ਤਾਜਾ ਖ਼ਬਰਾਂ


ਕੋਰੋਨਾ ਕਾਰਨ ਮਾਰਕੀਟ ਕਮੇਟੀ ਹਰੀਕੇ ਦੇ ਡਾਇਰੈਕਟਰ ਦੀ ਮੌਤ
. . .  26 minutes ago
ਹਰੀਕੇ ਪੱਤਣ,13 ਅਗਸਤ (ਸੰਜੀਵ ਕੁੰਦਰਾ)ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਬੂਹ ਦੇ ਵਸਨੀਕ ਸੁਖਬੀਰ ਸਿੰਘ ਕਿੱਟੂ(60)ਜੋ ਕਿ ਮਾਰਕੀਟ ਕਮੇਟੀ ਹਰੀਕੇ ਦੇ ਡਾਇਰੈਕਟਰ ਸਨ,ਦੀ ਕੋਰੋਨਾ ਕਾਰਨ ਮੌਤ ਹੋ ਗਈ‌। ਕੋਰੋਨਾ ਕਾਰਨ ਹਰੀਕੇ ਇਲਾਕੇ ਵਿਚ 3 ਦਿਨਾਂ ਦੌਰਾਨ ਦੂਸਰੀ ਮੌਤ...
50 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  32 minutes ago
ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ) - ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਲਏ ਗਏ ਸ਼ੱਕੀ ਵਿਅਕਤੀਆਂ ਦੀਆਂ ਰਿਪੋਰਟਾ 'ਚ 50 ਮਾਮਲੇ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ । ਜਿਸ ਨਾਲ ਹੁਣ ਤੱਕ ਪਾਜ਼ੀਟਿਵ ਆਉਣ ਵਾਲੇ ਕੁਲ ਮਾਮਲੇ 783 ਹੋ ਗਏ ਹਨ । ਜਿਨ੍ਹਾਂ ਵਿੱਚੋਂ 349 ਵਿਅਕਤੀ ਇਲਾਜ...
ਵੈਂਟੀਲੇਟਰ 'ਤੇ ਹਨ ਸਾਬਕਾ ਰਾਸ਼ਟਰਪਤੀ
. . .  40 minutes ago
ਨਵੀਂ ਦਿੱਲੀ, 13 ਅਗਸਤ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫੌਜ ਦੇ ਹਸਪਤਾਲ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੁਖਰਜੀ ਦੀ ਹਾਲਤ ਅਜੇ ਸਥਿਤ ਹੈ ਪਰ ਅਜੇ ਵੀ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਹੀ ਰੱਖਿਆ ਗਿਆ ਹੈ। ਸਾਬਕਾ ਰਾਸ਼ਟਰਪਤੀ...
ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਵਲੋਂ ਤਨਖ਼ਾਹਾਂ ਵਿਚ ਕਟੌਤੀ ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
. . .  1 minute ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ...
ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ ਬੇਸ ਦੇ ਦੌਰੇ 'ਤੇ ਹਨ ਹਵਾਈ ਫ਼ੌਜ ਦੇ ਮੁਖੀ ਭਦੌਰੀਆ
. . .  about 1 hour ago
ਨਵੀਂ ਦਿੱਲੀ, 13 ਅਗਸਤ- ਹਵਾਈ ਫ਼ੌਜ ਦੇ ਚੀਫ਼ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ ਭਦੌਰੀਆ ਅੱਜ ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ....
ਲਹਿਰਾਗਾਗਾ 'ਚ ਸਮਾਰਟ ਫ਼ੋਨ ਵੰਡਣ ਦਾ ਆਗਾਜ਼
. . .  about 1 hour ago
ਲਹਿਰਾਗਾਗਾ, 13 ਅਗਸਤ (ਸੂਰਜ ਭਾਨ ਗੋਇਲ) - ਕੈਪਟਨ ਸਮਾਰਟ ਕਨੈੱਕਟ ਤਹਿਤ ਅੱਜ ਲਹਿਰਾਗਾਗਾ...
ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 1 hour ago
ਹੰਡਿਆਇਆ/ਬਰਨਾਲਾ, 13 ਅਗਸਤ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਵਿਖੇ ਨੌਜਵਾਨ ਵਿਆਹੁਤਾ ਲੜਕੀ ਲੱਛਮੀ ਕੌਰ....
ਜ਼ਹਿਰੀਲੀ ਸ਼ਰਾਬ ਕਾਂਡ : ਭਾਜਪਾ ਵਲੋਂ ਫੁਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
. . .  about 1 hour ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਪਰ ਕਾਂਗਰਸ ਸਰਕਾਰ ਦੇ ਵਿਰੁੱਧ ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਰਾਜਿੰਦਰ...
ਜਲੰਧਰ 'ਚ ਕੋਰੋਨਾ ਦੇ 93 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 13 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ....
ਰਾਜਪੁਰਾ ਧਰਨੇ 'ਚ ਪੁੱਜੇ ਸੁਖਬੀਰ ਬਾਦਲ
. . .  about 1 hour ago
ਰਾਜਪੁਰਾ, 13 ਅਗਸਤ (ਰਣਜੀਤ ਸਿੰਘ)- ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਨੇੜਲੇ ਪਿੰਡ ਘੱਗਰ ਸਰਾਏ ਵਿਖੇ ਨਕਲੀ ਸ਼ਰਾਬ ਫ਼ੈਕਟਰੀ ....
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਡੀ.ਸੀ ਨੂੰ ਮੰਗ ਪੱਤਰ
. . .  1 minute ago
ਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਜਥੇ ਵੱਲੋਂ ਸ੍ਰੀ ਗੁਰੂ...
ਰਾਏਸਰ (ਬਰਨਾਲਾ) ਦੇ ਨੌਜਵਾਨ ਪਲੰਬਰ ਦੀ ਕਰੰਟ ਲੱਗਣ ਕਾਰਨ ਮੌਤ
. . .  about 2 hours ago
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)- ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ (ਬਰਨਾਲਾ) ਦੇ ਵਸਨੀਕ ਕਿਰਤੀ....
ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਹੋਇਆ ਕੋਰੋਨਾ
. . .  about 2 hours ago
ਨਵੀਂ ਦਿੱਲੀ, 13 ਅਗਸਤ- ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ....
ਏਮਜ਼ ਬਠਿੰਡਾ ਛੇਤੀ ਸ਼ੁਰੂ ਕਰੇਗਾ ਸਿਵਲ ਹਸਪਤਾਲ ਬਾਦਲ ਵਿਖੇ ਓ.ਪੀ.ਡੀ ਸੇਵਾਵਾਂ
. . .  about 2 hours ago
ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ )- ਏਮਜ਼ ਬਠਿੰਡਾ ਦੇ ਅਧੀਨ ਸਿਵਲ ਹਸਪਤਾਲ ਬਾਦਲ ਵਿਖੇ ਸਥਾਪਿਤ ਹੋਣ ਵਾਲੇ ਪੇਂਡੂ ਸਿਹਤ ....
ਤਲਵੰਡੀ ਭਾਈ ਵਿਖੇ ਅਕਾਲੀ ਦਲ ਵਲੋਂ ਰੋਸ ਧਰਨਾ
. . .  about 2 hours ago
ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੇ ਗਏ ਹੇਠਲੇ ਪੱਧਰ 'ਤੇ ਧਰਨਿਆਂ ਦੇ ਐਲਾਨ...
ਟੈਕਸ ਪ੍ਰਣਾਲੀ 'ਚ ਪਾਰਦਰਸ਼ਤਾ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਨਵੀਂ ਯੋਜਨਾ
. . .  about 2 hours ago
ਨਵੀਂ ਦਿੱਲੀ, 13 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇਮਾਨਦਾਰ ਟੈਕਸਦਾਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ...
ਡਾਕਾ ਮਾਰਨ ਦੀ ਯੋਜਨਾ ਬਣਾਉਂਦੇ 4 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 3 hours ago
ਪੱਲੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਭੂਸ਼ਨ ਆਸ਼ੂ ਦਾ ਫੂਕਿਆ ਪੁਤਲਾ
. . .  about 3 hours ago
ਸੰਦੌੜ, 13 ਅਗਸਤ (ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਫੌਜੇਵਾਲ ਵਿਖੇ ਐਫ਼.ਸੀ.ਆਈ ਦੇ ਗੁਦਾਮਾਂ ਅੱਗੇ ਪੱਲੇਦਾਰ ਯੂਨੀਅਨ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ....
ਟੈਕਸ ਚਾਰਟਰ ਅੱਜ ਤੋਂ ਹੀ ਹੋਵੇਗਾ ਲਾਗੂ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਟੈਕਸ ਪ੍ਰਣਾਲੀ ਹੈ ਪੂਰੀ ਤਰ੍ਹਾਂ ਪਾਰਦਰਸ਼ੀ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਟੈਕਸ ਪ੍ਰਣਾਲੀ ਹੈ ਬੇਹੱਦ ਆਸਾਨ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਇਨਕਮ ਟੈਕਸ ਦੇ ਕਰਮਚਾਰੀਆਂ ਨੂੰ ਦਿੱਤੀ ਵਧਾਈ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਂਚ ਕੀਤੀ ਟੈਕਸ ਨਾਲ ਜੁੜੀ ਨਵੀਂ ਯੋਜਨਾ
. . .  about 3 hours ago
ਮਾਡਰਨ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਹੋਏ ਬਰਾਮਦ
. . .  about 3 hours ago
ਕਪੂਰਥਲਾ, , 13 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਚਾਰ ਹਵਾਲਾਤੀਆਂ ...
ਆਪਣੇ ਵਿਵਾਦਿਤ ਬਿਆਨ 'ਤੇ ਪ੍ਰਧਾਨ ਮੰਤਰੀ ਮੋਦੀ ਸਿੱਖ ਕੌਮ ਕੋਲੋਂ ਮੰਗਣ ਮੁਆਫ਼ੀ - ਪ੍ਰੋ. ਬਲਜਿੰਦਰ ਸਿੰਘ
. . .  about 3 hours ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਸਰਬਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪਹਿਲਾ ਸਫ਼ਾ

ਵਿਵਾਦਤ ਟਿੱਪਣੀ ਨੂੰ ਲੈ ਕੇ ਬੈਂਗਲੁਰੂ 'ਚ ਹਿੰਸਾ-3 ਹਲਾਕ, 50 ਪੁਲਿਸ ਮੁਲਾਜ਼ਮਾਂ ਸਮੇਤ ਕਈ ਜ਼ਖ਼ਮੀ

* 110 ਗ੍ਰਿਫ਼ਤਾਰ * ਪ੍ਰਭਾਵਿਤ ਇਲਾਕਿਆਂ 'ਚ ਕਰਫ਼ਿਊ ਲਾਗੂ
* ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ * ਕਾਂਗਰਸੀ ਵਿਧਾਇਕ ਦੇ ਘਰ ਨੂੰ ਬਣਾਇਆ ਨਿਸ਼ਾਨਾ

ਬੈਂਗਲੁਰੂ, 12 ਅਗਸਤ (ਪੀ. ਟੀ. ਆਈ.)-ਬੈਂਗਲੁਰੂ 'ਚ ਇਕ ਕਾਂਗਰਸੀ ਵਿਧਾਇਕ ਦੇ ਭਤੀਜੇ ਵਲੋਂ ਸੋਸ਼ਲ ਮੀਡੀਆ 'ਤੇ ਪਾਏ ਇਕ ਫਿਰਕੂ ਸੰਦੇਸ਼ ਤੋਂ ਨਾਰਾਜ਼ ਭੜਕੀ ਭੀੜ ਨੂੰ ਖਦੇੜਨ ਲਈ ਪੁਲਿਸ ਵਲੋਂ ਚਲਾਈ ਗੋਲੀ 'ਚ 3 ਲੋਕਾਂ ਦੀ ਮੌਤ ਹੋ ਗਈ। ਬੈਂਗਲੁਰੂ ਦੇ ਪੁਲਿਸ ਕਮਿਸ਼ਨਰ ਕਮਲ ਪੰਤ ਨੇ ਦੱਸਿਆ ਕਿ ਪੁਲਿਸ ਗੋਲੀਬਾਰੀ 'ਚ ਤਿੰਨ ਲੋਕ ਮਾਰੇ ਗਏ। ਪੁਲਾਕੇਸ਼ੀ ਨਗਰ ਇਲਾਕੇ 'ਚ ਹੋਈ ਘਟਨਾ ਦੇ ਸਬੰਧ 'ਚ 110 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜ਼ਾਹਰ ਤੌਰ 'ਤੇ ਇਕ ਆਨਲਾਈਨ ਫ਼ਿਰਕੂ ਸੰਵੇਦਨਸ਼ੀਲ ਸੰਦੇਸ਼ ਨੂੰ ਲੈ ਕੇ ਮੰਗਲਵਾਰ ਰਾਤ ਤੋਂ ਬੁੱਧਵਾਰ ਤੜਕੇ ਤੱਕ ਹੋਈ ਹਿੰਸਾ 'ਚ 50 ਪੁਲਿਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਵੀ ਹੋ ਗਏ। ਭੜਕੀ ਭੀੜ ਨੇ ਕਾਂਗਰਸ ਵਿਧਾਇਕ ਦੇ ਘਰ ਅਤੇ ਇਕ ਪੁਲਿਸ ਥਾਣੇ ਨੂੰ ਵੀ ਨਿਸ਼ਾਨਾ ਬਣਾਇਆ। ਪੰਤ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸੰਦੇਸ਼ ਪਾਉਣ ਵਾਲੇ ਨਵੀਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉਧਰ ਵਿਧਾਇਕ ਮੂਰਤੀ ਨੇ ਆਪਣੇ ਲਈ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਨਵੀਨ ਮੇਰਾ ਰਿਸ਼ਤੇਦਾਰ ਨਹੀਂ ਹੈ। ਪਿਛਲੇ 10 ਸਾਲਾਂ ਤੋਂ ਅਸੀਂ ਉਸ ਨਾਲ ਸੰਪਰਕ 'ਚ ਨਹੀਂ ਹਾਂ। ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ਪੋਸਟ ਤੋਂ ਗੁੱਸੇ 'ਚ ਆਏ ਹਜ਼ਾਰਾਂ ਲੋਕਾਂ ਨੇ ਡੀ.ਜੇ. ਹੱਲੀ ਪੁਲਿਸ ਥਾਣੇ ਨੂੰ ਅੱਗ ਲਗਾ ਦਿੱਤੀ। ਭੀੜ ਨੇ ਕਈ ਪੁਲਿਸ ਅਤੇ ਨਿੱਜੀ ਵਾਹਨਾਂ ਨੂੰ ਵੀ ਸਾੜ ਦਿੱਤਾ। ਉਨ੍ਹਾਂ ਵਿਧਾਇਕ ਮੂਰਤੀ ਅਤੇ ਉਨ੍ਹਾਂ ਦੀ ਭੈਣ ਨਾਲ ਸਬੰਧਿਤ ਸੰਪਤੀ ਅਤੇ ਇਕ ਏ.ਟੀ.ਐਮ. ਨੂੰ ਵੀ ਤੋੜ ਦਿੱਤਾ। ਭੀੜ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਬਾਅਦ 'ਚ ਗੋਲੀਬਾਰੀ ਕੀਤੀ, ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਕ ਮ੍ਰਿਤਕ ਦੀ ਪਛਾਣ ਯਾਸਿਨ ਪਾਸ਼ਾ ਵਜੋਂ ਹੋਈ ਹੈ। ਉਸ ਦੇ ਪਿਤਾ ਅਫ਼ਜ਼ਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦਾ ਬੇਟਾ ਬੇਕਸੂਰ ਸੀ। ਉਸ ਨੇ ਕਿਹਾ ਕਿ ਮੇਰਾ ਬੇਟਾ ਇਲਾਕੇ 'ਚ ਮੀਟ ਦੀ ਦੁਕਾਨ ਚਲਾਉਂਦਾ ਸੀ ਅਤੇ ਰਾਤ ਦੇ ਖਾਣੇ ਲਈ ਗਿਆ ਸੀ ਅਤੇ ਇਸੇ ਦੌਰਾਨ ਪੁਲਿਸ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਉਹ ਮਾਰਿਆ ਗਿਆ। ਉਹ ਬੇਕਸੂਰ ਹੈ ਅਤੇ ਕਿਸੇ ਵੀ ਹਿੰਸਾ 'ਚ ਸ਼ਾਮਿਲ ਨਹੀਂ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਬਾਹਰੀ ਲੋਕ, ਜਿਹੜੇ ਟੋਲੇ 'ਚ ਆਏ ਅਤੇ ਸੰਪਤੀ ਨੂੰ ਨੁਕਸਾਨ ਪਹੁੰਚਾਇਆ, ਉਹ ਹਿੰਸਾ ਲਈ ਜ਼ਿੰਮੇਵਾਰ ਹਨ। ਪ੍ਰਭਾਵਿਤ ਇਲਾਕਿਆਂ ਅਤੇ ਡੀ.ਜੇ.ਹੱਲੀ ਅਤੇ ਕੇ.ਜੀ. ਹੱਲੀ ਨੇੜਲੇ ਇਲਾਕਿਆਂ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਦੰਗਾ ਪ੍ਰਭਾਵਿਤ ਪੁਲਾਕੇਸ਼ੀ ਨਗਰ ਅਧੀਨ ਪੈਂਦੇ ਇਲਾਕਿਆਂ 'ਚ ਜੰਗੀ ਖ਼ੇਤਰ ਵਰਗੇ ਹਾਲਾਤ ਨਜ਼ਰ ਆਏ। ਖਾਲੀ ਸੜਕਾਂ 'ਤੇ ਸੜੇ ਪਏ ਵਾਹਨ, ਟੁੱਟੀਆਂ ਖਿੜਕੀਆਂ ਦਾ ਕੱਚ ਅਤੇ ਪੱਥਰ ਅਤੇ ਇੱਟਾਂ ਹੀ ਨਜ਼ਰ ਆਈਆਂ। ਵਿਧਾਇਕ ਮੂਰਤੀ ਦੀ ਭੈਣ ਜੈਯੰਤੀ ਨੇ ਰੋਂਦਿਆਂ ਹੋਇਆਂ ਕਿਹਾ ਕਿ ਜਦ ਇਹ ਸਭ ਕੁਝ ਹੋਇਆ ਅਸੀਂ ਉਸ ਸਮੇਂ ਘਰ ਨਹੀਂ ਸੀ। ਇਕੋ ਤਸੱਲੀ ਹੈ ਕਿ ਮੇਰਾ ਭਰਾ ਤੇ ਸਾਡਾ ਪਰਿਵਾਰ ਸੁਰੱਖਿਅਤ ਹੈ। ਵਿਧਾਇਕ ਮੂਰਤੀ ਨੇ ਦੇਰ ਰਾਤ ਇਕ ਵੀਡੀਓ ਸੁਨੇਹੇ 'ਚ ਹਿੰਸਾ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਮੈਂ ਆਪਣੇ ਮੁਸਲਮਾਨ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਕੁਝ ਸ਼ਰਾਰਤੀਆਂ ਵਲੋਂ ਕੀਤੀ ਗਈ ਗਲਤੀ ਲਈ ਹਿੰਸਾ ਦਾ ਸਹਾਰਾ ਨਹੀਂ ਲੈਣਾ ਚਾਹੀਦਾ। ਸਾਨੂੰ ਲੜਨ ਦੀ ਲੋੜ ਨਹੀਂ ਹੈ। ਅਸੀਂ ਸਾਰੇ ਭਰਾ ਹਾਂ। ਅਸੀਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਵਾਂਗੇ।
ਮੁੱਖ ਮੰਤਰੀ ਯੇਦੀਯੁਰੱਪਾ ਵਲੋਂ ਹਿੰਸਾ ਦੀ ਨਿੰਦਾ
ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਅਖੰਡ ਸ੍ਰੀਨਿਵਾਸ ਮੂਰਤੀ ਦੇ ਘਰ ਅਤੇ ਡੀ.ਜੇ. ਹੱਲੀ ਪੁਲਿਸ ਥਾਣੇ 'ਤੇ ਹਮਲਾ ਅਤੇ ਦੰਗੇ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰਨ ਲਈ ਪਹਿਲਾਂ ਹੀ ਹਦਾਇਤਾਂ ਦੇ ਦਿੱਤੀਆਂ ਹਨ ਅਤੇ ਸਰਕਾਰ ਨੇ ਹਿੰਸਾ ਰੋਕਣ ਲਈ ਸਾਰੇ ਉਪਾਅ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ, ਮੀਡੀਆ ਕਰਮੀਆਂ ਅਤੇ ਆਮ ਨਾਗਰਿਕਾਂ 'ਤੇ ਹਮਲਾ ਨਾਮੁਆਫ਼ੀ ਯੋਗ ਹੈ। ਸਰਕਾਰ ਅਜਿਹੀ ਭੜਕਾਊ ਘਟਨਾ ਤੇ ਸ਼ਰਾਰਤ ਸਹਿਣ ਨਹੀਂ ਕਰੇਗੀ।
'ਸਰਕਾਰ ਦੰਗਾਕਾਰੀਆਂ ਨਾਲ ਸਖ਼ਤੀ ਨਾਲ ਨਜਿੱਠੇਗੀ'
ਕਰਨਾਟਕ ਦੇ ਮਾਲ ਮੰਤਰੀ ਆਰ. ਅਸ਼ੋਕ ਨੇ ਸ਼ਹਿਰ 'ਚ ਹੋਈ ਹਿੰਸਾ ਨੂੰ ਯੋਜਨਾਬੱਧ ਦੱਸਦਿਆਂ ਕਿਹਾ ਕਿ ਜਿਨ੍ਹਾਂ ਗੱਦਾਰਾਂ ਨੇ ਦੰਗੇ ਕਰਵਾਏ ਹਨ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਇਹ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣਗੇ। ਵਿਧਾਨ ਸੌਧਾ ਵਿਖੇ ਕਾਂਗਰਸੀ ਵਿਧਾਇਕ ਅਖੰਡ ਸ੍ਰੀਨਿਵਾਸ ਮੂਰਤੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਨੇ ਕਿਹਾ ਕਿ ਜਿਸ ਤਰੀਕੇ ਨਾਲ ਦੰਗੇ ਹੋਏ ਹਨ ਉਸ ਤੋਂ ਇਹ ਨਜ਼ਰ ਆਉਂਦਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਯੋਜਨਾਬੱਧ ਸੀ ਅਤੇ ਸ਼ਹਿਰ ਦੇ ਹੋਰਨਾਂ ਇਲਾਕਿਆਂ 'ਚ ਫੈਲਾਉਣ ਦਾ ਵੀ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਹ ਗੱਦਾਰ ਹਨ ਅਤੇ ਅਸੀਂ ਉਨ੍ਹਾਂ ਨੂੰ ਕਾਬੂ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜ਼ਮੀਨੀ ਸਥਿਤੀ ਤੋਂ ਜਾਣੂੰ ਕਰਵਾ ਦਿੱਤਾ ਹੈ।
ਸੀ.ਆਰ.ਪੀ.ਐਫ਼. ਤਾਇਨਾਤ
ਗ੍ਰਹਿ ਮੰਤਰੀ ਨੇ ਇਹ ਵੀ ਦੱਸਿਆ ਕਿ ਸੀ.ਆਰ.ਪੀ.ਐਫ਼. ਦੀਆਂ 6 ਕੰਪਨੀਆਂ ਨੂੰ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਤਾਇਨਾਤ ਕੀਤਾ ਜਾ ਰਿਹਾ ਹੈ। ਹੈਦਰਾਬਾਦ ਅਤੇ ਚੇਨਈ ਤੋਂ 3-3 ਕੰਪਨੀਆਂ ਨੂੰ ਡੀ.ਜੀ. ਹੱਲੀ ਅਤੇ ਕੇ.ਜੀ. ਹੱਲੀ ਪੁਲਿਸ ਥਾਣਿਆਂ ਅਧੀਨ ਪੈਂਦੇ ਇਲਾਕਿਆਂ 'ਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਥਿਤੀ ਕੰਟਰੋਲ ਹੇਠ ਹੈ ਅਤੇ ਇਲਾਕੇ 'ਚ ਵਾਧੂ ਪੁਲਿਸ ਬਲ, ਰੈਪਿਡ ਐਕਸ਼ਨ ਫੋਰਸ ਅਤੇ 'ਗਰੁੜਾ' ਬਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਮੈਜਿਸਟ੍ਰੇਟੀ ਜਾਂਚ ਦੇ ਆਦੇਸ਼
ਕਰਨਾਟਕ ਦੇ ਗ੍ਰਹਿ ਮੰਤਰੀ ਬਸਾਵਰਾਜ ਬੋਮਾਈ ਨੇ ਕਿਹਾ ਕਿ ਬੈਂਗਲੁਰੂ ਹਿੰਸਾ ਦੇ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਜਨਤਕ ਸੰਪਤੀ ਦੇ ਹੋਏ ਨੁਕਸਾਨ ਦੀ ਦੰਗਾਕਾਰੀਆਂ ਤੋਂ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨਾਲ ਉੱਚ ਪੱਧਰੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਵਲੋਂ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਯੋਜਨਾ' ਦਾ ਆਗਾਜ਼

12ਵੀਂ ਦੇ 6 ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਸੌਂਪੇ ਸਮਾਰਟ ਫ਼ੋਨ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਯੋਜਨਾ' ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ 'ਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿਚ ਬਾਰ੍ਹਵੀਂ ਜਮਾਤ ਦੇ ਛੇ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਸਮਾਰਟ ਫ਼ੋਨ ਸੌਂਪੇ। ਇਸ ਦੇ ਨਾਲ ਹੀ ਸੂਬਾ ਭਰ 'ਚ 26 ਵੱਖ-ਵੱਖ ਥਾਵਾਂ 'ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਯੋਜਨਾ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫ਼ੋਨ ਨਿੱਜੀ ਤੌਰ 'ਤੇ ਵੰਡੇ, ਜਿਸ ਨਾਲ ਸੂਬੇ 'ਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ। ਇਸ ਦੇ ਪਹਿਲੇ ਪੜਾਅ, ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਇਨ੍ਹਾਂ ਵਿਦਿਆਰਥੀਆਂ 'ਚ 87,395 ਲੜਕੇ ਤੇ 86,620 ਲੜਕੀਆਂ ਹਨ। ਯੋਜਨਾ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ 'ਚ 36,555 ਲਾਭਪਾਤਰੀ ਓ.ਬੀ.ਸੀ., 94,832 ਐਸ.ਸੀ. ਤੇ 13 ਵਿਦਿਆਰਥੀ ਐਸ.ਟੀ. ਨਾਲ ਸਬੰਧਤ ਹਨ। ਵੱਡੀ ਗਿਣਤੀ 'ਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ। ਅੱਜ ਦੁਪਹਿਰ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਨੌਜਵਾਨ ਦਿਵਸ ਮੌਕੇ ਯੋਜਨਾ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ 'ਤੇ ਲੋਕ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਮੌਜੂਦਾ ਸਥਿਤੀਆਂ ਦੇ ਹਾਣ ਦਾ ਬਣਾਉਣ ਲਈ ਖ਼ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਫ਼ੋਨ ਮਾਰਚ ਵਿਚ ਵੰਡਣ ਦੀ ਯੋਜਨਾ ਸੀ ਪਰ ਕੋਵਿਡ ਦੇ ਸੰਕਟ ਕਾਰਨ ਦੇਰੀ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਪੰਜਾਬ ਦੇ ਵਿਦਿਆਰਥੀ ਆਧੁਨਿਕ ਤਕਨਾਲੋਜੀ ਨਾਲ ਲਬਰੇਜ਼ ਹੋਣ ਜਿਸ ਨੂੰ ਉਹ ਆਪਣੀ ਸਿੱਖਿਆ ਲਈ ਅਸਰਦਾਰ ਢੰਗ ਨਾਲ ਵਰਤ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਾਲ ਹੀ ਕੌਮਾਂਤਰੀ ਨੌਜਵਾਨ ਦਿਹਾੜੇ ਅਤੇ ਜਨਮ ਅਸ਼ਟਮੀ ਦੀਆਂ ਵੀ ਮੁਬਾਰਕਾਂ ਦਿੱਤੀਆਂ। ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਅਰਸ਼ਦੀਪ ਕੌਰ, ਸਤਿੰਦਰ ਕੌਰ, ਸੁਖਬੀਰ ਕੌਰ, ਅਮਨਜੋਤ ਸਿੰਘ, ਰਾਮ ਸਿੰਘ ਤੇ ਅਮਨਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਮਾਰਟ ਫੋਨ ਦੀ ਕੋਵਿਡ ਸੰਕਟ ਦੌਰਾਨ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਬਹੁਤ ਲੋੜ ਸੀ। ਵਿਦਿਆਰਥਣ ਗਗਨਦੀਪ, ਜੋ ਹੁਸ਼ਿਆਰਪੁਰ ਤੋਂ ਇਕ ਮਜ਼ਦੂਰ ਦੀ ਲੜਕੀ ਹੈ, ਨੇ ਮੁੱਖ ਮੰਤਰੀ ਨੂੰ ਵੀਡਿਓ ਰਾਹੀਂ ਦੱਸਿਆ ਕਿ ਉਸ ਨੇ ਭਾਵੇਂ ਗਿਆਰ੍ਹਵੀਂ ਜਮਾਤ 'ਚ 85 ਫ਼ੀਸਦੀ ਅੰਕ ਹਾਸਲ ਕੀਤੇ ਸਨ ਪਰ ਸਮਾਰਟ ਫ਼ੋਨ ਦੀ ਕਮੀ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ। ਹੁਣ ਇਸ ਫ਼ੋਨ ਦੇ ਮਿਲਣ ਨਾਲ ਉਹ ਆਪਣੇ ਅਧੂਰੇ ਸੁਫਨੇ ਪੂਰੇ ਕਰ ਸਕਦੀ ਹੈ। ਮੁੱਖ ਮੰਤਰੀ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹਰ ਮਦਦ ਕੀਤੀ ਜਾਵੇਗੀ। ਯੋਜਨਾ ਨੂੰ ਮੁੱਖ ਮੰਤਰੀ ਦੀ ਸੋਚ ਦੱਸਦਿਆਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿਚ ਮੱਦਦ ਮਿਲੇਗੀ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੂੰ ਇਹ ਫ਼ੋਨ ਖ਼ਰੀਦਣ ਦਾ ਜ਼ਿੰਮਾ ਸੌਂਪਿਆ ਗਿਆ ਸੀ ਤੇ ਵਿਭਾਗ ਨੇ ਮਾਰਕੀਟ 'ਚੋਂ ਇਕ ਵਧੀਆ ਸਮਾਰਟ ਫ਼ੋਨ ਖ਼ਰੀਦਿਆ ਹੈ। ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਕਰਜ਼ਾ ਮੁਆਫ਼ੀ ਤੇ ਸੁਚਾਰੂ ਖ਼ਰੀਦ ਪ੍ਰਬੰਧ ਤੋਂ ਬਾਅਦ ਮੁੱਖ ਮੰਤਰੀ ਨੇ ਹੁਣ ਸੂਬਾ ਸਰਕਾਰ ਦਾ ਇਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਯੋਜਨਾ ਗਰੀਬੀ ਦੇ ਪਾੜੇ ਨੂੰ ਖਤਮ ਕਰੇਗੀ ਕਿਉਂਕਿ ਇਸ ਨਾਲ ਐਸ. ਸੀ./ ਐਸ. ਟੀ. ਤੇ ਓ.ਬੀ.ਸੀ ਵਿਦਿਆਰਥੀ ਵੀ ਆਨਲਾਈਨ ਸਿੱਖਿਆ ਹਾਸਿਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਕਨਾਲੋਜੀ ਨਾਲ ਲੈਸ ਕਰਨਾ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ 'ਚ ਇਕ ਵੱਡਾ ਕਦਮ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਵਿੱਤੀ ਸੰਕਟਾਂ 'ਚ ਘਿਰੇ ਹੋਣ ਦੇ ਬਾਵਜੂਦ ਇਹ ਵਾਅਦਾ ਪੂਰਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧ ਕੀਤਾ ਹੈ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਹਰ ਹੀਲੇ ਪੂਰਾ ਕਰਦੇ ਹਨ ਤੇ ਇਹੋ ਵਿਸ਼ੇਸ਼ਤਾ ਉਨ੍ਹਾਂ ਨੂੰ ਦੂਜੇ ਰਾਜਸੀ ਆਗੂਆਂ ਤੋਂ ਵੱਖ ਕਰਦੀ ਹੈ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦੁਸ਼ਯੰਤ ਚੌਟਾਲਾ

ਅੰਮ੍ਰਿਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਉਪ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅੱਜ ਸਵੇਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਆਪਣੀ ਪਤਨੀ ਸ੍ਰੀਮਤੀ ਮੇਘਨਾ ਚੌਟਾਲਾ ਅਤੇ ਭਰਾ ਦਿੱਗਵਿਜੈ ਸਿੰਘ ਚੌਟਾਲਾ ਸਮੇਤ ਗੁਰੂ ਘਰ ਪੁੱਜੇ ਦੁਸ਼ਯੰਤ ਚੌਟਾਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕੁਝ ਸਮਾਂ ਧੁਰ ਕੀ ਬਾਣੀ ਦਾ ਸ਼ਬਦ ਕੀਰਤਨ ਵੀ ਸਰਵਣ ਕੀਤਾ। ਉਪਰੰਤ ਉਹ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਪਰਿਵਾਰ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਸ਼ਾਮਿਲ ਹੋਏ ਅਤੇ ਆਪਣੇ ਪਰਿਵਾਰ ਤੇ ਕੋਵਿਡ ਮਹਾਂਮਾਰੀ ਦੇ ਚਲਦਿਆਂ ਮਨੁੱਖਤਾ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਦਰਸ਼ਨ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਸ੍ਰੀ ਚੌਟਾਲਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਜੋ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ ਤੇ ਇਥੇ ਅਰਦਾਸ ਕਰ ਕੇ ਹਮੇਸ਼ਾ ਸੁਖਦ ਅਹਿਸਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਾਰੀ ਮਾਨਵਤਾ ਨੂੰ ਜੋੜਦਾ ਹੈ। ਹਰਿਆਣਾ ਤੇ ਪੰਜਾਬ ਵਿਚ ਪਾਣੀ ਦੇ ਮਸਲੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਸੁਪਰੀਮ ਕੋਰਟ ਵਲੋਂ ਜਾਰੀ ਆਦੇਸ਼ ਦੀ ਪਾਲਣਾ ਹੋਣੀ ਚਾਹੀਦੀ ਹੈ ਤੇ ਜੋ ਫਾਲਤੂ ਪਾਣੀ ਪਾਕਿਸਤਾਨ ਵੱਲ ਜਾ ਰਿਹਾ ਹੈ, ਉਨ੍ਹਾਂ ਨੂੰ ਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਕੇ ਆਪਣੇ ਦੇਸ਼ ਦੇ ਸੂਬਿਆਂ ਵਿਚ ਹੀ ਵਰਤਿਆ ਜਾਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਲਾਭ ਮਿਲ ਸਕੇ। ਚੌਟਾਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਗਿਆਨੀ ਮਲਕੀਤ ਸਿੰਘ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿਰੋਪਾਓ ਭੇਟ ਕੀਤੇ। ਸੂਚਨਾ ਕੇਂਦਰ ਵਿਖੇ ਵੀ ਸ੍ਰੀ ਚੌਟਾਲਾ ਤੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਅਮਰਜੀਤ ਸਿੰਘ ਭਲਾਈਪੁਰ, ਬਲਦੇਵ ਸਿੰਘ ਕਾਇਮਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਚੌਟਾਲਾ ਨਾਲ ਹਰਿਆਣਾ ਤੋਂ ਕੁੱਝ ਆਗੂ ਵੀ ਆਏ ਹੋਏ ਸਨ।

ਸਾਊਦੀ ਅਰਬ ਵਲੋਂ ਤੇਲ ਸਪਲਾਈ ਤੇ ਕਰਜ਼ਾ ਬੰਦ

ਪਾਕਿਸਤਾਨ ਨੂੰ ਤਕੜਾ ਝਟਕਾ

ਰਿਆਧ, 12 ਅਗਸਤ (ਏਜੰਸੀ)-ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਸਾਊਦੀ ਅਰਬ ਨੇ ਤਕੜਾ ਝਟਕਾ ਦਿੰਦੇ ਹੋਏ ਉਸ ਨੂੰ ਤੇਲ ਦੀ ਸਪਲਾਈ ਬੰਦ ਕਰਨ ਦੇ ਨਾਲ ਹੀ ਕਰਜ਼ਾ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ। ਸਾਊਦੀ ਅਰਬ ਨੇ ਇਹ ਕਦਮ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਦੇ ਕਸ਼ਮੀਰ ਮੁੱਦੇ 'ਤੇ ਭਾਰਤ ਖ਼ਿਲਾਫ਼ ਸਖ਼ਤ ਰੁਖ ਨਾ ਅਪਣਾਉਣ ਲਈ ਸਾਊਦੀ ਅਰਬ ਦੀ ਅਗਵਾਈ ਵਾਲੇ ਇਸਲਾਮਿਕ ਸਹਿਯੋਗ ਸੰਗਠਨ ਨੂੰ ਸਖ਼ਤ ਚਿਤਾਵਨੀ ਦੇਣ ਦੇ ਬਾਅਦ ਚੁੱਕਿਆ ਹੈ। ਮਿਡਲ ਈਸਟ ਮਾਨੀਟਰ ਨੇ ਇਸ ਦੀ ਜਾਣਕਾਰੀ ਦਿੱਤੀ। ਸਾਊਦੀ ਅਰਬ ਦੇ ਇਸ ਕਦਮ ਦੇ ਬਾਅਦ ਦੋਵੇਂ ਦੇਸ਼ਾਂ ਦਰਮਿਆਨ ਦਹਾਕਿਆਂ ਤੋਂ ਚੱਲਿਆ ਆ ਰਿਹਾ ਰਿਸ਼ਤਾ ਖ਼ਤਮ ਹੋ ਗਿਆ ਹੈ। ਪਾਕਿਸਤਾਨ ਨੂੰ ਸਾਊਦੀ ਅਰਬ ਨੂੰ ਇਕ ਅਰਬ ਡਾਲਰ ਦਾ ਭੁਗਤਾਨ ਵੀ ਕਰਨਾ ਪਵੇਗਾ। ਇਹ ਰਾਸ਼ੀ ਨਵੰਬਰ 2018 'ਚ ਸਾਊਦੀ ਅਰਬ ਦੇ 6.2 ਅਰਬ ਡਾਲਰ ਦੇ ਪੈਕੇਜ਼ ਦਾ ਇਕ ਹਿੱਸਾ ਸੀ, ਜੋ ਪਾਕਿਸਤਾਨ ਨੂੰ ਡੂੰਘੇ ਆਰਥਿਕ ਸੰਕਟ ਦੇ ਸਮੇਂ ਦਿੱਤਾ ਗਿਆ ਸੀ। ਇਸ ਵਿਚ ਪੈਕੇਜ 'ਚ ਕੁਲ 3 ਅਰਬ ਡਾਲਰ ਦਾ ਕਰਜ਼ ਅਤੇ ਇਕ ਤੇਲ ਕਰਜ਼ ਸਹੂਲਤ ਸੀ, ਜਿਸ ਵਿਚ 3.2 ਅਰਬ ਡਾਲਰ ਦੀ ਰਾਸ਼ੀ ਸ਼ਾਮਿਲ ਸੀ। ਰਿਪੋਰਟ ਅਨੁਸਾਰ ਜਦ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਪਿਛਲੇ ਸਾਲ ਫਰਵਰੀ 'ਚ ਪਾਕਿਸਤਾਨ ਦੀ ਯਾਤਰਾ ਕੀਤੀ ਸੀ, ਤਦ ਇਸ ਸੌਦੇ 'ਤੇ ਦਸਤਖ਼ਤ ਕੀਤੇ ਗਏ ਸਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਜੇਕਰ ਤੁਸੀਂ ਇਸ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੇ ਤਾਂ ਉਹ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ 'ਚ ਉਨ੍ਹਾਂ ਮੁਸਲਿਮ ਦੇਸ਼ਾਂ ਦੀ ਬੈਠਕ ਬੁਲਾਉਣ ਲਈ ਮਜਬੂਰ ਹੋ ਜਾਣਗੇ ਜੋ ਕਸ਼ਮੀਰ ਦੇ ਮੁੱਦੇ 'ਤੇ ਸਾਡੇ ਨਾਲ ਖੜ੍ਹੇ ਹੋਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਕ ਵਾਰ ਫਿਰ ਸਨਮਾਨਪੂਰਬਕ ਓ. ਆਈ. ਸੀ. ਨੂੰ ਦੱਸ ਰਹੇ ਹਨ ਕਿ ਵਿਦੇਸ਼ ਮੰਤਰੀਆਂ ਦੀ ਪ੍ਰੀਸ਼ਦ ਦੀ ਬੈਠਕ ਉਨ੍ਹਾਂ ਦੀ ਉਮੀਦ ਹੈ। ਕੁਰੈਸ਼ੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪਾਕਿਸਤਾਨ ਦੀ ਬੇਨਤੀ ਦੇ ਬਾਅਦ ਸਾਊਦੀ ਅਰਬ ਕੁਆਲਾਲੰਪੁਰ ਸਿਖਰ ਸੰਮੇਲਨ 'ਚ ਸ਼ਾਮਿਲ ਨਹੀਂ ਹੋਇਆ, ਇਸ ਲਈ ਉਹ ਹੁਣ ਰਿਆਧ ਤੋਂ ਇਸ ਮੁੱਦੇ 'ਤੇ ਰਸਤਾ ਦਿਖਾਉਣ ਦੀ ਉਮੀਦ ਕਰਦਾ ਹੈ।

ਸਾਬਕਾ ਵਿਧਾਇਕ ਜਰਨੈਲ ਸਿੰਘ 'ਆਪ' ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ

ਜਲੰਧਰ, 12 ਅਗਸਤ (ਮੇਜਰ ਸਿੰਘ)- ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂ ਤੇ ਸਾਬਕਾ ਵਿਧਾਇਕ ਸ: ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸ: ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਪਾਰਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਇਸ ਨਿੰਦਣਯੋਗ ਕਾਰੇ ਲਈ ਉਨ੍ਹਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਜਾਵੇ। ਸ: ਜਰਨੈਲ ਸਿੰਘ ਵਲੋਂ ਦੇਵੀ-ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਗੱਲਾਂ ਕਰਨ ਦਾ ਦੋਸ਼ ਸੀ। ਸ: ਚੀਮਾ ਨੇ ਕਿਹਾ ਕਿ 'ਆਪ' ਧਰਮ-ਨਿਰਪੱਖ ਪਾਰਟੀ ਹੈ ਤੇ ਕਿਸੇ ਵੀ ਆਗੂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਿਆਨਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪਾਰਟੀ ਨੇ ਇਸ ਬਿਆਨ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਦੋ ਹਫ਼ਤਿਆਂ 'ਚ ਆਵੇਗੀ ਰੂਸੀ ਵੈਕਸੀਨ ਦੀ ਪਹਿਲੀ ਖੇਪ

ਮਾਸਕੋ, 12 ਅਗਸਤ (ਏਜੰਸੀ)-ਰੂਸ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਅੱਜ ਕਿਹਾ ਹੈ ਕਿ ਕੋਵਿਡ-19 ਦੇ ਇਲਾਜ ਲਈ ਬਣਾਈ ਗਈ ਵੈਕਸੀਨ ਸਪੂਤਨਿਕ-5 ਦਾ ਪਹਿਲਾ ਬੈਚ ਪਹਿਲੇ ਦੋ ਹਫ਼ਤਿਆਂ ਵਿਚ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਕ ਪ੍ਰੈੱਸ ਕਾਨਫ਼ਰੰਸ ਵਿਚ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਵੈਕਸੀਨ ਦਾ ਪਹਿਲਾ ਬੈਚ ਜਾਰੀ ਕਰ ਦਿੱਤਾ ਜਾਵੇਗਾ। ਰੂਸ ਦੀਆਂ ਲੋੜਾਂ ਨੂੰ ਪੂਰਾ ਕਰਨ ਤੋਂ ਬਾਅਦ ਇਸ ਵੈਕਸੀਨ ਨੂੰ ਨਿਰਯਾਤ ਵੀ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਕੋਰੋਨਾ ਵਾਇਰਸ ਵੈਕਸੀਨ ਮਾਮਲੇ ਵਿਚ ਰੂਸ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਰੂਸ ਨੂੰ ਵੈਕਸੀਨ ਬਾਰੇ ਡਬਲਿਊ. ਐਚ. ਓ. ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਰੂਸ ਵਲੋਂ ਸਪੂਤਨਿਕ-5 ਨਾਂਅ ਦੀ ਬਣਾਈ ਗਈ ਵੈਕਸੀਨ ਨਤੀਜਿਆਂ ਦੀ ਉਹ ਸਮੀਖਿਆ ਕਰਨਾ ਚਾਹੁੰਦਾ ਹੈ ਜਿਸ ਲਈ ਉਸ ਨੇ ਰੂਸੀ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ। ਇਸ ਤੋਂ ਪਹਿਲਾਂ ਰੂਸੀ ਸਿਹਤ ਮੰਤਰਾਲੇ ਨੇ ਦੁਨੀਆ ਦਾ ਪਹਿਲਾ ਕੋਰੋਨਾ ਵਾਇਰਸ ਵੈਕਸੀਨ ਰਜਿਸਟਰ ਕੀਤਾ ਸੀ। ਇਹ ਗਾਮਾਲਿਆ ਖੋਜ ਇੰਸਟੀਚਿਊਟ ਅਤੇ ਰੂਸ ਡਿਫ਼ੈਂਸ ਮੰਤਰਾਲੇ ਵਲੋਂ ਮਿਲ ਕੇ ਬਣਾਇਆ ਗਿਆ ਹੈ। ਡਬਲਿਊ. ਐਚ. ਓ. ਵੈਕਸੀਨ ਦੀ ਖੋਜ ਅਤੇ ਵਿਕਾਸ ਲਈ ਸਾਰੀਆਂ ਪਹਿਲਾਂ ਦਾ ਸਵਾਗਤ ਕਰਦਾ ਹੈ ਪਰ ਟੀਕਾਕਰਨ ਖੋਜ ਵਿਚ ਤੇਜ਼ੀ ਲਿਆਉਣ ਦੇ ਵਿਕਾਸ ਦੇ ਹਰ ਪੜਾਅ ਰਾਹੀਂ ਸਥਾਪਿਤ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਇਸ ਨੂੰ ਸੁਰੱਖਿਅਤ ਅਤੇ ਪ੍ਰਭਾਵੀ ਬਣਾਇਆ ਜਾ ਸਕੇ।
ਨਿਰਆਧਾਰ ਦੋਸ਼ਾਂ ਨੂੰ ਕੀਤਾ ਖ਼ਾਰਜ
ਰੂਸੀ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਕੋੋਰੋਨਾ ਖ਼ਿਲਾਫ਼ ਬਣਾਈ ਵੈਕਸੀਨ ਬਾਰੇ ਦੁਨੀਆ ਭਰ ਦੇ ਕਈ ਦੇਸ਼ਾਂ ਵਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਨਿਰਆਧਾਰ ਦੱਸਦਿਆਂ ਖ਼ਾਰਜ ਕਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੂਸੀ ਵੈਕਸੀਨ ਦੇ ਪਿੱਛੇ ਨਿਸ਼ਚਿਤ ਹੀ ਕੁਝ ਕਲੀਨਿਕਲ ਜਾਣਕਾਰੀ ਤੇ ਡਾਟਾ ਹੈ।

ਭਾਰਤ ਸਮੇਤ 20 ਦੇਸ਼ ਰੂਸ ਤੋਂ ਖ਼ਰੀਦਣਗੇ ਵੈਕਸੀਨ

20 ਕਰੋੜ ਡੋਜ਼ ਬਣਾਉਣ ਦੀ ਤਿਆਰੀ
ਨਵੀਂ ਦਿੱਲੀ, 12 ਅਗਸਤ (ਇੰਟ.)-ਰੂਸੀ ਵੈਕਸੀਨ ਨੂੰ ਲੈ ਕੇ ਭਾਰਤ ਸਮੇਤ ਦੁਨੀਆ ਭਰ ਦੇ 20 ਦੇਸ਼ਾਂ ਨੇ ਰੁਚੀ ਦਿਖਾਈ ਹੈ। ਰੂਸੀ ਕੋਰੋਨਾ ਵੈਕਸੀਨ ਸਪੂਤਨਿਕ-5 ਨੂੰ ਲੈ ਕੇ ਬਣਾਈ ਗਈ ਵੈੱਬਸਾਈਟ 'ਤੇ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤ, ਯੂ. ਏ. ਈ., ਸਾਊਦੀ ਅਰਬ, ਇੰਡੋਨੇਸ਼ੀਆ, ਫਿਲੀਪੀਨਸ, ਬ੍ਰਾਜ਼ੀਲ ਤੇ ਮੈਕਸੀਕੋ ਨੇ ਰੂਸ ਦੀ ਵੈਕਸੀਨ ਨੂੰ ਖ਼ਰੀਦਣ ਦੀ ਗੱਲ ਕੀਤੀ ਹੈ। ਇਸ ਵੈਕਸੀਨ ਦੇ 20 ਕਰੋੜ ਡੋਜ਼ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ 'ਚੋਂ 3 ਕਰੋੜ ਸਿਰਫ਼ ਰੂਸੀ ਲੋਕਾਂ ਲਈ ਹੋਵੇਗੀ। ਰੂਸੀ ਕੋਰੋਨਾ ਵੈਕਸੀਨ ਪ੍ਰੀਯੋਜਨਾ ਲਈ ਫ਼ੰਡ ਮੁਹੱਈਆ ਕਰਵਾਉਣ ਵਾਲੀ ਸੰਸਥਾ ਰਸ਼ੀਅਨ ਡਾਇਰੈਕਟ ਫ਼ੰਡ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਇਸ ਵੈਕਸੀਨ ਦਾ ਉਤਪਾਦਨ ਭਾਰਤ, ਦੱਖਣੀ ਕੋਰੀਆ, ਬ੍ਰਾਜ਼ੀਲ, ਸਾਊਦੀ ਅਰਬ, ਤੁਰਕੀ ਅਤੇ ਕਿਊਬਾ 'ਚ ਕੀਤਾ ਜਾਵੇਗਾ। ਇਸ 'ਚ ਇਹ ਵੀ ਦੱਸਿਆ ਗਿਆ ਹੈ ਕਿ ਵੈਕਸੀਨ ਦੇ ਤੀਜੇ ਪੜਾਅ ਦਾ ਟਰਾਇਲ ਸਾਊਦੀ ਅਰਬ, ਯੂ. ਏ. ਈ. ਬ੍ਰਾਜ਼ੀਲ, ਭਾਰਤ ਤੇ ਫਿਲਪੀਨਸ ਸਮੇਤ ਕਈ ਦੇਸ਼ਾਂ 'ਚ ਕੀਤੇ ਜਾਣ ਦੀ ਯੋਜਨਾ ਹੈ। ਰੂਸ ਨੇ ਦੱਸਿਆ ਕਿ ਹੈ ਕਿ ਵੈਕਸੀਨ ਦਾ ਵੱਡੇ ਪੱਧਰ 'ਤੇ ਉਤਪਾਦਨ ਸਤੰਬਰ 2020 'ਚ ਸ਼ੁਰੂ ਹੋਣ ਦੀ ਉਮੀਦ ਹੈ। ਭਵਿੱਖ ਦੀਆਂ ਯੋਜਨਾਵਾਂ 'ਚ 2020 ਦੇ ਅੰਤ ਤੱਕ ਇਸ ਵੈਕਸੀਨ ਦੇ 20 ਕਰੋੜ ਡੋਜ਼ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।

ਮਾਹਿਰਾਂ ਦੀ ਬੈਠਕ 'ਚ ਚਰਚਾ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਕੋਰੋਨਾ ਵੈਕਸੀਨ 'ਤੇ ਬਣੇ ਐਕਸਪਰਟ ਗਰੁੱਪ ਨੇ ਬੁੱਧਵਾਰ ਨੂੰ ਪਹਿਲੀ ਬੈਠਕ ਕੀਤੀ ਜਿਸ ਵਿਚ ਕੋਰੋਨਾ ਵੈਕਸੀਨ ਉਪਲਬਧ ਕਰਵਾਉਣ ਅਤੇ ਉਸ ਦਾ ਵੰਡ ਤੰਤਰ ਬਣਾਉਣ 'ਤੇ ਚਰਚਾ ਹੋਈ। ਨੀਤੀ ਆਯੋਗ ਦੇ ਮੈਂਬਰ ਡਾ. ਵੀ. ਕੇ. ਪਾਲ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਜਵਾਨ ਸ਼ਹੀਦ, ਹਿਜ਼ਬੁਲ ਕਮਾਂਡਰ ਹਲਾਕ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਮੁਕਾਬਲੇ ਦੌਰਾਨ ਫੌਜ ਦਾ ਇਕ ਜਵਾਨ ਸ਼ਹੀਦ ਤੇ ਇਕ ਹੋਰ ਜ਼ਖ਼ਮੀ ਹੋ ਗਿਆ, ਜਦਕਿ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਦਾ ਲੋੜੀਂਦਾ ਕਮਾਂਡਰ ਆਜ਼ਾਦ ਅਹਿਮਦ ਲੋਨ ਉਰਫ ਲਲਹਾਰੀ ਮਾਰਿਆ ਗਿਆ ...

ਪੂਰੀ ਖ਼ਬਰ »

ਠੀਕ ਹੋਣ ਦੀ ਦਰ 70 % ਤੋਂ ਵੱਧ, 24 ਲੱਖ ਨੇੜੇ ਪੁੱਜੇ ਮਾਮਲੇ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 70 ਫ਼ੀਸਦੀ ਤੋਂ ਵੱਧ ਹੋ ਗਈ ਹੈ। ਬੁੱਧਵਾਰ ਤੱਕ 1685175 ਮਰੀਜ਼ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਜਦੋਂ ਕਿ ਦੇਸ਼ ਵਿਚ ਐਕਟਿਵ ਮਾਮਲੇ ਕੁੱਲ ਮਾਮਲਿਆਂ ਦੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 1055 ਨਵੇਂ ਮਾਮਲੇ-28 ਮੌਤਾਂ

ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਪੰਜਾਬ ਦੇ ਬੁਲੇਟਿਨ ਅਨੁਸਾਰ ਅੱਜ ਸੂਬੇ 'ਚ ਦੇਰ ਸ਼ਾਮ ਤੱਕ ਕੋਰੋਨਾ ਵਾਇਰਸ ਦੇ 1055 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 28 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਹੋਈਆਂ ਮੌਤਾਂ 'ਚੋਂ 10 ਜ਼ਿਲ੍ਹਾ ਲੁਧਿਆਣਾ, 3 ...

ਪੂਰੀ ਖ਼ਬਰ »

ਡੀ.ਐਸ.ਪੀ. ਬਰਾੜ ਨੂੰ ਮਿਲੇਗਾ 'ਕੇਂਦਰੀ ਗ੍ਰਹਿ ਮੰਤਰੀ ਮੈਡਲ'

ਨਵੀਂ ਦਿੱਲੀ, 12 ਅਗਸਤ (ਏਜੰਸੀ)-ਪੰਜਾਬ ਦੇ ਡੀ. ਐਸ. ਪੀ. ਬਿਕਰਮਜੀਤ ਸਿੰਘ ਬਰਾੜ ਦੇ ਨਾਂਅ ਦੀ 'ਕੇਂਦਰੀ ਗ੍ਰਹਿ ਮੰਤਰੀ ਮੈਡਲ' ਲਈ ਚੋਣ ਕੀਤੀ ਗਈ ਹੈ। ਉਹ ਪੰਜਾਬ ਤੋਂ ਇਕਲੌਤੇ ਅਜਿਹੇ ਅਧਿਕਾਰੀ ਹਨ ਜਿਨ੍ਹਾਂ ਦੀ ਇਸ ਤਗਮੇ ਦੀ ਚੋਣ ਹੋਈ ਹੈ। ਇਸ ਤੋਂ ਇਲਾਵਾ 15 ਸੀ. ਬੀ. ਆਈ. ...

ਪੂਰੀ ਖ਼ਬਰ »

ਪੰਜਾਬ ਨਾਲ ਸਬੰਧਿਤ 2 ਐਕਸਪ੍ਰੈੱਸ ਵੇਅ ਸਮੇਤ 22 ਪ੍ਰਾਜੈਕਟਾਂ ਦੀ ਯੋਜਨਾ ਨੂੰ ਦਿੱਤਾ ਅੰਤਿਮ ਰੂਪ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਅਗਸਤ -ਰਾਸ਼ਟਰੀ ਅਥਾਰਟੀ ਐੱਨ. ਐੱਚ. ਏ. ਆਈ. ਨੇ ਪੰਜਾਬ ਨਾਲ ਸਬੰਧਿਤ 2 ਐਕਸਪ੍ਰੈੱਸ ਵੇਅ ਸਮੇਤ 22 ਐਕਸਪ੍ਰੈੱਸ ਵੇਅ ਬਣਾਉਣ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ 'ਤੇ ਤਕਰੀਬਨ 3.3 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ। ਅਥਾਰਟੀ ...

ਪੂਰੀ ਖ਼ਬਰ »

ਜੰਮੂ ਤੋਂ ਦਿੱਲੀ ਜਾਣ ਲਈ ਲੱਗਣਗੇ 6 ਘੰਟੇ-ਜਿਤੇਂਦਰ ਸਿੰਘ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਕਿ ਹੁਣ ਸੜਕੀ ਰਸਤੇ ਕਟੜਾ ਤੋਂ ਦਿੱਲੀ ਜਾਣ 'ਚ ਲੱਗਣ ਵਾਲਾ ਸਮਾਂ ਘਟ ਕੇ ਸਾਢੇ 6 ਘੰਟੇ ਰਹਿ ਜਾਵੇਗਾ ਅਤੇ ਜੰਮੂ ਤੋਂ ਦਿੱਲੀ ਜਾਣ ਲਈ ਕਰੀਬ 6 ਘੰਟੇ ਲੱਗਣਗੇ। ਉਨ੍ਹਾਂ ਕਿਹਾ ਕਿ ਕੱਟੜਾ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਨਾਲ ਯੂਨੀਵਰਸਿਟੀਆਂ 300 ਤੋਂ ਜ਼ਿਆਦਾ ਕਾਲਜਾਂ ਨੂੰ ਮਾਨਤਾ ਨਹੀਂ ਦੇਣਗੀਆਂ-ਪੋਖਰਿਆਲ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਬੁੱਧਵਾਰ ਨੂੰ ਕਿਹਾ ਕਿ ਯੂਨੀਵਰਸਿਟੀਆਂ ਨਵੀਂ ਕੌਮੀ ਸਿੱਖਿਆ ਨੀਤੀ ਦੇ ਨਾਲ 300 ਤੋਂ ਜ਼ਿਆਦਾ ਕਾਲਜਾਂ ਨੂੰ ਮਾਨਤਾ ਪ੍ਰਦਾਨ ਨਹੀਂ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਉਨ੍ਹਾਂ ਨੇ ...

ਪੂਰੀ ਖ਼ਬਰ »

ਬੈਟਰੀ ਤੋਂ ਬਗੈਰ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਟਰਾਂਸਪੋਰਟ ਮੰਤਰਾਲੇ ਨੇ ਬੈਟਰੀ ਤੋਂ ਬਗੈਰ ਬਿਜਲਈ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਮੰਜੂਰੀ ਦੇ ਦਿੱਤੀ ਹੈ। ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਸਕੱਤਰਾਂ ਨੂੰ ਲਿਖੇ ਪੱਤਰ 'ਚ ਮੰਤਰਾਲੇ ਨੇ ਇਹ ਸਪੱਸ਼ਟ ਕਰ ...

ਪੂਰੀ ਖ਼ਬਰ »

16 ਤੋਂ ਸ਼ੁਰੂ ਹੋਵੇਗੀ ਵੈਸ਼ਨੋ ਦੇਵੀ ਯਾਤਰਾ

ਜੰਮੂ, 12 ਅਗਸਤ (ਏਜੰਸੀ)- ਜੰਮੂ-ਕਸ਼ਮੀਰ 'ਚ 16 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਸਰਕਾਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਮੁਤਾਬਿਕ 10 ਸਾਲ ਤੋਂ ਘੱਟ ਉਮਰ ਦੇ ਬੱਚੇ ਇਸ ਯਾਤਰਾ 'ਚ ਸ਼ਾਮਿਲ ਨਹੀਂ ਹੋ ਸਕਣਗੇ ਅਤੇ ਸਾਰੇ ਸ਼ਰਧਾਲੂਆਂ ਲਈ ...

ਪੂਰੀ ਖ਼ਬਰ »

ਬਰਾੜ ਨੇ ਸਰਹੱਦ ਪਾਰ ਦੇ ਅੱਤਵਾਦੀ ਮਡਿਊਲ ਬਿੱਲਾ ਮੰਡਿਆਲਾ ਦਾ ਪਰਦਾਫਾਸ਼ ਕਰਨ 'ਚ ਨਿਭਾਈ ਸੀ ਅਹਿਮ ਭੂਮਿਕਾ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਐਸ.ਏ.ਐਸ. ਨਗਰ 'ਚ ਡੀ.ਐਸ.ਪੀ. ਡਿਟੈਕਟਿਵ ਤੇ ਵਾਧੂ ਚਾਰਜ ਸੰਗਠਿਤ ਅਪਰਾਧ ਰੋਕੂ ਯੂਨਿਟ (ਓ.ਸੀ.ਸੀ.ਯੂ.) ਵਜੋਂ ਤਾਇਨਾਤ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ ਨੇ ਸਰਹੱਦ ਪਾਰ ਦੇ ਅੱਤਵਾਦੀ ਮਡਿਊਲ ਬਿੱਲਾ ਮੰਡਿਆਲਾ ਦਾ ਪਰਦਾਫਾਸ਼ ਕਰਨ 'ਚ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਦੀ ਹਾਲਤ ਨਾਜ਼ੁਕ

ਨਵੀਂ ਦਿੱਲੀ, 12 ਅਗਸਤ (ਪੀ.ਟੀ.ਆਈ.)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਲੋਂ ਜਾਰੀ ਬਿਆਨ ਅਨੁਸਾਰ ਫਿਲਹਾਲ ਉਹ ਹੇਮੋਡਾਇਨਾਮਿਕ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX