ਸੰਗਰੂਰ, 31 ਜਨਵਰੀ (ਧੀਰਜ ਪਸ਼ੌਰੀਆ) - ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਦੇਸ਼ ਵਿਆਪੀ ਬੈਂਕ ਹੜਤਾਲ ਦੇ ਸੱਦੇ 'ਤੇ ਅੱਜ ਸੰਗਰੂਰ ਦੀਆਂ ਕਰੀਬ ਸਾਰੀਆਂ ਸਰਕਾਰੀ ਬੈਂਕਾਂ 'ਤੇ ਤਾਲੇ ਲਟਕੇ ਰਹੇ ਹਨ, ਜਿਸ ਕਾਰਨ ਕਿਸੇ ਵੀ ਸਰਕਾਰੀ ਬੈਂਕ ਵਿਚ ਕੋਈ ਕੰਮ ਕਾਜ ਨਹੀਂ ਹੋਇਆ | ਬੜਾ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਅੱਗੇ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਦਵਿੰਦਰ ਕੁਮਾਰ ਗੁਪਤਾ, ਪਾਲੀ ਰਾਮ ਬਾਂਸਲ, ਡੀ.ਪੀ ਬਾਤਿਸ਼, ਨਰੇਸ਼ ਕੁਮਾਰ ਸ਼ਰਮਾ, ਰਾਜੀਵ ਵਰਮਾ ਨੇ ਕਿਹਾ ਕਿ ਨਵਾਂ ਤਨਖ਼ਾਹ ਸਮਝੌਤਾ ਜੋ 1 ਨਵੰਬਰ 2017 ਤੋਂ ਲਾਗੂ ਹੋਣਾ ਸੀ ਪਰ ਅਜੇ ਤੱਕ ਇਸ ਬਾਰੇ ਕੋਈ ਫ਼ੈਸਲਾ ਨਹੀਂ ਹੋਇਆ | ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ ਅਤੇ ਪੈਨਸ਼ਨ-ਫੈਮਿਲੀ ਪੈਨਸ਼ਨ ਦੀ ਮੰਗ ਵੀ ਅਜੇ ਜਿਉਂ ਦੀ ਤਿਓ ਲਟਕ ਰਹੀ ਹੈ | ਬੈਂਕਾਂ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਨਾ ਮੰਨੇ ਜਾਣ ਕਾਰਨ ਬੈਂਕ ਮੁਲਾਜ਼ਮ 31 ਜਨਵਰੀ ਅਤੇ 1 ਫਰਵਰੀ ਦੀ ਹੜਤਾਲ 'ਤੇ ਹਨ | ਇਸ ਮੌਕੇ ਇਕੱਠੇ ਹੋਏ ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਬੈਂਕ ਆਫ਼ੀਸਰਜ਼ ਐਸੋ: ਦੇ ਆਗੂ ਪਾਲੀ ਰਾਮ ਬਾਂਸਲ ਨੇ ਕਿਹਾ ਕਿ ਜੇਕਰ ਇੰਡੀਅਨ ਬੈਂਕ ਐਸੋਸੀਏਸ਼ਨ ਅਤੇ ਕੇਂਦਰ ਸਰਕਾਰ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਬੈਂਕ ਮੁਲਾਜ਼ਮ 11 ਤੋਂ 13 ਮਾਰਚ ਤੱਕ ਤਿੰਨ ਦਿਨਾਂ ਦੀ ਹੜਤਾਲ 'ਤੇ ਚਲੇ ਜਾਣਗੇ | ਸ੍ਰੀ ਬਾਂਸਲ ਨੇ ਕਿਹਾ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਕੁੰਭਕਰਨੀ ਨੀਂਦ ਸੁੱਤੀ ਰਹੀ ਤਾਂ ਬੈਂਕ ਮੁਲਾਜ਼ਮ 1 ਅਪ੍ਰੈਲ ਤੋਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾਣ ਲਈ ਤਿਆਰ ਹਨ | ਇਸ ਮੌਕੇ ਦਾਨ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਰਾਜੇਸ਼ ਮਿੱਤਲ ਤੇ ਹੋਰ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)- ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਵਲੋਂ ਜਥੇਬੰਦੀ ਦੇ ਖੇਤਰੀ ਸਕੱਤਰ ਵਿਕਰਮਜੀਤ ਸਿੰਘ ਵਿੱਕੀ ਅਬਦਾਲ ਦੀ ਅਗਵਾਈ 'ਚ ਸ਼ਹਿਰ ਦੇ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਸਮੇਤ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਯੂਨਾਈਟਿਡ ਫੋਰਮ ਬੈਂਕ ਆਫ਼ ਆਰਗੇਨਾਈਜ਼ੇਸ਼ਨ ਦੇ ਸੱਦੇ ਤੇ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਡਿਵੈਲਪਮੈਂਟ ਬੈਂਕ ਸ਼ਾਖਾ ਅੱਗੇ ਦੋ ਦਿਨ ਦੀ ਹੜਤਾਲ ਦੇ ਪਹਿਲੇ ਦਿਨ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁਲਵੀਰ ਸਿੰਘ, ਹੇਮਤ ਸ਼ਰਮਾ, ਸਵਰਨਜੀਤ ਸਿੰਘ, ਪਿ੍ਤਪਾਲ ਸਿੰਘ, ਬਜਰੰਗ ਲਾਲ ਅਤੇ ਪ੍ਰਦੀਪ ਸਿੰਘ ਆਦਿ ਮੌਜੂਦ ਸਨ |
ਕੁੱਪ ਕਲਾਂ, 31 ਜਨਵਰੀ (ਮਨਜਿੰਦਰ ਸਿੰਘ ਸਰੌਦ) -ਬੀਤੇ ਕੱਲ੍ਹ ਮਾਲੇਰਕੋਟਲਾ, ਧੂਰੀ ਮੁੱਖ ਸੜਕ 'ਤੇ ਪੈਂਦੇ ਪਿੰਡ ਭਸੌੜ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਕੁੱਪ ਕਲਾਂ ਦੇ 17 ਸਾਲਾ ਨੌਜਵਾਨ ਜਸਕਰਨ ਸਿੰਘ ਦੀ ਹੋਈ ਮੌਤ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ...
ਧਰਮਗੜ੍ਹ, 31 ਜਨਵਰੀ (ਗੁਰਜੀਤ ਸਿੰਘ ਚਹਿਲ)- ਯੂਥ ਵੈੱਲਫੇਅਰ ਸਪੋਰਟਸ ਕਲੱਬ ਹਰਿਆਉੁ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 17ਵਾਂ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਆੜ੍ਹਤੀਆ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਸ੍ਰੀ ਜੀਵਨ ਕੁਮਾਰ ...
ਲਹਿਰਾਗਾਗਾ, 31 ਜਨਵਰੀ (ਸੂਰਜ ਭਾਨ ਗੋਇਲ)- ਵਿਦਿਆ ਰਤਨ ਕਾਲਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਲਹਿਰਾਗਾਗਾ ਦੇ 10+1 ਵੋਕੇਸ਼ਨਲ ਸਟਰੀਮ (ਇਲੈਕਟ੍ਰੀਸ਼ਨ) ਦੇ ਵਿਦਿਆਰਥੀ ਵਲੋਂ 21 ਦਿਨ ਦੀ ਟ੍ਰੇਨਿੰਗ ਲਗਾਈ ਗਈ, ਜਿਨ੍ਹਾਂ 'ਚ ਵਿਦਿਆਰਥੀਆਂ ਨੂੰ ਬਿਜਲੀ ਦੇ ...
ਮੂਣਕ, 31 ਜਨਵਰੀ (ਵਰਿੰਦਰ ਭਾਰਦਵਾਜ) - ਪੰਜਾਬ ਤੇ ਪੰਥ ਨੂੰ ਬਚਾਉਣ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮੁੜ ਮਜ਼ਬੂਤ ਕਰ ਕੇ ਪਾਰਟੀ 'ਚ ਮੁੜ ਸੁਧਾਰ ਲਿਆਉਣ ਲਈ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਜੋ ...
ਮੂਲੋਵਾਲ, 31 ਜਨਵਰੀ (ਰਤਨ ਸਿੰਘ ਭੰਡਾਰੀ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਵਲੋਂ ਗਦਰ ਪਾਰਟੀ ਦੇ ਪ੍ਰਧਾਨ ਸੋਹਣ ਸਿੰਘ ਭਕਨਾ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ 150 ਸਾਲ ਜਨਮ ਦਿਨ ਤੇ ਜ਼ਿਲ੍ਹਾ ਭਰ 'ਚ 12 ਪ੍ਰੀਖਿਆ ਕੇਂਦਰਾਂ ਤੇ 30ਵੀਂ ...
ਸੰਗਰੂਰ, 31 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸ੍ਰੀ ਸੁਨੀਲ ਗੋਇਲ ਡਿੰਪਲ, ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਅਤੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ 2 ਫਰਵਰੀ ਨੂੰ ...
ਮਾਲੇਰਕੋਟਲਾ, 31 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਵਿਦਿਆਰਥੀਆਂ ਦੇ ਜੀਵਨ ਵਿੱਚ ਖੇਡਾਂ ਦੇ ਮਹੱਤਵ ਨੂੰ ਦੇਖਦੇ ਹੋਏ ਓ-ਏਸਿਸ ਪਬਲਿਕ ਸਕੂਲ ਵਿੱਚ ਦੋ ਰੋਜ਼ਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਰਿਫਤ ਬਹਾਬ ਨੇ ਦੱਸਿਆ ਕਿ ਸਕੂਲ ...
ਧਰਮਗੜ੍ਹ, 31 ਜਨਵਰੀ (ਗੁਰਜੀਤ ਸਿੰਘ ਚਹਿਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਵਿਖੇ 2 ਫਰਵਰੀ ਨੂੰ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਜਾ ਰਹੀ ਰੈਲੀ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦਾ ਨਿਰੀਖਣ ਪਾਰਟੀ ਦੇ ਸੀਨੀਅਰ ਆਗੂ ...
ਅਮਰਗੜ੍ਹ, 31 ਜਨਵਰੀ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਕਾਲਜ ਅਮਰਗੜ੍ਹ ਵਿਖੇ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ 7 ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸਵਰਨਜੀਤ ਸਿੰਘ ਪਨੇਸਰ, ਉੱਘੇ ...
ਅਮਰਗੜ੍ਹ, 31 ਜਨਵਰੀ (ਸੁਖਜਿੰਦਰ ਸਿੰਘ ਝੱਲ) - ਪੁਲਿਸ ਚੌਕੀ ਇੰਚਾਰਜ ਹਿੰਮਤਾਣਾ ਸਬ ਇੰਸਪੈਕਟਰ ਬਸ਼ੀਰ ਨੇ ਦੱਸਿਆ ਕਿ ਪੁਲਿਸ ਚੌਕੀ ਹਿੰਮਤਾਣਾ ਅਧੀਨ ਪੈਂਦੇ ਖੇਤਰ ਅੰਦਰ ਭਾਵੇਂ ਕੋਈ ਨਸ਼ੇ ਦਾ ਵੱਡਾ ਤਸਕਰ ਸਾਹਮਣੇ ਨਹੀਂ ਆਇਆ ਪਰ ਕੁੱਝ ਕਾਲੀਆਂ ਭੇਡਾਂ ਜ਼ਰੂਰ ਹਨ, ...
ਸੰਗਰੂਰ, 31 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ ਨੇ ਸੁਖਬੀਰ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਚਰਨਜੀਤ ਸਿੰਘ ਬਰਾੜ ਵਲੋਂ ਸੰਗਰੂਰ ਰੈਲੀ ਨੂੰ ਲੈ ਕੇ ਸੋਸ਼ਲ ਮੀਡੀਆ ਰਾਹੀਂ ਕੀਤੇ ...
ਨਦਾਮਪੁਰ/ਚੰਨੋਂ, 31 ਜਨਵਰੀ (ਹਰਜੀਤ ਸਿੰਘ ਨਿਰਮਾਣ) - ਸਮੇਂ-ਸਮੇਂ 'ਤੇ ਰੋਸ ਮੁਜ਼ਾਹਰੇ, ਧਰਨਿਆਂ ਅਤੇ ਵਿਵਾਦਾਂ ਦਾ ਸਾਹਮਣਾ ਕਰਨ ਵਾਲਾ ਕਾਲਾਝਾੜ ਟੋਲ ਪਲਾਜ਼ਾ ਦੇ ਵਰਕਰਾਂ ਨੇ ਟੋਲ ਕੰਪਨੀ ਵੱਲ ਰਹਿੰਦੇ ਤਨਖ਼ਾਹਾਂ ਦੇ ਬਕਾਏ, ਘੱਟੋ-ਘੱਟ ਤਨਖ਼ਾਹ ਲਾਗੂ ਕਰਨ, ਪੀ. ਐਫ. ...
ਸੰਗਰੂਰ, 31 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਾਰੇ ਸੀਨੀਅਰ ਆਗੂਆਂ ਅਤੇ ਹਲਕਾ ...
ਸੰਗਰੂਰ, 31 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਕਾਲੀ ਦਲ ਦੇ ਅਹੁਦੇਦਾਰਾਂ ਵਲੋਂ ਪਾਟੀ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਖੜ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅਕਾਲੀ ਦਲ ਦੇ ਬਾਜੀਗਰ ਸੈਲ ਦੇ ਜ਼ਿਲ੍ਹਾ ...
ਰੁੜਕੀ ਕਲਾਂ, 31 ਜਨਵਰੀ (ਜਤਿੰਦਰ ਮੰਨਵੀ) - ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਅਮਰਗੜ੍ਹ ਤੋਂ ...
ਸੰਗਰੂਰ, 31 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਜਿਸਮਫ਼ਰੋਸ਼ੀ ਦੇ ਮਾਮਲੇ ਵਿਚ ਤਿੰਨ ਔਰਤਾਂ ਸਮੇਤ ਚਾਰ ਸਜ਼ਾਯਾਫ਼ਤਾ ਵਿਅਕਤੀਆਂ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ...
ਸ਼ੇਰਪੁਰ, 31 ਜਨਵਰੀ (ਸੁਰਿੰਦਰ ਚਹਿਲ) - ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਘਨੌਰੀ ਕਲਾਂ ਤੋਂ ਘਨੌਰੀ ਖ਼ੁਰਦ ਨੂੰ ਜਾਂਦੀ ਸੜਕ ਦੇ ਵਿਚਕਾਰ ਇੱਕ ਚੱਲਦੀ ਹੋਈ ਲੋਗਨ ਗੱਡੀ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਦੇ ...
ਸੰਗਰੂਰ, 31 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਪੀੜਤਾ ਦੇ ਇਕ ਹਫ਼ਤਾ ਬਾਅਦ ਬਣੇ ਪਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਵਿਕਰਮ ਮਨਚੰਦਾ ਨੇ ਦੱਸਿਆ ਕਿ ਪੁਲਿਸ ਥਾਣਾ ...
ਭਵਾਨੀਗੜ੍ਹ, 31 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸਥਾਨਕ ਦੁਰਗਾ ਮਾਤਾ ਮੰਦਿਰ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਰਿਦੁਆਰ ਤੋਂ ਪਹੰੁਚੇ ਸਾਧਵੀ ਕਰੂਨਾਗਿਰੀ ਮਹਾਰਾਜ ਨੇ ਸੰਗਤਾਂ ਨੂੰ ਸ਼੍ਰੀ ਰਾਮ ਕਥਾ ...
ਮਲੇਰਕੋਟਲਾ, 31 ਜਨਵਰੀ (ਕੁਠਾਲਾ)- ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਫਾਊਾਡਰ ਤੇ ਬਹੁਜਨ ਮੁਕਤੀ ਪਾਰਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਚੰਧੜ ਦਾ ਦਿਹਾਂਤ ਹੋ ਗਿਆ ਹੈ | ਸ੍ਰੀ ਚੰਧੜ ਦੇ ਕਰੀਬੀ ਮਿੱਤਰ ਮਾਸਟਰ ਸੁਖਦੇਵ ਸਿੰਘ ਚੱਕ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX