ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  14 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  41 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  1 minute ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 8 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਹੋਰ ਖ਼ਬਰਾਂ..

ਨਾਰੀ ਸੰਸਾਰ

ਬਾਲੜੀਆਂ ਲਈ ਜ਼ਰੂਰੀ ਹੈ ਸੁਰੱਖਿਅਤ ਮਾਹੌਲ

ਕਿਸੇ ਵੀ ਸਮਾਜ ਜਾਂ ਦੇਸ਼ ਦੀ ਉੱਨਤੀ ਵਾਸਤੇ ਉਸ ਦੀਆਂ ਮਹਿਲਾਵਾਂ ਦਾ ਸੁਰੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਸੁਰੱਖਿਅਤ ਮਾਹੌਲ ਦੇ ਵਿਚ ਹੀ ਉਹ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰ ਸਕਦੀਆਂ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਮਹਿਲਾਵਾਂ ਨਾਲ ਹੋ ਰਹੇ ਅਪਰਾਧ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੇ, ਜਿਹੜਾ ਅੱਜ ਸਭ ਤੋਂ ਵੱਡਾ ਚਿੰਤਾ ਦਾ ਵਿਸ਼ਾ ਹੈ। ਵਧਦੇ ਅਪਰਾਧਾਂ ਨੂੰ ਵੇਖਦਿਆਂ ਹੋਇਆਂ ਸਰਕਾਰਾਂ ਕਈ ਤਰ੍ਹਾਂ ਦੇ ਸਾਧਨ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਨੂੰ ਲੋੜ ਪੈਣ 'ਤੇ ਸ਼ਕਤੀ ਐਪ ਅਤੇ ਹੈਲਪ ਲਾਈਨ ਦਾ ਇਸਤੇਮਾਲ ਕਰਨ ਲਈ ਹਿਦਾਇਤਾਂ ਦਿੱਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਰਾਤ ਦੇ ਨੌਂ ਵਜੇ ਤੋਂ ਲੈ ਕੇ ਸਵੇਰੇ ਛੇ ਵਜੇ ਤੱਕ ਲੋੜ ਪੈਣ 'ਤੇ ਮਹਿਲਾਵਾਂ ਨੂੰ ਪੁਲਿਸ ਹੈਲਪ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਘਰ ਪਹੁੰਚਾਉਣ ਵਿਚ ਵੀ ਮਦਦ ਕਰੇਗੀ, ਜਿਸ ਵਿਚ ਇਕ ਮਹਿਲਾ ਪੁਲਿਸ ਕਰਮੀ ਜ਼ਰੂਰ ਨਾਲ ਹੋਵੇਗੀ। ਔਰਤ ਤਾਂ ਹਰ ਘਰ ਵਿਚ ਹੈ, ਚਾਹੇ ਉਹ ਧੀ, ਭੈਣ, ਪਤਨੀ ਜਾਂ ਮਾਂ ਦੇ ਰੂਪ ਵਿਚ ਹੋਵੇ ਪਰ ਡਰ ਨਾਲ ਉਹ ਕਦੋਂ ਤੱਕ ਜੀਅ ਸਕਦੀ ਹੈ। ਇਸ ਲਈ ਹਰ ਔਰਤ ਚਾਹੁੰਦੀ ਹੈ ਕਿ ਉਹ ਵੀ ...

ਪੂਰਾ ਲੇਖ ਪੜ੍ਹੋ »

ਕੀ ਤੁਹਾਨੂੰ ਕੰਮ ਕਰਨ ਵਿਚ ਦੇਰ ਹੋ ਜਾਂਦੀ ਹੈ?

ਦੇਰ ਹੋਣ ਦੇ ਕਾਰਨ : * ਜਿਸ ਕੰਮ ਨੂੰ ਤੁਸੀਂ ਕਰ ਰਹੇ ਹੋ ਉਸ ਦੇ ਨਾਲ ਹੋਰ ਕੰਮ ਨਾ ਕਰੋ। * ਆਧੁਨਿਕ ਉਪਕਰਨਾਂ ਦੀ ਸਹਾਇਤਾ ਨਾਲ ਕੰਮ ਨਾ ਕਰਨਾ। * ਆਰਥਿਕ ਸਥਿਤੀ ਚੰਗੀ ਹੋਣ 'ਤੇ ਵੀ ਕਿਸੇ ਹੋਰ ਤੋਂ ਕੰਮ ਨਾ ਕਰਾਉਣਾ। * ਜੇਕਰ ਤੁਸੀਂ ਨੌਕਰੀ ਕਰਦੇ ਹੋ ਤਾਂ ਦਫ਼ਤਰ ਦਾ ਕੰਮ ਘਰ ਲਿਆਉਣਾ। * ਜੇਕਰ ਕੰਮ ਮਨਪਸੰਦ ਨਾ ਹੋਵੇ ਤਾਂ ਵੀ ਉਸ ਨੂੰ ਕਰਨ ਵਿਚ ਦੇਰ ਲਗਦੀ ਹੈ। ਦੇਰ ਹੋਣ ਤੋਂ ਕਿਵੇਂ ਬਚੀਏ : * ਹਰ ਕੰਮ ਨੂੰ ਉਸ ਦੀ ਪ੍ਰੌੜ੍ਹਤਾ ਅਨੁਸਾਰ ਕਰੋ। ਕੋਈ ਵੀ ਕੰਮ ਸਿਰਫ਼ ਉਸ ਨੂੰ ਨਿਪਟਾਉਣ ਦੇ ਇਰਾਦੇ ਨਾਲ ਨਾ ਕਰੋ। ਹੋ ਸਕੇ ਤਾਂ ਕੰਮਾਂ ਦੀ ਇਕ ਸੂਚੀ ਬਣਾ ਲਓ। * ਨਿਯਮਤ ਕਸਰਤ ਕਰੋ। ਕਸਰਤ ਕਈ ਪ੍ਰੇਸ਼ਾਨੀਆਂ ਦਾ ਹੱਲ ਹੈ। ਇਸ ਨਾਲ ਸਰੀਰ ਵਿਚ ਫੁਰਤੀ ਦਾ ਸੰਚਾਰ ਹੁੰਦਾ ਹੈ ਤੇ ਕੰਮ ਜਲਦੀ ਨਿੱਬੜਦੇ ਹਨ। * ਜੇਕਰ ਤੁਸੀਂ ਦਫ਼ਤਰ ਦੇ ਕੰਮ ਦਫ਼ਤਰ ਵਿਚ ਹੀ ਨਿਪਟਾ ਲਓ ਤਾਂ ਤੁਸੀਂ ਆਪਣੇ ਕੰਮਾਂ ਨੂੰ ਜ਼ਿਆਦਾ ਸਮਾਂ ਦੇ ਸਕੋਗੇ। * ਧਿਆਨ ਕਰੋ। ਇਹ ਇਕ ਸਧਾਰਨ ਸਰੀਰਕ ਤੇ ਮਨੋਵਿਗਿਆਨਕ ਪ੍ਰਕਿਰਿਆ ਹੈ ਜਿਸ ਨਾਲ ਤੁਸੀਂ ਤਣਾਅ ਰਹਿਤ ਮਹਿਸੂਸ ਕਰੋਗੇ। ਤਣਾਅਰਹਿਤ ਮਹਿਸੂਸ ਕਰਨ 'ਤੇ ਤੁਸੀਂ ਆਪਣਾ ਮਨ ਇਕ ਕੰਮ ...

ਪੂਰਾ ਲੇਖ ਪੜ੍ਹੋ »

ਅੱਖਾਂ ਦੇ ਹੇਠਾਂ ਕਾਲੇ ਧੱਬਿਆਂ ਦੀ ਸਮੱਸਿਆ

ਜਦੋਂ ਅੱਖਾਂ ਹੇਠਾਂ ਕਾਲੇ ਧੱਬੇ ਬਣ ਜਾਂਦੇ ਹਨ ਤਾਂ ਇਹ ਚਿਹਰੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਦਿੰਦੇ ਹਨ। ਇਹ ਕਾਲੇ ਧੱਬੇ ਤੁਹਾਡੀ ਖ਼ੂਬਸੂਰਤੀ ਦੇ ਨਾਲ ਹੀ ਤੁਹਾਡੀ ਸਿਹਤ ਦਾ ਹਾਲ ਵੀ ਬਿਆਨ ਕਰਦੇ ਹਨ। ਇਸ ਸਮੱਸਿਆ ਦੇ ਹੱਲ ਲਈ ਸਭ ਤੋਂ ਪਹਿਲਾਂ ਤੁਸੀਂ ਸਹੀ ਮਾਤਰਾ ਵਿਚ ਨੀਂਦ ਜ਼ਰੂਰ ਲਓ। ਨੀਂਦ ਦੀ ਘਾਟ ਦੀ ਵਜ੍ਹਾ ਨਾਲ ਬਾਹਰੀ ਚਮੜੀ ਦੀ ਰੰਗਤ ਪੀਲੀ ਪੈ ਸਕਦੀ ਹੈ ਜਿਸ ਨਾਲ ਕਾਲੇ ਧੱਬੇ ਜ਼ਿਆਦਾ ਦਿਸਣਗੇ। ਰੋਜ਼ਾਨਾ ਰਾਤ ਨੂੰ ਸੱਤ ਤੋਂ ਅੱਠ ਘੰਟੇ ਦੀ ਨੀਂਦ ਲੈਣ ਨਾਲ ਅੱਖਾਂ ਦੇ ਹੇਠਾਂ ਕਾਲੇ ਧੱਬੇ ਨਹੀਂ ਪੈਣਗੇ। ਟੀ ਬੈਗ ਅੱਖਾਂ 'ਤੇ ਲਗਾਉਣ ਨਾਲ ਕਾਲੇ ਧੱਬਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਚਾਹ ਵਿਚ ਕੈਫੀਨ ਅਤੇ ਐਂਟੀ ਆਕਸੀਡੈਂਟਸ ਦੇ ਗੁਣ ਮੌਜੂਦ ਹੁੰਦੇ ਹਨ ਜੋ ਕਿ ਖੂਨ ਦੀ ਪੱਧਰ ਨੂੰ ਤੇਜ਼ ਕਰ ਸਕਦੇ ਹਨ ਅਤੇ ਇਨ੍ਹਾਂ ਨਾਲ ਕਾਲੇ ਧੱਬਿਆਂ ਦੇ ਹੱਲ ਦਾ ਰਾਹ ਮਿਲ ਸਕਦਾ ਹੈ। ਦੋ ਗ੍ਰੀਨ, ਹਰਬਲ ਜਾਂ ਬਲੈਕ ਟੀ ਬੈਗ ਨੂੰ ਪੰਜ ਮਿੰਟ ਤੱਕ ਗਰਮ ਪਾਣੀ ਵਿਚ ਭਿਉਂ ਕੇ ਅਤੇ ਉਸ ਤੋਂ ਬਾਅਦ ਇਨ੍ਹਾਂ ਟੀ ਬੈਗਾਂ ਨੂੰ ਫਰਿੱਜ ਵਿਚ 20 ਮਿੰਟ ਤੱਕ ਠੰਢਾ ਹੋਣ ਦਿਓ। ਇਨ੍ਹਾਂ ਠੰਢੇ ਟੀ ਬੈਗਸ ਨੂੰ ...

ਪੂਰਾ ਲੇਖ ਪੜ੍ਹੋ »

ਜਦੋਂ ਕਰੋ ਤੁਸੀਂ ਬੱਸ ਜਾਂ ਰੇਲ ਗੱਡੀ ਵਿਚ ਸਫ਼ਰ

* ਜਦੋਂ ਵੀ ਤੁਸੀਂ ਬੱਸ ਜਾਂ ਰੇਲ ਗੱਡੀ ਵਿਚ ਸਫ਼ਰ ਕਰੋ ਤਾਂ ਆਪਣਾ ਸਾਮਾਨ ਗੁਆਂਢ ਵਾਲੇ ਯਾਤਰੀ ਦੇ ਸਹਾਰੇ ਛੱਡ ਕੇ ਇਧਰ-ਉਧਰ ਨਾ ਜਾਓ। * ਕਿਸੇ ਵੀ ਅਣਜਾਣ ਵਿਅਕਤੀ ਨਾਲ ਘੱਟ ਤੋਂ ਘੱਟ ਗੱਲਾਂ ਕਰੋ ਅਤੇ ਜੇਕਰ ਗੱਲ ਵੀ ਕਰੋ ਤਾਂ ਆਪਣਾ ਕੱਚਾ ਚਿੱਠਾ ਉਸ ਸਾਹਮਣੇ ਨਾ ਖੋਲ੍ਹੋ। ਨਾ ਹੀ ਆਪਣੇ ਘਰ ਦਾ ਪਤਾ ਅਤੇ ਟੈਲੀਫੋਨ ਨੰਬਰ ਦਿਓ। * ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੇ ਸਾਰੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕਰ ਲਓ, ਗਿਣਤੀ ਕਰ ਲਓ, ਗੱਡੀ ਵਿਚ ਚੜ੍ਹਦੇ ਅਤੇ ਉਤਰਦੇ ਸਮੇਂ ਵੀ ਆਪਣੇ ਸਾਮਾਨ ਦੀ ਗਿਣਤੀ ਕਰ ਲਓ ਜਿਸ ਨਾਲ ਕੋਈ ਵੀ ਸਾਮਾਨ ਰਹਿ ਜਾਣ ਦਾ ਡਰ ਨਹੀਂ ਰਹੇਗਾ। * ਰਸਤੇ ਵਿਚ ਕਿਸੇ ਵੀ ਅਣਜਾਣ ਵਿਅਕਤੀ ਦੀ ਦਿੱਤੀ ਹੋਈ ਕੋਈ ਚੀਜ਼ ਨਾ ਖਾਓ। * ਆਪਣੀ ਐਨਕ, ਘੜੀ, ਅਟੈਚੀ ਤੇ ਪੈੱਨ ਆਦਿ 'ਤੇ ਪੂਰਾ ਧਿਆਨ ਦਿਉ ਕਿਉਂਕਿ ਇਹ ਛੋਟੀ-ਮੋਟੀ ਚੀਜ਼ ਕਈ ਵਾਰ ਜਲਦਬਾਜ਼ੀ ਵਿਚ ਜਾਂ ਤਾਂ ਡਿਗ ਜਾਂਦੀ ਹੈ ਜਾਂ ਰਹਿ ਜਾਂਦੀ ਹੈ। * ਜੇਕਰ ਤੁਹਾਨੂੰ ਯਾਤਰਾ ਦੇ ਦੌਰਾਨ ਸੌਣ ਦੀ ਬਿਮਾਰੀ ਹੈ ਤਾਂ ਉਸ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦੀ ਕੋਸ਼ਿਸ਼ ਕਰੋ ਕਿਉਂਕਿ ਜੇਬ ਕਤਰੇ ਅਤੇ ਸਾਮਾਨ ਚੋਰ ਹਮੇਸ਼ਾ ਹੀ ਇਸ ਤਰ੍ਹਾਂ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX