ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬਸਰਾ)-ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ਉਪਰ ਅੱਜ ਕੇਨਰਾ ਬੈਂਕ ਦੇ ਸਾਹਮਣੇ ਅੱਜ ਜਥੇਬੰਦੀ ਦੀ ਲੁਧਿਆਣਾ ਇਕਾਈ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ਕਾਮਰੇਡ ਨਰੇਸ਼ ਗੋੜ, ਕਾਮਰੇਡ ਪਵਨ ਠਾਕੁਰ, ਕਾਮਰੇਡ ਅਸ਼ੋਕ ਅਰੋੜਾ, ਕਾਮਰੇਡ ਜੀ.ਐਸ.ਮਾਂਗਟ, ਕਾਮਰੇਰਡ ਜੇ.ਪੀ ਕਾਲੜਾ, ਕਾਮਰੇਡ ਇਕਬਾਲ ਸਿੰਘ ਮੱਲ੍ਹੀ, ਕਾਮਰੇਡ ਕੇ.ਕੇ.ਖੁਲੱਰ, ਕਾਮਰੇਡ ਗੁਰਮੀਤ ਸਿੰਘ, ਕਾਮਰੇਡ ਚਿਰੰਜੀਵ ਜੋਸ਼ੀ ਨੇ ਸੰਬੋਧਨ ਕਰਦਿਆ ਕਿਹਾ ਕਿ ਜਥੇਬੰਦੀ ਅਤੇ ਆਈ.ਬੀ.ਏ ਵਿਚਾਲੇ ਕਈ ਮੀਟਿੰਗਾਂ ਦੇ ਬਾਵਜੂਦ ਬੈਂਕ ਮੁਲਾਜ਼ਮਾਂ ਦੀਆਂ ਚਿਰ ਤੋਂ ਲਮਕ ਰਹੀਆਂ ਤਨਖਾਹ ਸੋਧ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆ | ਇਸ ਮੌਕੇ ਕਾਮਰੇਡ ਗੋੜ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਜਥੇਬੰਦੀ ਵੱਲੋਂ ਅੱਜ ਤੇ ਕੱਲ੍ਹ ਦੋ ਦਿਨ ਦੀ ਹੜਤਾਲ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਗਿਆ ਤਾਂ 11, 12 ਅਤੇ 13 ਮਾਰਚ ਨੂੰ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਮੰਗਾਂ ਨਾ ਮੰਨੀਆ ਤਾ 1 ਅਪ੍ਰੈਲ ਤੋਂ ਬਾਅਦ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਆਪਣੀਆਂ ਮੰਗਾਂ ਜਿਵੇਂ 5 ਦਿਨ ਬੈਂਕਿੰਗ, ਮੂਲ ਵੇਤਨ ਨਾਲ ਭੱਤਿਆਂ ਦਾ ਰਲੇਵਾ, ਨਵੀਂ ਪੈਂਸ਼ਨ ਸਕੀਮ ਨੂੰ ਸਕਰੇਪ ਕੀਤਾ ਜਾਵੇ, ਪਰਿਵਾਰਕ ਪੈਂਸ਼ਨ ਵਿਚ ਸੁਧਾਰ ਸਮੇਤ ਵੱਖ-ਵੱਖ ਮੰਗਾਂ ਲਈ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਈ.ਬੀ.ਏ ਇਹ ਦਲੀਲ ਦੇ ਰਿਹਾ ਹੈ ਕਿ ਬੈਂਕਾਂ ਕੋਲ ਕਰਮਚਾਰੀਆਂ ਨਾਲ ਸਾਂਝਾ ਕਰਨ ਯੋਗ ਲਾਭ ਨਹੀਂ ਹੈ, ਜਦਕਿ ਇਹ ਪੁਰੀ ਤਰ੍ਹਾਂ ਸਹੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬੈਂਕਾਂ ਦੇ ਐਨ.ਪੀ.ਏ ਦੀ ਵਸੂਲੀ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ, ਜਿਸ ਦੇ ਸਿੱਟੇ ਵਜੋਂ ਬੈਂਕਾਂ ਦੇ ਕਰੋੜਾਂ ਰੁਪਏ ਫਸੇ ਹੋਏ ਹਨ, ਜੇਕਰ ਬੈਂਕਾਂ ਦੇ ਇਸ ਐਨ.ਪੀ.ਏ ਤੋਂ ਇਲਾਵਾ ਗੱਲ ਕਰੀਏ ਤਾ ਬੈਂਕ ਮੁਲਾਜ਼ਮ ਆਪਣੇ ਕੁਸ਼ਲ ਕੰਮਕਾਰ ਨਾਲ ਬੈਂਕਾਂ ਨੂੰ ਲਗਾਤਾਰ ਲਾਭ ਵਾਲੇ ਪਾਸੇ ਲੈ ਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਬੈਂਕ ਲਗਾਤਾਰ ਸਾਲ ਦਰ ਸਾਲ ਵੱਧ ਤੋਂ ਵੱਧ ਆਪ੍ਰੇਟਿੰਗ ਲਾਭ ਕਮਾ ਰਹੇ ਹਨ, ਉਥੇ ਹੀ ਫਸੇ ਹੋਏ ਕਰਜਿਆਂ ਅਤੇ ਐਨ.ਪੀ.ਏ ਦੇ ਸਰਕਾਰ ਵਲੋਂ ਕੀਤੇ ਪ੍ਰਾਵਧਾਨਾਂ ਕਰਕੇੇ ਭਾਰੀ ਭਰਕਮ ਮੁਨਾਫਾ ਅਲੋਕ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਐਨ.ਪੀ.ਏ ਕਰਕੇ ਹੀ ਬੈਂਕਾਂ ਦਾ ਸ਼ੁੱਧ ਲਾਭ ਘੱਟ ਹੋ ਰਿਹਾ ਹੈ ਨਾ ਕਿ ਕਰਮਚਾਰੀਆਂ ਅਤੇ ਅਧਿਕਾਰੀਆਂ ਕਰਕੇ ਇਸ ਵਿਚ ਕਟੌਤੀ ਆਈ ਹੈ | ਉਨ੍ਹਾਂ ਕਿਹਾ ਕਿ ਇਸ ਸਭ ਦੇ ਕਾਰਨ ਤਨਖਾਹ ਸੋਧ ਨੂੰ ਸਵੀਕਾਰ ਨਾ ਕਰਨਾ ਕਿਸੇ ਵੀ ਤਰ੍ਹਾਂ ਸਹੀ ਨਹੀਂ ਹੈ | ਇਸ ਲਈ ਜਥੇਬੰਦੀ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਿਹਾ ਕਿ ਬੈਂਕ ਮੁਲਾਜਮ ਜਥੇਬੰਦੀਆਂ ਹਮੇਸ਼ਾ ਮੁਲਾਜ਼ਮਾਂ ਦੇ ਹੱਕ ਲਈ ਆਵਾਜ ਬੁਲੰਦ ਕਰਦੀਆਂ ਰਹਿਣਗੀਆ ਅਤੇ ਸੰਘਰਸ਼ ਜਾਰੀ ਰਖਿਆ ਜਾਵੇਗਾ |
ਬੈਂਕਾਂ ਕਾਰਨ ਆਮ ਲੋਕਾਂ ਨੂੰ ਹੋਣਾ ਪਿਆ ਖੱਜਲ-ਖੁਆਰ
ਲੁਧਿਆਣਾ, ਬੈਂਕ ਮੁਲਾਜਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਮੁਕੰਮਲ ਹੜਤਾਲ ਕਾਰਨ ਅੱਜ ਜਨਤਕ ਖੇਤਰ ਦੇ ਸਾਰੇ ਬੈਂਕਾਂ ਵਿਚ ਕਾਰੋਬਾਰ ਬੰਦ ਰਿਹਾ, ਜਿਸ ਕਾਰਨ ਆਮ ਲੋਕਾਂ ਨੂੰ ਹੜਤਾਲ ਬਾਰੇ ਜਾਣਕਾਰੀ ਨਾ ਹੋਣ ਕਾਰਨ ਖੱਜਲ-ਖੁਆਰ ਹੋਣਾ ਪਿਆ | ਬੈਂਕਾਂ ਦੇ ਬਾਹਰ ਯੂਨੀਵਰਸਟੀਆਂ ਦੇ ਵਿਦਿਆਰਥੀ ਤੇ ਬੈਂਕ ਨਾਲ ਸਬੰਧਤ ਹੋਰ ਕੰਮਕਾਰ ਲਈ ਘਰੋਂ ਬੈਂਕ ਆਏ ਗਾਹਕਾਂ ਨੂੰ ਜਦੋਂ ਬੈਂਕ ਪਹੁੰਚ ਕੇ ਪਤਾ ਲਗਾ ਕਿ ਅੱਜ ਬੈਂਕ ਬੰਦ ਹੈ ਤਾ ਉਨ੍ਹਾਂ ਨੂੰ ਨਿਰਾਸ਼ ਵਾਪਸ ਪਰਤਣਾ ਪਿਆ |
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਇਹ ਕਥਿਤ ਦੋਸ਼ੀਆਂ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਭਾਜਪਾ ਆਗੂ ਕਮਲ ਚੇਤਲੀ ਅਤੇ ਰਣਜੀਤ ਸਿੰਘ ਢਿੱਲੋਂ ਨੇ ਪੁਲਿਸ ਅਤੇ ਨਗਰ ਨਿਗਮ ਖਿਲਾਫ਼ ਰੇਹੜੀ ਫੜੀ ਯੂਨੀਅਨ ਵਲੋਂ ਕੀਤੇ ਵਿਰੋਧ ਪ੍ਰਦਰਸ਼ਨ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਰਾਤ ਇਕ ਅਹਿਮ ਹੁਕਮ ਜਾਰੀ ਕਰਕੇ ਲਾਈਵ ਸ਼ੋਅ ਦੌਰਾਨ ਅਸ਼ਲੀਲ, ਹਥਿਆਰਾਂ ਅਤੇ ਨਸ਼ੇ ਨਾਲ ਸਬੰਧਿਤ ਗਾਣੇ ਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਅੱਜ ਦੇਰ ਰਾਤ ਪੁਲਿਸ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬੱਚੀ ਨੂੰ ਅਗਵਾ ਦੀ ਕੋਸ਼ਿਸ਼ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨ ਨੂੰ ਤਿੰਨ ਸਾਲ ਕੈਦ ਅਤੇ 7 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਸ਼ਹੀਦ ਬਾਬਾ ਦੀਪ ਸਿੰਘ ਅਤੇ ਬਾਬਾ ਸਾਧੂ ਸਿੰਘ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ...
ਡਾਬਾ/ਲੁਹਾਰਾ, 31 ਜਨਵਰੀ (ਕੁਲਵੰਤ ਸਿੰਘ ਸੱਪਲ)-ਵਿਸ਼ਵ ਪੱਧਰ 'ਤੇ ਛਾਈ ਮੰਦੀ ਅਤੇ ਦਿਨੋਂ ਦਿਨ ਵਧ ਰਹੇ ਲੋਹੇ ਦੇ ਰੇਟਾਂ ਕਾਰਨ ਮਹਾਂਨਗਰ ਲੁਧਿਆਣਾ ਦੀ ਸਨਅਤ ਪਹਿਲਾਂ ਹੀ ਘਾਟੇ 'ਚ ਚੱਲ ਰਹੀ ਹੈ | ਉਪਰੋਂ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਬਿਜਲੀ ਦੇ ...
ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬਸਰਾ)-ਚੀਨ ਵਿਚ ਪਿਛਲੇ ਦਿਨਾਂ ਦੌਰਾਨ ਕੋਰੋਨਾ ਵਾਇਰਸ ਨਾਲ ਸੈਂਕੜੇ ਮੌਤਾਂ ਹੋ ਜਾਣ ਤੋਂ ਬਾਅਦ ਇਸ ਭਿਆਨਕ ਵਾਇਰਸ ਦੇ ਦੂਜੇ ਦੇਸ਼ਾਂ ਵਿਚ ਫੈਲਣ ਦੇ ਖਤਰੇ ਦੇ ਮੱਦੇਨਜ਼ਰ ਜਿੱਥੇ ਸਰਕਾਰਾਂ ਚਿੰਤਤ ਹਨ ਅਤੇ ਆਪਣੇ ਨਾਗਰਿਕਾਂ ਦੀ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਸਵਰੂਪ ਨੂੰ ਦੇਖ ਕੇ ਲੱਗਦਾ ਹੈ ਕਿ ਮਾਤਾ ਖੁਦ ਸਾਨੂੰ ਪੁਕਾਰ ਰਹੀ ਹੈ, ਇਕ ਅਦੁੱਤੀ ਸ਼ਕਤੀ ਨਾਲ ਅਨੁਭਵ ਪੂਰੇ ਤਨ ਮਨ 'ਚ ਸਕਾਰਤਮਕ ਊਰਜਾ ਪ੍ਰਦਾਨ ਕਰ ਰਹੀ ਹੈ | ਮਾਂ ਬਗਲਾਮੁਖੀ ਤਾਂ ਸਤਿਕਾਰਤ ਸਰਸਵਤੀ ਦਾ ਸਵਰੂਪ ...
ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬਸਰਾ)-ਚੀਨ ਵਿਚ ਫੈਲੇ ਕੋਰੋਨਾ ਵਾਇਰਸ ਤੋਂ ਬਚਾਅ, ਤਿਆਰੀਆਂ ਅਤੇ ਇਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਵਿਸ਼ੇਸ਼ ਉਪਰਾਲੇ ਆਰੰਭੇ ਹਨ, ਜਿਸ ਤਹਿਤ ਸਿਵਲ ਸਰਜਨ ਲੁਧਿਆਣਾ, ਡਾ. ਰਾਜੇਸ਼ ਕੁਮਾਰ ਬੱਗਾ ਵਲੋਂ ਨਿੱਜੀ ਹਸਪਤਾਲਾਂ ਦੇ ...
ਲੁਧਿਆਣਾ, 31 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪਿਆਰਾ ਸਿੰਘ ਪਰਮਾਰ ਸੁਸਾਇਟੀ ਦਾ ਪੰਜਵਾਂ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ | ਸਮਾਗਮ ਦੌਰਾਨ 24 ਵਿਦਿਆਰਥੀਆਂ ਨੂੰ 20,000 ...
ਲੁਧਿਆਣਾ, 31 ਜਨਵਰੀ (ਬੀ.ਐਸ.ਬਰਾੜ)-ਜਨਵਰੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਦੇ ਕਿੱਤਿਆਂ ਵਿਚ ਪ੍ਰਗਤੀਸ਼ੀਲ ਅਤੇ ਮੋਹਰੀ ਕਿਸਾਨਾਂ ਨੂੰ ਇਸ ਵਰ੍ਹੇ ਮੁੱਖ ਮੰਤਰੀ ਇਨਾਮ ਦੇਣ ਲਈ 10 ਫਰਵਰੀ ਤੱਕ ਅਰਜ਼ੀਆਂ ਦੀ ਮੰਗ ...
ਲੁਧਿਆਣਾ, 31 ਜਨਵਰੀ (ਅਮਰੀਕ ਸਿੰਘ ਬੱਤਰਾ)-ਬੈਂਕਾਂ ਦੀ 31 ਜਨਵਰੀ ਨੂੰ ਹੜਤਾਲ ਹੋਣ ਕਾਰਨ ਨਗਰ ਨਿਗਮ ਪ੍ਰਸ਼ਾਸਨ ਨੇ ਪਾਣੀ, ਸੀਵਰੇਜ ਬਿੱਲ 10 ਫੀਸਦੀ ਰਿਬੇਟ ਨਾਲ ਜਮ੍ਹਾ ਕਰਾਉਣ ਲਈ 3 ਫਰਵਰੀ ਤੱਕ ਛੂਟ ਦਿੱਤੀ ਹੈ | ਓ.ਐਾਡ.ਐਮ ਸੈਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ 10 ਫੀਸਦੀ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਸਥਿਤ ਬਜਾਜ ਸੰਨਜ਼ ਲਿਮਟਿਡ ਫੈਕਟਰੀ ਵਿਚ ਇਕ ਵਰਕਰ ਵਲੋਂ ਮਾਲਕਾਂ ਦਾ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...
ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ ਵੱਖ ਕੁਰੀਤੀਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਤਿੰਨ ਸਾਲ ਕੈਦ ਅਤੇ 25 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 23 ਅਪ੍ਰੈਲ 2015 ਨੂੰ ਧਾਂਦਰਾ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਵਿਸ਼ਾਲ ਮੈਗਾ ਮਾਰਟ ਮਾਰਕੀਟ ਸਥਿਤ ਬਰਨ ਜਿੰਮ ਵਿਚ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਜਿੰਮ ਦੀ ਮਹਿਲਾ ਮੁਲਾਜ਼ਮ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ ਕੀਤਾ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਟਰੈਫ਼ਿਕ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਗਿੱਲ ਪਿੰਡ ਤੋਂ ਅਮਲਤਾਸ ਹੋਟਲ ਤੱਕ ਐਲੀਵੇਟਿਡ ਰੋਡ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਨੇ ਨੈਸ਼ਨਲ ਹਾਈਵੇਟ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੋਚਰ ਮਾਰਕੀਟ ਅਤੇ ਆਸਪਾਸ ਦੇ ਇਲਾਕਿਆਂ 'ਚ ਦਿਨ-ਬ-ਦਿਨ ਗੰਭੀਰ ਰੋਜ਼ ਹੁੰਦੀ ਜਾ ਰਹੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਇਲਾਕਾ ਨਿਵਾਸੀਆਂ ਦਾ ਵਫ਼ਦ ਅੱਜ ਏ.ਸੀ.ਪੀ ਗੁਰਦੇਵ ਸਿੰਘ ਨੂੰ ਮਿਲਿਆ ਅਤੇ ਇਸ ਸਮੱਸਿਆ ਨੂੰ ਹੱਲ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਜ਼ਿਲ੍ਹਾ ...
ਲੁਧਿਆਣਾ, 31 ਜਨਵਰੀ (ਅਮਰੀਕ ਸਿੰਘ ਬੱਤਰਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਕੌਾਸਲਰ ਮਮਤਾ ਆਸ਼ੂ ਵਲੋਂ ਪਿਛਲੇ 5 ਸਾਲ ਦੌਰਾਨ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਣਾਈਆਂ ਸੜਕਾਂ ਦੀ ਜਾਂਚ ਲਈ ਮੇਅਰ ਬਲਕਾਰ ਸਿੰਘ ਸੰਧੂ ਨੂੰ ਲਿਖੇ ਪੱਤਰ ਤੋਂ ਬਾਅਦ ...
ਲੁਧਿਆਣਾ, 31 ਜਨਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਪੰਜ ਫਰਵਰੀ ਨੂੰ ਹੋਣ ਵਾਲੀਆਂ ਮੁਲਾਜ਼ਮ ਯੂਨੀਅਨ ਦੀਆਂ ਚੋਣਾਂ ਵਿਚ ਜਿੱਥੇ ਇਕ ਪਾਸੇ ਪਿਛਲੇ ਲੰਮੇ ਸਮੇਂ ਤੋਂ ਪ੍ਰਧਾਨ ਚੱਲੇ ਆ ਰਹੇ ਬਲਦੇਵ ਸਿੰਘ ਵਾਲੀਆ ਇਸ ਵਾਰ ਫਿਰ ਚੋਣ ਮੈਦਾਨ ਵਿਚ ਹਨ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਮਹਾਂਨਗਰ ਦੀਆਂ 101 ਸਨਅਤੀ ਤੇ ਕਾਰੋਬਾਰੀ ਜਥੇਬੰਦੀਆਂ ਵਲੋਂ ਵਪਾਰ ਬਚਾਓ ਮੋਰਚਾ ਦੇ ਬੈਨਰ ਹੇਠਾਂ ਜੀ.ਐਸ.ਟੀ. ਦੇ ਭਿ੍ਸ਼ਟ ਅਧਿਕਾਰੀਆਂ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਜਿਸ ਸਬੰਧੀ ਸਨਅਤੀ ਤੇ ...
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਕਸ਼ਮੀ ਨਗਰ ਵਿਚ ਬੀਤੀ ਰਾਤ ਇਕ ਫੈਕਟਰੀ ਵਿਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਨੌਜਵਾਨ ਦੇ ਮਾਮੇ ਅਤੇ ਉਸ ਦੇ ਲੜਕੇ ਨੂੰ ਗਿ੍ਫਤਾਰ ਕਰ ਲਿਆ ...
ਜਲੰਧਰ, 31 ਜਨਵਰੀ (ਅ. ਬ.)-ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮੰਜ਼ਿਲ, ਫਾਰਟਿਊਨ ਚੈਂਬਰਜ਼ ਐਸ. ਸੀ. ਓ. 16-17 ਐਚ. ਡੀ. ਐਫ. ਸੀ. ਬੈਂਕ ਗਾਂਧੀ ਮਾਰਕੀਟ ਸਥਿਤ ਹੈ, ...
ਲੁਧਿਆਣਾ, 31 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰਕੇ ਬਣੇ 100 ਤੋਂ ਵੱਧ ਹੋਟਲਾਂ ਖਿਲਾਫ਼ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਨਗਰ ਨਿਗਮ ਪ੍ਰਸ਼ਾਸਨ ਵਲੋਂ ਪੁਖਤਾ ਕਾਰਵਾਈ ਨਾ ਕੀਤੇ ਜਾਣ ਤੇ ਕੌਾਸਲ ਆਫ਼ ਆਰ.ਟੀ.ਆਈ ਐਕਟਵਿਸਟ ਦੇ ...
ਆਲਮਗੀਰ, 31 ਜਨਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਵਿਖੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਸਦੀ ਦੇ ਇਕ ਮਹੱਤਵਪੂਰਨ ਵਿਸ਼ੇ ਇੰਟਲੈਕਚੁਅਲ ਪ੍ਰਾਪਰਟੀ ਰਾਈਟਸ ਤੇ ਐਕਸਪਰਟ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ...
ਫੁੱਲਾਂਵਾਲ, 31 ਜਨਵਰੀ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਸੈਕਰਟ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੀ ਕੱਲ੍ਹ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗ ਬਿਰੰਗੀਆਂ ਪੌਸ਼ਾਕਾਂ ਪਹਿਨ ਕੇ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵ) ਅੰਮਿ੍ਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਪੀ. ਡਬਲਿਊ. ਡੀ.) ਦੀ ਭਲਾਈ ਲਈ ਵਿੱਤੀ ਸਹਾਇਤਾ ਲਈ ਵਿਸ਼ੇਸ਼ ਫੰਡ ਕਾਇਮ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਫੰਡ ...
ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਵਿਦਿਆਰਥੀਆਂ ਲਈ ਦੰਦਾਂ ਦੀਆਂ ਬੀਮਾਰੀਆਂ ਸਬੰਧੀ ਚੈਕਅੱਪ ਅਤੇ ਸਾਂਭ ਸੰਭਾਲ ਲਈ ਮੈਡੀਕਲ ਕੈਂਪ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਜੀ.ਐਸ.ਟੀ. ਕਮਿਸ਼ਨਰੇਟ ਲੁਧਿਆਣਾ ਦੇ ਸੰਯੁਕਤ ਕਮਿਸ਼ਨਰ ਜੀ.ਐਸ.ਟੀ. ਰਾਜਨ ਲਛਾਲਾ ਦੇ ...
ਢੰਡਾਰੀ ਕਲਾਂ, 31 ਜਨਵਰੀ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਹੀ ਵਾਰਡ ਨੰਬਰ 30 ਢੰਡਾਰੀ ਕਲਾਂ ਦੇ ਹਾਲਤ ਚਿੰਤਾਜਨਕ ਬਣੇ ਹੋਏ ਹਨ | ਹਰ ਗਲੀ ਮੁਹੱਲੇ ਦੇ ਮੋੜ ਤੇ ਗੰਦਗੀ ਦੇ ਢੇਰ ਲੱਗੇ ਪਏ ਹਨ | ਹੁਣ ਤਾਂ ਇਹ ਹਲਾਤ ਹਨ ਕਿ ਗਲੀਆਂ ਵਿਚ ਸੀਵਰੇਜ ਦੇ ਮੇਨ ਹੋਲ ...
ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਕੁਝ ਦਿਨ ਪਹਿਲਾਂ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਦੀ ਨੀਤੀ ਅਨੁਸਾਰ ਸਮਾਰਟ ਰਾਸ਼ਨ ਕਾਰਡ ਹੋਲਡਰਾਂ ਨੂੰ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਸਤੀ ਕਣਕ ...
ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਅੱਜ ਇਕ ਪ੍ਰੈਸ ਮੀਟਿੰਗ ਪ੍ਰਧਾਨ ਡੀ.ਐਸ. ਚਾਵਲਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਨਿਊ ਇੰਡੀਆ ਇਸ਼ੋਰੈਸ ਦੇ ਸੀਨੀਅਰ ਡਵੀਜ਼ਨਲ ਮੈਨੇਜਰ ...
ਫੁੱਲਾਂਵਾਲ, 31 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪਿੰਡ ਦਾਦ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਅੱਜ ਸੈਸ਼ਨ 2019-20 ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਪੜ੍ਹਾਈ ਵਿਚ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਹੋਰ ਖੇਤਰਾਂ ਵਿਚ ...
ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਵ: ਕਵਲਇੰਦਰ ਸਿੰਘ ਦਾ ਜਨਮ ਦਰਵੇਸ਼ ਸਿਆਸਤਦਾਨ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਦੇ ਗ੍ਰਹਿ ਮਾਤਾ ਕਰਤਾਰ ਕੌਰ ਦੀ ਕੁੱਖੋਂ 16 ਨਵੰਬਰ 1955 ਨੂੰ ਲੁਧਿਆਣਾ ...
ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਮੁੱਢਲੇ ਬਾਨੀ ਮੈਂਬਰ ਅਤੇ ਕੌਮੀ ਹਾਕੀ ਖਿਡਾਰੀ ਅਮਰੀਕਾ ਵਸਦੇ ਜਸਵੀਰ ਸਿੰਘ ਚਾਹਲ ਨੇ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਵਧੀਆ ਕਿਸਮ ਦੀਆਂ 25 ਕਾਰਬਨ ਹਾਕੀ ਸਟਿੱਕਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX