟਾਰ ਕੋਬੀ ਬ੍ਰਾਇੰਟ ਤੇ ਬੇਟੀ ਸਮੇਤ 9 ਮੌਤਾਂ

ਲਾਸ ਏਂਜਲਸ, 27 ਜਨਵਰੀ (ਏਜੰਸੀ)- ਅਮਰੀਕਾ ਦੇ ਲਾਸ ਏਂਜਲਸ 'ਚ ਐਤਵਾਰ ਨੂੰ ਵਾਪਰੇ ਹੈਲੀਕਾਪਟਰ ਹਾਦਸੇ 'ਚ ਪ੍ਰਸਿੱਧ ਬਾਸਕਟਬਾਲ ਖਿਡਾਰੀ (ਐਨ. ਬੀ. ਏ. ਸਟਾਰ) ਕੋਬੀ ਬ੍ਰਾਇੰਟ ਤੇ ਉਨ੍ਹਾਂ ਦੀ ਬੇਟੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਹੈ। ਲਾਸ ਏਂਜਲਸ ਕਾਉਂਟੀ ਦੇ ਸ਼ੈਰਿਫ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਤੇ ਹੱਤਿਆ ਦੇ 2 ਦੋਸ਼ੀਆਂ ਨੂੰ ਮੌਤ ਦੀ ਸਜ਼ਾ

ਹਰਿਆਣਾ 'ਚ 5 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਫ਼ਾਂਸੀ

ਹੁਗਲੀ, 27 ਜਨਵਰੀ (ਏਜੰਸੀ)- ਪੱਛਮੀ ਬੰਗਾਲ ਦੀ ਹੁਗਲੀ ਜ਼ਿਲ੍ਹਾ ਅਦਾਲਤ ਵਲੋਂ 2014 'ਚ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਉਪਰੰਤ ਉਸ ਦੀ ਹੱਤਿਆ ਕਰਨ ਵਾਲੇ 2 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਮਨਸ ਰੰਜਨ ਸਨਯਾਲ ਵਲੋਂ ਸੋਮਵਾਰ ਨੂੰ ਦੋਸ਼ੀ ...

ਪੂਰੀ ਖ਼ਬਰ »

19 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ 8 ਆਈ.ਜੀ. ਪੱਧਰ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਏ.ਡੀ.ਜੀ.ਪੀ. ਬਣਾਇਆ

ਚੰਡੀਗੜ੍ਹ, 27 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 19 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕਰ ਦਿੱਤੀਆਂ ਹਨ। ਇਨ੍ਹਾਂ 'ਚ 8 ਆਈ.ਜੀ. ਪੱਧਰ ਦੇ ਅਧਿਕਾਰੀਆਂ ਨੂੰ ਸਰਕਾਰ ਨੇ ਤਰੱਕੀ ਦੇ ਕੇ ਏ.ਡੀ.ਜੀ.ਪੀ. ਬਣਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਭ੍ਰਿਸ਼ਟਾਚਾਰੀ ਮੈਂਬਰਾਂ ਦੀ ਮੈਂਬਰਸ਼ਿਪ ਕੀਤੀ ਜਾਵੇਗੀ ਖ਼ਾਰਜ-ਸਿਰਸਾ

ਜੀ.ਕੇ. ਨੂੰ ਆਪਣਾ ਪੱਖ ਰੱਖਣ ਦਾ ਇਕ ਹੋਰ ਮੌਕਾ

ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਮੱਦੇਨਜ਼ਰ 15 ਫਰਵਰੀ ਨੂੰ ਦਿੱਲੀ ਕਮੇਟੀ ਦਾ 'ਜਨਰਲ ਹਾਊਸ' ਸੱਦ ਕੇ 'ਗੋਲਕ ਚੋਰੀ' ਦੇ ਦੋਸ਼ੀ ਮੈਂਬਰਾਂ ਦੀ ਮੈਂਬਰੀ ਰੱਦ ਕੀਤੀ ਜਾਵੇਗੀ। ਉਪਰੋਕਤ ...

ਪੂਰੀ ਖ਼ਬਰ »

ਸੰਵਿਧਾਨ ਖ਼ਤਰੇ 'ਚ ਹੈ-ਯਸ਼ਵੰਤ ਸਿਨਹਾ

ਲਖਨਊ, 27 ਜਨਵਰੀ (ਏਜੰਸੀ)-ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਖਤਰੇ 'ਚ ਹੈ, ਕਿਉਂਕਿ ਦੇਸ਼ ਨੂੰ ਧਰਮ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਨਹਾ ਮੌਜੂਦਾ ਸਮੇਂ 3000 ਕਿੱਲੋਮੀਟਰ ਦੀ ਗਾਂਧੀ ਸ਼ਾਂਤੀ ਯਾਤਰਾ ਕਰ ਰਹੇ ...

ਪੂਰੀ ਖ਼ਬਰ »

ਨਾਗਪੁਰ 'ਚ ਨਿਰਭੈਆ ਮਾਮਲੇ ਵਰਗੀ ਦਰਿੰਦਗੀ-ਦੋਸ਼ੀ ਕਾਬੂ

ਨਾਗਪੁਰ, 27 ਜਨਵਰੀ (ਪੀ.ਟੀ.ਆਈ.)-ਨਾਗਪੁਰ ਦੇ ਪਾਰਦੀ ਇਲਾਕੇ 'ਚ 19 ਸਾਲਾ ਇਕ ਲੜਕੀ ਨਾਲ ਨਿਰਭੈਆ ਮਾਮਲੇ ਵਾਂਗ ਹੀ ਦਰਿੰਦਗੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਦੋਸ਼ੀ ਨੇ ਪੀੜਤਾ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੇ ਗੁਪਤ ਅੰਗਾਂ 'ਚ ਲੋਹੇ ਦੀ ਰਾਡ ਨਾਲ ਦਰਿੰਦਗੀ ...

ਪੂਰੀ ਖ਼ਬਰ »

ਯੂ. ਪੀ. 'ਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਦੇ ਪਿੱਛੇ ਦੇਸ਼ ਵਿਰੋਧੀ ਤਾਕਤਾਂ

ਨਵੀਂ ਦਿੱਲੀ, 27 ਜਨਵਰੀ (ਏਜੰਸੀਆਂ)-ਉੱਤਰ ਪ੍ਰਦੇਸ਼ 'ਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਹਿੰਸਕ ਵਿਰੋਧ ਦੇ ਪਿੱਛੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਸੀ। ਈ.ਡੀ. ਦੀ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਹਿੰਸਾ ਭੜਕਾਉਣ ਲਈ ਪੈਸਿਆਂ ਦੀ ਵਰਤੋਂ ਕੀਤੀ ਗਈ ਸੀ। ...

ਪੂਰੀ ਖ਼ਬਰ »

ਦੇਸ਼ ਤੋੜਨ ਵਾਲਿਆਂ ਦਾ ਮੰਚ ਬਣ ਚੁੱਕਾ ਹੈ ਸ਼ਾਹੀਨ ਬਾਗ਼-ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਜਿਉਂ-ਜਿਉਂ ਨੇੜੇ ਆ ਰਹੀ ਹੈ, ਤਿਉਂ-ਤਿਉਂ ਹੀ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਨੂੰ ਲੈ ਕੇ 'ਸ਼ਾਹੀਨ ਬਾਗ਼' ਵਿਖੇ ਹੋ ਰਹੇ ਪ੍ਰਦਰਸ਼ਨ ਬਾਰੇ 'ਚੋਣ ਤਕਰਾਰ' ਤਿੱਖੀ ਹੁੰਦੀ ਜਾ ਰਹੀ ਹੈ। ...

ਪੂਰੀ ਖ਼ਬਰ »

ਤਾਲਿਬਾਨ ਦੇ ਕਬਜ਼ੇ ਵਾਲੇ ਇਲਾਕੇ 'ਚ ਅਮਰੀਕੀ ਜਹਾਜ਼ ਹਾਦਸਾਗ੍ਰਸਤ

ਕਾਬੁਲ, 27 ਜਨਵਰੀ (ਏਜੰਸੀਆਂ)-ਅਫ਼ਗਾਨਿਸਤਾਨ 'ਚ ਤਾਲਿਬਾਨ ਵਾਲੇ ਕਬਜ਼ੇ 'ਚ ਇਕ ਅਮਰੀਕੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਅਮਰੀਕੀ ਰੱਖਿਆ ਵਿਭਾਗ ਨੇ ਗਜ਼ਨੀ ਪ੍ਰਾਂਤ 'ਚ ਸੈਨਾ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਤਾਲਿਬਾਨ ਦੇ ਜਹਾਜ਼ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮ੍ਰਿਤਸਰ ਹਵਾਈ ਅੱਡਿਆਂ 'ਤੇ ਥਰਮਲ ਸਕ੍ਰੀਨਿੰਗ ਸ਼ੁਰੂ

ਲੁਧਿਆਣਾ, 27 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਵੀ ਸੂਬੇ ਭਰ 'ਚ ਸਿਹਤ ਵਿਭਾਗ ਨੂੰ ਚੌਕਸ ਰਹਿਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਿਹਤ ਵਿਭਾਗ 'ਚ ਤਾਇਨਾਤ ਰਾਜ ਮਲੇਰੀਆ ਅਫਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਅੰਮ੍ਰਿਤਸਰ ਤੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX