ਤਾਜਾ ਖ਼ਬਰਾਂ


ਕਿਸਾਨਾਂ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਇਆ
. . .  1 minute ago
ਫਿਰੋਜ਼ਪੁਰ 25 ਸਤੰਬਰ (ਗੁਰਿੰਦਰ ਸਿੰਘ) ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਰੇਲਵੇ ਟਰੈਕ ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਰੋਹ ਵਿੱਚ ਆਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ...
ਸੁਨੀਲ ਗਾਵਸਕਰ ਦੀ ਟਿੱਪਣੀ 'ਤੇ ਵਿਰਾਟ ਦੇ ਪ੍ਰਸੰਸਕ ਹੋਏ ਗੁੱਸੇ, ਅਨੂਸ਼ਕਾ ਨੇ ਪ੍ਰਗਟਾਈ ਨਿਰਾਸ਼ਾ
. . .  4 minutes ago
ਮੁੰਬਈ, 25 ਸਤੰਬਰ - ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਤੇ ਅਨੂਸ਼ਕਾ ਸ਼ਰਮਾ ਦੀ ਨਿੱਜੀ ਜਿੰਦਗੀ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕਰਕੇ ਨਵਾਂ ਵਿਵਾਦ ਖੜਾ ਕਰ ਦਿੱਤਾ। ਜਿਸ ਨੂੰ ਲੈ ਕੇ ਵਿਰਾਟ ਦੇ ਪ੍ਰਸੰਸਕਾਂ 'ਚ ਸੋਸ਼ਲ ਮੀਡੀਆ 'ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਗਾਵਸਕਰ...
ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  14 minutes ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  22 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  24 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  25 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  26 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  27 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  27 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  29 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  34 minutes ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  36 minutes ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  38 minutes ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  38 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  41 minutes ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  45 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  46 minutes ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  47 minutes ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  48 minutes ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  51 minutes ago
ਕਿਸਾਨ ਜੱਥੇਬੰਦੀ ਵਲੋਂ ਪੰਜਾਬ ਰਾਜਸਥਾਨ ਨੂੰ ਜੋੜ ਦੇ ਨੈਸ਼ਨਲ ਹਾਈਵੇ ਨੰਬਰ 10 ਨੂੰ ਕੀਤਾ ਜਾਮ
. . .  52 minutes ago
ਟਰੈਕਟਰ ਫ਼ੈਕਟਰੀ ਸੋਨਾਲੀਕਾ (ਹੁਸ਼ਿਆਰਪੁਰ) ਅੱਗੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  52 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)- ਇੰਟਰਨੈਸ਼ਨਲ ਟਰੈਕਟਰ ਫ਼ੈਕਟਰੀ ਸੋਨਾਲੀਕਾ, ਹੁਸ਼ਿਆਰਪੁਰ ਵਲੋਂ ਆਪਣਾ ਅਦਾਰਾ ਬੰਦ ਨਾ ਕਰਨ ਤੇ ਇਲਾਕੇ ਦੇ ਕਿਸਾਨਾਂ ਵਲੋਂ ਫ਼ੈਕਟਰੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ ਗਿਆ ਤੇ ਮਾਲਕਾ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕੇਂਦਰ ਦੀ ਮੋਦੀ ਸਰਕਾਰ...
ਮੋਦੀ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਖੋਲ੍ਹਿਆ-ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ
. . .  55 minutes ago
ਕਿਸਾਨਾਂ-ਮਜ਼ਦੂਰਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ
. . .  56 minutes ago
ਦਿੜ੍ਹਬਾ ਵਿਖੇ ਖੇਤੀ ਬਿਲਾਂ ਖਿਲਾਫ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਤੇ ਲਗਾਇਆ ਧਰਨਾ ਦਿੜ੍ਹਬਾ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਅੱਸੂ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਉਦੇਸ਼ ਪਾਬੰਦੀਆਂ ਦੀ ਥਾਂ ਲੋਕ ਕਲਿਆਣ ਹੋਣਾ ਚਾਹੀਦਾ ਹੈ। -ਰੁਫ਼ਸ ਚੋਟੇ

ਪਹਿਲਾ ਸਫ਼ਾ

ਖੇਤੀ ਬਿੱਲਾਂ ਦੇ ਵਿਰੋਧ 'ਚ ਰੇਲ ਪਟੜੀਆਂ 'ਤੇ ਉੱਤਰੇ ਕਿਸਾਨ

* ਅੰਮ੍ਰਿਤਸਰ, ਫ਼ਿਰੋਜ਼ਪੁਰ, ਸੰਗਰੂਰ, ਬਰਨਾਲਾ, ਮਾਨਸਾ ਅਤੇ ਨਾਭਾ ਸਮੇਤ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ
* ਰੇਲ ਰੋਕੋ ਅੰਦੋਲਨ ਦਾ ਪਹਿਲਾ ਦਿਨ

ਚੰਡੀਗੜ੍ਹ/ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਖੇਤੀ ਬਿੱਲਾਂ ਦੇ ਪਾਸ ਹੋਣ 'ਤੇ ਭੜਕੇ ਕਿਸਾਨਾਂ ਦਾ ਪੰਜਾਬ 'ਚ ਤਿੰਨ ਦਿਨਾ 'ਰੇਲ ਰੋਕੋ' ਅੰਦੋਲਨ ਸ਼ੁਰੂ ਹੋ ਗਿਆ, ਜਿਸ ਦੌਰਾਨ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨੇ ਰੇਲ ਪਟੜੀਆਂ ਨੂੰ ਜਾਮ ਕਰ ਦਿੱਤਾ। ਰੇਲਵੇ ਵਲੋਂ ਕਿਸੇ ਤਰ੍ਹਾਂ ਦੇ ਟਕਰਾਅ ਤੋਂ ਬਚਣ ਲਈ ਕਈ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ 26 ਸਤੰਬਰ ਤੱਕ 20 ਰੇਲ ਗੱਡੀਆਂ ਨੂੰ ਅੰਸ਼ਿਕ ਤੌਰ 'ਤੇ ਜਦੋਂ ਕਿ ਪੰਜ ਰੇਲ ਗੱਡੀਆਂ ਨੂੰ ਕੁਝ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਸੰਗਰੂਰ, ਬਰਨਾਲਾ, ਮਾਨਸਾ ਅਤੇ ਨਾਭਾ ਸਮੇਤ ਵੱਖ-ਵੱਖ ਥਾਵਾਂ 'ਤੇ ਰੇਲ ਪਟੜੀਆਂ ਨੂੰ ਜਾਮ ਕਰ ਦਿੱਤਾ। ਯਾਤਰੀਆਂ ਅਤੇ ਰੇਲਵੇ ਸੰਪਤੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਅਧਿਕਾਰੀਆਂ ਅਨੁਸਾਰ ਰੱਦ ਕੀਤੀਆਂ ਰੇਲ ਗੱਡੀਆਂ ਵਿਚ ਗੋਲਡਨ ਟੈਂਪਲ ਮੇਲ (ਅੰਮ੍ਰਿਤਸਰ-ਮੁੰਬਈ ਸੈਂਟਰਲ), ਜਨ ਸ਼ਤਾਬਦੀ ਐਕਸਪ੍ਰੈੱਸ (ਹਰਿਦਵਾਰ-ਅੰਮ੍ਰਿਤਸਰ), ਨਵੀਂ ਦਿੱਲੀ-ਜੰਮੂ ਤਵੀ, ਕਰਮਭੂਮੀ (ਅੰਮ੍ਰਿਤਸਰ-ਨਿਊ ਜਲਪਾਈਗੁੜੀ), ਸੱਚਖੰਡ ਐਕਸਪ੍ਰੈੱਸ (ਨਾਂਦੇੜ-ਅੰਮ੍ਰਿਤਸਰ) ਤੇ ਸ਼ਹੀਦ ਐਕਸਪ੍ਰੈੱਸ (ਅੰਮ੍ਰਿਤਸਰ-ਜੈਨਗਰ) ਸ਼ਾਮਿਲ ਹਨ। ਇਸ ਤੋਂ ਇਲਾਵਾ ਕਈ ਮਾਲ ਗੱਡੀਆਂ ਤੇ ਪਾਰਸਲ ਟਰੇਨਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਵਰਤਮਾਨ ਸਮੇਂ ਆਮ ਯਾਤਰੀ ਰੇਲ ਗੱਡੀਆਂ ਕੋਵਿਡ-19 ਮਹਾਂਮਾਰੀ ਕਾਰਨ ਪਹਿਲਾਂ ਹੀ ਰੱਦ ਹਨ। 'ਰੇਲ ਰੋਕੋ' ਅੰਦੋਲਨ ਦਾ ਸੱਦਾ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵਲੋਂ ਦਿੱਤਾ ਗਿਆ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਇਸ ਦਾ ਸਮਰਥਨ ਕਰ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਬਰਨਾਲਾ ਤੇ ਸੰਗਰੂਰ ਵਿਚ ਰੇਲ ਪਟੜੀਆਂ 'ਤੇ ਧਰਨਾ ਲਗਾ ਕੇ ਰਸਤਾ ਰੋਕ ਦਿੱਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਿਸਾਨਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰ ਪਿੰਡ ਦੇ ਕੋਲ ਅਤੇ ਫਿਰੋਜ਼ਪੁਰ ਦੇ ਬਸਤੀ ਟਾਂਕਾ ਵਾਲੀ ਇਲਾਕੇ 'ਚ ਰੇਲ ਪਟੜੀਆਂ ਜਾਮ ਕਰ ਦਿੱਤੀਆਂ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਖੇਤੀ ਬਿੱਲ ਵਾਪਸ ਨਾ ਲਏ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਅੰਮ੍ਰਿਤਸਾਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਹ ਖੇਤੀ ਬਿੱਲ ਕਿਸਾਨਾਂ ਨੂੰ ਭਰੋਸੇ ਵਿਚ ਲਏ ਬਗੈਰ ਪਾਸ ਕੀਤੇ ਗਏ ਹਨ ਅਤੇ ਇਹ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਹਨ। ਜੇਕਰ ਇਹ ਬਿੱਲ ਕਿਸਾਨਾਂ ਦੇ ਹਿਤ ਵਿਚ ਹਨ ਤਾਂ ਭਾਜਪਾ ਆਗੂ ਸਪੱਸ਼ਟੀਕਰਨ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਪੰਧੇਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਬਿੱਲਾਂ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਜੇਕਰ ਉਹ ਇਨ੍ਹਾਂ ਬਿੱਲਾਂ ਨੂੰ ਕਿਸਾਨੀ ਵਿਰੁੱਧ ਸਮਝਦੇ ਹਨ ਤਾਂ ਉਹ ਹੁਣ ਤੱਕ ਭਾਜਪਾ ਨਾਲ ਗੱਠਜੋੜ 'ਚ ਕਿਉਂ ਹਨ। ਪ੍ਰਦਰਸ਼ਨਕਾਰੀਆਂ ਨੇ ਪਟੜੀਆਂ ਦੇ ਉੱਪਰ ਹੀ ਟੈਂਟ ਲਗਾਇਆ ਹੋਇਆ ਸੀ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇੱਥੇ ਹੀ ਤਿੰਨ ਦਿਨਾਂ ਦੇ ਰਾਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅੰਦੋਲਨ ਵਿਚ ਔਰਤਾਂ, ਨੌਜਵਾਨ ਅਤੇ ਬਜ਼ੁਰਗ ਵੀ ਹਿੱਸਾ ਲੈ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਕਿ ਇਹ ਬਿੱਲ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਬਣਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਇਹ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਤੇ ਮਜ਼ਦੂਰਾਂ ਸਮੇਤ ਕਈ ਵਰਗਾਂ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ, ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਅੰਦੋਲਨ 'ਚ ਹਿੱਸਾ ਨਾ ਲੈਣ। ਉਨ੍ਹਾਂ ਨੇ ਭਾਜਪਾ ਆਗੂਆਂ ਦਾ ਘਿਰਾਓ ਕਰਨ ਅਤੇ ਖੇਤੀ ਬਿੱਲਾਂ ਦੇ ਹੱਕ 'ਚ ਵੋਟਿੰਗ ਕਰਨ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਰੀਬ 31 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਬਿੱਲ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਖਤਮ ਕਰਨ ਦਾ ਰਾਹ ਪੱਧਰਾ ਕਰਨਗੇ ਅਤੇ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮ 'ਤੇ ਛੱਡ ਦਿੱਤਾ ਜਾਵੇਗਾ।
ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਜ਼ਰੂਰੀ ਵਸਤਾਂ ਦੀ ਸਪਲਾਈ
ਚੰਡੀਗੜ੍ਹ/ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਰੇਲਵੇ ਦੇ ਇਕ ਬੁਲਾਰੇ ਨੇ ਨਵੀਂ ਦਿੱਲੀ 'ਚ ਦੱਸਿਆ ਕਿ ਕਿਸਾਨ ਅੰਦੋਲਨ ਕਾਰਨ ਖੁਰਾਕੀ ਵਸਤਾਂ ਅਤੇ ਹੋਰ ਸਾਮਾਨ ਦੀ ਲੋਡਿੰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਪੰਜਾਬ 'ਚੋਂ ਖੁਰਾਕੀ ਵਸਤਾਂ ਦੇ ਰੋਜ਼ਾਨਾ 35 ਤੋਂ ਵੱਧ ਰੈਕ ਲੋਡ ਕੀਤੇ ਜਾਂਦੇ ਹਨ। ਪੰਜਾਬ 'ਚ ਰੋਜ਼ਾਨਾ ਖਾਦ, ਸੀਮੈਂਟ, ਆਟੋ ਅਤੋ ਹੋਰ ਸਾਮਾਨ ਦੇ 9-10 ਰੈਕ ਲੋਡ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬ 'ਚ ਕੋਲਾ, ਭੋਜਨ ਪਦਾਰਥ, ਖੇਤੀ ਉਤਪਾਦ, ਪੈਟਰੋਲੀਅਮ ਪਦਾਰਥ ਅਤੇ ਖਾਦ ਸਮੇਤ ਰੋਜ਼ਾਨਾ ਕਰੀਬ 20 ਰੈਕ ਪਹੁੰਚਦੇ ਹਨ। ਬੁਲਾਰੇ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ ਦਾ ਪ੍ਰਭਾਵ ਆਮ ਨਾਗਰਿਕਾਂ 'ਤੇ ਵੀ ਪਵੇਗਾ।
ਪੰਜਾਬ ਨਹੀਂ ਆਉਣਗੀਆਂ ਗੱਡੀਆਂ
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਨਾਂਦੇੜ-ਅੰਮ੍ਰਿਤਸਰ ਰੇਲ ਗੱਡੀ ਨੇ ਆਪਣੀ ਯਾਤਰਾ ਪੁਰਾਣੀ ਦਿੱਲੀ 'ਚ ਰੋਕ ਦਿੱਤੀ। 25-26 ਸਤੰਬਰ ਨੂੰ ਰੇਲ ਗੱਡੀ ਨੰ. 02716 ਪੁਰਾਣੀ ਦਿੱਲੀ ਤੋਂ ਹੀ ਚੱਲੇਗੀ। ਧਨਬਾਦ-ਫ਼ਿਰੋਜ਼ਪੁਰ ਕੈਂਟ ਰੇਲ ਗੱਡੀ ਫ਼ਿਰੋਜ਼ਪੁਰ ਕੈਂਟ ਨਹੀਂ ਜਾਵੇਗੀ ਤੇ ਅੰਬਾਲਾ ਕੈਂਟ ਹੀ ਰੁਕ ਜਾਵੇਗੀ। 25-26 ਸਤੰਬਰ ਨੂੰ ਗੱਡੀ ਨੰ. 03308 ਅੰਬਾਲਾ ਕੈਂਟ ਤੋਂ ਹੀ ਚੱਲੇਗੀ। ਇਸੇ ਤਰ੍ਹਾਂ ਹੀ ਮੁੰਬਈ ਸੈਂਟਰਲ-ਅੰਮ੍ਰਿਤਰ ਰੇਲ ਗੱਡੀ ਨੂੰ 24 ਸਤੰਬਰ ਨੂੰ ਲੁਧਿਆਣਾ ਲਿਆਂਦਾ ਜਾਵੇਗਾ ਅਤੇ ਇਹ 25-26 ਸਤੰਬਰ ਨੂੰ ਅੰਬਾਲਾ 'ਚ ਹੀ ਆਪਣੀ ਯਾਤਰਾ ਦੀ ਸਮਾਪਤੀ ਕਰੇਗੀ। 022904 ਨੰ. ਰੇਲ ਗੇਡੀ 26 ਸਤੰਬਰ ਤੱਕ ਅੰਮ੍ਰਿਤਸਰ ਆਉਣ ਦੀ ਬਜਾਏ ਅੰਬਾਲਾ ਤੋਂ ਹੀ ਚੱਲੇਗੀ।
ਅੱਜ ਭਾਰਤ ਬੰਦ ਦਾ ਵੀ ਸੱਦਾ
ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਖੇਤੀ ਨਾਲ ਜੁੜੇ ਤਿੰਨ ਬਿੱਲ ਪਾਸ ਕਰਨ ਦਾ ਕਿਸਾਨ ਸੰਗਠਨਾਂ ਵਲੋਂ ਲਗਾਤਾਰ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ), ਆਲ ਇੰਡੀਆ ਫਾਰਮਰਜ਼ ਯੂਨੀਅਨ (ਏ. ਆਈ. ਐਫ. ਯੂ.) ਤੇ ਆਲ ਇੰਡੀਆ ਕਿਸਾਨ ਮਹਾਸੰਘ (ਏ. ਆਈ. ਕੇ. ਐਮ.) ਸਮੇਤ ਦੇਸ਼ ਦੀਆਂ ਦੋ ਦਰਜਨ ਕਿਸਾਨ ਜਥੇਬੰਦੀਆਂ ਨੇ ਉਕਤ ਬਿੱਲਾਂ ਨੂੰ ਕਿਸਾਨ ਮਾਰੂ ਕਰਾਰ ਦਿੰਦਿਆਂ 25 ਸਤੰਬਰ ਨੂੰ ਦੇਸ਼ ਭਰ 'ਚ ਬੰਦ ਦਾ ਸੱਦਾ ਦਿੱਤਾ ਹੈ ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੀ ਬਿੱਲਾਂ ਦੇ ਵਿਰੋਧ 'ਚ ਇਕ ਮੰਚ 'ਤੇ ਆ ਗਈਆਂ ਹਨ। ਦੂਜੇ ਪਾਸੇ ਦੇਸ਼ ਦੇ 18 ਰਾਜਨੀਤਕ ਦਲਾਂ ਨੇ ਖੇਤੀ ਬਿੱਲਾਂ ਵਿਰੁੱਧ ਸਰਗਰਮੀਆਂ ਤੇਜ਼ ਕਰਦਿਆਂ ਬੰਦ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਸੰਗਠਨ ਵੱਖ-ਵੱਖ ਰਾਜਾਂ 'ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨਗੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੇ-ਆਪਣੇ ਸੂਬਿਆਂ 'ਚ ਹੀ ਵਿਰੋਧ ਪ੍ਰਦਰਸ਼ਨ ਕਰਨਗੇ ਪਰ ਸੁਰੱਖਿਆ ਵਜੋਂ ਦਿੱਲੀ-ਹਰਿਆਣਾ ਸਰਹੱਦ 'ਤੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਪੰਜਾਬ ਜਾਂ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਕੂਚ ਨਾ ਕਰ ਸਕਣ। ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਰਤਨ ਸਿੰਘ ਮਾਨ ਨੇ ਦੱਸਿਆ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ, ਹਿਮਾਚਲ, ਜੰਮੂ, ਉੱਤਰਾਖੰਡ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ 'ਚ ਵੀ ਕਿਸਾਨ ਵਿਰੋਧ ਪ੍ਰਦਰਸ਼ਨ ਕਰਨਗੇ।

ਪੰਜਾਬ ਬੰਦ ਅੱਜ

ਹਰਿਆਣਾ, ਯੂ.ਪੀ., ਰਾਜਸਥਾਨ, ਮੱਧ ਪ੍ਰਦੇਸ਼ ਤੇ ਕਰਨਾਟਕ ਦੇ ਕਿਸਾਨਾਂ ਵਲੋਂ ਵੀ ਅੱਜ ਬੰਦ ਰੱਖਣ ਦਾ ਫ਼ੈਸਲਾ

ਮੇਜਰ ਸਿੰਘ/ਪੁਨੀਤ ਬਾਵਾ
ਜਲੰਧਰ/ਲੁਧਿਆਣਾ, 24 ਸਤੰਬਰ-ਮੋਦੀ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਸੰਗਠਨਾਂ ਵਲੋਂ ਦਿੱਤੇ ਸੱਦੇ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਆੜ੍ਹਤੀਏ, ਮਜ਼ਦੂਰਾਂ, ਕਲਾਕਾਰਾਂ, ਗਾਇਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਭ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਹੈ। ਪੰਜਾਬ ਦੀਆਂ ਤਿੰਨ ਪ੍ਰਮੁੱਖ ਰਾਜਸੀ ਧਿਰਾਂ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਵੀ ਆਪਣੇ-ਆਪਣੇ ਢੰਗ ਨਾਲ ਬੰਦ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਾਂਗਰਸ ਤੇ 'ਆਪ' ਨੇ ਆਪਣੇ ਵਲੋਂ ਕੋਈ ਐਕਸ਼ਨ ਦੀ ਥਾਂ ਕਿਸਾਨਾਂ ਦੀ ਹਮਾਇਤ 'ਚ ਬੰਦ 'ਚ ਸ਼ਾਮਿਲ ਹੋਣ ਦਾ ਫ਼ੈਸਲ ਕੀਤਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਸੰਘਰਸ਼ 'ਚ ਅੜਿੱਕਾ ਨਹੀਂ ਬਣਨਗੇ, ਸਗੋਂ ਉਨ੍ਹਾਂ ਦੇ ਬੰਦ 'ਚ ਸਹਿਯੋਗ ਕਰਨਗੇ। 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਕਈ ਦਿਨ ਤੋਂ ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ ਪਰ 25 ਸਤੰਬਰ ਨੂੰ ਬੰਦ ਦੇ ਸੱਦੇ ਦੀ ਸਫ਼ਲਤਾ ਲਈ ਉਨ੍ਹਾਂ ਦੇ ਵਲੰਟੀਅਰ ਕਿਸਾਨ ਇਕੱਠਾਂ ਵਿਚ ਜਾਣਗੇ ਪਰ ਅਕਾਲੀ ਦਲ ਨੇ ਪੰਜਾਬ ਬੰਦ ਦੀ ਹਮਾਇਤ ਦੀ ਥਾਂ 11 ਤੋਂ 2 ਵਜੇ ਤੱਕ ਤਿੰਨ ਘੰਟੇ ਸਭ ਵਿਧਾਨ ਸਭਾ ਹਲਕਿਆਂ 'ਚ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਸੰਗਠਨਾਂ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੰਜਾਬ ਬੰਦ ਲਾਮਿਸਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਕੱਠ ਵਿਚ ਰਾਜਸੀ ਪਾਰਟੀਆਂ ਦੇ ਆਗੂ ਜੇਕਰ ਸ਼ਾਮਿਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੋਵੇਗਾ ਪਰ ਕਿਸੇ ਵੀ ਰਾਜਸੀ ਆਗੂ ਨੂੰ ਸਟੇਜ ਤੋਂ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਪੁੱਜ ਰਹੀਆਂ ਰਿਪੋਰਟਾਂ ਮੁਤਾਬਿਕ ਬੰਦ ਦੇ ਸੱਦੇ ਨੂੰ ਵੱਡੀ ਹਮਾਇਤ ਮਿਲ ਰਹੀ ਹੈ ਤੇ ਮੁੱਖ ਸੜਕਾਂ ਦੇ ਨਾਲ ਕਸਬਿਆਂ ਤੇ ਪਿੰਡਾਂ ਵਿਚ ਵੀ ਕਿਸਾਨ ਤੇ ਹੋਰ ਲੋਕ ਰੋਸ ਮੁਜ਼ਾਹਰੇ ਤੇ ਅਰਥੀਆਂ ਫੂਕ ਕੇ ਖੇਤੀ ਬਿੱਲਾਂ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕਰਨਗੇ। ਸ਼ਾਇਦ ਇਹ ਪਹਿਲੀ ਵਾਰ ਹੈ ਕਿ ਬਹੁਤੇ ਪ੍ਰਸਿੱਧ ਗਾਇਕ ਤੇ ਸੰਗੀਤਕਾਰ ਵੀ ਕਿਸਾਨ ਬੰਦ ਦੇ ਸੱਦੇ ਦੀ ਹਮਾਇਤ ਉੱਪਰ ਉੱਤਰ ਆਏ ਹਨ ਤੇ ਕਈ ਗਾਇਕਾਂ ਤੇ ਲੇਖਕਾਂ ਨੇ ਤਾਂ ਗੀਤ ਲਿਖ ਕੇ ਤੇ ਗਾ ਕੇ ਵੀ ਕਿਸਾਨ ਸੰਘਰਸ਼ ਨੂੰ ਹੱਲਾਸ਼ੇਰੀ ਦੇਣ ਦਾ ਯਤਨ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੀਆਂ ਹਨ।
ਬਹੁਤੀਆਂ ਸਿਆਸੀ ਪਾਰਟੀਆਂ ਵੀ ਹੱਕ 'ਚ
ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਤੇ ਕਰਨਾਟਕ ਦੇ ਕਿਸਾਨ ਆਗੂਆਂ ਵਲੋਂ ਵੀ 25 ਸਤੰਬਰ ਦੇ ਬੰਦ ਦਾ ਸਮਰਥਨ ਕਰਦੇ ਹੋਏ ਆਪਣੇ-ਆਪਣੇ ਰਾਜਾਂ 'ਚ ਸੜਕਾਂ, ਰੇਲਵੇ ਟ੍ਰੈਕ, ਦੁਕਾਨਾਂ, ਵਪਾਰਕ ਅਦਾਰੇ, ਪੈਟਰੋਲ ਪੰਪ ਤੇ ਕਾਰਖਾਨੇ ਆਦਿ ਬੰਦ ਕਰਵਾਉਣ ਦੀਆਂ ਅਪੀਲਾਂ ਕੀਤੀਆਂ ਗਈਆਂ ਹਨ। ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਲਾਢੋਵਾਲ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਹੋਰ ਜਥੇਬੰਦੀਆਂ ਦੇ ਨਾਲ 11 ਤੋਂ 2 ਵਜੇ ਤੱਕ ਸੜਕ ਜਾਮ ਕਰਕੇ ਰੋਸ ਧਰਨਾ ਦੇਣਗੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਮਾਛੀਵਾੜਾ, ਸਮਰਾਲਾ, ਖੰਨਾ, ਰਾਜਪੁਰਾ ਆਦਿ ਥਾਵਾਂ 'ਤੇ ਕਿਸਾਨਾਂ ਦੇ ਨਾਲ ਰੋਸ ਧਰਨਾ ਦੇਣਗੇ ਤੇ ਸੜਕਾਂ ਜਾਮ ਕਰਨਗੇ। ਪੰਜਾਬ 'ਚ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਬਹੁਤੀਆਂ ਸਿਆਸੀ ਪਾਰਟੀਆਂ ਵਲੋਂ ਵੀ ਕਿਸਾਨਾਂ ਦੇ ਹੱਕ 'ਚ ਨਿਤਰਨ ਦਾ ਐਲਾਨ ਕੀਤਾ ਗਿਆ ਹੈ।
ਮੋਦੀ ਸਰਕਾਰ ਕਿਸਾਨਾਂ ਨੂੰ ਘਸਿਆਰੇ ਤੇ ਸੂਬਿਆਂ ਨੂੰ ਮਿਊਂਸਪਲ ਕਮੇਟੀਆਂ ਬਣਾ ਕੇ ਰੱਖਣਾ ਚਾਹੁੰਦੀ-ਕੈਪਟਨ
ਚੰਡੀਗੜ੍ਹ, (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮਾਰੂ ਤਿੰਨੇ ਖੇਤੀ ਬਿੱਲ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਘਸਿਆਰੇ ਬਣਾਉਣ ਤੇ ਸੂਬਿਆਂ ਦੇ ਸਾਰੇ ਅਧਿਕਾਰ ਆਪਣੇ ਕਬਜ਼ੇ 'ਚ ਲੈ ਕੇ ਸੂਬਿਆਂ ਨੂੰ ਮਹਿਜ਼ ਮਿਊਂਸਪਲ ਕਮੇਟੀਆਂ ਦੀ ਤਰ੍ਹਾਂ ਪ੍ਰਬੰਧਕੀ ਇਕਾਈਆਂ ਬਣਾ ਕੇ ਰੱਖਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨੀ ਲਈ ਘਾਤਕ ਸਿੱਧ ਹੋਣ ਵਾਲੇ ਕਾਨੂੰਨ ਰੱਦ ਕਰਵਾਉਣ ਲਈ ਹਰ ਪੱਧਰ 'ਤੇ ਲੜਾਈ ਲੜੇਗੀ।

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਅਪੀਲ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ 25 ਸਤੰਬਰ ਨੂੰ ਕੀਤੇ ਜਾਣ ਵਾਲੇ ਭਾਰਤ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਤੇ ਕੋਵਿਡ-19 ਦੇ ਸੁਰੱਖਿਆ ਉਪਾਵਾਂ ਦੀ ਪਾਲਣਾਂ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ 'ਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਪਰ ਬੰਦ ਦੌਰਾਨ ਅਮਨ-ਕਾਨੂੰਨ 'ਚ ਵਿਘਨ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖਾਸ ਕਰਕੇ ਕੋਵਿਡ-19 ਦੇ ਸੰਕਟ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਮੁੱਖ ਮੰਤਰੀ ਨੇ ਕਿਸਾਨਾਂ ਤੇ ਬੰਦ ਦੇ ਹੱਕ 'ਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਤੇ ਮਾਸਕ ਪਹਿਨਣ ਦੇ ਨਿਯਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ।

ਖੇਤੀ ਬਿੱਲਾਂ ਦੇ ਵਿਰੋਧ ਤੋਂ ਪਹਿਲਾਂ ਕਾਂਗਰਸ ਆਪਣੇ ਘੋਸ਼ਣਾ-ਪੱਤਰ ਤੋਂ ਮੁੱਕਰਨ ਦਾ ਐਲਾਨ ਕਰੇ-ਤੋਮਰ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸੰਸਦ 'ਚ ਪਾਸ ਹੋਏ ਖੇਤੀ ਸੁਧਾਰ ਬਿੱਲਾਂ 'ਤੇ ਕਾਂਗਰਸ ਦੇ ਵਿਰੋਧ ਦੀ ਤੁਲਨਾ 'ਹਾਥੀ ਦੇ ਦੰਦ' ਨਾਲ ਕਰਦੇ ਹੋਏ ਭਾਜਪਾ ਨੇ ਵੀਰਵਾਰ ਨੂੰ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਕਿ ਉਸ ਨੂੰ ਇਨ੍ਹਾਂ ਬਿੱਲਾਂ ਦੇ ਵਿਰੋਧ ਤੋਂ ਪਹਿਲਾਂ ਆਪਣੇ ਘੋਸ਼ਣਾ-ਪੱਤਰ ਤੋਂ ਮੁਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਭਾਜਪਾ ਮੁੱਖ ਦਫ਼ਤਰ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਾਅਵਾ ਕੀਤਾ ਕਿ ਸੰਸਦ ਵਿਚ ਪਾਸ ਖੇਤੀ ਬਿੱਲਾਂ ਵਿਚ ਕੋਈ ਵੀ ਵਿਵਸਥਾ ਇਸ ਤਰ੍ਹਾਂ ਦੀ ਨਹੀਂ ਹੈ ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਘੋਸ਼ਣਾ ਪੱਤਰ ਵਿਚ ਕਿਹਾ ਸੀ ਕਿ ਏ.ਪੀ.ਐਮ.ਸੀ. ਕਾਨੂੰਨ ਨੂੰ ਬਦਲਾਂਗੇ, ਕਿਸਾਨ ਵਪਾਰ 'ਤੇ ਕੋਈ ਕਰ ਨਹੀਂ ਹੋਵੇਗਾ ਅਤੇ ਅੰਤਰਰਾਜੀ ਵਪਾਰ ਨੂੰ ਬੜ੍ਹਾਵਾ ਦੇਵਾਂਗੇ ਅਤੇ ਇਹੀ ਚੀਜ਼ ਸੰਸਦ ਵਿਚ ਪਾਸ ਬਿੱਲਾਂ ਵਿਚ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਤੋਮਰ ਦਾ ਬਿਆਨ ਪੰਜਾਬ ਸਰਕਾਰ ਤੇ ਕਾਂਗਰਸ ਖ਼ਿਲਾਫ਼ ਝੂਠ ਦੀ ਪੰਡ-ਕੈਪਟਨ
ਚੰਡੀਗੜ੍ਹ, (ਅਜੀਤ ਬਿਊਰੋ)-ਵਿਵਾਦਪੂਰਨ ਖੇਤੀ ਬਿੱਲਾਂ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਬਾਰੇ ਕੀਤੀਆਂ ਟਿੱਪਣੀਆਂ 'ਤੇ ਹੈਰਾਨੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਪੰਜਾਬ ਸਰਕਾਰ ਤੇ ਕਾਂਗਰਸ ਖ਼ਿਲਾਫ਼ ਝੂਠ ਦੀ ਪੰਡ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਤੋਮਰ ਦੇ ਤਾਜ਼ਾ ਬਿਆਨ ਤੋਂ ਇਹ ਸਾਫ਼ ਤੌਰ 'ਤੇ ਜ਼ਾਹਰ ਹੁੰਦਾ ਹੈ ਕਿ ਕੇਂਦਰੀ ਮੰਤਰੀ ਨੇ ਪੰਜਾਬ ਕਾਂਗਰਸ ਦਾ 2017 ਦਾ ਚੋਣ ਮਨੋਰਥ ਪੱਤਰ ਪੜ੍ਹਣ ਦੀ ਵੀ ਖੇਚਲ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਤੋਮਰ ਸਮੇਤ ਕੇਂਦਰ ਸਰਕਾਰ ਵਲੋਂ ਕਿਸਾਨ ਦੀ ਜਿਸ ਆਜ਼ਾਦੀ ਦੀ ਪੈਰਵੀ ਕੀਤੀ ਜਾ ਰਹੀ ਹੈ, ਉਸ ਦਾ ਮਕਸਦ ਕਿਸਾਨਾਂ ਨੂੰ ਰੋਜ਼ੀ-ਰੋਟੀ ਤੋਂ ਮੁਕਤ ਕਰਨਾ ਹੈ।

12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ 10 ਅਕਤੂਬਰ ਤੱਕ- ਸੀ.ਬੀ.ਐਸ.ਈ.

ਨਵੀਂ ਦਿੱਲੀ, 24 ਸਤੰਬਰ (ਏਜੰਸੀਆਂ)-ਲਗਪਗ 2 ਲੱਖ ਵਿਦਿਆਰਥੀਆਂ ਲਈ ਅੱਜ ਰਾਹਤ ਭਰੀ ਖ਼ਬਰ ਆਈ ਹੈ। ਸੀ.ਬੀ.ਐਸ.ਈ. ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦੇ ਨਤੀਜੇ 10 ਅਕਤੂਬਰ ਤੱਕ ਜਾਂ ਇਸ ਤੋਂ ਪਹਿਲਾਂ ਹੀ ਐਲਾਨ ਦਿੱਤੇ ਜਾਣਗੇ। ਜਸਟਿਸ ਏ.ਐਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੇ ਬੈਂਚ ਨੂੰ ਸੀ.ਬੀ.ਐਸ.ਈ. ਤੋਂ ਇਲਾਵਾ ਯੂ.ਜੀ.ਸੀ. ਨੇ ਵੀ ਸੂਚਿਤ ਕੀਤਾ ਕਿ ਗ੍ਰੈਜੂਏਟ ਵਿਦਿਆਰਥੀਆਂ ਲਈ ਨਵਾਂ ਸੈਸ਼ਨ 31 ਅਕਤੂਬਰ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਉਸ ਸਮੇਂ ਤੱਕ ਕੰਪਾਰਟਮੈਂਟ ਪ੍ਰੀਖਿਆਵਾਂ 'ਚ ਸ਼ਾਮਿਲ ਹੋਣ ਵਾਲੇ ਲਗਪਗ ਸਾਰੇ 2 ਲੱਖ ਵਿਦਿਆਰਥੀਆਂ ਦੇ ਨਤੀਜੇ ਆ ਚੁੱਕੇ ਹੋਣਗੇ।

ਸ਼ੁਰੂ ਹੋ ਗਿਆ ਪਰਾਲੀ ਨੂੰ ਸਾੜਨ ਦਾ ਸਿਲਸਿਲਾ

ਨਵੀਂ ਦਿੱਲੀ, 24 ਸਤੰਬਰ (ਏਜੰਸੀਆਂ)-ਪੰਜਾਬ 'ਚ ਕਿਸਾਨਾਂ ਨੇ ਪਰਾਲੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ। ਨਾਸਾ ਵਲੋਂ ਜਾਰੀ ਕੀਤੀਆਂ ਗਈਆਂ ਤਾਜ਼ਾ ਤਸਵੀਰਾਂ ਤੋਂ ਇਸ ਗੱਲ ਦੇ ਸੰਕੇਤ ਮਿਲੇ ਹਨ। ਇਕ ਰਿਪੋਰਟ ਅਨੁਸਾਰ ਪਰਾਲੀ ਸਾੜਨ ਦੇ ਸ਼ੁਰੂਆਤੀ ਸੰਕੇਤਾਂ ਦਾ ਪਤਾ ਲੱਗਾ ਹੈ। ਪਰਾਲੀ ਨੂੰ ਸਾੜਨਾ 1981 ਦੇ ਹਵਾ ਪ੍ਰਦੂਸ਼ਣ ਕੰਟਰੋਲ ਕਾਨੂੰਨ ਤਹਿਤ ਸਜ਼ਾਯੋਗ ਅਪਰਾਧ ਮੰਨਿਆ ਗਿਆ ਹੈ। ਇਸ ਦੇ ਬਾਵਜੂਦ ਕਿਸਾਨ ਝੋਨੇ ਦੇ ਬਚੇ ਹੋਏ ਫੂਸ ਅਤੇ ਪਰਾਲੀ ਨੂੰ ਸਾੜਨਾ ਜਾਰੀ ਰੱਖ ਰਹੇ ਹਨ ਕਿਉਂਕਿ ਪਰਾਲੀ ਦੀ ਸੰਭਾਲ ਲਈ ਵਿਆਪਕ ਪ੍ਰਬੰਧ ਅਤੇ ਮਜ਼ਦੂਰਾਂ ਦੀ ਕਮੀ ਕਾਰਨ ਕਿਸਾਨਾਂ ਨੇ ਪਰਾਲੀ ਸਾੜਨੀ ਸ਼ੁਰੂ ਕੀਤੀ ਸੀ। ਨਾਸਾ ਨੇ ਸੰਸਾਧਨ ਪ੍ਰਬੰਧਨ ਪ੍ਰਣਾਲੀ ਤੋਂ ਅੱਗ ਦਾ ਡਾਟਾ ਦੇਣ ਵਾਲੇ ਸੂਚਨਾਤੰਤਰ ਖੇਤਾਂ 'ਚ ਅੱਗ ਲਗਾਉਣ 'ਚ ਲਗਾਤਾਰ ਵਾਧਾ ਦਿਖਾਉਂਦਾ ਹੈ। ਗੋਡਾਡ ਅਰਥ ਸਾਇੰਸ ਟੈਕਨਾਲੋਜੀ ਐਂਡ ਰਿਸਰਚ ਦੇ ਵਿਗਿਆਨੀ ਪਵਨ ਗੁਪਤਾ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸੈਟੇਲਾਈਟ 'ਚ ਲਾਲ ਨਿਸ਼ਾਨਾਂ ਦੇ ਰੂਪ 'ਚ ਦਿਖਾਈ ਦੇਣ ਵਾਲੀ ਅੱਗ ਜ਼ਿਆਦਾਤਰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਹੈ। ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹੇ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮਾਨਸਾ ਅਤੇ ਜਲੰਧਰ 'ਚ ਵੀ ਪਰਾਲੀ ਸਾੜੀ ਜਾਂਦੀ ਹੈ। 13 ਤੋਂ 16 ਸਤੰਬਰ ਵਿਚਕਾਰ ਸੈਟੇਲਾਈਟ ਤੋਂ ਮਿਲੇ ਡਾਟੇ ਅਨੁਸਾਰ 5 ਤੋਂ 7 ਥਾਵਾਂ 'ਤੇ ਖੇਤਾਂ ਨੂੰ ਅੱਗ ਲੱਗੀ ਦਿਖਾਈ ਦਿੱਤੀ ਹੈ। ਗੁਪਤਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਸ਼ੁਰੂ ਹੋ ਗਈਆਂ ਹਨ। ਇਸ ਸਾਲ ਅਸੀਂ ਸੈਟੇਲਾਈਟ ਏਅਰ ਕੁਆਲਿਟੀ ਡਾਟਾ ਦਾ ਵਿਸ਼ਲੇਸ਼ਣ ਕਰਕੇ ਅਨੁਮਾਨ ਲਗਾਉਣ ਦਾ ਯਤਨ ਕਰਾਂਗੇ ਕਿ ਇਸ ਦਾ ਸਥਾਨਕ ਜਲਵਾਯੂ ਅਤੇ ਮੌਸਮ 'ਤੇ ਕੀ ਪ੍ਰਭਾਵ ਪੈਂਦਾ ਹੈ। ਉਧਰ ਇਕ ਅਧਿਕਾਰੀ ਨੇ ਕਿਹਾ ਹੈ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘੱਟ ਹੋਣ ਦੀ ਆਸ ਕਰ ਰਹੇ ਹਾਂ।

10 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ 75 ਫ਼ੀਸਦੀ ਲੋਕ ਹੋਏ ਸਿਹਤਯਾਬ-ਸਿਹਤ ਮੰਤਰਾਲਾ

ਨਵੀਂ ਦਿੱਲੀ, 24 ਸਤੰਬਰ (ਏਜੰਸੀਆਂ)-ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਤੋਂ ਬਾਅਦ ਪਿਛਲੇ 24 ਘੰਟਿਆਂ 'ਚ ਸਿਹਤਯਾਬ ਹੋਏ ਲਗਪਗ 74 ਫ਼ੀਸਦੀ ਲੋਕ 10 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ 10 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹਨ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ, ਓਡੀਸ਼ਾ, ਦਿੱਲੀ, ਕੇਰਲ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ 'ਚ ਰੋਜ਼ਾਨਾ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਕੋਰੋਨਾ ਮਰੀਜ਼ਾਂ ਦੇ ਨਵੇਂ ਮਾਮਲਿਆਂ ਦੀ ਤੁਲਨਾ 'ਚ ਪਿਛਲੇ 6 ਦਿਨਾਂ ਤੋਂ ਜ਼ਿਆਦਾ ਆ ਰਹੀ ਹੈ। ਦੇਸ਼ 'ਚ ਕੋਵਿਡ-19 ਕੋਰੋਨਾ ਮਰੀਜ਼ਾਂ ਤੋਂ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਕੁੱਲ ਗਿਣਤੀ 46.7 ਲੱਖ (81.55 ਫ਼ੀਸਦੀ) ਹੋ ਗਈ ਹੈ, ਜਦਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਕੁੱਲ ਗਿਣਤੀ 37 ਲੱਖ ਤੋਂ ਜ਼ਿਆਦਾ ਹੈ। ਮੰਤਰਾਲੇ ਵਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੁੱਲ 87,374 ਲੋਕ ਸਿਹਤਯਾਬ ਹੋ ਚੁੱਕੇ ਸਨ ਜਦਕਿ 86,508 ਲੋਕ ਕੋਰੋਨਾ ਦੀ ਲਪੇਟ 'ਚ ਆ ਗਏ ਹਨ।

ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐਫ. ਦਾ ਅਧਿਕਾਰੀ ਸ਼ਹੀਦ

ਮਨਜੀਤ ਸਿੰਘ ਸ੍ਰੀਨਗਰ, 24 ਸਤੰਬਰ -ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਸੀ.ਆਰ.ਪੀ.ਐਫ. ਦੇ ਇਕ ਗਸ਼ਤੀ ਦਲ 'ਤੇ ਕੀਤੇ ਹਮਲੇ ਦੌਰਾਨ ਇਕ ਏ.ਐਸ.ਆਈ. ਸ਼ਹੀਦ ਹੋ ਗਿਆ ਅਤੇ ਅੱਤਵਾਦੀ ਉਸ ਦੀ ਸਰਵਿਸ ਰਾਈਫਲ ਵੀ ਉਡਾ ਕੇ ਲੈ ਗਏ। ਸੂਤਰਾਂ ਅਨੁਸਾਰ ਬਡਗਾਮ ਦੇ ...

ਪੂਰੀ ਖ਼ਬਰ »

ਸ੍ਰੀਨਗਰ 'ਚ ਵਕੀਲ ਦੀ ਗੋਲੀਆਂ ਮਾਰ ਕੇ ਹੱਤਿਆ

ਜੰਮੂ-ਕਸ਼ਮੀਰ 'ਚ ਸ੍ਰੀਨਗਰ ਦੇ ਸ਼ਹਿਰ ਖਾਸ ਇਲਾਕੇ 'ਚ ਅੱਜ ਅੱਤਵਾਦੀਆਂ ਨੇ ਵਕੀਲ ਬਾਬਰ ਕਾਦਰੀ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਵੀਰਵਾਰ ਦੇਰ ਸ਼ਾਮ 6.25 ਕੁ ਵਜੇ ਅੱਤਵਾਦੀਆਂ ਨੇ ਸ਼ਹਿਰ ਖਾਸ ਦੇ ਮਿਰਜ਼ਾ ਕਾਮਲ ਸਾਹਿਬ (ਹਵਲ) ਇਲਾਕੇ 'ਚ ਵਕੀਲ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਅਲ-ਬਦਰ ਅੱਤਵਾਦੀ ਹਲਾਕ

ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਅਲ-ਬਦਰ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਦੇ ਤਰਾਲ ਦੇ ਕਚਮੁਲਾ ਬਾਗਇੰਦਰ ਪਿੰਡ 'ਚ ਅੱਤਵਾਦੀਆਂ ਦੇ ...

ਪੂਰੀ ਖ਼ਬਰ »

ਡੇਰਾਬੱਸੀ 'ਚ ਉਸਾਰੀ ਅਧੀਨ ਇਮਾਰਤ ਡਿੱਗੀ-ਮਾਲਕ ਸਣੇ 4 ਮੌਤਾਂ

ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)-ਇੱਥੋਂ ਦੀ ਰਾਮਲੀਲ੍ਹਾ ਗਰਾਊਂਡ ਨੇੜੇ ਮੀਰਾ ਮੱਲ੍ਹੀ ਮੁਹੱਲੇ 'ਚ ਅੱਜ ਸਵੇਰੇ ਇਕ ਉਸਾਰੀ ਅਧੀਨ ਇਮਾਰਤ ਅਚਾਨਕ ਡਿੱਗ ਗਈ, ਜਿਸ ਦੇ ਮਲਬੇ ਹੇਠ ਦਬ ਕੇ ਮਾਲਕ ਸਮੇਤ 4 ਮਜ਼ਦੂਰਾਂ ਦੀ ਮੌਤ ਹੋ ਗਈ। ਜਿਸ ਥਾਂ 'ਤੇ ਇਹ ਕਮਰਸ਼ੀਅਲ ਇਮਾਰਤ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 63 ਹੋਰ ਮੌਤਾਂ, 1817 ਨਵੇਂ ਮਾਮਲੇ

ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਅੱਜ ਕੋਰੋਨਾ ਕਾਰਨ 63 ਹੋਰ ਮੌਤਾਂ ਹੋ ਗਈਆਂ, ਉੱਥੇ 2231 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 1817 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਹੋਈਆਂ 63 ਮੌਤਾਂ 'ਚੋਂ 8 ਜ਼ਿਲ੍ਹਾ ...

ਪੂਰੀ ਖ਼ਬਰ »

ਸਾਰੀਆਂ ਪਾਰਟੀਆਂ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਿਲ ਹੋਣ-ਰਾਮੂਵਾਲੀਆ

ਨਵੀਂ ਦਿੱਲੀ, 24 ਸਤੰਬਰ (ਅਜੀਤ ਬਿਊਰੋ)-ਐੱਮ.ਐੱਲ.ਸੀ. ਉੱਤਰ ਪ੍ਰਦੇਸ਼ ਅਤੇ ਲੋਕ ਭਲਾਈ ਮਿਸ਼ਨ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਅਪੀਲ ਕੀਤੀ ਹੈ ਕਿ ਪੰਜਾਬ ਦੀ ਪੌਣੀ ਸਦੀ ਦੀ ਰਾਜਨੀਤੀ ਦੇ ਮੰਥਨ ਉਪਰੰਤ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਲਾਹ ਦਿੰਦਾ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ ਤੇ ਪਰਿਵਾਰ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ 7 ਅਰਬ ਰੁਪਏ ਦਾ ਹਵਾਲਾ ਰਾਸ਼ੀ ਦਾ ਮਾਮਲਾ ਦਾਇਰ ਕੀਤਾ ਹੈ। ਸ਼ਾਹਬਾਜ਼ ਸ਼ਰੀਫ਼ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਹਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX