ਤਾਜਾ ਖ਼ਬਰਾਂ


ਕਿਸਾਨਾਂ ਨਾਲ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੇ ਗਏ ਮੰਤਰੀ
. . .  3 minutes ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  47 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  about 1 hour ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਅੱਜ ਆਪਣਾ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਮੈਂ ਨੈਸ਼ਨਲ ਸੁਰੱਖਿਆ ਦੀ ਗੱਲ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਕੇਜਰੀਵਾਲ ਨੇ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਕਿਉਂ ਦਿੱਤੀ? - ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਹਿਣਸ਼ੀਲ ਹੋਣਾ ਚੰਗੀ ਗੱਲ ਹੈ ਪਰ ਅਨਿਆਂ ਦਾ ਵਿਰੋਧ ਕਰਨਾ ਉਸ ਤੋਂ ਵਧੀਆ ਗੱਲ ਹੈ। -ਜੈ ਸ਼ੰਕਰ ਪ੍ਰਸ਼ਾਦ

ਪਹਿਲਾ ਸਫ਼ਾ

ਕਿਸਾਨਾਂ ਵਲੋਂ 8 ਨੂੰ ਭਾਰਤ ਬੰਦ ਦਾ ਐਲਾਨ

• ਕੇਂਦਰ ਨਾਲ ਦੁਬਾਰਾ ਮੀਟਿੰਗ ਅੱਜ-ਕਾਨੂੰਨ ਵਾਪਸ ਲੈਣ ਲਈ ਹੋਵੇਗੀ ਦੋ ਟੁੱਕ ਗੱਲ-ਕਿਸਾਨ ਜਥੇਬੰਦੀਆਂ • ਅੱਜ ਦੇਸ਼ ਭਰ 'ਚ ਫੂਕੇ ਜਾਣਗੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ
ਸੁਰਿੰਦਰਪਾਲ ਸਿੰਘ ਵਰਪਾਲ
ਤਸਵੀਰਾਂ: ਹਰਜੀਤ ਸਿੰਘ
ਸਿੰਘੂ ਬਾਰਡਰ (ਦਿੱਲੀ), 4 ਦਸੰਬਰ- ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਨਵੇਂ ਖੇਤੀ ਕਾਨੂੰਨਾਂ 'ਤੇ ਸਹਿਮਤੀ ਨਹੀਂ ਬਣ ਰਹੀ | ਇਸ ਵਿਚਾਲੇ ਕਿਸਾਨਾਂ ਨੇ ਕੇਂਦਰ 'ਤੇ ਦਬਾਅ ਵਧਾਉਣ ਲਈ ਅੰਦੋਲਨ ਤੇਜ਼ ਕਰਨ ਦਾ ਮਨ ਬਣਾਇਆ ਹੈ, ਜਿਸ ਤਹਿਤ ਕੱਲ੍ਹ 5 ਦਸੰਬਰ ਨੂੰ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੂਰੇ ਦੇਸ਼ 'ਚ ਪੁਤਲੇ ਫੂਕੇ ਜਾਣਗੇ | ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ ਅਤੇ ਉਸੇ ਦਿਨ ਸਾਰੇ ਦਿਨ ਲਈ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਧਰਨੇ ਦਿੱਤੇ ਜਾਣਗੇ | ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਖੇਤੀ ਸਮੇਤ ਹੋਰਨਾਂ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨਾਲ 5 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸਿੰਘੂ ਸਰਹੱਦ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਅਧੀਨ ਹੋਈ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ ਮੋਦੀ ਸਰਕਾਰ ਨਾਲ ਕਾਨੂੰਨਾਂ ਬਾਬਤ ਕੋਈ ਵਿਚਾਰ ਚਰਚਾ ਨਹੀਂ ਹੋਵੇਗੀ ਸਗੋਂ ਦੋ ਟੁੱਕ ਗੱਲ ਕੀਤੀ ਜਾਵੇਗੀ ਕਿ ਉਕਤ ਕਾਨੂੰਨ ਰੱਦ ਕਰ ਰਹੇ ਹੋ ਜਾਂ ਨਹੀਂ | ਉਥੇ ਨਾਲ ਹੀ ਇਹ ਐਲਾਨ ਵੀ ਕੀਤਾ ਗਿਆ ਕਿ 8 ਦਸੰਬਰ ਨੂੰ ਭਾਰਤ ਬੰਦ ਕੀਤਾ ਜਾਵੇਗਾ | ਸਿੰਘੂ ਬਾਰਡਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਉਕਤ ਜਾਣਕਾਰੀ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਭਲਕੇ 5 ਦਸੰਬਰ ਨੂੰ ਤੈਅ ਪ੍ਰੋਗਰਾਮ ਮੁਤਾਬਿਕ ਪੂਰੇ ਦੇਸ਼ ਵਿਚ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਉਥੇ ਦਿੱਲੀ ਵਿਗਿਆਨ ਭਵਨ 'ਚ ਕੇਂਦਰ ਨਾਲ ਹੋਣ ਵਾਲੀ ਬੈਠਕ ਵਿਚ ਸਾਫ਼ ਤੇ ਸਪੱਸ਼ਟ ਲਫ਼ਜ਼ਾਂ ਵਿਚ ਖੇਤੀ ਕਾਨੂੰਨ ਰੱਦ ਕਰਨ ਬਾਰੇ ਪੁੱਛਿਆ ਜਾਵੇਗਾ ਕਿਉਂਕਿ ਪਿਛਲੀ ਮੀਟਿੰਗ ਦੌਰਾਨ ਸਰਕਾਰ ਕਾਨੂੰਨ ਵਿਚ ਸੋਧਾਂ ਕਰਵਾਉਣ ਲਈ ਆਪਣੀ ਸਹਿਮਤੀ ਪ੍ਰਗਟਾ ਰਹੀ ਹੈ ਜੋ ਕਿ ਕਿਸਾਨ ਜਥੇਬੰਦੀਆਂ ਨੂੰ ਬਿਲਕੁਲ ਵੀ ਮਨਜ਼ੂਰ ਨਹੀਂ ਹੈ ਕਿਉਂਕਿ ਖੇਤੀ ਕਾਨੂੰਨ ਮੁਕੰਮਲ ਤੌਰ 'ਤੇ ਕਿਸਾਨ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਦੇਸ਼ ਭਰ ਦੇ ਟੋਲ ਪਲਾਜ਼ੇ ਪੰਜਾਬ ਦੀ ਤਰਜ਼ 'ਤੇ ਇਕ ਦਿਨ ਲਈ ਬੰਦ ਕੀਤੇ ਜਾਣਗੇ ਜਿਸ ਦੀ ਤਾਰੀਖ ਸਬੰਧੀ ਜਲਦ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਉੱਤਰ ਪ੍ਰਦੇਸ਼ ਵਾਲੀ ਦਿੱਲੀ ਸਰਹੱਦ ਦੇ ਦੋਵੇਂ ਰਸਤੇ ਜਾਮ ਕਰ ਦਿੱਤੇ ਗਏ ਹਨ ਅਤੇ 8 ਦਸੰਬਰ ਤੱਕ ਦਿੱਲੀ ਨੂੰ ਜਾਂਦੇ ਹੋਏ ਬਚੇ 2 ਰਸਤੇ ਵੀ ਬੰਦ ਕਰਕੇ ਦਿੱਲੀ ਦੀ ਪੂਰਨ ਤੌਰ 'ਤੇ ਨਾਕੇਬੰਦੀ ਕਰ ਦਿੱਤੀ ਜਾਵੇਗੀ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਕੇਸ਼ ਟਿਕੈਤ) ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਨੇ ਕਿਹਾ ਕਿ ਕੇਂਦਰ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਮਨ ਬਣਾ ਚੁੱਕੇ ਹਨ | ਮਹਾਂਰਾਸ਼ਟਰ ਦੇ ਹਰੇਕ ਡਵੀਜ਼ਨਲ ਹੈੱਡ ਕੁਆਰਟਰ ਵਿਖੇ ਕੱਲ੍ਹ ਤੋਂ ਪੱਕੇ ਮੋਰਚੇ ਸ਼ੁਰੂ ਕੀਤੇ ਜਾਣਗੇ ਜਦਕਿ ਕਰਨਾਟਕਾ ਵਿਚ 7 ਦਸੰਬਰ ਤੋਂ 15 ਦਸੰਬਰ ਤੱਕ ਵਿਧਾਨ ਸਭਾ ਦੇ ਬਾਹਰ ਜਥੇਬੰਦੀਆਂ ਵਲੋਂ ਵਿਸ਼ਾਲ ਧਰਨਾ ਲਗਾਇਆ ਜਾਵੇਗਾ |
ਤੇਲੰਗਾਨਾ ਤੋਂ ਰਾਇਤੂ ਸਵਰਾਜ ਵੇਦੀਕਾ ਦੇ ਮੁਖੀ ਕਿਰਨ ਵਿਸਾ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਵਿਖੇ ਵੀ ਖੇਤੀ ਕਾਨੂੰਨਾਂ ਖਿਲਾਫ਼ ਕਾਰਪੋਰੇਟ ਘਰਾਣਿਆਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ | ਰਾਜਸਥਾਨ ਤੋਂ ਗ੍ਰਾਮੀਣ ਕਿਸਾਨ ਮਜ਼ਦੂਰ ਸਮਿਤੀ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਦੀ ਹੈ ਕਿ ਖੇਤੀ ਕਾਨੂੰਨ ਖਤਰਨਾਕ ਹਨ ਪਰ ਉਹ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਫੈਸਲਾ ਵਾਪਸ ਲੈਣਾ ਨਹੀਂ ਚਾਹੁੰਦੇ | ਇਸ ਮੌਕੇ ਜੋਗਿੰਦਰ ਯਾਦਵ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਬਾਰ ਐਸੋਸੀਏਸ਼ਨ ਦੇ ਚੇਅਰਮੈਨ ਦੁਸ਼ਿਅੰਤ ਦਵੇ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ | ਇਸ ਤੋਂ ਇਲਾਵਾ ਟਰੇਡ ਯੂਨੀਅਨ ਦੀਆਂ 10 ਫੈਡਰੇਸ਼ਨਾਂ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਰਜਿੰਦਰ ਸਿੰਘ ਦੀਪ ਵਾਲਾ, ਸਤਨਾਮ ਸਿੰਘ ਅਜਨਾਲਾ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਨਾ ਕੀਤਾ ਗਿਆ ਤਾਂ ਤਿੱਖੇ ਸੰਘਰਸ਼ ਲਈ ਤਿਆਰ ਰਹੇ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਗਾਰੰਟੀ ਲਈ ਕਾਨੂੰਨ ਬਣਾਇਆ ਜਾਵੇ |
ਕਿਸਾਨਾਂ ਦੇ ਹਰ ਫ਼ੈਸਲੇ 'ਤੇ ਫੁੱਲ ਚੜ੍ਹਾਵਾਂਗੇ-ਨਿਹੰਗ ਜਥੇਬੰਦੀਆਂ
ਦਿੱਲੀ ਸਰਹੱਦ ਵਿਖੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੱਲਬਾਤ ਕਰਦਿਆਂ ਦਲ ਬਾਬਾ ਬਿਧੀ ਚੰਦ ਸੁਰ ਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਦੇ ਸਪੁੱਤਰ ਬਾਬਾ ਪ੍ਰੇਮ ਸਿੰਘ ਤੇ ਪੰਥ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੇ ਕਿਹਾ ਕਿ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਮੁਕੰਮਲ ਘੋਲ ਕਿਸਾਨਾਂ ਦੀ ਅਗਵਾਈ ਹੇਠ ਹੀ ਲੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ, ਉਸ ਨੂੰ ਬਾਖੂਬੀ ਨਿਭਾਇਆ ਜਾਵੇਗਾ, ਕਿਉਂਕਿ ਖਾਲਸੇ ਨੇ ਪਹਿਲਾਂ ਵੀ 19 ਵਾਰ ਦਿੱਲੀ ਫਤਹਿ ਕੀਤੀ ਹੈ ਅਤੇ ਹੁਣ 20ਵੀਂ ਵਾਰ ਵੀ ਤਿਆਰ-ਬਰ-ਤਿਆਰ ਹੈ | ਇਸ ਮੌਕੇ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਦੇ ਸੇਵਾਦਾਰ ਆਗੂ ਬਾਬਾ ਤਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਖ਼ਲ ਕਰ ਕੇ ਮੰਗ ਕੀਤੀ ਗਈ ਹੈ ਕਿ ਦਿੱਲੀ ਦੀਆਂ ਕਈ ਸਰਹੱਦਾਂ 'ਤੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਹਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣ | ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੜਕਾਂ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਨਾਲ ਕੋਵਿਡ-19 ਕੇਸਾਂ 'ਚ ਵਾਧਾ ਹੋਵੇਗਾ |

ਦਿੱਲੀ ਦੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੇ ਕਰਮਚਾਰੀਆਂ ਤੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ਸੂਚਨਾ ਦਿੱਲੀ ਦੇ ਸਾਰੇ ਥਾਣਿਆਂ ਦੇ ਅਫਸਰਾਂ ਨੂੰ ਦੇ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਸ ਸਥਿਤੀ ਵਿਚ ਕਿਸੇ ਨੂੰ ਵੀ ਛੁੱਟੀ ਦੀ ਆਗਿਆ ਨਾ ਦਿੱਤੀ ਜਾਵੇ | ਇਸ ਦੇ ਨਾਲ ਹੀ ਜੋ ਪੁਲਿਸ ਕਰਮਚਾਰੀ ਅਤੇ ਹੋਰ ਅਧਿਕਾਰੀ ਪਹਿਲਾਂ ਛੁੱਟੀ 'ਤੇ ਗਏ ਹੋਏ ਹਨ, ਉਨ੍ਹਾਂ ਨੂੰ ਡਿਊਟੀ 'ਤੇ ਬੁਲਾਇਆ ਜਾ ਰਿਹਾ ਹੈ |

ਕੁਝ ਹਫ਼ਤਿਆਂ 'ਚ ਆ ਜਾਵੇਗੀ ਕੋਰੋਨਾ ਵੈਕਸੀਨ-ਮੋਦੀ

ਵਿਗਿਆਨੀਆਂ ਵਲੋਂ ਹਰੀ ਝੰਡੀ ਮਿਲਣ ਦੇ ਛੇਤੀ ਬਾਅਦ ਸ਼ੁਰੂ ਹੋਵੇਗਾ ਟੀਕਾਕਰਨ
ਨਵੀਂ ਦਿੱਲੀ, 4 ਦਸੰਬਰ (ਉਪਮਾ ਡਾਗਾ ਪਾਰਥ)-ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਕੋਰੋਨਾ ਦੇ ਟੀਕੇ ਲਈ ਜ਼ਿਆਦਾ ਉਡੀਕ ਨਹੀਂ ਕਰਨੀ ਪਏਗੀ | ਮੰਨਿਆ ਜਾ ਰਿਹਾ ਹੈ ਕਿ ਕੁਝ ਹਫ਼ਤਿਆਂ 'ਚ ਵੈਕਸੀਨ ਤਿਆਰ ਹੋ ਜਾਵੇਗੀ | ਇਹ ਭਰੋਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਦੇ ਮੁੱਦੇ 'ਤੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਦਿੱਤਾ |
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ 'ਚ ਵੈਕਸੀਨ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਸਰਕਾਰ ਦਾ ਪੱਖ ਰੱਖਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਸਾਇੰਸਦਾਨਾਂ ਨੂੰ ਆਪਣੀ ਸਫਲਤਾ 'ਤੇ ਪੂਰਾ ਭਰੋਸਾ ਹੈ | ਉਨ੍ਹਾਂ ਕਿਹਾ ਕਿ ਦੁਨੀਆ ਦੀ ਨਜ਼ਰ ਸਭ ਤੋਂ ਘੱਟ ਕੀਮਤ ਵਾਲੀ ਸਭ ਤੋਂ ਸੁਰੱਖਿਅਤ ਵੈਕਸੀਨ 'ਤੇ ਹੈ ਅਤੇ ਸੁਭਾਵਿਕ ਤੌਰ 'ਤੇ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ | ਸਾਇੰਸਦਾਨਾਂ ਦੀ ਹਰੀ ਝੰਡੀ ਮਿਲਦੇ ਹੀ ਭਾਰਤ 'ਚ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੀਟਿੰਗ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 12 ਆਗੂਆਂ ਵਲੋਂ ਸ਼ਿਰਕਤ ਕੀਤੀ ਗਈ | ਜਿਸ 'ਚ ਮੋਦੀ ਨੇ ਭਾਰਤ ਦੀਆਂ ਤਿਆਰੀਆਂ ਬਾਰੇ ਬੋਲਦਿਆਂ ਕਿਹਾ ਕਿ ਸੰਭਾਵਿਤ ਵੈਕਸੀਨ ਪਰਖ ਦੇ ਵੱਖ-ਵੱਖ ਪੜਾਵਾਂ 'ਚ ਹਨ, ਜਿਨ੍ਹਾਂ ਨੂੰ ਭਾਰਤ 'ਚ ਤਿਆਰ ਕੀਤਾ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਹਫ਼ਤੇ ਭਾਰਤ 'ਚ ਵੈਕਸੀਨ ਤਿਆਰ ਕਰ ਰਹੀਆਂ 3 ਟੀਕਾ ਕੰਪਨੀਆਂ ਦਾ ਨਿੱਜੀ ਤੌਰ 'ਤੇ ਜਾ ਕੇ ਜਾਇਜ਼ਾ ਲਿਆ ਸੀ | ਮੋਦੀ ਨੇ ਸ਼ੁੱਕਰਵਾਰ ਦੀ ਮੀਟਿੰਗ 'ਚ ਟੀਕੇ ਦੇ ਭੰਡਾਰਨ ਅਤੇ ਵੰਡ ਬਾਰੇ ਵੀ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਨੇ ਵਿਸ਼ੇਸ਼ ਸਾਫਟਵੇਅਰ ਬਣਾਇਆ ਹੈ, ਜਿਸ 'ਚ ਕੋਰੋਨਾ ਵੈਕਸੀਨ ਨਾਲ ਜੁੜੇ ਲਾਭਪਾਤਰ ਵੈਕਸੀਨ ਨਾਲ ਜੁੜੀ ਜਾਣਕਾਰੀ ਹਾਸਲ ਕਰ ਸਕਦੇ ਹਨ | ਪਹਿਲੇ ਪੜਾਅ 'ਚ ਟੀਕਾ ਲੱਗਣ ਬਾਰੇ ਪ੍ਰਧਾਨ ਮੰਤਰੀ ਨੇ ਮੁੜ ਦੁਹਰਾਉਂਦਿਆਂ ਕਿਹਾ ਕਿ ਇਸ 'ਤੇ ਕੇਂਦਰ, ਰਾਜਾਂ ਦੇ ਸੁਝਾਵਾਂ 'ਤੇ ਕੰਮ ਕਰ ਰਿਹਾ ਹੈ | ਇਸ ਵਿਚ ਸਿਹਤ ਮੁਲਾਜ਼ਮਾਂ, ਪਹਿਲੀ ਸਫ਼ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਅਤੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝਣ ਵਾਲੇ ਬਜ਼ੁਰਗਾਂ ਨੂੰ ਤਰਜੀਹ ਦਿੱਤੀ ਜਾਵੇਗੀ |

ਟਰੂਡੋ ਦੇ ਬਿਆਨ 'ਤੇ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਨਵੀਂ ਦਿੱਲੀ, 4 ਦਸੰਬਰ (ਉਪਮਾ ਡਾਗਾ ਪਾਰਥ)-ਕਿਸਾਨ ਅੰਦੋਲਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ 'ਤੇ ਵਿਦੇਸ਼ ਮੰਤਰਾਲੇ ਨੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਏਗੀ | ਅਜਿਹਾ ਕਰਨ ਨਾਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ | ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਵਿਦੇਸ਼ ਮੰਤਰਾਲੇ ਵਲੋਂ ਤਲਬ ਕੀਤਾ ਗਿਆ | ਮੰਤਰਾਲੇ ਨੇ ਹਾਈ ਕਮਿਸ਼ਨਰ ਨੂੰ ਟਰੂਡੋ ਦੇ ਬਿਆਨ 'ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਮੁੱਦੇ 'ਤੇ ਕੈਨੇਡਾ ਦੇ ਨੇਤਾਵਾਂ ਦੀ ਟਿੱਪਣੀ ਸਾਡੇ ਅੰਦਰੂਨੀ ਮਾਮਲਿਆਂ 'ਚ ਬਰਦਾਸ਼ਤ ਨਾ ਕਰਨ ਯੋਗ ਦਖਲਅੰਦਾਜ਼ੀ ਹੈ | ਵਿਦੇਸ਼ ਮੰਤਰਾਲੇ ਨੇ ਸਖ਼ਤ ਲਫ਼ਜ਼ਾਂ ਨਾਲ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਇਸ ਨਾਲ ਦੁਵੱਲੇ ਸਬੰਧਾਂ 'ਤੇ ਅਸਰ ਪਏਗਾ |

ਭਾਈ ਰਾਜੋਆਣਾ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 4 ਦਸੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ 'ਚ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਅਰਜ਼ੀ ਭੇਜਣ 'ਚ ਦੇਰੀ 'ਤੇ ਸਵਾਲ ਚੁੱਕਿਆ ਹੈ | ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਸਬੰਧੀ ਪਟੀਸ਼ਨ ਦਾ ਛੇਤੀ ਨਿਪਟਾਰਾ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹੀ ਸੁਪਰੀਮ ਕੋਰਟ ਨੇ ਉਕਤ ਸਵਾਲ ਚੁੱਕਿਆ | ਸੁਪਰੀਮ ਕੋਰਟ ਨੇ ਕੇਂਦਰ ਨੂੰ ਪੁੱਛਿਆ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਕੋਲ ਕਦੋਂ ਭੇਜੇਗੀ?

ਕੇਂਦਰ ਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕਰੇ- ਗਹਿਲੋਤ

ਜੈਪੁਰ, 4 ਦਸੰਬਰ (ਏਜੰਸੀ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕੀਤੇ ਬੁਰੇ ਵਿਵਹਾਰ ਲਈ ਮੁਆਫ਼ੀ ਮੰਗਣ ਲਈ ਕਿਹਾ ਹੈ | ਗਹਿਲੋਤ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ, ਕਿਸਾਨ ਜਥੇਬੰਦੀਆਂ, ਖੇਤੀ ਮਾਹਿਰਾਂ ਦੀ ਸਲਾਹ ਲਏ ਬਿਨਾਂ ਸਾਰੇ ਤਿੰਨ ਖੇਤੀ ਬਿੱਲਾਂ ਨੂੰ ਲਿਆਂਦਾ ਅਤੇ ਸੰਸਦ 'ਚ ਬਿਨਾਂ ਕਿਸੇ ਚਰਚਾ ਤੋਂ ਬਿੱਲਾਂ ਨੂੰ ਅਸੰਵਿਧਾਨਿਕ ਢੰਗ ਨਾਲ ਪਾਸ ਕਰਵਾਇਆ ਗਿਆ |

ਸਰਕਾਰ ਕਿਸਾਨਾਂ ਦੇ ਅੰਦੋਲਨ ਦਾ ਜਲਦ ਹੱਲ ਲੱਭੇ- ਧਰਮਿੰਦਰ

ਮੁੰਬਈ, 4 ਦਸੰਬਰ (ਏਜੰਸੀ)-ਪ੍ਰਸਿੱਧ ਬਾਲੀਵੁੱਡ ਅਦਾਕਾਰ ਧਰਮਿੰਦਰ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਾ ਕੋਈ ਹੱਲ ਲੱਭੇ | 84 ਸਾਲਾ ਅਦਾਕਾਰ ਨੇ ਬੀਤੇ ਦਿਨ ਵੀ ਟਵੀਟ ਕਰਦਿਆਂ ...

ਪੂਰੀ ਖ਼ਬਰ »

ਸਿੰਘੂ ਬਾਰਡਰ ਦੇ ਸਥਾਨਕ ਲੋਕ ਕਿਸਾਨਾਂ ਦੀ ਸੇਵਾ ਵਿਚ ਲੱਗੇ

ਨਵੀਂ ਦਿੱਲੀ, 4 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪੂਰੇ ਜੋਸ਼ ਵਿਚ ਡੇਰੇ ਲਗਾਈ ਬੈਠੇ ਹਨ, ਠੰਢ ਦੇ ਮੌਸਮ ਵਿਚ ਸਿੰਘੂ ਸਰਹੱਦ ਦੇ ਆਸ-ਪਾਸ ਰਹਿਣ ਵਾਲੇ ਸਥਾਨਕ ਲੋਕ ਕਿਸਾਨਾਂ ਦੀ ਖੂਬ ਮਦਦ ਕਰ ਰਹੇ ਹਨ | ਇਸ ਵਿਚ ਛੋਟੇ ਬੱਚੇ ਤੋਂ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਗਣਤੰਤਰ ਦਿਵਸ ਪਰੇਡ 'ਚ ਸ਼ਾਮਿਲ ਕੀਤਾ ਜਾਵੇ-ਟਿਕੈਤ

ਗਾਜ਼ੀਆਬਾਦ, 4 ਦਸੰਬਰ (ਏਜੰਸੀ)-ਦਿੱਲੀ-ਗਾਜੀਆਬਾਦ ਸਰਹੱਦ 'ਤੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਣਤੰਤਰ ਦਿਵਸ ਪਰੇਡ 'ਚ ਕਿਸਾਨਾਂ ਨੂੰ ਸ਼ਾਮਿਲ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਟਰੈਕਟਰ ਹਮੇਸ਼ਾ ਉੱਭੜ-ਖਾਬੜ ਜ਼ਮੀਨ 'ਤੇ ਹੀ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਗੋਡਿਆਂ 'ਤੇ ਲਿਆਂਦਾ- ਸ਼ਿਵ ਸੈਨਾ

ਮੁੰਬਈ, 4 ਦਸੰਬਰ (ਏਜੰਸੀ)-ਸ਼ਿਵ ਸੈਨਾ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੇ ਵਿਰੋਧ ਰਾਹੀਂ ਮੋਦੀ ਸਰਕਾਰ ਨੂੰ ਆਪਣੇ ਗੋਡਿਆਂ 'ਤੇ ਲਿਆ ਦਿੱਤਾ ਹੈ ਅਤੇ ਉਨ੍ਹਾਂ ਦੀ ਏਕਤਾ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ | ...

ਪੂਰੀ ਖ਼ਬਰ »

ਮੀਡੀਆ ਹਾਊਸਾਂ ਵਲੋਂ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਦੱਸਣਾ ਗਲਤ-ਐਡੀਟਰਸ ਗਿਲਡ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਭਾਰਤੀ ਐਡੀਟਰਸ ਗਿਲਡ ਨੇ ਦਿੱਲੀ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੀ ਮੀਡੀਆ ਕਵਰੇਜ਼ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿ ਮੀਡੀਆ ਦੇ ਕੁਝ ਵਰਗ ਬਿਨਾਂ ਕਿਸੇ ਸਬੂਤ ਦੇ ਅੰਦੋਲਨ ਨੂੰ ਖਾਲਿਸਤਾਨੀ ਤੇ ਰਾਸ਼ਟਰ ਵਿਰੋਧੀ ਰੰਗ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰਾ ਸਿੰਘੂ ਬਾਰਡਰ 'ਤੇ 24 ਘੰਟੇ ਨਿਭਾਅ ਰਿਹਾ ਲੰਗਰ ਦੀ ਸੇਵਾ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਦੀ ਇਕ 25 ਮੈਂਬਰੀ ਟੀਮ ਦਿਨ-ਰਾਤ ਲੰਗਰ ਦੀ ਸੇਵਾ ਨਿਭਾਅ ਰਹੀ ਹੈ | ਫਾਰੂਕੀ ਮੂਬੀਨ ਦੀ ਅਗਵਾਈ ਵਾਲੀ ਟੀਮ 'ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ' ਨੇ ...

ਪੂਰੀ ਖ਼ਬਰ »

ਭਾਰਤ 160 ਕਰੋੜ ਵੈਕਸੀਨ ਖੁਰਾਕਾਂ ਨਾਲ ਹੋਵੇਗਾ ਸਭ ਤੋਂ ਵੱਡਾ ਖ਼ਰੀਦਦਾਰ

ਇਕ ਵਿਸ਼ਵਵਿਆਪੀ ਵਿਸ਼ਲੇਸ਼ਣ ਮੁਤਾਬਕ ਭਾਰਤ 160 ਕਰੋੜ ਕੋਵਿਡ-19 ਵੈਕਸੀਨ ਖੁਰਾਕਾਂ ਨਾਲ ਦੁਨੀਆ ਦਾ ਸਭ ਤੋਂ ਵੱਡਾ ਖਰੀਦਦਾਰ ਹੋ ਸਕਦਾ ਹੈ | ਮਾਹਿਰ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਭਾਰਤ ਦੇ 80 ਕਰੋੜ ਲੋਕਾਂ ਜਾਂ 60 ਫ਼ੀਸਦੀ ਆਬਾਦੀ ਲਈ 'ਸਮੂਹਿਕ ਸੁਰੱਖਿਆ' ਨੂੰ ...

ਪੂਰੀ ਖ਼ਬਰ »

ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲਏ ਜਾਣ-ਜਜਪਾ

ਚੰਡੀਗੜ੍ਹ, 4 ਦਸੰਬਰ (ਏਜੰਸੀ)- ਹਰਿਆਣਾ 'ਚ ਸੱਤਾਧਾਰੀ ਭਾਜਪਾ ਗਠਜੋੜ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜਜਪਾ) ਨੇ ਸ਼ੁੱਕਰਵਾਰ ਨੂੰ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨਾਲ ਮੁਲਾਕਾਤ ਕਰਕੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ 'ਦਿੱਲੀ ਚੱਲੋ' ਮਾਰਚ ਦੌਰਾਨ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਕਿਸਾਨਾਂ ਨਾਲ ਫ਼ੋਨ 'ਤੇ ਗੱਲਬਾਤ

ਨਵੀਂ ਦਿੱਲੀ, 4 ਦਸੰਬਰ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਸਿੰਘੂ ਸਰਹੱਦ 'ਤੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX