ਤਾਜਾ ਖ਼ਬਰਾਂ


ਗੜ੍ਹਸ਼ੰਕਰ ਵਿਖੇ ਦੁਕਾਨ 'ਚ ਬੈਠੇ ਨੌਜਵਾਨ 'ਤੇ ਅਨ੍ਹੇਵਾਹ ਵਰ੍ਹਾਈਆਂ ਗੋਲੀਆਂ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 10 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਨੰਗਲ ਰੋਡ 'ਤੇ ਇਕ ਦੁਕਾਨ 'ਚ ਬੈਠੇ ਨੌਜਵਾਨ ਨੂੰ 3 ਅਣਪਛਾਤੇ ਕਾਰ ਸਵਾਰਾਂ ਵਲੋਂ ਅਨ੍ਹੇਵਾਹ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ...
ਕੁਸ਼ਟ ਆਸ਼ਰਮ ਦੀ ਗੱਡੀ ਤੇ ਕੈਂਟਰ ਦੀ ਭਿਆਨਕ ਟੱਕਰ ‘ਚ ਇਕ ਦੀ ਮੌਤ , ਪੰਜ ਜ਼ਖ਼ਮੀ
. . .  1 day ago
ਦਸੂਹਾ [ਹੁਸ਼ਿਆਰਪੁਰ], 10 ਅਗਸਤ (ਸੰਦੀਪ ਉੱਤਮ ) -ਦਸੂਹਾ ਵਿਖੇ ਰਾਜ ਮਾਰਗ ‘ਤੇ ਪੈਟਰੋਲ ਪੰਪ ਦੇ ਸਾਹਮਣੇ ਕੁਸ਼ਟ ਆਸ਼ਰਮ ਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਇਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ ...
ਚੰਡੀਗੜ੍ਹ : ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਕੱਲ੍ਹ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਸਮਾਰਟਫੋਨ
. . .  1 day ago
ਸਬ ਡਵੀਜ਼ਨਲ ਹਸਪਤਾਲ ਦੀ ਮਹਿਲਾ ਡਾਕਟਰ ਮਿਲੀ ਕੋਰੋਨਾ ਪਾਜ਼ੀਟਿਵ
. . .  1 day ago
ਤਲਵੰਡੀ ਸਾਬੋ ,10 ਅਗਸਤ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਲੜੀ ਵਿੱਚ ਓਦੋਂ ਵਾਧਾ ਹੋ ਗਿਆ ਜਦੋਂ ਸਬ ...
ਰਾਜਪੁਰਾ (ਪਟਿਆਲਾ) 'ਚ 27 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 10 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਚ ਅੱਜ 27 ਕੋਰੋਨਾ ਟੈੱਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ ।ਇਸ ਸੰਬੰਧੀ...
ਸ਼ਾਹਕੋਟ (ਜਲੰਧਰ) ਬਲਾਕ 'ਚ ਅੱਜ ਹੋਰ 13 ਲੋਕ ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਸ਼ਾਹਕੋਟ, 10 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ ਵਿਚ 13 ਲੋਕ ਕੋਰੋਨਾ ਪਾਜ਼ੀਟਿਵ ਆਏ। ਇਨ੍ਹਾਂ ਵਿਚ 12 ਲੋਕ ਸ਼ਾਹਕੋਟ ਇਲਾਕੇ ਦੇ ਹਨ, ਜਦਕਿ ਇੱਕ ਧਰਮਕੋਟ ਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ...
ਪਟਿਆਲਾ 'ਚ ਕੋਰੋਨਾ ਨਾਲ 6 ਮੌਤਾਂ, 248 ਹੋਰ ਮਾਮਲੇ ਪਾਜ਼ੀਟਿਵ
. . .  1 day ago
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੋੜ) - ਜ਼ਿਲੇ੍ਹ 'ਚ ਕੋਰੋਨਾ ਨਾਲ ਹੋਰ 6 ਵਿਅਕਤੀਆਂ ਦੀ ਮੌਤਾਂ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ 248 ਜਣਿਆਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਵੀ ਆਈ ਹੈ । ਜ਼ਿਲੇ੍ਹ 'ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ...
ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  1 day ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  1 day ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  1 day ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  1 day ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  1 day ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  1 day ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  1 day ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  1 day ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  1 day ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  1 day ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਸਾਵਣ ਸੰਮਤ 552
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਲਈ ਇਕ ਲੱਖ ਕਰੋੜ ਦੀ ਵਿੱਤੀ ਸਹੂਲਤ ਦੀ ਸ਼ੁਰੂਆਤ

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਤਹਿਤ ਕੀਤੀ ਜਾਰੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਐਗਰੀ-ਇੰਫ੍ਰਾ) ਤਹਿਤ ਇਕ ਲੱਖ ਕਰੋੜ ਰੁਪਏ ਦੀ ਵਿੱਤੀ ਸਹੂਲਤ ਦੀ ਸ਼ੁਰੂਆਤ ਕੀਤੀ। ਖੇਤੀ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਲਈ ਰਿਆਇਤੀ ਕਰਜ਼ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਸਰਕਾਰ ਨੇ ਜੁਲਾਈ 'ਚ ਇਕ ਲੱਖ ਕਰੋੜ ਦੇ ਫੰਡ ਨਾਲ 'ਐਗਰੀ ਇੰਫ੍ਰਾ ਫੰਡ' ਦੀ ਸਥਾਪਨਾ ਦੀ ਆਗਿਆ ਦਿੱਤੀ ਸੀ। ਇਸ ਫ਼ੰਡ ਨਾਲ ਕਟਾਈ ਤੋਂ ਬਾਅਦ ਫ਼ਸਲ ਦੇ ਬਿਹਤਰ ਪ੍ਰਬੰਧਨ ਲਈ ਢਾਂਚਾ ਅਤੇ ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰ, ਪ੍ਰਾਸੈਸਿੰਗ ਯੂਨਿਟ ਵਰਗੀਆਂ ਭਾਈਚਾਰਕ ਖੇਤੀ ਸੰਪਤੀਆਂ ਦੇ ਨਿਰਮਾਣ 'ਚ ਮਦਦ ਮਿਲੇਗੀ। ਇਨ੍ਹਾਂ ਸਹੂਲਤਾਂ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਬਿਹਤਰ ਕੀਮਤ ਮਿਲ ਸਕੇਗੀ। ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰ ਅਤੇ ਪ੍ਰਾਸੈਸਿੰਗ ਯੂਨਿਟ ਆਦਿ ਬਣਾਉਣ ਨਾਲ ਕਿਸਾਨ ਆਪਣੀ ਫ਼ਸਲ ਨੂੰ ਸਟੋਰ ਕਰ ਸਕਣਗੇ ਅਤੇ ਉਸ ਨੂੰ ਚੰਗੀ ਕੀਮਤ ਮਿਲਣ 'ਤੇ ਵੇਚ ਸਕਣਗੇ ਜਿਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ। ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫ਼ਰੰਸ 'ਚ ਕਿਹਾ ਕਿ ਇਸ ਨਾਲ ਪਿੰਡਾਂ-ਪਿੰਡਾਂ 'ਚ ਬਿਹਤਰ ਭੰਡਾਰਨ, ਆਧੁਨਿਕ ਕੋਲਡ ਸਟੋਰੇਜ ਦੀ ਚੇਨ ਤਿਆਰ ਕਰਨ 'ਚ ਮਦਦ ਮਿਲੇਗੀ ਅਤੇ ਪਿੰਡਾਂ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਬਲਰਾਮ ਜੈਅੰਤੀ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਉਤਪਾਦਨ 'ਚ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰ ਰਿਹਾ ਪਰ ਫਸਲਾਂ ਦੀ ਕਟਾਈ ਤੋਂ ਬਾਅਦ ਹੋ ਰਹੇ ਘਾਟੇ ਦੀ ਸਮੱਸਿਆ ਹੈ ਜਿਸ ਦੇ ਹੱਲ ਲਈ ਕਟਾਈ ਤੋਂ ਬਾਅਦ ਫਸਲਾਂ ਨੂੰ ਸੰਭਾਲਣ ਲਈ ਢਾਂਚਾ ਤਿਆਰ ਕੀਤਾ ਜਾਵੇਗਾ। ਇਸ ਮੌਕੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੁਝ ਸੂਬਿਆਂ ਦੇ ਕਿਸਾਨਾਂ ਨੇ ਵੀਡੀਓ ਕਾਨਫ਼ਰੰਸ 'ਚ ਹਿੱਸਾ ਲਿਆ। ਮੋਦੀ ਨੇ ਕਿਹਾ ਕਿ ਇਸ ਯੋਜਨਾ ਨਾਲ ਖੇਤੀ ਖੇਤਰ ਨਾਲ ਸਬੰਧਿਤ ਕਾਰੋਬਾਰ ਸ਼ੁਰੂ ਕਰਨ ਦੇ ਚੰਗੇ ਮੌਕੇ ਮਿਲਣਗੇ। ਅੱਜ ਜੋ 'ਐਗਰੀਕਲਚਰ ਇੰਫ੍ਰਾਸਟੱਕਚਰ ਫ਼ੰਡ' ਜਾਰੀ ਕੀਤਾ ਗਿਆ ਹੈ ਇਸ ਨਾਲ ਕਿਸਾਨ ਆਪਣੇ ਪੱਧਰ 'ਤੇ ਵੀ ਪਿੰਡਾਂ 'ਚ ਭੰਡਾਰਨ ਦੀਆਂ ਆਧੁਨਿਕ ਸਹੂਲਤਾਂ ਬਣਾ ਸਕਣਗੇ। ਇਸ ਯੋਜਨਾ ਨਾਲ ਪਿੰਡਾਂ ਵਿਚ ਕਿਸਾਨਾਂ ਦੇ ਸਮੂਹਾਂ ਨੂੰ, ਕਿਸਾਨ ਕਮੇਟੀਆਂ, ਐਫ਼. ਪੀ. ਓਜ਼ ਨੂੰ ਵੇਅਰ ਹਾਊਸ ਬਣਾਉਣ ਲਈ, ਕੋਲਡ ਸਟੋਰੇਜ ਬਣਾਉਣ ਲਈ ਅਤੇ ਫ਼ੂਡ ਪ੍ਰਾਸੈਸਿੰਗ ਨਾਲ ਜੁੜੇ ਉਦਯੋਗ ਲਗਾਉਣ ਲਈ ਇਕ ਲੱਖ ਕਰੋੜ ਰੁਪਏ ਦੀ ਮਦਦ ਮਿਲੇਗੀ। ਇਸ ਆਧੁਨਿਕ ਢਾਂਚੇ ਨਾਲ ਖੇਤੀ ਆਧਾਰਿਤ ਉਦਯੋਗ ਲਗਾਉਣ 'ਚ ਮਦਦ ਮਿਲੇਗੀ। ਸਰਕਾਰ ਨੇ ਕਰਜ਼ ਉਪਲਬਧ ਕਰਵਾਉਣ ਵਾਲੀਆਂ ਵੱਖ-ਵੱਖ ਸੰਸਥਾਵਾਂ ਨਾਲ ਸਮਝੌਤਾ ਕਰਕੇ ਇਹ ਇਕ ਲੱਖ ਕਰੋੜ ਰੁਪਏ ਦੀ ਵਿੱਤੀ ਸਕੀਮ ਸ਼ੁਰੂ ਕੀਤੀ ਹੈ। ਇਸ ਲਈ ਜਨਤਕ ਖੇਤਰ ਦੇ 11 ਬੈਂਕਾਂ ਨੇ ਪਹਿਲਾਂ ਹੀ ਖੇਤੀ ਸਹਿਯੋਗ ਅਤੇ ਕਿਸਾਨ ਭਲਾਈ ਵਿਭਾਗ ਨਾਲ ਸਮਝੌਤਾ ਕਰ ਲਿਆ ਹੈ। ਇਸ ਯੋਜਨਾ ਦਾ ਫ਼ਾਇਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਮਿਲੇ ਅਤੇ ਉਨ੍ਹਾਂ ਦੀ ਆਮਦਨ ਵਧੇ ਇਸ ਲਈ ਸਰਕਾਰ ਨੇ ਇਸ ਯੋਜਨਾ ਦੇ ਲਾਭ ਪਾਤਰੀਆਂ ਨੂੰ 3 ਫ਼ੀਸਦੀ ਵਿਆਜ ਅਤੇ 2 ਕਰੋੜ ਰੁਪਏ ਤੱਕ ਦੀ ਕਰਜ਼ਾ ਗਰੰਟੀ ਦੇਣ ਦਾ ਐਲਾਨ ਕੀਤਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਐਗਰੀ-ਇੰਫ੍ਰਾ ਫ਼ੰਡ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਰਕਾਰ ਵਲੋਂ ਜਾਰੀ 20 ਲੱਖ ਕਰੋੜ ਰੁਪਏ ਦੇ ਆਤਮ ਨਿਰਭਰ ਭਾਰਤ ਪੈਕੇਜ ਦਾ ਇਕ ਹਿੱਸਾ ਹੈ। ਐਗਰੀ-ਇੰਫ਼੍ਰਾ ਫ਼ੰਡ ਦਾ ਸਮਾਂ ਸਾਲ 2029 ਤੱਕ 10 ਸਾਲਾਂ ਲਈ ਹੈ। ਇਸ ਯੋਜਨਾ ਦਾ ਟੀਚਾ ਪੇਂਡੂ ਖੇਤਰ 'ਚ ਨਿੱਜੀ ਨਿਵੇਸ਼ ਨੂੰ ਵਧਾਉਣਾ ਅਤੇ ਰੁਜ਼ਗਾਰ ਪੈਦਾ ਕਰਨਾ ਹੈ। ਇਸ ਲਈ ਕਰਜ਼ੇ ਚਾਰ ਸਾਲਾਂ 'ਚ ਵੰਡੇ ਜਾਣਗੇ। ਮੌਜੂਦਾ ਵਿੱਤੀ ਵਰ੍ਹੇ ਵਿਚ 10000 ਕਰੋੜ ਅਤੇ ਅਗਲੇ ਤਿੰਨ ਵਿੱਤੀ ਸਾਲਾਂ ਦੌਰਾਨ ਹਰ ਸਾਲ 30 ਹਜ਼ਾਰ ਕਰੋੜ ਦੇ ਕਰਜ਼ੇ ਵੰਡੇ ਜਾਣਗੇ। ਮੰਤਰਾਲੇ ਨੇ ਦੱਸਿਆ ਹੈ ਕਿ ਐਗਰੀ ਇੰਫ੍ਰਾ ਫ਼ੰਡ ਦਾ ਪ੍ਰਬੰਧਨ ਆਨਲਾਈਨ ਮੈਨੇਜਮੈਂਟ ਇਨਫਾਰਮੇਸ਼ਨ ਸਿਸਟਮ (ਐਮ. ਆਈ. ਐਸ.) ਪਲੇਟਫ਼ਾਰਮ ਰਾਹੀਂ ਹੋਵੇਗਾ ਜੋ ਫ਼ੰਡ ਦੀ ਨਿਗਰਾਨੀ ਵੀ ਕਰੇਗਾ।
ਪੀ. ਐੱਮ. ਕਿਸਾਨ ਯੋਜਨਾ ਤਹਿਤ 17 ਹਜ਼ਾਰ ਕਰੋੜ ਦੀ ਛੇਵੀਂ ਕਿਸ਼ਤ ਵੀ ਕੀਤੀ ਜਾਰੀ
ਨਵੀਂ ਦਿੱਲੀ, (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 8.5 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ ਪ੍ਰਧਾਨ ਮੰਤਰੀ ਸਨਮਾਨ ਨਿਧੀ (ਪੀ.ਐੱਮ. ਕਿਸਾਨ) ਯੋਜਨਾ ਤਹਿਤ 2-2 ਹਜ਼ਾਰ ਦੀ 6ਵੀਂ ਕਿਸ਼ਤ ਜਾਰੀ ਕੀਤੀ। 8.55 ਕਰੋੜ ਕਿਸਾਨਾਂ ਦੇ ਖਾਤਿਆਂ 'ਚ 17 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਯੋਜਨਾ ਵਿਚੋਲਿਆਂ ਤੋਂ ਬਿਨਾਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਆਪਣੇ ਉਦੇਸ਼ 'ਚ ਸਫ਼ਲ ਰਹੀ ਹੈ। ਜ਼ਿਕਰਯੋਗ ਹੈ ਕਿ ਦਸੰਬਰ 2018 'ਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਪਰਿਵਾਰਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਹੁਣ ਤੱਕ ਕਰੀਬ 10 ਕਰੋੜ ਕਿਸਾਨਾਂ ਨੂੰ ਫਾਇਦਾ ਮਿਲ ਚੁੱਕਾ ਹੈ। ਇਸ ਕਿਸ਼ਤ ਤੋਂ ਬਾਅਦ ਹੁਣ ਤੱਕ ਕਿਸਾਨਾਂ ਨੂੰ ਕਰੀਬ 92 ਹਜ਼ਾਰ ਕਰੋੜ ਰੁਪਏ ਭੇਜੇ ਜਾ ਚੁੱਕੇ ਹਨ।

ਭਾਰਤ ਵਲੋਂ ਕਰੂਜ਼ ਮਿਜ਼ਾਈਲਾਂ ਸਮੇਤ 101 ਰੱਖਿਆ ਯੰਤਰਾਂ ਦੀ ਦਰਾਮਦ 'ਤੇ ਪਾਬੰਦੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਘਰੇਲੂ ਰੱਖਿਆ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਪਹਿਲ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਹਲਕੇ ਲੜਾਕੂ ਹੈਲੀਕਾਪਟਰਾਂ, ਢੋਆ ਢੁਆਈ ਵਾਲੇ ਜਹਾਜ਼, ਪਰੰਪਰਿਕ ਪਣਡੁੱਬੀਆਂ ਅਤੇ ਕਰੂਜ਼ ਮਿਜ਼ਾਈਲਾਂ ਸਮੇਤ 101 ਹਥਿਆਰਾਂ ਅਤੇ ਮਿਲਟਰੀ ਯੰਤਰਾਂ ਦੀ ਦਰਾਮਦ 'ਤੇ 2024 ਤੱਕ ਰੋਕ ਲਗਾਉਣ ਦਾ ਐਲਾਨ ਕੀਤਾ। ਟਵਿੱਟਰ 'ਤੇ ਐਲਾਨ ਕਰਦਿਆਂ ਰੱਖਿਆ ਮੰਤਰੀ ਨੇ ਅਨੁਮਾਨ ਲਗਾਇਆ ਕਿ ਇਸ ਫ਼ੈਸਲੇ ਨਾਲ ਅਗਲੇ 5 ਤੋਂ 7 ਸਾਲ ਦੇ ਅੰਦਰ ਲਗਪਗ ਚਾਰ ਲੱਖ ਕਰੋੜ ਦੇ ਠੇਕੇ ਪ੍ਰਾਪਤ ਹੋਣਗੇ। ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਮੰਤਰਾਲਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮ ਨਿਰਭਰ ਭਾਰਤ ਦੇ ਸੱਦੇ ਦੇ ਅਨੁਰੂਪ ਸਵਦੇਸ਼ੀ ਰੱਖਿਆ ਨਿਰਮਾਣ ਨੂੰ ਉਤਸ਼ਾਹ ਦੇਣ ਲਈ ਵੱਡਾ ਕਦਮ ਚੁੱਕਣ ਲਈ ਤਿਆਰ ਹੈ। ਅਧਿਕਾਰੀਆਂ ਅਨੁਸਾਰ 101 ਚੀਜ਼ਾਂ ਦੀ ਸੂਚੀ 'ਚ ਖਿੱਚਣ ਵਾਲੀਆਂ ਆਰਟਿਲਰੀ ਤੋਪਾਂ, ਘੱਟ ਦੂਰੀ ਦੀਆਂ ਸਤ੍ਹਾ ਤੋਂ ਹਵਾ 'ਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ, ਕਰੂਜ਼ ਮਿਜ਼ਾਈਲਾਂ, ਸਮੁੰਦਰੀ ਗਸ਼ਤੀ ਜਹਾਜ਼, ਬਿਜਲਈ ਯੁੱਧਕ ਪ੍ਰਣਾਲੀ, ਅਗਲੀ ਪੀੜ੍ਹੀ ਦਾ ਮਿਜ਼ਾਈਲ ਬੇੜਾ, ਫਲੋਟਿੰਗ ਡੌਕ, ਐਂਟੀ ਪਣਡੁੱਬੀ ਰਾਕਟ ਲਾਂਚਰ ਅਤੇ ਘੱਟ ਦੂਰੀ ਦੇ ਸਮੁੰਦਰੀ ਟੋਹੀ ਜਹਾਜ਼ ਸ਼ਮਿਲ ਹਨ। ਸੂਚੀ 'ਚ ਬੁਨਿਆਦੀ ਸਿਖਲਾਈ ਜਹਾਜ਼, ਹਲਕੇ ਰਾਕਟ ਲਾਂਚਰ, ਮਲਟੀ ਬੈਰਲ ਲਾਂਚਰ, ਮਿਜ਼ਾਈਲ ਡਿਸਟਰਾਇਰ, ਜਹਾਜ਼ਾਂ ਲਈ ਸੋਨਾਰ ਪ੍ਰਣਾਲੀ, ਰਾਕੇਟ, ਹਵਾ ਤੋਂ ਹਵਾ 'ਚ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਅਸਤ੍ਰ ਐਮ. ਕੇ-1, ਹਲਕੀ ਮਸ਼ੀਨ ਗੰਨ ਦੇ ਤੋਪਖਾਨੇ ਦਾ ਗੋਲਾ ਬਾਰੂਦ (155 ਐਮ. ਐਮ.) ਅਤੇ ਜਹਾਜ਼ਾਂ 'ਤੇ ਲੱਗਣ ਵਾਲੀਆਂ ਮੱਧਮ ਸ਼੍ਰੇਣੀ ਦੀਆਂ ਬੰਦੂਕਾਂ ਵੀ ਸ਼ਾਮਿਲ ਹਨ। ਰਾਜਨਾਥ ਸਿੰਘ ਦਾ ਐਲਾਨ ਰੱਖਿਆ ਮੰਤਰਾਲੇ ਦੀ ਰੱਖਿਆ ਖ਼ਰੀਦ ਨੀਤੀ ਦੇ ਮਸੌਦੇ ਦੇ ਇਕ ਹਫ਼ਤੇ ਦੇ ਬਾਅਦ ਸਾਹਮਣੇ ਆਇਆ ਹੈ। ਮਸੌਦੇ 'ਚ ਰੱਖਿਆ ਮੰਤਰਾਲੇ ਨੇ 2025 ਤੱਕ ਰੱਖਿਆ ਨਿਰਮਾਣ 'ਚ 1.75 ਲੱਖ ਕਰੋੜ ਰੁਪਏ (25 ਅਰਬ ਡਾਲਰ) ਦੇ ਕਾਰੋਬਾਰ ਦਾ ਅਨੁਮਾਨ ਲਗਾਇਆ ਹੈ। ਭਾਰਤ ਪ੍ਰਮੁੱਖ ਕੌਮਾਂਤਰੀ ਰੱਖਿਆ ਕੰਪਨੀਆਂ ਲਈ ਸਭ ਤੋਂ ਆਕਰਸ਼ਕ ਬਾਜ਼ਾਰਾਂ 'ਚੋਂ ਇਕ ਹੈ। ਭਾਰਤ ਪਿਛਲੇ ਅੱਠ ਸਾਲਾਂ ਤੋਂ ਸੈਨਿਕ ਹਾਰਡਵੇਅਰ ਦੇ ਪ੍ਰਮੁੱਖ 3 ਆਯਾਤਕਾਂ 'ਚ ਸ਼ਾਮਿਲ ਹੈ। ਅਨੁਮਾਨ ਅਨੁਸਾਰ ਭਾਰਤੀ ਹਥਿਆਰਬੰਦ ਬਲ ਅਗਲੇ ਪੰਜ ਸਾਲਾਂ 'ਚ 130 ਅਰਬ ਡਾਲਰ ਦੀ ਖ਼ਰੀਦ ਕਰਨ ਵਾਲੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਇਹ ਰੱਖਿਆ ਖੇਤਰ 'ਚ ਆਤਮ ਨਿਰਭਰ ਦੀ ਦਿਸ਼ਾ 'ਚ ਇਕ ਵੱਡਾ ਕਦਮ ਹੈ। ਇਹ ਭਾਰਤੀ ਰੱਖਿਆ ਉਦਯੋਗ ਨੂੰ ਇਸ ਸੂਚੀ 'ਚ ਸ਼ਾਮਿਲ ਵਸਤੂਆਂ ਦਾ ਆਪਣੇ ਖੁਦ ਦੇ ਡਿਜ਼ਾਈਨ ਦੇ ਵਿਕਾਸ ਸਮਰੱਥਾਵਾਂ ਦੀ ਵਰਤੋਂ ਕਰ ਕੇ ਜਾਂ ਡੀ. ਆਰ. ਡੀ. ਓ. ਵਲੋਂ ਵਿਕਸਿਤ ਤੇ ਡਿਜ਼ਾਈਨ ਕੀਤੀ ਗਈ ਤਕਨੀਕ ਨੂੰ ਅਪਣਾ ਕੇ ਮੌਕੇ ਦਾ ਫਾਇਦਾ ਚੁੱਕਣ ਦਾ ਮੌਕਾ ਦਿੰਦਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਇਕ ਹੋਰ ਮਹੱਤਵਪੂਰਨ ਕਦਮ ਤਹਿਤ ਰੱਖਿਆ ਮੰਤਰਾਲੇ ਨੇ 2020-21 ਦੇ ਪੂੰਜੀਗਤ ਖ਼ਰੀਦ ਬਜਟ ਨੂੰ ਘਰੇਲੂ ਤੇ ਵਿਦੇਸ਼ੀ ਪੂੰਜੀਗਤ ਖ਼ਰੀਦ 'ਚ ਵਿਭਾਜਨ ਕੀਤਾ ਹੈ। ਚਾਲੂ ਵਿੱਤੀ ਸਾਲ 'ਚ ਘਰੇਲੂ ਖ਼ਰੀਦ ਲਈ ਕਰੀਬ 52 ਹਜ਼ਾਰ ਕਰੋੜ ਰੁਪਏ ਦਾ ਇਕ ਵੱਖਰਾ ਬਜਟ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸੂਚੀ 'ਚ ਸ਼ਾਮਿਲ ਕੀਤੇ ਗਏ ਯੰਤਰਾਂ ਦਾ ਘਰੇਲੂ ਨਿਰਮਾਣ ਤੈਅ ਸਮਾਂਸੀਮਾ ਦੇ ਅੰਦਰ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਾਵਾਂ 'ਚ ਰੱਖਿਆ ਸੇਵਾਵਾਂ ਵਲੋਂ ਉਦਯੋਗ ਜਗਤ ਨੂੰ ਉੱਪਰ ਚੁੱਕਣ ਦੀ ਇਕ ਏਕੀਕ੍ਰਿਤ ਪ੍ਰਣਾਲੀ ਵੀ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਦਰਾਮਦ 'ਤੇ ਰੋਕ ਨੂੰ 2020 ਅਤੇ 2024 ਦਰਮਿਆਨ ਹੌਲੀ-ਹੌਲੀ ਅਮਲ 'ਚ ਲਿਆਉਣ ਦੀ ਯੋਜਨਾ ਹੈ।

ਹੁਣ ਦੇਸ਼ 'ਚ ਤਿਆਰ ਕੀਤੇ ਜਾਣਗੇ ਵੱਡੇ ਹਥਿਆਰ-ਰਾਜਨਾਥ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 101 ਸੈਨਿਕ ਹਥਿਆਰਾਂ ਤੇ ਸਾਜੋ-ਸਾਮਾਨ ਦੀ ਦਰਾਮਦ 'ਤੇ ਰੋਕ ਦੇ ਰੱਖਿਆ ਮੰਤਰਾਲੇ ਦੇ ਫ਼ੈਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਰੱਖਿਆ ਉਤਪਾਦਨ 'ਚ ਆਤਮ ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਅਤੇ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਵੱਡੀਆਂ ਹਥਿਆਰ ਪ੍ਰਣਾਲੀਆਂ ਹੁਣ ਭਾਰਤ 'ਚ ਬਣਨਗੀਆਂ ਅਤੇ ਦੇਸ਼ ਰੱਖਿਆ ਨਿਰਮਾਣ ਦਾ ਕੇਂਦਰ ਬਣਨ ਲਈ ਇਨ੍ਹਾਂ ਦੇ ਨਿਰਯਾਤ ਦੀ ਸੰਭਾਵਨਾ ਲੱਭੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਰਾਸ਼ਟਰ ਦੇ ਨਾਂਅ ਆਪਣੇ ਸੰਬੋਧਨ 'ਚ ਆਤਮ ਨਿਰਭਰ ਭਾਰਤ ਲਈ ਇਕ ਨਵੀਂ ਰੂਪ ਰੇਖਾ ਪੇਸ਼ ਕਰਨਗੇ। ਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਵੱਖ-ਵੱਖ ਵਿਭਾਗ ਤੇ ਮੰਤਰਾਲੇ ਆਤਮ ਨਿਰਭਰ ਭਾਰਤ ਦੀ ਮੋਦੀ ਦੀ ਪਹਿਲ ਦੇ ਅਮਲ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ ਤੇ ਇਹ ਸਵਦੇਸ਼ੀ 'ਤੇ ਮਹਾਤਮਾ ਗਾਂਧੀ ਦੇ ਨਾਅਰੇ ਨੂੰ ਇਕ ਨਵਾਂ ਆਯਾਮ ਦੇਣ ਦੀ ਕੋਸ਼ਿਸ਼ ਹੈ। ਰਾਜਨਾਥ ਸਿੰਘ ਨੇ ਸੁਤੰਤਰਤਾ ਸੈਨਾਨੀ ਅਤੇ ਕ੍ਰਾਂਤੀਕਾਰੀ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਇਕ ਆਨਲਾਈਨ ਪ੍ਰੋਗਰਾਮ 'ਚ ਇਹ ਕਿਹਾ। ਉਨ੍ਹਾਂ ਨੇ ਆਤਮ ਨਿਰਭਰ ਪਹਿਲ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਇਹ ਦਿਖਾਇਆ ਕਿ ਜੇਕਰ ਕੋਈ ਦੇਸ਼ ਆਤਮ ਨਿਰਭਰ ਨਹੀਂ ਹੈ ਤਾਂ ਉਹ ਆਪਣੀ ਪ੍ਰਭੂਸੱਤਾ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਸੁਰੱਖਿਆ ਕਰਨ 'ਚ ਸਮਰੱਥ ਨਹੀਂ ਹੋ ਸਕਦਾ।

ਦੇਸ਼ 'ਚ ਕੋਰੋਨਾ ਮਾਮਲੇ 22 ਲੱਖ ਤੋਂ ਪਾਰ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਦੇਸ਼ ਭਰ 'ਚ ਕੋਰੋਨਾ ਪਾਜ਼ੀਟਿਵ ਕੁੱਲ ਮਾਮਲਿਆਂ ਦੀ ਗਿਣਤੀ 22 ਲੱਖ ਨੂੰ ਪਾਰ ਕਰਦਿਆਂ 22,09,501 'ਤੇ ਪਹੁੰਚ ਗਈ ਹੈ। ਐਤਵਾਰ ਨੂੰ ਇਕੋ ਦਿਨ 63,623 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਇਕੋ ਦਿਨ 995 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦਾ ਅੰਕੜਾ 44379 ਹੋ ਗਿਆ ਹੈ। 24 ਘੰਟਿਆਂ ਦੌਰਾਨ 55,931 ਮਰੀਜ਼ਾਂ ਦੇ ਸਿਹਤਯਾਬ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 15,25,215 ਹੋ ਗਈ ਹੈ। ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 7 ਲੱਖ ਤੋਂ ਜ਼ਿਆਦਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਹੁਣ ਤੱਕ ਕੁੱਲ 2,41,06,535 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਪਿਛਲੇ 24 ਘੰਟਿਆਂ 'ਚ ਕੁੱਲ 7,19,364 ਪ੍ਰੀਖਣ ਕੀਤੇ ਗਏ, ਜੋ ਇਸ ਤੋਂ ਪਿਛਲੇ ਦਿਨ ਦੇ ਮੁਕਾਬਲੇ 1 ਲੱਖ ਤੋਂ ਜ਼ਿਆਦਾ ਹਨ, ਜਦੋਂ 5,98,778 ਪ੍ਰੀਖਣ ਕੀਤੇ ਗਏ ਸਨ। ਮੰਤਰਾਲੇ ਨੇ ਕਿਹਾ ਕਿ ਇਸ ਤਰ੍ਹਾਂ ਪ੍ਰੀਖਣ 'ਚ ਤੇਜ਼ੀ ਨਾਲ ਰੋਜ਼ਾਨਾ ਆਧਾਰ 'ਤੇ ਕੋਰੋਨਾ ਮਾਮਲਿਆਂ ਦੀ ਗਿਣਤੀ ਵੀ ਵਧੇਗੀ। ਹਾਲਾਂਕਿ ਸੂਬਿਆਂ ਨੂੰ ਵਿਆਪਕ ਟ੍ਰੈਕਿੰਗ, ਤੁਰੰਤ ਇਕਾਂਤਵਾਸ ਤੇ ਢੁੱਕਵੇਂ ਇਲਾਜ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਦ੍ਰਿਸ਼ਟੀਕੋਣ ਨੇ ਨਤੀਜੇ ਦੱਸਣੇ ਸ਼ੁਰੂ ਕਰ ਦਿੱਤੇ ਹਨ ਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ ਤੇਜ਼ੀ ਨਾਲ ਵੱਧ ਰਹੀ ਹੈ। ਠੀਕ ਹੋਣ ਦੀ ਦਰ ਇਕ ਮਹੀਨਾ ਪਹਿਲਾਂ ਦੇ 48.2 ਫੀਸਦੀ ਦੇ ਮੁਕਾਬਲੇ ਵੱਧ ਕੇ 68.3 ਫੀਸਦੀ ਹੋ ਗਈ ਹੈ।

ਪੰਜਾਬ 'ਚ 23 ਹੋਰ ਮੌਤਾਂ-938 ਨਵੇਂ ਕੇਸ

ਚੰਡੀਗੜ੍ਹ, 9 ਅਗਸਤ (ਬਿਊਰੋ ਚੀਫ਼)- ਪੰਜਾਬ ਸੂਬੇ ਵਿਚ ਅੱਜ ਵੱਖ-ਵੱਖ ਥਾਵਾਂ ਤੋਂ ਜਿੱਥੇ ਦੇਰ ਸ਼ਾਮ ਤੱਕ 938 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ 23 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਅੱਜ ਹੋਈਆਂ ਮੌਤਾਂ ਵਿਚੋਂ 10 ਲੁਧਿਆਣਾ, 4 ਅੰਮ੍ਰਿਤਸਰ, 1 ਕਪੂਰਥਲਾ, 1 ਸੰਗਰੂਰ, 1 ਗੁਰਦਾਸਪੁਰ, 2 ਜਲੰਧਰ, 1 ਪਟਿਆਲਾ, 1 ਰੂਪਨਗਰ, 2 ਫਿਰੋਜ਼ਪੁਰ ਨਾਲ ਸਬੰਧਿਤ ਹਨ । ਅੱਜ ਆਏ ਨਵੇਂ ਮਾਮਲਿਆਂ ਵਿਚੋਂ ਜ਼ਿਲ੍ਹਾ ਲੁਧਿਆਣਾ ਤੋਂ 246 , ਅੰਮ੍ਰਿਤਸਰ ਤੋਂ 69, ਹੁਸ਼ਿਆਰਪੁਰ ਤੋਂ 10, ਜਲੰਧਰ ਤੋਂ 79, ਪਠਾਨਕੋਟ ਤੋਂ 21, ਮੋਗਾ ਤੋਂ 24, ਕਪੂਰਥਲਾ ਤੋਂ 9, ਫ਼ਿਰੋਜ਼ਪੁਰ ਤੋਂ 15, ਸੰਗਰੂਰ ਤੋਂ 49, ਬਠਿੰਡਾ ਤੋਂ 56, ਰੋਪੜ ਤੋਂ 22, ਮੁਕਤਸਰ ਤੋਂ 7, ਬਰਨਾਲਾ ਤੋਂ 20, ਐਸ.ਬੀ.ਐਸ. ਨਗਰ ਤੋਂ 21, ਫਤਹਿਗੜ੍ਹ ਸਾਹਿਬ ਤੋਂ 41, ਮਾਨਸਾ ਤੋਂ 12, ਤਰਨਤਾਰਨ ਤੋਂ 4, ਪਟਿਆਲਾ ਤੋਂ 152, ਫਰੀਦਕੋਟ ਤੋਂ 2, ਮੁਹਾਲੀ ਤੋਂ 45 ਅਤੇ ਗੁਰਦਾਸਪੁਰ ਤੋਂ 34 ਮਰੀਜ਼ ਸ਼ਾਮਿਲ ਹਨ । ਰਾਜ ਸਰਕਾਰ ਦੇ ਬੁਲੇਟਿਨ ਅਨੁਸਾਰ ਸੂਬੇ ਵਿਚ ਅੱਜ 131 ਮਰੀਜ਼ ਆਕਸੀਜਨ 'ਤੇ ਸਨ, ਜਦੋਂਕਿ ਗੰਭੀਰ ਬਿਮਾਰ 22 ਮਰੀਜ਼ਾਂ ਨੂੰ ਵੈਂਟੀਲੇਟਰਾਂ 'ਤੇ ਰੱਖਿਆ ਹੋਇਆ ਸੀ। ਸੂਬੇ ਵਿਚ ਕੁੱਲ ਐਕਟਿਵ ਕੇਸਾਂ ਦਾ ਅੰਕੜਾ 7998 'ਤੇ ਪੁੱਜ ਗਿਆ ਹੈ। ਅੱਜ ਸੂਬੇ ਦੇ ਵੱਖ ਵੱਖ ਹਸਪਤਾਲਾਂ ਤੋਂ 459 ਮਰੀਜ਼ਾਂ ਨੂੰ ਤੰਦਰੁਸਤ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਗਿਆ। ਇਨ੍ਹਾਂ ਵਿਚ ਸਭ ਤੋਂ ਵੱਧ ਅੰਮ੍ਰਿਤਸਰ 133, ਲੁਧਿਆਣਾ ਤੋਂ 90, ਗੁਰਦਾਸਪੁਰ ਤੋਂ 52, ਸੰਗਰੂਰ ਤੋਂ 50, ਕਪੂਰਥਲਾ ਤੋਂ 23, ਫਾਜ਼ਿਲਕਾ ਤੋਂ 20, ਤਰਨ ਤਾਰਨ ਤੋਂ 35, ਐਸ.ਏ.ਐਸ. ਨਗਰ ਤੋਂ 10, ਹੁਸ਼ਿਆਰਪੁਰ ਤੋਂ 7, ਬਰਨਾਲਾ ਤੋਂ 6, ਮਾਨਸਾ ਤੋਂ 4, ਮੁਕਤਸਰ ਤੋਂ 3 ਅਤੇ ਮੋਗਾ ਤੋਂ 1 ਮਰੀਜ਼ ਨੂੰ ਡਿਸਚਾਰਜ ਕੀਤਾ ਗਿਆ।
ਲੁਧਿਆਣਾ 'ਚ 10 ਮੌਤਾਂ
ਲੁਧਿਆਣਾ, (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਨਾਲ ਅੱਜ ਫਿਰ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਮਰਨ ਵਾਲੇ ਸਾਰੇ ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ, ਜਦ ਕਿ 246 ਨਵੇਂ ਮਾਮਲੇ ਸਾਹਮਣੇ ਆਏ ਹਨ।
ਅੰਮ੍ਰਿਤਸਰ 'ਚ 4 ਮੌਤਾਂ
ਅੰਮ੍ਰਿਤਸਰ, (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਨਾਲ 4 ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 69 ਨਵੇਂ ਮਾਮਲੇ ਸਾਹਮਣੇ ਆਏ। ਸਿਵਲ ਸਰਜਨ ਦਫਤਰ ਅਨੁਸਾਰ ਮ੍ਰਿਤਕਾਂ 'ਚ 36 ਸਾਲਾ ਵਿਅਕਤੀ ਵਾਸੀ ਰਈਆ, 21 ਸਾਲਾ ਔਰਤ ਵਾਸੀ ਫਤਹਿਪੁਰ ਰਾਜਪੂਤਾਂ, 70 ਸਾਲਾ ਵਿਅਕਤੀ ਵਾਸੀ ਕੰਬੋਜ ਅਜਨਾਲਾ ਤੇ 65 ਸਾਲਾ ਔਰਤ ਵਾਸੀ ਯੂਨੀਵਰਸਲ ਐਨਕਲੇਵ ਸ਼ਾਮਿਲ ਹਨ।
ਫ਼ਿਰੋਜ਼ਪੁਰ 'ਚ 2 ਮੌਤਾਂ
ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ 'ਚ ਇਲਾਜ ਅਧੀਨ ਚੱਲ ਰਹੇ ਕੋਰੋਨਾ ਮਰੀਜ਼ਾਂ ਵਿਚੋਂ ਦੋ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ 15 ਹੋਰ ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਜਲੰਧਰ 'ਚ 2 ਮੌਤਾਂ
ਜਲੰਧਰ, (ਐੱਮ.ਐੱਸ. ਲੋਹੀਆ) - ਜਲੰਧਰ 'ਚ ਕੋਰੋਨਾ ਨਾਲ 2 ਮੌਤਾਂ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਅੱਜ 79 ਹੋਰ ਨਵੇਂ ਮਰੀਜ਼ ਮਿਲੇ ਹਨ।
ਕਪੂਰਥਲਾ 'ਚ 1 ਮੌਤ
ਕਪੂਰਥਲਾ, (ਸਡਾਨਾ)-ਜ਼ਿਲ੍ਹੇ 'ਚ ਅੱਜ 9 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਢਿਲਵਾਂ ਬਲਾਕ ਨਾਲ ਸਬੰਧਿਤ 58 ਸਾਲਾ ਇਕ ਔਰਤ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ ਹੈ।

ਡੇਰਾਬੱਸੀ ਤੋਂ 27,600 ਲੀਟਰ ਨਾਜਾਇਜ਼ ਰਸਾਇਣ ਯੁਕਤ ਸਪਿਰਟ ਬਰਾਮਦ

ਐੱਸ. ਏ. ਐੱਸ. ਨਗਰ, 9 ਅਗਸਤ (ਅਜੀਤ ਬਿਊਰੋ)-ਸੂਬੇ 'ਚ ਨਾਜ਼ਾਇਜ ਸ਼ਰਾਬ ਦੇ ਧੰਦੇ ਤੇ ਤਸਕਰੀ ਖ਼ਿਲਾਫ਼ ਹੋਰ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਰਸਾਇਣ ਯੁਕਤ 27,600 ਲੀਟਰ ਨਾਜਾਇਜ਼ ਸਪਿਰਟ ਦੀ ਵੱਡੀ ਖੇਪ ਫੜੀ ਹੈ। ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ, ਜੋ ਵਿਭਾਗ ਵਲੋਂ ਫੜੀ ਗਈ ਹੈ। ਆਬਕਾਰੀ ਤੇ ਕਰ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਸ ਦੀ ਮੁਹਾਲੀ ਤੋਂ ਇਕ ਵਿਸ਼ੇਸ਼ ਟੀਮ ਜਿਸ 'ਚ ਡੀ. ਐੱਸ. ਪੀ. ਬਿਕਰਮ ਬਰਾੜ ਵੀ ਸ਼ਾਮਿਲ ਸਨ, ਨੇ ਤਿੰਨ ਥਾਵਾਂ ਤੋਂ 27,600 ਲੀਟਰ ਰਸਾਇਣ ਯੁਕਤ ਨਾਜਾਇਜ਼ ਸਪਿਰਟ ਫੜਣ 'ਚ ਸਫ਼ਲਤਾ ਹਾਸਲ ਕੀਤੀ। ਇਸ ਨੂੰ 200 ਲੀਟਰ ਪ੍ਰਤੀ ਸਮਰੱਥਾ ਵਾਲੇ 138 ਡਰੱਮਾਂ 'ਚ ਸਟੋਰ ਕਰਕੇ ਰੱਖਿਆ ਗਿਆ ਸੀ। ਇਹ ਖੇਪ ਜ਼ਿਲ੍ਹਾ ਮੁਹਾਲੀ ਦੀ ਤਹਿਸੀਲ ਡੇਰਾਬੱਸੀ ਦੇ ਪਿੰਡ ਦੇਵੀਨਗਰ ਤੋਂ ਫੜੀ ਗਈ ਹੈ। ਵਿਭਾਗ ਵਲੋਂ ਮੈਸਰਜ਼ ਐਲੀਕੈਮ ਕੈਮੀਕਲਜ਼ ਗੁਦਾਮ, ਜੋ ਕਿ ਈ-68/69, ਫੋਕਲ ਪੁਆਂਇੰਟ, ਡੇਰਾਬੱਸੀ ਵਿਖੇ ਸਥਿਤ ਹੈ, ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 82 ਡਰਮ ਬਰਾਮਦ ਕੀਤੇ ਗਏ। ਇਸ ਮਗਰੋਂ ਡੀ-11, ਫੋਕਲ ਪੁਆਇੰਟ ਡੇਰਾਬੱਸੀ ਵਿਖੇ ਮੈਸਰਜ਼ ਓਮ ਸੋਲਵੀ ਟਰੇਡਿੰਗ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 49 ਡਰਮ ਤੇ ਮੈਸਰਜ਼ ਪਿਓਰ ਸੋਲਿਊਸ਼ਨਜ਼ ਦੇ ਐਫ-28, ਫੋਕਲ ਪੁਆਇੰਟ ਡੇਰਾਬੱਸੀ ਵਿਖੇ ਸਥਿਤ ਗੁਦਾਮ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ 7 ਡਰੱਮ ਬਰਾਮਦ ਕੀਤੇ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ 'ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚ ਉਪਰੋਕਤ ਫਰਮਾਂ ਦੇ ਮਾਲਕ ਵੀ ਸ਼ਾਮਿਲ ਹਨ। ਇਨ੍ਹਾਂ ਫਰਮਾਂ ਦੇ ਤਾਰ ਵਿਭਾਗ ਵਲੋਂ 23 ਜੁਲਾਈ ਨੂੰ ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਤੋਂ ਤਕਰੀਬਨ ਇਕ ਹਫ਼ਤਾ ਪਹਿਲਾਂ, ਨੂੰ ਕੀਤੀ ਗਈ ਛਾਪੇਮਾਰੀ ਨਾਲ ਜੁੜਦੇ ਹਨ, ਜਦੋਂ 5300 ਲੀਟਰ ਰਸਾਇਣ ਤੇ ਸਪਿਰਟ ਦੀ ਖੇਪ ਮੈਸਰਜ਼ ਬਿੰਨੀ ਕੈਮੀਕਲਜ਼ ਦੇ ਗੁਦਾਮ ਤੋਂ ਬਰਾਮਦ ਕੀਤੀ ਗਈ ਸੀ। ਇਹ ਫਰਮਾਂ ਮੈਸਰਜ਼ ਬਿੰਨੀ ਕੈਮੀਕਲਜ਼ ਨੂੰ ਸਾਮਾਨ ਦੀ ਸਪਲਾਈ ਕਰਦੀਆਂ ਸਨ, ਜਿਸ ਨੂੰ ਬਿੰਨੀ ਕੈਮੀਕਲਜ਼ ਵਲੋਂ ਅੱਗੇ ਬਾਜ਼ਾਰ 'ਚ ਵੇਚ ਦਿੱਤਾ ਜਾਂਦਾ ਸੀ। ਪੁੱਛਗਿੱਛ 'ਚ ਦੋਸ਼ੀਆਂ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਫਾਰਮਾਸਿਊਟੀਕਲ ਕੰਪਨੀਆਂ ਦੇ ਮਾਲ ਦਾ ਨਿਪਟਾਰਾ ਕਰਦੀਆਂ ਸਨ ਪਰ ਦੋਸ਼ੀਆਂ ਵਲੋਂ ਉਨ੍ਹਾਂ ਵਲੋਂ ਬਣਾਏ ਜਾ ਰਹੇ ਉਤਪਾਦ ਅਤੇ ਆਪਣੇ ਗਾਹਕਾਂ ਬਾਰੇ ਕੁੱਝ ਨਹੀਂ ਦੱਸਿਆ ਗਿਆ। ਇਸ ਮਾਮਲੇ 'ਚ ਰਿਕਾਰਡ ਦੀ ਜਾਂਚ ਕਰਨ ਤੇ ਦੋਸ਼ੀਆਂ ਦੇ ਅਗਲੇਰੇ ਸਬੰਧਾਂ ਦੀ ਜਾਂਚ ਕਰਨ ਲਈ ਪੜਤਾਲ ਜ਼ੋਰ-ਸ਼ੋਰ ਨਾਲ ਜਾਰੀ ਹੈ ਤੇ ਆਬਕਾਰੀ ਵਿਭਾਗ ਵਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਰਾਸਾਇਣ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਬਕਾਰੀ ਵਿਭਾਗ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਨਾਜਾਇਜ਼ ਸ਼ਰਾਬ ਦੇ ਧੰਦੇ 'ਚ ਸ਼ਾਮਿਲ ਲੋਕਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਤੇ ਕੋਈ ਨਰਮੀ ਨਾ ਵਰਤੀ ਜਾਵੇ।

ਪੁਣਛ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਇਕ ਅੱਤਵਾਦੀ ਹਲਾਕ

ਜੰਮੂ, 9 ਅਗਸਤ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਸੈਨਾ ਨੇ ਪਾਕਿ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਤੇ 2 ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਸੈਨਾ ਦੇ ਬੁਲਾਰੇ ਦੇਵੇਂਦਰ ਆਨੰਦ ਨੇ ਐਤਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਪੁਣਛ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਚੌਕਸ ਜਵਾਨਾਂ ਨੇ ਕੁਝ ਅੱਤਵਾਦੀਆਂ ਨੂੰ ਭਾਰਤ ਵਾਲੇ ਪਾਸੇ ਘੁਸਪੈਠ ਕਰਨ 'ਤੇ ਲਲਕਾਰਿਆ ਅਤੇ ਦੁਪਾਸੜ ਗੋਲੀਬਾਰੀ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਤੇ 2 ਹੋਰ ਜ਼ਖ਼ਮੀ ਹੋ ਗਏ ਸਨ। ਬੁਲਾਰੇ ਨੇ ਦੱਸਿਆ ਕਿ ਇਲਾਕੇ ਦੀ ਤਲਾਸ਼ੀ ਦੌਰਾਨ ਅੱਤਵਾਦੀ ਦੀ ਲਾਸ਼ ਤਾਂ ਨਹੀਂ ਮਿਲ ਸਕੀ, ਪਰ ਇਕ ਏ.ਕੇ.-47 ਰਾਈਫਲ, ਏ.ਕੇ.-47 ਦੇ 2 ਮੈਗਜ਼ੀਨ ਤੇ ਕੁਝ ਖਾਣ-ਪੀਣ ਵਾਲਾ ਸਾਮਾਨ ਬਰਾਮਦ ਹੋਇਆ ਹੈ।

ਰਾਜਸਥਾਨ 'ਚ 11 ਪਾਕਿ ਹਿੰਦੂ ਸ਼ਰਨਾਰਥੀਆਂ ਦੀ ਭੇਦਭਰੀ ਹਾਲਤ 'ਚ ਮੌਤ

ਜੋਧਪੁਰ, 9 ਅਗਸਤ (ਏਜੰਸੀ)-ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਖੇਤ 'ਚ ਪਾਕਿਸਤਾਨੀ ਹਿੰਦੂ ਸ਼ਰਨਾਰਥੀ ਪਰਿਵਾਰ ਦੇ 11 ਜੀਅ ਮ੍ਰਿਤਕ ਪਾਏ ਗਏ ਹਨ। ਜੋਧਪੁਰ ਪੁਲਿਸ ਸੁਪਰਡੰਟ (ਦਿਹਾਤੀ) ਰਾਹੁਲ ਬਰਹਾਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਦੇਚੂ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਕੋਰੋਨਾ ਕੇਅਰ ਸੈਂਟਰ 'ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ

ਵਿਜੇਵਾੜਾ, 9 ਅਗਸਤ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ 'ਚ ਕੋਰੋਨਾ ਇਲਾਜ ਕੇਂਦਰ 'ਚ ਤਬਦੀਲ ਕੀਤੇ ਗਏ ਇਕ ਸਟਾਰ ਹੋਟਲ 'ਚ ਅੱਗ ਲੱਗਣ ਨਾਲ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਸੂਚਨਾ ਹੈ। ਸ਼ੱਕ ਜਤਾਇਆ ਜਾ ਰਿਹੈ ਹੈ ਕਿ ਇਹ ਅੱਗ ਸ਼ਾਰਟ-ਸਰਕਟ ਕਾਰਨ ਲੱਗੀ। ਵਿਜੇਵਾੜਾ ...

ਪੂਰੀ ਖ਼ਬਰ »

ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਐਤਵਾਰ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ, ਉਨ੍ਹਾਂ ਦੀ ਸ੍ਰੀਲੰਕਾ ਪੀਪਲਜ਼ ਪਾਰਟੀ ਨੇ ਪਿਛਲੇ ਹਫ਼ਤੇ ਦੇ ਅਖੀਰ 'ਚ ਹੋਈਆਂ ਸੰਸਦੀ ਚੋਣਾਂ 'ਚ 225 ਸੀਟਾਂ ਚੋਂ 145 ...

ਪੂਰੀ ਖ਼ਬਰ »

ਨਾਗਾਸਾਕੀ 'ਚ ਅਮਰੀਕੀ ਪ੍ਰਮਾਣੂ ਹਮਲੇ ਦੀ 75ਵੀਂ ਬਰਸੀ

ਟੋਕੀਓ, 9 ਅਗਸਤ (ਏਜੰਸੀ)-ਜਾਪਾਨ ਦੇ ਨਾਗਾਸਾਕੀ ਸ਼ਹਿਰ 'ਤੇ 1945 ਨੂੰ ਅਮਰੀਕਾ ਵਲੋਂ ਕੀਤੀ ਗਈ ਪ੍ਰਮਾਣੂ ਬੰਬਾਰੀ ਦੀ 75ਵੀਂ ਬਰਸੀ ਮੌਕੇ ਅੱਜ ਸ਼ਹਿਰ ਦੇ ਮੇਅਰ ਅਤੇ ਇਸ ਹਮਲੇ ਦੌਰਾਨ ਜੀਵਿਤ ਬਚੇ ਲੋਕਾਂ ਵਲੋਂ ਆਪਣੇ ਦੇਸ਼ ਸਮੇਤ ਵਿਸ਼ਵ ਭਰ ਦੇ ਨੇਤਾਵਾਂ ਨੂੰ ਪ੍ਰਮਾਣੂ ...

ਪੂਰੀ ਖ਼ਬਰ »

ਲੋਕਾਂ 'ਚ ਪਾਰਟੀ ਦੀ ਸਾਖ ਬਹਾਲ ਕਰਨ ਲਈ ਪੂਰੇ ਸਮੇਂ ਦੇ ਪ੍ਰਧਾਨ ਦੀ ਜ਼ਰੂਰਤ-ਥਰੂਰ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੀ ਸਾਖ ਬਚਾਉਣ ਲਈ ਪੂਰੇ ਸਮੇਂ ਦਾ ਪ੍ਰਧਾਨ ਚੁਣਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਚਕਾਰ ਪਾਰਟੀ ਦੀ ਸਾਖ ਦਿਸ਼ਾਹੀਣ ਪਾਰਟੀ ਵਾਲੀ ਹੁੰਦੀ ਜਾ ਰਹੀ ਹੈ, ...

ਪੂਰੀ ਖ਼ਬਰ »

ਭਾਜਪਾ ਵਿਧਾਇਕਾਂ 'ਚ ਫੁੱਟ-ਗਹਿਲੋਤ

ਜੈਪੁਰ, 9 ਅਗਸਤ (ਏਜੰਸੀ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਤਵਾਰ ਨੂੰ ਭਾਜਪਾ ਦੇ ਵਿਧਾਇਕਾਂ ਨੂੰ ਗੁਜਰਾਤ ਭੇਜੇ ਜਾਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਵਿਰੋਧੀ ਧਿਰ 'ਚ ਫੁੱਟ ਪੈਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਦੀ ਇਹ ਟਿੱਪਣੀ ਭਾਜਪਾ ਵਲੋਂ 14 ਅਗਸਤ ...

ਪੂਰੀ ਖ਼ਬਰ »

ਬਡਗਾਮ 'ਚ ਅੱਤਵਾਦੀਆਂ ਨੇ ਭਾਜਪਾ ਨੇਤਾ ਨੂੰ ਮਾਰੀ ਗੋਲੀ, ਜ਼ਖ਼ਮੀ

ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀਆਂ ਨੇ ਐਤਵਾਰ ਨੂੰ ਇਕ ਭਾਜਪਾ ਨੇਤਾ ਨੂੰ ਨੇੜੇ ਤਂੋ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿਤਾ। ਪੁਲਿਸ ਮੁਤਾਬਿਕ ਬਡਗਾਮ ਦੇ ਓਮਪੋਰਾ ਇਲਾਕੇ ਸਥਿਤ ਰੇਲਵੇ ਸਟਸ਼ਨ ਨੇੜੇ ਅੱਤਵਾਦੀਆਂ ...

ਪੂਰੀ ਖ਼ਬਰ »

ਬ੍ਰਾਜ਼ੀਲ 'ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 1 ਲੱਖ ਤੋਂ ਪਾਰ

ਰੀਓ ਡੀ ਜਨੇਰੀਓ, 9 ਅਗਸਤ (ਏਜੰਸੀ)-ਬ੍ਰਾਜ਼ੀਲ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1 ਲੱਖ ਤੋਂ ਪਾਰ ਪਹੁੰਚ ਗਈ ਹੈ, ਜਦੋਂ ਕਿ ਪੀੜਤ ਮਾਮਲਿਆਂ ਦਾ ਅੰਕੜਾ 30 ਲੱਖ ਨੂੰ ਪਾਰ ਕਰ ਗਿਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ 905 ਹੋਰ ਮੌਤਾਂ ਹੋਣ ਨਾਲ 49,970 ...

ਪੂਰੀ ਖ਼ਬਰ »

ਭਾਜਪਾ ਨੇ ਕੱਲ੍ਹ ਬੁਲਾਈ ਵਿਧਾਇਕ ਦਲ ਦੀ ਮੀਟਿੰਗ

 ਜੈਪੁਰ, 9 ਅਗਸਤ (ਏਜੰਸੀ)-14 ਅਗਸਤ ਨੂੰ ਹੋ ਰਹੇ ਰਾਜਸਥਾਨ ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਭਾਜਪਾ ਨੇ 11 ਅਗਸਤ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਵਿਰੋਧੀ ਧਿਰ ਦੇ ਨੇਤਾ ਗੁਲਾਬ ਚੰਦ ਕਟਾਰੀਆ ਨੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਬਾਰੇ ਪੱਤਰ ਲਿਖਿਆ ਹੈ। ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX