ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਪੰਜਾਬ / ਜਨਰਲ

ਛਾਪੇਮਾਰੀ ਕਰਨ ਗਈ ਐਕਸਾਈਜ਼ ਅਤੇ ਪੁਲਿਸ ਪਾਰਟੀ 'ਤੇ ਤਸਕਰਾਂ ਵਲੋਂ ਹਮਲਾ

ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਨਾਜਾਇਜ਼ ਸ਼ਰਾਬ ਫੜਨ ਗਈ ਐਕਸਾਈਜ਼ ਅਤੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਦੀ ਭੰਨਤੋੜ ਕੀਤੀ | ਆਬਕਾਰੀ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਵਿਜੈ ਖੇੜਾ ਕਰ ਰਹੇ ਸਨ ਭਾਰੀ ਪੁਲਿਸ ਬਲ ਦੇ ਜਵਾਨਾਂ ਅਤੇ ਟੀਮ ਨਾਲ ਆਰੀਆ ਨਗਰ ਮੁਹੱਲੇ ਅੰਦਰ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਫੜਨ ਵਾਸਤੇ ਗਈ ਤਾਂ ਉਥੇ ਮੌਜੂਦ ਸ਼ਰਾਬ ਵੇਚਣ ਵਾਲਿਆਂ ਨੇ ਆਬਕਾਰੀ ਵਿਭਾਗ ਦੀ ਟੀਮ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ | ਆਬਕਾਰੀ ਵਿਭਾਗ ਦੇ ਇੰਸਪੈਕਟਰ ਵਿਜੈ ਖੇੜਾ ਨੇ ਦੱਸਿਆ ਕਿ ਜਦੋਂ ਉਹ ਆਰੀਆ ਨਗਰ ਦੀ ਪਿਛਲੀ ਗਲੀ ਜਿੱਥੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਹੁੰਦਾ ਹੈ ਉੱਥੇ ਪਹੁੰਚੇ ਤਾਂ ਉਥੇ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੀ ਟੀਮ ਨੇ ਆਪਣਾ ਅਪ੍ਰੇਸ਼ਨ ਜਾਰੀ ਰੱਖਦਿਆਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੰਗਲ ਸਿੰਘ ਦੇ ਘਰ ਤੋਂ 70 ਦੇ ਕਰੀਬ ਹਰਿਆਣਾ ਅਤੇ ਚੰਡੀਗੜ੍ਹ ਮਾਰਕਾ ਅੰਗਰੇਜ਼ੀ ਸ਼ਰਾਬ, ਦੀਪਕ ਕੁਮਾਰ ਦੇ ਘਰ ਤੋਂ 35 ਤੋਂ 40 ਚੰਡੀਗੜ੍ਹ ਮਾਰਕਾ ਸ਼ਰਾਬ, ਗੁਲਸ਼ਨ ਕੁਮਾਰ ਅਤੇ ਸ਼ੇਖਰ ਦੇ ਘਰ ਤੋਂ 7 ਬੋਤਲਾਂ 999 ਨੰਬਰ ਹਰਿਆਣਾ ਮਾਰਕਾ, ਛਿੰਦਾ ਦੇ ਘਰ ਤੋਂ 21 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈ ਹੈ ਇਸ ਦੇ ਨਾਲ ਹੀ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਬ ਤਸਕਰਾਂ ਿਖ਼ਲਾਫ਼ ਉਨ੍ਹਾਂ ਵਲੋਂ ਸਿਟੀ ਥਾਣਾ ਵਿਚ ਸਰਕਾਰੀ ਕੰਮ ਦੇ 'ਚ ਵਿਘਨ ਪਾਉਣ ਅਤੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ |

ਪਿਸ਼ਾਵਰ ਦਾ ਸਮੱਗਲਰ ਬਾਜ਼ਾਰ ਬਣਿਆ ਹੈਰੋਇਨ ਤਸਕਰੀ ਦਾ ਗੜ੍ਹ

ਸੁਰਿੰਦਰ ਕੋਛੜ ਅੰਮਿ੍ਤਸਰ, 5 ਫ਼ਰਵਰੀ-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਖ਼ੈਬਰ ਪਾਸ ਨੂੰ ਜਾਂਦੇ ਰਸਤੇ 'ਤੇ ਮੌਜੂਦ ਸਮੱਗਲਰ ਬਾਜ਼ਾਰ ਵਜੋਂ ਪ੍ਰਸਿੱਧ ਕਾਰਖ਼ਾਨਾ ਬਾਜ਼ਾਰ, ਤਸਕਰੀ ਕਰਕੇ ਭਾਰਤ ਭੇਜੀ ਜਾਣ ਵਾਲੀ ਹੈਰੋਇਨ ਅਤੇ ਹੋਰ ...

ਪੂਰੀ ਖ਼ਬਰ »

ਮਾਨਸ਼ਾਹੀਆ ਦਾ ਕੇਸ ਹੁਣ ਖ਼ਤਮ ਸਮਝਿਆ ਜਾਏ-ਸਪੀਕਰ

ਚੰਡੀਗੜ੍ਹ, 5 ਫਰਵਰੀ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਤੋਂ ਜਾਣਕਾਰੀ ਮਿਲੀ ਹੈ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੱਲ੍ਹ ਇਕ ਤਰ੍ਹਾਂ ਦਾ ਫੈਸਲਾ ਦੇ ਦਿੱਤਾ ਹੈ ਕਿ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਅਸਤੀਫੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਹੀਂ ਰੁਕ ਰਿਹਾ ਵੀਡੀਓ ਬਣਾਉਣ ਦਾ ਸਿਲਸਿਲਾ

ਅੰਮਿ੍ਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਭਾਵੇਂ ਸ਼ਰਧਾਲੂਆਂ ਨੂੰ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ 'ਤੇ ਇਕ ਸਾਲ ਤੋਂ ਪ੍ਰਬੰਧਕਾਂ ਵਲੋਂ ਰੋਕ ਲਗਾਏ ਜਾਣ ਤੋਂ ਇਲਾਵਾ ਸੇਵਾਦਾਰਾਂ ਤੇ ਇੰਚਾਰਜਾਂ ਦੀ ਵੱਡੀ ...

ਪੂਰੀ ਖ਼ਬਰ »

ਡੀ.ਐੱਸ.ਪੀ. ਅਤੁਲ ਸੋਨੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 5 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਡੀ. ਐੱਸ. ਪੀ. ਅਤੁਲ ਸੋਨੀ ਜਿਸ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਦਾ ਦੋਸ਼ ਹੈ, ਦੇ ਮਾਮਲੇ 'ਚ ਅਦਾਲਤ ਵਲੋਂ ਅਤੁਲ ਸੋਨੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ | ਇਸ ਸਬੰਧੀ ਐੱਸ. ਪੀ. ਡੀ. ...

ਪੂਰੀ ਖ਼ਬਰ »

8 ਮੰਤਰੀਆਂ ਅਤੇ 41 ਵਿਧਾਇਕਾਂ ਵਲੋਂ ਨਿਰਧਾਰਤ ਮਿਤੀ ਤੱਕ ਨਹੀਂ ਦਾਇਰ ਕੀਤੇ ਗਏ ਜਾਇਦਾਦ ਦੇ ਵੇਰਵੇ

ਹਰਕਵਲਜੀਤ ਸਿੰਘ ਚੰਡੀਗੜ੍ਹ, 5 ਫਰਵਰੀ -ਪੰਜਾਬ ਵਿਧਾਨ ਸਭਾ ਵਲੋਂ ਬਣਾਏ ਕਾਨੂੰਨ ਅਨੁਸਾਰ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਲਈ ਜੋ ਇਹ ਜ਼ਰੂਰੀ ਬਣਾਇਆ ਗਿਆ ਸੀ ਕਿ ਉਹ ਹਰ ਸਾਲ 1 ਜਨਵਰੀ ਤੋਂ 31 ਜਨਵਰੀ ਤੱਕ ਆਪਣੀ ਜਾਇਦਾਦ ਦੇ ਵੇਰਵਿਆਂ ਸਬੰਧੀ ਵੇਰਵੇ ਵਿਧਾਨ ਸਭਾ ...

ਪੂਰੀ ਖ਼ਬਰ »

ਆਸ਼ੀਸ਼ ਕੁਮਾਰ ਦੇ ਸਾਥੀ ਯੂ. ਪੀ. 'ਚ ਪਿਸਤੌਲਾਂ ਅਤੇ ਹੋਰ ਅਸਲ੍ਹਾ ਬਣਾਉਣ ਦਾ ਕਰਦੇ ਸਨ ਕੰਮ

ਐੱਸ. ਏ. ਐੱਸ. ਨਗਰ, 5 ਫਰਵਰੀ (ਜਸਬੀਰ ਸਿੰਘ ਜੱਸੀ)-ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਦੱਸੇ ਜਾਂਦੇ ਮੁਲਜ਼ਮ ਆਸ਼ੀਸ਼ ਕੁਮਾਰ ਨੂੰ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸੀ. ਆਈ. ਏ. ਸਟਾਫ਼ ਵਲੋਂ ਮੁੜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ...

ਪੂਰੀ ਖ਼ਬਰ »

10ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ 'ਚ ਪਾਸ ਫ਼ਾਰਮੂਲੇ ਬਦਲਣ ਨਾਲ ਪਾਸ ਫ਼ੀਸਦੀ 'ਚ ਵੱਡਾ ਇਜ਼ਾਫ਼ਾ ਹੋਣ ਦੇ ਆਸਾਰ

ਐੱਸ. ਏ. ਐੱਸ. ਨਗਰ, 5 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਦੀ ਮਾਰਚ-2020 ਦੀ ਸਾਲਾਨਾ ਪ੍ਰੀਖਿਆ ਵਿਚ ਪਾਸ ਫ਼ਾਰਮੂਲੇ ਨੂੰ ਸੀ. ਬੀ. ਐਸ. ਈ. ਦੀ ਤਰਜ਼ 'ਤੇ ਬਦਲਣ ਦੇ ਲਏ ਫ਼ੈਸਲੇ ਨਾਲ ਹੁਣ ਲਿਖਤੀ ਪ੍ਰੀਖਿਆ 'ਚੋਂ ਪਿਛਲੇ ...

ਪੂਰੀ ਖ਼ਬਰ »

ਕਾਰ ਸਵਾਰ 5 ਕਰੋੜ ਤੋਂ ਵੱਧ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਸੰਗਰੂਰ, 5 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵਲੋਂ ਦਿੱਲੀ ਤੋਂ ਲਿਆ ਕੇ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲੇ ਇਕ ਕਾਰ ਸਵਾਰ ਨੂੰ 5 ਕਰੋੜ ਤੋਂ ਵਧੇਰੇ ਦੀ ਹੈਰੋਇਨ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਟੀ.ਐਫ. ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਫੜੀ ਹੈਰੋਇਨ ਦੀ ਫ਼ੈਕਟਰੀ ਦੇ ਮਾਮਲੇ 'ਚ ਨਹੀਂ ਪੇਸ਼ ਹੋਇਆ ਅਨਵਰ ਮਸੀਹ

ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)-ਵਿਸ਼ੇਸ਼ ਟਾਸਕ ਫ਼ੋਰਸ ਨੂੰ ਇੱਥੇ ਇਕ ਹੈਰੋਇਨ ਦੀ ਫ਼ੈਕਟਰੀ ਦਾ ਪਰਦਾਫ਼ਾਸ਼ ਕਰਕੇ 194 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਕਰਨ ਦੇ ਚਰਚਿਤ ਮਾਮਲੇ ਟੀਮ 'ਚ ਅੱਜ ਅਕਾਲੀ ਆਗੂ ਤੇ ਐਸ. ਐਸ. ਐਸ. ਬੋਰਡ ਦੇ ਮੈਂਬਰ ਅਨਵਰ ਮਸੀਹ ਜਿਸ ਦੇ ਅੱਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੀ.ਈ.ਐ ੱਸ. ਕਾਡਰ ਦੇ 16 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੋਜੇਵਾਲ ਸਰਾਂ, 5 ਫਰਵਰੀ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ 16 ਪੀ.ਈ.ਐੱਸ. (ਸਕੂਲ ਤੇ ਇੰਸਪੈਂਕਸ਼ਨ) ਗਰੁੱਪ ਏ ਕਾਡਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ 'ਚ ਗੁਰਚਰਨ ਸਿੰਘ ਪਿ੍ੰਸੀਪਲ ਸ.ਸ.ਸ.ਸ. ...

ਪੂਰੀ ਖ਼ਬਰ »

ਕਰਨਜੀਤ ਸਿੰਘ ਬਣੇ ਬਾਰ ਕੌਾਸਲ ਦੇ ਚੇਅਰਮੈਨ

ਚੰਡੀਗੜ੍ਹ, 5 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੀ ਇੱਥੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਕੌਾਸਲ ਦੇ ਮੈਂਬਰ ਕਰਨਜੀਤ ਸਿੰਘ ਨੂੰ ਸਹਿਮਤੀ ਨਾਲ ਨਵਾਂ ਚੇਅਰਮੈਨ ਚੁਣ ਲਿਆ ਗਿਆ | ਉਨ੍ਹਾਂ ਤੋਂ ਇਲਾਵਾ ਸੁਰਿੰਦਰ ਦੱਤ ਸ਼ਰਮਾ ਨੂੰ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਨੇ ਆਰ.ਐੱਸ.ਐੱਸ. ਦੇ ਸਕੂਲਾਂ ਿਖ਼ਲਾਫ਼ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 5 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਆਰ.ਐੱਸ.ਐੱਸ. ਦੀ ਸਹਾਇਤਾ ਪ੍ਰਾਪਤ ਸਰਬਹਿੱਤਕਾਰੀ ਵਿੱਦਿਆ ਮੰਦਰਾਂ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਹੈਪੀ ਪੀ.ਐੱਚ.ਡੀ. ਨਮਿਤ ਸ਼ਰਧਾਂਜਲੀ ਸਮਾਰੋਹ

ਅੰਮਿ੍ਤਸਰ, 5 ਫਰਵਰੀ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਪਾਕਿਸਤਾਨ ਵਿਚ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਸਿੱਖ ਖਾੜਕੂ ਹਰਮੀਤ ਸਿੰਘ ਹੈਪੀ ਪੀ.ਐੱਚ.ਡੀ. ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਸਿੱਖ ਜਥੇਬੰਦੀਆਂ ਅਤੇ ਭਾਈ ਹੈਪੀ ਦੇ ਪਰਿਵਾਰ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਸਹੂਲਤ ਦੇਣ ਲਈ ਪੱਤਰ ਜਾਰੀ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਭਰਤੀ ਹੋਏ ਮੁਲਾਜ਼ਮਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਉਪ ਸਕੱਤਰ ਵਿੱਤ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ

ਪਟਿਆਲਾ, 5 ਫਰਵਰੀ (ਗੁਰਵਿੰਦਰ ਸਿੰਘ ਔਲਖ, ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੱਜ ਇਕ ਕੋਰੋਨਾ ਵਾਇਰਸ ਤੋਂ ਪੀੜਤ ਸ਼ੱਕੀ ਮਰੀਜ਼ ਨੂੰ ਦਾਖ਼ਲ ਕੀਤਾ ਗਿਆ ਹੈ | ਮੈਡੀਕਲ ਸੁਪਰਡੈਂਟ ਪਾਰਸ ਪਾਂਡਵ ਨੇ ਦੱਸਿਆ ਕਿ ਇਹ ਮਰੀਜ਼ ਜ਼ਿਲ੍ਹ•ਾ ...

ਪੂਰੀ ਖ਼ਬਰ »

ਭਾਰਤ ਆ ਰਹੇ ਪਾਕਿ ਹਿੰਦੂ ਵਾਪਸ ਪਰਤੇ ਲਾਹੌਰ

ਅੰਮਿ੍ਤਸਰ, 5 ਫਰਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਅੱਜ ਭਾਰਤ ਆ ਰਹੇ 100 ਤੋਂ ਵਧੇਰੇ ਹਿੰਦੂਆਂ ਨੂੰ ਉਨ੍ਹਾਂ 'ਚੋਂ ਕੁਝ ਇਕ ਦੇ ਦਸਤਾਵੇਜ਼ਾਂ 'ਚ ਤਕਨੀਕੀ ਖ਼ਾਮੀਆਂ ਦੱਸ ਕੇ ਭਾਰਤ ਆਉਣ ਤੋਂ ਰੋਕ ਦਿੱਤਾ ਗਿਆ ਹੈ | ਵਾਹਗਾ ...

ਪੂਰੀ ਖ਼ਬਰ »

ਸੁਨਾਰੀਆ ਜੇਲ੍ਹ 'ਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ-ਰਣਜੀਤ ਸਿੰਘ

ਚੰਡੀਗੜ੍ਹ, 5 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੀ ਜੇਲ੍ਹ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਜੋ ਕਈ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਨਾਲ ਰਾਣੀਆਂ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ, ਨੇ ਵਿਚਾਰ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 10 ਦਿਨਾਂ 'ਚ ਆਸਟ੍ਰੇਲੀਆ ਦੇ 10 ਵੀਜ਼ੇ ਲਗਵਾਏ

ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)-ਤਜਬਰੇਕਾਰ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਸਟੱਡੀ ਵੀਜ਼ੇ ਸਬੰਧੀ ਆਸਟ੍ਰੇਲੀਆ ਤੋਂ ਬਹੁਤ ਹੀ ਵਧੀਆ ਨਤੀਜੇ ਆ ਰਹੇ ਹਨ | ਪਿਛਲੇ 10 ਦਿਨਾਂ 'ਚ ਅਸੀਂ ਆਸਟ੍ਰੇਲੀਆ ਦੇ 10 ਸਪਾਊਸ ਅਤੇ ਸਿੰਗਲ ਵੀਜ਼ੇ ਲਗਵਾਏ ਹਨ | ਟੀਮ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ ਦੇ ਵਿਵਾਦ ਨੂੰ ਮਿਲ ਬੈਠ ਕੇ ਹੱਲ ਕੀਤਾ ਜਾਵੇ- ਗਿਆਨੀ ਹਰਪ੍ਰੀਤ ਸਿੰਘ

ਲੌਾਗੋਵਾਲ, 5 ਫਰਵਰੀ (ਵਿਨੋਦ, ਖੰਨਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਾਗੋਵਾਲ ਵਿਖੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਉੱਠੇ ਵਿਵਾਦ ਨੂੰ ਮਿਲ ਬੈਠ ਕੇ ਹੱਲ ਕਰ ਲਿਆ ...

ਪੂਰੀ ਖ਼ਬਰ »

--ਮਾਮਲਾ ਬੀਕਾਨੇਰ 'ਚ ਲੰਗਰ ਬੰਦ ਕਰਵਾਉਣ ਦਾ--

ਜਥੇਦਾਰ ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਦੇ ਨਿਰਦੇਸ਼

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੀਆਂ ਸੰਗਤ ਵਲੋਂ ਬੀਕਾਨੇਰ ਕੈਂਸਰ ਹਸਪਤਾਲ ਵਿਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਵਲੋਂ ਬੰਦ ਕਰਵਾਉਣ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਨਿਊਰੋ ਕੈਥ ਲੈਬ ਸਥਾਪਤ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸੀ. ਐੱਮ. ਸੀ. ਅਤੇ ਹਸਪਤਾਲ ਲੁਧਿਆਣਾ ਵਿਚ ਸੰਸਾਰ ਪੱਧਰੀ ਅਤਿ ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਨਿਊਰੋ ਕੈਥ ਲੈਬ ਸਥਾਪਤ ਕੀਤੀ ਗਈ ਹੈ | ਹਸਪਤਾਲ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਕ ਡਾ. ਵਿਲੀਅਮ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਕਾਫ਼ਲੇ ਨੂੰ ਦਿੱਲੀ ਸ਼ਾਹੀਨ ਬਾਗ਼ ਜਾਣ ਤੋਂ ਰੋਕਣ ਵਿਰੁੱਧ ਪੰਜਾਬ ਭਰ 'ਚ ਮੁਜ਼ਾਹਰੇ

ਚੰਡੀਗੜ੍ਹ, 5 ਫਰਵਰੀ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸ਼ਾਹੀਨ ਬਾਗ਼ ਦਿੱਲੀ 'ਚ 52 ਦਿਨਾਂ ਤੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਔਰਤਾਂ ਦੀ ਹਮਾਇਤ 'ਚ ਜਾ ਰਹੇ 8 ਬੱਸਾਂ ਦੇ ਕਾਫ਼ਲੇ ਨੂੰ ਸਰਿਤਾ ਵਿਹਾਰ ਚੌਕ 'ਚ ਰਾਤ 10 ਵਜੇ ਦਿੱਲੀ ...

ਪੂਰੀ ਖ਼ਬਰ »

ਪੰਜਾਬ ਭਰ ਦੇ ਕੌ ਾਸਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਵਿਖੇ ਪੰਜਾਬ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਜਨਕ ਰਾਜ ਮਾਨਸਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਦੀਆਂ ਵੱਖ-ਵੱਖ ਨਗਰ ਪੰਚਾਇਤਾਂ, ਨਗਰ ਕੌਾਸਲਾਂ, ...

ਪੂਰੀ ਖ਼ਬਰ »

5 ਕਰੋੜ ਦੀ ਹੈਰੋਇਨ ਬਰਾਮਦਗੀ ਦੀਆਂ ਤਾਰਾਂ ਕਪੂਰਥਲਾ ਨਾਲ ਜੁੜੀਆਂ

ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)¸ਕਾਊਾਟਰ ਇੰਟੈਲੀਜੈਂਸ ਵਲੋਂ ਇਕ ਕਿਲੋਗ੍ਰਾਮ ਹੈਰੋਇਨ ਸਣੇ 2 ਤਸਕਰਾਂ ਨੂੰ ੂ ਗਿ੍ਫ਼ਤਾਰ ਕਰਨ ਦੇ ਚਰਚਿਤ ਮਾਮਲੇ ਦੀਆਂ ਤਾਰਾਂ ਕਪੂਰਥਲਾ ਨਾਲ ਜਾ ਜੁੜੀਆਂ ਹਨ ਅਤੇ ਇਹ ਦੋਵੇਂ ਤਸਕਰ ਕਪੂਰਥਲਾ ਜੇਲ੍ਹ 'ਚ ਬੰਦ ਮੁਜ਼ਰਮ ਬਿਕਰਮਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਕਾਰਵਾਈ ਨਾ ਕਰਨ ਦੇ ਦੋਸ਼

ਬਰਗਾੜੀ, 5 ਫ਼ਰਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਬੇਅਦਬੀ ਸਮੇਂ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸਵ. ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਅਤੇ ਸਪੁੱਤਰ ਲਖਵਿੰਦਰ ਸਿੰਘ ਨੇ ਆਪਣੇ ਘਰ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਗੋ-ਗਲੋਬਲ ਕੰਸਲਟੈਂਟ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਮੋਗਾ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਸੰਸਥਾ ...

ਪੂਰੀ ਖ਼ਬਰ »

25 ਚੋਣ ਕੇਂਦਰਾਂ 'ਤੇ 8 ਨੂੰ ਹੋਵੇਗਾ 'ਰੈੱਡ ਅਲਰਟ'

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ 25 ਦੇ ਲਗਪਗ ਵਿਧਾਨ ਸਭਾ ਅਜਿਹੀਆਂ ਹਨ ਜਿਨ੍ਹਾਂ 'ਤੇ ਵੋਟਾਂ ਵਾਲੇ ਦਿਨ 8 ਫਰਵਰੀ ਰੈੱਡ ਅਲਰਟ ਜਾਰੀ ਰਹੇਗਾ | ਇਨ੍ਹਾਂ ਵਿਧਾਨ ਸਭਾ ਖੇਤਰਾਂ ਵਿਚ 8 ਫਰਵਰੀ ਨੂੰ ਚੋਣ ਕੇਂਦਰਾਂ 'ਤੇ ਵਧੀਕ ਸੁਰੱਖਿਆ ਬਲ ਅਤੇ ਚੋਣ ...

ਪੂਰੀ ਖ਼ਬਰ »

ਚੀਨ 'ਚ 491 ਤੱਕ ਪੁੱਜੀ ਮੌਤਾਂ ਦੀ ਗਿਣਤੀ

ਬੀਜਿੰਗ, 5 ਫਰਵਰੀ (ਏਜੰਸੀਆਂ)-ਚੀਨ 'ਚ ਫੈਲੇ ਕੋਰੋਨਾ ਵਾਇਰਸ ਦੇ ਕੇਸ ਹੁਣ ਹੋਰ ਦੇਸ਼ਾਂ 'ਚ ਵੀ ਵਧਦੇ ਜਾ ਰਹੇ ਹਨ | ਤਾਜ਼ਾ ਅੰਕੜਿਆਂ ਅਨੁਸਾਰ ਇਸ ਨਾਲ ਚੀਨ 'ਚ ਹੁਣ ਤੱਕ 491 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਤੇਜ਼ੀ ਨਾਲ ਦੁਨੀਆ ਭਰ 'ਚ ਫੈਲ ਰਿਹਾ ਹੈ | ਇਕੱਲੇ ਚੀਨ 'ਚ ਹੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ 'ਯੋਗਦਾਨ' ਪੋਰਟਲ ਦਾ ਹੋਵੇਗਾ ਅਹਿਮ ਯੋਗਦਾਨ

ਐੱਸ. ਏ. ਐੱਸ. ਨਗਰ, 5 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਸਕੂਲੀ ਸਿੱਖਿਆ ਦੀ ਮਜ਼ਬੂਤੀ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ-ਪੱਧਰਾਂ ਵਿਚ ਸੁਧਾਰਾਂ ਲਈ ਨਿਰੰਤਰ ਯਤਨਸ਼ੀਲ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਯੂ. ਕੇ. ਜਾਣ ਦੇ ਚਾਹਵਾਨ 133 ਵਿਦਿਆਰਥੀਆਂ ਦੇ ਵੀਜ਼ੇ ਲਗਵਾ ਕੇ ਸੁਪਨੇ ਕੀਤੇ ਸਾਕਾਰ- ਈ.ਐਸ.ਐਸ. ਗਲੋਬਲ

ਜਲੰਧਰ, 5 ਫਰਵਰੀ (ਅ.ਬ.)- ਇਮੀਗ੍ਰੇਸ਼ਨ 'ਚ ਪੰਜਾਬ ਦੀ ਜਾਣੀ-ਪਛਾਣੀ ਕੰਪਨੀ ਈ.ਐਸ.ਐਸ. ਗਲੋਬਲ ਨੇ ਪੜ੍ਹਾਈ ਲਈ ਯੂ. ਕੇ. ਜਾਣ ਦੇ ਚਾਹਵਾਨ 133 ਹੋਰ ਵਿਦਿਆਰਥੀਆਂ ਦੇ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਬਜਟ ਇਜਲਾਸ ਦੌਰਾਨ ਵਿਧਾਨ ਸਭਾ ਰਾਹੀਂ ਬਿਜਲੀ ਸਮਝੌਤੇ ਰੱਦ ਕਰੇ ਕੈਪਟਨ ਸਰਕਾਰ- 'ਆਪ'

ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)- ਸੂਬੇ 'ਚ ਅਤਿਅੰਤ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਨਿੱਜੀ ਥਰਮਲ ਪਲਾਂਟਾਂ ਦੀ ਅੰਨ੍ਹੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਨੂੰ ਮਿਆਰੀ ਗੁੜ ਉਤਪਾਦ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)-ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਘੁਲਾੜੀਆਂ 'ਚ ਗੁੜ/ਗੁੜ ਉਤਪਾਦਾਂ ਦੀ ਗੁਣਵੱਤਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਫੂਡ ਸੇਫ਼ਟੀ ਵਿਭਾਗ ਨੂੰ ਪੰਜਾਬ ਵਿਚ ਗੁੜ ਦੇ ਮਿਆਰੀ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX