ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  14 minutes ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  31 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  37 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 3 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 minute ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 5 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 5 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..

ਖੇਡ ਜਗਤ

ਯੂਰਪੀ ਫੁੱਟਬਾਲ 'ਚ ਹੋਈ ਵੱਡੀ ਉੱਥਲ-ਪੁਥਲ

ਇੰਗਲੈਂਡ ਦੇ ਸਾਬਕਾ ਕਪਤਾਨ ਡੇਵਿਡ ਬੈਕਹਮ ਦਾ ਕਹਿਣਾ ਹੈ ਕਿ ਉਹ ਇਕ ਖਿਡਾਰੀ ਤੇ ਮਾਲਿਕ ਦੇ ਤੌਰ 'ਤੇ ਜਾਣਦੇ ਹਨ ਕਿ ਪ੍ਰਸ਼ੰਸਕਾਂ ਤੋਂ ਬਿਨਾਂ ਖੇਡਾਂ ਕੁਝ ਵੀ ਨਹੀਂ ਹਨ। ਖੇਡ ਜਗਤ ਦੇ ਟੂਰਨਾਮੈਂਟਾਂ 'ਚ ਯੂਰਪੀ ਫੁੱਟਬਾਲ ਦੀ ਚੈਂਪੀਅਨਜ਼ ਲੀਗ ਦਾ ਸਥਾਨ ਬਹੁਤ ਵੱਡਾ ਹੈ। ਇਸ ਲੀਗ ਨੂੰ ਵਿਸ਼ਵ ਕੱਪ ਤੋਂ ਬਾਅਦ ਫੁੱਟਬਾਲ ਦਾ ਸਭ ਤੋਂ ਵਕਾਰੀ ਤੇ ਵੱਡਾ ਟੂਰਨਾਮੈਂਟ ਕਹਿਣਾ ਕੋਈ ਅਤਿਕਥਨੀ ਨਹੀਂ ਹੈ। ਇਸ ਲੀਗ ਦੇ ਸੰਚਾਲਕਾਂ ਅੱਗੇ ਇਕ ਵੱਡੀ ਚੁਣੌਤੀ ਆ ਖੜ੍ਹੀ ਹੈ। ਇਸ ਲੀਗ ਦੀ ਸ਼ਾਨ ਮੰਨੀਆਂ ਜਾਂਦੀਆਂ ਦਰਜ਼ਨ ਦੇ ਕਰੀਬ ਵੱਖ-ਵੱਖ ਦੇਸ਼ਾਂ ਦੀਆਂ ਸਿਰਮੌਰ ਕਲੱਬਾਂ ਦੀਆਂ ਟੀਮਾਂ ਨੇ ਚੈਂਪੀਅਨਜ਼ ਲੀਗ 'ਚੋਂ ਹਟਣ ਅਤੇ ਨਵੀਂ ਲੀਗ ਕਰਵਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਬਾਗੀ ਹੋਏ ਕਲੱਬਾਂ 'ਚੋਂ ਕੁਝ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਚੁਣੌਤੀਆਂ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਵੀਂ ਲੀਗ: ਕੁਝ ਦਿਨ ਪਹਿਲਾਂ ਇਟਲੀ, ਇੰਗਲੈਂਡ ਤੇ ਸਪੇਨ ਦੇ ਦਰਜਨ ਫੁੱਟਬਾਲ ਕਲੱਬਾਂ ਨੇ ਚੈਂਪੀਅਨਜ਼ ਲੀਗ ਦੀ ਥਾਂ ਯੂਰਪੀਅਨ ਸੁਪਰ ਲੀਗ ਕਰਵਾਉਣ ਦਾ ਐਲਾਨ ਕੀਤਾ। ਜਿਨ੍ਹਾਂ 'ਚ ਆਰਸਨਲ, ਚੈਲਸੀ, ...

ਪੂਰਾ ਲੇਖ ਪੜ੍ਹੋ »

ਬਾਰਸੀਲੋਨਾ ਓਪਨ ਟੈਨਿਸ ਟੂਰਨਾਮੈਂਟ

ਰਾਫ਼ੇਲ ਨਡਾਲ ਨੇ 12ਵੀਂ ਵਾਰ ਜਿੱਤੀ ਟਰਾਫ਼ੀ

ਵਿਸ਼ਵ ਰੈਂਕਿੰਗ 'ਚ ਦੂਸਰੇ ਨੰਬਰ ਦੇ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਰਾਫ਼ੇਲ ਨਡਾਲ ਨੇ ਇਕ ਵਾਰ ਫਿਰ ਕਲੇਅ ਕੋਰਟ 'ਤੇ ਆਪਣੀ ਬਾਦਸ਼ਾਹਤ ਸਾਬਤ ਕਰਦਿਆਂ ਬਾਰਸੀਲੋਨਾ ਓਪਨ ਟੈਨਿਸ ਟੂਰਨਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਨਡਾਲ ਨੇ ਵਿਸ਼ਵ ਨੰਬਰ ਪੰਜ ਮਿਸਰ ਦੇ ਸਟੇਫਾਨੋਸ ਸਿਟਸਿਪਾਸ 6-4, 6-7 ਤੇ 7-5 ਨਾਲ ਮਾਤ ਦਿੱਤੀ। ਰਾਫ਼ੇਲ ਨਡਾਲ ਨੇ ਫਾਈਨਲ ਤਕ ਪੁੱਜਣ ਲਈ ਇਲਯਾ ਇਵਾਂਸ਼ਕਾ, ਕੇਈ ਨਿਸ਼ੀਕੋਰੀ, ਕੈਮਰਨ ਨੋਰੀ ਤੇ ਪਾਬਲੋ ਕਾਰੈਨੋ ਬੁਸਟਾ ਅਗੁਟ ਨੂੰ ਹਰਾਇਆ ਸੀ। ਨਡਾਲ ਨੇ ਇਸ ਤੋਂ ਪਹਿਲਾਂ 2018 ਵਿਚ ਬਾਰਸੀਲੋਨਾ ਓਪਨ ਟੈਨਿਸ ਟੂਰਨਾਮੈਂਟ ਦੇ ਫਾਈਨਲ ਵਿਚ ਵੀ ਸਿਟਸਿਸ ਨੂੰ ਹਰਾਇਆ ਸੀ। ਜਿੱਤ ਤੋਂ ਬਾਅਦ ਨਡਾਲ ਨੇ ਕਿਹਾ, 'ਇਸ ਖ਼ਿਤਾਬ ਦੀ ਮੇਰੇ ਲਈ ਬਹੁਤ ਅਹਿਮੀਅਤ ਹੈ। ਸਿਟਸਿਪਾਸ ਇਕ ਚੰਗੇ ਖਿਡਾਰੀ ਹਨ ਮੈਨੂੰ ਪਤਾ ਸੀ ਕਿ ਫਾਈਨਲ ਬਹੁਤ ਔਖਾ ਹੋਵੇਗਾ। ਇਹ ਚੁਣੌਤੀ ਸਵੀਕਾਰ ਕਰਨ ਦੀ ਗੱਲ ਹੈ, ਇਹ ਸਵੀਕਾਰ ਕਰਨ ਵਿਚ ਕੋਈ ਹਰਜ਼ ਨਹੀਂ ਕਿ ਤੁਸੀਂ ਖਰਾਬ ਖੇਡ ਰਹੇ ਸੀ ਤੇ ਬਿਹਤਰ ਪ੍ਰਦਰਸ਼ਨ ਕਰਨਾ ਜ਼ਰੂਰੀ ਸੀ।' ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਰਕੇ ਉਸ ਨੇ ੁਜ਼ਿਆਦਾਤਰ ਟੂਰਨਾਮੈਂਟ ਨਹੀਂ ਸਨ ...

ਪੂਰਾ ਲੇਖ ਪੜ੍ਹੋ »

ਆਈ.ਪੀ.ਐਲ. ਨਾਲ ਕ੍ਰਿਕਟਰ ਮਾਲਾਮਾਲ, ਕੋਰੋਨਾ ਨਾਲ ਆਮ ਜਨਤਾ ਬੇਹਾਲ

ਉਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਕ੍ਰਿਕਟਰ ਕੋਰੋਨਾ ਨੂੰ ਲੈ ਕੇ ਅੱਖਾਂ ਤੇ ਕੰਨ ਬੰਦ ਨਹੀਂ ਕਰ ਸਕਦੇ। ਇਸ ਵੇਲੇ ਸਾਡੇ ਦੇਸ਼ ਦੀ ਮੈਡੀਕਲ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਤੇ ਇਸ ਵਿਚ ਹਸਪਤਾਲ ਦੇ ਕਰਮਚਾਰੀਆਂ ਤੇ ਡਾਕਟਰਾਂ ਦਾ ਕੋਈ ਦੋਸ਼ ਨਹੀਂ ਹੈ। ਐਕਟਰ ਸ਼ੂਟਿੰਗ 'ਚ ਤੇ ਨੇਤਾ ਰੈਲੀਆਂ 'ਚ ਮਸ਼ਰੂਫ਼ ਹਨ। ਕ੍ਰਿਕਟਰ ਆਈ.ਪੀ.ਐਲ. ਖੇਡ ਰਹੇ ਹਨ ਤੇ ਆਮ ਜਨਤਾ ਘਰ 'ਚ ਭੁੱਖੀ ਪਿਆਸੀ ਬੈਠ ਕੇ ਕੋਰੋਨਾ ਨੂੰ ਹਰਾ ਰਹੀ ਹੈ। ਹਸਪਤਾਲਾਂ ਵਿਚ ਆਕਸੀਜਨ ਦੇ ਇੰਤਜ਼ਾਰ ਵਿਚ ਜ਼ਿੰਦਗੀ ਦਮ ਤੋੜ ਰਹੀ ਹੈ। ਇਹ ਹੈ 'ਆਤਮ ਨਿਰਭਰ ਭਾਰਤ' ਦੀ ਅਸਲ ਤਸਵੀਰ। ਭਾਰਤ ਵਿਚ ਕੋਰੋਨਾ ਦੀ ਸਥਿਤੀ ਕਾਫ਼ੀ ਗੰਭੀਰ ਹੈ ਤੇ ਹਰ ਦਿਨ ਔਸਤਨ ਚਾਰ ਲੱਖ ਦੇ ਕਰੀਬ ਮਾਮਲੇ ਆ ਰਹੇ ਹਨ। ਇਸ ਦੇ ਨਾਲ ਦੇਸ਼ ਦੀ ਅਰਥ ਵਿਵਸਥਾ ਵੀ ਲੜਖੜਾ ਗਈ ਹੈ। ਆਕਸੀਜਨ ਤੇ ਮਰੀਜ਼ਾਂ ਲਈ ਬੈੱਡ ਦੀ ਕਮੀ ਤੇ ਜੀਵਨ ਰੱਖਿਅਕ ਦਵਾਈਆਂ ਦੀ ਘਾਟ ਵੀ ਚਲ ਰਹੀ ਹੈ। ਇਸ ਮਾਮਲੇ 'ਤੇ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਨੂੰ ਹਰ ਸੰਭਵ ਮਦਦ ਦਾ ਵੀ ਭਰੋਸਾ ਦਿੱਤਾ ਹੈ। ਲੇਕਿਨ ਦੇਸ਼, ਇਸ ਵੇਲੇ ਔਖੇ ਦੌਰ ਵਿਚੋਂ ਨਿਕਲ ਰਿਹਾ ਹੈ ...

ਪੂਰਾ ਲੇਖ ਪੜ੍ਹੋ »

ਕ੍ਰਿਕਟ, ਸ਼ਾਟ ਪੁੱਟ ਅਤੇ ਡਿਸਕਸ ਥਰੋ ਦਾ ਨੇਤਰਹੀਣ ਖਿਡਾਰੀ ਗੌਰਵ ਬਿੰਦ

ਗੌਰਵ ਬਿੰਦ ਜਨਮ ਤੋਂ ਹੀ ਨੇਤਰਹੀਣ ਹੈ ਪਰ ਉਸ ਨੇ ਨੇਤਰਹੀਣ ਹੋਣ ਦੇ ਬਾਵਜੂਦ ਵੀ ਹਿੰਮਤ ਨਹੀਂ ਹਾਰੀ ਸਗੋਂ ਉਹ ਉਨ੍ਹਾਂ ਲੋਕਾਂ ਲਈ ਇਕ ਮਿਸਾਲ ਬਣਿਆ ਜਿਹੜੇ ਕਹਿੰਦੇ ਸੀ ਕਿ ਗੌਰਵ ਬਿੰਦ ਤਾਂ ਨੇਤਰਹੀਣ ਹੈ ਉਹ ਜ਼ਿੰਦਗੀ ਵਿਚ ਅੱਗੇ ਜਾ ਕੇ ਕੀ ਕਰੇਗਾ ਪਰ ਗੌਰਵ ਬਿੰਦ ਨੇ ਇਹ ਦਰਸਾ ਦਿੱਤਾ ਕਿ ਨੇਤਰਹੀਣ ਹੋ ਕੇ ਵੀ ਮੰਜ਼ਿਲਾਂ ਨੂੰ ਛੂਹਿਆ ਜਾ ਸਕਦਾ ਹੈ ਪਰ ਲੋੜ ਕੁਝ ਕਰਨ ਅਤੇ ਸਾਹਸ ਦੀ ਹੁੰਦੀ ਹੈ। ਗੌਰਵ ਬਿੰਦ ਦਾ ਜਨਮ ਉਤਰ ਪ੍ਰਦੇਸ਼ ਦੀ ਧਰਤੀ ਦੇ ਜ਼ਿਲ੍ਹਾ ਸੰਤ ਰਵਿਦਾਸ ਨਗਰ ਦੀ ਤਹਿਸੀਲ ਕੋੲਰੌਨਾ ਦੇ ਇਕ ਪਿੰਡ ਰਾਮ ਕਿਸ਼ਨਪੁਰ ਵਿਚ ਹੋਇਆ । ਗੌਰਵ ਬਿੰਦ ਨੇਤਰਹੀਣ ਸੀ ਪਰ ਉਸ ਦੇ ਧੁਰ ਅੰਦਰ ਕੁਝ ਨਵਾਂ ਕਰ ਸਕਣ ਦੀ ਚਾਹਤ ਸੀ ਅਤੇ ਉਹ ਖੇਡਾਂ ਰਾਹੀਂ ਆਪਣਾ ਅਤੇ ਆਪਣੇ ਪ੍ਰਾਂਤ ਦਾ ਨਾਂਅ ਉੱਚਾ ਕਰਨਾ ਚਾਹੁੰਦਾ ਸੀ ਕਿਉਂਕਿ ਉਸ ਨੂੰ ਬਚਪਨ ਤੋਂ ਹੀ ਖੇਡਾਂ ਦਾ ਸ਼ੌਂਕ ਸੀ । ਇਕ ਦਿਨ ਉਸ ਨੂੰ ਪਤਾ ਲੱਗਾ ਕਿ ਚਿਤਰਕੂਟ ਵਿਚ ਅਪਾਹਜ ਅਤੇ ਨੇਤਰਹੀਣ ਬੱਚਿਆਂ ਲਈ ਇਕ ਕਾਲਜ ਹੈ ਅਤੇ ਸਾਲ 2015 ਵਿਚ ਉਸ ਨੇ ਜਗਤ ਗੁਰੂ ਰਾਮਭੱਦਰਾਚਾਰੀਆ ਅਪਾਹਜ ਵਿਸ਼ਵ ਵਿਦਿਆਲਿਆ ਵਿਚ ਦਾਖਲਾ ਲੈ ਲਿਆ ਜਿੱਥੇ ਉਸ ਨੂੰ ਪਤਾ ...

ਪੂਰਾ ਲੇਖ ਪੜ੍ਹੋ »

ਨੌਜਵਾਨਾਂ ਲਈ ਮਿਸਾਲ ਅੰਤਰਰਾਸ਼ਟਰੀ ਦੌੜਾਕ ਮਾਸਟਰ ਸਰਬਜੀਤ ਸਿੰਘ ਕਾਹਲੋਂ

ਮਾਸਟਰ ਸਰਬਜੀਤ ਸਿੰਘ ਕਾਹਲੋਂ ਕਿੱਤੇ ਵਜੋਂ ਰਿਟਾਇਰਡ ਪੀ.ਟੀ.ਆਈ. ਅਧਿਆਪਕ ਹਨ, ਜਿਨ੍ਹਾਂ ਨੇ ਆਪਣੇ ਅਧਿਆਪਨ ਦੌਰਾਨ ਵੀ ਖੇਡਾਂ ਦਾ ਵਿਸ਼ਾ ਬੜੀ ਮਿਹਨਤ ਤੇ ਲਗਨ ਨਾਲ ਪੜ੍ਹਾਇਆ ਅਤੇ ਬਹੁਤ ਸਾਰੇ ਨੌਜਵਾਨ ਵਿਦਿਆਰਥੀਆਂ ਨੂੰ ਖੇਡਾਂ ਦੀ ਲਗਨ ਲਾਈ। ਖ਼ਾਲਸਾ ਹਾਈ ਸਕੂਲ ਵਡਾਲਾ ਬਾਂਗਰ ਤੋਂ ਮੁਢਲੀ ਵਿੱਦਿਆ ਹਾਸਲ ਕਰਦਿਆਂ ਸ੍ਰੀ ਸਰਬਜੀਤ ਸਿੰਘ ਕਾਹਲੋਂ ਆਪਣੇ ਸ਼ੌਕ ਨਾਲ ਹੀ ਖੇਡਾਂ ਦੇ ਖੇਤਰ ਵਿਚ ਪ੍ਰਵੇਸ਼ ਹੋਏ। ਸ੍ਰੀ ਜਸਪਾਲ ਸਿੰਘ, ਜੋ ਕਿ ਪ੍ਰਿੰਸੀਪਲ ਦੇ ਰੁਤਬੇ ਤੱਕ ਪਹੁੰਚੇ ਤੇ ਭੋਲੇਕਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਨੇ ਸਰਬਜੀਤ ਸਿੰਘ ਨੂੰ ਖੇਡਾਂ ਦੇ ਖੇਤਰ ਵੱਲ ਤੋਰਿਆ। ਸ਼ੁਰੂ ਵਿਚ ਹਾਕੀ ਅਤੇ ਕਬੱਡੀ ਖੇਡਣ ਦੀ ਲਗਨ ਲੱਗੀ ਤੇ ਆਪਣੀ ਜਵਾਨੀ ਦੇ ਦਿਨਾਂ ਵਿਚ ਕਬੱਡੀ ਦੇ ਕਈ ਮੈਚ ਆਪ ਜਿੱਤੇ। ਹਾਕੀ ਵਿਚ ਵੀ ਬਹੁਤ ਮੱਲਾਂ ਮਾਰੀਆਂ। ਸਾਲ 1967-1968 ਤੋਂ 1971-1977 ਤੱਕ ਲਗਾਤਾਰ ਕਈ ਮੈਚ ਜਿੱਤੇ। ਆਪ ਨੂੰ ਉਲੰਪੀਅਨ ਸੁਰਜੀਤ ਸਿੰਘ ਨਾਲ ਵੀ ਹਾਕੀ ਖੇਡਣ ਦਾ ਮੌਕਾ ਮਿਲਿਆ। ਪਿਤਾ ਬੀ.ਡੀ.ਓ. ਸ੍ਰੀ ਪ੍ਰਤਾਪ ਸਿੰਘ ਕਾਹਲੋਂ ਦੀ ਅਗਵਾਈ ਅਤੇ ਹੱਲਾਸ਼ੇਰੀ ਨਾਲ ਲਗਾਤਾਰ ਕਈ ਵਰ੍ਹੇ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX