ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ ਨੂੰ ਮੈਡੀਕਲ ਕਾਲਜ ਤੇ ਸੁਪਰਸਪੈਸ਼ਲਿਟੀ ਹਸਪਤਾਲ ਨਾ ਨਸੀਬ ਹੋਣ ਪਿੱਛੇ ਵਿਭਾਗ ਦੀ ਅਣਗਹਿਲੀ

ਗੁਰਦਾਸਪੁਰ, 5 ਫਰਵਰੀ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਵਿਖੇ 6 ਜ਼ਿਲਿ੍ਹਆਂ ਦੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਅਪ੍ਰੈਲ 2018 ਨੰੂ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਰਾਂ ਤੋਂ ਲਟਕਦੀ ਆ ਰਹੀ ਗੁਰਦਾਸਪੁਰ ਸਰਹੱਦੀ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਤੇ ਸੁਪਰਸਪੈਸ਼ਲਿਟੀ ਹਸਪਤਾਲ ਬਣਾਉਣ ਦੀ ਮੰਗ ਨੰੂ ਸਾਕਾਰ ਕਰਦੇ ਹੋਏ ਐਲਾਨ ਕੀਤਾ ਗਿਆ ਸੀ ਕਿ ਇਸ ਸਰਹੱਦੀ ਜ਼ਿਲ੍ਹੇ ਵਿਚ ਜਲਦ ਹੀ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਇਆ ਜਾਵੇਗਾ, ਪਰ ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਵਲੋਂ ਵਾਰ-ਵਾਰ ਸਿਹਤ ਵਿਭਾਗ ਨੰੂ ਚਿੱਠੀਆਂ ਜਾਰੀ ਕਰਕੇ ਇਸ ਬਾਬਤ ਲਿਖਤੀ ਜਵਾਬ ਦੇਣ ਲਈ ਕਿਹਾ ਜਾ ਰਿਹਾ ਹੈ, ਪਰ ਸਿਹਤ ਵਿਭਾਗ ਵਲੋਂ ਇਸ ਸਬੰਧੀ ਅਜੇ ਤੱਕ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ | ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਲੋਂ ਵੀ ਗੁਰਦਾਸਪੁਰ ਦੇ ਸਿਵਲ ਹਸਪਤਾਲ ਨੰੂ ਅਪਗ੍ਰੇਡ ਕਰਨ ਲਈ ਲੋੜੀਂਦੀਆਂ ਚੀਜ਼ਾਂ ਬਾਰੇ ਵਾਰ-ਵਾਰ ਪੁੱਛਿਆ ਜਾ ਚੁੱਕਾ ਹੈ, ਜਿਸ ਸਬੰਧੀ ਕਈ ਵਾਰ ਪੱਤਰ ਵੀ ਜਾਰੀ ਹੋ ਚੁੱਕੇ ਹਨ, ਪਰ ਸਿਹਤ ਵਿਭਾਗ ਵਲੋਂ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ | ਇਸ ਸਬੰਧੀ ਜਦ ਡੀ.ਐੱਫ਼.ਓ. ਡਾ: ਵਿਜੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਲਈ ਦੋ-ਤਿੰਨ ਥਾਵਾਂ 'ਤੇ ਜ਼ਮੀਨ ਦੇਖੀ ਗਈ ਹੈ ਅਤੇ ਕੁਝ ਦਿਨਾਂ ਵਿਚ ਹੀ ਸਹੀ ਜਗ੍ਹਾ ਦੀ ਚੋਣ ਕਰਕੇ ਸੀ.ਐਮ. ਦਫ਼ਤਰ ਨੂੰ ਪ੍ਰਪੋਜ਼ਲ ਭੇਜ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨੰੂ ਅਪਗ੍ਰੇਡ ਕਰਨ ਲਈ ਅੱਜ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਸੀ.ਐਮ. ਦਫ਼ਤਰ ਨੂੰ ਪ੍ਰਪੋਜ਼ਲ ਭੇਜ ਦਿੱਤੀ ਗਈ ਹੈ |

ਡੀ. ਸੀ. ਵਲੋਂ ਜਨਗਣਨਾ 2021 ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 5 ਫਰਵਰੀ (ਆਰਿਫ਼)- ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਜਨਗਣਨਾ-2021 ਸਬੰਧੀ ਅਧਿਕਾਰੀਆਂ ਨਾਲ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਐਸ.ਡੀ.ਐਮ. ਗੁਰਦਾਸਪੁਰ ਸਕੱਤਰ ਸਿੰਘ ਬੱਲ, ਰਮਨ ਕੋਛੜ ਐਸ.ਡੀ.ਐਮ. ਦੀਨਾਨਗਰ, ਬਲਵਿੰਦਰ ਸਿੰਘ ਐਸ.ਡੀ.ਐਮ. ...

ਪੂਰੀ ਖ਼ਬਰ »

ਡੀ. ਐਸ. ਪੀ. ਤੇ ਐਸ. ਐੱਚ. ਓ. ਵਲੋਂ ਪਬਲਿਕ ਮੀਟਿੰਗ

ਡੇਹਰੀਵਾਲ ਦਰੋਗਾ, 5 ਫਰਵਰੀ (ਹਰਦੀਪ ਸਿੰਘ ਸੰਧੂ)-ਡੀ.ਐਸ.ਪੀ. ਦੇਵ ਸਿੰਘ ਅਤੇ ਪੁਲਿਸ ਥਾਣਾ ਸੇਖਵਾਂ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਵਲੋਂ ਸਥਾਨਕ ਤੱਤਲਾ ਪੈਲੇਸ ਵਿਚ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਸਰਪੰਚ-ਪੰਚਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਰੱਦ ਕਰਵਾਉਣ ਲਈ ਮੁਹਿੰਮ ਚਲਾਈ ਜਾਵੇ-ਲੋਕ ਲਿਖਾਰੀ ਮੰਚ

ਬਟਾਲਾ, 5 ਫਰਵਰੀ (ਕਾਹਲੋਂ)-ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਲੋਕ ਚੇਤਨਾ ਮੰਚ ਬਟਾਲਾ, ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਅਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰ ਦੇਸ਼ ਵਿਚ ਵੱਧ ਰਹੀ ਫਿਰਕਾਪ੍ਰਸਤੀ, ਫਾਸੀਵਾਦ, ਅਰਾਜਕਤਾ ਅਤੇ ਸਰਕਾਰਾਂ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸ਼ਕਤੀ ਮੋਰਚਾ ਤੇ ਏਕਟੂ ਵਲੋਂ ਰੋਸ ਰੈਲੀ

ਬਟਾਲਾ, 5 ਫਰਵਰੀ (ਬੁੱਟਰ)-ਪਿੰਡ ਕਾਸ਼ਤੀਵਾਲ ਵਿਚ ਸ਼ਕਤੀ ਮੋਰਚਾ ਅਤੇ ਏਕਟੂ ਦੀ ਸਾਂਝੀ ਰੋਸ ਰੈਲੀ ਕਾ: ਗੁਰਮੀਤ ਸਿੰਘ ਬਖ਼ਤਪੁਰ ਦੀ ਅਗਵਾਈ 'ਚ ਹੋਈ | ਸੀ.ਪੀ.ਆਈ. (ਐਮ.ਸੀ.) ਦੇ ਸੂਬਾ ਸਕੱਤਰ ਬਖ਼ਤਪੁਰ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਚੋਣਾਂ ਦੌਰਾਨ ...

ਪੂਰੀ ਖ਼ਬਰ »

ਖੇਤਰੀ ਸਰਸ ਮੇਲੇ 'ਚ ਦੂਜੇ ਦਿਨ ਓਡੀਸ਼ਾ ਤੇ ਜੰਮੂ-ਕਸ਼ਮੀਰ ਦੇ ਕਲਾਕਾਰਾਂ ਵਲੋਂ ਪੇਸ਼ਕਾਰੀ

ਗੁਰਦਾਸਪੁਰ, 5 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਦਾਣਾ ਮੰਡੀ ਗੁਰਦਾਸਪੁਰ ਵਿਖੇ ਚੱਲ ਰਹੇ ਖੇਤਰੀ ਸਰਸ ਮੇਲੇ ਦੇ ਦੂਜੇ ਦਿਨ ਭਾਰਤ ਭਰ ਵਿਚ ਆਏ ਵੱਖ-ਵੱਖ ਸੂਬਿਆਂ ਦੇ ਕਲਾਕਾਰਾਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਜਿਸ ਦੇ ਚੱਲਦਿਆਂ ਓਡੀਸ਼ਾ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਵਿਕਾਸ ਦੇ ਕੰਮ ਬਿਨਾਂ ਭੇਦਭਾਵ ਕਰਵਾਏ ਜਾ ਰਹੇ ਹਨ-ਕਾਲਾਂਵਾਲੀ

ਡੇਰਾ ਬਾਬਾ ਨਾਨਕ, 5 ਫਰਵਰੀ (ਵਿਜੇ ਸ਼ਰਮਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਜਿੱਥੇ ਸਮੁੱਚੇ ਹਲਕੇ ਦੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਭੇਦਭਾਵ ਕਰਵਾਏ ...

ਪੂਰੀ ਖ਼ਬਰ »

ਪਿੰਡਾਂ ਦੀ ਵੰਡ ਨੂੰ ਲੈ ਕੇ ਹੋਈ ਚੋਣ 'ਚ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਜੇਤੂ

ਬਟਾਲਾ, 5 ਫਰਵਰੀ (ਕਾਹਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਵਿਰਕ ਵਿਖੇ ਸਰਕਾਰੀ ਖੰਡ ਮਿੱਲ ਗੁਰਦਾਸਪੁਰ ਤੇ ਇੰਡੀਅਨ ਸੂਕਰੋਜ ਲਿਮਟਡ ਮੁਕੇਰੀਆਂ ਸਮੇਤ ਨਜ਼ਦੀਕੀ ਖੰਡ ਮਿੱਲਾਂ ਦੇ ਪਿੰਡਾਂ ਦੀ ਵੰਡ ਨੂੰ ਲੈ ਕੇ ਚੋਣ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਕੈਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਬਟਾਲਾ 'ਚ ਵਾਰਡ ਪੱਧਰ 'ਤੇ ਨਵੀਆਂ ਨਿਯੁਕਤੀਆਂ

ਬਟਾਲਾ, 5 ਫਰਵਰੀ (ਕਾਹਲੋਂ)-ਲੋਕ ਇਨਸਾਫ਼ ਪਾਰਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਤੇ੍ਰੇਹਨ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸ੍ਰੀ ਤ੍ਰੇਹਨ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਬਟਾਲਾ 'ਚ ...

ਪੂਰੀ ਖ਼ਬਰ »

ਵੁੱਡਸਟਾਕ ਪਬਲਿਕ ਸਕੂਲ ਦੇ ਗੁਨਤਾਜ ਸਿੰਘ ਨੇ ਸੰਗੀਤ ਖੇਤਰ 'ਚ ਮੱਲਾਂ ਮਾਰੀਆਂ

ਬਟਾਲਾ, 5 ਫਰਵਰੀ (ਕਾਹਲੋਂ)- ਚੰਡੀਗੜ੍ਹ ਯੂਨੀਵਰਸਿਟੀ 'ਚ ਯੂਥ ਫੈਸਟੀਵਲ ਕਰਵਾਇਆ ਗਿਆ | ਇਸ ਯੂਥ ਮੇਲੇ ਵਿਚ ਪੰਜਾਬ ਭਰ ਤੋਂ ਵੱਖ-ਵੱਖ ਕਲਾਕਾਰਾਂ ਨੇ ਭਾਗ ਲਿਆ | ਇਸ ਯੂਥ ਫੈਸਟੀਵਲ ਵਿਚ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੇੇ ਗੀਤਕਾਰ ਗੁਨਤਾਜ ਸਿੰਘ ਨੇ ਵੀ ਭਾਗ ਲਿਆ ...

ਪੂਰੀ ਖ਼ਬਰ »

ਅਸਲ੍ਹਾ ਲਾਇਸੈਂਸਾਂ 'ਤੇ 28 ਤੱਕ ਯੂ. ਆਈ. ਐਨ. ਨੰਬਰ ਲਵਾਇਆ ਜਾਵੇ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਗੁਰਦਾਸਪੁਰ, 5 ਫਰਵਰੀ (ਸੁਖਵੀਰ ਸਿੰਘ ਸੈਣੀ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਸਲ੍ਹਾ ਲਾਇਸੈਂਸ ਧਾਰਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜਿਨ੍ਹਾਂ ਅਸਲ੍ਹਾ ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਸਾਂ 'ਤੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਲਾਪਤਾ

ਧਾਰੀਵਾਲ, 5 ਫਰਵਰੀ (ਸਵਰਨ ਸਿੰਘ)-ਧਾਰੀਵਾਲ ਦੇ ਮੁਹੱਲਾ ਲੁਧਿਆਣਾ ਵਾਸੀ ਇਕ ਨੌਜਵਾਨ ਸ਼ੱਕੀ ਹਾਲਾਤ ਵਿਚੋਂ ਘਰੋਂ ਲਾਪਤਾ ਹੋ ਗਿਆ | ਇਸ ਸਬੰਧੀ ਵਾਰਿਸਾਂ ਵਲੋਂ ਥਾਣਾ ਧਾਰੀਵਾਲ ਨੂੰ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ | ਜਾਣਕਾਰੀ ਦਿੰਦੇ ਹੋਏ ਰਮੇਸ਼ ਬਾਬੂ ਉਰਫ਼ ...

ਪੂਰੀ ਖ਼ਬਰ »

ਨਵੋਦਿਆ ਕ੍ਰਾਂਤੀ ਪਰਿਵਾਰ ਭਾਰਤ ਵਲੋਂ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਅਧਿਆਪਕ ਸਨਮਾਨਿਤ

ਗੁਰਦਾਸਪੁਰ, 5 ਫਰਵਰੀ (ਆਰਿਫ਼)- ਭਾਰਤ ਭਰ ਅੰਦਰ ਸਰਕਾਰੀ ਸਿੱਖਿਆ ਨੂੰ ਲੈ ਕੇ ਬਿਹਤਰ ਕਾਰਜਕਾਰੀ ਦਿਖਾ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਵਾਲੀ ਇਕ-ਇਕ ਸੰਸਥਾ ਨਵੋਦਿਆ ਕ੍ਰਾਂਤੀ ਭਾਰਤ ਵਲੋਂ ਦੂਸਰੀ ਰਾਸ਼ਟਰੀ ਕਾਨਫ਼ਰੰਸ ਅੰਮਿ੍ਤਸਰ ਵਿਖੇ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਕਾਂਗਰਸ ਨੇ 3 ਸਾਲਾਂ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਗੁਰਪ੍ਰੀਤ ਬਾਦਲ

ਡੇਰਾ ਬਾਬਾ ਨਾਨਕ, 5 ਫਰਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਭਰ ਅੰਦਰ ਹੋਣ ਜਾ ਰਹੀਆਂ ਰੈਲੀਆਂ 2022 ਦੀਆਂ ਚੋਣਾਂ 'ਚ ਕਾਂਗਰਸ ਦੀ ਹਾਰ ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਕਿਰਤੀ ਕਿਸਾਨ ਯੂਨੀਅਨ ਵਲੋਂ ਅਰੁਣਾ ਚੌਧਰੀ ਦੇ ਘਰ ਅੱਗੇ ਧਰਨਾ

ਦੀਨਾਨਗਰ, 5 ਫਰਵਰੀ (ਸ਼ਰਮਾ, ਸੰਧੂ, ਸੋਢੀ)- ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ, ਇਲਾਕੇ ਦੀਆਂ ਮੰਗਾਂ ਤੇ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਸਹੁੰ ਖਾ ਕੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਸਮੇਤ ਹੋਰ ਵਾਅਦਿਆਂ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਨੇ ਯੂ. ਕੇ. ਦਾ ਲਵਾਇਆ ਸਟੱਡੀ ਵੀਜ਼ਾ

ਗੁਰਦਾਸਪੁਰ, 5 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਇਕ ਵਿਦਿਆਰਥੀ ਦਾ ਯੂ.ਕੇ. ਦਾ ਸਟੱਡੀ ਵੀਜ਼ਾ ਲਵਾ ਕੇ ਉਸ ਦੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਗਿਆ ਹੈ | ਸੰਸਥਾ ਐਮ.ਡੀ. ਤੇ ਇਮੀਗ੍ਰੇਸ਼ਨ ਐਡਵੋਕੇਟ ਗਗਨ ...

ਪੂਰੀ ਖ਼ਬਰ »

ਧਰਨਿਆਂ 'ਚ ਸ਼ਾਮਿਲ ਹੋਣ ਲਈ ਮਜੀਠੀਆ ਦੀ ਅਗਵਾਈ 'ਚ ਲੋਕਾਂ ਨੂੰ ਲਾਮਬੰਦ ਕਰਾਂਗੇ-ਘੁਮਾਣ

ਬਟਾਲਾ, 5 ਫਰਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਵਿਸ਼ੇਸ਼ ਮੁਲਾਕਾਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਹੋਈ | ਇਸ ਮੁਲਾਕਾਤ ਦੌਰਾਨ ਸ: ਘੁਮਾਣ ਨੇ ਸ: ਮਜੀਠੀਆ ਨਾਲ ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਗਮ ਟੀਮ ਨੇ ਹਟਾਏ ਨਾਜਾਇਜ਼ ਕਬਜ਼ੇ, ਲੋਕਾਂ ਵਲੋਂ ਵਿਰੋਧ

ਬਟਾਲਾ, 5 ਫਰਵਰੀ (ਹਰਦੇਵ ਸਿੰਘ ਸੰਧੂ)- ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਬਲਵਿੰਦਰ ਸਿੰਘ ਵਲੋਂ ਸ਼ਹਿਰ ਅੰਦਰ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਤਹਿਤ ਅੱਜ ਇੰਸਪੈਕਟਰ ਅਮਰਜੀਤ ਸਿੰਘ ਸੋਢੀ ਵਲੋਂ ਆਪਣੀ ਟੀਮ ਨਾਲ ਲੱਕੜ ਮੰਡੀ ਤੋਂ ਭਾਈ ...

ਪੂਰੀ ਖ਼ਬਰ »

ਸੌ ਫ਼ੀਸਦੀ ਨਤੀਜੇ ਤੇ ਨਵੇਂ ਦਾਖ਼ਲੇ ਸਬੰਧੀ ਸਿੱਖਿਆ ਅਧਿਕਾਰੀਆਂ ਨੇ ਕਸੀ ਕਮਰ

ਗੁਰਦਾਸਪੁਰ, 5 ਫਰਵਰੀ (ਆਰਿਫ਼)- ਸਕੂਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਮਿਸ਼ਨ ਸੌ ਫ਼ੀਸਦੀ ਤਹਿਤ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਬੋਰਡ ਦਾ ਸੌ ਫ਼ੀਸਦੀ ਨਤੀਜੇ ਲਈ ਜਿੱਥੇ ਅਧਿਆਪਕਾਂ ਵਲੋਂ ਵਾਧੂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਵਿਸ਼ਵ ਯੋਗਾ ਕੱਪ 'ਚ ਸੇਂਟ ਸੋਲਜਰ ਸਕੂਲ ਦਾ ਪਹਿਲਾ ਸਥਾਨ

ਬਟਾਲਾ, 5 ਫਰਵਰੀ (ਹਰਦੇਵ ਸਿੰਘ ਸੰਧੂ)-ਫਾਇਵ ਸਟਾਰ ਵੈੱਲਫ਼ੇਅਰ ਸੁਸਾਇਟੀ ਅਨੰਦ ਧਾਮ ਆਸ਼ਰਮ ਕਰਵਾਏ ਗਏ ਵਿਸ਼ਵ ਯੋਗਾ ਕੱਪ 2020 'ਚ ਭਾਰਤ ਦੇ 26 ਰਾਜਾਂ ਦੇ 350 ਵਿਦਿਆਰਥੀਆਂ ਤੋਂ ਇਲਾਵਾ ਕੀਨੀਆ, ਯੁਗਾਂਡਾ, ਨਾਈਜੀਰੀਆ, ਲਾਵਣੀਆਂ, ਗੈਂਬੀਆਂ ਦੇਸ਼ਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ 'ਚ ਸਹਾਰਾ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

ਬਟਾਲਾ, 5 ਫਰਵਰੀ (ਕਾਹਲੋਂ)-ਸਹਾਰਾ ਕਲੱਬ ਬਟਾਲਾ ਵਲੋਂ ਹਸਤ ਸ਼ਿਲਪ ਕਾਲਜ ਵਿਖੇ ਕਾਲਜ ਦੇ ਐਮ.ਡੀ. ਅਰੁਣ ਕੁਮਾਰ ਦੀ ਅਗਵਾਈ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਮੱੁਖ ਮਹਿਮਾਨ ਵਜੋਂ ਪਹੰੁਚੇ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 5 ਫਰਵਰੀ (ਭਾਗਦੀਪ ਸਿੰਘ ਗੋਰਾਇਆ)- ਅਦਾਲਤ ਵਲੋਂ ਇਕ ਮਾਮਲੇ ਵਿਚੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਸਿਟੀ ਪੁਲਿਸ ਗੁਰਦਾਸਪੁਰ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਜਸਬੀਰ ਸਿੰਘ ਗੋਲੂ ਨੂੰ ਸ਼ਰਧਾਂਜਲੀਆਂ ਭੇਟ

ਊਧਨਵਾਲ, 5 ਫਰਵਰੀ (ਪਰਗਟ ਸਿੰਘ)- ਪਿੰਡ ਹਰਪੁਰਾ ਦੇ ਜਸਬੀਰ ਸਿੰਘ ਗੋਲੂ ਸੀਨੀਅਰ ਯੂਥ ਕਾਂਗਰਸੀ ਆਗੂ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੇ ਨਮਿਤ ਅਖੰਡ ਪਾਠ ਦੇ ਭੋਗ ਗ੍ਰਹਿ ਵਿਖੇ ਪਾ ਕੇ ਉਪਰੰਤ ਗੁਰਦੁਆਰਾ ਬਾਬਾ ਮੱਲੂ ਸਾਹਿਬ ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਰਕੇਸ਼ ਵਿਲੀਅਮ ਦਾ ਸਨਮਾਨ

ਬਹਿਰਾਮਪੁਰ, 5 ਫਰਵਰੀ (ਬਲਬੀਰ ਸਿੰਘ ਕੋਲਾ)-ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਦੇ ਲੈਬਾਰਟਰੀ ਟੈਕਨੀਸ਼ੀਅਨ ਸਟਾਫ਼ ਮੈਂਬਰਾਂ ਵਲੋਂ ਰਕੇਸ਼ ਵਿਲੀਅਮ ਨੰੂ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਬਣਨ ਅਤੇ ਗੁਰਮਿੰਦਰ ਸਿੰਘ ਬੱਬਲਾ ਨੰੂ ...

ਪੂਰੀ ਖ਼ਬਰ »

ਬਾਕਸਿੰਗ ਚੈਂਪੀਅਨਸ਼ਿਪ ਖਿਡਾਰੀ ਦਾ ਪਿੰਡ ਪਹੰੁਚਣ 'ਤੇ ਭਰਵਾਂ ਸਵਾਗਤ

ਧਾਰੀਵਾਲ, 5 ਫਰਵਰੀ (ਸਵਰਨ ਸਿੰਘ)-ਇੰਡੀਅਨ ਐਮਚਿਉਰ ਬਾਕਸਿੰਗ ਫ਼ੈਡਰੇਸ਼ਨ ਵਲੋਂ ਮੋਤੀ ਲਾਲ ਨਹਿਰੂ ਸਟੇਡੀਅਮ ਰਾਏ ਬਰੇਲੀ (ਉੱਤਰ ਪ੍ਰਦੇਸ਼) ਵਿਖੇ ਕਰਵਾਈ ਗਈ 62ਵੀਂ ਰਾਸ਼ਟਰੀ ਪੱਧਰ ਦੀ ਸੀਨੀਅਰ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ 'ਚ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਭੋਮਾ ਦਾ ਅੰਤਰਰਾਸ਼ਟਰੀ ਖੇਡ ਮੇਲਾ 13 ਤੋਂ

ਘੁਮਾਣ, 5 ਫਰਵਰੀ (ਬੰਮਰਾਹ)-ਪਿੰਡ ਭੋਮਾ ਨੇੜੇ ਘੁਮਾਣ ਦਾ ਅੰਤਰਰਾਸ਼ਟਰੀ ਖੇਡ ਮੇਲਾ 13 ਅਤੇ 14 ਫਰਵਰੀ ਨੂੰ ਬਾਬਾ ਨਾਂਗਾ ਦੇ ਤਪ ਸਥਾਨ ਪਿੰਡ ਭੋਮਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਨਾਂਗਾ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ 'ਚ ਫਤਹਿਗੜ੍ਹ ਚੂੜੀਆਂ ਦਾ ਹੋ ਰਿਹੈ ਵਿਕਾਸ-ਮੱਘਾ, ਲਾਲੀ, ਬਿੰਦੂ

ਫਤਹਿਗੜ੍ਹ ਚੂੜੀਆਂ, 5 ਫਰਵਰੀ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਫਤਹਿਗੜ੍ਹ ਚੂੜੀਆਂ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ ਤੇ ਸ਼ਹਿਰ ਦੀ ਹਰ ਵਾਰਡ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਲਾਕ ਪੱਧਰੀ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਘਰੋਟਾ, 5 ਫਰਵਰੀ (ਸੰਜੀਵ ਗੁਪਤਾ)-ਬਲਾਕ ਪੱਧਰੀ ਕੈਂਸਰ ਜਾਗਰੂਕਤਾ ਸੈਮੀਨਾਰ ਦਾ ਪ੍ਰਬੰਧ ਸਿਵਲ ਸਰਜਨ ਡਾ: ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ | ਪੂਰੇ ਬਲਾਕ ਵਿਚ 325 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਵਿਚ 45 ਮਰੀਜ਼ਾਂ ਦੀ ਕੈਂਸਰ ਦੀ ਬਿਮਾਰੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਗਰੁੱਪ ਆਫ ਕਾਲਜਸ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਫਤਹਿਗੜ੍ਹ ਚੂੜੀਆਂ, 5 ਫਰਵਰੀ (ਐਮ.ਐਸ. ਫੁੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਕਾਲਜਸ ਦੇ ਨਰਸਿੰਗ ਵਿਭਾਗ ਵਿਖੇ 'ਸਹੁੰ ਚੁੱਕ ਸਮਾਰੋਹ' ਕਰਵਾਇਆ ਗਿਆ | ਸਮਾਰੋਹ ਵਿਖੇ ਨਰਸਿੰਗ ਵਿਭਾਗ ਦੇ ਪਿ੍ੰ: ਹਰਜਿੰਦਰਪਾਲ ਕੌਰ ਕੰਮ ਅਤੇ ਡਾਇ: ਆਫ਼ ਨਰਸਿੰਗ ਕਾਲਜ ਸ: ਗੁਲਵਤਨ ...

ਪੂਰੀ ਖ਼ਬਰ »

ਭਾਈ ਮਰਦਾਨੇ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਡੇਹਰੀਵਾਲ ਦਰੋਗਾ, 5 ਫਰਵਰੀ (ਹਰਦੀਪ ਸਿੰਘ ਸੰਧੂ)- ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫ਼ੇਅਰ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 562ਵਾਂ ਜਨਮ ਦਿਹਾੜਾ ਪਿੰਡ ਠੱਕਰ ਸੰਧੂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਪਾਲ ਸਿੰਘ ...

ਪੂਰੀ ਖ਼ਬਰ »

ਬਲਾਕ ਧਾਰੀਵਾਲ ਦੇ ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਡਾਕਟਰਾਂ ਵਲੋਂ ਮੀਟਿੰਗ

ਧਾਰੀਵਾਲ, 5 ਫ਼ਰਵਰੀ (ਜੇਮਸ ਨਾਹਰ)-ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਬਲਾਕ ਧਾਰੀਵਾਲ ਦੇ ਡਾਕਟਰਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਹਾਲ ਵਿਚ ਪ੍ਰਧਾਨ ਡਾ: ਸਤਪਾਲ ਡਡਵਾਂ ਅਤੇ ਡਾ: ਸੰਤੋਖ ਰਾਜ ਭਗਤ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਕਾਲਜ 'ਚ ਬੂਟੇ ਲਾ ਕੇ ਵਾਤਾਵਰਨ ਬਚਾਓ ਮੁਹਿੰਮ ਦਾ ਆਗਾਜ਼

ਕਾਦੀਆਂ, 5 ਫਰਵਰੀ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਪੰਜਾਬੀ ਸਾਹਿਤ ਸਭਾ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਬਸੰਤ ਰੁੱਤ ਦੇ ਆਗਮਨ ਤੇ ਕਾਲਜ ਕੈਂਪਸ ਅੰਦਰ ਬੂਟੇ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਤੇ ਇਸਨੂੰ ਹਰਿਆ-ਭਰਿਆ ਰੱਖਣ ਲਈ ਮੁਹਿੰਮ ਦੀ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆ 'ਚ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦਾ ਹਮਲਾ

ਜਲੰਧਰ, 5 ਫਰਵਰੀ (ਜਸਪਾਲ ਸਿੰਘ)- ਰਾਜ ਦੇ ਕਈ ਜ਼ਿਲਿ੍ਹਆਂ 'ਚ ਕਣਕ 'ਤੇ ਪੀਲੀ ਕੁੰਗੀ ਦਾ ਹਮਲਾ ਹੋਣ ਕਾਰਨ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਪਠਾਨਕੋਟ ਤੇ ਹੁਸ਼ਿਆਰਪੁਰ ਤੋਂ ਬਾਅਦ ਹੁਣ ਪੀਲੀ ਕੁੰਗੀ ਵਲੋਂ ਜਲੰਧਰ ਦੇ ਵੀ ਕਈ ਇਲਾਕਿਆਂ 'ਚ ਪੀਲੀ ...

ਪੂਰੀ ਖ਼ਬਰ »

ਅਧੂਰੇ ਪਏ ਰਜਬਾਹੇ ਦੇ ਪੁਲ ਤੋਂ ਪ੍ਰੇਸ਼ਾਨ ਹਨ ਲੋਕ

ਹਰਚੋਵਾਲ, 5 ਫਰਵਰੀ (ਢਿੱਲੋਂ)-ਹਰਚੋਵਾਲ ਤੋਂ ਔਲਖਾਂ ਨੂੰ ਜਾਂਦੀ ਿਲੰਕ ਸੜਕ ਅਤੇ ਸੰਗ ਦੇ ਨਾਂਅ ਨਾਲ ਜਾਣੀ ਜਾਣ ਵਾਲੀ ਸੜਕ, ਜਿਸ ਉੱਪਰ ਰਜਬਾਹੇ ਦੇ ਪੁਲ ਨੂੰ ਨਵੇਂ ਰੂਪ 'ਚ ਬਣਾਇਆ ਜਾ ਰਿਹਾ ਸੀ, ਉਸ ਨੂੰ ਅੱਧ ਵਿਚਾਲੇ ਛੱਡ ਕੇ ਜਾਣ ਕਾਰਨ ਇਲਾਕੇ ਦੇ ਲੋਕ ਬਹੁਤ ...

ਪੂਰੀ ਖ਼ਬਰ »

ਔਸਤੀ ਯੂਨੀਅਨ ਵਲੋਂ ਪੀ. ਓ. ਦਫਤਰ ਅੱਗੇ ਪ੍ਰਦਰਸ਼ਨ

ਸ਼ਾਹਪੁਰ ਕੰਢੀ, 5 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਪੀ.ਓ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਅਤੇ ਡੈਮ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 5 ਫਰਵਰੀ (ਹਰਜਿੰਦਰ ਸਿੰਘ ਜੱਜ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਸਾਲਾਨਾ ਸ਼ਹੀਦੀ ਦਿਹਾੜਾ ਕਸ਼ਯਪ ਰਾਜਪੂਤ ਸਭਾ ਸੱਲੋਪੁਰ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਗਿਆਨ ਦਾਸ ਸੱਲੋਪੁਰ ਵਿਖੇ ਮਨਾਇਆ ਗਿਆ | ਅਖੰਡ ਪਾਠ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੇਡ ਮੇਲੇ ਦੇ ਦੂਜੇ ਦਿਨ ਕਬੱਡੀ, ਵਾਲੀਬਾਲ ਤੇ ਫੁੱਟਬਾਲ ਦੇ ਹੋਏ ਮੁਕਾਬਲੇ

ਘੁਮਾਣ, 5 ਫਰਵਰੀ (ਬੰਮਰਾਹ)- 42ਵੇਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲੇ ਦੇ ਦੂਜੇ ਦਿਨ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਬਾਠ, ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਨਵਦੀਪ ਸਿੰਘ ਪੰਨੂੰ ਪ੍ਰਧਾਨ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਸੀ. ਏ. ਏ. ਿਖ਼ਲਾਫ਼ ਮੋਦੀ ਦਾ ਪੁਤਲਾ ਫੂਕਿਆ

ਫਤਹਿਗੜ੍ਹ ਚੂੜੀਆਂ, 5 ਫਰਵਰੀ, (ਐਮ.ਐਸ. ਫੁੱਲ)- ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਗੁਰਦਾਸਪੁਰ ਕਮੇਟੀ ਵਲੋਂ ਪਿੰਡ ਖੋਖਰ ਵਿਚ ਸੂਬਾ ਕਮੇਟੀ ਦੇ ਸੱਦੇ 'ਤੇ ਸੀ.ਏ.ਏ. ਿਖ਼ਲਾਫ਼ ਸਹਿਣਾ ਦਿੱਲੀ ਵਿਖੇ ਚੱਲ ਰਹੇ ਧਰਨੇ ਵਿਚ ਸ਼ਾਮਿਲ ਹੋਣ ਜਾ ਰਹੇ ...

ਪੂਰੀ ਖ਼ਬਰ »

ਰੋੋਸ ਧਰਨਿਆਂ ਸਬੰਧੀ ਅਕਾਲੀ ਵਰਕਰਾਂ ਵਲੋਂ ਮੀਟਿੰਗ

ਧਾਰੀਵਾਲ, 5 ਫਰਵਰੀ (ਜੇਮਸ ਨਾਹਰ)-ਸੂਬੇ ਅੰਦਰ ਕਾਂਗਰਸ ਸਰਕਾਰ ਦੇ ਰਾਜ ਵਿਚ ਬਿਜਲੀ ਦਰਾਂ ਵਿਚ ਹੋਏ ਚੋਖੇ ਵਾਧੇ, ਸੜਕੀ ਢਾਂਚੇ ਦੀ ਵਿਗੜੀ ਹਾਲਤ, ਠੱਪ ਹੋਏ ਵਿਕਾਸ ਕਾਰਜ ਤੇ ਹੋਰ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ : ਬਾਲ ਵਿੱਦਿਆ ਮੰਦਿਰ ਸਕੂਲ ਦੀ ਪਲਕ ਤੇ ਇਸ਼ਾਂਤ ਨੇ ਜਿੱਤੇ ਚਾਂਦੀ ਦਾ ਤਗਮੇ

ਗੁਰਦਾਸਪੁਰ, 5 ਫਰਵਰੀ (ਆਰਿਫ਼)- ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਜੰਮੂ ਵਿਖੇ ਕਰਵਾਈਆਂ 65ਵੀਆਂ ਨੈਸ਼ਨਲ ਸਕੂਲ ਖੇਡਾਂ ਸਕੇਅ ਮਾਰਸ਼ਲ ਆਰਟ ਵਿਚੋਂ ਬਾਲ ਵਿੱਦਿਆ ਮੰਦਿਰ ਸਕੂਲ ਦੀ ਪਲਕ ਤੇ ਇਸ਼ਾਂਤ ਨੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸੀ. ਐੱਚ. ਸੀ. ਫਤਹਿਗੜ੍ਹ ਚੂੜੀਆਂ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 5 ਫਰਵਰੀ (ਐਮ.ਐਸ.ਫੁੱਲ)-ਸਿਹਤ ਵਿਭਾਗ ਵਲੋਂ ਸੀ.ਐੱਚ.ਸੀ. ਫਤਹਿਗੜ੍ਹ ਚੂੜੀਆਂ ਵਿਖੇ ਸਿਵਲ ਸਰਜਨ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਜੈਸਮੀਨ ਨੰਦਾ ਤੇ ਸੀਨੀਅਰ ਮੈਡੀਕਲ ਅਫ਼ਸਰ ਫਤਹਿਗੜ੍ਹ ਚੂੜੀਆਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ 'ਚ 'ਸੜਕ ਸੁਰੱਖਿਆ' ਸਬੰਧੀ ਕੀਤਾ ਜਾਗਰੂਕ

ਕਲਾਨੌਰ, 5 ਫਰਵਰੀ (ਪੁਰੇਵਾਲ)-ਸਥਾਨਕ ਕਸਬੇ ਦੇ ਸਾਹਿਬਜ਼ਾਦਾ ਜੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਤੇ ਪਿ੍ੰ. ਮੀਨਾ ਪਰਾਸ਼ਰ ਦੀ ਅਗਵਾਈ 'ਚ ਸਕੂਲੀ ਬੱਚਿਆਂ ਨੂੰ ਸੜਕ ...

ਪੂਰੀ ਖ਼ਬਰ »

ਐਸ. ਡੀ.ਕਾਲਜ 'ਚ 'ਕ੍ਰਿਸਟਲ ਸਟਰਕਚਰ' ਵਿਸ਼ੇ 'ਤੇ ਸੈਮੀਨਾਰ

ਗੁਰਦਾਸਪੁਰ, 5 ਫਰਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਸ਼ਹਿਰ ਦੇ ਕਾਹਨੰੂਵਾਨ ਰੋਡ ਸਥਿਤ ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰ. ਡਾ: ਨੀਰੂ ਸ਼ਰਮਾ ਦੀ ਰਹਿਨੁਮਾਈ ਫਿਜ਼ਿਕਸ ਵਿਭਾਗ ਦੇ ਮੁਖੀ ਗੁਰਦੀਪ ਕੌਰ ਤੇ ਦਿਵਿਆ ਨਿਸ਼ਚਲ ਦੀ ਅਗਵਾਈ ਹੇਠ ਕ੍ਰਿਸਟਲ ਸਟਰਕਚਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਦੀ ਮੀਟਿੰਗ

ਬਟਾਲਾ, 5 ਫਰਵਰੀ (ਕਾਹਲੋਂ)-ਪੰਜਾਬ ਰਾਜ ਬਿਜਲੀ ਬੋਰਡ ਦੇ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਦੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਫਕੀਰ ਚੰਦ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਮੁਸ਼ਕਲਾਂ ਅਤੇ ਅਹਿਮ ਮੁੱਦਿਆਂ ...

ਪੂਰੀ ਖ਼ਬਰ »

ਸਾਰੇ ਸੂਬਿਆਂ 'ਚ ਸਿੱਖਿਆ ਤੇ ਸਿਹਤ ਸਹੂਲਤਾਂ ਮੁਫ਼ਤ ਕਰੇ ਕੇਂਦਰ-ਲਾਡੀ

ਗੁਰਦਾਸਪੁਰ, 5 ਫਰਵਰੀ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਦੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਸ੍ਰੀ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਵਿਚ ਸਿੱਖਿਆ ਤੇ ਸਿਹਤ ਸਹੂਲਤਾਂ ਨੰੂ ...

ਪੂਰੀ ਖ਼ਬਰ »

ਐਨ. ਡੀ. ਏ. ਦੀ ਪ੍ਰੀਖਿਆ ਪਾਸ ਕਰਨ 'ਤੇ ਅਮਨਦੀਪ ਸਨਮਾਨਿਤ

ਭੈਣੀ ਮੀਆਂ ਖਾਂ, 5 ਫਰਵਰੀ (ਜਸਬੀਰ ਸਿੰਘ)-ਇੱਥੋਂ ਨਜ਼ਦੀਕੀ ਐੱਸ.ਜੀ.ਆਰ.ਡੀ. ਸਕੂਲ ਮੇਹੜੇ ਦੇ 10ਵੀਂ ਜਮਾਤ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰਨ ਦਾ ਮਾਣ ਹਾਸਲ ਕੀਤਾ ਹੈ | ਇਸ ਸਬੰਧੀ ਚੇਅਰਮੈਨ ਜਗਰੂਪ ਸਿੰਘ ਰਿਆੜ ਨੇ ਦੱਸਿਆ ਕਿਹਾ ਕਿ ...

ਪੂਰੀ ਖ਼ਬਰ »

ਥਿੰਦ ਅੱਖਾਂ ਦਾ ਹਸਪਤਾਲ ਵਲੋਂ ਪਠਾਨਕੋਟ 'ਚ ਮਰੀਜ਼ਾਂ ਦੀ ਸੇਵਾ ਸ਼ੁਰੂ

ਜਲੰਧਰ, 5 ਫਰਵਰੀ (ਜਸਪਾਲ ਸਿੰਘ)-ਥਿੰਦ ਅੱਖਾਂ ਦਾ ਹਸਪਤਾਲ ਪਿਛਲੇ ਲੰਬੇ ਸਮੇਂ ਤੋਂ ਮਾਨਵਤਾ ਦੇ ਕੰਮਾਂ ਲਈ ਵਧ-ਚੜ੍ਹ ਕੇ ਹਿੱਸਾ ਪਾਉਂਦਾ ਆ ਰਿਹਾ ਹੈ | ਹਸਪਤਾਲ ਵਲੋਂ ਹਰ ਸਾਲ ਤੀਹ ਤੋਂ ਪੈਂਤੀ ਅੱਖਾਂ ਦੇ ਆਪ੍ਰੇਸ਼ਨਾਂ ਦੇ ਕੈਂਪ ਲਗਾਏ ਜਾਂਦੇ ਹਨ | ਇਸੇ ਕੜੀ ਨੂੰ ...

ਪੂਰੀ ਖ਼ਬਰ »

ਸੈਨਾ ਦੇ ਜਵਾਨ ਦੀ ਸਿਖਲਾਈ ਦੌਰਾਨ ਝੀਲ 'ਚ ਡੁੱਬਣ ਕਾਰਨ ਮੌਤ

ਧਾਰ ਕਲਾਂ, 5 ਫਰਵਰੀ (ਨਰੇਸ਼ ਪਠਾਨੀਆ)- ਸੈਨਾ ਦੇ ਜਵਾਨ ਦੀ ਤੈਰਾਕੀ ਦੀ ਸਿਖਲਾਈ ਦੌਰਾਨ ਰਣਜੀਤ ਸਾਗਰ ਝੀਲ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਰਾਜੀਵ ਕੁਮਾਰ (23) ਪੁੱਤਰ ਰਾਮ ਕ੍ਰਿਸ਼ਨ ਨਿਵਾਸੀ ਕੂੰਨਾ ਡਾਕਖ਼ਾਨਾ ਤਹਿਸੀਲ ਕੂੰਨਾ, ਜ਼ਿਲ੍ਹਾ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਟੀਮ ਵਲੋਂ 3 ਸਟੋਨ ਕਰੈਸ਼ਰ ਸੀਲ ਭੋਆ ਦੇ ਵਿਧਾਇਕ ਦਾ ਵੀ ਕਰੈਸ਼ਰ ਸ਼ਾਮਿਲ

ਪਠਾਨਕੋਟ, 5 ਫਰਵਰੀ (ਪੱਤਰ ਪ੍ਰੇਰਕ)- ਬੀਤੀ 28 ਜਨਵਰੀ ਨੂੰ ਜੰਮੂ-ਕਸ਼ਮੀਰ ਸੂਬੇ ਦੀ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਜੁਆਇੰਟ ਡਾਇਰੈਕਟਰ ਅਸ਼ਵਨੀ ਕੁਮਾਰ ਖਜੂਰੀਆ ਦੇ ਨਾਲ ਭੋਆ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਵਲੋਂ ਕੀਤੀ ਗਈ ਬਹਿਸ 'ਤੇ ...

ਪੂਰੀ ਖ਼ਬਰ »

ਔਸਤੀ ਯੂਨੀਅਨ ਵਲੋਂ ਪੀ. ਓ. ਦਫਤਰ ਅੱਗੇ ਪ੍ਰਦਰਸ਼ਨ

ਸ਼ਾਹਪੁਰ ਕੰਢੀ, 5 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਪੀ.ਓ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਅਤੇ ਡੈਮ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਕਰਮਚਾਰੀ ਦਲ ਦੇ ਪ੍ਰਧਾਨ ਲਾਧੂਪੁਰ ਦਾ ਗੁ: ਬਾਰਠ ਸਾਹਿਬ ਕਮੇਟੀ ਵਲੋਂ ਸਨਮਾਨ

ਸ਼ਾਹਪੁਰ ਕੰਢੀ, 5 ਫਰਵਰੀ (ਰਣਜੀਤ ਸਿੰਘ)-ਕਰਮਚਾਰੀ ਦਲ ਪੰਜਾਬ ਰਣਜੀਤ ਸਾਗਰ ਡੈਮ (ਰਜਿ:) ਦੇ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਵਲੋਂ ਅੱਜ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਬਾਰਠ ਸਾਹਿਬ ਦੀ ...

ਪੂਰੀ ਖ਼ਬਰ »

ਨਕਸ਼ਾ ਪਾਸ ਹੋਣ ਦੇ ਬਾਵਜੂਦ ਨਿਗਮ ਇੰਸਪੈਕਟਰ 'ਤੇ ਇਮਾਰਤ ਸੀਲ ਕਰਨ ਦੀਆਂ ਧਮਕੀਆਂ ਦਾ ਦੋਸ਼

ਪਠਾਨਕੋਟ, 5 ਫਰਵਰੀ (ਸੰਧੂ)-ਸਥਾਨਕ ਡਲਹੌਜ਼ੀ ਰੋਡ ਨੇੜੇ ਸ਼ਨੀਦੇਵ ਮੰਦਿਰ ਵਿਖੇ ਨਿਰਮਾਣ ਅਧੀਨ ਬਿਲਡਿੰਗ ਦੇ ਮਾਲਕ ਰਾਜਿੰਦਰ ਤੁਲੀ ਪੁੱਤਰ ਦੇਸ ਰਾਜ ਵਲੋਂ ਇਮਾਰਤ ਦਾ ਨਕਸ਼ਾ ਪਾਸ ਕਰਵਾਉਣ ਅਤੇ ਸਾਰੇ ਨਿਯਮ ਪੂਰੇ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਬਿਲਡਿੰਗ ਨਗਰ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਸਮੂਹ ਵਲੋਂ 'ਈ. ਸੀ. ਜੀ. ਦਾ ਇਤਿਹਾਸ ਤੇ ਅਜੋਕੇ ਸਮੇਂ 'ਚ ਜ਼ਰੂਰਤ' ਸਬੰਧੀ ਵਰਕਸ਼ਾਪ

ਅੰਮਿ੍ਤਸਰ, 5 ਫ਼ਰਵਰੀ (ਸ.ਰ.)¸ਉੱਤਰੀ ਭਾਰਤ 'ਚ ਇਲਾਜ ਦੀਆਂ ਆਧੁਨਿਕ ਤਕਨੀਕਾਂ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਸਮੂਹ ਵਲੋਂ ਅਮਨਦੀਪ ਹਸਪਤਾਲ ਪਠਾਨਕੋਟ ਦੇ ਕਾਰਡੀਓਵੈਸਕੁਲਰ ਸਾਇੰਸਜ਼ ਵਿਭਾਗ ਦੇ ਮੁਖੀ ਡਾ. ਸੁਰੇਸ਼ ਕੌਲ ਦੀ ਅਗਵਾਈ ਵਿਚ ਪਠਾਨਕੋਟ ਵਿਖੇ ਪਹਿਲੀ ...

ਪੂਰੀ ਖ਼ਬਰ »

ਪਠਾਨਕੋਟ ਦੀ ਸ਼ੈਰੀ ਗੌਹਰ ਨੇ 'ਮਿਸਿਜ਼ ਆਈਕਾਨ 2020' ਦਾ ਿਖ਼ਤਾਬ ਜਿੱਤਿਆ

ਪਠਾਨਕੋਟ, 5 ਫਰਵਰੀ (ਸੰਧੂ)-ਪਠਾਨਕੋਟ ਦੀ ਸ਼ੈਰੀ ਗੌਹਰ ਨੇ ਫਗਵਾੜੇ ਵਿਖੇ ਹੋਏ ਫ਼ੈਸ਼ਨ ਆਈਕਾਨ 2020 ਵਿਚ ਹਿੱਸਾ ਲੈ ਕੇ 'ਮਿਸਿਜ਼ ਆਈਕਾਨ 2020' ਦਾ ਿਖ਼ਤਾਬ ਜਿੱਤ ਕੇ ਜ਼ਿਲ੍ਹਾ ਪਠਾਨਕੋਟ ਦਾ ਨਾਂਅ ਸੂਬੇ ਭਰ ਵਿਚ ਰੌਸ਼ਨ ਕੀਤਾ ਹੈ | ਪਠਾਨਕੋਟ ਪਹੁੰਚਣ ਤੇ ਸ਼ੈਰੀ ਗੌਹਰ ਦਾ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੈਮੀਨਾਰ

ਪਠਾਨਕੋਟ, 5 ਫਰਵਰੀ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਵਲੋਂ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ...

ਪੂਰੀ ਖ਼ਬਰ »

ਵਪਾਰ ਮੰਡਲ ਦਾ ਵਫ਼ਦ ਇਕ ਹਜ਼ਾਰ ਗਜ਼ ਦੀ ਸਮੱਸਿਆ ਨੂੰ ਲੈ ਕੇ ਮੇਅਰ ਨੂੰ ਮਿਲਿਆ

ਪਠਾਨਕੋਟ, 5 ਫਰਵਰੀ (ਆਰ. ਸਿੰਘ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਨਰੇਸ਼ ਅਰੋੜਾ ਦੀ ਅਗਵਾਈ ਵਿਚ ਇਕ ਵਫ਼ਦ ਇਕ ਹਜ਼ਾਰ ਗਜ ਦੀ ਵਪਾਰੀਆਂ 'ਤੇ ਗਾਜ ਸੁੱਟ ਕੇ ਨਿਗਮ ਅਧਿਕਾਰੀਆਂ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਬਾਅਦ ਦੇ ਸਬੰਧ ਵਿਚ ਅੱਜ ਮੇਅਰ ਅਨਿਲ ਵਾਸੂਦੇਵਾ ...

ਪੂਰੀ ਖ਼ਬਰ »

ਮਿਹਨਤੀ ਅਧਿਆਪਕ ਤੇ ਸਕੂਲ ਮੁਖੀ ਮਿਸ਼ਨ ਸੌ ਫ਼ੀਸਦੀ ਨੂੰ ਸਫਲ ਬਣਾਉਣ 'ਚ ਲੱਗੇ–ਬਲਬੀਰ ਸਿੰਘ

ਤਾਰਾਗੜ੍ਹ/ਨਰੋਟ ਜੈਮਲ ਸਿੰਘ, 5 ਫਰਵਰੀ (ਸੋਨੂੰ ਮਹਾਜਨ, ਗੁਰਮੀਤ ਸਿੰਘ)- ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿਚ ਗੁਣਾਤਮਿਕ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤੇ ਸਾਲਾਨਾ ਨਤੀਜਿਆਂ ਵਿਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦਾ ਬੋਰਡ ਦਾ ਨਤੀਜਾ ਬਿਹਤਰੀਨ ਲਿਆਉਣ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੋਭਾ ਯਾਤਰਾ ਕੱਢੀ

ਤਾਰਾਗੜ੍ਹ, 5 ਫਰਵਰੀ (ਸੋਨੰੂ ਮਹਾਜਨ)- ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਦਿਹਾੜੇ 'ਤੇ ਤਾਰਾਗੜ੍ਹ ਵਿਖੇ ਸਭਾ ਦੇ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਹੇਠ ਸ਼ੋਭਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਸ੍ਰੀ ਸ੍ਰੀ 108 ਗੁਰਦੀਪ ਗਿਰੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਸਬ ਏਰੀਆ ਕਮਾਂਡਰ ਬੁਧਵਰ ਨੂੰ ਪ੍ਰੀਸ਼ਦ ਨੇ ਕੀਤਾ 'ਐਵਾਰਡ ਆਫ਼ ਆਨਰ' ਨਾਲ ਸਨਮਾਨਿਤ

ਪਠਾਨਕੋਟ, 5 ਫਰਵਰੀ (ਆਸ਼ੀਸ਼ ਸ਼ਰਮਾ)-21 ਸਬ ਏਰੀਆ 'ਚ ਪਿਛਲੇ ਦੋ ਸਾਲਾਂ ਤੋਂ ਬਤੌਰ ਕਮਾਂਡਰ ਦੀਆਂ ਸੇਵਾਵਾਂ ਦੇ ਰਹੇ ਬਿ੍ਗੇਡੀਅਰ ਜੇ.ਐਸ. ਬੁਧਵਰ ਸੈਨਾ ਮੈਡਲ ਦਾ ਦੂਜੀ ਥਾਂ ਬਦਲੀ ਹੋਣ 'ਤੇ ਸਥਾਨਕ ਕਮਾਨ ਆਡੀਟੋਰੀਅਮ ਵਿਖੇ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਚੱਲਦੀ ਰੇਲ ਗੱਡੀ 'ਚੋਂ ਨਲਵਾ ਨਹਿਰ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਪਠਾਨਕੋਟ, 5 ਫਰਵਰੀ (ਸੰਧੂ)- ਅੰਮਿ੍ਤਸਰ ਤੋਂ ਪਠਾਨਕੋਟ ਆ ਰਹੀ ਰੇਲ ਗੱਡੀ ਵਿਚ ਸਵਾਰ ਇਕ ਵਿਅਕਤੀ ਦੀ ਚਲਦੀ ਰੇਲ ਗੱਡੀ 'ਚੋਂ ਨਲਵਾ ਨਹਿਰ ਵਿਚ ਡਿੱਗਣ ਕਰਕੇ ਮੌਤ ਹੋ ਗਈ, ਜਿਸ ਦੀ ਪਹਿਚਾਣ ਪਵਨ ਕੁਮਾਰ ਨਿਵਾਸੀ ਢਾਕੀ ਵਜੋਂ ਹੋਈ ਹੈ | ਯਾਤਰੀਆਂ ਵਲੋਂ ਇਸ ਦੀ ਸੂਚਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX