ਤਾਜਾ ਖ਼ਬਰਾਂ


ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  4 minutes ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  17 minutes ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  32 minutes ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  47 minutes ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 2 hours ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 2 hours ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 3 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  40 minutes ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 4 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 4 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 4 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 5 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 5 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 6 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 7 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 7 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 8 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 8 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  8 minutes ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  20 minutes ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  36 minutes ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  48 minutes ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9ਮਾਘ ਸੰਮਤ 551
ਿਵਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਪਹਿਲਾ ਸਫ਼ਾ

ਕਾਂਗਰਸ ਹਾਈਕਮਾਨ ਪੰਜਾਬ ਨੂੰ ਲੈ ਕੇ ਹਰਕਤ 'ਚ ਪ੍ਰਦੇਸ਼ ਕਾਂਗਰਸ ਕਮੇਟੀ ਤੇ ਜ਼ਿਲ੍ਹਾ ਕਮੇਟੀਆਂ ਭੰਗ

• ਕਾਂਗਰਸੀ ਹਲਕਿਆਂ 'ਚ ਹੈਰਾਨੀ • ਚਿਦੰਬਰਮ ਦੀ ਅਗਵਾਈ 'ਚ ਚੋਣ ਵਾਅਦਿਆਂ 'ਤੇ ਅਮਲ ਲਈ ਕਮੇਟੀ ਦਾ ਗਠਨ • ਸਰਕਾਰ ਤੇ ਪਾਰਟੀ 'ਚ ਤਾਲਮੇਲ ਨੂੰ ਵਧਾਉਣ ਲਈ ਨਵੀਂ ਤੇ ਛੋਟੀ ਕਮੇਟੀ ਬਣਾਈ
 ਹਰਕਵਲਜੀਤ ਸਿੰਘ
ਚੰਡੀਗੜ੍ਹ, 21 ਜਨਵਰੀ -ਪੰਜਾਬ 'ਚ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਕਾਰਜਸ਼ੈਲੀ ਸਬੰਧੀ ਉੱਠ ਰਹੇ ਰੋਸ ਤੇ ਬੇਚੈਨੀ ਤੋਂ ਚਿੰਤਤ ਪਾਰਟੀ ਹਾਈਕਮਾਨ ਵਲੋਂ ਅੱਜ ਸੂਬੇ ਵੱਲ ਆਪਣਾ ਧਿਆਨ ਕਰਦਿਆਂ ਇਕ ਪਾਸੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਰੱਖਦਿਆਂ ਮੌਜੂਦਾ ਸੂਬਾ ਕਾਂਗਰਸ ਕਮੇਟੀ ਤੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਭੰਗ ਕਰਨ ਦਾ ਫ਼ੈਸਲਾ ਲੈਂਦਿਆਂ ਇਨ੍ਹਾਂ ਦਾ ਨਵੇਂ ਸਿਰੇ ਤੋਂ ਗਠਨ ਕਰਨ ਦਾ ਫ਼ੈਸਲਾ ਲਿਆ ਗਿਆ, ਜਦੋਂ ਕਿ ਦੂਜੇ ਪਾਸੇ ਚੋਣ ਮਨੋਰਥ ਪੱਤਰ ਅਨੁਸਾਰ ਚੋਣ ਵਾਅਦਿਆਂ 'ਤੇ ਹੁਣ ਤੱਕ ਹੋਏ ਅਮਲ ਦਾ ਲੇਖਾ-ਜੋਖਾ ਲੈਣ ਅਤੇ ਅਮਲ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਅਗਵਾਈ 'ਚ ਇਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਕੁਮਾਰੀ ਸ਼ੈਲਜਾ ਤੇ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ, ਲੇਕਿਨ ਦਿਲਚਸਪ ਗੱਲ ਇਹ ਹੈ ਕਿ ਪੰਜਾਬ ਲਈ ਪੀ. ਚਿਦੰਬਰਮ ਅਤੇ ਕੁਮਾਰੀ ਸ਼ੈਲਜਾ ਵਰਗੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਕਮੇਟੀ ਵਿਚ ਲਿਆ ਗਿਆ, ਜੋ ਸਿੱਧੇ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਸੰਪਰਕ 'ਚ ਹਨ ਤੇ ਉਨ੍ਹਾਂ ਨੂੰ ਹੀ ਰਿਪੋਰਟ ਕਰਦੇ ਹਨ, ਜਦੋਂ ਕਿ ਦੂਜੇ ਸੂਬਿਆਂ ਲਈ ਜਨਰਲ ਸਕੱਤਰ ਇੰਚਾਰਜ ਜਾਂ ਇਹੋ ਜਿਹੇ ਸੀਨੀਅਰ ਕਾਰਕੁਨਾਂ ਨੂੰ ਇਹ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਪੰਜਾਬ ਤੋਂ ਕਾਂਗਰਸੀ ਭਾਵੇਂ ਅੱਜ ਦੇ ਇਨ੍ਹਾਂ ਫ਼ੈਸਲਿਆਂ ਕਾਰਨ ਕਾਫ਼ੀ ਹੈਰਾਨ ਹਨ ਪਰ ਪਤਾ ਲੱਗਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੱਲ੍ਹ ਸੋਨੀਆ ਗਾਂਧੀ ਨਾਲ ਮੀਟਿੰਗ ਦੌਰਾਨ ਇਹ ਕਿਹਾ ਸੀ ਕਿ ਪ੍ਰਦੇਸ਼ ਕਾਂਗਰਸ ਦੇ ਢਾਂਚੇ ਦੇ ਪੁਨਰ ਗਠਨ ਦੀ ਜ਼ਰੂਰਤ ਹੈ, ਕਿਉਂਕਿ ਬਹੁਤ ਸਾਰੇ ਅਹੁਦੇਦਾਰ ਵਿਧਾਇਕ, ਮੰਤਰੀ, ਚੇਅਰਮੈਨ ਅਤੇ ਹੋਰ ਨਿਯੁਕਤੀਆਂ 'ਤੇ ਚਲੇ ਗਏ ਹਨ ਤੇ ਪਾਰਟੀ ਨੂੰ ਸਮਾਂ ਨਹੀਂ ਦੇ ਰਹੇ। ਵਰਨਣਯੋਗ ਹੈ ਕਿ ਜਾਖੜ ਨੇ ਢਾਈ ਸਾਲ ਪਹਿਲਾਂ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਵਲੋਂ ਬਤੌਰ ਪ੍ਰਧਾਨ ਪਾਰਟੀ ਦੇ ਬਣਾਏ ਗਏ ਢਾਂਚੇ ਵਿਚ ਕੋਈ ਵਿਸ਼ੇਸ਼ ਤਬਦੀਲੀ ਨਹੀਂ ਕਰਨਾ ਚਾਹੁੰਦੇ ਪਰ ਮਗਰਲੇ ਸਾਲ ਮਾਰਚ ਵਿਚ ਉਨ੍ਹਾਂ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਪੁਨਰ ਗਠਨ ਕੀਤਾ ਸੀ। ਕਾਂਗਰਸੀ ਸੂਤਰਾਂ ਦਾ ਮੰਨਣਾ ਹੈ ਕਿ ਪਾਰਟੀ ਹਾਈਕਮਾਨ ਵਲੋਂ ਇਹ ਕਦਮ ਸੂਬੇ 'ਚ ਪਾਰਟੀ ਨੂੰ ਸਰਗਰਮ ਕਰਨ ਲਈ ਚੁੱਕਿਆ ਗਿਆ ਹੈ। ਜਦੋਂ ਕਿ ਦੂਜੇ ਪਾਸੇ ਸਰਕਾਰ ਦੀ ਲਗਾਤਾਰ ਹੋ ਰਹੀ ਨੁਕਤਾਚੀਨੀ ਕਿ ਉਨ੍ਹਾਂ ਵਲੋਂ ਚੋਣ ਵਾਅਦਿਆਂ ਨੂੰ ਅਮਲ ਹੇਠ ਲਿਆਉਣ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਇਸ ਵੱਲ ਧਿਆਨ ਦਿੱਤਾ ਹੈ, ਜਿਸ ਨੂੰ ਮੁੱਖ ਰੱਖ ਕੇ ਪਾਰਟੀ ਹਾਈਕਮਾਨ ਵਲੋਂ ਚਿਦੰਬਰਮ ਵਰਗੇ ਸੀਨੀਅਰ ਆਗੂ ਨੂੰ ਇਸ ਮੰਤਵ ਲਈ ਜ਼ਿੰਮੇਵਾਰੀ ਦੇਣ ਦਾ ਫ਼ੈਸਲਾ ਲਿਆ ਹੈ। ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚਿਦੰਬਰਮ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਹੈੱਡ ਮਾਸਟਰ ਹਨ ਅਤੇ ਸਰਕਾਰੀ ਕੰਮਕਾਜ ਅਤੇ ਬਿਜਲੀ ਸਮਝੌਤਿਆਂ ਦੀਆਂ ਬਰੀਕੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਚ ਸੁਧਾਰ ਲਿਆਉਣ ਲਈ ਬਿਹਤਰੀਨ ਰਾਏ ਦੇਣ ਦੇ ਸਮਰੱਥ ਹਨ। ਬਾਜਵਾ ਨੇ ਕਿਹਾ ਕਿ ਉਹ ਵੀ ਚਿਦੰਬਰਮ ਅਤੇ ਕੁਮਾਰੀ ਸ਼ੈਲਜਾ ਨੂੰ ਮਿਲ ਕੇ ਪੰਜਾਬ ਦੇ ਅਸਲ ਹਾਲਾਤ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣਗੇ।
ਸੂਚਨਾ ਅਨੁਸਾਰ ਪਾਰਟੀ ਹਾਈਕਮਾਨ ਵਲੋਂ ਸੂਬੇ ਦੀ ਪਹਿਲਾਂ ਬਣੀ ਮੈਨੀਫੈਸਟੋ ਕਮੇਟੀ ਦਾ ਵੀ ਪਾਰਟੀ ਹਾਈਕਮਾਨ ਵਲੋਂ ਦੁਬਾਰਾ ਗਠਨ ਕੀਤਾ ਗਿਆ ਹੈ। ਉੱਚ ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਰਾਜ 'ਚ ਮਹਿੰਗੀ ਬਿਜਲੀ ਦਾ ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਹੋ ਰਹੇ ਪ੍ਰਚਾਰ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਮੁੱਖ ਮੰਤਰੀ ਨੂੰ ਬਿਜਲੀ ਸਮਝੌਤਿਆਂ ਸਬੰਧੀ ਵਾਈਟ ਪੇਪਰ ਮੌਨਸੂਨ ਸਮਾਗਮ ਦੀ ਥਾਂ ਇਕ ਮਹੀਨੇ ਤੱਕ ਹੀ ਜਾਰੀ ਕਰਨ ਅਤੇ ਫ਼ੌਰੀ ਉਸ 'ਤੇ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ, ਤਾਂ ਜੋ ਰਾਜ 'ਚ ਬਿਜਲੀ ਭਾੜਿਆਂ 'ਚ ਕਮੀ ਲਿਆਂਦੀ ਜਾ ਸਕੇ। ਰਾਜ ਦੇ ਕੁਝ ਮੰਤਰੀਆਂ ਨੇ ਅੱਜ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਰਵਰੀ 'ਚ ਸ਼ੁਰੂ ਹੋਣ ਵਾਲੇ ਬਜਟ ਸਮਾਗਮ ਦੌਰਾਨ ਹੀ ਇਹ ਵਾਈਟ ਪੇਪਰ ਪੇਸ਼ ਹੋ ਜਾਵੇਗਾ। ਦਿਲਚਸਪ ਗੱਲ ਇਹ ਸੀ ਕਿ ਬਹੁਤੇ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਦੂਜੇ ਸੀਨੀਅਰ ਆਗੂ ਅੱਜ ਦੇ ਇਨ੍ਹਾਂ ਫ਼ੈਸਲਿਆਂ 'ਤੇ ਕਿਸੇ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਰਹੇ ਸਨ ਅਤੇ ਬਹੁਤੇ ਆਗੂਆਂ ਦਾ ਕਹਿਣਾ ਸੀ ਕਿ ਉਹ ਖ਼ੁਦ ਵੀ ਕਾਫ਼ੀ ਹੈਰਾਨੀ ਵਿਚ ਹਨ ਪਰ ਬਹੁਤਿਆਂ ਦਾ ਮੰਨਣਾ ਸੀ ਕਿ ਆਖ਼ਰਕਾਰ ਪਾਰਟੀ ਹਾਈਕਮਾਨ ਵਲੋਂ ਪੰਜਾਬ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਗਿਆ ਹੈ ਜੋ ਜ਼ਰੂਰੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਦਿੱਲੀ 'ਚ ਸਨ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਪੁੱਜ ਗਏ, ਹਾਲਾਂਕਿ ਪਹਿਲੇ ਪ੍ਰੋਗਰਾਮ ਦੌਰਾਨ ਉਨ੍ਹਾਂ ਕੱਲ੍ਹ ਸਵੇਰੇ ਚੰਡੀਗੜ੍ਹ ਪੁੱਜਣਾ ਸੀ।
11 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਪਾਰਟੀ ਹਾਈਕਮਾਨ ਵਲੋਂ ਸਰਕਾਰ ਤੇ ਪਾਰਟੀ ਵਿਚ ਤਾਲਮੇਲ ਨਾ ਹੋਣ ਕਾਰਨ ਪਹਿਲਾਂ ਬਣੀ ਕੋਆਰਡੀਨੇਸ਼ਨ ਕਮੇਟੀ ਨੂੰ ਭੰਗ ਕਰਦਿਆਂ ਦੁਬਾਰਾ ਇਕ ਛੋਟੀ 11 ਮੈਂਬਰੀ ਕਮੇਟੀ ਦੇ ਗਠਨ ਦਾ ਫ਼ੈਸਲਾ ਕੀਤਾ, ਜਿਸ ਦਾ ਮੁਖੀ ਪ੍ਰਦੇਸ਼ ਲਈ ਜਨਰਲ ਸੈਕਟਰੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੂੰ ਬਣਾਇਆ ਗਿਆ ਹੈ। ਇਸ ਕਮੇਟੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਅੰਬਿਕਾ ਸੋਨੀ ਤੇ ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸੁੰਦਰ ਸ਼ਾਮ ਅਰੋੜਾ, ਵਿਜੈਇੰਦਰ ਸਿੰਗਲਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ ਤੇ ਕੈਪਟਨ ਸੰਦੀਪ ਸੰਧੂ ਨੂੰ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਕਮੇਟੀ ਦਾ ਗਠਨ ਵੀ ਮੁੱਖ ਮੰਤਰੀ ਦੀ ਰਾਇ ਅਨੁਸਾਰ ਹੋਇਆ ਹੈ ਤਾਂ ਜੋ ਉਹ ਕਮੇਟੀ ਦੀਆਂ ਮੀਟਿੰਗਾਂ ਲਗਾਤਾਰ ਬੁਲਾਉਂਦੇ ਰਹਿਣ ਤੇ ਪਾਰਟੀ ਅਤੇ ਸਰਕਾਰ 'ਚ ਤਾਲਮੇਲ ਵਿਚ ਸੁਧਾਰ ਹੋਵੇ।

ਟਰੰਪ ਨਾਲ ਮੁਲਾਕਾਤ ਦੌਰਾਨ ਇਮਰਾਨ ਨੇ ਮੁੜ ਅਲਾਪਿਆ ਕਸ਼ਮੀਰ ਦਾ ਰਾਗ

ਦਾਵੋਸ, 21 ਜਨਵਰੀ (ਏਜੰਸੀ)-ਸਵਿੱਟਜ਼ਰਲੈਂਡ 'ਚ 'ਵਰਲਡ ਇਕਨਾਮਿਕ ਫੋਰਮ' ਦੇ ਸੰਮੇਲਨ ਤੋਂ ਵੱਖ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਪਾਕਿ ਪ੍ਰਧਾਨ ਮੰਤਰੀ ਨੇ ਮੁੜ ਕਸ਼ਮੀਰ ਦਾ ਰਾਗ ਅਲਾਪਿਆ | ਇਸ ਤੋਂ ਇਲਾਵਾ ਦੋਵਾਂ ਆਗੂਆਂ ਨੇ ਦੁਵੱਲੇ ਕਾਰੋਬਾਰ ਦੇ ਮੁੱਦੇ 'ਤੇ ਵੀ ਚਰਚਾ ਕੀਤੀ | ਮੁਲਾਕਾਤ ਦੌਰਾਨ ਟਰੰਪ ਨੇ ਕਿਹਾ ਕਿ ਉਨ੍ਹਾਂ ਕਸ਼ਮੀਰ ਦੇ ਹਾਲਾਤ 'ਤੇ ਕਰੀਬੀ ਨਜ਼ਰ ਰੱਖੀ ਹੋਈ ਹੈ | ਟਰੰਪ ਨੇ ਕਿਹਾ ਕਿ ਅਸੀਂ ਹੋਰ ਜ਼ਿਆਦਾ ਕਾਰੋਬਾਰ ਕਰ ਰਹੇ ਹਾਂ ਤੇ ਕੁਝ ਹੋਰ ਮਸਲਿਆਂ 'ਤੇ ਵੀ ਇਕੱਠੇ ਮਿਲ ਕੇ ਕੰਮ ਕਰ ਰਹੇ ਹਾਂ | ਅਸੀਂ ਕਸ਼ਮੀਰ 'ਤੇ ਵੀ ਗੱਲ ਕਰ ਰਹੇ ਹਾਂ ਕਿ ਉਥੇ ਭਾਰਤ ਤੇ ਪਾਕਿ ਵਿਚਾਲੇ ਕੀ ਹੋ ਰਿਹਾ ਹੈ | ਕਸ਼ਮੀਰ ਮੁੱਦੇ 'ਤੇ ਭਾਰਤ-ਪਾਕਿ ਵਿਚਾਲੇ ਵਿਚੋਲਗੀ ਦੀ ਇੱਛਾ ਜ਼ਾਹਰ ਕਰ ਚੁੱਕੇ ਟਰੰਪ ਨੇ ਦਾਵੋਸ 'ਚ ਵੀ ਕਿਹਾ ਕਿ ਉਹ ਇਸ ਮੁੱਦੇ 'ਤੇ ਭਾਰਤ ਤੇ ਪਾਕਿਸਤਾਨ ਦੀ ਮਦਦ ਕਰਨ ਨੂੰ ਤਿਆਰ ਹਨ | ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਆਉਣ ਵਾਲੇ ਸਮੇਂ 'ਚ ਪਾਕਿਸਤਾਨ ਦੌਰੇ 'ਤੇ ਜਾਣਗੇ ਤਾਂ ਉਨ੍ਹਾਂ ਕਿਹਾ ਕਿ ਅਜੇ ਤਾਂ ਅਸੀਂ (ਉਹ ਤੇ ਇਮਰਾਨ) ਇਕੱਠੇ ਬੈਠੇ ਹੋਏ ਹਾਂ |

ਜਿੰਨਾ ਮਰਜ਼ੀ ਵਿਰੋਧ ਕਰੋ, ਵਾਪਸ ਨਹੀਂ ਹੋਵੇਗਾ ਨਾਗਰਿਕਤਾ ਸੋਧ ਕਾਨੂੰਨ-ਅਮਿਤ ਸ਼ਾਹ

ਵਿਰੋਧੀਆਂ ਨੂੰ ਕਾਨੂੰਨ 'ਤੇ ਬਹਿਸ ਕਰਨ ਦੀ ਦਿੱਤੀ ਚੁਣੌਤੀ
ਲਖਨਊ, 21 ਜਨਵਰੀ (ਏਜੰਸੀ)-ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਬਾਰੇ ਲੋਕਾਂ ਨੂੰ ਗੁਮਰਾਹ ਕਰਨ 'ਤੇ ਵਿਰੋਧੀ ਪਾਰਟੀਆਂ 'ਤੇ ਹਮਲਾ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧ ਦੇ ਬਾਵਜੂਦ ਇਸ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ | ਸੀ. ਏ. ਏ. ਦੇ ਸਮਰਥਨ ਵਿਚ ਮੰਗਲਵਾਰ ਨੂੰ ਗ੍ਰਹਿ ਮੰਤਰੀ ਨੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ | ਇਸ ਦੌਰਾਨ ਸ਼ਾਹ ਨੇ ਕਿਹਾ ਕਿ ਅਯੁੱਧਿਆ ਵਿਚ ਅਸਮਾਨ ਨੂੰ ਛੂੰਹਦੇ ਰਾਮ ਮੰਦਰ ਦਾ ਨਿਰਮਾਣ ਤਿੰਨ ਮਹੀਨਿਆਂ ਵਿਚ ਸ਼ੁਰੂ ਕਰਵਾ ਦਿੱਤਾ ਜਾਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਇਸ ਕਾਰਨ ਦੇਸ਼ ਦੇ ਮੁਸਲਮਾਨਾਂ ਦੀ ਨਾਗਰਿਕਤਾ ਚਲੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ, ਐਸ. ਪੀ., ਬੀ. ਐਸ. ਪੀ. ਅਤੇ ਤ੍ਰਿਣਮੂਲ ਕਾਂਗਰਸ ਸੀ. ਏ. ਏ. ਖ਼ਿਲਾਫ਼ ਅਫ਼ਵਾਹਾਂ ਫੈਲਾਅ ਰਹੇ ਹਨ। ਇਹ ਕਾਨੂੰਨ ਸਿਰਫ਼ ਨਾਗਰਿਕਤਾ ਦੇਣ ਲਈ ਹੈ। ਉਨ੍ਹਾਂ ਮਮਤਾ, ਰਾਹੁਲ, ਅਖਿਲੇਸ਼ ਯਾਦਵ ਅਤੇ ਮਾਇਆਵਤੀ ਨੂੰ ਇਸ ਬਾਰੇ ਚਰਚਾ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਵੋਟ ਬੈਂਕ ਲਈ ਅੰਨ੍ਹੀ ਹੋ ਚੁੱਕੀ ਹੈ। ਉਨ੍ਹਾਂ ਨੇ ਦੇਸ਼ ਦੀ ਵੰਡ ਲਈ ਵੀ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। ਸ਼ਾਹ ਨੇ ਕਿਹਾ ਕਿ ਨਹਿਰੂ ਨੇ ਕਿਹਾ ਸੀ ਕਿ ਕੇਂਦਰੀ ਪੈਸੇ ਦੀ ਵਰਤੋਂ ਸ਼ਰਨਾਰਥੀਆਂ ਨੂੰ ਰਾਹਤ ਦੇਣ ਲਈ ਕਰਨੀ ਚਾਹੀਦੀ ਹੈ। ਇਨ੍ਹਾਂ ਨੂੰ ਰਾਹਤ ਦੇਣ ਲਈ ਜੋ ਹੋ ਸਕਦਾ ਹੈ ਉਹ ਕਰਨਾ ਚਾਹੀਦਾ ਹੈ ਪਰ ਕਾਂਗਰਸ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅੰਦਰ ਦੇਸ਼ ਵਿਰੋਧੀ ਨਾਅਰੇ ਲੱਗੇ ਸਨ। ਮੈਂ ਜਨਤਾ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਜੋ ਭਾਰਤ ਮਾਤਾ ਦੇ ਇਕ ਹਜ਼ਾਰ ਟੁਕੜੇ ਕਰਨ ਦੀ ਗੱਲ ਕਰਨ ਉਨ੍ਹਾਂ ਨੂੰ ਜੇਲ੍ਹ ਵਿਚ ਸੁੱਟਣਾ ਚਾਹੀਦਾ ਹੈ ਕਿ ਨਹੀਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਸੁੱਟਿਆ ਅਤੇ ਇਹ ਰਾਹੁਲ ਐਂਡ ਕੰਪਨੀ ਕਹਿ ਰਹੀ ਹੈ ਇਹ ਬੋਲਣ ਦੀ ਸੁਤੰਤਰਤਾ ਦਾ ਅਧਿਕਾਰ ਹੈ।
ਕੀ ਧਾਰਾ 144 ਅਮਿਤ ਸ਼ਾਹ ਲਈ ਨਹੀਂ ਹੈ-ਕਾਂਗਰਸ
ਲਖਨਊ-ਪ੍ਰਦੇਸ਼ ਕਾਂਗਰਸ ਨੇ ਸਰਕਾਰ 'ਤੇ ਕਾਨੂੰਨ ਲਾਗੂ ਕਰਨ 'ਚ ਭੇਦਭਾਵ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕੀ ਧਾਰਾ 144 ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਲਾਗੂ ਨਹੀਂ ਹੁੰਦੀ। ਉੱਤਰ ਪ੍ਰਦੇਸ਼ ਸੂਬਾ ਕਾਂਗਰਸ ਪ੍ਰਧਾਨ ਅਜੇ ਕੁਮਾਰ ਲਾਲੂ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਗ੍ਰਹਿ ਮੰਤਰੀ ਤਾਨਾਸ਼ਾਹ ਵਾਲੀ ਭਾਸ਼ਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਲਖਨਊ ਵਿਚ ਸੀ. ਏ. ਏ. ਅਤੇ ਐਨ. ਆਰ. ਸੀ. ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਔਰਤਾਂ 'ਤੇ ਮਾਮਲੇ ਦਰਜ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਧਾਰਾ 144 ਲਾਗੂ ਹੋਣ ਦੇ ਬਾਵਜੂਦ ਸੂਬਾ ਸਰਕਾਰ, ਪੁਲਿਸ ਤੇ ਪ੍ਰਸ਼ਾਸਨ ਪੂਰੀ ਸੁਰੱਖਿਆ ਤਹਿਤ ਗ੍ਰਹਿ ਮੰਤਰੀ ਦੀ ਰੈਲੀ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਸ ਦੋਹਰੇ ਕਾਨੂੰਨ ਨੂੰ ਬਰਦਾਸ਼ਤ ਨਹੀਂ ਕਰਨਗੇ।

ਹਾਈਕੋਰਟ ਵਲੋਂ ਕੈਟ ਦੇ ਫ਼ੈਸਲੇ 'ਤੇ ਰੋਕ

ਦਿਨਕਰ ਗੁਪਤਾ ਬਣੇ ਰਹਿਣਗੇ ਡੀ.ਜੀ.ਪੀ.
ਚੰਡੀਗੜ੍ਹ, 21 ਜਨਵਰੀ (ਪੀ.ਟੀ.ਆਈ.)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਕੇਂਦਰੀ ਪ੍ਰਸ਼ਾਸਕੀ ਟਿ੍ਬਿਊਨਲ (ਕੈਟ) ਦੇ ਉਸ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ, ਜਿਸ 'ਚ ਸੀਨੀਅਰ ਆਈ. ਪੀ. ਐਸ. ਅਧਿਕਾਰੀ ਦਿਨਕਰ ਗੁਪਤਾ ਦੀ ਰਾਜ ਪੁਲਿਸ ਮੁਖੀ ਵਜੋਂ ਨਿਯੁਕਤੀ ਨੂੰ ਰੱਦ ਕਰਨ ਲਈ ਕਿਹਾ ਗਿਆ ਸੀ | ਸੋਮਵਾਰ ਨੂੰ ਪੰਜਾਬ ਸਰਕਾਰ ਦੇ ਨਾਲ-ਨਾਲ ਡੀ.ਜੀ.ਪੀ. ਗੁਪਤਾ ਨੇ ਕੈਟ ਦੇ ਆਦੇਸ਼ ਵਿਰੁੱਧ ਹਾਈਕੋਰਟ 'ਚ ਪਹੁੰਚ ਕੀਤੀ ਸੀ | ਕੈਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਜਸਟਿਸ ਜਸਵੰਤ ਸਿੰਘ ਤੇ ਸੰਤ ਪ੍ਰਕਾਸ਼ ਵਲੋਂ ਕੀਤੀ ਗਈ | ਡੀ.ਜੀ.ਪੀ. ਗੁਪਤਾ ਦੇ ਵਕੀਲ ਪੁਨੀਤ ਬਾਲੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤ ਵਲੋਂ ਸੁਣਵਾਈ ਦੀ ਅਗਲੀ ਤਰੀਕ 26 ਫਰਵਰੀ ਨਿਰਧਾਰਤ ਕੀਤੀ ਗਈ ਹੈ | 17 ਜਨਵਰੀ ਨੂੰ ਕੈਟ ਨੇ ਦਿਨਕਰ ਗੁਪਤਾ ਦੀ ਰਾਜ ਪੁਲਿਸ ਮੁਖੀ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ, ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਿਖ਼ਲਾਫ਼ ਵੱਡਾ ਝਟਕਾ ਸੀ | ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਇਮਾਨਦਾਰ ਤੇ ਮਿਹਨਤੀ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਤੇ ਪੰਜਾਬ ਪੁਲਿਸ 'ਚ ਕਾਫੀ ਹਰਮਨ ਪਿਆਰੇ ਹਨ | ਪੰਜਾਬ ਪੁਲਿਸ ਦੇ ਜ਼ਿਆਦਤਰ ਅਧਿਕਾਰੀ ਤੇ ਲੋਕ ਵੀ ਚਾਹੁੰਦੇ ਹਨ ਕਿ ਉਹ ਸੂਬੇ ਦੇ ਡੀ. ਜੀ. ਪੀ. ਵਜੋਂ ਬਣੇ ਰਹਿਣ | ਉਨ੍ਹਾਂ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਜਿਹੇ ਮਹੱਤਵਪੂਰਨ ਸਮਾਗਮਾਂ ਨੂੰ ਅਮਨ ਤੇ ਸ਼ਾਂਤੀ ਨਾਲ ਨੇਪਰੇ ਚਾੜਿਆ ਗਿਆ ਸੀ | ਆਪ ਦੀ ਅਗਵਾਈ 'ਚ ਪੁਲਿਸ ਨੂੰ 'ਸੀ. ਸੀ. ਟੀ. ਵੀ. ਕੈਮਰਾ ਮਿਸ਼ਨ ਮਾਡਲ ਪ੍ਰੋਜੈਕਟ' ਤਹਿਤ 20 ਹਜ਼ਾਰ ਸੀ.ਸੀ.ਟੀ.ਵੀ. ਕੈਮਰੇ ਪ੍ਰਾਪਤ ਹੋਏ ਸਨ, ਜਿਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਲਗਾਇਆ ਗਿਆ | ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਾਲ 2019 'ਚ 464 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜੋ ਕਿ ਕਿਸੇ ਇਕ ਸਾਲ 'ਚ ਬਰਾਮਦ ਕੀਤੀ ਗਈ ਸਭ ਤੋਂ ਵੱਡੀ ਮਾਤਰਾ ਹੈ | ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀਆਂ 24 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ | ਡੀ.ਜੀ.ਪੀ. ਗੁਪਤਾ ਦੀ ਅਗਵਾਈ 'ਚ ਪੁਲਿਸ ਵਲੋਂ ਸਾਲ 2019 'ਚ 906 ਗੈਂਗਸਟਰਾਂ ਨੂੰ ਮਾਰ ਦਿੱਤਾ ਗਿਆ ਜਾਂ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਕੋਲੋਂ 562 ਹਥਿਆਰ ਤੇ 223 ਵਾਹਨ ਬਰਾਮਦ ਕੀਤੇ ਗਏ | ਗੈਂਗਸਟਰ ਅੰਕਿਤ ਭਾਦੂ ਜਿਸ ਿਖ਼ਲਾਫ਼ ਪੰਜਾਬ, ਹਰਿਆਣਾ ਤੇ ਰਾਜਸਥਾਨ 'ਚ 21 ਅਪਰਾਧਿਕ ਮਾਮਲੇ ਦਰਜ ਸਨ, ਨੂੰ ਫਰਵਰੀ 2019 'ਚ ਮੁਕਾਬਲੇ ਦੌਰਾਨ ਮਾਰ ਮੁਕਾਉਣਾ ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜਿਸ ਿਖ਼ਲਾਫ਼ 15 ਅਪਰਾਧਿਕ ਮਾਮਲੇ ਦਰਜ ਸਨ, ਨੂੰ ਅਰਮੀਨੀਆ ਤੋਂ ਗਿ੍ਫ਼ਤਾਰ ਕਰਕੇ ਪੰਜਾਬ ਲਿਆਉਣਾ ਆਪ ਦੀਆਂ ਅਹਿਮ ਪ੍ਰਾਪਤੀਆਂ ਹਨ |

ਫਿਲਪਾਈਨ 'ਚ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ

ਪਾਇਲ, 21 ਜਨਵਰੀ (ਰਜਿੰਦਰ ਸਿੰਘ, ਨਿਜਾਮਪੁਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ: 8 ਦੇ ਵਸਨੀਕ ਸਵ: ਹਰਪਾਲ ਸਿੰਘ ਗਿੱਲ ਰਾਣੋਂ ਵਾਲਿਆਂ ਦੇ ਜਵਾਈ ਸੁਰਜੀਤ ਸਿੰਘ (40) ਵਾਸੀ ਸਫੀਪੁਰ ਦੀ ਫਿਲਪਾਈਨ 'ਚ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਉਥੇ ਫਾਈਨਾਂਸ ਦਾ ਕੰਮ ਕਰਦਾ ਸੀ | ਮਿ੍ਤਕ ਦੀ ਸੱਸ ਮਹਿੰਦਰ ਕੌਰ ਨੇ ਰੋਂਦੇ ਹੋਏ ਦੱਸਿਆ ਕਿ ਸੁਰਜੀਤ ਸਿੰਘ 2004 'ਚ ਫਿਲਪਾਈਨ ਗਿਆ ਸੀ, ਜਿਥੇ ਉਸ ਦਾ ਆਪਣਾ ਫਾਈਨਾਂਸ ਦਾ ਕਾਰੋਬਾਰ ਸੀ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦਾ ਜੁਵਾਈ ਸੁਰਜੀਤ ਸਿੰਘ, ਬੇਟੀ ਸ਼ਰਨਜੀਤ ਕੌਰ ਅਤੇ ਭਤੀਜਾ ਫਾਈਨਾਂਸ ਦੀ ਉਗਰਾਹੀ ਕਰਨ ਲਈ ਸ਼ਹਿਰ ਵਿਚ ਗਏ ਸੀ | ਮਿ੍ਤਕ ਸੁਰਜੀਤ ਸਿੰਘ ਗੱਡੀ ਵਿਚ ਬੈਠਾ ਰਿਹਾ ਤੇ ਉਸ ਦੀ ਲੜਕੀ ਸ਼ਰਨਜੀਤ ਕੌਰ ਤੇ ਭਤੀਜਾ ਬਾਜ਼ਾਰ ਵਿਚ ਫਾਈਨਾਂਸ ਦੇ ਪੈਸੇ ਇਕੱਠੇ ਕਰਨ ਚਲੇ ਗਏ, ਪਿੱਛੋਂ ਸੁਰਜੀਤ ਸਿੰਘ ਦੇ ਗੱਡੀ ਵਿਚ ਬੈਠੇ ਦੇ ਲੁਟੇਰਿਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਲੁਟੇਰੇ ਮੋਬਾਈਲ ਫ਼ੋਨ ਤੇ ਪੈਸੇ ਲੈ ਕੇ ਫਰਾਰ ਹੋ ਗਏ | ਉਨ੍ਹਾਂ ਕਿਹਾ ਕਿ ਮਿ੍ਤਕ ਸੁਰਜੀਤ ਸਿੰਘ ਦਾ 22 ਜਨਵਰੀ ਨੂੰ ਫਿਲਪਾਈਨ 'ਚ ਸਸਕਾਰ ਕੀਤਾ ਜਾਵੇਗਾ | ਮਿ੍ਤਕ ਆਪਣੇ ਪਿੱਛੇ ਪਤਨੀ ਤੇ ਧੀ ਛੱਡ ਗਿਆ ਹੈ |

ਪੁਲਵਾਮਾ 'ਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ-2 ਅੱਤਵਾਦੀ ਹਲਾਕ

 ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਜਦੋਂਕਿ ਫ਼ੌਜ ਦਾ ਇਕ ਜਵਾਨ ਤੇ ਜੰਮੂ-ਕਸ਼ਮੀਰ ਪੁਲਿਸ ਦਾ ਇਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ. ਪੀ. ਓ.) ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ। ਹਾਲੇ ਵੀ ਇਕ ਅੱਤਵਾਦੀ ਲੁਕਿਆ ਹੋਇਆ ਹੈ। ਸੁਰੱਖਿਆ ਬਲਾਂ ਨੇ ਉਸ ਦੀ ਘੇਰਾਬੰਦੀ ਕੀਤੀ ਹੋਈ ਹੈ। ਮਾਰੇ ਜਾਣ ਵਾਲੇ ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਹੋਈ ਹੈ।ਇਹ ਮੁਕਾਬਲਾ ਮੰਗਲਵਾਰ ਸਵੇਰੇ ਅਵੰਤੀਪੋਰਾ ਤਹਿਸੀਲ ਦੇ ਜੈਨਤਰੰਗ ਖਿਰਯੂ ਖੇਤਰ 'ਚ ਉਸ ਸਮੇਂ ਸ਼ੁਰੂ ਹੋਇਆ, ਜਦੋਂ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.), ਐਸ.ਪੀ.ਓ. ਤੇ ਫ਼ੌਜ ਦੇ ਜਵਾਨ ਇਸ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਸੁਰੱਖਿਆ ਬਲਾਂ ਨੂੰ ਨੇੜੇ ਆਉਂਦਾ ਦੇਖ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਅਚਾਨਕ ਹੋਈ ਗੋਲੀਬਾਰੀ 'ਚ ਫ਼ੌਜ ਤੇ ਐਸ.ਪੀ.ਓ. ਦਾ ਇਕ-ਇਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਹੋਏ ਐਸ. ਪੀ. ਓ. ਦੀ ਪਛਾਣ ਸ਼ਾਹਬਾਜ਼ ਅਹਿਮਦ ਵਜੋਂ ਹੋਈ ਹੈ। ਹੁਣ ਤਕ ਸੁਰੱਖਿਆ ਬਲਾਂ ਵਲੋਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਲੇ ਵੀ ਇਕ ਅੱਤਵਾਦੀ ਗੋਲੀਬਾਰੀ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਫੌਜ ਨੇ ਪੁਲਵਾਮਾ ਦੇ ਤਰਾਲ ਵਿਖੇ ਇਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਮਾਰੇ ਗਏ ਅੱਤਵਾਦੀਆਂ 'ਚ ਹਿਜ਼ਬੁਲ ਮੁਜ਼ਾਹਿਦੀਨ ਦਾ ਕਮਾਂਡਰ ਹਮਾਦ ਖ਼ਾਨ ਵੀ ਸ਼ਾਮਿਲ ਸੀ। ਹਮਾਦ ਦਾ ਮਾਰਿਆ ਜਾਣਾ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਰਹੀ ।

ਮੌੜ ਮੰਡੀ ਬੰਬ ਧਮਾਕਾ ਮਾਮਲੇ ਸਬੰਧੀ ਐਸ. ਆਈ. ਟੀ. ਡੇਰਾ ਸਿਰਸਾ ਪੁੱਜੀ

ਸਿਰਸਾ, 21 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮੌੜ ਮੰਡੀ ਬੰਬ ਧਮਾਕਾ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਅੱਜ ਡੀ. ਐੱਸ. ਪੀ. ਕੁਲਦੀਪ ਸਿੰਘ ਦੀ ਅਗਵਾਈ ਵਿਚ ਡੇਰਾ ਸਿਰਸਾ ਪੁੱਜੀ ਅਤੇ ਡੇਰਾ ਪ੍ਰਬੰਧਕਾਂ ਨੂੰ ਨੋਟਿਸ ਦੇ ਕੇ 27 ਜਨਵਰੀ ਨੂੰ ਲੋੜੀਂਦੇ ਰਿਕਾਰਡ ਸਮੇਤ ਐਸ. ਆਈ. ਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ | ਇਸ ਤੋਂ ਇਲਾਵਾ ਐਸ. ਆਈ. ਟੀ. ਨੇ ਅੱਜ ਸਿਰਸਾ ਵਿਚ ਤਹਿਸੀਲ ਤੇ ਨਗਰ ਪ੍ਰੀਸ਼ਦ ਦੇ ਰਿਕਾਰਡ ਦੀ ਜਾਂਚ ਕਰਕੇ ਪੰਜਾਬ ਪੁਲਿਸ ਨੂੰ ਮਾਮਲੇ 'ਚ ਲੋੜੀਂਦੇ ਤਿੰਨ ਮੁਲਜ਼ਮਾਂ ਦੀ ਸੰਪਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਬੀਤੇ ਦਿਨੀਂ ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਐਸ. ਆਈ. ਟੀ. ਨੇ ਨੋਟਿਸ ਦਿੱਤਾ ਸੀ | ਜਾਣਕਾਰੀ ਅਨੁਸਾਰ ਅੱਜ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਪ੍ਰਬੰਧਕਾਂ ਨੂੰ ਇੱਕ ਨੋਟਿਸ ਦੇ ਕੇ 27 ਜਨਵਰੀ ਨੂੰ ਡੇਰੇ ਦੀ ਵਰਕਸ਼ਾਪ ਅਤੇ ਹੋਰ ਲੋੜੀਂਦੀ ਜਾਣਕਾਰੀ ਲੈ ਕੇ ਐਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਕਿਹਾ | ਬਾਅਦ 'ਚ ਟੀਮ ਐਸ. ਆਈ. ਗੁਰਦਰਸ਼ਨ ਸਿੰਘ ਦੀ ਅਗਵਾਈ 'ਚ ਸਿਰਸਾ ਥਾਣੇ 'ਚ ਆਪਣੀ ਹਾਜ਼ਰੀ ਦਰਜ ਕਰਵਾਉਣ ਤੋਂ ਬਾਅਦ ਮਿੰਨੀ ਸਕੱਤਰੇਤ ਸਥਿਤ ਤਹਿਸੀਲਦਾਰ ਦੇ ਦਫ਼ਤਰ ਪੁੱਜੀ | ਜਿੱਥੇ ਉਨ੍ਹਾਂ ਡੇਰੇ ਵਿਚ ਰਹਿ ਚੁੱਕੇ ਗੁਰਤੇਜ ਸਿੰਘ ਵਾਸੀ ਅਲੀਕਾਂ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਦੀ ਸੰਪਤੀ ਦੀ ਜਾਣਕਾਰੀ ਪ੍ਰਾਪਤ ਕੀਤੀ | ਸੂਤਰਾਂ ਅਨੁਸਾਰ ਬੰਬ ਧਮਾਕੇ ਲਈ ਵਰਤੀ ਗਈ ਬੈਟਰੀ ਵੀ ਸਿਰਸਾ ਦੀ ਕਿਸੇ ਦੁਕਾਨ ਤੋਂ ਖ਼ਰੀਦੀ ਗਈ ਸੀ | ਪੁਲਿਸ ਇਸ ਸਬੰਧੀ ਵੀ ਜਾਂਚ ਕਰ ਰਹੀ ਹੈ | ਪੁਲਿਸ ਕੁਝ ਸ਼ੱਕੀ ਵਿਅਕਤੀਆਂ ਦੇ ਟੈਲੀਫ਼ੋਨ ਨੰਬਰਾਂ ਦੀ ਵੀ ਜਾਂਚ ਕਰ ਰਹੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 31 ਜਨਵਰੀ, 2017 ਨੂੰ ਤਲਵੰਡੀ ਸਾਬੋ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੇ ਮੌੜ ਮੰਡੀ 'ਚ ਚੋਣ ਜਲਸੇ ਦੌਰਾਨ ਹੋਏ ਬੰਬ ਧਮਾਕੇ 'ਚ ਸੱਤ ਜਣਿਆਂ ਦੀ ਮੌਤ ਹੋ ਗਈ ਸੀ |

ਜਲੰਧਰ 'ਚ ਸੜਕ ਹਾਦਸੇ 'ਚ 3 ਮੈਡੀਕਲ ਵਿਦਿਆਰਥੀਆਂ ਦੀ ਮੌਤ

ਜਲੰਧਰ ਛਾਉਣੀ, 21 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਦੇਰ ਰਾਤ ਮੋਟਰਸਾਈਕਲ ਸਵਾਰ ਮੈਡੀਕਲ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਭਾਰਤ-ਨਿਪਾਲ ਵਲੋਂ ਸਾਂਝੇ ਤੌਰ 'ਤੇ ਦੂਜੀ ਸੰਗਠਿਤ ਜਾਂਚ ਚੌਕੀ ਦਾ ਉਦਘਾਟਨ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ-ਨਿਪਾਲ ਦੇ ਸਬੰਧਾਂ ਦੇ ਸਮੀਕਰਨਾਂ 'ਚ 'ਠਹਿਰਾਅ' ਲਿਆਉਣ ਦੀ ਕਵਾਇਦ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਨਿਪਾਲੀ ਹਮਰੁਤਬਾ ਕੇ. ਪੀ. ਸ਼ਰਮਾ ਓਲੀ ਨੇ ਸਾਂਝੇ ਤੌਰ 'ਤੇ ਜੋਗਬਨੀ-ਵਿਰਾਟਨਗਰ ਸੰਗਠਿਤ ...

ਪੂਰੀ ਖ਼ਬਰ »

ਪੰਜਾਬ ਦੇ 21 ਸ਼ਹਿਰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ

ਹਵਾ ਦੀ ਗੁਣਵੱਤਾ ਦੇ ਸੁਧਾਰ 'ਚ ਜਲੰਧਰ ਰਿਹਾ ਮੋਹਰੀ - ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 21 ਜਨਵਰੀ -ਪੰਜਾਬ ਦੀ ਆਬੋ-ਹਵਾ ਕਿੰਨੀ ਕੁ ਸਾਹ ਲੈਣ ਜੋਗੀ, ਭਾਵ ਪ੍ਰਦੂਸ਼ਿਤ ਹੈ | ਇਹ ਭਾਵੇਂ ਵਿਆਪਕ ਬਹਿਸ ਲਈ ਇਕ ਲੰਮਾ ਅਤੇ ਤਵਸੀਲੀ ਮੁੱਦਾ ਹੋ ਸਕਦਾ ਹੈ, ਪਰ ਪੰਜਾਬ ਦੀ ਹਵਾ ...

ਪੂਰੀ ਖ਼ਬਰ »

ਕੌਮੀ ਆਬਾਦੀ ਰਜਿਸਟਰ 'ਚ ਜਾਣਕਾਰੀ ਦਾ ਖੁਲਾਸਾ ਕਰਨਾ ਸਵੈਇੱਛੁਕ-ਕੇਂਦਰੀ ਗ੍ਰਹਿ ਰਾਜ ਮੰਤਰੀ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਕੁਝ ਗ਼ੈਰ-ਭਾਜਪਾ ਸਾਸ਼ਤ ਸੂਬਿਆਂ ਵਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦਰਮਿਆਨ ਕੇਂਦਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੌਮੀ ਆਬਾਦੀ ਰਜਿਸਟਰ (ਐਨ. ਪੀ. ਆਰ.) ਦੇ ਅਮਲ 'ਚ ਜਾਣਕਾਰੀ ਦਾ ਖੁਲਾਸਾ ਕਰਨਾ ਲਾਜ਼ਮੀ ਨਹੀਂ ਹੈ ਪਰ ਸਵੈਇੱਛੁਕ ...

ਪੂਰੀ ਖ਼ਬਰ »

ਰੱਖਿਆ ਮੰਤਰਾਲੇ ਵਲੋਂ 5100 ਕਰੋੜ ਰੁਪਏ ਦੇ ਸੈਨਾ ਸਾਜ਼ੋ-ਸਾਮਾਨ ਦੀ ਖ਼ਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਰੱਖਿਆ ਮੰਤਰਾਲੇ ਨੇ ਮਹੱਤਵਪੂਰਨ ਰਣਨੀਤਕ ਭਾਈਵਾਲੀ ਦੇ ਨਮੂਨੇ ਤਹਿਤ ਭਾਰਤ 'ਚ ਪੀ-751 ਪ੍ਰਾਜੈਕਟ ਤਹਿਤ ਜਲ ਸੈਨਾ ਲਈ 6 ਰਵਾਇਤੀ ਪਣਡੁੱਬੀਆਂ ਬਣਾਉਣ ਦੇ ਕਦਮ ਨੂੰ ਅੱਗੇ ਵਧਾਇਆ ਹੈ ਤੇ ਨਾਲ ਹੀ ਸਵਦੇਸ਼ੀ ਸ੍ਰੋਤਾਂ ਤੋਂ 5100 ਕਰੋੜ ਰੁਪਏ ...

ਪੂਰੀ ਖ਼ਬਰ »

ਰਾਸ਼ਟਰੀ ਬਹਾਦਰੀ ਪੁਰਸਕਾਰ ਲਈ 22 ਬੱਚਿਆਂ ਦੀ ਚੋਣ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਰਾਸ਼ਟਰੀ ਬਹਾਦਰੀ ਪੁਰਸਕਾਰ 2019 ਦਾ ਅੱਜ ਐਲਾਨ ਕੀਤਾ ਗਿਆ | ਭਾਰਤੀ ਬਾਲ ਭਲਾਈ ਕੌਾਸਲ (ਆਈ. ਸੀ. ਸੀ. ਡਬਲਿਊ) ਵਲੋਂ ਬਹਾਦਰੀ ਪੁਰਸਕਾਰ ਲਈ 12 ਸੂਬਿਆਂ ਦੇ 22 ਬੱਚਿਆਂ ਦੀ ਚੋਣ ਕੀਤੀ ਗਈ | ਜਿੰਨ੍ਹਾਂ 'ਚ 12 ਲੜਕੇ ਅਤੇ 10 ਲੜਕੀਆਂ ਸ਼ਾਮਿਲ ਹਨ | ...

ਪੂਰੀ ਖ਼ਬਰ »

ਯੂ.ਪੀ. 'ਚ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਪ੍ਰਦਰਸ਼ਨਾਂ ਦੌਰਾਨ ਸ਼ਾਇਰ ਮੁਨੱਵਰ ਰਾਣਾ ਦੀਆਂ ਬੇਟੀਆਂ ਸਮੇਤ 160 ਿਖ਼ਲਾਫ਼ ਕੇਸ

ਲਖਨਊ, 21 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ 'ਚ ਸੀ. ਏ. ਏ. ਅਤੇ ਐਨ. ਆਰ. ਸੀ. ਿਖ਼ਲਾਫ਼ ਪ੍ਰਦਰਸ਼ਨ ਦੌਰਾਨ ਪਾਬੰਦੀਆਂ ਦੀ ਉਲੰਘਣਾ ਕਰਨ 'ਤੇ ਪ੍ਰਸਿੱਧ ਸ਼ਾਇਰ ਮੁਨੱਵਰ ਰਾਣਾ ਦੀਆਂ ਬੇਟੀਆਂ ਸੁਮੈਇਆ ਅਤੇ ਫੌਜੀਆ ਰਾਣਾ ਸਮੇਤ 160 ਮਹਿਲਾਵਾਂ 'ਤੇ ਐਫ਼. ਆਈ. ਆਰ. ਦਰਜ ਕੀਤੀ ਗਈ ਹੈ ...

ਪੂਰੀ ਖ਼ਬਰ »

ਨਿਰਪੱਖ ਤੇ ਨਿਆਂਸੰਗਤ ਵਪਾਰ ਵੱਲ ਵਧਣ ਦੀ ਜ਼ਰੂਰਤ-ਪਿਯੂਸ਼ ਗੋਇਲ

ਦਾਵੋਸ, 21 ਜਨਵਰੀ (ਏਜੰਸੀ)-ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਅੱਜ ਕਿਹਾ ਹੈ ਕਿ ਭਾਰਤ ਕਈ ਦੇਸ਼ਾਂ ਨਾਲ ਨਿਰਪੱਖ ਤੇ ਨਿਆਂਸੰਗਤ ਵਪਾਰ ਕਰਨ 'ਤੇ ਕੰਮ ਕਰ ਰਿਹਾ ਹੈ | ਪਿਯੂਸ਼ ਗੋਇਲ ਨੇ ਸਵਿਟਜ਼ਰਲੈਂਡ ਦੇ ਦਾਵੋਸ 'ਚ ਵਿਸ਼ਵ ਆਰਥਿਕ ਫੋਰਮ (ਡਵਲਿਯੂ. ਈ. ਐਫ.) ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ 143 ਪਟੀਸ਼ਨਾਂ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਨਾਗਰਿਕਤਾ (ਸੋਧ) ਕਾਨੂੰਨ (ਸੀ.ਏ.ਏ.) ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਚੁਣੌਤੀ ਦੇਣ ਵਾਲੀਆਂ 143 ਪਟੀਸ਼ਨਾਂ ਦੀ ਸੁਣਵਾਈ ਕੀਤੀ ਜਾਵੇਗੀ | ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੀ ਜਸਟਿਸ ਐਸ. ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਬ੍ਰਾਜ਼ੀਲ ਦੇ ਰਾਸ਼ਟਰਪਤੀ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-ਗਣਤੰਤਰ ਦਿਵਸ ਸਮਾਗਮ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਸ਼ੁੱਕਰਵਾਰ ਨੂੰ ਚਾਰ ਦਿਨਾ ਦੌਰੇ 'ਤੇ ਭਾਰਤ ਆ ਰਹੇ ਹਨ | ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ...

ਪੂਰੀ ਖ਼ਬਰ »

ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਲਈ ਕੇਜਰੀਵਾਲ ਨੂੰ ਕਰਨਾ ਪਿਆ 7 ਘੰਟੇ ਇੰਤਜ਼ਾਰ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਬੀਤੇ ਦਿਨ ਰੋਡ ਸ਼ੋਅ 'ਚ ਦੇਰੀ ਹੋਣ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚਾ ਭਰਨ ਤੋਂ ਵਾਂਝੇ ਰਹੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਆਖ਼ਰੀ ਦਿਨ ਨਾਮਜ਼ਦਗੀ ਪਰਚਾ ਭਰਨ ਲਈ ਕਾਫ਼ੀ ...

ਪੂਰੀ ਖ਼ਬਰ »

ਸੋਨੀ ਰਾਜਦਾਨ ਨੇ ਅਫ਼ਜ਼ਲ ਗੁਰੂ ਨੂੰ 'ਬਲੀ ਦਾ ਬੱਕਰਾ' ਦੱਸਿਆ, ਛਿੜਿਆ ਵਿਵਾਦ

ਮੁੰਬਈ, 21 ਜਨਵਰੀ (ਏਜੰਸੀ)- ਬਾਲੀਵੁਡ ਅਦਾਕਾਰਾ ਆਲੀਆ ਭੱਟ ਦੀ ਮਾਤਾ ਸੋਨੀ ਰਾਜਦਾਨ ਨੇ ਮੰਗਲਵਾਰ ਨੂੰ ਟਵੀਟ ਕਰਕੇ 2001 'ਚ ਸੰਸਦ 'ਤੇ ਹੋਏ ਹਮਲੇ ਦੇ ਦੋਸ਼ 'ਚ ਫਾਂਸੀ 'ਤੇ ਲਟਕਾਏ ਗਏ ਅਫਜ਼ਲ ਗੁਰੂ ਨੂੰ 'ਬਲੀ ਦਾ ਬੱਕਰਾ' ਦੱਸਣ 'ਤੇ ਨਵਾਂ ਵਿਵਾਦ ਛਿੜ ਗਿਆ ਹੈ | ਅਦਾਕਾਰਾ ...

ਪੂਰੀ ਖ਼ਬਰ »

ਧਮਕੀਆਂ ਤੋਂ ਤੰਗ ਆ ਕੇ ਸਿੱਖ ਨੇਤਾ ਨੇ ਛੱਡਿਆ ਪਾਕਿ

ਲਾਹੌਰ, 21 ਜਨਵਰੀ (ਏਜੰਸੀਆਂ)-ਧਮਕੀਆਂ ਤੋਂ ਤੰਗ ਆ ਕੇ ਪਹਿਲਾਂ ਟਵਿੱਟਰ ਛੱਡਿਆ, ਫਿਰ ਪੇਸ਼ਾਵਰ ਤੋਂ ਲਾਹੌਰ ਆ ਕੇ ਵੱਸ ਗਏ ਤੇ ਆਖਿਰ 'ਚ ਪਰਿਵਾਰ ਸਮੇਤ ਪਾਕਿਸਤਾਨ ਹੀ ਛੱਡਣਾ ਪਿਆ | ਇਹ ਕਹਾਣੀ ਹੈ ਸਿੱਖ ਨੇਤਾ ਰਾਧੇਸ਼ ਸਿੰਘ ਦੀ, ਜਿਸ ਨਾਲ ਪਾਕਿਸਤਾਨ 'ਚ ਘੱਟ ਗਿਣਤੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX