ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਤਰਨਤਾਰਨ

ਲਾਈਟ ਐਾਡ ਸਾਊਾਡ ਸ਼ੋਅ ਦੌਰਾਨ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਥਾਨਕ ਮਾਝਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਜਾ ਰਹੇ ਲਾਈਟ ਐਾਡ ਸਾਊਾਡ ਪ੍ਰੋਗਰਾਮ ਵਿਚ ਬੁੱਧਵਾਰ ਦੀ ਸ਼ਾਮ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ | ਆਵਾਜ਼ ਤੇ ਰੌਸ਼ਨੀਆਂ 'ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੇ ਸ਼ੋਅ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ | ਇਸ ਮੌਕੇ ਸੰਗਤਾਂ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨ੍ਹਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਫੈਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਇਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ | ਸ਼ੁਰੂ ਹੋਏ ਲਾਈਟ ਐਾਡ ਸਾਊਾਡ ਸ਼ੋਅ ਨੇ ਸੰਗਤਾਂ ਨੂੰ ਅਧਿਆਤਮਕਤਾ ਦੇ ਰੰਗ ਵਿਚ ਰੰਗ ਦਿੱਤਾ | ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ | ਇਸ ਸ਼ੋਅ ਵਿਚ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ | ਇਸ ਸ਼ੋਅ ਲਈ ਸਥਾਨਕ ਲੋਕਾਂ ਅਤੇ ਵਿਸ਼ੇਸ਼ ਕਰਕੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ | ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ 6 ਫਰਵਰੀ ਨੂੰ ਵੀ ਲਾਈਟ ਐਾਡ ਸਾਊਾਡ ਸ਼ੋੋਅ ਦੇ ਦੋ ਸ਼ੋਅ ਕ੍ਰਮਵਾਰ 6 ਅਤੇ 7 ਵਜੇ ਹੋਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਹ ਸ਼ੋਅ ਵੇਖਣ ਲਈ ਮਾਝਾ ਕਾਲਜ ਫ਼ਾਰ ਵੂਮੈਨ, ਤਰਨ ਤਾਰਨ ਵਿਖੇ ਪੁੱਜਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਅਣਪਛਾਤੇ ਵਿਅਕਤੀਆਂ ਨੇ ਮਾ. ਅਜੈਬ ਸਿੰਘ ਭੱਗੂਪੁਰ ਦੇ ਘਰ 'ਤੇ ਗੋਲੀਆਂ ਚਲਾਈਆਂ

ਪੱਟੀ, 5 ਫਰਵਰੀ (ਅਵਤਾਰ ਸਿੰਘ ਖਹਿਰਾ)-ਸਥਾਨਕ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਭੱਗੂਪੁਰ ਦੇ ਵਸਨੀਕ ਮਾਸਟਰ ਅਜੈਬ ਸਿੰਘ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਪਰ ਇਸ ਹਮਲੇ 'ਚ ਪਰਿਵਾਰ ਮੈਂਬਰ ਦੀ ਜਾਨ ਤਾਂ ਬਚ ਗਈ ਪਰ ਪੂਰੇ ...

ਪੂਰੀ ਖ਼ਬਰ »

ਜਾਨ ਤੋਂ ਮਾਰਨ ਦੀ ਕੋਸ਼ਿਸ਼ ਤਹਿਤ ਗੋਲੀਆਂ ਚਲਾ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਤਹਿਤ ਉਸ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 5 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉੇਂਦੇ ਥਾਣਾ ਝਬਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ...

ਪੂਰੀ ਖ਼ਬਰ »

ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਵਿਖੇ ਬੀਤੀ ਰਾਤ 5 ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਅਸਫ਼ਲ ਕੋਸ਼ਿਸ਼

ਪੱਟੀ, 5 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਲੌਹਕਾ ਵਿਖੇ ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਵਿਖੇ ਬੀਤੀ ਰਾਤ 5 ਅਣਪਛਾਤੇ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਬੈਂਕ ਦਾ ਸ਼ਟਰ ਤੋੜਿਆ ਤੇ ਸੀ.ਸੀ.ਟੀ.ਵੀ. ਕੈਮਰੇ ਦੀਆਂ ਤਾਰਾਂ ਕੱਟਣ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਏ.ਡੀ.ਸੀ. ਤਰਨ ਤਾਰਨ ਦੇ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਮਨਰੇਗਾ ਵਰਕਰ ਯੂਨੀਅਨ ਵਲੋਂ ਏ.ਡੀ.ਸੀ. ਵਿਕਾਸ ਤਰਨ ਤਾਰਨ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਧਰਮ ਸਿੰਘ ਪੱਟੀ, ਮਨਪ੍ਰੀਤ ਸਿੰਘ ਕੋਟਲੀ, ਸਰਵਨ ਸਿੰਘ ਘਰਿਆਲਾ, ਬਿੱਕਰ ਸਿੰਘ ਭਗਵਾਨਪੁਰ, ਬੀਬੀ ਸ਼ਿੰਦੋ, ਕੁਲਵੰਤ ਸਿੰਘ ਗੋਹਲਵੜ ਦੀ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲੈਟਸ ਤੇ ਇੰਮੀਗ੍ਰੇਸ਼ਨ ਸੈਂਟਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਆਈਲੈਟਸ ਵਿਚੋਂ ਚੰਗੇ ਬੈਂਡ ਸਕੋਰ ਪ੍ਰਾਪਤ ਕਰਨਾ ਅੱਜ ਹਰ ਨੌਜਵਾਨ ਦੀ ਮੁੱਢਲੀ ਲੋੜ ਬਣ ਚੁੱਕੀ ਹੈ | ਇਸੇ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਈਲੈਟਸ ਸੈਂਟਰਾਂ ਵਿਚ ਜਾਂਦੇ ਹਨ ਅਤੇ ਭਾਰੀ ਫ਼ੀਸ ਅਦਾ ਕਰਦੇ ਹਨ, ਪ੍ਰੰਤੂ ਚੰਗੇ ...

ਪੂਰੀ ਖ਼ਬਰ »

ਕੇਂਦਰੀ ਬਜਟ ਗਰੀਬ ਵਿਰੋਧੀ -ਕਾ. ਦਵਿੰਦਰ ਸੋਹਲ

ਝਬਾਲ, 5 ਫਰਵਰੀ (ਸੁਖਦੇਵ ਸਿੰਘ)-ਭਾਜਪਾ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਵਾਲਾ ਕਰਾਰ ਦਿੰਦਿਆ ਸੀ.ਪੀ.ਆਈ. ਦੇ ਸੂਬਾਈ ਆਗੂ ਕਾਮਰੇਡ ਦਵਿੰਦਰ ਕੁਮਾਰ ਸੋਹਲ ਨੇ ਇਸ ਬਜਟ ਨੂੰ ਗਰੀਬ ਵਿਰੋਧੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ

ਫਤਿਆਬਾਦ, 5 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਮਾਡਰਨ ਸੀ.ਸੈ. ਸਕੂਲ ਭਰੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸੱਭਿਆਚਾਰ ਪ੍ਰੋਗਰਾਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤੇਜਿੰਦਰ ਸਿੰਘ ਪਿ੍ੰਸ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ੇ ਅਤੇ ਤਗਮੇ ਕੀਤੇ ਪ੍ਰਾਪਤ

ਹਰੀਕੇ ਪੱਤਣ, 5 ਫਰਵਰੀ (ਸੰਜੀਵ ਕੁੰਦਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਦੋ ਵਿਦਿਆਰਥੀਆਂ ਮੁਸਕਾਨਪ੍ਰੀਤ ਕੌਰ, ਕੋਮਲਪ੍ਰੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਰੈਲੀ ਲਈ ਸਮੁੱਚੇ ਜ਼ਿਲ੍ਹੇ ਦੇ ਵਰਕਰਾਂ 'ਚ ਭਾਰੀ ਉਤਸ਼ਾਹ

ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)¸ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਰਗੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋ. ਦੀ ਮੀਟਿੰਗ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਹੋਈ, ਜਿਸ ਵਿਚ ਬੁਲਾਰਿਆਂ ਨੇ ਪੈਨਸ਼ਨਰਜ਼ ਦੀਆਂ ਮੰਗਾਂ ਬਾਰੇ ਵਿਸ਼ੇਸ਼ ਚਰਚਾ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਵਿਖੇ ਹੋਈ | ਇਸ ਮੌਕੇ ਗੁਰਦੇਵ ਸਿੰਘ ਚੇਅਰਮੈਨ ਨੇ ਤਰਨ ਤਾਰਨ ਤੋਂ ਇਲਾਵਾ ਖਡੂਰ ਸਾਹਿਬ, ਪੱਟੀ ਤਹਿਸੀਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫਸਰ ਵਲੋਂ ਚੋਹਲਾ ਸਾਹਿਬ ਖੇਡ ਸਟੇਡੀਅਮ ਦਾ ਦੌਰਾ

ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)¸ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਪਾਰਕਿੰਗ ਵਾਲੀ ਜਗ੍ਹਾ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਜਾ ਰਹੀ ਉਸਾਰੀ ਦੇ ਵਿਰੋਧ ਵਿਚ ਜਿਥੇ ਪਿਛਲੇ ਲੰਮੇਂ ਸਮੇਂ ਤੋਂ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਗ਼ਮਗੀਨ ਮਾਹੌਲ 'ਚ ਫ਼ੌਜੀ ਦਿਲਬਾਗ ਸਿੰਘ ਦਾ ਅੰਤਿਮ ਸੰਸਕਾਰ

ਪੱਟੀ, 5 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਬ ਡਵੀਜ਼ਨ ਪੱਟੀ ਦੇ ਪਿੰਡ ਸਭਰਾ ਦੇ ਨੌਜਵਾਨ ਫ਼ੌਜੀ ਦਿਲਬਾਗ ਸਿੰਘ ਦੀ ਪਿੰਡ ਸਰਹਾਲੀ ਨਜ਼ਦੀਕ ਸੜਕ ਹਾਦਸੇ ਵਿਚ ਬੀਤੇ ਕੱਲ੍ਹ ਮੌਤ ਹੋ ਗਈ ਸੀ | ਦਿਲਬਾਗ ਸਿੰਘ ਫ਼ੌਜ ਵਿਚ 19 ਸਿੱਖ ਰੈਜੀਮੈਂਟ ਵਿਚ ਤਾਇਨਾਤ ਸੀ, ਜਿਸ ...

ਪੂਰੀ ਖ਼ਬਰ »

ਸਰਪੰਚ ਗੁਰਦੇਵ ਸਿੰਘ ਅੱਲੋਵਾਲ ਦਾ ਦਿਹਾਂਤ

ਮੀਆਂਵਿੰਡ, 5 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)¸ਨੇੜਲੇ ਪਿੰਡ ਅੱਲੋਵਾਲ ਦੇ ਲਗਾਤਾਰ ਦੂਸਰੀ ਵਾਰ ਸਰਪੰਚ ਬਣੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਦੇਵ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਖ਼ਬਰ ਸੁਣਦਿਆਂ ਹੀ ਪੂਰੇ ਹਲਕੇ ਵਿਚ ਸੋਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਰਕਾਰੀ ਮਿਡਲ ਸਕੂਲ ਮਨਿਹਾਲਾ ਜੈ ਸਿੰਘ ਨੂੰ 10 ਹਜ਼ਾਰ ਦੀ ਰਾਸ਼ੀ ਜਾਰੀ

ਪੱਟੀ, 5 ਫਰਵਰੀ (ਅਵਤਾਰ ਸਿੰਘ ਖਹਿਰਾ)- ਸਰਕਾਰੀ ਮਿਡਲ ਸਕੂਲ ਮਨਿਹਾਲਾ ਜੈ ਸਿੰਘ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸਤਨਾਮ ਸਿੰਘ ਬਾਠ ਨੇ ਦੌਰਾ ਕੀਤਾ ਅਤੇ ਸਕੂਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਵਿਕਾਸ ਅਤੇ ਦਾਖ਼ਲਾ ਮੁਹਿੰਮ ਤਹਿਤ ...

ਪੂਰੀ ਖ਼ਬਰ »

17 ਦੇ ਐੱਸ.ਈ. ਪਾਵਰਕਾਮ ਦਫ਼ਤਰ ਤਰਨ ਤਾਰਨ ਦੇ ਧਰਨੇ ਦੀਆਂ ਤਿਆਰੀਆਂ ਸ਼ੁਰੂ- ਸਭਰਾ

ਪੱਟੀ, 5 ਫਰਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੰਡ ਸਭਰਾ ਵਿਖੇ ਪ੍ਰਕਾਸ਼ ਸਿੰਘ, ਗੁਰਨਾਮ ਸਿੰਘ ਅਤੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ 'ਚੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਵਿਦਿਆਰਥੀ ਅੱਵਲ

ਫਤਿਆਬਾਦ, 5 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲਿਆਂ ਵਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਦਿੱਲੀ ਚੋਣਾਂ ਦੌਰਾਨ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ-ਭਰੋਵਾਲ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਸ਼੍ਰੋਮਣੀ ਆਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਿਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਅੱਡਾ ਗੱਗੋਬੂਹਾ ਵਿਖੇ ਪੁਲਿਸ ਚੌਾਕੀ ਬਣਾਉਣਾ ਸਮੇਂ ਦੀ ਵੱਡੀ ਲੋੜ

ਝਬਾਲ, 5 ਫਰਵਰੀ (ਸਰਬਜੀਤ ਸਿੰਘ)¸ਇਲਾਕੇ 'ਚ ਦਿਨੋ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਅੱਡਾ ਗੱਗੋਬੂਹਾ ਦੀ ਪੰਚਾਇਤ ਦੇ ਸਹਿਯੋਗ ਨਾਲ ਇਕੱਤਰ ਹੋਏ ਦੁਕਾਨਦਾਰਾਂ ਨੇ ਆਖਿਆ ਕਿ ਪਿਛਲੇ ਸਮੇ ਦੋਰਾਨ ਵੱਧ ਰਹੀਆਂ ਲੁੱਟ ਖੋਹ, ਚੋਰੀਆਂ ...

ਪੂਰੀ ਖ਼ਬਰ »

ਆਧਾਰ ਕਾਰਡ ਬਣਾਉਣ ਲਈ ਲੋਕਾਂ ਨੂੰ ਹੋਣਾ ਪੈਂਦਾ ਖ਼ੱਜਲ

ਭਿੱਖੀਵਿੰਡ, 5 ਫਰਵਰੀ (ਬੌਬੀ)-ਪੰਜਾਬ ਦੀ ਪਿਛਲੀ ਬਾਦਲ ਸਰਕਾਰ ਨੇ ਸਰਕਾਰੀ ਦਫਤਰਾਂ ਵਿਚੋਂ ਭਿ੍ਸਟਾਚਾਰ 'ਤੇ ਲਗਾਮ ਲਗਾਉਣ ਲਈ ਪੰਜਾਬ ਵਿਚ ਸੈਂਕੜੇ ਸਾਂਝ ਕੇਂਦਰ ਬਣਾ ਕਿ ਅਰਬਾ ਰੁਪਏ ਖਰਚ ਕੀਤਾ ਭਾਵੇਂ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਐੱਮ.ਐੱਸ.ਐੱਮ.ਕਾਨਵੈਂਟ ਸਕੂਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਧੁੰਨ ਰੋਡ ਚੋਹਲਾ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ...

ਪੂਰੀ ਖ਼ਬਰ »

ਖਿਡਾਰੀ ਪ੍ਰਭਜੋਤ ਸਿੰਘ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸਰਾਏਾ ਅਮਾਨਤ ਖਾਂ, 5 ਫਰਵਰੀ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਪਿੰਡ ਚੀਮਾ ਕਲਾਂ ਦੇ ਜੰਮਪਲ ਕਿ੍ਕਟ ਖਿਡਾਰੀ ਪ੍ਰਭਜੋਤ ਸਿੰਘ ਵਲੋਂ ਵਧੀਆ ਕਾਰਗੁਜ਼ਾਰੀ ਕਰਨ 'ਤੇ ਪਿੰਡ ਨਿਵਾਸੀਆਂ ਖੁਸ਼ੀ ਵਿਚ ਲੱਡੂ ਵੰਡੇ | ਇਸ ਬਾਰੇ ਨੰਬਰਦਾਰ ਸਵਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਰਮ ਪ੍ਰਚਾਰ 'ਚ ਹੋਰ ਤੇਜੀ ਲਿਆਉਣ ਲਈ ਸੁਖਵਰਸ਼ ਸਿੰਘ ਪੰਨੂੰ ਦੀ ਅਗਵਾਈ 'ਚ ਮੀਟਿੰਗ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਜੱਥਿਆਂ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਤਰਨ ...

ਪੂਰੀ ਖ਼ਬਰ »

ਕਾਰ, ਸਕੂਟਰ ਤੇ ਟਰੱਕ ਨਾਜਾਇਜ਼ ਤੌਰ 'ਤੇ ਪਾਰਕ ਹੋਣ ਨਾਲ ਅੱਡੇ ਵਿਖੇ ਲੱਗਾ ਰਹਿੰਦੈ ਜਾਮ

ਪੱਟੀ, 5 ਫਰਵਰੀ (ਅਵਤਾਰ ਸਿੰਘ ਖਹਿਰਾ)¸ਨਗਰ ਕੌਾਸਲ ਦੇ ਮੁਲਾਜ਼ਮਾਂ ਵਲੋਂ ਰੇਹੜੀਆਂ, ਟਰਾਲੀਆਂ ਅਤੇ ਪਾਣੀ ਵਾਲੇ ਟੈਕਰਾਂ ਬੱਸ ਸਟੈਂਡ ਪੱਟੀ ਵਿਖੇ ਲਗਾਉਣ ਨਾਲ ਜਿੱਥੇ ਬੱਸਾਂ ਦੀਆਂ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ, ਉਥੇ ਹੀ ਰੋਡਵੇਜ਼ ਅਤੇ ਨਿੱਜੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨਹੀਂ ਉੱਤਰ ਸਕੀ ਆਪਣੇ ਵਾਅਦਿਆਂ 'ਤੇ ਖਰੀ-ਔਲਖ

ਗੋਇੰਦਵਾਲ ਸਾਹਿਬ, 5 ਫਰਵਰੀ (ਸਕੱਤਰ ਸਿੰਘ ਅਟਵਾਲ)-ਪਿਛਲੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਕੀਤੇ ਵਾਅਦਿਆਂ 'ਤੇ ਕਾਂਗਰਸ ਸਰਕਾਰ ਖ਼ਰੀ ਨਹੀਂ ਉੱਤਰ ਸਕੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ 'ਚ ਪ੍ਰੀਖਿਆਵਾਂ ਦੀ ਸਫਲਤਾ ਲਈ ਕੀਤੀ ਅਰਦਾਸ

ਝਬਾਲ, 5 ਫਰਵਰੀ (ਸਰਬਜੀਤ ਸਿੰਘ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਵਿਦਿਆਰਥੀਆਂ ਦੀ ਦਸਵੀਂ ਬਾਰ੍ਹਵੀਂ ਜਮਾਤ ਦੀਆਂ ਬੋਰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਆਤਮਾ ਯੋਜਨਾ ਤਹਿਤ ਜਾਗਰੂਕਤਾ ਕੈਂਪ ਲਗਾਇਆ

ਸੁਰ ਸਿੰਘ, 5 ਫਰਵਰੀ (ਧਰਮਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਬਲ੍ਹੇਰ ਖ਼ੁਰਦ ਵਿਖੇ ਆਤਮਾ ਯੋਜਨਾ ਤਹਿਤ ਇਕ ਜਾਗਰੂਕਤਾ ਕੈਂਪ ਲਗਾਾਇਆ ਗਿਆ | ਇਸ ਮੌਕੇ ਖੇਤੀਬਾੜੀ ਅਧਿਕਾਰੀ ਗੁਰਦੀਪ ਸਿੰਘ ਅਤੇ ਬਲਰਾਜ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ...

ਪੂਰੀ ਖ਼ਬਰ »

21 ਦੀ ਟਕਸਾਲੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਸਬੰਧੀ ਹੋਈ ਭਰਵੀਂ ਇਕੱਤਰਤਾ

ਫਤਿਆਬਾਦ, 5 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ 21 ਫਰਵਰੀ ਨੂੰ ਠੱਠੀਆਂ ਮਹੰਤਾਂ ਸਥਿਤ ਸਤਿਕਾਰ ਪੈਲੇਸ ਵਿਚ ਰੱਖੀ ਗਈ ਜ਼ਿਲ੍ਹਾ ਪੱਧਰੀ ਕਾਨਫਰੰਸ ਦੇ ਸਬੰਧ ਵਿਚ ਉਨ੍ਹਾਂ ਦੇ ਫਰਜੰਦ ਟਕਸਾਲੀ ਅਕਾਲੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਸਮੂਹ ਮੁਲਾਜ਼ਮ ਐਕਸਨ ਸਾਂਝਾ ਮੋਰਚਾ ਕਮੇਟੀ ਦੇ ਸਮੂਹ ਮੁਲਾਜਮ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550/ਸਾਲਾ ਸ਼ਤਾਬਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ 'ਚ ਮਿਲਣਗੀਆਂ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀਆਂ ਮਸ਼ੀਨਾਂ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ 'ਤੇ ਭਾਰੀ ਰਿਆਇਤ ਉਪਰ ਇਕ ਸਾਲ ਦੀ ਗਰੰਟੀ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਹ ਮਸ਼ੀਨਾਂ 6 ਫਰਵਰੀ ਦਿਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੇ ਪਤੀ-ਪਤਨੀ ਨੂੰ ਲੁੱਟਿਆ

ਝਬਾਲ, 5 ਫਰਵਰੀ (ਸੁਖਦੇਵ ਸਿੰਘ)-ਪਿੰਡ ਪੰਜਵੜ੍ਹ ਨੇੜਿਓਾ ਮੋਟਰਸਾਈਕਲ ਸਵਾਰ ਤਿੰਨ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਪਤੀ-ਪਤਨੀ ਨੂੰ ਲੁੱਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਲੁੱਟ ਦੇ ਸ਼ਿਕਾਰ ਹੋਏ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੁਲਵੰਤ ਕੌਰ ਨਾਲ ...

ਪੂਰੀ ਖ਼ਬਰ »

ਸਕੂਲ 'ਚੋਂ ਸਾਮਾਨ ਚੋਰੀ ਕਰਨ ਵਾਲਾ ਇਕ ਕਾਬੂ, ਚਾਰ ਫਰਾਰ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸਕੂਲ ਵਿਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਤਿੰਨ ਵਿਅਕਤੀ ...

ਪੂਰੀ ਖ਼ਬਰ »

ਔਰਤ ਨਾਲ ਜਬਰ-ਜਨਾਹ ਕਰਨ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਸਾਇੰਸ ਓਲੰਪੀਆਡ ਤੇ ਇੰਗਲਿਸ਼ ਓਲੰਪੀਆਡ ਪ੍ਰਤੀਯੋਗਤਾ 'ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਝਬਾਲ, 5 ਫਰਵਰੀ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਲਈ ਬੜੇ ਮਾਣ ਦੀ ਗੱਲ ਹੈ ਕਿ 2019-2020 ਸੈਸ਼ਨ ਵਿਚ ਹੋਈ ਸਾਇੰਸ ਅਤੇ ...

ਪੂਰੀ ਖ਼ਬਰ »

ਸਾਂਸਦ ਡਿੰਪਾ ਵਲੋਂ ਕੈਂਸਰ ਹਸਪਤਾਲ ਤੇ ਖਾਲੜਾ ਬਾਰਡਰ ਤੋਂ ਵਪਾਰ ਦਾ ਮੁੱਦਾ ਚੁੱਕਣਾ ਸ਼ਲਾਘਾਯੋਗ-ਭੁੱਲਰ

ਭਿੱਖੀਵਿੰਡ, 5 ਫਰਵਰੀ (ਬੌਬੀ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਸੰਸਦ ਵਿਚ ਪੰਜਾਬ ਵਿਚ ਵੱਧ ਰਹੇ ਕੈਂਸਰ ਦ ਕੇਸਾਂ ਨੂੰ ਦੇਖਦਿਆਂ ਇਕ ਕੈਂਸਰ ਹਸਪਤਾਲ ਅਤੇ ਖਾਲੜਾ ਬਾਰਡਰ ਰਾਹੀਂ ਵਪਾਰ ਖੋਲ੍ਹਣ ਦਾ ...

ਪੂਰੀ ਖ਼ਬਰ »

ਡਾ. ਧਰਮਬੀਰ ਵਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਨਾਲ ਹਲਕੇ ਦਾ ਹੋਇਆ ਵਿਕਾਸ- ਡਾ. ਸੋਨੂੰ ਝਬਾਲ

ਝਬਾਲ, 5 ਫਰਵਰੀ (ਸਰਬਜੀਤ ਸਿੰਘ)-ਸਰਹੱਦੀ ਖੇਤਰ ਦੇ ਪਿੰਡਾਂ ਤੱਕ ਜੁੜਿਆ ਹੋਇਆ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਕਾਸ ਤੇ ਹਲਕਾ ਵਾਸੀਆਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਦਿੱਤੀ ਗਈ ਪਹਿਲ ਸਦਕਾ ਹਲਕੇ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਕਾਲਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਲਾਏ ਗਏ ਮੋਬਾਈਲ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਕਾਲਜ ਫ਼ਾਰ ਵੂਮੈਨ ਤਰਨ ਤਾਰਨ ਵਿਖੇ ਲਾਏ ਗਏ ਮੋਬਾਈਲ ਡਿਜ਼ੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਨੇ ਪੰਜਾਬ ਦੀ ਆਰਥਿਕਤਾ ਦਾ ਬੇੜਾ ਗਰਕ ਕਰ ਦਿੱਤਾ-ਔਲਖ

ਫਤਿਆਬਾਦ, 5 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਬਾਡੀ ਮੈਂਬਰ ਅਤੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਫਤਿਆਬਾਦ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਨੌਜਵਾਨਾਂ ਨੂੰ ਸਮਾਰਟ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਡੈਪੋ ਤਹਿਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਖਡੂਰ ਸਾਹਿਬ, 5 ਫਰਵਰੀ (ਰਸ਼ਪਾਲ ਸਿੰਘ)-ਰਾਜੇਸ਼ ਕੁਮਾਰ ਸ਼ਰਮਾ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਡੈਪੋ ਪ੍ਰੋਗਰਾਮ ਸਬੰਧੀ ਇਕ ਵਿਸੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਡੈਪੋ ਪ੍ਰੋਗਰਾਮ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਦੌਰਾ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਯੋਗ ਅਗਵਾਈ ਅਤੇ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਬਹੁ-ਤਕਨੀਕੀ ਕਾਲਜ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ 'ਚ ਮਿਲਣਗੀਆਂ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ਕੁਆਲਿਟੀ ਦੀਆਂ ਮਸ਼ੀਨਾਂ ਮਾਰਕੀਟ ਤੋਂ ਬਹੁਤ ਹੀ ਘੱਟ ਕੀਮਤ 'ਤੇ ਭਾਰੀ ਰਿਆਇਤ ਉਪਰ ਇਕ ਸਾਲ ਦੀ ਗਰੰਟੀ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਹ ਮਸ਼ੀਨਾਂ 6 ਫਰਵਰੀ ਦਿਨ ...

ਪੂਰੀ ਖ਼ਬਰ »

ਬੱਚਿਆਂ 'ਚ ਅਨੀਮੀਆ ਬਿਮਾਰੀ ਹੋਣਾ ਚਿੰਤਾਜਨਕ-ਡਾ. ਸੁਪਿ੍ਯਾ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਬੱਚਿਆਂ ਵਿਚ ਖੂਨ ਦੀ ਕਮੀ ਨੂੰ (ਅਨੀਮੀਆ) ਆਖਦੇ ਹਨ ਅਤੇ 1 ਸਾਲ ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਵਿਚ ਅਨੀਮੀਆ ਦੀ ਬਿਮਾਰੀ ਹੋਣਾ ਚਿੰਤਾਜਨਕ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ. ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ...

ਪੂਰੀ ਖ਼ਬਰ »

ਨਿਸ਼ਾਨੇ ਸਿੱਖੀ ਅਕੈਡਮੀ ਦਾ ਨਤੀਜਾ 7 ਨੂੰ

ਖਡੂਰ ਸਾਹਿਬ, 5 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠਾਂ ਚੱਲ ਰਹੀ ਨਿਸ਼ਾਨ-ਏ-ਸਿੱਖੀ ਅਕੈਡਮੀ ਵਿਚ 2 ਫਰਵਰੀ ਤੋਂ ਲਗਾਤਾਰ ਬੱਚਿਆਂ ਦੇ ਐਨ.ਡੀ.ਏ ਗਿਆਰਵੀਂ ਵਿਚ ਦਾਖ਼ਲੇ ਵਾਸਤੇ ਇੰਨਟਰਵਿਊ ਚੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX