ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਮੋਗਾ

ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਐਕਸ਼ਨ ਕਮੇਟੀ ਵਲੋਂ ਰੋਸ ਰੈਲੀ

ਪਿੰਡ ਮਾਣੂੰਕੇ ਵਿਖੇ ਯੂਨੀਅਨ ਆਗੂ ਮੇਜਰ ਸਿੰਘ ਕਾਲੇਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਸਮੇਂ | ਤਸਵੀਰ: ਮਾਣੂੰਕੇ


ਨਿਹਾਲ ਸਿੰਘ ਵਾਲਾ, ਸਮਾਧ ਭਾਈ, 25 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ, ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਾਦਰਸ਼ਾਹੀ ਕਾਨੂੰਨ ਪਾਸ ਕਰਕੇ ਜੋ ਸ਼ਾਮਲਾਟਾਂ/ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਨਿਆਂ ਨੂੰ ਸੌਾਪਣ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਹੁਕਮਾਂ ਦਾ ਵਿਰੋਧ ਕਰਨ ਲਈ ਵੱਖ-ਵੱਖ ਪੇਂਡੂ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨਾਂ ਵਲੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਅੱਗੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਮੰਗ ਪੱਤਰ ਦਿੱਤਾ ਗਿਆ | ਇਸ ਲਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂਆਂ ਪ੍ਰਧਾਨ ਮੇਜਰ ਸਿੰਘ ਕਾਲੇਕੇ, ਮਾ. ਦਰਸ਼ਨ ਸਿੰਘ ਹਿੰਮਤਪੁਰਾ, ਮੰਗਾ ਸਿੰਘ ਵੈਰੋਕੇ, ਸੂਬਾ ਸਿੰਘ ਨੱਥੂਵਾਲਾ, ਗਿੰਦਰ ਸਿੰਘ ਰੋਡੇ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਉਦਯੋਗਿਕ ਵਿਕਾਸ ਦੇ ਨਾਂਅ 'ਤੇ ਕਾਮਨ ਲੈਂਡ ਐਾਡ ਵਿਲੇਜ਼ ਐਕਟ 1964 'ਚ ਤਰਮੀਮ ਕਰਕੇੇ ਪਿੰਡਾਂ ਦੀ ਬੇਸ਼ਕੀਮਤੀ ਜਾਇਦਾਦ ਨੂੰ ਕਾਰਪੋਰੇਟ ਘਰਾਨਿਆਂ ਨੂੰ ਕੌਡੀਆਂ ਦੇ ਭਾਅ ਵੇਚਣ ਦਾ ਫ਼ੈਸਲਾ ਲਿਆ ਹੈ ਜੋ ਕਿ ਦਲਿਤਾਂ ਮਜ਼ਦੂਰਾਂ ਦਾ ਹੱਕ ਮਾਰਨ ਵਾਲਾ ਲੋਕ ਵਿਰੋਧੀ ਕਾਨੂੰਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਲਘੂ ਉਦਯੋਗ ਦੇ ਨਾਂਅ 'ਤੇ ਕਾਰਪੋਰੇਟ ਘਰਾਨਿਆਂ ਨੂੰ ਵੇਚਣ ਵਾਲੇ ਕਾਨੂੰਨ ਦੇ ਵਿਰੋਧ ਵਿਚ ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ 'ਤੇ ਚਾਰ ਮਜ਼ਦੂਰ ਜਥੇਬੰਦੀਆਂ ਵਲੋਂ ਪਹਿਲਾਂ ਹਲਕੇ ਦੇ ਪਿੰਡ ਮਾਣੂੰਕੇ ਗਿੱਲ ਵਿਖੇ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਤੋਂ ਕਾਲਾ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਮਜ਼ਦੂਰ ਦੀ ਹਾਲਤ ਦਿਨ ਬ-ਦਿਨ ਮਾੜੀ ਹੋ ਰਹੀ ਹੈ ਸਰਕਾਰ ਉਸ ਦੀ ਸਾਰ ਨਹੀਂ ਲੈ ਰਹੀ | ਉਨ੍ਹਾਂ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਦਲਿਤ ਭਰਾਵਾਂ ਨੂੰ ਸਸਤੇ ਭਾਅ ਉੱਤੇ ਠੇਕੇ 'ਤੇ ਦੇਣ ਅਤੇ ਬੇ-ਘਰੇ ਲੋੜਵੰਦ ਪਰਿਵਾਰਾਂ ਨੂੰ ਦਸ-ਦਸ ਮਰਲੇ ਦੇ ਪਲਾਟ ਤੁਰੰਤ ਦਿੱਤੇ ਜਾਣ ਦੀ ਮੰਗ ਵੀ ਕੀਤੀ | ਮਜ਼ਦੂਰ ਆਗੂਆਂ ਵਲੋਂ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਮੰਗ ਪੱਤਰ ਦੇ ਕੇ ਸਰਕਾਰ ਦਾ ਮਜ਼ਦੂਰ ਵਿਰੋਧੀ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ | ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਉਕਤ ਜਥੇਬੰਦੀਆਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪੰਜਾਬ ਸਰਕਾਰ ਤੱਕ ਪੁਚਾ ਕੇ ਉਨ੍ਹਾਂ ਦੇ ਹੱਕ ਦੀ ਆਵਾਜ਼ ਉਠਾਉਣ ਦਾ ਭਰੋਸਾ ਦਿੱਤਾ |
ਸਮਾਧ ਭਾਈ, (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਨਿਆਂ ਨੂੰ ਦੇਣ ਦਾ ਕੀਤਾ ਫ਼ੈਸਲਾ ਵਾਪਸ ਲੈਣ ਬਾਰੇ ਅੱਜ ਮਜ਼ਦੂਰ ਜਥੇਬੰਦੀਆਂ ਵਲੋਂ ਬਣੀ ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਵਲੋਂ ਪਿੰਡ ਮਾਣੂੰਕੇ ਗਿੱਲ ਦੀ ਦਾਣਾ ਮੰਡੀ 'ਚ ਵਿਸ਼ਾਲ ਇਕੱਤਰਤਾ ਕੀਤੀ ਗਈ | ਭਰਵੇਂ ਇਕੱਠ ਨੂੰ ਮਜ਼ਦੂਰ ਆਗੂਆਂ ਮੇਜਰ ਸਿੰਘ ਕਾਲੇਕੇ, ਮੰਗਾ ਸਿੰਘ ਵੈਰੋਕੇ, ਸੂਬਾ ਸਿੰਘ ਨੱਥੂ ਵਾਲਾ, ਗਿੰਦਰ ਸਿੰਘ ਰੋਡੇ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਉਦਯੋਗਿਕ ਵਿਕਾਸ ਦੇ ਨਾਂਅ ਹੇਠ ਪਿੰਡਾਂ ਦੀਆਂ ਸਾਂਝੀਆਂ ਸ਼ਾਮਲਾਟ ਤੇ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਨਿਆਂ ਨੂੰ ਵੇਚਣ ਦਾ ਫ਼ੈਸਲਾ ਲਿਆ ਹੈ ਜਿਸ ਲਈ ਸਰਕਾਰ ਵਲੋਂ ਕਾਮਨ ਲੈਂਡ ਐਾਡ ਵਿਲੇਜ ਐਕਟ 1964 ਵਿਚ ਸੋਧ ਵੀ ਕਰ ਦਿੱਤੀ ਗਈ ਹੈ | ਇਹ ਫ਼ੈਸਲਾ ਪੇਂਡੂ ਖੇਤ ਮਜ਼ਦੂਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ | ਇਹ ਜ਼ਮੀਨਾਂ ਪੇਂਡੂ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਹਾਈ ਹਨ | ਇਸ ਸਬੰਧੀ ਇਕ ਮੰਗ ਪੱਤਰ ਮਜ਼ਦੂਰ ਯੂਨੀਅਨਾਂ ਨੇ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਦਿੱਤਾ | ਮਜ਼ਦੂਰ ਆਗੂਆਂ ਨੇ ਕਿਹਾ ਕਿ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ ਨਹੀਂ ਸਰਕਾਰ ਵਿਰੁੱਧ ਵੱਡਾ ਸੰਘਰਸ਼ ਕੀਤਾ ਜਾਵੇਗਾ¢ ਇਸ ਸਮੇਂ ਬਲਦੇਵ ਸਿੰਘ ਸਿੰਘਾ ਵਾਲਾ, ਦਰਸ਼ਨ ਸਿੰਘ ਹਿੰਮਤਪੁਰਾ, ਗੁਰਤੇਜ ਸਿੰਘ ਨਾਹਲ ਖੋਟੇ, ਗੋਰਾ ਸਿੰਘ ਘੋਲੀਆ ਖ਼ੁਰਦ, ਹੰਸਾ ਸਿੰਘ ਕੋਕਰੀ ਕਲਾਂ, ਲੱਖਾ ਸਿੰਘ ਸਿੰਘਾਂ ਵਾਲਾ, ਮਲਕੀਤ ਸਿੰਘ ਲੰਡੇ, ਹਰਬੰਸ ਸਿੰਘ ਰੋਡੇ, ਮਨਜੀਤ ਸਿੰਘ ਬੁੱਘੀ ਪੁਰਾ, ਜੱਗਾ ਸਿੰਘ ਕੁੱਸਾ, ਦਰਸ਼ਨ ਸਿੰਘ ਘੋਲੀਆਂ ਕਲਾਂ ਤੋਂ ਇਲਾਵਾ ਸੈਂਕੜੇ ਮਜ਼ਦੂਰ ਹਾਜ਼ਰ ਸਨ¢

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਿਖ਼ਲਾਫ਼ ਕੀਤਾ ਜਾ ਰਿਹਾ ਪ੍ਰਚਾਰ ਕਾਂਗਰਸ ਦੀ ਸਾਜਿਸ਼ -ਮੱਖਣ ਬਰਾੜ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਅਥਾਹ ਸਤਿਕਾਰ ਨਾਲ ਹੀ ਨਹੀਂ ਨਿਵਾਜਿਆ ਸਗੋਂ ਰਾਜ ਸੱਤਾ ਦੇ ਵੀ ਸਾਰੇ ਸੁੱਖ ਦਿੱਤੇ ਪਰ ਅੱਜ ਸੁਖਦੇਵ ਸਿੰਘ ਢੀਂਡਸਾ ਵਲੋਂ ਜੋ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਲੜਕੀ ਦੇ ਪਿਤਾ ਦੇ ਬਿਆਨ ਮੁਤਾਬਿਕ ਲੜਕੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖਾਲਸਾ)- ਜ਼ਹਿਰੀਲੀ ਦਵਾਈ ਖਾਣ ਨਾਲ ਬੀਤੀ ਰਾਤ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਸਰਦੂਲ ਸਿੰਘ ਨੇ ਕਿਸੇ ਕਾਰਨ ਵੱਸ ਜ਼ਹਿਰੀਲੀ ਦਵਾਈ ...

ਪੂਰੀ ਖ਼ਬਰ »

ਐਸ.ਡੀ.ਐਮ. ਰਾਮ ਸਿੰਘ ਨਿਹਾਲ ਸਿੰਘ ਵਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ

ਨਿਹਾਲ ਸਿੰਘ ਵਾਲਾ, 25 ਜਨਵਰੀ (ਟਿਵਾਣਾ, ਖਾਲਸਾ, ਗਾਹਲਾ)- ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਮਾਰੋਹ ਨਵੀਂ ਦਾਣਾ ਮੰਡੀ ਰਣਸੀਂਹ ਖ਼ੁਰਦ ਰੋਡ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਜਥੇਦਾਰਾਂ ਨੂੰ ਘਰ ਬੁਲਾ ਕੇ ਸਿੱਖ ਕੌਮ ਵਿਰੋਧੀ ਫ਼ੈਸਲੇ ਕਰਵਾਏ- ਢੀਂਡਸਾ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 25 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ, ਨਿਰਮਲਜੀਤ ਸਿੰਘ ਧਾਲੀਵਾਲ)- ਮੈਂਬਰ ਰਾਜ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾ ਵਿਖੇ ਸਾਬਕਾ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਜ਼ਿਲ੍ਹੇ 'ਚ ਕੋਈ ਹੁੰਗਾਰਾ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ 25 ਜਨਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰਡ ਿਖ਼ਲਾਫ਼ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਉਸ ਨੂੰ ਸਮੁੱਚੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਰਾਜੇਆਣਾ ਵਿਖੇ ਜਗਤਾਰ ਸਿੰਘ ਰਾਜੇਆਣਾ ਦੇ ਘਰ ਪੁੱਜੇ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਅੱਜ ਉਸ ਵੇਲੇ ਵੱਖ-ਵੱਖ ਤਰ੍ਹਾਂ ਦੀਆਂ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਤੇ ਅਕਾਲੀ ਨੇਤਾਵਾਂ ਨੇ ਵੀ ਕਨਸੋਆ ਲੈਣੀਆਂ ਸ਼ੁਰੂ ਕਰ ਦਿੱਤੀ ਜਦੋਂ ਅੱਜ ਬਾਅਦ ਦੁਪਹਿਰ ਅਚਾਨਕ ਮੈਂਬਰ ਰਾਜ ਸਭਾ ਤੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਪੱਤਰਕਾਰ ਫੂਲ ਮਿੱਤਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਫੂਲ ਮਿੱਤਲ ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਉੱਘੇ ਪੱਤਰਕਾਰ ਤੇ ਸਾਹਿਤਕਾਰ ਜਿਨ੍ਹਾਂ ਨੇ ਪੱਤਰਕਾਰਤਾ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ | ਫੂਲ ਮਿੱਤਲ ਬੀਤੇ ਦਿਨੀਂ 16 ਜਨਵਰੀ ਨੂੰ ਬੇਵਕਤੀ ਸਦੀਵੀਂ ਵਿਛੋੜਾ ਦੇ ਗਏ ਸਨ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਾਬਕਾ ਸਰਪੰਚ ਜਰਨੈਲ ਸਿੰਘ ਧਾਲੀਵਾਲ ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਬੇਅੰਤ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ ਅਤੇ ਸਿਕੰਦਰ ਸਿੰਘ ਧਾਲੀਵਾਲ ਦੇ ਤਾਇਆ ਅਤੇ ਭਾਈ ਰਣਜੀਤ ...

ਪੂਰੀ ਖ਼ਬਰ »

ਜਗਦੇਵ ਸਿੰਘ ਦੀ ਅਚਾਨਕ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)- ਕੁਝ ਲੋਕ ਲੋਕਾਂ ਦੇ ਦੁੱਖ ਸੁੱਖ ਦੀ ਖ਼ਾਤਰ ਆਪਣੀ ਜ਼ਿੰਦਗੀ ਦਾ ਕਾਫ਼ੀ ਹਿੱਸਾ ਉਨ੍ਹਾਂ ਲਈ ਸਮਰਪਿਤ ਕਰ ਦਿੰਦੇ ਹਨ ਤੇ ਉਹ ਸ਼ਖ਼ਸੀਅਤ ਜਦੋਂ ਇਸ ਸੰਸਾਰ ਤੋਂ ਵਿੱਛੜ ਜਾਂਦੀ ਹੈ ਤਾਂ ਉਹੀ ਲੋਕ ਧਾਹਾਂ ਮਾਰ ਕੇ ਰੋਂਦੇ ਹਨ | ...

ਪੂਰੀ ਖ਼ਬਰ »

ਛੱਜੂ ਰਾਮ ਦਾ ਸ਼ਹੀਦੀ ਸਮਾਗਮ ਭਲਕੇ - ਗਿੱਲ

ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)- ਹਿੰਦੁਸਤਾਨ ਰਿਪਬਲਿਕਨ ਆਰਮ ਦੇ ਮੈਂਬਰ ਸ਼ਹੀਦ ਕਾਮਰੇਡ ਛੱਜੂ ਰਾਮ ਦਾ 71ਵਾਂ ਸ਼ਹੀਦੀ ਸਮਾਗਮ 27 ਜਨਵਰੀ ਨੂੰ ਪਿੰਡ ਕੋਕਰੀ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ ਵਾਲੇ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ | ਸ਼ਹੀਦ ਛੱਜੂ ਰਾਮ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਸਹਾਇਤਾ ਕਰਨਾ ਪੁੰਨ ਦਾ ਕੰਮ- ਸਮਿ੍ਤੀ ਗਰਗ

ਆਰੀਆ ਗਰਲਜ਼ ਸਕੂਲ ਦੇ ਪ੍ਰਬੰਧਕ ਬੋਧਰਾਜ ਮਜੀਠੀਆ ਐਡਵੋਕੇਟ ਨੂੰ ਰਾਸ਼ੀ ਭੇਟ ਕਰਦੇ ਹੋਏ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ, ਸਮਿ੍ਤੀ ਗਰਗ ਤੇ ਮੰਚ ਦੇ ਅਹੁਦੇਦਾਰ ਤੇ ਮੈਂਬਰ | ਤਸਵੀਰ: ਰਾਜੇਸ਼ ਕੋਛੜ ਮੋਗਾ, 25 ਜਨਵਰੀ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ...

ਪੂਰੀ ਖ਼ਬਰ »

ਘਰ ਅੱਗੋਂ ਮੋਟਰਸਾਈਕਲ ਚੋਰੀ

ਕੋਟ ਈਸੇ ਖਾਂ, 25 ਜਨਵਰੀ (ਨਿਰਮਲ ਸਿੰਘ ਕਾਲੜਾ)- ਸਥਾਨਕ ਦਸਮੇਸ਼ ਨਗਰ ਗਲੀ ਵਿਚੋਂ ਘਰ ਅੱਗੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਮੋਟਰਸਾਈਕਲ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕੋਟ ਈਸੇ ਖਾਂ ਨੇ ਆਪਣੀ ਪੁਲਿਸ ਰਿਪੋਰਟ ਵਿਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਚੈਨੀ ਲਾਹੁਣ ਤੇ ਕੁੱਟਮਾਰ ਕਰਨ ਿਖ਼ਲਾਫ਼ ਪੰਜ ਨਾਮਜ਼ਦ

ਮੋਗਾ, 25 ਜਨਵਰੀ (ਸ਼ਿੰਦਰ ਸਿੰਘ ਭੁਪਾਲ)- ਕਮਲਦੀਪ ਸਿੰਘ (36) ਪੁੱਤਰ ਮੁਖ਼ਤਿਆਰ ਸਿੰਘ ਵਾਸੀ ਇੰਡਸਟਰੀਅਲ ਏਰੀਆ ਮੁਹਾਲੀ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 24 ਜਨਵਰੀ ਨੂੰ ਬਾਅਦ ਦੁਪਹਿਰ 1:30 ਵਜੇ ਦੇ ਕਰੀਬ ਉਸ ਦੇ ਲਾਲ ਸਿੰਘ ਰੋਡ ਮੋਗਾ ਵਿਖੇ ...

ਪੂਰੀ ਖ਼ਬਰ »

ਮੁਅੱਤਲ ਕੌਾਸਲਰ ਵਲੋਂ ਗਵਾਹੀਆਂ ਪਾਉਣ 'ਤੇ ਹਾਈਕੋਰਟ ਨੇ ਲਿਆ ਨੋਟਿਸ

ਮੋਗਾ, 25 ਜਨਵਰੀ (ਗੁਰਤੇਜ ਸਿੰਘ)- ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਜੱਜ ਰੇਖਾ ਮਿੱਤਲ ਨੇ ਇਕ ਗੰਭੀਰ ਮਾਮਲੇ ਵਿਚ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੋਗਾ ਤੋਂ ਰਿਕਾਰਡ ਤਲਬ ਕਰ ਕੇ ਡਿਪਟੀ ਐਡਵੋਕੇਟ ਜਨਰਲ ਤੋਂ ਅਗਲੀ ਤਾਰੀਖ਼ ਤੇ ਹਲਫ਼ਨਾਮਾ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਦੇ ਤਿੰਨ ਖਿਡਾਰੀਆਂ ਨੂੰ ਅੱਜ ਗਣਤੰਤਰ ਦਿਵਸ 'ਤੇ ਕੀਤਾ ਜਾਵੇਗਾ ਸਨਮਾਨਿਤ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਅਤੇ ਉੱਘੀ ਵਿਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਤਿੰਨ ਵਿਦਿਆਰਥੀ ਖੇਡਾਂ ਵਿਚ ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਲਈ ਗਣਤੰਤਰੀ ਦਿਵਸ 'ਤੇ ਗੁਰਪ੍ਰੀਤ ਸਿੰਘ ਕਾਂਗੜ ਮਾਲ, ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ 30 ਨੂੰ ਕੀਤੇ ਜਾਣਗੇ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਅਨੰਦ ਕਾਰਜ- ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਜਿੱਥੇ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਸਮੂਹ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

65ਵਾਂ ਲਾਲਾ ਲਾਜਪਤ ਰਾਏ ਯਾਦਗਾਰੀ ਖੇਡ ਮੇਲਾ ਢੁੱਡੀਕੇ ਵਿਖੇ ਸ਼ੁਰੂ

ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)- ਗ਼ਦਰੀ ਬਾਬਿਆਂ ਦੀ ਧਰਤੀ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੀ ਜਨਮ ਭੂਮੀ ਪਿੰਡ ਢੁੱਡੀਕੇ ਵਿਖੇ ਕਰਵਾਏ ਜਾ ਰਹੇ 65ਵੇਂ ਲਾਲਾ ਲਾਜਪਤ ਰਾਏ ਯਾਦਗਾਰੀ ਖੇਡ ਮੇਲੇ ਦੀ ਅੱਜ ਸ਼ੁਰੂਆਤ ਹੋ ਗਈ | ਅੱਜ ਹਾਕੀ ਟੂਰਨਾਮੈਂਟ ਦਾ ਰਸਮੀ ...

ਪੂਰੀ ਖ਼ਬਰ »

ਬੰਦ ਨੂੰ ਕੋਟ ਈਸੇ ਖਾਂ 'ਚ ਨਹੀਂ ਮਿਲਿਆ ਹੁੰਗਾਰਾ

ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖਾਲਸਾ)- ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ) ਸਮੇਤ ਕੁਝ ਹੋਰਨਾਂ ਜਥੇਬੰਦੀਆਂ ਵਲੋਂ ਦਿੱਤੇ 25 ਜਨਵਰੀ ਦੇ ਬੰਦ ਦੇ ਸੱਦੇ ਨੂੰ ਸਥਾਨਕ ਸ਼ਹਿਰ ਵਿਚ ਹਾਂ ਪੱਖੀ ਹੁੰਗਾਰਾ ਨਹੀਂ ਮਿਲ ਸਕਿਆ ਤੇ ਦੁਕਾਨਾਂ ਕੁਝ ਸਮੇਂ ਲਈ ਬੰਦ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ, ਆਮ ਵਾਂਗ ਖੱੁਲ੍ਹੇ ਬਾਜ਼ਾਰ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਲ ਖ਼ਾਲਸਾ ਵਲੋਂ ਭਾਰਤ ਦੇ ਗਣਤੰਤਰ ਦਿਵਸ ਮੌਕੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਇਸ ਬੰਦ ਦੇ ਸੱਦੇ ਦਾ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਪਤੰਗ ਉਡਾਉਣ ਸਮੇਂ ਮਾਪੇ ਬੱਚਿਆਂ ਨੂੰ ਚਾਈਨਾ ਡੋਰ ਵਰਤਣ ਤੋਂ ਵਰਜਣ-ਐਸ.ਡੀ.ਓ.

ਮੋਗਾ, 25 ਜਨਵਰੀ (ਸ਼ਿੰਦਰ ਸਿੰਘ ਭੁਪਾਲ)- ਸਾਲਾਨਾ ਪੇਪਰ ਨਜ਼ਦੀਕ ਹੋਣ ਦੇ ਬਾਵਜੂਦ ਸਕੂਲੀ ਬੱਚਿਆਂ ਵਲੋਂ ਚਾਈਨਾ ਡੋਰ ਵਾਲੀਆਂ ਪਤੰਗਾਂ ਉਡਾਏ ਜਾਣ ਦਾ ਰੁਝਾਨ ਜਾਰੀ ਹੈ ਅਤੇ ਜਿਵੇਂ ਜਿਵੇਂ ਬਸੰਤ ਪੰਚਵੀਂ ਨਜ਼ਦੀਕ ਆ ਰਹੀ ਹੈ ਬੱਚਿਆਂ ਵਿਚ ਪਤੰਗਾਂ ਉਡਾਉਣ ਦਾ ਜੋਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਮੋਗਾ ਦੇ ਗੁਰੂ ਨਾਨਕ ਕਾਲਜ ਵਿਚ 10ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਮਜ਼ਬੂਤ ਲੋਕਤੰਤਰ ਲਈ ਇਲੈਕਟੋਰਲ ਸਾਖਰਤਾ' ਵਿਸ਼ੇ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ

ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ, ਵਿਚ 4 ਨਵੰਬਰ 2015 'ਚ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ਸਿੰਘ ਮੱਲ ਕੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਆੜ੍ਹਤੀਆਂ ਵਲੋਂ ਸਨਮਾਨ ਸਮਾਰੋਹ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਸਬਜ਼ੀ ਮੰਡੀ ਦੀ ਆੜ੍ਹਤੀਆ ਐਸੋ. ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ, ਉਪ ਚੇਅਰਮੈਨ ਸੁਭਾਸ਼ ਗੋਇਲ ...

ਪੂਰੀ ਖ਼ਬਰ »

ਮਾਈ ਮੋਗਾ ਵੈੱਲਫੇਅਰ ਸੁਸਾਇਟੀ ਦੀ ਪਹਿਲ 'ਤੇ ਪ੍ਰਵਾਸੀ ਪੰਜਾਬੀ ਜਗਦੀਪ ਸਿੰਘ ਖੇਲ੍ਹਾ ਨੇ 11 ਬੱਚੀਆਂ ਨੂੰ ਗੋਦ ਲਿਆ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਾਈ ਮੋਗਾ ਵੈੱਲਫੇਅਰ ਸੁਸਾਇਟੀ ਦੀ ਪਹਿਲ 'ਤੇ ਸਕੂਲੀ ਵਿਦਿਆਰਥਣਾਂ ਨੂੰ ਸਿੱਖਿਅਤ ਕਰਨ ਦੇ ਯਤਨਾਂ ਨੂੰ ਉਸ ਵੇਲੇ ਹੋਰ ਉਤਸ਼ਾਹ ਮਿਲਿਆ ਜਦੋਂ ਪ੍ਰਵਾਸੀ ਪੰਜਾਬੀ ਜਗਦੀਪ ਸਿੰਘ ਖੇਲ੍ਹਾ ਕੈਨੇਡਾ ਨੇ ਮੋਗਾ ...

ਪੂਰੀ ਖ਼ਬਰ »

ਜੈ ਸਿੰਘ ਬਰਾੜ ਦਿਆਲਪੁਰਾ ਭਾਈ ਕਾ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 25 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)- ਸਾਬਕਾ ਸਰਪੰਚ ਨਿਰਭੈ ਸਿੰਘ ਕੈਨੇਡੀਅਨ ਦੇ ਵੱਡੇ ਭਰਾਤਾ ਜੈ ਸਿੰਘ ਬਰਾੜ (ਸੱਧਰ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਜ਼ਫ਼ਰਨਾਮਾ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਸਮਾਲਸਰ, 25 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)- ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਜ਼ ਵਿਚਾਲੇ ਹੋਇਆ ਪੇਂਟਿੰਗ ਮੁਕਾਬਲਾ

ਕੋਟ ਈਸੇ ਖਾਂ, 25 ਜਨਵਰੀ (ਯਸ਼ਪਾਲ ਗੁਲਾਟੀ)- 20 ਤੋਂ 26 ਜਨਵਰੀ ਤੱਕ ਮਨਾਏ ਜਾ ਰਹੇ ਬੇਟੀ ਬਚਾਓ ਬੇਟੀ ਪੜ੍ਹਾਓ ਹਫ਼ਤੇ ਤਹਿਤ ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਐਨ.ਐਸ.ਐਸ. ਵਲੰਟੀਅਰਜ਼ ਦੇ ਪੋਸਟਰ ਬਣਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX