ਤਾਜਾ ਖ਼ਬਰਾਂ


ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 1 hour ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 2 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 4 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  1 minute ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 5 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 5 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 5 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  1 minute ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 6 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 7 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 8 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 8 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਵਿਰਸਾ

ਚਿੜੀਆਂ ਘੁੱਗੀਆਂ ਮੋਰ ਗਟਾਰਾਂ ਹੋ ਅਲੋਪ ਗਈਆਂ, ਵਿਚ ਅਸਮਾਨੀ ਨਾ ਹੀ ਦਿਸਣ ਕੂੰਜਾਂ ਦੀਆਂ ਡਾਰਾਂ। ਇੱਲਾਂ ਗਿਰਝਾਂ ਜੋ ਸਮੇਟਦੀਆਂ ਸੀ ਗੰਦਗੀ ਨੂੰ, ਵਾਸਾ ਕਰ ਲਿਆ ਜਾਪੇ ਉਨ੍ਹਾਂ ਵਿਚ ਪਹਾੜਾਂ। ਗਾਨੀਵਾਲੇ ਤੋਤੇ ਸੁਪਨਾ ਹੋਏ ਲੋਕੋ ਓਏ, ਬਣਾਏ ਰੈਣ ਬਸੇਰੇ ਕੱਚੀਆਂ ਵਿਚ ਦੀਵਾਰਾਂ। ਜੁਗੜੇ ਹੋਗੇ ਸੇਹਾਂ ਗੋਹਾਂ ਕਦੇ ਨਾ ਵੇਖੀਆਂ, ਖੇਤੀਂ ਤਿੱਤਰ ਬਟੇਰੇ ਨਾ ਹੀ ਮਾਰਦੇ ਟਾਹਰਾਂ। ਚੱਕੀ ਰਾਹਿਆਂ ਤੇ ਉੱਲੂਆਂ ਨੇ ਛੱਡ ਪੰਜਾਬ ਦਿੱਤਾ, ਨਾ ਹੀ ਖੇਤੀ ਦਿਸਦੀਆਂ ਰੋਜ਼ਾਂ ਦੀਆਂ ਕਤਾਰਾਂ। ਖੋਂਹਦੇ ਕਾਂ ਨਾ ਵੇਖੇ ਰੋਟੀ ਕਿਤੇ ਜਵਾਕਾਂ ਤੋਂ, ਕਬੂਤਰ ਨਾ ਚਿੱਠੀ ਤੇ ਨਾ ਪਚਾਉਂਦੇ ਤਾਰਾਂ। ਅਜੋਕੀ ਪੀੜ੍ਹੀ ਨਾ ਕੁਝ ਬਾਜ਼ੀ ਬਾਰੇ ਜਾਣਦੀ, ਦੱਸੋ ਚੀਨਿਆਂ ਨੂੰ ਹੁਣ ਕਿਥੋਂ 'ਵਾਜ਼ਾਂ ਮਾਰਾਂ। 'ਦੱਦਾਹੂਰੀਆ' ਆਖੇ ਹੁਣ ਤਾਂ ਰੱਬ ਹੀ ਰਾਖਾ ਹੈ, ਵਿਰਸਾ ਲਿਖਣ ਵਾਲੇ 'ਤੇ ਖਾਂਦੇ ਲੋਕੀਂ ਖਾਰਾਂ। -ਜਸਵੀਰ ਸ਼ਰਮਾ ਦੱਧਾਹੂਰ ਸ੍ਰੀ ਮੁਕਤਸਰ ਸਾਹਿਬ। ਮੋਬਾਈਲ : ...

ਪੂਰਾ ਲੇਖ ਪੜ੍ਹੋ »

ਸਬਜ਼ੀਆਂ ਦੀ ਪੈਦਾਵਾਰ ਨਾਲ ਵੱਡੀ ਕਮਾਈ ਕਰਦੈ

ਕਾਮਰੇਡ ਕੇਸਰ ਸਿੰਘ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ਨੇੜੇ ਪੈਂਦੇ ਪਿੰਡ ਰੰਧਾਵਾ ਦਾ ਵਸਨੀਕ ਕਾਮਰੇਡ ਕੇਸਰ ਸਿੰਘ ਰੰਧਾਵਾ ਆਪਣੀ ਮਿਹਨਤ ਸਦਕਾ ਸਬਜ਼ੀਆਂ ਦੀ ਕਾਸ਼ਤ ਕਰਕੇ ਵਧੀਆ ਕਮਾਈ ਕਰ ਰਿਹਾ ਹੈ। ਇਸ ਨੂੰ ਆਪਣੇ ਵਿਰਸੇ ਵਿਚੋਂ ਸਿਰਫ ਪੌਣਾ ਏਕੜ ਜ਼ਮੀਨ ਮਿਲੀ ਹੈ। ਇਹ ਮਿਹਨਤੀ ਕਿਸਾਨ 1995 ਤੋਂ ਸਬਜ਼ੀਆਂ ਦੀ ਕਾਸ਼ਤ ਕਰਦਾ ਆ ਰਿਹਾ ਹੈ। ਉਹ ਗਰਮੀਆਂ ਦੇ ਸੀਜ਼ਨ ਦੌਰਾਨ ਭਿੰਡੀ, ਗੋਭੀ, ਕਰੇਲਾ, ਘੀਆ ਅਤੇ ਹਲਦੀ ਆਦਿ ਦੀ ਕਾਸ਼ਤ ਕਰਦਾ ਹੈ। ਜਿਸ ਤੋਂ ਤਕਰੀਬਨ ਉਹ ਤਿੰਨ ਲੱਖ ਰੁਪਏ ਦੀ ਆਮਦਨ ਕਰਦਾ ਹੈ ਅਤੇ ਸਰਦੀਆਂ ਦੌਰਾਨ ਮਟਰ, ਗਾਜਰ, ਮੂਲੀ, ਪਾਲਕ, ਮੈਂਥਾ ਅਤੇ ਧਨੀਆਂ ਆਦਿ ਦੀ ਸੰਘਣੀ ਕਾਸ਼ਤ ਕਰਕੇ ਤਕਰੀਬਨ ਦੋ ਲੱਖ ਰੁਪਏ ਦੀ ਕਮਾਈ ਕਰ ਲੈਂਦਾ ਹੈ। ਉਹ ਜਿਹੜੀ ਸਬਜ਼ੀਆਂ ਪੈਦਾ ਕਰਦਾ ਹੈ ਉਸ ਦਾ ਮੰਡੀਕਰਨ ਆਪ ਹੀ 'ਆਪਣੀ ਮੰਡੀ' ਸਰਹਿੰਦ ਵਿਖੇ ਕਰਦਾ ਹੈ। ਜਿੱਥੇ ਉਸ ਨੂੰ ਆਮ ਮੰਡੀ ਨਾਲੋਂ ਡੇਢ ਤੋਂ ਦੋ ਗੁਣਾਂ ਵੱਧ ਆਮਦਨ ਹੁੰਦੀ ਹੈ। ਉਹ ਆਪਣੇ ਖੇਤਾਂ ਵਿਚ ਸੰਘਣੀ ਖੇਤੀ ਦੀ ਕਾਸ਼ਤ ਕਰਦਾ ਹੈ। ਜਿਵੇਂ ਕਿ ਉਸ ਨੇ ਵੱਟਾਂ ਉੱਤੇ ਟਮਾਟਰ ਦੀ ਕਾਸ਼ਤ ਕੀਤੀ ਹੋਈ ਹੈ । ਇਨ੍ਹਾਂ ਵੱਟਾਂ ਉੱਤੇ ਹੀ ਧਨੀਆਂ ਅਤੇ ਮੈਂਥੇ ...

ਪੂਰਾ ਲੇਖ ਪੜ੍ਹੋ »

ਵਿਰਾਸਤੀ ਮੇਲੇ 'ਤੇ ਵਿਸ਼ੇਸ਼

ਪੰਜਾਬੀ ਸੱਭਿਆਚਾਰ ਦਾ ਦਰਪਣ ਛਰਾਹਾਂ ਦੀ ਛਿੰਝ

ਮੇਲੇ ਕਿਸੇ ਵੀ ਸੱਭਿਆਚਾਰ ਦਾ ਦਰਪਣ ਹੁੰਦੇ ਹਨ। ਜੇਕਰ ਕਿਸੇ ਖਿੱਤੇ ਦੀ ਰਹਿਣੀ-ਬਹਿਣੀ ਅਤੇ ਸੱਭਿਆਚਾਰ ਦੇ ਨੇੜਿਓਂ ਦਰਸ਼ਨ ਕਰਨੇ ਹੋਣ ਤਾਂ ਉੱਥੇ ਲਗਦੇ ਮੇਲਿਆਂ ਵਿਚੋਂ ਕੀਤੇ ਜਾ ਸਕਦੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਤੋਂ ਚੜ੍ਹਦੇ ਪਾਸੇ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵਸਿਆ ਨੀਮ-ਪਹਾੜੀ ਇਲਾਕਾ ਬੀਤ ਹੈ ਜੋ 33 ਪਿੰਡਾਂ ਦਾ ਸਮੂਹ ਹੈ। ਇਹ ਇਲਾਕਾ ਪੰਜਾਬੀ ਵਿਰਾਸਤ ਦੀ ਅਹਿਮ ਨਿਸ਼ਾਨੀ ਆਪਣੀ ਬੁੱਕਲ ਵਿਚ ਸਮੋਈ ਬੈਠਾ ਹੈ। ਇਲਾਕੇ ਦੇ ਕੇਂਦਰ ਵਿਚ ਰਮਣੀਕ ਵਾਤਾਵਰਨ ਵਿਚ ਵਸਿਆ ਹੋਇਆ ਹੈ ਪਿੰਡ ਅਚਲਪੁਰ। ਇਸ ਪਿੰਡ ਨੂੰ ਮਾਣ ਹਾਸਲ ਹੈ ਕਿ ਇੱਥੇ ਚਾਰ ਰੋਜ਼ਾ ਪ੍ਰਾਚੀਨ ਅਤੇ ਸਾਰੇ ਵਰਗਾਂ ਦਾ ਸਾਂਝਾ ਮੇਲਾ 'ਛਿੰਝ ਛਰਾਹਾਂ ਦੀ' ਲਗਦਾ ਹੈ । ਇਹ ਮੇਲਾ ਮੱਘਰ ਮਹੀਨੇ ਦੇ ਜੇਠੇ ਐਤਵਾਰ ਤੋਂ ਲੈ ਕੇ ਲਗਾਤਾਰ ਚਾਰ ਦਿਨ ਚਲਦਾ ਹੈ। ਬਾਕੀ ਮੇਲਿਆਂ ਵਾਂਗ ਭਾਵੇਂ ਇਸ ਮੇਲੇ ਦਾ ਰੰਗ-ਢੰਗ ਵੀ ਬਦਲ ਰਿਹਾ ਹੈ ਪ੍ਰੰਤੂ ਹਾਲੇ ਵੀ ਇਸ ਦੀ ਪੇਂਡੂ ਛੋਹ ਇਸ ਦੀ ਵਿਲੱਖਣਤਾ ਹੈ। ਹਾਲੇ ਵੀ ਇਸ ਮੇਲੇ ਨੇ ਆਪਣੀ ਪੁਰਾਣੀ ਦਿੱਖ ਨੂੰ ਕਿਤੇ ਨਾ ਕਿਤੇ ਕਾਇਮ ਰੱਖਿਆ ਹੋਇਆ ਹੈ। ਇਸ ਮੇਲੇ ਨਾਲ ...

ਪੂਰਾ ਲੇਖ ਪੜ੍ਹੋ »

ਠੋਸ ਯੋਜਨਾਬੰਦੀ ਦੀ ਘਾਟ ਕਾਰਨ ਬਰਕਰਾਰ ਹੈ ਪਰਾਲੀ ਦੀ ਸਮੱਸਿਆ

ਪੰਜਾਬ ਵਿਚ ਕਾਸ਼ਤ ਕੀਤੀ ਜਾ ਰਹੀ ਤਕਰੀਬਨ 30 ਲੱਖ ਹੈਕਟਰ ਝੋਨੇ, ਬਾਸਮਤੀ ਦੀ ਫਸਲ ਤੋਂ ਲਗਪਗ 21-22 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਇਸ ਨੂੰ ਕਿਸਾਨਾਂ ਦੀ ਬਹੁਮਤ ਅੱਗ ਲਾਉਂਦੀ ਹੈ ਤਾਂ ਜੋ ਉਹ ਕਣਕ ਦੀ ਬਿਜਾਈ ਸਮੇਂ-ਸਿਰ ਕਰ ਸਕਣ। ਇਸ ਤੋਂ ਜੋ ਧੂੰਆਂ ਪੈਦਾ ਹੁੰਦਾ ਹੈ, ਉਸ ਨਾਲ ਪ੍ਰਦੂਸ਼ਣ ਵਧਦਾ ਹੈ। ਪੰਜਾਬ ਤੇ ਹਰਿਆਣੇ ਤੋਂ ਪੈਦਾ ਹੋਇਆ ਧੂੰਆਂ ਦਿੱਲੀ ਵਿਚ ਵੀ ਪ੍ਰਦੂਸ਼ਣ ਦਾ ਕਾਰਨ ਬਣਨ ਵਜੋਂ ਕੌਮੀ-ਗਰੀਨ ਟ੍ਰਬਿਊਨਲ ਨੇ ਪਰਾਲੀ ਤੇ ਝੋਨੇ ਦੀ ਰਹਿੰਦ-ਖੁੰਹਦ ਨੂੰ ਅੱਗ ਲਾ ਕੇ ਸੜਾਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇੇ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਸ ਸਾਲ ਇਕਦਮ ਇਸ ਪ੍ਰਥਾ ਨੂੰ ਬੰਦ ਕਰਨ ਲਈ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ। ਪੰਜਾਬ ਰਾਜ ਪ੍ਰਦੂਸ਼ਣ ਬੋਰਡ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਚਲਾਨ ਕਰਕੇ ਜੁਰਮਾਨੇ ਕਰਨੇ ਸ਼ੁਰੂ ਕਰ ਦਿੱਤੇ। ਕਿਸਾਨਾਂ ਨੂੰ ਇਸ ਲਈ ਨਾ ਕੋਈ ਮਾਲੀ ਸਹਾਇਤਾ ਉਪਲਬਧ ਕੀਤੀ ਗਈ ਤੇ ਨਾ ਹੀ ਲੋੜੀਂਦੀ ਮਸ਼ੀਨਰੀ ਮੁਹਈਆ ਕੀਤੀ ਗਈ। ਪਰਾਲੀ ਨੂੰ ਅੱਗ ...

ਪੂਰਾ ਲੇਖ ਪੜ੍ਹੋ »

ਜਿੰਨ ਪਹਾੜੋਂ ਲੱਭਾ

ਪੁਰਾਣੇ ਸਮੇਂ 'ਚ ਗੱਲ ਸੁਣਦੇ ਹੁੰਦੇ ਸੀ, ਇਕ ਸਾਧੂ, ਜੰਗਲਾਂ, ਪਹਾੜਾਂ 'ਚ ਘੁੰਮਦਾ ਫਿਰਦਾ ਸੀ। ਇਕ ਦਿਨ ਉਹ ਥੱਕ ਗਿਆ ਤੇ ਇਕ ਵੱਡੇ ਰੁੱਖ ਨਾਲ ਢਾਸਣਾਂ ਲਾ ਕਿ ਬਹਿ ਗਿਆ। ਜਦੋਂ ਉਸ ਨੂੰ ਜਾਗ ਆਈ ਤਾਂ ਕੀ ਵੇਖਦਾ ਹੈ ਕਿ ਮਿੱਟੀ ਨਾਲ ਲਿਬੜਿਆ ਇਕ ਭਾਂਡਾ ਥੋੜੀ ਦੂਰ ਪਿਆ ਸੀ। ਉਸ ਨੇ ਉਹ ਭਾਂਡਾ ਚੱਕ ਲਿਆ ਤੇ ਸੋਚਣ ਲੱਗ ਪਿਆ ਕਿ ਹੁਣ ਨਦੀ ਤੋਂ ਪਾਣੀ ਨਾਲ ਭਰ ਕਿ ਕੋਲ ਰੱਖਿਆ ਕਰਾਂਗਾ। ਥੋੜੀ ਦੂਰ ਹੀ ਨਦੀ ਆ ਗਈ। ਉਹ ਪਾਣੀ ਭਰਨ ਤੋਂ ਪਹਿਲੋਂ, ਭਾਂਡੇ ਨੂੰ ਮਾਂਜਣ ਲੱਗ ਪਿਆ। ਜਿਉਂ ਹੀ ਉਸ ਨੇ ਹੱਥ ਫੇਰਿਆ, ਤਦੇ ਹੀ ਇਕ ਜਿੰਨ ਪ੍ਰਗਟ ਹੋ ਗਿਆ। ਜਿੰਨ ਕਹਿੰਦਾ ਕਿ ਅੱਜ ਤੋਂ ਤੂੰ ਮੇਰਾ ਮਾਲਕ, ਜੋ ਮਰਜ਼ੀ ਕੰਮ ਕਰਾ, ਬਸ ਵਿਹਲਾ ਨਾ ਛੱਡੀਂ, ਨਹੀਂ ਤੇ ਮੈ ਤੈਨੂੰ ਖਾ ਜਾਊਂ। ਕੁਝ ਸਮਾਂ ਤਾਂ ਚੰਗਾ ਲੰਘ ਗਿਆ ਤੇ ਫਿਰ ਇਕ ਦਿਨ ਉਹ ਜਿੰਨ ਦਾ ਭੋਜਨ ਬਣ ਗਿਆ। ਅੱਜ ਫੇਰ ਲੋਕਾਂ ਨੂੰ ਇਕ ਜਿੰਨ ਮਿਲ ਗਿਆ ਹੈ, ਜੋ ਸਭ ਕੁਝ ਖਾ ਚੁੱਕਾ ਹੈ। ਸਿਨੇਮਾ, ਨਾਟਕ, ਨਾਚ, ਕੰਪਿਊਟਰ, ਟੀ.ਵੀ., ਫੋਨ, ਰਿਸ਼ਤੇ ਨਾਤੇ ਆਦਿ ਆਦਿ। ਕੀ ਪਿੰਡ, ਕੀ ਸ਼ਹਿਰ ਇਹ ਹਰ ਇਕ ਦੇ ਹੱਥ ਬੰਨੀ ਬੈਠਾ ਹੈ। ਦਿਨ ਹੈ ਜਾਂ ਰਾਤ, ਬੱਚਾ ਹੈ ਜਾਂ ਬਜ਼ੁਰਗ ਸਭ ...

ਪੂਰਾ ਲੇਖ ਪੜ੍ਹੋ »

ਕਣਕ ਦੀ ਬਿਜਾਈ ਲਈ ਇਹ ਮਹੀਨਾ ਢੁਕਵਾਂ

ਕਣਕ ਦੀ ਬਿਜਾਈ ਦਾ ਹੁਣ ਢੁਕਵਾਂ ਸਮਾਂ ਆ ਗਿਆ ਹੈ। ਨਵੰਬਰ ਮਹੀਨੇ ਨੂੰ ਕਣਕ ਦੀ ਬਿਜਾਈ ਲਈ ਉੱਤਮ ਮੰਨਿਆ ਗਿਆ ਹੈ। ਝੋਨੇ ਤੋਂ ਜਿਹੜੇ ਖੇਤ ਵਿਹਲੇ ਹੋ ਰਹੇ ਹਨ ਉਥੇ ਕਣਕ ਦੀ ਬਿਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ। ਜੇਕਰ ਖੇਤ ਵਿਚ ਪੂਰਾ ਵੱਤਰ ਹੈ ਅਤੇ ਨਦੀਨਾਂ ਦੀ ਸਮੱਸਿਆ ਨਹੀਂ ਹੈ ਤਾਂ ਕਣਕ ਦੀ ਬਿਜਾਈ ਬਿਨਾਂ ਖੇਤ ਦੀ ਵਹਾਈ ਕੀਤਿਆਂ ਜ਼ੀਰੋਟਿਲ ਡ੍ਰਿਲ ਨਾਲ ਕੀਤੀ ਜਾ ਸਕਦੀ ਹੈ। ਪੰਜਾਬ ਵਿਚ ਕਾਸ਼ਤ ਲਈ ਪੀ. ਬੀ. ਡਬਲਯੂ. 725, ਪੀ. ਬੀ. ਡਬਲਯੂ. 677, ਐਚ. ਡੀ. 3086, ਡਬਲਯੂ ਐਚ 1105, ਐਚ. ਡੀ. 2967, ਪੀ. ਬੀ. ਡਬਲਯੂ. 621, ਅਤੇ, ਪੀ. ਬੀ. ਡਬਲਯੂ. 550 ਕਿਸਮਾਂ ਦੀ ਸਿਫਾਰਸ਼ ਕੀਤੀ ਗਈ ਹੈ। ਡਬਲਯੂ ਐਚ. ਡੀ. 943, ਪੀ. ਡੀ. ਡਬਲਯੂ. 291 ਵਡਾਣਕ ਕਣਕ ਦੀਆਂ ਕਿਸਮਾਂ ਹਨ। ਟੀ. ਐਲ. 2908 ਟ੍ਰੀਟੀਕੇਲ ਕਣਕ ਦੀ ਕਿਸਮ ਹੈ। ਇਸ ਵਾਰ ਤਿੰਨ ਨਵੀਆਂ ਕਿਸਮਾਂ ਕਾਸ਼ਤ ਲਈ ਦਿੱਤੀਆਂ ਗਈਆਂ ਹਨ। ਕਈਆਂ ਸਾਲਾਂ ਤੋਂ ਕਾਸ਼ਤ ਕੀਤੀਆਂ ਜਾ ਰਹੀਆਂ ਕਿਸਮਾਂ ਪੀ. ਬੀ. ਡਬਲਯੂ. 343 ਅਤੇ ਪੀ. ਬੀ. ਡਲਬਯੂ. 550 ਵਿਚ ਕੁਝ ਕਮਜ਼ੋਰੀਆਂ ਆ ਗਈਆਂ ਸਨ। ਹੁਣ ਇਨ੍ਹਾਂ ਵਿਚ ਸੁਧਾਰ ਕਰਕੇ ਵਧੀਆ ਬਣਾਇਆ ਗਿਆ ਹੈ। ਇਸ ਵਾਰ ਉਨੱਤ ਪੀ. ਬੀ. ਡਬਲਯੂ. 343 ਦੀ ਬਿਜਾਈ ਕਰੋ। ਇਸ ਦਾ ...

ਪੂਰਾ ਲੇਖ ਪੜ੍ਹੋ »

ਖੁੰਬਾਂ ਦੀ ਖੇਤੀ ਜਾਂ ਪਰਾਲੀ ਦੀ ਯੋਗ ਵਰਤੋਂ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਪਰਾਲੀ ਨੂੰ ਲੈ ਕੇ ਭਰਪੂਰ ਖੋਜਾਂ ਕੀਤੀਆਂ ਜਾਂ ਰਹੀਆਂ ਹਨ। ਯੂਨੀਵਰਸਿਟੀ ਵਾਲੇ ਸਮਝਦੇ ਹਨ ਕਿ ਕਿਸਾਨਾਂ ਨੂੰ ਇਕੱਲਿਆਂ ਨਾਅਰਾ ਦੇ ਕੇ ਨਹੀਂ ਸਰਨਾ ਕਿ ਪਰਾਲੀ ਨਾ ਸਾੜੋ, ਸਗੋਂ ਕਿਸਾਨਾਂ ਨੂੰ ਪਰਾਲੀ ਤੋਂ ਹੋਣ ਵਾਲੀ ਆਮਦਨ ਦੇ ਵਸੀਲੇ ਵੀ ਦੱਸਣੇ ਪੈਣਗੇ। ਖੇਤ ਵਿਚ ਪਰਾਲੀ ਨੂੰ ਲਗਾਈ ਅੱਗ ਨਾਲ ਹੋਣ ਵਾਲੇ ਮਿੱਟੀ ਦੇ ਨੁਕਸਾਨ, ਮਿੱਤਰ ਕੀੜਿਆਂ ਦੇ ਨੁਕਸਾਨ ਅਤੇ ਵਾਯੂਮੰਡਲ ਵਿਚ ਪੈਦਾ ਹੋ ਰਹੇ ਪ੍ਰਦੂਸ਼ਣ ਬਾਰੇ ਵੀ ਚੇਤੰਨ ਕਰਵਾਉਣਾ ਪਵੇਗਾ। ਕਿਸਾਨਾਂ ਦੇ ਸਹਿਯੋਗੀ ਬਣ ਉਨ੍ਹਾਂ ਦੀ ਆਮਦਨ ਦੇ ਸਰੋਤ ਵਧਾਉਣ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਦੇ ਰਾਹ ਪਾ 'ਕਣਕ ਝੋਨੇ' ਦੇ ਕੁਚੱਕਰ ਤੋਂ ਕੱਢ ਉਤਪਾਦਕ ਤੋਂ ਵਪਾਰੀ ਬਣਾਉਣਾ ਪਵੇਗਾ ਤਾਂ ਹੀ ਪੰਜਾਬ ਦੇ 345600 ਕਿਸਾਨੀ ਪਰਿਵਾਰ ਬਚ ਸਕਣਗੇ। 1053000 ਪੰਜਾਬ ਦੇ ਕਿਸਾਨੀ 'ਤੇ ਨਿਰਭਰ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਉਦਮੀ ਨੌਜਵਾਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈਆਂ ਦੇ ਕੇ, ਨਵੀਆਂ ਖੋਜਾਂ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX