ਤਾਜਾ ਖ਼ਬਰਾਂ


ਟਰੰਪ ਨੇ ਕੀਤਾ ਐਲਾਨ : ਅਮਰੀਕਾ ਨੇ ਡਬਲਯੂ.ਐਚ.ਓ ਨਾਲ ਤੋੜੇ ਸਾਰੇ ਸੰਬੰਧ
. . .  1 minute ago
ਵਾਸ਼ਿੰਗਟਨ, 30 ਮਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਬਲਯੂ.ਐਚ.ਓ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ...
ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬੱਲਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
. . .  10 minutes ago
ਸ੍ਰੀਨਗਰ, 30 ਮਈ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ...
ਅੱਜ ਦਾ ਵਿਚਾਰ
. . .  37 minutes ago
ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਜੇਠ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਪੁਲਵਾਮਾ 'ਚ ਫਿਦਾਈਨ ਹਮਲੇ ਦੀ ਸਾਜਿਸ਼ ਨਾਕਾਮ

• ਵੱਡਾ ਅੱਤਵਾਦੀ ਹਮਲਾ ਟਲਿਆ • ਕਾਰ 'ਚ 45 ਕਿੱਲੋ ਲਗਾਇਆ ਸੀ ਆਈ.ਈ.ਡੀ. • ਜੈਸ਼ ਤੇ ਹਿਜ਼ਬੁਲ ਨੇ ਬਣਾਈ ਸੀ ਯੋਜਨਾ
ਮਨਜੀਤ ਸਿੰਘ
ਸ੍ਰੀਨਗਰ, 28 ਮਈ -ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਵਿਚ ਸੁਰੱਖਿਆ ਬਲਾਂ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਚੌਕਸ ਜਵਾਨਾਂ ਨੇ ਅੱਤਵਾਦੀਆਂ ਵਲੋਂ ਇਕ ਕਾਰ ਬੰਬ ਫਿਦਾਈਨ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ | ਪੁਲਿਸ ਅਤੇ ਫ਼ੌਜ ਦੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਕਾਰ 'ਚ ਲਗਾਏ ਸ਼ਕਤੀਸ਼ਾਲੀ ਆਈ. ਈ. ਡੀ. ਨੂੰ ਬਿਨਾਂ ਕਿਸੇ ਨੁਕਸਾਨ ਦੇ ਨਕਾਰਾ ਕਰ ਦਿੱਤਾ | ਜਾਣਕਾਰੀ ਅਨੁਸਾਰ ਜੈਸ਼ ਅਤੇ ਹਿਜ਼ਬੁਲ ਮੁਜਾਹਦੀਨ ਨੇ ਸਾਂਝੇ ਤੌਰ 'ਤੇ ਸੁਰੱਖਿਆ ਬਲਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਲਈ ਇਹ ਸਾਜ਼ਿਸ਼ ਰਚੀ ਸੀ | ਕਸ਼ਮੀਰ ਰੇਂਜ ਦੇ ਆਈ. ਜੀ. ਪੀ. ਵਿਜੇ ਕੁਮਾਰ ਨੇ ਦੱਸਿਆ ਕਿ ਜੈਸ਼ ਅਤੇ ਹਿਜ਼ਬੁਲ ਵਲੋਂ ਸੁਰੱਖਿਆ ਬਲਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਲਈ ਕਾਰ 'ਚ 45 ਕਿੱਲੋਗ੍ਰਾਮ ਦੇ ਲਗਪਗ ਬਾਰੂਦ ਲਗਾਇਆ ਹੋਇਆ ਸੀ | ਸੁਰੱਖਿਆ ਏਜੰਸੀ ਨੂੰ ਇਸ ਸਾਜ਼ਿਸ਼ ਦੀ ਪਹਿਲਾਂ ਹੀ ਭਿਣਕ ਲੱਗ ਚੁੱਕੀ ਸੀ, ਜਿਸ 'ਤੇ ਸੁਰੱਖਿਆ ਬਲਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੱਤੀ ਗਈ ਸੀ | ਅੱਤਵਾਦੀ ਸੰਗਠਨ 17ਵਾੇ ਰਮਜ਼ਾਨ ਜੰਗ ਏ ਬਦਰ ਦੇ ਦਿਹਾੜੇ 'ਤੇ ਫਿਦਾਈਨ ਹਮਲੇ ਨੂੰ ਅੰਜਾਮ ਦੇਣਾ ਚਾਹੁੰਦੇ ਸਨ | ਬੀਤੀ ਰਾਤ ਜਦ ਪੁਲਵਾਮਾ (ਰਾਜਪੋਰਾ) ਦੇ ਆਈਗੁੰਡ ਇਲਾਕੇ 'ਚ ਸੀ. ਆਰ. ਪੀ. ਐਫ, ਪੁਲਿਸ ਅਤੇ ਫ਼ੌਜ ਦੇ ਨਾਕੇ 'ਤੇ ਇਕ ਕਾਰ ਜਿਸ 'ਤੇ ਜਾਅਲੀ ਨੰਬਰ ਲਗਾਇਆ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਸ 'ਚ ਸਵਾਰ ਅੱਤਵਾਦੀਆਂ ਨੇ ਹਵਾ 'ਚ ਗੋਲੀਆਂ ਚਲਾਉਂਦੇ ਹੋਏ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਗੋਲੀਬਾਰੀ ਕੀਤੀ | ਅੱਤਵਾਦੀਆਂ ਵਲੋਂ ਸ਼ੱਕੀ ਕਾਰ ਨੂੰ ਨਾਕੇ ਤੋਂ ਥੋੜ੍ਹੀ ਦੂਰੀ 'ਤੇ ਛੱਡ ਕੇ ਫ਼ਰਾਰ ਹੋਣ 'ਤੇ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਸਾਜਿਸ਼ ਦਾ ਸ਼ੱਕ ਹੋ ਗਿਆ | ਰਾਤ ਭਰ ਕਾਰ 'ਤੇ ਨਜ਼ਰ ਰੱਖ ਕੇ ਨੇੜੇ ਦੇ ਮਕਾਨਾਂ 'ਚੋਂ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ | ਸਵੇਰ ਹੁੰਦੇ ਹੀ ਪੁਲਿਸ ਨੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਬੁਲਾਇਆ ਤਾਂ ਮੁਢਲੀ ਜਾਂਚ ਤੋਂ ਇਹ ਪਤਾ ਲੱਗਾ ਕਿ ਇਸ ਕਾਰ 'ਚ 40 ਤੋਂ 45 ਕਿਲੋ ਬਾਰੂਦ ਲਗਾਇਆ ਗਿਆ ਸੀ | ਜਿਸ 'ਚ ਆਰ.ਡੀ.ਐਕਸ. ਅਮੂਮਿਨ ਨਾਈਟਰੇਟ ਦੇ ਇਲਾਵਾ ਨੁਕਸਾਨ ਪਹੁੰਚਾਉਣ ਲਈ ਹੋਰ ਕਈ ਤਰ੍ਹਾਂ ਦੀ ਘਾਤਕ ਸਮੱਗਰੀ ਲਗਾਈ ਗਈ ਸੀ | ਜਿਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਜਦ ਕਾਰ ਨੂੰ ਨੇੜੇ ਦੇ ਜੰਗਲ 'ਚ ਲਿਜਾ ਕੇ ਨਸ਼ਟ ਕੀਤਾ ਗਿਆ ਤਾਂ ਕਾਰ ਦੇ ਪਰਖਚੇ ਤਕਰੀਬਨ 50 ਮੀਟਰ ਤੱਕ ਉਛਲੇ ਅਤੇ ਇਲਾਕਾ ਧੰੂਏਾ ਦੇ ਗ਼ੁਬਾਰ ਨਾਲ ਭਰ ਗਿਆ | ਆਈ. ਜੀ. ਮੁਤਾਬਿਕ ਇਸ ਹਮਲੇ 'ਚ ਆਦਿਲ ਨਾਂਅ ਦੇ ਅੱਤਵਾਦੀ ਸਮੇਤ ਪਾਕਿਸਤਾਨੀ ਅੱਤਵਾਦੀ ਫ਼ੌਜੀ ਭਾਈ ਦੇ ਇਲਾਵਾ 2 ਹੋਰ ਅੱਤਵਾਦੀ ਸ਼ਾਮਿਲ ਹਨ ਤੇ ਇਹ ਆਈ. ਈ. ਡੀ. ਪਾਕਿਸਤਾਨੀ ਅੱਤਵਾਦੀ ਵਲੀਦ ਉਰਫ਼ ਮੂਸਾ ਉਰਫ਼ ਇਦਰੀਸ ਨੇ ਤਿਆਰ ਕੀਤੀ ਸੀ, ਜੋ ਕਸ਼ਮੀਰ 'ਚ 2015 ਤੋਂ ਸਰਗਰਮ ਹੈ | ਆਈ. ਜੀ. ਨੇ ਸੀ. ਆਰ. ਪੀ. ਐਫ, ਪੁਲਿਸ ਅਤੇ ਫ਼ੌਜ ਵਲੋਂ ਸਮੇਂ ਸਿਰ ਕੀਤੀ ਕਾਰਵਾਈ ਲਈ ਸ਼ਲਾਘਾ ਕੀਤੀ |

ਕਾਰ 'ਤੇ ਲਗਾਇਆ ਸੀ ਜਾਅਲੀ ਨੰਬਰ

ਜਿਸ ਕਾਰ 'ਚ ਆਈ. ਈ. ਡੀ. ਲਗਾਈ ਗਈ ਸੀ ਉਸ 'ਤੇ ਕਠੂਆ ਦੇ ਇਕ ਮੋਟਰ ਸਾਈਕਲ ਦਾ ਜਾਅਲੀ ਨੰਬਰ ਜੇ.ਕੇ 08 ਬੀ 1426 ਦੀ ਪਲੇਟ ਲਗਾਈ ਗਈ ਸੀ | ਪੁਲਿਸ ਨੇ ਇਸ ਦੇ ਮਾਲਕ ਨੂੰ ਹੀਰਾਨਗਰ ਤੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਹੀਰਾ ਨਗਰ ਦਾ ਇਲਾਕਾ ਅੱਤਵਾਦੀਆਂ ਵਲੋਂ ਪਾਕਿਸਤਾਨ ਤੋਂ ਘੁਸਪੈਠ ਕਰਨ ਲਈ ਬੇਹੱਦ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ | ਇਸ ਦੇ ਪਿੱਛੇ ਕਿਸੇ ਪਾਕਿਸਤਾਨੀ ਸਾਜਿਸ਼ ਦਾ ਪਤਾ ਲਗਾਇਆ ਜਾ ਰਿਹਾ ਹੈ |

ਪ੍ਰਵਾਸੀ ਮਜ਼ਦੂਰਾਂ ਤੋਂ ਕਿਰਾਇਆ ਨਾ ਲਿਆ ਜਾਵੇ-ਸੁਪਰੀਮ ਕੋਰਟ

ਸੂਬਾ ਸਰਕਾਰਾਂ ਕਰਨ ਪ੍ਰਬੰਧ
ਨਵੀਂ ਦਿੱਲੀ, 28 ਮਈ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਿਰਦੇਸ਼ ਦਿੱਤਾ ਕਿ ਦੇਸ਼ ਭਰ 'ਚ ਵੱਖ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਤੋਂ ਸੂਬੇ ਰੇਲ ਗੱਡੀ ਜਾਂ ਬੱਸ ਦੀ ਯਾਤਰਾ ਦਾ ਕਿਰਾਇਆ ਨਾ ਲੈਣ ਤੇ ਉਨ੍ਹਾਂ ਨੂੰ ਭੋਜਨ ਅਤੇ ਪਾਣੀ ਮੁਹੱਈਆ ਹੋਵੇ | ਸੁਪਰੀਮ ਕੋਰਟ, ਜਿਸ ਨੇ ਅੰਤਰਿਮ ਆਦੇਸ਼ ਪਾਸ ਕੀਤਾ, ਨੇ ਕਿਹਾ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ, ਜੋ ਕਿ ਵੱਖ-ਵੱਖ ਸਥਾਨਾਂ 'ਤੇ ਫਸੇ ਹੋਏ ਹਨ, ਨੂੰ ਸਬੰਧਿਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਉਸ ਸਥਾਨ, ਜੋ ਕਿ ਪ੍ਰਚਾਰਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਰੇਲ ਜਾਂ ਬੱਸ 'ਚ ਸਵਾਰ ਹੋਣ ਲਈ ਵਾਰੀ ਦੀ ਉਡੀਕ ਕਰਨ ਲਈ ਅਧਿਸੂਚਿਤ ਕੀਤਾ ਜਾਵੇਗਾ, ਵਿਖੇ ਭੋਜਨ ਮੁਹੱਈਆ ਕਰਵਾਇਆ ਜਾਵੇ | ਜਸਟਿਸ ਅਸ਼ੋਕ ਭੂਸ਼ਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮੂਲ ਸੂਬਾ ਸਟੇਸ਼ਨ 'ਤੇ ਅਤੇ ਯਾਤਰਾ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਭੋਜਨ ਤੇ ਪਾਣੀ ਮੁਹੱਈਆ ਕਰਵਾਏਗਾ ਅਤੇ ਰੇਲਵੇ ਉਨ੍ਹਾਂ ਦੇ ਖਾਣੇ ਦਾ ਪ੍ਰਬੰਧ ਕਰੇਗਾ | ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਬੱਸਾਂ 'ਚ ਯਾਤਰਾ ਦੌਰਾਨ ਵੀ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ ਜਾਵੇ | ਬੈਂਚ, ਜਿਸ 'ਚ ਜਸਟਿਸ ਐਸ. ਕੇ. ਕੌਲ ਅਤੇ ਐਮ. ਆਰ. ਸ਼ਾਹ ਵੀ ਸ਼ਾਮਿਲ ਸਨ, ਨੇ ਨਿਰਦੇਸ਼ ਦਿੱਤਾ ਕਿ ਸੂਬਾ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦੀ ਨਿਗਰਾਨੀ ਕਰੇਗਾ ਅਤੇ ਉਨ੍ਹਾਂ ਦੇ ਛੇਤੀ ਰੇਲ ਜਾਂ ਬੱਸ 'ਚ ਸਵਾਰ ਹੋਣ ਨੂੰ ਯਕੀਨੀ ਬਣਾਵੇਗਾ | ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਬੰਧੀ ਪੂਰੀ ਜਾਣਕਾਰੀ ਸਬੰਧਿਤ ਨੂੰ ਦਿੱਤੀ ਜਾਣੀ ਚਾਹੀਦੀ ਹੈ | ਅਦਾਲਤ ਨੇ ਕਿਹਾ ਕਿ ਇਹ ਮੌਜੂਦਾ ਸਮੇਂ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਤਰਸਯੋਗ ਹਾਲਤ ਅਤੇ ਸਮੱਸਿਆਵਾਂ ਨਾਲ ਸਬੰਧਿਤ ਹੈ ਜੋ ਆਪਣੇ ਘਰਾਂ ਨੂੰ ਜਾਣ ਦੀ ਕੋਸ਼ਿਸ਼ ਕਰ ਰਹੇ ਹਨ |

ਪੰਜਾਬ 'ਚ ਕੋਰੋਨਾ ਨਾਲ 2 ਹੋਰ ਮੌਤਾਂ

• 27 ਨਵੇਂ ਮਾਮਲੇ • 28 ਮਰੀਜ਼ ਹੋਏ ਸਿਹਤਯਾਬ
ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਨਵੇਂ ਮਾਮਲਿਆਂ 'ਚ ਵਾਧੇ ਦੇ ਨਾਲ ਕੋਰੋਨਾ ਕਾਰਨ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ | ਅੱਜ ਜਿੱਥੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 27 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ ਦੋ ਮੌਤਾਂ ਹੋਣ ਦੀ ਵੀ ਖ਼ਬਰ ਹੈ | ਇਹ ਦੋਵੇਂ ਮੌਤਾਂ ਜ਼ਿਲ੍ਹਾ ਅੰਮਿ੍ਤਸਰ ਤੇ ਜਲੰਧਰ ਨਾਲ ਸਬੰਧਿਤ ਹਨ | ਦੂਜੇ ਪਾਸੇ ਅੱਜ 28 ਮਰੀਜ਼ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਅੱਜ ਅੰਮਿ੍ਤਸਰ ਤੋਂ 9, ਹੁਸ਼ਿਆਰਪੁਰ ਤੋਂ 4, ਐਸ. ਏ. ਐਸ. ਨਗਰ ਤੋਂ 4, ਤਰਨ ਤਾਰਨ ਤੋਂ 2, ਲੁਧਿਆਣਾ ਤੋਂ 3 ਅਤੇ ਪਠਾਨਕੋਟ ਤੋਂ 2, ਜਲੰਧਰ, ਪਟਿਆਲਾ ਤੇ ਬਰਨਾਲਾ ਤੋਂ 1-1 ਮਾਮਲੇ ਸਾਹਮਣੇ ਆਏ ਹਨ | ਅੱਜ ਸਿਹਤਯਾਬ ਹੋਣ ਵਾਲੇ 28 ਮਰੀਜ਼ਾਂ ਵਿਚੋਂ ਅੰਮਿ੍ਤਸਰ ਤੋਂ 9, ਜਲੰਧਰ ਤੋਂ 13, ਗੁਰਦਾਸਪੁਰ ਤੋਂ 3 ਅਤੇ ਸੰਗਰੂਰ ਤੋਂ 3 ਮਰੀਜ਼ ਸ਼ਾਮਿਲ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ 'ਚ 72468 ਸ਼ੱਕੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 67325 ਦੇ ਸੈਂਪਲ ਨੈਗੇਟਿਵ ਆਏ ਹਨ, ਜਦਕਿ 2985 ਦੇ ਜਾਂਚ ਸੈਂਪਲਾਂ ਦੀ ਉਡੀਕ ਕੀਤੀ ਜਾ ਰਹੀ ਹੈ | ਇਸ ਦੇ ਇਲਾਵਾ 1 ਮਰੀਜ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |
ਹੁਸ਼ਿਆਰਪੁਰ 'ਚ 4 ਹੋਰ ਮਰੀਜ਼
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਅੱਜ 4 ਹੋਰ ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਉਪਰੰਤ ਮਰੀਜ਼ਾਂ ਦੀ ਕੁੱਲ ਗਿਣਤੀ 115 ਹੋ ਗਈ ਹੈ | ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਨਵੇਂ 4 ਪਾਜ਼ੀਟਿਵ ਮਰੀਜ਼ ਪਿੰਡ ਨੰਗਲੀ ਜਲਾਲਪੁਰ ਦੇ ਕਿਡਨੀ ਦੀ ਬਿਮਾਰੀ ਤੋਂ ਪ੍ਰਭਾਵਿਤ ਵਿਅਕਤੀ, ਜਿਸ ਦੀ ਕੁਝ ਦਿਨ ਪਹਿਲਾਂ ਜਲੰਧਰ ਵਿਖੇ ਮੌਤ ਹੋ ਗਈ ਸੀ, ਦੇ ਨਜ਼ਦੀਕੀ ਹਨ |
ਮੁਹਾਲੀ 'ਚ 9 ਨਵੇਂ ਪੀੜਤ
ਐੱਸ.ਏ.ਐੱਸ. ਨਗਰ, (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 9 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚੋਂ ਚਾਰ ਜ਼ਿਲ੍ਹਾ ਮੁਹਾਲੀ ਨਾਲ ਸਬੰਧਿਤ ਹਨ ਜਦਕਿ ਬਾਕੀ 5 ਮਰੀਜ਼ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਨਾਲ ਸਬੰਧਿਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ 9 ਮਰੀਜ਼ਾਂ 'ਚ ਇਕ ਮਰੀਜ਼ ਬੀਤੇ ਦਿਨੀਂ ਅਮਰੀਕਾ ਤੋਂ ਪਰਤਿਆ ਸੀ ਜਦਕਿ ਬਾਕੀ ਦੇ ਮੁਹਾਲੀ ਵਿਚਲੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ-ਵੱਖ ਉਡਾਣਾਂ ਰਾਹੀਂ ਪਹੁੰਚੇ ਯਾਤਰੀਆਂ 'ਚੋਂ 133 ਯਾਤਰੀਆਂ ਦੇ ਲਏ ਸੈਂਪਲਾਂ 'ਚੋਂ 8 ਮਰੀਜ਼ਾਂ ਪਾਜੀਟਿਵ ਆਏ ਹਨ, ਜਿਨ੍ਹਾਂ 'ਚੋਂ 3 ਮਰੀਜ਼ ਮੁਹਾਲੀ, ਇਕ ਪਟਿਆਲਾ, 1 ਬਰਨਾਲਾ, 2 ਲੁਧਿਆਣਾ ਤੇ 1 ਜਲੰਧਰ ਨਾਲ ਸਬੰਧਿਤ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 110 ਹੋ ਚੱੁਕੀ ਹੈ ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 102, ਐਕਟਿਵ 5 ਅਤੇ ਤਿੰਨ ਮਰੀਜ਼ਾਂ ਦੀ ਮੌਕ ਹੋ ਚੁੱਕੀ ਹੈ |

ਲੁਧਿਆਣਾ 'ਚ ਜਲੰਧਰ ਦੇ ਰੇਲਵੇ ਸੁਰੱਖਿਆ ਜਵਾਨ ਦੀ ਮੌਤ

ਲੁਧਿਆਣਾ, (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜੋ ਸੀ.ਐੱਮ.ਸੀ. ਹਸਪਤਾਲ ਲੁਧਿਆਣਾ 'ਚ ਦਾਖਲ ਸੀ | ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ਲੁਥਰਾ ਨੇ ਦੱਸਿਆ ਹੈ ਕਿ ਮਿ੍ਤਕ ਪਵਨ ਕੁਮਾਰ 22 ਮਈ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿਸ ਦੀ ਅੱਜ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਮਿ੍ਤਕ ਕੋਰੋਨਾ ਦੇ ਨਾਲ ਨਿਮੋਨੀਆ ਤੋਂ ਵੀ ਪੀੜਤ ਸੀ | ਅੱਜ ਬਾਅਦ ਦੁਪਹਿਰ 12.30 ਦੇ ਕਰੀਬ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹ ਦਮ ਤੋੜ ਗਿਆ | ਮਿ੍ਤਕ ਦੀ ਉਮਰ ਕਰੀਬ 49 ਸਾਲ ਸੀ ਅਤੇ ਉਹ ਜਲੰਧਰ ਸ਼ਹਿਰ ਦੇ ਕਰੋਲ ਬਾਗ ਦਾ ਰਹਿਣ ਵਾਲਾ ਸੀ | ਮਿ੍ਤਕ ਭਾਰਤੀ ਰੇਲਵੇ ਸੁਰੱਖਿਆ ਪੁਲਿਸ ਦਾ ਜਵਾਨ ਸੀ |

ਅੰਮਿ੍ਤਸਰ 'ਚ ਕੋਰੋਨਾ ਪੀੜਤ ਔਰਤ ਦੀ ਮੌਤ, 9 ਨਵੇਂ ਮਾਮਲੇ

ਅੰਮਿ੍ਤਸਰ, (ਰੇਸ਼ਮ ਸਿੰਘ)-ਇੱਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਕੋਰੋਨਾ ਪਾਜ਼ੀਟਿਵ ਔਰਤ ਦੀ ਅੱਜ ਮੌਤ ਹੋ ਗਈ ਜਿਸ ਨਾਲ ਅੰਮਿ੍ਤਸਰ 'ਚ ਹੀ ਮੌਤਾਂ ਦੀ ਗਿਣਤੀ 7 ਹੋ ਗਈ ਹੈ | ਦੂਜੇ ਪਾਸੇ ਅੱਜ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 9 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਮਿ੍ਤਕ ਔਰਤ ਦੀ ਸ਼ਨਾਖਤ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਬੁਲਾਰਾ ਤਹਿ. ਬਾਬਾ ਬਕਾਲਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਇਸ ਮਰੀਜ਼ ਦੀ ਅਧਿਕਾਰਤ ਨਿੱਜੀ ਲੈਬ ਤੋਂ ਕਰਵਾਈ ਜਾਂਚ 'ਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ ਜਿਸ ਉਪਰੰਤ 27 ਮਈ ਨੂੰ ਹੀ ਇਸ ਨੂੰ ਨਿੱਜੀ ਹਸਪਤਾਲ ਤੋਂ ਇੱਥੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਸ਼ਿਫਟ ਕੀਤਾ ਗਿਆ ਸੀ | ਉਹ ਪੁਰਾਣੇ ਰੋਗ ਸੇਰੇਬਲਰ ਇੰਫੈਕਟ ਤੋਂ ਇਲਾਵਾ ਸੀ.ਏ.ਡੀ. ਅਤੇ ਹਾਈ ਬੀ.ਪੀ. ਦੀ ਵੀ ਮਰੀਜ਼ ਸੀ | ਜਦੋਂ ਉਸ ਨੂੰ ਇੱਥੇ ਲਿਆਂਦਾ ਗਿਆ ਤਾਂ ਉਹ ਬੇਹੋਸ਼ ਸੀ ਅਤੇ ਉਸ ਦੀ ਹਾਲਤ ਬਹੁਤ ਹੀ ਗੰਭੀਰ ਸੀ ਅਤੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ | ਉਕਤ ਮਰੀਜ਼ ਦੀ ਮੌਤ ਦੀ ਪੁਸ਼ਟੀ ਕਰਦਿਆਂ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਡਾਕਟਰਾਂ ਅਤੇ ਸਮੁੱਚੀ ਟੀਮ ਵਲੋਂ ਕੀਤੇ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ |
9 ਨਵੇਂ ਮਾਮਲੇ ਆਏ ਸਾਹਮਣੇ
ਦੂਜੇ ਪਾਸੇ ਕੋਰੋਨਾ ਵਾਇਰਸ ਨਾਲ ਸਬੰਧਿਤ 9 ਨਵੇਂ ਪਾਜ਼ੀਟਿਵ ਮਾਮਲੇ ਅੱਜ ਸਾਹਮਣੇ ਆਏ ਹਨ | ਇਨ੍ਹਾਂ 'ਚੋਂ ਦੋ ਕੇਸਾਂ ਦਾ ਬੀਤੀ ਰਾਤ ਪਤਾ ਲੱਗਿਆ ਅਤੇ ਬੀਤੇ ਦਿਨ ਕੋਰੋਨਾ ਪਾਜ਼ੀਟਿਵ ਪਾਈ ਗਈ ਵਡੇਰੀ ਉਮਰ ਦੀ ਔਰਤ ਦੇ 6 ਪਰਿਵਾਰਕ ਮੈਂਬਰ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ ਇਕ ਮਾਮਲਾ ਡੀ. ਐਮ. ਸੀ. ਲੁਧਿਆਣਾ ਤੋਂ ਪਤਾ ਲੱਗਾ ਹੈ ਜੋ ਕਿ ਅੰਮਿ੍ਤਸਰ ਦਾ ਵਸਨੀਕ ਹੈ | ਹੁਣ ਕੁੱਲ ਕੋਰੋਨਾ ਪਾਜ਼ੀਟਿਵ ਮਾਮਲੇ 362 ਹੋ ਗਏ ਹਨ |

ਐੱਨ.ਆਈ.ਏ. ਵਲੋਂ ਨਸ਼ਾ ਤਸਕਰ ਬੌਬੀ ਿਖ਼ਲਾਫ਼ ਦੋਸ਼ ਪੱਤਰ ਦਾਖ਼ਲ

ਐੱਸ. ਏ. ਐਸ. ਨਗਰ, 28 ਮਈ (ਕੇ. ਐੱਸ. ਰਾਣਾ)-ਸਰਹੱਦ ਪਾਰੋਂ ਆਈ 532 ਕਿਲੋ ਹੈਰੋਇਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਮੁਹਾਲੀ ਦੀ ਐਨ. ਆਈ. ਏ. ਦੀ ਅਦਾਲਤ ਵਿਚ ਨਾਰਕੋ ਅੱਤਵਾਦੀ ਅਮਿਤ ਗੰਭੀਰ ਉਰਫ ਬੌਬੀ ਵਿਰੁੱਧ ਦੋਸ਼ ਪੱਤਰ ਦਾਖਲ ਕੀਤਾ ਹੈ | ਜੋ ਕਿ ਅੰਮਿ੍ਤਸਰ ਦਾ ਰਹਿਣ ਵਾਲਾ ਹੈ, ਜਿਸ ਨੂੰ ਬਬਲੂ, ਜੁੱਤੀ ਮਾਲਲੇਟ, ਭਾਰਤ ਦੇ ਰਾਜਾ ਅਮਿਤ ਸਰ (ਏ-17) ਵਰਗੇ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ | ਪਿਛਲੇ ਸਾਲ ਜੂਨ ਵਿਚ ਅਟਾਰੀ ਤੋਂ 532 ਕਿਲੋ ਹੈਰੋਇਨ ਮਿਲੀ ਸੀ, ਜਿਥੇ ਹੈਰੋਇਨ ਨੂੰ ਨਮਕ ਦੱਸਦੇ ਹੋਏ ਪਾਕਿਸਤਾਨ ਤੋਂ ਇਸ ਦੀ ਤਸਕਰੀ ਕੀਤੀ ਗਈ ਸੀ | ਐਨ. ਆਈ. ਏ. ਨੇ ਪਿਛਲੇ ਸਾਲ ਦਸੰਬਰ ਵਿਚ ਤਾਰਿਕ ਅਹਿਮਦ ਲੋਨ, ਜਸਬੀਰ ਸਿੰਘ, ਨਿਰਭੈਲ ਸਿੰਘ, ਸੰਦੀਪ ਕੌਰ, ਅਜੇ ਗੁਪਤਾ, ਰਣਜੀਤ ਸਿੰਘ ਉਰਫ ਰਾਣਾ, ਇਕਬਾਲ ਸਿੰਘ, ਫਾਰੂਖ ਲੋਨ, ਸਾਹਿਲ, ਸੋਹਿਬ ਨੂਰ ਅਤੇ ਅਮੀਰ ਨੂਰ ਅਤੇ 16 ਮੁਲਜ਼ਮਾਂ ਿਖ਼ਲਾਫ਼ ਦੋਸ਼ ਪੱਤਰ ਦਾਖਲ ਕੀਤਾ ਸੀ | ਜਿਸ ਵਿਚ ਚਾਰ ਕੰਪਨੀਆਂ-ਕਨਿਸ਼ਕ ਐਾਟਰਪ੍ਰਾਈਜਜ਼ ਪ੍ਰਾਈਵੇਟ ਲਿਮਟਿਡ, ਗੁਪਤਾ ਫਾਸਟ ਫਾਰਵਰਡਜ਼, ਗਲੋਬਲ ਵਿਜ਼ਨ ਇੰਪੈਕਸ ਅਤੇ ਐਮੇਕਸ ਜਨਰਲ ਟ੍ਰੇਡਿੰਗ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ | ਜਾਂਚ ਦੌਰਾਨ ਇਸ ਮਾਮਲੇ ਵਿਚ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੀ ਸ਼ਮੂਲੀਅਤ ਸਾਹਮਣੇ ਆਈ ਹੈ |

ਦੁਨੀਆ ਭਰ 'ਚ ਪੀੜਤਾਂ ਦਾ ਅੰਕੜਾ 58 ਲੱਖ ਤੋਂ ਪਾਰ

ਪੈਰਿਸ, 28 ਮਈ (ਏਜੰਸੀ)-ਦੁਨੀਆ ਭਰ 'ਚ ਹੁਣ ਤੱਕ ਕੋਰੋਨਾ ਪੀੜਤਾਂ ਦਾ ਅੰਕੜਾ 58 ਲੱਖ, 54 ਹਜ਼ਾਰ ਨੂੰ ਪਾਰ ਕਰ ਗਿਆ ਹੈ ਤੇ 3 ਲੱਖ, 59 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਸ ਦੇ ਨਾਲ ਹੀ 25 ਲੱਖ ਤੋਂ ਵੱਧ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ | ਅਮਰੀਕਾ 'ਚ ਸਭ ਤੋਂ ...

ਪੂਰੀ ਖ਼ਬਰ »

5ਵੀਂ, 8ਵੀਂ ਤੇ 10ਵੀਂ ਦੇ ਨਤੀਜੇ 'ਚ ਕੇਵਲ ਗ੍ਰੇਡਜ਼ ਦਰਸਾਏ ਜਾਣ ਦੀ ਸਿਫ਼ਾਰਸ਼

ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰਜ਼ ਵਲੋਂ 5ਵੀਂ, 8ਵੀਂ ਤੇ 10ਵੀਂ ਸ਼ੇ੍ਰਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਸਬੰਧੀ ਨੀਤੀ ਤਿਆਰ ਕਰਨ ਲਈ ਗਠਿਤ 4 ਮੈਂਬਰੀ ਕਮੇਟੀ ਵਲੋਂ ਆਪਣੀ ਸਿਫਾਰਸ਼ ...

ਪੂਰੀ ਖ਼ਬਰ »

ਦੇਸ਼ ਭਰ 'ਚ ਇਕੋ ਦਿਨ 7 ਹਜ਼ਾਰ ਤੋਂ ਵੱਧ ਮਾਮਲੇ

ਨਵੀਂ ਦਿੱਲੀ, 28 ਮਈ (ਏਜੰਸੀ)-ਕੋਰੋਨਾ ਵਾਇਰਸ ਦਾ ਪ੍ਰਕੋਪ ਦੇਸ਼ 'ਚ ਲਗਾਤਾਰ ਵੱਧ ਰਿਹਾ ਹੈ | ਵੀਰਵਾਰ ਨੂੰ ਇਕੋ ਦਿਨ ਕੋਰੋਨਾ ਦੇ 7135 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਤਰ੍ਹਾਂ ਹੁਣ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 1,60,666 ਤੱਕ ਪੁੱਜ ਗਈ ਹੈ | ਜਦਕਿ ਮੌਤਾਂ ਦਾ ...

ਪੂਰੀ ਖ਼ਬਰ »

ਟਿੱਡੀ ਦਲ ਦੇ ਸੰਭਾਵੀ ਹਮਲੇ ਕਾਰਨ ਪੰਜਾਬ-ਹਰਿਆਣਾ ਹਾਈ ਅਲਰਟ 'ਤੇ

• ਸਰਹੱਦੀ ਪਿੰਡਾਂ 'ਚ ਸਰਕਾਰੀ ਅਮਲੇ ਵਲੋਂ ਮੋਰਚਾਬੰਦੀ • ਰਾਜਸਥਾਨ ਤੋਂ ਹਵਾਵਾਂ ਦਾ ਉੱਤਰ-ਪੱਛਮ ਵੱਲ ਰੁਖ ਖ਼ਤਰੇ ਦਾ ਸੰਕੇਤ ਇਕਬਾਲ ਸਿੰਘ ਸ਼ਾਂਤ ਮੰਡੀ ਕਿੱਲਿਆਂਵਾਲੀ, 28 ਮਈ-ਕੋਰੋਨਾ ਵਾਇਰਸ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ ਦੇ ਰਾਜਸਥਾਨ ਜ਼ਰੀਏ ਸੰਭਾਵੀ ...

ਪੂਰੀ ਖ਼ਬਰ »

ਮੌਨਸੂਨ ਤੋਂ ਬਾਅਦ ਟਿੱਡੀਆਂ ਦਾ ਹੋ ਸਕਦੈ ਇਕ ਹੋਰ ਵੱਡਾ ਹਮਲਾ-ਮਾਹਿਰ

ਸੁਰਿੰਦਰ ਕੋਛੜ ਅੰਮਿ੍ਤਸਰ-ਪਾਕਿਸਤਾਨ ਤੋਂ ਨਿਕਲਿਆ ਟਿੱਡੀ ਦਲ ਭਾਰਤ ਦੇ ਕਈ ਸੂਬਿਆਂ 'ਚ ਫ਼ਸਲਾਂ ਦਾ ਨੁਕਸਾਨ ਕਰ ਰਿਹਾ ਹੈ | ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਇਨ੍ਹਾਂ ਟਿੱਡੀਆਂ ਨੇ ਹਮਲਾ ਕੀਤਾ ਹੈ, ਉਸ ਨਾਲ ਦੇਸ਼ 'ਚ ਵੱਡਾ ਨੁਕਸਾਨ ਹੋਣ ਦਾ ਖ਼ਤਰਾ ...

ਪੂਰੀ ਖ਼ਬਰ »

ਸੰਘਰਸ਼ਾਂ ਦਾ ਪਿੜ ਬੰਨ੍ਹ ਸਕਦਾ ਹੈ ਕਿਸਾਨਾਂ ਨੂੰ ਬਿਜਲੀ ਬਿੱਲ ਲਾਉਣ ਦਾ ਫ਼ੈਸਲਾ

ਮੇਜਰ ਸਿੰਘ ਜਲੰਧਰ, 28 ਮਈ-ਆਰਥਿਕ ਤੰਗੀ ਦਾ ਸ਼ਿਕਾਰ ਪੰਜਾਬ ਸਰਕਾਰ ਵਲੋਂ ਹੋਰ ਕਰਜ਼ਾ ਹਾਸਲ ਕਰਨ ਲਈ ਸ਼ਰਤਾਂ ਪੂਰੀਆਂ ਕਰਨ ਲਈ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫ਼ਤ ਦਿੱਤੀ ਜਾਂਦੀ ਬਿਜਲੀ ਬੰਦ ਕਰਕੇ ਨਕਦ ਭੁਗਤਾਨ ਦਾ ਕੀਤਾ ਫ਼ੈਸਲਾ ਪੰਜਾਬ ਸਰਕਾਰ ਅੰਦਰ ...

ਪੂਰੀ ਖ਼ਬਰ »

ਪੰਜਾਬ 'ਚ ਕਈ ਥਾਈਾ ਮੀਂਹ

ਚੰਡੀਗੜ੍ਹ, 28 ਮਈ (ਏਜੰਸੀ)-ਪੰਜਾਬ 'ਚ ਕੁਝ ਥਾਵਾਂ 'ਤੇ ਪਏ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਸੂਬੇ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਅਤੇ ਲੂ ਤੋਂ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ | ਦੁਪਹਿਰ ਦੇ ਬਾਅਦ ਕਈ ਥਾਵਾਂ 'ਤੇ ਤੇਜ਼ ਹਨੇਰੀ ਤੋਂ ਬਾਅਦ ਕਈ ...

ਪੂਰੀ ਖ਼ਬਰ »

1 ਜੂਨ ਨੂੰ ਕੇਰਲ ਪੁੱਜੇਗਾ ਮੌਨਸੂਨ

ਨਵੀਂ ਦਿੱਲੀ, 28 ਮਈ (ਏਜੰਸੀ)-ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਪੱਛਮ ਮੌਨਸੂਨ ਲਈ 1 ਜੂਨ ਨੂੰ ਹਾਲਾਤ ਅਨੁਕੂਲ ਹਨ | ਭਾਵ ਉਮੀਦ ਕੀਤੀ ਜਾ ਰਹੀ ਹੈ ਕਿ 1 ਜੂਨ ਨੂੰ ਮੌਨਸੂਨ ਕੇਰਲ ਪੁੱਜ ਸਕਦਾ ਹੈ | ਇਹ ਇਸ ਆਧਾਰ 'ਤੇ ਕਿਹਾ ਜਾ ਰਿਹਾ ਹੈ ਕਿ ਦੱਖਣ ਪੂਰਬ ਅਤੇ ਪੂਰਬੀ ਕੇਂਦਰੀ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਨੇ ਤਾਲਾਬੰਦੀ ਵਧਾਉਣ ਸਬੰਧੀ ਮੁੱਖ ਮੰਤਰੀਆਂ ਤੋਂ ਮੰਗੇ ਸੁਝਾਅ

ਨਵੀਂ ਦਿੱਲੀ, 28 ਮਈ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵੀਰਵਾਰ ਨੂੰ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ 31 ਮਈ ਤੋਂ ਬਾਅਦ ਤਾਲਾਬੰਦੀ ਵਧਾਉਣ ਸਬੰਧੀ ਉਨ੍ਹਾਂ ਦੇ ਸੁਝਾਅ ਮੰਗੇ | ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨੇ ਕਿਹਾ ...

ਪੂਰੀ ਖ਼ਬਰ »

ਵਿਵਾਦ ਨੂੰ ਸੁਲਝਾਉਣ ਲਈ ਚੀਨ ਨਾਲ ਗੱਲ ਕਰ ਰਹੇ ਹਾਂ-ਭਾਰਤ

ਨਵੀਂ ਦਿੱਲੀ, 28 ਮਈ (ਏਜੰਸੀ)-ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦੋਵੇਂ ਦੇਸ਼ਾਂ ਦਰਮਿਆਨ ਵਧ ਰਹੇ ਵਿਵਾਦ ਨੂੰ ਸੁਲਝਾਉਣ ਲਈ ਪੇਸ਼ਕਸ਼ 'ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਉਹ ਸਰਹੱਦ ਵਿਵਾਦ ਸੁਲਝਾਉਣ ਲਈ ਚੀਨ ਨਾਲ ਗੱਲਬਾਤ ਕਰ ਰਿਹਾ ਹੈ | ਭਾਰਤ ਨੇ ...

ਪੂਰੀ ਖ਼ਬਰ »

ਹੁਣ 10 ਮਿੰਟ 'ਚ ਮਿਲੇਗਾ ਈ-ਪੈਨ ਕਾਰਡ

ਨਵੀਂ ਦਿੱਲੀ, 28 ਮਈ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਧਾਰ ਕਾਰਡ ਆਧਾਰਿਤ ਈ- ਕੇ ਵਾਈ ਸੀ ਵਾਲੀ 'ਇੰਸਟੈਂਟ ਪੈਨ' ਸੇਵਾ ਦੀ ਸ਼ੁਰੂਆਤ ਕੀਤੀ | ਇਸ ਦਾ ਐਲਾਨ ਬਜਟ 2020 ਵਿਚ ਕੀਤਾ ਗਿਆ ਸੀ | ਜਿਸ ਨਾਲ ਹੁਣ ਆਧਾਰ ਕਾਰਡ ਧਾਰਕਾਂ ਨੂੰ ਈ-ਕੇ ਵਾਈ ਸੀ ਦੀ ਮਦਦ ਨਾਲ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਦੀ ਮਦਦ ਲਈ ਸਰਕਾਰੀ ਖ਼ਜ਼ਾਨਾ ਖੋਲ੍ਹੇ ਕੇਂਦਰ-ਸੋਨੀਆ

ਕਾਂਗਰਸ ਵਲੋਂ 'ਸਪੀਕ ਅੱਪ ਇੰਡੀਆ' ਮੁਹਿੰਮ ਦਾ ਆਗਾਜ਼ ਨਵੀਂ ਦਿੱਲੀ, 28 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਕੋਵਿਡ-19 ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦੇਸ਼ ਵਾਸੀਆਂ ਲਈ ਸਰਕਾਰੀ ਖ਼ਜ਼ਾਨੇ ਖੋਲ੍ਹਣ ਦੀ ਅਪੀਲ ਕਰਦਿਆਂ ਸੋਸ਼ਲ ਮੀਡੀਆ 'ਤੇ ਇਕ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਅਯੁੱਧਿਆ ਬਾਰੇ ਪਾਕਿ ਵਲੋਂ ਕੀਤੀ ਟਿੱਪਣੀ 'ਤੇ ਭਾਰਤ ਨੇ ਜਤਾਇਆ ਇਤਰਾਜ਼

ਅੰਮਿ੍ਤਸਰ, 28 ਮਈ (ਸੁਰਿੰਦਰ ਕੋਛੜ)-ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਰਾਮ ਮੰਦਰ ਬਾਰੇ ਪਾਕਿਸਤਾਨ ਵਲੋਂ ਕੀਤੀ ਗਈ ਟਿੱਪਣੀ 'ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ | ਦਰਅਸਲ ਭਾਰਤ 'ਚ ਹਿੰਦੂਆਂ ਤੇ ਮੁਸਲਮਾਨਾਂ 'ਚ ਵਿਵਾਦ ਖੜ੍ਹਾ ਕਰਨ ਦੇ ਇਰਾਦੇ ਨਾਲ ਪਾਕਿਸਤਾਨ ਦੇ ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ 'ਇੰਟੈਲੀਜੈਂਟ ਵੈਂਟੀਲੇਟਰ ਸਿਸਟਮ' ਦਾ ਨਿਰਮਾਣ

ਨਵੀਂ ਦਿੱਲੀ, 28 ਮਈ (ਅਜੀਤ ਬਿਊਰੋ)-ਦੇਸ਼ ਦੀ ਮੰਨੀ-ਪ੍ਰਮੰਨੀ ਟਰੈਕਟਰ ਨਿਰਮਾਤਾ ਕੰਪਨੀ ਤੇ ਤਕਨੀਕੀ ਮੁਹਾਰਤ ਲਈ ਜਾਣੀ ਜਾਂਦੀ 'ਸੋਨਾਲੀਕਾ ਟਰੈਕਟਰਜ਼' ਕੋਰੋਨਾ ਵਰਗੀ ਮਹਾਂਮਾਰੀ ਨਾਲ ਪ੍ਰਭਾਵਿਤ ਮਰੀਜ਼ਾਂ ਦੇ ਸਮਰਥਨ 'ਚ 'ਇੰਟੈਲੀਜੈਂਟ ਵੈਂਟੀਲੇਟਰ ਸਿਸਟਮ' ਪੇਸ਼ ...

ਪੂਰੀ ਖ਼ਬਰ »

ਮੌਤ ਦਰ ਨੂੰ 1.3 ਫ਼ੀਸਦੀ ਤੱਕ ਰੋਕਿਆ-ਅਨੁਰਾਗ ਅਗਰਵਾਲ

ਚੰਡੀਗੜ੍ਹ, 28 ਮਈ (ਅਜੀਤ ਬਿਊਰੋ)-ਦੇਸ਼ ਭਰ 'ਚ ਸਭ ਤੋਂ ਵੱਧ 91 ਫ਼ੀਸਦੀ ਰਿਕਵਰੀ ਦਰਜ ਕਰਨ ਤੋਂ ਇਲਾਵਾ ਪੰਜਾਬ ਮੌਤ ਦਰ ਨੂੰ ਵੀ ਸਭ ਤੋਂ ਘੱਟ 1.3 ਫ਼ੀਸਦੀ ਤੱਕ ਰੋਕਣ 'ਚ ਕਾਮਯਾਬ ਰਿਹਾ ਹੈ | ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

— ਬਾਬਰੀ ਮਸਜਿਦ ਮਾਮਲਾ —

ਅਡਵਾਨੀ, ਜੋਸ਼ੀ ਸਮੇਤ ਸਾਰੇ ਮੁਲਜ਼ਮਾਂ ਦੇ ਬਿਆਨ 4 ਨੂੰ ਦਰਜ ਕਰੇਗੀ ਅਦਾਲਤ

ਲਖਨਊ, 28 ਮਈ (ਏਜੰਸੀ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ 'ਚ ਮੁਲਜ਼ਮਾਂ ਜਿਨ੍ਹਾਂ 'ਚ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਸ਼ਾਮਿਲ ਹਨ, ਦੇ ਬਿਆਨ 4 ਜੂਨ ਤੋਂ ਦਰਜ ਕਰੇਗੀ | ਵਿਸ਼ੇਸ਼ ਜੱਜ ਐਸ.ਕੇ. ...

ਪੂਰੀ ਖ਼ਬਰ »

ਐਲ.ਆਈ.ਸੀ. ਵਲੋਂ 'ਪੀ.ਐਮ. ਵਯ ਵੰਦਨਾ ਯੋਜਨਾ' (ਸੰਸ਼ੋਧਿਤ) ਲਾਂਚ

ਜਲੰਧਰ, 28 ਮਈ (ਅਜੀਤ ਬਿਊਰੋ)- ਭਾਰਤ ਸਰਕਾਰ ਨੇ 60 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਸੀਨੀਅਰ ਨਾਗਰਿਕਾਂ ਲਈ ਪੈਨਸ਼ਨ ਦੀ ਦਰ 'ਚ ਸੋਧ ਨਾਲ 'ਪ੍ਰਧਾਨ ਮੰਤਰੀ ਵਯ ਵੰਦਨਾ ਯੋਜਨਾ' (ਸੰਸ਼ੋਧਿਤ-2020) ਨੂੰ ਸ਼ੁਰੂ ਕੀਤਾ ਹੈ | ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਹੀ ਇਸ ਯੋਜਨਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX