ਤਾਜਾ ਖ਼ਬਰਾਂ


ਆਈ ਪੀ ਐੱਲ 2020 : ਕੋਲਕਾਤਾ ਨਾਈਟ ਰਾਈਡਰਸ  ਨੇ  ਚੇਨਈ ਨੂੰ ਦਿੱਤਾ 173 ਦੌੜਾਂ ਦਾ ਟੀਚਾ
. . .  31 minutes ago
ਕੈਪਟਨ ਨੇ ਰਾਸ਼ਟਰਪਤੀ ਨੂੰ ਮਿਲਣ ਦਾ ਮੰਗਿਆ ਸਮਾਂ
. . .  38 minutes ago
ਚੰਡੀਗੜ੍ਹ , 29 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿਧਾਨ ਸਭਾ ਦੇ ਸਾਰੇ ਵਿਧਾਇਕਾਂ ਦੀ ਤਰਫੋਂ ਸਮਾਂ ਮੰਗਿਆ ਹੈ ਕਿ ਮਾਨਯੋਗ ਰਾਸ਼ਟਰਪਤੀ ਜੀ ਨੂੰ ਸਦਨ ਦੁਆਰਾ ਪਾਸ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ‘ਚ ਹੋਏ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ
. . .  about 1 hour ago
ਨਵੀਂ ਦਿੱਲੀ , 29 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੈਂ ਫਰਾਂਸ ਵਿਚ ਹੋਏ ਤਾਜ਼ਾ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ, ਜਿਸ ਵਿਚ ਅੱਜ ਇਕ ਚਰਚ ਦੇ ਅੰਦਰ ਹੋਏ ਜ਼ਬਰਦਸਤ ਹਮਲੇ ਸ਼ਾਮਲ ...
ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ 10 ਨਵੰਬਰ ਤੋਂ ਮੁੜ ਤੋਂ ਸ਼ੁਰੂ
. . .  about 2 hours ago
ਰਾਜਾਸਾਂਸੀ, 29 ਅਕਤੂਬਰ(ਹੇਰ) -ਅੰਮ੍ਰਿਤਸਰ ਸਾਹਿਬ - ਨਾਂਦੇੜ ਸਾਹਿਬ - ਅੰਮ੍ਰਿਤਸਰ ਸਾਹਿਬ ਸਿੱਧੀ ਉਡਾਣ ਨਵੰਬਰ ਤੋਂ ਏਅਰ ਇੰਡੀਆ ਵੱਲੋਂ 10 ਨਵੰਬਰ ਤੋਂ ਉਡਾਣ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਉਡਾਣ ਦੀ ਬੁਕਿੰਗ ਸ਼ੁਰੂ ਹੋ ...
ਈਦ ਮੌਕੇ 30 ਅਕਤੂਬਰ ਨੂੰ ਪੰਜਾਬ ਯੂਨੀਵਰਸਿਟੀ 'ਚ ਛੁੱਟੀ
. . .  about 2 hours ago
ਚੰਡੀਗੜ੍ਹ , 29 ਅਕਤੂਬਰ - ਕੱਲ੍ਹ 30 ਅਕਤੂਬਰ ਨੂੰ ਈਦ-ਏ-ਮਿਲਾਦ ਮੌਕੇ ਪੰਜਾਬ ਯੂਨੀਵਰਸਿਟੀ 'ਚ ਛੁੱਟੀ ਰਹੇਗੀ ।
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼ ਨੇ ਜਿਤਿਆ ਟਾਸ,ਕੋਲਕਾਤਾ ਕਰੇਗੀ ਪਹਿਲਾਂ ਬੱਲੇਬਾਜ਼ੀ
. . .  about 2 hours ago
ਕੈਬਨਿਟ ਮੰਤਰੀ ਚੰਨੀ ਤੇ ਵਿਧਾਇਕ ਵੇਰਕਾ ਹੋਏ ਵਾਲਮੀਕਿ ਤੀਰਥ ਨਤਮਸਤਕ
. . .  about 2 hours ago
ਰਾਮ ਤੀਰਥ , 29 ਅਕਤੂਬਰ ( ਧਰਵਿੰਦਰ ਸਿੰਘ ਔਲਖ ) - ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਤੀਰਥ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਿਆਂ ਕਰਨ ਲਈ 55 ਕਰੋੜ ...
ਜੇਈਈ ਮੁੱਖ ਪਰੀਖਿਆ ਫਰਜ਼ੀਵਾੜੇ ‘ਚ ਟੌਪਰ, ਉਸ ਦੇ ਪਿਤਾ ਅਤੇ ਤਿੰਨ ਹੋਰ ਗ੍ਰਿਫਤਾਰ
. . .  about 3 hours ago
ਗੁਹਾਟੀ ,29 ਅਕਤੂਬਰ - ਅਸਮ ‘ਚ ਜੇਈਈ ਟੌਪਰ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਅਸਮ ਦੇ ਜੇਈਈ ਮੇਨ 2020 ਟੌਪਰ ਨੀਲ ਨਕਸ਼ਤਰ ਦਾਸ, ਉਸ ਦੇ ਪਿਤਾ, ਇਕ ਟੈਸਟਿੰਗ ਸੁਵਿਧਾ ਦੇ ਤਿੰਨ ਕਰਮਚਾਰੀ- ਹਮੇਂਦਰ ਨਾਥ ...
ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣਾ ਮੰਦਭਾਗਾ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 29 ਅਕਤੂਬਰ -ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਨੂੰ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ...
ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਨੇ ਦਿੱਤਾ ਵੈਟਰਨਰੀ ਇੰਸਪੈਕਟਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ
. . .  about 3 hours ago
ਪਠਾਨਕੋਟ, 29 ਅਕਤੂਬਰ (ਸੰਧੂ)- ਅੱਜ ਮਾਨਯੋਗ ਮੰਤਰੀ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਪੰਜਾਬ...
ਫਰਾਂਸ ਦੀ ਚਰਚ 'ਚ ਅੱਤਵਾਦੀ ਹਮਲਾ, ਤਿੰਨ ਲੋਕਾਂ ਦੀ ਮੌਤ
. . .  1 minute ago
ਪੈਰਿਸ, 29 ਅਕਤੂਬਰ- ਫਰਾਂਸ ਦੇ ਨੀਸ ਸ਼ਹਿਰ 'ਚ ਇਕ ਚਰਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਫਰਾਂਸੀਸੀ ਪੁਲਿਸ ਮੁਤਾਬਕ ਦੱਖਣੀ ਫਰਾਂਸ ਦੇ ਨੀਸ ਸ਼ਹਿਰ 'ਚ ਇੱਕ ਅਣਪਛਾਤੇ ਹਮਲਾਵਰ ਨੇ ਚਾਕੂ ਨਾਲ ਇਹ ਹਮਲਾ...
ਮੋਗਾ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਮੋਗਾ, 29 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ 'ਚ ਮੋਗਾ 'ਚ ਭਾਵੇਂ ਕਿ ਕੋਰੋਨਾ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਇੱਥੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਅੱਜ ਸਿਹਤ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
ਕੇਂਦਰੀ ਕੈਬਨਿਟ ਵਲੋਂ ਈਥਾਨੋਲ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ, ਜੂਟ ਪੈਕਜਿੰਗ ਨੂੰ ਲੈ ਕੇ ਕੀਤਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਬਨਿਟ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਦੀ ਅੱਜ ਦੀ...
ਖੇਤੀ ਕਾਨੂੰਨਾਂ ਨੂੰ ਨਹੀਂ ਰੱਦ ਕਰਨਾ ਚਾਹੁੰਦੀ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  about 4 hours ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ 'ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ...
ਸੁਨਾਮ 'ਚ ਕਿਸਾਨ ਸੰਘਰਸ਼ ਦੀ ਗੂੰਜ 29ਵੇਂ ਦਿਨ ਵੀ ਦਿੱਤੀ ਸੁਣਾਈ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ...
ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜੇ ਦੁਸਹਿਰੇ ਮੌਕੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜਨ ਵਾਲੇ ਵਿਅਕਤੀ
. . .  about 5 hours ago
ਅਜਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- 25 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦਾ ਪੁਤਲਾ ਸਾੜ ਕੇ ਵੀਡੀਓ ਵਾਇਰਲ ਕਰਨ ਵਾਲੇ ਚਾਰ...
ਸੰਗਰੂਰ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 29ਵੇਂ ਦਿਨ ਵੀ ਜਾਰੀ
. . .  about 5 hours ago
ਸੰਗਰੂਰ, 29 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਚੱਲ ਰਹੇ ਮੋਰਚੇ 'ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ...
ਆਰ. ਡੀ. ਐਫ. ਫੰਡ ਦੀ ਗ਼ਲਤ ਵਰਤੋਂ ਨੂੰ ਰੋਕਣਾ ਚਾਹੀਦਾ ਹੈ- ਚੀਮਾ
. . .  about 5 hours ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਵਿਧਾਇਕ ਹਰਪਾਲ ਚੀਮਾ, 'ਆਪ' ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ 'ਆਪ' ਵਿਧਾਇਕ ਮੀਤ ਹੇਅਰ ਵਲੋਂ...
ਪਰਾਲੀ ਨੂੰ ਲੈ ਕੇ ਕੇਂਦਰ ਵਲੋਂ ਲਿਆਂਦਾ ਆਰਡੀਨੈਂਸ ਨੂੰ ਰੰਧਾਵਾ ਨੇ ਦੱਸਿਆ ਤੁਗ਼ਲਕੀ ਫ਼ਰਮਾਨ
. . .  about 5 hours ago
ਚੰਡੀਗੜ੍ਹ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ 'ਚ ਪੰਜਾਬ ਦੇ...
ਦੁੱਧ ਖ਼ਰਾਬ ਹੋਣ 'ਤੇ ਹੋਏ ਝਗੜੇ 'ਚ ਗੁੱਜਰਾਂ ਦੇ ਡੇਰੇ 'ਤੇ ਚਲਾਈ ਗੋਲੀ, 2 ਗੰਭੀਰ ਜ਼ਖ਼ਮੀ
. . .  about 6 hours ago
ਝਬਾਲ, 29 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਮੀਆਂਪੁਰ ਨੇੜੇ ਰੋਹੀ ਦੇ ਨਜ਼ਦੀਕ ਅੱਜ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੁੱਜਰਾਂ ਦੇ ਡੇਰੇ ਤੇ ਆ ਕੇ ਗੋਲੀਆਂ ਚਲਾ ਕੇ 2 ਗੁੱਜਰਾਂ ਨੂੰ...
ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫਟੂ ਵਲੋਂ ਬਲਾਚੌਰ ਦੇ ਵਿਧਾਇਕ ਦੇ ਘਰ ਅੱਗੇ ਧਰਨਾ
. . .  about 6 hours ago
ਬਲਾਚੌਰ, 29 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇਫਟੂ ਵਲੋਂ ਸਾਂਝੇ ਤੌਰ 'ਤੇ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਨਿਵਾਸ ਅਸਥਾਨ ਵਿਖੇ...
ਰਾਜਪਾਲ ਵਲੋਂ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਵਰਤੇ ਗਏ ਰੁੱਖੇ ਵਤੀਰੇ ਨੂੰ ਲੈ ਕੇ ਬੈਂਸ ਨੇ ਸਪੀਕਰ ਨੂੰ ਲਿਖੀ ਚਿੱਠੀ
. . .  about 6 hours ago
ਜਲੰਧਰ, 29 ਅਕਤੂਬਰ - ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨਾਲ ਰੁੱਖਾ ਵਤੀਰਾ ਵਰਤਣ ਅਤੇ ਇਸ...
ਪੰਜਾਬ 'ਚ ਰੇਲ ਸੇਵਾਵਾਂ ਬਹਾਲ ਨਹੀਂ ਹੋਈਆਂ - ਰੇਲਵੇ
. . .  about 6 hours ago
ਨਵੀਂ ਦਿੱਲੀ, 29 ਅਕਤੂਬਰ - ਰੇਲਵੇ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ...
ਸ਼੍ਰੋਮਣੀ ਅਕਾਲੀ ਦਲ (ਬ) ਨੇ ਭਾਜਪਾ ਪ੍ਰਧਾਨ ਦੇ ਬਿਆਨ ਨੂੰ ਦੱਸਿਆ ਤੱਥਾਂ ਤੋਂ ਕੋਹਾਂ ਦੂਰ
. . .  about 6 hours ago
ਜਲੰਧਰ, 29 ਅਕਤੂਬਰ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਬਿਆਨਬਾਜ਼ੀ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਬੀਤਿਆ ਹੋਇਆ ਸਮਾਂ ਨਸੀਹਤ ਦੇ ਸਕਦਾ ਹੈ, ਪ੍ਰੰਤੂ ਤੁਹਾਡਾ ਕੱਲ੍ਹ ਤੁਹਾਡਾ ਅੱਜ ਹੀ ਤੈਅ ਕਰ ਸਕਦਾ ਹੈ। -ਐਡਮੰਡ ਬਰਕ

ਪਹਿਲਾ ਸਫ਼ਾ

ਦਰਬਾਰ ਸਾਹਿਬ ਦਾ ਦੁਰਲੱਭ ਚਿੱਤਰ 75 ਲੱਖ ਤੇ ਮਹਾਰਾਣੀ ਜਿੰਦ ਕੌਰ ਦਾ 'ਚੰਦ ਟਿੱਕਾ' 62 ਲੱਖ ਰੁਪਏ ਦਾ ਵਿਕਿਆ

ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 28 ਅਕਤੂਬਰ -ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦਾ 19ਵੀਂ ਸਦੀ ਦਾ ਦੁਰਲੱਭ ਚਿੱਤਰ ਤੇ ਮਹਾਰਾਣੀ ਜਿੰਦ ਕੌਰ ਦੇ 'ਚੰਦ ਟਿੱਕੇ' ਸਮੇਤ ਬੇਸ਼ਕੀਮਤੀ ਵਸਤੂਆਂ ਦੀ ਲੰਡਨ 'ਚ ਨਿਲਾਮੀ ਹੋਈ ਹੈ | ਸ੍ਰੀ ਦਰਬਾਰ ਸਾਹਿਬ ਦੇ ਦੁਰਲੱਭ ਚਿੱਤਰ ਨੂੰ ਪ੍ਰਸਿੱਧ ਬਰਤਾਨਵੀ ਚਿੱਤਰਕਾਰ ਸਿਰਿਲਾ ਵਿਜ਼ਮੈਨ ਹਰਬਰਟ (ਜੋ ਰਾਇਲ ਅਕਾਦਮਿਕ ਜੌਹਨ ਰੌਜ਼ਰਜ਼ ਹਰਬਰਟ ਦਾ ਪੁੱਤਰ ਸੀ) ਨੇ ਬਣਾਇਆ ਹੈ | ਇਸ ਚਿੱਤਰ ਦਾ ਅੰਦਾਜਨ ਮੁੱਲ 60 ਤੋਂ 80 ਹਜ਼ਾਰ ਪੌਾਡ ਮੰਨਿਆ ਗਿਆ ਸੀ, ਪਰ ਇਹ ਚਿੱਤਰ 75 ਲੱਖ (75062 ਪੌਾਡ) ਦਾ ਵਿਕਿਆ ਹੈ | ਮਵਾੜ ਦੇ ਜੰਗਲਾਂ 'ਚ ਗੁਰੂ ਨਾਨਕ ਦੇਵ ਜੀ ਦੀ ਬਾਲਨਾਥ ਨਾਲ ਹੋਈ ਭੇਟ ਵਾਰਤਾ ਨੂੰ ਪੇਸ਼ ਕਰਦਾ 18ਵੀਂ ਸਦੀ ਦਾ ਬਣਿਆ ਇਕ ਹੋਰ ਚਿੱਤਰ ਕਰੀਬ 12 ਲੱਖ (11937 ਪੌਾਡ) ਦਾ ਵਿਕਿਆ ਹੈ | ਮਹਾਰਾਣੀ ਜਿੰਦ ਕੌਰ ਦਾ ਰਤਨ ਜੜਿ੍ਹਆ ਸੋਨੇ ਦਾ ਮੱਥੇ ਦਾ 'ਚੰਦ ਟਿੱਕਾ' ਤੇ ਇਕ ਰਤਨ ਜੜਿ੍ਹਆ ਸੋਨੇ ਦਾ ਗੋਲ ਸ਼ੀਸ਼ਾ ਤੇ ਮੋਤੀਆਂ ਨਾਲ ਜੜਿ੍ਹਆ ਗੋਲ ਪੈਂਡੈਂਟ ਵੀ ਨਿਲਾਮ ਹੋਇਆ ਹੈ, ਜਿਸ ਦਾ ਅੰਦਾਜਨ ਮੁੱਲ੍ਹ 60 ਤੋਂ 80 ਹਜ਼ਾਰ ਪੌਾਡ ਮਿਥਿਆ ਗਿਆ ਸੀ, ਪਰ ਇਹ ਚੰਦ ਟਿੱਕਾ 62 ਲੱਖ ਰੁਪਏ (62562 ਪੌਾਡ) ਦਾ ਵਿਕਿਆ | ਮਹਾਰਾਜਾ ਰਣਜੀਤ ਸਿੰਘ ਦੀ ਪਤਨੀ ਮਹਾਰਾਣੀ ਜਿੰਦ ਕੌਰ ਦਾ ਇਹ ਕੀਮਤੀ ਟਿੱਕਾ ਤੇ ਲਾਕੇਟ ਮਹਾਰਾਜਾ ਦਲੀਪ ਸਿੰਘ ਨੇ ਆਪਣੀ ਬੇਟੀ ਰਾਜਕੁਮਾਰੀ ਬੰਬਾ ਸਦਰਲੈਂਡ ਨੂੰ ਦਿੱਤਾ, ਜਿਸ ਨੇ ਇਸ ਨੂੰ ਅੱਗੋਂ ਆਪਣੀ ਜੀਵਨ ਭਰ ਦੀ ਸਾਥਣ ਮਿਸਜ਼ ਡੋਰਾ ਕਰੋਅ, ਹੈਮਪਟਨ ਹਾਊਸ ਨੌਰਫਲਕ ਨੂੰ ਦੇ ਦਿੱਤਾ ਸੀ, ਜਿਸ ਦੀ ਧੀ ਮਿਸਜ਼ ਓਰੀਅਲ ਸਦਰਲੈਂਡ ਤੋਂ ਯੂ.ਕੇ. ਦੇ ਇਕ ਸੰਗ੍ਰਹਿ ਕਰਤਾ ਨੇ ਪ੍ਰਾਪਤ ਕੀਤਾ ਸੀ | ਮਹਾਰਾਣੀ ਜਿੰਦ ਕੌਰ ਨੂੰ ਇਹ ਤਿੰਨੇ ਵਸਤੂਆਂ ਅੰਗਰੇਜ਼ਾਂ ਨੇ ਮਹਾਰਾਣੀ ਦੇ ਪੱਕੇ ਤੌਰ 'ਤੇ ਲੰਡਨ 'ਚ ਰਹਿਣ ਲਈ ਸਹਿਮਤ ਹੋਣ ਉਪਰੰਤ ਲੰਡਨ 'ਚ ਦਿੱਤੇ ਸਨ | ਮਹਾਰਾਣੀ ਜਿੰਦਾ 1861 'ਚ ਮਹਾਰਾਜਾ ਦਲੀਪ ਸਿੰਘ ਨੂੰ ਕਲਕੱਤੇ ਮਿਲੀ ਸੀ | ਨਿਲਾਮੀ ਘਰ ਵਲੋਂ ਮਹਾਰਾਜਾ ਦਲੀਪ ਸਿੰਘ ਦੇ ਬੱਚਿਆਂ ਨਾਲ ਸਬੰਧਿਤ ਤਸਵੀਰਾਂ ਤੇ ਕਾਰਡ 2550 ਪੌਾਡ ਦੇ ਕਿਸੇ ਬੋਲੀਕਾਰ ਨੇ ਖਰੀਦੇ ਹਨ ਤੇ ਮਹਾਰਾਜਾ ਦਲੀਪ ਸਿੰਘ, ਵੈਕਟਰ ਦਲੀਪ ਸਿੰਘ, ਫੈਡਰਿਕ ਦਲੀਪ ਸਿੰਘ ਤੇ ਐਲਬਰਟ ਦਲੀਪ ਸਿੰਘ ਦੇ ਕੱਟੇ ਕੇਸਾਂ ਦੇ ਸੰਗ੍ਰਹਿ ਨੂੰ 7562 ਪੌਾਡ 'ਚ ਵੇਚਿਆ ਗਿਆ ਹੈ | ਇਸ ਤੋਂ ਇਲਾਵਾ ਪੰਜਾਬ, ਭਾਰਤ ਤੇ ਪਾਕਿਸਤਾਨ ਨਾਲ ਸਬੰਧਿਤ ਹੋਰ ਵੀ ਬਹੁਤ ਬੇਸ਼ਕੀਮਤੀ ਵਸਤੂਆਂ ਤੇ ਚਿੱਤਰ ਨਿਲਾਮ ਹੋਏ ਹਨ | ਯੁੱਧ ਦੌਰਾਨ ਸਿਪਾਹੀਆਂ ਵਲੋਂ ਪਹਿਨੀ ਜਾਣ ਵਾਲੀ ਵਰਦੀ ਦੀ ਇਸ ਮੌਕੇ ਵਿਕਰੀ ਨਹੀਂ ਹੋਈ ਤੇ ਪਟਿਆਲਾ 'ਚ ਹੋਈ ਕੁੱਤਾ ਚੈਂਪੀਅਨਸ਼ਿਪ 1926 ਦੀਆਂ ਯਾਦਗਰੀ ਤਸਵੀਰਾਂ ਦੀ ਐਲਬਮ 9437 ਪੌਾਡ ਦੀ ਵਿਕੀ ਹੈ | ਇਸ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਤੇ ਮਹਾਰਾਜਾ ਦਲੀਪ ਸਿੰਘ ਦੇ ਰਾਜਕਾਲ ਨਾਲ ਸਬੰਧਿਤ ਚਿੱਤਰਾਂ ਦੀ ਐਲਬਮ 40062 ਪੌਾਡ ਦੀ ਵਿਕੀ ਹੈ | ਪ੍ਰਸਿੱਧ ਭਾਰਤੀ ਚਿੱਤਰਕਾਰ ਮਕਬੂਲ ਫਿਦਾ ਹੁਸੈਨ ਦਾ ਬਣਾਇਆ ਚਿੱਤਰ ਘੋੜਾ 50062 ਪੌਾਡ ਦਾ ਖਰੀਦਿਆ ਗਿਆ ਹੈ |

ਕੇਂਦਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਇਕ ਹਜ਼ਾਰ ਕਰੋੜ ਰੁਪਏ ਰੋਕੇ

ਕਣਕ ਦਾ 750 ਕਰੋੜ ਫੰਡ ਵੀ ਰੁਕੇਗਾ
ਮੇਜਰ ਸਿੰਘ
ਜਲੰਧਰ, 28 ਅਕਤੂਬਰ-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਗਾਜ਼ ਪੰਜਾਬ ਉੱਪਰ ਆ ਡਿਗੀ ਹੈ ਤੇ ਕੇਂਦਰੀ ਖਪਤਕਾਰ ਤੇ ਖੁਰਾਕ ਸਪਲਾਈ ਵਿਭਾਗ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਉੱਪਰ ਵਸੂਲੇ ਜਾਣ ਵਾਲੇ ਪੇਂਡੂ ਵਿਕਾਸ ਫੰਡ ਦੇ ਇਕ ਹਜ਼ਾਰ ਕਰੋੜ ਰੁਪਏ ਰੋਕ ਲਏ ਹਨ | ਕੇਂਦਰ ਵਲੋਂ 26 ਅਕਤੂਬਰ ਨੂੰ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਨੂੰ ੂ ਭੇਜੇ ਪੱਤਰ ਵਿਚ ਪੇਂਡੂ ਵਿਕਾਸ ਫੰਡ ਦਾ ਪੈਸਾ ਰੋਕ ਲੈਣ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਖਰੀਦ ਬਾਰੇ ਨਿਯਮਾਂ 'ਚ ਸੋਧ ਕਰਦਿਆਂ ਫੈਸਲਾ ਕੀਤਾ ਹੈ ਕਿ ਸਿਰਫ਼ ਉਹੀ ਖਰਚੇ ਜੋ ਖਰੀਦ ਕੇਂਦਰਾਂ ਦੇ ਬੁਨਿਆਦੀ ਢਾਂਚੇ ਦੀ ਸਹੂਲਤ ਤੇ ਸੁਧਾਰ ਲਈ ਵਰਤੇ ਜਾਂਦੇ ਹਨ, ਹੀ ਜ਼ਰੂਰੀ ਖਰਚਿਆਂ ਲਈ ਵਿੱਤੀ ਸਹਾਇਤਾ ਦੇੇਣ 'ਚ ਸ਼ਾਮਿਲ ਕੀਤੇ ਜਾਣਗੇ | ਇਹ ਫੈਸਲਾ ਕੇਂਦਰ ਸਰਕਾਰ ਨੇ 24 ਫਰਵਰੀ, 2020 ਨੂੰ ਕੀਤਾ | ਪੱਤਰ 'ਚ ਕਿਹਾ ਗਿਆ ਹੈ ਕਿ 2020-21 ਦੀ ਸਾਉਣੀ ਫਸਲ ਦੀ ਖਰੀਦ 'ਚ ਉਪਰਲੇ ਫੈਸਲੇ ਮੁਤਾਬਿਕ ਪੰਜਾਬ ਅੰਦਰ ਪਹਿਲਾਂ ਇਹ ਦੱਸ ਕੇ ਲਗਾਏ ਜਾਂਦੇ ਪੇਂਡੂ ਵਿਕਾਸ ਫੰਡ ਦਾ ਕਿੰਨਾ ਹਿੱਸਾ ਖਰੀਦ ਕੇਂਦਰਾਂ ਦੇ ਢਾਂਚੇ ਦੇ ਵਿਕਾਸ ਉਪਰ ਖਰਚਿਆ ਜਾਂਦਾ ਹੈ | ਪੰਜਾਬ ਵਿਚੋਂ ਕਣਕ ਤੇ ਝੋਨੇ ਦੀ ਖਰੀਦ ਲਈ ਰਿਜ਼ਰਵ ਬੈਂਕ ਵਲੋਂ ਕੇਂਦਰ ਸਰਕਾਰ ਦੀ ਗਾਰੰਟੀ ਨਾਲ ਰਾਜ ਸਰਕਾਰ ਨੂੰ ਕਰਜ਼ਾ ਮਨਜ਼ੂਰ ਕੀਤਾ ਜਾਂਦਾ ਹੈ | ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਇਹ ਜਿਣਸਾਂ ਖਰੀਦ ਕੇ ਐਫ. ਸੀ. ਆਈ. ਦੇ ਹਵਾਲੇ ਕਰ ਦਿੰਦੀਆਂ ਹਨ | ਖਰੀਦੀ ਜਿਣਸ ਦੀ ਖਰੀਦ ਕੀਮਤ, ਮੰਡੀ ਫੀਸ, ਪੇਂਡੂ ਵਿਕਾਸ ਫੰਡ, ਆੜ੍ਹਤ, ਮਜ਼ਦੂਰੀ ਤੇ ਢੋਆ-ਢੁਆਈ, ਕਰਜ਼ੇ ਦਾ ਵਿਆਜ ਤੇ ਕੁਝ ਹੋਰ ਖਰਚਾ ਪਾ ਕੇ ਕੀਮਤ ਦਾ ਬਿੱਲ ਕੇਂਦਰ ਸਰਕਾਰ ਨੂੰ ਭੇਜ ਦਿੰਦੀ ਹੈ | ਇਹ ਬਿੱਲ ਪ੍ਰਵਾਨ ਹੋਣ ਬਾਅਦ ਫਸਲ ਐਫ. ਸੀ. ਆਈ. ਵਲੋਂ ਚੁੱਕੇ ਜਾਣ ਵਾਲੇ ਕਰਜ਼ਾ ਰਕਮ ਬੈਂਕ ਦੇ ਖਾਤੇ 'ਚ ਚਲੀ ਜਾਂਦੀ ਹੈ ਤੇ ਪੰਜਾਬ ਦੀ ਫੀਸ ਫੰਡ ਉਸ ਨੂੰ ਮਿਲ ਜਾਂਦੇ ਹਨ | ਜਨਵਰੀ 2017 'ਚ ਕੇਂਦਰ ਸਰਕਾਰ ਨੇ ਖਰੀਦ ਮਾਮਲੇ 'ਚ 31 ਹਜ਼ਾਰ ਕਰੋੜ ਰੁਪਏ ਦਾ ਕਸਾਰਾ ਦੱਸ ਕੇ ਇਹ ਰਕਮ ਪੰਜਾਬ ਸਰਕਾਰ ਤੋਂ ਵਸੂਲ ਕੀਤੀ ਸੀ ਤੇ ਪੰਜਾਬ ਸਰਕਾਰ ਨੇ ਬੈਂਕਾਂ ਤੋਂ ਕਰਜ਼ਾ ਚੁੱਕ ਕੇ ਕੇਂਦਰ ਨੂੰ ਇਹ ਰਕਮ ਮੋੜੀ | ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਰਵਰੀ 2020 'ਚ ਲਏ ਨਵੇਂ ਫੈਸਲੇ ਬਾਰੇ ਕੇਂਦਰ ਸਰਕਾਰ ਨੇ ਕਦੇ ਭਿਣਕ ਵੀ ਨਹੀਂ ਪੈਣ ਦਿੱਤੀ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਵੀ ਕਿਹਾ ਗਿਆ ਹੈ ਕਿ ਸਰਕਾਰ ਏ. ਪੀ. ਐਮ. ਪੀ. ਕਾਨੂੰਨ ਤਹਿਤ ਟੈਕਸ ਜਾਂ ਲੈੈਵੀ ਲਗਾਉਣ ਲਈ ਅਧਿਕਾਰਤ ਹੈ | ਪੇਂਡੂ ਵਿਕਾਸ ਫੰਡ ਉਕਤ ਕਾਨੂੰੂਨ ਤਹਿਤ ਨੋਟੀਫਾਈਡ ਮੰਡੀਆਂ 'ਚ ਕੀਤੀ ਜਾ ਰਹੀ ਖਰੀਦ ਉੱਪਰ ਹੀ ਕਈ ਦਹਾਕਿਆਂ ਤੋਂ ਲੱਗਦਾ ਆ ਰਿਹਾ ਹੈ | ਕਿਸਾਨ ਆਗੂ ਡਾ: ਦਰਸ਼ਨਪਾਲ ਤੇ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇਸ਼ ਦੇ ਸੰਵਿਧਾਨ ਦੇ ਸੰਘੀ ਢਾਂਚੇ ਦੀ ਉਲੰਘਣਾ ਕਰਕੇ ਖੇਤੀ ਕਾਨੂੰੂਨ ਬਣਾਏ ਗਏ ਹਨ ਉਸੇ ਤਰਜ਼ ਉਪਰ ਰਾਜ ਸਰਕਾਰ ਦੇ ਏ. ਪੀ.ਐਮ. ਸੀ. ਕਾਨੂੰਨ ਤਹਿਤ ਫੀਸ ਜਾਂ ਫੰਡਾਂ ਦੀ ਉਗਰਾਹੀ ਰੋਕਣ ਦਾ ਯਤਨ ਕਰਕੇ ਸੰਘੀ ਢਾਂਚੇ ਦਾ ਮਲੀਆਮੇਟ ਕਰਨ ਤੇ ਪੰਜਾਬ ਦੀ ਆਰਥਿਕ ਨਾਕਬੰਦੀ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ | ਵਰਨਣਯੋਗ ਹੈ ਕਿ ਜੀ. ਐਸ. ਟੀ. ਦਾ ਪੰਜਾਬ ਦਾ ਬਣਦਾ ਇਕ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਬਿਨਾਂ ਵਜ੍ਹਾ ਰੋਕ ਛੱਡਿਆ ਹੈ |

ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਕੇਂਦਰ-ਸੁਖਬੀਰ

ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਗਟ ਕਰਨ 'ਤੇ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਤੇ ਸਰਕਾਰ ਨੂੰ ਝੋਨੇ ਦੀ ਖ਼ਰੀਦ 'ਤੇ ਮਿਲਦੇ 1100 ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫ਼ੰਡ (ਆਰ.ਡੀ.ਐਫ.) ਦੇਣ ਤੋਂ ਇਨਕਾਰ ਨਾ ਕਰੇ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਵਲੋਂ ਝੋਨੇ ਦੇ ਮੌਜੂਦਾ ਸੀਜ਼ਨ 'ਚ ਖ਼ਰੀਦ ਲਈ ਕੈਸ਼ ਕ੍ਰੈਡਿਟ ਲਿਮਟ 'ਚ ਆਰ.ਡੀ.ਐਫ. ਦੀ ਵਿਵਸਥਾ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਦਾ ਪੰਜਾਬ 'ਚ ਅਨਾਜ ਦੀ ਖ਼ਰੀਦ 'ਤੇ ਮਾਰੂ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ.ਡੀ.ਐਫ. ਤਹਿਤ ਸਾਲਾਨਾ 1850 ਕਰੋੜ ਰੁਪਏ ਮਿਲਦੇ ਹਨ ਜੋ 1800 ਮੰਡੀਆਂ ਤੇ 70 ਹਜ਼ਾਰ ਕਿਲੋਮੀਟਰ ਦਿਹਾਤੀ ਿਲੰਕ ਸੜਕਾਂ ਦੇ ਰੱਖ ਰਖਾਅ 'ਤੇ ਖ਼ਰਚ ਹੁੰਦੇ ਹਨ | ਉਨ੍ਹਾਂ ਕੇਂਦਰ ਨੂੰ ਕਿਹਾ ਕਿ ਉਹ ਐਫ.ਸੀ.ਆਈ. ਦੀ ਆਰਜ਼ੀ ਲਾਗਤ ਸ਼ੀਟ 'ਚ ਆਰ.ਡੀ.ਐਫ. ਫ਼ੀਸ ਦੀ ਵਿਵਸਥਾ ਤੁਰੰਤ ਕਰੇ | ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਸੂਬੇ ਲਈ ਮਾਲ ਗੱਡੀਆਂ ਬੰਦ ਕਰਨ ਕਾਰਨ ਆਰਥਿਕ ਖੜੋਤ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਤੇ ਦਿਹਾਤੀ ਇਲਾਕਿਆਂ ਲਈ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਇਸ ਬਹਾਨੇ ਹਮਲਾ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵਲੋਂ ਇਸ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ 'ਤੇ ਗ਼ੌਰ ਕਰਨਾ ਚਾਹੀਦਾ ਹੈ ਕਿਉਂਕਿ 50 ਸਾਲਾਂ ਤੋਂ ਕਿਸਾਨ ਹੀ ਦੇਸ਼ ਦਾ ਢਿੱਡ ਭਰ ਰਹੇ ਹਨ |

ਮੋਦੀ ਵਲੋਂ ਪੰਜਾਬ ਦੀ ਬਾਂਹ ਮਰੋੜਨ ਦੀ ਇਕ ਹੋਰ ਕੋਸ਼ਿਸ਼-ਚੀਮਾ

ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦਾ ਲਗਭਗ 1000 ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰ.ਡੀ.ਐਫ.) ਰੋਕ ਲਏ ਜਾਣ 'ਤੇ ਸਖ਼ਤ ਇਤਰਾਜ਼ ਕਰਦਿਆਂ ਆਮ ਆਦਮੀ ਪਾਰਟੀ ਨੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਦੀ ਬਾਂਹ ਮਰੋੜਨ ਦੀ ਇਕ ਹੋਰ ਕੋਸ਼ਿਸ਼ ਦੱਸਿਆ ਹੈ। 'ਆਪ' ਨੇ ਕੈਪਟਨ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਰ.ਡੀ.ਐਫ. ਦੇ ਖ਼ਰਚਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਜੋ ਮੋਦੀ ਸਰਕਾਰ ਵਲੋਂ ਫ਼ੰਡਾਂ 'ਚ ਗੜਬੜੀ ਦੇ ਦੋਸ਼ਾਂ ਦਾ ਸੱਚ ਪੰਜਾਬ ਦੇ ਲੋਕ ਵੀ ਜਾਣ ਸਕਣ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਤੇ ਜਿਹੜੇ ਚੁਣੌਤੀ ਭਰੇ ਹਾਲਾਤ 'ਚ ਮੋਦੀ ਸਰਕਾਰ ਨੇ ਪੰਜਾਬ ਦਾ 1 ਹਜ਼ਾਰ ਕਰੋੜ ਦਾ ਗ੍ਰਾਮੀਣ ਵਿਕਾਸ ਫ਼ੰਡ ਰੋਕਿਆ ਹੈ, ਇਹ ਬਦਲੇਖ਼ੋਰੀ ਨਾਲ ਚੁੱਕਿਆ ਗੈਰ-ਜ਼ਿੰਮੇਵਾਰਾਨਾ ਕਦਮ ਹੈ। ਰਾਜਾਂ ਦੇ ਅੰਦਰੂਨੀ ਮਾਮਲਿਆਂ 'ਚ ਬੇਲੋੜਾ ਦਖ਼ਲ ਹੈ। ਸੰਘੀ ਢਾਂਚੇ 'ਤੇ ਹਮਲਾ ਹੈ ਤੇ ਖੇਤੀ ਬਾਰੇ ਥੋਪੇ ਗਏ ਕੇਂਦਰੀ ਕਾਲੇ ਕਾਨੂੰਨਾਂ ਨੂੰ ਹੁਣੇ ਤੋਂ ਹੀ ਲਾਗੂ ਕਰਨ ਦੀ ਸ਼ੁਰੂਆਤ ਹੈ।

ਕੇਂਦਰ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਤਰੁਣ ਚੁੱਘ


ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਗਾਏ ਹਨ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਭੇਜਿਆ ਗਿਆ ਪੇਂਡੂ ਵਿਕਾਸ ਫ਼ੰਡ ਪਿੰਡਾਂ ਦੇ ਵਿਕਾਸ ਦੀ ਜਗ੍ਹਾ 'ਤੇ ਲਗਾਉਣ ਦੀ ਬਜਾਏ ਹੋਰ ਥਾਵਾਂ 'ਤੇ ਖ਼ਰਚਿਆ ਜਾ ਰਿਹਾ ਹੈ | ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਕੋਈ ਵੀ ਫ਼ੰਡ ਕੇਂਦਰ ਸਰਕਾਰ ਵਲੋਂ ਬੰਦ ਨਹੀਂ ਕੀਤਾ ਗਿਆ ਹੈ | ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਾਲ ਗੱਡੀਆਂ ਚਲਾਉਣਾ ਚਾਹੰੁਦੀ ਹੈ, ਪਰ ਪੰਜਾਬ ਸਰਕਾਰ ਸੁਰੱਖਿਆ ਦਾ ਭਰੋਸਾ ਨਹੀਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਰੇਲਵੇ ਚਾਲਕ ਤੇ ਗਾਰਡ ਰਾਜ ਸਰਕਾਰ ਦੇ ਲਿਖਤੀ ਭਰੋਸੇ ਤੋਂ ਬਿਨਾਂ ਰੇਲ ਗੱਡੀਆਂ ਚਲਾਉਣ ਲਈ ਤਿਆਰ ਨਹੀਂ ਹਨ |

ਬਿਹਾਰ-ਪਹਿਲੇ ਗੇੜ 'ਚ 54.26 ਫ਼ੀਸਦੀ ਮਤਦਾਨ

ਪਟਨਾ, 28 ਅਕਤੂਬਰ (ਏਜੰਸੀ)-ਬਿਹਾਰ ਵਿਭਾਨ ਸਭਾ ਦੀਆਂ ਅੱਜ ਪਈਆਂ ਪਹਿਲੇ ਗੇੜ ਦੀਆਂ ਚੋਣਾਂ 'ਚ 54.26 ਫ਼ੀਸਦੀ ਤੋਂ ਵੱਧ ਮਤਦਾਨ ਹੋਣ ਦੀ ਖ਼ਬਰ ਹੈ | ਚੋਣ ਕਮਿਸ਼ਨ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੀਆਂ ਕੁੱਲ 243 ਵਿਧਾਨ ਸਭਾ ਸੀਟਾਂ 'ਚੋਂ ਪਹਿਲੇ ਗੇੜ ਦੀਆਂ 71 ਸੀਟਾਂ ਲਈ 16 ਜ਼ਿਲਿ੍ਹਆਂ ਦੇ ਕਰੀਬ 2.15 ਕਰੋੜ ਵੋਟਰਾਂ ਨੇ 1000 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਇਲੈਕਟ੍ਰਾਨਿਕ ਮਸ਼ੀਨਾਂ 'ਚ ਬੰਦ ਕਰ ਦਿੱਤਾ ਹੈ | ਕਮਿਸ਼ਨ ਅਨੁਸਾਰ ਸ਼ੁਰੂਆਤ 'ਚ ਮਤਦਾਨ ਦੀ ਰਫ਼ਤਾਰ ਮੱਠੀ ਸੀ ਪਰ ਜਿਉਂ-ਜਿਉਂ ਦਿਨ ਬੀਤਦਾ ਗਿਆ, ਵੱਡੀ ਗਿਣਤੀ 'ਚ ਵੋਟਰਾਂ ਨੇ ਘਰਾਂ 'ਚੋਂ ਨਿਕਲ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ | ਕੈਮੂਰ 'ਚ ਸਭ ਤੋਂ ਵੱਧ 55.95 ਫ਼ੀਸਦੀ ਵੋਟਾਂ ਪਈਆਂ | ਇਸ ਤੋਂ ਬਾਅਦ ਲੱਖੀਸਰਾਏ 'ਚ 55.44 ਫ਼ੀਸਦੀ, ਬਕਸਰ 'ਚ 53.84 ਫ਼ੀਸਦੀ, ਭਾਗਲਪੁਰ 'ਚ 52.16 ਫ਼ੀਸਦੀ ਤੇ ਪਟਨਾ 'ਚ 51.02 ਫ਼ੀਸਦੀ ਵੋਟਾਂ ਪਈਆਂ | ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਗਿਰੀਰਾਜ ਸਿੰਘ ਨੇ ਲੱਖੀਸਰਾਏ, ਜਦੋਂਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਐਚ.ਏ.ਐਮ. ਦੇ ਪ੍ਰਧਾਨ ਜੀਤਨ ਰਾਮ ਮਾਂਝੀ ਨੇ ਗਯਾ ਦੇ ਇਕ ਬੂਥ 'ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਇਸ ਮੌਕੇ ਰਾਜ ਮੰਤਰੀਆਂ, ਵੱਖ-ਵੱਖ ਹਲਕਿਆਂ ਦੇ ਉਮੀਦਵਾਰਾਂ ਤੇ ਪ੍ਰਮੁੱਖ ਸ਼ਖਸੀਅਤਾਂ, ਜਿਨ੍ਹਾਂ 'ਚ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਸ਼ੇ੍ਰਅਸੀ ਸਿੰਘ ਵੀ ਸ਼ਾਮਿਲ ਹੈ, ਨੇ ਆਪਣੀ ਵੋਟ ਪਾਈ | ਪਹਿਲੇ ਪੜਾਅ ਦੀਆਂ 71 ਸੀਟਾਂ 'ਚੋਂ 35 ਸੀਟਾਂ ਨਕਸਲ ਪ੍ਰਭਾਵਿਤ ਇਲਾਕਿਆਂ 'ਚ ਪੈਦੀਆਂ ਹਨ, ਜਿਥੇ ਮਤਦਾਨ ਦਾ ਸਮਾਂ ਘਟਾ ਦਿੱਤਾ ਗਿਆ ਸੀ |

ਹਵਾ ਦਾ ਰੁਖ਼ ਐਨ.ਡੀ.ਏ. ਖ਼ਿਲਾਫ਼

ਪਟਨਾ ਤੋਂ ਅਨਿਲ ਜੈਨ
ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆ ਰਹੇ ਬਹੁਤ ਸਾਰੇ ਅਗਾਊਾ ਚੋਣ ਸਰਵੇਖਣ ਭਾਵੇਂ ਕੁਝ ਵੀ ਕਹਿਣ ਪਰ ਬਿਹਾਰ ਦੀ ਜ਼ਮੀਨੀ ਰਾਜਨੀਤਿਕ ਹਕੀਕਤ ਅਜੇ ਤੱਕ ਤਾਂ ਇਹੀ ਹੈ ਕਿ ਜਨਤਾ ਦਲ (ਯੂ) ਤੇ ਭਾਜਪਾ ਦਾ ਗੱਠਜੋੜ (ਐਨ.ਡੀ.ਏ.) ਹਾਰਦਾ ਦਿਖਾਈ ਦੇ ਰਿਹਾ ਹੈ | ਅੱਜ ਪਹਿਲੇ ਦੌਰ ਦੇ ਮਤਦਾਨ ਦੌਰਾਨ, ਜਿਸ ਤਰ੍ਹਾਂ ਕਈ ਇਲਾਕਿਆਂ 'ਚ ਭਾਰੀ ਬਹੁਮਤ ਹੋਇਆ ਹੈ, ਉਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਮਤਦਾਤਾ ਗੁੱਸੇ ਨਾਲ ਭਰੇ ਬੈਠੇ ਹਨ | ਤਾਲਾਬੰਦੀ ਦੇ ਚੱਲਦਿਆਂ ਜਿਨ੍ਹਾਂ ਰਾਜਾਂ 'ਚ ਗਰੀਬ ਤਬਕਿਆਂ ਨੂੰ ਸਭ ਤੋਂ ਵੱਧ ਨੁਕਸਾਨ ਭੁਗਤਣਾ ਪਿਆ, ਉਸ 'ਚ ਬਿਹਾਰ ਪਹਿਲੇ ਨੰਬਰ 'ਤੇ ਹੈ ਤੇ ਮਤਦਾਤਾ ਤਾਲਾਬੰਦੀ ਦੀਆਂ ਤਕਲੀਫ਼ਾਂ ਨੂੰ ਭੁੱਲਿਆ ਨਹੀਂ ਹੈ |

ਬਾਸਮਤੀ 1121 ਦੇ ਮੰਡੀਆਂ 'ਚ ਅੰਬਾਰ ਲੱਗਣੇ ਸ਼ੁਰੂ-ਖ਼ਰੀਦਦਾਰ ਕੋਈ ਨਹੀਂ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 28 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਸਰਕਾਰ ਦੇ ਵਜ਼ੀਰ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਦੇਸ਼ ਦੀ ਕਿਸਾਨੀ ਨੂੰ ਇਹ ਧਰਵਾਸ ਦੇਣ 'ਚ ਲੱਗੇ ਹੋਏ ਹਨ ਕਿ ਖੇਤੀ ਸਬੰਧੀ ਤਿੰਨੋ ਕਾਨੂੰਨ ...

ਪੂਰੀ ਖ਼ਬਰ »

ਜੀ.ਐਨ.ਏ. ਉਦਯੋਗ ਦੇ ਸੰਚਾਲਕ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਗੁਰਾਇਆ, 28 ਅਕਤੂਬਰ (ਬਲਵਿੰਦਰ ਸਿੰਘ)- ਉਘੇ ਉਦਯੋਗਪਤੀ ਤੇ ਗੁਰੂ ਨਾਨਕ ਆਟੋ ਇੰਟਰਪ੍ਰਾਈਜ਼ਸ (ਜੀ. ਐਨ. ਏ.) ਜਮਾਲਪੁਰ ਦੇ ਸੰਚਾਲਕ ਗੁਰਿੰਦਰ ਸਿੰਘ (40) ਨੇ ਪਿੰਡ ਵਿਰਕ ਵਿਖੇ ਆਪਣੇ ਘਰ 'ਚ ਸਿਰ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਬੀਤੀ ਰਾਤ ਗੰਭੀਰ ਹਾਲਤ 'ਚ ਗੁਰਿੰਦਰ ...

ਪੂਰੀ ਖ਼ਬਰ »

ਬਠਿੰਡਾ ਨੇੜੇ ਭਿਆਨਕ ਸੜਕ ਹਾਦਸੇ 'ਚ 5 ਮੌਤਾਂ

ਕੋਟਫੱਤਾ, 28 ਅਕਤੂਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਨਜ਼ਦੀਕ ਪਿੰਡ ਕੋਟਸ਼ਮੀਰ ਦੇ ਮਾਨਸਾ ਰੋਡ 'ਤੇ ਸਪਰਿੰਗਡਿਲ ਸਕੂਲ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੋਲੋ ਕਾਰ ਨੰਬਰ ਡੀ.ਐਲ. 8 ਸੀ.ਵਾਈ. 1463 ਦੀ ਟੱਕਰ ਘੋੜਾ ਟਰਾਲਾ ਨੰਬਰ ਆਰ.ਜੇ. 07 ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ 'ਚ ਬਿਜਲੀ ਉਤਪਾਦਨ ਮੁੜ ਠੱਪ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 28 ਅਕਤੂਬਰ-ਕੋਲਾ ਖ਼ਤਮ ਹੋਣ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਅੱਜ ਸਵੇਰ ਤੋਂ ਬਿਜਲੀ ਉਤਪਾਦਨ ਮੁੜ ਠੱਪ ਹੋ ਗਿਆ ਹੈ | ਕਿਸਾਨਾਂ ਵਲੋਂ ਰੇਲਵੇ ਪਟੜੀਆਂ 'ਤੇ ਲਗਾਏ ਧਰਨੇ ਕਾਰਨ 1980 ...

ਪੂਰੀ ਖ਼ਬਰ »

ਨਿਯਮਤ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 30 ਨਵੰਬਰ ਤੱਕ ਵਧਾਈ

ਨਵੀਂ ਦਿੱਲੀ, 28 ਅਕਤੂਬਰ (ਏਜੰਸੀ)-ਦੇਸ਼ 'ਚ ਨਿਯਮਤ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 30 ਨਵੰਬਰ ਤਕ ਵਧਾ ਦਿੱਤੀ ਗਈ ਹੈ | ਇਸ ਸਬੰਧੀ ਡੀ.ਜੀ.ਸੀ.ਏ. ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਨਿਯਮਤ ਕੌਮਾਂਤਰੀ ਯਾਤਰੀ ਜਹਾਜ਼ਾਂ ਦੀ ਮੁਅੱਤਲੀ ਨੂੰ 30 ਨਵੰਬਰ ਤੱਕ ਵਧਾ ...

ਪੂਰੀ ਖ਼ਬਰ »

ਜੰਗਲ ਰਾਜ ਦੇ ਯੁਵਰਾਜ ਤੋਂ ਸਾਵਧਾਨ ਰਹਿਣ ਬਿਹਾਰ ਦੇ ਲੋਕ-ਮੋਦੀ

ਪ੍ਰਧਾਨ ਮੰਤਰੀ ਨੇ ਬਿਹਾਰ 'ਚ ਦੂਸਰੀ ਰੈਲੀ ਦੌਰਾਨ ਤੇਜਸਵੀ 'ਤੇ ਬੋਲਿਆ ਹਮਲਾ ਦਰਭੰਗਾ/ਮੁਜ਼ੱਫਰਪੁਰ/ਪਟਨਾ 28 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ 'ਚ ਵਿਰੋਧੀ ਧਿਰ ਆਰ.ਜੇ.ਡੀ. ਤੇ ਇਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇਜਸਵੀ ਯਾਦਵ 'ਤੇ ...

ਪੂਰੀ ਖ਼ਬਰ »

ਐਮਾਜ਼ੋਨ ਦੇ ਅਧਿਕਾਰੀ ਸੰਸਦੀ ਕਮੇਟੀ ਸਾਹਮਣੇ ਪੇਸ਼

ਨਵੀਂ ਦਿੱਲੀ, 28 ਅਕਤੂਬਰ (ਏਜੰਸੀ)-ਕਈ ਦਿਨ ਪਹਿਲਾਂ ਡਾਟਾ ਰੱਖਿਆ ਬਿੱਲ ਸਬੰਧੀ ਸੰਸਦੀ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰਨ ਬਾਅਦ ਬੁੱਧਵਾਰ ਨੂੰ ਐਮਾਜ਼ੋਨ ਦੇ ਚੋਟੀ ਦੇ ਕਾਰਜਕਾਰੀ ਅਧਿਕਾਰੀ ਸੰਸਦੀ ਕਮੇਟੀ ਸਾਹਮਣੇ ਪੇਸ਼ ਹੋਏ | ਜਿਸ ਦੌਰਾਨ ਉਨ੍ਹਾਂ ਤੋਂ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਕਸ਼ਮੀਰ ਦਾ ਰਾਗ ਅਲਾਪਦਿਆਂ ਕੀਤੀ ਭਾਰਤ ਨੂੰ ਸ਼ਾਂਤੀ ਦੀ ਪੇਸ਼ਕਸ਼

ਅੰਮਿ੍ਤਸਰ, 28 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਸ਼ਮੀਰ ਦਾ ਰਾਗ ਅਲਾਪਦਿਆਂ ਭਾਰਤ ਨੂੰ ਸ਼ਾਂਤੀ ਦੀ ਪੇਸ਼ਕਸ਼ ਕੀਤੀ ਹੈ | ਇਸ ਸ਼ਾਂਤੀ ਪ੍ਰਸਤਾਵ ਦੀ ਪੇਸ਼ਕਸ਼ ਦੇ ਨਾਲ ਹੀ ਉਨ੍ਹਾਂ ਇਕ ਸ਼ਰਤ ਵੀ ਰੱਖੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 528 ਨਵੇਂ ਮਾਮਲੇ, 20 ਹੋਰ ਮੌਤਾਂ

ਚੰਡੀਗੜ੍ਹ, 28 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਚ ਕੋਰੋਨਾ ਵਾਇਰਸ ਦਾ ਅਸਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 20 ਹੋਰ ਮੌਤਾਂ ਹੋ ਗਈਆਂ, ਉਥੇ ਵੱਖ-ਵੱਖ ਥਾਵਾਂ ਤੋਂ 528 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ...

ਪੂਰੀ ਖ਼ਬਰ »

ਯੂ.ਪੀ. 'ਚ ਬਸਪਾ ਦੇ 6 ਵਿਧਾਇਕਾਂ ਵਲੋਂ ਬਗ਼ਾਵਤ

ਲਖਨਊ, 28 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ 'ਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ 10 'ਚੋਂ 4 ਵਿਧਾਇਕਾਂ ਨੇ ਬਗ਼ਾਵਤ ਕਰ ਦਿੱਤੀ ਹੈ ਤੇ ਉਹ ਅਗਲੇ ਮਹੀਨੇ ਰਾਜ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਇਕਲੌਤੇ ਉਮੀਦਵਾਰ ਦੇ ਖ਼ਿਲਾਫ਼ ਵੋਟ ਕਰ ਸਕਦੇ ਹਨ | ਉਕਤ ਚਾਰ ਬਾਗੀ ...

ਪੂਰੀ ਖ਼ਬਰ »

— 'ਇਕ ਮੇਰੀ ਅੱਖ ਕਾਸ਼ਨੀ' —

ਔਰਤਾਂ 'ਚ ਵਧ ਰਿਹਾ ਹੈ ਸ਼ਰਾਬ ਪੀਣ ਦਾ ਰੁਝਾਨ ਪੰਜਾਬ ਤੇ ਹਰਿਆਣਾ ਵੀ ਪਿੱਛੇ ਨਹੀਂ

ਆਸਾਮ ਦੀਆਂ ਔਰਤਾਂ ਸਭ ਤੋਂ ਅੱਗੇ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 28 ਅਕਤੂਬਰ-ਪੰਜਾਬੀ ਦਾ ਇਕ ਪੁਰਾਣਾ ਲੋਕ ਗੀਤ 'ਇਕ ਮੇਰੀ ਅੱਖ ਕਾਸ਼ਨੀ' 'ਚ ਭਾਵੇਂ ਮੁਟਿਆਰ ਆਪਣੀਆਂ ਅੱਖਾਂ ਦੀ ਲਾਲੀ ਨੂੰ ਜ਼ਿਆਦਾਤਰ ਆਪਣੇ ਸੁਹੱਪਣ ਨਾਲ ਹੀ ਜੋੜ ਕੇ ਪੇਸ਼ ਕਰਦੀ ਹੈ ਪਰ ਬਦਲਦੇ ...

ਪੂਰੀ ਖ਼ਬਰ »

ਪੰਜਾਬ 'ਚ 97 ਮਾਲ ਗੱਡੀਆਂ ਮੁੜ ਬਹਾਲ- ਰੇਲਵੇ

ਨਵੀਂ ਦਿੱਲੀ, 28 ਅਕਤੂਬਰ (ਏਜੰਸੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰੇਲ ਮੰਤਰੀ ਪਿਊਸ਼ ਗੋਇਲ ਵਿਚਾਲੇ ਰੇਲ ਸੇਵਾਵਾਂ ਖ਼ਾਸ ਤੌਰ 'ਤੇ ਰੱਦ ਕੀਤੀਆਂ ਮਾਲ ਗੱਡੀਆਂ ਦੀ ਮੁੜ ਬਹਾਲੀ ਲਈ ਹੋਏ ਪੱਤਰਾਚਾਰ ਬਾਅਦ ਰੇਲਵੇ ਵਲੋਂ ਬੁੱਧਵਾਰ ਨੂੰ ਦੱਸਿਆ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX