ਤਾਜਾ ਖ਼ਬਰਾਂ


ਦਿੱਲੀ-ਕਟੜਾ ਐਕਸਪ੍ਰੈੱਸ ਲਈ ਜ਼ਮੀਨ ਗ੍ਰਹਿਣ ਕਰਨ ਖ਼ਿਲਾਫ਼ ਸੰਗਰੂਰ 'ਚ ਹਜ਼ਾਰਾਂ ਕਿਸਾਨ ਸੜਕਾਂ 'ਤੇ
. . .  7 minutes ago
ਸੰਗਰੂਰ, 1 ਦਸੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚੋਂ ਲੰਘਣ ਵਾਲੇ ਦਿੱਲੀ-ਕਟੜਾ ਐਕਸਪ੍ਰੈੱਸ ਲਈ ਜ਼ਮੀਨ ਗ੍ਰਹਿਣ ਕਰਨ ਦੇ ਖ਼ਿਲਾਫ਼ ਹਜ਼ਾਰਾਂ ਕਿਸਾਨ ਅੱਜ ਸੰਗਰੂਰ ਵਿਖੇ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਨੱਢਾ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਬੈਠਕ
. . .  13 minutes ago
ਨਵੀਂ ਦਿੱਲੀ, 1 ਦਸੰਬਰ- ਅੱਜ ਦੁਪਹਿਰ 3 ਵਜੇ ਕਿਸਾਨਾਂ ਨਾਲ ਹੋਣ ਵਾਲੀ ਬੈਠਕ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਰਿਹਾਇਸ਼ 'ਤੇ ਇਕ ਅਹਿਮ ਬੈਠਕ ਹੋ ਰਹੀ ਹੈ। ਇਸ ਬੈਠਕ...
ਉਤਰਾਖੰਡ 'ਚ ਲੱਗੇ ਭੂਚਾਲ ਦੇ ਝਟਕੇ
. . .  23 minutes ago
ਦੇਹਰਾਦੂਨ, 1 ਦਸੰਬਰ- ਉਤਰਾਖੰਡ ਦੇ ਹਰਿਦੁਆਰ 'ਚ ਅੱਜ ਸਵੇਰੇ 9.41 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ...
ਲਾਂਬੜਾ ਸਰਕਾਰੀ ਸਕੂਲ 'ਤੇ ਹਾਵੀ ਹੋ ਰਿਹੈ ਕੋਰੋਨਾ, ਇਕ ਹੋਰ ਅਧਿਆਪਕਾ ਆਈ ਪਾਜ਼ੀਟਿਵ
. . .  33 minutes ago
ਲਾਂਬੜਾ, 1 ਦਸੰਬਰ (ਪਰਮੀਤ ਗੁਪਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ 'ਤੇ ਕੋਰੋਨਾ ਹਾਵੀ ਹੁੰਦਾ ਦਿਖਾਈ ਦੇ ਰਿਹਾ ਹੈ। ਸ਼ਨੀਵਾਰ ਨੂੰ ਸਿਹਤ ਵਿਭਾਗ ਵਲੋਂ ਮੁੜ ਤੋਂ ਲਾਂਬੜਾ ਸਕੂਲ...
ਐਨ. ਡੀ. ਏ. ਦੀ ਭਾਈਵਾਲ ਰਾਸ਼ਟਰੀ ਲੋਕਤਾਂਤਰਿਕ ਪਾਰਟੀ ਵਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ, ਅਮਿਤ ਸ਼ਾਹ ਨੂੰ ਲਿਖੀ ਚਿੱਠੀ
. . .  44 minutes ago
ਬੁਢਲਾਡਾ, 1 ਦਸੰਬਰ (ਸਵਰਨ ਸਿੰਘ ਰਾਹੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਕਿਸਾਨ ਅੰਦੋਲਨ ਵਿਚਾਲੇ ਐਨ. ਡੀ. ਏ. ਦੀ ਭਾਈਵਾਲ ਰਾਸ਼ਟਰੀ ਲੋਕਤਾਂਤਰਿਕ ਪਾਰਟੀ (ਆਰ. ਐਲ. ਪੀ.) ਦੇ...
ਕੇਂਦਰ ਵਲੋਂ ਸੱਦੀ ਬੈਠਕ 'ਚ ਸ਼ਾਮਿਲ ਨਹੀਂ ਹੋਵੇਗੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ
. . .  57 minutes ago
ਜਲੰਧਰ, 1 ਦਸੰਬਰ- ਕੇਂਦਰ ਸਰਕਾਰ ਵਲੋਂ ਅੱਜ ਦੁਪਹਿਰ 3 ਵਜੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਵਿਗਿਆਨ ਭਵਨ ਵਿਖੇ ਸੱਦਾ ਦਿੱਤਾ ਗਿਆ ਹੈ। ਇਸ ਬੈਠਕ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸ਼ਾਮਿਲ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 70ਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ...
ਟੂਰਿਸਟ ਬੱਸ ਦੀ ਟਰਾਲੇ ਨਾਲ ਭਿਆਨਕ ਟੱਕਰ, ਵਾਲ-ਵਾਲ ਬਚੀਆਂ ਸਵਾਰੀਆਂ
. . .  about 1 hour ago
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਅੱਧੀ ਰਾਤ ਤੋਂ ਬਾਅਦ ਇਕ ਟੂਰਿਸਟ ਬੱਸ ਅਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਹਾਦਸੇ 'ਚ ਬੱਸ 'ਚ...
ਯੂਰੀਆ ਖਾਦ ਲੈਣ ਲਈ ਅਜਨਾਲਾ 'ਚ ਕਿਸਾਨਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂ
. . .  about 2 hours ago
ਅਜਨਾਲਾ, 1 ਦਸੰਬਰ ( ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਅੰਦਰ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਚਲਦਿਆਂ ਕਈ ਦਿਨ ਰੇਲਾਂ ਬੰਦ ਹੋਣ ਕਾਰਨ ਯੂਰੀਆ ਖਾਦ ਦੀ ਕਿੱਲਤ ਆ ਗਈ ਸੀ ਪਰ ਕਿਸਾਨਾਂ ਵੱਲੋਂ ਰੇਲਾਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਰੇਲਾਂ ਚੱਲਣ...
ਭਿਆਨਕ ਹਾਦਸੇ ਵਿਚ ਇਕ ਮੌਤ, ਇਕ ਗੰਭੀਰ ਫੱਟੜ
. . .  about 2 hours ago
ਬੱਧਨੀ ਕਲਾਂ (ਮੋਗਾ), 1 ਦਸੰਬਰ (ਸੰਜੀਵ ਕੋਛੜ) - ਨੈਸ਼ਨਲ ਹਾਈਵੇ ਨੰ. 703 'ਤੇ ਅੱਜ ਤੜਕਸਾਰ ਟਰੈਕਟਰ ਟਰਾਲੀ ਤੇ ਮਹਿੰਦਰਾ ਜੀਪ ਵਿਚਕਾਰ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਵਿਚ ਟਰੈਕਟਰ ਚਾਲਕ ਗੁਰਦੀਪ ਸਿੰਘ ਵਾਸੀ ਖੋਟੇ ਦੀ ਮੌਕੇ 'ਤੇ ਮੌਤ ਹੋ ਗਈ ਹੈ ਤੇ ਉਸ ਦੇ ਸਹਾਇਕ ਗੁਰਪਿੰਦਰ ਸਿੰਘ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਰਕਤ ਹੋਈ
. . .  about 2 hours ago
ਗੱਗੋਮਾਹਲ/ਅਜਨਾਲਾ, 1 ਦਸੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਸਰਹੱਦ ਤੇ ਬੀ.ਐਸ.ਐਫ ਦੀ ਸਰਹੱਦੀ ਚੌਂਕੀ ਕੋਟ ਰਜ਼ਾਦਾ ਨੇੜੇ ਰਾਤ ਸਮੇਂ ਡਰੋਨ ਦੀ ਹਰਕਤ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅੱਧੀ ਰਾਤ ਨੂੰ ਬੀ.ਐਸ.ਐਫ 73 ਬਟਾਲੀਅਨ...
ਗ੍ਰੇਟਰ ਹੈਦਰਾਬਾਦ 'ਚ ਚੋਣ ਪ੍ਰਕਿਰਿਆ ਸ਼ੁਰੂ, ਭਾਜਪਾ ਨੇ ਲਾਈ ਪੂਰੀ ਤਾਕਤ
. . .  about 3 hours ago
ਹੈਦਰਾਬਾਦ, 1 ਦਸੰਬਰ - ਦੇਸ਼ ਦੇ ਹਾਈ ਪ੍ਰੋਫਾਈਲ ਨਗਰ ਨਿਗਮ 'ਚ ਸ਼ਾਮਲ ਹੋ ਚੁੱਕੇ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਲਈ ਮਤਦਾਨ ਸ਼ੁਰੂ ਹੋ ਚੁੱਕਾ ਹੈ। ਭਾਜਪਾ ਨੇ ਇਸ ਚੋਣ ਲਈ ਆਪਣੀ ਪੂਰੀ ਤਾਕਤ ਝੋਂਕ ਦਿੱਤੀ ਹੈ। ਗ੍ਰੇਟਰ ਹੈਦਰਾਬਾਦ ਨਗਰ ਨਿਗਮ ਚੋਣਾਂ ਭਾਜਪਾ ਤੇ...
ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਜਥੇਬੰਦੀਆਂ 8 ਵਜੇ ਮੀਟਿੰਗ ਕਰਨਗੀਆਂ
. . .  about 3 hours ago
ਅਜਨਾਲਾ/ਜੰਡਿਆਲਾ ਗੁਰੂ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ/ਰਣਜੀਤ ਸਿੰਘ ਜੋਸਨ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਅੱਜ 3 ਵਜੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸਵੇਰੇ 8 ਵਜੇ ਮੀਟਿੰਗ ਕਰਨਗੀਆਂ...
ਕਿਸਾਨ ਅੰਦੋਲਨ : ਕੇਂਦਰ ਤੇ ਕਿਸਾਨਾਂ ਵਿਚਕਾਰ ਹੋ ਸਕਦੀ ਹੈ ਅੱਜ ਮੀਟਿੰਗ, ਭੇਜਿਆ ਗਿਆ ਸੱਦਾ
. . .  about 4 hours ago
ਅਜਨਾਲਾ, 1 ਦਸੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ...
ਅੱਜ ਦਾ ਵਿਚਾਰ
. . .  about 4 hours ago
ਕਿਸਾਨ ਅੰਦੋਲਨ: ਸਿੰਘੂ ਸਰਹੱਦੀ ਹੰਗਾਮੇ ‘ਚ ਦਿੱਲੀ ਪੁਲਿਸ ਦੀ ਕਾਰਵਾਈ, ਦੰਗਿਆਂ ਸਮੇਤ ਕਈ ਧਾਰਾਵਾਂ ‘ਚ ਐਫ.ਆਈ.ਆਰ.
. . .  1 day ago
ਨਵੀਂ ਦਿੱਲੀ , 30 ਨਵੰਬਰ - ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੌਰਾਨ, ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
. . .  1 day ago
ਲਖਨਊ , 30 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਹਲਕੇ ਵਾਰਾਣਸੀ ਦੇ ਦੌਰੇ ਦੌਰਾਨ ਗੁਰੂ ਰਵਿਦਾਸ ਪਾਰਕ ਵਿਖੇ ਗੁਰੂ ਰਵਿਦਾਸ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ...
ਟਰੱਕ ਨੇ 4 ਖੜ੍ਹੀਆ ਕਾਰਾਂ ਨੂੰ ਮਾਰੀ ਟੱਕਰ
. . .  1 day ago
ਜਲੰਧਰ , 30 ਨਵੰਬਰ - ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਇਕ ਟਰੱਕ ਨੇ 4 ਖੜ੍ਹੀਆਂ ਕਾਰਾਂ ਨੂੰ ਟੱਕਰ ਮਾਰ ਕੇ ਚੂਰ ਚੂਰ ਕਰ ਦਿੱਤਾ।
ਟਿਕਰੀ ਬਾਰਡਰ ਉੱਤੇ ਕਿਸਾਨ ਟਰੈਕਟਰਾਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਮਨਾ ਰਹੇ ਨੇ ਗੁਰਪੁਰਬ
. . .  1 day ago
ਨਵੀਂ ਦਿੱਲੀ, 30 ਨਵੰਬਰ (ਦਮਨਜੀਤ ਸਿੰਘ )- ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉੱਤੇ ਹੀ ਮੋਮਬੱਤੀਆਂ ਲਗਾ ਕੇ ਸ੍ਰੀ ਗੁਰੂ ਨਾਨਕ ਜੀ ਦਾ ਗੁਰਪੁਰਬ ਮਨਾ ਰ...
ਜ਼ੀਰਕਪੁਰ ਪੁਲਿਸ ਨੇ ਲੱਖਾਂ ਰੁਪਏ ਦੇ ਗਹਿਣਿਆਂ ਤੇ ਨਕਦੀ ਸਣੇ 2 ਚੋਰ ਅੜਿੱਕੇ ਲਏ
. . .  1 day ago
ਜ਼ੀਰਕਪੁਰ, 30 ਨਵੰਬਰ { ਹੈਪੀ ਪੰਡਵਾਲਾ} - ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦਿਆਂ ਪੁਲਿਸ ਨੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਚੋਰਾਂ ਦੀ ਪਛਾਣ ਮੰਨਾ ...
ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਸਰਹੱਦ ਤੋਂ 2 ਕਿਲੋ ਹੈਰੋਇਨ ਬਰਾਮਦ
. . .  1 day ago
ਮਮਦੋਟ ,30 ਨਵੰਬਰ (ਸੁਖਦੇਵ ਸਿੰਘ ਸੰਗਮ) - ਕੁਝ ਦਿਨ ਪਹਿਲਾਂ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦਿਆਂ ਨਾਰਕੋਟਿਕਸ ਸੈੱਲ ਫਿਰੋਜ਼ਪੁਰ ਵੱਲੋਂ ...
ਸੁੰਨਸਾਨ ਪਈਆਂ ਰੇਲ ਪਟੜੀਆਂ ’ਤੇ ਮੁੜ ਦੌੜਨਗੀਆਂ ਯਾਤਰੀ ਰੇਲਾਂ
. . .  1 day ago
ਮਲੋਟ, 30 ਨਵੰਬਰ (ਪਾਟਿਲ)- ਭਾਰਤੀ ਰੇਲਵੇ ਨੇ ਕਰੀਬ 8 ਮਹੀਨਿਆਂ ਦੇ ਸਮੇਂ ਤੋਂ ਬਾਅਦ ਸ੍ਰੀ ਗੰਗਾਨਗਰ ਤੋਂ ਹਰਿਦੁਆਰ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲਾਂ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 1 ਦਸੰਬਰ 2020 ...
ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ ਸੱਤਾਂ ਨੂੰ ਕੀਤਾ ਗ੍ਰਿਫਤਾਰ
. . .  1 day ago
ਜੈਤੋ, 30 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ ਜੈਤੋ ਵੱਲੋਂ ਚੋਰੀ ਦੇ 21 ਬੈਟਰਿਆਂ ਸਮੇਤ 9ਵਾਂ 'ਚੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ ਕਪਤਾਨ ...
ਲੱਖਾਂ ਦੀਵਿਆਂ ਨਾਲ ਕਾਸ਼ੀ ਦੀਆਂ ਚੁਰਾਸੀ ਘਾਟਾਂ ਦਾ ਜਗਮਗ ਹੋਣਾ ਅਲੱਗ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਲਖਨਊ , 30 ਨਵੰਬਰ - ਵਾਰਾਨਸੀ ਦੇ ਦੇਵ ਦੀਵਾਲੀ ਮਹਾਂਉਤਸਵ 'ਚ ਸ਼ਾਮਿਲ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੱਖਾਂ ਦੀਵਿਆਂ ਦਾ ਜੱਗ ਜਗ ਹੋਣਾ ਅਲੌਕਿਕ ਹੈ। ਗੰਗਾ ਦਾ ਪ੍ਰਕਾਸ਼ ਹੋਰ ਵੀ ਅਲੌਕਿਕ ...
ਕੋਰੋਨਾ ਦਾ ਆਰਟੀ-ਪੀਸੀਆਰ ਟੈਸਟ ਹੁਣ 800 ਰੁਪਏ ਵਿਚ ਦਿੱਲੀ ਵਿਚ ਹੋਵੇਗਾ
. . .  1 day ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਟੀ-ਪੀਸੀਆਰ ਟੈਸਟ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼ ਦਿੱਤੇ। ਇਸ ਹਿਦਾਇਤ ਤੋਂ ਬਾਅਦ, ਦਿੱਲੀ ਵਿਚ ਕੋਰੋਨਾ ਦੀ ਜਾਂਚ ਲਈ ਆਰਟੀ-ਪੀਸੀਆਰ ਦੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 17 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਪਿੱਛੇ ਮੁੜਨ ਤੋਂ ਇਨਕਾਰ

* ਦਿੱਲੀ ਦੀ ਘੇਰਾਬੰਦੀ ਹੋਰ ਸਖ਼ਤ ਕਰਨ ਦਾ ਐਲਾਨ * ਕੇਂਦਰ ਵਲੋਂ ਬੀ. ਐਸ. ਐਫ. ਤਾਇਨਾਤ * ਸਿੰਘੂ ਬਾਰਡਰ 'ਤੇ ਝੜਪ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਐਫ਼.ਆਈ.ਆਰ.

- ਜਸਪਾਲ ਸਿੰਘ -
ਤਸਵੀਰਾਂ: ਜੀ.ਪੀ. ਸਿੰਘ
ਸਿੰਘੂ ਬਾਰਡਰ (ਦਿੱਲੀ), 30 ਨਵੰਬਰ-ਦਿੱਲੀ ਦੀ ਸਿੰਘੂ ਸਰਹੱਦ 'ਤੇ ਪਿਛਲੇ 4-5 ਦਿਨਾਂ ਤੋਂ ਪੱਕਾ ਧਰਨਾ ਲਗਾ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸਟੇਜ ਦੀ ਸ਼ੁਰੂਆਤ ਧਾਰਮਿਕ ਪ੍ਰੋਗਰਾਮ ਨਾਲ ਕੀਤੀ ਗਈ। ਇਸ ਮੌਕੇ ਢਾਡੀ ਜਥੇ ਵਲੋਂ ਪੇਸ਼ ਕੀਤੀਆਂ ਗਈਆਂ ਜੋਸ਼ੀਲੀਆਂ ਤੇ ਬੀਰ ਰਸੀ ਵਾਰਾਂ ਕਿਸਾਨਾਂ ਅੰਦਰ ਨਵਾਂ ਜੋਸ਼ ਅਤੇ ਉਤਸ਼ਾਹ ਭਰ ਗਈਆਂ। ਬਾਅਦ 'ਚ ਸਟੇਜ 'ਤੇ ਬੋਲਣ ਵਾਲੇ ਵੱਖ-ਵੱਖ ਕਿਸਾਨ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਉਹ ਖੇਤੀ ਕਾਨੂੰਨ ਵਾਪਸ ਕਰਵਾਏ ਬਿਨਾਂ ਪਿੱਛੇ ਨਹੀਂ ਮੁੜਨਗੇ ਅਤੇ ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਹਾਲਾਂਕਿ ਅੱਜ ਸਾਰਾ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਿਸਾਨਾਂ ਨੂੰ ਬਿਨਾਂ ਸ਼ਰਤ ਮੁੜ ਗੱਲਬਾਤ ਦਾ ਸੱਦਾ ਦਿੱਤੇ ਜਾਣ ਦੀ ਕਿਸਾਨ ਜਥੇਬੰਦੀਆਂ ਅਤੇ ਮੀਡੀਆ 'ਚ ਕਾਫ਼ੀ ਚਰਚਾ ਹੁੰਦੀ ਰਹੀ ਪਰ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਸਗੋਂ ਇਹ ਕਿਹਾ ਜਾਂਦਾ ਰਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੀ.ਐਸ.ਐੱਫ਼. ਤਾਇਨਾਤ ਕਰ ਦਿੱਤੀ ਗਈ ਹੈ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਭੜਕਾਹਟ 'ਚ ਨਹੀਂ ਆਉਣਗੇ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣਾ ਅੰਦੋਲਨ ਜਾਰੀ ਰੱਖਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਦਿੱਲੀ ਦੀਆਂ ਸਰਹੱਦਾਂ 'ਤੇ ਬੀ.ਐਸ.ਐੱਫ਼. ਤਾਇਨਾਤ ਕੀਤੀ ਜਾ ਰਹੀ ਹੈ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਨਾ ਤਾਂ ਗੰਭੀਰ ਹੈ ਤੇ ਨਾ ਹੀ ਸੰਜੀਦਾ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸਾਜ਼ਗਾਰ ਮਾਹੌਲ ਤਿਆਰ ਕਰਨ ਦੀ ਬਜਾਏ ਕਿਸਾਨਾਂ ਨੂੰ ਡਰਾਉਣ ਅਤੇ ਧਮਕਾਉਣ ਦੀ ਨੀਤੀ 'ਤੇ ਚੱਲ ਰਹੀ ਹੈ। ਕਿਸਾਨਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨ ਵਿਰੋਧੀ ਦਿੱਤੇ ਗਏ ਬਿਆਨ 'ਤੇ ਵੀ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਉਨ੍ਹਾਂ ਦਾ ਬਿਆਨ ਕਿਸਾਨਾਂ ਨੂੰ ਭੜਕਾਉਣ ਅਤੇ ਉਕਸਾਉਣ ਵਾਲਾ ਹੈ ਪਰ ਕਿਸਾਨ ਆਪਣੇ ਹੱਕ ਲੈ ਕੇ ਰਹਿਣਗੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਕੀਤੀ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨਾਲ ਬਿਨਾਂ ਸ਼ਰਤ ਗੱਲਬਾਤ ਦੇ ਸੱਦੇ ਬਾਰੇ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਕਿਸੇ ਸਾਥੀ ਦੀ ਸਰਕਾਰ ਨਾਲ ਇਸ ਵਿਸ਼ੇ 'ਤੇ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਜੇਕਰ ਕਿਸੇ ਕਿਸਾਨ ਆਗੂ ਨੂੰ ਇਹ ਪੇਸ਼ਕਸ਼ ਕੀਤੀ ਗਈ ਹੈ ਤਾਂ ਫ਼ੋਨ 'ਤੇ ਕੀਤੀ ਗਈ ਇਹ ਪੇਸ਼ਕਸ਼ ਕਿਸਾਨ ਜਥੇਬੰਦੀਆਂ ਨੂੰ ਮਨਜ਼ੂਰ ਨਹੀਂ ਹੈ ਅਤੇ ਗੱਲਬਾਤ ਲਈ ਲਿਖਤੀ ਭਰੋਸਾ ਮਿਲਣ ਪਿੱਛੋਂ ਹੀ ਇਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼ਰਤਾਂ ਤਹਿਤ ਕੀਤੀ ਗਈ ਗੱਲਬਾਤ ਦੀ ਪੇਸ਼ਕਸ਼ ਨੂੰ ਰੱਦ ਕਰਕੇ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਦਿੱਲੀ ਦੀ ਚਾਰੇ ਪਾਸਿਓਂ ਘੇਰਾਬੰਦੀ ਦਾ ਐਲਾਨ ਕੀਤਾ ਗਿਆ ਸੀ ਅਤੇ ਕਿਸਾਨਾਂ ਦੇ ਸਖ਼ਤ ਸਟੈਂਡ ਤੋਂ ਬਾਅਦ ਹੀ ਅੱਜ ਕੇਂਦਰ ਸਰਕਾਰ ਨੇ ਆਪਣੇ ਰੁਖ 'ਚ ਕੁਝ ਨਰਮੀ ਵਰਤਦਿਆਂ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦੀ ਮੁੜ ਸੱਦਾ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ੋਨ 'ਤੇ ਦਿੱਤਾ ਗਿਆ ਸੱਦਾ ਪ੍ਰਵਾਨ ਨਹੀਂ ਹੈ ਅਤੇ ਜਦ ਤੱਕ ਉਨ੍ਹਾਂ ਨੂੰ ਗੱਲਬਾਤ ਲਈ ਲਿਖਤੀ ਸੱਦਾ ਨਹੀਂ ਮਿਲਦਾ ਤਦ ਤੱਕ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਅੱਗੇ ਇਹ ਵੀ ਸ਼ਰਤ ਰੱਖੀ ਹੈ ਕਿ ਗੱਲਬਾਤ ਤੋਂ ਪਹਿਲਾਂ ਬੁਰਾੜੀ ਅਤੇ ਦਿੱਲੀ ਦੇ ਹੋਰਨਾਂ ਥਾਵਾਂ 'ਤੇ ਰੋਕੇ ਗਏ ਕਿਸਾਨਾਂ ਨੂੰ ਵਾਪਸ ਧਰਨਿਆਂ ਵਾਲੀ ਥਾਂ 'ਤੇ ਭੇਜਿਆ ਜਾਵੇ। ਇਸ ਦੌਰਾਨ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀਆਂ ਦੀ ਕੌਮੀ ਤਾਲਮੇਲ ਕਮੇਟੀ ਦੇ ਮੈਂਬਰ ਯੋਗਿੰਦਰ ਯਾਦਵ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਬੀ.ਕੇ.ਯੂ. ਦੇ ਜੋਗਿੰਦਰ ਸਿੰਘ ਉੱਪਲ, ਗੁਰਨਾਮ ਸਿੰਘ ਕੁੰਡਲੀ, ਸੁਰਜੀਤ ਸਿੰਘ ਫੂਲ, ਹਰਮੀਤ ਸਿੰਘ ਕਾਦੀਆਂ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ ਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕੇਂਦਰ ਦੇ ਕਿਸੇ ਵੀ ਤਰ੍ਹਾਂ ਦੇ ਜ਼ਬਰ ਜ਼ੁਲਮ ਖ਼ਿਲਾਫ਼ ਝੁਕਣਗੇ ਨਹੀਂ ਅਤੇ ਨਾਲ ਹੀ ਉਨ੍ਹਾਂ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਦੇ ਪੱਖ 'ਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਬਿਆਨ ਕਿਸਾਨ ਵਿਰੋਧੀ ਤੇ ਕਿਸਾਨਾਂ ਨੂੰ ਉਕਸਾਉਣ ਤੇ ਭੜਕਾਉਣ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਦੇਸ਼ ਭਰ 'ਚ ਜ਼ੋਰਦਾਰ ਹੁਲਾਰਾ ਮਿਲ ਰਿਹਾ ਹੈ ਅਤੇ ਹੁਣ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਨਹੀਂ ਸਗੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਮਰਥਨ ਨਾਲ ਇਹ ਅੰਦੋਲਨ ਲੋਕ ਲਹਿਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਯੂ.ਪੀ., ਰਾਜਸਥਾਨ ਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਵਲੋਂ ਵੀ ਪੰਜਾਬ ਦੇ ਕਿਸਾਨਾਂ ਦੇ ਸਮਰਥਨ 'ਚ ਦਿੱਲੀ ਲਈ ਕੂਚ ਕੀਤਾ ਜਾ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਬਦਲਿਆ ਤਾਂ ਦਿੱਲੀ ਨੂੰ ਜਾਣ ਵਾਲੀਆਂ ਸਾਰੀਆਂ ਸਰਹੱਦਾਂ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ। ਪ੍ਰਕਾਸ਼ ਪੁਰਬ ਮੌਕੇ ਵੀ ਅੱਜ ਕਿਸਾਨਾਂ ਵਲੋਂ ਜਿੱਥੇ ਸਿੰਘੂ ਸਰਹੱਦ 'ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਉੱਥੇ ਟਿਰਕੀ ਸਰਹੱਦ 'ਤੇ ਵੀ ਕਿਸਾਨਾਂ ਦੇ ਭਾਰੀ ਇਕੱਠ ਨੇ ਕਿਸਾਨ ਏਕਤਾ ਦਾ ਸਬੂਤ ਦਿੰਦਿਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਡਟੇ ਰਹਿਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮਨਜੀਤ ਸਿੰਘ ਰਾਏ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਦਰਸ਼ਨਪਾਲ, ਗੰਨਾ ਸੰਘਰਸ਼ ਕਮੇਟੀ ਦੇ ਬੀ.ਕੇ.ਯੂ. ਹਰਿਆਣਾ ਦੇ ਗੁਰਨਾਮ ਸਿੰਘ ਕੁਦਨੀ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ ਸਿੰਘ, ਕ੍ਰਿਪਾਲ ਸਿੰਘ ਮੂਸਾਪੁਰ, ਕਿਸਾਨ ਸੰਘਰਸ਼ ਕਮੇਟੀ ਦੇ ਕੰਵਲਪ੍ਰੀਤ ਸਿੰਘ ਪੰਨੂੰ ਤੋਂ ਇਲਾਵਾ ਗਾਇਕ ਕਨਵਰ ਗਰੇਵਾਲ ਆਦਿ ਨੇ ਸੰਬੋਧਨ ਕੀਤਾ।
'ਤੈਨੂੰ ਦਿੱਲੀਏ 'ਕੱਠ ਪ੍ਰੇਸ਼ਾਨ ਕਰੂਗਾ...'
ਦਿੱਲੀ ਦੀ ਸਿੰਘੂ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਪੱਕੇ ਧਰਨੇ 'ਚ ਅੱਜ ਪੰਜਾਬੀ ਗਾਇਕਾਂ ਤੇ ਹੋਰਨਾਂ ਕਲਾਕਾਰਾਂ ਨੇ ਵੀ ਆਪਣੀ ਹਾਜ਼ਰੀ ਲਵਾਈ। ਸਟੇਜ ਤੋਂ ਸੰਬੋਧਨ ਕਰਦਿਆਂ ਸੂਫ਼ੀ ਗਾਇਕ ਕਨਵਰ ਗਰੇਵਾਲ ਨੇ ਜਿੱਥੇ ਨੌਜਵਾਨਾਂ ਨੂੰ ਜ਼ਾਬਤੇ 'ਚ ਰਹਿ ਕੇ ਬਿਨਾਂ ਕਿਸੇ ਭੜਕਾਹਟ 'ਚ ਆਪਣੇ ਮਕਸਦ ਲਈ ਡਟੇ ਰਹਿਣ ਲਈ ਪ੍ਰੇਰਿਆ, ਉੱਥੇ ਉਨ੍ਹਾਂ ਅੱਜ ਦੇ ਇਕੱਠ ਤੋਂ ਪ੍ਰਭਾਵਿਤ ਹੋ ਕੇ ਆਪਣਾ ਚਰਚਿਤ ਗੀਤ 'ਤੈਨੂੰ ਦਿੱਲੀਏ 'ਕੱਠ ਪ੍ਰੇਸ਼ਾਨ ਕਰੂਗਾ, ਤੇਰਾ ਫ਼ਾਇਦੇ ਨਾਲੋਂ ਵੱਧ ਨੁਕਸਾਨ ਕਰੂਗਾ ਪਰ ਫ਼ਸਲਾਂ ਦੇ ਫ਼ੈਸਲੇ ਕਿਸਾਨ ਕਰੂਗਾ' ਪੇਸ਼ ਕੀਤਾ ਤਾਂ ਧਰਨਾਕਾਰੀ ਨਵੇਂ ਜੋਸ਼ ਅਤੇ ਉਤਸ਼ਾਹ 'ਚ ਨਜ਼ਰ ਆਏ। ਇਸ ਮੌਕੇ ਉਨ੍ਹਾਂ ਧਰਨੇ 'ਚ ਲਗਾਤਾਰ ਆਪਣਾ ਯੋਗਦਾਨ ਦੇਣ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਸਟੇਜ ਤੋਂ ਬੀਰ ਰਸੀ ਵਾਰਾਂ ਅਤੇ ਉਤਸ਼ਾਹ ਭਰਪੂਰ ਗੀਤਾਂ ਦੀ ਪੇਸ਼ਕਾਰੀ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਗਾਇਕ ਹਰਫ਼ ਚੀਮਾ ਅਤੇ ਅਦਾਕਾਰ ਬੀਨੂੰ ਢਿੱਲੋਂ ਵੀ ਧਰਨੇ 'ਚ ਪੁੱਜੇ।
ਆਲ ਇੰਡੀਆ ਟੈਕਸੀ ਯੂਨੀਅਨ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ
ਆਲ ਇੰਡੀਆ ਟੈਕਸੀ ਯੂਨੀਅਨ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦੋ ਦਿਨਾਂ 'ਚ ਨਾ ਮੰਨੀਆਂ ਗਈਆਂ ਤਾਂ ਉਹ ਹੜਤਾਲ 'ਤੇ ਚਲੇ ਜਾਣਗੇ। ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਨੂੰ ਦੋ ਦਿਨ ਦੇ ਰਹੇ ਹਨ। ਅਸੀਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਖੇਤੀਬਾੜੀ ਮੰਤਰੀ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੋ ਦਿਨਾਂ 'ਚ ਇਹ ਕਾਨੂੰਨ ਵਾਪਸ ਨਾ ਲਏ ਤਾਂ ਅਸੀਂ ਸੜਕਾਂ 'ਤੇ ਵਾਹਨ ਚੜ੍ਹਨ ਨਹੀਂ ਦੇਵਾਂਗੇ। ਅਸੀਂ ਦੇਸ਼ ਭਰ ਦੇ ਡਰਾਇਵਰਾਂ ਨੂੰ 3 ਦਸੰਬਰ ਤੋਂ ਆਪਣੇ ਵਾਹਨਾਂ ਨੂੰ ਬੰਦ ਕਰਨ ਦੀ ਬੇਨਤੀ ਕੀਤੀ ਹੈ।
ਹੋਰਨਾਂ ਰਾਜਾਂ ਤੋਂ ਵੀ ਲੋਕ ਧਰਨੇ 'ਚ ਪੁੱਜੇ
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ 'ਚ ਬੇਸ਼ੱਕ ਪੰਜਾਬ ਮੂਹਰੇ ਹੋ ਕੇ ਲੜਾਈ ਲੜ ਰਿਹਾ ਹੈ ਪਰ ਉਸ ਦੀ ਪਿੱਠ 'ਤੇ ਜਿੱਥੇ ਹਰਿਆਣੇ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਤੇ ਆਮ ਲੋਕ ਆ ਖੜ੍ਹੇ ਹੋਏ ਹਨ, ਉੱਥੇ ਰਾਜਸਥਾਨ ਤੇ ਹੋਰਨਾਂ ਸੂਬਿਆਂ ਤੋਂ ਵੀ ਲੋਕ ਕਿਸਾਨੀ ਅੰਦੋਲਨ 'ਚ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਡਟਣੇ ਸ਼ੁਰੂ ਹੋ ਗਏ ਹਨ। ਸਿੰਘੂ ਸਰਹੱਦ 'ਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਲਈ ਰੋਜ਼ਾਨਾ ਲੋਕ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਥਾਵਾਂ 'ਤੋਂ ਕਾਫ਼ਲਿਆਂ ਦੇ ਰੂਪ 'ਚ ਧਰਨੇ 'ਚ ਪਹੁੰਚ ਰਹੇ ਹਨ। ਧਰਨੇ 'ਚ ਨੌਜਵਾਨਾਂ ਅਤੇ ਵੱਡੀ ਉਮਰ ਦੇ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋ ਰਹੀਆਂ ਹਨ।
ਕਿਸਾਨ ਖੇਤੀ ਕਾਨੂੰਨਾਂ ਨੂੰ ਗ਼ਲਤ ਨਾ ਸਮਝਣ-ਜਾਵੜੇਕਰ

ਨਵੀਂ ਦਿੱਲੀ, 30 ਨਵੰਬਰ (ਏਜੰਸੀ)- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਇਸ ਸਾਲ ਬਾਜ਼ਾਰ 'ਚ ਜ਼ਿਆਦਾ ਝੋਨੇ ਦੀ ਫ਼ਸਲ ਵੇਚੀ ਅਤੇ ਉਹ ਵੀ ਪਿਛਲੇ ਸਾਲ ਨਾਲੋਂ ਜ਼ਿਆਦਾ ਐਮ.ਐਸ.ਪੀ. (ਘੱਟੋਂ ਘੱਟ ਸਮਰਥਨ ਮੁੱਲ) 'ਤੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਗ਼ਲਤ ਨਾ ਸਮਝਣ। ਸੂਚਨਾ ਤੇ ਪ੍ਰਸਾਰਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਗ਼ਲਤ ਨਾ ਸਮਝਿਆਂ ਜਾਵੇ। ਪੰਜਾਬ ਦੇ ਕਿਸਾਨਾਂ ਨੇ ਪਿਛਲੇ ਸਾਲ ਦੀ ਤੁਲਨਾ 'ਚ ਇਸ ਸਾਲ ਬਾਜ਼ਾਰ 'ਚ ਜ਼ਿਆਦਾ ਐਮ.ਐਸ.ਪੀ. 'ਤੇ ਝੋਨਾ ਵੇਚਿਆ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਐਮ.ਐਸ.ਪੀ. ਅਤੇ ਬਾਜ਼ਾਰ ਖ਼ਤਮ ਨਹੀਂ ਹੋਏ ਅਤੇ ਸਰਕਾਰੀ ਖ਼ਰੀਦ ਵੀ ਹੋ ਰਹੀ ਹੈ।
ਕੇਂਦਰ ਕਿਸਾਨਾਂ ਦੇ ਐਮ.ਐਸ.ਪੀ. ਸਬੰਧੀ ਸ਼ੰਕੇ ਦੂਰ ਕਰੇ- ਨਿਤਿਸ਼

ਪਟਨਾ, 30 ਨਵੰਬਰ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ 'ਚ ਸ਼ੰਕਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਦਾ ਉਦੇਸ਼ ਘੱਟੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਪ੍ਰਣਾਲੀ ਨੂੰ ਖ਼ਤਮ ਕਰ ਦੇਵੇਗੀ ਅਤੇ ਇਸ ਨਾਲ ਉਤਪਾਦਨ ਖ਼ਰੀਦ 'ਤੇ ਬੁਰਾ ਅਸਰ ਪਵੇਗਾ, ਕੇਂਦਰ ਨੂੰ ਇਨ੍ਹਾਂ ਸ਼ੰਕਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਗ਼ਲਤਫ਼ਹਿਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਇਹ ਕਾਨੂੰਨ ਏ.ਪੀ.ਐਮ.ਸੀ. ਮੰਡੀਆਂ (ਬਾਜ਼ਾਰਾਂ) ਦੇ ਬਾਹਰ ਉਤਪਾਦਨ ਦੀ ਵਿੱਕਰੀ ਕਰਨ ਦੀ ਇਜਾਜ਼ਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਕਿਸਾਨ ਆਗੂ ਜਦੋਂ ਇਕ ਵਾਰ ਮੇਜ਼ 'ਤੇ ਬੈਠ ਕੇ ਗੱਲ ਕਰਨਗੇ ਤਾਂ ਇਹ ਸਪੱਸ਼ਟ ਹੋ ਜਾਵੇਗਾ ਕਿ ਐਮ.ਐਸ.ਪੀ. 'ਤੇ ਸ਼ੰਕਿਆਂ ਦਾ ਕੋਈ ਆਧਾਰ ਨਹੀਂ ਹੈ।
9 ਗੈਰ-ਕਾਂਗਰਸੀ ਵਿਰੋਧੀ ਪਾਰਟੀਆਂ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ
ਨਵੀਂ ਦਿੱਲੀ, 30 ਨਵੰਬਰ (ਯੂ.ਐਨ.ਆਈ.)-9 ਗੈਰ-ਕਾਂਗਰਸੀ ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਦੇਸ਼ ਭਰ 'ਚ ਕੇਂਦਰ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਸਰਕਾਰ ਨੂੰ ਤੁਰੰਤ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਦਿੱਲੀ ਵਿਖੇ ਕਮਿਊਨਿਸਟ ਪਾਰਟੀ ਆਫ ਇੰਡੀਆ- ਮਾਰਕਿਸਟ (ਸੀ.ਪੀ.ਆਈ.-ਐਮ), ਕਮਿਊਨਿਸਟ ਪਾਰਟੀ ਆਫ ਇੰਡੀਆ (ਸੀ.ਪੀ.ਆਈ.), ਫਾਰਵਰਡ ਬਲਾਕ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.), ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.), ਆਰ.ਐਸ.ਪੀ., ਡੀ.ਐਮ.ਕੇ. ਦੀਆਂ ਦਿੱਲੀ ਇਕਾਈਆਂ ਵਲੋਂ ਬੈਠਕ ਕਰਨ ਉਪਰੰਤ ਜਾਰੀ ਕੀਤੇ ਸਾਂਝੇ ਬਿਆਨ 'ਚ ਕੇਂਦਰ ਤੇ ਹਰਿਆਣਾ ਸਰਕਾਰ ਦੀ 'ਦਮਨਕਾਰੀ ਕਾਰਵਾਈ' ਦੀ ਨਿੰਦਾ ਕਰਦਿਆਂ ਅੰਦੋਲਨਕਾਰੀ ਕਿਸਾਨ ਸੰਗਠਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ।
ਤੋਮਰ ਨੇ ਕਿਸਾਨ ਆਗੂਆਂ ਨੂੰ ਅੱਜ ਗੱਲਬਾਤ ਲਈ ਬੁਲਾਇਆ

ਨਵੀਂ ਦਿੱਲੀ, 30 ਨਵੰਬਰ (ਪੀ.ਟੀ.ਆਈ.)-ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੋਵਿਡ-19 ਮਹਾਂਮਾਰੀ ਅਤੇ ਠੰਢ ਦਾ ਹਵਾਲਾ ਦੇ ਕੇ 3 ਦਸੰਬਰ ਦੀ ਬਜਾਏ ਹੁਣ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਤੋਮਰ ਨੇ ਦੱਸਿਆ ਕਿ ਹੁਣ 1 ਦਸੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਸ਼ਾਮ 3 ਵਜੇ ਬੈਠਕ ਹੋਵੇਗੀ। ਤੋਮਰ ਨੇ ਕਿਹਾ ਕਿ ਜਿਹੜੇ ਆਗੂ 13 ਨਵੰਬਰ ਦੀ ਮੀਟਿੰਗ 'ਚ ਹਾਜ਼ਰ ਸਨ, ਇਸ ਵਾਰ ਉਨ੍ਹਾਂ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ 32 ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੂੰ 1 ਦਸੰਬਰ ਦੀ ਗੱਲਬਾਤ ਲਈ ਚਿੱਠੀ ਲਿਖੀ ਹੈ। ਇਨ੍ਹਾਂ ਜਥੇਬੰਦੀਆਂ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਸਭਾ (ਡਕੌਂਦਾ), ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਤੇ ਪੰਜਾਬ ਕਿਸਾਨ ਯੂਨੀਅਨ ਸ਼ਾਮਿਲ ਹਨ।
ਪ੍ਕਾਸ਼ ਪੁਰਬ ਮੌਕੇ ਸਿੰਘੂ ਸਰਹੱਦ 'ਤੇ ਜਗਾਏ ਦੀਵੇ
ਸਿੰਘੂ ਸਰਹੱਦ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਪਹਿਲੀ ਵਾਰ ਮਨਾਇਆ ਗਿਆ। ਚੱਲ ਰਹੇ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਥ ਦੇ ਪ੍ਰਸਿੱਧ ਢਾਡੀ ਜਥੇ ਭਾਈ ਇਕਬਾਲ ਸਿੰਘ ਰਸੂਲਪੁਰ ਵਾਲਿਆਂ ਵਲੋਂ ਬੀਰ ਰਸੀ ਵਾਰਾਂ ਪੇਸ਼ ਕੀਤੀਆਂ ਗਈਆਂ, ਉਪਰੰਤ ਅਰਦਾਸ ਕਰਕੇ ਸੰਗਤਾਂ 'ਚ ਦੇਗ ਵਰਤਾਈ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਅੱਜ ਉਨ੍ਹਾਂ ਨੂੰ ਗੁਰਪੁਰਬ ਇੱਥੇ ਧਰਨੇ 'ਚ ਹੀ ਮਨਾਉਣਾ ਪਿਆ ਪਰ ਉਹ ਗੁਰੂ ਸਾਹਿਬ ਦੇ ਵਾਰਸ ਹਨ ਅਤੇ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਹਿਯਾਤੀ 'ਚ ਜਿੱਥੇ ਮਾਨਵਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ, ਉੱਥੇ ਉਨ੍ਹਾਂ ਖੇਤੀ ਕਰਕੇ ਕਿਰਤ ਕਰਨ ਤੇ ਵੰਡ ਕੇ ਛਕਣ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਕਿੱਤੇ ਨੂੰ ਗੁਰੂ ਸਾਹਿਬਾਨ ਨੇ ਅਪਣਾਇਆ ਅੱਜ ਕੇਂਦਰ ਸਰਕਾਰ ਉਸ ਦੇ ਹੀ ਖ਼ਿਲਾਫ਼ ਕਾਨੂੰਨ ਲਾਗੂ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਵੱਖ-ਵੱਖ ਕਿਸਾਨ ਯੂਨੀਅਨ, ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਗੁਰਪੁਰਬ ਨੂੰ ਸਮਰਪਿਤ ਅਨੇਕਾਂ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਗੁਰਪੁਰਬ ਮੌਕੇ ਦੇਰ ਸ਼ਾਮ ਨੂੰ ਕਿਸਾਨਾਂ ਵਲੋਂ ਦੀਵੇ ਅਤੇ ਮੋਮਬੱਤੀਆਂ ਜਗ੍ਹਾ ਕੇ ਦੀਪਮਾਲਾ ਵੀ ਕੀਤੀ ਗਈ, ਜਿਸ ਕਾਰਨ ਸਿੰਘੂ ਸਰਹੱਦ ਇਕ ਤਰ੍ਹਾਂ ਨਾਲ ਰੌਸ਼ਨੀਆਂ ਨਾਲ ਜਗਮਗਾ ਉੱਠੀ।
ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਵਿਰੋਧੀ ਪਾਰਟੀਆਂ-ਮੋਦੀ

ਵਾਰਾਨਸੀ (ਯੂ. ਪੀ.), 30 ਨਵੰਬਰ (ਏਜੰਸੀਆਂ)-ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵਿਰੋਧੀ ਧਿਰ 'ਤੇ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਿਨ੍ਹਾਂ ਦਾ ਇਤਿਹਾਸ ਧੋਖੇ ਵਾਲਾ ਹੈ ਉਹ ਦੁਬਾਰਾ ਕਿਸਾਨਾਂ 'ਤੇ ਚਾਲਾਂ ਖੇਡ ਰਹੇ ਹਨ। ਸਿੱਧੇ ਤੌਰ 'ਤੇ ਕਿਸੇ ਵੀ ਪਾਰਟੀ ਦਾ ਨਾਂਅ ਨਾ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਨ੍ਹਾਂ ਖੇਤੀ ਸੁਧਾਰ ਕਾਨੂੰਨਾਂ 'ਤੇ ਕਿਸਾਨਾਂ ਨੂੰ ਉਨ੍ਹਾਂ ਲੋਕਾਂ ਵਲੋਂ ਧੋਖਾ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਹਾਕਿਆਂ ਤੱਕ ਉਨ੍ਹਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਮੰਡੀਆਂ ਦਾ ਹਵਾਲਾ ਦਿੰਦਿਆਂ ਦੁਹਰਾਇਆ ਕਿ ਉਹ ਕਿਸਾਨ ਜੋ ਵਪਾਰ ਦੀ ਪੁਰਾਣੀ ਪ੍ਰਣਾਲੀ ਦੀ ਪਾਲਣਾ ਕਰਨਾ ਚਾਹੁੰਦੇ ਹਨ ਅਜੇ ਵੀ ਅਜਿਹਾ ਕਰਨ ਲਈ ਆਜ਼ਾਦ ਹਨ। ਉਨ੍ਹਾਂ ਕਿਹਾ ਕਿ ਜਦ ਵੀ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਸਵਾਲ ਪੁੱਛਣੇ ਲਾਜ਼ਮੀ ਹੁੰਦੇ ਹਨ ਪਰ ਮੌਜੂਦਾ ਸਮੇਂ ਦੇਸ਼ 'ਚ ਨਵਾਂ ਰੁਝਾਨ ਵੇਖਿਆ ਜਾ ਰਿਹਾ ਹੈ। ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ ਰਾਹੀਂ ਸ਼ੰਕੇ ਪੈਦਾ ਕਰਨ 'ਤੇ ਆਧਾਰਿਤ ਹਨ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹੀ ਅਤੀਤ 'ਚ ਐਮ.ਐਸ.ਪੀ., ਕਰਜ਼ਾ ਮੁਆਫ਼ੀ ਤੇ ਖਾਦਾਂ ਦੀ ਸਬਸਿਡੀ ਦੇ ਨਾਂਅ 'ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਹਰਿਆਣਾ ਦੇ ਵਿਧਾਇਕ ਸੋਮਬੀਰ ਸਾਂਗਵਾਨ ਨੇ ਛੱਡਿਆ ਚੇਅਰਮੈਨ ਦਾ ਅਹੁਦਾ
ਅੱਜ ਦਿੱਲੀ ਕੂਚ ਕਰਨਗੀਆਂ ਖਾਪ ਪੰਚਾਇਤਾਂ

ਚੰਡੀਗੜ੍ਹ, 30 ਨਵੰਬਰ (ਰਾਮ ਸਿੰਘ ਬਰਾੜ)- ਚਰਖੀ ਦਾਦਰੀ ਦੇ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਜੋ ਕਿ ਸਾਂਗਵਾਨ ਖਾਪ ਦੇ ਪ੍ਰਧਾਨ ਵੀ ਹਨ ਅਤੇ ਖਾਪ ਦੇ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਦੇ ਫ਼ੈਸਲੇ ਦੇ ਚੱਲਦਿਆਂ ਉਨ੍ਹਾਂ ਨੇ ਅੱਜ ਆਪਣੇ ਚੇਅਰਮੈਨ ਅਹੁਦੇ ਨੂੰ ਛੱਡ ਦਿੱਤਾ ਹੈ। ਭਾਜਪਾ ਨੇ ਸੂਬੇ 'ਚ ਸੱਤਾ ਕਾਬਜ਼ ਕਰਨ ਲਈ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੂੰ ਰਾਜ ਪਸ਼ੂਧਨ ਵਿਕਾਸ ਬੋਰਡ ਦਾ ਚੇਅਰਮੈਨ ਬਣਾ ਦਿੱਤਾ ਸੀ। ਵਿਧਾਇਕ ਸਾਂਗਵਾਨ ਨੇ ਕਿਹਾ ਕਿ ਖਾਪ ਕਿਸਾਨਾਂ ਦੇ ਅੰਦੋਲਨ 'ਚ ਇਕ ਦਸੰਬਰ ਸਵੇਰੇ ਦਿੱਲੀ ਕੂਚ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਮ ਲੋਕਾਂ 'ਚ ਹੀ ਨਹੀਂ, ਸਰਕਾਰ ਦੇ ਨਾਲ ਵੱਡੇ ਅਹੁਦਿਆਂ 'ਤੇ ਬੈਠੇ ਲੋਕਾਂ 'ਚ ਵੀ ਗ਼ੁੱਸਾ ਵਧਦਾ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਰਾਜ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਸੋਮਬੀਰ ਸਾਂਗਵਾਨ ਨੇ ਆਪਣਾ ਅਹੁਦਾ ਛੱਡ ਦਿੱਤਾ। ਉਹ 2019 ਦੀਆਂ ਵਿਧਾਨ ਸਭਾ ਚੋਣਾਂ 'ਚ ਚਰਖੀ ਦਾਦਰੀ ਸੀਟ ਤੋਂ ਭਾਜਪਾ ਦੀ ਉਮੀਦਵਾਰ ਪਹਿਲਵਾਨ ਬਬੀਤਾ ਫੋਗਾਟ ਨੂੰ ਹਰਾ ਕੇ ਵਿਧਾਨ ਸਭਾ ਪਹੁੰਚੇ ਸਨ।

ਨਨਕਾਣਾ ਸਾਹਿਬ 'ਚ ਸਜਾਇਆ ਅਲੌਕਿਕ ਨਗਰ ਕੀਰਤਨ

- ਸੁਰਿੰਦਰ ਕੋਛੜ -
ਅੰਮ੍ਰਿਤਸਰ, 30 ਨਵੰਬਰ -ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਗੁਰੂ ਘਰ ਦੇ ਸ਼ਰਧਾਲੂ ਸਈਦ ਜ਼ਮੀਲ ਅੱਬਾਸ ਸ਼ਾਹ ਵਲੋਂ ਗੁਰਦੁਆਰਾ ਜਨਮ ਅਸਥਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਸਵਾਰੀ ਲਈ ਰੈੱਡ ਕਾਰਪਿਟ ਵਿਛਾਏ ਗਏ। ਇਸ ਦੇ ਇਲਾਵਾ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਵਲੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਵੱਖ-ਵੱਖ ਭਵਨਾਂ 'ਚ ਰੰਗ ਬਿਰੰਗੇ ਖ਼ੂਬਸੂਰਤ ਫੁੱਲਾਂ ਦੀ ਸਜਾਵਟ ਕੀਤੀ ਗਈ ਤੇ ਸਮੁੱਚੇ ਨਗਰ ਕੀਰਤਨ ਦੇ ਰਸਤੇ 'ਚ ਸੰਗਤ ਵਾਸਤੇ ਕੋਲਡ ਡਰਿੰਕ ਅਤੇ ਮਿਨਰਲ ਵਾਟਰ ਦਾ ਵੀ ਪ੍ਰਬੰਧ ਕੀਤਾ ਗਿਆ। ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਅੰਦਰ ਪ੍ਰਬੰਧਕਾਂ ਵਲੋਂ 10-12 ਸੈਨੀਟਾਈਜ਼ਰ ਤੇ ਮਾਸਕ ਦੇ ਮੁਫ਼ਤ ਸਟਾਲ ਲਗਾਏ ਗਏ ਤੇ ਸਿਹਤ ਵਿਭਾਗ ਵਲੋਂ 10 ਕਮਰਿਆਂ ਵਾਲਾ ਆਰਜ਼ੀ ਹਸਪਤਾਲ ਵੀ ਕਾਇਮ ਕੀਤਾ ਗਿਆ। ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ ਅਤੇ 300 ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਵੀ ਛਕਾਇਆ ਗਿਆ। ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲਈ ਇੰਗਲੈਂਡ ਦੀ ਸੰਗਤ ਵਲੋਂ ਭੇਟ ਕੀਤੀ ਗਈ ਪਾਲਕੀ ਸਾਹਿਬ ਵਾਲੀ ਬੱਸ ਨੂੰ ਖ਼ੂਬਸੂਰਤ ਫੁੱਲਾਂ ਅਤੇ ਹਾਰਾਂ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਤੇ ਜੈਕਾਰਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ 'ਚ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਵਿਦਿਆਰਥੀ ਕੇਸਰੀ ਦਸਤਾਰਾਂ ਸਜਾ ਕੇ ਖ਼ਾਲਸਾਈ ਬਾਣੇ 'ਚ ਸ਼ਾਮਿਲ ਹੋਏ ਅਤੇ ਵਿਦਿਆਰਥੀਆਂ ਦੇ ਬੈਂਡ ਤੇ ਗਤਕਾ ਪਾਰਟੀਆਂ ਨੇ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਗੁਰਦੁਆਰਾ ਕਿਆਰਾ ਸਾਹਿਬ ਪੁੱਜਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਨਨਕਾਣਾ ਸਾਹਿਬ ਤੋਂ ਬਾਬਰ ਜਲੰਧਰੀ ਅਤੇ ਮੁਨੀਰ ਹੁਸ਼ਿਆਰਪੁਰੀ ਨੇ 'ਅਜੀਤ' ਨਾਲ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਭਾਰਤ ਸਮੇਤ ਪਾਕਿਸਤਾਨ ਦੇ ਸੂਬਾ ਸਿੰਧ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਅਤੇ ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 5 ਹਜ਼ਾਰ ਦੇ ਕਰੀਬ ਸੰਗਤ ਨੇ ਗੁਰਦੁਆਰਾ ਜਨਮ ਅਸਥਾਨ ਵਿਖੇ ਮੱਥਾ ਟੇਕਿਆ। ਇਸ ਮੌਕੇ ਸਮਾਗਮ 'ਚ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉੱਲ ਹੱਕ ਕਾਦਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਦੇ ਇਲਾਵਾ ਘੱਟ ਗਿਣਤੀ ਮੰਤਰੀ ਇਜਾਜ਼ ਆਲਮ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੇਲਾ ਰਾਮ, ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਡਾ: ਆਮਿਰ ਅਹਿਮਦ, ਵਧੀਕ ਸਕੱਤਰ (ਸ਼ਰਾਈਨਜ਼) ਮੁਹੰਮਦ ਤਾਰਿਕ ਵਜ਼ੀਰ, ਸਕੱਤਰ (ਜਨਰਲ) ਫ਼ਰਾਜ਼ ਅੱਬਾਸ, ਮੀਡੀਆ ਸਕੱਤਰ ਅਮੀਰ ਹਾਸ਼ਮੀ, ਐਮ. ਪੀ. ਏ. ਮਹਿੰਦਰਪਾਲ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਗੋਪਾਲ ਸਿੰਘ ਚਾਵਲਾ, ਡਾ: ਮਿਮਪਾਲ ਸਿੰਘ, ਮਨਿੰਦਰ ਸਿੰਘ ਮਿੰਨੀ ਆਦਿ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਸ: ਅਮਰਜੀਤ ਸਿੰਘ ਭਲਾਈਪੁਰ, ਡਿਪਟੀ ਲੀਡਰ ਗੁਰਮੀਤ ਸਿੰਘ ਬੂਹ, ਹਰਪਾਲ ਸਿੰਘ ਜਲ੍ਹਾ, ਬਲਵਿੰਦਰ ਸਿੰਘ ਵਈਂਪੂਈ ਅਤੇ ਦਿੱਲੀ ਕਮੇਟੀ ਦੇ ਜਗਮੋਹਨ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਨਨਕਾਣਾ ਸਾਹਿਬ ਰਾਜਾ ਮਨਸੂਰ, ਡੀ. ਪੀ. ਓ. ਇਸਮਾਈਲ ਖੜਕ ਆਦਿ ਉੱਚ ਅਧਿਕਾਰੀ ਤੇ ਆਗੂ ਹਾਜ਼ਰ ਹੋਏ। ਇਸ ਮੌਕੇ ਨੂਰ ਉੱਲ ਹੱਕ ਕਾਦਰੀ ਨੇ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪਹੁੰਚੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਅਮਲ 'ਚ ਲਿਆਉਣ ਦੀ ਅਪੀਲ ਕੀਤੀ। ਚੇਅਰਮੈਨ ਚੇਲਾ ਰਾਮ ਨੇ ਪਾਕਿ ਹਿੰਦੂਆਂ ਲਈ ਹਰਿਦੁਆਰ ਅਤੇ ਹੋਰ ਤੀਰਥਾਂ ਦੇ ਵੀਜ਼ੇ ਜਾਰੀ ਕਰਨ ਦੀ ਅਪੀਲ ਕੀਤੀ। ਇਜਾਜ਼ ਆਲਮ ਨੇ ਕਿਹਾ ਕਿ ਪਾਕਿ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਹਰ ਤਰ੍ਹਾਂ ਦੇ ਸਿਆਸੀ ਤੇ ਧਾਰਮਿਕ ਇਕੱਠਾਂ 'ਤੇ ਰੋਕ ਲਗਾਏ ਜਾਣ ਦੇ ਬਾਵਜੂਦ ਪ੍ਰਕਾਸ਼ ਪੁਰਬ ਸਮਾਗਮਾਂ 'ਚ ਕਿਸੇ ਪ੍ਰਕਾਰ ਦੀ ਕੋਈ ਰੋਕ ਨਹੀਂ ਲਗਾਈ ਗਈ। ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ: ਸਤਵੰਤ ਸਿੰਘ ਨੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਭਾਰਤ ਸਰਕਾਰ ਪਾਸੋਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਯਾਤਰੂਆਂ ਨੂੰ ਬੇਰੋਕ-ਟੋਕ ਸ੍ਰੀ ਕਰਤਾਰਪੁਰ ਸਾਹਿਬ ਭੇਜਣ ਦੀ ਬੇਨਤੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਥਾ ਲੀਡਰਾਂ ਵਲੋਂ ਮੁੱਖ ਮਹਿਮਾਨ ਨੂਰ ਉੱਲ ਹੱਕ ਕਾਦਰੀ ਨੂੰ ਸਿਰੋਪਾਓ ਭੇਟ ਕੀਤਾ ਗਿਆ ਤੇ ਸ. ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਕਾਸ਼ ਪੁਰਬ ਮੌਕੇ ਭੇਜਿਆ ਵਧਾਈ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਗਿਆ।
ਇਮਰਾਨ ਖ਼ਾਨ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਇਸਲਾਮਾਬਾਦ, 30 ਨਵੰਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਦੇਸ਼ ਦੀਆਂ ਧਾਰਮਿਕ ਘੱਟ ਗਿਣਤੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਪ੍ਰਤੀਬੱਧ ਹੈ। ਸਰਕਾਰੀ ਰੇਡੀਓ ਪਾਕਿਸਤਾਨ ਵਲੋਂ ਸ਼ੇਅਰ ਕੀਤੇ ਗਏ ਉਨ੍ਹਾਂ ਦੇ ਵੀਡੀਓ ਸੰਦੇਸ਼ 'ਚ ਇਮਰਾਨ ਖ਼ਾਨ ਨੇ ਕਿਹਾ ਕਿ ਉਹ ਬਾਬਾ ਗੁਰੂ ਨਾਨਕ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਿੱਖ ਭਾਈਚਾਰੇ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਾਕਿਸਤਾਨ 'ਚ ਦੋ ਪਵਿੱਤਰ ਸਥਾਨ (ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ) ਦੀ ਸੁਰੱਖਿਆ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾ ਸਾਹਿਬ ਜਾਣ ਵਾਲੇ ਸਿੱਖ ਸੰਗਤ ਦੀ ਸਹੂਲਤ ਲਈ ਹਸਨ ਅਬਦਾਲ ਰੇਲਵੇ ਸਟੇਸ਼ਨ ਦਾ ਪੂਰੀ ਤਰਾਂ ਨਵੀਨੀਕਰਨ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਰੇਲਵੇ ਸਟੇਸ਼ਨ 'ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਨੂੰ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਹ ਧਾਰਮਿਕ ਸਥਾਨ ਉਸੇ ਤਰਾਂ ਪਵਿੱਤਰ ਸਥਾਨ ਹਨ, ਜਿਸ ਤਰਾਂ ਮੁਸਲਮਾਨਾਂ ਲਈ ਮੱਕਾ ਅਤੇ ਮਦੀਨਾ ਹਨ।

ਬਾਈਡਨ ਵਲੋਂ ਪ੍ਰਕਾਸ਼ ਪੁਰਬ ਮੌਕੇ ਵਧਾਈ

ਕੋਰੋਨਾ ਕਾਲ ਦੌਰਾਨ ਨਿਭਾਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

ਵਾਸ਼ਿੰਗਟਨ, 30 ਨਵੰਬਰ (ਪੀ.ਟੀ.ਆਈ.)-ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਕ ਸਾਂਝੇ ਬਿਆਨ 'ਚ ਕਿਹਾ ਕਿ ਸਿੱਖ ਧਰਮ ਦੇ ਸੰਸਥਾਪਕ ਦਾ ਏਕਤਾ ਤੇ ਦਿਆ ਦਾ ਸਰਵ ਵਿਆਪਕ ਸੁਨੇਹਾ ਲੋਕਾਂ ਨੂੰ ਅਤੇ ਅਮਰੀਕੀਆਂ ਨੂੰ ਇਕ ਰਾਸ਼ਟਰ ਦੇ ਰੂਪ 'ਚ ਪ੍ਰੇਰਿਤ ਕਰਨ 'ਚ ਮਦਦ ਕਰ ਸਕਦਾ ਹੈ। ਉਨ੍ਹਾਂ ਅਮਰੀਕਾ ਸਮੇਤ ਦੁਨੀਆ ਭਰ 'ਚ ਵਸਦੇ ਸਿੱਖਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜ ਸਦੀਆਂ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਜਦ ਗੁਰੂ ਨਾਨਕ ਦੇਵ ਜੀ ਦੀਆਂ ਅਧਿਆਤਮਕ ਗਿਆਨ, ਮਾਨਵਤਾ ਦੀ ਸੇਵਾ ਤੇ ਨੈਤਿਕ ਇਮਾਨਦਾਰੀ ਅਜਿਹੀਆਂ ਸਿੱਖਿਆਵਾਂ ਨੂੰ ਸਿੱਖ ਅਮਰੀਕਾ ਸਮੇਤ ਸਮੁੱਚ ਵਿਸ਼ਵ 'ਚ ਹਰ ਰੋਜ਼ ਮੰਨਦੇ ਹਨ, ਜਿਵੇਂ ਕਿ ਅਸੀਂ ਇਸ ਚੁਣੌਤੀ ਭਰੇ ਸਾਲ 'ਚ ਵੇਖਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਗੁਰਦੁਆਰਿਆਂ ਵਲੋਂ ਨਿਭਾਈ ਗਈ ਲੰਗਰ ਸੇਵਾ ਅਤੇ ਹੋਰ ਸੇਵਾਵਾਂ ਲਈ ਅਸੀਂ ਅਮਰੀਕਾ 'ਚ ਵਸਦੇ ਸਾਰੇ ਸਿੱਖਾਂ ਦਾ ਧੰਨਵਾਦ ਕਰਦੇ ਹਾਂ।
ਟਰੂਡੋ ਵਲੋਂ ਵੀ ਮੁਬਾਰਕਾਬਦ
ਉਧਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੈਨੇਡਾ 'ਚ ਵਸਦੇ ਸਿੱਖਾਂ ਲਈ ਇਹ ਅਹਿਮ ਦਿਹਾੜਾ ਹੈ। ਇਸ ਮੌਕੇ ਟਰੂਡੋ ਨੇ ਕੋਰੋਨਾ ਮਹਾਂਮਾਰੀ ਦੌਰਾਨ ਸਿੱਖ ਭਾਈਚਾਰੇ ਵਲੋਂ ਨਿਭਾਈ ਸੇਭਾ ਦੀ ਭਰਪੂਰ ਸ਼ਲਾਘਾ ਕੀਤੀ।

ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਨੂੰ ਪਛਾੜਨ ਲਈ ਇਕਜੁੱਟ ਹੋਣ ਦੀ ਲੋੜ-ਕੈਪਟਨ

ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ
ਸੁਲਤਾਨਪੁਰ ਲੋਧੀ, 30 ਨਵੰਬਰ -ਦੇਸ਼ ਵਿਰੋਧੀ ਤਾਕਤਾਂ ਦੇਸ਼ ਨੂੰ ਤੋੜਨ 'ਤੇ ਲੱਗੀਆਂ ਹੋਈਆਂ ਹਨ, ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਸਾਨੂੰ ਕੌਮਾਂ ਨੂੰ ਜੋੜਣ ਲਈ ਤੇ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣਾ ਚਾਹੀਦਾ ਹੈ, ਤਦ ਹੀ ਅਸੀਂ ਇਨ੍ਹਾਂ ਤਾਕਤਾਂ ਨੂੰ ਪਛਾੜ ਸਕਦੇ ਹਾਂ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਨਵਾਬ ਕਪੂਰ ਸਿੰਘ ਦੀ ਹਦੂਦ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰਾ ਸਾਲ ਪੰਜਾਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਮਾਗਮ ਕਰਵਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਬਹੁਤ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਤੇ ਜਿਹੜੇ ਕੁਝ ਅਧੂਰੇ ਕਾਰਜ ਹਨ, ਉਹ ਤੇਜ਼ੀ ਨਾਲ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਸੰਤ ਸਮਾਜ ਨਾਲ ਸਬੰਧਿਤ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵਲੋਂ ਸਮਾਗਮ ਵਿਚ ਸ਼ਿਰਕਤ ਕੀਤੇ ਜਾਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ 'ਤੇ ਸਾਨੂੰ ਇਕੱਠੇ ਹੋ ਕੇ ਦੇਸ਼, ਕੌਮ, ਪੰਜਾਬ ਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨੀ ਚਾਹੀਦੀ ਹੈ, ਕਿਉਂਕਿ ਇਹ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਨਾਮਧਾਰੀ ਸੰਪ੍ਰਦਾਇ ਦੇ ਮੁਖੀ ਬਾਬਾ ਉਦੇ ਸਿੰਘ ਨੇ ਵੀ ਸੰਗਤ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ ਦੇ ਆਰੰਭ 'ਚ ਸੁਲਤਾਨਪੁਰ ਲੋਧੀ ਹਲਕੇ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ, ਬਾਬਾ ਉਦੇ ਸਿੰਘ, ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ ਸਮੇਤ ਕੈਬਨਿਟ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਜੀ ਆਇਆ ਕਿਹਾ। ਸ. ਚੀਮਾ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਨੇੜੇ ਵਸੀਆਂ 30 ਕਲੋਨੀਆਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਪਾਸੋਂ 4 ਕਰੋੜ ਰੁਪਏ ਦੀ ਗ੍ਰਾਂਟ ਦੀ ਮੰਗ ਕੀਤੀ। ਸਮਾਗਮ ਦੀ ਸਮਾਪਤੀ 'ਤੇ ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਵੱਖ-ਵੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੇ ਫ਼ਰਜ਼ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅਦਾ ਕੀਤੇ। ਇਸ ਮੌਕੇ ਮੈਂਬਰ ਲੋਕ ਸਭਾ ਮਹਾਰਾਣੀ ਪ੍ਰਨੀਤ ਕੌਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ. ਹੰਸਪਾਲ, ਰਾਣਾ ਗੁਰਜੀਤ ਸਿੰਘ, ਹਾਕੀ ਓਲੰਪੀਅਨ ਪ੍ਰਗਟ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੁਖਪਾਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਡੈਨੀ, (ਸਾਰੇ ਕਾਂਗਰਸੀ ਵਿਧਾਇਕ), ਡੀ.ਆਈ.ਜੀ. ਜਲੰਧਰ ਰੇਂਜ ਰਣਬੀਰ ਸਿੰਘ ਖੱਟਰਾ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਕੰਵਰਦੀਪ ਕੌਰ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ, ਭੁਲੱਥ ਹਲਕੇ ਦੇ ਇੰਚਾਰਜ ਰਣਜੀਤ ਸਿੰਘ ਰਾਣਾ, ਸੀਨੀਅਰ ਕਾਂਗਰਸੀ ਆਗੂ ਜਸਪਾਲ ਕੌਰ ਚੀਮਾ, ਬੀਬੀ ਹਰਸ਼ਰਨ ਕੌਰ ਚੀਮਾ, ਹਰਕਮਲ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਉਪ ਚੇਅਰਮੈਨ ਰਾਜੂ ਧੀਰ, ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਰਾਜੂ ਢਿੱਲੋਂ ਤੋਂ ਇਲਾਵਾ ਹਲਕੇ ਦੇ ਹੋਰ ਕਾਂਗਰਸੀ ਆਗੂ ਤੇ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਸਮਾਗਮ ਵਿਚ ਸ਼ਾਮਿਲ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ, ਉੱਘੇ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਜਗਜੀਤ ਸਿੰਘ ਹਰਖੋਵਾਲ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਵਾਲੇ, ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ, ਸਿੰਘ ਸਾਹਿਬ ਭਾਈ ਇਕਬਾਲ ਸਿੰਘ ਪਟਨਾ ਸਾਹਿਬ ਵਾਲੇ, ਬਾਬਾ ਗੁਰਨਾਮ ਸਿੰਘ, ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸਿੰਘ ਸਾਹਿਬ ਭਾਈ ਇਕਬਾਲ ਸਿੰਘ ਪਟਨਾ ਸਾਹਿਬ ਵਾਲਿਆਂ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ਾਂ ਨੂੰ ਸਨਮਾਨਿਤ ਕੀਤਾ। ਬਾਅਦ ਵਿਚ ਮੁੱਖ ਮੰਤਰੀ ਨੇ 6.5 ਕਰੋੜ ਦੀ ਲਾਗਤ ਨਾਲ ਕਿਲ੍ਹਾ ਸਰਾਏ ਦੀ ਸੰਭਾਲ ਦੇ ਪ੍ਰਾਜੈਕਟ, 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗਰਿੱਡ ਟਾਈਡ ਰੂਫ ਸੋਲਰ ਪਾਵਰ ਪਲਾਂਟ, 9.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਕੂਲ ਬਣਾਉਣ, 3 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਬ ਡਵੀਜ਼ਨਲ ਪ੍ਰਬੰਧਕੀ ਕੰਪਲੈਕਸ ਤੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 5 ਆਂਗਣਵਾੜੀ ਕੇਂਦਰਾਂ ਦੇ ਨੀਂਹ ਪੱਥਰ ਵੀ ਰੱਖੇ। ਉਨ੍ਹਾਂ ਗੁਰਪੁਰਬ ਨੂੰ ਸਮਰਪਿਤ ਗੁਰੂ ਨਾਨਕ ਸਟੇਡੀਅਮ ਵਿਚ ਚੱਲ ਰਹੇ ਕਬੱਡੀ ਟੂਰਨਾਮੈਂਟ ਦਾ ਗੁਬਾਰੇ ਉਡਾ ਕੇ ਉਦਘਾਟਨ ਵੀ ਕੀਤਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪਤਨੀ ਮਹਾਰਾਣੀ ਪ੍ਰਨੀਤ ਕੌਰ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੁਮਾਲਾ ਭੇਟ ਕਰਕੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ, ਡਾ: ਚਾਰੂਮਿਤਾ, ਗੁਰਕੀਰਤ ਕ੍ਰਿਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਕੈਪਟਨ ਵਲੋਂ ਗੁਰੂ ਨਾਨਕ ਗੰਨਾ ਖੋਜ ਕੇਂਦਰ, ਵਿਰਾਸਤੀ ਮਾਰਗ ਸਮੇਤ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਡਾ: ਕਮਲ ਕਾਹਲੋਂ, ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ (ਬਟਾਲਾ), 30 ਨਵੰਬਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਅਤੇ 551ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਬਾਬਾ ਨਾਨਕ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਮੰਤਰੀ ਸਾਧੂ ਸਿੰਘ ਧਰਮਸੋਤ, ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਦਿ ਵੀ ਹਾਜ਼ਰ ਸਨ। ਮੁੱਖ ਮੰਤਰੀ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਉਪਰੰਤ ਪੰਜਾਬ ਸਰਕਾਰ ਵਲੋਂ ਕਰਵਾਏ ਸੰਪੂਰਨਤਾ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾਣਾ ਮੰਡੀ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਅਤੇ ਸੰਪੂਰਨਤਾ ਸਮਾਗਮਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ ਤੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੁਨੇਹੇ ਨਾਲ ਲੋਕਾਂ ਨੂੰ ਹੱਥੀਂ ਕਿਰਤ ਕੀਤੇ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤਾਂ 'ਤੇ ਚੱਲ ਕੇ ਹੀ ਅਸੀਂ ਜੀਵਨ ਸਫਲਾ ਕਰ ਸਕਦੇ ਹਾਂ। ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਨੂੰ ਲੈ ਕੇ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ ਸੂਬੇ ਦੇ ਕਿਸਾਨਾਂ ਵਲੋਂ ਛੇੜੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਇਸ ਲੜਾਈ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਇਸ ਆਰ-ਪਾਰ ਦੀ ਲੜਾਈ 'ਚ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਹੈ।
ਉਨ੍ਹਾਂ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਵਲੋਂ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਡੇਰਾ ਬਾਬਾ ਨਾਨਕ ਨੂੰ ਵਿਰਾਸਤੀ ਮਾਰਗ ਲਈ ਤਿੰਨ ਕਰੋੜ ਦੀ ਗ੍ਰਾਂਟ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਲਈ 80 ਲੱਖ ਰੁਪਏ ਤੋਂ ਇਲਾਵਾ ਗੰਨਾ ਖੋਜ ਕੇਂਦਰ ਕਲਾਨੌਰ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਲਈ 77 ਕਰੋੜ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਵੀ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਜਾਖੜ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮਾਂ ਦੀ ਸਫਲਤਾ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਸਹਿਕਾਰਤਾ ਮੰਤਰੀ ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਅਤੇ ਬਟਾਲਾ ਵਿਖੇ 670 ਕਰੋੜ ਦੀ ਲਾਗਤ ਨਾਲ ਲਗਾਈਆਂ ਜਾ ਰਹੀਆਂ ਖੰਡ ਮਿੱਲਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਰੰਧਾਵਾ ਨੇ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਸੁਪਰੀਟ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਨ, ਡਾ.ਐਸ.ਪੀ. ਓਬਰਾਏ, ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲੇ, ਚੇਅ: ਨਰਿੰਦਰ ਸਿੰਘ ਬਾਜਵਾ, ਚੇਅ: ਹਰਦੀਪ ਸਿੰਘ ਗੋਰਾਇਆ ਤੋਂ ਇਲਾਵਾ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਦੂਰ-ਦੁਰਾਡਿਓਂ ਆਈ ਸੰਗਤ ਦਾ ਵੀ ਧੰਨਵਾਦ ਕੀਤਾ।
ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ ਅਤੇ ਮਾਸਟਰ ਮੋਹਨ ਲਾਲ ਵੀ ਪਹੁੰਚੇ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ, ਜੋ ਪਿਛਲੇ ਕੁਝ ਸਾਲਾਂ ਤੋਂ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੀ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ ਅਤੇ ਉਨ੍ਹਾਂ ਦੀ ਆਪਣੇ ਭਰਾ ਨਾਲ ਖਾਸੀ ਨਰਾਜ਼ਗੀ ਵੀ ਚਲਦੀ ਆ ਰਹੀ ਹੈ, ਜੋ ਅੱਜ ਅਚਨਚੇਤ ਆਪਣੇ ਪੁੱਤਰ ਦੀਪਇੰਦਰ ਸਿੰਘ ਰੰਧਾਵਾ ਸਮੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਗਏ। ਉੱਥੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੱਥਾ ਵੀ ਟੇਕਿਆ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਵੀ ਵੇਖਿਆ ਗਿਆ। ਪੰਡਾਲ ਵਿਚ ਉਸ ਸਮੇਂ ਖੁਸਰ-ਮੁਸਰ ਹੋਣ ਲੱਗ ਪਈ, ਜਦੋਂ ਸਟੇਜ ਤੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦਾ ਉੱਥੇ ਪਹੁੰਚਣ 'ਤੇ ਧੰਨਵਾਦ ਕੀਤਾ। ਸਾਰਾ ਦਿਨ ਡੇਰਾ ਬਾਬਾ ਨਾਨਕ ਵਿਖੇ ਇਨ੍ਹਾਂ ਦੋਵਾਂ ਅਕਾਲੀ ਤੇ ਭਾਜਪਾ ਆਗੂਆਂ ਦੀ ਚਰਚਾ ਚਲਦੀ ਰਹੀ।

ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ

ਨਵੀਂ ਦਿੱਲੀ, 30 ਨਵੰਬਰ (ਅਜੀਤ ਬਿਊਰੋ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦੇ ਲੋਕਾਂ ਨੂੰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਅਤੇ ਟਿਕਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਵੱਡਾ ਸੰਦੇਸ਼ ਮਨੁੱਖਤਾ ਦੀ ਸੇਵਾ ਕਰਨ ਦਾ ਸੀ। ਅੱਜ ਸਾਡੇ ਦੇਸ਼ ਦੇ ਕਿਸਾਨ ਦਿੱਲੀ-ਹਰਿਆਣਾ ਸਰਹੱਦ ਅਤੇ ਦਿੱਲੀ-ਯੂ.ਪੀ. ਸਰਹੱਦ 'ਤੇ ਬਹੁਤ ਮੁਸੀਬਤ 'ਚ ਹਨ। ਦੇਸ਼ ਦੀਆਂ ਵੱਖ-ਵੱਖ ਥਾਵਾਂ ਤੋਂ ਦਿੱਲੀ ਸਰਹੱਦ 'ਤੇ ਆ ਕੇ ਪਿਛਲੇ 5 ਤੋਂ 6 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਉੱਥੇ ਬੈਠੇ ਹੋਏ ਹਨ। ਠੰਢ ਦੇ ਮੌਸਮ 'ਚ ਉਹ ਕਿੰਨੀਆਂ ਮੁਸੀਬਤਾਂ ਝੱਲ ਰਹੇ ਹਨ। ਮੈਂ ਉਮੀਦ ਕਰਦਾ ਹਾਂ ਕਿ ਛੇਤੀ ਤੋਂ ਛੇਤੀ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇਗੀ। ਉਨ੍ਹਾਂ ਕਿਹਾ ਕਿ 'ਆਪ' ਦੇ ਸਾਰੇ ਵਰਕਰ ਤੇ ਵਿਧਾਇਕ ਉਨ੍ਹਾਂ ਦੀ ਸੇਵਾ 'ਚ ਲੱਗੇ ਹੋਏ ਹਨ। ਮੈਂ ਸਾਰਿਆਂ ਨੂੰ ਕਿਹਾ ਹੈ ਕਿ ਪੂਰੀ ਤਰ੍ਹਾਂ ਉਨ੍ਹਾਂ ਦੇ ਖਾਣੇ, ਸਿਹਤ ਸਹੂਲਤਾਂ, ਪਾਣੀ ਅਤੇ ਪਖਾਨੇ ਆਦਿ ਲਈ ਜੋ ਵੀ ਜ਼ਰੂਰਤ ਹੈ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।

ਸਿੰਘੂ ਬਾਰਡਰ 'ਤੇ ਝੜਪ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਐਫ਼.ਆਈ.ਆਰ.

ਨਵੀਂ ਦਿੱਲੀ, 30 ਨਵੰਬਰ (ਪੀ.ਟੀ.ਆਈ.)-ਬੀਤੇ ਹਫ਼ਤੇ ਸਿੰਘੂ ਬਾਰਡਰ 'ਤੇ ਸੁਰੱਖਿਆ ਬਲਾਂ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ਦੇ ਸਬੰਧ 'ਚ ਦਿੱਲੀ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਹੈ। ਇਹ ਐਫ਼.ਆਈ.ਆਰ. ਅਲੀਪੁਰ ਪੁਲਿਸ ਥਾਣੇ 'ਚ ਦਰਜ ਕੀਤੀ ਗਈ ਹੈ। ਇਕ ...

ਪੂਰੀ ਖ਼ਬਰ »

ਕਿਸਾਨ ਯੂ.ਪੀ. ਗੇਟ ਸਰਹੱਦ 'ਤੇ ਹੀ ਰਹਿਣਗੇ- ਬੀ.ਕੇ.ਯੂ.

ਗਾਜ਼ੀਆਬਾਦ, 30 ਨਵੰਬਰ (ਏਜੰਸੀ)-ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਕੱਤਰ ਹਰੇਂਦਰ ਨਹਿਰਾ ਨੇ ਸੋਮਵਾਰ ਨੂੰ ਦੱਸਿਆ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਕੌਮੀ ਰਾਜਧਾਨੀ ਦੇ ਯੂ.ਪੀ. ਗੇਟ ਸਰਹੱਦ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX