ਤਾਜਾ ਖ਼ਬਰਾਂ


ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਵਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ
. . .  1 day ago
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਚਰਚਿਤ ਤੇ ਵਿਵਾਦਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ...
ਸਿੱਖਿਆ ਵਿਭਾਗ ਕਰ ਰਿਹਾ ਹੈ ਫਰੰਟ ਲਾਈਨ 'ਤੇ ਕੰਮ ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਨਿਭਾ ਰਿਹਾ ਹੈ ਅਹਿਮ ਭੂਮਿਕਾ
. . .  1 day ago
ਪਠਾਨਕੋਟ, 24 ਮਈ (ਸੰਧੂ) ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ 'ਤੇ ਆ ਕੇ ਕੰਮ ਕਰ ਰਿਹਾ ਹੈ ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ...
ਧਾਗਾ ਮਿਲ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 24 ਮਈ (ਅਮਰੀਕ ਸਿੰਘ ਬਤਰਾ) - ਸਥਾਨਕ ਚੀਮਾ ਚੌਂਕ ਨਜ਼ਦੀਕ ਆਰ.ਕੇ ਰੋਡ 'ਤੇ ਇੱਕ ਧਾਗਾ ਮਿਲ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਲੱਗਣ ਸਮੇਂ ਧਾਗਾ ਮਿਲ ਬੰਦ ਸੀ, ਪਰੰਤੂ ਮਾਲਕ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਲੱਗਣ...
ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਕਤਲ
. . .  1 day ago
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ 'ਚ ਧੀ...
ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ
. . .  1 day ago
ਆਦਮਪੁਰ, 24 ਮਈ (ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚਲਦਿਆਂ ਆਦਮਪੁਰ ਤੋਂ ਦਿੱਲੀ ਅਤੇ...
'ਆਪ' ਆਗੂਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੱਜ ਪਟਿਆਲਾ ਵਿਖੇ ਸਿੱਖਿਆ...
ਸ੍ਰੀ ਦਰਬਾਰ ਸਾਹਿਬ ਨੂੰ 520 ਕੁਇੰਟਲ ਕਣਕ ਭੇਟ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ...
ਪਠਾਨਕੋਟ 'ਚ ਕੋਰੋਨਾ ਦੇ ਛੇ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ, 24 ਮਈ (ਸੰਧੂ)- ਪਠਾਨਕੋਟ 'ਚ ਕੋਰੋਨਾ ਨਾਲ ਸੰਬੰਧਿਤ ਛੇ ਹੋਰ ਮਰੀਜ਼ਾਂ...
ਐਤਵਾਰ ਨੂੰ ਵੀ ਖੁੱਲ੍ਹਣ ਲੱਗੀਆਂ ਦੁਕਾਨਾਂ
. . .  1 day ago
ਬਾਘਾਪੁਰਾਣਾ, 24 ਮਈ (ਬਲਰਾਜ ਸਿੰਗਲਾ)- ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਰਾਤ ਨੂੰ ਕਰਫ਼ਿਊ ਅਤੇ ਦਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਜੇਠ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਹਿਲਾ ਸਫ਼ਾ

ਪੰਜਾਬ 'ਚ ਬਾਕੀ ਸੂਬਿਆਂ ਨਾਲੋਂ ਹਾਲਾਤ ਬਿਹਤਰ ਪਰ ਕੋਰੋਨਾ ਿਖ਼ਲਾਫ਼ ਲੜਾਈ ਜਾਰੀ-ਕੈਪਟਨ

ਸੂਬੇ 'ਚੋਂ ਬਹੁਤੇ ਪ੍ਰਵਾਸੀਆਂ ਨੇ ਹਿਜਰਤ ਨਹੀਂ ਕੀਤੀ
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹਫ਼ਤਾਵਾਰੀ ਲਾਈਵ ਪ੍ਰੋਗਰਾਮ ਦੌਰਾਨ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਹਾਲਾਂਕਿ ਪੰਜਾਬ 'ਚ ਹੋਰਨਾਂ ਸੂਬਿਆਂ ਤੋਂ ਹਾਲਾਤ ਬਿਹਤਰ ਹਨ, ਪਰ ਇਹ ਨਾ ਸਮਝ ਲਿਆ ਜਾਵੇ ਕਿ ਅਸੀਂ ਲੜਾਈ ਜਿੱਤ ਲਈ ਹੈ | ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਕੋਰੋਨਾ ਿਖ਼ਲਾਫ਼ ਜੰਗ 'ਚ ਜ਼ਰੂਰ ਫ਼ਤਹਿ ਹਾਸਲ ਕਰਾਂਗੇ | ਉਨ੍ਹਾਂ ਕਿਹਾ ਕਿ ਬਾਹਰੀ ਸੂਬਿਆਂ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਹਰ ਨਾਗਰਿਕ ਦਾ ਪੰਜਾਬ 'ਚ ਦਾਖਲਾ ਹੋਣ 'ਤੇ ਟੈਸਟ ਹੋਵੇਗਾ ਤੇ ਉਨ੍ਹਾਂ ਨੂੰ 14 ਦਿਨ ਦੇ ਇਕਾਂਤਵਾਸ 'ਚ ਭੇਜਿਆ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਸਕੂਲ ਵੱਧ ਫ਼ੀਸ ਮੰਗਣਗੇ ਉਨ੍ਹਾਂ 'ਤੇ ਕਾਰਵਾਈ ਹੋਵੇਗੀ | ਕੈਪਟਨ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ 'ਚ ਇਕਾਂਤਵਾਸ 'ਚ ਰੱਖੇ ਵਿਅਕਤੀਆਂ ਦੀ ਜਾਂਚ ਕਰਨੀਆਂ ਜਦਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ 'ਚ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੰਮ ਖੋਲ੍ਹਣ ਸਬੰਧੀ ਫ਼ੈਸਲਾ 31 ਮਈ ਤੋਂ ਬਾਅਦ ਲਿਆ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਤੇ ਹੋਰ ਕੰਮਾਂ ਲਈ ਸੂਬੇ 'ਚ ਕਾਮਿਆਂ ਦੀ ਕਮੀ ਨਹੀਂ ਆਵੇਗੀ ਕਿਉਂਕਿ ਪੰਜਾਬ 'ਚ ਹਾਲਾਤ ਬਿਹਤਰ ਹੋਣ ਦੇ ਚੱਲਦਿਆਂ ਸਿਰਫ਼ 3 ਲੱਖ ਕਾਮੇ ਹੀ ਆਪਣੇ ਘਰਾਂ ਨੂੰ ਪਰਤੇ ਹਨ ਜਦਕਿ 10 ਲੱਖ ਅਜੇ ਵੀ ਪੰਜਾਬ 'ਚ ਹੀ ਹਨ | ਮੁੱਖ ਮੰਤਰੀ ਨੇ ਕਿਹਾ ਕਿ ਜਿਸ ਢੰਗ ਨਾਲ ਅਸੀਂ ਸਥਿਤੀ 'ਤੇ ਕਾਬੂ ਪਾ ਚੁੱਕੇ ਹਾਂ, ਉਹ ਆਸ ਕਰਦੇ ਹਨ ਕਿ ਸੂਬੇ ਨੂੰ ਦੁਬਾਰਾ ਸਖ਼ਤੀ ਨਾਲ ਲਾਕਡਾਊਨ ਦੀ ਲੋੜ ਹੀ ਨਹੀਂ ਪਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਕਿਰਤੀਆਂ ਦੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਤੋਂ ਇਲਾਵਾ 607 ਬੱਸਾਂ ਰਾਹੀਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ 'ਚ ਭੇਜਿਆ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ 'ਚ 2.56 ਲੱਖ ਉਦਯੋਗ 'ਚੋਂ 1.5 ਲੱਖ ਉਦਯੋਗ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਕੈਪਟਨ ਨੇ ਕਿਹਾ ਕਿ ਕੋਵਿਡ-19 ਤੋਂ ਬਾਅਦ ਸੂਬੇ ਦੇ ਅਰਥਚਾਰੇ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਦੇ ਸੰਦਰਭ 'ਚ ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਨੂੰ ਪੱਤਰ ਲਿਖੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਵੱਧ ਤੋਂ ਵੱਧ ਨਿਵੇਸ਼ਕਾਰ ਸੂਬੇ 'ਚ ਆਪਣਾ ਕਾਰੋਬਾਰ ਮੁੜ ਸ਼ੁਰੂ ਕਰਨ 'ਚ ਦਿਲਚਸਪੀ ਦਿਖਾ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਕਣਕ ਦੀ ਖ਼ਰੀਦ ਦੀਆਂ ਗਤੀਵਿਧੀਆਂ ਦੇ ਬਾਵਜੂਦ ਪੰਜਾਬ 'ਚ ਬੱਚਿਆਂ ਨੂੰ ਪੋਲੀਓ ਦੀ ਦਵਾ ਦੇਣ ਤੇ ਬੀ.ਸੀ.ਜੀ ਦੇ ਟੀਕਾਕਰਨ ਦਾ 96 ਫੀਸਦੀ ਦਾ ਟੀਚਾ ਪੂਰਾ ਕੀਤਾ ਗਿਆ ਹੈ | ਕਿਸਾਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 125 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ 127 ਲੱਖ ਦਾ ਟੀਚਾ ਵੀ ਜਲਦ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਅਦਾਇਗੀ ਵਿਚ ਕੋਈ ਵੀ ਦੇਰੀ ਹੁੰਦੀ ਹੈ ਤਾਂ ਕਿਸਾਨ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਇਸੇ ਤਰ੍ਹਾਂ ਵਿਦੇਸ਼ 'ਚ ਬੈਠੀ ਇਕ ਲੜਕੀ ਨੇ ਕੈਪਟਨ ਤੋਂ ਉਸ ਨੂੰ ਭਾਰਤ ਲਿਆਉਣ ਦੀ ਮੱਦਦ ਮੰਗੀ, ਇਸ 'ਤੇ ਮੁੱਖ ਮੰਤਰੀ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਜਲਦ ਸੰਪਰਕ ਕਰਕੇ ਲੜਕੀ ਦੀ ਸਾਰੀ ਜਾਣਕਾਰੀ ਸਬੰਧਿਤ ਦੂਤਾਵਾਸ ਨੂੰ ਭੇਜ ਦੇਵੇਗਾ |

ਦੇਸ਼ 'ਚ ਕੋਰੋਨਾ ਦਾ ਪ੍ਰਕੋਪ ਵਧਿਆ

24 ਘੰਟਿਆਂ ਦੌਰਾਨ 6654 ਨਵੇਂ ਮਾਮਲੇ-148 ਹੋਰ ਮੌਤਾਂ

ਨਵੀਂ ਦਿੱਲੀ, 23 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਲਗਾਤਾਰ ਦੂਸਰੇ ਦਿਨ ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਰਿਕਾਰਡ ਵਾਧਾ ਹੋਇਆ | ਪਿਛਲੇ 24 ਘੰਟਿਆਂ 'ਚ 6654 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਭਰ 'ਚ ਪੀੜਤਾਂ ਦੀ ਕੁੱਲ ਗਿਣਤੀ 1.25 ਲੱਖ ਤੋਂ ਪਾਰ ਹੋ ਗਈ ਹੈ ਜਦਕਿ 148 ਹੋਰ ਮੌਤਾਂ ਨਾਲ ਮਿ੍ਤਕਾਂ ਦਾ ਅੰਕੜਾ ਵੀ 3720 ਹੋ ਗਿਆ ਹੈ | ਪੀ. ਟੀ. ਆਈ. ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੇ ਕੋਰੋਨਾ ਪੀੜਤਾਂ ਦੀ ਗਿਣਤੀ 1,28,840 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 3782 'ਤੇ ਪਹੁੰਚ ਗਿਆ ਹੈ, ਜਦੋਂਕਿ ਸਿਹਤ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਦੇਸ਼ 'ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 69,597 ਹੋ ਗਈ ਹੈ ਜਦਕਿ 53,706 ਮਰੀਜ਼ ਠੀਕ ਹੋ ਚੁੱਕੇ ਹਨ | ਸਿਹਤ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਕਰੀਬ 41.39 ਫੀਸਦੀ ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ | ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਜਦਕਿ ਗੁਜਰਾਤ, ਦਿੱਲੀ, ਤਾਮਿਲਨਾਡੂ, ਰਾਜਸਥਾਨ ਤੇ ਮੱਧ ਪ੍ਰਦੇਸ਼ 'ਚ ਵੀ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ |
ਦੇਸ਼ 'ਚ 4 ਕਰੋੜ ਪ੍ਰਵਾਸੀ ਮਜ਼ਦੂਰ, 75 ਲੱਖ ਆਪਣੇ ਘਰਾਂ ਨੂੰ ਪਰਤੇ
ਕੇਂਦਰ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਰੀਬ 4 ਕਰੋੜ ਪ੍ਰਵਾਸੀ ਮਜ਼ਦੂਰ ਵੱਖ-ਵੱਖ ਕੰਮਾਂ 'ਚ ਲੱਗੇ ਹੋਏ ਹਨ ਅਤੇ ਦੇਸ਼ ਭਰ 'ਚ ਤਾਲਾਬੰਦੀ ਲਾਗੂ ਹੋਣ ਤੋਂ ਬਾਅਦ ਹੁਣ ਤੱਕ 75 ਲੱਖ ਪ੍ਰਵਾਸੀ ਮਜ਼ਦੂਰ ਰੇਲਾਂ ਅਤੇ ਬੱਸਾਂ 'ਚ ਘਰਾਂ ਨੂੰ ਪਰਤ ਚੁੱਕੇ ਹਨ | ਕੇਂਦਰੀ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੁਨਿਆ ਸਲਿਲਾ ਸ੍ਰੀਵਾਸਤਵ ਨੇ ਕਿਹਾ ਕਿ ਰੇਲਵੇ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚਾਉਣ ਦੇ ਲਈ ਇਕ ਮਈ ਤੋਂ 2600 'ਸ਼੍ਰਮਿਕ ਵਿਸ਼ੇਸ਼ ਰੇਲਗੱਡੀਆਂ' ਚਲਾਈਆਂ ਹਨ |
ਹਾਈਡ੍ਰੋਕਸੀਕਲੋਰੋਕੁਈਨ ਦੇਣ ਦੀ ਸਿਫਾਰਸ਼
ਨਵੀਂ ਦਿੱਲੀ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਸ਼ੁੱਕਰਵਾਰ ਸੋਧੀ ਹੋਈ ਐਡਵਾਇਜ਼ਰੀ ਜਾਰੀ ਕਰਕੇ ਗੈਰ-ਕੋਰੋਨਾ ਹਸਪਤਾਲਾਂ 'ਚ ਕੰਮ ਕਰ ਰਹੇ ਬਿਨਾਂ ਲੱਛਣ ਵਾਲੇ ਸਿਹਤ ਕਰਮੀਆਂ, ਕੰਟੇਨਮੈਂਟ ਜ਼ੋਨ 'ਚ ਨਿਗਰਾਨ ਡਿਊਟੀ 'ਤੇ ਤਾਇਨਾਤ ਕਰਮੀਆਂ ਤੇ ਕੋਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਸਬੰਧੀ ਗਤਵਿਧੀਆਂ 'ਚ ਸ਼ਾਮਿਲ ਪੈਰਾ ਮਿਲਟਰੀ ਫੋਰਸ ਤੇ ਪੁਲਿਸ ਕਰਮੀਆਂ ਨੂੰ ਰੋਗ ਨਿਰੋਧਕ ਦਵਾਈ ਦੇ ਤੌਰ 'ਤੇ ਹਾਈਡ੍ਰੋਕਸੀਕਲੋਰੋਕੁਈਨ ਦਾ ਇਸਤੇਮਾਲ ਕਰਨ ਦੀ ਸਿਫਾਰਸ਼ ਕੀਤੀ ਹੈ |

ਪੰਜਾਬ 'ਚ ਇਕ ਹੋਰ ਮੌਤ, 16 ਨਵੇਂ ਮਾਮਲੇ-19 ਹੋਰ ਹੋਏ ਸਿਹਤਯਾਬ

ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਬੀਤੇ ਕੱਲ੍ਹ ਮਿਲੀ ਕੁਝ ਰਾਹਤ ਤੋਂ ਬਾਅਦ ਅੱਜ ਫਿਰ ਸੂਬੇ 'ਚ ਕੋਰੋਨਾ ਵਾਇਰਸ ਦੇ 16 ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਮੌਤ ਹੋ ਗਈ ਹੈ | ਅੱਜ ਹੋਈ ਮੌਤ ਜ਼ਿਲ੍ਹਾ ਅੰਮਿ੍ਤਸਰ ਨਾਲ ਸਬੰਧਿਤ ਹੈ | ਦੂਜੇ ਪਾਸੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 23 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਕੇਸਾਂ 'ਚ ਪਟਿਆਲਾ ਤੋਂ 3, ਜਲੰਧਰ ਤੋਂ 4, ਅੰਮਿ੍ਤਸਰ ਤੋਂ 4, ਪਠਾਨਕੋਟ ਤੋਂ 1, ਗੁਰਦਾਸਪੁਰ ਤੋਂ 3 ਅਤੇ ਮੁਕਤਸਰ ਤੋਂ 1 ਮਾਮਲਾ ਸਾਹਮਣੇ ਆਇਆ ਹੈ | ਸਿਹਤਯਾਬ ਹੋਣ ਵਾਲਿਆਂ ਦੀ ਸੂਚੀ 'ਚ ਜਲੰਧਰ ਤੋਂ 6, ਮੁਕਤਸਰ ਤੋਂ 7, ਰੋਪੜ ਤੋਂ 1, ਫ਼ਰੀਦਕੋਟ ਤੋਂ 4 ਅਤੇ ਫ਼ਤਹਿਗੜ੍ਹ ਸਾਹਿਬ ਤੋਂ 1 ਮਰੀਜ਼ ਸ਼ਾਮਿਲ ਹੈ | ਸਿਹਤ ਵਿਭਾਗ ਅਨੁਸਾਰ ਅੱਜ ਜ਼ਿਲ੍ਹਾ ਰੋਪੜ ਵੀ ਕੋਰੋਨਾ ਮੁਕਤ ਹੋ ਗਿਆ ਹੈ, ਕਿਉਂਕਿ ਇੱਥੇ ਸਾਰੇ ਮਰੀਜ਼ ਸਿਹਤਯਾਬ ਹੋ ਗਏ ਹਨ | ਜਾਣਕਾਰੀ ਅਨੁਸਾਰ ਹੁਣ ਤੱਕ ਸੂਬੇ ਵਿਚ 63567 ਸ਼ੱਕੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ 'ਚੋਂ 57899 ਦੇ ਸੈਂਪਲ ਨੈਗੇਟਿਵ ਆਏ ਹਨ, ਜਦਕਿ 3623 ਦੇ ਜਾਂਚ ਸੈਂਪਲਾਂ ਦੀ ਉਡੀਕ ਕੀਤੀ ਜਾ ਰਹੀ ਹੈ ਜਦਕਿ 1 ਮਰੀਜ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |
ਅੰਮਿ੍ਤਸਰ 'ਚ 4 ਹੋਰ ਮਾਮਲੇ
ਅੰਮਿ੍ਤਸਰ, (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲ੍ਹੇ 'ਚ ਸੱਤ ਹੋਰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ 'ਚੋਂ ਚਾਰ ਅੰਮਿ੍ਤਸਰ ਤੇ ਤਿੰਨ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਅੰਮਿ੍ਤਸਰ ਦੇ ਚਾਰ ਮਰੀਜ਼ਾਂ 'ਚੋਂ ਤਿੰਨ ਬੀਤੇ ਦਿਨ ਕਟੜਾ ਦੂਲੋ ਤੋਂ ਪਾਜ਼ੀਟਿਵ ਨਿਕਲੇ ਮਰੀਜ਼ ਦੇ ਰਿਸ਼ਤੇਦਾਰ ਹਨ, ਜੋ ਉਸ ਦੇ ਸੰਪਰਕ 'ਚ ਆਉਣ ਕਾਰਨ ਪਾਜ਼ੀਟਿਵ ਹੋਏ | ਇਕ ਮਰੀਜ਼ ਬਾਬਾ ਬਕਾਲਾ ਨਾਲ ਸਬੰਧਿਤ ਹੈ | ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਪੁਲਿਸ ਵਿਭਾਗ ਨੂੰ ਕੋਵਿਡ-19 ਚਲਾਨ ਬੁੱਕਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਿਨਾਂ ਮਾਸਕ ਘੁੰਮਣ ਵਾਲਿਆਂ ਨੂੰ 200 ਰੁਪਏ, ਇਕਾਂਤਵਾਸ ਭੰਗ ਕਰਨ 'ਤੇ 500 ਅਤੇ ਜਨਤਕ ਥਾਵਾਂ 'ਤੇ ûੱਕਣ ਵਾਲਿਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ |
ਜਲੰਧਰ 'ਚ ਕੋਰੋਨਾ ਪਾਜ਼ੀਟਿਵ 4 ਹੋਰ ਮਰੀਜ਼
ਜਲੰਧਰ, (ਐੱਮ. ਐੱਸ. ਲੋਹੀਆ)-ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 4 ਹੋਰ ਮਰੀਜ਼ ਮਿਲਣ ਨਾਲ ਗਿਣਤੀ ਵੱਧ ਕੇ 222 ਹੋ ਗਈ ਹੈ | ਦੇਰ ਰਾਤ ਆਈਆਂ ਰਿਪੋਰਟਾਂ 'ਚ ਸਿਵਲ ਹਸਪਤਾਲ ਦੀ ਇਕ 27 ਸਾਲਾ ਸਟਾਫ਼ ਨਰਸ ਵਾਸੀ ਗੁਰਦਾਸਪੁਰ, ਹਾਲ ਵਾਸੀ ਮਖ਼ਦੂਮਪੁਰਾ ਜਲੰਧਰ, ਪਠਾਨਕੋਟ ਰੋਡ 'ਤੇ ਇਕ ਨਿੱਜੀ ਹਸਪਤਾਲ ਦੀ 22 ਸਾਲਾ ਮਹਿਲਾ ਸਟਾਫ਼ ਮੈਂਬਰ ਵਾਸੀ ਹੁਸ਼ਿਆਰਪੁਰ ਤੇ ਦਾਦਾ ਕਾਲੋਨੀ ਦਾ 25 ਸਾਲਾ ਨੌਜਵਾਨ, ਜੋ ਕਿ ਟੀ.ਬੀ. ਦੀ ਬਿਮਾਰੀ ਤੋਂ ਪੀੜਤ ਹੈ, ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਲਾਜਪਤ ਨਗਰ ਦੇ ਰਹਿਣ ਵਾਲੇ ਇਕ 55 ਸਾਲ ਦੇ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ |
ਪਠਾਨਕੋਟ 'ਚ 1 ਹੋਰ ਪਾਜ਼ੀਟਿਵ
ਪਠਾਨਕੋਟ, (ਸੰਧੂ)-ਪਠਾਨਕੋਟ ਸ਼ਹਿਰ ਦੇ ਢਾਂਗੂ ਰੋਡ ਸਥਿਤ ਬੈਂਕ ਕਾਲੋਨੀ 'ਚ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਕੋਰੋਨਾ ਪਾਜ਼ੀਟਿਵ ਆਇਆ ਨੌਜਵਾਨ ਮੁੰਬਈ 'ਚ ਕੰਮ ਕਰਦਾ ਸੀ ਅਤੇ ਪਹਿਲਾਂ ਉਸ ਨੇ ਮੁੰਬਈ ਤੋਂ ਪਠਾਨਕੋਟ ਦਾ ਕੁਝ ਸਫ਼ਰ ਚਾਰ ਪਹੀਆ ਵਾਹਨ ਤੇ ਫਿਰ ਮੋਟਰਸਾਈਕਲ 'ਤੇ ਤੈਅ ਕਰਦੇ ਹੋਏ ਪਠਾਨਕੋਟ ਪਹੁੰਚਿਆ ਸੀ | ਕੋਰੋਨਾ ਪਾਜ਼ੀਟਿਵ ਮਰੀਜ਼ ਮਿਲਣ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੱਸਿਆ ਕਿ 21 ਮਈ ਨੂੰ ਇਹ ਵਿਅਕਤੀ ਸਿੱਧਾ ਸਿਵਲ ਹਸਪਤਾਲ ਪਠਾਨਕੋਟ ਪਹੁੰਚਿਆ ਸੀ |
ਅੰਮਿ੍ਤਸਰ 'ਚ ਮੌਤ
ਅੰਮਿ੍ਤਸਰ, (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਕੋਰੋਨਾ ਵਾਇਰਸ ਤੋਂ ਪੀੜਤ ਇਕ ਹੋਰ ਮਰੀਜ਼ ਦੀ ਅੱਜ ਮੌਤ ਹੋ ਗਈ | ਮਿ੍ਤਕ ਪਿਛਲੇ ਪੰਜ ਦਿਨਾਂ ਤੋਂ ਸਾਹ ਲੈਣ 'ਚ ਤਕਲੀਫ ਮਹਿਸੂਸ ਕਰ ਰਿਹਾ ਸੀ ਜਿਸ ਦੀ ਸ਼ਨਾਖਤ ਵਿਮਲ ਮਹਿਰਾ (60) ਗਲੀ ਛੱਤੀ ਕਟੜਾ ਦੂਲੋ ਅੰਮਿ੍ਤਸਰ ਵਜੋਂ ਹੋਈ ਹੈ | ਇਹ ਮਰੀਜ਼ ਬੀਤੀ 20 ਮਈ ਤੋਂ ਖਾਂਸੀ, ਬੁਖਾਰ ਤੇ ਸਾਹ ਫੁੱਲਣ ਦੀ ਸ਼ਿਕਾਇਤ 'ਤੇ ਇੱਥੇ ਭਰਤੀ ਹੋਇਆ ਸੀ ਜਿਸ ਦੀ ਨਿੱਜੀ ਲੈਬ ਤੋਂ ਕਰਵਾਈ ਜਾਂਚ 'ਚ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ | ਇਹ ਮਰੀਜ਼ ਸ਼ੂਗਰ ਮੇਲੀਟਸ ਅਤੇ ਡੀ.ਕੇ.ਏ. ਤੋਂ ਵੀ ਪੀੜਤ ਸੀ |

2600 ਹੋਰ ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਚਲਾਈਆਂ ਜਾਣਗੀਆਂ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਭਾਰਤੀ ਰੇਲਵੇ ਅਗਲੇ 10 ਦਿਨਾਂ 'ਚ 2600 ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ ਚਲਾਏਗਾ, ਜਿਨ੍ਹਾਂ ਰਾਹੀਂ 36 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਜਾਵੇਗਾ | ਰੇਲਵੇ ਬੋਰਡ ਦੇ ਚੇਅਰਮੈਨ ਵੀ.ਕੇ. ਯਾਦਵ ਨੇ ਕੋਵਿਡ-19 ਕਾਰਨ ਦੇਸ਼ ਦੇ ਵੱਖ-ਵੱਖ ਰਾਜਾਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ 'ਚ ਪਹੁੰਚਾਉਣ ਸਬੰਧੀ ਸਰਕਾਰ ਦੀ ਯੋਜਨਾ ਦਾ ਖੁਲਾਸਾ ਕਰਦਿਆਂ ਉਕਤ ਬਿਆਨ ਦਿੱਤਾ | ਯਾਦਵ ਨੇ ਸਨਿਚਰਵਾਰ ਨੂੰ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਸਰਕਾਰ ਵਲੋਂ ਚੁੱਕੇ ਕਦਮਾਂ ਦਾ ਬਿਓਰਾ ਦਿੰਦਿਆਂ ਕਿਹਾ ਕਿ ਪਿਛਲੇ 4 ਦਿਨਾਂ ਤੋਂ ਰੇਲਵੇ ਵਲੋਂ ਔਸਤਨ 260 ਸ਼੍ਰਮਿਕ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਜੋ ਕਿ ਰੋਜ਼ਾਨਾ 3 ਲੱਖ ਮੁਸਾਫ਼ਰਾਂ ਨੂੰ ਘਰੀਂ ਲੈ ਕੇ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ 1 ਮਈ ਤੋਂ ਸ਼ੁਰੂ ਕੀਤੀਆਂ ਵਿਸ਼ੇਸ਼ ਸ਼੍ਰਮਿਕ ਰੇਲ ਗੱਡੀਆਂ 'ਚ ਹੁਣ ਤੱਕ 45 ਲੱਖ ਪ੍ਰਵਾਸੀ ਮਜ਼ਦੂਰ ਸਫਰ ਕਰ ਚੁੱਕੇ ਹਨ | ਜਿਨ੍ਹਾਂ ਚੋਂ 80 ਫ਼ੀਸਦੀ ਰੇਲ ਗੱਡੀਆਂ ਉੱਤਰ ਪ੍ਰਦੇਸ਼, ਬਿਹਾਰ ਲਈ ਸਨ | 45 ਮਿੰਟ ਦੀ ਪ੍ਰੈੱਸ ਕਾਨਫ਼ਰੰਸ 'ਚ ਯਾਦਵ ਨੇ 1 ਜੂਨ ਤੋਂ ਸ਼ੁਰੂ ਹੋਣ ਵਾਲੀਆਂ 200 ਮੇਲ ਐਕਸਪ੍ਰੈਸ ਰੱਲਗੱਡੀਆਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਆਰ.ਏ.ਸੀ. ਭਾਵ ਰਿਜ਼ਰਵੇਸ਼ਨ ਅਗੇਂਸਟ ਕੈਂਸਲੇਸ਼ਨ ਵਾਲੀਆਂ ਟਿਕਟਾਂ 'ਤੇ ਸਫਰ ਦੀ ਇਜਾਜ਼ਤ ਦਿੱਤੀ ਗਈ ਹੈ | ਜਦਕਿ ਵੇਟਿੰਗ ਲਿਸਟ ਵਾਲੇ ਮੁਸਾਫ਼ਰ ਸਫ਼ਰ ਨਹੀਂ ਕਰ ਸਕਣਗੇ | ਜੇਕਰ ਚਾਰਟ ਬਣਨ ਤੱਕ ਟਿਕਟ ਦੀ ਪੁਸ਼ਟੀ ਨਹੀਂ ਹੁੰਦੀ ਜਾਂ ਆਰ.ਏ.ਸੀ. ਸੂਚੀ 'ਚ ਨਹੀਂ ਆਉਂਦਾ ਤਾਂ ਰੇਲ 'ਚ ਸਫ਼ਰ ਨਹੀਂ ਕੀਤਾ ਜਾ ਸਕਦਾ | ਇਨ੍ਹਾਂ 200 ਰੇਲ ਗੱਡੀਆਂ ਦੀਆਂ ਟਿਕਟਾਂ ਦੀ ਬੁਕਿੰਗ 21 ਮਈ ਤੋਂ ਸ਼ੁਰੂ ਹੋ ਚੁੱਕੀ ਹੈ | ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 200 ਤੋਂ 190 ਰੇਲ ਗੱਡੀਆਂ 'ਚ ਸਿਰਫ਼ 30 ਫ਼ੀਸਦੀ ਟਿਕਟ ਹੀ ਬੁੱਕ ਹੋਈਆਂ ਬਾਕੀ 10 ਗੱਡੀਆਂ 'ਚ 90 ਫ਼ੀਸਦੀ ਤੋਂ ਜ਼ਿਆਦਾ ਟਿਕਟਾਂ ਬੁੱਕ ਹੋ ਚੁੱਕੀਆਂ ਹਨ | ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ 10 ਰੇਲ ਗੱਡੀਆਂ ਕਿਹੜੀਆਂ ਹਨ |

ਚਚੇਰੇ ਭਰਾ ਵਲੋਂ ਸਾਥੀ ਨਾਲ ਮਿਲ ਕੇ ਦੋ ਭੈਣਾਂ ਦਾ ਕਤਲ

ਕਤਲ ਕਰ ਕੇ ਭੱਜਦੇ ਇਕ ਕਾਤਲ ਦੀ ਸੜਕ ਹਾਦਸੇ 'ਚ ਮੌਤ
ਸਰਹਾਲੀ ਕਲਾਂ/ਹਰੀਕੇ ਪੱਤਣ, 23 ਮਈ (ਅਜੇ ਸਿੰਘ ਹੁੰਦਲ, ਸੰਜੀਵ ਕੁੰਦਰਾ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੋਟਦਾਤਾ ਵਿਖੇ ਚਚੇਰੇ ਭਰਾ ਨੇ ਆਪਣੇ ਸਾਥੀ ਨਾਲ ਮਿਲ ਕੇ 2 ਭੈਣਾਂ ਦਾ ਕਤਲ ਕਰ ਦਿੱਤਾ ਜਦਕਿ ਕਤਲ ਕਰਕੇ ਭੱਜੇ ਕਾਤਲ ਚਚੇਰੇ ਭਰਾ ਦਾ ਮੋਟਰਸਾਈਕਲ ਇਕ ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਜੌਣੋਕੇ ਵਾਸੀ ਗੁਰਜੋਬਨ ਸਿੰਘ ਪੁੱਤਰ ਹਰਜਿੰਦਰ ਸਿੰਘ ਨੇ ਆਪਣੇ ਸਾਥੀ ਨਿਰਮਲ ਸਿੰਘ ਨਿੰਮਾ ਪਿੰਡ ਬੁਰਜ ਦੇਵਾ ਸਿੰਘ ਨਾਲ ਮਿਲ ਕੇ ਆਪਣੀਆਂ ਚਚੇਰੀਆਂ ਭੈਣਾਂ ਦੇ ਕਤਲ ਦੀ ਯੋਜਨਾ ਬਣਾਈ ਸੀ | ਪੁਲਿਸ ਅਨੁਸਾਰ ਗੁਰਜੋਬਨ ਲੜਕੀਆਂ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ, ਜਿਸ ਨੂੰ ਕਤਲ ਦੀ ਵਜ੍ਹਾ ਦੱਸਿਆ ਜਾ ਰਿਹਾ ਹੈ | ਯੋਜਨਾ ਅਨੁਸਾਰ ਕਾਤਲਾਂ ਨੇ ਪੱਟੀ ਤੋਂ ਮੋਟਰਸਾਈਕਲ 'ਤੇ ਵਾਪਸ ਆਉਂਦਿਆਂ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ, ਅਮਨਦੀਪ ਕੌਰ ਪੁੱਤਰੀ ਕਸ਼ਮੀਰ ਸਿੰਘ ਤੇ ਸਿਮਰਜੀਤ ਕੌਰ 'ਤੇ ਪਿੰਡੋਂ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਸਿੱਟੇ ਵਜੋਂ ਰਮਨਦੀਪ ਕੌਰ (15) ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਅਮਨਦੀਪ ਕੌਰ, ਜੋ ਸ਼ਾਦੀਸ਼ੁਦਾ ਸੀ, ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਤੇ ਤੀਸਰੀ ਲੜਕੀ ਸਿਮਰਜੀਤ ਕੌਰ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਈ | ਘਿਨੌਣਾ ਕਾਰਾ ਕਰਕੇ ਗੁਰਜੋਬਨ ਆਪਣੇ ਸਾਥੀ ਨਿਰਮਲ ਸਿੰਘ ਨਿੰਮੇ ਨਾਲ ਮੋਟਰਸਾਈਕਲ 'ਤੇ ਘਟਨਾ ਸਥਾਨ ਤੋਂ ਕਰੀਬ ਇਕ ਕਿੱਲੋਮੀਟਰ ਹੀ ਗਿਆ ਸੀ ਕਿ ਅਣਪਛਾਤੀ ਟਰਾਲੀ 'ਚ ਜਾ ਵੱਜਾ, ਜਿਸ ਦੌਰਾਨ ਗੁਰਜੋਬਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਥਾਣਾ ਸਰਹਾਲੀ ਨੇ ਜੋਬਨ ਦੇ ਦੂਸਰੇ ਸਾਥੀ ਨਿਰਮਲ ਸਿੰਘ ਨੂੰ ਕਾਬੂ ਕਰ ਲਿਆ ਹੈ | ਪੁਲਿਸ ਨੂੰ ਮਿ੍ਤਕ ਲੜਕੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਲਈ ਭਾਰੀ ਜੱਦੋ ਜਹਿਦ ਕਰਨੀ ਪਈ | ਹਜੂਮ 'ਚੋਂ ਕੁਝ ਲੋਕਾਂ ਨੇ ਥਾਣਾ ਹਰੀਕੇ ਪੁਲਿਸ ਦੀ ਗੱਡੀ 'ਤੇ ਪੱਥਰ ਮਾਰੇ ਤੇ ਪੁਲਿਸ ਕਰਮਚਾਰੀਆਂ ਨਾਲ ਧੱਕਾਮੁੱਕੀ ਵੀ ਹੋਈ | ਇਸੇ ਦੌਰਾਨ ਨਿਰਮਲ ਸਿੰਘ ਦੇ ਦੋ ਭਰਾ ਵੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਦੀ ਪਿੰਡ ਵਾਲਿਆਂ ਨੇ ਬਹੁਤ ਮਾਰਕੁੱਟ ਕੀਤੀ | ਪੁਲਿਸ ਨੇ ਬੜੀ ਮੁਸ਼ਕਿਲ ਨਾਲ ਪਿੰਡ ਵਾਸੀਆਂ ਤੋਂ ਇਨ੍ਹਾਂ ਨੂੰ ਬਚਾਇਆ | ਡੀ.ਐੱਸ.ਪੀ. ਪੱਟੀ ਕੰਵਲਪ੍ਰੀਤ ਸਿੰਘ, ਥਾਣਾ ਮੁਖੀ ਹਰੀਕੇ ਜਰਨੈਲ ਸਿੰਘ ਸਰਾਂ ਨੇ ਕਾਫੀ ਜੱਦੋ-ਜਹਿਦ ਨਾਲ ਲਾਸ਼ਾਂ ਕਬਜ਼ੇ 'ਚ ਲਈਆਂ ਤੇ ਕਾਤਲ ਮਿ੍ਤਕ ਗੁਰਜੋਬਨ ਸਿੰਘ ਤੇ ਨਿਰਮਲ ਸਿੰਘ 'ਤੇ ਕਤਲ ਦਾ ਮੁਕੱਦਮਾ ਦਰਜ ਕਰ ਦਿੱਤਾ |

ਜੁਲਾਈ ਤੋਂ ਸ਼ੁਰੂ ਹੋ ਸਕਦੀ ਹੈ ਅੰਤਰਰਾਸ਼ਟਰੀ ਹਵਾਈ ਸੇਵਾ

ਨਵੀਂ ਦਿੱਲੀ, 23 ਮਈ (ਉਪਮਾ ਡਾਗਾ ਪਾਰਥ)-ਕੌਮਾਂਤਰੀ ਹਵਾਈ ਸੇਵਾਵਾਂ ਸ਼ੁਰੂ ਕਰਨ ਲਈ ਏਅਰਪੋਰਟ ਅਥਾਰਟੀ ਅਤੇ ਹਵਾਈ ਕੰਪਨੀਆਂ ਨੂੰ ਪੂਰੀ ਤਰ੍ਹਾਂ ਤਿਆਰ ਦੱਸਦਿਆਂ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੌਮਾਂਤਰੀ ਉਡਾਣ ਸੇਵਾਵਾਂ ਜੂਨ ਦੇ ਮੱਧ ਜਾਂ ਜੁਲਾਈ ਦੇ ਆਖ਼ਰ ਤੱਕ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ | ਪੁਰੀ ਨੇ ਇਸ ਬਿਆਨ ਦੇ ਨਾਲ ਇਹ ਵੀ ਕਿਹਾ ਕਿ ਜੇਕਰ ਕੋਵਿਡ-19 ਵਾਇਰਸ ਸੰਭਾਵਿਤ ਢੰਗ ਨਾਲ ਚੱਲਦਾ ਹੈ ਅਤੇ ਅਸੀਂ ਕੁਝ ਪ੍ਰਬੰਧ ਕਰਨ ਦੀ ਸਥਿਤੀ 'ਚ ਹੁੰਦੇ ਹਾਂ ਤਾਂ ਜੂਨ ਮੱਧ ਜਾਂ ਜੁਲਾਈ 'ਚ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ | ਹਵਾਬਾਜ਼ੀ ਮੰਤਰੀ ਨੇ ਸਨਿਚਰਵਾਰ ਨੂੰ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਲਾਈਵ ਗੱਲਬਾਤ ਕਰਦਿਆਂ ਉਕਤ ਬਿਆਨ ਦਿੱਤਾ | ਪੁਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਭਾਵ ਰੋਕਣ ਲਈ ਲਾਈ ਤਾਲਾਬੰਦੀ ਦੇ ਸ਼ੁਰੂ ਹੋਣ ਤੋਂ ਅੱਡਿਆਂ 'ਤੇ ਖੜ੍ਹੇ ਹਵਾਈ ਜਹਾਜ਼ਾਂ ਨੂੰ ਮੁੜ ਉਡਾਣ ਭਰਨ ਲਈ ਤਿਆਰ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ | ਪੁਰੀ ਨੇ ਪਹਿਲਾਂ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਅਗਸਤ-ਸਤੰਬਰ ਤੋਂ ਪਹਿਲਾਂ ਕੌਮਾਂਤਰੀ ਉਡਾਣ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ | ਫਿਰ ਕੁਝ ਦੇਰ ਬਾਅਦ ਮੁੜ ਆਪਣੇ ਹੀ ਬਿਆਨ ਤੋਂ ਪਰਤਦਿਆਂ ਉਨ੍ਹਾਂ ਕਿਹਾ ਕਿ ਅਗਸਤ-ਸਤੰਬਰ ਤੱਕ ਇੰਤਜ਼ਾਰ ਕਿਉਂ ਕਰਨਾ? ਜੇਕਰ ਹਾਲਾਤ ਬਿਹਤਰ ਹੁੰਦੇ ਅਤੇ ਇਸ ਵਾਇਰਸ ਦੇ ਨਾਲ ਜਿਊਣ ਦਾ ਕੋਈ ਰਸਤਾ ਕੱਢ ਲੈਂਦਾ ਹਾਂ ਤਾਂ ਜੂਨ ਮੱਧ ਜਾਂ ਜੁਲਾਈ 'ਚ ਕੌਮਾਂਤਰੀ ਉਡਾਣਾਂ ਕਿਉਂ ਨਹੀਂ ਸ਼ੁਰੂ ਕੀਤੀਆਂ ਜਾ ਸਕਦੀਆਂ | ਮੰਤਰੀ ਨੇ ਸਨਿਚਰਵਾਰ ਨੂੰ ਗੱਲਬਾਤ ਦੌਰਾਨ ਸਬੰਧਿਤ ਕੇਸਾਂ ਬਾਰੇ ਵੱਡਾ ਬਿਆਨ ਦਿੰਦਿਆਂ ਇਹ ਵੀ ਕਿਹਾ ਕਿ ਜੇਕਰ ਮੁਸਾਫ਼ਿਰਾਂ ਦੇ ਫ਼ੋਨ ਦੇ ਆਰੋਗਿਆ ਸੇਤੂ ਐਪ 'ਚ ਉਸ ਦਾ ਸਟੇਟਸ ਗ੍ਰੀਨ ਹੁੰਦਾ ਹੈ ਤਾਂ ਉਨ੍ਹਾਂ ਨੂੰ ਇਕਾਂਤਵਾਸ ਕਰਨ ਦੀ ਲੋੜ ਨਹੀਂ ਹੋਣੀ ਚਾਹੀਦੀ | ਪੁਰੀ ਦਾ ਬਿਆਨ ਉਸ ਵੇਲੇ ਆਇਆ ਹੈ ਜਦੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਕੇਰਲ, ਕਰਨਾਟਕ ਅਤੇ ਆਸਾਮ ਸਮੇਤ 6 ਰਾਜਾਂ ਨੇ ਅਪੀਲ ਕੀਤੀ ਹੈ ਕਿ ਘਰੇਲੂ ਉਡਾਣਾਂ ਨਾਲ ਇਨ੍ਹਾਂ ਰਾਜਾਂ 'ਚ ਪਹੁੰਚ ਰਹੇ ਮੁਸਾਫ਼ਰਾਂ ਨੂੰ ਇਕਾਂਤਵਾਸ 'ਚ ਰੱਖਿਆ ਜਾਵੇਗਾ | 25 ਮਈ ਤੋਂ 33 ਫ਼ੀਸਦੀ ਘਰੇਲੂ ਉਡਾਣਾਂ ਸ਼ੁਰੂ ਹੋ ਰਹੀਆਂ ਹਨ | ਉਡਾਣਾਂ ਤੋਂ ਪਹਿਲਾਂ ਫੇਸਬੁੱਕ ਲਾਈਵ 'ਚ ਪੁਰੀ ਨੇ ਕਈ ਸਵਾਲਾਂ ਦੇ ਜਵਾਬ ਦਿੱਤੇ | ਹਾਲਾਂਕਿ ਲੋਕਾਂ ਨੇ ਕਾਫ਼ੀ ਸਵਾਲ ਟਿਕਟਾਂ ਦੀ ਰਕਮ ਦੇ ਰਿਫੰਡ ਨੂੰ ਲੈ ਕੇ ਵੀ ਪੁੱਛੇ ਪਰ ਪੁਰੀ ਨੇ ਸਪੱਸ਼ਟ ਜਵਾਬ ਨਾ ਦਿੰਦਿਆਂ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਸੇਧਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਨੂੰ ਹਵਾਈ ਕੰਪਨੀਆਂ ਹੀ ਵੇਖਣਗੀਆਂ |

ਪਾਕਿ ਜਹਾਜ਼ ਹਾਦਸੇ 'ਚ ਬੁਰੀ ਤਰ੍ਹਾਂ ਸੜੀਆਂ ਲਾਸ਼ਾਂ ਦੀ ਹੋਵੇਗੀ ਡੀ.ਐਨ.ਏ. ਜਾਂਚ

• ਚਮਤਕਾਰੀ ਢੰਗ ਨਾਲ ਬਚੇ 2 ਯਾਤਰੂ • ਮਿ੍ਤਕਾਂ ਦੀ ਗਿਣਤੀ 97 ਹੋਈ ਸੁਰਿੰਦਰ ਕੋਛੜ ਅੰਮਿ੍ਤਸਰ, 23 ਮਈ-ਬੀਤੇ ਦਿਨ ਲਾਹੌਰ ਤੋਂ ਕਰਾਚੀ ਜਾ ਰਹੇ ਪਾਕਿਸਤਾਨ ਏਅਰਲਾਈਨ ਦੇ ਹਾਦਸਾਗ੍ਰਸਤ ਹੋਏ ਜਹਾਜ਼ 'ਚ ਮਰਨ ਵਾਲੇ ਲੋਕਾਂ ਦੀ ਗਿਣਤੀ 97 ਤੋਂ ਵਧ ਗਈ ਹੈ | ਪਾਕਿਸਤਾਨ ਦੇ ...

ਪੂਰੀ ਖ਼ਬਰ »

ਪਾਕਿ ਦੀ ਕੋਰੋਨਾ ਵਾਇਰਸ ਸਾਈਟ 'ਤੇ ਦਿਖਾਏ ਨਕਸ਼ੇ 'ਚ ਮਕਬੂਜ਼ਾ ਕਸ਼ਮੀਰ ਨੂੰ ਦੱਸਿਆ ਭਾਰਤ ਦਾ ਹਿੱਸਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਹਾਲ ਹੀ 'ਚ ਭਾਰਤ ਵਲੋਂ ਮੌਸਮ ਬੁਲੇਟਿਨ 'ਚ ਗਿਲਗਿਤ-ਬਾਲਟਿਸਤਾਨ ਨੂੰ ਭਾਰਤ ਦਾ ਹਿੱਸਾ ਦਰਸਾਉਣ 'ਤੇ ਪਾਕਿਸਤਾਨ ਵਲੋਂ ਭਾਰੀ ਵਿਰੋਧ ਜਤਾਇਆ ਗਿਆ ਸੀ ਅਤੇ ਹੁਣ ਉਸ ਨੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) 'ਤੇ ਆਪਣਾ ਦਾਅਵਾ ...

ਪੂਰੀ ਖ਼ਬਰ »

ਸਾਊਦੀ ਅਰਬ ਪਹੁੰਚੀ ਕਿਰਨ ਬਾਲਾ

ਪਾਕਿ ਵਿਦੇਸ਼ ਮੰਤਰਾਲੇ ਨੇ ਨਾਗਰਿਕਤਾ ਐਕਟ ਨੂੰ ਛਿੱਕੇ 'ਤੇ ਟੰਗਦਿਆਂ ਜਾਰੀ ਕੀਤਾ ਪਾਸਪੋਰਟ ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)- ਦੋ ਵਰ੍ਹੇ ਪਹਿਲਾਂ ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਆਖ਼ਰਕਾਰ ਸਾਊਦੀ ਅਰਬ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਪੱਖਪਾਤ ਦੇ ਆਧਾਰ 'ਤੇ ਸਕੂਲ 'ਚੋਂ ਕੱਢਿਆ

ਨਿਊਯਾਰਕ, 23 ਮਈ (ਏਜੰਸੀ)-ਅਮਰੀਕਾ ਦੇ ਨਿਊਜਰਸੀ 'ਚ ਇਕ ਸਿੱਖ ਸਕੂਲੀ ਵਿਦਿਆਰਥੀ ਨੇ ਸਿੱਖਿਆ ਬੋਰਡ ਖਿਲਾਫ਼ ਮੁਕਦਮਾ ਦਰਜ ਕਰਵਾਇਆ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਧਰਮ ਕਾਰਨ ਪੱਖਪਾਤ ਦੇ ਆਧਾਰ 'ਤੇ ਧਮਕਾਇਆ ਗਿਆ ਹੈ ਤੇ ਲੰਬੇ ਸਮੇਂ ਤੱਕ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

100 ਕਿੱਲੋਮੀਟਰ ਪੈਦਲ ਚੱਲਣ ਤੋਂ ਬਾਅਦ ਪ੍ਰਵਾਸੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ

ਅੰਬਾਲਾ, 23 ਮਈ (ਏਜੰਸੀ)- ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ 100 ਕਿੱਲੋਮੀਟਰ ਪੈਦਲ ਚੱਲ ਕੇ ਇਕ ਪ੍ਰਵਾਸੀ ਮਜ਼ਦੂਰ ਦੀ ਗਰਭਵਤੀ ਪਤਨੀ ਨੇ ਇਕ ਬੱਚੀ ਨੂੰ ਹਰਿਆਣਾ ਦੇ ਅੰਬਾਲਾ 'ਚ ਜਨਮ ਦਿੱਤਾ ਪਰ ਜਨਮ ਤੋਂ ਤੁਰੰਤ ਬਾਅਦ ਬੱਚੀ ਦੀ ਮੌਤ ਹੋ ਗਈ | ਬਿੰਦੀਆਂ ਤੇ ਉਸ ਦਾ ਪਤੀ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਵਿਗਿਆਪਨ 'ਚ ਸਿੱਕਮ ਨੂੰ ਦੱਸਿਆ ਗੁਆਂਢੀ ਦੇਸ਼-ਅਧਿਕਾਰੀ ਮੁਅੱਤਲ

ਨਵੀਂ ਦਿੱਲੀ, 23 ਮਈ (ਏਜੰਸੀ)- ਦਿੱਲੀ ਸਰਕਾਰ ਦੇ ਇਕ ਵਿਗਿਆਪਨ 'ਚ ਸਿੱਕਮ ਨੂੰ ਗੁਆਂਢੀ ਦੇਸ਼ਾਂ, ਭੂਟਾਨ ਤੇ ਨਿਪਾਲ ਦੀ ਸ਼੍ਰੇਣੀ 'ਚ ਰੱਖੇ ਜਾਣ ਦੀ ਖ਼ਬਰ ਹੈ | ਅਖ਼ਬਾਰ 'ਚ ਵਿਗਿਆਪਨ ਪ੍ਰਕਾਸ਼ਿਤ ਹੁੰਦਿਆਂ ਹੀ ਸਿੱਕਮ ਸਰਕਾਰ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਮੀਡੀਆ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ-ਪੀ.ਐਚ.ਡੀ. ਚੈਂਬਰ

ਨਵੀਂ ਦਿੱਲੀ, 23 ਮਈ (ਏਜੰਸੀ)-ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਾਡ ਇੰਡਸਟਰੀ ਵਲੋਂ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਇਸ਼ਤਿਹਾਰਾਂ ਦੀ ਆਮਦਨ 'ਚ ਆਈ ਵੱਡੀ ਕਮੀ ਨਾਲ ਮੀਡੀਆ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪੀ.ਐਚ.ਡੀ. ਚੈਂਬਰ ਦੀ ...

ਪੂਰੀ ਖ਼ਬਰ »

ਚੀਨ ਲਦਾਖ਼ 'ਚ ਲਗਾਤਾਰ ਵਧਾ ਰਿਹੈ ਸੈਨਿਕਾਂ ਦੀ ਗਿਣਤੀ

ਨਵੀਂ ਦਿੱਲੀ, 23 ਮਈ (ਏਜੰਸੀ)-ਵਿਵਾਦਿਤ ਖੇਤਰ ਦੀ ਸਥਿਤੀ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਚੀਨੀ ਫ਼ੌਜ ਲਦਾਖ਼ 'ਚ ਕੰਟਰੋਲ ਰੇਖਾ ਦੇ ਨਾਲ ਪੈਂਗੋਂਗ ਤਸੋ ਝੀਲ ਅਤੇ ਗੈਲਵਾਨ ਘਾਟੀ ਦੇ ਆਸਪਾਸ ਦੇ ਖੇਤਰਾਂ 'ਚ ਆਪਣੇ ਸੈਨਿਕਾਂ ਦੀ ਗਿਣਤੀ ਤੇਜ਼ੀ ਨਾਲ ਵਧਾ ਰਹੀ ਹੈ, ਇਸ ਤੋਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਰੌਸ਼ਨ ਸਿੰਘ

ਲੁੁਧਿਆਣਾ-ਪੰਜਲੈਂਡ ਬੇਵਰੇਜ ਪ੍ਰਾਈਵੇਟ ਲਿਮ. ਦੇ ਨਿਰਦੇਸ਼ਕ ਗੁਰਮੀਤ ਸਿੰਘ ਦੇ ਪਿਤਾ ਰੌਸ਼ਨ ਸਿੰਘ ਜੋ ਬਹੁਤ ਹੀ ਮਿਹਨਤੀ, ਸਿਰੜੀ, ਨੇਕ ਦਿਲ ਤੇ ਮਿੱਠੇ ਸੁਭਾਅ ਦੇ ਮਾਲਕ ਸਨ, ਦਾ ਜਨਮ ਮਾਤਾ ਪ੍ਰਭਈ ਦੇਵੀ ਦੀ ਕੁੱਖੋਂ ਪਿਤਾ ਖੜਕ ਸਿੰਘ ਦੇ ਘਰ 1 ਅਗਸਤ, 1946 'ਚ ਪਿੰਡ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX