ਤਾਜਾ ਖ਼ਬਰਾਂ


ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  3 minutes ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  32 minutes ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  about 1 hour ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  about 1 hour ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  about 1 hour ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  about 2 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  about 3 hours ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  about 3 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  about 3 hours ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  about 3 hours ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  about 4 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  about 5 hours ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  about 7 hours ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  about 7 hours ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  about 7 hours ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 7 hours ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਨਵੀਂ ਦਿੱਲੀ, 17 ਅਗਸਤ-ਕੇਦਾਰਨਾਥ 'ਚ ਡੀ.ਜੀ.ਸੀ.ਏ. ਨੇ ਪੰਜ ਹੈਲੀਕਾਪਟਰ ਆਪਰੇਟਰਾਂ 'ਤੇ ਲਾਇਆ 5-5 ਲੱਖ ਰੁਪਏ ਦਾ ਜੁਰਮਾਨਾ, ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪਟਿਆਲਾ 'ਚ ਬਣੇਗਾ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਮਨਜ਼ੂਰੀ
. . .  about 8 hours ago
ਪਟਿਆਲਾ, 17 ਅਗਸਤ-ਪਟਿਆਲਾ 'ਚ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਬਣੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਬਰਨਾਲਾ

ਬਰਨਾਲਾ ਦੇ ਸਰਕਾਰੀ ਬੈਂਕ ਮੁਲਾਜ਼ਮ ਦੋ ਦਿਨਾਂ ਦੀ ਹੜਤਾਲ 'ਤੇ

ਬਰਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਆਲ ਇੰਡੀਆ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ਅੱਜ ਸ਼ੁਰੂ ਕਰ ਦਿੱਤੀ ਗਈ ਹੈ | ਪੀ.ਐਨ.ਬੀ. ਦੇ ਮੈਨੇਜਰ ਸੁਨੀਲ ਜਿੰਦਲ ਅਤੇ ਐਸ..ਬੀ.ਆਈ. ਬੈਂਕ ਦੇ ਅਧਿਕਾਰੀ ਦਵਿੰਦਰ ਮਿੱਤਲ ਨੇ ਦੱਸਿਆ ਕਿ ਇਹ ਦੋ ਦਿਨਾਂ ਦੀ ਹੜਤਾਲ ਯੂ.ਐਫ.ਬੀ.ਯੂ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਬੈਂਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਕੀਤੀ ਗਈ ਹੈ | ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਦਾਣਾ ਮੰਡੀ ਬਰਨਾਲਾ ਅੱਗੇ ਬੈਂਕ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਯੂ.ਐਫ.ਬੀ.ਯੂ. ਦੇ ਸਾਰੇ ਆਗੂ ਇਨ੍ਹਾਂ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦੇ ਹਨ ਅਤੇ ਉਨ੍ਹਾਂ ਨੇ ਆਪਣੀਆਂ ਮੰਗਾਂ ਦੱਸਦੇ ਹੋਏ ਕਿਹਾ ਕਿ ਬੈਂਕ ਕਰਮਚਾਰੀਆਂ ਦਾ ਤਨਖ਼ਾਹ ਸਮਝੌਤਾ ਨਵੰਬਰ 2017 ਤੋਂ ਲਟਕ ਰਿਹਾ ਹੈ | ਜਿਸ ਨੂੰ ਆਈ.ਬੀ.ਏ. ਬੈਂਕ ਘਾਟੇ ਵਿਚ ਹੋਣ ਦਾ ਹਵਾਲਾ ਦੇ ਕੇ ਲਟਕਾ ਰਹੀ ਹੈ | ਬੈਂਕਿੰਗ ਪੰਜ ਦਿਨ ਹੋਣੀ ਚਾਹੀਦੀ ਹੈ, ਸਪੈਸ਼ਲ ਭੱਤੇ ਨੂੰ ਤਨਖ਼ਾਹ ਵਿਚ ਸ਼ਾਮਿਲ ਕਰਨ, ਐਮ.ਪੀ.ਐਸ. ਨੂੰ ਖ਼ਤਮ ਕਰਨਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨਾ, ਫੈਮਲੀ ਪੈਨਸ਼ਨ ਵਿਚ ਵਾਧਾ ਕਰਨ ਅਤੇ ਕੰਮ ਦੇ ਘੰਟੇ ਨਿਰਧਾਰਿਤ ਕਰਨਾ ਆਦਿ ਸਾਡੀਆਂ ਮੁੱਖ ਮੰਗਾਂ ਹਨ | ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ 11 ਤੋਂ 13 ਮਾਰਚ ਤਿੰਨ ਦਿਨਾਂ ਲਈ ਹੜਤਾਲ ਕਰਾਂਗੇ ਅਤੇ 1 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣਗੇ | ਇਸ ਮੌਕੇ ਹਨੀ ਗੋਇਲ, ਅਮਨਦੀਪ ਮਿੱਤਲ, ਭੁਪਿੰਦਰ ਕੁਮਾਰ, ਨਰਿੰਦਰ ਕੁਮਾਰ, ਰਵਿੰਦਰ ਕੌਰ, ਨੀਤੂ ਬਾਲਾ, ਚੰਦਨ ਬਾਲਾ, ਅਸ਼ਵਨੀ ਕੁਮਾਰ, ਗੋਪਾਲ ਕ੍ਰਿਸ਼ਨ, ਨੀਤੂ ਬਾਲਾ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਵਿਨੋਦ ਜਿੰਦਲ, ਜਗਦੇਵ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਬੈਂਕ ਇੰਪਲਾਈਜ਼ ਯੂਨੀਅਨ ਸਟੇਟ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਵਿਚ ਕੇਂਦਰ ਸਰਕਾਰ ਦੀਆਂ ਬੈਂਕ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇ ਵਾਧੇ ਨੂੰ ਲੈ ਕੇ ਲੰਬੇ ਸਮੇਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ 31 ਜਨਵਰੀ ਤੇ 1 ਫਰਵਰੀ ਨੂੰ ਬੈਂਕਾਂ ਦੀ ਹੜਤਾਲ ਰਹਿਣ ਕਾਰਨ ਬੈਂਕਾਂ ਬੰਦ ਹਨ | ਕਸਬਾ ਹੰਡਿਆਇਆ ਦੇ ਸਟੇਟ ਬੈਂਕ ਆਫ਼ ਇੰਡੀਆ ਅਤੇ ਖੁੱਡੀ ਕਲਾਂ ਦੀਆਂ ਬੈਂਕ ਬਰਾਂਚਾਂ ਬੰਦ ਹੋਣ ਕਾਰਨ ਸਨਅਤਕਾਰਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪੈਸੇ ਦੇ ਲੈਣ ਦੇਣ ਕਰਨ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ | ਦੋ ਦਿਨਾਂ ਦੀ ਹੜਤਾਲ ਹੋਣ ਕਾਰਨ ਅਤੇ ਤੀਸਰੇ ਦਿਨ ਐਤਵਾਰ ਹੋਣ ਕਾਰਨ ਏ.ਟੀ.ਐਮ. ਵਿਚ ਵੀ ਰੁਪਏ ਨਹੀਂ ਪਾਏ ਜਾਣੇ |

ਦੋ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਛੀਨੀਵਾਲ ਕਲਾਂ 'ਚ ਦੋ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਚੋਰ ਗਰੋਹ ਵਲੋਂ ਟਰਾਂਸਫ਼ਾਰਮਰਾਂ ਦੀ ਭੰਨਤੋੜ ਕਰ ਕੇ ਤੇਲ ਤਾਂਬਾ ਚੋਰੀ ਕਰਨ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਛੀਨੀਵਾਲ ਕਲਾਂ-ਮੂੰਮ ਲਿੰਕ ਸੜਕ ...

ਪੂਰੀ ਖ਼ਬਰ »

ਪੁਲਿਸ ਵਲੋਂ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਕੀਤੀ ਗਈ ਕਾਰਵਾਈ

ਬਰਨਾਲਾ, 31 ਜਨਵਰੀ (ਰਾਜ ਪਨੇਸਰ)- ਸਥਾਨਕ ਬਾਜਾਖਾਨਾ ਰੋਡ 'ਤੇ ਦੋ ਵਿਅਕਤੀਆਂ ਨੂੰ 15-20 ਵਿਅਕਤੀਆਂ ਵਲੋਂ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਜ਼ਖ਼ਮੀ ਵਿਅਕਤੀਆਂ ਨੇ ਰੋਸ ਜ਼ਾਹਿਰ ਕੀਤਾ ਹੈ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਿਸਾਨ ਨਾਲ ਕਿਸੇ ਤਰ੍ਹਾਂ ਦੀ ਠੱਗੀ ਨਹੀਂ ਮਾਰੀ ਗਈ- ਬਰਾਂਚ ਮੈਨੇਜਰ

ਟੱਲੇਵਾਲ, 31 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸਬੰਧਿਤ ਕਿਸਾਨ ਵਲੋਂ ਮਹਿੰਦਰਾ ਏਜੰਸੀ ਬਰਨਾਲਾ 'ਤੇ ਗਲਤ ਟਰੈਕਟਰ ਦਿੱਤੇ ਜਾਣ ਦੇ ਲਾਏ ਗਏ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਕੰਪਨੀ ਵਲੋਂ ਦਿੱਤਾ ਗਿਆ ਟਰੈਕਟਰ ਸਹੀ ਹੈ | ਇਹ ਸ਼ਬਦ ਮਹਿੰਦਰਾ ਏਜੰਸੀ ਬਰਨਾਲਾ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ

ਬਰਨਾਲਾ, 31 ਜਨਵਰੀ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ ਦੜਾ ਸੱਟਾ ਲਾਉਂਦੇ ਹੋਏ ਇਕ ਵਿਅਕਤੀ ਨੂੰ 4550 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ: ਦਲੀਪ ਕੌਰ ਟਿਵਾਣਾ ਦੇ ਦਿਹਾਂਤ 'ਤੇ ਸਾਹਿਤਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ

ਬਰਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਪ੍ਰਸਿੱਧ ਸਾਹਿਤਕਾਰ ਅਤੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ: ਦਲੀਪ ਕੌਰ ਟਿਵਾਣਾ ਅੱਜ ਲੰਬੀ ਬਿਮਾਰੀ ਉਪਰੰਤ ਮੋਹਾਲੀ ਦੇ ਇਕ ਹਸਪਤਾਲ ਵਿਚ ਸਦੀਵੀ ਵਿਛੋੜਾ ਦੇ ਗਏ ¢ ਡਾ: ਟਿਵਾਣਾ ਦੇ ਦਿਹਾਂਤ ...

ਪੂਰੀ ਖ਼ਬਰ »

ਮਿਡਲ ਸਕੂਲ ਰਾਏਸਰ 'ਚ 12ਵਾਂ ਸਾਲਾਨਾ ਇਨਾਮ ਤੇ ਸਨਮਾਨ ਵੰਡ ਸਮਾਗਮ ਕਰਵਾਇਆ

ਮਹਿਲ ਕਲਾਂ, 31 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਮਿਡਲ ਸਕੂਲ ਪਿੰਡ ਰਾਏਸਰ ਪਟਿਆਲਾ ਵਿਖੇ 12ਵਾਂ ਸਾਲਾਨਾ ਇਨਾਮ ਅਤੇ ਸਨਮਾਨ ਵੰਡ ਸਮਾਗਮ ਸਕੂਲ ਮੁੱਖ ਅਧਿਆਪਕ ਨਿਰਵੈਰ ਸਿੰਘ ਗਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮੇਂ ਸਕੂਲ ਵਿਦਿਆਰਥੀਆਂ ਵਲੋਂ ਗਿੱਧਾ, ...

ਪੂਰੀ ਖ਼ਬਰ »

ਦੀਵਾਨਾ ਵਿਖੇ ਪੰਚਾਇਤੀ ਆਗੂਆਂ ਨੇ ਗਰਾਊਾਡ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ

ਟੱਲੇਵਾਲ, 31 ਜਨਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਖਿਡਾਰੀਆਂ ਲਈ ਪਿੰਡ ਦੀ ਪੰਚਾਇਤ ਵਲੋਂ ਤਹੱਈਆ ਕਰ ਕੇ ਬਣਾਏ ਜਾ ਰਹੇ ਗਰਾਉਂਡ ਦੀ ਚਾਰਦੀਵਾਰੀ ਦਾ ਕੰਮ ਅੱਜ ਸਰਪੰਚ ਰਣਧੀਰ ਸਿੰਘ ਦੀਵਾਨਾ ਦੀ ਅਗਵਾਈ ਵਿਚ ਸ਼ੁਰੂ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਕੁਲਵੰਤ ਸਿੰਘ ਕੀਤੂ ਨੇ ਕੀਤੀ ਅਕਾਲੀ ਵਰਕਰਾਂ ਨਾਲ ਮੀਟਿੰਗ

ਸ਼ਹਿਣਾ, 31 ਜਨਵਰੀ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ 2 ਫਰਵਰੀ ਦੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

2 ਫਰਵਰੀ ਦੀ ਸੰਗਰੂਰ ਰੈਲੀ ਦਾ ਕਿਸੇ ਗਰੁੱਪ ਨਾਲ ਕੋਈ ਸਬੰਧ ਨਹੀਂ-ਐਡ. ਰਾਹੀ

ਭਦੌੜ, 31 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਕਸਬਾ ਭਦੌੜ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰ ਕੇ ਕਿਹਾ ਕਿ 2 ਫਰਵਰੀ ਨੂੰ ਸੰਗਰੂਰ ਵਿਖੇ ਹੋਰ ਰਹੀ ਵਿਸ਼ਾਲ ਰੈਲੀ ਵਿਚ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਕਲੱਬ ਵਲੋਂ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ

ਤਪਾ ਮੰਡੀ, 31 ਜਨਵਰੀ (ਪ੍ਰਵੀਨ ਗਰਗ)-ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਿਊ ਬਾਬਾ ਸੁਖਾਨੰਦ ਕਲੱਬ ਤਪਾ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਇਕ ਸ਼ਾਮ ਮਾਂ ਸਰਸਵਤੀ ਦੇ ਨਾਮ ਨੇ ਸ਼ਰਧਾਲੂਆਂ ਦਾ ਮਨ ਮੋਹਿਆ

ਤਪਾ ਮੰਡੀ, 31 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਸੰਤ ਪੰਚਮੀ ਦੇ ਸ਼ੁੱਭ ਅਵਸਰ 'ਤੇ ਸ੍ਰੀ ਗੀਤਾ ਭਵਨ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਸ਼ਾਮ ਮਾਂ ਸਰਸਵਤੀ ਦੇ ਨਾਮ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਸ੍ਰੀ ਗੀਤਾ ਭਵਨ ਵਿਖੇ ਕਰਵਾਈ ਗਈ ...

ਪੂਰੀ ਖ਼ਬਰ »

ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਅੱਖਾਂ ਦਾਨ ਕੀਤੀਆਂ

ਭਦੌੜ, 31 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਕਸਬੇ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਪਰਿਵਾਰ ਆਪਣੇ ਪੁੱਤਰ ਦੀਆਂ ਅੱਖਾਂ ਦਾਨ ਕੀਤੀ ਗਈਆਂ ਹਨ | ਮੈਡੀਕਲ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਵਿਪਨ ਕੁਮਾਰ ਗੁਪਤਾ ਅਤੇ ਤਰਕਸ਼ੀਲ ...

ਪੂਰੀ ਖ਼ਬਰ »

ਪਿੰਡ ਜੰਡਸਰ ਦੀ ਪੰਚਾਇਤ ਨੇ ਫਿਰਨੀ ਪੱਕੀ ਕਰਨ ਦਾ ਕੰਮ ਕੀਤਾ ਸ਼ੁਰੂ

ਸ਼ਹਿਣਾ, 31 ਜਨਵਰੀ (ਸੁਰੇਸ਼ ਗੋਗੀ)- ਗ੍ਰਾਮ ਪੰਚਾਇਤ ਜੰਡਸਰ ਵਲੋਂ ਅਧੂਰੀ ਪਈ ਕੱਚੀ ਫਿਰਨੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ | ਸਰਪੰਚ ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਫਿਰਨੀ ਦਾ ਕੁਝ ਹਿੱਸਾ ਜੋ ਪਿਛਲੀਆਂ ਪੰਚਾਇਤਾਂ ਵਲੋਂ ਪੱਕਾ ...

ਪੂਰੀ ਖ਼ਬਰ »

ਸੰਗਰੂਰ ਰੈਲੀ 'ਚ ਵਿਸ਼ਾਲ ਰਿਕਾਰਡ ਤੋੜ ਇਕੱਠ ਹੋਵੇਗਾ-ਰਾਹੀ

ਰੂੜੇਕੇ ਕਲਾਂ, 31 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਗਏ ਚੋਣਾਂ ਸਮੇਂ ਝੂਠੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਿਚ 2 ਫਰਵਰੀ ਨੂੰ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਬਰਨਾਲਾ, 31 ਜਨਵਰੀ (ਅਸ਼ੋਕ ਭਾਰਤੀ)-ਟੈਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦੇ ਆਗੂ ਅਮਨ ਬਾਵਾ ਦੀ ਅਗਵਾਈ 'ਚ ਪਿੰਡ ਨਾਈਵਾਲਾ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਈ.ਟੀ.ਟੀ. ਉਮੀਦਵਾਰਾਂ ਲਈ 500 ਅਤੇ ਬੀ.ਐਡ. ...

ਪੂਰੀ ਖ਼ਬਰ »

ਘਟਦੀ ਜਾ ਰਹੀ ਮਨੁੱਖੀ ਸਿਹਤ ਬਾਰੇ ਵਿਸ਼ੇ 'ਤੇ ਸੈਮੀਨਾਰ

ਭਦੌੜ, 31 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)- ਦਸਮੇਸ਼ ਪਬਲਿਕ ਸੀਨੀਅਰ ਸਕੂਲ ਵਿਚ ਸਮਾਜ ਸੇਵੀ ਸੰਸਥਾ ਸਾਥ ਸਮਾਜਿਕ ਗੁੰਜ ਵਲੋਂ ਦਰਬਾਰ ਏ ਖ਼ਾਲਸਾ ਦੇ ਸਹਿਯੋਗ ਨਾਲ ਪ੍ਰਭਾਵਸ਼ਾਲੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਮੁੱਖ ਬੁਲਾਰੇ ਗੁਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਹੰਡਿਆਇਆ, 31 ਜਨਵਰੀ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਗੁਰਦੁਆਰਾ ਅੜੀਸਰ ਸਾਹਿਬ ਕੋਠੇ ਚੂੰਘਾ-ਧੌਲਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ...

ਪੂਰੀ ਖ਼ਬਰ »

ਬਾਬਾ ਸੁਖਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੱਤ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 31 ਜਨਵਰੀ (ਪ੍ਰਵੀਨ ਗਰਗ)-ਸ੍ਰੀ ਸ੍ਰੀ 1008 ਸਿੱਧ ਬਾਬਾ ਸੁਖਾਨੰਦ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਬਾਬਾ ਮੱਠ ਵਿਖੇ ਮਹੰਤ ਬਾਬਾ ਮੱਠ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ ¢ ਇਸ ਮੌਕੇ ਕਥਾਵਾਚਕ ...

ਪੂਰੀ ਖ਼ਬਰ »

ਸ਼ਿਵ ਕਾਂਵੜ ਸੰਘ ਸ਼ਹਿਣਾ ਦੀ ਮੀਟਿੰਗ ਹੋਈ

ਸ਼ਹਿਣਾ, 31 ਜਨਵਰੀ (ਸੁਰੇਸ਼ ਗੋਗੀ)-ਸ਼ਿਵ ਕਾਂਵੜ ਸੰਘ ਸ਼ਹਿਣਾ ਦੀ ਮੀਟਿੰਗ ਪ੍ਰਧਾਨ ਗਗਨਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰਪਿੰਦਰ ਸਿੰਘ ਪਿੰਕੂ, ਪਵਨ ਗਰੋਵਰ, ਨਿਰਮਲ ਸਿੰਘ ਨਿੰਮਾ, ਸ਼ਿਵਜੀ ਰਾਮ ਗਰਗ, ਵਿਪਨ ਕੁਮਾਰ ਮਿੱਤਲ, ਅਮਰੀਕ ਸਿੰਘ ਬੀਕਾ, ...

ਪੂਰੀ ਖ਼ਬਰ »

-ਮਾਮਲਾ ਧੋਖੇ 'ਚ ਰੱਖ ਕੇ ਝੂਠਾ ਵਿਆਹ ਕਰਵਾ ਕੇ ਜਬਰ ਜਨਾਹ ਕਰਨ ਦਾ-

ਸੇਵਾ ਮੁਕਤ ਡੀ.ਐਸ.ਪੀ. ਤੇ ਉਸ ਦੇ ਲੜਕੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 31 ਜਨਵਰੀ (ਰਾਜ ਪਨੇਸਰ)-ਲੜਕੀ ਨਾਲ ਝੂਠਾ ਵਿਆਹ ਕਰਾਉਣ ਦੀ ਆੜ 'ਚ ਲਗਾਤਾਰ 5 ਮਹੀਨੇ ਦੇ ਕਰੀਬ ਜਬਰ ਜਨਾਹ ਕਰਨ ਅਤੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਸਬੰਧ ਵਿਚ ਪਤੀ ਅਤੇ ਪਤੀ ਦੇ ਪਿਤਾ ਰਿਟਾ: ਡੀ.ਐਸ.ਪੀ. ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੰਮ ਨਾ ਮਿਲਣ ਤੋਂ ਅੱਕੇ ਮਨਰੇਗਾ ਮਜ਼ਦੂਰਾਂ ਨੇ ਘੇਰਿਆ ਬੀ.ਡੀ.ਪੀ.ਓ. ਦਫ਼ਤਰ

ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)-ਸਥਾਨਕ ਬੀ.ਡੀ.ਪੀ.ਓ. ਕੰਪਲੈਕਸ ਵਿਖੇ ਮਹਿਲ ਕਲਾਂ, ਮਹਿਲ ਕਲਾਂ ਸੋਢੇ, ਸਹੌਰ, ਸਹਿਜੜਾ, ਹਰਦਾਸਪੁਰਾ, ਗੰਗੋਹਰ ਆਦਿ ਪਿੰਡਾਂ ਦੇ ਮਜ਼ਦੂਰਾਂ ਨੇ ਮਨਰੇਗਾ ਅਧਿਕਾਰੀਆਂ ਵਲੋਂ ਵਾਰ-ਵਾਰ ਭਰੋਸਾ ਦਿਵਾਏ ਜਾਣ ਦੇ ਬਾਵਜੂਦ ਕੰਮ ਨਾ ...

ਪੂਰੀ ਖ਼ਬਰ »

ਲੋਕ ਵਹਿਮਾਂ ਭਰਮਾਂ 'ਚੋਂ ਨਿਕਲ ਕੇ ਬਾਬੇ ਨਾਨਕ ਦੇ ਫ਼ਲਸਫ਼ੇ ਅਨੁਸਾਰ ਪ੍ਰੈਕਟੀਕਲ ਜ਼ਿੰਦਗੀ ਜਿਊਣ-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)-ਗੁਰੂ ਮਾਨਿਓ ਗ੍ਰੰਥ ਚੇਤਨਾ ਦਲ ਮਹਿਲ ਕਲਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤਾਂ ਨੇ ...

ਪੂਰੀ ਖ਼ਬਰ »

ਸੰਗਰੂਰ ਰੈਲੀ ਸਬੰਧੀ ਹਲਕਾ ਇੰਚਾਰਜ ਕੀਤੂ ਵਲੋਂ ਸ਼ਹਿਰ ਦੇ ਵਾਰਡਾਂ 'ਚ ਮੀਟਿੰਗਾਂ

ਬਰਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਜਾ ਰਹੀ ਰੈਲੀ ਦੇ ਸਬੰਧ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ: ਕੁਲਵੰਤ ਸਿੰਘ ਕੀਤੂ ਵਲੋਂ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਅੱਖਾਂ ਦੇ ਮਰੀਜ਼ਾਂ ਦਾ ਚੈੱਕਅਪ ਕੈਂਪ

ਟੱਲੇਵਾਲ, 31 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ, ਯੂਨਾਈਟਿਡ ਸਿੱਖਜ਼ ਅਤੇ ਪਿੰਡ ਵਾਸੀਆਾ ਦੇ ਸਹਿਯੋਗ ਨਾਲ ਅਮਰੀਕਾ 'ਚ ਸ਼ਹੀਦ ਹੋਏ ਪੁਲਿਸ ਅਧਿਕਾਰੀ ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਪੰਜਾਬ ਇਕਾਈ ਬਰਨਾਲਾ ਦੀ ਮੀਟਿੰਗ

ਬਰਨਾਲਾ, 31 ਜਨਵਰੀ (ਅਸ਼ੋਕ ਭਾਰਤੀ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਜਸਪਾਲ ਸਿੰਘ ਿਖ਼ਆਲੀ, ਜ਼ਿਲ੍ਹਾ ਜਨਰਲ ਸਕੱਤਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX