ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  34 minutes ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  about 1 hour ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 1 hour ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 2 hours ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 2 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 3 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 3 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 3 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 3 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 4 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 4 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 3 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 5 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 5 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 3 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 6 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  about 6 hours ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 7 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 7 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਹੋਰ ਖ਼ਬਰਾਂ..

ਨਾਰੀ ਸੰਸਾਰ

ਸਰਦੀਆਂ ਵਿਚ ਖ਼ੂਬਸੂਰਤ ਬਣੇ ਰਹੋ

ਸਰਦੀਆਂ ਵਿਚ ਚਮੜੀ ਦੀ ਦੇਖਭਾਲ ਇਕ ਸਮੱਸਿਆ ਬਣ ਜਾਇਆ ਕਰਦੀ ਹੈ। ਚਮੜੀ ਰੁੱਖੀ-ਸੁੱਕੀ ਅਤੇ ਬੇਜਾਨ ਨਜ਼ਰ ਆਉਣ ਲਗਦੀ ਹੈ, ਜਿਸ ਨੂੰ ਮੇਕਅਪ ਦੀਆਂ ਪਰਤਾਂ ਵੀ ਲੁਕੋ ਸਕਣ ਵਿਚ ਅਸਮੱਰਥ ਹੁੰਦੀਆਂ ਹਨ। ਠੰਢ ਦੇ ਮੌਸਮ ਵਿਚ ਸਾਬਣ ਦੀ ਵਰਤੋਂ ਘੱਟ ਤੋਂ ਘੱਟ ਕਰੋ। ਹਫ਼ਤੇ ਵਿਚ ਇਕ ਜਾਂ ਦੋ ਵਾਰ ਹੀ ਸਾਬਣ ਦੀ ਵਰਤੋਂ ਕਰੋ। ਚੰਗਾ ਤਾਂ ਇਹ ਹੋਵੇਗਾ ਕਿ ਚਿਹਰੇ ਤੇ ਹੱਥਾਂ 'ਤੇ ਸਾਬਣ ਦੀ ਵਰਤੋਂ ਕਰਨ ਤੋਂ ਬਚੋ ਕਿਉਂਕਿ ਇਨ੍ਹਾਂ ਹਿੱਸਿਆਂ 'ਤੇ ਠੰਢ ਦਾ ਪ੍ਰਭਾਵ ਜ਼ਿਆਦਾ ਹੋਣ ਨਾਲ ਚਮੜੀ ਜਲਦੀ ਪ੍ਰਭਾਵਿਤ ਹੁੰਦੀ ਹੈ। ਗਰਦਨ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਜ਼ਿਆਦਾਤਰ ਠੰਢ ਵਿਚ ਜਾਂ ਧੁੱਪ ਵਿਚ ਬੈਠਣ ਨਾਲ ਗਰਦਨ ਦੀ ਚਮੜੀ ਕਾਲੀ ਪੈਣ ਲਗਦੀ ਹੈ। ਇਸ ਤਰ੍ਹਾਂ ਹੋਵੇ ਤਾਂ ਗਰਦਨ ਦੀ ਸਫ਼ਾਈ ਲਈ ਦੁੱਧ ਤੇ ਨਿੰਬੂ ਦੇ ਰਸ ਨੂੰ ਬਰਾਬਰ ਮਾਤਰਾ ਵਿਚ ਮਿਲਾ ਕੇ ਰਗੜੋ। ਚਿਹਰੇ 'ਤੇ ਕੋਲਡ ਕ੍ਰੀਮ ਮਾਈਸਚਰਾਈਜ਼ਰ ਲਗਾਉਂਦੇ ਸਮੇਂ ਗਰਦਨ 'ਤੇ ਵੀ ਲਗਾਓ। ਚਿਹਰੇ ਤੇ ਹੱਥਾਂ-ਪੈਰਾਂ ਨੂੰ ਸਾਫ਼ ਕਰਨ ਤੋਂ ਬਾਅਦ ਗੁਲਾਬ ਜਲ, ਨਿੰਬੂ ਤੇ ਗਲਿਸਰੀਨ ਨਾਲ ਬਣਿਆ ਮਿਸ਼ਰਨ ਚੰਗੀ ਤਰ੍ਹਾਂ ਲਗਾ ਲਓ। ਇਹ ਮਿਸ਼ਰਨ ਰੰਗ ਸਾਫ਼ ...

ਪੂਰਾ ਲੇਖ ਪੜ੍ਹੋ »

ਇਸ ਤਰ੍ਹਾਂ ਬਣਾਓ ਸਵਾਦੀ ਤੇ ਪੌਸ਼ਟਿਕ ਭੋਜਨ

* ਨਿੰਬੂ, ਦਹੀਂ ਆਦਿ ਜੇਕਰ ਸਬਜ਼ੀਆਂ ਵਿਚ ਮਿਲਾਇਆ ਜਾਵੇ ਤਾਂ ਭੋਜਨ ਜ਼ਿਆਦਾ ਸਵਾਦੀ ਹੋਵੇਗਾ ਅਤੇ ਗੁਣਕਾਰੀ ਵੀ ਕਿਉਂਕਿ ਇਹ ਸਬਜ਼ੀਆਂ ਵਿਚ ਵਿਟਾਮਿਨ ਸੀ ਦੀ ਮਾਤਰਾ ਬਣਾਈ ਰੱਖਣ ਵਿਚ ਸਹਾਇਕ ਹੁੰਦਾ ਹੈ। * ਸੋਢੇ ਦੀ ਵਰਤੋਂ ਭੋਜਨ ਵਿਚ ਨਾ ਕਰੋ। ਇਸ ਨਾਲ ਭੋਜਨ ਦੇ ਵਿਟਾਮਿਨ ਖ਼ਤਮ ਹੋ ਜਾਂਦੇ ਹਨ। * ਜ਼ਮੀਨ ਅੰਦਰ ਪੈਦਾ ਹੋਣ ਵਾਲੀਆਂ ਸਬਜ਼ੀਆਂ ਮੂਲੀ, ਗਾਜਰ, ਸ਼ਲਗਮ, ਅਰਬੀ, ਆਲੂ ਆਦਿ ਨੂੰ ਚੰਗੀ ਤਰ੍ਹਾਂ ਮਲ-ਮਲ ਕੇ ਧੋਵੋ, ਫਿਰ ਵਰਤੋਂ ਵਿਚ ਲਿਆਓ। * ਜਿੰਨਾ ਪਾਣੀ ਸਬਜ਼ੀ ਵਿਚ ਪਾਉਣਾ ਹੋਵੇ, ਓਨਾ ਹੀ ਵਰਤੋਂ ਵਿਚ ਲਿਆਓ। ਫਾਲਤੂ ਪਾਣੀ ਨੂੰ ਸੁੱਟਣਾ ਪੈਂਦਾ ਹੈ, ਜਿਸ ਵਿਚ ਵਿਟਾਮਿਨ ਵੀ ਨਿਕਲ ਜਾਂਦੇ ਹਨ ਅਤੇ ਸਬਜ਼ੀ ਦੀ ਪੌਸ਼ਟਿਕਤਾ ਘੱਟ ਹੋ ਜਾਂਦੀ ਹੈ। ਕਦੀ ਪਾਣੀ ਉਬਾਲਣ ਵਿਚ ਜ਼ਿਆਦਾ ਹੋਵੇ ਤਾਂ ਉਸ ਨੂੰ ਸੁੱਟੋ ਨਾ। ਦਾਲ ਆਦਿ ਬਣਾਉਂਦੇ ਸਮੇਂ ਵਰਤੋਂ ਵਿਚ ਲਿਆ ਸਕਦੇ ਹੋ। * ਭੋਜਨ ਨੂੰ ਜ਼ਰੂਰਤ ਅਨੁਸਾਰ ਉਬਾਲੋ ਤੇ ਪਕਾਓ। ਜ਼ਿਆਦਾ ਪਕਾਉਣ, ਉਬਾਲਣ ਵਿਚ ਉਸ ਦੀ ਪੌਸ਼ਟਿਕਤਾ ਖ਼ਤਮ ਹੋ ਜਾਂਦੀ ਹੈ। * ਪਿਆਜ਼, ਬੰਦਗੋਭੀ, ਲਸਣ, ਫੁੱਲਗੋਭੀ, ਮੂਲੀ, ਵਰਤੋਂ ਵਿਚ ਲਿਆਓ ਕਿਉਂਕਿ ਇਨ੍ਹਾਂ ਵਿਚ ਕਾਫ਼ੀ ...

ਪੂਰਾ ਲੇਖ ਪੜ੍ਹੋ »

ਚਿਹਰੇ ਦੀ ਖ਼ੂਬਸੂਰਤੀ ਵਧਾਉਂਦੀ ਹੈ ਮੁਸਕਰਾਹਟ

ਹਰ ਮਨੁੱਖ ਦੀ ਇਹ ਇੱਛਾ ਹੁੰਦੀ ਹੈ ਕਿ ਮੈਂ ਆਪਣੇ ਘਰ, ਗਲੀ, ਮੁਹੱਲੇ ਵਿਚ ਹਰਮਨਪਿਆਰਾ ਬਣਾਂ। ਸਭ ਲੋਕ ਮੇਰਾ ਆਦਰ ਸਤਿਕਾਰ ਕਰਨ। ਇਸ ਲਈ ਅਸੀਂ ਜਦੋਂ ਵੀ ਘਰੋਂ ਬਾਹਰ ਨਿਕਲਦੇ ਹਾਂ ਤਾਂ ਅਸੀਂ ਆਪਣੇ-ਆਪ ਨੂੰ ਨਵੇਂ, ਮਹਿੰਗੇ ਕੱਪੜੇ ਜਾਂ ਕੁਝ ਸੋਨੇ ਦੇ ਗਹਿਣੇ ਆਦਿ ਪਾ ਕੇ, ਸਜ ਸੰਵਰ ਕੇ ਬਾਹਰ ਨਿਕਲਦੇ ਹਾਂ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਸ ਮੇਕਅਪ ਨਾਲ ਲੋਕਾਂ 'ਤੇ ਕਾਫ਼ੀ ਪ੍ਰਭਾਵ ਪੈਂਦਾ ਹੈ। ਮਹਿੰਗੇ ਲਿਬਾਸ ਅਤੇ ਸੋਨੇ ਚਾਂਦੀ ਦੇ ਗਹਿਣਿਆਂ ਨਾਲ ਲੋਕ ਕਾਫ਼ੀ ਪ੍ਰਭਾਵਿਤ ਹੁੰਦੇ ਹਨ। ਪਰ ਇਸ ਸਭ ਕੁਝ ਨਾਲੋਂ ਇਕ ਹੋਰ ਵੀ ਜ਼ਰੂਰੀ ਚੀਜ਼ ਹੈ, ਉਹ ਹੈ ਸਾਡਾ ਸੁਭਾਅ। ਗਹਿਣੇ ਕੱਪੜਿਆਂ ਨਾਲੋਂ ਚੰਗੇ ਅਤੇ ਖੁਸ਼ਦਿਲ ਸੁਭਾਅ ਨੂੰ ਲੋਕ, ਰਿਸ਼ਤੇਦਾਰ ਅਤੇ ਜਾਣ ਪਹਿਚਾਣ ਵਾਲੇ ਲੋਕ ਜ਼ਿਆਦਾ ਪਸੰਦ ਕਰਦੇ ਹਨ। ਕਿਸੇ ਵਿਅਕਤੀ ਨੇ ਜਿੰਨਾ ਮਰਜ਼ੀ ਮਹਿੰਗਾ ਮੇਕਅਪ ਕੀਤੀ ਹੋਵੇ, ਅਗਰ ਉਸ ਦਾ ਸੁਭਾਅ ਚਿੜਚਿੜਾ ਹੈ ਤਾਂ ਸਭ ਲੋਕ ਉਸ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਨਗੇ। ਤੁਸੀਂ ਕਿਸੇ ਸਰਕਾਰੀ ਜਾਂ ਗ਼ੈਰ-ਸਰਕਾਰੀ ਦਫ਼ਤਰ ਵਿਚ ਜਾਓ ਤਾਂ ਤੁਸੀਂ ਇਹ ਦੇਖੋਗੇ ਕਿ ਤੁਹਾਡੇ ਸਾਹਮਣੇ ਜੋ ਅਫ਼ਸਰ ਜਾਂ ਕੋਈ ਹੋਰ ...

ਪੂਰਾ ਲੇਖ ਪੜ੍ਹੋ »

ਰਿਸ਼ਤਿਆਂ ਦੀ ਸਿਰਜਕ ਔਰਤ

ਬੁੱਕਲ ਵਿਚ ਹਰ ਰਿਸ਼ਤੇ ਨੂੰ ਸੰਭਾਲਣ ਦੀ ਕਲਾ ਤਾਂ ਸਿਰਫ਼ ਇਕ ਔਰਤ ਹੀ ਜਾਣ ਸਕਦੀ ਹੈ, ਕਿਉਂਕਿ ਉਸ ਤੋਂ ਬਿਨਾਂ ਤਾਂ ਕੋਈ ਰਿਸ਼ਤਾ ਜਨਮ ਹੀ ਨਹੀਂ ਲੈ ਸਕਦਾ। ਸ੍ਰਿਸ਼ਟੀ ਦੀ ਸਿਰਜਨਹਾਰ ਹੋਣ ਕਰਕੇ ਉਹ ਹਰ ਰਿਸ਼ਤੇ ਦੀ ਰੂਹ ਵਿਚ ਵਸਦੀ ਹੈ ਅਤੇ ਉਸ ਤੋਂ ਬਿਨਾਂ ਤਾਂ ਕੋਈ ਰਿਸ਼ਤਾ ਸਾਹ ਵੀ ਨਹੀਂ ਲੈ ਸਕਦਾ। ਪਰ ਅੱਜ ਆਧੁਨਿਕਤਾ ਅਤੇ ਸੋਸ਼ਲ ਸਾਈਟਸ ਦੇ ਯੁੱਗ ਵਿਚ ਰਿਸ਼ਤੇ ਮਰ ਰਹੇ ਹਨ। ਇਨ੍ਹਾਂ ਨੂੰ ਜ਼ਿੰਦਾ ਰੱਖਣ ਵਾਸਤੇ ਉਹ ਇਕ ਢਾਲ ਦੀ ਤਰ੍ਹਾਂ ਕੰਮ ਕਰਦੀ ਹੈ ਅਤੇ ਇਕ ਮਹਾਨ ਕਲਾਕਾਰ ਹੋਣ ਦੇ ਨਾਤੇ ਉਹ ਰਿਸ਼ਤਿਆਂ ਦੀ ਅਹਿਮੀਅਤ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਕਿ ਫੇਸਬੁੱਕ ਅਤੇ ਵੱਟਸਐਪ 'ਤੇ ਬਣਾਏ ਹੋਏ ਰਿਸ਼ਤੇ ਮੁਸੀਬਤ ਵੇਲੇ ਕੰਮ ਨਹੀਂ ਆਉਂਦੇ। ਰਿਸ਼ਤੇ ਉਹ ਹੁੰਦੇ ਹਨ, ਜਿਨ੍ਹਾਂ ਦੀ ਹਾਜ਼ਰੀ ਵਿਚ ਖੁਸ਼ੀਆਂ ਕਈ ਗੁਣਾਂ ਵਧ ਜਾਂਦੀਆਂ ਹਨ ਅਤੇ ਦੁੱਖ ਵੰਡੇ ਜਾਂਦੇ ਹਨ। ਇਸ ਲਈ ਹਰ ਰਿਸ਼ਤੇ ਨੂੰ ਪਿਆਰ ਅਤੇ ਨਿੱਘ ਦੇਣਾ ਉਹ ਆਪਣੀ ਜ਼ਿੰਮੇਵਾਰੀ ਸਮਝਦੀ ਹੈ। ਹਰ ਔਰਤ ਆਪਣੀ ਪੂਰੀ ਜ਼ਿੰਦਗੀ ਵੱਖ-ਵੱਖ ਰਿਸ਼ਤਿਆਂ ਨੂੰ ਬਾਖੂਬੀ ਨਾਲ ਸੰਭਾਲ ਕੇ ਪਰਿਵਾਰ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਦੀ ਹੈ। ਸਭ ਤੋਂ ...

ਪੂਰਾ ਲੇਖ ਪੜ੍ਹੋ »

ਯੋਗ ਨਾਲ ਸਿਹਤਮੰਦੀ

ਅਜੋਕੇ ਦੌਰ ਵਿਚ ਯੋਗ ਇਕ ਮਹੱਤਵਪੂਰਨ ਵਿਸ਼ਾ ਬਣ ਗਿਆ ਹੈ। ਸਮਾਜ ਦੇ ਸਾਰੇ ਵਰਗਾਂ ਨੇ ਯੋਗ ਦੇ ਅਧਿਐਨ ਤੇ ਅਭਿਆਸ ਵਿਚ ਆਪਣੀ ਰੁਚੀ ਦਿਖਾਈ ਹੈ। ਹਰੇਕ ਵਰਗ ਦੇ ਲੋਕਾਂ ਦੁਆਰਾ ਵੱਖਰੇ-ਵੱਖਰੇ ਦ੍ਰਿਸ਼ਟੀਕੋਣਾਂ ਤੋਂ ਰੁਚੀ ਦਿਖਾਉਣ ਕਾਰਨ ਅਤੇ ਆਪਣੇ ਨਜ਼ਰੀਏ ਤੋਂ ਵਿਚਾਰ ਪੇਸ਼ ਕਰਨ ਕਾਰਨ ਯੋਗ ਦਾ ਆਧੁਨਿਕ ਸਰੂਪ ਬਹੁਤ ਵਿਆਪਕ ਹੋ ਗਿਆ ਹੈ। ਆਸਣ ਤੇ ਪ੍ਰਣਾਯਾਮ ਦੇ ਮਹੱਤਵ : ਯੋਗ ਦਾ ਕਾਰਜ ਸਰੀਰਕ ਆਸਣਾਂ ਉੱਤੇ ਆਧਾਰਿਤ ਹੈ। ਆਸਣ ਇਕ ਵਿਗਿਆਨਕ ਵਿਧੀ ਹੈ। ਆਸਣ ਕਰਨ ਨਾਲ ਮਨ ਤੇ ਬੁੱਧੀ ਨਿਯੰਤਰਣ ਵਿਚ ਰਹਿੰਦੇ ਹਨ। ਆਸਣ ਕਰਨ ਨਾਲ ਸਰੀਰ ਦੇ ਅੰਗਾਂ ਦੀ ਵਰਜ਼ਿਸ਼ ਹੁੰਦੀ ਹੈ, ਜਿਸ ਨਾਲ ਖੂਨ ਦਾ ਵਹਾਅ ਸੁਚਾਰੂ ਹੋ ਜਾਂਦਾ ਹੈ। ਮਾਸ ਪੇਸ਼ੀਆਂ ਮਜ਼ਬੂਤ ਹੋ ਜਾਂਦੀਆਂ ਹਨ। ਮਨੁੱਖ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਉਹ ਲੰਮੀ ਅਤੇ ਨਰੋਈ ਉਮਰ ਭੋਗਦਾ ਹੈ, ਜਿਵੇਂ ਕਿ * ਦਿਲ ਦੇ ਰੋਗਾਂ ਤੋਂ ਮੁਕਤੀ : ਵਰਤਮਾਨ ਯੁੱਗ ਵਿਚ ਅਜਿਹਾ ਕੋਈ ਵੀ ਵਿਅਕਤੀ ਨਹੀਂ ਜੋ ਤਣਾਅ ਮੁਕਤ ਹੋਵੇ। ਬਲਕਿ ਹਰ ਮਨੁੱਖ ਆਪਣੇ ਦਿਲ-ਦਿਮਾਗ਼ 'ਤੇ ਤਣਾਅ ਦੀ ਪੰਡ ਚੁੱਕੀ ਫਿਰਦਾ ਹੈ। ਤਣਾਅ ਨੂੰ ਘਟਾਉਣ ਲਈ ...

ਪੂਰਾ ਲੇਖ ਪੜ੍ਹੋ »

ਪੇਟ ਵਿਚ ਦਰਦ ਕਿਉਂ ਤੇ ਇਲਾਜ

ਸੱਜੀ ਵੱਖੀ ਵਿਚ ਦਰਦ ਕਿਉਂ ਹੁੰਦਾ ਹੈ? ਇਸ ਦੇ ਕੀ ਕਾਰਨ ਹਨ, ਪੇਟ ਦੇ ਸੱਜੇ ਪਾਸੇ ਪਸਲੀਆਂ ਦੇ ਥੱਲੇ ਤੇ ਚੂਲੇ ਦੀ ਹੱਡੀ ਦੇ ਉੱਪਰ ਧੁੰਨੀ ਦੇ ਸੱਜੇ ਪਾਸੇ ਦੀ ਜਗ੍ਹਾ ਨੂੰ ਅਸੀਂ ਸੱਜੀ ਵੱਖੀ ਦਾ ਨਾਂਅ ਦਿੰਦੇ ਹਾਂ। ਸੱਜੀ ਵੱਖੀ ਵਿਚ ਤੇਜ਼ ਦਰਦ ਹੋਣ ਦੇ ਕਾਰਨ ਹਨ : ਪਿੱਤੇ ਦੀ ਸੋਜ ਤੇ ਪੱਥਰੀ, ਸੱਜੇ ਗੁਰਦੇ ਦੀ ਦਰਦ, ਨਾੜ ਦਾ ਫੁੱਲ ਜਾਣਾ, ਸੱਜੇ ਪਾਸੇ ਅੰਤੜੀਆਂ ਦੀ ਸੋਜ ਆਮ ਤੌਰ 'ਤੇ ਇਹ ਤਕਲੀਫ ਔਰਤਾਂ ਵਿਚ ਮਰਦਾਂ ਨਾਲੋਂ ਜ਼ਿਆਦਾ ਹੁੰਦੀ ਹੈ ਜਦੋਂ ਵੀ ਕਿਸੇ ਨੂੰ ਪੇਟ ਦੇ ਸੱਜੇ ਪਾਸੇ ਦਰਦ ਹੋਵੇ ਤਾਂ ਸਭ ਤੋਂ ਪਹਿਲਾਂ ਸਾਨੂੰ ਦੇਖਣਾ ਚਾਹੀਦਾ ਹੈ ਕਿ ਦਰਦ ਦਾ ਕਾਰਨ ਕੀ ਹੈ? ਉੱਪਰ ਲਿਖੇ ਕਾਰਨਾਂ ਵਿਚੋਂ ਕਿਸ ਤਰ੍ਹਾਂ ਦੀ ਦਰਦ ਹੈ। ਬਹੁਤ ਤੇਜ਼ ਦਰਦ ਵਿਚ ਦਰਦ ਨੂੰ ਦੂਰ ਕਰਨ ਦੀ ਦਵਾਈ ਲੈ ਕੇ ਪੇਟ ਰੋਗਾਂ ਦੇ ਮਾਹਿਰ ਡਾਕਟਰ ਨਾਲ ਸਲਾਹ ਕਰਨੀ ਬਹੁਤ ਜ਼ਰੂਰੀ ਹੈ। ਪਿੱਤੇ ਦੀ ਸੋਜ ਤੇ ਪੱਥਰੀ : ਆਮ ਤੌਰ 'ਤੇ ਔਰਤਾਂ ਵਿਚ 40 ਸਾਲ ਦੀ ਉਮਰ ਦੇ ਨੇੜੇ-ਤੇੜੇ ਸਰੀਰ ਵਾਲੀਆਂ ਔਰਤਾਂ ਜਿਨ੍ਹਾਂ ਦੇ ਬੱਚੇ ਹੋਣ, ਉਨ੍ਹਾਂ ਨੂੰ ਪਿੱਤੇ ਦੀ ਸੋਜ ਹੋ ਜਾਂਦੀ ਹੈ। ਪਿੱਤਾ ਇਕ ਨਾਸ਼ਪਤੀ ਵਾਂਗ ਸਾਡੇ ਜਿਗਰ ਵਿਚ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX