ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਸੰਗਰੂਰ

ਜ਼ਿਲ੍ਹੇ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ

ਲੌਾਗੋਵਾਲ, 5 ਫਰਵਰੀ (ਵਿਨੋਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਸ਼ੇਰੋਂ ਵਿਖੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਸਰਕਾਰ ਦੀਆਂ ਫੁੱਟ ਪਾਊ ਨੀਤੀਆਂ ਦੇ ਿਖ਼ਲਾਫ਼ ਬਲਾਕ ਸਕੱਤਰ ਹਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਪਿੰਡ ਸ਼ੇਰੋਂ ਦੇ ਗੁਰਦੁਆਰਾ ਚੌਕ ਵਿਚ ਅਰਥੀ ਫ਼ੂਕਣ ਤੋਂ ਪਹਿਲਾਂ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਹਰਪਾਲ ਸਿੰਘ ਹੈਪੀ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲ੍ਹਾ ਭਰੀਆਂ, ਸੁਰਜੀਤ ਸਿੰਘ ਲੌਾਗੋਵਾਲ, ਅਮਰਜੀਤ ਸਿੰਘ ਗਿੱਲ ਅਤੇ ਦਰਸ਼ਨ ਸਿੰਘ ਬਟੂਹਾ ਨੇ ਨਾਗਰਿਕਤਾ ਸੋਧ ਕਾਨੂੰਨ, ਫੁੱਟ ਪਾਊ ਨੀਤੀਆਂ ਅਤੇ ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਸਤੇ ਵਿਚ ਰੋਕਣ ਦੀ ਨਿਖੇਧੀ ਕੀਤੀ | ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਮਲੇਰਕੋਟਲਾ ਵਿਖੇ ਕਾਲੇ ਕਾਨੂੰਨਾਂ ਦੇ ਿਖ਼ਲਾਫ਼ ਕੀਤੀ ਜਾ ਰਹੀ ਰੈਲੀ ਵਿਚ ਕਿਸਾਨ ਭਾਈਚਾਰਾ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗਾ | ਇਸ ਧਰ੍ਹਨੇ ਨੂੰ ਨੌਜਵਾਨ ਭਾਰਤ ਸਭਾ ਵਲੋਂ ਵੀ ਸਮਰਥਨ ਦਿੱਤਾ ਗਿਆ | ਇਸ ਮੌਕੇ ਬਲਜੀਤ ਸਿੰਘ ਤੋਗਾਵਾਲ, ਹਰਦੇਵ ਸਿੰਘ ਮੰਡੇਰ, ਬਲਜੀਤ ਸਿੰਘ ਲੌਾਗੋਵਾਲ, ਰੁਪਿੰਦਰ ਸਿੰਘ, ਰਾਮ ਸਿੰਘ, ਭੂਰਾ ਸਿੰਘ, ਮਿਠੂ ਸਿੰਘ ਕਿਲ੍ਹਾ, ਗੁਰਮੇਲ ਸਿੰਘ ਪਿਡੀਆਂ, ਧੰਨਾ ਸਿੰਘ ਦਿਆਲਗੜ੍ਹ ਅਤੇ ਨੇੜਲੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ |
ਸ਼ੇਰਪੁਰ, (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕੌਮੀ ਨਾਗਰਕਿਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਕਾਤਰੋਂ ਚੌਕ ਵਿਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਅਰਥੀ ਫੂਕੀ ਗਈ | ਇਸ ਸਬੰਧੀ ਕਿਸਾਨ ਆਗੂ ਮਲਕੀਤ ਸਿੰਘ ਹੇੜੀਕੇ ਤੇ ਬਲਵਿੰਦਰ ਸਿੰਘ ਕਾਲਾਬੂਲਾ ਨੇ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਦਿੱਲੀ ਦੇ ਸਾਹੀਨ ਬਾਗ ਵਿਚ 700 ਕਿਸਾਨਾਂ ਦਾ ਜੱਥਾ ਮੋਗਾ ਤੇ ਬਠਿੰਡਾ ਵਿਚੋਂ ਭੇਜਿਆ ਗਿਆ ਸੀ ਜੋ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸੰਘਰਸ਼ ਕਰ ਰਹੀਆਂ ਔਰਤਾਂ ਦੀ ਸੰਘਰਸ ਦੀ ਹਮਾਇਤ ਕਰਨ ਲਈ ਗਿਆ ਸੀ ਪ੍ਰੰਤੂ ਜੱਥੇ ਨੂੰ ਦਿੱਲੀ ਪੁਲਿਸ ਨੇ ਪਹਿਲਾ ਹੀ ਰੋਕ ਲਿਆ ਅਤੇ ਸਹੀਨ ਬਾਗ ਵਿਚ ਨਹੀਂ ਜਾਣ ਦਿੱਤਾ | ਜਿਸ ਕਰ ਕੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਦੀ ਧੱਕੇਸਾਹੀ ਖਿਲਾਫ ਅੱਜ ਬਲਾਕ ਪੱਧਰ ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆ ਹਨ, ਜੇਕਰ ਸਰਕਾਰ ਨੇ ਕਿਸਾਨ ਯੂਨੀਅਨ ਨੂੰ ਸੰਘਰਸ ਵਿਚ ਸਾਮਿਲ ਨਾ ਹੋਣ ਦਿੱਤਾ ਤਾ ਸੰਘਰਸ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਨਾਜਰ ਸਿੰਘ ਠੁੱਲੀਵਾਲ, ਮੇਵਾ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ ਟਿੱਬਾ, ਰੁਲਦੂ ਸਿੰਘ ਹੇੜੀਕੇ, ਮਹਿੰਦਰ ਸਿੰਘ ਖੇੜੀ, ਸੁਰਜੀਤ ਸਿੰਘ ਬਾਜਵਾ ਤੇ ਹਾਕਮ ਸਿੰਘ ਖੇੜੀ ਖੁਰਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੋਜੂਦ ਸਨ |
ਲਹਿਰਾਗਾਗਾ, (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੀ.ਏ.ਏ ਅਤੇ ਐਨ.ਆਰ.ਸੀ ਕਾਨੂੰਨ ਦੇ ਿਖ਼ਲਾਫ਼ ਇੱਥੇ ਭਾਰਤ ਸਰਕਾਰ ਦੀ ਅਰਥੀ ਸਾੜੀ ਗਈ | ਯੂਨੀਅਨ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰ ਕੇ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਆਪਸ ਵਿਚ ਲੜਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੋਕ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ ਕਿਉਂਕਿ ਇਹ ਕਾਨੂੰਨ ਆਪਸੀ ਭਾਈਚਾਰੇ ਵਿਚ ਵੰਡੀਆਂ ਪਾਉਂਦਾ ਹੈ | ਇਸ ਮੌਕੇ ਬਹਾਦੁਰ ਸਿੰਘ ਭੁਟਾਲ ਖ਼ੁਰਦ, ਸੂਬਾ ਸਿੰਘ ਸੰਗਤਪੁਰਾ, ਰਾਮ ਸਿੰਘ ਨੰਗਲਾ, ਮਾਸਟਰ ਗੁਰਚਰਨ ਸਿੰਘ ਖੋਖਰ, ਮੱਖਣ ਸਿੰਘ ਪਾਪੜਾ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਾ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਤੇ ਜਬਰੀ ਮੜ੍ਹੇ ਗਏ ਲੋਕ ਵਿਰੋਧੀ ਕਾਨੂੰਨ ਦੇ ਵਿਰੋਧ ਵਿਚ ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਬੈਠੇ ਮੁਸਲਮਾਨ ਭਾਈਚਾਰੇ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਿਮਾਇਤ ਵਿਚ ਯੂਨੀਅਨ ਵਲੋਂ 10 ਬੱਸਾਂ ਕਿਸਾਨਾਂ ਦੀਆਂ ਪੰਜਾਬ ਵਿਚੋਂ ਭਰ ਕੇ ਭੇਜੀਆਂ ਗਈਆਂ ਸਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਦੀ ਸ਼ਹਿ 'ਤੇ ਦਿੱਲੀ ਪੁਲਿਸ ਵਲੋਂ ਗੁਰਦੁਆਰਾ ਬਾਲਾ ਸਾਹਿਬ ਵਿਚ ਹੀ ਰੋਕਦਿਆਂ ਅੱਗੇ ਨਹੀਂ ਜਾਣ ਦਿੱਤਾ ਜਾਰ ਰਿਹਾ¢ ਇਸ ਮੌਕੇ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ, ਨਿਰਭੈ ਸਿੰਘ ਆਲੋਅਰਖ, ਗਮਦੂਰ ਸਿੰਘ, ਜਗਤਾਰ ਸਿੰਘ ਲੱਡੀ, ਸੁਖਵਿੰਦਰ ਸਿੰਘ ਬਲਿਆਲ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਲੱਖੇਵਾਲ ਆਦਿ ਆਗੂ ਮੌਜੂਦ ਸਨ¢
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਸ਼ਹੀਨ ਬਾਗ ਦਿੱਲੀ ਵਿਖੇ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਲੱਗੇ ਮੋਰਚੇ 'ਚ ਸ਼ਾਮਿਲ ਹੋਣ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਫ਼ਲੇ ਨੂੰ ਦਿੱਲੀ ਪੁਲਿਸ ਵਲੋਂ ਰੋਕਣ ਦੇ ਿਖ਼ਲਾਫ਼ ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਦੀ ਅਰਥਾ ਸਾੜੀ ਗਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਨਾਗਰਿਕਤਾ ਕਾਨੂੰਨ ਲਿਆ ਕੇ ਧਰਮ ਦੇ ਆਧਾਰ 'ਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ | ਨਾਗਰਿਕਾ ਸੋਧ ਕਾਨੂੰਨ ਦਾ ਸਾਰੇ ਵਰਗਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਪਰ ਭਾਜਪਾ ਸਰਕਾਰ ਹਿੰਦੂਤਵ ਦੇ ਮੁੱਦੇ ਨੂੰ ਲੈ ਕੇ ਦੂਜੇ ਧਰਮਾਂ ਨੂੰ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਤੁਰੰਤ ਵਾਪਸ ਲਏ ਨਹੀਂ ਤਾਂ ਦੇਸ਼ ਦੀਆ ਸੰਘਰਸ਼ਸ਼ੀਲ ਜਥੇਬੰਦੀਆਂ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ | ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਉਿੱਭਆ, ਅਮਰੀਕ ਸਿੰਘ, ਜੰਗੀਰ ਸਿੰਘ ਆਦਿ ਮੌਜੂਦ ਸਨ |

ਵਿਦੇਸ਼ ਭੇਜਣ ਦੇ ਨਾਂਅ 'ਤੇ ਏਜੰਟ ਨੇ ਮਾਰੀ ਕਰੀਬ 13 ਲੱਖ ਦੀ ਠੱਗੀ

ਸੰਦੌੜ, 5 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)- ਪਟਿਆਲਾ ਦੇ ਇਕ ਏਜੰਟ ਵਲੋਂ ਆਈਲੈਟਸ ਪਾਸ ਇਕ ਲੜਕੀ ਦੇ ਪਰਿਵਾਰ ਨਾਲ 12 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਏਜੰਟ ਦੇ ਿਖ਼ਲਾਫ਼ ਥਾਣਾ ਸੰਦੌੜ ਦੀ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਸੈਂਕੜੇ ਸਕੂਲ ਵਿਦਿਆਰਥਣਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਰੋਸ ਮਾਰਚ

ਮਲੇਰਕੋਟਲਾ, 5 ਫਰਵਰੀ (ਕੁਠਾਲਾ) - ਅੱਜ ਸਥਾਨਕ ਮੁਸਲਿਮ ਸੀਨੀਅਰ ਸੈਕੰਡਰੀ ਸਕੂਲ ਭੁਮਸੀ ਦੀਆਂ ਸੈਂਕੜੇ ਵਿਦਿਆਰਥਣਾਂ ਨੇ ਨਾਗਰਿਕਤਾ ਸੋਧ ਕਾਨੰੂਨ (ਸੀ.ਏ.ਏ.), ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ) ਅਤੇ ਕੌਮੀ ਜਨ ਸੰਖਿਆ ਰਜਿਸਟਰ (ਐਨ.ਪੀ.ਆਰ.) ਿਖ਼ਲਾਫ਼ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ

ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸ਼ੇਰਪੁਰ ਵਿਖੇ ਸਾਲ 2017 ਵਿਚ ਦਰਜ ਐਫ.ਆਈ.ਆਰ ਨੰ: 69 ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਗਿਦੜਿਆਣੀ ਵਿਖੇ ਅਮਨ ਸ਼ਾਂਤੀ ਨਾਲ ਨੇਪਰੇ ਚੜਿ੍ਹਆ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ

ਲਹਿਰਾਗਾਗਾ, 5 ਫਰਵਰੀ (ਗਰਗ, ਢੀਂਡਸਾ, ਗੋਇਲ) - ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਜੱਦੀ ਪਿੰਡ ਗਿਦੜਿਆਣੀ ਵਿਖੇ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਕੰਵਲ ਅਤੇ ਟਿਵਾਣਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

ਸੰਦੌੜ, 5 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬੀ ਸਾਹਿਤ ਸਭਾ ਸੰਦੌੜ ਦੀ ਇਕ ਅਹਿਮ ਇਕੱਤਰਰਤਾ ਇਥੇ ਹੋਈ | ਜਿਸ ਵਿਚ ਉਘੇ ਸਾਹਿਤਕਾਰ ਜਸਵੰਤ ਕੰਵਲ ਅਤੇ ਦਲੀਪ ਕੌਰ ਟਿਵਾਣਾ ਨੂੰ ਸ਼ਰਧਾਂਜਲੀ ਦਿੱਤੀ ਗਈ | ਸਾਹਿਤ ਸਭਾ ਦੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਨੇ ਕਿਹਾ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 5 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਪੰਜਾਬ ਸਰਕਾਰ ਦੀ ਪੈਨਸ਼ਨਰ ਨੀਤੀ ਵਿਰੁੱਧ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਰੈਲੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੁਲਵੰਤ ਸਿੰਘ ਲਾਂਗੜੀਆਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਮਰਗੜ੍ਹ, 5 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਲਾਂਗੜੀਆਂ ਦੇ ਅਚਾਨਕ ਹੋਏ ਦਿਹਾਂਤ 'ਤੇ ਢੀਂਡਸਾ ਪਰਿਵਾਰ ਨਾਲ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ | ਦੁੱਖ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਪੱਕਾ ਮੋਰਚਾ 6ਵੇਂ ਮਹੀਨੇ 'ਚ ਦਾਖ਼ਲ

ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ 4 ਸਤੰਬਰ 2019 ਤੋਂ ਰੁਜ਼ਗਾਰ ਪ੍ਰਾਪਤ ਲਈ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਦਾ ਸੰਘਰਸ਼ ਅੱਜ 6ਵੇਂ ਮਹੀਨੇ ਵਿਚ ਦਾਖਿਲ ਹੋ ਗਿਆ ਹੈ ਪਰ ਪੰਜਾਬ ਸਰਕਾਰ ਫਿਰ ਵੀ ਬੇਰੁਜ਼ਗਾਰਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ | ...

ਪੂਰੀ ਖ਼ਬਰ »

ਗਰੇਵਾਲ ਅਤੇ ਸੰਜੂਮਾ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਟਿੱਚ ਦੱਸਦਿਆਂ ਦਿੱਤੇ ਅਸਤੀਫ਼ੇ

ਸੰਗਰੂਰ, 5 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ੋ੍ਰਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਵਿਚ ਅਹਿਮ ਸੇਵਾਵਾਂ ਨਿਭਾਉਂਦੇ ਰਹੇ ਸੀਨੀਅਰ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਹਰਕੇਵਲ ਸਿੰਘ ਸੰਜੂਮਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਹਰਵਿੰਦਰ ਸਿੰਘ 'ਭੋਲਾ' ਨਮਿਤ ਅੰਤਿਮ ਅਰਦਾਸ

ਅਹਿਮਦਗੜ੍ਹ, 5 ਫਰਵਰੀ (ਸੁਖਸਾਗਰ ਸਿੰਘ ਸੋਢੀ) - ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਹਰਵਿੰਦਰ ਸਿੰਘ ਭੋਲਾ ਦੇ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਗਿਆਂਸ ਗਲੋਬਲ ਸਕੂਲ ਸਲੇਮਪੁਰ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸ਼ੇਰਪੁਰ, 5 ਫਰਵਰੀ (ਦਰਸਨ ਸਿੰਘ ਖੇੜੀ) - ਗਿਆਂਸ ਗਲੋਬਲ ਸਕੂਲ ਸਲੇਮਪੁਰ ਵਲੋਂ ਪਹਿਲਾ ਸਾਲਾਨਾ ਅਤੇ ਇਨਾਮ ਵੰਡ ਸਮਾਰੋਹ ਸੰਕਲਪ 2020 ਦੇ ਬੈਨਰ ਹੇਠ ਸਕੂਲ ਦੇ ਵਿਹੜੇ ਆਯੋਜਿਤ ਕੀਤਾ ਗਿਆ¢ ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸਾਹਿਲ ਸਿੰਗਲਾ ਪੀ.ਸੀ.ਐੱਸ ਸਿਵਲ ਜੱਜ ਨੇ ...

ਪੂਰੀ ਖ਼ਬਰ »

ਇੰਸਪੈਕਟਰ ਕੁਲਵੰਤ ਸਿੰਘ ਥਾਣਾ ਸੰਦੌੜ ਦੇ ਨਵੇਂ ਐਸ.ਐਚ.ਓ ਨਿਯੁਕਤ

ਸੰਦੌੜ, 5 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਵਿਖੇ ਤਾਇਨਾਤ ਮੁੱਖ ਅਫ਼ਸਰ ਜਤਿੰਦਰਪਾਲ ਸਿੰਘ ਦੇ ਤਬਾਦਲੇ ਤੋਂ ਬਾਅਦ ਇੰਸਪੈਕਟਰ ਕੁਲਵੰਤ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇੰਸਪੈਕਟਰ ਕੁਲਵੰਤ ਸਿੰਘ ਪੁਲੀਸ ਲਾਈਨ ਤੋਂ ...

ਪੂਰੀ ਖ਼ਬਰ »

ਕੁਲਵੰਤ ਸਿੰਘ ਲਾਂਗੜੀਆਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਮਰਗੜ੍ਹ, 5 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਲਾਂਗੜੀਆਂ ਦੇ ਅਚਾਨਕ ਹੋਏ ਦਿਹਾਂਤ 'ਤੇ ਢੀਂਡਸਾ ਪਰਿਵਾਰ ਨਾਲ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ | ਦੁੱਖ ਦੀ ...

ਪੂਰੀ ਖ਼ਬਰ »

ਦਰਸ਼ਨ ਕਹੇਰੂ ਨਮਿਤ ਭੋਗ ਭਲਕੇ

ਧੂਰੀ, 5 ਫਰਵਰੀ (ਅਜੀਤ ਬਿਊਰੋ) - ਮੀਰੀ ਪੀਰੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੂਰੀ ਦੇ ਸਰਪ੍ਰਸਤ ਦਰਸ਼ਨ ਸਿੰਘ ਕਹੇਰੂ ਦੀ ਪਿਛਲੇ ਦਿਨੀਂ ਇਕ ਸੜਕ ਹਾਦਸੇ 'ਚ ਹੋਈ ਮੌਤ 'ਤੇ ਡੰੂਘਾ ਦੁੱਖ ਪ੍ਰਗਟ ਕਰਦਿਆਂ ਕਲੱਬ ਦੇ ਅਹੁਦੇਦਾਰਾਂ, ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 'ਚ ਸ਼ਰਮਾ ਸਨਮਾਨਿਤ

ਸੰਗਰੂਰ, 5 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਭਾਈ ਨਿਰਮਲ ਸਿੰਘ ਵਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਸਮਾਗਮ 'ਚ ਸ੍ਰੀ ...

ਪੂਰੀ ਖ਼ਬਰ »

24 ਨੂੰ ਚੰਡੀਗੜ੍ਹ 'ਚ ਰੋਸ ਧਰਨਾ ਦੇਣ ਦਾ ਐਲਾਨ

ਭਵਾਨੀਗੜ੍ਹ, 5 ਫਰਵਰੀ (ਫੱਗੂਵਾਲਾ, ਬਾਲਦ)- ਕੇਂਦਰ ਸਰਕਾਰ ਵਲੋਂ ਮੰਡੀ ਸਿਸਟਮ ਨੂੰ ਤੋੜਨ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਨੇ ਕੇਂਦਰ ਸਰਕਾਰ ਨਾਅਰੇਬਾਜ਼ੀ ਕਰਦਿਆਂ 24 ਫਰਵਰੀ ਨੂੰ ਚੰਡੀਗੜ੍ਹ ਵਿਖੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਗਮ 11 ਤੇ 12 ਨੂੰ

ਜਖੇਪਲ, 5 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪ੍ਰੀਤਮ ਦਾਸ ਦੀ ਛਤਰ ਛਾਇਆ ਹੇਠ ਚੱਲ ਰਹੀ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਕਾਲਜ ਦੀ ਸਾਲਾਨਾ ਅਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਰੋਹ 11 ਅਤੇ 12 ਫਰਵਰੀ ਨੂੰ ਪਿ੍ੰਸੀਪਲ ਡਾ. ਉਂਕਾਰ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 5 ਫਰਵਰੀ (ਦਮਦਮੀ)- ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਨੇ ਮਾਨਵਤਾ ਦੀ ਭਲਾਈ ਲਈ ਜੋ ਕਾਰਜ ਕੀਤੇ ਹਨ, ਉਹ ਇਕ ਆਮ ਇਨਸਾਨ ਨਹੀਂ ਕਰ ਸਕਦਾ | ਅਕਾਲ ਕਾਲਜ ਕੌਾਸਲ ਅਤੇ ਸੰਤ ਸੇਵਕ ਜਥੇ ਵਲੋਂ ਇਲਾਕੇ ਅਤੇ ਦੇਸ ਵਿਦੇਸ਼ ਦੀਆਂ ਸ਼ਰਧਾਲੂ ਸੰਗਤਾਂ ...

ਪੂਰੀ ਖ਼ਬਰ »

ਦੂਜੀ ਅਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ

ਖਨੌਰੀ, 5 ਫਰਵਰੀ (ਬਲਵਿੰਦਰ ਸਿੰਘ ਥਿੰਦ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰ ਜੱਛ ਵਿਖੇ ਦੂਜੀ ਅਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਮੋਹਨ ਲਾਲ ਰਿਟਾਇਰਡ ਪਿ੍ੰਸੀਪਲ, ਕੁਲਜੀਤ ...

ਪੂਰੀ ਖ਼ਬਰ »

ਰਾਜਵੰਤ ਸ਼ਰਮਾ ਨੇ ਘਰਾਚੋਂ ਚੌਕੀ ਦਾ ਚਾਰਜ ਸੰਭਲਿਆ

ਘਰਾਚੋਂ, 5 ਫਰਵਰੀ (ਘੁਮਾਣ)- ਸਬ ਇੰਸਪੈਕਟਰ ਰਾਜਵੰਤ ਸ਼ਰਮਾ ਨੇ ਸਥਾਨਕ ਚੌਕੀ ਦਾ ਚਾਰਜ ਸੰਭਾਲਣ ਮੌਕੇ ਕਿਹਾ ਕਿ ਉਨ੍ਹਾਂ ਨੇ ਐੱਸ.ਐੱਸ.ਪੀ. ਸੰਗਰੂਰ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਚੌਕੀ ਵਿੱਚ ਲਾਈ ਗਈ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ...

ਪੂਰੀ ਖ਼ਬਰ »

ਅਧਿਆਪਕਾਂ ਦੇ ਧਰਨੇ ਦੀ ਹਮਾਇਤ ਦਾ ਐਲਾਨ

ਲੌਾਗੋਵਾਲ, 5 ਫਰਵਰੀ (ਸ.ਸ.ਖੰਨਾ) - ਬੇਰੁਜ਼ਗਾਰ ਅਧਿਆਪਕਾਂ ਦੇ ਹੱਕੀ ਘੋਲ ਦੀ ਡਟਵੀਂ ਹਮਾਇਤ ਵਿੱਚ 8 ਫਰਵਰੀ ਨੂੰ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ ਰਾਜ ਭਰ ਦੇ ਅਧਿਆਪਕ ਸਿੱਖਿਆ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 5 ਫਰਵਰੀ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਪ੍ਰੋਗਰਾਮ ਅਫ਼ਸਰ ਪ੍ਰੋ. ਜੋਗਿੰਦਰ ਸਿੰਘ ਅਤੇ ਪ੍ਰੋ. ਕਮਲਜੀਤ ਕੌਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਢੱਡਰੀਆਂ ਵਾਲੇ ਦਾ ਕੂੜ ਪ੍ਰਚਾਰ ਰੋਕਣ ਲਈ ਸ਼ਾਂਤਮਈ ਵਿਰੋਧ ਕਰਦੇ ਰਹਾਂਗੇ- ਭਾਈ ਅਜਨਾਲਾ

ਧਰਮਗੜ੍ਹ, 5 ਫਰਵਰੀ (ਗੁਰਜੀਤ ਸਿੰਘ ਚਹਿਲ) -ਜ਼ਿਲ੍ਹਾ ਸੰਗਰੂਰ ਦੇ ਪਿੰਡ ਕਣਕਵਾਲ ਭੰਗੂਆਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਮਦਮੀ ਟਕਸਾਲ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਅਮਰਜੀਤ ਸਿੰਘ, ਬਾਬਾ ਹਰਬੰਸ ਸਿੰਘ ਜੈਨਪੁਰ, ਭਾਈ ਨਿਰਮਲ ਸਿੰਘ ...

ਪੂਰੀ ਖ਼ਬਰ »

ਮੌਲਵੀ ਹਜ਼ਰਤ ਐਨ.ਆਰ.ਸੀ. ਿਖ਼ਲਾਫ਼ ਜੁਆਇੰਟ ਐਕਸ਼ਨ ਕਮੇਟੀ ਦੇ ਸੰਘਰਸ਼ 'ਚ ਉਤਰੇ

ਮਾਲੇਰਕੋਟਲਾ, 5 ਫਰਵਰੀ (ਕੁਠਾਲਾ) - ਸਥਾਨਕ ਰਾਏਕੋਟ ਰੋਡ ਸਥਿਤ ਮਦਰੱਸਾ ਜ਼ੀਨਤ ਉਲ ਉਲੂਮ ਵਿਖੇ ਹਜ਼ਰਤ ਮੌਲਾਨਾ ਮੁਫਤੀ ਮੁਹੰਮਦ ਖਲੀਲ ਕਾਸਮੀ ਕਨਵੀਨਰ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਸ਼ਹਿਰ ਦੇ ਮੌਲਵੀਆਂ ਦੀ ਇਕ ਅਹਿਮ ਮੀਟਿੰਗ 'ਚ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਕਮੀ ਸਮੇਤ ਅਨੇਕਾਂ ਔਕੜਾਂ ਨਾਲ ਜੂਝਦਾ ਆ ਰਿਹੈ ਸਥਾਨਕ ਪਾਵਰਕਾਮ

ਅਮਰਗੜ੍ਹ, 5 ਫਰਵਰੀ (ਬਲਵਿੰਦਰ ਸਿੰਘ ਭੁੱਲਰ)- ਸਥਾਨਕ ਦਾਣਾ ਮੰਡੀ ਦੇ ਨਾਲ ਲਗਦੀ ਪਾਵਰਕਾਮ ਅਮਰਗੜ੍ਹ ਦੀ ਇਮਾਰਤ ਅੱਜ ਕੱਲ੍ਹ ਖਸਤਾ ਹਾਲ ਹੈ ਅਤੇ ਹੁਣ ਵੇਖਣ ਤੋਂ ਹੀ ਇਹ ਮਹਿਸੂਸ ਹੋ ਰਿਹਾ ਹੈ ਕਿ ਪੀ.ਡਬਲਿਊ.ਡੀ.ਮਹਿਕਮੇ ਵਲੋਂ 1975 ਵਿੱਚ ਉਸਾਰੀ ਗਈ ਇਹ ਇਮਾਰਤ ਆਪਣੀ ...

ਪੂਰੀ ਖ਼ਬਰ »

29 ਫਰਵਰੀ ਨੂੰ ਹੋਣ ਵਾਲੇ 'ਸੰਗਰੂਰ ਮੈਰਾਥਨ' ਦੀ ਸਫ਼ਲਤਾ ਲਈ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 5 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਅਤੇ ਡੇਪੋ ਦੇ ਤਹਿਤ ਲੋਕਾਂ ਨੂੰ ਕੈਂਸਰ ਦੀ ਰੋਕਥਾਮ ਬਾਰੇ ਵਿਆਪਕ ਪੱਧਰ 'ਤੇ ਜਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਦੋ ਜਥੇਬੰਦੀਆਂ ਦਾ ਹੋਇਆ ਰਲੇਵਾਂ

ਅਮਰਗੜ੍ਹ, 5 ਫਰਵਰੀ (ਸੁਖਜਿੰਦਰ ਸਿੰਘ ਝੱਲ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਿਚ ਰਲੇਵਾਂ ਕਰਦਿਆਂ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਪਿਰਮਿਲ ਸਿੰਘ ਧੌਲਾ ਅਤੇ ਆਈ.ਟੀ.ਆਈ. ਇੰਪਲਾਈਜ਼ ...

ਪੂਰੀ ਖ਼ਬਰ »

35 ਹਜ਼ਾਰ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ-ਗੰਜ ਵੱਡਾ ਘੱਲੂਘਾਰਾ ਵਿਖੇ ਧਾਰਮਿਕ ਸਮਾਗਮ

ਅਹਿਮਦਗੜ੍ਹ, 5 ਫ਼ਰਵਰੀ (ਮਹੋਲੀ, ਸੋਢੀ)- ਵੱਡਾ ਘੱਲੂਘਾਰਾ ਦੇ 35 ਹਜ਼ਾਰ ਦੇ ਕਰੀਬ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ-ਗੰਜ ਵੱਡਾ ਘੱਲੂਘਾਰਾ ਰੋਹੀੜ੍ਹਾ ਵਿਖੇ ਬਾਬਾ ਜਗਤਾਰ ਸਿੰਘ ਅਤੇ ਬਾਬਾ ਕ੍ਰਿਪਾਲ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਅਗਵਾਈ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਵੱਲ 8 ਨੂੰ ਮਾਰਚ ਕਰਨਗੇ ਅਧਿਆਪਕ

ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ 8 ਫਰਵਰੀ ਨੂੰ ਡੀ.ਟੀ.ਐਫ ਦੀ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਹਜ਼ਾਰਾਂ ਅਧਿਆਪਕ ਰੈਲੀ ਤੋਂ ਸਿੱਖਿਆ ਮੰਤਰੀ ਦੀ ਕੋਠੀ ਵੱਲ ਮਾਰਚ ਕਰਨਗੇ | ਡੀ.ਟੀ.ਐਫ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਲੌਾਗੋਵਾਲ ...

ਪੂਰੀ ਖ਼ਬਰ »

ਮਲੇਰਕੋਟਲਾ ਵਿਚ ਧਰਨਿਆਂ ਲਈ ਜਗ੍ਹਾ ਨਿਰਧਾਰਿਤ

ਮਾਲੇਰਕੋਟਲਾ, 5 ਫਰਵਰੀ (ਕੁਠਾਲਾ, ਥਿੰਦ, ਪਾਰਸ)- ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਡੀ.ਐਮ. ਦਫ਼ਤਰ ਮਾਲੇਰਕੋਟਲਾ ਦੇ ਅੰਦਰ ਜਾਂ ਬਾਹਰ ਧਰਨੇ ਦੇ ਕੇ ਆਮ ਲੋਕਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੱਦੇ 'ਤੇ ਅੱਜ ਸੈਂਕੜੇ ਕਿਸਾਨਾਂ ਨੇ ਸੰਗਰੂਰ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਜੁੜੇ ...

ਪੂਰੀ ਖ਼ਬਰ »

ਸੁਨਾਮ ਦੇ ਅਕਾਲੀਆਂ ਨੇ ਸੁਖਬੀਰ ਸਿੰਘ ਬਾਦਲ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 5 ਫਰਵਰੀ (ਧਾਲੀਵਾਲ, ਭੁੱਲਰ)- ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਸੋਚ ਦੀ ਹਮਾਇਤ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੇ ਇਕ ਮੀਟਿੰਗ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਢੀਂਡਸਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੱਦੇ 'ਤੇ ਅੱਜ ਸੈਂਕੜੇ ਕਿਸਾਨਾਂ ਨੇ ਸੰਗਰੂਰ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ | ਧਰਨੇ ਵਿਚ ਜੁੜੇ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਦੋ ਕਾਬੂ, ਇਕ ਫ਼ਰਾਰ

ਮੂਣਕ, 5 ਫਰਵਰੀ (ਭਾਰਦਵਾਜ, ਸਿੰਗਲਾ)-ਮੂਣਕ ਪੁਲਿਸ ਨੇ ਟਰੱਕ ਡਰਾਈਵਰ ਤੋਂ ਲੁੱਟ ਖੋਹ ਕਰਨ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਰਜਿੰਦਰ ਸਿੰਘ ਵਾਸੀ ਅਜਾੜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX