ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਪਟਿਆਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੀ. ਏ. ਏ. ਅਤੇ ਐੱਨ. ਆਰ. ਐੱਸ. ਕਾਨੂੰਨ ਿਖ਼ਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਪਾਤੜਾਂ, 5 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਭਗਤ ਸਿੰਘ ਚੌਕ ਪਾਤੜਾਂ ਵਿਖੇ ਸੀ.ਏ.ਏ. ,ਐਨ.ਆਰ.ਸੀ. ਅਤੇ ਐਨ. ਆਰ. ਐੱਸ. ਕਾਨੂੰਨ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਜ਼ਿਲ੍ਹਾ ਖ਼ਜ਼ਾਨਚੀ ਜਸਵਿੰਦਰ ਸਿੰਘ ਬਰਾਸ, ਬਲਾਕ ਸਕੱਤਰ ਕੁਲਦੀਪ ਸਿੰਘ ਬਰਾਸ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਕੇ ਦੇਸ਼ ਦੇ ਸਮੂਹ ਲੋਕਾਂ ਨੂੰ ਧਰਮਾ ਅਤੇ ਜਾਤਾਂ ਦੇ ਨਾਮ 'ਤੇ ਲੜਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਸੰਘਰਸ਼ ਕਰ ਰਹੇ ਲੋਕਾਂ ਦੀ ਹਮਾਇਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਆਪਣੇ ਵਰਕਰ ਦਿੱਲੀ ਭੇਜੇ ਗਏ ਸਨ ਪਰ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਪਹਿਲਾਂ ਹੀ ਤਿੰਨ ਚਾਰ ਕਿੱਲੋਮੀਟਰ ਪਿੱਛੇ ਰੋਕ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਸਾਹੀਨ ਬਾਗ ਵਿਖੇ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਜਟ ਬਿਲਕੁਲ ਦਿਸ਼ਾਹੀਣ ਹੈ ਜਿਸ 'ਚ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਰਾਹਤ ਨਹੀਂ ਦਿੱਤੀ ਗਈ ਬਲਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਸਰਕਾਰ ਨੇ ਇਹ ਬਜਟ ਤਿਆਰ ਕੀਤਾ ਹੈ | ਇਸ ਮੌਕੇ ਇੱਥੇ ਲਾਭ ਸਿੰਘ ਬਰਾਸ, ਸ਼ਿੰਗਾਰਾ ਸਿੰਘ, ਬੱਲਮ ਸਿੰਘ ਨਿਆਲ, ਜੈਮਲ ਸਿੰਘ ਅਤਾਲਾਂ, ਬਬਲੀ ਹਾਮਝੇੜੀ, ਅਮਰੀਕ ਸਿੰਘ ਕਲਵਾਣੂੰ, ਮਾਘ ਸਿੰਘ, ਨਿਸਾਨ ਸਿੰਘ ਗੋਪਾਲ ਸਿੰਘ ਬਲਵਿੰਦਰ ਸਿੰਘ ਘੱਗਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫੂਕ ਮੁਜ਼ਾਹਰਾ
ਨਾਭਾ, (ਕਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਹੇਠ ਬੌੜਾਂ ਗੇਟ ਨਾਭਾ ਵਿਖੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਵਾਨੀਗੜ੍ਹ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਬਲਾਕ ਨਾਭਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭਨੇਰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ 'ਤੇ ਜਬਰੀ ਮੜ੍ਹੇ ਗਏ ਨਾਗਰਿਕਤਾ ਸੋਧ ਬਿੱਲ ਵਰਗੇ ਲੋਕ ਵਿਰੋਧੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਦੇ ਸ਼ਾਹੀਨ ਬਾਗ ਵਿਚ ਬੈਠੀਆਂ ਮੁਸਲਮਾਨ ਭਾਈਚਾਰੇ ਦੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਅਤੇ ਹੋਰਨਾਂ ਸੰਘਰਸ਼ਸ਼ੀਲ ਲੋਕਾਂ ਦੀ ਹਮਾਇਤ 'ਚ ਕੱਲ੍ਹ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ 10 ਬੱਸਾਂ ਕਿਸਾਨਾਂ ਦੀਆਂ ਭੇਜੀਆਂ ਗਈਆਂ ਸਨ ਪਰ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਬੱਸਾਂ ਨੂੰ ਸ਼ਾਹੀਨ ਬਾਗ ਜਾਣ ਤੋਂ ਪਹਿਲਾਂ ਹੀ ਗੁਰਦੁਆਰਾ ਬਾਲਾ ਸਾਹਿਬ ਵਿਚ ਹੀ ਰੋਕ ਲਿਆ ਗਿਆ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਪ੍ਰਸ਼ਾਸਨ ਵਲੋਂ ਧਰਨੇ 'ਚ ਸ਼ਾਂਤਮਈ ਰੂਪ ਵਿਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਦੇ ਕਿਰਤੀ ਲੋਕਾਂ ਨੂੰ ਰੋਕਣਾ ਜਮਹੂਰੀਅਤ ਦੇ ਬਿਲਕੁਲ ਉਲਟ ਹੈ | ਆਗੂਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਭਾਜਪਾ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਦੇਸ਼ ਦੇ ਕਿਰਤੀ ਲੋਕਾਂ ਤੇ ਜਬਰ ਦਾ ਹੱਲਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਅੰਦਰ ਬੇਰੁਜ਼ਗਾਰੀ, ਭੁੱਖਮਰੀ, ਮਹਿੰਗਾਈ, ਭਿ੍ਸ਼ਟਾਚਾਰ, ਗਰੀਬੀ, ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ |
ਅੰਤ ਵਿਚ ਆਗੂਆਂ ਨੇ ਕਿਹਾ ਕਿ ਦਿੱਲੀ ਪਹੁੰਚੇ ਪੰਜਾਬ ਦੇ ਕਿਰਤੀ ਲੋਕਾਂ ਨੂੰ ਜੇਕਰ ਕਿਸੇ ਵੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਦੇ ਵਿਰੋਧ 'ਚ ਪੰਜਾਬ ਦੇ ਕਿਰਤੀ ਲੋਕ ਸੜਕਾਂ 'ਤੇ ਉੱਤਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਕਕਰਾਲਾ, ਰਣ ਸਿੰਘ ਕਕਰਾਲਾ, ਧੰਨਾ ਸਿੰਘ ਤੁੰਗਾਂ, ਗੁਰਬਚਨ ਸਿੰਘ ਤੇ ਤੇਜਾ ਸਿੰਘ ਤੁੰਗਾਂ, ਗੁਰਚਰਨ ਸਿੰਘ ਘਨੁੜਕੀ, ਦਰਸਨ ਸਿੰਘ ਤੇ ਬਲਵਿੰਦਰ ਸਿੰਘ ਧਾਰੋਂਕੀ ਆਦਿ ਆਗੂ ਹਾਜ਼ਰ ਸਨ |

ਮੈਡੀਕਲ ਕਾਲਜਾਂ ਦੇ ਨਿੱਜੀਕਰਨ ਿਖ਼ਲਾਫ਼ ਡਾਕਟਰਾਂ, ਪੈਰਾ-ਮੈਡੀਕਲ ਅਤੇ ਦਰਜਾ-4 ਕਰਮਚਾਰੀਆਂ ਨੇ ਕੱਢੀ ਰੈਲੀ

ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ, ਡੈਂਟਲ ਕਾਲਜ, ਨਰਸਿੰਗ ਕਾਲਜ ਅਤੇ ਰਾਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸੀਨੀਅਰ-ਜੂਨੀਅਰ ਡਾਕਟਰ, ਪੈਰਾ-ਮੈਡੀਕਲ ਸਟਾਫ਼ ਅਤੇ ਦਰਜਾ-4 ਕਰਮਚਾਰੀਆਂ ਨੇ ਰਾਜਿੰਦਰਾ ਹਸਪਤਾਲ ਦੇ ਓ.ਪੀ.ਡੀ. ...

ਪੂਰੀ ਖ਼ਬਰ »

ਜਾਇਦਾਦ ਕਰ ਨੇ ਨਗਰ ਨਿਗਮ ਦਾ ਖ਼ਜ਼ਾਨਾ ਕੀਤਾ ਮਾਲੋ ਮਾਲ

ਪਟਿਆਲਾ, 5 ਫਰਵਰੀ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਨੂੰ ਇਸ ਵਾਰ ਜਾਇਦਾਦ ਕਰ ਦੇ ਮਾਮਲੇ 'ਚ ਪਿਛਲੇ ਸਾਲ ਦੇ ਮੁਕਾਬਲੇ ਵੱਧ ਮਾਲੀਆ ਆਇਆ ਹੈ ਤੇ ਇਸ ਨੇ ਪਿਛਲਾ ਕੀਰਤੀਮਾਨ ਤੋੜ ਦਿੱਤਾ ਹੈ, ਜਿਸ ਕਰਕੇ ਨਗਰ ਨਿਗਮ ਦਾ ਖ਼ਜ਼ਾਨਾ ਇਸ ਵਾਰ ਮਾਲੋ ਮਾਲ ਹੋ ਗਿਆ ਹੈ ਭਾਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਬਿਨਾਂ ਪ੍ਰਵਾਨਗੀ ਤੋਂ ਗੱਡੀਆਂ 'ਤੇ ਬੱਤੀ ਅਤੇ ਕਾਲੀ ਫ਼ਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫ਼ਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸ਼ੀਸ਼ਿਆਂ 'ਤੇ ਕਾਲੀ ਫ਼ਿਲਮ ਲਗਾਉਣ 'ਤੇ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਜਾਗਰੂਕਤਾ ਜ਼ਰੂਰੀ-ਸਿਵਲ ਸਰਜਨ

ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਸਰਕਾਰ ਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਪਰੰਤੂ ਆਮ ਖਾਂਸੀ, ਜ਼ੁਕਾਮ, ਸਾਹ ਲੈਣ 'ਚ ਤਕਲੀਫ਼ ਅਤੇ ਬੁਖ਼ਾਰ ਨੂੰ ਨੋਵਲ ਕੋਰੋਨਾ ਵਾਇਰਸ ਨਹੀਂ ਸਮਝ ...

ਪੂਰੀ ਖ਼ਬਰ »

ਦੋਦੜਾ ਵਿਖੇ ਵਾੜੇ ਦੀ ਛੱਤ ਡਿਗਣ ਨਾਲ 2 ਮੱਝਾਂ ਦੀ ਮੌਤ

ਸਮਾਣਾ, 5 ਫਰਵਰੀ (ਪ੍ਰੀਤਮ ਸਿੰਘ ਨਾਗੀ)-ਨੇੜੇ ਦੇ ਪਿੰਡ ਦੋਦੜਾ ਦੇ ਇਕ ਕਿਸਾਨ ਬਲਵਿੰਦਰ ਸਿੰਘ ਦਾ ਡੰਗਰਾਂ ਲਈ ਬਣਾਇਆ ਵਾੜਾ ਡਿੱਗਣ ਕਾਰਨ ਦੋ ਮੱਝਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੋ ਜ਼ਖ਼ਮੀ ਹਨ | ਜਥੇ. ਅਵਤਾਰ ਸਿੰਘ ਦੋਦੜਾ ਨੇ ਦੱਸਿਆ ਕਿ ਵਾੜੇ ਦੀ ਹਾਲਤ ਖਸਤਾ ਸੀ | ...

ਪੂਰੀ ਖ਼ਬਰ »

ਕਿਸਾਨ ਮਲੇਰਕੋਟਲਾ ਧਰਨੇ ਵਿਚ ਸ਼ਾਮਿਲ ਹੋਣਗੇ

ਸਮਾਣਾ, 5 ਫਰਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ ਭਰ ਦੇ ਕਿਸਾਨਾਂ ਵਲੋਂ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਲਗਾਏ ਜਾ ਰਹੇ ਧਰਨੇ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ | ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਾਰਨ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਮੋਬਾਈਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਅੰਦਰੋਂ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਲੈਣ ਦੌਰਾਨ ਇਕ ਮੋਬਾਈਲ ਅਤੇ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਪਹਿਲੇ ਕੇਸ 'ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰੇਮਪਾਲ ਨੇ ਦੱਸਿਆ ਹਸਪਤਾਲ ਦੇ ...

ਪੂਰੀ ਖ਼ਬਰ »

ਰਣਜੀ ਟਰਾਫ਼ੀ : ਪੰਜਾਬ ਨੇ ਆਂਧਰਾ ਪ੍ਰਦੇਸ਼ ਿਖ਼ਲਾਫ਼ ਦਰਜ਼ ਕੀਤੀ ਰੋਮਾਂਚਕ ਜਿੱਤ

ਪਟਿਆਲਾ, 5 ਫਰਵਰੀ (ਚਹਿਲ)-ਰਣਜੀ ਟਰਾਫ਼ੀ ਦੇ 7ਵੇਂ ਦੌਰ ਦੇ ਚਾਰ ਦਿਨਾਂ ਮੈਚ ਦੇ ਦੂਸਰੇ ਦਿਨ ਹੀ ਪੰਜਾਬ ਨੇ ਆਂਧਰਾ ਪ੍ਰਦੇਸ਼ ਨੂੰ ਰੋਮਾਂਚਕ ਮੈਚ 'ਚ 4 ਵਿਕਟਾਂ ਨਾਲ ਹਰਾ ਦਿੱਤਾ ਹੈ | ਪਿਛਲੇ ਦੋ ਮੈਚ ਹਾਰਨ ਤੇ ਇਕ ਬਰਾਬਰ ਰੱਖਣ ਤੋਂ ਬਾਅਦ ਪੰਜਾਬ ਨੇ ਉਕਤ ਜਿੱਤ ਨਾਲ ਨਾਕ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਸਨੌਰੀ ਅੱਡਾ ਨੇੜੇ ਤੁਰ ਫਿਰ ਕੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 720 ਰੁਪਏ ਬਰਾਮਦ ਹੋਏ | ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀ ਪ੍ਰੇਸ਼ਾਨ

ਪਟਿਆਲਾ, 5 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਬਾਗ਼ਬਾਨੀ ਵਿਭਾਗ ਪਟਿਆਲਾ ਦੇ ਦਰਜਾ-4 ਕਰਮਚਾਰੀਆਂ ਦੀ ਤਨਖ਼ਾਹ ਨਹੀਂ ਮਿਲੀ | ਇਸ ਨੂੰ ਲੈ ਕੇ ਕਰਮਚਾਰੀਆਂ ਦੀ ਮੁਲਾਜ਼ਮ ਭਲਾਈ ਦਲ ਪੰਜਾਬ ਪਟਿਆਲਾ ਦੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਮੈਕਰੋ ਗਲੋਬਲ ਦੀ ਨਾਭਾ ਸਾਖਾ ਦੇ ਰਹੀ ਹੈ ਸ਼ਾਨਦਾਰ ਨਤੀਜੇ

ਨਾਭਾ, 5 ਫਰਵਰੀ (ਕਰਮਜੀਤ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਨਾਭਾ ਸਾਖਾ ਜਿੱਥੇ ਵਿਸਟਰ ਵੀਜ਼ਾ, ਓਪਨ ਵਰਕ ਪਰਮਿਟ ਤੇ ਸਟੂਡੈਂਟ ਵੀਜ਼ਾ ਦੀਆਂ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਉੱਥੇ ਆਧੁਨਿਕ ਤਰੀਕੇ ਨਾਲ ਆਈਲੈਟਸ ਕਰਵਾ ਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਜਤਿੰਦਰ ਬਠੋਈ ਦੇ ਦਿਸ਼ਾ ਕਮੇਟੀ ਮੈਂਬਰ ਨਾਮਜ਼ਦ ਹੋਣ 'ਤੇ ਸਨਮਾਨ

ਸਮਾਣਾ, 5 ਫਰਵਰੀ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵਕ ਮੈਨੇਜਰ ਜਤਿੰਦਰ ਬਠੋਈ ਨੂੰ ਕੇਂਦਰ ਸਰਕਾਰ ਦੀ ਦਿਸ਼ਾ ਕਮੇਟੀ ਦਾ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਸਥਾਨਕ ਸ਼ਹਿਰ ਦੇ ਕਾਂਗਰਸ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵਿਰਾਸਤੀ ਉਤਸਵ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ, 5 ਫਰਵਰੀ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਕਿਲ੍ਹਾ ਮੁਬਾਰਕ ਦਾ ਦੌਰਾ ਕਰਕੇ ਲਗਾਏ ਜਾਣ ਵਾਲੇ 'ਪਟਿਆਲਾ ਹੈਰੀਟੇਜ ਉਤਸਵ-2020' ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ...

ਪੂਰੀ ਖ਼ਬਰ »

ਪ੍ਰਸ਼ਾਸਨ, ਪੁਲਿਸ ਤੇ ਪ੍ਰੈੱਸ ਦੇ ਤਾਲਮੇਲ ਨਾਲ ਹੋਣਗੇ ਲੋਕਾਂ ਦੇ ਕੰਮ-ਡੀ.ਸੀ. ਸੁਜਾਨ ਸਿੰਘ

ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਡੀ.ਸੀ. ਸੁਜਾਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਇਕ ਨਿਯੁਕਤੀ ਨਹੀਂ ਸਗੋਂ ਸਭ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ | ਪ੍ਰਸ਼ਾਸਨ, ਪੁਲਿਸ ਤੇ ਪ੍ਰੈੱਸ ਦੇ ਤਾਲਮੇਲ ਨਾਲ ਹੀ ਲੋਕਾਂ ਦੇ ਕੰਮ ਹੋ ਸਕਦੇ ਹਨ | ਨਿਯਮ ਤੇ ਕਾਨੂੰਨ ਸਭ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਿਰਦੀ ਦੇ ਸਪੁੱਤਰ ਦੇ ਵਿਆਹ ਮੌਕੇ ਢੀਂਡਸਾ, ਚੰਦੂਮਾਜਰਾ ਸਮੇਤ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਪਾਤੜਾਂ, 5 ਫਰਵਰੀ (ਗੁਰਵਿੰਦਰ ਸਿੰਘ ਬੱਤਰਾ)-ਸ੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਵਿਰਦੀ ਦੇ ਸਪੁੱਤਰ ਤਜਿੰਦਰ ਸਿੰਘ ਵਿਰਦੀ ਦੇ ਵਿਆਹ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ ਤੋਂ ਬੁਰੀ ਤਰ੍ਹਾਂ ਫੇਲ੍ਹ-ਰੱਖੜਾ

ਨਾਭਾ, 5 ਫਰਵਰੀ (ਕਰਮਜੀਤ ਸਿੰਘ)-ਪੰਜਾਬ ਸਰਕਾਰ ਹਰ ਫ਼ਰੰਟ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੁੰਦੀ ਜਾ ਰਹੀ ਹੈ, ਇਹ ਗੱਲ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਹ ਅੱਜ ਇੱਥੇ ਇਕ ਭੋਗ ਸਮਾਗਮ ਵਿਚ ਸ਼ਾਮਲ ਹੋਣ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦਿੱਤੀ

ਦੇਵੀਗੜ੍ਹ, 5 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਲਜ ਇੰਚਾਰਜ ਪ੍ਰੋ. ਗੁਰਵਿੰਦਰ ਕੌਰ ਦੀ ਨਿਗਰਾਨੀ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਭਗਤ ਰਵਿਦਾਸ ਦਾ ਪ੍ਰਕਾਸ਼ ਉਤਸਵ 8 ਤੇ 9 ਫਰਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ-ਮਦਨ ਲਾਲ

ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਇੱਥੇ ਰਵਿਦਾਸ ਮੰਦਿਰ ਸਭਾ ਚੀਕਾ ਵਲੋਂ ਭਗਤ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਉਤਸਵ ਨੂੰ ਧੂਮਧਾਮ ਨਾਲ ਮਨਾਉਣ ਦੇ ਉਦੇਸ਼ ਲਈ ਸਮਾਗਮ ਕੀਤਾ ਜਾ ਰਿਹਾ ਹੈ | 8 ਫਰਵਰੀ ਨੂੰ ਜਿੱਥੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਾਤਾ ਕੁਸ਼ੱਲਿਆ ਹਸਪਤਾਲ 'ਚ ਲਗਾਇਆ ਜਾਗਰੂਕਤਾ ਕੈਂਪ

ਪਟਿਆਲਾ, 5 ਫਰਵਰੀ (ਸਿੱਧੂ, ਖਰੋੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸਰਕਾਰੀ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਨਰਵਾਣਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ

ਪਟਿਆਲਾ, 5 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਰਾਮ ਦਿਆਲ ਸਿੰਘ ਨਰਵਾਣਾ ਦੀ ਅੰਤਿਮ ਅਰਦਾਸ ਮੌਕੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਪੁੱਜੀ ਸੰਗਤ ਨੇ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੇ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 5 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ 5 ਪੰਜਾਬ ਬਟਾਲੀਅਨ ਐੱਨ.ਸੀ.ਸੀ ਵਲੋਂ ਅਵਤਾਰ ਸਿੰਘ ਪਿੰ੍ਰਸੀਪਲ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਕੈਪਟਨ ਧਰਮਪਾਲ ਸ਼ਰਮਾ ਦੀ ਦੇਖ ਰੇਖ ਹੇਠ ਸਵੱਛ ਜਾਗਰੂਕਤਾ ਰੈਲੀ ਨੂੰ ਹਰੀ ...

ਪੂਰੀ ਖ਼ਬਰ »

ਪੁਕਟਾ ਵਲੋਂ ਧਰਨਾ ਯੂਨੀਵਰਸਿਟੀ ਤਬਦੀਲ ਕਰਨ ਦਾ ਫ਼ੈਸਲਾ

ਪਟਿਆਲਾ, 5 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਾਟ ਕਾਲਜਾਂ ਵਿਚ ਠੇਕਾ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਨੇ ਆਪਣਾ ਧਰਨਾ ਯੂਨੀਵਰਸਿਟੀ ਕੈਂਪਸ ਵਿਖੇ ਤਬਦੀਲ ਕਰਨ ਦਾ ਫ਼ੈਸਲਾ ਕਰ ਲਿਆ ਹੈ | ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਤੋਂ ਸਜਾਇਆ ਗੁਰੂ ਲਾਧੋ ਰੇ ਨਗਰ ਕੀਰਤਨ

ਮਿਆਣੀ, 5 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਸਲੇਮਪੁਰ ਤੋਂ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ 'ਚ ਗੁਰੂ ਲਾਧੋ ਰੇ ਨਗਰ ਕੀਰਤਨ ਸਜਾਇਆ ਗਿਆ | ਬਾਬਾ ਮੱਖਣ ਸ਼ਾਹ ਲੁਬਾਣਾ ਨੌਜਵਾਨ ਕਲੱਬ ਸਲੇਮਪੁਰ ਜਲਾਲਪੁਰ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਦੂਜੀ ਐਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ

ਖਨੌਰੀ/ਅਰਨੋਂ, 5 ਫਰਵਰੀ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰ ਜੱਛ ਵਿਖੇ ਦੂਜੀ ਐਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਮੋਹਨ ਲਾਲ ...

ਪੂਰੀ ਖ਼ਬਰ »

ਸਮਾਣਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸਮਾਣਾ, 5 ਫਰਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ ਦੇ ਕਿਸਾਨ ਦਿਲੀ ਵਿਖੇ ਸ਼ਾਹੀਨ ਬਾਗ਼ ਵਿਖੇ ਲੱਗੇ ਧਰਨੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਤਿੰਨ ਕਿੱਲੋਮੀਟਰ ਪਹਿਲਾਂ ਹੀ ਰੋਕ ਲਿਅ, ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਇੱਥੇ ਰੋਸ ...

ਪੂਰੀ ਖ਼ਬਰ »

ਕਿਸਾਨਾਂ ਨੇ ਧੋਖਾਧੜੀ ਦੇ ਦੋਸ਼ ਲਾਉਂਦਿਆਂ ਸੈਕਟਰੀ ਖਿਲਾਫ਼ ਧਰਨਾ ਦਿੱਤਾ

ਪਟਿਆਲਾ, 5 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਬਲਾਕ ਪਟਿਆਲਾ ਦੇ ਪ੍ਰਧਾਨ ਸੁਖਬੀਰ ਸਿੰਘ ਪਹਾੜਪੁਰ ਦੀ ਅਗਵਾਈ ਹੇਠ ਪਿੰਡ ਰੱਖੜਾ ਵਿਖੇ ਸੁਸਾਇਟੀ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਸੁਸਾਇਟੀ ਦੇ ਸੈਕਟਰੀ ਅਮਰਜੀਤ ਸਿੰਘ ਕਈ ...

ਪੂਰੀ ਖ਼ਬਰ »

11 ਨੂੰ ਰੋਸ ਰੈਲੀ ਤੋਂ ਬਾਅਦ ਪੱਕਾ ਮੋਰਚਾ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਣਾ ਤੇ ਚੇਅਰਮੈਨ ਬਲਵੀਰ ਸਿੰਘ ਮੰਡੋਲੀ ਦੀ ਰਹਿਨੁਮਾਈ ਹੇਠ ਛੇ ਰੇਂਜ ਪ੍ਰਧਾਨ ਸਕੱਤਰਾਂ ਦੇ ਨਾਲ ਵਰਕਰਾਂ ਦੀਆਂ ਮੰਗਾਂ ਬਾਰੇ ਵਿਚਾਰ-ਚਰਚਾ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨਾਂ ਕਾਰਪੋਰੇਸ਼ਨਾਂ ਨੂੰ ਦੇਣ ਿਖ਼ਲਾਫ਼ ਜਥੇਬੰਦੀਆਂ ਖੋਲਿ੍ਹਆ ਮੋਰਚਾ

ਨਾਭਾ, 5 ਫਰਵਰੀ (ਅਮਨਦੀਪ ਸਿੰਘ ਲਵਲੀ)-ਬੀ.ਡੀ.ਪੀ.ਓ ਦਫਤਰ ਨਾਭਾ ਵਿਖੇ ਸ਼ਾਮਲਾਟ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫ਼ੈਸਲੇ ਿਖ਼ਲਾਫ਼ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਮੋਰਚਾ ਖੋਲ੍ਹਦਿਆਂ ...

ਪੂਰੀ ਖ਼ਬਰ »

ਲੋਕ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਆਪਣੇ ਬੱਚੇ ਦਾਖ਼ਲ ਕਰਾਉਣ-ਹੈਰੀਮਾਨ

ਦੇਵੀਗੜ੍ਹ, 5 ਫਰਵਰੀ (ਮੁਖਤਿਆਰ ਸਿੰਘ ਨੋਗਾਵਾਂ) ਪਿੰਡਾਂ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਾ ਚਾਹੀਦਾ ਹੈ ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿਚ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਸਹੂਲਤਾਂ ਘੱਟ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਪਟਿਆਲਾ 'ਚ ਹੋਣਗੇ ਵਰਕਰ ਦੇ ਰੂਬਰੂ

ਪਟਿਆਲਾ, 5 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਅਸ਼ਵਨੀ ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪਹੁੰਚ ਰਹੇ ਹਨ | ਉਹ ਦੁਪਹਿਰ 2 ਵਜੇ ਅਮਰ ਆਸ਼ਰਮ ਵਿਖੇ ਵਰਕਰਾਂ ਨਾਲ ਰੂਬਰੂ ਹੋਣਗੇ | ਪਟਿਆਲਾ ਸ਼ਹਿਰੀ ਭਾਜਪਾ ਪ੍ਰਧਾਨ ਹਰਿੰਦਰ ਕੋਹਲੀ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਤਣਾਅ ਦੂਰ ਕਰਨ ਲਈ ਲਗਾਇਆ ਗਿਆ ਕੈਂਪ

ਪਟਿਆਲਾ, 5 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਸਾਇੰਸ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਕ ਮੈਡੀਟੇਸ਼ਨ ਅਤੇ ਮੋਟੀਵੇਸ਼ਨ ਕੈਂਪ ਡਾ. ਨਿਸ਼ਾਨ ਸਿੰਘ ਦਿਉਲ ਮੁਖੀ ਸਰੀਰਕ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਪਾਣੀ ਦੀਆਂ ਟੈਂਕੀਆਂ ਉੱਪਰ ਚੜ੍ਹਨ 'ਤੇ ਪਾਬੰਦੀ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੀਆਂ ਹੱਦਾਂ ਵਿਚਲੇ (ਪਿੰਡਾਂ ਅਤੇ ਸ਼ਹਿਰ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉੱਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਵਲੋਂ ਜਾਰੀ ਕੀਤੇ ਇਨ੍ਹਾਂ ...

ਪੂਰੀ ਖ਼ਬਰ »

ਪਟਿਆਲਵੀਆਂ ਨੇ ਜਿੱਤਿਆ ਤੀਸਰਾ ਤਾਇਕਵਾਂਡੋ ਪੰਜਾਬ ਕੱਪ

ਪਟਿਆਲਾ, 5 ਫਰਵਰੀ (ਚਹਿਲ)-ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਵਲੋਂ ਕੋਚ ਸਤਵਿੰਦਰ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ ਤੀਸਰਾ ਪੰਜਾਬ ਤਾਇਕਵਾਂਡੋ ਕੱਪ ਪਟਿਆਲਾ ਜ਼ਿਲੇ੍ਹ ਦੇ ਖਿਡਾਰੀਆਂ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਸੇਂਟ ਜੇਵੀਅਰ ਇੰਟਰਨੈਸ਼ਨਲ ...

ਪੂਰੀ ਖ਼ਬਰ »

ਲੋਕਾਂ ਦੇ ਮਸਲੇ ਸੁਣਦਿਆਂ ਡਿਪਟੀ ਕਮਿਸ਼ਨਰ ਨੇ ਤਕਸੀਮ ਦੇ ਮਾਮਲੇ ਦਾ ਲਿਆ ਗੰਭੀਰ ਨੋਟਿਸ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਆਮ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਸੁਣਨ ਅਤੇ ਦਰਖਾਸਤਾਂ ਲੈਣ ਲਈ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਦੌਰਾਨ ਅੱਜ ਇਕ ਸ਼ਿਕਾਇਤ ਰਾਹੀਂ ਸਾਹਮਣੇ ਆਏ ਪਾਤੜਾਂ ਤਹਿਸੀਲ 'ਚ ਜ਼ਮੀਨੀ ਤਕਸੀਮ ਦੇ ਮਾਮਲੇ ਦਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਪ ਆਗੂਆਂ ਦੇ ਹੌਸਲੇ ਬੁਲੰਦ- ਦਿੱਲੀ ਫ਼ਤਹਿ ਕਰਕੇ ਹੀ ਪਰਤਾਂਗੇ

ਪਟਿਆਲਾ, 5 ਫਰਵਰੀ (ਜਸਪਾਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਸੀਨੀਅਰ ਆਗੂ ਇਸ ਵੇਲੇ ਦਿੱਲੀ ਚੋਣਾਂ ਲਈ ਉੱਥੇ ਵੱਖ-ਵੱਖ ਸੀਟਾਂ 'ਤੇ ਡਿਊਟੀ ਸਾਂਭੀ ਬੈਠੇ ਹਨ | ਆਪ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਪਟਿਆਲਾ ਤੋਂ ਕਾਫ਼ੀ ਆਗੂ ਦਿੱਲੀ 'ਚ ਹਨ, ਜੋ ਉੱਥੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨੁੱਕੜ ਨਾਟਕ ਕਰਵਾਇਆ

ਪਟਿਆਲਾ, 5 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੂਨੀਵਰਸਿਟੀ ਕਾਲਜ ਆਫ਼ ਇੰਜੀਨੀਅਰਿੰਗ (ਯੂਕੋ) ਦੇ ਪਾਰਕ ਵਿਚ ਨੁੱਕੜ ਨਾਟਕ ਕਰਵਾਇਆ ਗਿਆ | ਰੰਗਮੰਚ ਦੇ ਕਲਾਕਾਰਾਂ ਨੇ 'ਇੱਕ ਕਹਾਣੀ' ਨਾਟਕ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਵਲੋਂ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ, 5 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੇ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਇਨਾਇਤ ਗੁਪਤਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ...

ਪੂਰੀ ਖ਼ਬਰ »

ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸੰਸਥਾਵਾਂ ਅਤੇ ਵਿਅਕਤੀਆਂ ਦੇ ਬੁੱਧੀ-ਬਿਬੇਕ 'ਚ ਸਹਿਜ ਅਤੇ ਨਿਮਰਤਾ ਦਾ ਅੰਸ਼ ਭਾਰੂ ਹੋਣਾ ਚਾਹੀਦਾ ਹੈ-ਬੀਰ ਦਵਿੰਦਰ ਸਿੰਘ

ਪਟਿਆਲਾ, 5 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਦਮਦਮੀ ਟਕਸਾਲ ਤੇ ਕੁਝ ਹੋਰ ਪੰਥਕ ਜਥੇਬੰਦੀਆਂ ਦੇ ਆਪਸੀ ਟਕਰਾਓ ਬਹੁਤ ਹੀ ਮੰਦਭਾਗਾ ਹੈ | ਵਡੇਰੇ ਪੰਥਕ ਹਿਤਾਂ ਲਈ ਇਸ ਟਕਰਾਓ ਨੂੰ ਤੁਰੰਤ ਵਿਰਾਮ ਦੇਣਾ ਚਾਹੀਦਾ ਹੈ ਅਤੇ ਇਸ ਉਲਝੀ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ 'ਚ ਹੜ੍ਹਾਂ ਨਾਲ ਬਰਬਾਦ ਹੋਈ ਝੋਨੇ ਦੀ ਫ਼ਸਲ ਦੀ ਮੁਆਵਜ਼ਾ ਰਾਸ਼ੀ ਨਾ ਮਿਲਣ 'ਤੇ ਕਿਸਾਨਾਂ 'ਚ ਭਾਰੀ ਰੋਸ

ਸ਼ੁਤਰਾਣਾ, 5 ਫਰਵਰੀ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਬਰਸਾਤਾਂ ਦੌਰਾਨ ਘੱਗਰ ਦਰਿਆ 'ਚ ਆਏ ਹੜ੍ਹਾਂ ਨਾਲ ਬਰਬਾਦ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਹੜ੍ਹ ਪ੍ਰਭਾਵਿਤ ਇਲਾਕੇ ਦਾ ...

ਪੂਰੀ ਖ਼ਬਰ »

ਗਰੀਬ ਸੇਵਾ ਸੁਸਾਇਟੀ ਨੇ ਮੁਫ਼ਤ ਰਾਸ਼ਨ ਵੰਡਿਆ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾਂ, ਡਾ. ਮੰਜੂ ਅਰੋੜਾ ਅਤੇ ਚੇਅਰਮੈਨ ਪਰਮਜੀਤ ਸਿੰਘ ਬੇਦੀ ਵਲੋਂ ਕੁਸ਼ਟ ਰੋਗੀ ਔਰਤਾਂ ਨੂੰ 10ਵਾਂ ਮਹੀਨਾਵਾਰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੇਫ਼ਟੀ, ਬਚਾਓ ਅਤੇ ਜ਼ਿੰਦਗੀ ਸਿਹਤ ਸੰਭਾਲ ਦੀ ਟਰੇਨਿੰਗ ਅਤਿ ਜ਼ਰੂਰੀ-ਮੋਹਿਤ ਸਿੰਗਲਾ

ਪਟਿਆਲਾ, 5 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼, ਪਟਿਆਲਾ ਮੋਹਿਤ ਸਿੰਗਲਾ ਵਲੋਂ ਇਕ ਫ਼ੈਕਟਰੀ ਵਿਖੇ ਇਕ ਰੋਜ਼ਾ ਸੇਫ਼ਟੀ, ਬਚਾਓ ਅਤੇ ਫ਼ਸਟ ਏਡ, ਸੀ.ਪੀ.ਆਰ., ਬਿਜਲੀ, ਕੈਮੀਕਲ, ਗੈਸਾਂ ਦੀਆਂ ...

ਪੂਰੀ ਖ਼ਬਰ »

ਮਜ਼ਬੂਤ ਹੌਸਲੇ ਤੇ ਦਿ੍ੜ੍ਹ ਇਰਾਦਿਆਂ ਨਾਲ ਅੱਗੇ ਵਧ ਰਿਹਾ ਹੈ ਅਕਾਲੀ ਦਲ-ਸੁਰਜੀਤ ਸਿੰਘ ਰੱਖੜਾ

ਪਟਿਆਲਾ, 5 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਲੰਮੇ ਸਮੇਂ ਤੋਂ ਲੋਕ ਤੇ ਪੰਥ ਹਿਤੈਸ਼ੀਆਂ ਦੇ ਮਨਾਂ 'ਚ ਵੱਧਦਾ ਹੈ ਅਤੇ ਅਕਾਲੀ ਦਲ ਮਜਬੂਤ ਹੌਸਲੇ ਅਤੇ ਦਿ੍ੜ੍ਹ ਇਰਾਦਿਆਂ ਨਾਲ ਅੱਗੇ ਵਧ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX