ਤਾਜਾ ਖ਼ਬਰਾਂ


ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  9 minutes ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  27 minutes ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  33 minutes ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਹਰਿਆਣਾ

ਤਨਖਾਹ ਸਮਝੌਤੇ ਦੀ ਦੇਰੀ ਕਾਰਨ ਬੈਂਕ ਅਧਿਕਾਰੀ ਤੇ ਕਰਮਚਾਰੀ ਸੜਕਾਂ 'ਤੇ ਆਏ

ਯਮੁਨਾਨਗਰ, 31 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਰਕਾਰ ਵਲੋਂ ਬੈਂਕ ਕਰਮਚਾਰੀਆਂ ਦੇ ਤਨਖ਼ਾਹ ਸਮਝੌਤੇ ਵਿਚ ਜ਼ਰੂਰਤ ਤੋਂ ਵੱਧ ਦੇਰੀ ਹੋਣ ਕਾਰਨ ਤੇ ਵਾਰ-ਵਾਰ ਜਥੇਬੰਦੀ ਨਾਲ ਵਾਰਤਾ ਅਸਫਲ ਹੋ ਜਾਣ ਕਾਰਨ ਅੱਜ ਯੂ. ਐੱਫ. ਬੀ. ਯੂ. ਦੀ ਯਮੁਨਾਨਗਰ ਇਕਾਈ ਨੇ ਯੂਨੀਅਨ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਯਮੁਨਾਨਗਰ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਹੋਰ ਤਨਖ਼ਾਹ ਸਮਝੌਤਾ ਲਟਕਾਇਆ ਜਾਣਾ ਠੀਕ ਨਹੀਂ ਹੈ | ਅੱਜ ਦੀ ਹੜਤਾਲ ਵਿਚ ਬੈਂਕ ਕਰਮਚਾਰੀ ਤੇ ਅਧਿਕਾਰੀ ਸ਼ਾਮਲ ਹੋਏ | ਸ਼ਹਿਰੀਆਂ ਵਿਚ ਸਹਿਮ ਹੈ ਕਿ ਇਹ ਹੜਤਾਲ 31 ਜਨਵਰੀ ਤੋਂ 2 ਫਰਵਰੀ ਤੱਕ ਯਾਨੀ ਤਿੰਨ ਦਿਨ ਚੱਲੇਗੀ, ਜਿਸ ਕਾਰਨ ਸ਼ਹਿਰ ਦੀ ਅਰਥ ਵਿਵਸਥਾ ਪੂਰੀ ਦੀ ਪੂਰੀ ਠੱਪ ਹੋ ਜਾਣ ਦੇ ਅਸਾਰ ਹਨ | ਸਾਥੀ ਕਿਸ਼ਨ ਲਾਲ ਗੋਇੰਦਵਾਲ ਨੇ ਦੱਸਿਆ ਕਿ ਬੈਂਕ ਯੂਨੀਅਨ ਸਰਕਾਰ ਨੂੰ ਵਾਰ-ਵਾਰ ਆਪਣੀਆਂ ਜਾਇਜ਼ ਮੰਗਾਂ ਲਈ ਲੀਡਰਸ਼ਿਪ ਰਾਹੀਂ ਜਾਣੂ ਕਰਵਾਉਂਦੀ ਆ ਰਹੀ ਹੈ, ਪਰ ਆਈ. ਬੀ. ਏ. ਦਾ ਅੜੀਅਲ ਰਵੱਈਆ ਇਸ ਸਮਝੌਤੇ ਨੂੰ ਕਿਸੇ ਪਾਸੇ ਨਹੀਂ ਲਗਾ ਰਿਹਾ, ਜਿਸ ਕਾਰਨ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਇਹ ਉਨ੍ਹਾਂ 'ਤੇ ਥੋਪੀ ਗਈ ਹੜਤਾਲ 'ਤੇ ਜਾਣਾ ਪੈ ਰਿਹਾ ਹੈ | ਉਨ੍ਹਾਂ ਜਨਤਾ ਪਾਸੋਂ ਸਹਿਯੋਗ ਮੰਗਿਆ ਹੈ ਪਰ ਐਤਵਾਰ ਦੇ ਨਾਲ ਰਲ ਜਾਣ ਕਾਰਨ ਇਸ ਹੜਤਾਲ ਦਾ ਅਸਰ ਜ਼ਿਆਦਾ ਹੋ ਸਕਦਾ ਹੈ | ਸਾਰੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕਰੇ ਤੇ ਤਨਖ਼ਾਹ ਸਮਝੌਤੇ ਨੂੰ ਜਲਦੀ ਲਾਗੂ ਕਰੇ | ਉਨ੍ਹਾਂ ਕਿਹਾ ਕਿ ਯੂ. ਐੱਫ. ਬੀ. ਯੂ. ਮਾਰਚ 11, 12, 13 ਦੀ ਹੜਤਾਲ ਬਾਰੇ ਤੇ ਅਪ੍ਰੈਲ ਵਿਚ ਅਣਮਿਥੇ ਸਮੇਂ ਦੀ ਹੜਤਾਲ ਬਾਰੇ ਸਰਕਾਰ ਨੂੰ ਨੋਟਿਸ ਦਿੱਤੇ ਜਾ ਚੁੱਕੇ ਹਨ | ਅੱਜ ਦੇ ਪ੍ਰਦਰਸ਼ਨ ਨੂੰ ਜਸਬੀਰ ਸਿੰਘ, ਕ੍ਰਿਸ਼ਨ ਲਾਲ ਗੋਦਵਾਲ, ਗੁਰਮੁਖ ਸਿੰਘ, ਐੱਸ. ਕੇ. ਫੂਲ, ਐੱਸ. ਕੇ. ਗੁਪਤਾ, ਅਨਿਲ ਗੁਪਤਾ, ਗੁਰਨਾਮ ਸਿੰਘ, ਪ੍ਰਸ਼ਾਂਤ ਕੁਮਾਰ ਆਦਿ ਨੇ ਸੰਬੋਧਨ ਕੀਤਾ |
ਹੜਤਾਲ ਕਾਰਨ ਕਰੋੜਾਂ ਦਾ ਲੈਣ-ਦੇਣ ਹੋਇਆ ਪ੍ਰਭਾਵਿਤ
ਸਿਰਸਾ, (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਦੋ ਰੋਜ਼ਾ ਦੇਸ਼ ਪੱਧਰੀ ਹੜਤਾਲ ਕੀਤੀ ਹੈ | ਹੜਤਾਲ ਕਾਰਨ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ ਹੋਇਆ ਹੈ | ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਸਿਰਸਾ ਦੇ ਸਾਰੇ ਸਰਕਾਰੀ ਬੈਂਕ ਅੱਜ ਬੰਦ ਰਹੇ, ਜਿਸ ਕਾਰਨ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ ਹੋਇਆ | ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਅੱਜ ਸਵੇਰੇ ਆਪਣੇ ਆਪਣੇ ਬੈਂਕਾਂ ਨੂੰ ਜਿੰਦਰੇ ਜੜ੍ਹ ਕੇ ਬਰਨਾਲਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਇਕੱਠੇ ਹੋਏ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਧਰਨੇ 'ਤੇ ਬੈਠੇ ਬੈਂਕ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਵੇਤਨ ਵਿਚ ਵਾਧਾ ਕਰਵਾਉਣ ਸਮੇਤ ਉਹ ਆਪਣੀਆਂ ਚਿਰਾਂ ਤੋਂ ਲਮਕਦੀਆਂ 12 ਹੋਰ ਮੰਗਾਂ ਕਾਰਨ ਅੱਜ ਹੜਤਾਲ ਕਰਨ ਲਈ ਮਜਬੂਰ ਹੋਏ ਹਨ | ਕੇਂਦਰ ਸਰਕਾਰ ਦੀ ਜ਼ਿਦ ਨੇ ਬੈਂਕ ਮੁਲਾਜ਼ਮਾਂ ਨੂੰ ਹੜਤਾਲ ਲਈ ਮਜਬੂਰ ਕੀਤਾ ਹੈ | ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵੇਤਨ 'ਚ ਵੀਹ ਫ਼ੀਸਦੀ ਵਾਧਾ, ਪੰਜ ਦਿਨਾਂ ਦੀ ਬੈਂਕਿੰਗ, ਐੱਨ.ਪੀ.ਅੱੈਸ. ਦੀ ਸਮਾਪਤੀ, ਮੂਲ ਭੱਤੇ ਨਾਲ ਵਿਸ਼ੇਸ਼ ਭੱਤਿਆਂ ਦਾ ਮਿਲਾਣ, ਪੈਨਸ਼ਨ 'ਚ ਵਾਧਾ, ਫੈਮਲੀ ਪੈਨਸ਼ਨ 'ਚ ਸੁਧਾਰ, ਬੈਂਕ ਸ਼ਾਖਾਵਾਂ ਵਿਚ ਕੰਮ ਦਾ ਸਮਾਂ ਦੁਪਹਿਰ ਦੇ ਖਾਣੇ ਦਾ ਸਮਾਂ ਤੈਅ ਕਰਨਾ, ਸੇਵਾ ਮੁਕਤ ਵੇਲੇ ਟੈਕਸ ਤੋਂ ਛੋਟ ਦੇ ਨਾਲ ਨਾਲ ਬਰਾਬਰ ਕੰਮ ਤੇ ਬਰਾਬਰ ਵੇਤਨ ਦੀਆਂ ਮੁੱਖ ਮੰਗਾਂ ਹਨ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਹੁਣ ਵੀ ਪੂਰੀਆਂ ਨਾ ਕੀਤੀਆਂ ਤਾਂ ਉਹ ਆਗਾਮੀ 11 ਤੋਂ 13 ਮਾਰਚ ਨੂੰ ਤਿੰਨ ਰੋਜ਼ਾ ਹੜਤਾਲ ਕਰਨ ਲਈ ਮਜਬੂਰ ਹੋਣਗੇ | ਜੇ ਫਿਰ ਵੀ ਸਰਕਾਰ ਦੀ ਨੀਂਦ ਨਾ ਟੁੱਟੀ ਤਾਂ ਇਕ ਅਪੈ੍ਰਲ ਤੋਂ ਬੇਮਿਆਦੀ ਹੜਤਾਲ ਕਰ ਦਿੱਤੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ 'ਚ ਬੈਂਕਾਂ ਦੇ ਕਰਮਚਾਰੀ ਮੌਜੂਦ ਸਨ |

ਬਿਜਲੀ ਦੀਆਂ ਤਾਰਾਂ 'ਚ ਫਸੀ ਪਤੰਗ, ਦੋ ਬੱਚੀਆਂ ਝੁਲਸੀਆਂ

ਜਗਾਧਰੀ, 31 ਜਨਵਰੀ (ਜਗਜੀਤ ਸਿੰਘ)-ਜੰਮੂ ਕਾਲੋਨੀ ਵਿਚ ਇਕ ਬੱਚੇ ਲਈ ਪਤੰਗ ਉਡਾਉਣੀ ਉਸ ਵਕਤ ਮੁਸੀਬਤ ਬਣ ਗਈ ਜਦੋਂ ਉਸਦੀ ਪਤੰਗ ਘਰ ਦੇ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿਚ ਫਸ ਗਈ | ਤਾਰਾਂ ਵਿਚ ਪਤੰਗ ਫਸਣ ਤੋਂ ਬਾਅਦ ਧਮਾਕਾ ਏਨਾ ਜ਼ਬਰਦਸਤ ਸੀ ਕਿ ਆਸ ਪਾਸ ਦੇ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਸਿਹਤ ਵਿਭਾਗ

ਲੁਧਿਆਣਾ, 31 ਜਨਵਰੀ (ਸਲੇਮਪੁਰੀ)- ਚੀਨ 'ਚ ਪੈਦਾ ਹੋਏ ਕੋਰੋਨਾ ਵਾਇਰਸ ਨੇ ਸੰਸਾਰ ਦੇ ਸਮੂਹ ਦੇਸ਼ਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ¢ ਸੰਸਾਰ ਦੇ ਹੋਰਨਾਂ ਦੇਸ਼ਾਂ ਦੀ ਤਰ੍ਹਾਂ ਭਾਰਤ ਵੀ ਇਸ ਵਾਇਰਸ ਨੂੰ ਲੈ ਕੇ ਚਿੰਤਤ ਹੈ, ਜਿਸ ਕਰਕੇ ਪੰਜਾਬ ਸਰਕਾਰ ਨੇ ਸੂਬੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ 9 ਤੋਂ ਮਨਾਇਆ ਜਾਵੇਗਾ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਨ, ਜਨਮ ਅਸਥਾਨ ਸ੍ਰੀ ਪਾਉਂਟਾ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ, ਜਿਸ ਵਿਚ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਐਾਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਗਸ਼ਤ ਦੌਰਾਨ ਪੁਰਾਣੀ ਕਚਹਿਰੀ ਨੇੜਿਆਂ ਦੋ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਵਾਸੀ ਨਲਵਾ ਜ਼ਿਲ੍ਹਾ ਹਿਸਾਰ ਤੇ ਰਾਜਪਾਲ ...

ਪੂਰੀ ਖ਼ਬਰ »

ਨਹਿਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ ਨੇੜੇ ਜਾਂਦੀ ਸਿੱਧਵਾ ਨਹਿਰ ਵਿਚ ਅੱਜ ਸਵੇਰੇ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਨਹਿਰ ਵਿਚ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਵਿਦਿਆਰਥੀਆਾ ਨੇ ਸ਼ਹਿਰ 'ਚ ਕੁਸ਼ਟ ਰੋਗ ਲਈ ਜਾਗਰੂਕਤਾ ਰੈਲੀ ਕੱਢੀ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕੁਸ਼ਟ ਰੋਗ ਰੋਕਥਾਮ ਕਮੇਟੀ 13 ਫਰਵਰੀ ਤੱਕ ਜ਼ਿਲ੍ਹੇ ਵਿਚ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ¢ ਡਿਪਟੀ ਸੀ.ਐੱਮ.ਓ ਡਾ. ਹਨੂਮਾਨ ਸਿੰਘ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਮੁਹਿੰਮ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੰਦ ਨਾ ਕਰਨ ਲਈ ਮੁੱਖ ਮੰਤਰੀ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਰਕਾਰ ਵਲੋਂ 25 ਵਿਦਿਆਰਥੀਆਂ ਤੋਂ ਘੱਟ ਸੰਖਿਆ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਪ੍ਰਸਤਾਵਿਤ ਫ਼ੈਸਲੇ ਦੇ ਵਿਰੁੱਧ ਵਿਦਿਆਰਥੀ ਤੇ ਹੋਰ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ | ਵਿਦਿਆਰਥੀਆਂ ਤੇ ਹੋਰ ...

ਪੂਰੀ ਖ਼ਬਰ »

ਏਲਨਾਬਾਦ ਦੀ ਪਬਲਿਕ ਲਾਇਬ੍ਰੇਰੀ 'ਚ ਪਿਛਲੇ 7 ਸਾਲਾਂ ਵਿਚ ਕੇਵਲ 137 ਪਾਠਕ ਕਿਤਾਬਾਾ ਪੜ੍ਹਨ ਪੁੱਜੇ

ਏਲਨਾਬਾਦ, 31 ਜਨਵਰੀ (ਜਗਤਾਰ ਸਮਾਲਸਰ)-ਏਲਨਾਬਾਦ ਸ਼ਹਿਰ ਤੋਂ ਲਗਪਗ 3 ਕਿੱਲੋਮੀਟਰ ਦੀ ਦੂਰੀ ਤੇ ਲੱਖਾਾ ਰੁਪਏ ਦੀ ਲਾਗਤ ਨਾਲ ਬਣਾਈ ਲਾਇਬਰੇਰੀ ਵਿਚ ਲੱਖਾਂ ਰੁਪਏ ਦੀਆ ਕਿਤਾਬਾਂ ਪਾਠਕਾਂ ਦਾ ਪਿਛਲੇ 7 ਸਾਲ ਤੋਂ ਇੰਤਜ਼ਾਰ ਕਰ ਰਹੀਆਂ ਹਨ | ਇਸ ਲਾਇਬ੍ਰੇਰੀ ਵਿਚ ਹੁਣ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਨਸ਼ੀਲੀ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਫੜਿਆਂ ਗਿਆ ਦੀ ਪਛਾਣ ਵਿਕਾਸ ਵਾਸੀ ਨੇਜੀਆ ਖੇੜਾ, ਬਲਵਿੰਦਰ ਸਿੰਘ ਵਾਸੀ ਫੱਗੂ ਅਤੇ ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ 'ਚ ਮੈਮੋਰੰਡਮ ਸੌ ਾਪਿਆ

ਨਰਾਇਣਗੜ੍ਹ, 31 ਜਨਵਰੀ (ਪੀ. ਸਿੰਘ)-ਨਰਾਇਣਗੜ੍ਹ ਵਿਚ ਸਮਾਜਿਕ ਸਮਰਸਤਾ ਮੰਚ ਦੇ ਬੈਨਰ ਹੇਠ ਮੰਚ ਦੇ ਆਗੂਆਂ ਤੇ ਵਕੀਲਾਂ ਤੇ ਹੋਰਾਂ ਨੇ ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ਵਿਚ ਰਾਸ਼ਟਰਪਤੀ ਦੇ ਨਾਂਅ ਦਾ ਇਕ ਮੈਮੋਰੰਡਮ ਐੱਸ. ਡੀ. ਐੱਮ ਅਦਿੱਤੀ ਨੂੰ ਸੌਾਪਿਆ | ਮੋਹਿਤ ...

ਪੂਰੀ ਖ਼ਬਰ »

ਫਾਸ਼ੀਵਾਦੀ ਹਮਲਿਆਂ ਿਖ਼ਲਾਫ਼ ਮੰਚ ਵਲੋਂ ਕਨਵੈਨਸ਼ਨ ਹੁਣ 5 ਨੂੰ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਫਾਸੀਵਾਦੀ ਹਮਲਿਆਂ ਿਖ਼ਲਾਫ਼ ਬਣੇ ਮੰਚ ਵਲੋਂ ਫਾਸੀ ਹਮਲਿਆਂ ਦੇ ਿਖ਼ਲਾਫ਼ ਇਕ ਫਰਵਰੀ ਨੂੰ ਰੋਪੜ ਦੇ ਭਸੀਨ ਭਵਨ ਵਿਚ ਕਨਵੈੱਨਸ਼ਨ ਕੀਤੀ ਜਾ ਰਹੀ ਸੀ | ਕੁੱਝ ਜਥੇਬੰਦਕ ਸਮੱਸਿਆਵਾਂ ਕਾਰਨ ਇਹ ਕਨਵੈੱਨਸ਼ਨ ਇਕ ਫਰਵਰੀ ਤੋਂ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਜ਼ਿਲ੍ਹਾ ਪੱਤਰੀ ਵਿਗਿਆਨ ਲੇਖ ਮੁਕਾਬਲੇ ਕਰਵਾਏ

ਯਮੁਨਾਨਗਰ, 31 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਹਰਿਆਣਾ ਰਾਜ ਵਿਗਿਆਨ ਅਤੇ ਪ੍ਰੋਯੋਗਿਕੀ ਪ੍ਰੀਸ਼ਦ ਵਲੋਂ ਜ਼ਿਲ੍ਹਾ ਪੱਧਰੀ ਵਿਗਿਆਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ 9 ਕਾਲਜਾਂ ਦੀਆਂ ...

ਪੂਰੀ ਖ਼ਬਰ »

ਰਿਵਰਲੈਂਡ ਸਕੂਲ ਕਤਲੌਰ 'ਚ ਮਨਾਈ ਬਸੰਤ ਪੰਚਮੀ

ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਬਸੰਤ ਪੰਚਮੀ ਦੇ ਤਿਉਹਾਰ 'ਤੇ ਚਾਨਣਾ ਪਾਇਆ | ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ 'ਚ ਸਮਾਜਿਕ ਸਦਭਾਵਨਾ ਫੋਰਮ ਨੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਜਗਾਧਰੀ, 31 ਜਨਵਰੀ (ਜਗਜੀਤ ਸਿੰਘ)-ਸਮਾਜਿਕ ਸਦਭਾਵਨਾ ਫੋਰਮ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ ਸੀ. ਏ. ਏ. ਵਿਚ ਹੋਈਆਂ ਸੋਧਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜੁੱਟੀ ਹੋਈ ਹੈ | ਇਸ ਲੜੀ ਵਿਚ, ਫੋਰਮ ਦੇ ਵਫ਼ਦ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਯੂਥ ਰੈੱਡ ਕਰਾਸ ਟਰੇਨਿੰਗ ਕੈਂਪ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਰਵੀ ਪ੍ਰਕਾਸ਼ ਗੁਪਤਾ ਦੀ ਅਗਵਾਈ ਹੇਠ ਰੈੱਡ ਕਰਾਸ ਸ਼ਤਾਬਦੀ ਸਾਲ ਵਿਚ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਾ ਰੈੱਡ ਕਰਾਸ ਸਿਖਲਾਈ ਕੈਂਪ ਲਗਾਇਆ ਗਿਆ¢ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਜ਼ਖ਼ਮੀ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਨਾਹਨ-ਪਾਉਂਟਾ ਸਾਹਿਬ ਨੈਸ਼ਨਲ ਹਾਈਵੇ 'ਤੇ ਭਾਟਾਂ ਵਾਲੀ ਕੋਲ ਟਰੱਕ-ਕਾਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਕੇ ਇਲਾਜ ...

ਪੂਰੀ ਖ਼ਬਰ »

ਮਹੀਨਾਵਾਰ ਮੀਟਿੰਗ ਅੱਜ

ਰੂਪਨਗਰ, 31 ਜਨਵਰੀ (ਪੱਤਰ ਪ੍ਰੇਰਕ)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਫਰਵਰੀ ਨੂੰ ਸ਼ਾਮ 3:30 ਵਜੇ ਭਸੀਨ ਭਵਨ, ਰੂਪਨਗਰ ਵਿਖੇ ਹੋਵੇਗੀ | ਜਿਸ ਵਿਚ ਬਜ਼ੁਰਗਾਂ ਸਬੰਧੀ ਹੋਰ ਮਸਲਿਆਂ ਤੋਂ ਇਲਾਵਾ ਕਾਮਨ ਯੂਰੋਲੌਜੀ ਪ੍ਰਾਬਲਮਜ਼ ਬਾਰੇ ...

ਪੂਰੀ ਖ਼ਬਰ »

ਭੋਡੀਆ ਖੇੜਾ ਕਾਲਜ 'ਚ ਪੋਸਟਰ ਬਣਾਓ ਮੁਕਾਬਲਾ ਕਰਵਾਇਆ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ)-ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਕਾਲਜ, ਭੋਡੀਆ ਖੇੜਾ ਵਿਖੇ ਗਣਿਤ ਵਿਭਾਗ ਵਲੋਂ 'ਗਣਿਤ ਅਤੇ ਹਮ' ਵਿਸ਼ੇ 'ਤੇ ਪੋਸਟਰ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਕਾਲਜ ਦੀਆਾ 13 ਲੜਕੀਆਾ ਨੇ ਭਾਗ ਲਿਆ¢ ਪੋਸਟਰ ਮੇਕ ...

ਪੂਰੀ ਖ਼ਬਰ »

ਅਕਸ਼ੈ ਗਰਗ ਬਣੇ ਅਗਰਵਾਲ ਵੈਸ਼ ਸਮਾਜ ਯੁਵਾ ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਨਰਾਇਣਗੜ੍ਹ, 31 ਜਨਵਰੀ (ਪੀ. ਸਿੰਘ)-ਨਰਾਇਣਗੜ੍ਹ ਦੇ ਵਕੀਲ ਅਕਸ਼ੈ ਗਰਗ ਨੂੰ ਅਗਰਵਾਲ ਵੈਸ਼ ਸਮਾਜ ਯੁਵਾ ਸੈੱਲ ਦਾ ਅੰਬਾਲਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਨੌਜਵਾਨਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਜ਼ਿਕਰਯੋਗ ਹੈ ਕਿ ਵੈਸ਼ ਸਮਾਜ ਪ੍ਰਤੀ ਰੁਚੀ ...

ਪੂਰੀ ਖ਼ਬਰ »

ਜਗਦੇਵ ਸਿੰਘ ਗਾਬਾ ਨੂੰ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਸ਼ਾਹਬਾਦ ਮਾਰਕੰਡਾ, 31 ਜਨਵਰੀ (ਅਵਤਾਰ ਸਿੰਘ)-ਬੀ. ਐੱਸ. ਐੱਨ. ਐੱਲ. ਵਿਭਾਗ ਵਿਚ 36 ਸਾਲ ਨੌਕਰੀ ਕਰਨ ਤੋ ਬਾਅਦ ਜਗਦੇਵ ਸਿੰਘ ਗਾਬਾ ਮਾਰਕੀਟਿੰਗ ਮੈਨੇਜਰ ਦੇ ਪਦ ਤੋਂ ਸੇਵਾਮੁਕਤ ਹੋਏ | ਸੇਵਾ ਮੁਕਤੀ ਮੌਕੇ 'ਤੇ ਵਿਭਾਗ ਦੇ ਮਹਾਪ੍ਰਬੰਧਕ ਕਰਨਾਲ ਸੁਦੀਪ ਕੁਮਾਰ, ਡਿਪਟੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਅਧਿਆਪਕ ਨੂੰ ਕੀਤਾ ਸਨਮਾਨਿਤ

ਮੋਰਿੰਡਾ, 31 ਜਨਵਰੀ (ਕੰਗ)-ਗਣਤੰਤਰ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਧਨੌਰੀ ਦੇ ਸਮਾਜਿਕ ਵਿਗਿਆਨ ਦੇ ਅਧਿਆਪਕ ਕਮਲਜੀਤ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਕਾਰਨ ਐੱਸ.ਡੀ.ਐੱਮ. ਮੋਰਿੰਡਾ ਹਰਬੰਸ ਸਿੰਘ ਅਤੇ ਨਗਰ ਕੌਾਸਲ ਮੋਰਿੰਡਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ

ਮੋਰਿੰਡਾ, 31 ਜਨਵਰੀ (ਪਿ੍ਤਪਾਲ ਸਿੰਘ)-ਆਈ. ਪੀ. ਐਸ. ਸਕੂਲ ਰਤਨਗੜ੍ਹ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਦੇ ਪਤੰਗਬਾਜ਼ੀ ਅਤੇ ਕਾਈਟ ਮੇਕਿੰਗ (ਪਤੰਗ ਬਣਾਉਣ) ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਸਕੂਲ ਦੇ ਗਰਾਊਾਡ ...

ਪੂਰੀ ਖ਼ਬਰ »

ਬੋਟ ਕਲੱਬ ਵਾਲੇ ਇਲਾਕੇ ਵਿਚ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਪਾਰਕ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ-ਬਰਿੰਦਰ ਢਿੱਲੋਂ

ਕਿਹਾ, ਪਿੰਕਾਸ਼ੀਆ ਬੋਟ ਕਲੱਬ ਨੂੰ ਦੁਬਾਰਾ ਬਣਾਉਣ ਦਾ ਸੁਪਨਾ ਨਹੀਂ ਟੁੱਟਣ ਦਿੱਤਾ ਜਾਵੇਗਾ ਰੂਪਨਗਰ, 31 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਗਣਤੰਤਰਤਾ ਦਿਵਸ ਮੌਕੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਪਾਰਕ ਸਮਰਪਿਤ ਕਰਨਾ ਰੂਪਨਗਰ ਦੇ ਲੋਕਾਂ ਲਈ ਇੱਕ ਵੱਡਾ ...

ਪੂਰੀ ਖ਼ਬਰ »

ਬੈਂਕਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਹੋਈ ਪ੍ਰੇਸ਼ਾਨੀ, ਵਪਾਰ ਰਿਹਾ ਠੱਪ

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ)-ਦੇਸ਼ ਪੱਧਰ ਤੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਕੀਤੀ ਗਈ ਦੋ ਦਿਨਾਂ ਹੜਤਾਲ ਦੇ ਪਹਿਲੇ ਦਿਨ ਸੀ.ਐੱਮ. ਸਿਟੀ ਵਿਖੇ ਬੈਂਕ ਕਰਮਚਾਰੀਆਂ ਵਲੋਂ ਸੈਕਟਰ 12 ਵਿਖੇ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਧਰਨਾ ਦਿੱਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਡਵਾਇਜਰੀ ਜਾਰੀ

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ)-ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੂੰ ਲੈ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਅਡਵਾਇਜਰੀ ਜਾਰੀ ਕੀਤੀ ਹੈ, ਜਿਸ ਤਹਿਤ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਸਬੰਧਿਤ ਡਾਕਟਰਾਂ ਨਾਲ ਬੈਠਕ ਕਰਕੇ ਇਸ ਸਬੰਧ ਵਿਚ ਪੂਰੀ ਚਰਚਾ ਕੀਤੀ | ਇਸ ...

ਪੂਰੀ ਖ਼ਬਰ »

ਸਰਾਭਾ ਨਗਰ ਬਲਾਕ ਆਈ ਮਾਰਕੀਟ ਦੇ ਨਾਲ ਬਣ ਰਹੀ ਇਮਾਰਤ ਦੇ ਉਸਾਰੀਕਰਤਾ 'ਤੇ 2 ਦਰੱਖ਼ਤ ਵੱਢਣ ਦਾ ਦੋਸ਼

ਲੁਧਿਆਣਾ, 31 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਸਰਾਭਾ ਨਗਰ ਬਲਾਕ ਆਈ ਮਾਰਕੀਟ ਦੇ ਨਜ਼ਦੀਕ ਬਣ ਰਹੀ ਇਕ ਇਮਾਰਤ ਦੇ ਉਸਾਰੀਕਰਤਾ ਵਿਰੁੱਧ ਬਾਗਬਾਨੀ ਸ਼ਾਖਾ ਨੇ 2 ਦਰੱਖਤ ਵੱਢਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

2 ਸਪਾ ਸੈਂਟਰਾਂ ਦੇ 3 ਮਾਲਕ ਗਿ੍ਫ਼ਤਾਰ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ 2 ਸਪਾ ਸੈਂਟਰਾਂ 'ਤੇ ਛਾਪੇਮਾਰੀ ਕਰਕੇ 3 ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਿਲੈਕਸ ਸਪਾ ਸੈਂਟਰ ਮਲਹਾਰ ਰੋਡ ਦੇ ਮਾਲਕ ...

ਪੂਰੀ ਖ਼ਬਰ »

2 ਸਪਾ ਸੈਂਟਰਾਂ ਦੇ 3 ਮਾਲਕ ਗਿ੍ਫ਼ਤਾਰ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ 2 ਸਪਾ ਸੈਂਟਰਾਂ 'ਤੇ ਛਾਪੇਮਾਰੀ ਕਰਕੇ 3 ਮਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਰਿਲੈਕਸ ਸਪਾ ਸੈਂਟਰ ਮਲਹਾਰ ਰੋਡ ਦੇ ਮਾਲਕ ...

ਪੂਰੀ ਖ਼ਬਰ »

ਅਖੰਡ ਮਹਾਂਯੱਗ 'ਚ ਸ਼ਾਮਿਲ ਹੋਣ ਲਈ ਵੱਖ-ਵੱਖ ਸ਼ਖ਼ਸੀਅਤਾਂ ਨੂੰ ਦਿੱਤਾ ਸੱਦਾ ਪੱਤਰ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ 7 ਤੋਂ 16 ਫਰਵਰੀ ਤੱਕ ਹੋਣ ਵਾਲੇ 205 ਘੰਟਿਆਂ ਵਾਲੇ ਅਖੰਡ ਮਹਾਂਯੱਗ ਦੇ ਸਬੰਧ ਵਿਚ ਅੱਜ ਧਾਮ ਦੇ ਸੇਵਕ ਪ੍ਰਵੀਨ ਚੌਧਰੀ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸੱਦਾ ਪੱਤਰ ਦਿੱਤਾ ਗਿਆ, ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੂੰ ਮੁੜ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ-ਨਰੂਲਾ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਕਵਲਜੀਤ ਸਿੰਘ ਨਰੂਲਾ ਨੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਕਾਂਗਰਸੀ ਵਰਕਰਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸ੍ਰੀ ਅਸ਼ਵਨੀ ਸ਼ਰਮਾ ਨੂੰ ਮੁੜ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ...

ਪੂਰੀ ਖ਼ਬਰ »

ਨਗਰ ਨਿਗਮ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਸ਼ਲਾਘਾਯੋਗ-ਬਸੰਤ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ਅਜਿਹਾ ਹੋਣ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ | ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਐੱਮ. ਜੀ. ਐੱਮ. ਸਕੂਲ ਦੇ ਵਿਦਿਆਰਥੀਆਂ ਨੇ 'ਬਸੰਤ ਪੰਚਮੀ' ਮਨਾਈ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਐੱਮ. ਜੀ. ਐੱਮ. ਪਬਲਿਕ ਸਕੂਲ ਦੁੱਗਰੀ ਫੇਜ਼-1 ਵਿਖੇ 'ਬਸੰਤ ਪੰਚਮੀ' ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਮੌਕ ਵਾਈਸ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਵਿੱਜ ਦੁਆਰਾ ਸਰਸਵਤੀ ਦੇਵੀ ਦੀ ਆਰਤੀ ਕੀਤੀ ਗਈ ¢ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਅਮਰੀਕਾ 'ਚ ਪੀ. ਏ. ਯੂ. ਦੇ ਪੁਰਾਣੇ ਵਿਦਿਆਰਥੀ ਮਨਜੀਤ ਧਾਲੀਵਾਲ ਦੀ ਅਗਵਾਈ 'ਚ ਬਣੇਗੀ ਖਾਲਸਾ ਯੂਨੀਵਰਸਿਟੀ

ਲੁਧਿਆਣਾ, 31 ਜਨਵਰੀ (ਕਵਿਤਾ ਖੁੱਲਰ)-ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਵੈਲਹਿੰਗਾਮ ਚ ਵੱਸਦੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਤੇ ਉੱਘੇ ਕਾਰੋਬਾਰੀ ਮਨਜੀਤ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬੀ ਭਾਈਚਾਰੇ ਤੇ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਸਾਈਕਲ ਸਨਅਤਕਾਰ ਯੂ. ਸੀ. ਪੀ. ਐੱਮ. ਏ. ਸਾਈਕਲ ਕਲੱਬ ਦੇ ਮੈਂਬਰ ਬਣਨ-ਸਰਹਾਲੀ

ਲੁਧਿਆਣਾ, 31 ਜਨਵਰੀ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐੱਮ. ਏ.) ਦੇ ਪ੍ਰੋਪੇਗੰਡਾ ਸਕੱਤਰ ਤੇ ਸਾਈਕਲ ਕਲੱਬ ਦੇ ਕਨਵੀਨਰ ਰਾਜਿੰਦਰ ਸਿੰਘ ਸਰਹਾਲੀ ਨੇ ਕਿਹਾ ਕਿ ਯੂ. ਸੀ. ਪੀ. ਐੱਮ. ਏ. ਵਿਖੇ ਸਾਈਕਲ ਕਲੱਬ ਦਾ ਗਠਨ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜਾਗਿ੍ਤੀ ਪੈਦਾ ਕਰਨਾ ਜ਼ਰੂਰੀ-ਮਿੱਢਾ

ਲੁਧਿਆਣਾ, 31 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇਂ ਲਈ ਸਮਾਜ ਵਿਚ ਜਾਗਿ੍ਤੀ ਪੈਦਾ ਕਰਨਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਮਾਜ 'ਚ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਬਸੰਤ ਪੰਚਮੀ 'ਤੇ ਕਵੀ ਸੰਮੇਲਨ ਕਰਵਾਇਆ

ਪਾਉਂਟਾ ਸਾਹਿਬ, 31 ਜਨਵਰੀ (ਹਰਬਖਸ਼ ਸਿੰਘ)-ਦੂਨ ਪ੍ਰੈੱਸ ਕਲੱਬ ਵਲੋਂ ਜ਼ਿਲ੍ਹਾ ਭਾਸ਼ਾ ਅਤੇ ਸੱਭਿਆਚਾਰਕ ਵਿਭਾਗ ਦੇ ਸਹਿਯੋਗ ਨਾਲ ਬਸੰਤ ਪੰਚਮੀ 'ਤੇ ਕਵੀ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਸਥਾਨਕ ਅਤੇ ਜ਼ਿਲ੍ਹੇ ਦੇ ਦੋ ਦਰਜਨ ਤੋਂ ਵੱਧ ਕਵੀਆਂ ਨੇ ਆਪਣੀਆਂ ਰਚਨਾਵਾਂ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਪਿ੍ੰਸੀਪਲ ਦੀ ਭਾਲ 'ਚ ਛਾਪੇਮਾਰੀ

ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਾਨਕ ਨਗਰ ਸਥਿਤ ਐੱਸ. ਕੇ. ਵੀ. ਸਕੂਲ ਵਿਚ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਸਕੂਲ ਪਿ੍ੰਸੀਪਲ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਹੈਰੋਇਨ ਦੇ ਵੱਖ-ਵੱਖ ਮਾਮਲਿਆਂ 'ਚ ਦੋ ਦੋਸ਼ੀਆਂ ਨੂੰ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲੱਖਾ ਸਿੰਘ ਪੁੱਤਰ ਲੁਭਾਇਆ ਸਿੰਘ ਵਾਸੀ ਬੂਟਾਂ, ਥਾਣਾ ਕੋਤਵਾਲੀ, ਕਪੂਰਥਲਾ ਨੂੰ 1 ਮਹੀਨੇ ਦੀ ਕੈਦ ਅਤੇ 5 ...

ਪੂਰੀ ਖ਼ਬਰ »

ਡੀ.ਸੀ. ਵਲੋਂ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੀਆਂ ਹਦਾਇਤਾਂ

ਜਲੰਧਰ, 31 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਘੱਟ ਗਿਣਤੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਸੰਵੇਦਨਸ਼ੀਲ ਪਹੁੰਚ ਅਪਣਾਈ ਜਾਵੇ | ਮਹਾਤਮਾ ਗਾਂਧੀ ਰਾਜ ...

ਪੂਰੀ ਖ਼ਬਰ »

ਵਿਆਹ ਦੀ ਪਾਰਟੀ ਦੌਰਾਨ ਹਵਾਈ ਫਾਇਰ ਕਰਨ ਵਾਲੇ ਪੰਚਮਨੂਰ ਨੂੰ ਭੇਜਿਆ ਜੇਲ੍ਹ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਵਿਆਹ ਦੀ ਪਾਰਟੀ ਦੌਰਾਨ ਗੋਲੀਆਂ ਚਲਾਉਣ ਦੀ ਵਾਇਰਲ ਹੋਈ ਇਕ ਵੀਡੀਓ ਦੇ ਆਧਾਰ 'ਤੇ ਦਰਜ ਕੀਤੇ ਮੁਕੱਦਮੇ ਤਹਿਤ ਗਿ੍ਫ਼ਤਾਰ ਕੀਤੇ ਮੁਲਜ਼ਮ ਪੰਚਮਨੂਰ ਸਿੰਘ ਉਰਫ਼ ਪੰਚਮ ਪੁੱਤਰ ਨਿਰਮਲ ਸਿੰਘ ਵਾਸੀ ਰਸਤਾ ਮੁਹੱਲਾ, ਜਲੰਧਰ ਨੂੰ ...

ਪੂਰੀ ਖ਼ਬਰ »

ਤਾਲਾਬੰਦ ਘਰ 'ਚੋਂ ਲੱਖਾਂ ਦੀ ਚੋਰੀ

ਮਕਸੂਦਾਂ, 31 ਜਨਵਰੀ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੰਦਨਪੁਰ 'ਚ ਇਕ ਤਾਲਾਬੰਦ ਘਰ 'ਚ ਲੱਖਾਂ ਦੀ ਚੋਰੀ ਹੋਣ ਸਬੰਧੀ ਦਰਖਾਸਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਹਰਵਿੰਦਰ ਕੌਰ ਉਰਫ਼ ਰੂਬੀ ਪਤਨੀ ਹਰਪ੍ਰੀਤ ...

ਪੂਰੀ ਖ਼ਬਰ »

ਸੂਰਵੀਰ ਸੇਵਕ ਦਲ ਵਲੋਂ ਪਿ੍ਥਵੀ ਨਗਰ ਵਿਖੇ ਕਰਵਾਇਆ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)- ਸਥਾਨਕ ਮੁਹੱਲਾ ਪਿ੍ਥਵੀ ਨਗਰ ਵਿਖੇ ਸੂਰਵੀਰ ਸੇਵਕ ਦਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 33ਵਾਂ ਮਹਾਨ ਕੀਰਤਨ ਦਰਬਾਰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ ਇਕ ਗਿ੍ਫ਼ਤਾਰ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਨੌਜਵਾਨ ਤੋਂ ਚੋਰੀ ਦੀ ਐਕਟਿਵਾ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਹੀਮ ਅਹਿਮਦ ਵਾਸੀ ਅਵਤਾਰ ਨਗਰ ਦੇ ਰੂਪ 'ਚ ਹੋਈ ਹੈ | ਥਾਣਾ ਮੁਖੀ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਰੇਲ ਗੱਡੀ 'ਚ ਚੋਰੀ ਕਰਨ ਵਾਲੇ ਦੋਸ਼ੀ ਤੋਂ 2 ਮੋਬਾਈਲ ਬਰਾਮਦ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਆਉਣ ਵਾਲੀਆਂ ਗੱਡੀਆਂ 'ਚ ਬੈਠੇ ਹੋਏ ਯਾਤਰੀਆਂ ਦੇ ਮੋਬਾਈਲ ਤੇ ਪਰਸ ਆਦਿ ਚੋਰੀ ਕਰਨ ਦੇ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਪੁਲਿਸ ਵਲੋਂ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ ਤੇ ਉਕਤ ਦੋਸ਼ੀ ਨੂੰ ਅਦਾਲਤ 'ਚ ...

ਪੂਰੀ ਖ਼ਬਰ »

ਕੇ.ਐਫ਼.ਸੀ. ਦੇ ਖਾਣੇ 'ਚੋਂ ਨਿਕਲੀਆਂ ਕੀੜੀਆਂ, ਸਿਹਤ ਵਿਭਾਗ ਨੇ ਭਰੇ ਸੈਂਪਲ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)-ਸਥਾਨਕ ਮਾਡਲ ਟਾਊਨ 'ਚ ਚੱਲ ਰਹੇ ਕੇ.ਐਫ਼.ਸੀ. ਰੈਸਟੋਰੈਂਟ 'ਚ ਆਰਡਰ ਕੀਤੇ ਖਾਣੇ 'ਚੋਂ ਕੀੜੀਆਂ ਨਿਕਲਣ ਦੀ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐਸ.ਐਸ. ਨਾਂਗਲ ਦੀ ਟੀਮ ਨੇ ਕੇ.ਐਫ਼.ਸੀ. ਤੋਂ ...

ਪੂਰੀ ਖ਼ਬਰ »

ਬਸੰਤ ਮੌਕੇ ਚਾਈਨਾ ਡੋਰ ਨਾਲ ਕਈ ਹੋਏ ਜ਼ਖ਼ਮੀ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ)- ਬਸੰਤ ਮੌਕੇ ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗਾਂ ਵਧਾਈਆਂ ਗਈਆਂ | ਇਨ੍ਹਾਂ ਪਤੰਗਾਂ ਦੀਆਂ ਡੋਰਾਂ ਨਾਲ ਸ਼ਹਿਰ 'ਚ ਕਈ ਹਾਦਸੇ ਵਾਪਰੇ ਅਤੇ ਬਹੁਤ ਸਾਰੇ ਵਿਅਕਤੀ ਜ਼ਖ਼ਮੀ ਹੋ ਗਏ | ਅਜਿਹਾ ਹੀ ਇਕ ਹਾਦਸਾ ਲਾਡੋਵਾਲੀ ਰੋਡ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX