ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਅੰਮ੍ਰਿਤਸਰ

ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਸੋਨੀ ਦੀ ਕੋਠੀ ਦਾ ਘਿਰਾਓ

ਅੰਮ੍ਰਿਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਨੂੰ ਕਰਜਾ ਮੁਕਤ ਕਰਵਾਉਣ ਲਈ ਚਲਾਏ ਜਾ ਰਹੇ ਸੰਘਰਸ਼ ਦੀ ਕੜੀ ਤਹਿਤ ਅੱਜ ਕੈਬਨਿਟ ਮੰਤਰੀ ਓ. ਪੀ. ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਰਸਤੇ 'ਚ ਹੀ ਰੋਕੇ ਜਾਣ ਤੇ ਧਰਨੇ ਤੇ ਬੈਠੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਆਗੂ ਅਵਤਾਰ ਸਿੰਘ ਜੱਸੜ, ਮੇਜਰ ਸਿੰਘ ਕੜਿਆਲ, ਰਵਿੰਦਰ ਸਿੰਘ ਛੱਜਲਵੱਡੀ, ਪ੍ਰਕਾਸ਼ ਸਿੰਘ ਥੋਥੀਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਸਹੁੰ ਖਾ ਕੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰ ਦੇਵੇਗੀ ਜਿਸ ਦਾ ਭਰੋਸਾ ਕਰਕੇ ਕਿਸਾਨਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤਾਂ ਦੁਆ ਦਿੱਤੀ ਪਰ ਤਿੰਨ ਸਾਲ ਬੀਤਣ ਮਗਰੋਂ ਕਰਜ਼ਾ ਮੁਆਫੀ ਨਹੀਂ ਮਿਲੀ। ਉਥੇ ਹੀ ਦੂਜੇ ਪਾਸੇ ਜੋ 2 ਲੱਖ ਦੀ ਕਰਜ਼ਾ ਮੁਆਫੀ ਕੀਤੀ ਗਈ ਹੈ, ਉਹ ਵੀ ਅਧੂਰੀ ਹੈ ਕਿਉਂਕਿ ਸ਼ਰਤਾਂ ਪੂਰੀਆਂ ਕਰਦੇ ਕਿਸਾਨਾਂ ਨੂੰ ਸਰਕਾਰ ਵਲੋਂ ਲਾਭ ਨਹੀਂ ਦਿੱਤਾ ਜਾ ਰਿਹਾ। ਅਜਿਹੇ 'ਚ ਉਹ ਕਿਸਾਨ ਡਿਫਾਲਟਰ ਹੋ ਕੇ 11 ਫੀਸਦੀ ਵਿਆਜ਼ ਦੇ ਭਾਗੀ ਬਣ ਗਏ ਹਨ ਨਤੀਜੇ ਵਜੋਂ ਹੁਣ ਬੈਂਕ ਵਲੋਂ ਦਰਜ ਕੀਤੇ ਜਾ ਰਹੇ ਮਾਮਲਿਆਂ ਲਈ ਕਿਸਾਨਾਂ ਨੂੰ ਜ਼ਮਾਨਤਾਂ ਕਰਵਾਉਣੀਆਂ ਪੈ ਰਹੀਆਂ ਹਨ, ਨਾਲ ਹੀ ਅਦਾਲਤਾਂ ਦੇ ਚੱਕਰ ਅਤੇ ਵਕੀਲਾਂ ਨੂੰ ਮੋਟੀਆਂ ਫੀਸਾਂ ਭਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਫਸਲਾਂ ਦਾ ਮੰਡੀਕਰਨ ਦੇ ਢਾਂਚੇ 'ਚ ਤਬਦੀਲੀ ਨਾ ਕੀਤੀ ਜਾਵੇ, ਫਸਲੀ ਵਿਭਿੰਨਤਾ ਲਈ ਨਿਰਧਾਰਿਤ ਕੀਤੀਆਂ ਜਿਣਸਾਂ ਦੇ ਸਰਕਾਰੀ ਭਾਅ ਤੇ ਖਰੀਦ ਦੀ ਗਰੰਟੀ, ਅਵਾਰਾ ਪਸ਼ੂਆਂ ਤੋਂ ਨਿਜਾਤ ਦੁਆਈ ਜਾਵੇ। ਇਸ ਮੌਕੇ ਜਗਿੰਦਰ ਸਿੰਘ ਘੁਕੇਵਾਲੀ, ਰਛਪਾਲ ਸਿੰਘ ਕਾਮਲਪੁਰਾ, ਬਲਬੀਰ ਸਿੰਘ ਸਹਿੰਸਰਾ, ਸੁਖਵੰਤ ਸਿੰਘ ਤੇੜਾ, ਨੰਬਰਦਾਰ ਦਵਿੰਦਰ ਸਿੰਘ ਗੱਗੋਮਾਹਲ, ਅਵਤਾਰ ਸਿੰਘ ਸੁਧਾਰ, ਕਸ਼ਮੀਰ ਸਿੰਘ, ਜਸਬੀਰ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਸਤਨਾਮ ਸਿੰਘ ਅੰਗਰੇਜ ਸਿੰਘ ਕਾਮਲਪੁਰਾ ਆਦਿ ਹਾਜਰ ਸਨ।

ਨਾਜਾਇਜ਼ ਪਲਾਟ ਕੱਟਣ 'ਤੇ ਨਿਗਮ ਨੇ ਕੀਤੀ ਕਾਰਵਾਈ

ਅੰਮਿ੍ਤਸਰ, 5 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਸਥਾਨਕ ਡਾਇਮੰਡ ਐਵੀਨਿਊ ਵਿਖੇ ਅਣਅਧਿਕਾਰਤ ਤੌਰ 'ਤੇ ਇਕ ਵਡੇ ਪਲਾਟ 'ਚੋਂ ਗਲੀ ਕੱਢ ਕੇ ਉਸ ਨੂੰ ਨਿੱਕੇ ਪਲਾਟਾਂ ਦੇ ਰੂਪ 'ਚ ਕੱਟਣ ਦੀ ਕਾਰਵਾਈ ਨੂੰ ਅਸਫ਼ਲ ਬਣਾ ਦਿੱਤਾ ਅਤੇ ਪਲਾਟ ...

ਪੂਰੀ ਖ਼ਬਰ »

ਬਾਥਰੂਮ ਤੋੜਣ ਦਾ ਦੁਕਾਨਦਾਰਾਂ ਨੇ ਕੀਤਾ ਵਿਰੋਧ

ਅੰਮਿ੍ਤਸਰ, 5 ਫਰਵਰੀ (ਹਰਮਿੰਦਰ ਸਿੰਘ)-ਸਥਾਨਕ ਹਾਲ ਬਾਜ਼ਾਰ ਦੇ ਅੰਦਰਵਾਰ ਸਰਕਾਰੀ ਤੌਰ 'ਤੇ ਬਣਾਏ ਗਏ ਬਾਥਰੂਮ (ਪੇਸ਼ਾਬਘਰ) ਨੂੰ ਫ਼ਸਾਡ ਪ੍ਰੋਜੈਕਟ ਤਹਿਤ ਹਾਲ ਬਜਾਰ ਦੇ ਸੁੰਦਰੀਕਰਨ ਦੇ ਨਾਂਅ 'ਤੇ ਤੋੜੇ ਜਾਣ ਦਾ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਟੋਏ 'ਚ ਡਿੱਗੇ ਵਿਅਕਤੀ ਦੀ ਮੌਤ

ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਕਸਬੇ ਦੇ ਇਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਤੇ ਫ਼ਿਰ ਟੋਏ 'ਚ ਡਿੱਗਣ ਉਪਰੰਤ ਮੌਤ ਹੋੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਅਮਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀ.ਬੀ.ਐਸ.ਈ. ਦੇ ਉਪ ਸਕੱਤਰ ਵਿਜੈ ਯਾਦਵ

ਅੰਮਿ੍ਤਸਰ, 5 ਫ਼ਰਵਰੀ (ਜੱਸ)-ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ 'ਤੇ ਸੀਸ ਨਿਵਾ ਕੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਬਾਅਦ ਵਿਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਿਊਜ਼ੀਲੈਂਡ ਤੋਂ ਵਾਇਆ ਚੀਨ ਹੋ ਕੇ ਆਈਆਂ ਮਾਂ ਤੇ ਧੀ ਨੂੰ ਕਰੋਨਾ ਵਾਇਰਸ ਦਾ ਸ਼ੱਕ

ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)- ਚੀਨ 'ਚ ਫੈਲੇ ਕਰੋਨਾ ਵਾਇਰਸ ਦਾ ਭਾਵੇਂ ਸੂਬੇ 'ਚ ਇਕ ਵੀ ਮਰੀਜ਼ ਸਾਹਮਣੇ ਨਹੀਂ ਆਇਆ ਹੈ, ਪਰ ਇਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ | ਇਥੇ ਪਹਿਲਾਂ ਹੀ ਨਿਗਰਾਨੀ ਹੇਠ ਚੱਲ ਰਹੇ ਚਾਰ ਮਰੀਜ਼ਾਂ ਉਪਰੰਤ ਦੋ ਹੋਰ ਔਰਤਾਂ ...

ਪੂਰੀ ਖ਼ਬਰ »

200 ਕਿਲੋ ਲਾਹਣ ਬਰਾਮਦ ਕੀਤੀ

ਲੋਪੋਕੇ, 5 ਫ਼ਰਵਰੀ (ਗੁਰਵਿੰਦਰ ਸਿੰਘ ਕਲਸੀ)¸ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕੀਤੀ ਗਈ ਰੇਡ ਦੌਰਾਨ ਇਕ ਵਿਅਕਤੀ ਦੇ ਘਰੋ 200 ਕਿਲੋ ਲਾਹਣ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਦੇ ਐਸ. ਐਚ. ਓ. ਹਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਪੁਲਿਸ ਮੁਲਾਜ਼ਮਾਂ ਦੇ ਵਾਹਨਾਂ 'ਤੋਂ ਸਟਿੱਕਰ ਉਤਾਰਨ ਦੀ ਕਾਰਵਾਈ ਜਾਰੀ

ਅੰਮਿ੍ਤਸਰ , 5 ਫਰਵਰੀ (ਰੇਸ਼ਮ ਸਿੰਘ)-ਬੀਤੇ ਦਿਨੀਂ ਟ੍ਰੈਫ਼ਿਕ ਦੇ ਏ.ਡੀ.ਸੀ.ਪੀ. ਜਸਵੰਤ ਕੌਰ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਨਿੱਜੀ ਵਾਹਨਾਂ ਤੋਂ ਸਟਿੱਕਰ ਉਤਾਰੇ ਜਾਣ ਦੇ ਨਿਰਦੇਸ਼ਾਂ ਤਹਿਤ ਪੁਲਿਜ ਮੁਲਾਜ਼ਮਾਂ ਦੇ ਵਾਹਨਾਂ ਤੋਂ ਸਟਿੱਕਰ ਉਤਾਰਣ ਦੀ ਕਾਰਵਾਈ ...

ਪੂਰੀ ਖ਼ਬਰ »

ਕੋਟ ਮਿੱਤ ਸਿੰਘ ਵਿਖੇ ਪੁਲ ਦਾ ਨਿਰਮਾਣ ਅੱਧ ਵਿਚਾਲੇ ਲਟਕਿਆ

ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਕਰੀਬ 3 ਸਾਲਾਂ ਤੋਂ ਅੰਮਿ੍ਤਸਰ ਤਰਨ ਤਾਰਨ ਰੋਡ ਕੋਟ ਮਿੱਤ ਸਿੰਘ ਵਿਖੇ ਬਣ ਰਹੇ ਪੁਲ ਕਾਰਨ ਬੰਦ ਕੀਤਾ ਰਸਤਾ ਇਲਾਕਾ ਵਾਸੀਆਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ ਜਿਸ ਦਾ ਖਮਿਆਜ਼ਾ ਲੋਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ 8-10 ਤੱਕ ਹੋਵੇਗਾ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਪ੍ਰੋਗਰਾਮ

ਅੰਮਿ੍ਤਸਰ, 5 ਫਰਵਰੀ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਰੌਸ਼ਨੀ ਤੇ ਅਵਾਜ਼ 'ਤੇ ਅਧਾਰਿਤ ਪ੍ਰੋਗਰਾਮ 8 ਤੋਂ 10 ਫਰਵਰੀ ਦੌਰਾਨ ਪਾਇਟੈਕਸ ਗਰਾਊਾਡ ਰਣਜੀਤ ਐਵੀਨਿਊ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੇ ਮੁਖੀਆਂ ਸਮੇਤ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਅੰਮਿ੍ਤਸਰ ਇਕਾਈ ਦੀ ਬੈਠਕ ਹੋਈ

ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)-ਤਰਕਸ਼ੀਲ ਸੋਸਾਇਟੀ ਦੀ ਇਕ ਵਿਸ਼ੇਸ਼ ਬੈਠਕ ਡਾ. ਸਿਆਮ ਸੁੰਦਰ ਦੀਪਤੀ ਅਤੇ ਅੰਮਿ੍ਤਸਰ ਇਕਾਈ ਦੇ ਮੁਖੀ ਸੁਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਰਿਆਣਾ ਤੋਂ ਵਿਸ਼ੇਸ਼ ਤੌਰ 'ਤੇ ਤਰਕਸ਼ੀਲ ਅਤੇ ਡੇਰਾ ਸਿਰਸਾ ਦੇ ਸਾਧ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਬਸੰਤ ਉਤਸਵ 'ਰਾਗ ਰੰਗ-2020' ਕਰਵਾਇਆ

ਅੰਮਿ੍ਤਸਰ, 5 ਫਰਵਰੀ (ਜੱਸ)-ਖ਼ਾਲਸਾ ਕਾਲਜ ਵਿਖੇ ਫ਼ਾਈਨ ਆਰਟ ਅਤੇ ਸੰਗੀਤ ਵਿਭਾਗ ਵਲੋਂ ਬਸੰਤ ਉਤਸਵ 'ਰਾਗ ਰੰਗ 2020' ਕਰਵਾਇਆ ਗਿਆ¢ ਇਸ ਸਮਾਗਮ 'ਚ ਅਲੱਗ ਅਲੱਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੀਤ-ਗਜ਼ਲ, ਲੋਕ ਗੀਤ ਅਤੇ ਦੋਗਾਣੇ ਪੇਸ਼ ਕੀਤੇ ਅਤੇ ਚਿੱਤਰਕਾਰੀ ਰੰਗੋਲੀ ...

ਪੂਰੀ ਖ਼ਬਰ »

ਛੀਨਾ ਵਲੋਂ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇ: ਖਾਪੜਖੇੜੀ ਸਨਮਾਨਿਤ

ਅੰਮਿ੍ਤਸਰ, 5 ਫ਼ਰਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ: ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦਾ ਅੰਤਿ੍ਗ ਕਮੇਟੀ ਮੈਂਬਰ ਬਣਨ 'ਤੇ ਮੈਨੇਜਮੈਂਟ ਦਫ਼ਤਰ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

21 ਦੀ ਰੈਲੀ ਬਾਦਲ ਪਰਿਵਾਰ ਨੂੰ ਭਾਜੜਾਂ ਪਾ ਦੇਵੇਗੀ-ਜਾਣੀਆ, ਵਿਰਕ

ਜੰਡਿਆਲਾ ਗੁਰੂ, 5 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੋਪਾਲ ਸਿੰਘ ਜਾਣੀਆ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਨੇ ਕਿਹਾ ਕਿ ...

ਪੂਰੀ ਖ਼ਬਰ »

ਚੋਣ ਵਾਅਦੇ ਅਨੁਸਾਰ ਮੋਦੀ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਵਿੱਢਾਂਗੇ-ਭੰਗੂ

ਅਜਨਾਲਾ, 5 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਐਕਸ ਬੀ.ਐਸ.ਐਫ. ਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਿਟਾ: ਕਮਾਂਡੈਂਟ ਜਗੀਰ ਸਿੰਘ ਭੰਗੂ ਤੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਕਸ਼ਮੀਰ ਸਿੰਘ ਖਤਰਾਏ ਦੀ ਸਾਂਝੀ ਪ੍ਰਧਾਨਗੀ 'ਚ ਜ਼ਿਲੇ੍ਹ ...

ਪੂਰੀ ਖ਼ਬਰ »

ਸਾਂਝਾ ਸੰਘਰਸ਼ ਮੋਰਚਾ ਆਗੂਆਂ ਨੇ ਮੇਅਰ ਤੇ ਕਮਿਸ਼ਨਰ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬੀਤੇ ਦਿਨ ਮੇਅਰ ਅਤੇ ਕਮਿਸ਼ਨਰ ਨੂੰ ਮੁਲਾਜ਼ਮ ਜਥੇਬੰਦੀਆਂ ਸਾਂਝਾ ਸੰਘਰਸ਼ ਮੋਰਚਾ ਵੱਲੋਂ ਦਿੱਤੇ ਗਏ ਮੰਗ ਪੱਤਰ 'ਚੋਂ ਨਿਗਮ ਮੁਲਾਜ਼ਮਾਂ ਨੂੰ ਤੁਰੰਤ ਤਨਖਾਹਾਂ ਜਾਰੀ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸਕੂਲ ਦੇ ਬੱਚਿਆਂ ਨੇ ਨੈਸ਼ਨਲ ਡੈੱਫ ਜੂਡੋ ਚੈਂਪੀਅਨਸ਼ਿਪ 'ਚ 5 ਸੋਨ ਤਗਮਿਆਂ ਸਮੇਤ 13 ਤਗਮੇ ਜਿੱਤੇ

ਮਾਨਾਂਵਾਲਾ, 5 ਫਰਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬ ਡੈੱਫ ਜੂਡੋ ਐਸੋਸੀਏਸ਼ਨ ਵਲੋਂ ਹਾਲ ਹੀ 'ਚ ਕਰਵਾਈ ਗਈ ਨੈਸ਼ਨਲ ਡੈੱਫ ਜੂਡੋ ਚੈਂਪੀਅਨਸ਼ਿਪ ਵਿਚ ਭਗਤ ਪੂਰਨ ਸਿੰਘ ਸਕੂਲ ਫਾਰ ਡੈੱਫ ਮਾਨਾਂਵਾਲਾ ਦੇ ਬੱਚਿਆਂ ਨੇ 13 ਤਗਮੇ ਜਿੱਤ ਕੇ ਪਿੰਗਲਵਾੜਾ ਸੰਸਥਾ ਤੇ ਸਕੂਲ ...

ਪੂਰੀ ਖ਼ਬਰ »

'ਦੀ ਰੈਵੇਨਿਊ ਪਟਵਾਰ ਯੂਨੀਅਨ' ਮਜੀਠਾ ਦਾ ਡੈਲੀਗੇਟ ਇਜਲਾਸ ਹੋਇਆ

ਮਜੀਠਾ, 5 ਫਰਵਰੀ (ਮਨਿੰਦਰ ਸਿੰਘ ਸੋਖੀ)-ਤਹਿਸੀਲ ਕੰਪਲੈਕਸ ਮਜੀਠਾ ਵਿਖੇ 'ਦੀ ਰੈਵੇਨਿਊ ਪਟਵਾਰ ਯੂਨੀਅਨ' ਮਜੀਠਾ ਦਾ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਮਜੀਠਾ ਦੀ ਅਗਵਾਈ 'ਚ ਤਹਿਸੀਲ ਪੱਧਰੀ ਡੈਲੀਗੇਟ ਇਜਲਾਸ ਹੋਇਆ, ਜਿਸ ਵਿਚ ਪੰਜਾਬ ਸਰਕਾਰ ਪਾਸੋਂ ਪਟਵਾਰੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਕੌਮੀ ਵਿਗਿਆਨ ਦਿਵਸ ਮਨਾਇਆ

ਚਵਿੰਡਾ ਦੇਵੀ, 5 ਫ਼ਰਵਰੀ (ਸਤਪਾਲ ਸਿੰਘ ਢੱਡੇ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 'ਸਾਇੰਸ ਫ਼ਾਰ ਪੀਪਲ ਐਾਡ ਪੀਪਲ ਫ਼ਾਰ ਸਾਇੰਸ' ਵਿਸ਼ੇ ਤਹਿਤ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ, ਜਿਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਬੋਟੈਨੀਕਲ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਨਿੱਜੀਕਰਨ ਿਖ਼ਲਾਫ਼ ਮੁਲਾਜਮ ਜਥੇਬੰਦੀਆਂ ਵਲੋਂ ਦਿੱਤਾ ਰੋਸ ਧਰਨਾ

ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਸਰਕਾਰ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ, ਗੁਰੂ ਨਾਨਕ ਦੇਵ ਹਸਪਤਾਲ/ਡੈਂਟਲ ਕਾਲਜ ਅਤੇ ਹਸਪਤਾਲ ਅਤੇ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਨੂੰ ਪੰਜਾਬ ਸਰਕਾਰ ਸਵੈ-ਨਿਰਭਰਤਾ ਦੇ ਨਾਂਅ ਹੇਠ ਖੋਜ਼ ਅਤੇ ਮੈਡੀਕਲ ...

ਪੂਰੀ ਖ਼ਬਰ »

ਐੱਸ.ਟੀ.ਐਫ. ਦੀ ਟੀਮ ਵਲੋਂ ਮਜੀਠ ਮੰਡੀ ਦੇ ਦੋ ਵਪਾਰੀ ਚੁੱਕੇ

ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਹੈਰੋਇਨ ਫੈਕਟਰੀ ਬਰਾਮਦਗੀ ਦੇ ਮਾਮਲੇ 'ਚ ਐੱਸ.ਟੀ.ਐਫ. ਵਲੋਂ ਹੈਰੋਇਨ ਦੀ ਤਸਕਰੀ ਦੇ ਸ਼ੱਕ ਹੇਠ ਮਜੀਠ ਮੰਡੀ ਦੇ ਦੋ ਵਪਾਰੀਆਂ ਨੂੰ ਚੁੱਕੇ ਜਾਣ ਦੀ ਸੂਚਨਾ ਹੈ, ਜਿਸ ਦੀ ਕਿਸੇ ਵਲੋਂ ਪੁਸ਼ਟੀ ਨਹੀਂ ਕੀਤੀ ਗਈ, ਇਸ ਉਪਰੰਤ ਦੇਰ ਰਾਤ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਾ ਵਲੋਂ ਸ਼ਰਧਾਾਜਲੀ ਭੇਟ

ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੇ ਸਾਬਕਾ ਪ੍ਰਧਾਨ ਤੇ ਸੁੂਬਾ ਸਕੱਤਰ ਕਾ: ਦਵਿੰਦਰ ਸਿੰਘ ਰਸੂਲਪੁਰ ਦੇ ਮਾਤਾ ਬੀਬੀ ਪ੍ਰੀਤਮ ਕੌਰ (87) ਦੀ ਅੰਤਿਮ ਅਰਦਾਸ ਅੱਜ ਪ੍ਰਤਾਪ ਨਗਰ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਕੁਲ ਹਿੰਦ ਮਜ਼ਦੂਰ ਸਭਾ ਤੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਖੇਤ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕੁਲ ਹਿੰਦ ਖੇਤ ਮਜ਼ਦੂਰ ਸਭਾ ਪੰਜਾਬ ਤੇ ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਸਥਾਨਕ ਬੀ.ਡੀ.ਪੀ.ਓ ਦਫਤਰ ਦਾ ਘਿਰਾਓ ਕਰ ਕੇ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਕੇ ਧ੍ਰੋਹ ਕਮਾਇਆ-ਬੋਨੀ ਅਜਨਾਲਾ

ਗੱਗੋਮਾਹਲ, 5 ਫ਼ਰਵਰੀ (ਬਲਵਿੰਦਰ ਸਿੰਘ ਸੰਧੂ)¸ਕਾਂਗਰਸ ਸਰਕਾਰ ਨੇ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਧ੍ਰੋਹ ਕਮਾਇਆ ਹੈ, ਜਿਸ ਦਾ ਖਮਿਆਜ਼ਾ ਕਾਂਗਰਸ ਸਰਕਾਰ ਨੂੰ ਅਗਾਮੀ ਚੋਣਾਂ ਦੌਰਾਨ ਭੁਗਤਣਾ ਪਵੇਗਾ | ਉਕਤ ਸ਼ਬਦ ਸਾਬਕਾ ਸੰਸਦੀ ਸਕੱਤਰ ...

ਪੂਰੀ ਖ਼ਬਰ »

ਸਰਕਲ ਅਟਾਰੀ ਦੇ ਵਿਸ਼ਾਲ ਇਕੱਠ 'ਚ ਪਰਗਟ ਸਿੰਘ ਨੇਸ਼ਟਾ ਨੂੰ ਪ੍ਰਧਾਨ ਥਾਪਿਆ

ਅਟਾਰੀ, 5 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਅਟਾਰੀ ਦਾ ਵਿਸ਼ਾਲ ਇਕੱਠ ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਗੁਰਦੁਆਰਾ ਨੀਲਧਾਰੀ 'ਚ ਹੋਇਆ ਜਿਸ ਵਿਚ ਸਰਕਲ ਦੇ ਜਥੇਬੰਦਕ ਢਾਂਚੇ ਨੂੰ ਨਿਵਾਉਂਦਿਆਂ ਪਰਗਟ ਸਿੰਘ ...

ਪੂਰੀ ਖ਼ਬਰ »

ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 5 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਵਲੋਂ ਹੱਕੀ ਮੰਗਾਂ ਪ੍ਰਵਾਣ ਕਰਨ ਪ੍ਰਤੀ ਅਪਣਾਈ ਗਈ ਕਥਿਤ ਬੇਰੁੱਖੀ ਵਾਲੀ ਨੀਤੀ ਦੇ ਦੋਸ਼ ਲਗਾ ਕੇ ਪੰਜਾਬ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਮੱਖਣ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

'ਖੇਡਾਂ ਜੱਲੂਪੁਰ ਖੈੜਾ ਦੀਆਂ' ਦੀ ਧੂਮ ਧੜੱਕੇ ਨਾਲ ਸ਼ੁਰੂਆਤ

ਰਈਆ, 5 ਫਰਵਰੀ (ਸ਼ਰਨਬੀਰ ਸਿੰਘ ਕੰਗ)-ਧੰਨ-ਧੰਨ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਇਲਾਕੇ ਦੀ ਸੰਗਤ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੇਲਾ ਕਮੇਟੀ ਵਲੋਂ ਕਰਾਈਆਂ ਜਾ ਰਹੀਆਂ 'ਖੇਡਾਂ ਜੱਲੂਪੁਰ ਖੈੜਾ ਦੀਆਂ' ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਖੇਡਾਂ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿਖੇ 'ਕੈਰੀਅਰ ਗਾਈਡੈਂਸ ਫ਼ਾਰ ਸਟੂਡੈਂਟ' ਪ੍ਰੋਗਰਾਮ ਕਰਵਾਇਆ

ਰਾਮ ਤੀਰਥ, 5 ਫ਼ਰਵਰੀ (ਧਰਵਿੰਦਰ ਸਿੰਘ ਔਲਖ)¸ਵਿਲੋਅਰ ਇੰਸਟੀਚਿਊਟ ਆਫ਼ ਟੈਕਨੋਲੋਜੀ ਭੋਪਾਲ ਵਲੋਂ ਸਿਡਾਨਾ ਇੰਸਟੀਚਿਊਟ ਆਫ਼ ਐਜ਼ੂਕੇਸ਼ਨ ਖਿਆਲਾ ਖੁਰਦ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਪੁਸ਼ਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਹੋਈ ਮੀਟਿੰਗ

ਅਜਨਾਲਾ, 5 ਫ਼ਰਵਰੀ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਕਰਵਾਈ ਗਈ ਮੀਟਿੰਗ 'ਚ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ-ਬਾਜਵਾ

ਅਜਨਾਲਾ, 5 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਮਾਰਚ-ਬਾਜਵਾ

ਅਜਨਾਲਾ, 5 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਨੈਸ਼ਨਲ ਪੱਧਰ ਦਾ ਪਹਿਲਾ ਬੁੱਲੀ ਡੌਗ ਸ਼ੋ 8 ਨੂੰ

ਵੇਰਕਾ, 5 ਫ਼ਰਵਰੀ (ਪਰਮਜੀਤ ਸਿੰਘ ਬੱਗਾ)¸ਏ. ਬੀ. ਆਰ. ਨੈਸ਼ਨਲ ਪੱਧਰ ਦਾ ਪਹਿਲਾ ਬੁੱਲੀ ਡੌਗ ਸ਼ੋ ਇਕ ਨਿੱਜੀ ਪੈਲੇਸ ਨਜ਼ਦੀਕ ਰੇਲਵੇ ਸਟੇਸ਼ਨ ਬਠਿੰਡਾ ਰੋਡ ਰਾਮਪੁਰਾ ਫੂਲ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਪਿ੍ੰ: ਜਤਿੰਦਰ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ

ਭਿੰਡੀ ਸੈਦਾਂ, 5 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸਿੱਖਿਆ ਵਿਭਾਗ ਦੇ ਖੇਤਰ 'ਚ 35 ਸਾਲ ਦੀ ਬੇਦਾਗ ਸੇਵਾ ਨਿਭਾਉਣ ਉਪਰੰਤ ਅੱਜ ਪਿ੍ੰਸੀਪਲ ਜਤਿੰਦਰ ਕੌਰ ਖੁਰਾਣਾ ਦੀ ਸੇਵਾ ਮੁਕਤੀ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀ ਸੈਦਾਂ (ਅੰਮਿ੍ਤਸਰ) ਦੇ ਵਿਹੜੇ ਸਕੂਲ ...

ਪੂਰੀ ਖ਼ਬਰ »

ਵਿੱਕੀ ਭਿੰਡਰ ਵਲੋਂ ਸੁੱਕੇ ਦਰੱਖਤਾਂ ਦੀ ਆਕਰਸ਼ਨ ਕਰਾਉਣ ਸਬੰਧੀ ਮੀਟਿੰਗ

ਰਈਆ, 5 ਫਰਵਰੀ (ਸ਼ਰਨਬੀਰ ਸਿੰਘ ਕੰਗ)- ਜੰਗਲਾਤ ਵਿਭਾਗ ਪੰਜਾਬ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਵਲੋਂ ਵਣ ਰੇਂਜ ਦਫਤਰ ਰਈਆ ਵਿਖੇ ਰਈਆ ਵਨ ਅਤੇ ਰਈਆ ਟੂ ਦੇ ਰੇਂਜ ਅਧਿਕਾਰੀਆਂ ਨਾਲ ਸੁੱਕੇ ਦਰੱਖਤਾਂ ਦੀ ਆਕਰਸ਼ਨ ਕਰਾਉਣ ਸਬੰਧੀ ਇਕ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਸਬੰਧੀ ਭਾਜਪਾ ਵਲੋਂ ਅੱਜ ਤੋਂ ਲਗਾਏ ਜਾਣਗੇ ਜਾਗਰੂਕਤਾ ਕੈਂਪ

ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)¸ਨਾਗਰਿਕਤਾ ਸੋਧ ਕਾਨੂੰਨ-2019 ਦੇ ਸਬੰਧ 'ਚ ਜਨਤਾ ਨੂੰ ਜਾਗਰੂਕ ਕਰਨ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਸਮਰਥਨ ਨੰਬਰ 'ਤੇ ਫ਼ੋਨ ਦੀ ਘੰਟੀ ਮਾਰਨ (ਮਿਸ ਕਾਲ ਕਰਨ) ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਿਥੇ ਸੱਭਿਆਚਾਰਕ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਜਨਤਾ ਦਲ (ਯੂ) ਦੇ ਮੈਂਬਰਾਂ ਦੀ ਮੀਟਿੰਗ

ਸੁਲਤਾਨਵਿੰੰਡ, 5 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਵਿਖੇ ਜਨਤਾ ਦਲ (ਯੂ) ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬੂਆ ਦਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਆ ਦਾਸ ਨੇ ...

ਪੂਰੀ ਖ਼ਬਰ »

ਬਾਬਾ ਮੁਕਾਮ ਸ਼ਾਹ ਦਾ 46ਵਾਂ ਸਾਲਾਨਾ ਮੇਲਾ ਮਨਾਇਆ

ਵੇਰਕਾ, 5 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਬਾਬਾ ਮੁਕਾਮ ਸ਼ਾਹ ਦੀ ਯਾਦ 'ਚ 46ਵਾਂ ਸਾਲਾਨਾ ਮੇਲਾ ਆਦੀਆ ਦੇ ਖੂਹ ਵੇਰਕਾ ਵਿਖੇ ਸਵ: ਮੁਖਜੀਤ ਸਿੰਘ ਮੁੱਖਾ ਨਾਲ ਸਬੰਧਿਤ ਆਦੀਆ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖਾਲਸਾ ਸਕੂਲ ਦੀ ਖੇਡਾਂ 'ਚ ਅਹਿਮ ਪ੍ਰਾਪਤੀ

ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਹਾਲ ਹੀ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਨੇ ਮਾਤਾ ਸਵਿੰਦਰ ਕੌਰ ਬੱਲ ਦੀ ਮੌਤ ਤੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਮੈਨੇਜਰ ਸਵਰਗੀ ਬਾਊ ਕਰਮ ਸਿੰਘ ਬੱਲ ਦੀ ਧਰਮ ਸੁਪਤਨੀ ਬੀਬੀ ਸਵਿੰਦਰ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਹਲਕਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX