ਤਾਜਾ ਖ਼ਬਰਾਂ


ਰਾਜਪੁਰਾ (ਪਟਿਆਲਾ) 'ਚ 17 ਨਵੇਂ ਕੋਰੋਨਾ ਕੇਸ ਪਾਜ਼ੀਟਿਵ
. . .  22 minutes ago
ਰਾਜਪੁਰਾ, 5 ਅਗਸਤ (ਰਣਜੀਤ ਸਿੰਘ) ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਅੱਜ ਇੱਥੋਂ ਦੇ ਆਨੰਦ ਨਗਰ, ਨਿਊ ਆਫ਼ੀਸਰ ਕਲੋਨੀ, ਮਿਰਚ ਮੰਡੀ, ਸੁੰਦਰ ਨਗਰ, ਐਮ ਐਲ ਏ ਰੋਡ, ਬਾਬਾ ਦੀਪ ਸਿੰਘ ਕਲੋਨੀ, ਸ਼ਿਆਮ ਨਗਰ, ਭਾੜੀ ਵਾਲਾ ਮੁਹੱਲਾ, ਫੋਕਲ ਪੁਆਇੰਟ, ਨਿਊ ਡਾਲੀਮਾਂ ਵਿਹਾਰ, ਤੋਂ ਕੋਰੋਨਾ...
ਸ਼ਾਹਕੋਟ (ਜਲੰਧਰ) 'ਚ ਲਾਇਸੈਂਸ ਲਈ ਮੈਡੀਕਲ ਕਰਵਾਉਣ ਗਏ ਬਜ਼ੁਰਗ ਨਿਕਲੇ ਕੋਰੋਨਾ ਪਾਜ਼ੀਟਿਵ
. . .  37 minutes ago
ਸ਼ਾਹਕੋਟ, 5 ਅਗਸਤ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ)- ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਬੁੱਧਵਾਰ ਨੂੰ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਪਰਜੀਆਂ ਕਲਾਂ ਦਾ ਰਹਿਣ ਵਾਲਾ ਇੱਕ ਵਿਅਕਤੀ ਜਲੰਧਰ ਵਿਖੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ...
ਚੰਡੀਗੜ੍ਹ 'ਚ ਕੋਰੋਨਾ ਦੇ 64 ਨਵੇਂ ਮਾਮਲੇ
. . .  34 minutes ago
ਚੰਡੀਗੜ੍ਹ, 5 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਦੇ ਅੱਜ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਨਵੇਂ ਮਾਮਲੇ ਆਉਣ ਉਪਰੰਤ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1270 ਤੱਕ...
ਲੁਧਿਆਣਾ 'ਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ, 326 ਨਵੇਂ ਮਾਮਲੇ
. . .  58 minutes ago
ਲੁਧਿਆਣਾ, 5 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 326 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਲਈ ਡੀ.ਜੀ.ਪੀ ਵੱਲੋਂ 2 ਐੱਸ.ਆਈ ਟੀ ਗਠਿਤ ਕਰਨ ਦੇ ਹੁਕਮ
. . .  about 1 hour ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ 2 ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਦਿੱਤੇ ਹਨ, ਜੋ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਤੇਜ਼ੀ ਨਾਲ ਕਾਰਵਾਈ ਕਰਨਗੀਆਂ। ਇਨ੍ਹਾਂ ਟੀਮਾਂ ਦੀ ਨਿਗਰਾਨੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਈਸ਼ਵਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੁੱਲ...
ਡੇਰਾਬਸੀ (ਮੋਹਾਲੀ) ਤਹਿਸੀਲ ਦੇ ਫ਼ਰਦ ਕੇਂਦਰ ਦਾ 24 ਲੱਖ ਬਿੱਲ ਬਕਾਇਆ, ਬਿਜਲੀ ਕੁਨੈਕਸ਼ਨ ਕੱਟਿਆ
. . .  about 1 hour ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ )- ਜ਼ਿਲ੍ਹਾ ਮੋਹਾਲੀ ਦੇ ਡੇਰਾਬਸੀ ਤਹਿਸੀਲ ਕੰਪਲੈਕਸ ਵਿਖੇ ਸਥਿਤ ਫ਼ਰਦ ਕੇਂਦਰ ਬਿਜਲੀ ਬਿੱਲ ਜਮ੍ਹਾ ਨਾ ਹੋਣ ਉੱਤੇ ਪਾਵਰਕਾਮ ਵਿਭਾਗ ਨੇ ਅੱਜ ਫ਼ਰਦ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਦੇ ਚਲਦੇ ਇੱਥੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਵਰ ਕਾਮ...
ਟਰਾਲੇ ਤੇ ਐਕਟਿਵਾ ਦੀ ਭਿਆਨਕ ਟੱਕਰ ਵਿਚ 52 ਸਾਲਾ ਵਿਅਕਤੀ ਦੀ ਮੌਤ
. . .  about 1 hour ago
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਜ਼ੀਰਾ ਰੋਡ 'ਤੇ ਪੈਂਦੇ ਪਿੰਡ ਵਲੂਰ ਦੇ ਅੱਡੇ ਨੇੜੇ ਟਰਾਲੇ ਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇਕ 52 ਸਾਲ ਦੇ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ। ਉਕਤ ਵਿਅਕਤੀ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਗੋਡੋਡੂ, ਜ਼ੀਰਾ ਰੋਡ...
ਨਵੰਬਰ ਤੱਕ ਮਿਲਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫ਼ੋਨ
. . .  about 1 hour ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕੈਬਨਿਟ ਨੇ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫ਼ੋਨ ਵੰਡਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 12ਵੀਂ ਦੀ ਪ੍ਰੀਖਿਆ ਆਨ ਲਾਈਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। 50000 ਫੋਨਾਂ ਦੇ ਪਹਿਲੇ ਬੈਚ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 2 hours ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਮੋਗਾ 'ਚ 2 ਹੋਰ ਕੋਰੋਨਾ ਕੇਸ ਪਾਜ਼ੀਟਿਵ
. . .  about 2 hours ago
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਨਾਲ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਜ਼ਿਲ੍ਹਾ ਪਠਾਨਕੋਟ 'ਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਪਠਾਨਕੋਟ, 5 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿੱਚ ਕੋਰੋਨਾ ਰਿਪੋਰਟ...
ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਕੇਸ ਵਧਣ ਨਾਲ ਲੋਕ ਚਿੰਤਤ ਹਨ। ਸ਼ਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 67 ਨਵੇਂ ਮਾਮਲੇ ਪਾਜ਼ੀਟਿਵ, 1 ਮੌਤ
. . .  about 2 hours ago
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ, ਰਾਜੇਸ਼ ਕੁਮਾਰ) - ਅੰਮ੍ਰਿਤਸਰ ਚ ਅੱਜ 67 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 1 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2093 ਹੋ ਗਈ ਹੈ। ਜਿਨ੍ਹਾਂ ਚ 1516 ਮਰੀਜ਼ ਠੀਕ ਹੋਏ ਹਨ, 491 ਜੇਰੇ...
ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ 11ਵੀਂ ਤੇ 12ਵੀਂ ਲਈ ਐਨ. ਸੀ. ਸੀ ਵਿਸ਼ਾ ਕੀਤਾ ਲਾਗੂ
. . .  about 2 hours ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਐਨ. ਸੀ. ਸੀ. National Cadet Corps) ਵਿਸ਼ਾ ਲਾਗੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਤੋਂ ਸਿੱਖਿਆ ਬੋਰਡ ਨਾਲ ਸਬµਧਿਤ...
ਜੈਤੋ ਪੁਲਿਸ ਨੇ ਚਾਲੂ ਭੱਠੀ, 200 ਲੀਟਰ ਲਾਹਣ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
. . .  about 2 hours ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਐੱਸ.ਐੱਸ.ਪੀ ਸਵਰਨਜੀਤ ਸਿੰਘ ਦੀ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੈਤੋ ਦੀ ਪੁਲਿਸ ਨੂੰ ਉਸ ਵਕਤ ਸਫਲਤਾ ਮਿਲੀ ਜਦ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਲੂ ਭੱਠੀ, ਕਰੀਬ 200 ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ...
ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਕਰੇਗੀ ਪੇਸ਼
. . .  about 3 hours ago
ਚੰਡੀਗੜ੍ਹ, 5 ਅਗਸਤ (ਸੁਰਜੀਤ ਸਿੰਘ ਸੱਤੀ)- ਮੋਹਾਲੀ ਸਥਿਤ ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਵਲੋਂ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਰਿਣਦਾਤਾਵਾਂ...
ਪੰਜਾਬ ਕੈਬਨਿਟ ਨੇ ਇੱਕ ਸਾਲ ਲਈ ਵਧਾਈ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ
. . .  about 3 hours ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਬੀਮਾ ਯੋਜਨਾ ਨੂੰ ਵਧਾਉਣ ਦੇ ਨਾਲ...
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਖ਼ਰਚੇ 501.07 ਕਰੋੜ ਰੁਪਏ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  about 3 hours ago
ਚੰਡੀਗੜ੍ਹ/ਅਜਨਾਲਾ 5 ਅਗਸਤ (ਵਿਕਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਮਗਰਲੇ ਸਮੇਂ ਦੌਰਾਨ 501.07 ਕਰੋੜ ਰੁਪਏ ਦੇ ਖ਼ਰਚੇ ਨੂੰ ਅੱਜ ਪੰਜਾਬ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 5 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 601 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ...
ਮਾਛੀਵਾੜਾ 'ਚ ਕੋਰੋਨਾ ਬਲਾਸਟ, ਆੜ੍ਹਤੀ ਸਮੇਤ 6 ਵਿਅਕਤੀ ਆਏ ਪਾਜ਼ੀਟਿਵ
. . .  about 4 hours ago
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਦੇ ਸਭ ਤੋਂ ਵੱਧ 6 ਮਾਮਲੇ ਸਾਹਮਣੇ ਆਏ ਹਨ। ਇੱਥੇ ਗੁਰਾਂ ਕਾਲੋਨੀ ਦੇ ਆੜ੍ਹਤੀ, ਉਸ ਦੇ ਨੌਜਵਾਨ ਪੁੱਤਰ, ਦੋ ਔਰਤਾਂ, ਸਿਹਤ ਵਿਭਾਗ ਦਾ ਇੰਸਪੈਕਟਰ ਅਤੇ ਇੰਦਰਾ ਕਾਲੋਨੀ ਦੇ ਇੱਕ ਨੌਜਵਾਨ ਦੀ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕੈਪਟਨ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਕੀਤੀ ਗੱਲਬਾਤ
. . .  about 4 hours ago
ਚੰਡੀਗੜ੍ਹ, 5 ਅਗਸਤ- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਮੁੱਖ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲੇ ਸਾਹਮਣੇ ਆਉਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਈਆਂ ਕੋਵਿਡ-19 ਦੀਆਂ ਰਿਪੋਰਟਾਂ ਅਨੁਸਾਰ ਬਲਾਕ ਮਹਿਲ ਕਲਾਂ 'ਚ 4, ਬਲਾਕ...
ਜੀ. ਐੱਸ. ਡੀ. ਪੀ. ਦਾ ਵਾਧੂ ਉਧਾਰ ਲੈਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ
. . .  about 4 hours ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਸਾਲ 2020-21 'ਚ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਦਾ ਵਾਧੂ ਉਧਾਰ ਲੈਣ ਅਤੇ ਵਪਾਰ 'ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ...
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  about 4 hours ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ-ਕੈਪਟਨ

• ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਦਾ ਕੀਤਾ ਵਾਅਦਾ • ਕਿਹਾ, ਵਿਰੋਧੀ ਧਿਰਾਂ ਬੇਕਸੂਰ ਲੋਕਾਂ ਦੀ ਮੌਤ 'ਤੇ ਸਿਆਸਤ ਖੇਡਣੀ ਬੰਦ ਕਰਨ
ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ 'ਚ ਸ਼ਰਾਬ ਮਾਫੀਆ ਨੂੰ ਖ਼ਤਮ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਜੇਕਰ ਕਿਸੇ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜ਼ਹਿਰੀਲੀ ਸ਼ਰਾਬ ਦੇ ਰੂਪ 'ਚ ਜ਼ਹਿਰ ਨਾਲ ਮਾਰਨ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚ ਨਿਕਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸਾਰੀ ਫੋਰਸ ਨੂੰ ਮਾਫੀਆ 'ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕੁਝ ਗ਼ੈਰ ਸਮਾਜੀ ਤੱਤਾਂ ਨੇ ਆਪਣੇ ਲਾਲਚ ਖ਼ਾਤਰ ਪੰਜਾਬੀਆਂ ਦੀਆਂ ਜਾਨਾਂ ਨਾਲ ਖੇਡਣ ਦਾ ਉਸ ਵੇਲੇ ਲਾਹਾ ਤੱਕਿਆ ਜਦੋਂ ਪੁਲਿਸ ਫੋਰਸ ਦਾ ਧਿਆਨ ਕੋਵਿਡ ਮਹਾਂਮਾਰੀ ਵਾਲੇ ਪਾਸੇ ਲੱਗਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੋਵਿਡ ਨਾਲ ਨਜਿੱਠਣ 'ਚ ਲੱਗੀ ਹੋਈ ਹੈ ਅਤੇ ਅਜਿਹੇ ਸਮੇਂ 'ਚ ਸ਼ਰਾਬ ਮਾਫੀਆ ਨੂੰ ਸਾਡੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦਾ ਮੌਕਾ ਮਿਲ ਗਿਆ | ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 113 ਮੌਤਾਂ (ਤਰਨ ਤਾਰਨ 'ਚ 85, ਅੰਮਿ੍ਤਸਰ 'ਚ 15 ਤੇ ਬਟਾਲਾ 'ਚ 13) ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਿੱਧੇ ਤੌਰ 'ਤੇ ਕਤਲ ਹੈ ਤੇ ਇਸ ਲਈ ਕਾਤਲ ਬਚ ਨਹੀਂ ਸਕਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵਲੋਂ ਮਾਫੀਆ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ | ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੱੁਛਿਆ ਕਿ ਜ਼ਹਿਰੀਲੀ ਸ਼ਰਾਬ ਿਖ਼ਲਾਫ਼ ਧਰਨੇ ਦੇਣ ਨਾਲ ਕੀ ਮਾਫੀਆ ਿਖ਼ਲਾਫ਼ ਲੜਾਈ ਅਤੇ ਪੀੜਤ ਪਰਿਵਾਰਾਂ ਦੀ ਮਦਦ ਹੋ ਸਕੇਗੀ | ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਿਆਸੀ ਸ਼ਾਸਨਕਾਲ ਦੌਰਾਨ ਸੂਬਾ ਭਰ 'ਚ ਵਰਿ੍ਹਆਂ ਤੋਂ ਅਜਿਹੀਆਂ ਤਰਾਸਦੀਆਂ ਵਾਪਰਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਾਫੀਏ ਅਤੇ ਅਪਰਾਧੀਆਂ ਦਾ ਕੋਈ ਸਿਆਸੀ ਨਾਤਾ ਨਹੀਂ ਹੁੰਦਾ, ਸਗੋਂ ਉਨ੍ਹਾਂ ਦੀ ਲਾਲਸਾ ਹਰ ਹੀਲੇ ਪੈਸਾ ਕਮਾਉਣ ਦੀ ਹੁੰਦੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਪਗ ਹਰੇਕ ਸਾਲ ਭਾਰਤ ਵਿਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੇਖੇ ਜਾਂਦੇ ਹਨ, ਜਿਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ ਕਿ ਉਸ ਸੂਬੇ ਵਿਚ ਸੱਤਾ ਕਿਸ ਦੀ ਹੈ | ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਨਿਰਦੋਸ਼ ਪੰਜਾਬੀਆਂ ਦੀ ਜ਼ਿੰਦਗੀ 'ਤੇ ਸਿਆਸਤ ਖੇਡਣੀ ਬੰਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਵੀ ਅਜਿਹੇ ਦੁਖਾਂਤ ਵਾਪਰਦੇ ਰਹੇ ਹਨ | ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਲੋਕਾਂ ਲਈ ਇਨਸਾਫ਼ ਵਾਸਤੇ ਲੜਨ ਦੀ ਅਪੀਲ ਕੀਤੀ |

ਤਰਨ ਤਾਰਨ 'ਚ ਇਕ ਹੋਰ ਮੌਤ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਪਿਛਲੇ ਵੀਰਵਾਰ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ | ਮੰਗਲਵਾਰ ਨੂੰ ਤਰਨ ਤਾਰਨ ਦੇ ਪਿੰਡ ਜੋਧਪੁਰ ਰੋਡ 'ਤੇ ਰਹਿਣ ਵਾਲੇ ਇਕ ਵਿਅਕਤੀ ਦੀ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦਾ ਥਾਣਾ ਸਿਟੀ ਦੀ ਪੁਲਿਸ ਵਲੋਂ ਅੱਜ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ | ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿ੍ਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਪ੍ਰਸ਼ਾਸਨਿਕ ਅਧਿਕਾਰੀ ਪਿੰਡੋ-ਪਿੰਡ ਪਹੁੰਚ ਕਰ ਰਹੇ ਹਨ | ਭਾਵੇਂ ਸਰਕਾਰ ਵਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹਸਪਤਾਲਾਂ ਵਿਚ ਦਾਖ਼ਲ ਵਿਅਕਤੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਦੇਣ ਦੀ ਗੱਲ ਕਹੀ ਗਈ ਹੈ, ਪਰ ਕਈ ਪੀੜਤ ਵਿਅਕਤੀ ਇਸ ਸਮੇਂ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ ਤੇ ਉਨ੍ਹਾਂ ਦੇ ਇਲਾਜ ਉਪਰ ਰੋਜ਼ਾਨਾ ਹਜ਼ਾਰਾਂ ਰੁਪਏ ਦਾ ਖ਼ਰਚ ਆ ਰਿਹਾ ਹੈ, ਜੋ ਕਿ ਉਹ ਖ਼ੁਦ ਭਰ ਰਹੇ ਹਨ | ਤਰਨ ਤਾਰਨ ਵਿਖੇ ਜੋਧਪੁਰ ਰੋਡ ਨਿਵਾਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਉਸ ਦੇ ਪਿਤਾ ਗੁਰਮੁਖ ਸਿੰਘ ਪੁੱਤਰ ਹਰਭਜਨ ਸਿੰਘ ਨੇ ਰੋਜ਼ਾਨਾ ਦੀ ਤਰ੍ਹਾਂ ਥੈਲੀ ਵਾਲੀ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ | ਉਨ੍ਹਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਅਤੇ ਫਿਰ ਅੰਮਿ੍ਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ | ਥਾਣਾ ਸਿਟੀ ਦੀ ਪੁਲਿਸ ਨੇ ਮਿ੍ਤਕ ਗੁਰਮੁਖ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ | ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 85 ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ ਤੇ ਬਹੁਤ ਸਾਰੇ ਵਿਅਕਤੀ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਵੀ ਹਨ | ਪੰਜਾਬ ਸਰਕਾਰ ਵਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਲਈ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਟੀਮਾਂ ਬਣਾ ਕੇ ਪਿੰਡਾਂ ਵਿਚ ਭੇਜੀਆਂ ਗਈਆਂ ਹਨ, ਤਾਂ ਜੋ ਜ਼ਹਿਰੀਲੀ ਸ਼ਰਾਬ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹੀ ਗਿਣਤੀ ਦਾ ਪਤਾ ਲੱਗ ਸਕੇ ਤੇ ਯੋਗ ਵਿਅਕਤੀਆਂ ਨੂੰ ਮੁਆਵਜ਼ਾ ਮਿਲ ਸਕੇ |
ਜ਼ਹਿਰੀਲੀ ਸ਼ਰਾਬ ਨਾਲ ਇਕ ਹੋਰ ਨੌਜਵਾਨ ਦੀ ਮੌਤ

ਭਿੱਖੀਵਿੰਡ, (ਬੌਬੀ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਗੁਰਸਾਹਿਬ ਸਿੰਘ ਪੁੱਤਰ ਹਰਬੰਸ ਸਿੰਘ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚੇ ਇਕ ਲੜਕਾ (8) ਤੇ ਇਕ ਲੜਕੀ (12) ਛੱਡ ਗਿਆ | ਮਿ੍ਤਕ ਦੀ ਪਤਨੀ ਅਮਨਦੀਪ ਕੌਰ, ਮਾਤਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਬੀਤੇ ਐਤਵਾਰ ਆਪਣੇ ਨਿੱਜੀ ਕੰਮ ਲਈ ਤਰਨ ਤਾਰਨ ਗਿਆ ਸੀ 'ਤੇ ਜਦੋਂ ਸ਼ਾਮ ਨੂੰ ਘਰ ਆਇਆ ਤਾਂ ਉਸ ਨੇ ਸ਼ਰਾਬ ਪੀਤੀ ਹੋਈ ਸੀ, ਅਚਾਨਕ ਉਸ ਦੀ ਤਬੀਅਤ ਵਿਗੜਨੀ ਸ਼ੁਰੂ ਹੋ ਗਈ | ਸੋਮਵਾਰ ਉਸ ਨੂੰ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ | ਡਾਕਟਰਾਂ ਨੇ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਤੇ ਰਸਤੇ 'ਚ ਉਸ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਥਾਣਾ ਕੱਚਾ ਪੱਕਾ ਮੁਖੀ ਗੁਰਨੇਕ ਸਿੰਘ ਦਾ ਕਹਿਣਾ ਹੈ ਕਿ ਸਾਡੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ |

ਮਿਥੇਨੋਲ ਦੇ 3 ਡਰੰਮ ਵੇਚਣ ਵਾਲਾ ਲੁਧਿਆਣਾ ਦਾ ਕਾਰੋਬਾਰੀ ਕਾਬੂ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਨਾਜਾਇਜ਼ ਸ਼ਰਾਬ ਦੁਖਾਂਤ ਮਾਮਲੇ ਵਿਚ ਇਕ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਸਥਿਤ ਪੇਂਟ ਸਟੋਰ ਦੇ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਤਿੰਨ ਜ਼ਿਲਿ੍ਹਆਂ 'ਚ 111 ਵਿਅਕਤੀਆਂ ਦੀਆਂ ਮੌਤਾਂ ਹੋ ਜਾਣ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੈ | ਡੀ.ਜੀ.ਪੀ. ਦਿਨਕਰ ਗੁਪਤਾ ਮੁਤਾਬਕ ਲੁਧਿਆਣਾ ਪੇਂਟ ਸਟੋਰ ਦੇ ਮਾਲਕ ਰਾਜੀਵ ਜੋਸ਼ੀ ਨੂੰ ਸੋਮਵਾਰ ਦੀ ਦੇਰ ਸ਼ਾਮ ਕਾਬੂ ਕਰ ਲਿਆ ਗਿਆ, ਜਿਸ ਨੇ ਕਬੂਲਿਆ ਹੈ ਕਿ ਉਸ ਨੇ ਮਿਥੇਨੋਲ (ਮਿਥਾਈਲ ਅਲਕੋਹਲ) ਦੇ ਤਿੰਨ ਡਰੰਮ ਮੋਗਾ ਦੇ ਰਵਿੰਦਰ ਆਨੰਦ ਦੇ ਭਤੀਜੇ ਪ੍ਰਭਦੀਪ ਸਿੰਘ ਨੂੰ ਸਪਲਾਈ ਕੀਤੇ ਸਨ, ਜੋ ਕਿ ਮਿਥੇਨੋਲ ਅਧਾਰਿਤ ਨਕਲੀ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਹਨ | ਪ੍ਰਭਦੀਪ ਅੱਗੇ ਅਵਤਾਰ ਸਿੰਘ ਨਾਲ ਜੁੜਿਆ ਸੀ | ਪੁਲਿਸ ਹੁਣ ਜੋਸ਼ੀ ਦੁਆਰਾ ਦਿੱਤੇ ਸੁਰਾਗਾਂ ਦੀ ਭਾਲ ਕਰ ਰਹੀ ਹੈ, ਜੋ ਕਥਿਤ ਤੌਰ 'ਤੇ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਥਾਵਾਂ ਤੋਂ ਵੱਖ-ਵੱਖ ਕਿਸਮਾਂ ਦੀ ਸ਼ਰਾਬ ਅਤੇ ਸਪਿਰਟ ਖਰੀਦਦਾ ਸੀ | ਇਸ ਦੁਖਾਂਤ ਵਿਚ ਜੋਸ਼ੀ ਅਤੇ ਦੋ ਹੋਰ ਅਹਿਮ ਸਾਜਿਸ਼ਕਰਤਾਂ ਦੀ ਗਿ੍ਫ਼ਤਾਰੀ ਨਾਲ, ਇਸ ਮਾਮਲੇ ਵਿਚ ਗਿ੍ਫ਼ਤਾਰੀਆਂ ਦੀ ਗਿਣਤੀ 40 ਹੋ ਗਈ ਹੈ | ਜਿਨ੍ਹਾਂ ਵਿਚ ਤਰਨ ਤਾਰਨ ਤੋਂ 21, ਅੰਮਿ੍ਤਸਰ-ਦਿਹਾਤੀ ਤੋਂ 10 ਅਤੇ ਬਟਾਲਾ ਤੋਂ 9 ਹਨ | ਇਨ੍ਹਾਂ ਗਿ੍ਫ਼ਤਾਰੀਆਂ ਤੋਂ ਬਾਅਦ 31 ਜੁਲਾਈ ਤੋਂ ਲੈ ਕੇ ਹੁਣ ਤੱਕ ਤਿੰਨ ਜ਼ਿਲਿ੍ਹਆਂ ਵਿਚ 563 ਛਾਪੇਮਾਰੀਆਂ ਤਹਿਤ ਦਰਜ ਪੰਜ ਐਫ.ਆਈ.ਆਰਜ਼ (ਇਕ ਬਟਾਲਾ ਵਿਚ, 2 ਅੰਮਿ੍ਤਸਰ-ਆਰ ਵਿਚ ਅਤੇ 2 ਤਰਨ ਤਾਰਨ ਵਿਚ) ਦਰਜ ਹੋਈਆਂ ਹਨ | ਡੀ.ਜੀ.ਪੀ. ਨੇ ਦੱਸਿਆ ਕਿ ਇਕ ਫ਼ਰਾਰ ਦੋਸ਼ੀ, ਜਿਸ ਦੀ ਪਛਾਣ ਹਾਥੀ ਗੇਟ, ਬਟਾਲਾ ਦੇ ਧਰਮਿੰਦਰ ਵਜੋਂ ਹੋਈ ਹੈ, ਨੂੰ ਬਟਾਲਾ 'ਚ 13 ਮੌਤਾਂ ਦੇ ਮਾਮਲੇ ਵਿਚ ਮੰਗਲਵਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਨਸ਼ੀਲੀ ਤੇ ਨਕਲੀ ਸ਼ਰਾਬ ਸਬੰਧ ਵਿਚ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਿਸ ਦੌਰਾਨ 238 ਮਾਮਲਿਆਂ 'ਚ 184 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ |

ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਵੈ ਨੋਟਿਸ

ਚੰਡੀਗੜ੍ਹ, 4 ਅਗਸਤ (ਸੁਰਜੀਤ ਸਿੰਘ ਸੱਤੀ)-ਮਾਝੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਮੌਤਾਂ ਹੋਣ ਦੇ ਮਾਮਲੇ 'ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਮੁੱਖ ਸਕੱਤਰ ਤੇ ਡੀ.ਜੀ.ਪੀ. ਪੰਜਾਬ ਕੋਲੋਂ ਰਿਪੋਰਟ ਤਲਬ ਕਰ ਲਈ ਹੈ | ਇਨ੍ਹਾਂ ਮੌਤਾਂ ਬਾਰੇ ਛਪੀਆਂ ਖ਼ਬਰਾਂ, ਜਿਨ੍ਹਾਂ ਵਿਚ ਪੀੜਤ ਪਰਿਵਾਰਾਂ ਵਿਚ ਰੋਸ ਹੋਣ ਦੀਆਂ ਰਿਪੋਰਟਾਂ ਆਈਆਂ ਹਨ, 'ਤੇ ਕਮਿਸ਼ਨ ਦੇ ਚੇਅਰਪਰਸਨ ਜਸਟਿਸ (ਸੇਵਾ ਮੁਕਤ) ਇਕਬਾਲ ਅਹਿਮਦ ਅੰਸਾਰੀ ਤੇ ਮੈਂਬਰਾਂ ਜਸਟਿਸ (ਸੇਵਾ ਮੁਕਤ) ਆਸ਼ੂਤੋਸ਼ ਮੋਹੰਤਾ ਤੇ ਅਵਿਨਾਸ਼ ਕੌਰ ਦੇ ਫੁੱਲ ਮੈਂਬਰ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ | ਮੁੱਖ ਸਕੱਤਰ ਤੇ ਡੀ.ਜੀ.ਪੀ. ਤੋਂ ਰਿਪੋਰਟ ਤਲਬ ਕਰਦਿਆਂ ਸੁਣਵਾਈ ਸੱਤ ਸਤੰਬਰ 'ਤੇ ਪਾਈ ਗਈ ਹੈ | ਜ਼ਿਕਰਯੋਗ ਹੈ ਕਿ ਖ਼ਬਰਾਂ ਵਿਚ ਤਰਨ ਤਾਰਨ, ਅੰਮਿ੍ਤਸਰ ਅਤੇ ਬਟਾਲਾ ਖੇਤਰਾਂ 'ਚ 112 ਮੌਤਾਂ ਹੋਣ ਦਾ ਖ਼ੁਲਾਸਾ ਕੀਤਾ ਗਿਆ ਸੀ ਤੇ ਪੰਜਾਬ ਸਰਕਾਰ ਵਲੋਂ ਮੈਜਿਸਟ੍ਰੇਟੀ ਜਾਂਚ ਖੋਲ੍ਹੇ ਜਾਣ ਨੂੰ ਨਾਕਾਫ਼ੀ ਦੱਸਦਿਆਂ ਨਾਰਾਜ਼ ਪਿੰਡਾਂ ਵਾਲਿਆਂ ਵਲੋਂ ਪੁਲਿਸ ਵਿਰੁੱਧ ਰੋਸ ਮੁਜ਼ਾਹਰਿਆਂ ਕਾਰਨ ਹੀ ਕਮਿਸ਼ਨ ਨੇ ਇਸ ਵੱਡੀ ਘਟਨਾ 'ਤੇ ਖੁਦ ਨੋਟਿਸ ਲਿਆ ਹੈ | ਕਮਿਸ਼ਨ ਦਾ ਮੰਨਣਾ ਹੈ ਕਿ ਮੁਢਲੇ ਤੌਰ 'ਤੇ ਇਹ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਨਜ਼ਰ ਆ ਰਹੀ ਹੈ ਤੇ ਇਸੇ ਕਾਰਨ ਮੁੱਖ ਸਕੱਤਰ ਤੇ ਡੀ.ਜੀ.ਪੀ. ਨੂੰ ਰਿਪੋਰਟ ਰਾਹੀਂ ਜਵਾਬ ਦੇਣਾ ਚਾਹੀਦਾ ਹੈ |

ਅਯੁੱਧਿਆ 'ਚ ਰਾਮ ਮੰਦਰ ਦਾ ਭੂਮੀ ਪੂਜਨ ਅੱਜ

ਅਯੁੱਧਿਆ, 4 ਅਗਸਤ (ਏਜੰਸੀ)-ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਸਮਾਗਮ ਬੁੱਧਵਾਰ ਨੂੰ ਹੋਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਦਰ ਦੀ ਨੀਂਹ ਰੱਖਣਗੇ | ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਵਿਖੇ ਕਰੀਬ 3 ਘੰਟੇ ਤੱਕ ਰੁਕਣਗੇ ਅਤੇ 2014 'ਚ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਾਮ ਲੱਲਾ ਮੰਦਰ ਅਤੇ ਹਨੂੰਮਾਨਗੜ੍ਹੀ 'ਚ ਪੂਜਾ ਕਰਨਗੇ | ਪ੍ਰਧਾਨ ਮੰਤਰੀ ਬੁੱਧਵਾਰ ਦੁਪਹਿਰ ਨੂੰ ਸ੍ਰੀ ਰਾਮ ਜਨਮ ਭੂਮੀ ਸਥਾਨ ਵਿਖੇ 175 ਮਹਿਮਾਨ, ਜਿਨ੍ਹਾਂ 'ਚ 135 ਸਾਧੂ-ਸੰਤ ਸ਼ਾਮਿਲ ਹਨ ਦੀ ਮੌਜੂਦਗੀ 'ਚ ਵਿਸ਼ਾਲ 161 ਫੁੱਟ ਲੰਬਾਈ ਵਾਲੇ ਰਾਮ ਮੰਦਰ ਦੇ ਭੂਮੀ ਪੂਜਨ ਸਮਾਗਮ 'ਚ ਸ਼ਿਰਕਤ ਕਰਨਗੇ | ਇਸ ਮੌਕੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਅਤੇ ਉਨ੍ਹਾਂ ਦੇ ਡਿਪਟੀ ਭਈਆਜੀ ਜੋਸ਼ੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ, ਯੂ.ਪੀ. ਦੀ ਰਾਜਪਾਲ ਅਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਮੈਂਬਰ ਵੀ ਹਾਜ਼ਰ ਰਹਿਣਗੇ | ਅਧਿਕਾਰੀਆਂ ਮੁਤਾਬਿਕ ਮੋਦੀ ਬੁੱਧਵਾਰ ਸਵੇਰੇ 9.35 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਲਖਨਊ ਰਵਾਨਾ ਹੋਣਗੇ ਅਤੇ ਇੱਥੋਂ ਇਕ ਹੈਲੀਕਾਪਟਰ ਰਾਹੀਂ ਕਰੀਬ 11.30 ਵਜੇ ਅਯੁੱਧਿਆ ਪਹੁੰਚਣਗੇ | ਪਹੁੰਚਦੇ ਸਾਰ ਹੀ ਮੋਦੀ ਸਭ ਤੋਂ ਪਹਿਲਾਂ ਹਨੰੂਮਾਨਗੜ੍ਹੀ ਮੰਦਰ ਜਾਣਗੇ, ਇੱਥੇ 10 ਮਿੰਟ ਤੱਕ ਪੂਜਾ ਕਰਨ ਤੋਂ ਬਾਅਦ ਉਹ ਰਾਮ ਜਨਮ ਭੂਮੀ ਜਾਣਗੇ ਅਤੇ ਇੱਥੇ ਰਾਮ ਲੱਲਾ ਮੰਦਰ ਵਿਖੇ ਪੂਜਾ ਕਰਨਗੇ ਅਤੇ ਇਕ ਬੂਟਾ ਲਗਾਉਣਗੇ | ਦੁਪਹਿਰ 12.30 ਵਜੇ ਉਹ ਭੂਮੀ ਪੂਜਨ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ, ਜਿੱਥੇ ਉਹ ਸੰਬੋਧਨ ਵੀ ਕਰਨਗੇ | ਮੰਗਲਵਾਰ ਸ਼ਾਮ ਨੂੰ ਹੀ ਸੱਦੇ ਗਏ ਕਈ ਮਹਿਮਾਨ ਤੇ ਸਾਧੂ-ਸੰਤ ਅਯੁੱਧਿਆ ਪੁੱਜ ਗਏ | ਸਮੁੱਚੀ ਅਯੁੱਧਿਆ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਪੂਰੀ ਅਯੁੱਧਿਆ 'ਚ ਮੰਗਲਵਾਰ ਤੋਂ ਹੀ ਪੂਜਾ ਪਾਠ ਚਲ ਰਹੇ ਹਨ | ਹਰ ਪਾਸੇ ਭਗਵਾਨ ਸ੍ਰੀ ਰਾਮ ਤੇ ਮਾਤਾ ਸੀਤਾ ਦੇ ਵੱਡੇ-ਵੱਡੇ ਪੋਸਟਰ ਵਿਖਾਈ ਦੇ ਰਹੇ ਹਨ | ਮੰਗਲਵਾਰ ਸ਼ਾਮ ਨੂੰ ਸਰਜੂ ਨਦੀ ਦੇ ਕਿਨਾਰੇ ਲੱਖਾਂ ਦੀਵੇ ਜਗਾਏ ਗਏ | ਇਸ ਮੌਕੇ ਦੀਪਮਾਲਾ ਵੀ ਕੀਤੀ ਗਈ |

ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਢੀਂਡਸਾ

ਕਿਹਾ, ਸੂਬੇ 'ਚ ਕਾਨੂੰਨ ਅਤੇ ਨਿਆਂ ਵਿਵਸਥਾ ਬਿਖ਼ਰੀ, ਲੋਕ ਕੀਤੇ ਮਾਫ਼ੀਆ ਰਾਜ ਦੇ ਹਵਾਲੇ • ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ
ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ)-ਰਾਜ ਸਭਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੰੂ ਮਿਲ ਕੇ ਮੰਗ ਪੱਤਰ ਸੌਾਪਿਆ ਗਿਆ | ਵਫ਼ਦ ਵਲੋਂ ਮੰਗ ਕੀਤੀ ਗਈ ਕਿ ਸੂਬੇ 'ਚ ਜ਼ਹਿਰੀਲੀ ਸ਼ਰਾਬ ਨਾਲ ਗਈਆਂ 113 ਜਾਨਾਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਦੇਖ ਰੇਖ ਹੇਠ ਇਕ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਂ ਜੋ ਸ਼ਰਾਬ ਕਾਂਡ 'ਚ ਜਾਨਾਂ ਗੁਆ ਚੁੱਕੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ | ਮੰਗ ਪੱਤਰ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਤੋਂ ਇਹ ਮੰਗ ਵੀ ਕੀਤੀ ਹੈ ਕਿ ਇਸ ਗੰਭੀਰ ਮਾਮਲੇ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਾਂਚ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਸੂਬੇ 'ਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਦੇਖ ਕੇ ਇੰਜ ਲਗਦਾ ਹੈ ਕਿ ਪੰਜਾਬ ਵਿਚ ਕਾਨੂੰਨ ਅਤੇ ਨਿਆਂ ਵਿਵਸਥਾ ਬੁਰੀ ਤਰ੍ਹਾਂ ਬਿਖਰ ਚੁੱਕੀ ਹੈ ਤੇ ਪੰਜਾਬ ਦੇ ਲੋਕ ਮਾਫ਼ੀਆ ਰਾਜ ਦੇ ਹਵਾਲੇ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਰਾਜ ਦੇ ਮੁੱਖ ਮੰਤਰੀ ਦੇ ਅਤਿ ਕਰੀਬੀ ਸਲਾਹਕਾਰ ਅਤੇ ਹੋਰ ਲੋਕ ਅਜਿਹੇ ਮਾਫ਼ੀਆ ਨੂੰ ਸ਼ਹਿ ਦੇ ਰਹੇ ਹਨ ਜੋ ਮੁੱਖ ਮੰਤਰੀ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਹੁਣ ਪੰਜਾਬ ਚੱਲਣ ਯੋਗ ਨਹੀਂ ਰਿਹਾ | ਉਨ੍ਹਾਂ ਦੋਸ਼ ਲਾਇਆ ਕਿ ਅੰਤਰਰਾਜੀ ਸ਼ਰਾਬ ਮਾਫ਼ੀਆ ਪੰਜਾਬ ਵਿਚ ਮੌਜੂਦਾ ਕਾਂਗਰਸ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦੀ ਸ਼ਹਿ ਨਾਲ ਕੰਮ ਕਰ ਰਿਹਾ ਹੈ | ਜਦਕਿ ਪੰਜਾਬ ਪੁਲਿਸ ਤੇ ਕਰ ਵਿਭਾਗ ਸ਼ਰਾਬ ਮਾਫ਼ੀਆ ਨੂੰ ਸਹਾਇਤਾ ਦੇ ਰਹੇ ਹਨ, ਜਦੋਂਕਿ ਦੋਵੇਂ ਅਹਿਮ ਵਿਭਾਗ ਮੁੱਖ ਮੰਤਰੀ ਅਧੀਨ ਆਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਾਜਾਇਜ਼ ਸ਼ਰਾਬ ਫ਼ੈਕਟਰੀਆਂ ਵੱਡੀ ਚਿੰਤਾ ਦਾ ਵਿਸ਼ਾ ਹਨ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਦੇ ਰਾਜਸੀ ਦਬਾਅ ਕਾਰਨ ਪਟਿਆਲਾ ਪੁਲਿਸ ਨੇ ਰਾਜਪੁਰਾ ਅਤੇ ਘਨੌਰ ਸ਼ਰਾਬ ਫ਼ੈਕਟਰੀ ਕੇਸ ਵਿਚ ਜ਼ਰੂਰੀ ਕਾਗ਼ਜ਼ਾਤ ਤੇ ਹੋਰ ਜਾਣਕਾਰੀ ਈ.ਡੀ. ਨੂੰ ਦੇਣ ਵਿਚ ਕੁਤਾਹੀ ਵਰਤੀ | ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਘਟਨਾ ਦੀ ਜਾਂਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਨੂੰ ਰਿਪੋਰਟ ਦੇਣ ਲਈ ਕਿਹਾ ਗਿਆ ਹੈ ਅਤੇ ਇਕ ਐਸ.ਆਈ.ਟੀ. ਦਾ ਗਠਨ ਵੀ ਕੀਤਾ ਗਿਆ ਹੈ ਪਰ ਹੁਣ ਇਹ ਧਾਰਨਾ ਬਣ ਚੁੱਕੀ ਹੈ ਕਿ ਅਜਿਹੀਆਂ ਜਾਂਚ ਕਮੇਟੀਆਂ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾ ਕੇ ਵੱਡੇ ਰਾਜਸੀ ਲੋਕਾਂ ਨੂੰ ਬਚਾਉਣ ਲਈ ਹੀ ਬਣਾਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੋਵਿਡ ਮਹਾਂਮਾਰੀ ਦੌਰਾਨ ਭਾਰੀ ਰੋਕਾਂ ਦੇ ਬਾਵਜੂਦ ਨਾਜਾਇਜ਼ ਸ਼ਰਾਬ ਦਾ ਧੰਦਾ ਜਾਰੀ ਰਿਹਾ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਖ਼ਜ਼ਾਨੇ ਨੂੰ 3 ਹਜ਼ਾਰ ਕਰੋੜ ਦੇ ਘਾਟੇ ਨਾਲ ਭੁਗਤਣਾ ਪਿਆ | ਉਨ੍ਹਾਂ ਇਸ ਸਾਰੇ ਮਾਮਲੇ ਵਿਚ ਰਾਜਪਾਲ ਦਾ ਦਖ਼ਲ ਮੰਗਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਅਪੀਲ ਕੀਤੀ | ਵਫ਼ਦ 'ਚ ਸ. ਬੀਰਦਵਿੰਦਰ ਸਿੰਘ, ਜਥੇਦਾਰ ਸੇਵਾ ਸਿੰਘ ਸੇਖਵਾਂ, ਸ. ਰਣਜੀਤ ਸਿੰਘ ਤਲਵੰਡੀ ਤੇ ਸ. ਨਿਧੜਕ ਸਿੰਘ ਬਰਾੜ ਆਦਿ ਸ਼ਾਮਿਲ ਸਨ |

ਬਾਜਵਾ ਤੇ ਦੂਲੋ ਵਿਰੁੱਧ ਸਖ਼ਤ ਕਾਰਵਾਈ ਲਈ ਸੋਨੀਆ ਗਾਂਧੀ ਨੂੰ ਪੱਤਰ ਲਿਖਾਂਗਾ-ਜਾਖੜ

ਕਿਹਾ, ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ
ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਦੇ ਦੋ ਰਾਜ ਸਭਾ ਮੈਂਬਰਾਂ ਸ. ਪ੍ਰਤਾਪ ਸਿੰਘ ਬਾਜਵਾ ਤੇ ਸ. ਸ਼ਮਸ਼ੇਰ ਸਿੰਘ ਦੂਲੋ ਦੀ ਘੋਰ ਅਨੁਸ਼ਾਸਨਹੀਣਤਾ ਵਿਰੁੱਧ ਕਾਰਵਾਈ ਕਰਨ ਲਈ ਉਹ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣਗੇ, ਜਿਨ੍ਹਾਂ ਨੇ ਆਪਣੀ ਸਰਕਾਰ 'ਤੇ ਹੀ ਹਮਲਾ ਕਰਨ ਦਾ ਰਾਹ ਫੜ ਲਿਆ ਹੈ | ਜਾਖੜ ਨੇ ਜ਼ਹਿਰੀਲੀ ਸ਼ਰਾਬ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਪਰ ਨਾਲ ਹੀ ਕਿਹਾ ਕਿ ਅਜਿਹੇ ਦੁਖਾਂਤ ਕਿਸੇ ਵੀ ਵਿਅਕਤੀ ਨੂੰ ਅਨੁਸ਼ਾਸਨਹੀਣਤਾ ਦਿਖਾਉਣ ਦਾ ਲਾਇਸੈਂਸ ਨਹੀਂ ਦਿੰਦੇ | ਉਨ੍ਹਾਂ ਕਿਹਾ ਕਿ ਇਹ ਸਮਾਂ ਸਥਿਤੀ ਨਾਲ ਨਜਿੱਠਣ ਅਤੇ ਕਾਂਗਰਸ ਪਾਰਟੀ ਨੂੰ ਬਾਜਵਾ ਤੇ ਦੂਲੋ ਵਰਗਿਆਂ ਦੀਆਂ ਸੌੜੀਆਂ ਚਾਲਾਂ ਤੋਂ ਬਚਾਉਣ ਦਾ ਹੈ, ਜਿਨ੍ਹਾਂ ਨੇ ਉਸੇ ਥਾਲੀ 'ਚ ਛੇਕ ਕੀਤਾ, ਜਿਸ 'ਚ ਉਨ੍ਹਾਂ ਨੇ ਖਾਧਾ | ਜਾਖੜ ਨੇ ਦੋ ਸੰਸਦ ਮੈਂਬਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਬਾਜਵਾ ਤੇ ਦੂਲੋ ਦੀਆਂ ਕਾਰਵਾਈਆਂ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਬਾਜਵਾ ਤੇ ਦੂਲੋ ਵਰਗੇ ਲੋਕ, ਜਿਨ੍ਹਾਂ 'ਚ ਚੋਣਾਂ ਦਾ ਸਾਹਮਣਾ ਕਰਨ ਦੀ ਵੀ ਹਿੰਮਤ ਨਹੀਂ ਹੈ, ਪਾਰਟੀ ਲਈ ਬੇਮਾਅਨਾ ਹਨ | ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਅਜਿਹੇ ਮੈਂਬਰਾਂ ਨੂੰ ਕੋਈ ਹੋਰ ਗੰਭੀਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ | ਉਹ ਪਾਰਟੀ ਦੇ ਕੌਮੀ ਪ੍ਰਧਾਨ ਪਾਸੋਂ ਇਨ੍ਹਾਂ ਿਖ਼ਲਾਫ਼ ਗੰਭੀਰ ਕਾਰਵਾਈ ਕਰਨ ਦੀ ਸਪੱਸ਼ਟ ਤੌਰ 'ਤੇ ਮੰਗ ਕਰਨ ਜਾ ਰਹੇ ਹਨ | ਸ੍ਰੀ ਜਾਖੜ ਨੇ ਦੋਵਾਂ ਸੰਸਦ ਮੈਂਬਰਾਂ ਵਲੋਂ ਬੀਤੇ ਦਿਨ ਰਾਜਪਾਲ ਨੂੰ ਮਿਲਣ ਦੀ ਕਾਰਵਾਈ ਨੂੰ ਹਰ ਹੀਲੇ ਸੱਤਾ ਦੀ ਕੁਰਸੀ ਹਥਿਆਉਣ ਦੀ ਨਿਰਾਸ਼ ਖ਼ਾਹਿਸ਼ ਕਰਾਰ ਦਿੱਤਾ | ਉਨ੍ਹਾਂ ਦੋਵਾਂ ਸੰਸਦ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਨਾਲ ਸੰਪਰਕ 'ਚ ਹੋਣ ਦੀਆਂ ਅਫ਼ਵਾਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2022 ਦੀਆਂ ਚੋਣਾਂ ਇਨ੍ਹਾਂ ਨੂੰ ਸੱਤਾ ਦੇ ਗਲਿਆਰੇ ਦੀਆਂ ਪੌੜੀਆਂ ਚੜ੍ਹਨ ਦੀ ਆਖ਼ਰੀ ਉਮੀਦ ਜਾਪਦੀ ਸੀ ਪਰ ਦੋਵਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਅਤੇ ਨਿਰਾਸ਼ਾ ਦੇ ਆਲਮ 'ਚ ਡੁੱਬੇ ਇਹ ਆਗੂ ਸੱਤਾ ਦੀ ਚੋਟੀ ਦੇ ਰਾਹ ਪੈਣ ਲਈ ਹਰ ਸੰਭਵ ਦਰ ਖੜਕਾ ਰਹੇ ਹਨ | ਜਾਖੜ ਨੇ ਇਸ ਦਾਅਵੇ ਨੂੰ ਵੀ ਰੱਦ ਕਰ ਦਿੱਤਾ ਕਿ ਉਕਤ ਦੋਵਾਂ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਕ ਮਾਮਲੇ 'ਤੇ ਰਾਜਪਾਲ ਕੋਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਮੁੱਦਾ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਪੰਜਾਬ ਦੇ ਹਿੱਤ 'ਚ ਕਿਸੇ ਵੀ ਮੰਚ 'ਤੇ ਕੋਈ ਵੀ ਮੁੱਦਾ ਨਹੀਂ ਉਠਾਇਆ |
4 ਗੰਨਮੈਨਾਂ ਲਈ ਬਾਜਵਾ ਨੇ ਪਾਰਟੀ ਦੀ ਪਿੱਠ 'ਚ ਮਾਰਿਆ ਛੁਰਾ
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਜਾਖੜ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ. ਪ੍ਰਤਾਪ ਸਿੰਘ ਬਾਜਵਾ ਅਤੇ ਸ. ਸ਼ਮਸ਼ੇਰ ਸਿੰਘ ਦੂਲੋ ਗੈਰ ਜ਼ਿੰਮੇਵਾਰਾਨਾਂ ਸਰਗਰਮੀਆਂ ਕਰ ਰਹੇ ਹਨ, ਇਸ ਨੰੂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਸੁਰੱਖਿਆ ਘਟਾਈ ਗਈ ਹੋਵੇ ਅਜਿਹੇ ਸਮੇਂ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ 'ਚ ਵਾਧਾ ਹੋਣਾ ਕਈ ਇਸ਼ਾਰੇ ਕਰਦਾ ਹੈ | ਉਨ੍ਹਾਂ ਕਿਹਾ ਕਿ ਸ. ਬਾਜਵਾ ਨੂੰ ਮਿਲੇ 4 ਗੰਨਮੈਨਾਂ ਦੇ ਬਦਲੇ ਉਹ ਆਪਣੀ ਹੀ ਪਾਰਟੀ ਦੀ ਪਿੱਠ 'ਚ ਛੁਰਾ ਮਾਰ ਰਹੇ ਹਨ |

'ਕੈਪਟਨ ਲੱਭੋ ਮੁਹਿੰਮ' ਤਹਿਤ 'ਆਪ' ਆਗੂਆਂ ਵਲੋਂ ਪ੍ਰਦਰਸ਼ਨ

• ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਕਈ ਆਗੂ ਹਿਰਾਸਤ 'ਚ ਲਏ • ਖਿੱਚ-ਧੂਹ 'ਚ ਵਿਧਾਇਕ ਰੋੜੀ ਤੇ ਕਈ ਹੋਰ ਮਾਮੂਲੀ ਜ਼ਖ਼ਮੀ • ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਭਗਵੰਤ ਮਾਨ ਐੱਸ. ...

ਪੂਰੀ ਖ਼ਬਰ »

ਅਕਾਲ ਤਖ਼ਤ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਗੋਰਾ ਤੇ ਅਕਾਲੀ ਆਗੂ ਜਫਰਵਾਲ ਤਨਖ਼ਾਹੀਏ ਕਰਾਰ

ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਪੰਥ 'ਚੋਂ ਛੇਕੇ ਹੋਏ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਬੀਤੇ ਦਿਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਵਿਖੇ ਪੰਜ ਪਿਆਰਿਆਂ ਕੋਲੋਂ ਮੁੜ ਅੰਮਿ੍ਤਪਾਨ ਕਰਕੇ ਆਪਣੇ ਪੱਧਰ 'ਤੇ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਪ੍ਰੀਖਿਆ 'ਚ ਹਰਿਆਣਾ ਦਾ ਪ੍ਰਦੀਪ ਸਿੰਘ ਅੱਵਲ

ਦਿੱਲੀ ਦੇ ਜਤਿਨ ਕਿਸ਼ੋਰ ਨੂੰ ਦੂਜਾ ਤੇ ਯੂ.ਪੀ. ਦੀ ਪ੍ਰਤਿਭਾ ਵਰਮਾ ਨੂੰ ਤੀਸਰਾ ਰੈਂਕ ਨਵੀਂ ਦਿੱਲੀ, 4 ਅਗਸਤ (ਪੀ. ਟੀ. ਆਈ.)-ਕੇਂਦਰੀ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਐਸ.) ਵਲੋਂ ਸਿਵਲ ਸੇਵਾਵਾਂ ਪ੍ਰੀਿਖ਼ਆ 2019 ਦੇ ਐਲਾਨੇ ਗਏ ਨਤੀਜੇ 'ਚ ਹਰਿਆਣਾ ਦੇ ਪ੍ਰਦੀਪ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਨਵੇਂ ਇਲਾਕਿਆਂ 'ਚ ਵੀ ਫੈਲਿਆ-ਸਿਹਤ ਮੰਤਰਾਲਾ

• ਦੇਸ਼ 'ਚ ਕੋਰੋਨਾ ਮਾਮਲੇ 19 ਲੱਖ ਦੇ ਪਾਰ • ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਹੋਇਆ ਕੋਰੋਨਾ ਨਵੀਂ ਦਿੱਲੀ, 4 ਅਗਸਤ (ਪੀ. ਟੀ. ਆਈ.)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇਸ਼ ਦੇ ਨਵੇਂ ਇਲਾਕਿਆਂ 'ਚ ਵੀ ਫੈਲ ਗਿਆ ਹੈ ਪਰ ਕੁੱਲ ਕੇਸਾਂ ਦਾ 82 ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 18 ਮੌਤਾਂ

ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਜਾਣਕਾਰੀ ਅਨੁਸਾਰ ਪੰਜਾਬ 'ਚ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ ਤੋਂ ਜਿੱਥੇ 462 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 18 ਹੋਰ ਮੌਤਾਂ ਵੀ ਦਰਜ ...

ਪੂਰੀ ਖ਼ਬਰ »

ਬਿਹਾਰ 'ਚ ਕਿਸ਼ਤੀ ਹਾਦਸਾਗ੍ਰਸਤ-30 ਲੋਕ ਲਾਪਤਾ

ਖਗੜੀਆ, (ਬਿਹਾਰ) 4 ਅਗਸਤ (ਏਜੰਸੀ)-ਬਿਹਾਰ ਦੇ ਖਗੜੀਆ ਵਿਚ ਮੰਗਲਵਾਰ ਇਕ ਕਿਸ਼ਤੀ ਗੰਗਾ ਨਦੀ ਵਿਚ ਹਾਦਸਾਗ੍ਰਸਤ ਹੋ ਗਈ, ਜਿਸ ਵਿਚ 40 ਲੋਕ ਸਵਾਰ ਸਨ ਅਤੇ ਇਨ੍ਹਾਂ ਵਿਚੋਂ 30 ਲੋਕ ਲਾਪਤਾ ਹਨ | ਅਧਿਕਾਰੀਆਂ ਨੇ ਦੱਸਿਆ ਕਿ ਨਦੀ ਵਿਚ ਕਿਸ਼ਤੀ ਆਪਣੇ ਸੰਤੁਲਨ ਗਵਾਉਣ ਤੋਂ ਬਾਅਦ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ, ਸ਼ੱਕੀ ਗਿ੍ਫ਼ਤਾਰ

ਸਾਨ ਫਰਾਂਸਿਸਕੋ, 4 ਅਗਸਤ (ਐੱਸ.ਅਸ਼ੋਕ ਭੌਰਾ)- ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ | ਖ਼ਬਰਾਂ ਅਨੁਸਾਰ 43 ਸਾਲਾ ਸਰਮਿਸਾ ਸੇਨ 'ਤੇ ਉਸ ਵੇਲੇ ਜਾਨਲੇਵਾ ਹਮਲਾ ਕੀਤਾ ਗਿਆ ਜਦੋਂ ਉਹ ਸਵੇਰੇ ਕਸਰਤ ਕਰਨ ਲਈ ਦੌੜ ਰਹੀ ਸੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX