ਤਾਜਾ ਖ਼ਬਰਾਂ


ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  22 minutes ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  32 minutes ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
2022 ਦੀਆਂ ਚੋਣਾਂ ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ - ਜਸਵੀਰ ਸਿੰਘ ਗੜ੍ਹੀ
. . .  44 minutes ago
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ ਸ੍ਰੀ ਮੁਕਤਸਰ...
ਲੋਕ ਸਭਾ ਦੀ ਕਾਰਵਾਈ 2 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ
. . .  58 minutes ago
ਨਵੀਂ ਦਿੱਲੀ, 30 ਜੁਲਾਈ - ਸੰਸਦ ਦਾ ਮੌਨਸੂਨ ਸੈਸ਼ਨ ਚੱਲ ਰਿਹਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  about 1 hour ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 2 hours ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 2 hours ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 2 hours ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 3 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਭਾਰਤ ਦੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਟੋਕੀਓ ਉਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ, ਇਕ ਹੋਰ ਤਗਮਾ ਹੋਇਆ ਪੱਕਾ
. . .  about 4 hours ago
ਟੋਕੀਓ, 30 ਜੁਲਾਈ - ਟੋਕੀਓ ਉਲੰਪਿਕ 'ਚ ਮੁੱਕੇਬਾਜ਼ੀ ਮੁਕਾਬਲੇ ਵਿਚ ਭਾਰਤ ਦੀ ਲਵਲੀਨਾ ਬੋਰਗੋਹੇਨ ਨੇ ਇਤਿਹਾਸ ਰਚਦੇ ਹੋਏ ਸੈਮੀਫਾਈਨਲ ਵਿਚ ਸਥਾਨ ਬਣਾ ਲਿਆ ਹੈ। ਲਵਲੀਨਾ ਨੇ 69 ਕਿੱਲੋ ਵਰਗ ਕੁਆਟਰ ਫਾਈਨਲ ਮੁਕਾਬਲੇ ਵਿਚ ਚੀਨੀ ਤਾਈਪੇ ਦੀ ਨਿਐਨ ਚਿਨ ਚੇਨ ਨੂੰ ਮਾਤ ਦਿੱਤੀ ਹੈ...
ਜੰਮੂ ਕਸ਼ਮੀਰ 'ਚ ਸ਼ੱਕੀ ਪਾਕਿਸਤਾਨੀ ਡਰੋਨਾਂ ਦੇ ਵਿਖਾਈ ਦੇਣ ਦਾ ਸਿਲਸਿਲਾ ਜਾਰੀ
. . .  about 4 hours ago
ਸ੍ਰੀਨਗਰ, 30 ਜੁਲਾਈ - ਜੰਮੂ-ਕਸ਼ਮੀਰ ਵਿਚ ਸ਼ੱਕੀ ਡਰੋਨ ਵਿਖਾਈ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਦੇਰ ਰਾਤ ਵੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਤਿੰਨ ਵੱਖ-ਵੱਖ ਸਥਾਨਾਂ 'ਤੇ ਸ਼ੱਕੀ ਪਾਕਿਸਤਾਨੀ ਡਰੋਨ ਵੇਖੇ ਗਏ। ਜਿਨ੍ਹਾਂ 'ਤੇ ਸੁਰੱਖਿਆ ਬਲਾਂ ਵਲੋਂ ਫਾਈਰਿੰਗ ਕੀਤੀ ਗਈ...
ਲਾਹੌਲ-ਸਪਿਤੀ 'ਚ ਫਸੇ ਹੋਏ ਹਨ ਕੁੱਲ 204 ਸੈਲਾਨੀ
. . .  about 4 hours ago
ਸ਼ਿਮਲਾ, 30 ਜੁਲਾਈ - ਹਿਮਾਚਲ ਪ੍ਰਦੇਸ਼ ਆਫ਼ਤ ਇੰਤਜ਼ਾਮੀਆਂ ਅਥਾਰਿਟੀ ਮੁਤਾਬਿਕ ਭਾਰੀ ਮੀਂਹ ਕਾਰਨ ਆਈਆਂ ਆਫ਼ਤਾਂ ਦੇ ਚੱਲਦਿਆਂ ਲਾਹੌਲ-ਸਪਿਤੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕੁੱਲ 204 ਸੈਲਾਨੀ ਫਸੇ ਹੋਏ ਹਨ...
ਦੀਪਿਕਾ ਕੁਮਾਰੀ ਉਲੰਪਿਕ ਕੁਆਟਰ ਫਾਈਨਲ ਵਿਚ ਪਹੁੰਚਣ ਵਾਲੀ ਬਣੀ ਪਹਿਲੀ ਭਾਰਤੀ ਤੀਰਅੰਦਾਜ਼
. . .  about 5 hours ago
ਨਵੀਂ ਦਿੱਲੀ, 30 ਜੁਲਾਈ - ਦੁਨੀਆ ਦੀ ਨੰਬਰ ਇਕ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਸਾਬਕਾ ਵਿਸ਼ਵ ਚੈਂਪੀਅਨ ਰੂਸੀ ਉਲੰਪਿਕ ਕਮੇਟੀ ਦੀ ਸੇਨੀਆ ਪੇਰੋਵਾ ਨੂੰ ਰੋਮਾਂਚਕ ਸ਼ੂਟ ਆਫ਼ ਵਿਚ ਹਰਾ ਕੇ ਟੋਕੀਓ ਉਲੰਪਿਕ ਮਹਿਲਾ ਸਿੰਗਲਜ਼ ਦੇ...
ਅੱਜ ਦਾ ਵਿਚਾਰ
. . .  about 5 hours ago
ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਖੇਡ ਸੰਸਾਰ

ਧੋਨੀ ਬੀ.ਸੀ.ਸੀ.ਆਈ. ਦੇ ਕੇਂਦਰੀ ਇਕਰਾਰਨਾਮੇ ਦੀ ਸੂਚੀ 'ਚੋਂ ਬਾਹਰ

• ਕੋਹਲੀ, ਰੋਹਿਤ ਤੇ ਬੁਮਰਾਹ ਏ+ 'ਚ ਬਰਕਰਾਰ • ਕੇ. ਐਲ. ਰਾਹੁਲ ਬੀ ਤੋਂ ਗ੍ਰੇਡ ਏ 'ਚ ਪਹੁੰਚੇ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਅੱਜ ਬੀ.ਸੀ.ਸੀ.ਆਈ. ਵਲੋਂ ਕੇਂਦਰੀ ਇਕਰਾਰਨਾਮੇ ਦੀ ਸੂਚੀ ਜਾਰੀ ਕੀਤੀ ਗਈ ਹੈ | ਇਸ ਇਕਰਾਰਨਾਮੇ ਦੀ ਸੂਚੀ 'ਚੋਂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਬਾਹਰ ਰੱਖਿਆ ਗਿਆ ਹੈ | ਜਿਸ ਨਾਲ ਧੋਨੀ ਦੇ ਸੰਨਿਆਸ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਚਰਚਾ ਤੇਜ਼ ਹੋ ਗਈ ਹੈ | ਬੀ.ਸੀ.ਸੀ.ਆਈ. ਨੇ ਅਕਤੂਬਰ 2019 ਤੋਂ ਸਤੰਬਰ 2020 ਤੱਕ ਦੇ ਲਈ ਕੇਂਦਰੀ ਇਕਰਾਰਨਾਮੇ ਦਾ ਐਲਾਨ ਕੀਤਾ ਹੈ | ਧੋਨੀ ਪਿਛਲੇ ਸਾਲ ਤੱਕ ਏ ਗ੍ਰੇਡ 'ਚ ਸਨ ਤੇ ਜਿਨ੍ਹਾਂ ਨੂੰ ਸਾਲਾਨਾ 5 ਕਰੋੜ ਰੁਪਏ ਦਿੱਤੇ ਜਾਂਦੇ ਸਨ | ਮੌਜੂਦਾ ਕਪਤਾਨ ਵਿਰਾਟ ਕੋਹਲੀ, ਉਪ ਕਪਤਾਨ ਰੋਹਿਤ ਸ਼ਰਮਾ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਏ+ 'ਚ ਬਣੇ ਹੋਏ ਹਨ | ਜਿਨ੍ਹਾਂ ਨੂੰ 7 ਕਰੋੜ ਰੁਪਏ ਸਾਲਾਨਾ ਬੀ. ਸੀ. ਸੀ. ਆਈ. ਵਲੋਂ ਦਿੱਤੇ ਜਾਂਦੇ ਹਨ | ਬੱਲੇਬਾਜ਼ ਕੇ.ਐਲ. ਰਾਹੁਲ ਬੀ ਤੋਂ ਏ ਗ੍ਰੇਡ 'ਚ ਆ ਗਏ ਹਨ | ਧੋਨੀ ਪਿਛਲੇ ਸਾਲ ਜੁਲਾਈ ਵਿਸ਼ਵ ਕੱਪ ਸੈਮੀਫਾਈਨਲ 'ਚ ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਕ੍ਰਿਕਟ ਨਹੀਂ ਖੇਡੇ ਤੇ ਆਪਣੇ ਸੰਨਿਆਸ ਸਬੰਧੀ ਵੀ ਕੋਈ ਖ਼ੁਲਾਸਾ ਨਹੀਂ ਕਰ ਰਹੇ ਹਨ | ਮੁੱਖ ਕੋਚ ਰਵੀ ਸ਼ਾਸਤਰੀ ਨੇ ਹਾਲ ਹੀ 'ਚ ਕਿਹਾ ਸੀ ਕਿ ਧੋਨੀ ਜਲਦ ਹੀ ਇੱਕ ਦਿਨਾ ਕ੍ਰਿਕਟ ਮੈਚ ਨੂੰ ਅਲਵਿਦਾ ਕਹਿ ਸਕਦੇ ਹਨ ਤਾਂਕਿ ਆਈ.ਪੀ.ਐਲ. 'ਚ ਚੰਗਾ ਪ੍ਰਦਰਸ਼ਨ ਕਰ ਕੇ ਟੀ-20 ਵਿਸ਼ਵ ਕੱਪ ਲਈ ਦਾਅਵਾ ਪੱਕਾ ਕਰ ਸਕਣ | 2018-19 ਦੇ ਦੌਰੇ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੈਸਟ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਨੂੰ ਗ੍ਰੇਡ ਬੀ 'ਚ ਹਾਰਦਿਕ ਪਾਂਡਿਆ ਤੇ ਯੁਜਵੇਂਦਰ ਚਹਿਲ ਦੇ ਨਾਲ ਰੱਖਿਆ ਗਿਆ ਹੈ | ਤੇਜ਼ ਗੇਂਦਬਾਜ਼ ਨਵਦੀਪ ਸੈਣੀ ਤੇ ਟੀ-20 ਮਾਹਿਰ ਵਾਸ਼ਿੰਗਟਨ ਸੁੰਦਰ ਨੂੰ ਪਹਿਲੀ ਵਾਰ ਗ੍ਰੇਡ ਸੀ 'ਚ ਰੱਖਿਆ ਗਿਆ ਹੈ | ਜਿਸ 'ਚ ਦੀਪਕ ਚਾਹਰ, ਸ਼ਾਰਦੁਲ ਠਾਕੁਰ, ਸ਼ੇਅਸ ਅਈਅਰ ਵੀ ਸ਼ਾਮਿਲ ਹਨ | ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਅੰਵਾਤੀ ਰਾਯੁਡੂ ਤੇ ਦਿਨੇਸ਼ ਕਾਰਤਿਕ ਨੂੰ ਵੀ ਕਰਾਰ ਨਹੀਂ ਮਿਲ ਸਕਿਆ ਹੈ | ਬਾਹਰ ਜਾਣ ਵਾਲੇ ਮੁੱਖ ਚੋਣ ਕਰਤਾ ਐਮ.ਐਸ.ਕੇ. ਪ੍ਰਸਾਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਧੋਨੀ ਦੀ ਚੋਣ ਸਿਰਫ਼ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਣੀ ਹੈ | ਧੋਨੀ ਨੇ ਅਜੇ ਭਵਿੱਖ ਬਾਰੇ ਕੁੱਝ ਨਹੀਂ ਕਿਹਾ ਪਰ ਆਈ.ਪੀ.ਐਲ. 'ਚ ਉਹ ਚੇਨਈ ਸੁਪਰ ਕਿੰਗਜ਼ ਵਲੋਂ ਖੇਡ ਸਕਦੇ ਹਨ | ਭਾਰਤੀ ਕ੍ਰਿਕਟ ਦੇ ਸਭ ਤੋਂ ਵੱਡੇ ਖਿਡਾਰੀਆਂ 'ਚੋਂ ਇੱਕ ਧੋਨੀ ਨੇ ਦੱਖਣੀ ਅਫ਼ਰੀਕਾ 'ਚ 2007 ਵਿਚ ਟੀ-20 ਵਿਸ਼ਵ ਕੱਪ ਤੇ ਭਾਰਤ 'ਚ 2011 ਇੱਕ ਦਿਨਾ ਵਿਸ਼ਵ ਕੱਪ ਜਿੱਤਿਆ ਹੈ | ਉਨ੍ਹਾਂ ਨੇ 90 ਟੈਸਟ, 350 ਇੱਕ ਦਿਨਾ, 98 ਟੀ-20 ਮੈਚ ਖੇਡ ਕੇ 17000 ਦੌੜਾਂ ਬਣਾਈਆਂ ਤੇ ਵਿਕਟ ਦੇ ਪਿੱਛੇ 829 ਸ਼ਿਕਾਰ ਕੀਤੇ ਹਨ | ਜ਼ਿਕਰਯੋਗ ਹੈ ਕਿ ਬੀ.ਸੀ.ਸੀ.ਆਈ. ਖਿਡਾਰੀਆਂ ਨੂੰ 4 ਗ੍ਰੇਡਾਂ 'ਚ ਵੰਡਦਾ ਹੈ | ਜਿਸ 'ਚ ਗ੍ਰੇਡ ਏ+ ਵਾਲੇ ਖਿਡਾਰੀ ਨੂੰ ਸਾਲਾਨਾ 7 ਕਰੋੜ ਰੁਪਏ, ਏ ਗ੍ਰੇਡ ਵਾਲੇ ਖਿਡਾਰੀ ਨੂੰ 5 ਕਰੋੜ ਰੁਪਏ, ਤੇ ਬੀ ਗ੍ਰੇਡ ਵਾਲੇ ਖਿਡਾਰੀ ਨੂੰ 3 ਕਰੋੜ ਰੁਪਏ ਤੇ ਸੀ ਗ੍ਰੇਡ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਸਾਲਾਨਾ ਬੋਰਡ ਵਲੋਂ ਦਿੱਤੇ ਜਾਂਦੇ ਹਨ |
ਧੋਨੀ ਵਲੋਂ ਝਾਰਖੰਡ ਰਣਜੀ ਟੀਮ ਨਾਲ ਅਭਿਆਸ ਸ਼ੁਰੂ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੀ ਇਕਰਾਰਨਾਮਾ ਦੀ ਸੂਚੀ ਤੋਂ ਬਾਹਰ ਕੀਤੇ ਗਏ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਭਵਿੱਖ ਸਬੰਧੀ ਅਟਕਲਾਂ ਦੇ ਚਲਦਿਆਂ ਅੱਜ ਝਾਰਖੰਡ ਰਣਜੀ ਟੀਮ ਨਾਲ ਅਭਿਆਸ ਸ਼ੁਰੂ ਕੀਤਾ | ਧੋਨੀ ਰਾਂਚੀ 'ਚ ਆਪਣੀ ਘਰੇਲੂ ਟੀਮ ਦੀ ਸ਼ੁੱਧ ਅਭਿਆਸ ਸੈਸ਼ਨ ਦੌਰਾਨ ਮੌਜੂਦ ਸੀ | ਇਸ ਤਰ੍ਹਾਂ ਉਸਨੇ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਲਈ ਆਪਣੇ ਆਪ ਨੂੰ ਤਿਆਰ ਰੱਖਣ ਦਾ ਸੰਕੇਤ ਦਿੱਤਾ ਹੈ |
ਸੂਚੀ ਜਾਰੀ ਕਰਨ ਤੋਂ ਪਹਿਲਾਂ ਧੋਨੀ ਨੂੰ ਦਿੱਤੀ ਗਈ ਸੀ ਜਾਣਕਾਰੀ-ਸੂਤਰ
ਬੀ.ਸੀ.ਸੀ.ਆਈ. ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਨੂੰ ਕੇਂਦਰੀ ਇਕਰਾਰਨਾਮੇ ਦੀ ਸੂਚੀ ਵਿਚੋਂ ਬਾਹਰ ਕਰਨ ਦੀ ਤਿਆਰੀ ਸੀ ਤੇ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਰਾਸ਼ਟਰੀ ਚੋਣ ਕਮੇਟੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ | ਜੇ ਸਾਬਕਾ ਕਪਤਾਨ ਇਸ ਸਾਲ ਟੀ-20 ਟੀਮ 'ਚ ਸ਼ਾਮਿਲ ਹੋ ਜਾਂਦਾ ਹੈ ਤਾਂ ਉਸ ਨੂੰ ਦੁਬਾਰਾ ਸੂਚੀ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ ਹਾਲਾਂਕਿ ਇਸ ਦੀ ਸੰਭਾਵਨਾ ਨਹੀਂ ਹੈ |

ਭਾਰਤ-ਆਸਟ੍ਰੇਲੀਆ ਦਰਮਿਆਨ ਇਕ ਦਿਨਾ ਲੜੀ ਦਾ ਦੂਜਾ ਮੈਚ ਅੱਜ

ਤੀਸਰੇ ਨੰਬਰ 'ਤੇ ਬੱਲੇਬਾਜ਼ੀ ਕਰਨ ਉਤਰਨਗੇ ਕੋਹਲੀ

ਰਾਜਕੋਟ, 16 ਜਨਵਰੀ (ਏਜੰਸੀ)- ਅਸਟ੍ਰੇਲੀਆ ਤੇ ਭਾਰਤ ਦਰਮਿਆਨ 3 ਮੈਚਾਂ ਲੜੀ ਦੇ ਖੇਡੇ ਗਏ ਪਹਿਲੇ ਇੱਕ ਦਿਨਾ ਮੈਚ 'ਚ 10 ਵਿਕਟਾਂ ਨਾਲ ਹਾਰ ਮਿਲਣ ਤੋਂ ਬਾਅਦ ਦੂਸਰਾ ਮੈਚ 17 ਜਨਵਰੀ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਣਾ ਹੈ | ...

ਪੂਰੀ ਖ਼ਬਰ »

ਰਾਜ ਪੱਧਰੀ ਜੂਨੀਅਰ ਗਤਕਾ ਮੁਕਾਬਲੇ 'ਚ ਮੱਧ ਪ੍ਰਦੇਸ਼ ਨੂੰ ਮਿਲਿਆ ਤੀਜਾ ਇਨਾਮ

ਇੰਦੌਰ, 16 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਪਿਛਲੇ ਦਿਨੀਂ ਅੰਮਿ੍ਤਸਰ ਵਿਚ ਖੇਡੇ ਗਏ ਰਾਜਪੱਧਰੀ ਜੂਨੀਅਰ ਗਤਕਾ ਮੁਕਾਬਲੇ ਵਿਚ ਮੱਧ ਪ੍ਰਦੇਸ਼ ਦੀ ਗਤਕੇ ਦੀ ਜੂਨੀਅਰ ਟੀਮ ਨੂੰ ਤੀਜਾ ਇਨਾਮ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ | ਮੱਧ ...

ਪੂਰੀ ਖ਼ਬਰ »

ਭਾਰਤੀ ਟੀਮ ਦੀ 'ਸੁਪਰ ਫ਼ੈਨ' ਚਾਰੂਲਤਾ ਪਟੇਲ ਦਾ ਦਿਹਾਂਤ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੀ 'ਸੁਪਰ ਫੈਨ' ਚਾਰੂਲਤਾ ਪਟੇਲ ਦਾ 87 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ | ਚਾਰੂਲਤਾ ਪਿਛਲੇ ਸਾਲ ਇੰਗਲੈਂਡ 'ਚ ਹੋਏ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਦਾ ਮੈਚ ਦੇਖਣ ਸਟੇਡੀਅਮ ਪਹੁੰਚੀ ਸੀ | ਚਾਰੂਲਤਾ ਦੇ ਅਧਿਕਾਰਤ ...

ਪੂਰੀ ਖ਼ਬਰ »

ਹੋਬਾਰਟ ਇੰਟਰਨੈਸ਼ਨਲ: ਸਾਨੀਆ ਡਬਲਜ਼ ਦੇ ਸੈਮੀਫਾਈਨਲ 'ਚ

ਹੋਬਾਰਟ, 16 ਜਨਵਰੀ (ਏਜੰਸੀ)- ਭਾਰਤੀ ਦੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਹੋਬਾਰਟ ਇੰਟਰਨੈਸ਼ਨਲ ਟੂਰਨਾਮੈਂਟ ਦੇ ਦੂਜੇ ਗੇੜ 'ਚੋਂ ਜਿੱਤ ਕੇ ਸੈਮੀਫਾਈਨਲ 'ਚ ਪਹੁੰਚ ਗਈ ਹੈ | 33 ਸਾਲਾ ਸਾਨੀਆ ਨੇ ਕੁਆਰਟਰ ਫਾਈਨਲ ਮੈਚ ਵਿਚ ਆਪਣੀ ਯੂਕ੍ਰੇਨ ਦੀ ਸਾਥੀ ਨਾਦੀਆ ਕਿਥਨੋਕ ਨਾਲ ...

ਪੂਰੀ ਖ਼ਬਰ »

ਮਿਥਾਲੀ ਨੂੰ ਗ੍ਰੇਡ ਏ ਤੋਂ ਬੀ 'ਚ ਰੱਖਿਆ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਬੀ.ਸੀ.ਸੀ.ਆਈ. ਨੇ 2019-20 ਦੇ ਸੀਜ਼ਨ ਲਈ ਸੀਨੀਅਰ ਮਹਿਲਾ ਟੀਮ ਖਿਡਾਰੀਆਂ ਦੀ ਸਾਲਾਨਾ ਇਕਰਾਰਨਾਮੇ ਦੀ ਸੂਚੀ ਦਾ ਐਲਾਨ ਕੀਤਾ ਹੈ | ਇਕਰਾਰਨਾਮੇ ਦੀ ਸੂਚੀ 'ਚ ਮਹਿਲਾ ਕਿ੍ਕਟਰਾਂ ਨੂੰ ਏ, ਬੀ ਤੇ ਸੀ ਦੇ ਤੌਰ 'ਤੇ ਸੂਚੀ ਵਿਚ ਤਿੰਨ ਗ੍ਰੇਡ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX