ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  2 minutes ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਪਹਿਲਾ ਸਫ਼ਾ

ਡਰ ਤੇ ਸਹਿਮ ਦਾ ਮਾਹੌਲ ਬਰਕਰਾਰ

* ਜਾਗ ਕੇ ਰਾਤਾਂ ਕੱਟ ਰਹੇ ਨੇ ਲੋਕ * ਕਈਆਂ ਨੇ ਘਰ ਛੱਡੇ *ਮੌਤਾਂ ਦੀ ਗਿਣਤੀ 38 ਹੋਈ *ਪ੍ਰਭਾਵਿਤ ਇਲਾਕਿਆਂ 'ਚ ਸ਼ਾਂਤੀ ਪਰ ਕਰਫ਼ਿਊ ਜਾਰੀ-ਦੋ ਵਿਸ਼ੇਸ਼ ਜਾਂਚ ਟੀਮਾਂ ਗਠਿਤ

ਜਗਤਾਰ ਸਿੰਘ
ਨਵੀਂ ਦਿੱਲੀ, 27 ਫਰਵਰੀ-ਰਾਜਧਾਨੀ ਦਿੱਲੀ 'ਚ ਲਗਾਤਾਰ ਹੋਈ ਹਿੰਸਾ 'ਤੇ ਬੇਸ਼ੱਕ ਕਾਬੂ ਪਾ ਲਿਆ ਗਿਆ ਹੈ ਪਰ ਹਾਲੇ ਵੀ ਡਰ ਤੇ ਸਹਿਮ ਦਾ ਮਾਹੌਲ ਬਰਕਰਾਰ ਹੈ। ਹਾਲਾਤ ਵਿਗੜਨ ਦਾ ਡਰ ਅਜੇ ਵੀ ਲੋਕਾਂ ਦੇ ਦਿਮਾਗ਼ 'ਚ ਹੈ ਇਸ ਲਈ ਲੋਕ ਉਦੋਂ ਹੀ ਆਪਣੇ ਘਰੋਂ ਬਾਹਰ ਜਾ ਰਹੇ ਹਨ ਜਦੋਂ ਬਹੁਤ ਹੀ ਜ਼ਰੂਰੀ ਕੰਮ ਹੋਵੇ। ਕਈ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਸਥਾਨਾਂ 'ਤੇ ਜਾ ਰਹੇ ਹਨ। ਹਿੰਸਾ 'ਚ ਹੋਈਆਂ ਮੌਤਾਂ ਦੇ ਅੰਕੜੇ 'ਚ ਵੀ ਰੋਜ਼ਾਨਾ ਵਾਧਾ ਹੋ ਰਿਹਾ ਹੈ। ਬੀਤੇ ਕੱਲ੍ਹ ਮੌਤਾਂ ਦੀ ਗਿਣਤੀ 27 ਸੀ ਜੋ ਅੱਜ ਵੱਧ ਕੇ 38 ਤੱਕ ਜਾ ਪੁੱਜੀ ਹੈ ਅਤੇ ਸੂਤਰਾਂ ਮੁਤਾਬਿਕ ਇਸ ਗਿਣਤੀ 'ਚ ਹਾਲੇ ਹੋਰ ਵਾਧਾ ਹੋ ਸਕਦਾ ਹੈ। ਜਾਣਕਾਰੀ ਮੁਤਾਬਿਕ ਕੇਂਦਰ ਵਲੋਂ ਹਿੰਸਾ ਪ੍ਰਭਾਵਿਤ ਇਲਾਕਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ਼ਾਇਦ ਇਹੀ ਕਾਰਨ ਹੈ ਕਿ ਦਿੱਲੀ ਦੇ ਹਾਲਾਤ ਸਬੰਧੀ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਵਰਕਰ ਸਾਹਿਤ ਸੰਮੇਲਨ 'ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਲਗਾਤਾਰ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਛੋਟੀਆਂ ਮੋਟੀਆਂ ਘਟਨਾਵਾਂ ਨੂੰ ਛੱਡ ਕੇ ਉੱਤਰ ਪੂਰਬੀ ਦਿੱਲੀ 'ਚ ਹਾਲਾਤ ਪਹਿਲਾਂ ਤੋਂ ਬਿਹਤਰ ਹਨ। ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੇ ਬਾਹਰ ਨਿਕਲਣਾ ਸ਼ੁਰੂ ਕਰ ਦਿੱਤਾ ਹੈ ਅਤੇ ਸੜਕਾਂ 'ਤੇ ਆਵਾਜਾਈ 'ਚ ਵਾਧਾ ਹੋ ਰਿਹਾ ਹੈ। ਪੁਲਿਸ ਅਧਿਕਾਰੀਆਂ ਵਲੋਂ ਇਲਾਕਿਆਂ 'ਚ ਦੰਗੇ ਪੂਰੀ ਤਰ੍ਹਾਂ ਰੁਕਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਦਕਿ ਕੁਝ ਸੂਤਰਾਂ ਮੁਤਾਬਿਕ ਕਰਾਵਲ ਨਗਰ, ਮੌਜਪੁਰ, ਖਜੂਰੀ ਖ਼ਾਸ, ਮੁਸਤਫਾਬਾਦ ਅਤੇ ਗੋਕੁਲਪੁਰੀ 'ਚ ਹਾਲੇ ਵੀ ਹਾਲਾਤ ਆਮ ਵਰਗੇ ਨਹੀਂ ਆਖੇ ਜਾ ਸਕਦੇ। ਮੁੱਖ ਸੜਕਾਂ 'ਤੇ ਪੁਲਿਸ ਦਾ ਪਹਿਰਾ ਹੈ ਪਰ ਕਾਲੋਨੀਆਂ 'ਚ ਕੱਲ੍ਹ ਪੂਰੀ ਰਾਤ ਦੰਗਿਆਂ ਦਾ ਸ਼ੋਰ ਅਤੇ ਗੋਲੀਆਂ ਦੀਆਂ ਆਵਾਜ਼ਾਂ ਨੇ ਲੋਕਾਂ ਨੂੰ ਚੈਨ ਨਹੀਂ ਲੈਣ ਦਿੱਤਾ। ਘਰਾਂ 'ਚ ਕੈਦ ਲੋਕ ਹੈਲਪ ਲਾਈਨ ਨੰਬਰਾਂ 'ਤੇ ਫ਼ੋਨ ਕਰਦੇ ਰਹੇ ਪਰ ਹੈਲਪ ਲਾਈਨਾਂ ਰੁੱਝੀਆਂ ਰਹੀਆਂ। ਫ਼ਿਲਹਾਲ ਪ੍ਰਭਾਵਿਤ ਇਲਾਕਿਆਂ 'ਚ ਕਰਫ਼ਿਊ 'ਚ ਢਿੱਲ ਨਹੀਂ ਦਿੱਤੀ ਗਈ ਹੈ। ਦਿੱਲੀ ਫਾਇਰ ਬ੍ਰਿਗੇਡ ਦਾ ਕਹਿਣਾ ਹੈ ਕਿ ਰਾਤ 12 ਤੋਂ 8 ਵਜੇ ਤੱਕ ਹਿੰਸਾ ਪ੍ਰਭਾਵਿਤ ਇਲਾਕਿਆਂ 'ਚੋਂ 19 ਫ਼ੋਨ ਆਏ ਅਤੇ ਇਸ ਦੌਰਾਨ 100 ਤੋਂ ਜ਼ਿਆਦਾ ਫਾਇਰ ਮੁਲਾਜ਼ਮਾਂ ਨੂੰ ਮਦਦ ਲਈ ਭੇਜਿਆ ਗਿਆ। ਸੂਤਰਾਂ ਮੁਤਾਬਿਕ ਦੰਗਿਆਂ ਦੀ ਆੜ 'ਚ ਲੁੱਟਖੋਹ ਵਰਗੀਆਂ ਘਟਨਾਵਾਂ ਵੀ ਹੋ ਰਹੀਆਂ ਹਨ। ਦਿੱਲੀ ਪੁਲਿਸ ਮੁਤਾਬਿਕ ਜਿਹੜੇ 106 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ ਉਹ ਸਥਾਨਕ ਲੋਕ ਹੀ ਹਨ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਹਾਲੇ ਹੋਰ ਵੀ ਗ੍ਰਿਫ਼ਤਾਰੀਆਂ ਹੋਣਗੀਆਂ। ਪੁਲਿਸ ਦਾ ਕਹਿਣਾ ਹੈ ਕਿ ਹਿੰਸਾ ਦੌਰਾਨ ਕੁਝ ਬਾਹਰੀ ਲੋਕਾਂ ਦੀ ਪਛਾਣ ਵੀ ਕੀਤੀ ਗਈ ਹੈ, ਜਿਸ 'ਤੇ ਕਾਰਵਾਈ ਹੋਣੀ ਬਾਕੀ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਵੀ ਅੱਜ ਚਾਂਦਬਾਗ ਇਲਾਕੇ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਕੁਝ ਸਥਾਨਕ ਲੋਕਾਂ ਦਾ ਵਿਰੋਧ ਵੀ ਝੱਲਣਾ ਪਿਆ।
ਨੀਮ ਫ਼ੌਜੀ ਬਲਾਂ ਦੀ ਸੁਰੱਖਿਆ 'ਚ ਰਾਹੁਲ ਸੋਲੰਕੀ ਦਾ ਅੰਤਿਮ ਸੰਸਕਾਰ
ਉੱਤਰੀ ਪੂਰਬੀ ਦਿੱਲੀ ਹਿੰਸਾ 'ਚ ਮਾਰੇ ਗਏ ਰਾਹੁਲ ਸੋਲੰਕੀ ਦਾ ਨੀਮ ਫ਼ੌਜੀ ਬਲਾਂ ਦੀ ਸੁਰੱਖਿਆ 'ਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਘਰ ਵਾਲੇ ਚਾਹੁੰਦੇ ਸਨ ਕਿ ਰਾਹੁਲ ਦਾ ਅੰਤਿਮ ਸੰਸਕਾਰ ਕਰਨ ਤੱਕ ਨੀਮ ਫ਼ੌਜੀ ਬਲ ਉਨ੍ਹਾਂ ਦੇ ਪਰਿਵਾਰ ਦੀ ਰੱਖਿਆ ਕਰਨ। ਜ਼ਿਕਰਯੋਗ ਹੈ ਕਿ 26 ਸਾਲਾ ਸੋਲੰਕੀ ਐਲ. ਐਲ. ਬੀ. ਦਾ ਵਿਦਿਆਰਥੀ ਸੀ, ਸੋਮਵਾਰ ਨੂੰ ਜਦੋਂ ਉਸ ਨਾਲ ਇਹ ਹਾਦਸਾ ਹੋਇਆ ਤਾਂ ਉਹ ਘਰ ਤੋਂ ਬਾਹਰ ਦੁੱਧ ਲੈਣ ਗਿਆ ਸੀ। ਉਸ ਦੀ ਗੋਲੀ ਲੱਗਣ ਨਾਲ ਮੌਤ ਹੋਈ ਸੀ।
ਸਰਕਾਰ ਦਿੱਲੀ 'ਚ ਸ਼ਾਂਤੀ ਯਕੀਨੀ ਬਣਾਵੇ-ਆਰ.ਐਸ.ਐਸ.
ਨਾਗਪੁਰ-ਦਿੱਲੀ ਹਿੰਸਾ 'ਤੇ ਆਰ. ਐਸ. ਐਸ. ਦੇ ਜਨਰਲ ਸਕੱਤਰ ਸੁਰੇਸ਼ ਭਇਆਜੀ ਜੋਸ਼ੀ ਨੇ ਕਿਹਾ ਹੈ ਕਿ ਸਰਕਾਰ ਨੂੰ ਸ਼ਾਂਤੀ ਯਕੀਨੀ ਬਣਾਉਣੀ ਚਾਹੀਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੋਸ਼ੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਅਸ਼ਾਂਤੀ ਹੈ ਸਰਕਾਰ ਨੂੰ ਉੱਥੇ ਸ਼ਾਂਤੀ ਕਾਇਮ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫ਼ਿਰਕੂ ਹਿੰਸਾ ਨਾਲ ਪ੍ਰਭਾਵਿਤ ਰਾਸ਼ਟਰੀ ਰਾਜਧਾਨੀ 'ਚ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਜ਼ਰੂਰੀ ਕਾਰਵਾਈ ਹੋਣੀ ਚਾਹੀਦੀ ਹੈ।
ਦਿੱਲੀ ਹਿੰਸਾ 'ਚ ਹੋਈਆਂ ਮੌਤਾਂ ਕਾਰਨ ਗੁਟਰੇਸ ਦੁਖੀ
ਸੰਯੁਕਤ ਰਾਸ਼ਟਰ-ਉੱਤਰ ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ ਕਾਰਨ ਹੋਏ ਫ਼ਿਰਕੂ ਦੰਗਿਆਂ 'ਚ ਹੋਈਆਂ ਮੌਤਾਂ ਕਾਰਨ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਟਰੇਸ ਬਹੁਤ ਦੁਖੀ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਸੰਜਮ ਵਰਤਦਿਆਂ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਗੁਟਰੇਸ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਹਿੰਸਾ ਵਿਚ ਮਾਰੇ ਗਏ ਲੋਕਾਂ ਕਾਰਨ ਗੁਟਰੇਸ ਬਹੁਤ ਦੁਖੀ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਗੁਟਰੇਸ ਦਿੱਲੀ ਦੀ ਸਥਿਤੀ 'ਤੇ ਨੇੜੇ ਤੋਂ ਨਜ਼ਰ ਰੱਖ ਰਹੇ ਹਨ ਅਤੇ ਜ਼ੋਰ ਦੇ ਕੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਆਗਿਆ ਦੇਣੀ ਚਾਹੀਦੀ ਹੈ ਤੇ ਸੁਰੱਖਿਆ ਬਲਾਂ ਨੂੰ ਸੰਜਮ ਦਿਖਾਉਣਾ ਚਾਹੀਦਾ ਹੈ।
ਓ.ਆਈ.ਸੀ. ਦੇ ਬਿਆਨ ਦੀ ਭਾਰਤ ਵਲੋਂ ਨਿੰਦਾ
ਦਿੱਲੀ ਵਿਚ ਹਿੰਸਾ 'ਤੇ ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪ੍ਰੇਸ਼ਨ (ਓ. ਆਈ. ਸੀ.) ਦੇ ਬਿਆਨ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਇਹ ਰਾਜਨੀਤੀਕਰਨ ਕੀਤੇ ਜਾਣ ਦੀ ਕੋਸ਼ਿਸ਼ ਹੈ। ਅਜਿਹੇ ਮਾਮਲਿਆਂ 'ਚ ਇਸ ਤਰ੍ਹਾਂ ਦੇ ਬਿਆਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਸੁਧਾਰਨ ਲਈ ਅਤੇ ਆਤਮਵਿਸ਼ਵਾਸ ਪੈਦਾ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਅਸੀਂ ਇਨ੍ਹਾਂ ਸੰਗਠਨਾਂ ਨੂੰ ਗੈਰ-ਜ਼ਿੰਮੇਵਾਰੀ ਵਾਲੇ ਬਿਆਨਾਂ ਤੋਂ ਬਚਣ ਦੀ ਅਪੀਲ ਕਰਦੇ ਹਾਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਓ. ਆਈ. ਸੀ. ਨੇ ਦਿੱਲੀ ਹਿੰਸਾ ਦੀ ਨਿਖੇਧੀ ਕਰਦੇ ਹੋਏ ਕਿਹਾ ਸੀ ਕਿ ਮੁਸਲਮਾਨਾਂ ਖ਼ਿਲਾਫ਼ ਫ਼ਿਰਕੂ ਹਿੰਸਾ ਹੋ ਰਹੀ ਹੈ।
ਹਿੰਸਾ ਲਈ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਵੇ-'ਆਪ'
ਸੀਨੀਅਰ 'ਆਪ' ਆਗੂ ਸੰਜੇ ਸਿੰਘ ਅਤੇ ਗੋਪਾਲ ਰਾਏ ਨੇ ਅੱਜ ਕਿਹਾ ਹੈ ਕਿ ਦਿੱਲੀ ਹਿੰਸਾ ਬਾਰੇ ਆਮ ਆਦਮੀ ਪਾਰਟੀ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਇਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਹਿੰਸਾ 'ਚ ਮ੍ਰਿਤਕ ਆਈ. ਬੀ. ਸਟਾਫਰ ਅੰਕਿਤ ਸ਼ਰਮਾ ਦੇ ਪਰਿਵਾਰ ਵਲੋਂ 'ਆਪ' ਆਗੂ ਤਾਹਿਰ ਹੁਸੈਨ 'ਤੇ ਉਸ ਦੀ ਹੱਤਿਆ ਦੇ ਦੋਸ਼ ਲਗਾਏ ਜਾਣ ਤੋਂ ਬਾਅਦ 'ਆਪ' ਦੀ ਇਹ ਪ੍ਰਤੀਕਿਰਿਆ ਆਈ ਹੈ।
ਉੱਪ ਰਾਜਪਾਲ ਨੇ ਵਿਸ਼ੇਸ਼ ਪੁਲਿਸ ਕਮਿਸ਼ਨਰ ਨੂੰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਕਿਹਾ
ਦਿੱਲੀ ਦੇ ਉੱਪ ਰਾਜਪਾਲ ਨੇ ਅਨਿਲ ਬੈਜਲ ਨੇ ਅੱਜ ਵਿਸ਼ੇਸ਼ ਪੁਲਿਸ ਕਮਿਸ਼ਨਰ (ਵਿਜੀਲੈਂਸ) ਸੁੰਦਰੀ ਨੰਦਾ ਨੂੰ ਕਿਹਾ ਹੈ ਕਿ ਉਹ ਦਿੱਲੀ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ। ਇਕ ਅਧਿਕਾਰੀ ਨੇ ਦੱਸਿਆ ਕਿ ਬੈਜਲ ਨੇ ਪੂਰਬੀ ਦਿੱਲੀ ਨਗਰ ਨਿਗਮ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਪੁਲਿਸ ਕਮਿਸ਼ਨਰ ਦੀ ਦੌਰੇ ਦੌਰਾਨ ਮਦਦ ਕਰਨ ਦੇ ਹੁਕਮ ਦਿੱਤੇ ਹਨ।
ਕਾਂਗਰਸ ਅਤੇ 'ਆਪ' ਦਿੱਲੀ ਹਿੰਸਾ 'ਤੇ ਕਰ ਰਹੀਆਂ ਰਾਜਨੀਤੀ-ਭਾਜਪਾ
ਭਾਜਪਾ ਨੇ ਅੱਜ ਦੋਸ਼ ਲਗਾਇਆ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਭਾਜਪਾ ਨੇ ਦੋਸ਼ ਲਾਇਆ ਕਿ ਪਿਛਲੇ ਸਾਲ ਦਸੰਬਰ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ 'ਆਰ ਜਾਂ ਪਾਰ' ਦੀ ਲੜਾਈ ਦਾ ਸੱਦਾ ਦਿੱਤੇ ਜਾਣ ਦੇ ਦੋ ਮਹੀਨੇ ਬਾਅਦ ਤੱਕ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਹ ਪਾਰਟੀਆਂ ਪੁਲਿਸ 'ਤੇ ਹੋਏ ਹਮਲਿਆਂ ਅਤੇ ਆਈ. ਬੀ. ਸਟਾਫ਼ਰ ਅੰਕਿਤ ਸ਼ਰਮਾ ਦੀ ਹੱਤਿਆ 'ਤੇ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਸਾਰੀਆਂ ਪਾਰਟੀਆਂ ਦਾ ਫ਼ਰਜ਼ ਸ਼ਾਂਤੀ ਬਣਾਈ ਰੱਖਣਾ ਹੋਣਾ ਚਾਹੀਦਾ ਹੈ।
ਬੀਤੇ 36 ਘੰਟਿਆਂ 'ਚ ਉੱਤਰ ਪੂਰਬੀ ਦਿੱਲੀ 'ਚ ਨਹੀਂ ਹੋਈ ਕੋਈ ਵੱਡੀ ਘਟਨਾ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 27 ਫਰਵਰੀ (ਪੀ.ਟੀ.ਆਈ.)-ਗ੍ਰਹਿ ਮੰਤਰਾਲੇ ਨੇ ਵੀਰਵਾਰ ਰਾਤ ਨੂੰ ਕਿਹਾ ਕਿ ਬੀਤੇ 36 ਘੰਟਿਆਂ 'ਚ ਦਿੱਲੀ ਦੇ ਉੱਤਰ ਪੂਰਬੀ ਇਲਾਕਿਆਂ 'ਚ ਕੋਈ ਵੀ ਵੱਡੀ ਘਟਨਾ ਨਹੀਂ ਹੋਈ। ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਹਿੰਸਾ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦੀ ਸਮੀਖ਼ਿਆ ਕਰਨ ਤੋਂ ਬਾਅਦ ਮੰਤਰਾਲੇ ਨੇ ਰਾਤ 10 ਵਜੇ ਇਹ ਬਿਆਨ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਦਿੱਲੀ ਦੇ ਉੱਤਰ ਪੂਰਬੀ ਜ਼ਿਲ੍ਹੇ ਦੇ ਕਿਸੇ ਵੀ ਪ੍ਰਭਾਵਿਤ ਪੁਲਿਸ ਥਾਣੇ 'ਚ ਬੀਤੇ 36 ਘੰਟਿਆਂ 'ਚ ਕੋਈ ਵੱਡੀ ਘਟਨਾ ਨਹੀਂ ਹੋਈ ਹਾਲਾਂਕਿ 514 ਸ਼ੱਕੀਆਂ ਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਹੈ ਜਾਂ ਹਿਰਾਸਤ 'ਚ ਲਿਆ ਗਿਆ ਹੈ। ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਥਿਤੀ 'ਚ ਸੁਧਾਰ ਨੂੰ ਵੇਖਦਿਆਂ ਹੋਇਆਂ ਸ਼ੁੱਕਰਵਾਰ ਨੂੰ ਧਾਰਾ 144 ਅਧੀਨ ਲਗਾਈਆਂ ਗਈਆਂ ਪਾਬੰਦੀਆਂ 'ਚ 10 ਘੰਟਿਆਂ ਲਈ ਢਿੱਲ ਦਿੱਤੀ ਜਾਵੇਗੀ।
ਹੁਣ ਤੱਕ 48 ਐਫ.ਆਈ.ਆਰ. ਦਰਜ ਕੀਤੀਆਂ
ਦਿੱਲੀ ਹਾਈਕੋਰਟ 'ਚ ਪੁਲਿਸ ਨੇ ਦੱਸਿਆ

ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਹੋਈ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉੱਤਰ-ਪੂਰਬੀ ਦਿੱਲੀ ਹਿੰਸਾ ਮਾਮਲੇ 'ਚ ਹੁਣ ਤੱਕ 48 ਐਫ. ਆਈ. ਆਰ. ਦਰਜ ਹੋ ਚੁੱਕੀਆਂ ਹਨ। ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਭੜਕਾਊ ਭਾਸ਼ਨ ਦੇਣ ਵਾਲੇ ਆਗੂਆਂ ਵਿਰੁੱਧ ਅਜੇ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ, ਕਿਉਂਕਿ ਇਸ ਨਾਲ ਸ਼ਾਂਤੀ ਬਹਾਲੀ 'ਚ ਮਦਦ ਨਹੀਂ ਮਿਲੇਗੀ। ਸਹੀ ਸਮਾਂ ਆਉਣ 'ਤੇ ਮਾਮਲਾ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਹਿਤ ਪਟੀਸ਼ਨ ਵਿਚ ਭਾਜਪਾ ਦੇ ਤਿੰਨ ਆਗੂਆਂ ਵਲੋਂ ਨਫ਼ਰਤੀ ਭਾਸ਼ਨ ਦੇਣ ਲਈ ਐਫ਼. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਦਿੱਲੀ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰ ਜ਼ਿੰਮੇਵਾਰ ਹੈ, ਇਸ ਲਈ ਮਾਮਲੇ ਵਿਚ ਇਸ ਨੂੰ ਧਿਰ ਬਣਾਇਆ ਜਾ ਸਕਦਾ ਹੈ ਜਿਸ 'ਤੇ ਅਦਾਲਤ ਨੇ ਕੇਂਦਰ ਨੂੰ ਵੀ ਧਿਰ ਬਣਨ ਦੀ ਆਗਿਆ ਦਿੱਤੀ ਹੈ ਅਤੇ ਹਿੰਸਾ ਮਾਮਲੇ 'ਚ ਕੇਂਦਰ ਪਾਸੋਂ ਜਵਾਬ ਮੰਗਿਆ ਹੈ। ਦਿੱਲੀ ਹਾਈਕੋਰਟ ਦੇ ਮੁੱਖ ਜੱਜ ਜਸਟਿਸ ਡੀ. ਐਨ. ਪਟੇਲ ਨੇ ਮਾਮਲੇ ਦੀ ਸੁਣਵਾਈ 4 ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।
ਦੋ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ
ਦਿੱਲੀ ਪੁਲਿਸ ਵਲੋਂ ਹਿੰਸਾ ਦੀ ਜਾਂਚ ਲਈ ਦੋ ਵਿਸ਼ੇਸ਼ ਜਾਂਚ ਟੀਮਾਂ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਇਕ ਐਸ. ਆਈ. ਟੀ. ਕ੍ਰਾਈਮ ਬਰਾਂਚ ਦੀ ਹੋਵੇਗੀ। ਦਿੱਲੀ ਪੁਲਿਸ ਦੇ ਵਧੀਕ ਸੀ.ਪੀ. ਕ੍ਰਾਈਮ ਬੀ. ਕੇ. ਸਿੰਘ ਦੀ ਅਗਵਾਈ ਵਿਚ ਇਹ ਜਾਂਚ ਟੀਮ ਕੰਮ ਕਰੇਗੀ। ਕ੍ਰਾਈਮ ਬਰਾਂਚ ਦੀ ਐਸ. ਆਈ. ਟੀ. ਦੀਆਂ ਦੋ ਟੀਮਾਂ ਬਣਾਈਆਂ ਗਈਆਂ ਹਨ ਜੋ ਮਿਲ ਕੇ ਉੱਤਰ ਪੂਰਬੀ ਦਿੱਲੀ ਵਿਚ ਹਿੰਸਾ ਦੀ ਜਾਂਚ ਕਰਨਗੀਆਂ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਹਿੰਸਾ ਪ੍ਰਭਾਵਿਤ ਇਲਾਕਿਆਂ ਵਿਚ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਸਥਿਤੀ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।
'ਆਪ' ਦੇ ਕੌਂਸਲਰ ਤਾਹਿਰ ਹੁਸੈਨ ਦੀ ਘਰ ਦੀ ਛੱਤ ਤੋਂ ਮਿਲੇ ਪੈਟਰੋਲ ਬੰਬ-ਕੇਸ ਦਰਜ


ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਉੱਤਰ ਪੂਰਬੀ ਦਿੱਲੀ ਦੇ ਖਜੂਰੀ ਖੇਤਰ 'ਚ ਹੋਈ ਹਿੰਸਾ ਸਬੰਧੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਦਾ ਨਾਂਅ ਸਾਹਮਣੇ ਆ ਰਿਹਾ ਹੈ ਅਤੇ ਵਾਇਰਲ ਵੀਡੀਓ ਨੂੰ ਲੈ ਕੇ ਵੀ ਸਵਾਲ ਉਠਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਈ. ਬੀ. ਕਰਮੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਪਿੱਛੇ ਵੀ ਇਸ ਘਰ ਦੀ ਛੱਤ 'ਤੇ ਮੌਜੂਦ ਲੋਕਾਂ ਨੂੰ ਕਸੂਰਵਾਰ ਠਹਿਰਾਇਆ ਜਾ ਰਿਹਾ ਹੈ ਜਦਕਿ 'ਆਪ' ਕੌਂਸਲਰ ਤਾਹਿਰ ਵਲੋਂ ਖ਼ੁਦ ਨੂੰ ਬੇਕਸੂਰ ਦੱਸਿਆ ਜਾ ਰਿਹਾ ਹੈ। ਤਾਹਿਰ ਹੁਸੈਨ ਖ਼ਿਲਾਫ਼ ਮ੍ਰਿਤਕ ਆਈ. ਬੀ. ਸਟਾਫ਼ਰ ਅੰਕਿਤ ਸ਼ਰਮਾ ਦੇ ਪਿਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਇਸ ਦੀ ਨਿਰਪੱਖ ਜਾਂਚ ਦਾ ਸੱਦਾ ਦਿੰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਅਤੇ ਪਰਿਵਾਰ ਨੂੰ ਸੁਰੱਖਿਆ ਲਈ ਮੈਂ ਪੁਲਿਸ ਦੀ ਹਾਜ਼ਰੀ ਵਿਚ ਘਰੋਂ ਬਾਹਰ ਚਲਾ ਗਿਆ ਸੀ। ਦੱਸਣਯੋਗ ਹੈ ਕਿ ਤਾਹਿਰ ਹੁਸੈਨ ਦੀ ਛੱਤ ਤੋਂ ਮਿਲੇ ਗੁਲੇਲ, ਪੈਟਰੋਲ ਬੰਬ ਅਤੇ ਪੱਥਰਾਂ ਕਾਰਨ ਉਸ 'ਤੇ ਸਵਾਲ ਉਠਾਏ ਜਾ ਰਹੇ ਹਨ। ਦਿੱਲੀ ਵਿਚ 3-4 ਦਿਨ ਤੋਂ ਜਾਰੀ ਹਿੰਸਾ ਬਾਅਦ ਮਾਹੌਲ ਕੁਝ ਸ਼ਾਂਤ ਹੋਇਆ ਤਾਂ ਮੀਡੀਆ ਕਰਮੀ ਖਜੂਰੀ ਇਲਾਕੇ 'ਚ ਸਥਿਤ 'ਆਪ' ਕੌਂਸਲਰ ਤਾਹਿਰ ਹੁਸੈਨ ਦੇ ਘਰ ਦੀ ਛੱਤ 'ਤੇ ਪੁੱਜੇ ਤਾਂ ਛੱਤ 'ਤੇ ਪੱਥਰ ਹੀ ਪੱਥਰ ਨਜ਼ਰ ਆਏ। ਇਸ ਤੋਂ ਇਲਾਵਾ ਕੋਲਡ ਡਰਿੰਕ ਦੀਆਂ ਖਾਲੀ ਬੋਤਲਾਂ ਵੀ ਪਈਆਂ ਹੋਈਆਂ ਸਨ। ਇਸ ਤੋਂ ਇਲਾਵਾ ਤਾਹਿਰ ਦੇ ਘਰ ਦੀ ਛੱਤ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਨੂੰ ਲੈ ਕੇ ਉਸ ਨੂੰ ਸਵਾਲਾਂ ਦੇ ਘੇਰੇ 'ਚ ਰੱਖਿਆ ਜਾ ਰਿਹਾ ਹੈ।
'ਆਪ' ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ
ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਜਦ ਤੱਕ ਪੁਲਿਸ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਉਸ ਸਮੇਂ ਤੱਕ ਕੌਂਸਲਰ ਤਾਹਿਰ ਹੁਸੈਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਵੇਗੀ ਦਿੱਲੀ ਸਰਕਾਰ


ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਦਿੱਲੀ ਹਿੰਸਾ ਮਾਮਲੇ 'ਚ ਪੈ੍ਰੱਸ ਕਾਨਫ਼ਰੰਸ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 2 ਲੱਖ ਰੁਪਏ ਤੇ ਜਿਨ੍ਹਾਂ ਦੇ ਘਰ ਤੇ ਦੁਕਾਨਾਂ ਸੜ ਗਈਆਂ ਹਨ ਉਨ੍ਹਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਲੀ ਸਰਕਾਰ ਵਲੋਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫ਼ਰਿਸ਼ਤੇ ਯੋਜਨਾ ਤਹਿਤ ਜ਼ਖਮੀਆਂ ਦੇ ਮੁਫ਼ਤ ਇਲਾਜ ਦੀ ਗੱਲ ਵੀ ਆਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਖਮੀ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਂਦਾ ਹੈ ਤਾਂ ਖਰਚਾ ਦਿੱਲੀ ਸਰਕਾਰ ਸਹਿਣ ਕਰੇਗੀ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀਆਂ ਦਾ 'ਫ਼ਰਿਸ਼ਤਾ' ਯੋਜਨਾ ਤਹਿਤ ਮੁਫ਼ਤ ਇਲਾਜ ਕੀਤਾ ਜਾਵੇਗਾ। ਅਪਾਹਜ ਲੋਕਾਂ ਨੂੰ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਪੀੜਤਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ। ਹੈਲਪ ਲਾਈਨ ਨੰਬਰ ਜਾਰੀ ਕੀਤੇ ਜਾ ਰਹੇ ਹਨ। ਮੁਹੱਲਿਆਂ 'ਚ ਸ਼ਾਂਤੀ ਬਣਾਈ ਰੱਖਣ ਲਈ ਹਰ ਪਾਸੇ 'ਪੀਸ' ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਦਿੱਲੀ ਸਰਕਾਰ ਵਲੋਂ ਹਿੰਸਾ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਦਿੱਲੀ ਹਿੰਸਾ 'ਚ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਦਾ ਨਾਂਅ ਆਉਣ ਬਾਰੇ ਪੁੱਛੇ ਗਏ ਸਵਾਲਾਂ 'ਤੇ ਕੇਜਰੀਵਾਲ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦਾ ਕੋਈ ਆਗੂ ਹਿੰਸਾ 'ਚ ਸ਼ਾਮਿਲ ਹੋਣ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਦੁੱਗਣੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਜੋ ਵੀ ਇਸ ਕੇਸ 'ਚ ਦੋਸ਼ੀ ਪਾਇਆ ਗਿਆ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਦਿੱਲੀ 'ਚ ਵਾਪਰੀ ਹਿੰਸਾ ਮੰਦਭਾਗੀ-ਬਾਦਲ

ਲੰਬੀ, 27 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਾਡੇ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਇਕ ਨੂੰ ਬਰਾਬਰਤਾ ਦਾ ਹੱਕ ਹੈ ਤੇ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਜੋ ਵੀ ਦਿੱਲੀ ਵਿਚ ਘਟਨਾਵਾਂ ਵਾਪਰੀਆਂ ਹਨ, ਉਹ ਅਤਿ ਅਫ਼ਸੋਸਨਾਕ ਹਨ। ਇਹ ਪ੍ਰਗਟਾਵਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤਾ। ਸ: ਬਾਦਲ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਨੂੰ ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਨਹੀਂ ਮੰਨਦੇ। ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸੰਗਤਾਂ ਤੇ ਕੁਝ ਨੌਜਵਾਨਾਂ ਨੂੰ ਵਾਪਸ ਮੋੜੇ ਜਾਣ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹੇ ਦਰਸ਼ਨ ਦੀਦਾਰ ਹੋਣੇ ਚਾਹੀਦੇ ਹਨ।
ਸੀ.ਬੀ.ਐਸ.ਸੀ. ਦੀ 10ਵੀਂ, 12ਵੀਂ ਦੀ 28-29 ਦੀ ਪ੍ਰੀਖਿਆ ਰੱਦ
ਉੱਤਰ ਪੂਰਬੀ ਦਿੱਲੀ 'ਚ ਹਿੰਸਾ ਕਾਰਨ ਸੀ. ਬੀ. ਐਸ. ਸੀ. ਵਲੋਂ 10ਵੀਂ ਅਤੇ 12ਵੀਂ ਦੀ 28-29 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਸੀ. ਬੀ. ਐਸ. ਸੀ. ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਦੱਸਿਆ ਕਿ ਦਿੱਲੀ ਸਰਕਾਰ ਦੀ ਅਪੀਲ ਅਤੇ ਬੱਚਿਆਂ, ਅਧਿਆਪਕਾਂ ਤੇ ਮਾਤਾ-ਪਿਤਾ ਨੂੰ ਮੁਸ਼ਕਿਲਾਂ ਤੋਂ ਬਚਾਉਣ ਲਈ ਉੱਤਰੀ ਪੂਰਬੀ ਦਿੱਲੀ ਤੇ ਹੋਰ ਪ੍ਰਭਾਵਿਤ ਇਲਾਕਿਆਂ 'ਚ 28 ਅਤੇ 29 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਲਈ ਅਗਲੀ ਤਰੀਕ ਦਾ ਜਲਦ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਕੀ ਇਲਾਕਿਆਂ ਦੇ ਪ੍ਰੀਖਿਆ ਕੇਂਦਰਾਂ 'ਚ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਤਰੀਕ 2 ਮਾਰਚ ਤੋਂ ਹੀ ਹੋਣਗੀਆਂ।

ਹਿੰਸਾ ਦੇ ਦਿੱਤੇ ਜ਼ਖ਼ਮਾਂ 'ਤੇ ਸੇਵਾ ਦੀ ਮਲ੍ਹਮ ਲਗਾ ਰਿਹਾ ਹੈ ਸਿੱਖ ਭਾਈਚਾਰਾ

ਗੁਰਦੁਆਰਿਆਂ ਤੋਂ ਪ੍ਰਭਾਵਿਤ ਖੇਤਰਾਂ 'ਚ ਭੇਜਿਆ ਜਾ ਰਿਹਾ ਹੈ ਲੰਗਰ

ਮੇਜਰ ਸਿੰਘ ਦੀ ਦਿੱਲੀ
ਤੋਂ ਵਿਸ਼ੇਸ਼ ਰਿਪੋਰਟ
ਨਵੀਂ ਦਿੱਲੀ, 27 ਫਰਵਰੀ-ਉੱਤਰ-ਪੂਰਬੀ ਦਿੱਲੀ 'ਚ ਪਿਛਲੇ 3 ਦਿਨਾਂ ਤੱਕ ਹੋਈ ਫਿਰਕੂ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਾਂ, ਜ਼ਖ਼ਮੀਆਂ ਤੇ ਸਹਿਮ ਦੇ ਸਾਏ ਹੇਠ ਰਹਿ ਰਹੇ ਲੋਕਾਂ ਦੇ ਜ਼ਖ਼ਮਾਂ ਉੱਪਰ ਸਿੱਖ ਭਾਈਚਾਰਾ ਸੇਵਾ ਦੀ ਮਲ੍ਹਮ ਲਗਾ ਰਿਹਾ ਹੈ। ਸਮੁੱਚੇ ਸਿੱਖ ਭਾਈਚਾਰੇ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ ਦੇ ਪੀੜਤਾਂ ਦੀ ਮਦਦ ਖੁੱਲ੍ਹ ਕੇ ਕੀਤੀ ਜਾ ਰਹੀ ਹੈ। ਬੀਤੇ ਦਿਨ ਦਿੱਲੀ ਵਿਖੇ ਵਾਪਰ ਰਹੀਆਂ ਫਿਰਕੂ ਘਟਨਾਵਾਂ ਨੂੰ ਧਿਆਨ 'ਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਸਮੂਹ ਗੁ: ਪ੍ਰਬੰਧਕਾਂ ਨੂੰ ਪੀੜਤਾਂ ਦੀ ਹਰ ਸੰਭਵ ਮਦਦ ਲਈ ਅੱਗੇ ਆਉਣ ਦਾ ਆਦੇਸ਼ ਦਿੱਤਾ ਸੀ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ੈਸਲਾ ਕਰ ਕੇ ਸਮੂਹ ਗੁਰਦੁਆਰਿਆਂ ਨੂੰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪ੍ਰਭਾਵਿਤ ਖੇਤਰਾਂ 'ਚ ਭੇਜਿਆ ਜਾ ਰਿਹਾ ਹੈ। ਗੁਰਦੁਆਰਾ ਰਕਾਬਗੰਜ ਤੇ ਕਈ ਹੋਰ ਗੁਰਦੁਆਰਿਆਂ ਨੇ ਮੌਜਪੁਰ, ਗੌਂਡਾ, ਚਾਂਦਪੁਰ ਤੇ ਹੋਰ ਖੇਤਰਾਂ ਵਿਚ ਲੰਗਰ ਤਿਆਰ ਕਰ ਕੇ ਹਿੰਸਾ ਪ੍ਰਭਾਵਿਤ ਖੇਤਰਾਂ 'ਚ ਸਵੇਰੇ-ਸ਼ਾਮ ਵਰਤਾਇਆ। ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਖੁਦ ਇਸ ਸੇਵਾ ਦੀ ਅਗਵਾਈ ਕਰ ਰਹੇ ਹਨ। ਮੁਹੱਲਿਆਂ ਵਿਚ ਗਏ ਗੁਰੂ ਘਰ ਦਾ ਲੰਗਰ ਛਕਣ ਲਈ ਸਭ ਵਰਗਾਂ ਦੇ ਲੋਕ ਆਏ ਤੇ ਇੰਜ ਲੱਗ ਰਿਹਾ ਸੀ ਕਿ ਲੰਗਰ ਦੀ ਇਹ ਸੇਵਾ ਲੋਕਾਂ ਅੰਦਰ ਪੈਦਾ ਨਫ਼ਰਤ ਦੇ ਬੀਜ ਨੂੰ ਇਕ-ਇਕ ਕਰ ਕੇ ਬਾਹਰ ਸੁੱਟਣ ਦਾ ਵੱਡਾ ਯੋਗਦਾਨ ਪਾ ਰਹੀ ਹੈ। ਲੰਗਰ ਦੀ ਪੰਗਤ 'ਚ ਕੋਈ ਨਹੀਂ ਸੀ ਦੇਖ ਰਿਹਾ ਕੌਣ ਮੁਸਲਿਮ ਹੈ, ਕੌਣ ਹਿੰਦੂ ਹੈ ਜਾਂ ਕੌਣ ਇਸਾਈ ਤੇ ਸਿੱਖ ਜਾਂ ਕੌਣ ਅਮੀਰ ਜਾਂ
ਗ਼ਰੀਬ। ਬੱਸ ਸਭ ਮਿਲ ਕੇ ਸਿੱਖਾਂ ਵਲੋਂ ਕੀਤੀ ਨਿਸ਼ਕਾਮ ਸੇਵਾ ਲਈ ਵਾਰ-ਵਾਰ ਧੰਨਵਾਦੀ ਬਣ ਰਹੇ ਸਨ।
ਸਿੱਖ ਸੰਸਥਾ ਨੇ ਕਰਵਾਏ ਸਸਕਾਰ
ਸਾੜਫੂਕ ਤੇ ਕਤਲਾਂ 'ਚ ਸਭ ਤੋਂ ਵਧੇਰੇ ਪ੍ਰਭਾਵਿਤ ਗ਼ਰੀਬ ਮੁਹੱਲਿਆਂ ਦੇ ਨੇੜੇ ਬਣੇ ਗੁਰੂ ਤੇਗ ਬਹਾਦਰ ਹਸਪਤਾਲ ਦਿਲਸ਼ਾਦ ਗਾਰਡਨ ਵਿਖੇ ਸ਼੍ਰੋਮਣੀ ਅਕਾਲੀ ਕਲ (ਬ) ਦਿੱਲੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਵਲੰਟੀਅਰ ਜ਼ਖ਼ਮੀਆਂ ਦੀ ਮਦਦ ਤੇ ਮ੍ਰਿਤਕਾਂ ਦੇ ਸਸਕਾਰ ਕਰਵਾਉਣ ਦੇ ਯਤਨਾਂ ਵਿਚ ਜੁਟੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿਚ 30 ਲਾਸ਼ਾਂ ਆਈਆਂ ਸਨ ਤੇ 400 ਦੇ ਕਰੀਬ ਜ਼ਖ਼ਮੀ ਭਰਤੀ ਹੋਏ ਸਨ। ਜ਼ਖ਼ਮੀਆਂ ਵਿਚੋਂ ਇਸ ਸਮੇਂ ਗੰਭੀਰ ਹਾਲਤ ਵਾਲੇ 58 ਮਰੀਜ਼ ਹੀ ਹਸਪਤਾਲ ਵਿਚ ਹਨ। ਮ੍ਰਿਤਕ ਤੇ ਜ਼ਖ਼ਮੀ ਉੱਤਰ-ਪੂਰਬੀ ਦਿੱਲੀ 'ਚ ਪੈਂਦੇ ਗ਼ਰੀਬੀ ਵਾਲੇ ਖੇਤਰਾਂ ਜਾਫ਼ਰਾਬਾਦ, ਗੌਂਡਾ, ਮੌਜਪੁਰ, ਚਾਂਦ ਬਾਗ਼ ਤੇ ਕਬੀਰ ਨਗਰ ਖੇਤਰ ਨਾਲ ਸਬੰਧਿਤ ਹਨ। ਕੁਝ ਜ਼ਖ਼ਮੀਆਂ ਨੇ ਦੱਸਿਆ ਕਿ ਹਮਲਾਵਰ ਹੈਲਮਟ ਪਾ ਕੇ ਮੂੰਹ ਲੁਕੋ ਕੇ ਆਏ ਸਨ ਤੇ ਇਹ ਹਮਲੇ ਪੂਰੀ ਤਰ੍ਹਾਂ ਵਿਉਂਤਬੱਧ ਦਿਖਾਈ ਦਿੱਤੇ। ਇਕ ਜ਼ਖ਼ਮੀ ਨੇ ਕਿਹਾ ਕਿ ਹਮਲਾਵਰਾਂ 'ਚ ਉਨ੍ਹਾਂ ਦੇ ਖੇਤਰ ਦੇ ਨਹੀਂ ਸਗੋਂ ਕੋਈ ਬਾਹਰੋਂ ਆਏ ਲੋਕ ਸਨ। ਲੋਕਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਕਦ ਘਰਾਂ 'ਚ ਵੜ ਕੇ ਫ਼ਾਇਰਿੰਗ ਕਰ ਕੇ ਇਹ ਲੋਕ ਨਾਅਰੇ ਮਾਰਦੇ ਫ਼ਰਾਰ ਹੋ ਗਏ। ਬਹੁਤੇ ਇਹ ਵੀ ਦੋਸ਼ ਲਗਾ ਰਹੇ ਸਨ ਕਿ ਪੁਲਿਸ ਨੇ ਦੰਗਾਕਾਰੀਆਂ ਨੂੰ ਰੋਕਣ ਜਾਂ ਫੜਨ ਦਾ ਕੋਈ ਯਤਨ ਨਹੀਂ ਕੀਤਾ। ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਆਏ ਜ਼ਖ਼ਮੀਆਂ ਨੂੰ ਸਿੱਖ ਭਾਈਚਾਰੇ ਦੇ ਲੋਕਾਂ ਨੇ ਖ਼ੂਨ ਦਾਨ ਕੀਤਾ। ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਾਲਾ ਸੇਵਾ ਦਲ ਪਹਿਲੇ ਦਿਨ ਤੋਂ ਹੀ ਗੱਡੀਆਂ ਲੈ ਕੇ ਜ਼ਖਮੀਆਂ ਤੇ ਮ੍ਰਿਤਕ ਦੇਹਾਂ ਹਸਪਤਾਲ ਵਿਚ ਲਿਆ ਰਿਹਾ ਸੀ ਤੇ ਹਸਪਤਾਲ ਤੋਂ ਫਾਰਗ ਹੋਏ ਜ਼ਖ਼ਮੀਆਂ ਨੂੰ ਘਰੋ-ਘਰੀ ਵੀ ਉਨ੍ਹਾਂ ਹੀ ਪਹੁੰਚਾਇਆ। ਸ਼ੰਟੀ ਜੋ ਕਿ ਸੇਵਾ ਦਲ ਰਾਹੀਂ ਪਿਛਲੇ ਕਰੀਬ 25 ਸਾਲ ਤੋਂ ਇਹ ਸੇਵਾ ਨਿਭਾਅ ਰਹੇ ਹਨ, ਨੇ ਦੱਸਿਆ ਕਿ 24 ਮ੍ਰਿਤਕ ਦੇਹਾਂ ਨੂੰ ਵੀ ਉਨ੍ਹਾਂ ਦੇ ਵਲੰਟੀਅਰ ਘਰੋ-ਘਰੀ ਲੈ ਕੇ ਗਏ ਤੇ ਖੁਦ ਸਸਕਾਰ ਕਰਵਾ ਕੇ ਆਏ। ਸ: ਸ਼ੰਟੀ ਦੀ ਅਗਵਾਈ ਵਾਲੇ ਸੇਵਾ ਦਲ ਦੀ ਇਸ ਖੇਤਰ ਵਿਚ ਸੇਵਾ ਲਈ ਬੇਹੱਦ ਚਰਚਾ ਹੈ। ਵਰਨਣਯੋਗ ਗੱਲ ਹੈ ਕਿ ਸਾਰੇ ਮ੍ਰਿਤਕ ਮਰਦ ਸਨ ਤੇ ਇਨ੍ਹਾਂ ਵਿਚੋਂ ਵਧੇਰੇ ਮ੍ਰਿਤਕ ਤੇ ਜ਼ਖ਼ਮੀ ਨੌਜਵਾਨ ਸਨ। ਪੀੜਤ ਇਹ ਲੋਕ ਇਕ ਫ਼ਿਰਕੇ ਦੇ ਨਹੀਂ ਸਗੋਂ ਦੋਵਾਂ ਫਿਰਕਿਆਂ ਨਾਲ ਸਬੰਧਿਤ ਹਨ। ਸ਼ੰਟੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਹਸਪਤਾਲ 'ਚ ਆਈਆਂ 30 ਮ੍ਰਿਤਕ ਦੇਹਾਂ ਵਿਚ ਦੋਵਾਂ ਮੁਖ ਫਿਰਕਿਆਂ ਦੀ ਗਿਣਤੀ ਬਰਾਬਰ ਹੀ ਹੈ। ਵੱਡੀ ਗੱਲ ਇਹ ਹੈ ਕਿ 'ਆਪ' ਦੇ ਕੌਂਸਲਰ ਤਾਹਿਰ ਹੁਸੈਨ ਤੋਂ ਇਲਾਵਾ ਇਸੇ ਖੇਤਰ ਦੇ ਲੋਕ ਵਾਹਨਾਂ, ਜਾਇਦਾਦਾਂ ਦੀ ਸਾੜਫੂਕ ਤੇ ਹਮਲਿਆਂ ਲਈ ਸਥਾਨਕ ਪੱਧਰ 'ਤੇ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾ ਰਹੇ। ਉਨ੍ਹਾਂ ਦਾ ਇਹੀ ਕਹਿਣਾ ਹੈ ਕਿ ਹਮਲਾਵਰ ਯੋਜਨਾਬੱਧ ਢੰਗ ਨਾਲ ਬਾਹਰੋਂ ਆਏ ਸਨ।

ਨਵਜੋਤ ਸਿੰਘ ਸਿੱਧੂ ਦੀ ਸੋਨੀਆ ਨਾਲ ਮੀਟਿੰਗ ਨੇ ਕਾਂਗਰਸੀ ਹਲਕਿਆਂ 'ਚ ਮਚਾਈ ਹਲਚਲ

ਹਰਕਵਲਜੀਤ ਸਿੰਘ
ਚੰਡੀਗੜ੍ਹ, 27 ਫਰਵਰੀ-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀਆਂ ਮਗਰਲੇ 2 ਦਿਨਾਂ ਦੀਆਂ ਦਿੱਲੀ ਦੀਆਂ ਸਰਗਰਮੀਆਂ ਨੂੰ ਲੈ ਕੇ ਕਾਂਗਰਸੀ ਹਲਕਿਆਂ 'ਚ ਕਾਫ਼ੀ ਹਲਚਲ ਮਚੀ ਹੋਈ ਹੈ ਅਤੇ ਇਨ੍ਹਾਂ ਮੀਟਿੰਗਾਂ ਨੇ ਚਰਚਿਆਂ ਤੇ ਅਟਕਲਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ, ਕਿਉਂਕਿ ਕਾਂਗਰਸੀ ਹਲਕਿਆਂ ਵਲੋਂ ਸ. ਸਿੱਧੂ ਵਲੋਂ ਇਨ੍ਹਾਂ ਮੀਟਿੰਗਾਂ ਦੇ ਦੱਸੇ ਗਏ ਮੰਤਵ 'ਤੇ ਭਰੋਸਾ ਨਹੀਂ ਕੀਤਾ ਜਾ ਰਿਹਾ। ਸ. ਨਵਜੋਤ ਸਿੰਘ ਸਿੱਧੂ ਵਲੋਂ ਅੱਜ ਦਿੱਤੇ ਗਏ ਬਿਆਨ ਵਿਚ ਉਨ੍ਹਾਂ ਦੀ 25 ਫਰਵਰੀ ਨੂੰ ਸ੍ਰੀਮਤੀ ਪ੍ਰਿਅੰਕਾ ਗਾਂਧੀ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ 40 ਮਿੰਟ ਦੀ ਹੋਈ ਮੁਲਾਕਾਤ ਅਤੇ 26 ਫਰਵਰੀ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਨਾਲ 10 ਜਨਪਥ (ਦਿੱਲੀ) ਵਿਖੇ ਹੋਈ ਇਕ ਘੰਟੇ ਦੀ ਮੁਲਾਕਾਤ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਂ ਕਾਂਗਰਸ ਹਾਈਕਮਾਨ ਵਲੋਂ ਮਿਲੇ ਸੱਦੇ ਤੋਂ ਬਾਅਦ ਦਿੱਲੀ ਗਿਆ ਸੀ ਅਤੇ ਇਨ੍ਹਾਂ ਮੁਲਾਕਾਤਾਂ ਦੌਰਾਨ ਮੈਂ ਪਾਰਟੀ ਹਾਈਕਮਾਨ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਅਤੇ ਇਸ ਨੂੰ ਆਤਮ ਨਿਰਭਰ ਬਣਾਉਣ ਲਈ ਆਪਣੇ ਰੋਡ ਮੈਪ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਦੋਨਾਂ ਮੁਲਾਕਾਤਾਂ 'ਚ ਮੇਰੇ ਵਿਚਾਰਾਂ ਨੂੰ ਬਹੁਤ ਗੌਰ ਅਤੇ ਠਰ੍ਹੰਮੇ ਨਾਲ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਗੁਆਚੀ ਖੁਸ਼ਹਾਲੀ ਸੂਬੇ ਨੂੰ ਵਾਪਸ ਦਿਵਾਉਣ ਅਤੇ ਇਸ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਦੇ ਆਪਣੇ ਰੋਡ ਮੈਪ ਨੂੰ ਮੈਂ ਪਿਛਲੇ ਕਈ ਸਾਲਾਂ ਤੋਂ ਮੰਤਰੀ ਹੁੰਦਿਆਂ ਮੰਤਰੀ ਮੰਡਲ ਸਾਹਮਣੇ ਅਤੇ ਆਮ ਲੋਕਾਂ ਵਿਚ ਵੀ ਰੱਖਦਾ ਰਿਹਾ ਹਾਂ ਪਰ 'ਅਜੀਤ' ਵਲੋਂ ਅੱਜ ਜਿਨ੍ਹਾਂ ਸੀਨੀਅਰ ਮੰਤਰੀਆਂ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਗਈ ਦਾ ਮੰਨਣਾ ਸੀ ਕਿ ਸ: ਸਿੱਧੂ ਨੂੰ ਅਚਾਨਕ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਸੂਬੇ ਲਈ ਵੱਡੇ ਮਹੱਤਵ ਵਾਲੇ ਵੀ ਹੋ ਸਕਦੇ ਹਨ। ਇਨ੍ਹਾਂ ਹਲਕਿਆਂ ਦਾ ਮੰਨਣਾ ਹੈ ਕਿ ਪਾਰਟੀ ਹਾਈਕਮਾਨ ਸ: ਸਿੱਧੂ ਨਾਲ ਸ੍ਰੀ ਪ੍ਰਸ਼ਾਂਤ ਕਿਸ਼ੋਰ ਵਲੋਂ ਬਣਾਏ ਜਾ ਰਹੇ ਸੰਪਰਕ ਦੀਆਂ ਰਿਪੋਰਟਾਂ ਕਾਰਨ ਕਾਫ਼ੀ ਚਿੰਤਤ ਸੀ। ਪਾਰਟੀ ਹਾਈਕਮਾਨ ਵਲੋਂ ਸ. ਸਿੱਧੂ ਨੂੰ ਹਰਿਆਣਾ ਅਤੇ ਦਿੱਲੀ ਆਦਿ ਦੀਆਂ ਚੋਣਾਂ ਕਾਰਨ ਕੁਝ ਸਮਾਂ ਇੰਤਜ਼ਾਰ ਕਰਨ ਲਈ ਵੀ ਕਿਹਾ ਸੀ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਜਾਣ ਵਾਲੀ ਕਿਸੇ ਤਰ੍ਹਾਂ ਦੀ ਜ਼ਿੰਮੇਵਾਰੀ ਦਾ ਮਾਮਲਾ ਲਗਾਤਾਰ ਲਟਕਦਾ ਆ ਰਿਹਾ ਸੀ। ਜਿਸ ਨੂੰ ਲੈ ਕੇ ਪਾਰਟੀ ਹਾਈਕਮਾਨ ਦੇ ਕੁਝ ਆਗੂ ਵੀ ਚਿੰਤਤ ਸਨ। ਸ. ਸਿੱਧੂ ਇਹ ਪਹਿਲਾਂ ਕਈ ਮੌਕਿਆਂ 'ਤੇ ਕਹਿ ਚੁੱਕੇ ਹਨ ਕਿ ਉਹ ਕੌਮੀ ਪੱਧਰ ਦੀ ਸਿਆਸਤ ਵਿਚ ਕੁਦਣ ਲਈ ਤਿਆਰ ਨਹੀਂ ਅਤੇ ਆਪਣੇ ਸੂਬੇ ਦੀ ਹੀ ਸੇਵਾ ਕਰਨੀ ਚਾਹੁੰਦੇ ਹਨ। ਪਾਰਟੀ ਹਾਈਕਮਾਨ ਵਲੋਂ ਸ. ਸਿੱਧੂ ਨੂੰ ਪੰਜਾਬ ਵਿਚ ਉਪ-ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਵੀ ਤਜਵੀਜ਼ ਰੱਖੀ ਸੀ ਪਰ ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਲਈ ਤਿਆਰ ਨਹੀਂ ਹੋਏ। ਹੁਣ ਇਹ ਵੀ ਸਪਸ਼ਟ ਨਹੀਂ ਕਿ ਕੀ ਸ. ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੰਮ ਕਰਨ ਲਈ ਤਿਆਰ ਹੋਣਗੇ ਜਾਂ ਨਹੀਂ? ਕਿਉਂਕਿ ਉਹ ਜਨਤਕ ਤੌਰ 'ਤੇ ਇਹ ਕਹਿ ਚੁੱਕੇ ਹਨ ਕਿ ਮੁੱਖ ਮੰਤਰੀ ਨੂੰ ਮੇਰੇ 'ਤੇ ਭਰੋਸਾ ਤੇ ਵਿਸ਼ਵਾਸ ਹੀ ਨਹੀਂ ਹੈ। ਕਾਂਗਰਸੀ ਹਲਕਿਆਂ ਵਿਚ ਇਹ ਚਰਚਾ ਹੈ ਕਿ 4 ਮਾਰਚ ਨੂੰ ਖ਼ਤਮ ਹੋਣ ਵਾਲੇ ਪੰਜਾਬ ਦੇ ਬਜਟ ਸਮਾਗਮ ਤੋਂ ਬਾਅਦ ਪਾਰਟੀ ਹਾਈਕਮਾਨ ਸ. ਨਵਜੋਤ ਸਿੰਘ ਸਿੱਧੂ ਨੂੰ ਕਿਸੇ ਅਹਿਮ ਥਾਂ 'ਤੇ ਨਿਯੁਕਤੀ ਦਿਵਾਉਣ ਦਾ ਮਾਮਲਾ ਉਠਾਏਗੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਇਸ ਵੇਲੇ ਕਈ ਤਰ੍ਹਾਂ ਦੇ ਵਿਵਾਦਾਂ ਵਿਚ ਉਲਝੇ ਹੋਏ ਹਨ ਸ. ਸਿੱਧੂ ਦੀ ਬਹਾਲੀ ਨੂੰ ਰੋਕ ਪਾਉਣਗੇ ਜਾਂ ਨਹੀਂ ਇਹ ਹੁਣ ਸਮਾਂ ਹੀ ਦੱਸੇਗਾ ਪਰ ਉੱਚ ਕਾਂਗਰਸੀ ਹਲਕਿਆਂ ਦਾ ਮੰਨਣਾ ਹੈ ਕਿ ਪਾਰਟੀ ਹਾਈਕਮਾਨ ਲਈ ਸ. ਨਵਜੋਤ ਸਿੰਘ ਸਿੱਧੂ ਨੂੰ ਵੀ ਅਣਮਿੱਥੇ ਸਮੇਂ ਲਈ ਅਗਿਆਤਵਾਸ 'ਚ ਰੱਖਣਾ ਹੁਣ ਸੰਭਵ ਨਹੀਂ ਹੋਵੇਗਾ, ਇਸੇ ਲਈ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਸੂਚਨਾ ਅਨੁਸਾਰ ਸ. ਸਿੱਧੂ ਆਪਣੇ ਕੁਝ ਨਿਕਟਵਰਤੀ ਵਿਧਾਇਕਾਂ ਅਤੇ ਮੰਤਰੀਆਂ ਨਾਲ ਲਗਾਤਾਰ ਸੰਪਰਕ ਰੱਖ ਰਹੇ ਹਨ ਪਰ ਉਨ੍ਹਾਂ ਵਲੋਂ ਕਿਸੇ ਨੂੰ ਵੀ ਹੋਈਆਂ ਇਨ੍ਹਾਂ ਮੀਟਿੰਗਾਂ ਦਾ ਬਿਓਰਾ ਨਹੀਂ ਦਿੱਤਾ ਜਾ ਰਿਹਾ।

ਸੋਨੀਆ ਦੀ ਅਗਵਾਈ 'ਚ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸੀ ਆਗੂਆਂ ਦਾ ਵਫ਼ਦ

ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਹਿੰਸਾ ਦੇ ਪਿਛੋਕੜ 'ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਇਕ ਵਫ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਤਾਕਤ ਦੀ ਵਰਤੋਂ ਕਰਦਿਆਂ 'ਰਾਜ ਧਰਮ' ਨੂੰ ਬਚਾਉਣ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਹਿੰਸਾ 'ਤੇ ਕੇਂਦਰ ਤੇ ਦਿੱਲੀ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਨੂੰ ਦੇਸ਼ ਦੇ ਲੋਕਾਂ ਨੂੰ ਜ਼ਿੰਦਗੀ, ਆਜ਼ਾਦੀ ਅਤੇ ਸੰਪਤੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸੋਨੀਆ ਗਾਂਧੀ ਨੇ ਇਕ ਵਾਰ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਦਿੱਲੀ ਦੰਗਿਆਂ ਦੌਰਾਨ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਰਹੀ। ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਨਾਕਾਮ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦਿੱਲੀ ਦੰਗਿਆਂ ਨੂੰ 'ਰਾਸ਼ਟਰੀ ਸ਼ਰਮਿੰਦਗੀ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਸ਼ਟਰਪਤੀ ਨੂੰ ਕੇਂਦਰ ਸਰਕਾਰ ਨੂੰ ਰਾਜਧਰਮ ਯਾਦ ਦਿਵਾਉਣ ਦੀ ਅਪੀਲ ਕੀਤੀ। ਡਾ: ਸਿੰਘ ਨੇ 35 ਲੋਕਾਂ ਦੀ ਮੌਤ ਅਤੇ 200 ਜ਼ਖ਼ਮੀ ਲੋਕਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਸਰਕਾਰ ਕਿਸ ਤਰ੍ਹਾਂ ਅਸਫਲ ਰਹੀ ਹੈ। ਦੱਸਣਯੋਗ ਹੈ ਕਿ ਦਿੱਲੀ ਹਿੰਸਾ 'ਤੇ ਕਾਂਗਰਸ ਵਰਕਿੰਗ ਕਮੇਟੀ ਵਲੋਂ ਬੁੱਧਵਾਰ ਨੂੰ ਹੰਗਾਮੀ ਮੀਟਿੰਗ ਸੱਦੀ ਗਈ ਸੀ ਅਤੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਬੁੱਧਵਾਰ ਸ਼ਾਮ ਨੂੰ ਹੀ ਕਾਂਗਰਸ ਵਲੋਂ ਸ਼ਾਂਤੀ ਮਾਰਚ ਵੀ ਕੀਤਾ ਗਿਆ ਸੀ, ਜਿਸ ਦੀ ਅਗਵਾਈ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੀਤੀ ਸੀ। ਵਫ਼ਦ ਵਿਚ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਪੀ. ਚਿਦੰਬਰਮ, ਕੇ.ਸੀ. ਵੇਣੂਗੋਪਾਲ, ਮਲਿਕ ਅਰਜੁਨ ਖੜਗੇ, ਪ੍ਰਿਅੰਕਾ ਗਾਂਧੀ, ਅਨੰਦ ਸ਼ਰਮਾ, ਏ.ਕੇ. ਐਂਟਨੀ, ਕੁਮਾਰੀ ਸ਼ੈਲਜਾ ਅਤੇ ਰਣਦੀਪ ਸੂਰਜੇਵਾਲਾ ਵੀ ਸ਼ਾਮਿਲ ਸਨ।

ਅੱਜ ਪੇਸ਼ ਹੋਵੇਗਾ ਪੰਜਾਬ ਦਾ ਬਜਟ

ਚੰਡੀਗੜ੍ਹ, 27 ਫਰਵਰੀ (ਬਿਊਰੋ ਚੀਫ਼)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਾਲਾਨਾ ਬਜਟ ਪੇਸ਼ ਕਰਨਗੇ। ਨਿਯਮਾਂ ਅਨੁਸਾਰ ਬਜਟ ਤਜਵੀਜ਼ਾਂ ਛਪਾਈ ਲਈ ਅੱਜ ਸ਼ਾਮ ਸਰਕਾਰੀ ਪ੍ਰਿੰਟਿੰਗ ਪ੍ਰੈਸ ਨੂੰ ਭੇਜ ਦਿੱਤੀਆਂ ਗਈਆਂ ਸਨ ਅਤੇ ਕੱਲ੍ਹ ਸਵੇਰੇ ਛਪ ਕੇ ਵਿੱਤ ਵਿਭਾਗ ਨੂੰ ਮਿਲ ਜਾਣਗੀਆਂ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਖ਼ਜ਼ਾਨਾ ਮੰਤਰੀ ਬਜਟ ਤਜਵੀਜ਼ਾਂ ਵਿਚ ਕੁਝ ਇਕ ਐਲਾਨ ਵੀ ਕਰਨਗੇ ਅਤੇ ਜਿਵੇਂ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਸੀ ਕਿ ਬਜਟ ਤਜਵੀਜ਼ਾਂ ਵਿਚ ਵਿੱਤ ਮੰਤਰੀ ਮੁਲਾਜ਼ਮ ਮੰਗਾਂ ਸਬੰਧੀ ਵੀ ਕੋਈ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਕੁਝ ਵਾਅਦੇ ਜੋ ਪੂਰੇ ਨਹੀਂ ਹੋਏ ਸਬੰਧੀ ਵੀ ਐਲਾਨ ਕਰਨਗੇ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਕੀਮ ਨੂੰ ਅੱਗੇ ਤੋਰਨ ਲਈ ਵੀ ਵਿੱਤ ਮੰਤਰੀ ਵਲੋਂ ਐਲਾਨ ਕੀਤਾ ਜਾਵੇਗਾ। ਵਿੱਤ ਵਿਭਾਗ ਦਾ ਰਾਜ ਦੇ ਮਾਲੀਏ ਨੂੰ ਵਧਾਉਣ ਲਈ ਕਾਫ਼ੀ ਜ਼ੋਰ ਰਿਹਾ ਹੈ ਲੇਕਿਨ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਸ ਸਬੰਧੀ ਉਨ੍ਹਾਂ ਨੂੰ ਮੁੱਖ ਮੰਤਰੀ ਤੋਂ ਕੀ ਕਿਸੇ ਨਵੇਂ ਟੈਕਸ ਲਗਾਏ ਜਾਣ ਸਬੰਧੀ ਅੱਜ ਇਜਾਜ਼ਤ ਮਿਲੀ ਹੈ ਜਾਂ ਨਹੀਂ। ਵਿੱਤ ਮੰਤਰੀ ਵਿਧਾਨ ਸਭਾ ਵਿਚ ਕੱਲ੍ਹ ਸਵੇਰੇ 11 ਵਜੇ ਆਪਣੀਆਂ ਬਜਟ ਤਜਵੀਜ਼ਾਂ ਪੜ੍ਹਨੀਆਂ ਸ਼ੁਰੂ ਕਰਨਗੇ। ਇਸ ਕਾਰਨ ਕੱਲ੍ਹ ਵਿਧਾਨ ਸਭਾ ਵਿਚ ਸਿਫ਼ਰ ਕਾਲ ਦਾ ਸਮਾਂ ਨਹੀਂ ਰੱਖਿਆ ਜਾਵੇਗਾ। ਮਨਪ੍ਰੀਤ ਸਿੰਘ ਬਾਦਲ ਕੱਲ੍ਹ ਬਾਅਦ ਦੁਪਹਿਰ ਡੇਢ ਵਜੇ ਬਜਟ ਤਜਵੀਜ਼ਾਂ ਸਬੰਧੀ ਪੰਜਾਬ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਇਸੇ ਦੌਰਾਨ ਭਾਰਤ ਸਰਕਾਰ ਦੇ ਮਹਾਂ ਲੇਖਾਕਾਰ ਵਲੋਂ ਸਾਲ 2017-18 ਲਈ ਭੇਜੀਆਂ ਰਿਪੋਰਟਾਂ ਅੱਜ ਸਦਨ ਵਿਚ ਪੇਸ਼ ਕੀਤੀਆਂ ਗਈਆਂ।

ਪੀ.ਐਨ.ਬੀ. ਧੋਖਾਧੜੀ ਮਾਮਲਾ

ਬਰਤਾਨੀਆ ਦੀ ਅਦਾਲਤ ਨੇ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ

ਲੰਡਨ, 27 ਫਰਵਰੀ (ਏਜੰਸੀਆਂ)-ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਨਾਲ ਲਗਪਗ 2 ਅਰਬ ਡਾਲਰ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਦੇ ਸਿਲਸਿਲੇ 'ਚ ਭਾਰਤ ਨੂੰ ਹਵਾਲਗੀ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਹੈ। ਨੀਰਵ ਮੋਦੀ ਮੰਗਲਵਾਰ ਨੂੰ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ 'ਚ ਸੁਣਵਾਈ ਲਈ ਦੱਖਣੀ-ਪੱਛਮੀ ਲੰਡਨ 'ਚ ਵੈਂਡਸਵਰਥ ਜੇਲ੍ਹ ਤੋਂ ਵੀਡੀਓ ਕਾਨਫ਼ੰਰਸ ਰਾਹੀਂ ਪੇਸ਼ ਹੋਏ। ਜਸਟਿਸ ਡੇਵਿਡ ਰੋਬਿਨਸਨ ਨੇ ਕਿਹਾ ਅੱਜ ਦੀ ਸੁਣਵਾਈ ਦਾ ਉਦੇਸ਼ ਅਗਲੀ ਸੁਣਵਾਈ ਦੇ ਬਾਰੇ 'ਚ ਤੈਅ ਕਰਨਾ ਸੀ ਜੋ 24 ਮਾਰਚ ਨੂੰ ਹੋਵੇਗੀ। ਨੀਰਵ ਮੋਦੀ ਦੀ ਹਵਾਲਗੀ ਦੇ ਮਾਮਲੇ 'ਚ ਸੁਣਵਾਈ 11 ਮਈ ਤੋਂ ਪੰਜ ਦਿਨ ਤੱਕ ਚਲਾਈ ਜਾਵੇਗੀ।

ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿਆਂਗੇ-ਸੁਖਬੀਰ

'ਗੁਟਕਾ ਸਾਹਿਬ' ਦੀ ਸਹੁੰ ਖਾਣ 'ਤੇ ਕੀਤੀ ਬੇਅਦਬੀ ਲਈ ਦੱਸਿਆ ਕੈਪਟਨ ਨੂੰ ਜ਼ਿੰਮੇਵਾਰ

ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਲਾਲੀ ਕੈਰੋਂ
ਤਰਨ ਤਾਰਨ, 27 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦਾ 100 ਸਾਲ ਦਾ ਗੌਰਵਮਈ ਇਤਿਹਾਸ ਹੈ ਅਤੇ ਵੱਡੇ-ਵੱਡੇ ਆਗੂਆਂ ਨੇ ਕੁਰਬਾਨੀਆਂ ਦੇ ਕੇ ਅਕਾਲੀ ਦਲ ਨੂੰ ਹੋਂਦ 'ਚ ਲਿਆਂਦਾ ਹੈ। ਅਕਾਲੀ ਦਲ ਨੂੰ ਖ਼ਤਮ ਕਰਨ ਲਈ ਕਾਂਗਰਸ ਸਮੇਤ ਬਹੁਤ ਸਾਰੀਆਂ ਹੋਰ ਜਮਾਤਾਂ ਨੇ ਵੱਡੀਆਂ-ਵੱਡੀਆਂ ਸਾਜ਼ਿਸ਼ਾਂ ਰਚੀਆਂ, ਪਰ ਅਕਾਲੀ ਦਲ ਨੂੰ ਕੋਈ ਖ਼ਤਮ ਨਹੀਂ ਕਰ ਸਕਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਗੁਟਕਾ ਸਾਹਿਬ' ਹੱਥ 'ਚ ਫੜ ਕੇ ਪੰਜਾਬ 'ਚੋਂ ਨਸ਼ਾ, ਬੇਰੁਜ਼ਗਾਰੀ, ਕਿਸਾਨਾਂ ਦੇ ਸਮੂਹ ਕਰਜ਼ੇ ਮੁਆਫ਼ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ 'ਚੋਂ ਇਕ ਵੀ ਵਾਅਦਾ ਉਨ੍ਹਾਂ ਪੂਰਾ ਨਾ ਕਰਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ। ਜਿਸ ਦੀ ਸਜ਼ਾ ਉਨ੍ਹਾਂ ਨੂੰ ਪ੍ਰਮਾਤਮਾ ਜ਼ਰੂਰ ਦੇਵੇਗਾ। ਪੰਜਾਬ ਵਿਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਆਪੇ ਬਣੇ ਅਕਾਲੀ ਦਲ ਦੇ ਬਿਨਾਂ ਅਧਾਰ ਵਾਲੇ ਕੁਝ ਆਗੂ ਇਕਮੁੱਠ ਹੋ ਕੇ ਅਕਾਲੀ ਦਲ ਦੇ ਖ਼ਿਲਾਫ਼ ਜੋ ਸਾਜ਼ਿਸ਼ਾਂ ਰਚ ਰਹੇ ਹਨ, ਉਨ੍ਹਾਂ ਦੀਆਂ ਇਹ ਸਾਜ਼ਿਸ਼ਾਂ ਵੀ ਕਦੇ ਕਾਮਯਾਬ ਨਹੀਂ ਹੋਣਗੀਆਂ। ਪੰਜਾਬ 'ਚ ਕਾਂਗਰਸ ਸਰਕਾਰ ਖ਼ਿਲਾਫ਼ ਹੋ ਰਹੀਆਂ ਰੋਸ ਰੈਲੀਆਂ ਵਿਚ ਜਿਸ ਕਦਰ ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ, ਉਸ ਤੋਂ ਇਹ ਗੱਲ ਸਾਬਤ ਹੋ ਜਾਂਦੀ ਹੈ ਕਿ ਇਹ ਲੋਕ ਮੌਜੂਦਾ ਸਰਕਾਰ ਤੋਂ ਕਿਸ ਕਦਰ ਦੁਖੀ ਹਨ। ਇਨ੍ਹਾਂ ਵਿਚਾਰਾਂ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ. ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡਤੋੜ ਅਤੇ ਇਤਿਹਾਸਕ ਰੈਲੀ 'ਚ ਜੁੜੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੀਨ 'ਚ ਆਏ ''ਕੋਰੋਨਾ ਵਾਇਰਸ' ਦੀ ਆੜ ਲੈ ਕੇ ਨੌਜਵਾਨਾਂ ਨੂੰ ਮੋਬਾਈਲ ਦੇਣ ਦੇ ਵਾਅਦੇ ਤੋਂ ਭੱਜ ਗਏ ਹਨ, ਪਰ ਉਹ ਇਹ ਦੱਸਣ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ 'ਚ ਤਾਂ ''ਕੋਰੋਨਾ ਵਾਇਰਸ' ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਅਕਾਲੀ ਸਰਕਾਰ ਸਮੇਂ ਸੜਕਾਂ 'ਤੇ ਧਰਨੇ ਲਗਾਉਣ ਵਾਲੇ ਲੋਕ ਹੁਣ ਕਿਧਰ ਗਏ। ਬੇਅਦਬੀ ਕਾਂਡ ਦੇ ਇਕੋ ਇਕ ਗਵਾਹ ਸੁਰਜੀਤ ਸਿੰਘ ਨੂੰ ਕਾਂਗਰਸ ਦੇ ਵਿਧਾਇਕ ਕਿੱਕੀ ਢਿੱਲੋਂ ਅਤੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੁਲਿਸ ਦੇ ਹੱਕ ਵਿਚ ਗਵਾਹੀ ਦੇਣ ਲਈ ਦਬਾਅ ਪਾਉਣ 'ਤੇ ਉਸ ਵਲੋਂ ਆਤਮ ਹੱਤਿਆ ਕਰ ਲਈ ਗਈ। ਇਹ ਦੋਵੇਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰਨਾਂ ਨੂੰ ਅਕਾਲੀ ਦਲ ਨੇ ਪੂਰਾ ਮਾਣ ਸਨਮਾਨ ਦਿੱਤਾ, ਇਥੋਂ ਤੱਕ ਕਿ ਜਦੋਂ ਉਹ ਚੋਣਾਂ ਹਾਰ ਜਾਂਦੇ ਰਹੇ, ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਜਾਂ ਪਾਰਲੀਮੈਂਟ ਮੈਂਬਰ ਬਣਾ ਕੇ ਬਣਦਾ ਰੁਤਬਾ ਬਰਕਰਾਰ ਰੱਖਿਆ ਜਾਂਦਾ ਰਿਹਾ, ਪਰ ਇਨ੍ਹਾਂ ਨੇ ਅਕਾਲੀ ਦਲ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਰੈਲੀ 'ਚ ਉਮੜੇ ਜਨ-ਸੈਲ੍ਹਾਬ ਤੋਂ ਪੂਰੀ ਤਰ੍ਹਾਂ ਖ਼ੁਸ਼ ਦਿਖਾਈ ਦਿੱਤੇ ਸ. ਸੁਖਬੀਰ ਸਿੰਘ ਬਾਦਲ ਨੇ ਇਸ ਰੈਲੀ ਦੀ ਸਫਲਤਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਹਲਕਾ ਖਡੂਰ ਸਾਹਿਬ ਦੇ ਆਗੂਆਂ ਨੂੰ ਵਧਾਈ ਦਿੱਤੀ।
ਕਾਂਗਰਸ ਦੇ ਰਾਜ 'ਚ ਨਸ਼ਾ 31 ਫ਼ੀਸਦੀ ਹੋਰ ਵਧਿਆ-ਜਗਮੀਤ ਸਿੰਘ ਬਰਾੜ
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ੇ ਦੇ ਮਾਮਲੇ 'ਚ ਗੁਮਰਾਹ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਬਣਾਈ ਕਾਂਗਰਸ ਸਰਕਾਰ ਦੇ ਰਾਜ ਵਿਚ 31 ਫ਼ੀਸਦੀ ਨਸ਼ਾ ਵਧਿਆ ਹੈ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ 2500 ਕਿਸਾਨਾਂ ਨੇ ਸਰਕਾਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀਆਂ ਕੀਤੀਆਂ ਹਨ।
ਸਰਕਾਰ ਨੂੰ ਲੋਕਾਂ ਦੇ ਦੁੱਖ ਦੀ ਕੋਈ ਪ੍ਰਵਾਹ ਨਹੀਂ-ਕੈਰੋਂ
ਕਾਂਗਰਸ ਪਾਰਟੀ ਦੇ ਰਾਜ 'ਚ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਦੁਖੀ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ। ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ 'ਚ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ, ਪਰ ਇਹ ਸਾਰੀਆਂ ਸਹੂਲਤਾਂ ਤੋਂ ਲੋਕ ਹੁਣ ਹੱਥ ਧੋ ਬੈਠੇ ਹਨ।
ਝੂਠ ਬੋਲ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਰੋਸ-ਹਰਮੀਤ ਸਿੰਘ ਸੰਧੂ
ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਨਸ਼ੇ, ਬੇਰੁਜ਼ਗਾਰੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਲੋਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਜ ਕੇ ਗੁਮਰਾਹ ਕੀਤਾ। ਝੂਠ ਬੋਲ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਦੇ ਮਨਾਂ ਵਿਚ ਭਾਰੀ ਰੋਸ ਹੈ।
ਜੇ ਬਿਜਲੀ ਦੀ ਕੁੰਡੀ ਲਗਾਉਣੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਨਾਲ ਕੁੰਡੀ ਜੋੜਨੀ ਪਊ-ਪ੍ਰੋ. ਵਲਟੋਹਾ
ਸਟੇਜ ਦਾ ਸੰਚਾਲਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਸੁੱਖ ਸਹੂਲਤਾਂ ਸਨ, ਇਥੋਂ ਤੱਕ ਕਿ ਲੋਕਾਂ ਨੂੰ ਬਿਜਲੀ ਦੇ ਬਿੱਲ ਬਹੁਤ ਹੀ ਘੱਟ ਆਉਂਦੇ ਸਨ, ਪਰ ਕਾਂਗਰਸ ਸਰਕਾਰ ਦੇ ਬਣਦਿਆਂ ਹੀ ਹੁਣ 10 ਹਜ਼ਾਰ ਤੋਂ ਲੈ ਕੇ 1 ਲੱਖ ਰੁਪਏ ਤੱਕ ਦੇ ਬਿਜਲੀ ਦੇ ਬਿੱਲ ਲੋਕ ਅਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਕਦੇ ਵੀ ਬਿਜਲੀ ਦੀ ਕੁੰਡੀ ਨਹੀਂ ਫੜੀ ਜਾਂਦੀ ਸੀ ਅਤੇ ਹੁਣ ਜੇਕਰ ਫਿਰ ਉਹੋ ਜਿਹੇ ਆਨੰਦ ਮਾਣਨੇ ਹਨ ਅਤੇ ਪਹਿਲਾਂ ਦੀ ਤਰ੍ਹਾਂ ਕੁੰਡੀ ਲਗਾਉਣੀ ਹੈ ਤਾਂ ਲੋਕਾਂ ਨੂੰ ਅਕਾਲੀ ਦਲ ਨਾਲ ਆਪਣੀ ਕੁੰਡੀ ਜੋੜਨੀ ਪਵੇਗੀ। ਰੈਲੀ 'ਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਫਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਮੈਂਬਰ ਸ਼੍ਰੋਮਣੀ ਕਮੇਟੀ, ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਰਮਨਦੀਪ ਸਿੰਘ ਭਰੋਵਾਲ ਮੀਤ ਪ੍ਰਧਾਨ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਪ੍ਰਧਾਨ ਜ਼ਿਲ੍ਹਾ ਇਸਤਰੀ ਅਕਾਲੀ ਦਲ, ਯਾਦਵਿੰਦਰ ਸਿੰਘ ਰੂੜੇਆਂਸਲ ਆਦਿ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਰਾਜਬੀਰ ਸਿੰਘ ਸੰਧੂ, ਗੌਰਵਦੀਪ ਸਿੰਘ ਵਲਟੋਹਾ, ਗੁਰਿੰਦਰ ਸਿੰਘ ਟੋਨੀ, ਪ੍ਰਮਜੀਤ ਸਿੰਘ ਢੋਟੀਆਂ ਸਾਬਕਾ ਚੇਅਰਮੈਨ, ਭੁਪਿੰਦਰ ਸਿੰਘ ਖੇੜਾ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਬਖ਼ਸ਼ੀਸ਼ ਸਿੰਘ ਡਿਆਲ, ਕੌਂਸਲਰ ਨਵਰੂਪ ਸਿੰਘ ਸੰਧਾਵਾਲੀਆ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਭਾਰਤ ਸ਼ਾਨਦਾਰ ਦੇਸ਼, ਦੌਰੇ ਦੌਰਾਨ ਦੁਵੱਲੇ ਸਬੰਧਾਂ 'ਚ ਬਹੁਤ ਪ੍ਰਗਤੀ ਹੋਈ-ਟਰੰਪ

ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਮਹਾਨ ਸੱਜਣ ਅਤੇ ਨੇਤਾ

ਵਾਸ਼ਿੰਗਟਨ, 27 ਫਰਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਭਾਰਤ ਨਾਲ ਸਬੰਧਾਂ ਨੂੰ ਹੁਣ ਵਿਲੱਖਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਰਾਸ਼ਟਰਪਤੀ ਵਜੋਂ ਸ਼ਾਨਦਾਰ ਭਾਰਤ ਦੀ ਪਹਿਲੀ ਰਸਮੀ ਯਾਤਰਾ ਦੌਰਾਨ ਦੁਵੱਲੇ ਸਬੰਧਾਂ 'ਚ ਕਾਫ਼ੀ ਪ੍ਰਗਤੀ ...

ਪੂਰੀ ਖ਼ਬਰ »

ਘੱਟ ਗਿਣਤੀਆਂ ਨੂੰ ਬਚਾਉਣ ਪ੍ਰਤੀ ਦਿੱਲੀ ਪੁਲਿਸ ਦੀ ਨਾਕਾਮੀ ਦਿਵਾਉਂਦੀ ਹੈ 1984 ਦੀ ਯਾਦ-ਨਰੇਸ਼ ਗੁਜਰਾਲ

ਮੇਰੇ ਸ਼ਿਕਾਇਤ ਕਰਨ ਦੇ ਬਾਵਜੂਦ 16 ਲੋਕਾਂ ਨੂੰ ਬਚਾਉਣ ਨਹੀਂ ਪੁੱਜੀ ਪੁਲਿਸ

ਨਵੀਂ ਦਿੱਲੀ, 27 ਫਰਵਰੀ (ਪੀ. ਟੀ. ਆਈ.)-ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਘੱਟ ਗਿਣਤੀਆਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਬਚਾਉਣ ਪ੍ਰਤੀ ਦਿੱਲੀ ਪੁਲਿਸ ਦੀ ਨਾਕਾਮੀ ...

ਪੂਰੀ ਖ਼ਬਰ »

ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਦਿੱਲੀ ਕਮੇਟੀ ਨੇ ਭੇਜੀ ਰਾਹਤ ਸਮੱਗਰੀ

ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਲੰਗਰ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਿਰਸਾ ਨੇ ਦੱਸਿਆ ਕਿ ਡੀ.ਐਮ. ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX