ਤਾਜਾ ਖ਼ਬਰਾਂ


ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤੀਸ਼ ਕੁਮਾਰ ਨੇ ਤੋੜਿਆ ਗਠਜੋੜ
. . .  4 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  13 minutes ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  18 minutes ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  27 minutes ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 1 hour ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 1 hour ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 1 hour ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 1 hour ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 2 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 2 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 2 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 2 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਚਾਂਦੀ ਦਾ ਤਗਮਾ ਜੇਤੂ ਰਗਬੀ ਖਿਡਾਰਣ ਦਾ ਅੰਮਿ੍ਤਸਰ ਹਵਾਈ ਅੱਡੇ 'ਤੇ ਭਰਵਾਂ ਸਵਾਗਤ
. . .  about 3 hours ago
ਚਾਂਦੀ ਦੇ ਤਗਮੇ 'ਤੇ ਕਬਜਾ ਕੀਤਾ ਹੈ।ਇਸ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ਇਕੋ ਇਕ ਖਿਡਾਰਣ ਰਮਣੀਕ ਕੌਰ ਵੀ ਸ਼ਾਮਿਲ ਹੈ।ਚਾਂਦੀ ਦਾ ਤਗਮਾ ਜਿੱਤਣ ਵਾਲੀ ਰਮਣੀਕ ਕੌਰ ਦਾ ਅੱਜ ਭਾਰਤ ਵਾਪਸੀ ਮੌਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ...
ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਅੰਮ੍ਰਿਤਸਰ ਬੱਸ ਅੱਡਾ ਬੰਦ
. . .  about 3 hours ago
ਅੰਮ੍ਰਿਤਸਰ, 9 ਅਗਸਤ (ਗਗਨਦੀਪ ਸ਼ਰਮਾ) - ਪੰਜਾਬ ਮੋਟਰ ਯੂਨੀਅਨ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਨਿੱਜੀ ਟਰਾਂਸਪੋਰਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਅੱਜ ਸਵੇਰੇ ਸਾਢੇ ਸੱਤ ਵਜੇ ਤੋਂ ਬੱਸ ਅੱਡਾ ਬੰਦ ਕਰ...
ਨਿੱਜੀ ਬੱਸ ਆਪ੍ਰੇਟਰਾਂ ਵਲੋਂ ਤਲਵੰਡੀ ਸਾਬੋ ਬੱਸ ਅੱਡੇ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਬੱਸ ਅੱਡੇ ਦੇ ਗੇਟ ਬੰਦ ਕਰਕੇ ਨਿੱਜੀ ਟਰਾਂਸਪੋਟਰਾਂ...
ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦੇ ਰੋਸ ਵਜੋਂ ਫਗਵਾੜਾ ਬੱਸ ਸਟੈਂਡ ’ਤੇ ਧਰਨਾ ਸ਼ੁਰੂ
. . .  about 3 hours ago
ਫਗਵਾੜਾ, 9 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਮਹਿਲਾਵਾ ਨੂੰ ਮੁਫ਼ਤ ਸਹੂਲਤ ਦਿੱਤੇ ਜਾਣ ਤੋਂ ਖਫ਼ਾ ਹੋਏ ਨਿੱਜੀ ਬੱਸ ਆਪ੍ਰੇਟਰਾਂ ਨੇ ਅੱਜ ਬੱਸ ਸਟੈਂਡ ਵਿਖੇ ਰੋਸ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ...
ਹਰਪਾਲ ਸਿੰਘ ਚੀਮਾ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਦੇਣਗੇ ਸ਼ਰਧਾਂਜਲੀ
. . .  about 3 hours ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਪਿੰਡ ਢਢੋਗਲ (ਧੂਰੀ) ਵਿਖੇ ਸਵੇਰੇ 11 ਵਜੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ...
ਸੁਨਾਮ ਵਿਖੇ ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਚੱਕਾ ਜਾਮ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨਿੱਜੀ ਅਤੇ ਮਿੰਨੀ ਬੱਸ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਧਰਨਾ ਦੇਣ ਉਪਰੰਤ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ...
ਨਿੱਜੀ ਬੱਸਾਂ ਦੀ ਹੜਤਾਲ, ਸਵਾਰੀਆਂ ਪ੍ਰੇਸ਼ਾਨ
. . .  about 3 hours ago
ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ) - ਬੱਸ ਆਪਰੇਟਰ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਅੱਜ ਨਿੱਜੀ ਬੱਸਾਂ ਦੀ ਹੜਤਾਲ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ...
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12751 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 9 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,751 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,412 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
ਸ਼ਿਵ ਸੈਨਾ ਵਲੋਂ ਵਿਰੋਧੀ ਧਿਰ ਦੇ ਨੇਤਾ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼
. . .  about 5 hours ago
ਮੁੰਬਈ, 9 ਅਗਸਤ - ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਨਾਤੇ ਸ਼ਿਵ ਸੈਨਾ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਅੰਬਦਾਸ ਦਾਨਵੇ ਦੀ ਸਿਫ਼ਾਰਿਸ਼ ਕੀਤੀ ਹੈ।ਊਧਵ ਠਾਕਰੇ ਨੇ ਵਿਧਾਨ...
ਮੇਰਾ ਫਲੋਰੀਡਾ ਘਰ ਐਫ.ਬੀ.ਆਈ. ਦੁਆਰਾ ਘੇਰਾਬੰਦੀ ਤਹਿਤ - ਟਰੰਪ
. . .  about 5 hours ago
ਵਾਸ਼ਿੰਗਟਨ, 9 ਅਗਸਤ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ 'ਤੇ ਆਪਣੇ ਮਾਰ-ਏ-ਲਾਗੋ ਜਾਇਦਾਦ 'ਤੇ ਐਫ.ਬੀ.ਆਈ. ਛਾਪੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਸੁੰਦਰ ਘਰ ਫਲੋਰੀਡਾ ਦੇ ਪਾਮ ਬੀਚ ਵਿਚ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਪੰਜਾਬ / ਜਨਰਲ

ਸੱਭਿਆਚਾਰਕ ਬੁੱਤਾਂ ਦੇ ਹਟਾਏ ਜਾਣ ਨਾਲ ਵਿਰਾਸਤੀ ਮਾਰਗ 'ਚੋਂ ਖ਼ਤਮ ਹੋਇਆ ਇਕ 'ਸੈਲਫ਼ੀ ਪੁਆਇੰਟ'

ਜਸਵੰਤ ਸਿੰਘ ਜੱਸ
ਅੰਮਿ੍ਤਸਰ, 31 ਜਨਵਰੀ- ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਸੰਨ੍ਹ 2016 ਵਿਚ ਆਪਣੀ ਸਰਕਾਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ 'ਤੇ ਕੋਤਵਾਲੀ ਤੋਂ ਘੰਟਾ ਘਰ ਪ੍ਰਵੇਸ਼ ਦੁਆਰ ਤੱਕ ਉਲੀਕੇ ਤੇ ਸਿਰਜੇ ਗਏ ਸੁਪਨਮਈ ਪ੍ਰਾਜੈਕਟ ਵਿਰਾਸਤੀ ਮਾਰਗ ਵਿਚੋਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਨੂੰ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੁਝ ਸਿੱਖ ਜਥੇਬੰਦੀਆਂ ਦੀ ਮੰਗ 'ਤੇ ਇਥੋਂ ਹਟਾਉਣ ਦੇ ਕੀਤੇ ਫੈਸਲੇ ਉਪਰੰਤ ਇਸ ਨਿਵੇਕਲੇ ਪ੍ਰਾਜੈਕਟ ਨੂੰ ਗ੍ਰਹਿਣ ਲੱਗਣਾ ਸ਼ੁਰ ਹੋ ਗਿਆ ਹੈ | ਮੁੱਖ ਮੰਤਰੀ ਦੇ ਐਲਾਨ ਉਪਰੰਤ ਇਨ੍ਹਾਂ ਵਿਵਾਦਤ ਬੁੱਤਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ ਵਿਚ ਸਬੰਧਤ ਨਿੱਜੀ ਕੰਪਨੀ ਵਲੋਂ ਉਤਾਰ ਕੇ ਕਿਸੇ ਹੋਰ ਥਾਂ ਲਿਜਾਏ ਜਾਣ ਦਾ ਕਾਰਜ ਬੀਤੇ ਦਿਨ ਤੋਂ ਜਾਰੀ ਹੈ | ਸਰਕਾਰ ਦੇ ਇਸ ਫ਼ੈਸਲੇ ਨਾਲ ਜਿਥੇ ਸਾਢੇ ਤਿੰਨ ਸਾਲ ਪਹਿਲਾਂ ਸਥਾਪਤ ਕੀਤੇ ਗਏ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰ ਰਹੀਆਂ ਕੁਝ ਸਿੱਖ ਜਥੇਬੰਦੀਆਂ ਵਲੋਂ ਭਾਵੇਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਨੂੰ ਆਪਣੀ ਜਿੱਤ ਦੱਸਿਆ ਜਾ ਰਿਹਾ ਹੈ, ਉਥੇ ਸ਼ੋ੍ਰਮਣੀ ਕਮੇਟੀ ਦੇ ਕੁਝ ਅਧਿਕਾਰੀਆਂ ਸਮੇਤ ਕਈ ਸਿੱਖ ਬੁੱਧੀਜੀਵੀ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਤੋਂ ਕਾਫੀ ਨਿਰਾਸ਼ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਮਾਰਗ ਦਾ ਨਾਂਅ ਹੀ ਵਿਰਾਸਤੀ ਮਾਰਗ ਹੈ, ਉਸ 'ਚੋਂ ਵਿਰਾਸਤ ਨੂੰ ਹੀ ਖਤਮ ਕਰਨ ਦਾ ਰੁਝਾਣ ਠੀਕ ਨਹੀਂ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕਈ ਦਹਾਕਿਆਂ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਇਸੇ ਰਸਤੇ ਵਿਚ ਮਹਾਰਾਣੀ ਮਲਕਾਂ ਦਾ ਬੁੱਤ ਵੀ ਸਥਾਪਤ ਰਿਹਾ ਹੈ ਪਰ ਕਦੇ ਵੀ ਕਿਸੇ ਸਿੱਖ ਜਥੇਬੰਦੀ ਨੇ ਇਤਰਾਜ਼ ਨਹੀਂ ਸੀ ਕੀਤਾ | ਅਕਾਲੀ ਸਰਕਾਰ ਵੇਲੇ 2016 ਵਿਚ ਕਰੋੜਾਂ ਦੀ ਲਾਗਤ ਨਾਲ ਉਸਾਰੇ ਗਏ ਇਸ ਵਿਰਾਸਤੀ ਮਾਰਗ ਵਿਚ ਘੋੜੇ 'ਤੇ ਸਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵਿਸ਼ਾਲ ਬੁੁੱਤ ਸਮੇਤ ਉਨ੍ਹਾਂ ਦੇ ਦਰਬਾਰੀਆਂ ਤੇ ਸਿੱਖ ਜਰਨੈਲਾਂ ਹਰੀ ਸਿੰਘ ਨਲਵਾ ਤੇ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਵਿਸ਼ਾਲ ਬੁੱਤਾਂ ਤੋਂ ਇਲਾਵਾ ਸੰਵਿਧਾਨ ਦੇ ਨਿਰਮਾਤਾ ਡਾ: ਅੰਬੇਦਕਰ ਤੇ ਜਲਿ੍ਹਆਂ ਵਾਲਾ ਬਾਗ ਦੇ ਐਨ ਸਾਹਮਣੇ ਵਿਰਾਸਤੀ ਮਾਰਗ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਵਜੋਂ ਚਿੱਟੇ ਸੰਗਮਰਮਰ ਦਾ ਇਕ ਬੁੱਤ ਵੀ ਲਗਾਇਆ ਗਿਆ | ਇਸ ਦੇ ਨਾਲ ਹੀ ਧਰਮ ਸਿੰਘ ਮਾਰਕੀਟ ਦੇ ਸਾਹਮਣੇ ਤਿੰਨ ਸੰਗਮਰਮਰ ਦੇ ਵਿਸ਼ਾਲ ਥੜਿਆਂ 'ਤੇ ਭੰਗੜਾ ਪਾਉਂਦੇ ਪੰਜਾਬੀ ਗੱਭਰੂਆਂ, ਗਿੱਧਾ-ਕਿੱਕਲੀ ਪਾਉਂਦੀਆਂ ਪੰਜਾਬਣ ਮੁਟਿਆਰਾਂ ਤੇ ਢੋਲੀ ਆਦਿ ਸਮੇਤ 9 ਦੇ ਕਰੀਬ ਧਾਤਾਂ ਦੇ ਵਿਸ਼ਾਲ ਅਕਾਰ ਦੇ ਬੁੱਤ ਵੀ ਸਥਾਪਤ ਕੀਤੇ ਗਏ ਸਨ, ਜੋ ਦੇਸ਼-ਵਿਦੇਸ਼ ਤੋਂ ਪੁੱਜਦੇ ਸੈਲਾਨੀਆਂ ਦਾ ਮਨ ਮੋਹਦਿਆਂ ਉਨ੍ਹਾਂ ਨੂੰ ਅਮੀਰ ਪੰਜਾਬੀ ਵਿਰਸੇ 'ਤੇ ਸੱਭਿਆਚਾਰ ਦੀ ਝਲਕ ਦਰਸਾਉਂਦੇ ਸਨ | ਇਹ ਸੱਭਿਆਚਾਰ ਬੁੱਤ ਸੈਲਾਨੀਆਂ ਤੇ ਸ਼ਰਧਾਲੂਆਂ ਦੇ ਮੁੱਖ ਸੈਲਫੀ ਪੁਆਇੰਟ ਵੀ ਬਣ ਚੁੱਕੇ ਸਨ ਪਰ ਕੁਝ ਸਿੱਖ ਜਥੇਬੰਦੀਆਂ ਵਲੋਂ ਵਿਰਾਸਤੀ ਮਾਰਗ ਦੇ ਕੇਵਲ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਇਨ੍ਹਾਂ ਬੁੱਤਾਂ ਪ੍ਰਤੀ ਹੀ ਵਿਰੋਧ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਦੇਖਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਇਸ ਮਸਲੇ ਦਾ ਹੱਲ ਕੱਢਣ ਦੀ ਜ਼ਿੰਮੇਵਾਰੀ ਸੌਾਪੀ ਗਈ ਪਰ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਦੇ ਵਿਕਾਸ ਪ੍ਰਾਜੈਕਟਾਂ ਦੀ ਸਾਂਭ ਸੰਭਾਲ ਪੱਖੋਂ ਅਣਦੇਖੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਦਾ ਆਦੇਸ਼ ਜਾਰੀ ਕਰ ਦਿੱਤਾ | ਇਥੇ ਜ਼ਿਕਰਯੋਗ ਹੈ ਕਿ 2017 ਵਿਚ ਸੂਬੇ ਵਿਚ ਕਾਂਗਰਸ ਸਰਕਾਰ ਬਣਨ ਬਾਅਦ ਇਸ ਵਿਰਾਸਤੀ ਮਾਰਗ ਨੂੰ ਸਰਕਾਰ ਵਲੋਂ ਅਣਗੌਲਿਆਂ ਕਰਨ ਦੇ ਦੋਸ਼ਾਂ ਸਮੇਤ ਇਸ ਮਾਰਗ ਦੀ ਸਾਫ ਸਫਾਈ, ਇਸ ਵਿਚ ਮੰਗਤਿਆਂ ਤੇ ਚੀਜ਼ਾਂ ਵਸਤਾਂ ਵੇਚਣ ਵਾਲਿਆਂ ਵਲੋਂ ਸੈਲਾਨੀਆਂ ਤੇ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕਰਨ ਤੋਂ ਇਲਾਵਾ ਇਥੇ ਅਵਾਰਾ ਕੁੱਤਿਆਂ ਦੀ ਭਰਮਾਰ ਪ੍ਰਤੀ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਅੱਖਾਂ ਮੀਟੀ ਰੱਖਣ ਦੇ ਸਮੇਂ ਸਮੇਂ ਦੋਸ਼ ਵੀ ਲੱਗਦੇ ਰਹੇ ਹਨ | ਕੁੱਝ ਸਿੱਖ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਅਮੀਰ ਪੰਜਾਬੀ ਸੱਭਿਆਚਾਰ ਸਿੱਖ ਧਰਮ ਦਾ ਇਕ ਅਹਿਮ ਅੰਗ ਹੈ ਤੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਸਿੱਖ ਧਰਮ ਵਿਚੋਂ ਮਨਫ਼ੀ ਨਹੀਂ ਕੀਤਾ ਜਾ ਸਕਦਾ | ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਦੀ ਸ਼ੁਰੂਆਤ ਨਾਲ ਮਹਾਰਾਜਾ ਰਣਜੀਤ ਸਿੰਘ ਚੌਕ, ਜਿਸ ਨੂੰ ਧਰਮ ਸਿੰਘ ਮਾਰਕੀਟ ਚੌਕ ਵੀ ਕਿਹਾ ਜਾਂਦਾ ਹੈ, ਵਿਖੇ ਪਹਿਲਾਂ ਸਵੇਰ ਤੋਂ ਦੇਰ ਰਾਤ ਤੱਕ ਤਸਵੀਰਾਂ ਤੇ ਸੈਲਫ਼ੀਆਂ ਲੈਣ ਵਾਲੇ ਸੈਲਾਨੀਆਂ ਦੀ ਰੌਣਕ ਦੇਖੀ ਜਾਂਦੀ ਸੀ, ਹੁਣ ਇਥੇ ਫ਼ਿਲਹਾਲ ਬੇਰੌਣਕੀ ਨਜ਼ਰ ਆ ਰਹੀ ਹੈ | ਇਸੇ ਦੌਰਾਨ ਅੱਜ ਦੂਜੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਵਿਚ ਨਿੱਜੀ ਕੰਪਨੀ ਦੇ ਮੁਲਾਜਮਾਂ ਵਲੋਂ ਇਨ੍ਹਾਂ ਵਿਵਾਦਤ ਬੁੱਤਾਂ ਨੂੰ ਹਟਾ ਕੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਭੇਜਣ ਦਾ ਕੰਮ ਜਾਰੀ ਰਿਹਾ |ੂ

ਡੀ. ਪੀ. ਆਈ. (ਅ. ਸ.) ਬਲਾਕ ਮੌੜ ਦਾ ਬੀ. ਪੀ. ਈ. ਓ. ਮੁਅੱਤਲ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਡਾਇਰੈਕਟਰ ਸਿੱਖਿਆ ਵਿਭਾਗ (ਅ. ਸ.) ਇੰਦਰਜੀਤ ਸਿੰਘ ਵਲੋਂ ਸਿੱਖਿਆ ਵਿਭਾਗ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ਤਹਿਤ ਭਾਲਾ ਰਾਮ ਬੀ.ਪੀ.ਈ.ਓ. ਬਲਾਕ ਮੌੜ ਜ਼ਿਲ੍ਹਾ ਬਠਿੰਡਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਭਿਓਰਾ ਨੇ ਆਪਣੀ ਮਾਤਾ ਦੀ ਚਿਖਾ ਨੂੰ ਦਿਖਾਈ ਅਗਨੀ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਤੇ ਬੁੜੈਲ ਜੇਲ੍ਹ 'ਚੋਂ ਫ਼ਰਾਰ ਹੋ ਜਾਣ ਦੇ ਮਾਮਲੇ 'ਚ ਨਾਮਜ਼ਦ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਈਕੋ ਕਲੱਬਾਂ ਲਈ 17.42 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸੰਗਰੂਰ, 31 ਜਨਵਰੀ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਯੂਥ ਈਕੋ ਕਲੱਬਾਂ ਲਈ 'ਸਮੱਗਰ ਸਿੱਖਿਆ' ਮੁਹਿੰਮ ਤਹਿਤ ਸਾਲ 2019-2020 ਦੀ 17.42 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਰਾਜ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਪੱਤਰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

ਗਿੱਦੜਬਾਹਾ, 31 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿਖੇ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਜ਼ਮੀਨ ਦੀ ਤਕਸੀਮ ਨੂੰ ਲੈ ਕੇ ਆਪਣੇ ਸ਼ਰੀਕੇ 'ਚ ਕੋਈ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਹਰਿਆਣਾ, 31 ਜਨਵਰੀ (ਹਰਮੇਲ ਸਿੰਘ ਖੱਖ)- ਪਿੰਡ ਲੇਹਲ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਮਨਜੋਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਲੇਹਲ ਨੇ ਦੱਸਿਆ ਕਿ ਉਸ ਦਾ ਪਿਤਾ ਗੁਰਜੀਤ ...

ਪੂਰੀ ਖ਼ਬਰ »

ਮੋਗਾ ਨੇੜੇ ਪਤੀ ਵਲੋਂ ਪਤਨੀ ਦੀ ਹੱਤਿਆ

ਮੋਗਾ, 31 ਜਨਵਰੀ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਤਾਰੇਵਾਲਾ ਵਿਖੇ ਪਤੀ ਨੇ ਪਤਨੀ ਦੀ ਹੱਤਿਆ ਕਰ ਦਿੱਤੀ | ਜਾਣਕਾਰੀ ਮੁਤਾਬਿਕ ਕਮਲਜੀਤ ਕੌਰ (37), ਜੋ ਕਿ ਮੋਗਾ ਵਿਖੇ ਵੱਖ-ਵੱਖ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਸੀ, ਜਦ ਕਿ ਉਸ ਦਾ ਪਤੀ ਏਕਮਕਾਰ ਸਿੰਘ ਮੋਗਾ ਵਿਖੇ ਹੀ ...

ਪੂਰੀ ਖ਼ਬਰ »

ਆਈ.ਸੀ.ਟੀ. ਸਿੱਖਿਆ ਦੇਣ ਵਾਲੇ ਅਧਿਆਪਕਾਂ ਤੋਂ ਕੌਮੀ ਪੁਰਸਕਾਰ ਲਈ 31 ਜੁਲਾਈ ਤੱਕ ਮੰਗੇ ਪ੍ਰਾਜੈਕਟ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤ ਸਰਕਾਰ ਵਲੋਂ ਆਈ.ਸੀ.ਟੀ. ਸਕੂਲਜ਼ ਸਕੀਮ ਤਹਿਤ ਆਈ.ਸੀ.ਟੀ. ਸਿੱਖਿਆ ਦੇਣ ਵਾਲੇ ਅਧਿਆਪਕਾਂ ਨੂੰ ਕੌਮੀ ਪੁਰਸਕਾਰ ਦੇਣ ਲਈ ਉਨ੍ਹਾਂ ਵਲੋਂ ਤਿਆਰ ਪ੍ਰਾਜੈਕਟਾਂ ਨੂੰ ਭੇਜਣ ਲਈ ਕਿਹਾ ਗਿਆ ਹੈ | ਡਿਪਟੀ ਸਟੇਟ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸਿੱਖਿਆ ਅਦਾਰਿਆਂ ਦੇ ਕਰਮਚਾਰੀ ਹੁਣ ਸਿਆਸੀ ਰੈਲੀਆਂ 'ਚ ਨਹੀਂ ਹੋ ਸਕਣਗੇ ਸ਼ਾਮਿਲ

ਪਟਿਆਲਾ, 31 ਜਨਵਰੀ (ਗੁਰਵਿੰਦਰ ਸਿੰਘ ਔਲਖ)- ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਵਿੱਦਿਅਕ ਅਦਾਰਿਆਂ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਆਦੇਸ਼ ਜਾਰੀ ਕਰਕੇ ਆਪਣੀ ਸਿੱਖਿਆ ਸੰਸਥਾਵਾਂ 'ਚ ਕੰਮ ਕਰਦੇ ਕਰਮਚਾਰੀਆਂ ਦੀ ਸਿਆਸੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਵੋਕੇਸ਼ਨਲ ਵਿਸ਼ੇ ਦੇ ਐੱਨ.ਐੱਸ.ਕਿਊ.ਐਫ. ਵਿਸ਼ਿਆਂ ਦੀ ਪ੍ਰਯੋਗੀ ਪ੍ਰੀਖਿਆ ਪਹਿਲਾਂ ਕਰਵਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2020 ਦੀ 10ਵੀਂ ਤੇ 12ਵੀਂ ਸ਼੍ਰੇਣੀ ਦੇ ਵੋਕੇਸ਼ਨਲ ਵਿਸ਼ੇ ਦੇ ਐੱਨ.ਐੱਸ.ਕਿਊ.ਐਫ. ਵਿਸ਼ਿਆਂ ਦੀ ਪ੍ਰਯੋਗੀ ਪ੍ਰੀਖਿਆ ਤੇ 'ਆਨ ਦਾ ਜੋਬ ਟ੍ਰੇਨਿੰਗ' ਪਿਛਲੇ ਸਾਲ ਵਾਂਗ ਹੀ ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਕਵਲਇੰਦਰ ਸਿੰਘ ਠੇਕੇਦਾਰ ਸਵਰਗਵਾਸ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਦਰਵੇਸ਼ ਸਿਆਸਤਦਾਨ ਸਵ: ਠੇਕੇਦਾਰ ਸੁਰਜਨ ਸਿੰਘ ਦੇ ਸਪੁੱਤਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਕਵਲਇੰਦਰ ਸਿੰਘ ਠੇਕੇਦਾਰ ਸ਼ੁੱਕਰਵਾਰ ਨੂੰ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ, 31 ਜਨਵਰੀ (ਵਿਕਰਮਜੀਤ ਸਿੰਘ ਮਾਨ)- ਟੈੱਟ ਪਾਸ ਬੇਰੁਜ਼ਗਾਰ ਈ.ਟੀ.ਟੀ. ਤੇ ਬੀ.ਐੱਡ ਅਧਿਆਪਕਾਂ ਵਲੋਂ 2 ਫਰਵਰੀ ਤੋਂ ਅਣਮਿੱਥੇ ਸਮੇਂ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ¢ ਬੇਰੁਜ਼ਗਾਰ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਜੁਗਰਾਜ ਸਿੰਘ ਗਿੱਲ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਰਾਮਪੁਰਾ ਫੂਲ, 31 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੁਗਰਾਜ ਸਿੰਘ ਗਿੱਲ ਦੀ ਭੇਦਭਰੀ ਹਾਲਾਤ ਵਿਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਸੂਤਰਾਂ ਅਨੁਸਾਰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਅਧਿਆਪਕ ਯੋਗਤਾ ਟੈਸਟ ਦੀ 'ਉੱਤਰ ਕੀ' ਵੈੱਬਸਾਈਟ 'ਤੇ ਪਾਈ

ਐੱਸ.ਏ.ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 19 ਜਨਵਰੀ ਨੂੰ ਲਈ ਗਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2018 ਦੀ ਪ੍ਰੀਖਿਆ ਵਿਚ ਅਪੀਅਰ ਹੋਏ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਇਸ ਟੈਸਟ ਦੀ 'ਉੱਤਰ ਕੀ' ਵੈੱਬਸਾਈਟ 'ਤੇ ਉਪਲੱਬਧ ...

ਪੂਰੀ ਖ਼ਬਰ »

ਬਾਬਾ ਜ਼ੋਰਾ ਸਿੰਘ ਲੱਖਾ ਦੀ ਦੂਜੀ ਬਰਸੀ ਸਬੰਧੀ ਮੈਹਦੇਆਣਾ ਸਾਹਿਬ 'ਚ ਸਮਾਗਮ

ਹਠੂਰ, 31 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜ਼ੋਰਾ ਸਿੰਘ ਲੱਖਾ ਦੀ ਦੂਜੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਮੌਜੂਦਾ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇੰਡੀਆ'ਜ਼ ਬੈਸਟ ਡਰਾਮੇਬਾਜ਼ ਦੀ ਫਾਈਨਲਿਸਟ ਇਨਾਇਤ ਵਰਮਾ ਪੁੱਜੀ ਨਾਨਕੇ

ਪਠਾਨਕੋਟ, 31 ਜਨਵਰੀ (ਚੌਹਾਨ)- 7 ਸਾਲ ਦੀ ਉਮਰ 'ਚ ਛੋਟੇ ਪਰਦੇ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੀ ਅਤੇ ਸੋਨੀ ਟੀ.ਵੀ. ਦੇ ਪ੍ਰਸਿੱਧ ਸ਼ੋਅ 'ਸਭ ਸੇ ਬੜਾ ਕਲਾਕਾਰ' ਅਤੇ ਜ਼ੀ ਨਿਊਜ਼ ਦੇ 'ਇੰਡੀਆਜ਼ ਬੈਸਟ ਡਰਾਮੇਬਾਜ਼' ਦੀ ਕਲਾਕਾਰ ਇਨਾਇਤ ਵਰਮਾ ਆਪਣੇ ਨਾਨਕੇ ਪਿੰਡ ...

ਪੂਰੀ ਖ਼ਬਰ »

ਬਹਿਬਲ ਕਾਂਡ ਦੇ ਮੁੱਖ ਗਵਾਹ ਦੀ ਪਤਨੀ ਦੇ ਬਿਆਨਾਂ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਾਜਾਖਾਨਾ, 31 ਜਨਵਰੀ (ਜੀਵਨ ਗਰਗ)- ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸਵ: ਸੁਰਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਦੇ ਬਿਆਨਾਂ 'ਤੇ ਬਾਜਾਖਾਨਾ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਧਾਰਾ 336/506/34 ਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | 15 ਜਨਵਰੀ ਨੂੰ ਦਿਲ ਦਾ ...

ਪੂਰੀ ਖ਼ਬਰ »

ਗੁਰਇਕ ਮਾਨ ਤੇ ਸਿਮਰਨ ਕੌਰ ਮੰੁਡੀ ਇਕ-ਦੂਜੇ ਦੇ ਹੋਏ

ਪਟਿਆਲਾ, 31 ਜਨਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਸਾਬਕਾ ਫੈਮਨਾ ਮਿਸ ਇੰਡੀਆ ਤੇ ਪਾਲੀਵੁੱਡ ਅਦਾਕਾਰਾ ਸਿਮਰਨ ਕੌਰ ਮੰੁਡੀ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ | ਪਟਿਆਲਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ...

ਪੂਰੀ ਖ਼ਬਰ »

ਪਾਕਿ ਸਰਕਾਰ ਨੇ ਇਮਰਾਨ ਖਾਨ ਦੀ ਤਨਖ਼ਾਹ ਚਾਰ ਗੁਣਾ ਵਧਾਉਣ ਦੀਆਂ ਖ਼ਬਰਾਂ ਨੂੰ ਕੀਤਾ ਖ਼ਾਰਿਜ

ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)- ਆਰਥਿਕ ਸੰਕਟ ਨਾਲ ਜੂਝ ਰਹੀ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਨਖ਼ਾਹ 'ਚ ਚਾਰ ਗੁਣਾ ਵਾਧਾ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ | ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਸੀ ਕਿ ...

ਪੂਰੀ ਖ਼ਬਰ »

ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਨੋਡਲ ਅਫ਼ਸਰ ਨਿਯੁਕਤ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਸੈਸ਼ਨ 2020-21 ਲਈ ...

ਪੂਰੀ ਖ਼ਬਰ »

ਟਰਾਂਸਪੋਰਟ ਘਰਾਣਿਆਂ ਵੱਲ ਟੈਕਸ ਦੇ ਕਰੋੜਾਂ ਦੇ ਬਕਾਏ

ਮੇਜਰ ਸਿੰਘ ਜਲੰਧਰ, 31 ਜਨਵਰੀ-ਪੰਜਾਬ ਅੰਦਰ ਚਲਦੀਆਂ ਨਿੱਜੀ ਤੇ ਸਰਕਾਰੀ ਖੇਤਰ ਦੀਆਂ ਬੱਸਾਂ ਤੋਂ ਹਰ ਮਹੀਨੇ ਟੈਕਸ ਉਗਰਾਹੇ ਜਾਣ 'ਚ ਵਰਤੀ ਜਾ ਰਹੀ ਢਿੱਲ ਮੱਠ ਕਾਰਨ ਟਰਾਂਸਪੋਰਟ ਘਰਾਣਿਆਂ ਵੱਲ ਕਰੋੜਾਂ ਰੁਪਏ ਦੇ ਬਕਾਏ ਪਏ ਹਨ | ਹਾਲਤ ਇਹ ਹੈ ਕਿ ਬਹੁਤੇ ਰਾਜਸੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਦੇ ਇਕ ਯੁੱਗ ਦਾ ਅੰਤ

ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਸਹਿਤ ਜਗਤ ਦੀ ਮਹਾਨ ਲੇਖਿਕਾ ਡਾ. ਦਲੀਪ ਕੌਰ ਟਿਵਾਣਾ ਦਾ ਜਨਮ 4 ਮਈ 1935 ਨੂੰ ਪਿੰਡ ਰੱਬੋ ਉਚੀ ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ | ਡਾ. ਦਲੀਪ ਕੌਰ ਟਿਵਾਣਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜਾਬੀ ਦੀ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਜਨਸੇਵਾ ਅਤੇ ਜਨ ਨਾਇਕ ਐਕਸਪ੍ਰੈਸ ਰੱਦ

ਅੰਮਿ੍ਤਸਰ, 31 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਸ਼ੁੱਕਰਵਾਰ ਨੂੰ ਪਈ ਸੰਘਣੀ ਧੁੰਦ ਦਾ ਅਸਰ ਰੇਲ ਆਵਾਜਾਈ 'ਤੇ ਵੇਖਣ ਨੂੰ ਮਿਲਿਆ | ਸੰਘਣੀ ਧੁੰਦ ਦੇ ਚਲਦਿਆਂ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਅੰਮਿ੍ਤਸਰ-ਸਹਰਸਾ ਵਿਚਾਲੇ ਚੱਲਣ ਵਾਲੀ 14617-18 ਜਨਸੇਵਾ ਐਕਸਪ੍ਰੈਸ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਹੱਕ 'ਚ ਸੁਪਰੀਮ ਕੋਰਟ 'ਚ ਦਾਇਰ ਪੰਜਾਬ ਕਾਂਗਰਸ ਦੇ ਹਲਫ਼ਨਾਮੇ ਦੀ ਨਿਖੇਧੀ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਬਣਾਉਣ ਸਬੰਧੀ ਸੁਪਰੀਮ ...

ਪੂਰੀ ਖ਼ਬਰ »

ਪਤੀ ਹੀ ਨਿਕਲਿਆ ਪਤਨੀ ਦਾ ਹਤਿਆਰਾ

ਖਰੜ, 31 ਜਨਵਰੀ (ਜੰਡਪੁਰੀ)- ਬੀਤੇ ਕੱਲ੍ਹ ਗੁਰਦੁਆਰਾ ਅਕਾਲੀ ਦਫ਼ਤਰ ਨਜ਼ਦੀਕ ਇਕ ਕਿਰਾਏ ਦੇ ਮਕਾਨ ਵਿਚ ਆਪਣੇ ਪ੍ਰੇਮੀ ਨਾਲ ਰਹਿ ਰਹੀ ਔਰਤ ਸੁਖਵਿੰਦਰ ਕੌਰ ਦੀ ਹੱਤਿਆ ਕਰ ਦਿੱਤੀ ਗਈ ਸੀ ਤੇ ਪੁਲਿਸ ਜਾਂਚ ਦੌਰਾਨ ਉਸ ਦਾ ਪਤੀ ਹਰਜਿੰਦਰ ਸਿੰਘ ਵਾਸੀ ਪਿੰਡ ਸੋਲਖੀਆਂ ਹੀ ...

ਪੂਰੀ ਖ਼ਬਰ »

ਤੁਰ ਗਿਆ ਜਹਾਨੋਂ ਤੰਤੀ ਸਾਜਾਂ ਦਾ ਰਚਣਹਾਰਾ ਕ੍ਰਿਸ਼ਨ ਸਿੰਘ ਸਿਆਣ

ਨਵਾਂਸ਼ਹਿਰ, 31 ਜਨਵਰੀ (ਹਰਵਿੰਦਰ ਸਿੰਘ)- ਤੰਤੀ ਸਾਜ ਬਣਾਉਣ ਲਈ ਦੁਨੀਆ ਭਰ 'ਚ ਮਸ਼ਹੂਰ ਕਿ੍ਸ਼ਨ ਸਿੰਘ ਸਿਆਣ (77) ਦਾ ਦਿਹਾਂਤ ਹੋ ਜਾਣ ਦੀ ਖ਼ਬਰ ਹੈ | ਇਥੇ ਇਹ ਦੱਸਣਯੋਗ ਹੈ ਕਿ ਕਿ੍ਸ਼ਨ ਸਿੰਘ ਦੇ ਬਣਾਏ ਹੋਏ ਤੰਤੀ ਸਾਜਾਂ ਨਾਲ ਨਾਮਵਰ ਰਾਗੀ ਢਾਡੀ ਗੁਰੂ ਜਸ ਗਾਇਨ ਕਰਦੇ ...

ਪੂਰੀ ਖ਼ਬਰ »

ਹੈਪੀ ਪੀ.ਐਚ.ਡੀ. ਦੀ ਹੱਤਿਆ ਸਿੱਖ ਕੌਮ ਲਈ ਚੁਣੌਤੀ- ਜਥੇਦਾਰ ਹਵਾਰਾ

ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਭਾਵੇਂ ਸ਼ੋ੍ਰਮਣੀ ਕਮੇਟੀ ਸਮੇਤ ਭਾਰਤ ਦੀਆਂ ਸਿੱਖ ਜਥੇਬੰਦੀਆਂ ਵਲੋਂ ਬੀਤੇ ਦਿਨੀਂ ਲਾਹੌਰ (ਪਾਕਿਸਤਾਨ) ਵਿਖੇ ਭੇਦਭਰੇ ਢੰਗ ਨਾਲ ਮਾਰੇ ਗਏ ਸਿੱਖ ਖਾੜਕੂ ਹਰਮੀਤ ਸਿੰਘ ਹੈਪੀ ਪੀ.ਐਚ.ਡੀ. ਬਾਰੇ ਬੋਲਣ ਤੋਂ ਗੁਰੇਜ਼ ਕੀਤਾ ਜਾ ...

ਪੂਰੀ ਖ਼ਬਰ »

ਪੀ.ਓ.ਕੇ. ਨੂੰ ਪਾਕਿ 'ਚ ਮਿਲਾਉਣ ਦੀ ਕੋਈ ਤਜਵੀਜ਼ ਨਹੀਂ- ਆਇਸ਼ਾ ਫ਼ਾਰੂਕੀ

ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਆਇਸ਼ਾ ਫ਼ਾਰੂਕੀ ਨੇ ਕਿਹਾ ਹੈ ਕਿ ਪਾਕਿ ਸਰਕਾਰ ਕੋਲ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਨੂੰ ਪਾਕਿ 'ਚ ਮਿਲਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ | ਇਸ ਬਾਰੇ 'ਚ ਅਜੇ ਤੱਕ ਸਾਹਮਣੇ ਆਈਆਂ ...

ਪੂਰੀ ਖ਼ਬਰ »

ਭਾਰਤੀ ਸੰਚਾਰ ਨਿਗਮ ਦੇ 80 ਹਜ਼ਾਰ ਕਰਮਚਾਰੀ ਹੋਏ ਸੇਵਾ ਮੁਕਤ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)- ਭਾਰਤੀ ਸੰਚਾਰ ਨਿਗਮ ਵਿਖੇ ਕੰਮ ਕਰ ਰਹੇ ਦੇਸ਼ ਭਰ ਦੇ ਕਰਮਚਾਰੀਆਂ ਵਿਚੋਂ ਅੱਜ 31 ਜਨਵਰੀ ਨੂੰ 80 ਹਜ਼ਾਰ ਕਰਮਚਾਰੀ ਸੇਵਾ ਮੁਕਤ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਕੱਲ੍ਹ ਦੀ ਰੈਲੀ ਕਾਂਗਰਸ ਿਖ਼ਲਾਫ਼ ਹੀ ਨਹੀਂ ਸਗੋਂ ਢੀਂਡਸਾ ਪਰਿਵਾਰ ਨੰੂ ਵੀ ਜਵਾਬ-ਬਰਾੜ

ਸੰਗਰੂਰ, 31 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ 'ਜਬਰ ਵਿਰੋਧੀ' ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੁਖਬੀਰ ਸਿੰਘ ਬਾਦਲ ਦੇ ...

ਪੂਰੀ ਖ਼ਬਰ »

17 ਫਰਵਰੀ ਤੋਂ ਚੰਡੀਗੜ੍ਹ-ਦੁਬਈ ਉਡਾਣ ਮੁੜ ਹੋਵੇਗੀ ਸ਼ੁਰੂ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)- ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਆਗਾਮੀ 17 ਫਰਵਰੀ ਤੋਂ ਚੰਡੀਗੜ੍ਹ-ਦੁਬਈ ਇੰਟਰਨੈਸ਼ਨਲ ਉਡਾਣ ਮੁੜ ਸ਼ੁਰੂ ਹੋਣ ਜਾ ਰਹੀ ਹੈ | ਇਸ ਸਬੰਧੀ ਬੁਕਿੰਗ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇੰਡੀਗੋ ਦੀ ਇਹ ਉਡਾਣ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਨੂੰ 93ਵੀਂ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਸਤੂਆਣਾ ਸਾਹਿਬ, 31 ਜਨਵਰੀ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆ ਨੂੰ 93ਵੀਂ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਤੋਂ ਪਹਿਲਾਂ ਪੰਥ ਦੀ ਮਹਾਨ ਸ਼ਖਸੀਅਤ ਤੇ ਉੱਘੇ ਵਿਦਵਾਨ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ...

ਪੂਰੀ ਖ਼ਬਰ »

ਬਹਿਬਲ ਕਾਂਡ ਦੇ ਮੁੱਖ ਗਵਾਹ ਦੀ ਪਤਨੀ ਦੇ ਬਿਆਨਾਂ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਾਜਾਖਾਨਾ, 31 ਜਨਵਰੀ (ਜੀਵਨ ਗਰਗ)- ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸਵ: ਸੁਰਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਦੇ ਬਿਆਨਾਂ 'ਤੇ ਬਾਜਾਖਾਨਾ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਧਾਰਾ 336/506/34 ਤੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | 15 ਜਨਵਰੀ ਨੂੰ ਦਿਲ ਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਪਾਕਿ ਚੀਨ 'ਚੋਂ ਨਹੀਂ ਕੱਢੇਗਾ ਆਪਣੇ ਨਾਗਰਿਕ

ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)- ਚੀਨ 'ਚ ਤੇਜ਼ੀ ਨਾਲ ਫ਼ੈਲ ਰਹੇ ਕੋਰੋਨਾ ਵਾਇਰਸ ਕਾਰਨ ਪਾਕਿਸਤਾਨੀ ਸਰਕਾਰ ਏਨੀ ਦਹਿਸ਼ਤ 'ਚ ਹੈ ਕਿ ਪਾਕਿ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਉਹ ਚੀਨ 'ਚ ਫ਼ਸੇ ਆਪਣੇ ਨਾਗਰਿਕਾਂ ਨੂੰ ਬਾਹਰ ਨਹੀਂ ਕੱਢੇਗਾ | ਦੱਸਿਆ ਜਾਂਦਾ ਹੈ ਕਿ ...

ਪੂਰੀ ਖ਼ਬਰ »

ਮਿਸ ਕਾਲ ਮੁਹਿੰਮ ਨਾਲ ਫਿਰ ਚਰਚਾ 'ਚ ਪੰਜਾਬ ਭਾਜਪਾ ਦੀ ਮੈਂਬਰਸ਼ਿਪ

ਸ਼ਿਵ ਸ਼ਰਮਾ ਜਲੰਧਰ, 31 ਜਨਵਰੀ- ਸਮੇਂ-ਸਮੇਂ ਸਿਰ ਪੰਜਾਬ ਭਾਜਪਾ ਦੇ ਆਗੂ ਭਾਈਵਾਲ ਅਕਾਲੀ ਦਲ ਤੋਂ ਵੱਖ ਹੋ ਕੇ ਅਗਲੀ ਵਿਧਾਨ ਸਭਾ ਚੋਣਾਂ ਲੜਨ ਦੇ ਚਾਹੇ ਦਾਅਵੇ ਕਰਦੇ ਰਹੇ ਹੋਣ ਪਰ ਪੰਜਾਬ ਭਾਜਪਾ ਦੀ 30 ਲੱਖ ਮੈਂਬਰਸ਼ਿਪ ਵਿਚੋਂ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿਚ ...

ਪੂਰੀ ਖ਼ਬਰ »

ਕੇਂਦਰੀ ਬਜਟ 'ਚ ਖੇਤੀਬਾੜੀ ਨੂੰ ਵਧੇਰੇ ਤਰਜੀਹ ਦਿੱਤੇ ਜਾਣ ਦੀ ਲੋੜ-ਰਾਜੇਵਾਲ

ਜਲੰਧਰ, 31 ਜਨਵਰੀ (ਜਸਪਾਲ ਸਿੰਘ)- ਪੰਜਾਬ 'ਚ ਖੇਤੀਬਾੜੀ ਦਾ ਧੰਦਾ ਲਾਹੇਵੰਦ ਨਹੀਂ ਰਿਹਾ ਤੇ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ ਤੇ ਅਜਿਹੇ 'ਚ ਜੇਕਰ ਕੇਂਦਰ ਸਰਕਾਰ ਵੀ ਕਿਸਾਨਾਂ ਦੀ ਬਾਂਹ ਫੜਨ ਤੋਂ ਭੱਜ ਗਈ ਤਾਂ ਫਿਰ ਆਉਣ ਵਾਲੇ ਸਮੇਂ 'ਚ ਕਿਸਾਨੀ ਸੰਕਟ ਹੋਰ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ 'ਚ ਨਗਰ ਕੀਰਤਨ 4 ਨੂੰ -ਸੰਤ ਕੰਬਲੀਵਾਲੇ

ਪਟਿਆਲਾ, 31 ਜਨਵਰੀ (ਜਸਪਾਲ ਸਿੰਘ ਢਿੱਲੋਂ)- ਗੁਰਦੁਆਰਾ ਕੰਬਲੀਵਾਲਾ ਪਟਿਆਲਾ ਦੇ ਗੱਦੀ ਨਸ਼ੀਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਸਰਪ੍ਰਸਤੀ ਹੇਠ ਧੰਨ-ਧੰਨ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ 'ਚ ਗੁਰੂ ਲਾਧੋ ਰੇ ਨਗਰ ...

ਪੂਰੀ ਖ਼ਬਰ »

ਔਰਤਾਂ ਦੀ ਸਿਹਤ ਲਈ ਸਵਾਗਤਯੋਗ ਕਦਮ ਗਰਭ ਅਵਸਥਾ ਐਕਟ 1971 ਦੀ ਡਾਕਟਰੀ ਸਮਾਪਤੀ 'ਚ ਸੋਧ

ਜਲੰਧਰ, 31 ਜਨਵਰੀ (ਅ.ਬ.) ਡਾਕਟਰਾਂ ਨੇ ਗਰਭਪਾਤ 'ਤੇ ਨਜ਼ਰ ਰੱਖਣ ਅਤੇ ਬਜਟ ਸੈਸ਼ਨ ਦੌਰਾਨ ਸੰਸਦ ਵਿਚ ਰੱਖਣ ਲਈ ਮੌਜੂਦਾ 50 ਸਾਲ ਪੁਰਾਣੇ ਕਾਨੂੰਨ ਵਿਚ ਤਬਦੀਲੀ ਲਈ ਮੰਤਰੀ ਮੰਡਲ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ | ਹੁਣ ਗਰਭਪਾਤ ਦੀ ਉਪਰਲੀ ਹੱਦ 20 ਹਫ਼ਤਿਆਂ ਤੋਂ ਵਧਾ ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਫੜਨ ਲਈ ਜ਼ਿਲ੍ਹਾ ਪੱਧਰ 'ਤੇ ਮੰਗ ਪੱਤਰ ਦੇਵੇਗੀ ਨਾਮਧਾਰੀ ਸੰਗਤ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਨਾਮਧਾਰੀ ਪੰਥ ਦੇ ਸਵ: ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦਾ ਕਤਲ ਹੋਏ ਨੂੰ ਤਕਰੀਬਨ 4 ਸਾਲ ਬੀਤ ਜਾਣ ਦੇ ਬਾਅਦ ਵੀ ਕਾਤਲ ਫੜੇ ਨਹੀਂ ਗਏ ਹਨ, ਜਿਸ ਨੂੰ ਲੈ ਕੇ ਨਾਮਧਾਰੀ ਸੰਗਤ ਵਿਚ ਰੋਸ ਵੱਧਦਾ ਜਾ ਰਿਹਾ ...

ਪੂਰੀ ਖ਼ਬਰ »

ਸਕੂਲ ਦੀ ਮਾੜੀ ਹਾਲਤ ਦੇ ਚਲਦਿਆਂ ਏ.ਆਈ.ਐਸ.ਐਫ਼ ਤੇ ਏ.ਆਈ.ਵਾਈ.ਐਫ ਵਲੋਂ ਧਰਨਾ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਏ.ਆਈ.ਐਸ.ਐਫ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੱਟੀ ਨੰਬਰ 1 ਸਕੂਲ ਦੀ ਇਮਾਰਤ ਦੇ ਕਮਰਿਆਂ ਦੀਆ ਛੱਤਾਂ ਦੀ ਖਸਤਾ ਹਾਲਤ ਦੇ ਵਿਰੋਧ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ...

ਪੂਰੀ ਖ਼ਬਰ »

ਬੁੱਤ ਹਟਾਉਣ ਲਈ ਸੰਘਰਸ਼ ਕਰਨ ਵਾਲੇ ਸਿੰਘਾਂ ਦਾ ਸਿੱਖ ਤਾਲਮੇਲ ਕਮੇਟੀ ਕਰੇਗੀ ਸਨਮਾਨ

ਜਲੰਧਰ, 31 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜਿਹੜੇ 10 ਨੌਜਵਾਨਾਂ ਨੇ ਆਪਣੇ ਕੈਰੀਅਰ ਦੀ ਪ੍ਰਵਾਹ ਕੀਤੇ ਬਿਨਾਂ ਸਿੱਖੀ ਸੱਭਿਆਚਾਰ ਦੀ ਚੜ੍ਹਦੀ ਕਲਾ ਲਈ ਬੁੱਤ ਤੋੜਨ ਦੀ ਪਹਿਲ ਕੀਤੀ ਅਤੇ ਗਿ੍ਫ਼ਤਾਰ ਹੋਏ ਨਾਲ ਹੀ ਉਨ੍ਹਾਂ ਉਪਰ ਨਜ਼ਾਇਜ਼ ਪਰਚੇ ਦਰਜ ਕੀਤੇ ਗਏ ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਸਬੀਰ ਕੌਰ ਪਤਨੀ ਸ਼ੌਾਕੀ ਰਾਮ ਵਾਸੀ ਗੰਨਾ ਪਿੰਡ, ਫਿਲੌਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਦੇ ਨਵੇਂ ਸੰਵਿਧਾਨ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬਾਰੇ ਸੀ.ਪੀ. ਕੋਲ ਸ਼ਿਕਾਇਤ ਦਰਜ ਕਰਵਾਈ

ਜਲੰਧਰ, 31 ਜਨਵਰੀ (ਸ਼ਿਵ)- ਭਾਜਪਾ ਆਗੂ ਤੇ ਐਡਵੋਕੇਟ ਅਸ਼ੋਕ ਸਰੀਨ ਨੇ ਸੋਸ਼ਲ ਮੀਡੀਆ ਵਿਚ ਕਈ ਦਿਨਾਂ ਤੋਂ ਆਰ. ਐੱਸ. ਐੱਸ. ਵੱਲੋਂ ਨਵੇਂ ਸੰਵਿਧਾਨ ਨੂੰ ਲਾਗੂ ਕਰਨ ਬਾਰੇ ਫੈਲਾਈ ਜਾ ਰਹੀ ਗੁਮਰਾਹਕੁਨ ਜਾਣਕਾਰੀ ਬਾਰੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕੋਲ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਿਲਾਵਰ ਅਤੇ ਮੁਹੰਮਦ ਰਫੀ ਵਾਸੀ ਜੰਮੂ ਕਸ਼ਮੀਰ ਨੂੰ 1-1 ਮਹੀਨੇ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ ਸ਼ੁਰੂ ਕੀਤੀ ਵਾਹਨਾਂ ਤੋਂ ਅੱਖਰ ਉਤਾਰਨ ਦੀ ਮੁਹਿੰਮ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਵਲੋਂ ਵਾਹਨਾਂ 'ਤੇ ਲਿਖੇ ਅੱਖਰਾਂ ਨੂੰ ਉਤਾਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਤਹਿਤ ਪੁਲਿਸ ਮੁਲਾਜ਼ਮਾਂ ਵਲੋਂ ਵਾਹਨਾਂ 'ਤੇ ਲੱਗੇ ਪੁਲਿਸ, ਆਰਮੀ, ਪ੍ਰੈਸ ਆਦਿ ਦੇ ਸਟੀਕਰ ਉਤਾਰੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਆਲ ਇੰਡੀਆ ਐਾਟੀ ਕ੍ਰਾਈਮ ਐਾਟੀ ਕੁਰੱਪਸ਼ਨ ਸੈੱਲ ਵਲੋਂ ਬਸੰਤ ਪੰਚਮੀ ਸਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਪੰਜਾਬ ਸਮੇਤ ਭਾਰਤ ਦੇ ਹਰ ਸੂਬੇ 'ਚ ਮਨਾਏ ਜਾਂਦੇ ਦਿਨ-ਤਿਉਹਾਰ ਏਕਤਾ ਦਾ ਸੁਨੇਹਾ ਦਿੰਦੇ ਹਨ | ਇਸ ਕਰਕੇ ਸਾਰੇ ਧਰਮਾਂ ਦੇ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਤਮਾਮ ਤਿਉਹਾਰਾਂ ਦੀਆਂ ਖ਼ੁਸ਼ੀਆਂ ਇਕ-ਦੂਜੇ ਨਾਲ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਲੰਮਾ ਪਿੰਡ ਖੇਤਰ 'ਚ ਸਥਿਤ ਗੁ: ਪਾਤਸ਼ਾਹੀ ਛੇਵੀਂ ਵਿਖੇ ਮੀਰੀ-ਪੀਰੀ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ 'ਚ ਸਾਲਾਨਾ ਇਨਾਮ ਵੰਡ ਸਮਾਗਮ

ਲਾਂਬੜਾ, 31 ਜਨਵਰੀ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਸ਼ਮੀਰੀ ਲਾਲ, ਸਰਪੰਚ ਕੁਲਵਿੰਦਰ ਕੁਮਾਰ, ਬੇਲੀ ਰਾਮ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕੀਤੀ ਕੋਰੋਨਾ ਵਾਇਰਸ ਸਬੰਧੀ ਵਿਸ਼ੇਸ਼ ਮੀਟਿੰਗ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)- ਦਫਤਰ ਸਿਵਲ ਸਰਜਨ ਜਲੰਧਰ ਵਿਖੇ ਕੋਰੋਨਾ ਵਾਇਰਸ ਸਬੰਧੀ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ, ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਆਈ.ਐਮ.ਏ ਜਲੰਧਰ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਡਾ. ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਨੂੰ 2 ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਸ਼ ਦੀ ਖ਼ਾਤਰ ਬਲਿਦਾਨ ਦੇਣ ਵਾਲਿਆਂ ਯੋਧਿਆਂ ਦੀ ਯਾਦ ਵਿਚ ਸਵੇਰੇ 11 ਵਜੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ, ਜਿਸ ਵਿਚ ਪੁਲਿਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸ਼ਿਰਕਤ ...

ਪੂਰੀ ਖ਼ਬਰ »

ਪਿੰਡ ਨਾਹਲ ਵਾਸੀਆਂ ਨੇ ਨਹਿਰ 'ਤੇ ਪੁਲ ਬਣਾਉਣ ਦੀ ਕੀਤੀ ਮੰਗ

ਜਲੰਧਰ, 31 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪਿੰਡ ਨਾਹਲ ਅਤੇ ਬਸਤੀ ਦਾਨਿਸ਼ਮੰਦਾਂ ਇਲਾਕਾ ਨਿਵਾਸੀਆਂ ਨੇ ਬਸਤੀ ਦਾਨਿਸ਼ਮੰਦਾ ਤੋਂ ਚਮਿਆਰਾ ਦਰਮਿਆਨ ਲੱਗ ਰਹੀ ਨਹਿਰ 'ਤੇ ਬਣੀ ਪੁਲੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ | ਜਿਸ ਕਾਰਨ ਲੋਕਾਂ ਨੂੰ ਆਵਾਜਾਈ ਲਈ ਭਾਰੀ ...

ਪੂਰੀ ਖ਼ਬਰ »

ਮਮਤਾ ਕੁਲਕਰਨੀ ਸਮੇਤ 18 'ਤੇ ਦੋਸ਼ ਤੈਅ

ਠਾਣੇ, 31 ਜਨਵਰੀ (ਏਜੰਸੀ)- ਇੱਥੇ ਇਕ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਲ 2016 ਦੇ ਬਹੁਕਰੋੜੀ ਏਫੇਡਰੀਨ ਡਰੱਗ ਮਾਮਲੇ 'ਚ ਅਖੀਰ ਸਾਬਕਾ ਫ਼ਿਲਮ ਅਦਾਕਾਰਾ ਮਮਤਾ ਕੁਲਕਰਨੀ ਸਮੇਤ 18 'ਤੇ ਦੋਸ਼ ਤੈਅ ਕੀਤੇ ਹਨ | ਦੋ ਸਾਲ ਪਹਿਲਾਂ ਐਾਟੀ ਨਾਰਕੋਟਿਕ ਸੈੱਲ ਨੇ ਸੋਲਾਪੁਰ ...

ਪੂਰੀ ਖ਼ਬਰ »

ਅੰਮਿ੍ਤਸਰ ਡਰਗ ਫ਼ੈਕਟਰੀ ਮਾਮਲਾ

ਹਾਈਕੋਰਟ ਦੇ ਜੱਜ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੂੰ ਸੌਾਪੀ ਜਾਵੇ ਜਾਂਚ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੰਮਿ੍ਤਸਰ 'ਚ ਵੱਡੀ ਮਾਤਰਾ 'ਚ ਫੜੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ...

ਪੂਰੀ ਖ਼ਬਰ »

'ਪੰਜਾਬ ਰਾਜ ਯੁਵਕ ਮੇਲਾ-2020' ਚੰਡੀਗੜ੍ਹ ਯੂਨੀਵਰਸਿਟੀ 'ਚ ਅਮਿੱਟ ਪੈੜਾਂ ਛੱਡਦਾ ਸਮਾਪਤ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)- ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਨੇ ਸਾਡੀ ਵਿਸ਼ਵ ਪੱਧਰ 'ਤੇ ਪਛਾਣ ਬਣਾਈ ਹੈ ਤੇ ਇਸ ਦੀ ਸ਼ਾਖ ਬਣਾਈ ਰੱਖਣਾ ਸਾਡਾ ਫ਼ਰਜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿੱਧ ਅਦਾਕਾਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਬੱਬਰ ...

ਪੂਰੀ ਖ਼ਬਰ »

ਜਹਾਜ਼ ਮਹਿਲ ਦੀ ਸਾਂਭ ਲਈ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਤੇ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 31 ਜਨਵਰੀ (ਸੁਰਜੀਤ ਸਿੰਘ ਸੱਤੀ)- ਫਤਹਿਗੜ੍ਹ ਸਾਹਿਬ ਵਿਖੇ ਮੌਜੂਦ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸਾਂਭ ਲਈ ਦਾਖ਼ਲ ਇੱਕ ਲੋਕਹਿਤ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਆਈ.ਸੀ.ਐਸ. ਵਲੋਂ ਕੈਨੇਡਾ ਦੀ ਪੀ.ਆਰ. ਸਬੰਧੀ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 31 ਜਨਵਰੀ (ਅ. ਬ.)-ਕੈਨੇਡਾ ਦੀ 'ਪਰਮਾਨੈਂਟ ਰੈਜੀਡੈਂਸੀ' ਲਈ ਚੰਡੀਗੜ੍ਹ ਦੀ ਇਮੀਗ੍ਰੇਸ਼ਨ ਖੇਤਰ ਦੀ ਪ੍ਰਮੁੱਖ ਕੰਪਨੀ ਡਬਲਯੂ. ਡਬਲਯੂ. ਆਈ. ਸੀ. ਐਸ. 1 ਅਤੇ 2 ਫਰਵਰੀ ਨੂੰ ਵੱਖ-ਵੱਖ ਸ਼ਹਿਰਾਂ ਵਿਚ ਸੈਮੀਨਾਰ ਲਗਾਏ ਜਾ ਰਹੇ ਹਨ | ਇਨ੍ਹਾਂ ਸੈਮੀਨਾਰਾਂ ਦਾ ਉਦੇਸ਼ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ 17 ਫਰਵਰੀ ਤੋਂ

ਚੰਡੀਗੜ੍ਹ, 31 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 17 ਫਰਵਰੀ ਨੂੰ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਲਗਪਗ 2 ਹਫ਼ਤਿਆਂ ਤੱਕ ਚੱਲ ਸਕਦਾ ਹੈ | ਇਹ ਫ਼ੈਸਲਾ ਅੱਜ ਨਵੀਂ ਦਿੱਲੀ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤਾ ਗਿਆ, ਜਿਸ ਦੀ ...

ਪੂਰੀ ਖ਼ਬਰ »

ਕਾਰ ਸਮੇਤ ਪਤੀ-ਪਤਨੀ ਰਾਜਸਥਾਨ ਫੀਡਰ ਨਹਿਰ 'ਚ ਡਿਗੇ

ਹਰੀਕੇ ਪੱਤਣ, 31 ਜਨਵਰੀ (ਕੁੰਦਰਾ)- ਹਰੀਕੇ ਹੈੱਡ ਵਰਕਸ ਸਥਿਤ ਰਾਜਸਥਾਨ ਫੀਡਰ ਨਹਿਰ 'ਚ ਕਾਰ ਸਮੇਤ ਪਤੀ-ਪਤਨੀ ਦੇ ਡਿੱਗ ਜਾਣ ਦੀ ਖ਼ਬਰ ਹੈ | ਨਹਿਰ 'ਚ ਕਾਰ ਡਿੱਗਣ ਦੀ ਸੂਚਨਾ ਮਿਲਣ ਉਪਰੰਤ ਮਖੂ ਪੁਲਿਸ ਵਲੋਂ ਗੋਤਾਖੋਰ ਬੁਲਾ ਕੇ ਕਾਰ ਨੂੰ ਨਹਿਰ 'ਚੋਂ ਕੱਢਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਲੈਂਡਮਾਰਕ ਵਲੋਂ ਕੈਨੇਡਾ/ ਆਸਟ੍ਰੇਲੀਆ ਸਟੱਡੀ ਵੀਜ਼ਾ ਦਾ ਸੈਮੀਨਾਰ ਅੱਜ ਤੋਂ 4 ਤੱਕ

ਜਲੰਧਰ, 31 ਜਨਵਰੀ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਸੈਮੀਨਾਰ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਊਾਡਲੈਂਡ, ਉਂਟਾਰੀਓ, ਮੈਨੀਟੋਬਾ, ਸਸਕੈਚਵਨ, ਨਿਊ ਬਰੁਨਸਵਿਕ ਜਿਹੇ 50 ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX